quranm◉

ਸੂਰਾ Al-Ma'idah 5:89

لَا يُؤَاخِذُكُمُ ٱللَّهُ بِٱللَّغۡوِ فِيٓ أَيۡمَٰنِكُمۡ وَلَٰكِن يُؤَاخِذُكُم بِمَا عَقَّدتُّمُ ٱلۡأَيۡمَٰنَۖ فَكَفَّـٰرَتُهُۥٓ إِطۡعَامُ عَشَرَةِ مَسَٰكِينَ مِنۡ أَوۡسَطِ مَا تُطۡعِمُونَ أَهۡلِيكُمۡ أَوۡ كِسۡوَتُهُمۡ أَوۡ تَحۡرِيرُ رَقَبَةٖۖ فَمَن لَّمۡ يَجِدۡ فَصِيَامُ ثَلَٰثَةِ أَيَّامٖۚ ذَٰلِكَ كَفَّـٰرَةُ أَيۡمَٰنِكُمۡ إِذَا حَلَفۡتُمۡۚ وَٱحۡفَظُوٓاْ أَيۡمَٰنَكُمۡۚ كَذَٰلِكَ يُبَيِّنُ ٱللَّهُ لَكُمۡ ءَايَٰتِهِۦ لَعَلَّكُمۡ تَشۡكُرُونَ ﴿٨٩﴾

◉

ਅਨੁਵਾਦ

ਅੱਲਾਹ ਤੁਹਾਡੀਆਂ ਬਿਨਾਂ ਸੋਚੇ ਸਮਝੇ ਖਾਦੀਆਂ ਹੋਈਆਂ ਕਸਮਾਂ ਲਈ ਤੁਹਾਡੀ ਪਕੜ੍ਹ ਨਹੀਂ ਕਰੇਗਾ ਪਰ ਉਹਨਾਂ ਕਸਮਾਂ ’ਤੇੁ[21] ਅਵੱਸ਼ ਪੁੱਛ-ਗਿੱਛ ਕਰੇਗਾ ਜਿਹੜੀਆਂ ਤੁਸੀਂ (ਸੋਚ ਸਮਝ ਕੇ) ਪੱਕੀਆਂ ਕੀਤੀਆਂ ਹਨ। (ਪੱਕੀਆਂ ਕਸਮਾਂ ਭੰਗ ਕਰਨ ’ਤੇ) ਦਸ ਮੁਥਾਜਾਂ ਨੂੰ ਭੋਜਨ ਕਰਾਉਣਾ ਹੇ ਜਿਹਾ ਤੁਸੀਂ ਆਪਣੇ ਪਰਿਵਾਰ ਨੂੰ ਖੁਆਂਦੇ ਹੋ ਜਾਂ ਉਹਨਾਂ ਨੂੰ ਕੱਪੜਾ ਦੇਣਾ ਜਾਂ ਇਕ ਗਰਦਨ ਭਾਵ ਗ਼ੁਲਾਮ ਆਜ਼ਾਦ ਕਰਨਾ ਹੇ। ਫੇਰ ਜਿਹੜਾ ਇਹਨਾਂ ਵਿੱਚੋਂ ਕੁੱਝ ਵੀ ਕਰਨ ਦੀ ਹਿੱਮਤ ਨਾ ਰੱਖਦਾ ਹੋਵੇ ਤਾਂ ਉਹ ਤਿੰਨ ਦਿਨ ਦੇ ਰੋਜ਼ੇ (ਲਗਾਤਾਰ) ਰੱਖੇ। ਇਹ ਤੁਹਾਡੀਆਂ ਉਹਨਾਂ ਕਸਮਾਂ ਦਾ ਕੁੱਫ਼ਾਰਾ (ਭਾਵ ਪਾਪ ਨੂੰ ਢਕਣ ਦਾ ਸਾਧਨ) ਰੁ ਜਿਹਨਾਂ ਨੂੰ ਤੁਸੀਂ ਤੋੜ ਬੈਠਦੇ ਹੋ। ਤੁਸੀਂ ਆਪਣੀਆਂ ਕਸਮਾਂ ਦੀ ਰਾਖੀ ਕਰੋ। ਅੱਲਾਹ ਤੁਹਾਨੂੰ ਸਾਰੇ ਆਦੇਸ਼ ਖੋਲ ਖੋਲ ਕੇ ਦੱਸਦਾ ਹੇ ਤਾਂ ਜੋ ਤੁਸੀਂ ਸ਼ੁਕਰ ਅਦਾ ਕਰੋ।
— Arif Halim

◉ ਸੂਰਾ · ∞