quranm◉

ਪੰਨਾ 109

Range
from 5:10 to 5:13
Surahs covered
ਅਨੁਵਾਦ
4 ਅਨੁਵਾਦ

◉

5:10

وَٱلَّذِينَ كَفَرُواْ وَكَذَّبُواْ بِـَٔايَٰتِنَآ أُوْلَـٰٓئِكَ أَصۡحَٰبُ ٱلۡجَحِيمِ ﴿10﴾

ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਸਾਡੇ ਹੁਕਮਾਂ ਨੂੰ ਝੁਠਲਾਇਆ, ਉਹ ਸਾਰੇ ਲੋਕ ਨਰਕ ਵਿਚ ਜਾਣ ਵਾਲੇ ਹਨ।

5:11

يَـٰٓأَيُّهَا ٱلَّذِينَ ءَامَنُواْ ٱذۡكُرُواْ نِعۡمَتَ ٱللَّهِ عَلَيۡكُمۡ إِذۡ هَمَّ قَوۡمٌ أَن يَبۡسُطُوٓاْ إِلَيۡكُمۡ أَيۡدِيَهُمۡ فَكَفَّ أَيۡدِيَهُمۡ عَنكُمۡۖ وَٱتَّقُواْ ٱللَّهَۚ وَعَلَى ٱللَّهِ فَلۡيَتَوَكَّلِ ٱلۡمُؤۡمِنُونَ ﴿11﴾

ਹੇ ਈਮਾਨ ਵਾਲਿਓ! ਅੱਲਾਹ ਨੇ ਤੁਹਾਡੇ ਉੱਤੇ ਜਿਹੜੀ ਨਿਅਮਤ (ਰੱਬੀ ਮਦਦ) ਨਾਜ਼ਿਲ ਕੀਤੀ ਸੀ ਉਸ ਨੂੰ ਚੇਤੇ ਰੱਖੋ ਜਦੋਂ ਇਕ ਕੌਮ ਨੇ ਤੁਹਾਡੇ ਉੱਤੇ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਸੀ ਤਾਂ ਅੱਲਾਹ ਨੇ ਉਹਨਾਂ ਦੇ ਹੱਥਾਂ ਨੂੰ ਤੁਹਾਡੇ ਤਕ ਪਹੁੰਚਣ ਤੋਂ ਰੋਕ ਦਿੱਤਾ ਸੀ। ਅੱਲਾਹ ਤੋਂ ਡਰਦੇ ਰਹੋ ਅਤੇ ਮੋਮਿਨਾਂ ਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।

5:12

وَلَقَدۡ أَخَذَ ٱللَّهُ مِيثَٰقَ بَنِيٓ إِسۡرَـٰٓءِيلَ وَبَعَثۡنَا مِنۡهُمُ ٱثۡنَيۡ عَشَرَ نَقِيبٗاۖ وَقَالَ ٱللَّهُ إِنِّي مَعَكُمۡۖ لَئِنۡ أَقَمۡتُمُ ٱلصَّلَوٰةَ وَءَاتَيۡتُمُ ٱلزَّكَوٰةَ وَءَامَنتُم بِرُسُلِي وَعَزَّرۡتُمُوهُمۡ وَأَقۡرَضۡتُمُ ٱللَّهَ قَرۡضًا حَسَنٗا لَّأُكَفِّرَنَّ عَنكُمۡ سَيِّـَٔاتِكُمۡ وَلَأُدۡخِلَنَّكُمۡ جَنَّـٰتٖ تَجۡرِي مِن تَحۡتِهَا ٱلۡأَنۡهَٰرُۚ فَمَن كَفَرَ بَعۡدَ ذَٰلِكَ مِنكُمۡ فَقَدۡ ضَلَّ سَوَآءَ ٱلسَّبِيلِ ﴿12﴾

ਬੇਸ਼ੱਕ ਅੱਲਾਹ ਨੇ ਬਨੀ ਇਸਰਾਈਲ ਤੋਂ ਪੱਕਾ ਬਚਨ ਲਿਆ ਸੀ ਅਤੇ ਅਸੀਂ ਉਹਨਾਂ ਵਿੱਚੋਂ ਬਾਰਾਂ ਸਰਦਾਰ ਨਿਯੁਕਤ ਕੀਤੇ ਸਨ। ਅਤੇ ਅੱਲਾਹ ਨੇ ਉਹਨਾਂ ਨੂੰ ਆਖਿਆ ਸੀ ਕਿ ਮੈਂ ਤੁਹਾਡੇ ਅੰਗ-ਸੰਗ ਹੀ ਹਾਂ। ਜੇ ਤੁਸੀਂ ਨਮਾਜ਼ ਕਾਇਮ ਰੱਖੋਗੇ ਅਤੇ ਜ਼ਕਾਤ ਦਿੰਦੇ ਰਹੋਗੇ ਅਤੇ ਮੇਰੇ ਰਸੂਲਾਂ ਨੂੰ ਮੰਨੋਗੇ ਅਤੇ ਉਹਨਾਂ ਦੀ ਸਹਾਇਤਾ ਕਰਦੇ ਰਹੋਗੇ ਅਤੇ ਅੱਲਾਹ ਨੂੰ ਸੋਹਣਾ ਕਰਜ਼ਾ ਦਿਓਗੇ (ਭਾਵ ਰੱਬ ਦੀ ਰਾਹ ਵਿਚ ਖ਼ਰਚ ਕਰੋਗੇ) ਤਾਂ ਮੈਂ ਤੁਹਾਡੀਆਂ ਬੁਰਾਈਆਂ ਤੁਹਾਥੋਂ ਦੂਰ ਕਰ ਦੇਵਾਂਗਾ ਅਤੇ ਤੁਹਾਨੂੰ ਉਹਨਾਂ ਸਵਰਗਾਂ ਵਿਚ ਲੈ ਕੇ ਜਾਵਾਂਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜੇ ਕਿਸੇ ਨੇ ਫੇਰ ਵੀ ਕੁਫ਼ਰ ਕੀਤਾ ਤਾਂ ਅਸਲੋ ਉਹ ਸਿੱਧੇ ਰਸਤੇ ਤੋਂ ਭਟਕ ਗਿਆ।

5:13

فَبِمَا نَقۡضِهِم مِّيثَٰقَهُمۡ لَعَنَّـٰهُمۡ وَجَعَلۡنَا قُلُوبَهُمۡ قَٰسِيَةٗۖ يُحَرِّفُونَ ٱلۡكَلِمَ عَن مَّوَاضِعِهِۦ وَنَسُواْ حَظّٗا مِّمَّا ذُكِّرُواْ بِهِۦۚ وَلَا تَزَالُ تَطَّلِعُ عَلَىٰ خَآئِنَةٖ مِّنۡهُمۡ إِلَّا قَلِيلٗا مِّنۡهُمۡۖ فَٱعۡفُ عَنۡهُمۡ وَٱصۡفَحۡۚ إِنَّ ٱللَّهَ يُحِبُّ ٱلۡمُحۡسِنِينَ ﴿13﴾

ਸੋ ਉਹਨਾਂ ਦੇ ਆਪਣੇ ਹੀ ਕੀਤੇ ਬਚਨਾਂ ਨੂੰ ਭੰਗ ਕਰਨ ਕਾਰਨ[4] ਅਸੀਂ ਉਹਨਾਂ (ਬਨੀ ਇਸਰਾਈਲ) ਉੱਤੇ ਲਾਅਨਤਾਂ ਭੇਜੀਆਂ ਅਤੇ ਉਹਨਾਂ ਦੇ ਦਿਲ ਕਠੋਰ ਕਰ ਦਿੱਤੇ (ਕਿ ਉਹ ਸਿਧੇ ਰਾਹ ਤੁਰ ਹੀ ਨਾ ਸਕਣ)। ਉਹ ਰੱਬ ਦੇ ਕਲਾਮ ਦੀ ਰੂਪ ਰੇਖਾ ਬਦਲ ਦਿੰਦੇ ਹਨ ਅਤੇ ਜੋ ਵੀ ਉਹਨਾਂ ਨੂੰ ਹਿਦਾਇਤਾਂ ਕੀਤੀਆਂ ਗਈਆਂ ਸਨ ਉਹਨਾਂ ਦਾ ਇਕ ਵੱਡਾ ਹਿੱਸਾ ਉਹਨਾਂ ਨੇ ਭੁਲਾ ਦਿੱਤਾ ਹੇ। (ਹੇ ਨਬੀ!) ਉਹਨਾਂ ਵਿਚ ਕੁੱਝ ਲੋਕਾਂ ਨੂੰ ਛੱਡ ਕੇ ਦੂਜਿਆਂ ਵੱਲੋਂ ਹੇਰਾ-ਫੇਰੀ ਕਰਨ ਦੀ ਸੂਚਨਾ ਆਮ ਕਰਕੇ ਤੁਹਾਨੂੰ ਮਿਲਦੀ ਰਹਿੰਦੀ ਹੇ। ਸੋ ਤੁਸੀਂ ਉਹਨਾਂ ਨੂੰ ਖਿਮਾ ਬਖ਼ਸ਼ੋ ਅਤੇ ਉਹਨਾਂ ਦੀਆਂ ਕਰਤੂਤਾਂ ਤੋਂ ਅਣ ਦੇਖੀ ਕਰ ਦਿਓ। ਬੇਸ਼ੱਕ ਅੱਲਾਹ ਉਪਕਾਰ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।