quranm◉

ਪੰਨਾ 113

Range
from 5:32 to 5:36
Surahs covered
ਅਨੁਵਾਦ
5 ਅਨੁਵਾਦ

◉

5:32

مِنۡ أَجۡلِ ذَٰلِكَ كَتَبۡنَا عَلَىٰ بَنِيٓ إِسۡرَـٰٓءِيلَ أَنَّهُۥ مَن قَتَلَ نَفۡسَۢا بِغَيۡرِ نَفۡسٍ أَوۡ فَسَادٖ فِي ٱلۡأَرۡضِ فَكَأَنَّمَا قَتَلَ ٱلنَّاسَ جَمِيعٗا وَمَنۡ أَحۡيَاهَا فَكَأَنَّمَآ أَحۡيَا ٱلنَّاسَ جَمِيعٗاۚ وَلَقَدۡ جَآءَتۡهُمۡ رُسُلُنَا بِٱلۡبَيِّنَٰتِ ثُمَّ إِنَّ كَثِيرٗا مِّنۡهُم بَعۡدَ ذَٰلِكَ فِي ٱلۡأَرۡضِ لَمُسۡرِفُونَ ﴿32﴾

ਇਸੇ ਕਾਰਨ ਅਸੀਂ, ਇਸਰਾਈਲੀਆਂ ਲਈ ਲਿਖਤ ਜਾਰੀ ਕਰ ਦਿੱਤੀ ਸੀ ਕਿ ਜਿਹੜਾ ਵਿਅਕਤੀ ਕਿਸੇ ਨੂੰ ਕਤਲ ਕਰੇਗਾ, ਬਿਨਾਂ ਇਸ ਗੱਲ ਤੋਂ ਕਿ ਉਸ ਨੇ ਕਿਸੇ ਦਾ ਕਤਲ ਕੀਤਾ ਹੋਵੇ ਜਾਂ ਧਰਤੀ ਉੱਤੇ ਫਿਤਨਾ ਫ਼ਸਾਦ ਫ਼ੈਲਾਉਣ ਵਾਲਾ ਹੋਵੇ ਤਾਂ ਇੰਜ ਸਮਝੋ ਕਿ ਉਸ ਨੇ ਸਾਰੇ ਹੀ ਲੋਕਾਂ ਨੂੰ (ਭਾਵ ਮਨੁੱਖਤਾ ਨੂੰ) ਹੀ ਕਤਲ ਕਰ ਦਿੱਤਾ ਹੋਵੇ [8] ਅਤੇ ਜਿਹੜਾ ਵਿਅਕਤੀ ਕਿਸੇ ਦੀ ਜਾਨ (ਨੂੰ ਅਨ-ਹੱਕਾ ਕਤਲ ਹੋਣ ਤੋਂ) ਬਚਾ ਲਵੇ, ਇੰਜ ਸਮਝੇ ਕਿ ਉਸ ਨੇ ਸਾਰੇ ਹੀ ਲੋਕਾਂ ਦੀ ਜਾਨ ਬਚਾਈ ਹੇ। ਇਹਨਾਂ ਕੋਲ ਸਾਡੇ ਬਹੁਤ ਸਾਰੇ ਪੈਗ਼ੰਬਰ ਸਪਸ਼ਟ ਦਲੀਲਾਂ ਲੈ ਕੇ ਆਏ, ਪ੍ਰੰਤੂ ਫੇਰ ਵੀ ਵਧੇਰੇ ਲੋਕ ਧਰਤੀ ਉੱਤੇ ਅਜਿਹੇ ਹਨ, ਜਿਹੜੇ ਹੱਦੋਂ ਨਿਕਲ ਜਾਂਦੇ ਹਨ।

5:33

إِنَّمَا جَزَـٰٓؤُاْ ٱلَّذِينَ يُحَارِبُونَ ٱللَّهَ وَرَسُولَهُۥ وَيَسۡعَوۡنَ فِي ٱلۡأَرۡضِ فَسَادًا أَن يُقَتَّلُوٓاْ أَوۡ يُصَلَّبُوٓاْ أَوۡ تُقَطَّعَ أَيۡدِيهِمۡ وَأَرۡجُلُهُم مِّنۡ خِلَٰفٍ أَوۡ يُنفَوۡاْ مِنَ ٱلۡأَرۡضِۚ ذَٰلِكَ لَهُمۡ خِزۡيٞ فِي ٱلدُّنۡيَاۖ وَلَهُمۡ فِي ٱلۡأٓخِرَةِ عَذَابٌ عَظِيمٌ ﴿33﴾

ਜਿਹੜੇ ਲੋਕ ਅੱਲਾਹ ਅਤੇ ਉਸ ਦੇ ਰਸੂਲ ਨਾਲ ਜੰਗ ਕਰਦੇ ਹਨ (ਭਾਵ ਆਦੇਸ਼ਾਂ ਦੇ ਇਨਕਾਰੀ ਹਨ) ਅਤੇ ਧਰਤੀ ਉੱਤੇ ਵਿਗਾੜ ਪੈਦਾ ਕਰਦੇ ਹਨ, ਉਹਨਾਂ ਦੀ ਸਜ਼ਾ ਇਹੋ ਹੇ ਕਿ ਉਹਨਾਂ ਨੂੰ ਕਤਲ ਕਰ ਦਿੱਤਾ ਜਾਵੇ ਜਾਂ ਫ਼ਾਂਸੀ ਦੇ ਦਿੱਤੀ ਜਾਵੇ ਜਾਂ ਵਿਰੋਧੀ ਦਿਸ਼ਾਵਾਂ ਤੋਂ ਉਹਨਾਂ ਦੇ ਹੱਥ ਪੈਰ ਵੱਡ ਸੁੱਟੇ ਜਾਣ ਜਾਂ ਉਹਨਾਂ ਨੂੰ ਦੇਸ਼-ਨਿਕਾਲਾ ਦੇ ਦਿੱਤਾ ਜਾਵੇ, ਇਹ ਤਾਂ ਉਹਨਾਂ ਦੀ ਸੰਸਾਰਿਕ ਰੁਸਵਾਈ ਹੇ ਪ੍ਰੰਤੂ ਆਖ਼ਿਰਤ ਵਿਚ ਉਹਨਾਂ ਲਈ ਬਹੁਤ ਵੱਡੀ (ਨਰਕ ਦੀ) ਸਜ਼ਾ ਹੇ।

5:34

إِلَّا ٱلَّذِينَ تَابُواْ مِن قَبۡلِ أَن تَقۡدِرُواْ عَلَيۡهِمۡۖ فَٱعۡلَمُوٓاْ أَنَّ ٱللَّهَ غَفُورٞ رَّحِيمٞ ﴿34﴾

ਪਰ ਹਾਂ! ਜਿਹੜੇ ਲੋਕ ਤੁਹਾਡੇ ਕਾਬੂ ਪਾਉਣ ਤੋਂ ਪਹਿਲਾਂ ਪਹਿਲਾਂ ਤੌਬਾ ਕਰ ਲੈਣ, ਉਹਨਾਂ ਨੂੰ ਖਿਮਾ ਕਰ ਦਿਓ। ਤੁਸੀਂ ਭਰੋਸਾ ਰੱਖੋ ਕਿ ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਅਤਿਅੰਤ ਰਹਿਮ ਕਰਨ ਵਾਲਾ ਹੇ।

5:35

يَـٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَٱبۡتَغُوٓاْ إِلَيۡهِ ٱلۡوَسِيلَةَ وَجَٰهِدُواْ فِي سَبِيلِهِۦ لَعَلَّكُمۡ تُفۡلِحُونَ ﴿35﴾

ਹੇ ਈਮਾਨ ਵਾਲਿਓ! ਅੱਲਾਹ ਤੋਂ ਡਰਦੇ ਰਹੋ ਅਤੇ ਉਸ ਦੀ ਨੇੜਤਾ ਪ੍ਰਾਪਤ ਕਰਨ ਦੇ ਜਤਨ ਕਰੋ ਅਤੇ ਉਸ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੋ ਤਾਂ ਜੋ ਤੁਹਾਡਾ ਭਲਾ ਹੋ ਸਕੇ।

5:36

إِنَّ ٱلَّذِينَ كَفَرُواْ لَوۡ أَنَّ لَهُم مَّا فِي ٱلۡأَرۡضِ جَمِيعٗا وَمِثۡلَهُۥ مَعَهُۥ لِيَفۡتَدُواْ بِهِۦ مِنۡ عَذَابِ يَوۡمِ ٱلۡقِيَٰمَةِ مَا تُقُبِّلَ مِنۡهُمۡۖ وَلَهُمۡ عَذَابٌ أَلِيمٞ ﴿36﴾

ਬੇਸ਼ੱਕ ਜਿਹਨਾਂ ਲੋਕਾਂ ਨੇ (ਰੱਬ ਦੇ ਇਕ ਹੋਣ ਦਾ) ਇਨਕਾਰ ਕੀਤਾ ਹੇ ਜੇ ਉਹਨਾਂ ਕੋਲ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ ਹੇ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ (ਉਹਨਾਂ ਦੀ ਸਜ਼ਾ ਦੇ ਬਦਲੇ ਵਿਚ) ਕਬੂਲਿਆ ਨਹੀਂ ਜਾਵੇਗਾ। ਉਹਨਾਂ ਲਈ ਤਾਂ ਬਹੁਤ ਹੀ ਕਰੜਾ ਅਜ਼ਾਬ ਹੇ।