quranm◉

ਪੰਨਾ 147

Range
from 6:143 to 6:146
Surahs covered
ਅਨੁਵਾਦ
4 ਅਨੁਵਾਦ

◉

6:143

ثَمَٰنِيَةَ أَزۡوَٰجٖۖ مِّنَ ٱلضَّأۡنِ ٱثۡنَيۡنِ وَمِنَ ٱلۡمَعۡزِ ٱثۡنَيۡنِۗ قُلۡ ءَآلذَّكَرَيۡنِ حَرَّمَ أَمِ ٱلۡأُنثَيَيۡنِ أَمَّا ٱشۡتَمَلَتۡ عَلَيۡهِ أَرۡحَامُ ٱلۡأُنثَيَيۡنِۖ نَبِّـُٔونِي بِعِلۡمٍ إِن كُنتُمۡ صَٰدِقِينَ ﴿143﴾

ਇਹ ਅੱਠ ਪ੍ਰਕਾਰ ਦੇ ਨਰ ਤੇ ਮਦੀਨ ਹਨ, ਦੋ ਭੇਡ ਦੀ ਨਸਲੋਂ ਅਤੇ ਦੋ ਬਕਰੀ ਦੀ ਨਸਲ ਵਿੱਚੋਂ। (ਹੇ ਨਬੀ!) ਤੁਸੀਂ ਇਹਨਾਂ ਤੋਂ ਪੁੱਛੋ, ਕੀ ਦੋਵਾਂ ਦੇ ਨਰ ਹਰਾਮ ਕੀਤੇ ਹਨ ਜਾਂ ਮਦੀਨ ਜਾਂ ਉਹ ਬੱਚੇ ਜਿਹੜੇ ਦੋਵੇਂ (ਨਸਲਾਂ) ਦੇ ਮਦੀਨ ਦੇ ਢਿੱਡਾਂ ਵਿਚ ਹਨ? ਜੇ ਤੁਸੀਂ ਸੱਚੇ ਹੋ ਤਾਂ ਮੈਨੂੰ ਸ਼ੁੱਧ ਗਿਆਨ ਸਹਿਤ ਦੱਸੋ।

6:144

وَمِنَ ٱلۡإِبِلِ ٱثۡنَيۡنِ وَمِنَ ٱلۡبَقَرِ ٱثۡنَيۡنِۗ قُلۡ ءَآلذَّكَرَيۡنِ حَرَّمَ أَمِ ٱلۡأُنثَيَيۡنِ أَمَّا ٱشۡتَمَلَتۡ عَلَيۡهِ أَرۡحَامُ ٱلۡأُنثَيَيۡنِۖ أَمۡ كُنتُمۡ شُهَدَآءَ إِذۡ وَصَّىٰكُمُ ٱللَّهُ بِهَٰذَاۚ فَمَنۡ أَظۡلَمُ مِمَّنِ ٱفۡتَرَىٰ عَلَى ٱللَّهِ كَذِبٗا لِّيُضِلَّ ٱلنَّاسَ بِغَيۡرِ عِلۡمٍۚ إِنَّ ٱللَّهَ لَا يَهۡدِي ٱلۡقَوۡمَ ٱلظَّـٰلِمِينَ ﴿144﴾

ਦੋ ਨਸਲਾਂ ਊਂਠ ਦੀਆਂ ਅਤੇ ਦੋ ਹੀ ਗਊ ਦੀਆਂ ਹਨ।[13] (ਹੇ ਨਬੀ!) ਰਤਾ ਪੂੱਛੋ, ਕੀ ਅੱਲਾਹ ਨੇ ਦੋਵਾਂ ਦੇ ਨਰ ਹਰਾਮ ਕੀਤੇ ਹਨ ਜਾਂ ਦੋਵਾਂ ਦੇ ਮਦੀਨ ਜਾਂ ਉਹ ਬੱਚੇ ਜਿਹੜੇ ਦੋਵਾਂ ਮਦੀਨ ਦੇ ਢਿੱਡਾਂ ਵਿਚ ਹਨ? ਕੀ ਉਸ ਸਮੇਂ ਤੁਸੀਂ ਹਾਜ਼ਰ ਸੀ ਜਦੋਂ ਅੱਲਾਹ ਤੁਹਾਨੂੰ ਹੁਕਮ ਦੇ ਰਿਹਾ ਸੀ? ਇਸ ਤੋਂ ਵੱਡਾ ਜ਼ਾਲਮ ਕੌੌਣ ਹੋਵਗਾ ਜਿਹੜਾ ਅੱਲਾਹ ਦੇ ਸਿਰ ਬਿਨਾਂ ਕਿਸੇ ਦਲੀਲ ਤੋਂ ਝੂਠ ਮੜ੍ਹੇ ਤਾਂ ਜੋ ਲੋਕਾਂ ਨੂੰ ਇਹ ਬਿਨਾਂ ਗਿਆਨ ਤੋਂ ਗੁਮਰਾਹ ਕਰ ਸਕੇ। ਬੇਸ਼ੱਕ ਜ਼ਾਲਮਾਂ ਨੂੰ ਅੱਲਾਹ ਸਿੱਧੀ ਰਾਹ ਨਹੀਂ ਵਿਖਾਉਂਦਾ।

6:145

قُل لَّآ أَجِدُ فِي مَآ أُوحِيَ إِلَيَّ مُحَرَّمًا عَلَىٰ طَاعِمٖ يَطۡعَمُهُۥٓ إِلَّآ أَن يَكُونَ مَيۡتَةً أَوۡ دَمٗا مَّسۡفُوحًا أَوۡ لَحۡمَ خِنزِيرٖ فَإِنَّهُۥ رِجۡسٌ أَوۡ فِسۡقًا أُهِلَّ لِغَيۡرِ ٱللَّهِ بِهِۦۚ فَمَنِ ٱضۡطُرَّ غَيۡرَ بَاغٖ وَلَا عَادٖ فَإِنَّ رَبَّكَ غَفُورٞ رَّحِيمٞ ﴿145﴾

(ਹੇ ਨਬੀ!) ਤੁਸੀਂ ਕਹੋ ਕਿ ਜੋ ਵੀ ਵਹੀ (ਰੱਬੀ ਆਦੇਸ਼) ਮੇਰੇ ਵੱਲ ਆਈ ਹੈ ਮੈਂ ਇਸ ਵਿੱਚੋਂ ਕੁੱਝ ਵੀ ਅਜਿਹਾ ਨਹੀਂ ਵੇਖਦਾ ਜੋ ਕਿਸੇ ਖਾਣ ਵਾਲੇ ਲਈ, ਜੋਵੀ ਉਸ ਨੂੰ ਖਾਏ, ਹਰਾਮ ਹੋਵੇ ਪਰ ਹਾਂ! ਮੁਰਦਾਰ, ਵਗਦਾ ਖ਼ੂਨ, ਸੂਰ ਦਾ ਮਾਸ ਕਿਉਂ ਜੋ ਇਹ ਨਾ-ਪਾਕ ਹਨ (ਇਸ ਲਈ ਇਹ ਹਰਾਮ ਹਨ) ਜਾਂ ਉਹ ਜਾਨਵਰ ਜਿਸ ’ਤੇ ਜ਼ਿਬਹ ਕਰਦੇ ਸਮੇਂ ਛੁੱਟ ਅੱਲਾਹ ਤੋਂ ਕਿਸੇ ਹੋਰ ਦਾ ਨਾਂ ਲਿਆ ਗਿਆ ਹੋਵੇ। ਫੇਰ ਜੇ ਕੋਈ ਵਿਅਕਤੀ (ਭੁੱਖ ਤੋਂ) ਮਜਬੂਰ ਹੋ ਜਾਵੇ ਪਰ ਉਹ ਨਾ-ਫ਼ਰਮਾਨ ਤੇ (ਸ਼ਰੀਅਤ ਦੀਆਂ) ਸੀਮਾਵਾਂ ਟੱਪਣ ਵਾਲਾ ਨਾ ਹੋਵੇ (ਜੇ ਅਜਿਹਾ ਵਿਅਕਤੀ ਹਰਾਮ ਖਾ ਲਵੇ) ਤਾਂ ਬੇਸ਼ੱਕ ਤੁਹਾਡਾ ਰੱਬ ਅਤਿ ਬਖ਼ਸ਼ਣਹਾਰ ਤੇ ਰਹਿਮ ਵਾਲਾ ਹੈ।

6:146

وَعَلَى ٱلَّذِينَ هَادُواْ حَرَّمۡنَا كُلَّ ذِي ظُفُرٖۖ وَمِنَ ٱلۡبَقَرِ وَٱلۡغَنَمِ حَرَّمۡنَا عَلَيۡهِمۡ شُحُومَهُمَآ إِلَّا مَا حَمَلَتۡ ظُهُورُهُمَآ أَوِ ٱلۡحَوَايَآ أَوۡ مَا ٱخۡتَلَطَ بِعَظۡمٖۚ ذَٰلِكَ جَزَيۡنَٰهُم بِبَغۡيِهِمۡۖ وَإِنَّا لَصَٰدِقُونَ ﴿146﴾

ਯਹੂਦੀਆਂ ਲਈ ਅਸੀਂ ਸਾਰੇ ਹੀ ਨੌਹਾਂ ਵਾਲੇ ਜਾਨਵਰ ਹਰਾਮ ਕੀਤੇ ਸੀ ਅਤੇ ਗਊ ਤੇ ਬਕਰੀਆਂ ਦੀ ਚਰਬੀ ਵੀ ਉਹਨਾਂ ਲਈ ਹਰਾਮ ਕੀਤਾ ਸੀ, ਛੁੱਟ ਉਸ ਚਰਬੀ ਤੋਂ ਜਿਹੜੀ ਉਹਨਾਂ ਦੀਆਂ ਪਿੱਠਾਂ ਜਾਂ ਆਂਤੜੀਆਂ ਜਾਂ ਹੱਡੀ ਨਾਲ ਚਿੰਬੜੀ ਰਹਿ ਜਾਵੇ। ਅਸੀਂ ਉਹਨਾਂ ਨੂੰ ਇਹ ਸਜ਼ਾ ਉਹਨਾਂ ਦੀਆਂ ਨਾ-ਫ਼ਰਮਾਨੀਆਂ ਕਾਰਨ ਦਿੱਤੀ ਸੀ।