quranm◉

ਪੰਨਾ 150

Range
from 6:158 to 6:165
Surahs covered
ਅਨੁਵਾਦ
8 ਅਨੁਵਾਦ

◉

6:158

هَلۡ يَنظُرُونَ إِلَّآ أَن تَأۡتِيَهُمُ ٱلۡمَلَـٰٓئِكَةُ أَوۡ يَأۡتِيَ رَبُّكَ أَوۡ يَأۡتِيَ بَعۡضُ ءَايَٰتِ رَبِّكَۗ يَوۡمَ يَأۡتِي بَعۡضُ ءَايَٰتِ رَبِّكَ لَا يَنفَعُ نَفۡسًا إِيمَٰنُهَا لَمۡ تَكُنۡ ءَامَنَتۡ مِن قَبۡلُ أَوۡ كَسَبَتۡ فِيٓ إِيمَٰنِهَا خَيۡرٗاۗ قُلِ ٱنتَظِرُوٓاْ إِنَّا مُنتَظِرُونَ ﴿158﴾

ਕੀ ਇਹ ਲੋਕ ਇਸ ਗੱਲ ਦੀ ਉਡੀਕ ਵਿਚ ਹਨ ਕਿ ਇਹਨਾਂ ਕੋਲ ਫ਼ਰਿਸ਼ਤੇ ਆਉਣ ਜਾਂ ਤੁਹਾਡਾ ਰੱਬ ਆਵੇ ਜਾਂ ਤੁਹਾਡੇ ਰੱਬ ਵੱਲੋਂ ਕੋਈ ਨਿਸ਼ਾਨੀ ਆਵੇ? ਜਿਸ ਦਿਨ ਤੁਹਾਡੇ ਰੱਬ ਵੱਲੋਂ ਕੋਈ ਵੱਡੀ ਨਿਸ਼ਾਨੀ ਆ ਜਾਵੇਗੀ ਤਾਂ ਕਿਸੇ ਵੀ ਅਜਿਹੇ ਵਿਅਕਤੀ ਦਾ ਈਮਾਨ ਉਸ ਦੇ ਕੰਮ ਨਹੀਂ ਆਵੇਗਾ ਜਿਹੜਾ ਇਸ (ਨਿਸ਼ਾਨੀ ਆਉਣ ਤੋਂ) ਪਹਿਲਾਂ ਈਮਾਨ ਨਹੀਂ ਰੱਖਦਾ ਸੀ,[14] ਜਾਂ ਉਸ ਨੇ ਆਪਣੇ ਈਮਾਨ ਵਿਚ ਰਹਿੰਦੇ ਹੋਏ ਕੋਈ ਨੇਕ ਅਮਲ ਨਾ ਕੀਤਾ ਹੋਵੇ। (ਹੇ ਨਬੀ!) ਤੁਸੀਂ ਆਖੋ ਕਿ ਤੁਸੀਂ ਵੀ (ਰੱਬੀ ਫੈਸਲੇ ਦੀ) ਉਡੀਕ ਕਰੋ ਅਸੀਂ ਵੀ ਉਡੀਕ ਕਰਦੇ ਹਾਂ।

6:159

إِنَّ ٱلَّذِينَ فَرَّقُواْ دِينَهُمۡ وَكَانُواْ شِيَعٗا لَّسۡتَ مِنۡهُمۡ فِي شَيۡءٍۚ إِنَّمَآ أَمۡرُهُمۡ إِلَى ٱللَّهِ ثُمَّ يُنَبِّئُهُم بِمَا كَانُواْ يَفۡعَلُونَ ﴿159﴾

ਜਿਨ੍ਹਾਂ ਲੋਕਾਂ ਨੇ ਆਪਣੇ ਦੀਨ ਨੂੰ ਅੱਡ-ਅੱਡ ਕਰ ਰੱਖਿਆ ਹੈ ਅਤੇ ਧੜ੍ਹਿਆਂ ਵਿਚ ਵੰਡੇ ਹੋਏ ਹਨ। ਹੇ ਨਬੀ! ਤੁਹਾਡਾ ਉਹਨਾਂ ਨਾਲ ਕੋਈ ਸੰਬੰਧ ਨਹੀਂ, ਉਹਨਾਂ ਦਾ ਮਾਮਲਾ ਅੱਲਾਹ ਦੇ ਹਵਾਲੇ ਹੈ[15] ਫੇਰ ਉਹ ਉਹਨਾਂ ਨੂੰ ਦੱਸੇਗਾ ਜਿਹੜੇ ਕੰਮ ਉਹ ਕਰਿਆ ਕਰਦੇ ਸਨ।

6:160

مَن جَآءَ بِٱلۡحَسَنَةِ فَلَهُۥ عَشۡرُ أَمۡثَالِهَاۖ وَمَن جَآءَ بِٱلسَّيِّئَةِ فَلَا يُجۡزَىٰٓ إِلَّا مِثۡلَهَا وَهُمۡ لَا يُظۡلَمُونَ ﴿160﴾

ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ ਹਾਜ਼ਰ ਹੋਵੇਗਾ ਉਸ ਨੂੰ ਉਸ ਦਾ ਦਸ ਗੁਣਾ ਬਦਲਾ ਮਿਲੇਗਾ। ਜਿਹੜਾ ਇਕ ਬੁਰਾਈ ਕਰੇਗਾ ਉਸ ਨੂੰ ਉਸ ਦੇ ਬਰਾਬਰ ਸਜ਼ਾ ਮਿਲੇਗੀ। [16] ਕਿਸੇ ’ਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ।

6:161

قُلۡ إِنَّنِي هَدَىٰنِي رَبِّيٓ إِلَىٰ صِرَٰطٖ مُّسۡتَقِيمٖ دِينٗا قِيَمٗا مِّلَّةَ إِبۡرَٰهِيمَ حَنِيفٗاۚ وَمَا كَانَ مِنَ ٱلۡمُشۡرِكِينَ ﴿161﴾

(ਹੇ ਨਬੀ!) ਤੁਸੀਂ ਆਖੋ ਕਿ ਬੇਸ਼ੱਕ ਮੇਰੇ ਰੱਬ ਨੇ ਮੈ` ਸਿੱਧੀ ਰਾਹ ਵੱਲ ਚੱਲਣ ਦੀ ਹਿਦਾਇਤ ਦਿੱਤੀ ਹੈ ਜੋ ਕਿ ਉੱਚੀਆਂ ਕਦਰਾਂ ਵਾਲਾ ਦੀਨ ਹੈ, ਜਿਹੜਾ ਇਕ ਰੱਬ ਦੀ ਬੰਦਗੀ ਕਰਨ ਵਾਲੇ ਇਬਰਾਹੀਮ ਦਾ ਦੀਨ ਹੈ ਅਤੇ ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸੀ।

6:162

قُلۡ إِنَّ صَلَاتِي وَنُسُكِي وَمَحۡيَايَ وَمَمَاتِي لِلَّهِ رَبِّ ٱلۡعَٰلَمِينَ ﴿162﴾

(ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੀ ਨਮਾਜ਼, ਮੇਰੀ ਕੁਰਬਾਨੀ, ਮੇਰਾ ਜੀਨਾ ਤੇ ਮੇਰਾ ਮਰਨਾ, ਇਹ ਸਭ ਅੱਲਾਹ ਵਾਸਤੇ ਹੀ ਹੈ ਜਿਹੜਾ ਸਾਰੀ ਸਰਿਸ਼ਟੀ ਦਾ ਮਾਲਿਕ ਹੈ।

6:163

لَا شَرِيكَ لَهُۥۖ وَبِذَٰلِكَ أُمِرۡتُ وَأَنَا۠ أَوَّلُ ٱلۡمُسۡلِمِينَ ﴿163﴾

ਉਸ ਦਾ ਕੋਈ ਸਾਂਝੀ ਨਹੀਂ ਅਤੇ ਮੈਨੂੰ ਇਸੇ ਦਾ ਹੁਕਮ ਹੋਇਆ ਹੈ ਅਤੇ ਸਭ ਤੋਂ ਪਹਿਲਾਂ ਮੈਂ (ਉਸ ਦੇ ਹੁਕਮਾਂ ਨੂੰ) ਮੰਣਨ ਵਾਲਾ ਹਾਂ।

6:164

قُلۡ أَغَيۡرَ ٱللَّهِ أَبۡغِي رَبّٗا وَهُوَ رَبُّ كُلِّ شَيۡءٖۚ وَلَا تَكۡسِبُ كُلُّ نَفۡسٍ إِلَّا عَلَيۡهَاۚ وَلَا تَزِرُ وَازِرَةٞ وِزۡرَ أُخۡرَىٰۚ ثُمَّ إِلَىٰ رَبِّكُم مَّرۡجِعُكُمۡ فَيُنَبِّئُكُم بِمَا كُنتُمۡ فِيهِ تَخۡتَلِفُونَ ﴿164﴾

(ਹੇ ਨਬੀ!) ਤੁਸੀਂ ਕਹੋ, ਕੀ ਮੈਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ ਰੱਬ ਬਣਾਉਣ ਲਈ ਭਾਲਦਾ ਫਿਰਾਂ, ਜਦ ਕਿ ਉਹ ਹਰ ਚੀਜ਼ ਦਾ ਮਾਲਿਕ ਹੈ। ਕੋਈ ਵੀ ਵਿਅਕਤੀ ਅਜਿਹਾ (ਗੁਨਾਹ) ਨਹੀਂ ਕਮਾਉਂਦਾ ਜਿਸ ਦਾ ਬੋਝ-ਭਾਰ ਉਸੇ ’ਤੇ ਨਾ ਹੋਵੇ। ਕੋਈ ਵੀ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। ਤੁਸੀਂ ਸਭ ਨੇ ਆਪਣੇ ਰੱਬ ਦੇ ਕੋਲ ਹੀ ਜਾਣਾ ਹੈ, ਫੇਰ ਉਹ ਤੁਹਾਨੂੰ ਦੱਸੇਗਾ ਜਿਸ ਚੀਜ਼ ਵਿਚ ਤੁਸੀਂ ਮਤਭੇਦ ਰੱਖਦੇ ਸੀ।

6:165

وَهُوَ ٱلَّذِي جَعَلَكُمۡ خَلَـٰٓئِفَ ٱلۡأَرۡضِ وَرَفَعَ بَعۡضَكُمۡ فَوۡقَ بَعۡضٖ دَرَجَٰتٖ لِّيَبۡلُوَكُمۡ فِي مَآ ءَاتَىٰكُمۡۗ إِنَّ رَبَّكَ سَرِيعُ ٱلۡعِقَابِ وَإِنَّهُۥ لَغَفُورٞ رَّحِيمُۢ ﴿165﴾

ਅਤੇ ਉਹੀਓ ਰੁ ਜਿਸ ਨੇ ਧਰਤੀ ’ਤੇ ਤੁਹਾਨੂੰ ਇਕ ਦੂਜੇ ਦਾ ਉੱਤਰ-ਅਧਿਕਾਰੀ ਬਣਾਇਆ ਅਤੇ ਤੁਹਾਡੇ ਵਿੱਚੋਂ ਕਈਆਂ ਨੂੰ ਉੱਚੇ ਦਰਜੇ ਬਖ਼ਸ਼ੇ ਤਾਂ ਜੋ ਉਹ ਉਹਨਾਂ ਨਿਅਮਤਾਂ ਦੁਆਰਾ ਤੁਹਾਡੀ ਪਰਖ ਕਰੇ ਜਿਹੜੀਆਂ ਉਸ ਨੇ ਤੁਹਾਨੂੰ ਬਖ਼ਸ਼ੀਆਂ ਹਨ। ਤੁਹਾਡਾ ਰੱਬ ਸਜ਼ਾ ਦੇਣ ਵਿਚ ਬਹੁਤ ਤੇਜ਼ ਹੈ ਅਤੇ ਬੇਸ਼ੱਕ ਉਹ ਅਤਿ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।