quranm◉

ਪੰਨਾ 25

Range
from 2:164 to 2:169
Surahs covered
ਅਨੁਵਾਦ
6 ਅਨੁਵਾਦ

◉

2:164

إِنَّ فِي خَلۡقِ ٱلسَّمَٰوَٰتِ وَٱلۡأَرۡضِ وَٱخۡتِلَٰفِ ٱلَّيۡلِ وَٱلنَّهَارِ وَٱلۡفُلۡكِ ٱلَّتِي تَجۡرِي فِي ٱلۡبَحۡرِ بِمَا يَنفَعُ ٱلنَّاسَ وَمَآ أَنزَلَ ٱللَّهُ مِنَ ٱلسَّمَآءِ مِن مَّآءٖ فَأَحۡيَا بِهِ ٱلۡأَرۡضَ بَعۡدَ مَوۡتِهَا وَبَثَّ فِيهَا مِن كُلِّ دَآبَّةٖ وَتَصۡرِيفِ ٱلرِّيَٰحِ وَٱلسَّحَابِ ٱلۡمُسَخَّرِ بَيۡنَ ٱلسَّمَآءِ وَٱلۡأَرۡضِ لَأٓيَٰتٖ لِّقَوۡمٖ يَعۡقِلُونَ ﴿164﴾

ਬੇਸ਼ੱਕ ਅਕਾਸ਼ਾਂ ਅਤੇ ਧਰਤੀ ਦੇ ਪੈਦਾ ਕਰਨ ਵਿਚ, ਰਾਤ ਅਤੇ ਦਿਨ ਦੇ ਫੇਰ ਬਦਲ ਵਿਚ ਅਤੇ ਸਮੁੰਦਰ ਵਿਚ ਚੱਲਣ ਵਾਲੀਆਂ ਉਹਨਾਂ ਕਿਸ਼ਤੀਆਂ ਵਿਚ, ਜਿਹੜੀਆਂ ਲੋਕਾਂ ਲਈ ਲਾਭਦਾਇਕ ਵਸਤੂਆਂ ਲੈਕੇ ਚਲਦੀਆਂ ਹਨ ਅਤੇ ਅੱਲਾਹ ਵੱਲੋਂ ਅਕਾਸ਼ੋਂ ਉਤਾਰੇ ਹੋਏ ਪਾਣੀ ਵਿਚ ਜਿਸ ਰਾਹੀਂ ਜਿਹੜੀ ਧਰਤੀ ਮੁਰਦਾ (ਬੰਜਰ) ਹੋ ਚੁਕੀ ਸੀ ਉਸ ਨੂੰ ਜਿਉਂਦਾ (ਉਪਜਾਉ) ਬਣਾਇਆ ਅਤੇ ਹਰ ਤਰ੍ਹਾਂ ਦੇ ਜਾਨਵਰ ਜਿਹੜੇ ਉਸ ਨੇ ਧਰਤੀ ’ਤੇ ਫੈਲਾਏ ਹਨ ਅਤੇ ਹਵਾਵਾਂ ਦੇ ਰੁਖ ਬਦਲਣ ਵਿਚ ਅਤੇ ਉਹਨਾਂ ਬ=ਦਲਾਂ ਵਿਚ ਜਿਹੜੇ ਅਕਾਸ਼ਾਂ ਤੇ ਧਰਤੀ ਵਿਚਾਲੇ ਰੱਬੀ ਹੁਕਮ ਦੇ ਪਾਬੰਦ ਹਨ ਇਹਨਾਂ ਸਾਰਿਆਂ ਵਿਚ (ਅੱਲਾਹ ਦੀ ਹੋਂਦ ਦੀਆਂ) ਬੁੱਧੀਜੀਵੀਆਂ ਲਈ ਨਿਸ਼ਾਨੀਆਂ ਹਨ।

2:165

وَمِنَ ٱلنَّاسِ مَن يَتَّخِذُ مِن دُونِ ٱللَّهِ أَندَادٗا يُحِبُّونَهُمۡ كَحُبِّ ٱللَّهِۖ وَٱلَّذِينَ ءَامَنُوٓاْ أَشَدُّ حُبّٗا لِّلَّهِۗ وَلَوۡ يَرَى ٱلَّذِينَ ظَلَمُوٓاْ إِذۡ يَرَوۡنَ ٱلۡعَذَابَ أَنَّ ٱلۡقُوَّةَ لِلَّهِ جَمِيعٗا وَأَنَّ ٱللَّهَ شَدِيدُ ٱلۡعَذَابِ ﴿165﴾

ਅਤੇ ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ (ਰੱਬ ਦਾ) ਸ਼ਰੀਕ ਬਣਾਉਂਦੇ ਹਨ [24] ਉਹ ਉਹਨਾਂ ਨਾਲ ਇੰਜ ਮੁਹੱਬਤ ਕਰਦੇ ਹਨ ਜਿਵੇਂ ਅੱਲਾਹ ਨਾਲ ਮੁਹੱਬਤ ਹੋਣੀ ਚਾਹੀਦੀ ਸੀ, ਜਦ ਕਿ ਈਮਾਨ ਵਾਲੇ ਸਭ ਤੋਂ ਵੱਧ ਅੱਲਾਹ ਨਾਲ ਮੁਹੱਬਤ ਕਰਦੇ ਹਨ। ਜਿਨ੍ਹਾਂ ਲੋਕਾਂ ਨੇ (ਰੱਬ ਦਾ ਸ਼ਰੀਕ ਬਣਾ ਕੇ) ਜ਼ੁਲਮ ਕਮਾਇਆ ਹੇ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਉਹ ਸਮਝ ਲੈਣਗੇ ਕਿ ਬੇਸ਼ੱਕ ਸਾਰੀਆਂ ਸ਼ਕਤੀਆਂ ਅੱਲਾਹ ਲਈ ਹੀ ਹਨ ਅਤੇ ਅੱਲਾਹ (ਕਿਆਮਤ ਦਿਹਾੜੇ ’ਤੇ) ਬਹੁਤ ਹੀ ਸਖ਼ਤ ਸਜ਼ਾ ਦੇਣ ਵਾਲਾ ਹੇ।

2:166

إِذۡ تَبَرَّأَ ٱلَّذِينَ ٱتُّبِعُواْ مِنَ ٱلَّذِينَ ٱتَّبَعُواْ وَرَأَوُاْ ٱلۡعَذَابَ وَتَقَطَّعَتۡ بِهِمُ ٱلۡأَسۡبَابُ ﴿166﴾

(ਕਿਆਮਤ ਦਿਹਾੜੇ) ਉਹ ਲੋਕ ਜਿਨ੍ਹਾਂ ਦੀ (ਸੰਸਾਰ ਵਿਚ) ਪੈਰਵੀ ਕੀਤੀ ਗਈ ਸੀ ਆਪਣੇ ਪੈਰੋਕਾਰਾਂ ਤੋਂ ਦੁੱਖੀ ਹੋਣਗੇ ਜਦੋਂ ਉਹ ਲੋਕ ਅਜ਼ਾਬ ਵੇਖਣਗੇ ਤਾਂ ਉਹਨਾਂ ਦੇ ਸਾਰੇ ਆਪਸੀ ਸੰਬੰਧ ਟੁੱਟ ਜਾਣਗੇ।

2:167

وَقَالَ ٱلَّذِينَ ٱتَّبَعُواْ لَوۡ أَنَّ لَنَا كَرَّةٗ فَنَتَبَرَّأَ مِنۡهُمۡ كَمَا تَبَرَّءُواْ مِنَّاۗ كَذَٰلِكَ يُرِيهِمُ ٱللَّهُ أَعۡمَٰلَهُمۡ حَسَرَٰتٍ عَلَيۡهِمۡۖ وَمَا هُم بِخَٰرِجِينَ مِنَ ٱلنَّارِ ﴿167﴾

ਅਤੇ ਜਿਨ੍ਹਾਂ ਲੋਕਾਂ ਨੇ (ਝੂਠੇ ਲੋਕਾਂ ਦੀ) ਪੈਰਵੀ ਕੀਤੀ ਸੀ ਉਹ (ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਸਾਡੀ ਇਕ ਵਾਰ ਮੁੜ ਸੰਸਾਰ ਵਿਚ ਵਾਪਸੀ ਹੋ ਜਾਵੇ ਫਿਰ ਅਸੀਂ ਵੀ ਇਹਨਾਂ ਲੋਕਾਂ ਨਾਲ ਕੋਈ ਸੰਬੰਧ ਨਹੀਂ ਰੱਖਾਗੇਂ ਜਿੱਦਾਂ ਅੱਜ ਉਹ ਸਾਡੇ ਨਾਲ ਸਬੰਧਾਂ ਤੋਂ ਮੂੰਹ ਮੋੜ ਰਹੇ ਹਨ। ਅੱਲਾਹ ਉਹਨਾਂ ਦੀਆਂ ਕਰਤੂਤਾਂ ` ਅਸਫ਼ਲ ਇੱਛਾਵਾਂ ਦੇ ਰੂਪ ਵਿਚ ਉਹਨਾਂ ਸਾਹਮਣੇ ਪੇਸ਼ ਕਰੇਗਾ ਅਤੇ ਉਹ ਅੱਗ ਦੀ ਸਜ਼ਾ ਤੋਂ ਨਿਕਲਣ ਵਾਲੇ ਨਹੀਂ ਹੋਣਗੇ।

2:168

يَـٰٓأَيُّهَا ٱلنَّاسُ كُلُواْ مِمَّا فِي ٱلۡأَرۡضِ حَلَٰلٗا طَيِّبٗا وَلَا تَتَّبِعُواْ خُطُوَٰتِ ٱلشَّيۡطَٰنِۚ إِنَّهُۥ لَكُمۡ عَدُوّٞ مُّبِينٌ ﴿168﴾

ਹੇ ਲੋਕੋ! ਤੁਸੀਂ ਉਹਨਾਂ ਚੀਜ਼ਾਂ ਨੂੰ ਖਾਉ ਜਿਹੜੀਆਂ ਧਰਤੀ ਵਿਚ ਹਲਾਲ ਅਤੇ ਪਾਕ ਚੀਜ਼ਾਂ ਹਨ ਅਤੇ ਸ਼ੈਤਾਨ ਦੇ ਪਿੱਛੇ ਨਾ ਲੱਗੋ, ਬੇਸ਼ੱਕ ਉਹ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।

2:169

إِنَّمَا يَأۡمُرُكُم بِٱلسُّوٓءِ وَٱلۡفَحۡشَآءِ وَأَن تَقُولُواْ عَلَى ٱللَّهِ مَا لَا تَعۡلَمُونَ ﴿169﴾

ਉਹ ਤਾਂ ਤੁਹਾਨੂੰ ਬਦੀ ਤੇ ਅਸ਼ਲੀਲਤਾ ਦਾ ਹੁਕਮ ਦਿੰਦਾ ਹੇ ਅਤੇ ਇਹ ਵੀ ਕਹਿੰਦਾ ਹੇ ਕਿ ਤੁਸੀਂ ਅੱਲਾਹ ਦੇ ਨਾਂ ’ਤੇ ਉਹ ਗ=ਲਾਂ ਕਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।