quranm◉

ਪੰਨਾ 308

Range
from 19:39 to 19:51
Surahs covered
ਅਨੁਵਾਦ
13 ਅਨੁਵਾਦ

◉

19:39

وَأَنذِرۡهُمۡ يَوۡمَ ٱلۡحَسۡرَةِ إِذۡ قُضِيَ ٱلۡأَمۡرُ وَهُمۡ فِي غَفۡلَةٖ وَهُمۡ لَا يُؤۡمِنُونَ ﴿39﴾

(ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ ਦਿਨ ਤੋਂ ਡਰਾਓ ਜਦੋਂ ਸਾਰੇ ਮਾਮਲਿਆਂ ਦਾ ਨਬੇੜਾ ਕਰ ਦਿੱਤਾ ਜਾਵੇਗਾ ਪਰ ਅੱਜ (ਸੰਸਾਰ ਵਿਚ) ਇਹ ਲੋਕੀ ਭੁਲੇਖੇ ਵਿਚ ਹਨ [5] ਉਹ ਈਮਾਨ ਨਹੀਂ ਲਿਆਉਣਗੇ।

19:40

إِنَّا نَحۡنُ نَرِثُ ٱلۡأَرۡضَ وَمَنۡ عَلَيۡهَا وَإِلَيۡنَا يُرۡجَعُونَ ﴿40﴾

ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ ਵਾਲਿਆਂ ਦੇ ਵਾਰਸ ਹੋਵਾਂਗੇ ਅਤੇ ਸਾਰੇ ਹੀ ਲੋਕੀ ਸਾਡੇ ਵੱਲ ਹੀ ਪਰਤਾਏ ਜਾਣਗੇ।

19:41

وَٱذۡكُرۡ فِي ٱلۡكِتَٰبِ إِبۡرَٰهِيمَۚ إِنَّهُۥ كَانَ صِدِّيقٗا نَّبِيًّا ﴿41﴾

(ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।

19:42

إِذۡ قَالَ لِأَبِيهِ يَـٰٓأَبَتِ لِمَ تَعۡبُدُ مَا لَا يَسۡمَعُ وَلَا يُبۡصِرُ وَلَا يُغۡنِي عَنكَ شَيۡـٔٗا ﴿42﴾

ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?

19:43

يَـٰٓأَبَتِ إِنِّي قَدۡ جَآءَنِي مِنَ ٱلۡعِلۡمِ مَا لَمۡ يَأۡتِكَ فَٱتَّبِعۡنِيٓ أَهۡدِكَ صِرَٰطٗا سَوِيّٗا ﴿43﴾

ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।

19:44

يَـٰٓأَبَتِ لَا تَعۡبُدِ ٱلشَّيۡطَٰنَۖ إِنَّ ٱلشَّيۡطَٰنَ كَانَ لِلرَّحۡمَٰنِ عَصِيّٗا ﴿44﴾

ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ ਸ਼ੈਤਾਨ ਤਾਂ ਰਹਿਮਾਨ (ਭਾਵ ਅੱਲਾਹ) ਦਾ ਨਾ-ਫ਼ਰਮਾਨ ਹੈ।

19:45

يَـٰٓأَبَتِ إِنِّيٓ أَخَافُ أَن يَمَسَّكَ عَذَابٞ مِّنَ ٱلرَّحۡمَٰنِ فَتَكُونَ لِلشَّيۡطَٰنِ وَلِيّٗا ﴿45﴾

ਪਿਤਾ ਜੀ ਮੈਨੂੰ ਡਰ ਹੈ ਕਿ ਤੁਹਾਡੇ ਉੱਤੇ ਰਹਿਮਾਨ ਵੱਲੋਂ ਕੋਈ ਅਜ਼ਾਬ ਨਾ ਆ ਜਾਵੇ ਫੇਰ ਤੁਸੀਂ ਸ਼ੈਤਾਨ ਦੇ ਸਾਥੀ ਬਣ ਜਾਓ।

19:46

قَالَ أَرَاغِبٌ أَنتَ عَنۡ ءَالِهَتِي يَـٰٓإِبۡرَٰهِيمُۖ لَئِن لَّمۡ تَنتَهِ لَأَرۡجُمَنَّكَۖ وَٱهۡجُرۡنِي مَلِيّٗا ﴿46﴾

(ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।

19:47

قَالَ سَلَٰمٌ عَلَيۡكَۖ سَأَسۡتَغۡفِرُ لَكَ رَبِّيٓۖ إِنَّهُۥ كَانَ بِي حَفِيّٗا ﴿47﴾

(ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ ਛੇਤੀ ਹੀ ਤੁਹਾਡੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਦੁਆ ਕਰਾਂਗਾ ਬੇਸ਼ੱਕ ਉਹ ਮੇਰੇ ’ਤੇ ਅਤਿ ਮਿਹਰਬਾਨ ਹੈ।

19:48

وَأَعۡتَزِلُكُمۡ وَمَا تَدۡعُونَ مِن دُونِ ٱللَّهِ وَأَدۡعُواْ رَبِّي عَسَىٰٓ أَلَّآ أَكُونَ بِدُعَآءِ رَبِّي شَقِيّٗا ﴿48﴾

ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ ਵੀ ਛੱਡਦਾ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਨੂੂੰ ਛੱਡ ਕੇ ਪੁਕਾਰਦੇ ਹੋ। ਮੈਂ ਤਾਂ ਕੇਵਲ ਆਪਣੇ ਰੱਬ ਨੂੰ ਹੀ (ਆਪਣੀ ਮਦਦ ਲਈ) ਪੁਕਾਰਦਾ ਹਾਂ। ਮੈਨੂੰ ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਨਾ-ਮੁਰਾਦ ਨਹੀਂ ਰਹਾਂਗਾ।

19:49

فَلَمَّا ٱعۡتَزَلَهُمۡ وَمَا يَعۡبُدُونَ مِن دُونِ ٱللَّهِ وَهَبۡنَا لَهُۥٓ إِسۡحَٰقَ وَيَعۡقُوبَۖ وَكُلّٗا جَعَلۡنَا نَبِيّٗا ﴿49﴾

ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ, ਅੱਡ ਹੋ ਗਿਆ, ਫੇਰ ਅਸੀਂ ਉਸ ਨੂੰ ਇਸਹਾਕ (ਪੁੱਤਰ) ਅਤੇ ਯਾਕੂਬ (ਪੋਤਰਾ) ਜਿਹੀ ਔਲਾਦ ਬਖ਼ਸ਼ੀ ਅਤੇ ਅਸੀਂ ਉਨ੍ਹਾਂ ਸਭ ਨੂੰ ਨਬੀ ਬਣਾਇਆ।

19:50

وَوَهَبۡنَا لَهُم مِّن رَّحۡمَتِنَا وَجَعَلۡنَا لَهُمۡ لِسَانَ صِدۡقٍ عَلِيّٗا ﴿50﴾

ਅਸਾਂ ਉਹਨਾਂ ਨੂੰ ਆਪਣੀ ਮਿਹਰ ਨਾਲ ਨਿਵਾਜ਼ਿਆ ਅਤੇ ਉਹਨਾਂ ਲਈ ਸੱਚਾਈ ਦੇ ਬੋਲਾਂ ਨੂੰ ਉਚਾਈ (ਪ੍ਰਸਿੱਧੀ) ਬਖ਼ਸ਼ੀ।[6]

19:51

وَٱذۡكُرۡ فِي ٱلۡكِتَٰبِ مُوسَىٰٓۚ إِنَّهُۥ كَانَ مُخۡلَصٗا وَكَانَ رَسُولٗا نَّبِيّٗا ﴿51﴾

(ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ ਵੀ ਕਿੱਸਾ ਬਿਆਨ ਕਰੋ, ਉਹ ’ਚੋਂਣਵਾਂ ਰਸੂਲ (ਨਬੀ) ਸੀ।