quranm◉

ਪੰਨਾ 380

Range
from 27:36 to 27:44
Surahs covered
ਅਨੁਵਾਦ
9 ਅਨੁਵਾਦ

◉

27:36

فَلَمَّا جَآءَ سُلَيۡمَٰنَ قَالَ أَتُمِدُّونَنِ بِمَالٖ فَمَآ ءَاتَىٰنِۦَ ٱللَّهُ خَيۡرٞ مِّمَّآ ءَاتَىٰكُمۚ بَلۡ أَنتُم بِهَدِيَّتِكُمۡ تَفۡرَحُونَ ﴿36﴾

ਜਦੋਂ ਦੂਤ ਸੁਲੇਮਾਨ ਕੋਲ ਪਹੁੰਚਿਆ ਤਾਂ ਆਪ ਜੀ ਨੇ ਪੁੱਛਿਆ, ਕੀ ਤੁਸੀਂ ਦੌਲਤ ਨਾਲ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ? ਮੈਨੂੰ ਅੱਲਾਹ ਨੇ ਜੋ ਬਖ਼ਸ਼ਿਆ ਹੈ, ਉਹ ਉਸ ਤੋਂ ਕਿਤੇ ਵਧੇਰੇ ਹੈ ਜੋ ਉਸ ਨੇ ਤੁਹਾਨੂੰ ਦਿੱਤਾ ਹੋਇਆ ਹੈ। ਸੋ ਤੁਹਾਡੀ ਸੁਗਾਤ ਤੁਹਾਨੂੰ ਹੀ ਮੁਬਾਰਕ ਹੋਵੇ।

27:37

ٱرۡجِعۡ إِلَيۡهِمۡ فَلَنَأۡتِيَنَّهُم بِجُنُودٖ لَّا قِبَلَ لَهُم بِهَا وَلَنُخۡرِجَنَّهُم مِّنۡهَآ أَذِلَّةٗ وَهُمۡ صَٰغِرُونَ ﴿37﴾

(ਹੇ ਦੂਤ!) ਜਾ ਪਰਤ ਜਾ ਆਪਣੇ ਭੇਜਣ ਵਾਲੇ ਵੱਲ। ਅਸੀਂ ਉਹਨਾਂ ਦੇ ਉੱਤੇ ਅਜਿਹੀਆਂ ਫ਼ੌਜਾਂ ਲੈਕੇ ਆਵਾਂਗੇ ਜਿਸ ਦਾ ਮੁਕਾਬਲਾ ਕਰਨ ਦੀ ਹਿੱਮਤ ਉਹਨਾਂ ਕੋਲ ਨਹੀਂ ਹੋਵੇਗੀ ਅਤੇ ਅਸੀਂ ਉਹਨਾਂ ਨੂੰ ਜ਼ਲੀਲ ਕਰਕੇ ਉਥਿੱਓਂ ਬਾਹਰ ਕੱਢ ਦਿਆਂਗੇ, ਕਿ ਉਹ ਹੀਣੇ ਹੋਕੇ ਰਹਿ ਜਾਣਗੇ।

27:38

قَالَ يَـٰٓأَيُّهَا ٱلۡمَلَؤُاْ أَيُّكُمۡ يَأۡتِينِي بِعَرۡشِهَا قَبۡلَ أَن يَأۡتُونِي مُسۡلِمِينَ ﴿38﴾

ਸੁਲੇਮਾਨ ਨੇ ਆਖਿਆ, ਹੇ ਦਰਬਾਰੀਓ! ਤੁਹਾਡੇ ਵਿੱਚੋਂ ਕੋਈ ਅਜਿਹਾ ਰੁ ਜਿਹੜਾ ਉਹਨਾਂ ਲੋਕਾਂ ਦੇ ਆਗਿਆਕਾਰੀ ਬਣਕੇ ਮੇਰੇ ਕੋਲ ਆਉਣ ਤੋਂ ਪਹਿਲਾਂ ਪਹਿਲਾਂ ਉਸ (ਰਾਣੀ) ਦਾ ਤਖ਼ਤ ਮੇਰੇ ਕੋਲ ਲੈ ਆਵੇ।

27:39

قَالَ عِفۡرِيتٞ مِّنَ ٱلۡجِنِّ أَنَا۠ ءَاتِيكَ بِهِۦ قَبۡلَ أَن تَقُومَ مِن مَّقَامِكَۖ وَإِنِّي عَلَيۡهِ لَقَوِيٌّ أَمِينٞ ﴿39﴾

ਜਿੰਨਾਂ ਵਿੱਚੋਂ ਇਕ ਤਕੜੇ ਜਿੰਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਤੁਸੀਂ ਇਸ ਥਾਂ ਤੋਂ ਉੱਠੋਂ, ਮੈਂ ਉਸ (ਤਖ਼ਤ) ਨੂੰ ਤੁਹਾਡੇ ਕੋਲ ਲੈ ਆਵਾਂਗਾ। ਬੇਸ਼ੱਕ ਮੈਂ ਇਸ ਦੀ ਤਾਕਤ ਰੱਖਦਾ ਹਾਂ ਅਤੇ ਮੈਂ ਅਮਾਨਤਦਾਰ ਵੀ ਹਾਂ।

27:40

قَالَ ٱلَّذِي عِندَهُۥ عِلۡمٞ مِّنَ ٱلۡكِتَٰبِ أَنَا۠ ءَاتِيكَ بِهِۦ قَبۡلَ أَن يَرۡتَدَّ إِلَيۡكَ طَرۡفُكَۚ فَلَمَّا رَءَاهُ مُسۡتَقِرًّا عِندَهُۥ قَالَ هَٰذَا مِن فَضۡلِ رَبِّي لِيَبۡلُوَنِيٓ ءَأَشۡكُرُ أَمۡ أَكۡفُرُۖ وَمَن شَكَرَ فَإِنَّمَا يَشۡكُرُ لِنَفۡسِهِۦۖ وَمَن كَفَرَ فَإِنَّ رَبِّي غَنِيّٞ كَرِيمٞ ﴿40﴾

ਜਿਸ (ਵਿਅਕਤੀ) ਕੋਲ ਕਿਤਾਬ ਦਾ ਗਿਆਨ ਸੀ ਉਹ ਬੋਲਿਆ ਕਿ ਮੈਂ ਉਸ (ਤਖ਼ਤ) ਨੂੰ ਤੁਹਾਡੀ ਅੱਖ ਝਮਕਣ ਤੋਂ ਪਹਿਲਾਂ ਤੁਹਾਡੇ ਕੋਲ ਲੈ ਆਵਾਂਗਾ। ਜਦੋਂ ਸੁਲੇਮਾਨ ਨੇ ਉਸ ਤਖ਼ਤ ਨੂੰ ਆਪਣੇ ਕੋਲ ਰੱਖਿਆ ਹੋਇਆ ਵੇਖਿਆ ਤਾਂ ਆਖਿਆ, ਇਹ ਸਭ ਮੇਰੇ ਰੱਬ ਦੀ ਕ੍ਰਿਪਾਲਤਾ ਹੈ, ਤਾਂ ਜੋ ਉਹ ਮੈਨੂੰ ਪਰਖੇ, ਕੀ ਮੈਂ ਉਸ ਦਾ ਸ਼ੁਕਰ ਅਦਾ ਕਰਦਾ ਹਾਂ ਜਾਂ ਨਾ-ਸ਼ੁਕਰਾ ਹਾਂ? ਜਿਹੜਾ ਵੀ ਕੋਈ ਸ਼ੁਕਰ (ਧੰਨਵਾਦ) ਕਰਦਾ ਹੈ ਉਹ ਆਪਣੇ ਹੀ ਲਈ ਸ਼ੁਕਰ ਅਦਾ ਕਰਦਾ ਹੈ ਜਿਹੜਾ ਕੋਈ ਨਾ-ਸ਼ੁਕਰੀ ਕਰਦਾ ਹੈ (ਚੇਤੇ ਰਹੇ ਕਿ) ਬੇਸ਼ੱਕ ਮੇਰਾ ਰੱਬ ਇਹਨਾਂ ਗੱਲਾਂ ਤੋਂ ਵੱਡਾ ਬੇ-ਪਰਵਾਹ ਹੈ ਅਤੇ ਮਿਹਰਬਾਨ ਹੈ।

27:41

قَالَ نَكِّرُواْ لَهَا عَرۡشَهَا نَنظُرۡ أَتَهۡتَدِيٓ أَمۡ تَكُونُ مِنَ ٱلَّذِينَ لَا يَهۡتَدُونَ ﴿41﴾

(ਸੁਲੇਮਾਨ ਨੇ) ਹੁਕਮ ਦਿੱਤਾ ਕਿ ਤੁਸੀਂ ਇਸ ਤਖ਼ਤ (ਸਿੰਘਾਸਨ) ਵਿਚ ਕੁੱਝ ਫੇਰ ਬਦਲ ਕਰ ਦਿਓ ਤਾਂ ਜੋ ਪਤਾ ਲੱਗ ਜਾਵੇ ਕਿ ਉਹ ਹਕੀਕਤ ਨੂੰ ਸਮਝਦੀ ਹੈ ਜਾਂ ਉਹਨਾਂ ਵਿੱਚੋਂ ਹੈ ਜਿਹੜੇ ਨਾ-ਸਮਝ ਹਨ।

27:42

فَلَمَّا جَآءَتۡ قِيلَ أَهَٰكَذَا عَرۡشُكِۖ قَالَتۡ كَأَنَّهُۥ هُوَۚ وَأُوتِينَا ٱلۡعِلۡمَ مِن قَبۡلِهَا وَكُنَّا مُسۡلِمِينَ ﴿42﴾

ਫੇਰ ਜਦੋਂ ਉਹ (ਰਾਣੀ) ਸੁਲੇਮਾਨ ਦੇ ਦਰਬਾਰ ਵਿਚ ਆ ਗਈ ਤਾਂ ਉਸ ਨੂੰ ਪੁੱਛਿਆ ਗਿਆ, ਕੀ ਤੁਹਾਡਾ ਸਿੰਘਾਸਨ ਵੀ ਅਜਿਹਾ ਹੀ ਹੈ ? ਉਸ ਨੇ ਕਿਹਾ ਕਿ ਇੰਜ ਸਮਝੋ ਕਿ ਇਹ ਉਹੀਓ ਹੈ ਅਤੇ ਸਾਨੂੰ ਇਸ ਤੋਂ ਪਹਿਲਾਂ ਹੀ (ਤੁਹਾਡੇ ਨਬੀ ਹੋਣ ਦਾ) ਗਿਆਨ ਹੋ ਚੁੱਕਿਆ ਸੀ ਅਤੇ ਅਸੀਂ ਆਗਿਆਕਾਰੀ (ਮੁਸਲਮਾਨ) ਬਣ ਗਏ ਸਾਂ।

27:43

وَصَدَّهَا مَا كَانَت تَّعۡبُدُ مِن دُونِ ٱللَّهِۖ إِنَّهَا كَانَتۡ مِن قَوۡمٖ كَٰفِرِينَ ﴿43﴾

ਉਸ (ਰਾਣੀ) ਨੂੰ (ਅੱਲਾਹ ਦੀ ਬੰਦਗੀ ਤੋਂ) ਇਸ (ਸੂਰਜ ਦੀ ਪੂਜਾ) ਨੇ ਰੋਕ ਰੱਖਿਆ ਸੀ, ਜਿਸ ਦੀ ਉਹ ਅੱਲਾਹ ਨੂੰ ਛੱਡ ਕੇ ਇਬਾਦਤ ਕਰਦੀ ਸੀ, ਕਿਉਂ ਜੋ ਉਹ ਕਾਫ਼ਿਰ ਕੌਮ ਵਿੱਚੋਂ ਸੀ।

27:44

قِيلَ لَهَا ٱدۡخُلِي ٱلصَّرۡحَۖ فَلَمَّا رَأَتۡهُ حَسِبَتۡهُ لُجَّةٗ وَكَشَفَتۡ عَن سَاقَيۡهَاۚ قَالَ إِنَّهُۥ صَرۡحٞ مُّمَرَّدٞ مِّن قَوَارِيرَۗ قَالَتۡ رَبِّ إِنِّي ظَلَمۡتُ نَفۡسِي وَأَسۡلَمۡتُ مَعَ سُلَيۡمَٰنَ لِلَّهِ رَبِّ ٱلۡعَٰلَمِينَ ﴿44﴾

ਰਾਣੀ ਨੂੰ ਕਿਹਾ ਗਿਆ ਕਿ ਮਹਿਲ ਅੰਦਰ ਪ੍ਰਵੇਸ਼ ਕਰੋ। ਜਦੋਂ ਉਸ ਨੇ (ਮਹਿਲ ਦਾ ਫ਼ਰਸ਼) ਵੇਖਿਆ ਤਾਂ ਉਹ ਸਮਝੀ ਕਿ ਇਹ (ਤਾਲਾਬ ਦਾ) ਪਾਣੀ ਹੈ ਅਤੇ ਉਸ ਨੇ ਆਪਣੀਆਂ ਪਿੰਡਲੀਆਂ ਨੰਗੀਆਂ ਕਰ ਲਈਆਂ (ਭਾਵ ਮੂਹਰੀਆਂ ਉਤਾਂਹ ਚੁੱਕ ਲਈਆਂ)। ਸੁਲੇਮਾਨ ਨੇ ਫ਼ਰਮਾਇਆ, ਇਹ ਤਾਂ ਸ਼ੀਸ਼ੇ ਤੋਂ ਬਣਿਆ ਹੋਇਆ ਮਹਿਲ ਹੈ। (ਰਾਣੀ) ਆਖਣ ਲੱਗੀ ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ (ਹੁਣ ਤੱਕ ਸੂਰਜ ਦੀ ਪੂਜਾ ਕਰਕੇ) ਮੈਨੇ ਆਪਣੇ ਆਪ ’ਤੇ ਜ਼ੁਲਮ ਹੀ ਕੀਤਾ ਸੀ ਅਤੇ ਹੁਣ ਮੈਂ ਸੁਲੇਮਾਨ ਨਾਲ ਮਿਲ ਕੇ ਸਾਰੀ ਸ੍ਰਿਸ਼ਟੀ ਦੇ ਮਾਲਿਕ ਦੀ ਆਗਿਆਕਾਰੀ ਕਬੂਲ ਕਰਦੀ ਹਾਂ।