quranm◉

ਪੰਨਾ 382

Range
from 27:56 to 27:63
Surahs covered
ਅਨੁਵਾਦ
8 ਅਨੁਵਾਦ

◉

27:56

فَمَا كَانَ جَوَابَ قَوۡمِهِۦٓ إِلَّآ أَن قَالُوٓاْ أَخۡرِجُوٓاْ ءَالَ لُوطٖ مِّن قَرۡيَتِكُمۡۖ إِنَّهُمۡ أُنَاسٞ يَتَطَهَّرُونَ ﴿56﴾

ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ ਇਸ ਤੋਂ ਕੋਈ ਵੀ ਜਵਾਬ ਨਹੀਂ ਸੀ ਕਿ ਉਹਨਾਂ ਨੇ ਕਿਹਾ ਕਿ ਲੂਤ ਅਤੇ ਇਸ ਦੇ ਘਰ ਵਾਲਿਆਂ ਨੂੰ ਆਪਣੀ ਬਸਤੀ ’ਚੋਂ ਹੀ ਕੱਢ ਦਿਓ, ਇਹ ਤਾਂ ਵੱਡੇ ਨੇਕ-ਪਾਕਬਾਜ਼ ਬਣਦੇ ਹਨ।

27:57

فَأَنجَيۡنَٰهُ وَأَهۡلَهُۥٓ إِلَّا ٱمۡرَأَتَهُۥ قَدَّرۡنَٰهَا مِنَ ٱلۡغَٰبِرِينَ ﴿57﴾

ਫੇਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਬਚਾ ਲਿਆ। ਅਸੀਂ ਇਹ ਮਿੱਥ ਲਿਆ ਸੀ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।

27:58

وَأَمۡطَرۡنَا عَلَيۡهِم مَّطَرٗاۖ فَسَآءَ مَطَرُ ٱلۡمُنذَرِينَ ﴿58﴾

ਅਸਾਂ ਉਹਨਾਂ ਜ਼ਾਲਮਾਂ ਉੱਤੇ ਪੱਥਰਾਂ ਦਾ ਮੀਂਹ ਬਰਸਾਇਆ। ਬਹੁਤ ਹੀ ਭੈੜਾ ਮੀਂਹ ਸੀ ਜਿਹੜਾ ਡਰਾਏ ਹੋਏ ਲੋਕਾਂ ’ਤੇ ਬਰਸਾਇਆ ਗਿਆ।

27:59

قُلِ ٱلۡحَمۡدُ لِلَّهِ وَسَلَٰمٌ عَلَىٰ عِبَادِهِ ٱلَّذِينَ ٱصۡطَفَىٰٓۗ ءَآللَّهُ خَيۡرٌ أَمَّا يُشۡرِكُونَ ﴿59﴾

(ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਅੱਲਾਹ ਲਈ ਹਨ। ਉਸ ਦੇ ਉਹਨਾਂ ਬੰਦਿਆਂ ’ਤੇ ਸਲਾਮ ਹੋਵੇ ਜਿਨ੍ਹਾਂ ਨੂੰ ਉਸ ਨੇ (ਪੈਗ਼ੰਬਰੀ ਲਈ) ਚੁਣ ਲਿਆ ਹੈ। ਕੀ ਅੱਲਾਹ ਚੰਗੇਰਾ ਹੈ ਜਾਂ ਉਹ (ਇਸ਼ਟ) ਜਿਨ੍ਹਾਂ ਨੂੰ ਇਹ ਲੋਕੀ (ਰੱਬ ਦਾ) ਸ਼ਰੀਕ ਥਾਪ ਰਹੇ ਹਨ? [1]

27:60

أَمَّنۡ خَلَقَ ٱلسَّمَٰوَٰتِ وَٱلۡأَرۡضَ وَأَنزَلَ لَكُم مِّنَ ٱلسَّمَآءِ مَآءٗ فَأَنۢبَتۡنَا بِهِۦ حَدَآئِقَ ذَاتَ بَهۡجَةٖ مَّا كَانَ لَكُمۡ أَن تُنۢبِتُواْ شَجَرَهَآۗ أَءِلَٰهٞ مَّعَ ٱللَّهِۚ بَلۡ هُمۡ قَوۡمٞ يَعۡدِلُونَ ﴿60﴾

(ਕੀ ਇਹ ਝੂਠੇ ਇਸ਼ਟ ਚੰਗੇਰੇ ਹਨ) ਜਾਂ ਉਹ (ਅੱਲਾਹ) ਜਿਸ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ ਤੇ ਤੁਹਾਡੇ ਲਈ ਅਕਾਸ਼ ਤੋਂ ਮੀਂਹ ਬਰਸਾਇਆ ? ਫੇਰ ਇਸ (ਮੀਂਹ) ਤੋਂ ਅਸੀਂ ਰਮਣੀਕ ਬਾਗ਼ ਉਗਾਏ ਜਿਨ੍ਹਾਂ ਬਾਗ਼ਾਂ ਦੇ ਦਰਖ਼ਤਾਂ ਨੂੰ ਤੁਸੀਂ ਕਦੇ ਵੀ ਉਗਾ ਨਹੀਂ ਸੀ ਸਕਦੇ। ਕੀ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ ਹੈ ? (ਜੋ ਇਹ ਸਭ ਕੁੱਝ ਕਰ ਸਕਦਾ ਹੋਵੇ)। ਇਹੋ ਲੋਕ ਹਨ ਜਿਹੜੇ ਥਾਪੇ ਹੋਏ ਇਸ਼ਟਾਂ ਨੂੰ ਅੱਲਾਹ ਦੇ ਬਰਾਬਰ ਖੜ੍ਹਾ ਕਰਦੇ ਹਨ।

27:61

أَمَّن جَعَلَ ٱلۡأَرۡضَ قَرَارٗا وَجَعَلَ خِلَٰلَهَآ أَنۡهَٰرٗا وَجَعَلَ لَهَا رَوَٰسِيَ وَجَعَلَ بَيۡنَ ٱلۡبَحۡرَيۡنِ حَاجِزًاۗ أَءِلَٰهٞ مَّعَ ٱللَّهِۚ بَلۡ أَكۡثَرُهُمۡ لَا يَعۡلَمُونَ ﴿61﴾

ਉਹ (ਅੱਲਾਹ ਹੈ) ਜਿਸ ਨੇ ਧਰਤੀ ਨੂੰ ਠਹਿਰਨ (ਵਸਨ) ਦੇ ਯੋਗ ਬਣਾਇਆ ਅਤੇ ਉਸੇ (ਧਤਰੀ) ਵਿਚ ਨਹਿਰਾਂ ਵਗਾਈਆਂ ਅਤੇ ਇਸ ਲਈ (ਕਿ ਧਰਤੀ ਨਾ ਹਿੱਲੇ) ਪਹਾੜ ਬਣਾ ਦਿੱਤੇ ਅਤੇ ਦੋ ਸਮੁੰਦਰਾਂ ਦੇ ਵਿਚਕਾਰ ਪੜਦਿਆਂ ਦੀ ਰੋਕ ਲਗਾ ਦਿੱਤੀ। ਕੀ ਉਸ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ (ਇਹਨਾਂ ਕੰਮਾਂ ਦਾ ਕਰਨ ਵਾਲਾ) ਹੈ ?ਉਹਨਾਂ ਵਿਚ ਵਧੇਰੇ ਹਨ ਜਿਹੜੇ ਇਹ ਗੱਲ ਨਹੀਂ ਜਾਣਦੇ।

27:62

أَمَّن يُجِيبُ ٱلۡمُضۡطَرَّ إِذَا دَعَاهُ وَيَكۡشِفُ ٱلسُّوٓءَ وَيَجۡعَلُكُمۡ خُلَفَآءَ ٱلۡأَرۡضِۗ أَءِلَٰهٞ مَّعَ ٱللَّهِۚ قَلِيلٗا مَّا تَذَكَّرُونَ ﴿62﴾

ਕੀ ਉਹ ਝੂਠੇ ਇਸ਼ਟ ਚੰਗੇ ਹਨ ਜਾਂ ਉਹ ਅੱਲਾਹ ਚੰਗਾ ਹੈ ਜਿਹੜਾ ਬੇਵਸ (ਮਜਬੂਰ) ਦੀ ਦੁਆ ਕਬੂਲਦਾ ਹੈ, ਉਸ ਦੀ ਪੁਕਾਰ ਨੂੰ ਸੁਣ ਕੇ ਉਸ ਦੀਆਂ ਮੁਸ਼ਕਲਾਂ, ਤਕਲੀਫ਼ਾਂ ਨੂੰ ਦੂਰ ਕਰਦਾ ਹੈ। ਉਹ ਤੁਹਾਨੂੰ ਧਰਤੀ ਦਾ ਆਧਿਕਾਰੀ ਬਣਾਉਂਦਾ ਹੈ ? ਕੀ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ ਹੈ ? ਤੁਸੀਂ ਤਾਂ ਬਹੁਤ ਹੀ ਘੱਟ ਸੋਚ ਵਿਚਾਰ ਕਰਦੇ ਹੋ।

27:63

أَمَّن يَهۡدِيكُمۡ فِي ظُلُمَٰتِ ٱلۡبَرِّ وَٱلۡبَحۡرِ وَمَن يُرۡسِلُ ٱلرِّيَٰحَ بُشۡرَۢا بَيۡنَ يَدَيۡ رَحۡمَتِهِۦٓۗ أَءِلَٰهٞ مَّعَ ٱللَّهِۚ تَعَٰلَى ٱللَّهُ عَمَّا يُشۡرِكُونَ ﴿63﴾

ਕੀ ਬੁਤ ਚੰਗੇ ਹਨ ਜਾਂ ਕਿ ਉਹ ਜਿਹੜਾ ਤੁਹਾਨੂੰ ਜਲ ਅਤੇ ਥਲ ਦੇ ਹਨੇਰਿਆਂ ਵਿੱਚੋਂ ਰਾਹ ਵਿਖਾਉਂਦਾ ਹੈ ਅਤੇ ਜਿਹੜਾ ਆਪਣੀਆਂ ਰਹਿਮਤਾਂ ਤੋਂ ਪਹਿਲਾਂ ਹੀ (ਬਾਰਿਸ਼ ਦੀਆਂ) ਖ਼ੁਸ਼ਖ਼ਬਰੀਆਂ ਦੇਣ ਵਾਲੀਆਂ ਹਵਾਵਾਂ ਨੂੰ ਭੇਜਦਾ ਹੈ। ਕੀ ਅੱਲਾਹ ਦੇ ਨਾਲ ਕੋਈ ਹੋਰ ਵੀ (ਇਸ਼ਟ) ਹੈ? ਅੱਲਾਹ ਤਾਂ ਉਹਨਾਂ ਸਭ (ਇਸ਼ਟਾਂ ਤੋਂ) ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਰੱਬ ਦਾ) ਸ਼ਰੀਕ ਥਾਪਦੇ ਹਨ।