وَمَآ أُوتِيتُم مِّن شَيۡءٖ فَمَتَٰعُ ٱلۡحَيَوٰةِ ٱلدُّنۡيَا وَزِينَتُهَاۚ وَمَا عِندَ ٱللَّهِ خَيۡرٞ وَأَبۡقَىٰٓۚ أَفَلَا تَعۡقِلُونَ ﴿60﴾وَمَآ أُوتِيتُم مِّن شَيۡءٖ فَمَتَٰعُ ٱلۡحَيَوٰةِ ٱلدُّنۡيَا وَزِينَتُهَاۚ وَمَا عِندَ ٱللَّهِ خَيۡرٞ وَأَبۡقَىٰٓۚ أَفَلَا تَعۡقِلُونَ
ਅਤੇ ਤੁਹਾਨੂੰ ਜੋ ਵੀ ਦਿੱਤਾ ਹੋਇਆ ਹੈ ਉਹ ਤਾਂ ਕੇਵਲ ਸੰਸਾਰਿਕ ਜੀਵਨ ਦੀ ਸਮੱਗਰੀ ਹੈ ਅਤੇ ਉਸ ਦਾ ਸੁਹਪਣ ਹੈ, ਪਰ ਜੋ ਕੁੱਝ ਅੱਲਾਹ ਦੇ ਕੋਲ ਹੈ ਉਹ ਬਹੁਤ ਹੀ ਵਧੀਆ ਹੈ ਅਤੇ ਲੰਮੇ ਸਮੇਂ ਲਈ ਹੈ। ਕੀ ਤੁਸੀਂ ਅਕਲ ਨਹੀਂ ਰੱਖਦੇ?
أَفَمَن وَعَدۡنَٰهُ وَعۡدًا حَسَنٗا فَهُوَ لَٰقِيهِ كَمَن مَّتَّعۡنَٰهُ مَتَٰعَ ٱلۡحَيَوٰةِ ٱلدُّنۡيَا ثُمَّ هُوَ يَوۡمَ ٱلۡقِيَٰمَةِ مِنَ ٱلۡمُحۡضَرِينَ ﴿61﴾أَفَمَن وَعَدۡنَٰهُ وَعۡدًا حَسَنٗا فَهُوَ لَٰقِيهِ كَمَن مَّتَّعۡنَٰهُ مَتَٰعَ ٱلۡحَيَوٰةِ ٱلدُّنۡيَا ثُمَّ هُوَ يَوۡمَ ٱلۡقِيَٰمَةِ مِنَ ٱلۡمُحۡضَرِينَ
ਕੀ ਉਹ ਵਿਅਕਤੀ ਜਿਸ ਨਾਲ ਅਸੀਂ ਨੇਕ ਵਾਅਦਾ ਕੀਤਾ ਹੋਵੇ, ਜਿਸ ਨੂੰ ਉਹ ਪ੍ਰਾਪਤ ਕਰਨ ਵਾਲਾ ਹੈ, ਕਦੇ ਉਸ ਵਿਅਕਤੀ ਵਾਂਗ ਹੋ ਸਕਦਾ ਹੈ ਜਿਸ ਨੂੰ ਅਸੀਂ ਸੰਸਾਰਿਕ ਜੀਵਨ ਦੀ ਸਮੱਗਰੀ ਦੇ ਛੱਡੀ ਹੋਵੇ ਅਤੇ ਅੰਤ ਕਿਆਮਤ ਵਾਲੇ ਦਿਨ ਸਜ਼ਾ ਲਈ ਪੇਸ਼ ਹੋਣ ਵਾਲਿਆਂ ਵਿੱਚੋਂ ਹੋਵੇ।
وَيَوۡمَ يُنَادِيهِمۡ فَيَقُولُ أَيۡنَ شُرَكَآءِيَ ٱلَّذِينَ كُنتُمۡ تَزۡعُمُونَ ﴿62﴾وَيَوۡمَ يُنَادِيهِمۡ فَيَقُولُ أَيۡنَ شُرَكَآءِيَ ٱلَّذِينَ كُنتُمۡ تَزۡعُمُونَ
ਅਤੇ ਜਿਸ ਦਿਨ ਅੱਲਾਹ ਉਹਨਾਂ ਨੂੰ ਆਵਾਜ਼ ਮਾਰੇਗਾ ਅਤੇ ਪੁੱਛੇਗਾ ਕਿ ਤੁਸੀਂ ਜਿਨ੍ਹਾਂ ਨੂੰ ਆਪਣੇ ਗੁਮਾਨਾਂ ਵਿਚ ਮੇਰਾ ਸ਼ਰੀਕ ਬਣਾਉਂਦੇ ਸੀ ਉਹ (ਅੱਜ) ਕਿੱਥੇ ਹਨ?
قَالَ ٱلَّذِينَ حَقَّ عَلَيۡهِمُ ٱلۡقَوۡلُ رَبَّنَا هَـٰٓؤُلَآءِ ٱلَّذِينَ أَغۡوَيۡنَآ أَغۡوَيۡنَٰهُمۡ كَمَا غَوَيۡنَاۖ تَبَرَّأۡنَآ إِلَيۡكَۖ مَا كَانُوٓاْ إِيَّانَا يَعۡبُدُونَ ﴿63﴾قَالَ ٱلَّذِينَ حَقَّ عَلَيۡهِمُ ٱلۡقَوۡلُ رَبَّنَا هَـٰٓؤُلَآءِ ٱلَّذِينَ أَغۡوَيۡنَآ أَغۡوَيۡنَٰهُمۡ كَمَا غَوَيۡنَاۖ تَبَرَّأۡنَآ إِلَيۡكَۖ مَا كَانُوٓاْ إِيَّانَا يَعۡبُدُونَ
ਉਹ ਲੋਕ ਜਿਨ੍ਹਾਂ ਲਈ (ਅਜ਼ਾਬ ਦਾ) ਹੁਕਮ ਹੋ ਚੁੱਕਿਆ ਹੋਵੇਗਾ, ਉਹ ਆਖਣਗੇ ਕਿ ਹੇ ਸਾਡੇ ਪਾਲਣਹਾਰ! ਇਹੋ ਉਹ ਲੋਕ ਹਨ, ਜਿਨ੍ਹਾਂ ਨੂੰ ਅਸੀਂ ਕੁਰਾਹੇ ਪਾਇਆ ਸੀ। ਅਸੀਂ ਇਹਨਾਂ ਨੂੰ ਇਸ ਤਰ੍ਹਾਂ ਕੁਰਾਹੇ ਪਾਇਆ, ਜਿੱਦਾਂ ਅਸੀਂ ਆਪ ਭਟਕੇ ਫਿਰਦੇ ਸੀ। ਅਸੀਂ ਤੇਰੇ ਹਜ਼ੂਰ ਐਲਾਨ ਕਰਦੇ ਹਾਂ ਕਿ ਉਹ ਸਾਡੀ ਬੰਦਗੀ ਨਹੀਂ ਸੀ ਕਰਦੇ।
وَقِيلَ ٱدۡعُواْ شُرَكَآءَكُمۡ فَدَعَوۡهُمۡ فَلَمۡ يَسۡتَجِيبُواْ لَهُمۡ وَرَأَوُاْ ٱلۡعَذَابَۚ لَوۡ أَنَّهُمۡ كَانُواْ يَهۡتَدُونَ ﴿64﴾وَقِيلَ ٱدۡعُواْ شُرَكَآءَكُمۡ فَدَعَوۡهُمۡ فَلَمۡ يَسۡتَجِيبُواْ لَهُمۡ وَرَأَوُاْ ٱلۡعَذَابَۚ لَوۡ أَنَّهُمۡ كَانُواْ يَهۡتَدُونَ
ਅਤੇ ਕਿਹਾ ਜਾਵੇਗਾ ਕਿ ਤੁਸੀਂ ਆਪਣੇ ਸ਼ਰੀਕਾਂ ਨੂੰ ਬੁਲਾਓ, ਉਹ (ਮੁਸ਼ਰਿਕ) ਉਹਨਾਂ ਨੂੰ ਬੁਲਾਉਣਗੇ ਪਰ ਉਹ (ਸ਼ਰੀਕ) ਉਹਨਾਂ ਨੂੰ ਕੋਈ ਉੱਤਰ ਨਹੀਂ ਦੇਣਗੇ ਅਤੇ ਉਹ ਸਾਰੇ (ਮੁਸ਼ਰਿਕ ਤੇ ਸ਼ਰੀਕ) ਅਜ਼ਾਬ ਨੂੰ ਵੇਖਣਗੇ। ਕਿੰਨਾਂ ਚੰਗਾ ਹੁੰਦਾ ਜੇ ਇਹ (ਮੁਸ਼ਰਿਕ ਤੇ ਕਾਫ਼ਿਰ) ਸਿੱਧੇ ਰਾਹ ਤੁਰੇ ਹੁੰਦੇ।
وَيَوۡمَ يُنَادِيهِمۡ فَيَقُولُ مَاذَآ أَجَبۡتُمُ ٱلۡمُرۡسَلِينَ ﴿65﴾وَيَوۡمَ يُنَادِيهِمۡ فَيَقُولُ مَاذَآ أَجَبۡتُمُ ٱلۡمُرۡسَلِينَ
ਜਿਸ (ਕਿਆਮਤ ਵਾਲੇ) ਦਿਨ ਅੱਲਾਹ ਵੱਲੋਂ ਉਹਨਾਂ ਨੂੰ ਪੁੱਛਿਆ ਜਵੇਗਾ ਕਿ (ਜਦੋਂ ਰਸੂਲ ਤੁਹਾਨੂੰ ਰੱਬੀ ਪੈਗ਼ਾਮ ਸੁਣਾਉਂਦੇ ਸੀ ਤਾਂ) ਤੁਸੀਂ ਰਸੂਲਾਂ ਨੂੰ ਕੀ ਉੱਤਰ ਦਿੱਤਾ ਸੀ?
فَعَمِيَتۡ عَلَيۡهِمُ ٱلۡأَنۢبَآءُ يَوۡمَئِذٖ فَهُمۡ لَا يَتَسَآءَلُونَ ﴿66﴾فَعَمِيَتۡ عَلَيۡهِمُ ٱلۡأَنۢبَآءُ يَوۡمَئِذٖ فَهُمۡ لَا يَتَسَآءَلُونَ
ਫੇਰ ਤਾਂ ਉਸ ਦਿਨ ਉਹਨਾਂ ਨੂੰ ਕਿਸੇ ਗੱਲ ਦੀ ਖ਼ਬਰ ਨਹੀਂ ਹੋਵੇਗੀ ਅਤੇ ਉਹ ਇਕ ਦੂਜੇ ਤੋਂ ਕੋਈ ਸਵਾਲ ਤਕ ਨਾ ਕਰ ਸਕਣ ਗੇ।
فَأَمَّا مَن تَابَ وَءَامَنَ وَعَمِلَ صَٰلِحٗا فَعَسَىٰٓ أَن يَكُونَ مِنَ ٱلۡمُفۡلِحِينَ ﴿67﴾فَأَمَّا مَن تَابَ وَءَامَنَ وَعَمِلَ صَٰلِحٗا فَعَسَىٰٓ أَن يَكُونَ مِنَ ٱلۡمُفۡلِحِينَ
ਹਾਂ ਜਿਹੜਾ ਵਿਅਕਤੀ (ਸੰਸਾਰ ਵਿਚ ਹੀ) ਤੌਬਾ ਕਰਕੇ ਈਮਾਨ ਲੈ ਆਵੇ ਅਤੇ ਨੇਕ ਕੰਮ ਕਰੇ ਉਹ ਆਸ ਕਰ ਸਕਦਾ ਹੈ ਕਿ ਉਹ ਸਫ਼ਲਤਾ ਪਾਉਣ ਵਾਲੇ ਲੋਕਾਂ ਵਿੱਚੋਂ ਹੋਵੇਗਾ।
وَرَبُّكَ يَخۡلُقُ مَا يَشَآءُ وَيَخۡتَارُۗ مَا كَانَ لَهُمُ ٱلۡخِيَرَةُۚ سُبۡحَٰنَ ٱللَّهِ وَتَعَٰلَىٰ عَمَّا يُشۡرِكُونَ ﴿68﴾وَرَبُّكَ يَخۡلُقُ مَا يَشَآءُ وَيَخۡتَارُۗ مَا كَانَ لَهُمُ ٱلۡخِيَرَةُۚ سُبۡحَٰنَ ٱللَّهِ وَتَعَٰلَىٰ عَمَّا يُشۡرِكُونَ
(ਹੇ ਨਬੀ!) ਤੁਹਾਡਾ ਰੱਬ ਜੋ ਚਾਹੁੰਦਾ ਹੈ ਪੈਦਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਆਪਣੇ ਕਾਰਜ ਲਈ) ਪਸੰਦ ਕਰ ਲੈਂਦਾ ਹੈ। ਉਹਨਾਂ ਲੋਕਾਂ ਦੇ ਹੱਥ ਵਿਚ ਕੁੱਝ ਵੀ ਨਹੀਂ। ਪਵਿੱਤਰਤਾ ਸਾਰੀ ਦੀ ਸਾਰੀ ਅੱਲਾਹ ਲਈ ਹੈ, ਉਹ ਉਹਨਾਂ ਤੋਂ ਬਹੁਤ ਉਚੇਰਾ ਹੈ ਜਿਨ੍ਹਾਂ ਨੂੰ ਲੋਕੀ ਸ਼ਰੀਕ ਬਣਾਉਂਦੇ ਹਨ।
وَرَبُّكَ يَعۡلَمُ مَا تُكِنُّ صُدُورُهُمۡ وَمَا يُعۡلِنُونَ ﴿69﴾وَرَبُّكَ يَعۡلَمُ مَا تُكِنُّ صُدُورُهُمۡ وَمَا يُعۡلِنُونَ
ਅਤੇ ਤੁਹਾਡਾ ਰੱਬ ਜਾਣਦਾ ਹੈ ਜੋ ਉਹਨਾਂ ਦੇ ਮਨਾਂ ਵਿਚ ਲੁਕਿਆ ਹੋਇਆ ਹੈ ਅਤੇ ਜੋ ਉਹ ਪ੍ਰਗਟ ਕਰ ਰਹੇ ਹਨ।
وَهُوَ ٱللَّهُ لَآ إِلَٰهَ إِلَّا هُوَۖ لَهُ ٱلۡحَمۡدُ فِي ٱلۡأُولَىٰ وَٱلۡأٓخِرَةِۖ وَلَهُ ٱلۡحُكۡمُ وَإِلَيۡهِ تُرۡجَعُونَ ﴿70﴾وَهُوَ ٱللَّهُ لَآ إِلَٰهَ إِلَّا هُوَۖ لَهُ ٱلۡحَمۡدُ فِي ٱلۡأُولَىٰ وَٱلۡأٓخِرَةِۖ وَلَهُ ٱلۡحُكۡمُ وَإِلَيۡهِ تُرۡجَعُونَ
ਉਹੀ ਅੱਲਾਹ ਹੈ ਉਸ ਤੋਂ ਛੁੱਟ ਹੋਰ ਕੋਈ ਬੰਦਗੀ ਦੇ ਯੋਗ ਨਹੀਂ। ਸੰਸਾਰ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਾਰੀਆਂ ਤਾਰੀਫ਼ਾ ਉਸੇ ਲਈ ਹਨ, ਉਸੇ ਦਾ ਹੁਕਮ ਚਲਦਾ ਹੈ ਅੰਤ ਉਸੇ ਵੱਲ ਤੁਸੀਂ ਸਾਰੇ ਪਰਤਾਏ ਜਾਓਗੇ।