وَلَمَّا جَآءَتۡ رُسُلُنَآ إِبۡرَٰهِيمَ بِٱلۡبُشۡرَىٰ قَالُوٓاْ إِنَّا مُهۡلِكُوٓاْ أَهۡلِ هَٰذِهِ ٱلۡقَرۡيَةِۖ إِنَّ أَهۡلَهَا كَانُواْ ظَٰلِمِينَ ﴿31﴾وَلَمَّا جَآءَتۡ رُسُلُنَآ إِبۡرَٰهِيمَ بِٱلۡبُشۡرَىٰ قَالُوٓاْ إِنَّا مُهۡلِكُوٓاْ أَهۡلِ هَٰذِهِ ٱلۡقَرۡيَةِۖ إِنَّ أَهۡلَهَا كَانُواْ ظَٰلِمِينَ
ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।
قَالَ إِنَّ فِيهَا لُوطٗاۚ قَالُواْ نَحۡنُ أَعۡلَمُ بِمَن فِيهَاۖ لَنُنَجِّيَنَّهُۥ وَأَهۡلَهُۥٓ إِلَّا ٱمۡرَأَتَهُۥ كَانَتۡ مِنَ ٱلۡغَٰبِرِينَ ﴿32﴾قَالَ إِنَّ فِيهَا لُوطٗاۚ قَالُواْ نَحۡنُ أَعۡلَمُ بِمَن فِيهَاۖ لَنُنَجِّيَنَّهُۥ وَأَهۡلَهُۥٓ إِلَّا ٱمۡرَأَتَهُۥ كَانَتۡ مِنَ ٱلۡغَٰبِرِينَ
(ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।
وَلَمَّآ أَن جَآءَتۡ رُسُلُنَا لُوطٗا سِيٓءَ بِهِمۡ وَضَاقَ بِهِمۡ ذَرۡعٗاۖ وَقَالُواْ لَا تَخَفۡ وَلَا تَحۡزَنۡ إِنَّا مُنَجُّوكَ وَأَهۡلَكَ إِلَّا ٱمۡرَأَتَكَ كَانَتۡ مِنَ ٱلۡغَٰبِرِينَ ﴿33﴾وَلَمَّآ أَن جَآءَتۡ رُسُلُنَا لُوطٗا سِيٓءَ بِهِمۡ وَضَاقَ بِهِمۡ ذَرۡعٗاۖ وَقَالُواْ لَا تَخَفۡ وَلَا تَحۡزَنۡ إِنَّا مُنَجُّوكَ وَأَهۡلَكَ إِلَّا ٱمۡرَأَتَكَ كَانَتۡ مِنَ ٱلۡغَٰبِرِينَ
ਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ ਪਹੁੰਚੇ ਤਾਂ ਉਹ ਆਉਣ ਦਾ ਕਾਰਨ ਸੁਣ ਕੇ) ਬਹੁਤ ਦੁਖੀ ਹੋਇਆ ਅਤੇ ਮਨ ਹੀ ਮਨ ਵਿਚ ਤੰਗੀ ਮਹਿਸੂਸ ਹੋਈ ਤਾਂ ਫ਼ਰਿਸ਼ਤਿਆਂ ਨੇ ਉਸ ਨੂੰ ਆਖਿਆ ਕਿ ਤੁਸੀਂ ਉੱਕਾ ਹੀ ਨਾ ਡਰੋ ਤੇ ਨਾ ਕੋਈ ਚਿੰਤਾ ਕਰੋ, ਅਸੀਂ ਤੁਹਾਨੂੰ ਤੇ ਤੇਰੇ ਘਰ ਵਾਲਿਆਂ ਨੂੰ ਬਚਾ ਲਵਾਂਗੇ, ਛੁੱਟ ਤੇਰੀ ਪਤਨੀ ਤੋਂ, ਉਹ ਪਿੱਛੇ ਰਹਿ ਜਾਣ ਵਾਲਿਆਂ ਨਾਲ ਹੋਵੇਗੀ।
إِنَّا مُنزِلُونَ عَلَىٰٓ أَهۡلِ هَٰذِهِ ٱلۡقَرۡيَةِ رِجۡزٗا مِّنَ ٱلسَّمَآءِ بِمَا كَانُواْ يَفۡسُقُونَ ﴿34﴾إِنَّا مُنزِلُونَ عَلَىٰٓ أَهۡلِ هَٰذِهِ ٱلۡقَرۡيَةِ رِجۡزٗا مِّنَ ٱلسَّمَآءِ بِمَا كَانُواْ يَفۡسُقُونَ
(ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।
وَلَقَد تَّرَكۡنَا مِنۡهَآ ءَايَةَۢ بَيِّنَةٗ لِّقَوۡمٖ يَعۡقِلُونَ ﴿35﴾وَلَقَد تَّرَكۡنَا مِنۡهَآ ءَايَةَۢ بَيِّنَةٗ لِّقَوۡمٖ يَعۡقِلُونَ
ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।
وَإِلَىٰ مَدۡيَنَ أَخَاهُمۡ شُعَيۡبٗا فَقَالَ يَٰقَوۡمِ ٱعۡبُدُواْ ٱللَّهَ وَٱرۡجُواْ ٱلۡيَوۡمَ ٱلۡأٓخِرَ وَلَا تَعۡثَوۡاْ فِي ٱلۡأَرۡضِ مُفۡسِدِينَ ﴿36﴾وَإِلَىٰ مَدۡيَنَ أَخَاهُمۡ شُعَيۡبٗا فَقَالَ يَٰقَوۡمِ ٱعۡبُدُواْ ٱللَّهَ وَٱرۡجُواْ ٱلۡيَوۡمَ ٱلۡأٓخِرَ وَلَا تَعۡثَوۡاْ فِي ٱلۡأَرۡضِ مُفۡسِدِينَ
ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।
فَكَذَّبُوهُ فَأَخَذَتۡهُمُ ٱلرَّجۡفَةُ فَأَصۡبَحُواْ فِي دَارِهِمۡ جَٰثِمِينَ ﴿37﴾فَكَذَّبُوهُ فَأَخَذَتۡهُمُ ٱلرَّجۡفَةُ فَأَصۡبَحُواْ فِي دَارِهِمۡ جَٰثِمِينَ
ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।
وَعَادٗا وَثَمُودَاْ وَقَد تَّبَيَّنَ لَكُم مِّن مَّسَٰكِنِهِمۡۖ وَزَيَّنَ لَهُمُ ٱلشَّيۡطَٰنُ أَعۡمَٰلَهُمۡ فَصَدَّهُمۡ عَنِ ٱلسَّبِيلِ وَكَانُواْ مُسۡتَبۡصِرِينَ ﴿38﴾وَعَادٗا وَثَمُودَاْ وَقَد تَّبَيَّنَ لَكُم مِّن مَّسَٰكِنِهِمۡۖ وَزَيَّنَ لَهُمُ ٱلشَّيۡطَٰنُ أَعۡمَٰلَهُمۡ فَصَدَّهُمۡ عَنِ ٱلسَّبِيلِ وَكَانُواْ مُسۡتَبۡصِرِينَ
ਅਸੀਂ ਆਦੀਆਂ ਤੇ ਸਮੂਦੀਆਂ ਨੂੰ ਵੀ ਹਲਾਕ ਕੀਤਾ। ਤੁਸੀਂ ਉਹਨਾਂ ਦੇ (ਉੱਜੜੇ ਹੋਏ) ਨਿਵਾਸ ਸਥਾਨ ਵੇਖ ਸਕਦੇ ਹੋ। ਸ਼ੈਤਾਨ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸੋਹਣਾ ਕਰ ਵਿਖਾਇਆ ਅਤੇ ਉਹਨਾਂ ਨੂੰ (ਸਿੱਧੇ ਰਾਹ ਤੋਂ ਰੋਕ ਦਿੱਤਾ ਜਦ ਕਿ ਉਹ ਸੂਝ-ਬੂਝ ਵਾਲੇ ਸਨ)।