quranm◉

ਪੰਨਾ 437

Range
from 35:19 to 35:30
Surahs covered
ਅਨੁਵਾਦ
12 ਅਨੁਵਾਦ

◉

35:19

وَمَا يَسۡتَوِي ٱلۡأَعۡمَىٰ وَٱلۡبَصِيرُ ﴿19﴾

ਅੰਨ੍ਹਾ ਤੇ ਸੁਜਾਖਾ ਇੱਕੋ ਜਿਹੇ ਨਹੀਂ ਹੁੰਦੇ।

35:20

وَلَا ٱلظُّلُمَٰتُ وَلَا ٱلنُّورُ ﴿20﴾

ਨਾ ਹੀ ਹਨੇਰੇ ਤੇ ਚਾਨਣ ਇਕ ਸਮਾਨ ਹਨ।

35:21

وَلَا ٱلظِّلُّ وَلَا ٱلۡحَرُورُ ﴿21﴾

ਤੇ ਨਾ ਹੀ ਧੁੱਪ ਤੇ ਛਾਂ ਇਕ ਬਰਾਬਰ ਹੈ।

35:22

وَمَا يَسۡتَوِي ٱلۡأَحۡيَآءُ وَلَا ٱلۡأَمۡوَٰتُۚ إِنَّ ٱللَّهَ يُسۡمِعُ مَن يَشَآءُۖ وَمَآ أَنتَ بِمُسۡمِعٖ مَّن فِي ٱلۡقُبُورِ ﴿22﴾

ਨਾ ਹੀ ਜਿਊਂਦੇ ਤੇ ਮੁਰਦੇ ਇਕ ਸਮਾਨ ਹੋ ਸਕਦੇ ਹਨ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ (ਉਸੇ ਨੂੰ ਚੰਗੀਆਂ ਗੱਲਾਂ) ਸੁਣਵਾਉਂਦਾ ਹੈ ਅਤੇ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਸੁਣਾ ਸਕਦੇ ਜਿਹੜੇ ਕਬਰਾਂ ਵਿਚ ਹਨ।

35:23

إِنۡ أَنتَ إِلَّا نَذِيرٌ ﴿23﴾

(ਹੇ ਮੁਹੰਮਦ ਸ:!) ਤੁਸੀਂ ਤਾਂ ਕੇਵਲ (ਨਰਕ ਤੋਂ) ਸਾਵਧਾਨ ਕਰਨ ਵਾਲੇ ਹੋ।

35:24

إِنَّآ أَرۡسَلۡنَٰكَ بِٱلۡحَقِّ بَشِيرٗا وَنَذِيرٗاۚ وَإِن مِّنۡ أُمَّةٍ إِلَّا خَلَا فِيهَا نَذِيرٞ ﴿24﴾

ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।

35:25

وَإِن يُكَذِّبُوكَ فَقَدۡ كَذَّبَ ٱلَّذِينَ مِن قَبۡلِهِمۡ جَآءَتۡهُمۡ رُسُلُهُم بِٱلۡبَيِّنَٰتِ وَبِٱلزُّبُرِ وَبِٱلۡكِتَٰبِ ٱلۡمُنِيرِ ﴿25﴾

(ਹੇ ਮੁਹੰਮਦ!) ਜੇ ਇਹ (ਮੱਕੇ ਦੇ) ਲੋਕ ਤੁਹਾਨੂੰ ਝੁਠਲਾਉਂਦੇ ਹਨ ਤਾਂ ਉਹਨਾਂ ਲੋਕਾਂ ਨੇ ਵੀ ਤਾਂ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ ਜਿਹੜੇ ਇਹਨਾਂ ਨੂੰ ਪਹਿਲਾਂ ਬੀਤ ਚੁੱਕੇ ਹਨ, ਜਦ ਕਿ ਉਹਨਾਂ ਦੇ ਕੋਲ ਉਹਨਾਂ ਦੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਤੇ ਚਾਨ੍ਹਣ ਵਿਖਾਉਣ ਵਾਲੀਆਂ ਕਿਤਾਬਾਂ ਲੈ ਕੇ ਆਏ ਸਨ।

35:26

ثُمَّ أَخَذۡتُ ٱلَّذِينَ كَفَرُواْۖ فَكَيۡفَ كَانَ نَكِيرِ ﴿26﴾

ਫੇਰ ਅਸੀਂ ਉਹਨਾਂ ਸਾਰੇ ਕਾਫ਼ਿਰਾਂ ਨੂੰ (ਅਜ਼ਾਬ ਵਿਚ) ਫੜ ਲਿਆ, ਫੇਰ ਵੇਖੋ ਮੇਰਾ ਅਜ਼ਾਬ ਕਿਹੋ ਜਿਹਾ ਸੀ।

35:27

أَلَمۡ تَرَ أَنَّ ٱللَّهَ أَنزَلَ مِنَ ٱلسَّمَآءِ مَآءٗ فَأَخۡرَجۡنَا بِهِۦ ثَمَرَٰتٖ مُّخۡتَلِفًا أَلۡوَٰنُهَاۚ وَمِنَ ٱلۡجِبَالِ جُدَدُۢ بِيضٞ وَحُمۡرٞ مُّخۡتَلِفٌ أَلۡوَٰنُهَا وَغَرَابِيبُ سُودٞ ﴿27﴾

ਕੀ ਤੁਸੀਂ (ਹੇ ਲੋਕੋ!) ਵੇਖਦੇ ਨਹੀਂ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਫੇਰ ਅਸੀਂ ਉਸੇ ਰਾਹੀਂ ਭਾਂਤ-ਭਾਂਤ ਰੰਗਾਂ ਦੇ ਫਲ ਉਗਾਏ ਅਤੇ ਪਹਾੜਾਂ ਵਿਚ ਵੀ ਲਾਲ ਤੇ ਚਿੱਟੀਆਂ ਘਾਟੀਆਂ ਹਨ। ਉਹਨਾਂ ਦੇ ਵੱਖੋ-ਵੱਖ ਰੰਗ ਹਨ ਅਤੇ ਕਾਲੇ ਸਿਆਹ ਵੀ ਹਨ।

35:28

وَمِنَ ٱلنَّاسِ وَٱلدَّوَآبِّ وَٱلۡأَنۡعَٰمِ مُخۡتَلِفٌ أَلۡوَٰنُهُۥ كَذَٰلِكَۗ إِنَّمَا يَخۡشَى ٱللَّهَ مِنۡ عِبَادِهِ ٱلۡعُلَمَـٰٓؤُاْۗ إِنَّ ٱللَّهَ عَزِيزٌ غَفُورٌ ﴿28﴾

ਇਸੇ ਪ੍ਰਕਾਰ ਮਨੁੱਖਾਂ, ਜਾਨਵਰਾਂ ਤੇ ਪਸ਼ੂਆਂ ਦੇ ਰੰਗ ਵੀ ਵੱਖੋ-ਵੱਖ ਹੁੰਦੇ ਹਨ। ਸੋ ਅੱਲਾਹ ਤੋਂ ਉਸ ਦੇ ਬੰਦਿਆਂ ਵਿੱਚੋਂ ਉਹੀਓ ਡਰਦੇ ਹਨ, ਜਿਹੜੇ ਗਿਆਨ ਰੱਖਦੇ ਹਨ। ਬੇਸ਼ੱਕ ਅੱਲਾਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।

35:29

إِنَّ ٱلَّذِينَ يَتۡلُونَ كِتَٰبَ ٱللَّهِ وَأَقَامُواْ ٱلصَّلَوٰةَ وَأَنفَقُواْ مِمَّا رَزَقۡنَٰهُمۡ سِرّٗا وَعَلَانِيَةٗ يَرۡجُونَ تِجَٰرَةٗ لَّن تَبُورَ ﴿29﴾

ਜਿਹੜੇ ਲੋਕੀ ਅੱਲਾਹ ਦੀ ਕਿਤਾਬ (.ਕੁਰਆਨ) ਦਾ ਪਾਠ ਕਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ) ਦਿੱਤਾ ਹੈ ਉਸ ਵਿੱਚੋਂ ਗੁਪਤ ਰੂਪ ਵਿਚ ਜਾਂ (ਲੋੜ ਪੈਣ ’ਤੇ) ਐਲਾਨੀਆ ਖ਼ਰਚ ਕਰਦੇ ਹਨ, ਉਹ ਲੋਕ ਅਜਿਹੇ ਵਣਜ-ਵਪਾਰ ਦੇ ਆਸਵੰਦ ਹਨ, ਜਿਸ ਵਿਚ ਕੋਈ ਘਾਟਾ ਵੀ ਨਹੀਂ।

35:30

لِيُوَفِّيَهُمۡ أُجُورَهُمۡ وَيَزِيدَهُم مِّن فَضۡلِهِۦٓۚ إِنَّهُۥ غَفُورٞ شَكُورٞ ﴿30﴾

(ਉਹ ਇਹ ਵਪਾਰ ਇਸ ਲਈ ਕਰਦੇ ਹਨ) ਤਾਂ ਜੋ ਅੱਲਾਹ ਉਹਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ-ਪੂਰਾ ਬਦਲਾ ਦੇਵੇ ਅਤੇ ਆਪਣੀ ਕ੍ਰਿਪਾ ਨਾਲ ਉਹਨਾਂ ਨੂੰ ਹੋਰ ਵੀ ਵਧੇਰਾ ਬਖ਼ਸ਼ੇ। ਬੇਸ਼ੱਕ ਉਹ (ਅੱਲਾਹ) ਵੱਡਾ ਬਖ਼ਸ਼ਣਹਾਰ ਤੇ (ਪਰਹੇਜ਼ਗਾਰਾਂ ਦਾ) ਕਦਰਦਾਨ ਹੈ।