quranm◉

ਪੰਨਾ 443

Range
from 36:41 to 36:54
Surahs covered
ਅਨੁਵਾਦ
14 ਅਨੁਵਾਦ

◉

36:41

وَءَايَةٞ لَّهُمۡ أَنَّا حَمَلۡنَا ذُرِّيَّتَهُمۡ فِي ٱلۡفُلۡكِ ٱلۡمَشۡحُونِ ﴿41﴾

ਉਹਨਾਂ (ਰੱਬ ਦੇ ਇਨਕਾਰੀਆਂ) ਲਈ ਇਕ ਨਿਸ਼ਾਨੀ ਇਹ ਵੀ ਹੈ ਕਿ ਅਸੀਂ ਉਹਨਾਂ ਦੀ ਨਸਲ ਨੂੰ (ਨੂਹ ਦੀ) ਭਰੀ ਹੋਈ ਕਿਸ਼ਤੀ ਵਿਚ ਸਵਾਰ ਕੀਤਾ।

36:42

وَخَلَقۡنَا لَهُم مِّن مِّثۡلِهِۦ مَا يَرۡكَبُونَ ﴿42﴾

ਅਤੇ ਅਸੀਂ ਉਹਨਾਂ ਲਈ ਅਜਿਹੀਆਂ ਕਈ ਚੀਜ਼ਾਂ ਹੋਰ ਵੀ ਪੈਦਾ ਕੀਤੀਆਂ ਜਿਨ੍ਹਾਂ ’ਤੇ ਉਹ ਸਵਾਰ ਹੁੰਦੇ ਹਨ।

36:43

وَإِن نَّشَأۡ نُغۡرِقۡهُمۡ فَلَا صَرِيخَ لَهُمۡ وَلَا هُمۡ يُنقَذُونَ ﴿43﴾

ਜੇਕਰ ਅਸੀਂ ਚਾਹੀਏ ਤਾਂ ਉਹਨਾਂ ਨੂੰ ਡੋਬ ਦਈਏ, ਫੇਰ ਨਾ ਤਾਂ ਕੋਈ ਉਹਨਾਂ ਦੀਆਂ ਅਰਦਾਸਾਂ ਸੁਣਨ ਵਾਲਾ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਬਚਾਇਆ ਜਾ ਸਕੇਗਾ।

36:44

إِلَّا رَحۡمَةٗ مِّنَّا وَمَتَٰعًا إِلَىٰ حِينٖ ﴿44﴾

ਪ੍ਰੰਤੂ (ਉਹਨਾਂ ਦਾ ਬਚਾਓ) ਸਾਡੀ ਮਿਹਰਾਂ ’ਤੇ ਨਿਰਭਰ ਹੈ ਅਤੇ ਇਕ ਖ਼ਾਸ ਸਮੇਂ ਤਕ (ਭਾਵ ਮਰਨ ਤੱਕ) ਉਹਨਾਂ ਨੂੰ ਜੀਵਨ ਦਾ ਲਾਭ ਦੇ ਰਹੇ ਹਾਂ।

36:45

وَإِذَا قِيلَ لَهُمُ ٱتَّقُواْ مَا بَيۡنَ أَيۡدِيكُمۡ وَمَا خَلۡفَكُمۡ لَعَلَّكُمۡ تُرۡحَمُونَ ﴿45﴾

ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)।

36:46

وَمَا تَأۡتِيهِم مِّنۡ ءَايَةٖ مِّنۡ ءَايَٰتِ رَبِّهِمۡ إِلَّا كَانُواْ عَنۡهَا مُعۡرِضِينَ ﴿46﴾

ਅਤੇ ਉਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਜਿਹੜੀ ਵੀ ਨਿਸ਼ਾਨੀ ਉਹਨਾਂ ਕੋਲ ਆਉਂਦੀ ਹੈ ਤਾਂ ਉਸ ਤੋਂ ਮੂੰਹ ਫੇਰ ਲੈਂਦੇ ਹਨ।

36:47

وَإِذَا قِيلَ لَهُمۡ أَنفِقُواْ مِمَّا رَزَقَكُمُ ٱللَّهُ قَالَ ٱلَّذِينَ كَفَرُواْ لِلَّذِينَ ءَامَنُوٓاْ أَنُطۡعِمُ مَن لَّوۡ يَشَآءُ ٱللَّهُ أَطۡعَمَهُۥٓ إِنۡ أَنتُمۡ إِلَّا فِي ضَلَٰلٖ مُّبِينٖ ﴿47﴾

ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਜੋ ਅੱਲਾਹ ਨੇ ਤੁਹਾਨੂੰ ਦਿੱਤਾ ਹੈ ਉਸ (ਮਾਲ) ਵਿੱਚੋਂ ਖ਼ਰਚ ਕਰੋ, ਤਾਂ ਉਹ ਕਾਫ਼ਿਰ ਈਮਾਨ ਵਾਲਿਆਂ ਨੂੰ ਕਹਿੰਦੇ ਹਨ, ਕੀ ਅਸੀਂ ਇਹਨਾਂ ਨੂੰ ਖਵਾਈਏ? ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਨੂੰ ਆਪ ਹੀ ਖੁਆ ਦਿੰਦਾ। ਤੁਸੀਂ ਤਾਂ ਕੁਰਾਹੇ ਪਏ ਹੋਏ ਹੋ।

36:48

وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ ﴿48﴾

ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਆਉਣ ਦਾ) ਵਚਨ ਕਦੋਂ ਪੂਰਾ ਹੋਵੇਗਾ, (ਹੇ ਨਬੀ!) ਜੇ ਤੁਸੀਂ ਸੱਚੇ ਹੋ ਤਾਂ ਦੱਸੋ।

36:49

مَا يَنظُرُونَ إِلَّا صَيۡحَةٗ وَٰحِدَةٗ تَأۡخُذُهُمۡ وَهُمۡ يَخِصِّمُونَ ﴿49﴾

(ਹੇ ਨਬੀ!) ਉਹ ਤਾਂ ਇਕ ਕਰੜੀ ਜਿਹੀ ਚੀਕ ਦੀ ਉਡੀਕ ਕਰ ਰਹੇ ਹਨ ਅਤੇ ਉਹ ਉਹਨਾਂ ਨੂੰ (ਅਚਣਚੇਤ) ਆ ਨੱਪੇਗੀ ਅਤੇ ਉਸ ਸਮੇਂ ਉਹ ਆਪਸ ਵਿਚ ਝਗੜ ਰਹੇ ਹੋਣਗੇ।

36:50

فَلَا يَسۡتَطِيعُونَ تَوۡصِيَةٗ وَلَآ إِلَىٰٓ أَهۡلِهِمۡ يَرۡجِعُونَ ﴿50﴾

(ਉਸ ਸਮੇਂ) ਨਾ ਤਾਂ ਉਹ ਕੋਈ ਵਸੀਅਤ ਕਰ ਸਕਣਗੇ ਅਤੇ ਨਾ ਹੀ ਆਪਣੇ ਪਰਿਵਾਰ ਵੱਲ ਆ ਸਕਣਗੇ।

36:51

وَنُفِخَ فِي ٱلصُّورِ فَإِذَا هُم مِّنَ ٱلۡأَجۡدَاثِ إِلَىٰ رَبِّهِمۡ يَنسِلُونَ ﴿51﴾

ਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ ਉਹ ਸਾਰੇ ਆਪਣੀਆਂ ਕਬਰਾਂ ਵਿੱਚੋਂ ਨਿਕਲ ਕੇ ਆਪਣੇ ਮਾਲਿਕ ਵੱਲ ਨੱਸਣਗੇ।

36:52

قَالُواْ يَٰوَيۡلَنَا مَنۢ بَعَثَنَا مِن مَّرۡقَدِنَاۜۗ هَٰذَا مَا وَعَدَ ٱلرَّحۡمَٰنُ وَصَدَقَ ٱلۡمُرۡسَلُونَ ﴿52﴾

ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।

36:53

إِن كَانَتۡ إِلَّا صَيۡحَةٗ وَٰحِدَةٗ فَإِذَا هُمۡ جَمِيعٞ لَّدَيۡنَا مُحۡضَرُونَ ﴿53﴾

ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।

36:54

فَٱلۡيَوۡمَ لَا تُظۡلَمُ نَفۡسٞ شَيۡـٔٗا وَلَا تُجۡزَوۡنَ إِلَّا مَا كُنتُمۡ تَعۡمَلُونَ ﴿54﴾

ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।