quranm◉

ਪੰਨਾ 445

Range
from 36:71 to 36:83
Surahs covered
ਅਨੁਵਾਦ
13 ਅਨੁਵਾਦ

◉

36:71

أَوَلَمۡ يَرَوۡاْ أَنَّا خَلَقۡنَا لَهُم مِّمَّا عَمِلَتۡ أَيۡدِينَآ أَنۡعَٰمٗا فَهُمۡ لَهَا مَٰلِكُونَ ﴿71﴾

ਕੀ ਉਹ (ਕਾਫ਼ਿਰ) ਨਹੀਂ ਵੇਖਦੇ ਕਿ ਅਸੀਂ ਆਪਣੇ ਹੱਥੀਂ ਬਣਾਈਆਂ ਹੋਈਆਂ ਚੀਜ਼ਾਂ ਵਿੱਚੋਂ ਉਹਨਾਂ ਲਈ ਪਸ਼ੂ ਪੈਦਾ ਕੀਤੇ ਜਿਨ੍ਹਾਂ ਦੇ ਉਹ ਮਾਲਿਕ ਬਣ ਗਏ ਹਨ।

36:72

وَذَلَّلۡنَٰهَا لَهُمۡ فَمِنۡهَا رَكُوبُهُمۡ وَمِنۡهَا يَأۡكُلُونَ ﴿72﴾

ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ।

36:73

وَلَهُمۡ فِيهَا مَنَٰفِعُ وَمَشَارِبُۚ أَفَلَا يَشۡكُرُونَ ﴿73﴾

ਉਹਨਾਂ ਲਈ ਉਹਨਾਂ ਪਸ਼ੂਆਂ ਵਿਚ ਹੋਰ ਵੀ ਕਈ ਤਰ੍ਹਾਂ ਦੇ ਲਾਭ ਹਨ, (ਜਿਵੇਂ ਚਮੜੀ, ਵਾਲ, ਉੱਨ ਆਦਿ) ਅਤੇ ਪੀਣ ਲਈ (ਦੁੱਧ) ਹੈ। ਕੀ ਉਹ ਫੇਰ ਵੀ (ਰੱਬ ਦਾ) ਸ਼ੁਕਰ ਅਦਾ ਨਹੀਂ ਕਰਦੇ?

36:74

وَٱتَّخَذُواْ مِن دُونِ ٱللَّهِ ءَالِهَةٗ لَّعَلَّهُمۡ يُنصَرُونَ ﴿74﴾

ਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹਨਾਂ ਦੀ ਮਦਦ ਕਰ ਸਕਣ।

36:75

لَا يَسۡتَطِيعُونَ نَصۡرَهُمۡ وَهُمۡ لَهُمۡ جُندٞ مُّحۡضَرُونَ ﴿75﴾

ਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ ਸਕਦੇ ਸਗੋਂ ਇਹ (ਮੁਸ਼ਰਿਕ) ਤਾਂ ਉਲਟੇ ਉਹਨਾਂ (ਬੁਤਾਂ) ਦੀ ਮਦਦ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦੇ ਹਨ।

36:76

فَلَا يَحۡزُنكَ قَوۡلُهُمۡۘ إِنَّا نَعۡلَمُ مَا يُسِرُّونَ وَمَا يُعۡلِنُونَ ﴿76﴾

ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।

36:77

أَوَلَمۡ يَرَ ٱلۡإِنسَٰنُ أَنَّا خَلَقۡنَٰهُ مِن نُّطۡفَةٖ فَإِذَا هُوَ خَصِيمٞ مُّبِينٞ ﴿77﴾

ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।

36:78

وَضَرَبَ لَنَا مَثَلٗا وَنَسِيَ خَلۡقَهُۥۖ قَالَ مَن يُحۡيِ ٱلۡعِظَٰمَ وَهِيَ رَمِيمٞ ﴿78﴾

ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।

36:79

قُلۡ يُحۡيِيهَا ٱلَّذِيٓ أَنشَأَهَآ أَوَّلَ مَرَّةٖۖ وَهُوَ بِكُلِّ خَلۡقٍ عَلِيمٌ ﴿79﴾

(ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ) ਨੂੰ ਉਹੀ (ਅੱਲਾਹ) ਜਿਊਂਦਾ ਕਰੇਗਾ, ਜਿਨ੍ਹੇ ਉਹਨਾਂ ਨੂੰ ਪਹਿਲੀ ਵਾਰ ਪੈਦਾ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਪੈਦਾ ਕਰਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

36:80

ٱلَّذِي جَعَلَ لَكُم مِّنَ ٱلشَّجَرِ ٱلۡأَخۡضَرِ نَارٗا فَإِذَآ أَنتُم مِّنۡهُ تُوقِدُونَ ﴿80﴾

ਉਹੀਓ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਡੇ ਲਈ ਹਰੇ ਭਰੇ ਰੁੱਖ ਤੋਂ ਅੱਗ (ਬਾਲਣ ਲਈ ਲੱਕੜ) ਬਣਾਈ ਜਿਸ ਤੋਂ ਤੁਸੀਂ ਅਚਣਚੇਤ ਅੱਗ ਬਾਲ ਲੈਂਦੇ ਹੋ।

36:81

أَوَلَيۡسَ ٱلَّذِي خَلَقَ ٱلسَّمَٰوَٰتِ وَٱلۡأَرۡضَ بِقَٰدِرٍ عَلَىٰٓ أَن يَخۡلُقَ مِثۡلَهُمۚ بَلَىٰ وَهُوَ ٱلۡخَلَّـٰقُ ٱلۡعَلِيمُ ﴿81﴾

ਉਹੀ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ। ਕੀ ਉਹ ਉਹਨਾਂ ਵਰਗਿਆਂ ਨੂੰ (ਮੁੜ) ਪੈਦਾ ਕਰਨ ਦੀ ਸਮਰਥਾ ਨਹੀਂ ਰੱਖਦਾ ? ਨਿਰਸੰਦੇਹ, ਸਮਰਥਾ ਰੱਖਦਾ ਹੈ, ਉਹੀਓ ਤਾਂ ਪੈਦਾ ਕਰਨ ਵਾਲਾ ਤੇ ਗਿਆਨ ਰੱਖਣ ਵਾਲਾ ਹੈ।

36:82

إِنَّمَآ أَمۡرُهُۥٓ إِذَآ أَرَادَ شَيۡـًٔا أَن يَقُولَ لَهُۥ كُن فَيَكُونُ ﴿82﴾

ਜਦੋਂ ਉਹ (ਅੱਲਾਹ) ਕੁੱਝ ਕਰਨਾ ਚਾਹੁੰਦਾ ਹੈ ਤਾਂ ਉਸ ਦਾ ਕੇਵਲ ਇੱਨਾ ਹੀ ਕਹਿਣਾ ਬਥੇਰਾ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ (ਕੰਮ) ਹੋ ਜਾਂਦਾ ਹੈ।

36:83

فَسُبۡحَٰنَ ٱلَّذِي بِيَدِهِۦ مَلَكُوتُ كُلِّ شَيۡءٖ وَإِلَيۡهِ تُرۡجَعُونَ ﴿83﴾

ਪਾਕ ਹੈ ਉਹ ਅੱਲਾਹ ਜਿਸ ਦੇ ਹੱਥ ਵਿਚ ਹਰ ਚੀਜ਼ ਦੀ ਸੰਪੂਰਨ ਸੱਤਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।