quranm◉

ਪੰਨਾ 460

Range
from 39:11 to 39:21
Surahs covered
ਅਨੁਵਾਦ
11 ਅਨੁਵਾਦ

◉

39:11

قُلۡ إِنِّيٓ أُمِرۡتُ أَنۡ أَعۡبُدَ ٱللَّهَ مُخۡلِصٗا لَّهُ ٱلدِّينَ ﴿11﴾

(ਹੇ ਨਬੀ!) ਆਖੋ ਕਿ ਮੈਨੂੰ (ਰੱਬ ਵੱਲੋਂ) ਹੁਕਮ ਹੋਇਆ ਹੈ ਕਿ ਮੈਂ ਅੱਲਾਹ ਲਈ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਇਬਾਦਤ ਕਰਾਂ।

39:12

وَأُمِرۡتُ لِأَنۡ أَكُونَ أَوَّلَ ٱلۡمُسۡلِمِينَ ﴿12﴾

ਅਤੇ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਮੈਂ ਪਹਿਲਾਂ ਮੁਸਲਮਾਨ (ਆਗਿਆਕਾਰੀ) ਬਣ ਜਾਵਾਂ।

39:13

قُلۡ إِنِّيٓ أَخَافُ إِنۡ عَصَيۡتُ رَبِّي عَذَابَ يَوۡمٍ عَظِيمٖ ﴿13﴾

ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂ ਤਾਂ ਬੇਸ਼ੱਕ ਮੈਨੂੰ ਵੱਡੇ ਦਿਨ ਭਾਵ ਕਿਆਮਤ ਦੇ ਅਜ਼ਾਬ ਤੋਂ ਡਰ ਲੱਗਦਾ ਹੈ।

39:14

قُلِ ٱللَّهَ أَعۡبُدُ مُخۡلِصٗا لَّهُۥ دِينِي ﴿14﴾

ਆਖ ਦਿਓ ਕਿ ਮੈਂ ਅੱਲਾਹ ਲਈ ਆਪਣੀ ਬੰਦਗੀ ਨੂੰ ਖ਼ਾਲਸ ਕਰਦੇ ਹੋਏ ਉਸੇ ਦੀ ਇਬਾਦਤ ਕਰਦਾ ਹਾਂ।

39:15

فَٱعۡبُدُواْ مَا شِئۡتُم مِّن دُونِهِۦۗ قُلۡ إِنَّ ٱلۡخَٰسِرِينَ ٱلَّذِينَ خَسِرُوٓاْ أَنفُسَهُمۡ وَأَهۡلِيهِمۡ يَوۡمَ ٱلۡقِيَٰمَةِۗ أَلَا ذَٰلِكَ هُوَ ٱلۡخُسۡرَانُ ٱلۡمُبِينُ ﴿15﴾

(ਹੇ ਮੁਸ਼ਰਿਕੋ ਤੁਹਾਨੂੰ ਛੂਟ ਹੈ) ਤੁਸੀਂ ਉਸ (ਅੱਲਾਹ) ਨੂੰ ਛੱਡ ਕੇ ਜਿਸ ਦੀ ਚਾਹੇ ਇਬਾਦਤ ਕਰੋ। (ਹੇ ਨਬੀ!) ਆਖ ਦਿਓ, ਬੇਸ਼ੱਕ ਅਸਲੀ ਘਾਟੇ ਵਿਚ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕਿਆਮਤ ਵਾਲੇ ਦਿਨ ਘਾਟੇ ਵਿਚ ਰੱਖਿਆ। ਯਾਦ ਰੱਖੋ ਕਿ ਇਹੋ ਅਸਲੀ ਘਾਟਾ ਹੈ।

39:16

لَهُم مِّن فَوۡقِهِمۡ ظُلَلٞ مِّنَ ٱلنَّارِ وَمِن تَحۡتِهِمۡ ظُلَلٞۚ ذَٰلِكَ يُخَوِّفُ ٱللَّهُ بِهِۦ عِبَادَهُۥۚ يَٰعِبَادِ فَٱتَّقُونِ ﴿16﴾

ਉਹਨਾਂ (ਘਾਟੇ ਵਾਲਿਆਂ) ਲਈ ਉਹਨਾਂ ਦੇ ਉੱਤੇ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ ਅਤੇ ਉਹਨਾਂ ਦੇ ਹੇਠ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ। ਇਹੋ ਉਹ (ਅਜ਼ਾਬ) ਹੈ ਜਿਸ ਤੋਂ ਅੱਲਾਹ ਆਪਣੇ ਬੰਦਿਆਂ ਨੂੰ ਡਰਾ ਰਿਹਾ ਹੈ (ਅਤੇ ਆਖਦਾ ਹੈ ਕਿ) ਹੇ ਮੇਰੇ ਬੰਦਿਓ! ਬਸ ਤੁਸੀਂ ਮੈਂਥੋ ਹੀ ਡਰਦੇ ਰਹੋ।

39:17

وَٱلَّذِينَ ٱجۡتَنَبُواْ ٱلطَّـٰغُوتَ أَن يَعۡبُدُوهَا وَأَنَابُوٓاْ إِلَى ٱللَّهِ لَهُمُ ٱلۡبُشۡرَىٰۚ فَبَشِّرۡ عِبَادِ ﴿17﴾

ਜਿਹੜੇ ਲੋਕ ਤਾਗੂਤ [2] ਦੀ ਪੈਰਵੀ ਕਰਨ ਤੋਂ ਬਚੇ ਰਹੇ ਅਤੇ ਉਹਨਾਂ ਨੇ ਅੱਲਾਹ ਦੇ ਹੁਕਮਾਂ ਵੱਲ ਹੀ ਧਿਆਨ ਦਿੱਤਾ, ਉਹਨਾਂ ਲੋਕਾਂ ਲਈ ਖ਼ੁਸ਼ਖ਼ਬਰੀਆਂ ਹਨ। ਸੋ (ਹੇ ਨਬੀ!) ਤੁਸੀਂ ਮੇਰੇ ਨੇਕ ਬੰਦਿਆਂ ਨੂੰ (ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।

39:18

ٱلَّذِينَ يَسۡتَمِعُونَ ٱلۡقَوۡلَ فَيَتَّبِعُونَ أَحۡسَنَهُۥٓۚ أُوْلَـٰٓئِكَ ٱلَّذِينَ هَدَىٰهُمُ ٱللَّهُۖ وَأُوْلَـٰٓئِكَ هُمۡ أُوْلُواْ ٱلۡأَلۡبَٰبِ ﴿18﴾

ਜਿਹੜੇ ਲੋਕ ਧਿਆਨ ਨਾਲ ਗੱਲ ਸੁਣਦੇ ਹਨ ਫੇਰ ਉਹ ਵਧੀਆ (ਨੇਕ) ਗੱਲ ਦੀ ਪਾਲਣਾ ਕਰਦੇ ਹਨ, ਅੱਲਾਹ ਵੱਲੋਂ ਉਹਨਾਂ ਨੂੰ ਹੀ ਹਿਦਾਇਤ ਮਿਲਦੀ ਹੈ ਅਤੇ ਇਹੋ ਲੋਕ ਅਕਲ ਵਾਲੇ ਹਨ।

39:19

أَفَمَنۡ حَقَّ عَلَيۡهِ كَلِمَةُ ٱلۡعَذَابِ أَفَأَنتَ تُنقِذُ مَن فِي ٱلنَّارِ ﴿19﴾

(ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ ਢੁੱਕ ਚੁੱਕਿਆ ਹੋਵੇ ਤਾਂ ਕੀ ਤੁਸੀਂ ਉਸ ਨੂੰ ਅੱਗ (ਨਰਕ) ਤੋਂ ਛੁੜਵਾ ਲਓਂਗੇ?

39:20

لَٰكِنِ ٱلَّذِينَ ٱتَّقَوۡاْ رَبَّهُمۡ لَهُمۡ غُرَفٞ مِّن فَوۡقِهَا غُرَفٞ مَّبۡنِيَّةٞ تَجۡرِي مِن تَحۡتِهَا ٱلۡأَنۡهَٰرُۖ وَعۡدَ ٱللَّهِ لَا يُخۡلِفُ ٱللَّهُ ٱلۡمِيعَادَ ﴿20﴾

ਪਰ ਉਹ ਲੋਕ ਜਿਹੜੇ ਆਪਣੇ ਰੱਬ ਤੋਂ ਡਰ ਗਏ ਉਹਨਾਂ ਲਈ (ਜੰਨਤ ਵਿਚ) ’ਚੋਬਾਰੇ ਹਨ ਉਹਨਾਂ ਦੇ ਉੱਪਰ ਹੋਰ ਵੀ ’ਚੋਬਾਰੇ ਬਣੇ ਹੋਏ ਹਨ ਜਦ ਕਿ ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। (ਨੇਕ ਲੋਕਾਂ ਨਾਲ) ਇਹ ਅੱਲਾਹ ਦਾ ਵਚਨ ਹੈ ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਤੋਂ ਫਿਰਦਾ ਨਹੀਂ।

39:21

أَلَمۡ تَرَ أَنَّ ٱللَّهَ أَنزَلَ مِنَ ٱلسَّمَآءِ مَآءٗ فَسَلَكَهُۥ يَنَٰبِيعَ فِي ٱلۡأَرۡضِ ثُمَّ يُخۡرِجُ بِهِۦ زَرۡعٗا مُّخۡتَلِفًا أَلۡوَٰنُهُۥ ثُمَّ يَهِيجُ فَتَرَىٰهُ مُصۡفَرّٗا ثُمَّ يَجۡعَلُهُۥ حُطَٰمًاۚ إِنَّ فِي ذَٰلِكَ لَذِكۡرَىٰ لِأُوْلِي ٱلۡأَلۡبَٰبِ ﴿21﴾

ਕੀ ਤੁਸੀਂ ਨਹੀਂ ਵੇਖਿਆ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਉਤਾਰਿਆ ਫੇਰ ਉਸ ਨੂੰ ਧਰਤੀ ਦੇ ਚਸ਼ਮਿਆਂ ਵਿਚ ਦਾਖ਼ਲ ਕੀਤਾ ਫੇਰ ਉਹ ਉਸ (ਪਾਣੀ ਰਾਹੀਂ) ਖੇਤੀਆਂ (ਫ਼ਸਲਾਂ) ਕੱਢਦਾ ਹੈ ਜਦ ਕਿ ਉਹਨਾਂ ਫ਼ਸਲਾਂ ਦੇ ਅਨੇਕਾਂ ਹੀ ਰੰਗ ਹੁੰਦੇ ਹਨ, ਫੇਰ ਉਹ ਫ਼ਸਲ ਪੱਕ ਕੇ ਸੁੱਕ ਜਾਂਦੀ ਹੈ ਫੇਰ ਤੁਸੀਂ ਉਸ ਨੂੰ ਪੀਲੀਆਂ ਪੈਂਦੀਆਂ ਵੇਖਦੇ ਹੋ, ਫੇਰ ਉਹ ਉਸ ਨੂੰ ਚੂਰਾ-ਚੂਰਾ (ਭਾਵ ਤੂੜੀ) ਕਰ ਦਿੰਦਾ ਹੈ। ਬੇਸ਼ੱਕ ਇਸ ਵਿਚ ਅਕਲਮੰਦਾ ਲਈ ਬਹੁਤ ਵੱਡੀ ਨਸੀਹਤ ਵਾਲੀ ਗੱਲ ਹੈ।