ٱلۡيَوۡمَ تُجۡزَىٰ كُلُّ نَفۡسِۭ بِمَا كَسَبَتۡۚ لَا ظُلۡمَ ٱلۡيَوۡمَۚ إِنَّ ٱللَّهَ سَرِيعُ ٱلۡحِسَابِ ﴿17﴾ٱلۡيَوۡمَ تُجۡزَىٰ كُلُّ نَفۡسِۭ بِمَا كَسَبَتۡۚ لَا ظُلۡمَ ٱلۡيَوۡمَۚ إِنَّ ٱللَّهَ سَرِيعُ ٱلۡحِسَابِ
ਅੱਜ ਹਰ ਇਕ ਜਾਨ ਨੂੰ ਉਸ ਦੀ ਕਰਨੀ ਦਾ ਬਦਲਾ ਦਿੱਤਾ ਜਾਵੇਗਾ, ਅੱਜ ਕਿਸੇ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ। ਬੇਸ਼ੱਕ ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।
وَأَنذِرۡهُمۡ يَوۡمَ ٱلۡأٓزِفَةِ إِذِ ٱلۡقُلُوبُ لَدَى ٱلۡحَنَاجِرِ كَٰظِمِينَۚ مَا لِلظَّـٰلِمِينَ مِنۡ حَمِيمٖ وَلَا شَفِيعٖ يُطَاعُ ﴿18﴾وَأَنذِرۡهُمۡ يَوۡمَ ٱلۡأٓزِفَةِ إِذِ ٱلۡقُلُوبُ لَدَى ٱلۡحَنَاجِرِ كَٰظِمِينَۚ مَا لِلظَّـٰلِمِينَ مِنۡ حَمِيمٖ وَلَا شَفِيعٖ يُطَاعُ
(ਹੇ ਨਬੀ!) ਤੁਸੀਂ ਇਹਨਾਂ (ਲੋਕਾਂ) ਨੂੰ ਨੇੜੇ ਆਉਣ ਵਾਲੇ ਦਿਨ ਤੋਂ ਡਰਾਓ ਜਦੋਂ ਕਾਲਜੇ ਮੂੰਹ ਨੂੰ ਆ ਰਹੇ ਹੋਣਗੇ। ਉਸ ਦਿਨ ਜ਼ਾਲਮਾਂ ਦਾ ਨਾ ਕੋਈ ਸਹਾਈ ਹੋਵੇਗਾ ਤੇ ਨਾ ਕੋਈ ਸਿਫ਼ਾਰਸ਼ੀ ਹੋਵੇਗਾ ਕਿ ਜਿਸ ਦੀ ਗੱਲ ਮੰਨੀ ਜਾਵੇ।
يَعۡلَمُ خَآئِنَةَ ٱلۡأَعۡيُنِ وَمَا تُخۡفِي ٱلصُّدُورُ ﴿19﴾يَعۡلَمُ خَآئِنَةَ ٱلۡأَعۡيُنِ وَمَا تُخۡفِي ٱلصُّدُورُ
ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ।
وَٱللَّهُ يَقۡضِي بِٱلۡحَقِّۖ وَٱلَّذِينَ يَدۡعُونَ مِن دُونِهِۦ لَا يَقۡضُونَ بِشَيۡءٍۗ إِنَّ ٱللَّهَ هُوَ ٱلسَّمِيعُ ٱلۡبَصِيرُ ﴿20﴾وَٱللَّهُ يَقۡضِي بِٱلۡحَقِّۖ وَٱلَّذِينَ يَدۡعُونَ مِن دُونِهِۦ لَا يَقۡضُونَ بِشَيۡءٍۗ إِنَّ ٱللَّهَ هُوَ ٱلسَّمِيعُ ٱلۡبَصِيرُ
ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ (ਕਾਫ਼ਿਰ) ਲੋਕ ਉਸ (ਅੱਲਾਹ) ਨੂੰ ਛੱਡ ਕੇ ਪੁਕਾਰਦੇ ਹਨ, ਉਹ ਕੋਈ ਵੀ ਫ਼ੈਸਲਾ ਨਹੀਂ ਕਰ ਸਕਦੇ। ਬੇਸ਼ੱਕ ਅੱਲਾਹ ਹੀ (ਹਰਕੇ ਗੱਲ ਨੂੰ) ਸੁਣਨ ਵਾਲਾ ਤੇ (ਹਰੇਕ ਚੀਜ਼ ਨੂੰ) ਵੇਖਣ ਵਾਲਾ ਹੈ।
أَوَلَمۡ يَسِيرُواْ فِي ٱلۡأَرۡضِ فَيَنظُرُواْ كَيۡفَ كَانَ عَٰقِبَةُ ٱلَّذِينَ كَانُواْ مِن قَبۡلِهِمۡۚ كَانُواْ هُمۡ أَشَدَّ مِنۡهُمۡ قُوَّةٗ وَءَاثَارٗا فِي ٱلۡأَرۡضِ فَأَخَذَهُمُ ٱللَّهُ بِذُنُوبِهِمۡ وَمَا كَانَ لَهُم مِّنَ ٱللَّهِ مِن وَاقٖ ﴿21﴾۞أَوَلَمۡ يَسِيرُواْ فِي ٱلۡأَرۡضِ فَيَنظُرُواْ كَيۡفَ كَانَ عَٰقِبَةُ ٱلَّذِينَ كَانُواْ مِن قَبۡلِهِمۡۚ كَانُواْ هُمۡ أَشَدَّ مِنۡهُمۡ قُوَّةٗ وَءَاثَارٗا فِي ٱلۡأَرۡضِ فَأَخَذَهُمُ ٱللَّهُ بِذُنُوبِهِمۡ وَمَا كَانَ لَهُم مِّنَ ٱللَّهِ مِن وَاقٖ
ਕੀ ਉਹ (ਇਨਕਾਰੀ) ਲੋਕ ਧਰਤੀ ’ਤੇ ਤੁਰੇ ਫਿਰੇ ਨਹੀਂ ਕਿ ਉਹ ਵੇਖ ਲੈਂਦੇ ਕਿ ਉਹਨਾਂ ਤੋਂ ਪਹਿਲੇ ਇਨਕਾਰੀਆਂ ਦਾ ਅੰਤ ਕਿਵੇਂ ਹੋਇਆ ਸੀ। ਉਹ ਸ਼ਕਤੀ ਵਿਚ ਵੀ ਅਤੇ ਧਰਤੀ ਉੱਤੇ ਆਪਣੀਆਂ ਨਿਸ਼ਾਨੀਆਂ ਛੱਡਣ ਵਿਚ ਵੀ ਇਹਨਾਂ ਨਾਲੋਂ ਕਿਤੇ ਵਾਧੂ ਸਨ। ਫੇਰ ਅੱਲਾਹ ਨੇ ਉਹਨਾਂ ਨੂੰ ਉਹਨਾਂ ਦੇ ਪਾਪਾਂ ਕਾਰਨ ਨੱਪ ਲਿਆ ਅਤੇ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।
ذَٰلِكَ بِأَنَّهُمۡ كَانَت تَّأۡتِيهِمۡ رُسُلُهُم بِٱلۡبَيِّنَٰتِ فَكَفَرُواْ فَأَخَذَهُمُ ٱللَّهُۚ إِنَّهُۥ قَوِيّٞ شَدِيدُ ٱلۡعِقَابِ ﴿22﴾ذَٰلِكَ بِأَنَّهُمۡ كَانَت تَّأۡتِيهِمۡ رُسُلُهُم بِٱلۡبَيِّنَٰتِ فَكَفَرُواْ فَأَخَذَهُمُ ٱللَّهُۚ إِنَّهُۥ قَوِيّٞ شَدِيدُ ٱلۡعِقَابِ
ਇਹ (ਸਜ਼ਾ) ਉਹਨਾਂ ਨੂੰ ਇਸ ਕਾਰਨ ਹੋਈ ਸੀ ਕਿ ਉਹਨਾਂ ਦੇ ਰਸੂਲ ਉਹਨਾਂ ਕੋਲ ਸਪਸ਼ਟ ਤੇ ਪ੍ਰਤੱਖ ਨਿਸ਼ਾਨੀਆਂ ਲੈਕੇ ਆਏ ਸਨ, ਪਰ ਉਹਨਾਂ ਨੇ ਸਵੀਕਾਰ ਨਹੀਂ ਕੀਤਾ, ਅੰਤ ਅੱਲਾਹ ਨੇ ਉਹਨਾਂ ਨੂੰ ਨੱਪ ਲਿਆ। ਬੇਸ਼ੱਕ ਉਹੀਓ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।
وَلَقَدۡ أَرۡسَلۡنَا مُوسَىٰ بِـَٔايَٰتِنَا وَسُلۡطَٰنٖ مُّبِينٍ ﴿23﴾وَلَقَدۡ أَرۡسَلۡنَا مُوسَىٰ بِـَٔايَٰتِنَا وَسُلۡطَٰنٖ مُّبِينٍ
ਅਸੀਂ ਮੂਸਾ ਨੂੰ ਆਪਣੇ ਵੱਲੋਂ (ਨਬੀਂ ਹੋਣ ਦੀਆਂ) ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।
إِلَىٰ فِرۡعَوۡنَ وَهَٰمَٰنَ وَقَٰرُونَ فَقَالُواْ سَٰحِرٞ كَذَّابٞ ﴿24﴾إِلَىٰ فِرۡعَوۡنَ وَهَٰمَٰنَ وَقَٰرُونَ فَقَالُواْ سَٰحِرٞ كَذَّابٞ
(ਜਦੋਂ ਮੂਸਾ) ਫ਼ਿਰਔਨ, ਹਾਮਾਨ ਅਤੇ ਕਾਰੂਨ ਵੱਲ ਆਇਆ ਤਾਂ ਉਹਨਾਂ ਨੇ ਆਖਿਆ ਕਿ (ਉਹ ਮੂਸਾ ਤਾਂ) ਜਾਦੂਗਰ ਅਤੇ ਝੂਠਾ ਹੈ।
فَلَمَّا جَآءَهُم بِٱلۡحَقِّ مِنۡ عِندِنَا قَالُواْ ٱقۡتُلُوٓاْ أَبۡنَآءَ ٱلَّذِينَ ءَامَنُواْ مَعَهُۥ وَٱسۡتَحۡيُواْ نِسَآءَهُمۡۚ وَمَا كَيۡدُ ٱلۡكَٰفِرِينَ إِلَّا فِي ضَلَٰلٖ ﴿25﴾فَلَمَّا جَآءَهُم بِٱلۡحَقِّ مِنۡ عِندِنَا قَالُواْ ٱقۡتُلُوٓاْ أَبۡنَآءَ ٱلَّذِينَ ءَامَنُواْ مَعَهُۥ وَٱسۡتَحۡيُواْ نِسَآءَهُمۡۚ وَمَا كَيۡدُ ٱلۡكَٰفِرِينَ إِلَّا فِي ضَلَٰلٖ
ਫੇਰ ਜਦੋਂ ਉਹ (ਮੂਸਾ) ਸਾਡੇ ਵੱਲੋਂ (ਭਾਵ ਅੱਲਾਹ ਵੱਲੋਂ) ਉਹਨਾਂ ਕੋਲ ਹੱਕ (ਸੱਚਾਦੀਨ) ਲੈ ਕੇ ਆਇਆ ਤਾਂ ਉਹਨਾਂ ਨੇ ਆਖਿਆ ਕਿ ਜਿਹੜੇ ਵੀ ਇਸ (ਮੂਸਾ) ਦੇ ਨਾਲ ਈਮਾਨ ਲਿਆਏ ਹਨ ਉਹਨਾਂ ਦੇ ਪੁੱਤਰਾਂ ਨੂੰ ਮਾਰ ਦਿਓ ਅਤੇ ਧੀਆਂ ਨੂੰ ਜਿਉਂਦੀਆਂ ਰੱਖੋ। ਪਰ ਇਨਕਾਰੀਆਂ ਦੀ ਇਹ ਚਾਲ ਤਾਂ ਉੱਕਾ ਹੀ ਅਸਫ਼ਲ ਰਹੀ।