رَبَّنَآ ءَامَنَّا بِمَآ أَنزَلۡتَ وَٱتَّبَعۡنَا ٱلرَّسُولَ فَٱكۡتُبۡنَا مَعَ ٱلشَّـٰهِدِينَ ﴿53﴾رَبَّنَآ ءَامَنَّا بِمَآ أَنزَلۡتَ وَٱتَّبَعۡنَا ٱلرَّسُولَ فَٱكۡتُبۡنَا مَعَ ٱلشَّـٰهِدِينَ
ਹੇ ਮਾਲਿਕ! ਅਸੀਂ ਤੇਰੇ ਵਲੋਂ ਉਤਾਰੀ ਹੋਈ (ਇੰਜੀਲ) ’ਤੇ ਈਮਾਨ ਲਿਆਏ ਹਾਂ ਅਤੇ ਤੇਰੇ ਰਸੂਲ ਦੀ ਪੈਰਵੀ ਕੀਤੀ ਹੇ ਸੋ ਹੁਣ ਤੂੰ ਸਾਡਾ ਨਾਂ ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।
وَمَكَرُواْ وَمَكَرَ ٱللَّهُۖ وَٱللَّهُ خَيۡرُ ٱلۡمَٰكِرِينَ ﴿54﴾وَمَكَرُواْ وَمَكَرَ ٱللَّهُۖ وَٱللَّهُ خَيۡرُ ٱلۡمَٰكِرِينَ
ਜਦੋਂ ਉਹਨਾਂ (ਬਨੀ ਇਸਰਾਈਲ) ਨੇ (ਮਸੀਹ ਵਿਰੁੱਧ) ਚਾਲਾਂ ਚੱਲੀਆਂ ਤਾਂ ਅੱਲਾਹ ਨੇ ਵੀ (ਆਪਣੀਆਂ) ਚਾਲਾਂ ਚੱਲੀਆਂ, ਅੱਲਾਹ ਸਭ ਤੋਂ ਵਧੀਆ (ਖ਼ੁਫਿਆ) ਚਾਲਾਂ ਚੱਲਣ ਵਾਲਾ ਹੇ।
إِذۡ قَالَ ٱللَّهُ يَٰعِيسَىٰٓ إِنِّي مُتَوَفِّيكَ وَرَافِعُكَ إِلَيَّ وَمُطَهِّرُكَ مِنَ ٱلَّذِينَ كَفَرُواْ وَجَاعِلُ ٱلَّذِينَ ٱتَّبَعُوكَ فَوۡقَ ٱلَّذِينَ كَفَرُوٓاْ إِلَىٰ يَوۡمِ ٱلۡقِيَٰمَةِۖ ثُمَّ إِلَيَّ مَرۡجِعُكُمۡ فَأَحۡكُمُ بَيۡنَكُمۡ فِيمَا كُنتُمۡ فِيهِ تَخۡتَلِفُونَ ﴿55﴾إِذۡ قَالَ ٱللَّهُ يَٰعِيسَىٰٓ إِنِّي مُتَوَفِّيكَ وَرَافِعُكَ إِلَيَّ وَمُطَهِّرُكَ مِنَ ٱلَّذِينَ كَفَرُواْ وَجَاعِلُ ٱلَّذِينَ ٱتَّبَعُوكَ فَوۡقَ ٱلَّذِينَ كَفَرُوٓاْ إِلَىٰ يَوۡمِ ٱلۡقِيَٰمَةِۖ ثُمَّ إِلَيَّ مَرۡجِعُكُمۡ فَأَحۡكُمُ بَيۡنَكُمۡ فِيمَا كُنتُمۡ فِيهِ تَخۡتَلِفُونَ
(ਗੁਪਤ ਚਾਲ ਵਜੋਂ) ਜਦੋਂ ਅੱਲਾਹ ਨੇ ਕਿਹਾ ਕਿ ਹੇ ਈਸਾ! ਮੈਂ ਤੈਨੂੰ ਸਹੀ ਸਲਾਮਤ (ਇਹਨਾਂ ਤੋਂ) ਵਾਪਸ ਲੈ ਲਵਾਂਗਾ ਤੇ ਆਪਣੇ ਵੱਲ (ਭਾਵ ਅਕਾਸ਼ਾਂ ’ਤੇ) ਚੁੱਕ ਲਵਾਂਗਾ [4]ਅਤੇ ਇਹਨਾਂ (ਕਾਫ਼ਰਾਂ) ਤੋਂ ਤੈਨੂੰ ਪਾਕ ਕਰਾਂਗਾ ਅਤੇ ਜਿਨ੍ਹਾਂ ਲੋਕਾਂ ਨੇ ਤੇਰੀ ਪੈਰਵੀ ਕੀਤੀ ਹੇ ਉਹਨਾਂ `ਨੂੰ ਕਿਆਮਤ ਤਕ ਕਾਫ਼ਰਾਂ ’ਤੇ ਭਾਰੂ ਰੱਖਾਂਗਾ। ਫੇਰ ਤੁਸਾਂ ਸਭ ਨੇ ਮੇਰੇ ਵੱਲ ਹੀ ਪਰਤ ਕੇ ਆਉਣਾ ਹੇ। ਫੇਰ ਮੈਂ ਤੁਹਾਡੇ ਵਿਚਕਾਰ ਉਹਨਾਂ ਗੱਲਾਂ ਦਾ ਨਿਪਟਾਰਾ ਕਰ ਦੇਵਾਂਗਾ ਜਿਨ੍ਹਾਂ ਬਾਰੇ ਤੁਸੀਂ ਮਤਭੇਦ ਕਰਦੇ ਸੀ।
فَأَمَّا ٱلَّذِينَ كَفَرُواْ فَأُعَذِّبُهُمۡ عَذَابٗا شَدِيدٗا فِي ٱلدُّنۡيَا وَٱلۡأٓخِرَةِ وَمَا لَهُم مِّن نَّـٰصِرِينَ ﴿56﴾فَأَمَّا ٱلَّذِينَ كَفَرُواْ فَأُعَذِّبُهُمۡ عَذَابٗا شَدِيدٗا فِي ٱلدُّنۡيَا وَٱلۡأٓخِرَةِ وَمَا لَهُم مِّن نَّـٰصِرِينَ
ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਕਾਫ਼ਿਰਾਂ ਨੂੰ ਤਾਂ ਮੈਂ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਖ਼ਤ ਸਜ਼ਾ ਦੇਵਾਂਗਾ ਅਤੇ ਉਹਨਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।
وَأَمَّا ٱلَّذِينَ ءَامَنُواْ وَعَمِلُواْ ٱلصَّـٰلِحَٰتِ فَيُوَفِّيهِمۡ أُجُورَهُمۡۗ وَٱللَّهُ لَا يُحِبُّ ٱلظَّـٰلِمِينَ ﴿57﴾وَأَمَّا ٱلَّذِينَ ءَامَنُواْ وَعَمِلُواْ ٱلصَّـٰلِحَٰتِ فَيُوَفِّيهِمۡ أُجُورَهُمۡۗ وَٱللَّهُ لَا يُحِبُّ ٱلظَّـٰلِمِينَ
ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ ਵਾਲਿਆਂ ਨੂੰ ਅੱਲਾਹ ਪੂਰਾ-ਪੂਰਾ ਬਦਲਾ ਦੇਵੇਗਾ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।
ذَٰلِكَ نَتۡلُوهُ عَلَيۡكَ مِنَ ٱلۡأٓيَٰتِ وَٱلذِّكۡرِ ٱلۡحَكِيمِ ﴿58﴾ذَٰلِكَ نَتۡلُوهُ عَلَيۡكَ مِنَ ٱلۡأٓيَٰتِ وَٱلذِّكۡرِ ٱلۡحَكِيمِ
(ਹੇ ਨਬੀ!) ਇਹ ਜੋ ਅਸੀਂ ਤੈਨੂੰ ਪੜ੍ਹ ਕੇ ਸੁਣਾ ਰਹੇ ਹਾਂ ਇਹ ਦਾਨਾਈ ਤੇ ਨਸੀਹਤਾਂ ਵਾਲੀਆਂ ਆਇਤਾਂ ਹਨ।
إِنَّ مَثَلَ عِيسَىٰ عِندَ ٱللَّهِ كَمَثَلِ ءَادَمَۖ خَلَقَهُۥ مِن تُرَابٖ ثُمَّ قَالَ لَهُۥ كُن فَيَكُونُ ﴿59﴾إِنَّ مَثَلَ عِيسَىٰ عِندَ ٱللَّهِ كَمَثَلِ ءَادَمَۖ خَلَقَهُۥ مِن تُرَابٖ ثُمَّ قَالَ لَهُۥ كُن فَيَكُونُ
ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।
ٱلۡحَقُّ مِن رَّبِّكَ فَلَا تَكُن مِّنَ ٱلۡمُمۡتَرِينَ ﴿60﴾ٱلۡحَقُّ مِن رَّبِّكَ فَلَا تَكُن مِّنَ ٱلۡمُمۡتَرِينَ
ਤੇਰੇ ਰੱਬ ਵੱਲੋਂ ਇਹੋ ਸੱਚਾਈ ਹੇ, (ਖ਼ਬਰਦਾਰ) ਸ਼ੱਕ ਕਰਨ ਵਾਲੇ ਲੋਕਾਂ ਵਿਚ ਸ਼ਾਮਿਲ ਨਾ ਹੋ ਜਾਣਾ।
فَمَنۡ حَآجَّكَ فِيهِ مِنۢ بَعۡدِ مَا جَآءَكَ مِنَ ٱلۡعِلۡمِ فَقُلۡ تَعَالَوۡاْ نَدۡعُ أَبۡنَآءَنَا وَأَبۡنَآءَكُمۡ وَنِسَآءَنَا وَنِسَآءَكُمۡ وَأَنفُسَنَا وَأَنفُسَكُمۡ ثُمَّ نَبۡتَهِلۡ فَنَجۡعَل لَّعۡنَتَ ٱللَّهِ عَلَى ٱلۡكَٰذِبِينَ ﴿61﴾فَمَنۡ حَآجَّكَ فِيهِ مِنۢ بَعۡدِ مَا جَآءَكَ مِنَ ٱلۡعِلۡمِ فَقُلۡ تَعَالَوۡاْ نَدۡعُ أَبۡنَآءَنَا وَأَبۡنَآءَكُمۡ وَنِسَآءَنَا وَنِسَآءَكُمۡ وَأَنفُسَنَا وَأَنفُسَكُمۡ ثُمَّ نَبۡتَهِلۡ فَنَجۡعَل لَّعۡنَتَ ٱللَّهِ عَلَى ٱلۡكَٰذِبِينَ
ਹੇ ਨਬੀ! ਇਸ ਜਾਣਕਾਰੀ ਮਿਲ ਜਾਣ ਤੋਂ ਬਾਅਦ ਵੀ ਜੇ ਕੋਈ ਈਸਾ ਦੇ ਸੰਬੰਧ ਵਿਚ ਤੁਹਾਡੇ ਨਾਲ ਕੋਈ ਵਾਦ ਵਿਵਾਦ ਕਰੇ ਤਾਂ ਤੁਸੀਂਂ ਉਸ ਨੂੰ ਆਖ ਦਿਓ ਕਿ ਆਓ ਅਸੀਂ ਤੇ ਤੁਸੀਂ ਆਪੋ ਆਪਣੇ ਪੁਤਰ੍ਹਾਂ ਨੂੰ, ਆਪਣੀਆਂ ਔਰਤਾਂ ਨੂੰ ਬੁਲਾਈਏ ਅਤੇ ਆਪ ਖ਼ੁਦ ਵੀ ਆਈਏ ਫੇਰ ਅਸੀਂ ਮਿਲਕੇ ਦੁਆ ਕਰੀਏ ਕਿ ਝੂਠੀਆਂ ’ਤੇ ਅੱਲਾਹ ਦੀ ਲਾਅਨਤ ਹੋਵੇ।