quranm◉

ਪੰਨਾ 61

Range
from 3:84 to 3:91
Surahs covered
ਅਨੁਵਾਦ
8 ਅਨੁਵਾਦ

◉

3:84

قُلۡ ءَامَنَّا بِٱللَّهِ وَمَآ أُنزِلَ عَلَيۡنَا وَمَآ أُنزِلَ عَلَىٰٓ إِبۡرَٰهِيمَ وَإِسۡمَٰعِيلَ وَإِسۡحَٰقَ وَيَعۡقُوبَ وَٱلۡأَسۡبَاطِ وَمَآ أُوتِيَ مُوسَىٰ وَعِيسَىٰ وَٱلنَّبِيُّونَ مِن رَّبِّهِمۡ لَا نُفَرِّقُ بَيۡنَ أَحَدٖ مِّنۡهُمۡ وَنَحۡنُ لَهُۥ مُسۡلِمُونَ ﴿84﴾

(ਹੇ ਨਬੀ!) ਤੁਸੀਂ ਆਖ ਦਿਓ ਕਿ ਅਸੀਂ ਅੱਲਾਹ ’ਤੇ ਅਤੇ ਉਸ ’ਤੇ ਵੀ, ਜੋ ਸਾਡੇ ’ਤੇ ਨਾਜ਼ਿਲ (.ਕੁਰਆਨ) ਕੀਤਾ ਗਿਆ, ਈਮਾਨ ਲਿਆਏ ਹਾਂ ਅਤੇ ਜੋ ਇਬਰਾਹੀਮ ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਔਲਾਦ ’ਤੇ ਉਤਾਰਿਆ ਅਤੇ ਉਹਨਾਂ ਕਿਤਾਬਾਂ ’ਤੇ ਵੀ ਜਿਹੜੀਆਂ ਮੂਸਾ, ਈਸਾ, ਅਤੇ ਦੂਜੇ ਨਬੀਆਂ ਨੂੰ ਉਹਨਾਂ ਦੇ ਰੱਬ ਵੱਲੋਂ ਦਿੱਤੀਆਂ ਗਈਆਂ ਉਹਨਾਂ ਸਭ ’ਤੇ ਵੀ (ਈਮਾਨ ਲਿਆਏ ਹਾਂ)। ਅਸੀਂ ਇਹਨਾਂ ਵਿਚਾਲੇ ਕੋਈ ਵੀ ਵਿਤਕਰਾ ਨਹੀਂ ਕਰਦੇ, ਅਸੀਂ ਤਾਂ ਅੱਲਾਹ ਦੇ ਫ਼ਰਮਾਬਰਦਾਰ ਹਾਂ।

3:85

وَمَن يَبۡتَغِ غَيۡرَ ٱلۡإِسۡلَٰمِ دِينٗا فَلَن يُقۡبَلَ مِنۡهُ وَهُوَ فِي ٱلۡأٓخِرَةِ مِنَ ٱلۡخَٰسِرِينَ ﴿85﴾

ਜੋ ਵੀ ਵਿਅਕਤੀ ਇਸਲਾਮ ਧਰਮ ਨੂੰ ਛੱਡ ਕਿਸੇ ਹੋਰ ਧਰਮ ਦੀ ਪੈਰਵੀ ਕਰੇਗਾ,[8] ਉਸ ਦੇ ਧਰਮ ਨੂੰ ਕਬੂਲਿਆ ਨਹੀਂ ਜਾਵੇਗਾ ਅਤੇ ਉਹ ਆਖ਼ਿਰਤ ਦਿਹਾੜੇ ਘਾਟੇ ਵਿਚ ਰਹੇਗੇ।

3:86

كَيۡفَ يَهۡدِي ٱللَّهُ قَوۡمٗا كَفَرُواْ بَعۡدَ إِيمَٰنِهِمۡ وَشَهِدُوٓاْ أَنَّ ٱلرَّسُولَ حَقّٞ وَجَآءَهُمُ ٱلۡبَيِّنَٰتُۚ وَٱللَّهُ لَا يَهۡدِي ٱلۡقَوۡمَ ٱلظَّـٰلِمِينَ ﴿86﴾

ਅੱਲਾਹ ਉਹਨਾਂ ਲੋਕਾਂ ਨੂੰ ਕਿਵੇਂ ਹਿਦਾਇਤ ਦੇਵੇਗਾ ਜਿਹੜੇ ਈਮਾਨ ਲਿਆਉਣ ਤੋਂ ਮਗਰੋਂ ਮੁੜ ਕਾਫ਼ਿਰ ਹੋ ਗਏ ਜਦ ਕਿ ਉਹ ਗਵਾਹੀ ਦੇ ਚੁੱਕੇ ਹਨ ਕਿ ਬੇਸ਼ੱਕ ਰਸੂਲ (ਸ:) ਹੱਕ ’ਤੇ ਹਨ ਅਤੇ ਉਹਨਾਂ ਕੋਲ (ਨਬੀ ਹੋਣ ਦੀਆਂ) ਖੱਲੀਆਂ ਨਿਸ਼ਾਨੀਆਂ ਆ ਚੁੱਕੀਆਂ ਹਨ। ਅੱਲਾਹ ਜ਼ਾਲਮਾਂ ਨੂੰ ਸਿੱਧੀ ਰਾਹ ਨਹੀਂ ਪਾਇਆ ਕਰਦਾ।

3:87

أُوْلَـٰٓئِكَ جَزَآؤُهُمۡ أَنَّ عَلَيۡهِمۡ لَعۡنَةَ ٱللَّهِ وَٱلۡمَلَـٰٓئِكَةِ وَٱلنَّاسِ أَجۡمَعِينَ ﴿87﴾

ਉਹਨਾਂ ਦੀ ਸਜ਼ਾ ਤਾਂ ਇਹੋ ਹੇ ਕਿ ਉਹਨਾਂ ’ਤੇ ਅੱਲਾਹ ਦੀ, ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਵੱਲੋਂ ਫ਼ਿਟਕਾਰ ਹੇ।

3:88

خَٰلِدِينَ فِيهَا لَا يُخَفَّفُ عَنۡهُمُ ٱلۡعَذَابُ وَلَا هُمۡ يُنظَرُونَ ﴿88﴾

ਇਹ ਲੋਕ (ਇਸ ਹਾਲਤ ਵਿਚ) ਸਦਾ ਲਈ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਘਟਾਈ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਜਾਵੇਗੀ।

3:89

إِلَّا ٱلَّذِينَ تَابُواْ مِنۢ بَعۡدِ ذَٰلِكَ وَأَصۡلَحُواْ فَإِنَّ ٱللَّهَ غَفُورٞ رَّحِيمٌ ﴿89﴾

ਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ (ਉਹੀ ਸਜ਼ਾ ਤੋਂ ਬਚ ਸਕਣਗੇ) ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਕਰਨ ਵਾਲਾ ਹੇ।

3:90

إِنَّ ٱلَّذِينَ كَفَرُواْ بَعۡدَ إِيمَٰنِهِمۡ ثُمَّ ٱزۡدَادُواْ كُفۡرٗا لَّن تُقۡبَلَ تَوۡبَتُهُمۡ وَأُوْلَـٰٓئِكَ هُمُ ٱلضَّآلُّونَ ﴿90﴾

ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ ਅਤੇ ਇਨਕਾਰ ਵਿਚ ਵਧਦੇ ਹੀ ਚਲੇ ਗਏ ਉਹਨਾਂ ਦੀ ਤੌਬਾ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ ਇਹੋ ਭਟਕੇ ਹੋਏ ਲੋਕ ਹਨ।

3:91

إِنَّ ٱلَّذِينَ كَفَرُواْ وَمَاتُواْ وَهُمۡ كُفَّارٞ فَلَن يُقۡبَلَ مِنۡ أَحَدِهِم مِّلۡءُ ٱلۡأَرۡضِ ذَهَبٗا وَلَوِ ٱفۡتَدَىٰ بِهِۦٓۗ أُوْلَـٰٓئِكَ لَهُمۡ عَذَابٌ أَلِيمٞ وَمَا لَهُم مِّن نَّـٰصِرِينَ ﴿91﴾

ਜਿਹੜੇ ਲੋਕਾਂ ਨੇ ਇਨਕਾਰ ਕੀਤਾ ਅਤੇ ਇਨਕਾਰ ਦੀ ਹਾਲਤ ਵਿਚ ਹੀ ਮਰ ਜਾਣ ਉਹਨਾਂ ਵਿੱਚੋਂ ਜੇ ਕੋਈ (ਕਿਆਮਤ ਦੇ ਦਿਨ) ਆਪਣੇ ਆਪ ਨੂੰ ਨਰਕ ਤੋਂ ਬਚਾਉਣ ਲਈ ਬਦਲੇ ਵਿਚ ਧਰਤੀ ਜਿੱਨਾ ਸੋਨਾਂ ਵੀ ਦੇਵੇ ਤਾਂ ਵੀ ਕਬੂਲਿਆ ਨਹੀਂ ਜਾਵੇਗਾ।[9] ਇਹ ਉਹ ਲੋਕ ਹਨ ਜਿਨ੍ਹਾਂ ਲਈ ਦਰਦਨਾਕ ਅਜ਼ਾਬ ਹੇ ਅਤੇ ਜਿਨ੍ਹਾਂ ਦਾ ਕੋਈ ਸਹਾਈ ਨਹੀਂ ਹੋਵੇਗਾ।