quranm◉

ਪੰਨਾ 63

Range
from 3:101 to 3:108
Surahs covered
ਅਨੁਵਾਦ
8 ਅਨੁਵਾਦ

◉

3:101

وَكَيۡفَ تَكۡفُرُونَ وَأَنتُمۡ تُتۡلَىٰ عَلَيۡكُمۡ ءَايَٰتُ ٱللَّهِ وَفِيكُمۡ رَسُولُهُۥۗ وَمَن يَعۡتَصِم بِٱللَّهِ فَقَدۡ هُدِيَ إِلَىٰ صِرَٰطٖ مُّسۡتَقِيمٖ ﴿101﴾

ਤੁਸੀਂ ਕਿਵੇਂ ਕੁਫ਼ਰ ਵੱਲ ਜਾ ਸਕਦੇ ਹੋ ਜਦੋਂ ਕਿ ਤੁਹਾਨੂੰ ਅੱਲਾਹ ਦੀਆਂ ਆਇਤਾਂ ਪੜ੍ਹ ਕੇ ਸੁਣਾਈਆਂ ਜਾਂਦੀਆਂ ਹਨ ਅਤੇ ਤੁਹਾਡੇ ਵਿਚਾਲੇ ਉਸ ਦਾ ਰਸੂਲ (ਮਹੰਮਦ) ਮੌਜੂਦ ਹੇ ? ਜਿਹੜਾ ਵਿਅਕਤੀ ਅੱਲਾਹ ਦੇ ਦੀਨ (ਇਸਲਾਮ) ਨੂੰ ਦ੍ਰਿੜਤਾ ਨਾਲ ਫੜ ਲਵੇ (ਭਾਵ ਅਮਲ ਕਰੇ) ਉਸ ਨੂੰ ਸਿੱਧੀ ਰਾਹ ਜਾਣ ਵਾਲੀ ਹਿਦਾਇਤ ਮਿਲ ਜਾਂਦੀ ਹੇ।

3:102

يَـٰٓأَيُّهَا ٱلَّذِينَ ءَامَنُواْ ٱتَّقُواْ ٱللَّهَ حَقَّ تُقَاتِهِۦ وَلَا تَمُوتُنَّ إِلَّا وَأَنتُم مُّسۡلِمُونَ ﴿102﴾

ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਜਿਹਾ ਕਿ ਉਸ ਤੋਂ ਡਰਨਾ ਚਾਹੀਦਾ ਹੇ ਅਤੇ ਵੇਖੋ ਮਰਦੇ ਦਮ ਤਕ ਮੁਸਲਮਾਨ ਹੀ ਰਹਿਣਾ।

3:103

وَٱعۡتَصِمُواْ بِحَبۡلِ ٱللَّهِ جَمِيعٗا وَلَا تَفَرَّقُواْۚ وَٱذۡكُرُواْ نِعۡمَتَ ٱللَّهِ عَلَيۡكُمۡ إِذۡ كُنتُمۡ أَعۡدَآءٗ فَأَلَّفَ بَيۡنَ قُلُوبِكُمۡ فَأَصۡبَحۡتُم بِنِعۡمَتِهِۦٓ إِخۡوَٰنٗا وَكُنتُمۡ عَلَىٰ شَفَا حُفۡرَةٖ مِّنَ ٱلنَّارِ فَأَنقَذَكُم مِّنۡهَاۗ كَذَٰلِكَ يُبَيِّنُ ٱللَّهُ لَكُمۡ ءَايَٰتِهِۦ لَعَلَّكُمۡ تَهۡتَدُونَ ﴿103﴾

ਅੱਲਾਹ ਦੀ ਰੱਸੀ (.ਕੁਰਆਨ) ਨੂੰ ਸਾਰੇ ਮਿਲਕੇ ਦ੍ਰਿੜ੍ਹਤਾ ਨਾਲ ਫੜ ਲਓ ਅਤੇ (ਆਪਣੇ ਵਿਚਾਲੇ) ਫੁਟ ਨਾ ਪਾਓੁ [11] ਅਤੇ ਅੱਲਾਹ ਦੇ ਉਸ ਅਹਿਸਾਨ ਨੂੰ ਚੇਤੇ ਰੱਖੋ ਜਦੋਂ ਤੁਸੀਂ ਇਕ ਦੂਜੇ ਦੇ ਦੁਸ਼ਮਨ ਸੀ ਤਾਂ ਉਸੇ ਨੇ ਤੁਹਾਡੇ ਦਿਲਾਂ ਵਿਚ ਇਕ ਦੂਜੇ ਲਈ ਮੁਹੱਬਤ ਪਾਈ ਸੀ ਅਤੇ ਤੁਸੀਂ ਉਸੇ ਦੀਆਂ ਮਿਹਰਾਂ ਸਦਕੇ ਹੀ ਭਰਾ-ਭਰਾ ਬਣ ਗਏ, ਤੁਸੀਂ (ਗੁਮਰਾਹੀ ਕਾਰਨ) ਅੱਗ ਨਾਲ ਭਰੇ ਹੋਏ ਟੋਏ ਦੇ ਕੰਢੇ ਤੀਕ ਪਹੁੰਚ ਚੁੱਕੇ ਕਿ ਉਸਨੇ ਤੁਹਾਨੂੰ ਉਸ ਵਿਚ ਡਿਗਣ ਤੋਂ ਬਚਾ ਲਿਆ। ਅੱਲਾਹ ਇਸੇ ਪ੍ਰਕਾਰ ਆਪਣੀਆਂ ਨਿਸ਼ਾਨੀਆਂ ਪ੍ਰਗਟ ਕਰਦਾ ਹੇ ਤਾਂ ਜੋ ਤੁਸੀਂ ਹਿਦਾਇਤ ਵਾਲੇ ਬਣ ਜਾਓ।

3:104

وَلۡتَكُن مِّنكُمۡ أُمَّةٞ يَدۡعُونَ إِلَى ٱلۡخَيۡرِ وَيَأۡمُرُونَ بِٱلۡمَعۡرُوفِ وَيَنۡهَوۡنَ عَنِ ٱلۡمُنكَرِۚ وَأُوْلَـٰٓئِكَ هُمُ ٱلۡمُفۡلِحُونَ ﴿104﴾

ਤੁਹਾਡੇ ਵਿੱਚੋਂ ਇਕ ਗਰੋਹ ਤਾਂ ਜ਼ਰੂਰ ਹੀ ਅਜਿਹਾ ਹੋਣਾ ਚਾਹੀਦਾ ਹੇ ਜੋ (ਲੋਕਾਂ ਨੂੰ) ਭਲਾਈ ਵੱਲ ਬੁਲਾਵੇ ਅਤੇ ਨੇਕ ਕੰਮ ਕਰਨ ਦਾ ਹੁਕਮ ਦੇਵੇ ਅਤੇ ਬੁਰੇ ਕੰਮਾਂ ਤੋਂ ਰੋਕੇ, ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨਗੇਂ (ਭਾਵ ਸਵਰਗਾਂ ਵਿਚ ਜਾਣਗੇ)।

3:105

وَلَا تَكُونُواْ كَٱلَّذِينَ تَفَرَّقُواْ وَٱخۡتَلَفُواْ مِنۢ بَعۡدِ مَا جَآءَهُمُ ٱلۡبَيِّنَٰتُۚ وَأُوْلَـٰٓئِكَ لَهُمۡ عَذَابٌ عَظِيمٞ ﴿105﴾

ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਫ਼ਿਰਕਿਆਂ (ਧੜ੍ਹਿਆਂ) ਵਿਚ ਵੰਡੇ ਗਏ ਅਤੇ ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਆਉਣ ਤੋਂ ਬਾਅਦ ਵੀ ਉਹਨਾਂ ਨੇ ਇਕ ਦੂਜੇ ਨਾਲ ਮਦਭੇਦ ਕੀਤੇ। ਅਜਿਹੇ ਲੋਕਾਂ ਲਈ ਕਰੜ੍ਹਾ ਅਜ਼ਾਬ ਹੇ।

3:106

يَوۡمَ تَبۡيَضُّ وُجُوهٞ وَتَسۡوَدُّ وُجُوهٞۚ فَأَمَّا ٱلَّذِينَ ٱسۡوَدَّتۡ وُجُوهُهُمۡ أَكَفَرۡتُم بَعۡدَ إِيمَٰنِكُمۡ فَذُوقُواْ ٱلۡعَذَابَ بِمَا كُنتُمۡ تَكۡفُرُونَ ﴿106﴾

ਜਿਸ ਦਿਨ (ਕਿਆਮਤ ਦਿਹਾੜੇ) ਕਈ ਲੋਕਾਂ ਦੇ ਚਿਹਰੇ ਸਫ਼ੈਦ ਚਮਕਦੇ ਹੋਣਗੇ ਅਤੇ ਕਈ ਲੋਕਾਂ ਦੇ ਚਿਹਰੇ ਕਾਲੇ ਹੋਣਗੇ। (ਕਾਲੇ ਮੂੰਹ ਵਾਲਿਆਂ ਨੂੰ ਕਿਹਾ ਜਾਵੇਗਾ) ਕੀ ਤੁਸੀਂ ਈਮਾਨ ਲਿਆਉਣ ਮਗਰੋਂ ਵੀ ਇਨਕਾਰ ਕਰਦੇ ਰਹੇ ? ਹੁਣ ਤੁਸੀਂ ਆਪਣੇ ਇਨਕਾਰ ਕਰਨ ਦੀ ਸਜ਼ਾ ਭੁਗਤੋ।

3:107

وَأَمَّا ٱلَّذِينَ ٱبۡيَضَّتۡ وُجُوهُهُمۡ فَفِي رَحۡمَةِ ٱللَّهِۖ هُمۡ فِيهَا خَٰلِدُونَ ﴿107﴾

ਰੋਸ਼ਨ ਮੁਖੜ੍ਹਿਆਂ ਵਾਲੇ ਅੱਲਾਹ ਦੀ ਰਹਿਮਤ ਵਿਚ ਦਾਖ਼ਿਲ ਹੋਣਗੇ ਅਤੇ ਉਹ ਉੱਥੇ (ਸਵਰਗਾਂ) ਵਿਚ ਸਦਾ ਰਹਿਣਗੇ।

3:108

تِلۡكَ ءَايَٰتُ ٱللَّهِ نَتۡلُوهَا عَلَيۡكَ بِٱلۡحَقِّۗ وَمَا ٱللَّهُ يُرِيدُ ظُلۡمٗا لِّلۡعَٰلَمِينَ ﴿108﴾

ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।