إِنَّ ٱلَّذِينَ كَفَرُواْ لَن تُغۡنِيَ عَنۡهُمۡ أَمۡوَٰلُهُمۡ وَلَآ أَوۡلَٰدُهُم مِّنَ ٱللَّهِ شَيۡـٔٗاۖ وَأُوْلَـٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ ﴿116﴾إِنَّ ٱلَّذِينَ كَفَرُواْ لَن تُغۡنِيَ عَنۡهُمۡ أَمۡوَٰلُهُمۡ وَلَآ أَوۡلَٰدُهُم مِّنَ ٱللَّهِ شَيۡـٔٗاۖ وَأُوْلَـٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ
ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ ਬਚਾਉਣ ਲਈ) ਕਿਸੇ ਕੰਮ ਨਹੀਂ ਆਵੇਗੀ, ਇਹ ਲੋਕ ਤਾਂ ਨਰਕੀ ਹਨ ਅਤੇ ਸਦਾ ਉੱਥੇ ਰਹਿਣਗੇ।
مَثَلُ مَا يُنفِقُونَ فِي هَٰذِهِ ٱلۡحَيَوٰةِ ٱلدُّنۡيَا كَمَثَلِ رِيحٖ فِيهَا صِرٌّ أَصَابَتۡ حَرۡثَ قَوۡمٖ ظَلَمُوٓاْ أَنفُسَهُمۡ فَأَهۡلَكَتۡهُۚ وَمَا ظَلَمَهُمُ ٱللَّهُ وَلَٰكِنۡ أَنفُسَهُمۡ يَظۡلِمُونَ ﴿117﴾مَثَلُ مَا يُنفِقُونَ فِي هَٰذِهِ ٱلۡحَيَوٰةِ ٱلدُّنۡيَا كَمَثَلِ رِيحٖ فِيهَا صِرٌّ أَصَابَتۡ حَرۡثَ قَوۡمٖ ظَلَمُوٓاْ أَنفُسَهُمۡ فَأَهۡلَكَتۡهُۚ وَمَا ظَلَمَهُمُ ٱللَّهُ وَلَٰكِنۡ أَنفُسَهُمۡ يَظۡلِمُونَ
ਇਹ ਕਾਫ਼ਿਰ ਇਸ ਸੰਸਾਰ ਵਿਚ ਜੋ ਖ਼ਰਚ ਕਰਦੇ ਹਨ ਉਸ ਦੀ ਮਿਸਾਲ ਤਾਂ ਉਸ ਹਨੇਰੀ ਵਾਂਗ ਹੇ ਜਿਸ ਵਿਚ ਪਾਲਾ ਹੋਵੇ ਅਤੇ ਉਹ ਉਨ੍ਹਾਂ ਦੀ ਖੇਤੀ ਉੱਤੇ ਚੱਲੇ, ਜਿਨ੍ਹਾਂ ਨੇ ਆਪਣੀਆਂ ਜਾਨਾਂ ’ਤੇ ਆਪ ਜ਼ੁਲਮ ਕੀਤਾ ਹੇ, ਉਸ ਦਾ ਸਤਿਆਨਾਸ਼ ਕਰ ਦੇਵੇ। ਅੱਲਾਹ ਨੇ ਇਹਨਾਂ ’ਤੇ ਜ਼ੁਲਮ ਨਹੀਂ ਕੀਤਾ ਸਗੋਂ ਇਹਨਾਂ ਕਾਫ਼ਿਰਾਂ ਨੇ ਤਾਂ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਹੇ।
يَـٰٓأَيُّهَا ٱلَّذِينَ ءَامَنُواْ لَا تَتَّخِذُواْ بِطَانَةٗ مِّن دُونِكُمۡ لَا يَأۡلُونَكُمۡ خَبَالٗا وَدُّواْ مَا عَنِتُّمۡ قَدۡ بَدَتِ ٱلۡبَغۡضَآءُ مِنۡ أَفۡوَٰهِهِمۡ وَمَا تُخۡفِي صُدُورُهُمۡ أَكۡبَرُۚ قَدۡ بَيَّنَّا لَكُمُ ٱلۡأٓيَٰتِۖ إِن كُنتُمۡ تَعۡقِلُونَ ﴿118﴾يَـٰٓأَيُّهَا ٱلَّذِينَ ءَامَنُواْ لَا تَتَّخِذُواْ بِطَانَةٗ مِّن دُونِكُمۡ لَا يَأۡلُونَكُمۡ خَبَالٗا وَدُّواْ مَا عَنِتُّمۡ قَدۡ بَدَتِ ٱلۡبَغۡضَآءُ مِنۡ أَفۡوَٰهِهِمۡ وَمَا تُخۡفِي صُدُورُهُمۡ أَكۡبَرُۚ قَدۡ بَيَّنَّا لَكُمُ ٱلۡأٓيَٰتِۖ إِن كُنتُمۡ تَعۡقِلُونَ
ਹੇ ਈਮਾਨ ਵਾਲਿਓ! ਤੁਸੀਂ ਆਪਣੇ (ਈਮਾਨ ਵਾਲਿਆਂ) ਲੋਕਾਂ ਤੋਂ ਛੁੱਟ ਕਿਸੇ ਹੋਰ ਨੂੰ ਆਪਣਾ ਦੋਸਤ ਨਾ ਬਣਾਓ, ਦੂਜੇ ਲੋਕ (ਯਹੂਦੀ) ਤੁਹਾਨੂੰ ਬਰਬਾਦ ਕਰਨ ਵਿਚ ਕੋਈ ਕਸਰ ਨਹੀਂ ਛੱਡਦੇ, ਉਹ ਤਾਂ ਇਹੋ ਚਾਹੁੰਦੇ ਹਨ ਕਿ ਤੁਸੀਂ ਮੁਸੀਬਤਾਂ ਵਿਚ ਹੀ ਘਿਰੇ ਰਹੋ ਉਹਨਾਂ ਦੀ ਦੁਸ਼ਮਨੀ ਤਾਂ ਉਹਨਾਂ ਦੀਆਂ ਗੱਲਾਂ ਤੋਂ ਹੀ ਪ੍ਰਗਟ ਹੋ ਚੱਕੀ ਹੇ ਅਤੇ ਜੋ (ਈਰਖਾ) ਉਹਨਾਂ ਦੇ ਮਨਾਂ ਵਿਚ ਲੁਕੀ ਹੋਈ ਹੇ ਉਹ ਹੋਰ ਵੀ ਵਧਕੇ ਹੇ। ਅਸੀਂ ਤਾਂ ਤੁਹਾਨੂੰ (ਸਾਫ਼-ਸਾਫ਼) ਹਿਦਾਇਤਾਂ ਦੇ ਛੱਡੀਆਂ ਹਨ। ਜੇ ਤੁਸੀਂ ਅਕਲ ਵਾਲੇ ਹੋ ਤਾਂ ਤੁਸੀਂ ਉਹਨਾਂ ਤੋਂ ਬਚਕੇ ਰਹੋ।
هَـٰٓأَنتُمۡ أُوْلَآءِ تُحِبُّونَهُمۡ وَلَا يُحِبُّونَكُمۡ وَتُؤۡمِنُونَ بِٱلۡكِتَٰبِ كُلِّهِۦ وَإِذَا لَقُوكُمۡ قَالُوٓاْ ءَامَنَّا وَإِذَا خَلَوۡاْ عَضُّواْ عَلَيۡكُمُ ٱلۡأَنَامِلَ مِنَ ٱلۡغَيۡظِۚ قُلۡ مُوتُواْ بِغَيۡظِكُمۡۗ إِنَّ ٱللَّهَ عَلِيمُۢ بِذَاتِ ٱلصُّدُورِ ﴿119﴾هَـٰٓأَنتُمۡ أُوْلَآءِ تُحِبُّونَهُمۡ وَلَا يُحِبُّونَكُمۡ وَتُؤۡمِنُونَ بِٱلۡكِتَٰبِ كُلِّهِۦ وَإِذَا لَقُوكُمۡ قَالُوٓاْ ءَامَنَّا وَإِذَا خَلَوۡاْ عَضُّواْ عَلَيۡكُمُ ٱلۡأَنَامِلَ مِنَ ٱلۡغَيۡظِۚ قُلۡ مُوتُواْ بِغَيۡظِكُمۡۗ إِنَّ ٱللَّهَ عَلِيمُۢ بِذَاتِ ٱلصُّدُورِ
ਤੁਸੀਂ ਤਾਂ ਉਹਨਾਂ ਨਾਲ ਸਬੰਧ ਰਖਣਾ ਚਾਹੁੰਦੇ ਹੋ ਪਰ ਉਹ ਤੁਹਾਡੇ ਨਾਲ ਪ੍ਰੇਮ ਨਹੀਂ ਕਰਦੇ, ਤੁਸੀਂ ਸਾਰੀਆਂ ਅਕਾਸ਼ੀ ਕਿਤਾਬਾਂ ਨੂੰ ਮੰਨਦੇ ਹੋ (ਉਹ ਨਹੀਂ ਮੰਨਦੇ ਫੇਰ ਇਹ ਪ੍ਰੇਮ ਕਿਹੋ ਜਿਹਾ ਹੇ) ਇਹ ਲੋਕ (ਯਹੂਦੀ) ਤੁਹਾਡੇ ਸਾਹਮਣੇ ਤਾਂ (ਤੁਹਾਡੇ ਰਸੂਲ ਮੁਹੰਮਦ ਸ) ਅਤੇ .ਕੁਰਆਨ ਨੂੰ ਮੰਨਦੇ ਹਨ ਪ੍ਰੰਤੂ ਜਦੋਂ ਇਕੱਲੇ ਹੁੰਦੇ ਹਨ ਤਾਂ ਕਰੋਧ ਵਿਚ ਆ ਕੇ ਆਪਣੇ ਉਂਗਲਾਂ ਚੱਬਣ ਲੱਗ ਜਾਂਦੇ ਹਨ। ਕਹਿ ਦਿਓ! ਕਿ ਤੁਸੀਂ ਆਪਣੇ ਕਰੋਧ ਵਿਚ ਆਪ ਹੀ ਸੜ ਮਰੋ, ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੇ।
إِن تَمۡسَسۡكُمۡ حَسَنَةٞ تَسُؤۡهُمۡ وَإِن تُصِبۡكُمۡ سَيِّئَةٞ يَفۡرَحُواْ بِهَاۖ وَإِن تَصۡبِرُواْ وَتَتَّقُواْ لَا يَضُرُّكُمۡ كَيۡدُهُمۡ شَيۡـًٔاۗ إِنَّ ٱللَّهَ بِمَا يَعۡمَلُونَ مُحِيطٞ ﴿120﴾إِن تَمۡسَسۡكُمۡ حَسَنَةٞ تَسُؤۡهُمۡ وَإِن تُصِبۡكُمۡ سَيِّئَةٞ يَفۡرَحُواْ بِهَاۖ وَإِن تَصۡبِرُواْ وَتَتَّقُواْ لَا يَضُرُّكُمۡ كَيۡدُهُمۡ شَيۡـًٔاۗ إِنَّ ٱللَّهَ بِمَا يَعۡمَلُونَ مُحِيطٞ
ਜੇ ਤੁਹਾਡਾ (ਈਮਾਨ ਵਾਲਿਆਂ ਦਾ) ਕੋਈ ਭਲਾ ਹੁੰਦਾ ਹੇ ਤਾਂ ਉਹਨਾਂ ਨੂੰ ਭੈੜਾ ਲੱਗਦਾ ਹੇ ਜੇ ਕੋਈ ਬਿਪਤਾ ਆ ਜਾਵੇ ਤਾਂ ਉਹ ਖ਼ੁਸ਼ ਹੁੰਦੇ ਹਨ। ਜੇ ਤੁਸੀਂ ਸਬਰ ਕਰੋ ਅਤੇ ਰੱਬ ਤੋਂ ਡਰਦੇ ਰਹੋ ਤਾਂ ਉਹਨਾਂ ਦਾ ਕੋਈ ਵੀ ਦਾਅ ਤੁਹਾਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ। ਅੱਲਾਹ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਆਪਣੇ ਘੇਰੇ ਵਿਚ ਲਿਆ ਹੋਇਆ ਹੇ।
وَإِذۡ غَدَوۡتَ مِنۡ أَهۡلِكَ تُبَوِّئُ ٱلۡمُؤۡمِنِينَ مَقَٰعِدَ لِلۡقِتَالِۗ وَٱللَّهُ سَمِيعٌ عَلِيمٌ ﴿121﴾وَإِذۡ غَدَوۡتَ مِنۡ أَهۡلِكَ تُبَوِّئُ ٱلۡمُؤۡمِنِينَ مَقَٰعِدَ لِلۡقِتَالِۗ وَٱللَّهُ سَمِيعٌ عَلِيمٌ
(ਹੇ ਨਬੀ! ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਸਵੇਰੇ ਸਵੇਰੇ ਆਪਣੇ ਘਰੋਂ ਨਿਕਲੇ ਸੀ ਅਤੇ ਮੁਸਲਮਾਨਾਂ ਨੂੰ ਓਹਦ ਦੀ ਲੜਾਈ ਦੇ ਮੈਦਾਨ ਵਿਚ ਮੋਰਚਿਆਂ ’ਤੇ ਬਿਠਾ ਰਹੇ ਸੀ। ਅੱਲਾਹ ਸਾਰੀਆਂ ਗੱਲਾਂ ਜਾਣਦਾ ਹੇ ਅਤੇ ਸਭ ਕੁੱਝ ਸੁਣਨ ਵਾਲਾ ਹੇ।