quranm◉

ਪੰਨਾ 67

Range
from 3:133 to 3:140
Surahs covered
ਅਨੁਵਾਦ
8 ਅਨੁਵਾਦ

◉

3:133

وَسَارِعُوٓاْ إِلَىٰ مَغۡفِرَةٖ مِّن رَّبِّكُمۡ وَجَنَّةٍ عَرۡضُهَا ٱلسَّمَٰوَٰتُ وَٱلۡأَرۡضُ أُعِدَّتۡ لِلۡمُتَّقِينَ ﴿133﴾

ਆਪਣੇ ਰੱਬ ਦੀ ਬਖ਼ਸ਼ਿਸ਼ ਅਤੇ ਉਸ ਸਵਰਗ ਵੱਲ ਨੱਸ ਕੇ ਜਾਓ ਜਿਸ ਦਾ ਫੈਲਾਓ ਅਕਾਸ਼ਾਂ ਤੇ ਧਰਤੀ ਦੇ ਬਰਾਬਰ ਹੇ, ਜਿਹੜੀ ਰੱਬ ਤੋਂ ਡਰਨ ਵਾਲਿਆ ਲਈ ਬਣਾਈ ਗਈ ਹੇ।

3:134

ٱلَّذِينَ يُنفِقُونَ فِي ٱلسَّرَّآءِ وَٱلضَّرَّآءِ وَٱلۡكَٰظِمِينَ ٱلۡغَيۡظَ وَٱلۡعَافِينَ عَنِ ٱلنَّاسِۗ وَٱللَّهُ يُحِبُّ ٱلۡمُحۡسِنِينَ ﴿134﴾

ਜਿਹੜੇ ਲੋਕ ਖ਼ੁਸ਼ਹਾਲੀ ਜਾਂ ਮੰਦਹਾਲੀ ਵੇਲੇ ਰੱਬ ਦੀ ਰਾਹ ਵਿਚ ਖ਼ਰਚ ਕਰਦੇ ਹਨ, ਗੁੱਸੇ ਨੂੰ ਪੀ ਜਾਣ ਵਾਲੇ ਹਨ ਅਤੇ ਲੋਕਾਂ (ਦੀਆਂ ਭੁੱਲਾਂ) ਨੂੰ ਮੁਆਫ਼ ਕਰਨ ਵਾਲੇ ਹਨ ਅਜਿਹੇ ਨੇਕ ਲੋਕਾਂ ਨੂੰ ਹੀ ਅੱਲਾਹ ਪਸੰਦ ਕਰਦਾ ਹੇ । [15]

3:135

وَٱلَّذِينَ إِذَا فَعَلُواْ فَٰحِشَةً أَوۡ ظَلَمُوٓاْ أَنفُسَهُمۡ ذَكَرُواْ ٱللَّهَ فَٱسۡتَغۡفَرُواْ لِذُنُوبِهِمۡ وَمَن يَغۡفِرُ ٱلذُّنُوبَ إِلَّا ٱللَّهُ وَلَمۡ يُصِرُّواْ عَلَىٰ مَا فَعَلُواْ وَهُمۡ يَعۡلَمُونَ ﴿135﴾

ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ ਜਾਂਦੀ ਹੇ ਜਾਂ (ਕੋਈ ਪਾਪ ਕਰਕੇ) ਆਪਣੇ ਉੱਤੇ ਜ਼ੁਲਮ ਕਰ ਬੈਠਦੇ ਹਨ ਤਾਂ (ਉਸੇ ਵੇਲੇ) ਅੱਲਾਹ ਨੂੰ ਯਾਦ ਕਰਦੇ ਹਨ ਅਤੇ ਆਪਣੇ ਗੁਨਾਹਾਂ ਲਈ ਖਿਮਾ ਚਾਹੁੰਦੇ ਹਨ। ਹਕੀਕਤ ਵਿਚ ਅੱਲਾਹ ਤੋਂ ਛੁੱਟ ਹੋਰ ਕੋਣ ਹੇ ਜਿਹੜਾ ਗੁਨਾਹਾਂ ਨੂੰ ਬਖ਼ਸ਼ ਸਕਦਾ ਹੇ ਅਤੇ ਇਹ ਨੇਕ ਲੋਕ ਜਾਣਦੇ ਹੋਏ ਆਪਣੀ ਕਰਨੀ ਉੱਤੇ ਅੜੀ ਨਹੀਂ ਕਰਦੇ।

3:136

أُوْلَـٰٓئِكَ جَزَآؤُهُم مَّغۡفِرَةٞ مِّن رَّبِّهِمۡ وَجَنَّـٰتٞ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ وَنِعۡمَ أَجۡرُ ٱلۡعَٰمِلِينَ ﴿136﴾

ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।

3:137

قَدۡ خَلَتۡ مِن قَبۡلِكُمۡ سُنَنٞ فَسِيرُواْ فِي ٱلۡأَرۡضِ فَٱنظُرُواْ كَيۡفَ كَانَ عَٰقِبَةُ ٱلۡمُكَذِّبِينَ ﴿137﴾

ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਸੋ ਤੁਸੀਂ ਧਰਤੀ ’ਤੇ ਘੁੰਮ ਫ਼ਿਰਕੇ ਵੇਖੋ ਕਿ (ਰੱਬੀ ਫ਼ਰਮਾਨ ਨੂੂੰ) ਝੁਠਲਾਉਣ ਵਾਲਿਆਂ ਦਾ ਅੰਤ ਕੀ ਹੋਇਆ ਸੀ।

3:138

هَٰذَا بَيَانٞ لِّلنَّاسِ وَهُدٗى وَمَوۡعِظَةٞ لِّلۡمُتَّقِينَ ﴿138﴾

ਆਮ ਲੋਕਾਂ ਲਈ ਤਾਂ ਇਹ (.ਕੁਰਆਨ) ਕੇਵਲ ਇਕ ਕਿਤਾਬ ਹੇ ਪਰ ਰੱਬ ਤੋਂ ਡਰਨ ਵਾਲਿਆਂ ਲਈ ਇਹ ਹਿਦਾਇਤ ਤੇ ਨਸੀਹਤ ਹੇ।

3:139

وَلَا تَهِنُواْ وَلَا تَحۡزَنُواْ وَأَنتُمُ ٱلۡأَعۡلَوۡنَ إِن كُنتُم مُّؤۡمِنِينَ ﴿139﴾

ਹੇ ਈਮਾਨ ਵਾਲਿਓ! ਤੁਸੀਂ ਦਿਲ ਨਾ ਛੱਡੋ ਅਤੇ ਨਾ ਹੀ ਚਿੰਤਾ ਕਰੋ। ਜੇ ਤੁਸੀਂ (ਸੱਚੇ) ਈਮਾਨ ਵਾਲੇ ਹੋ ਤਾਂ ਤੁਸੀਂ ਹੀ (ਕਾਫ਼ਿਰਾਂ ’ਤੇ) ਭਾਰੂ ਰਹੋਗੇ।

3:140

إِن يَمۡسَسۡكُمۡ قَرۡحٞ فَقَدۡ مَسَّ ٱلۡقَوۡمَ قَرۡحٞ مِّثۡلُهُۥۚ وَتِلۡكَ ٱلۡأَيَّامُ نُدَاوِلُهَا بَيۡنَ ٱلنَّاسِ وَلِيَعۡلَمَ ٱللَّهُ ٱلَّذِينَ ءَامَنُواْ وَيَتَّخِذَ مِنكُمۡ شُهَدَآءَۗ وَٱللَّهُ لَا يُحِبُّ ٱلظَّـٰلِمِينَ ﴿140﴾

ਜੇ ਤੁਹਾਨੂੰ (ਉਹਦ ਦੀ ਜੰਗ ਵਿਚ) ਜ਼ਖ਼ਮ ਲੱਗੇ ਹਨ ਤਾਂ ਅਜਿਹੇ ਜ਼ਖ਼ਮ (ਬਦਰ ਦੀ ਜੰਗ ਵਿਚ) ਕਾਫ਼ਿਰਾਂ ਨੂੰ ਵੀ ਲੱਗ ਚੁੱਕੇ ਹਨ। ਅਸੀਂ (ਅੱਲਾਹ) ਲੋਕਾਂ ਵਿਚਾਲੇ ਦਿਨਾਂ ਨੂੰ ਬਦਲਦੇ ਰਹਿੰਦੇ ਹਾਂ। ਤੁਹਾਨੂੰ ਇਹ ਜ਼ਖ਼ਮ ਇਸ ਲਈ ਲੱਗੇ ਸਨ ਕਿ ਅੱਲਾਹ ਇਹ ਵੇਖਣਾ ਚਾਹੁੰਦਾ ਸੀ ਕਿ ਤੁਹਾਡੇ ਵਿੱਚੋਂ ਈਮਾਨ ਵਾਲਾ ਕੌਣ ਹੇ ? ਉਹ (ਅੱਲਾਹ) ਤੁਹਾਡੇ ਵਿੱਚੋਂ ਕੁੱਝ ਨੂੰ ਸ਼ਹਾਦਤ ਦੀ ਉੱਚੀ ਪਦਵੀ ਦੇਣਾ ਚਾਹੁੰਦਾ ਸੀ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।