وَلَئِن مُّتُّمۡ أَوۡ قُتِلۡتُمۡ لَإِلَى ٱللَّهِ تُحۡشَرُونَ ﴿158﴾وَلَئِن مُّتُّمۡ أَوۡ قُتِلۡتُمۡ لَإِلَى ٱللَّهِ تُحۡشَرُونَ
ਭਾਵੇਂ ਤੁਸੀਂ (ਆਪਣੀ ਮੌਤ) ਆਪ ਮਰੋ ਜਾਂ ਤੁਸੀਂ ਮਾਰੇ ਜਾਓ, ਤੁਸਾਂ ਇਕੱਠੇ ਤਾਂ ਅੱਲਾਹ ਕੋਲ ਹੀ ਕੀਤੇ ਜਾਓਗੇ।
وَلَئِن مُّتُّمۡ أَوۡ قُتِلۡتُمۡ لَإِلَى ٱللَّهِ تُحۡشَرُونَ ﴿158﴾وَلَئِن مُّتُّمۡ أَوۡ قُتِلۡتُمۡ لَإِلَى ٱللَّهِ تُحۡشَرُونَ
ਭਾਵੇਂ ਤੁਸੀਂ (ਆਪਣੀ ਮੌਤ) ਆਪ ਮਰੋ ਜਾਂ ਤੁਸੀਂ ਮਾਰੇ ਜਾਓ, ਤੁਸਾਂ ਇਕੱਠੇ ਤਾਂ ਅੱਲਾਹ ਕੋਲ ਹੀ ਕੀਤੇ ਜਾਓਗੇ।
فَبِمَا رَحۡمَةٖ مِّنَ ٱللَّهِ لِنتَ لَهُمۡۖ وَلَوۡ كُنتَ فَظًّا غَلِيظَ ٱلۡقَلۡبِ لَٱنفَضُّواْ مِنۡ حَوۡلِكَۖ فَٱعۡفُ عَنۡهُمۡ وَٱسۡتَغۡفِرۡ لَهُمۡ وَشَاوِرۡهُمۡ فِي ٱلۡأَمۡرِۖ فَإِذَا عَزَمۡتَ فَتَوَكَّلۡ عَلَى ٱللَّهِۚ إِنَّ ٱللَّهَ يُحِبُّ ٱلۡمُتَوَكِّلِينَ ﴿159﴾فَبِمَا رَحۡمَةٖ مِّنَ ٱللَّهِ لِنتَ لَهُمۡۖ وَلَوۡ كُنتَ فَظًّا غَلِيظَ ٱلۡقَلۡبِ لَٱنفَضُّواْ مِنۡ حَوۡلِكَۖ فَٱعۡفُ عَنۡهُمۡ وَٱسۡتَغۡفِرۡ لَهُمۡ وَشَاوِرۡهُمۡ فِي ٱلۡأَمۡرِۖ فَإِذَا عَزَمۡتَ فَتَوَكَّلۡ عَلَى ٱللَّهِۚ إِنَّ ٱللَّهَ يُحِبُّ ٱلۡمُتَوَكِّلِينَ
(ਹੇ ਮੁਹੰਮਦ ਸ!) ਅੱਲਾਹ ਦੀ ਮਿਹਰ ਸਦਕਾ ਤੁਸੀਂ ਇਹਨਾਂ ਲੋਕਾਂ ਪ੍ਰਤੀ ਨਰਮ ਸੁਭਾਅ ਵਾਲੇ ਹੋ, ਜੇਕਰ ਤੁਸੀਂ ਕੌੜੀ ਜ਼ੁਬਾਨ ਅਤੇ ਕਠੋਰ ਦਿਲ ਵਾਲੇ ਹੁੰਦੇ ਤਾਂ ਇਹ ਸਾਰੇ ਲੋਕ ਤੁਹਾਡੇ ਆਲੇ-ਦੁਆਲੇ ਤੋਂ ਖਿੰਡ ਜਾਂਦੇ। ਸੋ ਤੁਸੀਂ ਇਹਨਾਂ (ਦੀਆਂ ਭੁੱਲਾਂ) ਨੂੰ ਮੁਆਫ਼ ਕਰ ਦੇਵੋ ਅਤੇ ਇਹਨਾਂ ਲਈ (ਰੱਬ ਤੋਂ) ਮੁਆਫ਼ੀ ਦੀ ਅਰਦਾਸ ਕਰੋ ਅਤੇ ਇਹਨਾਂ ਤੋਂ ਸਲਾਹ ਮਸ਼ਵਰਾ ਲੈ ਲਿਆ ਕਰੋ, ਫੇਰ ਜਦੋਂ ਤੁਹਾਡਾ ਇਰਾਦਾ (ਮਸ਼ਵਰੇ ਤੋਂ ਮਗਰੋਂ) ਕਿਸੇ ਸੁਝਾਓ ’ਤੇ ਪੱਕਾ ਹੋ ਜਾਵੇ ਤਾਂ ਫੇਰ (ਉਸ ’ਤੇ ਅਮਲ ਕਰਦੇ ਹੋਏ) ਅੱਲਾਹ ਉੱਤੇ ਭਰੋਸਾ ਕਰੋ। ਬੇਸ਼ੱਕ ਅੱਲਾਹ ਭਰੋਸਾ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।
إِن يَنصُرۡكُمُ ٱللَّهُ فَلَا غَالِبَ لَكُمۡۖ وَإِن يَخۡذُلۡكُمۡ فَمَن ذَا ٱلَّذِي يَنصُرُكُم مِّنۢ بَعۡدِهِۦۗ وَعَلَى ٱللَّهِ فَلۡيَتَوَكَّلِ ٱلۡمُؤۡمِنُونَ ﴿160﴾إِن يَنصُرۡكُمُ ٱللَّهُ فَلَا غَالِبَ لَكُمۡۖ وَإِن يَخۡذُلۡكُمۡ فَمَن ذَا ٱلَّذِي يَنصُرُكُم مِّنۢ بَعۡدِهِۦۗ وَعَلَى ٱللَّهِ فَلۡيَتَوَكَّلِ ٱلۡمُؤۡمِنُونَ
ਜੇ ਅੱਲਾਹ ਤੁਹਾਡੀ ਸਹਾਇਤਾ ’ਤੇ ਆ ਜਾਵੇ ਤਾਂ ਤੁਹਾਡੇ ’ਤੇ ਕੋਈ ਵੀ ਭਾਰੂ ਨਹੀਂ ਹੋ ਸਕਦਾ, ਜੇ ਉਹੀਓ ਤੁਹਾਨੂੰ (ਇਕੱਲਾ) ਛੱਡ ਦੇਵੇ ਤਾਂ ਉਸ ਪਿੱਛੋਂ ਕੋਣ ਹੇ ਜਿਹੜਾ ਤੁਹਾਡੀ ਸਹਾਇਤਾ ਕਰ ਸਕਦਾ ਹੇ ? ਈਮਾਨ ਵਾਲਿਆਂ ? ਤਾਂ ਅੱਲਾਹ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੇ।
وَمَا كَانَ لِنَبِيٍّ أَن يَغُلَّۚ وَمَن يَغۡلُلۡ يَأۡتِ بِمَا غَلَّ يَوۡمَ ٱلۡقِيَٰمَةِۚ ثُمَّ تُوَفَّىٰ كُلُّ نَفۡسٖ مَّا كَسَبَتۡ وَهُمۡ لَا يُظۡلَمُونَ ﴿161﴾وَمَا كَانَ لِنَبِيٍّ أَن يَغُلَّۚ وَمَن يَغۡلُلۡ يَأۡتِ بِمَا غَلَّ يَوۡمَ ٱلۡقِيَٰمَةِۚ ثُمَّ تُوَفَّىٰ كُلُّ نَفۡسٖ مَّا كَسَبَتۡ وَهُمۡ لَا يُظۡلَمُونَ
ਅਸੰਭਵ ਹੇ ਕਿ ਕਿਸੇ ਨਬੀ ਤੋਂ ਕਿਸੇ ਪ੍ਰਕਾਰ ਦੀ ਖ਼ਿਆਨਤ [17] (ਹੇਰਾ-ਫੇਰੀ) ਹੋਵੇ ਅਤੇ ਜੇ ਕੋਈ ਖ਼ਿਆਨਤ ਕਰੇਗਾ ਤਾਂ ਉਹ ਆਪਣੀ ਹੇਰਾ-ਫੇਰੀ ਨੂੰ ਲੈਕੇ ਕਿਆਮਤ ਦਿਹਾੜੇ (ਰੱਬ ਦੇ ਹਜ਼ੂਰ) ਹਾਜ਼ਿਰ ਹੋਵੇਗਾ, ਜਿੱਥੇ ਹਰ ਵਿਅਕਤੀ ਨੂੰ ਉਸ ਵੱਲੋਂ ਕੀਤੇ ਕੰਮਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ, ਕਿਸੇ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਹੋਵੇਗਾ।
أَفَمَنِ ٱتَّبَعَ رِضۡوَٰنَ ٱللَّهِ كَمَنۢ بَآءَ بِسَخَطٖ مِّنَ ٱللَّهِ وَمَأۡوَىٰهُ جَهَنَّمُۖ وَبِئۡسَ ٱلۡمَصِيرُ ﴿162﴾أَفَمَنِ ٱتَّبَعَ رِضۡوَٰنَ ٱللَّهِ كَمَنۢ بَآءَ بِسَخَطٖ مِّنَ ٱللَّهِ وَمَأۡوَىٰهُ جَهَنَّمُۖ وَبِئۡسَ ٱلۡمَصِيرُ
ਉਹ ਵਿਅਕਤੀ ਜਿਹੜਾ (ਸਦਾ ਹੀ) ਅੱਲਾਹ ਨੂੰ ਖ਼ੁਸ਼ ਕਰਨ ਵਿਚ ਲੱਗਿਆ ਰਹਿੰਦਾ ਹੇ, ਕੀ ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੇ ਜਿਹੜਾ ਅੱਲਾਹ ਨੂੰ (ਆਪਣੇ ਕੰਮਾਂ ਕਾਰਨ ਸਦਾ) ਨਾਰਾਜ਼ ਰੱਖਦਾ ਹੇ ਅਤੇ ਜਿਨ੍ਹਾਂ ਦਾ ਟਿਕਾਣਾ ਨਰਕ ਹੇ ਜਿਹੜੀ ਬਹੁਤ ਹੀ ਭੈੜੀ ਥਾਂ ਹੇ?
هُمۡ دَرَجَٰتٌ عِندَ ٱللَّهِۗ وَٱللَّهُ بَصِيرُۢ بِمَا يَعۡمَلُونَ ﴿163﴾هُمۡ دَرَجَٰتٌ عِندَ ٱللَّهِۗ وَٱللَّهُ بَصِيرُۢ بِمَا يَعۡمَلُونَ
ਅੱਲਾਹ ਕੋਲ ਉਨਾਂ (ਦੋਵੇਂ ਤਰ੍ਹਾਂ ਦੇ) ਲੋਕਾਂ ਲਈ (ਵੱਖਰੇ ਵੱਖਰੇ) ਦਰਜੇ ਹਨ ਅਤੇ ਉਹਨਾਂ ਸਭ ਦੇ ਅਮਲਾਂ ਨੂੰ ਅੱਲਾਹ ਵੇਖ ਰਿਹਾ ਹੇ।
لَقَدۡ مَنَّ ٱللَّهُ عَلَى ٱلۡمُؤۡمِنِينَ إِذۡ بَعَثَ فِيهِمۡ رَسُولٗا مِّنۡ أَنفُسِهِمۡ يَتۡلُواْ عَلَيۡهِمۡ ءَايَٰتِهِۦ وَيُزَكِّيهِمۡ وَيُعَلِّمُهُمُ ٱلۡكِتَٰبَ وَٱلۡحِكۡمَةَ وَإِن كَانُواْ مِن قَبۡلُ لَفِي ضَلَٰلٖ مُّبِينٍ ﴿164﴾لَقَدۡ مَنَّ ٱللَّهُ عَلَى ٱلۡمُؤۡمِنِينَ إِذۡ بَعَثَ فِيهِمۡ رَسُولٗا مِّنۡ أَنفُسِهِمۡ يَتۡلُواْ عَلَيۡهِمۡ ءَايَٰتِهِۦ وَيُزَكِّيهِمۡ وَيُعَلِّمُهُمُ ٱلۡكِتَٰبَ وَٱلۡحِكۡمَةَ وَإِن كَانُواْ مِن قَبۡلُ لَفِي ضَلَٰلٖ مُّبِينٍ
ਬੇਸ਼ੱਕ ਅੱਲਾਹ ਨੇ ਮੁਸਲਮਾਨਾਂ ’ਤੇ ਬਹੁਤ ਵੱਡਾ ਅਹਿਸਾਨ ਕੀਤਾ ਹੇ ਕਿ ਉਹਨਾਂ ਵਿਚ ਖ਼ੁਦ ਉਹਨਾਂ ਲਈ ਇਕ ਰਸੂਲ ਭੇਜਿਆ ਜੋ ਉਹਨਾਂ ਨੂੰ ਇਸ (.ਕੁਰਆਨ) ਦੀਆਂ ਆਇਤਾਂ ਪੜ੍ਹਕੇ ਸੁਣਾਉਂਦਾ ਹੇ ਤੇ ਉਹਨਾਂ ਨੂੰ (ਸ਼ਿਰਕ ਤੋਂ) ਪਾਕ ਕਰਦਾ ਹੇ ਅਤੇ ਉਹਨਾਂ ਨੂੰ ਕਿਤਾਬ (.ਕੁਰਆਨ) ਤੇ ਹਿਕਮਤ (ਹਦੀਸ) ਦੀਆਂ ਗੱਲਾਂ ਸਿਖਾਉਂਦਾ ਹੇ। [18] ਜਦੋਂ ਕਿ ਇਸ (ਨਬੀ) ਤੋਂ ਪਹਿਲਾਂ ਇਹ ਲੋਕ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।
أَوَلَمَّآ أَصَٰبَتۡكُم مُّصِيبَةٞ قَدۡ أَصَبۡتُم مِّثۡلَيۡهَا قُلۡتُمۡ أَنَّىٰ هَٰذَاۖ قُلۡ هُوَ مِنۡ عِندِ أَنفُسِكُمۡۗ إِنَّ ٱللَّهَ عَلَىٰ كُلِّ شَيۡءٖ قَدِيرٞ ﴿165﴾أَوَلَمَّآ أَصَٰبَتۡكُم مُّصِيبَةٞ قَدۡ أَصَبۡتُم مِّثۡلَيۡهَا قُلۡتُمۡ أَنَّىٰ هَٰذَاۖ قُلۡ هُوَ مِنۡ عِندِ أَنفُسِكُمۡۗ إِنَّ ٱللَّهَ عَلَىٰ كُلِّ شَيۡءٖ قَدِيرٞ
ਉਸ ਸਮੇਂ ਤੁਹਾਡਾ ਕੀ ਹਾਲ ਸੀ ਜਦੋਂ ਤੁਹਾਡੇ ਉੱਤੇ (ਉਹਦ ਦੇ ਮੈਦਾਨ ਵਿਚ) ਇਕ ਮੁਸੀਬਤ ਆ ਪਈ ਤਾਂ ਤੁਸੀਂ ਕਹਿਣ ਲੱਗੇ ਕਿ ਇਹ ਮੁਸੀਬਤ ਕਿੱਥੋਂ ਆਈ ਹੇ? ਜਦੋਂ ਕਿ ਇਸ ਤੋਂ ਪਹਿਲਾਂ ਬਦਰ ਦੇ ਮੈਦਾਨ ਵਿਚ ਤੁਸੀਂ ਇਹਨਾਂ ਕਾਫ਼ਰਾਂ ਨੂੰ ਦੂਣੀ ਮੁਸੀਬਤ ਦੇ ਚੁੱਕੇ ਹੋ। ਤਾਂ (ਹੇ ਨਬੀ!) ਤੁਸੀਂ ਆਖ ਦਿਓ ਕਿ ਇਹ ਸਾਰੀਆਂ ਮੁਸੀਬਤਾਂ ਤੁਹਾਡੀਆਂ ਆਪਣੀਆਂ ਸਹੇੜੀਆਂ ਹੋਈਆ ਹਨ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੇ।