quranm◉

ਪੰਨਾ 83

Range
from 4:27 to 4:33
Surahs covered
ਅਨੁਵਾਦ
7 ਅਨੁਵਾਦ

◉

4:27

وَٱللَّهُ يُرِيدُ أَن يَتُوبَ عَلَيۡكُمۡ وَيُرِيدُ ٱلَّذِينَ يَتَّبِعُونَ ٱلشَّهَوَٰتِ أَن تَمِيلُواْ مَيۡلًا عَظِيمٗا ﴿27﴾

ਅੱਲਾਹ ਚਾਹੁੰਦਾ ਹੇ ਕਿ ਤੁਹਾਡੀ ਤੌਬਾ ਨੂੰ ਕਬੂਲ ਕਰੇ, ਪ੍ਰੰਤੂ ਜਿਹੜੇ ਲੋਕੀ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਹੋਏ ਹਨ ਉਹ ਚਾਹੁੰਦੇ ਹਨ ਕਿ ਤੁਸੀਂ ਹੱਕ ਤੋਂ ਦੂਰ ਹੋ ਜਾਓ।

4:28

يُرِيدُ ٱللَّهُ أَن يُخَفِّفَ عَنكُمۡۚ وَخُلِقَ ٱلۡإِنسَٰنُ ضَعِيفٗا ﴿28﴾

ਅੱਲਾਹ ਤੁਹਾਡੇ (ਗੁਨਾਹਾਂ ਦੇ) ਭਾਰ ਨੂੰ (ਮੁਆਫ਼ੀ ਦੇ ਕੇ) ਹਲਕਾ ਕਰਨਾ ਚਾਹੁੰਦਾ ਹੇ। ਮਨੁੱਖ ਨੂੰ ਬਹੁਤ ਹੀ ਕਮਜ਼ੋਰ ਪੈਦਾ ਕੀਤਾ ਗਿਆ ਹੇ।

4:29

يَـٰٓأَيُّهَا ٱلَّذِينَ ءَامَنُواْ لَا تَأۡكُلُوٓاْ أَمۡوَٰلَكُم بَيۡنَكُم بِٱلۡبَٰطِلِ إِلَّآ أَن تَكُونَ تِجَٰرَةً عَن تَرَاضٖ مِّنكُمۡۚ وَلَا تَقۡتُلُوٓاْ أَنفُسَكُمۡۚ إِنَّ ٱللَّهَ كَانَ بِكُمۡ رَحِيمٗا ﴿29﴾

ਹੇ ਈਮਾਨ ਵਾਲਿਓ! ਤੁਸੀਂ ਇਕ ਦੂਜੇ ਦਾ ਮਾਲ ਨਾ-ਜਾਇਜ਼ ਢੰਗ ਨਾਲ ਨਾ ਖਾਓ, ਸਗੋਂ ਆਪਸੀ ਰਜ਼ਾਮੰਦੀ ਨਾਲ ਲੈਣ-ਦੇਣ ਕਰੋ ਅਤੇ ਅਨ-ਹੱਕਾ ਆਪਣੇ ਆਪ ਨੂੰ ਕਤਲ (ਆਤਮਾ ਹੱਤਿਆ) ਨਾ ਕਰੋ,[5] ਬੇਸ਼ੱਕ ਅੱਲਾਹ ਤੁਹਾਡੇ ’ਤੇ ਬਹੁਤ ਮਿਹਰਬਾਨ ਹੇ।

4:30

وَمَن يَفۡعَلۡ ذَٰلِكَ عُدۡوَٰنٗا وَظُلۡمٗا فَسَوۡفَ نُصۡلِيهِ نَارٗاۚ وَكَانَ ذَٰلِكَ عَلَى ٱللَّهِ يَسِيرًا ﴿30﴾

ਜਿਹੜਾ ਵਿਅਕਤੀ ਧੱਕੇ ਨਾਲ ਤੇ ਜ਼ੁਲਮ ਰਾਹੀਂ ਅਜਿਹੇ (ਨਾ-ਫ਼ਰਮਾਨੀ ਵਾਲੇ) ਕੰਮ ਕਰੇਗਾ ਅਸੀਂ ਉਸ ਨੂੰ ਛੇਤੀ ਹੀ ਨਰਕ ਦੀ ਅੱਗ ਵਿਚ ਸੁੱਟ ਦੇਵਾਂਗੇ ਅਤੇ ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੇ।

4:31

إِن تَجۡتَنِبُواْ كَبَآئِرَ مَا تُنۡهَوۡنَ عَنۡهُ نُكَفِّرۡ عَنكُمۡ سَيِّـَٔاتِكُمۡ وَنُدۡخِلۡكُم مُّدۡخَلٗا كَرِيمٗا ﴿31﴾

ਜੇਕਰ ਤੁਸੀਂ ਉਹਨਾਂ ਵੱਡੇ ਗੁਨਾਹਾਂ ਤੋਂ ਬਚਦੇ ਰਹੋਗੇ ਜਿਨ੍ਹਾਂ ਤੋਂ ਤੁਹਾਨੂੰ ਰੋਕਿਆ ਗਿਆ ਹੇ ਤਾਂ ਅਸੀਂ ਤੁਹਾਡੇ ਛੋਟੇ-ਛੋਟੇ ਗੁਨਾਹਾਂ ਨੂੰ ਤੁਹਾਥੋਂ ਦੂਰ ਕਰ ਦੇਵਾਂਗੇ [6] ਅਤੇ ਤੁਹਾਨੂੰ ਇੱਜ਼ਤ ਮਾਨ ਵਾਲੀ ਥਾਂ (ਸਵਰਗ) ਵਿਚ ਦਾਖ਼ਲ ਕਰਾਂਗੇ।

4:32

وَلَا تَتَمَنَّوۡاْ مَا فَضَّلَ ٱللَّهُ بِهِۦ بَعۡضَكُمۡ عَلَىٰ بَعۡضٖۚ لِّلرِّجَالِ نَصِيبٞ مِّمَّا ٱكۡتَسَبُواْۖ وَلِلنِّسَآءِ نَصِيبٞ مِّمَّا ٱكۡتَسَبۡنَۚ وَسۡـَٔلُواْ ٱللَّهَ مِن فَضۡلِهِۦٓۚ إِنَّ ٱللَّهَ كَانَ بِكُلِّ شَيۡءٍ عَلِيمٗا ﴿32﴾

ਤੁਸੀਂ ਉਹਨਾਂ ਚੀਜ਼ਾਂ ਦੀ ਕਾਮਨਾ ਨਾ ਕਰੋ ਜਿਨ੍ਹਾਂ ਕਾਰਨ ਅੱਲਾਹ ਨੇ ਤੁਹਾਡੇ ਵਿੱਚੋਂ ਕਿਸੇ ਨੂੰ ਕਿਸੇ ਦੇ ਮੁਕਾਬਲੇ ਵਿਚ ਵਧੇਰੇ ਦਿੱਤਾ ਹੋਇਆ ਹੇ। ਜੋ ਪੁਰਸ਼ਾਂ ਨੇ ਕਮਾਇਆ ਹੇ ਉਸ ਕਮਾਈ ਵਿਚ ਉਹਨਾਂ ਦਾ ਹਿੱਸਾ ਹੇ (ਭਾਵ ਉਹੀ ਹੱਕਦਾਰ ਹਨ) ਅਤੇ ਔਰਤਾਂ ਦਾ ਹੱਕ ਉਸ ਕਮਾਈ ਵਿਚ ਹੇ ਜੋ ਉਹਨਾਂ ਨੇ ਕਮਾਇਆ ਹੇ। ਤੁਸੀਂ ਅੱਲਾਹ ਤੋਂ ਹੀ ਉਸ ਦੇ ਫ਼ਜ਼ਲਾਂ ਲਈ ਦੁਆਵਾਂ ਮੰਗਦੇ ਰਹੋ। ਬੇਸ਼ੱਕ ਅੱਲਾਹ ਹਰ (ਵਿਅਕਤੀ ਦੀ ਲੋੜ ਦੀਆਂ) ਚੀਜ਼ਾਂ ਨੂੰ ਜਾਣਨ ਵਾਲਾ ਹੇ।

4:33

وَلِكُلّٖ جَعَلۡنَا مَوَٰلِيَ مِمَّا تَرَكَ ٱلۡوَٰلِدَانِ وَٱلۡأَقۡرَبُونَۚ وَٱلَّذِينَ عَقَدَتۡ أَيۡمَٰنُكُمۡ فَـَٔاتُوهُمۡ نَصِيبَهُمۡۚ إِنَّ ٱللَّهَ كَانَ عَلَىٰ كُلِّ شَيۡءٖ شَهِيدًا ﴿33﴾

ਮਾਤਾ ਪਿਤਾ ਜਾਂ ਨੇੜਲੇ ਰਿਸ਼ਤੇਦਾਰ ਜੋ ਵੀ ਮਾਲ ਛੱਡ ਜਾਣ ਉਸ ਵਿਰਸੇ ਵਿਚ ਅਸੀਂ (ਅੱਲਾਹ ਨੇ ਰਿਸ਼ਤੇ ਅਨੁਸਾਰ) ਹਰੇਕ ਨੂੰ ਵਾਰਸ ਬਣਾਇਆ ਹੇ। ਜਿਨ੍ਹਾਂ ਨਾਲ ਤੁਸੀਂ ਇਕਰਾਰ ਕੀਤਾ ਹੋਇਆ ਹੇ, ਉਹਨਾਂ ਨੂੰ ਉਹਨਾਂ ਦਾ ਹਿੱਸਾ ਦਿਓ। ਬੇਸ਼ੱਕ ਅੱਲਾਹ ਹਰ ਗੱਲ ਦਾ ਗਵਾਹ ਹੇ।