quranm◉

Surah Yunus transliteration

◉ ਸੂਰਾ · ∞

10:1

الٓرۚ تِلۡكَ ءَايَٰتُ ٱلۡكِتَٰبِ ٱلۡحَكِيمِ ﴿1﴾

Transliteration: Aliflamra tilka ayatu alkitabi alhakeemi

Translation: ਅਲਿਫ਼, ਲਾਮ, ਰਾ। ਇਹ ਆਇਤਾਂ (ਆਦੇਸ਼) ਹਿਕਮਤ (ਡੁੱਘੀ ਸਿਆਣਪ) ਵਾਲੀ ਕਿਤਾਬ (.ਕੁਰਆਨ) ਦੀਆਂ ਹਨ।

10:2

أَكَانَ لِلنَّاسِ عَجَبًا أَنۡ أَوۡحَيۡنَآ إِلَىٰ رَجُلٖ مِّنۡهُمۡ أَنۡ أَنذِرِ ٱلنَّاسَ وَبَشِّرِ ٱلَّذِينَ ءَامَنُوٓاْ أَنَّ لَهُمۡ قَدَمَ صِدۡقٍ عِندَ رَبِّهِمۡۗ قَالَ ٱلۡكَٰفِرُونَ إِنَّ هَٰذَا لَسَٰحِرٞ مُّبِينٌ ﴿2﴾

Transliteration: Akana lilnnasi AAajaban an awhayna ila rajulin minhum an anthiri alnnasa wabashshiri allatheena amanoo anna lahum qadama sidqin AAinda rabbihim qala alkafiroona inna hatha lasahirun mubeenun

Translation: ਕੀ ਇਹ (ਮੱਕੇ ਦੇ) ਲੋਕਾਂ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਅਸੀਂ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਹਜ਼ਰਤ ਮੁਹੰਮਦ) ਕੋਲ ਆਪਣੀ ਵਹੀ ਭੇਜੀ[1] ਕਿ ਉਹ ਸਾਰੇ ਲੋਕਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਵੇ ਅਤੇ ਜਿਹੜੇ ਈਮਾਨ ਲੈ ਆਉਣ ਉਹਨਾਂ ਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ। ਬੇਸ਼ੱਕ ਉਹਨਾਂ ਦੇ ਰੱਬ ਕੋਲ ਉਹਨਾਂ ਲਈ ਹੱਕ-ਸੱਚ (ਨੂੰ ਮੰਨਣ ਵਾਲਿਆਂ) ਦਾ ਉੱਚਾ ਮਰਤਬਾ ਹੈ, ਪਰ ਕਾਫ਼ਿਰ ਆਖਦੇ ਹਨ ਕਿ ਇਹ ਵਿਅਕਤੀ (ਮੁਹੰਮਦ ਸ:) ਤਾਂ ਇਕ ਜਾਦੂਗਰ ਹੈ।

10:3

إِنَّ رَبَّكُمُ ٱللَّهُ ٱلَّذِي خَلَقَ ٱلسَّمَٰوَٰتِ وَٱلۡأَرۡضَ فِي سِتَّةِ أَيَّامٖ ثُمَّ ٱسۡتَوَىٰ عَلَى ٱلۡعَرۡشِۖ يُدَبِّرُ ٱلۡأَمۡرَۖ مَا مِن شَفِيعٍ إِلَّا مِنۢ بَعۡدِ إِذۡنِهِۦۚ ذَٰلِكُمُ ٱللَّهُ رَبُّكُمۡ فَٱعۡبُدُوهُۚ أَفَلَا تَذَكَّرُونَ ﴿3﴾

Transliteration: Inna rabbakumu Allahu allathee khalaqa alssamawati waalarda fee sittati ayyamin thumma istawa AAala alAAarshi yudabbiru alamra ma min shafeeAAin illa min baAAdi ithnihi thalikumu Allahu rabbukum faoAAbudoohu afala tathakkaroona

Translation: ਹਕੀਕਤ ਇਹ ਹੈ ਕਿ ਤੁਹਾਡਾ ਸਭਨਾਂ ਦਾ ਪਾਲਣਹਾਰ ਉਹ ਅੱਲਾਹ ਹੀ ਹੈ ਜਿਸ ਨੇ ਅਕਾਸ਼ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ ’ਤੇ ਫੇਰ ਅਰਸ਼ ’ਤੇ ਵਿਰਾਜਮਾਨ ਹੋ ਗਿਆ। ਉਹੀਓ ਹਰ ਪ੍ਰਕਾਰ ਦੀ ਹਿਦਾਇਤ ਦਾ ਪ੍ਰਬੰਧ ਕਰਦਾ ਹੈ ਉਸ ਦੀ ਆਗਿਆ ਤੋਂ ਬਿਨਾਂ ਕੋਈ ਉਸ ਦੇ ਕੋਲ ਸਿਫ਼ਾਰਸ਼ ਨਹੀਂ ਕਰ ਸਕਦਾ। ਉਹੀ ਤਾਂ ਅੱਲਾਹ ਤੁਹਾਡਾ ਪਾਲਣਹਾਰ ਹੈ। ਸੋ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ। ਕੀ ਤੁਸੀਂ ਕੁੱਝ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ ?

10:4

إِلَيۡهِ مَرۡجِعُكُمۡ جَمِيعٗاۖ وَعۡدَ ٱللَّهِ حَقًّاۚ إِنَّهُۥ يَبۡدَؤُاْ ٱلۡخَلۡقَ ثُمَّ يُعِيدُهُۥ لِيَجۡزِيَ ٱلَّذِينَ ءَامَنُواْ وَعَمِلُواْ ٱلصَّـٰلِحَٰتِ بِٱلۡقِسۡطِۚ وَٱلَّذِينَ كَفَرُواْ لَهُمۡ شَرَابٞ مِّنۡ حَمِيمٖ وَعَذَابٌ أَلِيمُۢ بِمَا كَانُواْ يَكۡفُرُونَ ﴿4﴾

Transliteration: Ilayhi marjiAAukum jameeAAan waAAda Allahi haqqan innahu yabdao alkhalqa thumma yuAAeeduhu liyajziya allatheena amanoo waAAamiloo alssalihati bialqisti waallatheena kafaroo lahum sharabun min hameemin waAAathabun aleemun bima kanoo yakfuroona

Translation: ਤੁਸੀਂ ਸਭ ਨੇ ਉਸੇ (ਅੱਲਾਹ) ਵੱਲ ਹੀ ਪਰਤਣਾ ਹੈ। ਅੱਲਾਹ ਦਾ ਇਹੋ ਵਾਅਦਾ ਹੈ ਜੋ ਸੱਚਾ ਹੈ। ਬੇਸ਼ੱਕ ਪਹਿਲਾਂ ਵੀ ਉਹੀਓ ਪੈਦਾ ਕਰਦਾ ਹੈ ਫੇਰ ਦੁਬਾਰਾ (ਮਰਨ ਮਗਰੋਂ) ਵੀ ਉਹੀਓ ਜਿਊਂਦਾ ਕਰੇਗਾ ਤਾਂ ਜੋ ਜਿਹੜੇ ਲੋਕ (ਅੱਲਾਹ ’ਤੇ ਅਤੇ ਉਸ ਦੇ ਰਸੂਲ ’ਤੇ) ਈਮਾਨ ਲੈ ਆਏ ਉਹਨਾਂ ਨੂੰ ਉਹਨਾਂ ਵੱਲੋਂ ਕੀਤੇ ਨੇਕ ਕੰਮਾਂ ਦਾ ਇਨਸਾਫ਼ ਅਨੁਸਾਰ ਬਦਲਾ ਦਿੱਤਾ ਜਾਵੇ ਅਤੇ ਜਿਨ੍ਹਾਂ ਨੇ ਕੁਫ਼ਰ (ਇਨਕਾਰ) ਕੀਤਾ ਹੈ, ਉਹਨਾਂ ਨੂੰ ਨਰਕ ਵਿਚ ਪੀਣ ਲਈ ਉੱਬਲਦਾ ਪਾਣੀ ਮਿਲੇਗਾ ਅਤੇ ਕਰੜਾ ਅਜ਼ਾਬ ਹੋਵੇਗਾ। ਇਹ ਸਭ (ਸਜ਼ਾਵਾਂ) ਉਹਨਾਂ ਦੇ ਕੁਫ਼ਰ ਕਾਰਨ ਹੋਵੇਗਾ।

10:5

هُوَ ٱلَّذِي جَعَلَ ٱلشَّمۡسَ ضِيَآءٗ وَٱلۡقَمَرَ نُورٗا وَقَدَّرَهُۥ مَنَازِلَ لِتَعۡلَمُواْ عَدَدَ ٱلسِّنِينَ وَٱلۡحِسَابَۚ مَا خَلَقَ ٱللَّهُ ذَٰلِكَ إِلَّا بِٱلۡحَقِّۚ يُفَصِّلُ ٱلۡأٓيَٰتِ لِقَوۡمٖ يَعۡلَمُونَ ﴿5﴾

Transliteration: Huwa allathee jaAAala alshshamsa diyaan waalqamara nooran waqaddarahu manazila litaAAlamoo AAadada alssineena waalhisaba ma khalaqa Allahu thalika illa bialhaqqi yufassilu alayati liqawmin yaAAlamoona

Translation: ਉਹੀਓ ਹੈ ਜਿਸ ਨੇ ਸੂਰਜ ਨੂੰ ਚਮਕਦਾਰ ਬਣਾਇਆ ਅਤੇ ਚੰਨ ਨੂੰ ਨੂਰ ਦਿੱਤਾ ਅਤੇ ਇਸ (ਚੰਨ ਦੇ ਘਟਣ ਵਧਣ) ਦੀਆਂ ਮੰਜ਼ਿਲਾਂ ਨਿਸ਼ਚਿਤ ਕੀਤੀਆਂ ਤਾਂ ਜੋ ਤੁਸੀਂ ਲੋਕ ਵਰ੍ਹਿਆਂ ਦੀ ਗਿਣਤੀ (ਤੇ ਮਿਤੀਆਂ) ਦਾ ਹਿਸਾਬ ਕਰ ਸਕੋ। ਅੱਲਾਹ ਨੇ ਇਹ ਸਭ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਆਪਣੀਆਂ ਨਿਸ਼ਾਨੀਆਂ ਨੂੰ ਵਿਸਥਾਰ ਨਾਲ ਉਹਨਾਂ ਲਈ ਪੇਸ਼ ਕਰ ਰਿਹਾ ਹੈ, ਜਿਹੜੇ ਸਮਝ ਬੂਝ ਰੱਖਦੇ ਹਨ।

10:6

إِنَّ فِي ٱخۡتِلَٰفِ ٱلَّيۡلِ وَٱلنَّهَارِ وَمَا خَلَقَ ٱللَّهُ فِي ٱلسَّمَٰوَٰتِ وَٱلۡأَرۡضِ لَأٓيَٰتٖ لِّقَوۡمٖ يَتَّقُونَ ﴿6﴾

Transliteration: Inna fee ikhtilafi allayli waalnnahari wama khalaqa Allahu fee alssamawati waalardi laayatin liqawmin yattaqoona

Translation: ਬੇਸ਼ੱਕ ਰਾਤ ਅਤੇ ਦਿਨ ਦੇ ਅੱਗੇ-ਪਿੱਛੇ ਆਉਣ ਵਿਚ ਅਤੇ ਅੱਲਾਹ ਨੇ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਪੈਦਾ ਕੀਤਾ ਹੈ, ਉਸ ਵਿਚ ਉਹਨਾਂ ਲੋਕਾਂ ਲਈ (ਰੱਬ ਨੂੰ ਮੰਣਨ ਲਈ) ਦਲੀਲਾਂ ਹਨ ਜਿਹੜੇ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ।

10:7

إِنَّ ٱلَّذِينَ لَا يَرۡجُونَ لِقَآءَنَا وَرَضُواْ بِٱلۡحَيَوٰةِ ٱلدُّنۡيَا وَٱطۡمَأَنُّواْ بِهَا وَٱلَّذِينَ هُمۡ عَنۡ ءَايَٰتِنَا غَٰفِلُونَ ﴿7﴾

Transliteration: Inna allatheena la yarjoona liqaana waradoo bialhayati alddunya waitmaannoo biha waallatheena hum AAan ayatina ghafiloona

Translation: ਜਿਨ੍ਹਾਂ ਲੋਕਾਂ ਨੂੰ ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਸੰਸਾਰਿਕ ਜੀਵਨ ਉੱਤੇ ਹੀ ਰਾਜ਼ੀ ਹਨ ਅਤੇ ਇਸ ਵਿਚ ਹੀ ਸੰਤੁਸ਼ਟ ਹਨ ਅਤੇ ਸਾਡੀਆਂ ਆਇਤਾਂ (ਹੁਕਮਾਂ) ਤੋਂ ਅਣਗਹਿਲੀਆਂ ਕਰਦੇ ਹਨ।

10:8

أُوْلَـٰٓئِكَ مَأۡوَىٰهُمُ ٱلنَّارُ بِمَا كَانُواْ يَكۡسِبُونَ ﴿8﴾

Transliteration: Olaika mawahumu alnnaru bima kanoo yaksiboona

Translation: ਅਜਿਹੇ ਲੋਕਾਂ ਦਾ ਟਿਕਾਣਾ ਨਰਕ ਹੈ, ਉਹਨਾਂ ਬੁਰਾਈਆਂ ਦੇ ਬਦਲੇ ਵਿਚ ਜਿਹੜੀਆਂ ਉਹ ਕਰਦੇ ਸਨ।

10:9

إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ يَهۡدِيهِمۡ رَبُّهُم بِإِيمَٰنِهِمۡۖ تَجۡرِي مِن تَحۡتِهِمُ ٱلۡأَنۡهَٰرُ فِي جَنَّـٰتِ ٱلنَّعِيمِ ﴿9﴾

Transliteration: Inna allatheena amanoo waAAamiloo alssalihati yahdeehim rabbuhum bieemanihim tajree min tahtihimu alanharu fee jannati alnnaAAeemi

Translation: ਜਿਹੜੇ ਲੋਕ (ਰੱਬ ਅਤੇ ਰਸੂਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕੰਮ ਵੀ ਕੀਤੇ ਉਹਨਾਂ ਦਾ ਰੱਬ ਉਹਨਾਂ ਦੇ ਈਮਾਨ ਕਾਰਨ ਉਹਨਾਂ ਨੂੰ ਨਿਅਮਤਾਂ ਭਰੇ ਬਾਗ਼ਾਂ ਵਿਚ ਪਹੁੰਚਾ ਦੇਵੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ।

10:10

دَعۡوَىٰهُمۡ فِيهَا سُبۡحَٰنَكَ ٱللَّهُمَّ وَتَحِيَّتُهُمۡ فِيهَا سَلَٰمٞۚ وَءَاخِرُ دَعۡوَىٰهُمۡ أَنِ ٱلۡحَمۡدُ لِلَّهِ رَبِّ ٱلۡعَٰلَمِينَ ﴿10﴾

Transliteration: DaAAwahum feeha subhanaka allahumma watahiyyatuhum feeha salamun waakhiru daAAwahum ani alhamdu lillahi rabbi alAAalameena

Translation: ਇਸ (ਜੰਨਤ) ਵਿਚ ਉਹ ਪੁਕਾਰਣਗੇ, ਹੇ ਅੱਲਾਹ! ਤੂੰ (ਹਰ ਐਬ) ਤੋਂ ਪਾਕ ਹੈ। ਉਹਨਾਂ ਦੀ ਦੁਆ ਸਲਾਮਤੀ ਵਾਲੀ ਹੋਵੇਗੀ ਅਤੇ ਅੰਤ ਵਿਚ ਇਹੋ ਆਖਣਗੇ ਕਿ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੀ ਸ੍ਰਿਸ਼ਟੀ ਦਾ ਰੱਬ ਹੈ।

10:11

وَلَوۡ يُعَجِّلُ ٱللَّهُ لِلنَّاسِ ٱلشَّرَّ ٱسۡتِعۡجَالَهُم بِٱلۡخَيۡرِ لَقُضِيَ إِلَيۡهِمۡ أَجَلُهُمۡۖ فَنَذَرُ ٱلَّذِينَ لَا يَرۡجُونَ لِقَآءَنَا فِي طُغۡيَٰنِهِمۡ يَعۡمَهُونَ ﴿11﴾

Transliteration: Walaw yuAAajjilu Allahu lilnnasi alshsharra istiAAjalahum bialkhayri laqudiya ilayhim ajaluhum fanatharu allatheena la yarjoona liqaana fee tughyanihim yaAAmahoona

Translation: ਜੇਕਰ ਅੱਲਾਹ ਲੋਕਾਂ ਨੂੰ ਬੁਰਾਈ (ਅਜ਼ਾਬ) ਦੇਣ ਵਿਚ ਵੀ ਛੇਤੀ ਕਰਦਾ, ਜਿਵੇਂ ਉਹ (ਸੰਸਾਰਿਕ) ਲਾਭ ਲਈ ਛੇਤੀ ਕਰਦੇ ਹਨ, ਤਾਂ ਉਹਨਾਂ ਦਾ ਨਿਸ਼ਚਿਤ ਸਮਾਂ ਕਦੋਂ ਦਾ ਪੂਰਾ ਹੋ ਗਿਆ ਹੁੰਦਾ। ਸੋ ਅਸੀਂ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੂੰ ਸਾਡੇ ਕੋਲ ਆਉਣ ਦਾ ਵਿਸ਼ਵਾਸ ਨਹੀਂ, ਉਹਨਾਂ ਦੇ ਹਾਲ ’ਤੇ ਹੀ ਛੱਡ ਦਿੰਦੇ ਹਾਂ ਤਾਂ ਜੋ ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਰਹਿਣ।

10:12

وَإِذَا مَسَّ ٱلۡإِنسَٰنَ ٱلضُّرُّ دَعَانَا لِجَنۢبِهِۦٓ أَوۡ قَاعِدًا أَوۡ قَآئِمٗا فَلَمَّا كَشَفۡنَا عَنۡهُ ضُرَّهُۥ مَرَّ كَأَن لَّمۡ يَدۡعُنَآ إِلَىٰ ضُرّٖ مَّسَّهُۥۚ كَذَٰلِكَ زُيِّنَ لِلۡمُسۡرِفِينَ مَا كَانُواْ يَعۡمَلُونَ ﴿12﴾

Transliteration: Waitha massa alinsana alddurru daAAana lijanbihi aw qaAAidan aw qaiman falamma kashafna AAanhu durrahu marra kaan lam yadAAuna ila durrin massahu kathalika zuyyina lilmusrifeena ma kanoo yaAAmaloona

Translation: ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਮੁਸੀਬਤ (ਬਿਪਤਾ) ਪਹੁੰਚਦੀ ਹੈ ਤਾਂ ਉਹ ਸਾਨੂੰ ਖੜੇ, ਬੈਠੇ ਅਤੇ ਪਿਆ ਪਿਆ ਬੇਨਤੀਆਂ ਕਰਦਾ ਹੈ। ਜਦੋਂ ਅਸੀਂ (ਅੱਲਾਹ) ਉਸ ਦੀ ਤਕਲੀਫ਼ (ਬਿਪਤਾ) ਨੂੰ ਦੂਰ ਕਰ ਦਿੰਦੇ ਹਾਂ ਤਾਂ ਉਹ ਇੰਜ ਹੋ ਜਾਂਦਾ ਹੈ ਜਿਵੇਂ ਉਸ ਨੂੰ ਤਕਲੀਫ਼ ਹੋਣ ’ਤੇ ਕਦੇ ਸਾਨੂੰ ਸੱਦਿਆ ਹੀ ਨਹੀਂ ਸੀ। ਇਸ ਤਰ੍ਹਾਂ ਹੱਦੋਂ ਟੱਪਣ ਵਾਲਿਆਂ ਦੇ (ਭੈੜੇ) ਅਮਲਾਂ ਨੂੰ ਉਹਨਾਂ ਲਈ ਸੋਹਣਾ ਜਾਪਦਾ ਬਣਾ ਦਿੱਤਾ ਗਿਆ ਹੈ।

10:13

وَلَقَدۡ أَهۡلَكۡنَا ٱلۡقُرُونَ مِن قَبۡلِكُمۡ لَمَّا ظَلَمُواْ وَجَآءَتۡهُمۡ رُسُلُهُم بِٱلۡبَيِّنَٰتِ وَمَا كَانُواْ لِيُؤۡمِنُواْۚ كَذَٰلِكَ نَجۡزِي ٱلۡقَوۡمَ ٱلۡمُجۡرِمِينَ ﴿13﴾

Transliteration: Walaqad ahlakna alquroona min qablikum lamma thalamoo wajaathum rusuluhum bialbayyinati wama kanoo liyuminoo kathalika najzee alqawma almujrimeena

Translation: (ਹੇ ਲੋਕੋ!) ਅਸੀਂ ਤੁਹਾਥੋਂ ਪਹਿਲਾਂ ਕਈਆਂ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ, ਕਿਉਂ ਜੋ ਉਹ ਰਸੂਲਾਂ ਨਾਲ ਜ਼ੁਲਮ ਕਰਦੇ ਸੀ। ਜਦ ਕਿ ਉਹ ਪੈਗ਼ੰਬਰ ਉਹਨਾਂ ਕੋਲ (ਰੱਬ ਵੱਲੋਂ ਨਬੀ ਹੋਣ ਦੀਆਂ) ਨਿਸ਼ਾਨੀਆਂ ਵੀ ਲੈ ਕੇ ਆਏ ਪਰ ਉਹ ਫੇਰ ਵੀ ਈਮਾਨ ਨਹੀਂ ਲਿਆਏ ਅਸੀਂ ਇਸੇ ਤਰ੍ਹਾਂ ਜ਼ਾਲਮਾਂ ਨੂੰ ਸਜ਼ਾ ਦਿਆ ਕਰਦੇ ਹਾਂ।

10:14

ثُمَّ جَعَلۡنَٰكُمۡ خَلَـٰٓئِفَ فِي ٱلۡأَرۡضِ مِنۢ بَعۡدِهِمۡ لِنَنظُرَ كَيۡفَ تَعۡمَلُونَ ﴿14﴾

Transliteration: Thumma jaAAalnakum khalaifa fee alardi min baAAdihim linanthura kayfa taAAmaloona

Translation: ਫੇਰ ਉਹਨਾਂ ਮਗਰੋਂ ਅਸੀਂ ਤੁਹਾਨੂੰ ਧਰਤੀ ਦਾ ਖ਼ਲੀਫ਼ਾ (ਜਾਨ-ਨਸ਼ੀਨ) ਬਣਾਇਆ ਤਾਂ ਜੋ ਅਸੀਂ ਵੇਖੀਏ ਕਿ ਤੁਸੀਂ ਕੀ ਕਰਦੇ ਹੋ?

10:15

وَإِذَا تُتۡلَىٰ عَلَيۡهِمۡ ءَايَاتُنَا بَيِّنَٰتٖ قَالَ ٱلَّذِينَ لَا يَرۡجُونَ لِقَآءَنَا ٱئۡتِ بِقُرۡءَانٍ غَيۡرِ هَٰذَآ أَوۡ بَدِّلۡهُۚ قُلۡ مَا يَكُونُ لِيٓ أَنۡ أُبَدِّلَهُۥ مِن تِلۡقَآيِٕ نَفۡسِيٓۖ إِنۡ أَتَّبِعُ إِلَّا مَا يُوحَىٰٓ إِلَيَّۖ إِنِّيٓ أَخَافُ إِنۡ عَصَيۡتُ رَبِّي عَذَابَ يَوۡمٍ عَظِيمٖ ﴿15﴾

Transliteration: Waitha tutla AAalayhim ayatuna bayyinatin qala allatheena la yarjoona liqaana iti biquranin ghayri hatha aw baddilhu qul ma yakoonu lee an obaddilahu min tilqai nafsee in attabiAAu illa ma yooha ilayya innee akhafu in AAasaytu rabbee AAathaba yawmin AAatheemin

Translation: ਅਤੇ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ (.ਕੁਰਆਨ ਦੀਆਂ) ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਲੋਕੀ ਜਿਨ੍ਹਾਂ ਨੂੰ (ਮਰਨ ਮਗਰੋਂ) ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਆਖਦੇ ਹਨ ਕਿ ਇਸ .ਕੁਰਆਨ ਨੂੰ ਛੱਡ ਕੇ ਕੋਈ ਹੋਰ .ਕੁਰਆਨ ਲਿਆਓ ਜਾਂ ਇਸ ਵਿਚ ਕੁੱਝ ਬਦਲਾਓ ਕਰੋ। (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਮੈਨੂੰ ਇਹ ਅਧਿਕਾਰ ਨਹੀਂ ਕਿ ਮੈਂ ਇਸ (.ਕੁਰਆਨ) ਵਿਚ ਆਪਣੇ ਵੱਲੋਂ ਕੋਈ ਤਬਦੀਲੀ ਕਰ ਸਕਾਂ, ਮੈਂ ਤਾਂ ਉਸ (.ਕੁਰਆਨ) ਦੀ ਪੈਰਵੀ ਕਰਦਾ ਹਾਂ ਜਿਹੜੀ ਵਹੀ ਮੇਰੇ ਵੱਲ ਭੇਜੀ ਜਾਂਦੀ ਹੈ। ਜੇ ਮੈਂ (ਭਾਵ ਮੁਹੰਮਦ:) ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂਗਾ ਤਾਂ ਮੈਨੂੰ ਉਸ ਵੱਡੇ (ਕਿਆਮਤ) ਦਿਹਾੜੇ ਦੇ ਅਜ਼ਾਬ ਤੋਂ ਡਰ ਲੱਗਦਾ ਹੈ।

10:16

قُل لَّوۡ شَآءَ ٱللَّهُ مَا تَلَوۡتُهُۥ عَلَيۡكُمۡ وَلَآ أَدۡرَىٰكُم بِهِۦۖ فَقَدۡ لَبِثۡتُ فِيكُمۡ عُمُرٗا مِّن قَبۡلِهِۦٓۚ أَفَلَا تَعۡقِلُونَ ﴿16﴾

Transliteration: Qul law shaa Allahu ma talawtuhu AAalaykum wala adrakum bihi faqad labithtu feekum AAumuran min qablihi afala taAAqiloona

Translation: (ਹੇ ਨਬੀ!) ਤੁਸੀਂ ਆਖੋ ਕਿ ਜੇ ਅੱਲਾਹ ਦੀ ਇੱਛਾ ਇਹੋ ਹੁੰਦੀ ਤਾਂ ਨਾ ਮੈਂ ਤੁਹਾਨੂੰ ਇਹ (.ਕੁਰਆਨ) ਪੜ੍ਹ ਕੇ ਸੁਣਾਉਂਦਾ ਅਤੇ ਨਾ ਹੀ ਅੱਲਾਹ ਤੁਹਾਨੂੰ ਇਸ ਬਾਰੇ ਕੋਈ ਜਾਣਕਾਰੀ ਦਿੰਦਾ। ਮੈਂ ਤਾਂ (ਇਸ .ਕੁਰਆਨ ਸੁਣਾਉਣ ਤੋਂ ਪਹਿਲਾਂ ਵੀ) ਤੁਹਾਡੇ ਵਿਚ ਇਕ ਉਮਰ ਬਿਤਾ ਚੁੱਕਿਆ ਹਾਂ। ਕੀ ਤੁਸੀਂ ਅਕਲ ਤੋਂ ਕੰਮ ਨਹੀਂ ਲੈਂਦੇ?

10:17

فَمَنۡ أَظۡلَمُ مِمَّنِ ٱفۡتَرَىٰ عَلَى ٱللَّهِ كَذِبًا أَوۡ كَذَّبَ بِـَٔايَٰتِهِۦٓۚ إِنَّهُۥ لَا يُفۡلِحُ ٱلۡمُجۡرِمُونَ ﴿17﴾

Transliteration: Faman athlamu mimmani iftara AAala Allahi kathiban aw kaththaba biayatihi innahu la yuflihu almujrimoona

Translation: ਉਸ ਵਿਅਕਤੀ ਤੋਂ ਵੱਡਾ ਜ਼ਾਲਮ ਹੋਰ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਘੜੇ ਜਾਂ ਉਸ ਦੀਆਂ ਆਇਤਾਂ (.ਕੁਰਆਨ) ਨੂੰ ਝੂਠ ਦੱਸੇ ? ਬੇਸ਼ੱਕ ਅਪਰਾਧੀਆਂ ਨੂੰ ਕਦੇ ਵੀ ਸਫ਼ਲਤਾ ਨਹੀਂ ਮਿਲਦੀ।

10:18

وَيَعۡبُدُونَ مِن دُونِ ٱللَّهِ مَا لَا يَضُرُّهُمۡ وَلَا يَنفَعُهُمۡ وَيَقُولُونَ هَـٰٓؤُلَآءِ شُفَعَـٰٓؤُنَا عِندَ ٱللَّهِۚ قُلۡ أَتُنَبِّـُٔونَ ٱللَّهَ بِمَا لَا يَعۡلَمُ فِي ٱلسَّمَٰوَٰتِ وَلَا فِي ٱلۡأَرۡضِۚ سُبۡحَٰنَهُۥ وَتَعَٰلَىٰ عَمَّا يُشۡرِكُونَ ﴿18﴾

Transliteration: WayaAAbudoona min dooni Allahi ma la yadurruhum wala yanfaAAuhum wayaqooloona haolai shufaAAaona AAinda Allahi qul atunabbioona Allaha bima la yaAAlamu fee alssamawati wala fee alardi subhanahu wataAAala AAamma yushrikoona

Translation: ਅਤੇ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜਿਹੜੇ ਨਾ ਇਹਨਾਂ ਨੂੰ ਕੋਈ ਹਾਨੀ ਪਹੁੰਚਾ ਸਕਦੇ ਹਨ ਤੇ ਨਾ ਹੀ ਕੋਈ ਲਾਭ ਪੁਹੰਚਾ ਸਕਣ, ਅਤੇ ਆਖਦੇ ਇਹ ਹਨ ਕਿ ਇਹ (ਸਾਡੇ ਇਸ਼ਟ) ਅੱਲਾਹ ਕੋਲ ਸਾਡੀ ਸ਼ਿਫਾਰਸ਼ ਕਰਨਗੇ। (ਹੇ ਨਬੀ!) ਤੁਸੀਂ ਕਹਿ ਦਿਓ, ਕੀ ਤੁਸੀਂ ਅੱਲਾਹ ਨੂੰ ਉਹ ਗੱਲਾਂ ਦਸ ਰਹੇ ਹੋ ਜਿਨ੍ਹਾਂ ਨੂੰ ਉਹ ਨਾ ਅਕਾਸ਼ਾਂ ਵਿਚ ਜਾਣਦਾ ਹੈ ਤੇ ਨਾ ਹੀ ਧਰਤੀ ਵਿਚ? ਉਹ (ਅੱਲਾਹ) ਪਾਕ ਤੇ ਉੱਚਾ ਹੈ, ਉਹਨਾਂ ਤੋਂ ਜਿਨ੍ਹਾਂ ਨੂੰ ਉਸ ਦਾ ਸ਼ਰੀਕ ਬਣਾਉਂਦੇ ਹਨ।

10:19

وَمَا كَانَ ٱلنَّاسُ إِلَّآ أُمَّةٗ وَٰحِدَةٗ فَٱخۡتَلَفُواْۚ وَلَوۡلَا كَلِمَةٞ سَبَقَتۡ مِن رَّبِّكَ لَقُضِيَ بَيۡنَهُمۡ فِيمَا فِيهِ يَخۡتَلِفُونَ ﴿19﴾

Transliteration: Wama kana alnnasu illa ommatan wahidatan faikhtalafoo walawla kalimatun sabaqat min rabbika laqudiya baynahum feema feehi yakhtalifoona

Translation: ਪਹਿਲਾਂ ਸਾਰੇ ਹੀ ਲੋਕੀ ਇਕ ਹੀ ਉੱਮਤ (ਗਰੋਹ) ਸੀ[2] ਫੇਰ ਇਹਨਾਂ ਵਿਚ ਮਤਭੇਦ ਹੋ ਗਏ। ਜੇ ਤੁਹਾਡੇ ਰੱਬ ਵੱਲੋਂ ਪਹਿਲਾਂ ਹੀ ਇਕ ਗੱਲ ਨਿਸ਼ਚਿਤ ਨਾ ਕੀਤੀ ਹੁੰਦੀ ਤਾਂ ਜਿਨ੍ਹਾਂ ਗੱਲਾਂ ਵਿਚ (ਭਾਵ ਇਕ ਰੱਬ ਦੀ ਹੋਂਦ ਵਿਚ, ਰਸੂਲਾਂ ਵਿਚ ਤੇ ਕਿਆਮਤ ਦੇ ਦਿਹਾੜੇ ਵਿਚ) ਇਹ ਮਤੱਭੇਦ ਕਰ ਰਹੇ ਹਨ, ਉਸ ਦਾ ਫ਼ੈਸਲਾ ਕਦੋਂ ਦਾ ਹੋ ਗਿਆ ਹੁੰਦਾ।

10:20

وَيَقُولُونَ لَوۡلَآ أُنزِلَ عَلَيۡهِ ءَايَةٞ مِّن رَّبِّهِۦۖ فَقُلۡ إِنَّمَا ٱلۡغَيۡبُ لِلَّهِ فَٱنتَظِرُوٓاْ إِنِّي مَعَكُم مِّنَ ٱلۡمُنتَظِرِينَ ﴿20﴾

Transliteration: Wayaqooloona lawla onzila AAalayhi ayatun min rabbihi faqul innama alghaybu lillahi faintathiroo innee maAAakum mina almuntathireena

Translation: ਇਹ ਕਾਫ਼ਿਰ ਲੋਕ ਆਖਦੇ ਹਨ ਕਿ ਇਸ (ਮੁਹੰਮਦ ਸ:) ’ਤੇ ਰੱਬ ਵੱਲੋਂ (ਨਬੀ ਹੋਣ ਦੀ) ਕੋਈ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ? ਤਾਂ (ਹੇ ਨਬੀ!) ਤੁਸੀਂ ਆਖ ਦਿਓ ਕਿ ਗ਼ੈਬ (ਪਰੋਖ) ਦਾ ਗਿਆਨ ਤਾਂ ਕੇਵਲ ਅੱਲਾਹ ਨੂੰ ਹੀ ਹੈ, ਸੋ ਤੁਸੀਂ ਵੀ ਉਡੀਕ ਕਰੋ ਮੈਂ ਵੀ ਉਡੀਕ ਕਰਦਾ ਹਾਂ।

10:21

وَإِذَآ أَذَقۡنَا ٱلنَّاسَ رَحۡمَةٗ مِّنۢ بَعۡدِ ضَرَّآءَ مَسَّتۡهُمۡ إِذَا لَهُم مَّكۡرٞ فِيٓ ءَايَاتِنَاۚ قُلِ ٱللَّهُ أَسۡرَعُ مَكۡرًاۚ إِنَّ رُسُلَنَا يَكۡتُبُونَ مَا تَمۡكُرُونَ ﴿21﴾

Transliteration: Waitha athaqna alnnasa rahmatan min baAAdi darraa massathum itha lahum makrun fee ayatina quli Allahu asraAAu makran inna rusulana yaktuboona ma tamkuroona

Translation: ਜਦੋਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਕਿਸੇ ਬਿਪਤਾ ਮਗਰੋਂ ਆਪਣੀ ਮਿਹਰ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਝੱਟ ਸਾਡੀਆਂ ਆਇਤਾਂ (ਹੁਕਮਾਂ) ਪ੍ਰਤੀ ਚਾਲਬਾਜ਼ੀਆਂ ਸ਼ੁਰੂ ਕਰ ਦਿੰਦੇ ਹਨ।[3] (ਹੇ ਨਬੀ!) ਉਹਨਾਂ ਨੂੰ ਆਖੋ ਕਿ ਅੱਲਾਹ ਤੁਹਾਥੋਂ ਕੀਤੇ ਵੱਧ ਚਾਲਾਂ ਚੱਲਣ ਵਿਚ ਤੇਜ਼ ਹੈ। ਬੇਸ਼ੱਕ ਸਾਡੇ ਫ਼ਰਿਸ਼ਤੇ ਤੁਹਾਡੀਆਂ ਸਾਰੀਆਂ ਚਾਲਬਾਜ਼ੀਆਂ ਨੂੰ ਲਿਖ ਰਹੇ ਹਨ।

10:22

هُوَ ٱلَّذِي يُسَيِّرُكُمۡ فِي ٱلۡبَرِّ وَٱلۡبَحۡرِۖ حَتَّىٰٓ إِذَا كُنتُمۡ فِي ٱلۡفُلۡكِ وَجَرَيۡنَ بِهِم بِرِيحٖ طَيِّبَةٖ وَفَرِحُواْ بِهَا جَآءَتۡهَا رِيحٌ عَاصِفٞ وَجَآءَهُمُ ٱلۡمَوۡجُ مِن كُلِّ مَكَانٖ وَظَنُّوٓاْ أَنَّهُمۡ أُحِيطَ بِهِمۡ دَعَوُاْ ٱللَّهَ مُخۡلِصِينَ لَهُ ٱلدِّينَ لَئِنۡ أَنجَيۡتَنَا مِنۡ هَٰذِهِۦ لَنَكُونَنَّ مِنَ ٱلشَّـٰكِرِينَ ﴿22﴾

Transliteration: Huwa allathee yusayyirukum fee albarri waalbahri hatta itha kuntum fee alfulki wajarayna bihim bireehin tayyibatin wafarihoo biha jaatha reehun AAasifun wajaahumu almawju min kulli makanin wathannoo annahum oheeta bihim daAAawoo Allaha mukhliseena lahu alddeena lain anjaytana min hathihi lanakoonanna mina alshshakireena

Translation: ਉਹ ਅੱਲਾਹ ਹੀ ਹੈ ਜਿਹੜਾ ਤੁਹਾਨੂੰ ਥਲ ਤੇ ਜਲ ਵਿਚ ਤੋਰਦਾ ਹੈ ਇੱਥੋਂ ਤਕ ਕਿ ਜਦੋਂ ਤੁਸੀਂ ਕਿਸ਼ਤੀਆਂ ਵਿਚ ਹੁੰਦੇ ਹੋ ਅਤੇ ਉਹ ਬੇੜੀਆਂ ਲੋਕਾਂ ਨੂੰ ਹਵਾਂ ਦੇ ਅਨੁਕੂਲ ਲੈਕੇ ਚਲਦੀਆਂ ਹਨ ਅਤੇ ਤਾਂ ਉਸ ਵੇਲੇ ਇਹਨਾਂ (ਹਵਾਵਾਂ) ਤੋਂ ਸਾਰੇ ਲੋਕ ਖ਼ੁਸ਼ ਹੁੰਦੇ ਹਨ। ਪਰ ਅਚਣਚੇਤ ਉਹਨਾਂ ਉੱਤੇ ਇਕ ਤੇਜ਼ ਹਵਾ ਦਾ ਝੱਖੜ ਆਉਂਦਾ ਹੈ ਅਤੇ ਹਰ ਪਾਸਿਓਂ ਉਹਨਾਂ ’ਤੇ ਲਹਿਰਾਂ ਦੀਆਂ ਚਪੇੜਾਂ ਪੈਣ ਲੱਗਦੀਆਂ ਹਨ ਅਤੇ ਇਹ ਸਮਝਦੇ ਹਨ ਕਿ ਹੁਣ ਅਸੀਂ (ਤੂਫਾਨ ਵਿਚ) ਫਸ ਗਏ, ਉਸ ਸਮੇਂ ਸਾਰੇ ਹੀ ਸਵਾਰ ਕੇਵਲ ਤੇ ਕੇਵਲ ਅੱਲਾਹ ਨੂੰ ਹੀ ਬੇਨਤੀਆਂ ਕਰਦੇ ਹਨ ਕਿ ਜੇ ਤੂੰ ਸਾ` ਇਸ ਬਿਪਤਾ ਤੋਂ ਬਚਾ ਲਵੇਂ ਤਾਂ ਅਸੀਂ ਤੇਰੇ ਸ਼ੁਕਰ ਗੁਜ਼ਾਰ ਬੰਦੇ ਬਣਕੇ ਰਹਾਂਗੇ।[4]

10:23

فَلَمَّآ أَنجَىٰهُمۡ إِذَا هُمۡ يَبۡغُونَ فِي ٱلۡأَرۡضِ بِغَيۡرِ ٱلۡحَقِّۗ يَـٰٓأَيُّهَا ٱلنَّاسُ إِنَّمَا بَغۡيُكُمۡ عَلَىٰٓ أَنفُسِكُمۖ مَّتَٰعَ ٱلۡحَيَوٰةِ ٱلدُّنۡيَاۖ ثُمَّ إِلَيۡنَا مَرۡجِعُكُمۡ فَنُنَبِّئُكُم بِمَا كُنتُمۡ تَعۡمَلُونَ ﴿23﴾

Transliteration: Falamma anjahum itha hum yabghoona fee alardi bighayri alhaqqi ya ayyuha alnnasu innama baghyukum AAala anfusikum mataAAa alhayati alddunya thumma ilayna marjiAAukum fanunabbiokum bima kuntum taAAmaloona

Translation: ਜਦੋਂ ਉਹ (ਅੱਲਾਹ) ਉਹਨਾਂ ਨੂੰ ਬਚਾ ਲੈਂਦਾ ਹੈ ਤਾਂ ਫੇਰ ਉਹੀਓ ਲੋਕ ਧਰਤੀ ਉੱਤੇ ਅਣਹੱਕੀ ਸਰਕਸ਼ੀ ਕਰਨ ਲੱਗ ਜਾਂਦੇ ਹਨ। ਹੇ ਲੋਕੋ! ਤੁਹਾਡੀ ਇਹ ਸਰਕਸ਼ੀ ਤੁਹਾਡੇ ਆਪਣੇ ਹੀ ਵਿਰੁੱਧ ਹੈ, ਤੁਸੀਂ ਸੰਸਾਰਿਕ ਜੀਵਨ ਦਾ ਆਨੰਦ ਮਾਣੋ ਅਤੇ ਤੁਸੀਂ ਸਾਡੇ ਵੱਲ ਹੀ ਪਰਤ ਕੇ ਆਉਣਾ ਹੈ ਉਸ ਸਮੇਂ ਅਸੀਂ ਦੱਸਾਂਗੇ ਕਿ ਤੁਸੀਂ ਕੀ ਕਰਦੇ ਸੀ।

10:24

إِنَّمَا مَثَلُ ٱلۡحَيَوٰةِ ٱلدُّنۡيَا كَمَآءٍ أَنزَلۡنَٰهُ مِنَ ٱلسَّمَآءِ فَٱخۡتَلَطَ بِهِۦ نَبَاتُ ٱلۡأَرۡضِ مِمَّا يَأۡكُلُ ٱلنَّاسُ وَٱلۡأَنۡعَٰمُ حَتَّىٰٓ إِذَآ أَخَذَتِ ٱلۡأَرۡضُ زُخۡرُفَهَا وَٱزَّيَّنَتۡ وَظَنَّ أَهۡلُهَآ أَنَّهُمۡ قَٰدِرُونَ عَلَيۡهَآ أَتَىٰهَآ أَمۡرُنَا لَيۡلًا أَوۡ نَهَارٗا فَجَعَلۡنَٰهَا حَصِيدٗا كَأَن لَّمۡ تَغۡنَ بِٱلۡأَمۡسِۚ كَذَٰلِكَ نُفَصِّلُ ٱلۡأٓيَٰتِ لِقَوۡمٖ يَتَفَكَّرُونَ ﴿24﴾

Transliteration: Innama mathalu alhayati alddunya kamain anzalnahu mina alssamai faikhtalata bihi nabatu alardi mimma yakulu alnnasu waalanAAamu hatta itha akhathati alardu zukhrufaha waizzayyanat wathanna ahluha annahum qadiroona AAalayha ataha amruna laylan aw naharan fajaAAalnaha haseedan kaan lam taghna bialamsi kathalika nufassilu alayati liqawmin yatafakkaroona

Translation: ਸੰਸਾਰਿਕ ਜੀਵਨ ਦੀ ਮਿਸਾਲ ਤਾਂ ਮੀਂਹ ਵਾਂਗ ਹੈ, ਜਿਸ ਨੂੰ ਅਸੀਂ ਅਕਾਸ਼ ਤੋਂ ਬਰਸਾਇਆ ਜਿਸ ਤੋਂ ਧਰਤੀ ਦੀ ਪੈਦਾਵਾਰ ਹੋਈ ਜਿਸ ਨੂੰ ਮਨੁੱਖ ਤੇ ਪਸ਼ੂ ਖਾਂਦੇ ਹਨ। ਜਦੋਂ ਧਰਤੀ ਆਪਣੀ ਬਹਾਰ ਤੇ ਆਈ ਅਤੇ ਫ਼ਸਲਾਂ ਤਿਆਰ ਖਲੋਤੀਆਂ ਸਨ ਅਤੇ ਧਰਤੀ ਦੇ ਮਾਲਿਕਾਂ ਨੇ ਸਮਝਿਆ ਕਿ ਹੁਣ ਉਹ ਇਸ (ਫ਼ਸਲ ਤੋਂ ਲਾਭ ਉਠਾਉਣ) ਦੇ ਸਮਰਥ ਹਨ ਤਾਂ ਸਾਡਾ ਹੁਕਮ (ਅਜ਼ਾਬ ਦਾ) ਰਾਤੀ ਜਾਂ ਦਿਨੇ ਅਚਣਚੇਤ ਆ ਗਿਆ ਅਤੇ ਅਸੀਂ ਉਸ ਨੂੰ ਇਊ ਨਸ਼ਟ ਕਰ ਦਿੱਤਾ ਜਿਵੇਂ ਕੁੱਲ ਉੱਥੇ ਕੁੱਝ ਹੈ ਹੀ ਨਹੀਂ ਸੀ। ਅਸੀਂ ਆਪਣੀਆਂ ਆਇਤਾਂ (ਨਿਸ਼ਾਨੀਆਂ) ਨੂੰ ਇਸੇ ਤਰ੍ਹਾਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ, ਉਹਨਾਂ ਲੋਕਾਂ ਲਈ ਜਿਹੜੇ ਸੂਝ-ਬੂਝ ਰੱਖਦੇ ਹਨ।

10:25

وَٱللَّهُ يَدۡعُوٓاْ إِلَىٰ دَارِ ٱلسَّلَٰمِ وَيَهۡدِي مَن يَشَآءُ إِلَىٰ صِرَٰطٖ مُّسۡتَقِيمٖ ﴿25﴾

Transliteration: WaAllahu yadAAoo ila dari alssalami wayahdee man yashao ila siratin mustaqeemin

Translation: ਅੱਲਾਹ ਸਲਾਮਤੀ ਵਾਲੇ ਘਰ (ਭਾਵ ਜੰਨਤ) ਵੱਲ ਤੁਹਾਨੂੰ ਬੁਲਾਉਂਦਾ ਹੈ ਅਤੇ ਜਿਸ ਨੂੰ ਵੀ ਚਾਹੁੰਦਾ ਹੈ ਸਿੱਧੇ ਰਾਹ ਪਾ ਦਿੰਦਾ ਹੈ।

10:26

لِّلَّذِينَ أَحۡسَنُواْ ٱلۡحُسۡنَىٰ وَزِيَادَةٞۖ وَلَا يَرۡهَقُ وُجُوهَهُمۡ قَتَرٞ وَلَا ذِلَّةٌۚ أُوْلَـٰٓئِكَ أَصۡحَٰبُ ٱلۡجَنَّةِۖ هُمۡ فِيهَا خَٰلِدُونَ ﴿26﴾

Transliteration: Lillatheena ahsanoo alhusna waziyadatun wala yarhaqu wujoohahum qatarun wala thillatun olaika ashabu aljannati hum feeha khalidoona

Translation: ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਲਈ ਭਲਾਈ ਹੀ ਭਲਾਈ ਹੈ ਤੇ (ਦੀਦਾਰੇ ਈਲਾਹੀ ਵਰਗੇ) ਹੋਰ ਵੀ ਵਧੇਰੇ ਇਨਾਮ ਹਨ। ਉਹਨਾਂ ਦੇ ਚਿਹਰਿਆਂ ’ਤੇ ਕੋਈ ਕਾਲਖ ਤੇ ਰੁਸਵਾਈ ਨਹੀਂ ਹੋਵੇਗੀ। ਇਹੋ ਲੋਕ ਜੰਨਤੀ ਹਨ ਜਿੱਥੇ ਉਹ ਸਦਾ ਲਈ ਰਹਿਣਗੇਂ।

10:27

وَٱلَّذِينَ كَسَبُواْ ٱلسَّيِّـَٔاتِ جَزَآءُ سَيِّئَةِۭ بِمِثۡلِهَا وَتَرۡهَقُهُمۡ ذِلَّةٞۖ مَّا لَهُم مِّنَ ٱللَّهِ مِنۡ عَاصِمٖۖ كَأَنَّمَآ أُغۡشِيَتۡ وُجُوهُهُمۡ قِطَعٗا مِّنَ ٱلَّيۡلِ مُظۡلِمًاۚ أُوْلَـٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ ﴿27﴾

Transliteration: Waallatheena kasaboo alssayyiati jazao sayyiatin bimithliha watarhaquhum thillatun ma lahum mina Allahi min AAasimin kaannama oghshiyat wujoohuhum qitaAAan mina allayli muthliman olaika ashabu alnnari hum feeha khalidoona

Translation: ਅਤੇ ਜਿਨ੍ਹਾਂ ਨੇ ਭੈੜੇ ਕੰਮ ਕੀਤੇ ਉਹਨਾਂ ਨੂੰ ਬੁਰਾਈ ਦਾ ਬਦਲਾ ਉਸੇ ਬੁਰਾਈ ਦੇ ਬਰਾਬਰ ਹੀ ਮਿਲੇਗਾ ਅਤੇ ਹੀਣਤਾ ਉਹਨਾਂ ’ਤੇ ਛਾਈ ਹੋਈ ਹੋਵੇਗੀ। ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ। ਇੰਜ ਲੱਗੇਗਾ ਜਿਵੇਂ ਉਹਨਾਂ ਦੇ ਚਿਹਰਿਆਂ ’ਤੇ ਰਾਤ ਦੇ ਕਾਲੇ ਪੜਦੇ ਪਏ ਹੋਏ ਹੋਣ। ਇਹੋ ਲੋਕ ਨਰਕੀ ਹਨ ਜਿੱਥੇ ਉਹ ਸਦਾ ਲਈ ਰਹਿਣਗੇ।

10:28

وَيَوۡمَ نَحۡشُرُهُمۡ جَمِيعٗا ثُمَّ نَقُولُ لِلَّذِينَ أَشۡرَكُواْ مَكَانَكُمۡ أَنتُمۡ وَشُرَكَآؤُكُمۡۚ فَزَيَّلۡنَا بَيۡنَهُمۡۖ وَقَالَ شُرَكَآؤُهُم مَّا كُنتُمۡ إِيَّانَا تَعۡبُدُونَ ﴿28﴾

Transliteration: Wayawma nahshuruhum jameeAAan thumma naqoolu lillatheena ashrakoo makanakum antum washurakaokum fazayyalna baynahum waqala shurakaohum ma kuntum iyyana taAAbudoona

Translation: ਉਹ ਦਿਨ ਜਦੋਂ ਅਸੀਂ ਸਾਰਿਆਂ ਨੂੰ ਇਕੱਠਾ ਕਰਾਂਗੇ ਫੇਰ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਸੀਂ ਤੇ ਤੁਹਾਡੇ ਸ਼ਰੀਕ ਆਪਣੀ-ਆਪਣੀ ਥਾਂ ’ਤੇ ਠਹਿਰੋ ਫੇਰ ਅਸੀਂ ਉਹਨਾਂ ਵਿਚਾਲੇ ਜੁਦਾਈ ਪਾ ਦਿਆਂਗੇ ਅਤੇ ਉਹਨਾਂ ਦੇ ਸ਼ਰੀਕ ਆਖਣਗੇ ਕਿ ਤੁਸੀਂ ਸਾਡੀ ਇਬਾਦਤ ਨਹੀਂ ਸੀ ਕਰਦੇ।

10:29

فَكَفَىٰ بِٱللَّهِ شَهِيدَۢا بَيۡنَنَا وَبَيۡنَكُمۡ إِن كُنَّا عَنۡ عِبَادَتِكُمۡ لَغَٰفِلِينَ ﴿29﴾

Transliteration: Fakafa biAllahi shaheedan baynana wabaynakum in kunna AAan AAibadatikum laghafileena

Translation: ਇਹ ਵੀ ਆਖਣਗੇ ਕਿ ਸਾਡੇ ਤੇ ਤੁਹਾਡੇ ਵਿਚਾਲੇ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਅਸੀਂ (ਇਸ਼ਟ) ਤਾਂ ਤੁਹਾਡੀ ਇਬਾਦਤ ਤੋਂ ਉੱਕਾ ਹੀ ਬੇਖ਼ਬਰ ਹਾਂ।

10:30

هُنَالِكَ تَبۡلُواْ كُلُّ نَفۡسٖ مَّآ أَسۡلَفَتۡۚ وَرُدُّوٓاْ إِلَى ٱللَّهِ مَوۡلَىٰهُمُ ٱلۡحَقِّۖ وَضَلَّ عَنۡهُم مَّا كَانُواْ يَفۡتَرُونَ ﴿30﴾

Transliteration: Hunalika tabloo kullu nafsin ma aslafat waruddoo ila Allahi mawlahumu alhaqqi wadalla AAanhum ma kanoo yaftaroona

Translation: ਉਸ ਵੇਲੇ ਹਰ ਵਿਅਕਤੀ ਆਪਣੇ (ਸੰਸਾਰ ਵਿਚ) ਕੀਤੇ ਹੋਏ ਕੰਮਾਂ ਦੀ ਜਾਂਚ ਕਰ ਲਵੇਗਾ ਅਤੇ ਇਹ ਸਾਰੇ ਹੀ ਲੋਕ ਅੱਲਾਹ ਵੱਲ, ਜਿਹੜਾ ਸਭ ਦਾ ਅਸਲੀ ਮਾਲਿਕ ਹੈ, ਪਰਤਾਏ ਜਾਣਗੇ ਅਤੇ ਜੋ ਕੁੱਝ ਵੀ ਉਹ (ਰੱਬ ਤੇ ਰਸੂਲ ਉੱਤੇ) ਝੂਠ ਘੜ੍ਹਿਆ ਕਰਦੇ ਸੀ, ਉਸ ਸਭ ਅਲੋਪ ਹੋ ਜਾਣਗੇ।

10:31

قُلۡ مَن يَرۡزُقُكُم مِّنَ ٱلسَّمَآءِ وَٱلۡأَرۡضِ أَمَّن يَمۡلِكُ ٱلسَّمۡعَ وَٱلۡأَبۡصَٰرَ وَمَن يُخۡرِجُ ٱلۡحَيَّ مِنَ ٱلۡمَيِّتِ وَيُخۡرِجُ ٱلۡمَيِّتَ مِنَ ٱلۡحَيِّ وَمَن يُدَبِّرُ ٱلۡأَمۡرَۚ فَسَيَقُولُونَ ٱللَّهُۚ فَقُلۡ أَفَلَا تَتَّقُونَ ﴿31﴾

Transliteration: Qul man yarzuqukum mina alssamai waalardi amman yamliku alssamAAa waalabsara waman yukhriju alhayya mina almayyiti wayukhriju almayyita mina alhayyi waman yudabbiru alamra fasayaqooloona Allahu faqul afala tattaqoona

Translation: ਹੇ ਨਬੀ! ਤੁਸੀਂ ਆਖੋ ਕਿ ਉਹ ਕੌਣ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ’ਚੋਂ ਰੋਜ਼ੀ ਦਿੰਦਾ ਹੈ? ਜਾਂ ਉਹ ਕੌਣ ਹੈ ਜਿਹੜਾ ਅੱਖਾਂ ਤੇ ਕੰਨਾਂ ਦਾ ਮਾਲਿਕ ਹੈ? ਅਤੇ ਉਹ ਕੌਣ ਹੈ ਜਿਹੜਾ ਜਾਨਦਾਰਾਂ ’ਚੋਂ ਬੇਜਾਨ ਅਤੇ ਬੇਜਾਨਾਂ ’ਚੋਂ ਜਾਨਦਾਰ ਨੂੰ ਕੱਢਦਾ ਹੈ? ਉਹ ਕੌਣ ਹੈ ਜਿਹੜਾ ਸਾਰੇ ਕੰਮਾਂ ਦੀ ਬਿਊਂਤ ਬਣਾਉਂਦਾ ਹੈ? ਉਹ (ਕਾਫ਼ਿਰ) ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ। ਤਾਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਫੇਰ ਤੁਸੀਂ (ਅੱਲਾਹ ਤੋਂ) ਡਰਦੇ ਕਿਉਂ ਨਹੀਂ?

10:32

فَذَٰلِكُمُ ٱللَّهُ رَبُّكُمُ ٱلۡحَقُّۖ فَمَاذَا بَعۡدَ ٱلۡحَقِّ إِلَّا ٱلضَّلَٰلُۖ فَأَنَّىٰ تُصۡرَفُونَ ﴿32﴾

Transliteration: Fathalikumu Allahu rabbukumu alhaqqu famatha baAAda alhaqqi illa alddalalu faanna tusrafoona

Translation: ਸੋ ਇਹੋ ਅੱਲਾਹ ਹੈ ਜਿਹੜਾ ਤੁਹਾਡਾ ਸੱਚਾ ਮਾਲਿਕ ਹੈ। ਇਸ ਸੱਚਾਈ ਮਗਰੋਂ ਛੁੱਟ ਗੁਮਰਾਹੀ ਤੋਂ ਹੋਰ ਕੀ ਰਹਿ ਗਿਆ ਹੈ ? ਫੇਰ ਤੁਸੀਂ ਕਿੱਧਰ ਫਿਰੀ ਜਾਂਦੇ ਹੈ ?

10:33

كَذَٰلِكَ حَقَّتۡ كَلِمَتُ رَبِّكَ عَلَى ٱلَّذِينَ فَسَقُوٓاْ أَنَّهُمۡ لَا يُؤۡمِنُونَ ﴿33﴾

Transliteration: Kathalika haqqat kalimatu rabbika AAala allatheena fasaqoo annahum la yuminoona

Translation: (ਹੇ ਨਬੀ!) ਇਸੇ ਤਰ੍ਹਾਂ ਤੁਹਾਡੇ ਰੱਬ ਦੀ ਇਹ ਗੱਲ ਕਿ ਨਾ-ਫ਼ਰਮਾਨ ਲੋਕ ਈਮਾਨ ਨਹੀਂ ਲਿਆਉਣਗੇ ਸਾਰੇ ਹੀ ਝੂਠੇ ਲੋਕਾਂ ਪ੍ਰਤੀ ਸੱਚ ਸਾਬਿਤ ਹੋ ਗਈ ਹੈ।

10:34

قُلۡ هَلۡ مِن شُرَكَآئِكُم مَّن يَبۡدَؤُاْ ٱلۡخَلۡقَ ثُمَّ يُعِيدُهُۥۚ قُلِ ٱللَّهُ يَبۡدَؤُاْ ٱلۡخَلۡقَ ثُمَّ يُعِيدُهُۥۖ فَأَنَّىٰ تُؤۡفَكُونَ ﴿34﴾

Transliteration: Qul hal min shurakaikum man yabdao alkhalqa thumma yuAAeeduhu quli Allahu yabdao alkhalqa thumma yuAAeeduhu faanna tufakoona

Translation: (ਹੇ ਨਬੀ!) ਤੁਸੀਂ ਇਹ ਪੁੱਛੋ ਕੀ ਤੁਹਾਡੇ ਥਾਪੇ ਹੋਏ ਸ਼ਰੀਕਾਂ ਵਿੱਚੋਂ ਕੌਣ ਹੈ ਜਿਹੜਾ ਪਹਿਲੀ ਵਾਰ ਰਚਨਾ ਕਰੇ ਅਤੇ ਮੁੜ ਦੁਬਾਰਾ ਉਸੇ ਦੀ ਰਚਨਾ ਕਰੇ? ਤੁਸੀਂ ਆਖ ਦਿਓ ਕਿ ਪਹਿਲੀ ਵਾਰ ਵੀ ਅੱਲਾਹ ਹੀ ਰਚਨਾ ਕਰਦਾ ਹੈ, ਮੁੜ ਦੁਬਾਰਾ ਵੀ ਉਹੀਓ ਰਚਨਾ ਕਰੇਗਾ। ਤੁਸੀਂ ਕਿਹੜੇ ਪੁੱਠੇ ਰਾਹ ਤੁਰੇ ਫ਼ਿਰਦੇ ਹੋ?

10:35

قُلۡ هَلۡ مِن شُرَكَآئِكُم مَّن يَهۡدِيٓ إِلَى ٱلۡحَقِّۚ قُلِ ٱللَّهُ يَهۡدِي لِلۡحَقِّۗ أَفَمَن يَهۡدِيٓ إِلَى ٱلۡحَقِّ أَحَقُّ أَن يُتَّبَعَ أَمَّن لَّا يَهِدِّيٓ إِلَّآ أَن يُهۡدَىٰۖ فَمَا لَكُمۡ كَيۡفَ تَحۡكُمُونَ ﴿35﴾

Transliteration: Qul hal min shurakaikum man yahdee ila alhaqqi quli Allahu yahdee lilhaqqi afaman yahdee ila alhaqqi ahaqqu an yuttabaAAa amman la yahiddee illa an yuhda fama lakum kayfa tahkumoona

Translation: (ਹੇ ਨਬੀ!) ਤੁਸੀਂ (ਇਹਨਾਂ ਮੁਸ਼ਰਿਕਾਂ ਤੋਂ) ਪੁੱਛੋ, ਕੀ ਤੁਹਾਡੇ ਸ਼ਰੀਕਾਂ ਵਿੱਚੋਂ ਕੋਈ ਹੈ ਜਿਹੜਾ ਹੱਕ ਸੱਚ ਦੀ ਹਿਦਾਇਤ ਦਿੰਦਾ ਹੋਵੇ? ਆਖ ਦਿਓ ਕਿ ਅੱਲਾਹ ਹੱਕ ਦੀ ਹਿਦਾਇਤ ਦਿੰਦਾਂ ਹੈ। ਫੇਰ ਕੀ ਉਹ ਜਿਹੜਾ ਹੱਕ ਦੀ ਹਿਦਾਇਤ ਦਿੰਦਾ ਹੈ ਉਹ ਇਸ ਗੱਲ ਦਾ ਅਧਿਕਾਰ ਰੱਖਦਾ ਹੈ ਕਿ ਉਸ ਦੀ ਪੈਰਵੀ ਕੀਤੀ ਜਾਵੇ? ਜਾਂ ਉਹ (ਹੱਕਦਾਰ)ਹੈ ਜਿਹੜਾ ਆਪ ਹੀ ਰਾਹੋਂ ਭੁਲਿਆ ਹੋਵੇ? ਸਗੋਂ ਉਸੇ ਨੂੰ ਹੱਕ ਦੀ ਨਸੀਹਤ ਕੀਤੀ ਜਾਵੇ। ਤੁਹਾਨੂੰ ਕੀ ਹੋ ਗਿਆ ਹੈ ਤੁਸੀਂ ਕਿਹੋ ਜਿਹੇ (ਗ਼ਲਤ) ਫ਼ੈਸਲੇ ਕਰਦੇ ਹੋ ?

10:36

وَمَا يَتَّبِعُ أَكۡثَرُهُمۡ إِلَّا ظَنًّاۚ إِنَّ ٱلظَّنَّ لَا يُغۡنِي مِنَ ٱلۡحَقِّ شَيۡـًٔاۚ إِنَّ ٱللَّهَ عَلِيمُۢ بِمَا يَفۡعَلُونَ ﴿36﴾

Transliteration: Wama yattabiAAu aktharuhum illa thannan inna alththanna la yughnee mina alhaqqi shayan inna Allaha AAaleemun bima yafAAaloona

Translation: ਅਤੇ ਉਹਨਾਂ ਕਾਫ਼ਿਰਾਂ ਵਿੱਚੋਂ ਬਹੁਤੇ ਤਾਂ ਗੁਮਾਨ (ਅਟਕਲ ਪੱਚੂ ਖ਼ਿਆਲ) ਦੇ ਹੀ ਪਿੱਛੇ ਲੱਗੇ ਰਹਿੰਦੇ ਹਨ। ਜਦ ਕਿ ਗੁਮਾਨ ਹਕੀਕਤ ਦੇ ਮੁਕਾਬਲੇ ਕੁੱਝ ਵੀ ਲਾਭਦਾਇਕ ਨਹੀਂ। ਬੇਸ਼ੱਕ ਅੱਲਾਹ ਉਹ ਸਭ ਚੰਗੀ ਤਰ੍ਹਾਂ ਜਾਣਦਾ ਹੈ ਜੋ ਕੁੱਝ ਉਹ ਕਰ ਰਹੇ ਹਨ।

10:37

وَمَا كَانَ هَٰذَا ٱلۡقُرۡءَانُ أَن يُفۡتَرَىٰ مِن دُونِ ٱللَّهِ وَلَٰكِن تَصۡدِيقَ ٱلَّذِي بَيۡنَ يَدَيۡهِ وَتَفۡصِيلَ ٱلۡكِتَٰبِ لَا رَيۡبَ فِيهِ مِن رَّبِّ ٱلۡعَٰلَمِينَ ﴿37﴾

Transliteration: Wama kana hatha alquranu an yuftara min dooni Allahi walakin tasdeeqa allathee bayna yadayhi watafseela alkitabi la rayba feehi min rabbi alAAalameena

Translation: ਇਹ .ਕੁਰਆਨ ਅਜਿਹਾ ਨਹੀਂ ਕਿ ਅੱਲਾਹ ਦੀ (ਵਹੀ) ਤੋਂ ਬਿਨਾਂ ਹੀ (ਆਪਣੇ ਕੋਲੋਂ) ਘੜ੍ਹ ਲਿਆ ਹੋਵੇ, ਸਗੋਂ ਇਹ ਤਾਂ (ਉਹਨਾਂ ਕਿਤਾਬਾਂ ਦੀ) ਪੁਸ਼ਟੀ ਕਰਦਾ ਹੈ ਜਿਹੜੀਆਂ ਇਸ ਤੋਂ ਪਹਿਲਾਂ (ਰੱਬ ਵੱਲੋਂ) ਉਤਾਰੀਆਂ ਜਾ ਚੁੱਕੀਆਂ ਹਨ ਅਤੇ ਉਹਨਾਂ ਸਾਰੀਆਂ ਕਿਤਾਬਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦੇਣ ਵਾਲੀ ਕਿਤਾਬ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਇਹ (.ਕੁਰਆਨ) ਸਾਰੇ ਜਹਾਨਾਂ ਦੇ ਰੱਬ ਵੱਲੋਂ ਹੈ।[5]

10:38

أَمۡ يَقُولُونَ ٱفۡتَرَىٰهُۖ قُلۡ فَأۡتُواْ بِسُورَةٖ مِّثۡلِهِۦ وَٱدۡعُواْ مَنِ ٱسۡتَطَعۡتُم مِّن دُونِ ٱللَّهِ إِن كُنتُمۡ صَٰدِقِينَ ﴿38﴾

Transliteration: Am yaqooloona iftarahu qul fatoo bisooratin mithlihi waodAAoo mani istataAAtum min dooni Allahi in kuntum sadiqeena

Translation: ਕੀ ਇਹ (ਕਾਫ਼ਿਰ) ਲੋਕ ਆਖਦੇ ਹਨ ਕਿ ਪੈਗ਼ੰਬਰ ਨੇ ਇਸ (.ਕੁਰਆਨ) ਨੂੰ ਘੜ੍ਹ ਲਿਆ ਹੈ? (ਹੇ ਮੁਹੰਮਦ ਸ:!) ਆਖੋ ਕਿ ਰਤਾ ਤੁਸੀਂ ਅਜਿਹੀ ਇਕ ਸੂਰਤ ਹੀ ਬਣਾ ਲਿਆਓ ਅਤੇ ਜਿਨ੍ਹਾਂ (ਇਸ਼ਟਾਂ) ਨੂੰ, ਛੁੱਟ ਅੱਲਾਹ ਤੋਂ, ਮਦਦ ਲਈ ਬੁਲਾ ਸਕਦੇ ਹੋ ਬੁਲਾ ਲਓ, ਜੇ ਤੁਸੀਂ ਸੱਚੇ ਹੋ।

10:39

بَلۡ كَذَّبُواْ بِمَا لَمۡ يُحِيطُواْ بِعِلۡمِهِۦ وَلَمَّا يَأۡتِهِمۡ تَأۡوِيلُهُۥۚ كَذَٰلِكَ كَذَّبَ ٱلَّذِينَ مِن قَبۡلِهِمۡۖ فَٱنظُرۡ كَيۡفَ كَانَ عَٰقِبَةُ ٱلظَّـٰلِمِينَ ﴿39﴾

Transliteration: Bal kaththaboo bima lam yuheetoo biAAilmihi walamma yatihim taweeluhu kathalika kaththaba allatheena min qablihim faonthur kayfa kana AAaqibatu alththalimeena

Translation: ਸਗੋਂ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਝੁਠਲਾਇਆ ਹੈ ਜਿਸ ਨੂੰ ਇਹ ਆਪਣੇ ਗਿਆਨ ਦੇ ਘੇਰੇ ਵਿਚ ਨਹੀਂ ਲਿਆ ਸਕਦੇ, ਅਤੇ ਅਜੇ ਤਕ ਜਿਸ ਦੀ ਹਕੀਕਤ ਵੀ ਇਹਨਾਂ ਦੇ ਸਾਹਮਣੇ ਪ੍ਰਗਟ ਨਹੀਂ ਹੋਈ। ਜਿਹੜੇ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਲੋਕੀ ਹੋਏ ਸਨ, ਇਸੇ ਪ੍ਰਕਾਰ ਉਹਨਾਂ ਨੇ ਵੀ (ਰੱਬੀ ਕਿਤਾਬਾਂ ਨੂੰ) ਝੁਠਲਾਇਆ ਸੀ। ਸੋ ਵੇਖ ਲਵੋ, ਉਹਨਾਂ ਜ਼ਾਲਮਾਂ ਦਾ ਅੰਤ ਕਿਹੋ ਜਿਹਾ ਹੋਇਆ ਸੀ।

10:40

وَمِنۡهُم مَّن يُؤۡمِنُ بِهِۦ وَمِنۡهُم مَّن لَّا يُؤۡمِنُ بِهِۦۚ وَرَبُّكَ أَعۡلَمُ بِٱلۡمُفۡسِدِينَ ﴿40﴾

Transliteration: Waminhum man yuminu bihi waminhum man la yuminu bihi warabbuka aAAlamu bialmufsideena

Translation: ਹੇ ਨਬੀ! ਇਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਅਜਿਹੇ ਹਨ ਜਿਹੜੇ (ਇਸ .ਕੁਰਆਨ ਉੱਤੇ) ਈਮਾਨ ਲਿਆਉਣਗੇ ਅਤੇ ਕੁੱਝ ਅਜਿਹੇ ਹਨ ਜਿਹੜੇ ਈਮਾਨ ਨਹੀਂ ਲਿਆਉਣਗੇ। ਤੁਹਾਡਾ ਰੱਬ ਫ਼ਸਾਦੀਆਂ ਨੂੰ ਚੰਗਾ ਤਰ੍ਹਾਂ ਜਾਣਦਾ ਹੈ।

10:41

وَإِن كَذَّبُوكَ فَقُل لِّي عَمَلِي وَلَكُمۡ عَمَلُكُمۡۖ أَنتُم بَرِيٓـُٔونَ مِمَّآ أَعۡمَلُ وَأَنَا۠ بَرِيٓءٞ مِّمَّا تَعۡمَلُونَ ﴿41﴾

Transliteration: Wain kaththabooka faqul lee AAamalee walakum AAamalukum antum bareeoona mimma aAAmalu waana bareeon mimma taAAmaloona

Translation: (ਹੇ ਨਬੀ!) ਜੇਕਰ ਉਹ ਤੁਹਾਨੂੰ ਝੁਠਲਾਉਣ ਤਾਂ ਉਨ੍ਹਾਂ ਨੂੰ ਆਖੋ ਕਿ ਮੇਰਾ ਅਮਲ (ਕਰਨੀ) ਮੇਰੇ ਲਈ ਹੈ, ਤੁਹਾਡਾ ਅਮਲ ਤੁਹਾਡੇ ਲਈ ਹੈ। ਤੁਸੀਂ ਮੇਰੇ ਅਮਲਾਂ ਤੋਂ ਬਰੀ ਹੋ ਤੇ ਮੈਂ ਤੁਹਾਡੇ ਅਮਲਾਂ ਤੋਂ ਬਰੀ ਹਾਂ।

10:42

وَمِنۡهُم مَّن يَسۡتَمِعُونَ إِلَيۡكَۚ أَفَأَنتَ تُسۡمِعُ ٱلصُّمَّ وَلَوۡ كَانُواْ لَا يَعۡقِلُونَ ﴿42﴾

Transliteration: Waminhum man yastamiAAoona ilayka afaanta tusmiAAu alssumma walaw kanoo la yaAAqiloona

Translation: ਇਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਤੁਹਾਡੀਆਂ ਗੱਲਾਂ ਧਿਆਨ ਨਾਲ ਸੁਣਦੇ ਹਨ ਕੀ ਤੁਸੀਂ (ਹੇ ਮੁਹੰਮਦ ਸ:!) ਬੋਲਿਆਂ ਨੂੰ ਸੁਣਾ ਸਕਦੇ ਹੋ ਭਾਵੇਂ ਉਹਨਾਂ ਨੂੰ ਅਕਲ ਹੀ ਨਾ ਹੋਵੇ ?

10:43

وَمِنۡهُم مَّن يَنظُرُ إِلَيۡكَۚ أَفَأَنتَ تَهۡدِي ٱلۡعُمۡيَ وَلَوۡ كَانُواْ لَا يُبۡصِرُونَ ﴿43﴾

Transliteration: Waminhum man yanthuru ilayka afaanta tahdee alAAumya walaw kanoo la yubsiroona

Translation: ਅਤੇ ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਤੁਹਾਡੇ ਵੱਲ ਵੇਖ ਰਹੇ ਹਨ। ਕੀ ਤੁਸੀਂ ਅੰਨਿਆਂ ਨੂੰ ਰਾਹ ਵਿਖਾ ਸਕਦੇ ਹੋ ? ਭਾਵੇਂ ਉਹਨਾਂ ਨੂੰ ਵਿਖਾਈ ਵੀ ਨਾ ਦਿੰਦਾ ਹੋਵੇ।

10:44

إِنَّ ٱللَّهَ لَا يَظۡلِمُ ٱلنَّاسَ شَيۡـٔٗا وَلَٰكِنَّ ٱلنَّاسَ أَنفُسَهُمۡ يَظۡلِمُونَ ﴿44﴾

Transliteration: Inna Allaha la yathlimu alnnasa shayan walakinna alnnasa anfusahum yathlimoona

Translation: ਬੇਸ਼ੱਕ ਅੱਲਾਹ ਲੋਕਾਂ ’ਤੇ ਜ਼ੁਲਮ ਨਹੀਂ ਕਰਦਾ ਲੋਕੀ ਤਾਂ ਆਪਣੇ ’ਤੇ ਆਪ ਹੀ ਜ਼ੁਲਮ ਕਰਦੇ ਹਨ।

10:45

وَيَوۡمَ يَحۡشُرُهُمۡ كَأَن لَّمۡ يَلۡبَثُوٓاْ إِلَّا سَاعَةٗ مِّنَ ٱلنَّهَارِ يَتَعَارَفُونَ بَيۡنَهُمۡۚ قَدۡ خَسِرَ ٱلَّذِينَ كَذَّبُواْ بِلِقَآءِ ٱللَّهِ وَمَا كَانُواْ مُهۡتَدِينَ ﴿45﴾

Transliteration: Wayawma yahshuruhum kaan lam yalbathoo illa saAAatan mina alnnahari yataAAarafoona baynahum qad khasira allatheena kaththaboo biliqai Allahi wama kanoo muhtadeena

Translation: ਉਹਨਾਂ ਨੂੰ ਉਹ ਵੇਲਾ ਵੀ ਚੇਤੇ ਕਰਵਾਓ ਜਦੋਂ ਅੱਲਾਹ ਇਹਨਾਂ ਸਭ ਨੂੰ (ਆਪਣੇ ਹਜ਼ੂਰ) ਇਕੱਠਾ ਕਰੇਗਾ (ਤਾਂ ਇਹ ਸਮਝਣਗੇ) ਕਿ ਜਿਵੇਂ ਉਹ ਸੰਸਾਰ ਵਿਚ ਦਿਨ ਦੀਆਂ ਕੁੱਝ ਘੜੀਆਂ ਤੋਂ ਵੱਧ ਨਹੀਂ ਰਹੇ ਹੋਣਗੇ ਅਤੇ ਆਪਸ ਵਿਚ ਇਕ ਦੂਜੇ ਨੂੰ ਪਛਾਣ ਲੈਣਗੇ। ਹਕੀਕਤ ਵਿਚ ਉਹੀਓ ਲੋਕ, ਜਿਨ੍ਹਾਂ ਨੇ ਅੱਲਾਹ ਦੀ ਮਿਲਣੀ ਨੂੰ ਝੂਠ ਸਮਝਿਆ, ਘਾਟੇ ਵਿਚ ਰਹਿਣਗੇ ਅਤੇ ਉਹ ਇਹ ਹਿਦਾਇਤ ਪਾਉਣ ਵਾਲੇ ਨਹੀਂ ਸੀ।

10:46

وَإِمَّا نُرِيَنَّكَ بَعۡضَ ٱلَّذِي نَعِدُهُمۡ أَوۡ نَتَوَفَّيَنَّكَ فَإِلَيۡنَا مَرۡجِعُهُمۡ ثُمَّ ٱللَّهُ شَهِيدٌ عَلَىٰ مَا يَفۡعَلُونَ ﴿46﴾

Transliteration: Waimma nuriyannaka baAAda allathee naAAiduhum aw natawaffayannaka failayna marjiAAuhum thumma Allahu shaheedun AAala ma yafAAaloona

Translation: ਜਿਸ (ਅਜ਼ਾਬ) ਦਾ ਵਾਅਦਾ ਅਸੀਂ (ਇਹਨਾਂ ਕਾਫ਼ਿਰਾਂ ਨਾਲ) ਕਰ ਰਹੇ ਹਾਂ, (ਹੇ ਮੁਹੰਮਦ) ਜੇ ਅਸੀਂ ਉਸ ਵਿੱਚੋਂ ਥੋੜ੍ਹਾ ਜਿਹਾ ਅਜ਼ਾਬ ਤੁਹਾਡੇ ਜਿਊਂਦੇ ਜੀ ਤੁਹਾਨੂੰ ਵਿਖਾ ਦਾਈਏ ਜਾਂ ਉਸ ਤੋਂ ਪਹਿਲਾਂ ਤੁਹਾਨੂੰ ਉਠਾ ਲਈਏ ਹਰ ਹਾਲ ਵਿਚ ਉਹਨਾਂ ਨੇ ਸਾਡੇ ਵੱਲ ਹੀ ਪਰਤਣਾ ਹੈ। ਅੱਲਾਹ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਦਾ ਗਵਾਹ ਹੈ।

10:47

وَلِكُلِّ أُمَّةٖ رَّسُولٞۖ فَإِذَا جَآءَ رَسُولُهُمۡ قُضِيَ بَيۡنَهُم بِٱلۡقِسۡطِ وَهُمۡ لَا يُظۡلَمُونَ ﴿47﴾

Transliteration: Walikulli ommatin rasoolun faitha jaa rasooluhum qudiya baynahum bialqisti wahum la yuthlamoona

Translation: ਹਰ ਉੱਮਤ (ਕੌਮ) ਦਾ ਇਕ ਰਸੂਲ ਹੈ, ਜਦੋਂ ਉਸ (ਕੌਮ) ਦਾ ਰਸੂਲ ਆ ਜਾਂਦਾ ਹੈ ਤਾਂ ਉਹਨਾਂ ਦਾ ਫ਼ੈਸਲਾ (ਉਹਨਾਂ ਦੇ ਕਰਮਾਂ ਅਨੁਸਾਰ) ਇਨਸਾਫ਼ ਨਾਲ ਕੀਤਾ ਜਾਂਦਾ ਹੈ ਉਹਨਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਕੀਤਾ ਜਾਂਦਾ।

10:48

وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ ﴿48﴾

Transliteration: Wayaqooloona mata hatha alwaAAdu in kuntum sadiqeena

Translation: ਇਹ (ਕਾਫ਼ਿਰ) ਲੋਕ ਆਖਦੇ ਹਨ ਕਿ ਇਹ (ਅਜ਼ਾਬ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸੱਚੇ ਹੋ? (ਤਾਂ ਦੱਸੋ)।

10:49

قُل لَّآ أَمۡلِكُ لِنَفۡسِي ضَرّٗا وَلَا نَفۡعًا إِلَّا مَا شَآءَ ٱللَّهُۗ لِكُلِّ أُمَّةٍ أَجَلٌۚ إِذَا جَآءَ أَجَلُهُمۡ فَلَا يَسۡتَـٔۡخِرُونَ سَاعَةٗ وَلَا يَسۡتَقۡدِمُونَ ﴿49﴾

Transliteration: Qul la amliku linafsee darran wala nafAAan illa ma shaa Allahu likulli ommatin ajalun itha jaa ajaluhum fala yastakhiroona saAAatan wala yastaqdimoona

Translation: (ਹੇ ਨਬੀ!) ਤੁਸੀਂ ਕਹਿ ਦਿਓ ਕਿ ਮੇਰੇ ਹੱਥ ਵਿਚ ਕਿਸੇ ਤਰ੍ਹਾਂ ਦਾ ਲਾਭ ਜਾਂ ਹਾਨੀ ਪਹੁੰਚਾਉਣ ਦਾ ਅਧਿਕਾਰ ਨਹੀਂ। ਉਹੀਓ ਹੁੰਦਾ ਹੈ ਜੋ ਅੱਲਾਹ ਦੀ ਇੱਛਾ ਹੁੰਦੀ ਹੈ। ਹਰ ਉੱਮਤ ਲਈ ਇਕ ਸਮਾਂ (ਧਰਤੀ ਉੱਤੇ ਵਸਣ ਦਾ) ਨਿਯਤ ਹੈ ਜਦੋਂ ਉਹਨਾਂ ਦਾ ਨਿਯਤ ਸਮਾਂ ਆ ਜਾਂਦਾ ਹੈ ਤਾਂ ਇਕ ਘੜੀ ਵੀ ਅੱਗੇ-ਪਿੱਛੇ ਨਹੀਂ ਹੋ ਸਕਦੀ।

10:50

قُلۡ أَرَءَيۡتُمۡ إِنۡ أَتَىٰكُمۡ عَذَابُهُۥ بَيَٰتًا أَوۡ نَهَارٗا مَّاذَا يَسۡتَعۡجِلُ مِنۡهُ ٱلۡمُجۡرِمُونَ ﴿50﴾

Transliteration: Qul araaytum in atakum AAathabuhu bayatan aw naharan matha yastaAAjilu minhu almujrimoona

Translation: (ਹੇ ਨਬੀ!) ਤੁਸੀਂ ਪੁੱਛੋ ਕਿ ਜੇ ਤੁਹਾਡੇ ’ਤੇ ਅੱਲਾਹ ਦਾ ਅਜ਼ਾਬ ਅਚਨਚੇਤ ਰਾਤੀਂ ਜਾਂ ਦਿਨੀਂ ਆ ਜਾਵੇ ਤਾਂ ਤੁਸੀਂ ਕੀ ਕਰੋਗੇ? ਕਿਹੜੀ ਚੀਜ਼ ਹੈ ਜਿਸ ਲਈ ਅਪਰਾਧੀ ਲੋਕ ਛੇਤੀ ਕਰ ਰਹੇ ਹਨ?

10:51

أَثُمَّ إِذَا مَا وَقَعَ ءَامَنتُم بِهِۦٓۚ ءَآلۡـَٰٔنَ وَقَدۡ كُنتُم بِهِۦ تَسۡتَعۡجِلُونَ ﴿51﴾

Transliteration: Athumma itha ma waqaAAa amantum bihi alana waqad kuntum bihi tastaAAjiloona

Translation: ਕੀ ਜਦੋਂ ਉਹ (ਅਜ਼ਾਬ) ਤੁਹਾਡੇ ’ਤੇ ਆ ਪਏਗਾ ਤੁਸੀਂ ਫੇਰ ਈਮਾਨ ਲਿਆਉਂਗੇ? (ਉਸ ਸਮੇਂ ਕਿਹਾ ਜਾਵੇਗਾ, ਕੀ ਈਮਾਨ ਹੁਣ ਲਿਆਏ ਹੋ?) ਜਦ ਕਿ ਇਸ (ਅਜ਼ਾਬ) ਲਈ ਤੁਸੀਂ ਛੇਤੀ ਕਰ ਰਹੇ ਸੀ।

10:52

ثُمَّ قِيلَ لِلَّذِينَ ظَلَمُواْ ذُوقُواْ عَذَابَ ٱلۡخُلۡدِ هَلۡ تُجۡزَوۡنَ إِلَّا بِمَا كُنتُمۡ تَكۡسِبُونَ ﴿52﴾

Transliteration: Thumma qeela lillatheena thalamoo thooqoo AAathaba alkhuldi hal tujzawna illa bima kuntum taksiboona

Translation: ਜ਼ਾਲਮਾਂ ਨੂੰ ਆਖਿਆ ਜਾਵੇਗਾ ਕਿ ਹੁਣ ਸਦਾ ਲਈ ਅਜ਼ਾਬ ਦਾ ਸੁਆਦ ਲਵੋ ਤੁਹਾਨੂੰ ਤੁਹਾਡੇ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।

10:53

وَيَسۡتَنۢبِـُٔونَكَ أَحَقٌّ هُوَۖ قُلۡ إِي وَرَبِّيٓ إِنَّهُۥ لَحَقّٞۖ وَمَآ أَنتُم بِمُعۡجِزِينَ ﴿53﴾

Transliteration: Wayastanbioonaka ahaqqun huwa qul ee warabbee innahu lahaqqun wama antum bimuAAjizeena

Translation: (ਹੇ ਨਬੀ!) ਇਹ ਜ਼ਾਲਮ ਤੁਹਾਥੋਂ ਪੁੱਛਦੇ ਹਨ, ਕੀ ਅਜ਼ਾਬ ਦਾ ਆਉਣਾ ਸੱਚ ਹੈ? ਤੁਸੀਂ ਆਖ ਦਿਓ ਕਿ ਹਾਂ! (ਸੱਚ ਹੈ) ਕਸਮ ਹੈ ਮੇਰੇ ਪਾਲਣਹਾਰ ਦੀ ਕਿ ਇਹਦਾ ਆਉਣਾ ਸੱਚ ਹੈ ਅਤੇ ਤੁਸੀਂ ਕਿਸੇ ਤਰ੍ਹਾਂ ਵੀ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ।

10:54

وَلَوۡ أَنَّ لِكُلِّ نَفۡسٖ ظَلَمَتۡ مَا فِي ٱلۡأَرۡضِ لَٱفۡتَدَتۡ بِهِۦۗ وَأَسَرُّواْ ٱلنَّدَامَةَ لَمَّا رَأَوُاْ ٱلۡعَذَابَۖ وَقُضِيَ بَيۡنَهُم بِٱلۡقِسۡطِ وَهُمۡ لَا يُظۡلَمُونَ ﴿54﴾

Transliteration: Walaw anna likulli nafsin thalamat ma fee alardi laiftadat bihi waasarroo alnnadamata lamma raawoo alAAathaba waqudiya baynahum bialqisti wahum la yuthlamoona

Translation: ਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ ਮਾਲ ਹੋਵੇ ਤਾਂ ਉਹ ਨਰਕ ਦੇ ਅਜ਼ਾਬ ਤੋਂ ਬਚਣ ਲਈ ਸਭ ਕੁੱਝ ਫ਼ਿਦਿਆ (ਛੁਡਵਾਈ ਵਜੋਂ) ਵਿਚ ਦੇ ਦੇਵੇ।[6] ਜਦੋਂ ਇਹ (ਅਪਰਾਧੀ) ਅਜ਼ਾਬ ਨੂੰ ਵੇਖਣਗੇ ਤਾਂ ਉਹ ਆਪਣੇ ਦਿਲੋਂ ਵੀ ਤੇ ਜ਼ਾਹਰੋਂ ਵੀ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਨਗੇ। ਅਤੇ ਉਹਨਾਂ ਦਾ ਫ਼ੈਸਲਾ ਇੰਨਸਾਫ਼ ਨਾਲ ਹੋਵੇਗਾ, ਕਿਸੇ ਪ੍ਰਕਾਰ ਦੀ ਵਧੀਕੀ ਨਹੀਂ ਹੋਵੇਗੀ।

10:55

أَلَآ إِنَّ لِلَّهِ مَا فِي ٱلسَّمَٰوَٰتِ وَٱلۡأَرۡضِۗ أَلَآ إِنَّ وَعۡدَ ٱللَّهِ حَقّٞ وَلَٰكِنَّ أَكۡثَرَهُمۡ لَا يَعۡلَمُونَ ﴿55﴾

Transliteration: Ala inna lillahi ma fee alssamawati waalardi ala inna waAAda Allahi haqqun walakinna aktharahum la yaAAlamoona

Translation: (ਹੇ ਲੋਕੋ!) ਖ਼ਬਰਦਾਰ ਜਿੰਨੀਆਂ ਵੀ ਚੀਜ਼ਾਂ ਅਕਾਸ਼ਾਂ ਤੇ ਧਰਤੀ ਵਿਚ ਹਨ, ਉਨ੍ਹਾਂ ਸਭ ਦਾ ਮਾਲਿਕ ਅੱਲਾਹ ਹੀ ਹੈ। ਯਾਦ ਰੱਖੋ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਪਰ ਇਹ ਗੱਲ ਬਹੁਤ ਹੀ ਘੱਟ ਲੋਕ ਜਾਣਦੇ ਹਨ।

10:56

هُوَ يُحۡيِۦ وَيُمِيتُ وَإِلَيۡهِ تُرۡجَعُونَ ﴿56﴾

Transliteration: Huwa yuhyee wayumeetu wailayhi turjaAAoona

Translation: ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ ਅਤੇ ਤੁਸੀਂ ਸਭ ਨੇ ਉਸੇ (ਅੱਲਾਹ) ਵੱਲੋਂ ਪਰਤਣਾ ਹੈ।

10:57

يَـٰٓأَيُّهَا ٱلنَّاسُ قَدۡ جَآءَتۡكُم مَّوۡعِظَةٞ مِّن رَّبِّكُمۡ وَشِفَآءٞ لِّمَا فِي ٱلصُّدُورِ وَهُدٗى وَرَحۡمَةٞ لِّلۡمُؤۡمِنِينَ ﴿57﴾

Transliteration: Ya ayyuha alnnasu qad jaatkum mawAAithatun min rabbikum washifaon lima fee alssudoori wahudan warahmatun lilmumineena

Translation: ਹੇ ਲੋਕੋ! ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਸੀਹਤ ਦੀ ਕਿਤਾਬ ਆ ਗਈ ਹੈ। ਜੋ ਵੀ ਤੁਹਾਡੇ ਮਨਾਂ ਵਿਚ (ਗੁੱਸਾਂ, ਲਾਲਚ, ਈਰਖਾ, ਕੰਜੂਸੀ ਹਵਸ, ਨਫ਼ਰਤ ਆਦਿ) ਦੇ ਰੋਗ ਹਨ, ਇਹ ਉਹਨਾਂ ਸਭ ਦਾ ਇਲਾਜ ਹੈ ਅਤੇ ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।

10:58

قُلۡ بِفَضۡلِ ٱللَّهِ وَبِرَحۡمَتِهِۦ فَبِذَٰلِكَ فَلۡيَفۡرَحُواْ هُوَ خَيۡرٞ مِّمَّا يَجۡمَعُونَ ﴿58﴾

Transliteration: Qul bifadli Allahi wabirahmatihi fabithalika falyafrahoo huwa khayrun mimma yajmaAAoona

Translation: (ਹੇ ਨਬੀ!) ਤੁਸੀਂ ਕਹਿ ਦਿਓ ਕਿ ਇਹ .ਕੁਰਆਨ ਅੱਲਾਹ ਦੇ ਫਜ਼ਲ ਅਤੇ ਉਸ ਦੀ ਰਹਿਮਤ ਨਾਲ ਨਾਜ਼ਿਲ ਹੋਇਆ ਹੈ ਸੋ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਖ਼ੁਸ਼ ਹੋਣ, ਇਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬਹੁਤ ਹੀ ਵਧੀਆ ਹੈ ਜਿਹੜੀਆਂ ਉਹ (ਸੰਸਾਰਿਕ ਜੀਵਨ ਲਈ) ਇਕੱਠੀਆਂ ਕਰ ਰਹੇ ਹਨ।

10:59

قُلۡ أَرَءَيۡتُم مَّآ أَنزَلَ ٱللَّهُ لَكُم مِّن رِّزۡقٖ فَجَعَلۡتُم مِّنۡهُ حَرَامٗا وَحَلَٰلٗا قُلۡ ءَآللَّهُ أَذِنَ لَكُمۡۖ أَمۡ عَلَى ٱللَّهِ تَفۡتَرُونَ ﴿59﴾

Transliteration: Qul araaytum ma anzala Allahu lakum min rizqin fajaAAaltum minhu haraman wahalalan qul allahu athina lakum am AAala Allahi taftaroona

Translation: (ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਅੱਲਾਹ ਨੇ ਤੁਹਾਡੇ ਲਈ ਜਿਹੜਾ ਰਿਜ਼ਕ ਭੇਜਿਆ ਸੀ, ਤੁਸੀਂ ਉਸ ਵਿਚ ਕੁੱਝ ਨੂੰ ਹਰਾਮ (ਨਾ-ਜਾਇਜ਼) ਅਤੇ ਕੁੱਝ ਨੂੰ ਹਲਾਲ (ਜਾਇਜ਼) ਕਰ ਲਿਆ। ਕੀ ਅੱਲਾਹ ਨੇ ਤੁਹਾਨੂੰ ਇਸ ਦੀ ਆਗਿਆ ਦਿੱਤੀ ਸੀ ਜਾਂ ਅੱਲਾਹ ’ਤੇ ਇਲਜ਼ਾਮ ਲਗਾ ਰਹੇ ਹੋ।

10:60

وَمَا ظَنُّ ٱلَّذِينَ يَفۡتَرُونَ عَلَى ٱللَّهِ ٱلۡكَذِبَ يَوۡمَ ٱلۡقِيَٰمَةِۗ إِنَّ ٱللَّهَ لَذُو فَضۡلٍ عَلَى ٱلنَّاسِ وَلَٰكِنَّ أَكۡثَرَهُمۡ لَا يَشۡكُرُونَ ﴿60﴾

Transliteration: Wama thannu allatheena yaftaroona AAala Allahi alkathiba yawma alqiyamati inna Allaha lathoo fadlin AAala alnnasi walakinna aktharahum la yashkuroona

Translation: ਜਿਹੜੇ ਲੋਕ ਅੱਲਾਹ ਉੱਤੇ ਝੂਠ ਮੜਦੇ ਹਨ ਉਹਨਾਂ ਦਾ ਕਿਆਮਤ ਪ੍ਰਤੀ ਕੀ ਵਿਚਾਰ ਹੈ? ਹਕੀਕਤ ਇਹ ਹੈ ਕਿ ਅੱਲਾਹ ਦਾ ਲੋਕਾਂ ਉੱਤੇ ਬਹੁਤ ਵੱਡਾ ਫ਼ਜ਼ਲ ਹੈ। ਪਰ ਫੇਰ ਵੀ ਬਹੁਤੇ ਲੋਕ ਅਜਿਹੇ ਹਨ ਜਿਹੜੇ ਧੰਨਵਾਦ ਨਹੀਂ ਕਰਦੇ।

10:61

وَمَا تَكُونُ فِي شَأۡنٖ وَمَا تَتۡلُواْ مِنۡهُ مِن قُرۡءَانٖ وَلَا تَعۡمَلُونَ مِنۡ عَمَلٍ إِلَّا كُنَّا عَلَيۡكُمۡ شُهُودًا إِذۡ تُفِيضُونَ فِيهِۚ وَمَا يَعۡزُبُ عَن رَّبِّكَ مِن مِّثۡقَالِ ذَرَّةٖ فِي ٱلۡأَرۡضِ وَلَا فِي ٱلسَّمَآءِ وَلَآ أَصۡغَرَ مِن ذَٰلِكَ وَلَآ أَكۡبَرَ إِلَّا فِي كِتَٰبٖ مُّبِينٍ ﴿61﴾

Transliteration: Wama takoonu fee shanin wama tatloo minhu min quranin wala taAAmaloona min AAamalin illa kunna AAalaykum shuhoodan ith tufeedoona feehi wama yaAAzubu AAan rabbika min mithqali tharratin fee alardi wala fee alssamai wala asghara min thalika wala akbara illa fee kitabin mubeenun

Translation: (ਹੇ ਨਬੀ!) ਜਿਸ ਹਾਲ ਵਿਚ ਵੀ ਤੁਸੀਂ ਹੁੰਦੇ ਹੋ ਅਤੇ ਅੱਲਾਹ ਵੱਲੋਂ ਨਾਜ਼ਿਲ ਕੀਤੇ ਹੋਏ .ਕੁਰਆਨ ਵਿਚ ਜੋ ਵੀ ਤੁਸੀਂ ਲੋਕਾਂ ਨੂੰ ਸੁਣਾਉਂਦੇ ਹੋ, ਅਤੇ ਹੇ ਲੋਕ! ਤੁਸੀਂ ਜੋ ਵੀ ਕਰਦੇ ਹੋ ਉਸ ਸਮੇਂ ਅਸੀਂ ਤੁਹਾਨੂੰ ਵੇਖ ਰਹੇ ਹੁੰਦੇ ਹਾਂ। ਨਾ ਹੀ ਧਰਤੀ ਵਿੱਚੋਂ, ਨਾ ਹੀ ਅਕਾਸ਼ ਵਿੱਚੋਂ, ਨਾ ਹੀ ਕੋਈ ਚੀਜ਼ ਛੋਟੀ, ਨਾ ਹੀ ਵੱਡੀ, ਕੋਈ ਚੀਜ਼ ਅੱਲਾਹ ਤੋਂ ਲੁਕੀ ਹੋਈ ਹੈ, ਪਰ ਇਹ ਸਭ ਇਕ ਖੁੱਲ੍ਹੀ (ਸਪੱਸ਼ਟ) ਕਿਤਾਬ ਵਿਚ (ਵਿਸਥਾਰ ਨਾਲ) ਦਰਜ ਹੈ।

10:62

أَلَآ إِنَّ أَوۡلِيَآءَ ٱللَّهِ لَا خَوۡفٌ عَلَيۡهِمۡ وَلَا هُمۡ يَحۡزَنُونَ ﴿62﴾

Transliteration: Ala inna awliyaa Allahi la khawfun AAalayhim wala hum yahzanoona

Translation: ਯਾਦ ਰੱਖੋ ਕਿ ਅੱਲਾਹ ਦੇ ਪਿਆਰਿਆਂ ਨੂੰ (ਲੋਕ ਪ੍ਰਲੋਕ ਵਿਚ) ਨਾ ਕੋਈ ਡਰ ਭੈਅ ਹੋਵੇਗਾ ਅਤੇ ਨਾ ਹੀ ਨਿਰਾਸ਼ ਹੋਣਗੇ।[7]

10:63

ٱلَّذِينَ ءَامَنُواْ وَكَانُواْ يَتَّقُونَ ﴿63﴾

Transliteration: Allatheena amanoo wakanoo yattaqoona

Translation: ਇਹ ਲੋਕੀ ਉਹ ਹਨ ਜਿਹੜੇ ਈਮਾਨ ਲਿਆਏ ਅਤੇ ਅੱਲਾਹ ਤੋਂ ਡਰਦੇ ਰਹੇ।

10:64

لَهُمُ ٱلۡبُشۡرَىٰ فِي ٱلۡحَيَوٰةِ ٱلدُّنۡيَا وَفِي ٱلۡأٓخِرَةِۚ لَا تَبۡدِيلَ لِكَلِمَٰتِ ٱللَّهِۚ ذَٰلِكَ هُوَ ٱلۡفَوۡزُ ٱلۡعَظِيمُ ﴿64﴾

Transliteration: Lahumu albushra fee alhayati alddunya wafee alakhirati la tabdeela likalimati Allahi thalika huwa alfawzu alAAatheemu

Translation: ਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ।[8] ਅੱਲਾਹ ਦੇ ਕਥਣਾ ਵਿਚ ਕੁੱਝ ਵੀ ਬਦਲਾਓ ਨਹੀਂ ਹੋ ਸਕਦਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

10:65

وَلَا يَحۡزُنكَ قَوۡلُهُمۡۘ إِنَّ ٱلۡعِزَّةَ لِلَّهِ جَمِيعًاۚ هُوَ ٱلسَّمِيعُ ٱلۡعَلِيمُ ﴿65﴾

Transliteration: Wala yahzunka qawluhum inna alAAizzata lillahi jameeAAan huwa alssameeAAu alAAaleemu

Translation: (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੇ। ਬੇਸ਼ੱਕ ਸਾਰੀਆਂ ਇੱਜ਼ਤਾਂ ਅੱਲਾਹ ਲਈ ਹੀ ਦੇ ਹੱਥ ਵਿਚ ਹਨ, ਉਹ ਸਭ ਕੁੱਝ ਸੁਣਨ ਤੇ ਜਾਣਨ ਵਾਲਾ ਹੈ।

10:66

أَلَآ إِنَّ لِلَّهِ مَن فِي ٱلسَّمَٰوَٰتِ وَمَن فِي ٱلۡأَرۡضِۗ وَمَا يَتَّبِعُ ٱلَّذِينَ يَدۡعُونَ مِن دُونِ ٱللَّهِ شُرَكَآءَۚ إِن يَتَّبِعُونَ إِلَّا ٱلظَّنَّ وَإِنۡ هُمۡ إِلَّا يَخۡرُصُونَ ﴿66﴾

Transliteration: Ala inna lillahi man fee alssamawati waman fee alardi wama yattabiAAu allatheena yadAAoona min dooni Allahi shurakaa in yattabiAAoona illa alththanna wain hum illa yakhrusoona

Translation: ਚੇਤੇ ਰੱਖੋ, ਜੋ ਕੁੱਝ ਵੀ ਅਕਾਸ਼ਾਂ ਵਿਚ ਹੈ ਅਤੇ ਜੋ ਵੀ ਧਰਤੀ ਵਿਚ ਹੈ ਇਹ ਸਭ ਅੱਲਾਹ ਦਾ ਹੀ ਹੈ। ਜਿਹੜੇ ਲੋਕੀ ਅੱਲਾਹ ਨੂੰ ਛੱਡ ਕੇ ਦੂਜੇ ਇਸ਼ਟਾਂ ਨੂੰ (ਮਦਦ ਲਈ) ਪੁਕਾਰਦੇ ਹਨ ਉਹ (ਕਿਸੇ ਇਸ਼ਟ ਦੀ) ਪੈਰਵੀ ਨਹੀਂ ਕਰਦੇ, ਸਗੋਂ ਨਿਰੇ ਵਹਿਮਾਂ ਭਰਮਾਂ ਦੀ ਪੈਰਵੀ ਕਰ ਰਹੇ ਹਨ ਅਤੇ ਕੇਵਲ ਖ਼ਿਆਲੀ ਗੱਲਾਂ ਹੀ ਕਰਦੇ ਹਨ।

10:67

هُوَ ٱلَّذِي جَعَلَ لَكُمُ ٱلَّيۡلَ لِتَسۡكُنُواْ فِيهِ وَٱلنَّهَارَ مُبۡصِرًاۚ إِنَّ فِي ذَٰلِكَ لَأٓيَٰتٖ لِّقَوۡمٖ يَسۡمَعُونَ ﴿67﴾

Transliteration: Huwa allathee jaAAala lakumu allayla litaskunoo feehi waalnnahara mubsiran inna fee thalika laayatin liqawmin yasmaAAoona

Translation: ਉਹੀਓ (ਅੱਲਾਹ) ਹੈ ਜਿਸਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਆਰਾਮ ਕਰ ਸਕੋਂ ਅਤੇ (ਰੋਜ਼ੀ ਕਮਾਉਣ ਲਈ) ਦਿਨ ਨੂੰ ਪ੍ਰਕਾਸ਼ਮਈ ਬਣਾਇਆ, ਬੇਸ਼ੱਕ ਇਸ ਵਿਚ ਉਹਨਾਂ ਲਈ ਬਥੇਰੀਆਂ ਨਿਸ਼ਾਨੀਆਂ ਹਨ ਜਿਹੜੇ (ਪੈਗ਼ੰਬਰਾਂ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਹਨ।

10:68

قَالُواْ ٱتَّخَذَ ٱللَّهُ وَلَدٗاۗ سُبۡحَٰنَهُۥۖ هُوَ ٱلۡغَنِيُّۖ لَهُۥ مَا فِي ٱلسَّمَٰوَٰتِ وَمَا فِي ٱلۡأَرۡضِۚ إِنۡ عِندَكُم مِّن سُلۡطَٰنِۭ بِهَٰذَآۚ أَتَقُولُونَ عَلَى ٱللَّهِ مَا لَا تَعۡلَمُونَ ﴿68﴾

Transliteration: Qaloo ittakhatha Allahu waladan subhanahu huwa alghaniyyu lahu ma fee alssamawati wama fee alardi in AAindakum min sultanin bihatha ataqooloona AAala Allahi ma la taAAlamoona

Translation: ਉਹ (ਮੁਸ਼ਰਿਕ) ਆਖਦੇ ਹਨ ਕਿ ਅੱਲਾਹ ਨੇ ਪੁੱਤਰ ਬਣਾ ਲਿਆ ਹੈ, ਜਦ ਕਿ ਉਹ (ਔਲਾਦ ਤੋਂ) ਪਾਕ ਹੈ ਅਤੇ (ਹਰ ਲੋੜ ਤੋਂ) ਬੇਪਰਵਾਹ ਹੈ।[9] ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਸਭ ਉਸੇ ਲਈ ਹੈ। ਤੁਹਾਡੇ ਕੋਲ ਇਸ ਗੱਲ ਦੀ ਵੀ ਕੋਈ ਦਲੀਲ ਨਹੀਂ (ਕਿ ਰੱਬ ਦੇ ਔਲਾਦ ਹੈ) ਕੀ ਤੁਸੀਂ ਅੱਲਾਹ ਦੇ ਬਾਰੇ ਉਹ ਗੱਲਾਂ ਆਖਦੇ ਹੋ ਜਿਸ ਦਾ ਤੁਹਾਨੂੰ ਗਿਆਨ ਵੀ ਨਹੀਂ ?

10:69

قُلۡ إِنَّ ٱلَّذِينَ يَفۡتَرُونَ عَلَى ٱللَّهِ ٱلۡكَذِبَ لَا يُفۡلِحُونَ ﴿69﴾

Transliteration: Qul inna allatheena yaftaroona AAala Allahi alkathiba la yuflihoona

Translation: (ਹੇ ਨਬੀ!) ਤੁਸੀਂ ਆਖ ਦਿਓ ਕਿ ਜਿਹੜੇ ਲੋਕੀ ਅੱਲਾਹ ’ਤੇ ਦੋਸ਼ ਲਗਾ ਰਹੇ ਹਨ, ਉਹ ਕਾਮਯਾਬ ਨਹੀਂ ਹੋਣਗੇ।

10:70

مَتَٰعٞ فِي ٱلدُّنۡيَا ثُمَّ إِلَيۡنَا مَرۡجِعُهُمۡ ثُمَّ نُذِيقُهُمُ ٱلۡعَذَابَ ٱلشَّدِيدَ بِمَا كَانُواْ يَكۡفُرُونَ ﴿70﴾

Transliteration: MataAAun fee alddunya thumma ilayna marjiAAuhum thumma nutheequhumu alAAathaba alshshadeeda bima kanoo yakfuroona

Translation: ਸੰਸਾਰ ਵਿਚ ਤਾਂ ਥੋੜ੍ਹਾ ਜਿਹਾ ਲਾਭ ਉਠਾਉਣਾ ਹੈ ਫੇਰ ਉਹਨਾਂ ਨੇ ਸਾਡੇ ਕੋਲ ਹੀ ਆਉਣਾ ਹੈ, ਫੇਰ ਅਸੀਂ ਉਹਨਾਂ ਨੂੰ ਉਹਨਾਂ ਦੇ ਕੁਫ਼ਰ ਦੇ ਬਦਲੇ ਵਿਚ ਕਰੜੇ ਅਜ਼ਾਬ ਦਾ ਸੁਆਦ ਚਖਾਵਾਂਗੇ।

10:71

وَٱتۡلُ عَلَيۡهِمۡ نَبَأَ نُوحٍ إِذۡ قَالَ لِقَوۡمِهِۦ يَٰقَوۡمِ إِن كَانَ كَبُرَ عَلَيۡكُم مَّقَامِي وَتَذۡكِيرِي بِـَٔايَٰتِ ٱللَّهِ فَعَلَى ٱللَّهِ تَوَكَّلۡتُ فَأَجۡمِعُوٓاْ أَمۡرَكُمۡ وَشُرَكَآءَكُمۡ ثُمَّ لَا يَكُنۡ أَمۡرُكُمۡ عَلَيۡكُمۡ غُمَّةٗ ثُمَّ ٱقۡضُوٓاْ إِلَيَّ وَلَا تُنظِرُونِ ﴿71﴾

Transliteration: Waotlu AAalayhim nabaa noohin ith qala liqawmihi ya qawmi in kana kabura AAalaykum maqamee watathkeeree biayati Allahi faAAala Allahi tawakkaltu faajmiAAoo amrakum washurakaakum thumma la yakun amrukum AAalaykum ghummatan thumma iqdoo ilayya wala tunthirooni

Translation: (ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਨੂੰ ਨੂਹ ਦਾ ਕਿੱਸਾ ਸੁਣਾਉ ਜਦੋਂ ਉਹਨਾਂ (ਨੂਹ) ਨੇ ਆਪਣੀ ਕੌਮ ਨੂੰ ਕਿਹਾ ਸੀ ਕਿ ਹੇ ਮੇਰੀ ਕੌਮ! ਜੇ ਤੁਹਾਨੂੰ ਮੇਰਾ (ਤੁਹਾਡੇ ਵਿਚਾਲੇ) ਰਹਿਣਾ ਅਤੇ ਅੱਲਾਹ ਦੀਆਂ ਆਇਤਾਂ ਰਾਹੀਂ ਨਸੀਹਤਾਂ (ਕਰਨੀਆਂ) ਭਾਰ ਮਹਿਸੂਸ ਹੁੰਦਾ ਹੈ (ਤਾਂ ਇਹ ਤੁਹਾਡੀ ਇੱਛਾ ਹੈ) ਪਰ ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ। ਸੋ ਤੁਸੀਂ ਤੇ ਤੁਹਾਡੇ ਸ਼ਰੀਕ ਮਿਲ ਕੇ ਮੇਰੇ ਵਿਰੁੱਧ ਫ਼ੈਸਲਾ ਕਰ ਲਵੋ, ਅਤੇ ਤੁਹਾਡਾ ਇਹ ਫ਼ੈਸਲਾ ਕਿਸੇ ਤੋਂ ਗੁਪਤ ਨਾ ਰਹੇ, ਫੇਰ ਮੇਰੇ ਵਿਰੁੱਧ ਆਪਣੇ ਫ਼ੈਸਲੇ ਅਨੁਸਾਰ ਜਤਨ ਕਰੋ ਅਤੇ ਮੈਨੂੰ ਉੱਕਾ ਹੀ ਮੋਹਲਤ ਨਾ ਦਿਓ।

10:72

فَإِن تَوَلَّيۡتُمۡ فَمَا سَأَلۡتُكُم مِّنۡ أَجۡرٍۖ إِنۡ أَجۡرِيَ إِلَّا عَلَى ٱللَّهِۖ وَأُمِرۡتُ أَنۡ أَكُونَ مِنَ ٱلۡمُسۡلِمِينَ ﴿72﴾

Transliteration: Fain tawallaytum fama saaltukum min ajrin in ajriya illa AAala Allahi waomirtu an akoona mina almuslimeena

Translation: ਜੇ ਤੁਸੀਂ ਸੱਚਾਈ ਤੋਂ ਮੂੰਹ ਮੋੜ ਵੀ ਲਓ ਪਰ ਮੈਂ ਤੁਹਾਥੋਂ ਕਿਸੇ ਬਦਲੇ ਦੀ ਮੰਗ ਨਹੀਂ ਕਰਦਾ। ਮੇਰਾ ਬਦਲਾ ਤਾਂ ਅੱਲਾਹ ਦੇ ਹੀ ਜ਼ਿੰਮੇ ਹੈ ਅਤੇ ਮੈ` ਇਹ ਹੁਕਮ ਹੋਇਆ ਹੈ ਕਿ ਮੈਂ ਆਗਿਆਕਾਰੀਆਂ ਵਿੱਚੋਂ ਹੋਵਾਂ।

10:73

فَكَذَّبُوهُ فَنَجَّيۡنَٰهُ وَمَن مَّعَهُۥ فِي ٱلۡفُلۡكِ وَجَعَلۡنَٰهُمۡ خَلَـٰٓئِفَ وَأَغۡرَقۡنَا ٱلَّذِينَ كَذَّبُواْ بِـَٔايَٰتِنَاۖ فَٱنظُرۡ كَيۡفَ كَانَ عَٰقِبَةُ ٱلۡمُنذَرِينَ ﴿73﴾

Transliteration: Fakaththaboohu fanajjaynahu waman maAAahu fee alfulki wajaAAalnahum khalaifa waaghraqna allatheena kaththaboo biayatina faonthur kayfa kana AAaqibatu almunthareena

Translation: ਸੋ ਉਹਨਾਂ ਲੋਕਾਂ ਨੇ ਨੂਹ ਨੂੰ ਝੁਠਲਾਇਆ ਤਾਂ ਅਸੀਂ ਉਸ ਨੂੰ ਅਤੇ ਜਿਹੜੇ ਉਸ ਨੂਹ ਦੀ ਬੇੜੀ ਵਿਚ ਸਵਾਰ ਸਨ ਉਹਨਾਂ ਸਭ ਨੂੰ ਬਚਾ ਲਿਆ ਅਤੇ ਉਹਨਾਂ ਨੂੰ ਧਰਤੀ ਦਾ ਜਾਨਸ਼ੀਨ ਬਣਾਇਆ ਅਤੇ ਜਿਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਝੁਠਲਾਇਆ ਸੀ ਅਸੀਂ ਉਹਨਾਂ ਨੂੰ ਡੋਬ ਦਿੱਤਾ। ਸੋ ਵੇਖੋ (ਉਹਨਾਂ ਲੋਕਾਂ ਦਾ) ਅੰਤ ਕਿਹੋ ਜਿਹਾ ਹੋਇਆ, ਜਿਨ੍ਹਾਂ ਨੂੰ ਖ਼ਬਰਦਾਰ ਕੀਤਾ ਗਿਆ ਸੀ।

10:74

ثُمَّ بَعَثۡنَا مِنۢ بَعۡدِهِۦ رُسُلًا إِلَىٰ قَوۡمِهِمۡ فَجَآءُوهُم بِٱلۡبَيِّنَٰتِ فَمَا كَانُواْ لِيُؤۡمِنُواْ بِمَا كَذَّبُواْ بِهِۦ مِن قَبۡلُۚ كَذَٰلِكَ نَطۡبَعُ عَلَىٰ قُلُوبِ ٱلۡمُعۡتَدِينَ ﴿74﴾

Transliteration: Thumma baAAathna min baAAdihi rusulan ila qawmihim fajaoohum bialbayyinati fama kanoo liyuminoo bima kaththaboo bihi min qablu kathalika natbaAAu AAala quloobi almuAAtadeena

Translation: ਫੇਰ ਅਸੀਂ (ਨੂਹ) ਤੋਂ ਬਾਅਦ ਅਨੇਕਾਂ ਹੀ ਰਸੂਲਾਂ ਨੂੰ ਉਹਨਾਂ ਦੀ ਆਪਣੀ ਆਪਣੀ ਕੌਮ ਵੱਲ ਘੱਲਿਆ, ਉਹ ਸਾਰੇ (ਰਸੂਲ) ਰੌਸ਼ਨ ਦਲੀਲਾਂ ਲੈਕੇ ਆਏ, ਫੇਰ ਵੀ ਇੰਜ ਨਾ ਹੋਇਆ ਕਿ ਉਹ ਇਸ (ਹਿਦਾਇਤ) ’ਤੇ ਈਮਾਨ ਲੈ ਆਉਂਦੇ ਜਿਸ ਨੂੰ ਪਹਿਲਾਂ ਹੀ ਝੁਠਲਾ ਚੁੱਕੇ ਸਨ। ਇਸ ਪ੍ਰਕਾਰ ਅੱਲਾਹ ਹੱਦੋਂ ਟੱਪਣ ਵਾਲਿਆਂ ਦੇ ਦਿਲਾਂ ’ਤੇ ਠੱਪਾ ਲਾ ਦਿੰਦਾ ਹੈ। (ਫੇਰ ਉਹ ਸਮਝਦੇ ਹੀ ਨਹੀਂ)।

10:75

ثُمَّ بَعَثۡنَا مِنۢ بَعۡدِهِم مُّوسَىٰ وَهَٰرُونَ إِلَىٰ فِرۡعَوۡنَ وَمَلَإِيْهِۦ بِـَٔايَٰتِنَا فَٱسۡتَكۡبَرُواْ وَكَانُواْ قَوۡمٗا مُّجۡرِمِينَ ﴿75﴾

Transliteration: Thumma baAAathna min baAAdihim moosa waharoona ila firAAawna wamalaihi biayatina faistakbaroo wakanoo qawman mujrimeena

Translation: ਇਹਨਾਂ ਤੋਂ ਬਾਅਦ ਅਸੀਂ ਮੂਸਾ ਤੇ ਹਾਰੂਨ ਨੂੰ(ਰਸੂਲ ਬਣਾ ਕੇ) ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਆਪਣੀਆਂ ਨਿਸ਼ਾਨੀਆਂ ਦੇ ਕੇ ਭੇਜਿਆਂ ਪਰ ਉਹਨਾਂ ਨੇ ਘਮੰਡ ਕੀਤਾ। ਉਹ ਲੋਕ ਅਪਰਾਧੀ ਸਨ।

10:76

فَلَمَّا جَآءَهُمُ ٱلۡحَقُّ مِنۡ عِندِنَا قَالُوٓاْ إِنَّ هَٰذَا لَسِحۡرٞ مُّبِينٞ ﴿76﴾

Transliteration: Falamma jaahumu alhaqqu min AAindina qaloo inna hatha lasihrun mubeenun

Translation: ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਵੱਲੋਂ ਹੱਕ ਪੁੱਜ ਗਿਆ ਤਾਂ ਆਖਣ ਲੱਗੇ ਕਿ ਇਹ ਤਾਂ ਜਾਦੂ ਹੈ।

10:77

قَالَ مُوسَىٰٓ أَتَقُولُونَ لِلۡحَقِّ لَمَّا جَآءَكُمۡۖ أَسِحۡرٌ هَٰذَا وَلَا يُفۡلِحُ ٱلسَّـٰحِرُونَ ﴿77﴾

Transliteration: Qala moosa ataqooloona lilhaqqi lamma jaakum asihrun hatha wala yuflihu alssahiroona

Translation: ਮੂਸਾ ਨੇ ਆਖਿਆ, ਕੀ ਤੁਸੀਂ ਹੱਕ ਪ੍ਰਤੀ ਇਹ ਕਹਿੰਦੇ ਹੋ, ਜਦ ਕਿ ਉਹ ਹੱਕ ਤੁਹਾਡੇ ਕੋਲ ਆ ਗਿਆ ਹੈ, ਕੀ ਇਹ ਜਾਦੂ ਹੈ ? ਜਦ ਕਿ ਜਾਦੂਗਰ ਕਦੇ ਵੀ ਕਾਮਯਾਬ ਨਹੀਂ ਹੋਇਆ ਕਰਦੇ।

10:78

قَالُوٓاْ أَجِئۡتَنَا لِتَلۡفِتَنَا عَمَّا وَجَدۡنَا عَلَيۡهِ ءَابَآءَنَا وَتَكُونَ لَكُمَا ٱلۡكِبۡرِيَآءُ فِي ٱلۡأَرۡضِ وَمَا نَحۡنُ لَكُمَا بِمُؤۡمِنِينَ ﴿78﴾

Transliteration: Qaloo ajitana litalfitana AAamma wajadna AAalayhi abaana watakoona lakuma alkibriyao fee alardi wama nahnu lakuma bimumineena

Translation: ਉਹ (ਫ਼ਿਰਔਨੀ) ਆਖਣ ਲੱਗਾ, ਕੀ ਤੁਸੀਂ (ਮੂਸਾ ਤੇ ਹਾਰੂਨ) ਸਾਡੇ ਕੋਲ ਇਸ ਲਈ ਆਏ ਹੋ ਕਿ ਸਾਨੂੰ ਉਸ ਰਾਹੋਂ ਹਟਾ ਦਿਓ ਜਿਸ ’ਤੇ ਅਸੀਂ ਆਪਣੇ ਪਿਓ ਦਾਦੇ (ਬਜ਼ੁਰਗਾਂ) ਨੂੰ ਵੇਖਿਆ ਸੀ ਅਤੇ ਤੁਹਾਨੂੰ ਦੋਵਾਂ ਨੂੰ ਸੰਸਾਰ ਵਿਚ ਸਰਦਾਰੀ ਮਿਲ ਜਾਵੇ ? ਜਦ ਕਿ ਅਸੀਂ ਤੁਹਾਨੂੰ ਦੋਵਾਂ ਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ।

10:79

وَقَالَ فِرۡعَوۡنُ ٱئۡتُونِي بِكُلِّ سَٰحِرٍ عَلِيمٖ ﴿79﴾

Transliteration: Waqala firAAawnu itoonee bikulli sahirin AAaleemin

Translation: ਫ਼ਿਰਔਨ ਨੇ ਹੁਕਮ ਦਿੱਤਾ ਕਿ ਮੇਰੇ ਕੋਲ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਹਾਜ਼ਰ ਕਰੋ।

10:80

فَلَمَّا جَآءَ ٱلسَّحَرَةُ قَالَ لَهُم مُّوسَىٰٓ أَلۡقُواْ مَآ أَنتُم مُّلۡقُونَ ﴿80﴾

Transliteration: Falamma jaa alssaharatu qala lahum moosa alqoo ma antum mulqoona

Translation: ਜਦੋਂ ਜਾਦੂਗਰ ਆ ਗਏ ਤਾਂ ਮੂਸਾ ਨੇ ਉਹਨਾਂ (ਜਾਦੂਗਰਾਂ)ਨੂੰ ਕਿਹਾ ਕਿ ਜੋ ਤੁਸੀਂ (ਜਾਦੂ ਲਈ) ਸੁੱਟਣਾ ਚਾਹੁੰਦੇ ਹੋ ਉਸ ਨੂੰ ਸੁੱਟੋ।

10:81

فَلَمَّآ أَلۡقَوۡاْ قَالَ مُوسَىٰ مَا جِئۡتُم بِهِ ٱلسِّحۡرُۖ إِنَّ ٱللَّهَ سَيُبۡطِلُهُۥٓ إِنَّ ٱللَّهَ لَا يُصۡلِحُ عَمَلَ ٱلۡمُفۡسِدِينَ ﴿81﴾

Transliteration: Falamma alqaw qala moosa ma jitum bihi alssihru inna Allaha sayubtiluhu inna Allaha la yuslihu AAamala almufsideena

Translation: ਜਦੋਂ ਉਹਨਾਂ (ਜਾਦਗੂਰਾਂ) ਨੇ ਸੁੱਟਿਆ ਤਾਂ ਮੂਸਾ ਨੇ ਕਿਹਾ ਕਿ ਇਹ ਜੋ ਵੀ ਤੁਸੀਂ ਲਿਆਏ ਹੋ ਇਹ ਜਾਦੂ ਹੈ ਅੱਲਾਹ ਇਸ ਨੂੰ ਹੁਣੇ ਨਕਾਰ ਦੇਵੇਗਾ। ਅੱਲਾਹ ਫ਼ਸਾਦੀਆਂ ਦੇ ਕੰਮਾਂ ਨੂੰ ਸਫ਼ਲ ਹੋਣ ਨਹੀਂ ਦਿੰਦਾ।

10:82

وَيُحِقُّ ٱللَّهُ ٱلۡحَقَّ بِكَلِمَٰتِهِۦ وَلَوۡ كَرِهَ ٱلۡمُجۡرِمُونَ ﴿82﴾

Transliteration: Wayuhiqqu Allahu alhaqqa bikalimatihi walaw kariha almujrimoona

Translation: ਅਤੇ ਅੱਲਾਹ ਸੱਚਾਈ ਨੂੰ ਆਪਣੇ ਫ਼ਰਮਾਨਾਂ ਰਾਹੀਂ ਸੱਚ ਸਿੱਧ ਕਰਦਾ ਹੈ ਭਾਵੇਂ ਅਪਰਾਧੀਆਂ ਨੂੰ ਕਿੰਨਾ ਹੀ ਨਾ-ਪਸੰਦ ਕਿਉਂ ਨਾ ਹੋਵੇ।

10:83

فَمَآ ءَامَنَ لِمُوسَىٰٓ إِلَّا ذُرِّيَّةٞ مِّن قَوۡمِهِۦ عَلَىٰ خَوۡفٖ مِّن فِرۡعَوۡنَ وَمَلَإِيْهِمۡ أَن يَفۡتِنَهُمۡۚ وَإِنَّ فِرۡعَوۡنَ لَعَالٖ فِي ٱلۡأَرۡضِ وَإِنَّهُۥ لَمِنَ ٱلۡمُسۡرِفِينَ ﴿83﴾

Transliteration: Fama amana limoosa illa thurriyyatun min qawmihi AAala khawfin min firAAawna wamalaihim an yaftinahum wainna firAAawna laAAalin fee alardi wainnahu lamina almusrifeena

Translation: ਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ ਹੀ ਲੋਕੀ ਈਮਾਨ ਲਿਆਏ, ਉਹ ਵੀ ਫ਼ਿਰਔਨ ਅਤੇ ਆਪਣੇ ਅਧਿਕਾਰੀਆਂ ਤੋਂ ਡਰਦੇ ਡਰਦੇ ਕਿ ਇੰਜ ਨਾ ਹੋਵੇ ਕਿ ਉਹ ਉਹਨਾਂ ਨੂੰ ਤਸੀਹੇ ਦੇਣ। ਹਕੀਕਤ ਇਹੋ ਹੈ ਕਿ ਫ਼ਿਰਔਨ ਉਸ ਦੇਸ਼ ਮਿਸਰ ਵਿਚ ਸਰਕਸ਼ ਬਣਿਆ ਹੋਇਆ ਸੀ, ਬੇਸ਼ੱਕ ਉਹ ਹੱਦੋਂ ਟੱਪਿਆ ਹੋਇਆ ਸੀ।

10:84

وَقَالَ مُوسَىٰ يَٰقَوۡمِ إِن كُنتُمۡ ءَامَنتُم بِٱللَّهِ فَعَلَيۡهِ تَوَكَّلُوٓاْ إِن كُنتُم مُّسۡلِمِينَ ﴿84﴾

Transliteration: Waqala moosa ya qawmi in kuntum amantum biAllahi faAAalayhi tawakkaloo in kuntum muslimeena

Translation: ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ ਅੱਲਾਹ ’ਤੇ ਈਮਾਨ ਲਿਆਏ ਹੋ ਤਾਂ ਉਸੇ ’ਤੇ ਭਰੋਸਾ ਰੱਖੋ ਜੇ ਤੁਸੀਂ ਆਗਿਆਕਾਰੀ ਹੋ।

10:85

فَقَالُواْ عَلَى ٱللَّهِ تَوَكَّلۡنَا رَبَّنَا لَا تَجۡعَلۡنَا فِتۡنَةٗ لِّلۡقَوۡمِ ٱلظَّـٰلِمِينَ ﴿85﴾

Transliteration: Faqaloo AAala Allahi tawakkalna rabbana la tajAAalna fitnatan lilqawmi alththalimeena

Translation: ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ।

10:86

وَنَجِّنَا بِرَحۡمَتِكَ مِنَ ٱلۡقَوۡمِ ٱلۡكَٰفِرِينَ ﴿86﴾

Transliteration: Wanajjina birahmatika mina alqawmi alkafireena

Translation: ਅਤੇ ਤੂੰ ਸਾਨੂੰ ਆਪਣੀਆਂ ਮਿਹਰਾਂ ਸਦਕੇ ਕਾਫ਼ਿਰਾਂ ਤੋਂ ਛੁਟਕਾਰਾ ਦੇ।

10:87

وَأَوۡحَيۡنَآ إِلَىٰ مُوسَىٰ وَأَخِيهِ أَن تَبَوَّءَا لِقَوۡمِكُمَا بِمِصۡرَ بُيُوتٗا وَٱجۡعَلُواْ بُيُوتَكُمۡ قِبۡلَةٗ وَأَقِيمُواْ ٱلصَّلَوٰةَۗ وَبَشِّرِ ٱلۡمُؤۡمِنِينَ ﴿87﴾

Transliteration: Waawhayna ila moosa waakheehi an tabawwaa liqawmikuma bimisra buyootan waijAAaloo buyootakum qiblatan waaqeemoo alssalata wabashshiri almumineena

Translation: ਅਸੀਂ ਮੂਸਾ ਅਤੇ ਉਸ ਦੇ ਭਰਾ (ਹਾਰੂਨ) ਕੋਲ ਵਹੀ ਭੇਜੀ ਕਿ ਤੁਸੀਂ ਦੋਵੇਂ ਆਪਣੇ ਲਈ ਮਿਸਰ ਵਿਚ ਹੀ ਘਰ ਬਣਾਓ ਅਤੇ ਤੁਸੀਂ ਇਹਨਾਂ ਘਰਾਂ ਨੂੰ ਹੀ ਮਸੀਤਾਂ ਬਣਾ ਲਓ, ਨਮਾਜ਼ ਦੀ ਪਾਬੰਦੀ ਕਰੋ ਅਤੇ ਮੋਮਿਨਾਂ ਨੂੰ ਸਵਰਗ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।

10:88

وَقَالَ مُوسَىٰ رَبَّنَآ إِنَّكَ ءَاتَيۡتَ فِرۡعَوۡنَ وَمَلَأَهُۥ زِينَةٗ وَأَمۡوَٰلٗا فِي ٱلۡحَيَوٰةِ ٱلدُّنۡيَا رَبَّنَا لِيُضِلُّواْ عَن سَبِيلِكَۖ رَبَّنَا ٱطۡمِسۡ عَلَىٰٓ أَمۡوَٰلِهِمۡ وَٱشۡدُدۡ عَلَىٰ قُلُوبِهِمۡ فَلَا يُؤۡمِنُواْ حَتَّىٰ يَرَوُاْ ٱلۡعَذَابَ ٱلۡأَلِيمَ ﴿88﴾

Transliteration: Waqala moosa rabbana innaka atayta firAAawna wamalaahu zeenatan waamwalan fee alhayati alddunya rabbana liyudilloo AAan sabeelika rabbana itmis AAala amwalihim waoshdud AAala quloobihim fala yuminoo hatta yarawoo alAAathaba alaleema

Translation: ਮੂਸਾ ਨੇ ਬੇਨਤੀ ਕੀਤੀ ਕਿ ਹੇ ਸਾਡੇ ਰੱਬਾ! ਤੂੰ ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਨੂੰ ਸੰਸਾਰਿਕ ਜੀਵਨ ਵਿਚ ਕਿੰਨੀਆਂ ਹੀ ਸੋਹਣੀਆਂ ਚੀਜ਼ਾਂ ਤੇ ਧਨ-ਦੌਲਤ ਨਾਲ ਨਿਵਾਜ਼ਿਆ ਹੈ ਤਾਂ ਜੋ ਉਹ ਤੇਰੇ ਰਾਹ ਤੋਂ (ਲੋਕਾਂ ਨੂੰ) ਗੁਮਰਾਹ ਕਰਨ। ਹੇ ਰੱਬਾ! ਉਹਨਾਂ ਦੇ ਮਾਲਾਂ (ਧਨ ਪਦਾਰਥਾਂ) ਨੂੰ ਨਸ਼ਟ ਕਰਦੇ ਅਤੇ ਉਹਨਾਂ ਦੇ ਦਿਲਾਂ ਨੂੰ ਕਠੋਰ ਕਰ ਦੇ, ਇਹ ਈਮਾਨ ਨਹੀਂ ਲਿਆਉਣਗੇ ਜਦੋਂ ਤਕ ਕਿ ਦਰਦਨਾਕ ਅਜ਼ਾਬ ਨਾ ਵੇਖ ਲੈਣ।

10:89

قَالَ قَدۡ أُجِيبَت دَّعۡوَتُكُمَا فَٱسۡتَقِيمَا وَلَا تَتَّبِعَآنِّ سَبِيلَ ٱلَّذِينَ لَا يَعۡلَمُونَ ﴿89﴾

Transliteration: Qala qad ojeebat daAAwatukuma faistaqeema wala tattabiAAanni sabeela allatheena la yaAAlamoona

Translation: ਅੱਲਾਹ ਨੇ ਕਿਹਾ ਕਿ ਤੁਹਾਡੇ ਦੋਵਾਂ ਦੀ ਦੁਆ ਕਬੂਲ ਕਰ ਲਈ ਗਈ ਹੈ, ਸੋ ਤੁਸੀਂ ਸੱਚਾਈ ਦੀ ਰਾਹ ’ਤੇ ਦ੍ਰਿੜ ਰਹੋ ਤੁਸੀਂ ਉਹਨਾਂ ਦੀ ਰਾਹ ਉੱਤੇ ਨਹੀਂ ਚੱਲਣਾ ਜਿਨ੍ਹਾਂ ਨੂੰ ਗਿਆਨ ਹੀ ਨਹੀਂ।

10:90

وَجَٰوَزۡنَا بِبَنِيٓ إِسۡرَـٰٓءِيلَ ٱلۡبَحۡرَ فَأَتۡبَعَهُمۡ فِرۡعَوۡنُ وَجُنُودُهُۥ بَغۡيٗا وَعَدۡوًاۖ حَتَّىٰٓ إِذَآ أَدۡرَكَهُ ٱلۡغَرَقُ قَالَ ءَامَنتُ أَنَّهُۥ لَآ إِلَٰهَ إِلَّا ٱلَّذِيٓ ءَامَنَتۡ بِهِۦ بَنُوٓاْ إِسۡرَـٰٓءِيلَ وَأَنَا۠ مِنَ ٱلۡمُسۡلِمِينَ ﴿90﴾

Transliteration: Wajawazna bibanee israeela albahra faatbaAAahum firAAawnu wajunooduhu baghyan waAAadwan hatta itha adrakahu algharaqu qala amantu annahu la ilaha illa allathee amanat bihi banoo israeela waana mina almuslimeena

Translation: ਅਸੀਂ ਬਨੀ-ਇਸਰਾਈਲ ਨੂੰ (ਭਾਵ ਹਜ਼ਰਤ ਮੂਸਾ ਦੇ ਸਾਥੀਆਂ ਨੂੰ) ਦਰਿਆ ਤੋਂ ਪਾਰ ਲੰਘਾ ਦਿੱਤਾ ਅਤੇ ਉਸ ਦੇ ਪਿੱਛੇ ਫ਼ਿਰਔਨ ਤੇ ਉਸ ਦੀ ਫ਼ੌਜ ਨੇ ਜ਼ੁਲਮ ਕਰਨ ਦੇ ਇਰਾਦੇ ਨਾਲ ਉਹਨਾਂ ਦਾ ਪਿੱਛਾ ਕੀਤਾ। ਇੱਥੇ ਤਕ ਕਿ ਜਦੋਂ ਫ਼ਿਰਔਨ ਡੂਬਣ ਲੱਗਿਆ ਤਾਂ ਕਹਿਣ ਲੱਗਾ ਕਿ ਮੈਂ ਵੀ ਉਸ (ਅੱਲਾਹ) ’ਤੇ ਈਮਾਨ ਲਿਆਂਦਾ ਹੈ ਜਿਸ ਉੱਤੇ ਬਨੀ-ਇਸਰਾਈਲ ਈਮਾਨ ਲਿਆਏ ਹਨ, ਉਸ (ਅੱਲਾਹ) ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਮੈਂ ਮੁਸਲਮਾਨਾਂ ਵਿੱਚੋਂ ਹੀ ਹਾਂ।

10:91

ءَآلۡـَٰٔنَ وَقَدۡ عَصَيۡتَ قَبۡلُ وَكُنتَ مِنَ ٱلۡمُفۡسِدِينَ ﴿91﴾

Transliteration: Alana waqad AAasayta qablu wakunta mina almufsideena

Translation: ਅੱਲਾਹ ਵੱਲੋਂ ਜਵਾਬ ਆਇਆ, ਕੀ ਹੁਣ ਈਮਾਨ ਲਿਆਇਆ ਹੈ ? ਪਹਿਲਾਂ ਤਾਂ ਸਰਕਸ਼ੀ ਕਰਦਾ ਸੀ ਅਤੇ ਫ਼ਸਾਦੀਆਂ ਵਿੱਚੋਂ ਸੀ।

10:92

فَٱلۡيَوۡمَ نُنَجِّيكَ بِبَدَنِكَ لِتَكُونَ لِمَنۡ خَلۡفَكَ ءَايَةٗۚ وَإِنَّ كَثِيرٗا مِّنَ ٱلنَّاسِ عَنۡ ءَايَٰتِنَا لَغَٰفِلُونَ ﴿92﴾

Transliteration: Faalyawma nunajjeeka bibadanika litakoona liman khalfaka ayatan wainna katheeran mina alnnasi AAan ayatina laghafiloona

Translation: ਸੋ ਅੱਜ ਅਸੀਂ ਤੇਰੀ ਲਾਸ਼ ਨੂੰ ਸਮੁੰਦਰ ’ਚੋਂ ਕੱਢ ਕੇ ਸੁਰੱਖਿਅਤ ਰੱਖਾਂਗੇ ਤਾਂ ਜੋ ਤੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦਾਈ ਚਿੰਨ ਬਣ ਜਾਵੇਂ। ਬੇਸ਼ੱਕ ਬਥੇਰੇ ਲੋਕ ਹਨ ਜਿਹੜੇ ਸਾਡੀਆਂ ਨਿਸ਼ਾਨੀਆਂ ਤੋਂ ਬੇਸੁਰਤ ਹਨ।

10:93

وَلَقَدۡ بَوَّأۡنَا بَنِيٓ إِسۡرَـٰٓءِيلَ مُبَوَّأَ صِدۡقٖ وَرَزَقۡنَٰهُم مِّنَ ٱلطَّيِّبَٰتِ فَمَا ٱخۡتَلَفُواْ حَتَّىٰ جَآءَهُمُ ٱلۡعِلۡمُۚ إِنَّ رَبَّكَ يَقۡضِي بَيۡنَهُمۡ يَوۡمَ ٱلۡقِيَٰمَةِ فِيمَا كَانُواْ فِيهِ يَخۡتَلِفُونَ ﴿93﴾

Transliteration: Walaqad bawwana banee israeela mubawwaa sidqin warazaqnahum mina alttayyibati fama ikhtalafoo hatta jaahumu alAAilmu inna rabbaka yaqdee baynahum yawma alqiyamati feema kanoo feehi yakhtalifoona

Translation: ਅਸੀਂ ਬਨੀ-ਇਸਰਾਈਲ ਨੂੰ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ ਦਿੱਤਾ ਅਤੇ ਖਾਣ ਲਈ ਪਵਿੱਤਰ ਚੀਜ਼ਾਂ ਦਿੱਤੀਆਂ ਉਹਨਾਂ ਵਿਚ ਕੋਈ ਮਤਭੇਦ ਵੀ ਨਹੀਂ ਸੀ, ਇੱਥੋਂ ਤਕ ਕਿ ਉਹਨਾਂ ਕੋਲ (ਰੱਬੀ) ਗਿਆਨ ਆ ਗਿਆ। (ਹੇ ਨਬੀ!) ਬੇਸ਼ੱਕ ਤੇਰਾ ਰੱਬ ਉਹਨਾਂ ਵਿਚਕਾਰ ਕਿਆਮਤ ਵਾਲੇ ਦਿਨ ਉਹਨਾਂ ਸਾਰੀਆਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।

10:94

فَإِن كُنتَ فِي شَكّٖ مِّمَّآ أَنزَلۡنَآ إِلَيۡكَ فَسۡـَٔلِ ٱلَّذِينَ يَقۡرَءُونَ ٱلۡكِتَٰبَ مِن قَبۡلِكَۚ لَقَدۡ جَآءَكَ ٱلۡحَقُّ مِن رَّبِّكَ فَلَا تَكُونَنَّ مِنَ ٱلۡمُمۡتَرِينَ ﴿94﴾

Transliteration: Fain kunta fee shakkin mimma anzalnna ilayka faisali allatheena yaqraoona alkitaba min qablika laqad jaaka alhaqqu min rabbika fala takoonanna mina almumtareena

Translation: ਜੇਕਰ ਤੁਸੀਂ (ਹੇ ਨਬੀ!) ਇਸ (.ਕੁਰਆਨ) ਪ੍ਰਤੀ ਕਿਸੇ ਸ਼ੱਕ ਵਿਚ ਹੋਵੋਂ ਜਿਹੜਾ ਅਸੀਂ ਤੁਹਾਡੇ ਉੱਤੇ ਨਾਜ਼ਿਲ ਕੀਤਾ ਹੈ ਤਾਂ ਤੁਸੀਂ ਉਹਨਾਂ ਲੋਕਾਂ ਤੋਂ ਪੁੱਛ ਲਵੋ ਜਿਹੜੇ ਤੁਹਾਥੋਂ ਪਹਿਲੀਆਂ ਕਿਤਾਬਾ (ਤੌਰੈਤ, ਇੰਜੀਲ) ਨੂੰ ਪੜ੍ਹਦੇ ਹਨ ਕਿ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਹੱਕ ਆ ਗਿਆ ਹੈ। ਸੋ ਤੁਸੀਂ ਕਦੇ ਵੀ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਣਾ।[10]

10:95

وَلَا تَكُونَنَّ مِنَ ٱلَّذِينَ كَذَّبُواْ بِـَٔايَٰتِ ٱللَّهِ فَتَكُونَ مِنَ ٱلۡخَٰسِرِينَ ﴿95﴾

Transliteration: Wala takoonanna mina allatheena kaththaboo biayati Allahi fatakoona mina alkhasireena

Translation: ਅਤੇ ਨਾ ਹੀ ਉਹਨਾਂ ਲੋਕਾਂ ਵਿੱਚੋਂ ਹੋਇਓ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਨੂੰ ਝੁਠਲਾਇਆ, ਨਹੀਂ ਤਾਂ ਤੁਸੀਂ ਵੀ ਘਾਟਾ ਖਾਣ ਵਾਲਿਆਂ ਵਿੱਚੋਂ ਹੋ ਜਾਉਗੇ।

10:96

إِنَّ ٱلَّذِينَ حَقَّتۡ عَلَيۡهِمۡ كَلِمَتُ رَبِّكَ لَا يُؤۡمِنُونَ ﴿96﴾

Transliteration: Inna allatheena haqqat AAalayhim kalimatu rabbika la yuminoona

Translation: ਬੇਸ਼ੱਕ ਜਿਨ੍ਹਾਂ ਲੋਕਾਂ ਪ੍ਰਤੀ ਤੁਹਾਡੇ ਰੱਬ ਵੱਲੋਂ (ਅਜ਼ਾਬ ਦਾ) ਹੁਕਮ ਹੋ ਚੁੱਕਿਆ ਹੈ ਉਹ ਈਮਾਨ ਨਹੀਂ ਲਿਆਉਣਗੇ।

10:97

وَلَوۡ جَآءَتۡهُمۡ كُلُّ ءَايَةٍ حَتَّىٰ يَرَوُاْ ٱلۡعَذَابَ ٱلۡأَلِيمَ ﴿97﴾

Transliteration: Walaw jaathum kullu ayatin hatta yarawoo alAAathaba alaleema

Translation: ਭਾਵੇਂ ਉਹਨਾਂ ਕੋਲ ਸਾਰੀਆਂ ਹੀ ਨਿਸ਼ਾਨੀਆਂ ਕਿਉਂ ਨਾ ਆ ਜਾਣ, ਜਦੋਂ ਤੀਕ ਕਿ ਦੁਖਦਾਈ ਅਜ਼ਾਬ ਨੂੰ ਨਾ ਵੇਖ ਲੈਣ (ਉਹ ਈਮਾਨ ਨਹੀਂ ਲਿਆਉਂਗੇ)।

10:98

فَلَوۡلَا كَانَتۡ قَرۡيَةٌ ءَامَنَتۡ فَنَفَعَهَآ إِيمَٰنُهَآ إِلَّا قَوۡمَ يُونُسَ لَمَّآ ءَامَنُواْ كَشَفۡنَا عَنۡهُمۡ عَذَابَ ٱلۡخِزۡيِ فِي ٱلۡحَيَوٰةِ ٱلدُّنۡيَا وَمَتَّعۡنَٰهُمۡ إِلَىٰ حِينٖ ﴿98﴾

Transliteration: Falawla kanat qaryatun amanat fanafaAAaha eemanuha illa qawma yoonusa lamma amanoo kashafna AAanhum AAathaba alkhizyi fee alhayati alddunya wamattaAAnahum ila heenin

Translation: ਸੋ ਕੋਈ ਵੀ ਬਸਤੀ (ਕੌਮ) ਅਜੀਹੀ ਨਹੀਂ ਜਿਹੜੀ ਅਜ਼ਾਬ ਤੋਂ ਪਹਿਲਾਂ ਈਮਾਨ ਲਿਆਈ ਹੋਵੇ, ਤਾਂ ਜੋ ਈਮਾਨ ਲਿਆਉਣ ਉਸ ਲਈ ਲਾਭਦਾਇਕ ਹੁੰਦਾ, ਛੁੱਟ ਯੂਨੁਸ ਦੀ ਕੌਮ ਤੋਂ, ਜਦੋਂ ਉਹ (ਯੂਨੁਸ ਦੀ ਕੌਮ ਅਜ਼ਾਬ ਨੂੰ ਵੇਖ ਕੇ) ਈਮਾਨ ਲਿਆਈ ਤਾਂ ਅਸੀਂ ਉਸ ਤੋਂ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲਾ ਅਜ਼ਾਬ ਟਾਲ ਦਿੱਤਾ ਅਤੇ ਉਸ ਨੂੰ ਇਕ ਵਿਸ਼ੇਸ਼ ਸਮੇਂ ਲਈ ਜੀਵਨ ਦਾ ਲਾਭ ਉਠਾਉਣ ਲਈ ਮੋਹਲਤ ਦਿੱਤੀ।

10:99

وَلَوۡ شَآءَ رَبُّكَ لَأٓمَنَ مَن فِي ٱلۡأَرۡضِ كُلُّهُمۡ جَمِيعًاۚ أَفَأَنتَ تُكۡرِهُ ٱلنَّاسَ حَتَّىٰ يَكُونُواْ مُؤۡمِنِينَ ﴿99﴾

Transliteration: Walaw shaa rabbuka laamana man fee alardi kulluhum jameeAAan afaanta tukrihu alnnasa hatta yakoonoo mumineena

Translation: ਜੇ ਤੁਹਾਡਾ ਰੱਬ ਚਾਹੁੰਦਾ ਤਾਂ ਧਰਤੀ ਦੇ ਸਾਰੇ ਹੀ ਵਾਸੀ ਈਮਾਨ ਲਿਆਉਂਦੇ। (ਹੇ ਮੁਹੰਮਦ!) ਕੀ ਤੁਸੀਂ ਲੋਕਾਂ ਨੂੰ ਮਜਬੂਰ ਕਰੋਂਗੇ ਕਿ ਉਹ ਈਮਾਨ ਵਾਲੇ ਬਣ ਜਾਣ ?

10:100

وَمَا كَانَ لِنَفۡسٍ أَن تُؤۡمِنَ إِلَّا بِإِذۡنِ ٱللَّهِۚ وَيَجۡعَلُ ٱلرِّجۡسَ عَلَى ٱلَّذِينَ لَا يَعۡقِلُونَ ﴿100﴾

Transliteration: Wama kana linafsin an tumina illa biithni Allahi wayajAAalu alrrijsa AAala allatheena la yaAAqiloona

Translation: ਜਦੋਂ ਕਿ ਕਿਸੇ ਵੀ ਵਿਅਕਤੀ ਲਈ ਸੰਭਵ ਨਹੀਂ ਕਿ ਉਹ ਅੱਲਾਹ ਦੇ ਹੁਕਮ ਤੋਂ ਬਿਨਾਂ ਈਮਾਨ ਲੈ ਆਵੇ। ਉਹ (ਅੱਲਾਹ) ਉਹਨਾਂ ਲੋਕਾਂ ਉੱਤੇ (ਵਿਚਾਰਾਂ ਦੀ) ਗੰਦਗੀ ਪਾ ਦਿੰਦਾ ਹੈ ਜਿਹੜੇ ਅਕਲ ਤੋਂ ਕੰਮ ਨਹੀਂ ਲੈਂਦੇ।

10:101

قُلِ ٱنظُرُواْ مَاذَا فِي ٱلسَّمَٰوَٰتِ وَٱلۡأَرۡضِۚ وَمَا تُغۡنِي ٱلۡأٓيَٰتُ وَٱلنُّذُرُ عَن قَوۡمٖ لَّا يُؤۡمِنُونَ ﴿101﴾

Transliteration: Quli onthuroo matha fee alssamawati waalardi wama tughnee alayatu waalnnuthuru AAan qawmin la yuminoona

Translation: (ਹੇ ਨਬੀ!) ਤੁਸੀਂ ਆਖੋ ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਸ ਨੂੰ ਅੱਖਾਂ ਖੋਲ ਕੇ ਵੇਖੋ। ਜਿਹੜੇ ਲੋਕ ਈਮਾਨ ਨਹੀਂ ਲਿਆਉਂਦੇ ਉਹਨਾਂ ਲਈ ਇਹ ਨਿਸ਼ਾਨੀਆਂ ਤੇ ਚਿਤਾਵਣੀਆਂ ਲਾਹੇਵੰਦ ਨਹੀਂ ਹੋ ਸਕਦੀਆਂ।

10:102

فَهَلۡ يَنتَظِرُونَ إِلَّا مِثۡلَ أَيَّامِ ٱلَّذِينَ خَلَوۡاْ مِن قَبۡلِهِمۡۚ قُلۡ فَٱنتَظِرُوٓاْ إِنِّي مَعَكُم مِّنَ ٱلۡمُنتَظِرِينَ ﴿102﴾

Transliteration: Fahal yantathiroona illa mithla ayyami allatheena khalaw min qablihim qul faintathiroo innee maAAakum mina almuntathireena

Translation: ਹੁਣ ਇਹ ਲੋਕ ਵੀ ਉਹਨਾਂ ਬੀਤ ਚੁੱਕੇ ਭੈੜੇ ਦਿਨਾਂ ਦੀ ਉਡੀਕ ਕਰ ਰਹੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਲੋਕਾਂ ਉੱਤੇ ਬੀਤ ਚੁੱਕੇ ਹਨ (ਹੇ ਨਬੀ!) ਆਖ ਦਿਓ! ਕਿ ਚੰਗਾ ਤੁਸੀਂ ਵੀ ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰਨ ਵਾਲਿਆਂ ਵਿੱਚੋਂ ਹਾਂ।

10:103

ثُمَّ نُنَجِّي رُسُلَنَا وَٱلَّذِينَ ءَامَنُواْۚ كَذَٰلِكَ حَقًّا عَلَيۡنَا نُنجِ ٱلۡمُؤۡمِنِينَ ﴿103﴾

Transliteration: Thumma nunajjee rusulana waallatheena amanoo kathalika haqqan AAalayna nunjee almumineena

Translation: ਅਸੀਂ (ਅੱਲਾਹ) ਆਪਣੇ ਪੈਗ਼ੰਬਰਾਂ ਨੂੰ ਅਤੇ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲੈਂਦੇ ਹਾਂ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾਈਏ।

10:104

قُلۡ يَـٰٓأَيُّهَا ٱلنَّاسُ إِن كُنتُمۡ فِي شَكّٖ مِّن دِينِي فَلَآ أَعۡبُدُ ٱلَّذِينَ تَعۡبُدُونَ مِن دُونِ ٱللَّهِ وَلَٰكِنۡ أَعۡبُدُ ٱللَّهَ ٱلَّذِي يَتَوَفَّىٰكُمۡۖ وَأُمِرۡتُ أَنۡ أَكُونَ مِنَ ٱلۡمُؤۡمِنِينَ ﴿104﴾

Transliteration: Qul ya ayyuha alnnasu in kuntum fee shakkin min deenee fala aAAbudu allatheena taAAbudoona min dooni Allahi walakin aAAbudu Allaha allathee yatawaffakum waomirtu an akoona mina almumineena

Translation: (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਜੇਕਰ ਤੁਸੀਂ ਮੇਰੇ ਧਰਮ ਸੰਬੰਧੀ ਕਿਸੇ ਸ਼ੱਕ ਵਿੱਚ ਹੋ ਤਾਂ ਸੁਣੋ ਕਿ ਮੈਂ ਉਹਨਾਂ ਇਸ਼ਟਾਂ ਦੀ ਪੂਜਾ ਨਹੀਂ ਕਰਦਾ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ, ਹਾਂ! ਮੈਂ ਤਾਂ ਉਸ ਅੱਲਾਹ ਦੀ ਇਬਾਦਤ ਕਰਦਾ ਹਾਂ ਜਿਹੜਾ ਤੁਹਾਡੇ ਪ੍ਰਾਣ ਕਢਦਾ ਹੈ ਅਤੇ ਮੈਨੂੰ ਇਹ ਹੁਕਮ ਹੋਇਆ ਹੈ ਕਿ ਮੈਂ ਈਮਾਨ ਲਿਆਉਣ ਵਾਲਿਆਂ ਨਾਲ ਰਲ ਜਾਵਾਂ।

10:105

وَأَنۡ أَقِمۡ وَجۡهَكَ لِلدِّينِ حَنِيفٗا وَلَا تَكُونَنَّ مِنَ ٱلۡمُشۡرِكِينَ ﴿105﴾

Transliteration: Waan aqim wajhaka lilddeeni haneefan wala takoonanna mina almushrikeena

Translation: ਅਤੇ ਇਹ ਵੀ (ਹੁਕਮ ਹੋਇਆ ਹੈ) ਕਿ ਮੈਂ ਇਕ ਚਿੱਤ ਹੋ ਕੇ ਆਪਣੀ ਦਿਸ਼ਾ ਇਸਲਾਮ ਵੱਲ ਸਿੱਧੀ ਰੱਖਾਂ ਅਤੇ ਕਦੇ ਵੀ ਮੁਸ਼ਰਿਕਾਂ ਵਿਚ ਨਾ ਰਲਾ।

10:106

وَلَا تَدۡعُ مِن دُونِ ٱللَّهِ مَا لَا يَنفَعُكَ وَلَا يَضُرُّكَۖ فَإِن فَعَلۡتَ فَإِنَّكَ إِذٗا مِّنَ ٱلظَّـٰلِمِينَ ﴿106﴾

Transliteration: Wala tadAAu min dooni Allahi ma la yanfaAAuka wala yadurruka fain faAAalta fainnaka ithan mina alththalimeena

Translation: ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਨਾ ਸੱਦੋ ਜੋ ਨਾ ਤਾਂ ਤੁਹਾਨੂੰ ਕੋਈ ਲਾਭ ਪਹੁੰਚਾ ਸਕਦੇ ਹਨ ਅਤੇ ਨਾ ਹੀ ਕੋਈ ਨੁਕਸਾਨ ਪਹੁੰਚਾ ਸਕਦੇ ਹਨ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਸੀਂ ਉਸ ਸਮੇਂ ਜ਼ਾਲਮਾਂ ਵਿਚ ਹੋ ਜਾਵੋਗੇ।[11]

10:107

وَإِن يَمۡسَسۡكَ ٱللَّهُ بِضُرّٖ فَلَا كَاشِفَ لَهُۥٓ إِلَّا هُوَۖ وَإِن يُرِدۡكَ بِخَيۡرٖ فَلَا رَآدَّ لِفَضۡلِهِۦۚ يُصِيبُ بِهِۦ مَن يَشَآءُ مِنۡ عِبَادِهِۦۚ وَهُوَ ٱلۡغَفُورُ ٱلرَّحِيمُ ﴿107﴾

Transliteration: Wain yamsaska Allahu bidurrin fala kashifa lahu illa huwa wain yuridka bikhayrin fala radda lifadlihi yuseebu bihi man yashao min AAibadihi wahuwa alghafooru alrraheemu

Translation: ਜੇਕਰ ਅੱਲਾਹ ਤੁਹਾਨੂੰ ਕੋਈ ਤਕਲੀਫ਼ ਦੇਵੇ ਤਾਂ ਛੁੱਟ ਉਸ (ਅੱਲਾਹ) ਤੋਂ ਹੋਰ ਕੋਈ ਇਸ (ਬਿਪਤਾ)ਨੂੰ ਦੂਰ ਕਰਨ ਵਾਲਾ ਨਹੀਂ ਅਤੇ ਜੇ ਉਹ (ਅੱਲਾਹ) ਤੁਹਾਡੇ ਹੱਕ ਵਿਚ ਕਿਸੇ ਭਲਾਈ ਦਾ ਇਰਾਦਾ ਕਰੇ ਤਾਂ ਉਸ ਦੇ ਫ਼ਜ਼ਲਾਂ ਨੂੰ ਰੋਕਨ ਵਾਲਾ ਵੀ ਕੋਈ ਨਹੀਂ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਆਪਣੇ ਫ਼ਜ਼ਲੋਂ ਨਿਵਾਜ਼ਦਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਫ਼ਰਮਾਉਣ ਵਾਲਾ ਹੈ।

10:108

قُلۡ يَـٰٓأَيُّهَا ٱلنَّاسُ قَدۡ جَآءَكُمُ ٱلۡحَقُّ مِن رَّبِّكُمۡۖ فَمَنِ ٱهۡتَدَىٰ فَإِنَّمَا يَهۡتَدِي لِنَفۡسِهِۦۖ وَمَن ضَلَّ فَإِنَّمَا يَضِلُّ عَلَيۡهَاۖ وَمَآ أَنَا۠ عَلَيۡكُم بِوَكِيلٖ ﴿108﴾

Transliteration: Qul ya ayyuha alnnasu qad jaakumu alhaqqu min rabbikum famani ihtada fainnama yahtadee linafsihi waman dalla fainnama yadillu AAalayha wama ana AAalaykum biwakeelin

Translation: (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਤੁਹਾਡੇ ਕੋਲੇ ਤੁਹਾਡੇ ਰੱਬ ਵੱਲੋਂ ਹੱਕ ਸੱਚਾ ਆ ਗਿਆ ਹੈ। ਸੋ ਹੁਣ ਜਿਹੜਾ ਕੋਈ ਸਿੱਧੇ ਰਸਤੇ ਆ ਜਾਵੇ ਤਾਂ ਬੇਸ਼ੱਕ ਉਹ ਆਪਣੇ ਲਈ ਹੀ ਸਿੱਧੇ ਰਾਹ ’ਤੇ ਆਵੇਗਾ ਅਤੇ ਜਿਹੜਾ ਵਿਅਕਤੀ ਕੁਰਾਹੇ ਪਵੇਗਾ ਤਾਂ ਉਹ ਆਪਣੇ ਲਈ ਹੀ ਕੁਰਾਹੇ ਪਵੇਗਾ ਮੈਂ ਤੁਹਾਡਾ ਵਕੀਲ ਨਹੀਂ ਹਾਂ।

10:109

وَٱتَّبِعۡ مَا يُوحَىٰٓ إِلَيۡكَ وَٱصۡبِرۡ حَتَّىٰ يَحۡكُمَ ٱللَّهُۚ وَهُوَ خَيۡرُ ٱلۡحَٰكِمِينَ ﴿109﴾

Transliteration: WaittabiAA ma yooha ilayka waisbir hatta yahkuma Allahu wahuwa khayru alhakimeena

Translation: ਹੇ ਮੁਹੰਮਦ ਸ:! ਤੁਹਾਡੇ ਵੱਲ ਜਿਹੜੀ ਵਹੀ ਭੇਜੀ ਜਾਂਦੀ ਹੈ ਤੁਸੀਂ ਉਸ ਦੀ ਹੀ ਪੈਰਵੀ ਕਰੋ ਅਤੇ (ਕਠਨਾਈਆਂ ਆਉਣ ’ਤੇ) ਸਬਰ ਤੋਂ ਕੰਮ ਲਵੋ ਇੱਥੋਂ ਤਕ ਕਿ ਅੱਲਾਹ ਕੋਈ ਫ਼ੈਸਲਾ ਕਰ ਦੇਵੇ ਅਤੇ ਉਹੀਓ ਸਭ ਤੋਂ ਵਧੀਆ ਫ਼ੈਸਲਾ ਕਰਨ ਵਾਲਾ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download