11:1الٓرۚ كِتَٰبٌ أُحۡكِمَتۡ ءَايَٰتُهُۥ ثُمَّ فُصِّلَتۡ مِن لَّدُنۡ حَكِيمٍ خَبِيرٍ ﴿1﴾الٓرۚ كِتَٰبٌ أُحۡكِمَتۡ ءَايَٰتُهُۥ ثُمَّ فُصِّلَتۡ مِن لَّدُنۡ حَكِيمٍ خَبِيرٍ
Transliteration: Aliflamra kitabun ohkimat ayatuhu thumma fussilat min ladun hakeemin khabeerin
Translation: ਅਲਿਫ਼, ਲਾਮ, ਰਾ। ਇਹ ਉਹ ਕਿਤਾਬ ਹੈ ਜਿਸ ਦੀਆਂ ਆਇਤਾਂ ਪੱਕੀਆਂ (ਅਟੱਲ) ਕਰ ਰੱਖੀਆਂ ਹਨ, ਵਿਸਥਾਰ ਨਾਲ ਵਰਣਨ ਕੀਤੀਆਂ ਗਈਆਂ ਹਨ, ਬਹੁਤ ਹੀ ਡੂੰਘੀ ਸਿਆਣਪ ਤੇ ਜਾਣਨਹਾਰ ਹਸਤੀ ਵੱਲੋਂ (ਨਾਜ਼ਿਲ ਹੋਈਆਂ) ਹਨ।
11:2أَلَّا تَعۡبُدُوٓاْ إِلَّا ٱللَّهَۚ إِنَّنِي لَكُم مِّنۡهُ نَذِيرٞ وَبَشِيرٞ ﴿2﴾أَلَّا تَعۡبُدُوٓاْ إِلَّا ٱللَّهَۚ إِنَّنِي لَكُم مِّنۡهُ نَذِيرٞ وَبَشِيرٞ
Transliteration: Alla taAAbudoo illa Allaha innanee lakum minhu natheerun wabasheerun
Translation: ਤੁਸੀਂ ਅੱਲਾਹ ਤੋਂ ਛੁੱਟ ਹੋਰ ਕਿਸੇ ਦੀ ਇਬਾਦਤ ਨਾ ਕਰੋ। ਮੈਂ (ਮੁਹੰਮਦ) ਤੁਹਾਡੇ ਲਈ ਉਸੇ (ਹਸਤੀ) ਵੱਲੋਂ ਡਰਾਉਣ ਲਈ ਤੇ ਖ਼ੁਸ਼ਖ਼ਬਰੀ ਦੇਣ ਆਇਆ ਹਾਂ।
11:3وَأَنِ ٱسۡتَغۡفِرُواْ رَبَّكُمۡ ثُمَّ تُوبُوٓاْ إِلَيۡهِ يُمَتِّعۡكُم مَّتَٰعًا حَسَنًا إِلَىٰٓ أَجَلٖ مُّسَمّٗى وَيُؤۡتِ كُلَّ ذِي فَضۡلٖ فَضۡلَهُۥۖ وَإِن تَوَلَّوۡاْ فَإِنِّيٓ أَخَافُ عَلَيۡكُمۡ عَذَابَ يَوۡمٖ كَبِيرٍ ﴿3﴾وَأَنِ ٱسۡتَغۡفِرُواْ رَبَّكُمۡ ثُمَّ تُوبُوٓاْ إِلَيۡهِ يُمَتِّعۡكُم مَّتَٰعًا حَسَنًا إِلَىٰٓ أَجَلٖ مُّسَمّٗى وَيُؤۡتِ كُلَّ ذِي فَضۡلٖ فَضۡلَهُۥۖ وَإِن تَوَلَّوۡاْ فَإِنِّيٓ أَخَافُ عَلَيۡكُمۡ عَذَابَ يَوۡمٖ كَبِيرٍ
Transliteration: Waani istaghfiroo rabbakum thumma tooboo ilayhi yumattiAAkum mataAAan hasanan ila ajalin musamman wayuti kulla thee fadlin fadlahu wain tawallaw fainee akhafu AAalaykum AAathaba yawmin kabeerin
Translation: ਅਤੇ ਇਹ ਵੀ ਦੱਸਾਂ ਕਿ ਤੁਸੀਂ ਆਪਣੇ ਗੁਨਾਹਾਂ ਦੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਅਰਦਾਸ ਕਰੋ। ਫੇਰ ਉਸੇ ਵੱਲ ਪਰਤ ਆਓ, ਉਹ (ਅੱਲਾਹ) ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਜੀਵਨ ਸਮੱਗਰੀ ਦੇਵੇਗਾ ਅਤੇ ਹਰ ਵੱਧ (ਨੇਕ) ਅਮਲ ਕਰਨ ਵਾਲੇ ਨੂੰ ਵਧੇਰੇ ਬਦਲਾ ਦੇਵੇਗਾ ਜੇ ਤੁਸੀਂ ਇਸ (ਰੱਬ) ਤੋਂ ਮੂੰਹ ਮੋੜਦੇ ਰਹੇ ਤਾਂ ਮੈਂ ਤੁਹਾਡੇ ਬਾਰੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਤੋਂ ਡਰਦਾ ਹਾਂ।
11:4إِلَى ٱللَّهِ مَرۡجِعُكُمۡۖ وَهُوَ عَلَىٰ كُلِّ شَيۡءٖ قَدِيرٌ ﴿4﴾إِلَى ٱللَّهِ مَرۡجِعُكُمۡۖ وَهُوَ عَلَىٰ كُلِّ شَيۡءٖ قَدِيرٌ
Transliteration: Ila Allahi marjiAAukum wahuwa AAala kulli shayin qadeerun
Translation: ਤੁਸੀਂ ਸਾਰਿਆਂ ਨੇ ਮੁੜ ਅੱਲਾਹ ਕੋਲ ਹੀ ਜਾਣਾ ਹੈ ਅਤੇ ਉਹ ਹਰ ਸ਼ੈਅ ’ਤੇ ਪੂਰੀ ਕੁਦਰਤ ਰੱਖਦਾ ਹੈ।
11:5أَلَآ إِنَّهُمۡ يَثۡنُونَ صُدُورَهُمۡ لِيَسۡتَخۡفُواْ مِنۡهُۚ أَلَا حِينَ يَسۡتَغۡشُونَ ثِيَابَهُمۡ يَعۡلَمُ مَا يُسِرُّونَ وَمَا يُعۡلِنُونَۚ إِنَّهُۥ عَلِيمُۢ بِذَاتِ ٱلصُّدُورِ ﴿5﴾أَلَآ إِنَّهُمۡ يَثۡنُونَ صُدُورَهُمۡ لِيَسۡتَخۡفُواْ مِنۡهُۚ أَلَا حِينَ يَسۡتَغۡشُونَ ثِيَابَهُمۡ يَعۡلَمُ مَا يُسِرُّونَ وَمَا يُعۡلِنُونَۚ إِنَّهُۥ عَلِيمُۢ بِذَاتِ ٱلصُّدُورِ
Transliteration: Ala innahum yathnoona sudoorahum liyastakhfoo minhu ala heena yastaghshoona thiyabahum yaAAlamu ma yusirroona wama yuAAlinoona innahu AAaleemun bithati alssudoori
Translation: ਵੇਖੋ ਇਹ ਲੋਕ ਆਪਣੀਆਂ ਹਿੱਕਾਂ ਨੂੰ ਦੁਹਰਾ ਕਰਦੇ ਹਨ ਤਾਂ ਜੋ ਅੱਲਾਹ ਤੋਂ ਲੁਕ ਜਾਣ। ਯਾਦ ਰੱਖੋ ਕਿ ਜਦੋਂ ਉਹ ਲਿਬਾਸ ਪਾਉਂਦੇ ਹਨ ਉਸ ਸਮੇਂ ਵੀ ਅੱਲਾਹ ਜਾਣਦਾ ਹੈ, ਜੋ ਉਹ ਗੁਪਤ ਰੱਖਦੇ ਹਨ ਅਤੇ ਜ਼ਾਹਿਰ ਕਰਦੇ ਹਨ, ਉਹ ਵੀ ਅੱਲਾਹ ਜਾਣਦਾ ਹੈ। ਬੇਸ਼ੱਕ ਉਹ ਤਾਂ ਦਿਲਾਂ ਦੇ ਭੇਤ ਵੀ ਜਾਣਦਾ ਹੈ।
11:6وَمَا مِن دَآبَّةٖ فِي ٱلۡأَرۡضِ إِلَّا عَلَى ٱللَّهِ رِزۡقُهَا وَيَعۡلَمُ مُسۡتَقَرَّهَا وَمُسۡتَوۡدَعَهَاۚ كُلّٞ فِي كِتَٰبٖ مُّبِينٖ ﴿6﴾۞وَمَا مِن دَآبَّةٖ فِي ٱلۡأَرۡضِ إِلَّا عَلَى ٱللَّهِ رِزۡقُهَا وَيَعۡلَمُ مُسۡتَقَرَّهَا وَمُسۡتَوۡدَعَهَاۚ كُلّٞ فِي كِتَٰبٖ مُّبِينٖ
Transliteration: Wama min dabbatin fee alardi illa AAala Allahi rizquha wayaAAlamu mustaqarraha wamustawdaAAaha kullun fee kitabin mubeenin
Translation: ਧਰਤੀ ’ਤੇ ਤੁਰਨ ਫ਼ਿਰਨ ਵਾਲੇ ਹਰ ਜੀਵ ਦੀ ਰੋਜ਼ੀ ਅੱਲਾਹ ਦੇ ਜ਼ਿੰਮੇ ਹੈ ਉਹ ਉਹਨਾਂ ਦੀ ਰਹਿਣ ਦੀ ਥਾਂ ਅਤੇ ਉਹਨਾਂ ਦੇ ਦੱਬਨ (ਭਾਵ ਮਰਨ ਦੀ) ਦੀ ਥਾਂ ਵੀ ਜਾਣਦਾ ਹੈ। ਸਾਰਾ ਕੁੱਝ ਇਕ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।
11:7وَهُوَ ٱلَّذِي خَلَقَ ٱلسَّمَٰوَٰتِ وَٱلۡأَرۡضَ فِي سِتَّةِ أَيَّامٖ وَكَانَ عَرۡشُهُۥ عَلَى ٱلۡمَآءِ لِيَبۡلُوَكُمۡ أَيُّكُمۡ أَحۡسَنُ عَمَلٗاۗ وَلَئِن قُلۡتَ إِنَّكُم مَّبۡعُوثُونَ مِنۢ بَعۡدِ ٱلۡمَوۡتِ لَيَقُولَنَّ ٱلَّذِينَ كَفَرُوٓاْ إِنۡ هَٰذَآ إِلَّا سِحۡرٞ مُّبِينٞ ﴿7﴾وَهُوَ ٱلَّذِي خَلَقَ ٱلسَّمَٰوَٰتِ وَٱلۡأَرۡضَ فِي سِتَّةِ أَيَّامٖ وَكَانَ عَرۡشُهُۥ عَلَى ٱلۡمَآءِ لِيَبۡلُوَكُمۡ أَيُّكُمۡ أَحۡسَنُ عَمَلٗاۗ وَلَئِن قُلۡتَ إِنَّكُم مَّبۡعُوثُونَ مِنۢ بَعۡدِ ٱلۡمَوۡتِ لَيَقُولَنَّ ٱلَّذِينَ كَفَرُوٓاْ إِنۡ هَٰذَآ إِلَّا سِحۡرٞ مُّبِينٞ
Transliteration: Wahuwa allathee khalaqa alssamawati waalarda fee sittati ayyamin wakana AAarshuhu AAala almai liyabluwakum ayyukum ahsanu AAamalan walain qulta innakum mabAAoothoona min baAAdi almawti layaqoolanna allatheena kafaroo in hatha illa sihrun mubeenun
Translation: ਅੱਲਾਹ ਉਹੀਓ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇਹਾਂ ਦਿਨਾਂ ਵਿਚ ਪੈਦਾ ਕੀਤਾ ਅਤੇ (ਉਸ ਸਮੇਂ) ਉਸ ਦਾ ਤਖ਼ਤ ਪਾਣੀ ’ਤੇ ਸੀ [1] ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਕਿਹੜਾ ਚੰਗੇ ਕੰਮ ਕਰਦਾ ਹੈ। (ਹੇ ਨਬੀ!) ਜੇ ਤੁਸੀਂ ਆਖੋਂ ਕਿ ਤੁਸੀਂ ਮਰਨ ਮਗਰੋਂ ਮੁੜ ਜੀਵਤ ਕੀਤੇ ਜਾਵੋਗੇ ਤਾਂ ਕਾਫ਼ਿਰ ਜ਼ਰੂਰ ਇਹੋ ਜਵਾਬ ਦੇਣਗੇ ਕਿ ਇਹ ਤਾਂ ਸਾਫ਼ ਜਾਦੂਗਰੀ ਹੈ।
11:8وَلَئِنۡ أَخَّرۡنَا عَنۡهُمُ ٱلۡعَذَابَ إِلَىٰٓ أُمَّةٖ مَّعۡدُودَةٖ لَّيَقُولُنَّ مَا يَحۡبِسُهُۥٓۗ أَلَا يَوۡمَ يَأۡتِيهِمۡ لَيۡسَ مَصۡرُوفًا عَنۡهُمۡ وَحَاقَ بِهِم مَّا كَانُواْ بِهِۦ يَسۡتَهۡزِءُونَ ﴿8﴾وَلَئِنۡ أَخَّرۡنَا عَنۡهُمُ ٱلۡعَذَابَ إِلَىٰٓ أُمَّةٖ مَّعۡدُودَةٖ لَّيَقُولُنَّ مَا يَحۡبِسُهُۥٓۗ أَلَا يَوۡمَ يَأۡتِيهِمۡ لَيۡسَ مَصۡرُوفًا عَنۡهُمۡ وَحَاقَ بِهِم مَّا كَانُواْ بِهِۦ يَسۡتَهۡزِءُونَ
Transliteration: Walain akhkharna AAanhumu alAAathaba ila ommatin maAAdoodatin layaqoolunna ma yahbisuhu ala yawma yateehim laysa masroofan AAanhum wahaqa bihim ma kanoo bihi yastahzioona
Translation: ਜੇ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਅਜ਼ਾਬ ਨੂੰ ਇਕ ਵਿਸ਼ੇਸ਼ ਮੁੱਦਤ ਤਕ ਲਈ ਟਾਲ ਦੱਈਏ ਤਾਂ ਇਹ (ਕਾਫ਼ਿਰ) ਜ਼ਰੂਰ ਆਖਦੇ ਕਿ ਅਜ਼ਾਬ ਨੂੰ ਕਿਹੜੀ ਚੀਜ਼ ਨੇ ਰੋਕਿਆ ਹੋਇਆ ਹੈ। ਸੁਣੋ ਜਿਸ ਦਿਨ ਉਹ (ਅਜ਼ਾਬ) ਇਹਨਾਂ ਕੋਲ ਆਵੇਗਾ ਫੇਰ ਇਹਨਾਂ ਤੋਂ ਟਲੇਗਾ ਨਹੀਂ, ਜਿਸ ਦਾ ਇਹ ਮਖੌਲ ਕਰਿਆ ਕਰਦੇ ਸੀ ਉਹੀਓ ਇਹਨਾਂ ਨੂੰ ਘੇਰ ਲਵੇਗਾ।
11:9وَلَئِنۡ أَذَقۡنَا ٱلۡإِنسَٰنَ مِنَّا رَحۡمَةٗ ثُمَّ نَزَعۡنَٰهَا مِنۡهُ إِنَّهُۥ لَيَـُٔوسٞ كَفُورٞ ﴿9﴾وَلَئِنۡ أَذَقۡنَا ٱلۡإِنسَٰنَ مِنَّا رَحۡمَةٗ ثُمَّ نَزَعۡنَٰهَا مِنۡهُ إِنَّهُۥ لَيَـُٔوسٞ كَفُورٞ
Transliteration: Walain athaqna alinsana minna rahmatan thumma nazaAAnaha minhu innahu layaoosun kafoorun
Translation: ਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ ਹਾਂ ਫੇਰ ਮਗਰੋਂ ਉਸ ਨਿਅਮਤ ਤੋਂ ਵਾਂਝਿਆਂ ਕਰ ਦਈਏ ਤਾਂ ਉਹ (ਮਨੁੱਖ) ਬਹੁਤ ਹੀ ਨਿਰਾਸ਼ ਅਤੇ ਬਹੁਤ ਹੀ ਨਾਸ਼ੁਕਰਾ ਬਣ ਜਾਂਦਾ ਹੈ।
11:10وَلَئِنۡ أَذَقۡنَٰهُ نَعۡمَآءَ بَعۡدَ ضَرَّآءَ مَسَّتۡهُ لَيَقُولَنَّ ذَهَبَ ٱلسَّيِّـَٔاتُ عَنِّيٓۚ إِنَّهُۥ لَفَرِحٞ فَخُورٌ ﴿10﴾وَلَئِنۡ أَذَقۡنَٰهُ نَعۡمَآءَ بَعۡدَ ضَرَّآءَ مَسَّتۡهُ لَيَقُولَنَّ ذَهَبَ ٱلسَّيِّـَٔاتُ عَنِّيٓۚ إِنَّهُۥ لَفَرِحٞ فَخُورٌ
Transliteration: Walain athaqnahu naAAmaa baAAda darraa massathu layaqoolanna thahaba alssayyiatu AAannee innahu lafarihun fakhoorun
Translation: ਜੇ ਅਸੀਂ (ਅੱਲਾਹ) ਉਸ ਨੂੰ ਬਿਪਤਾ ਦੇਣ ਮਗਰੋਂ ਆਪਣੀਆਂ ਨਿਅਮਤਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਣ ਲੱਗਦਾ ਹੈ ਕਿ ਹੁਣ ਮੇਰੀਆਂ ਪਰੇਸ਼ਾਨੀਆਂ ਦੂਰ ਹੋ ਗਈਆਂ। ਬੇਸ਼ੱਕ ਉਹ (ਉਸ ਸਮੇਂ) ਸ਼ੇਖੀਆਂ ਮਾਰਨ ਲੱਗ ਜਾਂਦਾ ਹੈ ਤੇ ਘਮੰਡ ਵੀ ਕਰਦਾ ਹੈ।
11:11إِلَّا ٱلَّذِينَ صَبَرُواْ وَعَمِلُواْ ٱلصَّـٰلِحَٰتِ أُوْلَـٰٓئِكَ لَهُم مَّغۡفِرَةٞ وَأَجۡرٞ كَبِيرٞ ﴿11﴾إِلَّا ٱلَّذِينَ صَبَرُواْ وَعَمِلُواْ ٱلصَّـٰلِحَٰتِ أُوْلَـٰٓئِكَ لَهُم مَّغۡفِرَةٞ وَأَجۡرٞ كَبِيرٞ
Transliteration: Illa allatheena sabaroo waAAamiloo alssalihati olaika lahum maghfiratun waajrun kabeerun
Translation: ਪਰ ਜਿਹੜੇ ਲੋਕ ਧੀਰਜ ਰੱਖਦੇ ਹਨ ਅਤੇ ਨੇਕ ਕੰਮ ਕਰਦੇ ਹਨ ਉਹਨਾਂ ਲਈ ਹੀ ਬਖ਼ਸ਼ਿਸ਼ ਹੈ ਅਤੇ ਬਹੁਤ ਹੀ ਵੱਡਾ ਬਦਲਾ ਵੀ ਹੈ।
11:12فَلَعَلَّكَ تَارِكُۢ بَعۡضَ مَا يُوحَىٰٓ إِلَيۡكَ وَضَآئِقُۢ بِهِۦ صَدۡرُكَ أَن يَقُولُواْ لَوۡلَآ أُنزِلَ عَلَيۡهِ كَنزٌ أَوۡ جَآءَ مَعَهُۥ مَلَكٌۚ إِنَّمَآ أَنتَ نَذِيرٞۚ وَٱللَّهُ عَلَىٰ كُلِّ شَيۡءٖ وَكِيلٌ ﴿12﴾فَلَعَلَّكَ تَارِكُۢ بَعۡضَ مَا يُوحَىٰٓ إِلَيۡكَ وَضَآئِقُۢ بِهِۦ صَدۡرُكَ أَن يَقُولُواْ لَوۡلَآ أُنزِلَ عَلَيۡهِ كَنزٌ أَوۡ جَآءَ مَعَهُۥ مَلَكٌۚ إِنَّمَآ أَنتَ نَذِيرٞۚ وَٱللَّهُ عَلَىٰ كُلِّ شَيۡءٖ وَكِيلٌ
Transliteration: FalaAAallaka tarikun baAAda ma yooha ilayka wadaiqun bihi sadruka an yaqooloo lawla onzila AAalayhi kanzun aw jaa maAAahu malakun innama anta natheerun waAllahu AAala kulli shayin wakeelun
Translation: (ਹੇ ਮੁਹੰਮਦ ਸ:!) ਹੋ ਸਕਦਾ ਹੈ ਕਿ ਤੁਸੀਂ ਇਸ ਵਹੀ ਦੇ ਕੁੱਝ ਭਾਗ ਨੂੰ ਜਿਹੜੀ ਤੁਹਾਡੇ ਵੱਲ ਨਾਜ਼ਿਲ ਕੀਤੀ ਗਈ ਹੈ (ਵਰਣਨ ਕਰਨ ਤੋਂ) ਛੱਡ ਦਿਓ। ਤੁਹਾਡਾ ਦਿਲ ਤੰਗੀ ਮਹਿਸੂਸ ਕਰ ਰਿਹਾ ਹੋਵੇ। ਕਿ ਇਹ ਕਾਫ਼ਿਰ ਆਖਣਗੇ ਕਿ ਤੁਹਾਡੇ ’ਤੇ ਕੋਈ ਖ਼ਜ਼ਾਨਾ ਕਿਉਂ ਨਹੀਂ ਉਤਰਿਆ ਗਿਆ ਜਾਂ ਇਹਨਾਂ (ਮੁਹੰਮਦ ਸ:) ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਆਇਆ (ਹੇ ਨਬੀ!) ਸੁਣ ਲਵੋ ਕਿ ਤੁਸੀਂ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਡਰਾਉਣ ਵਾਲੇ ਹੋ ਅੱਲਾਹ ਹਰ ਚੀਜ਼ ਦੀ ਨਿਗਰਾਨੀ ਕਰ ਰਿਹਾ ਹੈ।
11:13أَمۡ يَقُولُونَ ٱفۡتَرَىٰهُۖ قُلۡ فَأۡتُواْ بِعَشۡرِ سُوَرٖ مِّثۡلِهِۦ مُفۡتَرَيَٰتٖ وَٱدۡعُواْ مَنِ ٱسۡتَطَعۡتُم مِّن دُونِ ٱللَّهِ إِن كُنتُمۡ صَٰدِقِينَ ﴿13﴾أَمۡ يَقُولُونَ ٱفۡتَرَىٰهُۖ قُلۡ فَأۡتُواْ بِعَشۡرِ سُوَرٖ مِّثۡلِهِۦ مُفۡتَرَيَٰتٖ وَٱدۡعُواْ مَنِ ٱسۡتَطَعۡتُم مِّن دُونِ ٱللَّهِ إِن كُنتُمۡ صَٰدِقِينَ
Transliteration: Am yaqooloona iftarahu qul fatoo biAAashri suwarin mithlihi muftarayatin waodAAoo mani istataAAtum min dooni Allahi in kuntum sadiqeena
Translation: ਕੀ ਉਹ (ਕਾਫ਼ਿਰ) ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ! ਕਾਫ਼ਿਰਾਂ ਨੂੰ) ਆਖ ਦਿਓ ਕਿ ਫੇਰ ਤੁਸੀਂ ਵੀ ਇਹਨਾਂ ਵਰਗੀਆਂ ਦੱਸ ਆਇਤਾਂ ਘੜ ਵਿਖਾਓ ਅਤੇ ਛੁੱਟ ਅੱਲਾਹ ਤੋਂ (ਆਪਣੀ ਮਦਦ ਲਈ) ਜਿਸ ਨੂੰ ਬੁਲਾ ਸਕਦੇ ਹੋ ਬੁਲਾ ਲਵੋ, ਜੇ ਤੁਸੀਂ ਆਪਣੀ ਗੱਲ ਵਿਚ ਸੱਚੇ ਹੋ।
11:14فَإِلَّمۡ يَسۡتَجِيبُواْ لَكُمۡ فَٱعۡلَمُوٓاْ أَنَّمَآ أُنزِلَ بِعِلۡمِ ٱللَّهِ وَأَن لَّآ إِلَٰهَ إِلَّا هُوَۖ فَهَلۡ أَنتُم مُّسۡلِمُونَ ﴿14﴾فَإِلَّمۡ يَسۡتَجِيبُواْ لَكُمۡ فَٱعۡلَمُوٓاْ أَنَّمَآ أُنزِلَ بِعِلۡمِ ٱللَّهِ وَأَن لَّآ إِلَٰهَ إِلَّا هُوَۖ فَهَلۡ أَنتُم مُّسۡلِمُونَ
Transliteration: Fai llam yastajeeboo lakum faiAAlamoo annama onzila biAAilmi Allahi waan la ilaha illa huwa fahal antum muslimoona
Translation: ਫੇਰ ਜੇ ਉਹ ਕਾਫ਼ਿਰ ਤੁਹਾਨੂੰ ਕੋਈ ਜਵਾਬ ਨਾ ਦੇਣ ਤਾਂ ਜਾਣ ਲਓ ਕਿ ਇਹ (.ਕੁਰਆਨ) ਅੱਲਾਹ ਦੇ ਗਿਆਨ ਅਨੁਸਾਰ ਹੀ ਉਤਾਰਿਆ ਗਿਆ ਹੈ ਅਤੇ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। (ਹੇ ਲੋਕੋ!) ਕੀ ਤੁਸੀਂ (ਇਹ ਸਭ ਜਾਣਨ ਤੋਂ ਬਾਅਦ) ਮੁਸਲਮਾਨ ਬਣਦੇ ਹੋ?
11:15مَن كَانَ يُرِيدُ ٱلۡحَيَوٰةَ ٱلدُّنۡيَا وَزِينَتَهَا نُوَفِّ إِلَيۡهِمۡ أَعۡمَٰلَهُمۡ فِيهَا وَهُمۡ فِيهَا لَا يُبۡخَسُونَ ﴿15﴾مَن كَانَ يُرِيدُ ٱلۡحَيَوٰةَ ٱلدُّنۡيَا وَزِينَتَهَا نُوَفِّ إِلَيۡهِمۡ أَعۡمَٰلَهُمۡ فِيهَا وَهُمۡ فِيهَا لَا يُبۡخَسُونَ
Transliteration: Man kana yureedu alhayata alddunya wazeenataha nuwaffi ilayhim aAAmalahum feeha wahum feeha la yubkhasoona
Translation: ਜਿਹੜੇ ਲੋਕੀ ਸੰਸਾਰਿਕ ਜੀਵਨ ਤੇ ਇਸ ਦੀ ਖ਼ੂਬਸੂਰਤੀ ਚਾਹੁੰਦੇ ਹਨ ਅਸੀਂ ਉਹਨਾਂ ਦੇ ਕਰਮਾਂ ਦਾ ਬਦਲਾ ਇਸੇ ਸੰਸਾਰ ਵਿਚ ਹੀ ਦੇ ਛੱਡਦੇ ਹਾਂ ਅਤੇ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਂਦਾ।
11:16أُوْلَـٰٓئِكَ ٱلَّذِينَ لَيۡسَ لَهُمۡ فِي ٱلۡأٓخِرَةِ إِلَّا ٱلنَّارُۖ وَحَبِطَ مَا صَنَعُواْ فِيهَا وَبَٰطِلٞ مَّا كَانُواْ يَعۡمَلُونَ ﴿16﴾أُوْلَـٰٓئِكَ ٱلَّذِينَ لَيۡسَ لَهُمۡ فِي ٱلۡأٓخِرَةِ إِلَّا ٱلنَّارُۖ وَحَبِطَ مَا صَنَعُواْ فِيهَا وَبَٰطِلٞ مَّا كَانُواْ يَعۡمَلُونَ
Transliteration: Olaika allatheena laysa lahum fee alakhirati illa alnnaru wahabita ma sanaAAoo feeha wabatilun ma kanoo yaAAmaloona
Translation: ਇਹੋ ਉਹ ਲੋਕ ਹਨ ਜਿਨ੍ਹਾਂ ਲਈ ਆਖ਼ਿਰਤ ਵਿਚ ਛੁੱਟ ਅੱਗ ਤੋਂ ਹੋਰ ਕੁੱਝ ਵੀ ਨਹੀਂ, ਜੋ ਕੁੱਝ ਉਹਨਾਂ ਨੇ ਸੰਸਾਰ ਵਿਚ ਕਮਾਈ ਕੀਤੀ ਸੀ ਉਹ ਸਭ ਬਰਬਾਦ ਹੋ ਗਈ ਅਤੇ ਜੋ ਵੀ ਉਹ ਅਮਲ ਕਰਦੇ ਰਹੇ ਉਹ ਵੀ ਅਜਾਈਂ ਗਏ।
11:17أَفَمَن كَانَ عَلَىٰ بَيِّنَةٖ مِّن رَّبِّهِۦ وَيَتۡلُوهُ شَاهِدٞ مِّنۡهُ وَمِن قَبۡلِهِۦ كِتَٰبُ مُوسَىٰٓ إِمَامٗا وَرَحۡمَةًۚ أُوْلَـٰٓئِكَ يُؤۡمِنُونَ بِهِۦۚ وَمَن يَكۡفُرۡ بِهِۦ مِنَ ٱلۡأَحۡزَابِ فَٱلنَّارُ مَوۡعِدُهُۥۚ فَلَا تَكُ فِي مِرۡيَةٖ مِّنۡهُۚ إِنَّهُ ٱلۡحَقُّ مِن رَّبِّكَ وَلَٰكِنَّ أَكۡثَرَ ٱلنَّاسِ لَا يُؤۡمِنُونَ ﴿17﴾أَفَمَن كَانَ عَلَىٰ بَيِّنَةٖ مِّن رَّبِّهِۦ وَيَتۡلُوهُ شَاهِدٞ مِّنۡهُ وَمِن قَبۡلِهِۦ كِتَٰبُ مُوسَىٰٓ إِمَامٗا وَرَحۡمَةًۚ أُوْلَـٰٓئِكَ يُؤۡمِنُونَ بِهِۦۚ وَمَن يَكۡفُرۡ بِهِۦ مِنَ ٱلۡأَحۡزَابِ فَٱلنَّارُ مَوۡعِدُهُۥۚ فَلَا تَكُ فِي مِرۡيَةٖ مِّنۡهُۚ إِنَّهُ ٱلۡحَقُّ مِن رَّبِّكَ وَلَٰكِنَّ أَكۡثَرَ ٱلنَّاسِ لَا يُؤۡمِنُونَ
Transliteration: Afaman kana AAala bayyinatin min rabbihi wayatloohu shahidun minhu wamin qablihi kitabu moosa imaman warahmatan olaika yuminoona bihi waman yakfur bihi mina alahzabi faalnnaru mawAAiduhu fala taku fee miryatin minhu innahu alhaqqu min rabbika walakinna akthara alnnasi la yuminoona
Translation: ਕੀ ਭਲਾਂ ਉਹ ਵਿਅਕਤੀ (.ਕੁਰਅਨ ਦਾ ਇਨਕਾਰ ਕਰ ਸਕਦਾ ਹੈ? ) ਜਿਹੜਾ ਆਪਣੇ ਰੱਬ ਵੱਲੋਂ ਬਖ਼ਸ਼ੀ ਹੋਈ ਦਲੀਲ ’ਤੇ ਕਾਇਮ ਹੋਵੇ ਅਤੇ ਇਸ ਦੇ ਨਾਲ ਅੱਲਾਹ ਵੱਲੋਂ ਇਕ ਗਵਾਹ (ਵਜੋਂ.ਕੁਰਆਨ) ਵੀ ਹੋਵੇ, ਜਦ ਕਿ ਇਸ ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਵੀ ਮਾਰਗ ਦਰਸ਼ਨ ਤੇ ਮਿਹਰਾਂ ਦੇ ਰੂਪ ਵਿਚ ਰਹੀ ਹੈ। ਇਹੋ ਉਹ ਲੋਕ ਹਨ ਜਿਹੜੇ ਇਸ (.ਕੁਰਆਨ) ’ਤੇ ਈਮਾਨ ਰੱਖਦੇ ਹਨ ਅਤੇ ਇਹਨਾਂ ਸਾਰੇ ਮਨੁੱਖੀ ਧੜ੍ਹਿਆਂ ਵਿੱਚੋਂ ਜੋ ਵੀ ਇਸ (.ਕੁਰਆਨ) ਦਾ ਇਨਕਾਰੀ ਹੋਵੇਗਾ ਉਸ ਦਾ ਟਿਕਾਣਾ ਅੱਗ ਹੈ।[2] (ਹੇ ਨਬੀ ਸ:!) ਤੁਸੀਂ ਕਿਸੇ ਪ੍ਰਕਾਰ ਦੇ ਸ਼ੱਕ-ਸ਼ੁਬਹੇ ਵਿਚ ਨਹੀਂ ਪੈਣਾ। ਇਹ.ਕੁਰਆਨ ਤੁਹਾਡੇ ਪਾਲਣਹਾਰ ਵੱਲੋਂ ਹੱਕ (’ਤੇ ਆਧਾਰਿਤ) ਹੈ ਪਰ ਵਧੇਰੇ ਲੋਕ ਨਹੀਂ ਮੰਨਦੇ।
11:18وَمَنۡ أَظۡلَمُ مِمَّنِ ٱفۡتَرَىٰ عَلَى ٱللَّهِ كَذِبًاۚ أُوْلَـٰٓئِكَ يُعۡرَضُونَ عَلَىٰ رَبِّهِمۡ وَيَقُولُ ٱلۡأَشۡهَٰدُ هَـٰٓؤُلَآءِ ٱلَّذِينَ كَذَبُواْ عَلَىٰ رَبِّهِمۡۚ أَلَا لَعۡنَةُ ٱللَّهِ عَلَى ٱلظَّـٰلِمِينَ ﴿18﴾وَمَنۡ أَظۡلَمُ مِمَّنِ ٱفۡتَرَىٰ عَلَى ٱللَّهِ كَذِبًاۚ أُوْلَـٰٓئِكَ يُعۡرَضُونَ عَلَىٰ رَبِّهِمۡ وَيَقُولُ ٱلۡأَشۡهَٰدُ هَـٰٓؤُلَآءِ ٱلَّذِينَ كَذَبُواْ عَلَىٰ رَبِّهِمۡۚ أَلَا لَعۡنَةُ ٱللَّهِ عَلَى ٱلظَّـٰلِمِينَ
Transliteration: Waman athlamu mimmani iftara AAala Allahi kathiban olaika yuAAradoona AAala rabbihim wayaqoolu alashhadu haolai allatheena kathaboo AAala rabbihim ala laAAnatu Allahi AAala alththalimeena
Translation: ਉਸ ਵਿਅਕਤੀ ਤੋਂ ਵਧਕੇ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਹੀ ਝੂਠ ਜੜੇ ? ਇਹ ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ ਅਤੇ (ਫ਼ਰਿਸ਼ਤੇ) ਗਵਾਹੀ ਦੇਣਗੇ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ’ਤੇ ਝੂਠ ਜੜ੍ਹਿਆ ਸੀ। ਸੁਣ ਲਓ। ਅੱਲਾਹ ਦੀ ਫਿਟਕਾਰ ਜ਼ਾਲਮਾਂ ਲਈ ਹੈ।[3]
11:19ٱلَّذِينَ يَصُدُّونَ عَن سَبِيلِ ٱللَّهِ وَيَبۡغُونَهَا عِوَجٗا وَهُم بِٱلۡأٓخِرَةِ هُمۡ كَٰفِرُونَ ﴿19﴾ٱلَّذِينَ يَصُدُّونَ عَن سَبِيلِ ٱللَّهِ وَيَبۡغُونَهَا عِوَجٗا وَهُم بِٱلۡأٓخِرَةِ هُمۡ كَٰفِرُونَ
Transliteration: Allatheena yasuddoona AAan sabeeli Allahi wayabghoonaha AAiwajan wahum bialakhirati hum kafiroona
Translation: ਜਿਹੜੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ ਅਤੇ ਇਸ (ਰਾਹ) ਵਿਚ ਵਿੰਗ-ਵਲ ਲੱਭਦੇ ਹਨ ਇਹੋ ਆਖ਼ਿਰਤ ਦੇ ਇਨਕਾਰੀ ਹਨ।
11:20أُوْلَـٰٓئِكَ لَمۡ يَكُونُواْ مُعۡجِزِينَ فِي ٱلۡأَرۡضِ وَمَا كَانَ لَهُم مِّن دُونِ ٱللَّهِ مِنۡ أَوۡلِيَآءَۘ يُضَٰعَفُ لَهُمُ ٱلۡعَذَابُۚ مَا كَانُواْ يَسۡتَطِيعُونَ ٱلسَّمۡعَ وَمَا كَانُواْ يُبۡصِرُونَ ﴿20﴾أُوْلَـٰٓئِكَ لَمۡ يَكُونُواْ مُعۡجِزِينَ فِي ٱلۡأَرۡضِ وَمَا كَانَ لَهُم مِّن دُونِ ٱللَّهِ مِنۡ أَوۡلِيَآءَۘ يُضَٰعَفُ لَهُمُ ٱلۡعَذَابُۚ مَا كَانُواْ يَسۡتَطِيعُونَ ٱلسَّمۡعَ وَمَا كَانُواْ يُبۡصِرُونَ
Transliteration: Olaika lam yakoonoo muAAjizeena fee alardi wama kana lahum min dooni Allahi min awliyaa yudaAAafu lahumu alAAathabu ma kanoo yastateeAAoona alssamAAa wama kanoo yubsiroona
Translation: ਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ ਸਨ ਅਤੇ ਨਾ ਹੀ ਛੁੱਟ ਅੱਲਾਹ ਤੋਂ ਉਹਨਾਂ ਦਾ ਕੋਈ ਹਿਮਾਇਤੀ ਸੀ, ਉਹਨਾਂ ਲਈ ਦੋਗੁਣਾ ਅਜ਼ਾਬ ਹੋਵੇਗਾ ਕਿਉਂ ਜੋ ਨਾ ਹੀ ਉਹ (ਹੱਕ) ਸੁਣ ਸਕਦੇ ਸੀ ਅਤੇ ਨਾ ਹੀ ਉਸ ਨੂੰ ਵੇਖਣਾ ਚਾਹੁੰਦੇ ਸੀ।
11:21أُوْلَـٰٓئِكَ ٱلَّذِينَ خَسِرُوٓاْ أَنفُسَهُمۡ وَضَلَّ عَنۡهُم مَّا كَانُواْ يَفۡتَرُونَ ﴿21﴾أُوْلَـٰٓئِكَ ٱلَّذِينَ خَسِرُوٓاْ أَنفُسَهُمۡ وَضَلَّ عَنۡهُم مَّا كَانُواْ يَفۡتَرُونَ
Transliteration: Olaika allatheena khasiroo anfusahum wadalla AAanhum ma kanoo yaftaroona
Translation: ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ।
11:22لَا جَرَمَ أَنَّهُمۡ فِي ٱلۡأٓخِرَةِ هُمُ ٱلۡأَخۡسَرُونَ ﴿22﴾لَا جَرَمَ أَنَّهُمۡ فِي ٱلۡأٓخِرَةِ هُمُ ٱلۡأَخۡسَرُونَ
Transliteration: La jarama annahum fee alakhirati humu alakhsaroona
Translation: ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।
11:23إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ وَأَخۡبَتُوٓاْ إِلَىٰ رَبِّهِمۡ أُوْلَـٰٓئِكَ أَصۡحَٰبُ ٱلۡجَنَّةِۖ هُمۡ فِيهَا خَٰلِدُونَ ﴿23﴾إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ وَأَخۡبَتُوٓاْ إِلَىٰ رَبِّهِمۡ أُوْلَـٰٓئِكَ أَصۡحَٰبُ ٱلۡجَنَّةِۖ هُمۡ فِيهَا خَٰلِدُونَ
Transliteration: Inna allatheena amanoo waAAamiloo alsalihati waakhbatoo ila rabbihim olaika ashabu aljannati hum feeha khalidoona
Translation: ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ।
11:24مَثَلُ ٱلۡفَرِيقَيۡنِ كَٱلۡأَعۡمَىٰ وَٱلۡأَصَمِّ وَٱلۡبَصِيرِ وَٱلسَّمِيعِۚ هَلۡ يَسۡتَوِيَانِ مَثَلًاۚ أَفَلَا تَذَكَّرُونَ ﴿24﴾۞مَثَلُ ٱلۡفَرِيقَيۡنِ كَٱلۡأَعۡمَىٰ وَٱلۡأَصَمِّ وَٱلۡبَصِيرِ وَٱلسَّمِيعِۚ هَلۡ يَسۡتَوِيَانِ مَثَلًاۚ أَفَلَا تَذَكَّرُونَ
Transliteration: Mathalu alfareeqayni kaalaAAma waalasammi waalbaseeri waalssameeAAi hal yastawiyani mathalan afala tathakkaroona
Translation: ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?
11:25وَلَقَدۡ أَرۡسَلۡنَا نُوحًا إِلَىٰ قَوۡمِهِۦٓ إِنِّي لَكُمۡ نَذِيرٞ مُّبِينٌ ﴿25﴾وَلَقَدۡ أَرۡسَلۡنَا نُوحًا إِلَىٰ قَوۡمِهِۦٓ إِنِّي لَكُمۡ نَذِيرٞ مُّبِينٌ
Transliteration: Walaqad arsalna noohan ila qawmihi innee lakum natheerun mubeenun
Translation: ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ।
11:26أَن لَّا تَعۡبُدُوٓاْ إِلَّا ٱللَّهَۖ إِنِّيٓ أَخَافُ عَلَيۡكُمۡ عَذَابَ يَوۡمٍ أَلِيمٖ ﴿26﴾أَن لَّا تَعۡبُدُوٓاْ إِلَّا ٱللَّهَۖ إِنِّيٓ أَخَافُ عَلَيۡكُمۡ عَذَابَ يَوۡمٍ أَلِيمٖ
Transliteration: An la taAAbudoo illa Allaha innee akhafu AAalaykum AAathaba yawmin aleemin
Translation: ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੋ। ਮੈਂ ਤਾਂ ਤੁਹਾਡੇ ’ਤੇ ਦਰਦਨਾਕ ਦਿਨ (ਭਾਵ ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।
11:27فَقَالَ ٱلۡمَلَأُ ٱلَّذِينَ كَفَرُواْ مِن قَوۡمِهِۦ مَا نَرَىٰكَ إِلَّا بَشَرٗا مِّثۡلَنَا وَمَا نَرَىٰكَ ٱتَّبَعَكَ إِلَّا ٱلَّذِينَ هُمۡ أَرَاذِلُنَا بَادِيَ ٱلرَّأۡيِ وَمَا نَرَىٰ لَكُمۡ عَلَيۡنَا مِن فَضۡلِۭ بَلۡ نَظُنُّكُمۡ كَٰذِبِينَ ﴿27﴾فَقَالَ ٱلۡمَلَأُ ٱلَّذِينَ كَفَرُواْ مِن قَوۡمِهِۦ مَا نَرَىٰكَ إِلَّا بَشَرٗا مِّثۡلَنَا وَمَا نَرَىٰكَ ٱتَّبَعَكَ إِلَّا ٱلَّذِينَ هُمۡ أَرَاذِلُنَا بَادِيَ ٱلرَّأۡيِ وَمَا نَرَىٰ لَكُمۡ عَلَيۡنَا مِن فَضۡلِۭ بَلۡ نَظُنُّكُمۡ كَٰذِبِينَ
Transliteration: Faqala almalao allatheena kafaroo min qawmihi ma naraka illa basharan mithlana wama naraka ittabaAAaka illa allatheena hum arathiluna badiya alrrayi wama nara lakum AAalayna min fadlin bal nathunnukum kathibeena
Translation: ਉਸ (ਨੂਹ) ਦੀ ਕੌਮ ਦੇ ਵਡੇਰਿਆਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਆਪਣੇ ਵਾਂਗ ਹੀ ਇਕ ਮਨੁੱਖ ਵੇਖਦੇ ਹਾਂ ਅਤੇ ਇਹ ਵੀ ਵੇਖਦੇ ਹਾਂ ਕਿ ਕੇਵਲ ਉਹਨਾਂ ਲੋਕਾਂ ਨੇ ਹੀ ਬਿਨਾਂ ਸੋਚੇ ਸਮਝੇ ਤੇਰੀ ਪੈਰਵੀ ਕੀਤੀ ਹੈ ਜਿਹੜੇ ਸਾਡੀ ਕੌਮ ਦੇ ਨੀਚ, ਦਲਿਤ ਤੇ ਭੈੜੀ ਸੋਚ ਵਾਲੇ ਲੋਕ ਹਨ, ਅਸੀਂ ਇਹ ਵੀ ਵੇਖ ਰਹੇ ਹਾਂ ਕਿ ਤੁਹਾਨੂੰ ਸਾਡੇ ’ਤੇ ਕਿਸੇ ਤਰ੍ਹਾਂ ਦੀ ਕੋਈ ਵਡਿਆਈ ਵੀ ਨਹੀਂ, ਅਸੀਂ ਤਾਂ ਤੁਹਾਨੂੰ ਝੂਠਾ ਸਮਝਦੇ ਹਾਂ।
11:28قَالَ يَٰقَوۡمِ أَرَءَيۡتُمۡ إِن كُنتُ عَلَىٰ بَيِّنَةٖ مِّن رَّبِّي وَءَاتَىٰنِي رَحۡمَةٗ مِّنۡ عِندِهِۦ فَعُمِّيَتۡ عَلَيۡكُمۡ أَنُلۡزِمُكُمُوهَا وَأَنتُمۡ لَهَا كَٰرِهُونَ ﴿28﴾قَالَ يَٰقَوۡمِ أَرَءَيۡتُمۡ إِن كُنتُ عَلَىٰ بَيِّنَةٖ مِّن رَّبِّي وَءَاتَىٰنِي رَحۡمَةٗ مِّنۡ عِندِهِۦ فَعُمِّيَتۡ عَلَيۡكُمۡ أَنُلۡزِمُكُمُوهَا وَأَنتُمۡ لَهَا كَٰرِهُونَ
Transliteration: Qala ya qawmi araaytum in kuntu AAala bayyinatin min rabbee waatanee rahmatan min AAindihi faAAummiyat AAalaykum anulzimukumooha waantum laha karihoona
Translation: (ਨੂਹ ਨੇ) ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਦੱਸੋ ਕਿ ਜੇ ਮੈਂ ਆਪਣੇ ਰੱਬ ਵੱਲੋਂ ਕਿਸੇ ਦਲੀਲ ’ਤੇ ਹੋਵਾਂ ਅਤੇ ਉਸ ਨੇ ਮੈਨੂੰ ਆਪਣੇ ਵੱਲੋਂ ਕਿਸੇ ਮਿਹਰ ਤੋਂ (ਭਾਵ ਰਸੂਲ ਬਣਾ ਕੇ) ਨਿਵਾਜ਼ਿਆ ਹੋਵੇ ਫੇਰ ਉਹ ਮਿਹਰ ਤੁਹਾਨੂੰ (ਅੰਨਿਆਂ ਨੂੰ) ਵਿਖਾਈ ਨਾ ਦਿੰਦੀ ਹੋਵੇ ਤਾਂ ਕੀ ਅਸੀਂ ਤੁਹਾਨੂੰ ਇਸ ਨੂੰ ਮੰਣਨ ਲਈ ਮਜਬੂਰ ਕਰ ਸਕਦੇ ਹਾਂ, ਜਦ ਕਿ ਤੁਸੀਂ ਇਸ ਨੂੰ ਪਸੰਦ ਨਹੀਂ ਕਰਦੇ।
11:29وَيَٰقَوۡمِ لَآ أَسۡـَٔلُكُمۡ عَلَيۡهِ مَالًاۖ إِنۡ أَجۡرِيَ إِلَّا عَلَى ٱللَّهِۚ وَمَآ أَنَا۠ بِطَارِدِ ٱلَّذِينَ ءَامَنُوٓاْۚ إِنَّهُم مُّلَٰقُواْ رَبِّهِمۡ وَلَٰكِنِّيٓ أَرَىٰكُمۡ قَوۡمٗا تَجۡهَلُونَ ﴿29﴾وَيَٰقَوۡمِ لَآ أَسۡـَٔلُكُمۡ عَلَيۡهِ مَالًاۖ إِنۡ أَجۡرِيَ إِلَّا عَلَى ٱللَّهِۚ وَمَآ أَنَا۠ بِطَارِدِ ٱلَّذِينَ ءَامَنُوٓاْۚ إِنَّهُم مُّلَٰقُواْ رَبِّهِمۡ وَلَٰكِنِّيٓ أَرَىٰكُمۡ قَوۡمٗا تَجۡهَلُونَ
Transliteration: Waya qawmi la asalukum AAalayhi malan in ajriya illa AAala Allahi wama ana bitaridi allatheena amanoo innahum mulaqoo rabbihim walakinnee arakum qawman tajhaloona
Translation: (ਨੂਹ ਨੇ ਕਿਹਾ) ਕਿ ਹੇ ਮੇਰੀ ਕੌਮ ਵਾਲੀਓ! ਮੈਂ ਤੁਹਾਥੋਂ ਇਸ (ਚਿਤਾਵਨੀ ਦੇਣ) ਲਈ ਕੋਈ ਧੰਨ ਨਹੀਂ ਮੰਗਦਾ। ਮੇਰਾ ਬਦਲਾ ਤਾਂ ਅੱਲਾਹ ਦੇ ਕੋਲ ਹੀ ਹੈ। ਮੈਂ ਈਮਾਨ ਵਾਲਿਆਂ ਨੂੰ (ਭਾਵੇਂ ਉਹ ਦਲਿਤ ਹੀ ਹਨ) ਆਪਣੇ ਕੋਲੋਂ ਪਰਾਂ ਕਰਨ ਵਾਲਾ ਨਹੀਂ। ਬੇਸ਼ੱਕ ਉਹਨਾਂ ਦੀ ਮਿਲਣੀ ਆਪਣੇ ਰੱਬ ਨਾਲ ਹੋਣੀ ਹੈ ਪਰ ਮੈਂ ਵੇਖਦਾ ਹਾਂ ਕਿ ਤੁਸੀਂ ਅਗਿਆਨਤਾ ਤੋਂ ਕੰਮ ਲੈ ਰਹੇ ਹੋ।
11:30وَيَٰقَوۡمِ مَن يَنصُرُنِي مِنَ ٱللَّهِ إِن طَرَدتُّهُمۡۚ أَفَلَا تَذَكَّرُونَ ﴿30﴾وَيَٰقَوۡمِ مَن يَنصُرُنِي مِنَ ٱللَّهِ إِن طَرَدتُّهُمۡۚ أَفَلَا تَذَكَّرُونَ
Transliteration: Waya qawmi man yansurunee mina Allahi in taradtuhum afala tathakkaroona
Translation: ਹੇ ਮੇਰੀ ਕੌਮ ਦੇ ਲੋਕੋ! ਜੇ ਮੈਂ ਇਹਨਾਂ (ਮੰਣਨ ਵਾਲਿਆਂ) ਨੂੰ ਧਿੱਕਾਰ ਵੀ ਦਵਾਂ ਤਾਂ ਕੌਣ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਵੇਗਾ ? ਕੀ ਤੁਸੀਂ ਕੁੱਝ ਵੀ ਸਿੱਖਿਆ ਨਹੀਂ ਲੈਂਦੇ ?
11:31وَلَآ أَقُولُ لَكُمۡ عِندِي خَزَآئِنُ ٱللَّهِ وَلَآ أَعۡلَمُ ٱلۡغَيۡبَ وَلَآ أَقُولُ إِنِّي مَلَكٞ وَلَآ أَقُولُ لِلَّذِينَ تَزۡدَرِيٓ أَعۡيُنُكُمۡ لَن يُؤۡتِيَهُمُ ٱللَّهُ خَيۡرًاۖ ٱللَّهُ أَعۡلَمُ بِمَا فِيٓ أَنفُسِهِمۡ إِنِّيٓ إِذٗا لَّمِنَ ٱلظَّـٰلِمِينَ ﴿31﴾وَلَآ أَقُولُ لَكُمۡ عِندِي خَزَآئِنُ ٱللَّهِ وَلَآ أَعۡلَمُ ٱلۡغَيۡبَ وَلَآ أَقُولُ إِنِّي مَلَكٞ وَلَآ أَقُولُ لِلَّذِينَ تَزۡدَرِيٓ أَعۡيُنُكُمۡ لَن يُؤۡتِيَهُمُ ٱللَّهُ خَيۡرًاۖ ٱللَّهُ أَعۡلَمُ بِمَا فِيٓ أَنفُسِهِمۡ إِنِّيٓ إِذٗا لَّمِنَ ٱلظَّـٰلِمِينَ
Transliteration: Wala aqoolu lakum AAindee khazainu Allahi wala aAAlamu alghayba wala aqoolu innee malakun wala aqoolu lillatheena tazdaree aAAyunukum lan yutiyahumu Allahu khayran Allahu aAAlamu bima fee anfusihim innee ithan lamina alththalimeena
Translation: (ਨੂਹ ਨੇ ਕਿਹਾ) ਕਿ ਮੈਂ ਤੁਹਾਨੂੰ ਇਹ ਨਹੀਂ ਕਹਿੰਦਾ ਕਿ ਮੇਰੇ ਕੋਲ ਅੱਲਾਹ ਦੇ ਖ਼ਜ਼ਾਨੇ ਹਨ ਅਤੇ ਨਾ ਹੀ ਮੈਂ ਗ਼ੈਬ ਦਾ ਗਿਆਨ ਰੱਖਦਾ ਹਾਂ, ਨਾ ਮੈਂ ਇਹ ਕਹਿੰਦਾ ਹਾਂ ਕਿ ਮੈਂ ਫ਼ਰਿਸ਼ਤਾ ਹਾਂ ਨਾ ਹੀ ਮੇਰਾ ਇਹ ਕਹਿਣਾ ਹੈ ਕਿ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੀਚ ਸਮਝ ਰਹੀਆਂ ਹਨ, ਉਹਨਾਂ ਨੂੰ ਅੱਲਾਹ ਕੋਈ ਭਲਾਈ ਨਹੀਂ ਬਖ਼ਸ਼ੇਗਾ। ਉਹਨਾਂ ਦੇ ਮਨ ਵਿਚ ਜੋ ਹੈ ਉਸ ਨੂੰ ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ। ਜੇ ਮੈਂ ਕੋਈ ਅਜਿਹੀ ਗੱਲ ਕਹਾਂਗਾਂ ਤਾਂ ਮੇਰੀ ਗਿਣਤੀ ਵੀ ਜ਼ਾਲਮਾਂ ਵਿਚ ਹੋਵੇਗੀ।
11:32قَالُواْ يَٰنُوحُ قَدۡ جَٰدَلۡتَنَا فَأَكۡثَرۡتَ جِدَٰلَنَا فَأۡتِنَا بِمَا تَعِدُنَآ إِن كُنتَ مِنَ ٱلصَّـٰدِقِينَ ﴿32﴾قَالُواْ يَٰنُوحُ قَدۡ جَٰدَلۡتَنَا فَأَكۡثَرۡتَ جِدَٰلَنَا فَأۡتِنَا بِمَا تَعِدُنَآ إِن كُنتَ مِنَ ٱلصَّـٰدِقِينَ
Transliteration: Qaloo ya noohu qad jadaltana faaktharta jidalana fatina bima taAAiduna in kunta mina alssadiqeena
Translation: (ਕੌਮ ਨੇ) ਆਖਿਆ ਕਿ ਹੇ ਨੂਹ! ਤੂੰ ਸਾਡੇ ਨਾਲ ਝਗੜਾ ਕਰ ਲਿਆ ਅਤੇ ਸਾਡੇ ਨਾਲ ਵਧੇਰੇ ਝਗੜਾ ਕਰ ਚੁੱਕਿਆਂ ਹੈਂ। ਜਿਸ ਅਜ਼ਾਬ ਤੋਂ ਸਾਨੂੰ ਤੂੰ ਡਰਾ ਰਿਹਾ ਹੈਂ ਉਹ ਲੈ ਆ, ਜੇ ਤੂੰ ਸੱਚਾ ਹੈਂ।
11:33قَالَ إِنَّمَا يَأۡتِيكُم بِهِ ٱللَّهُ إِن شَآءَ وَمَآ أَنتُم بِمُعۡجِزِينَ ﴿33﴾قَالَ إِنَّمَا يَأۡتِيكُم بِهِ ٱللَّهُ إِن شَآءَ وَمَآ أَنتُم بِمُعۡجِزِينَ
Transliteration: Qala innama yateekum bihi Allahu in shaa wama antum bimuAAjizeena
Translation: (ਨੂਹ ਨੇ) ਕਿਹਾ ਕਿ ਬੇਸ਼ੱਕ ਅੱਲਾਹ ਹੀ ਉਹ (ਅਜ਼ਾਬ) ਤੁਹਾਡੇ ’ਤੇ ਲਿਆਵੇਗਾ, ਜੇ ਉਹ ਚਾਹਵੇ। ਫੇਰ ਤੁਸੀਂ ਉਸ ਨੂੰ ਰੋਕ ਵੀ ਨਹੀਂ ਸਕਦੇ।
11:34وَلَا يَنفَعُكُمۡ نُصۡحِيٓ إِنۡ أَرَدتُّ أَنۡ أَنصَحَ لَكُمۡ إِن كَانَ ٱللَّهُ يُرِيدُ أَن يُغۡوِيَكُمۡۚ هُوَ رَبُّكُمۡ وَإِلَيۡهِ تُرۡجَعُونَ ﴿34﴾وَلَا يَنفَعُكُمۡ نُصۡحِيٓ إِنۡ أَرَدتُّ أَنۡ أَنصَحَ لَكُمۡ إِن كَانَ ٱللَّهُ يُرِيدُ أَن يُغۡوِيَكُمۡۚ هُوَ رَبُّكُمۡ وَإِلَيۡهِ تُرۡجَعُونَ
Transliteration: Wala yanfaAAukum nushee in aradtu an ansaha lakum in kana Allahu yureedu an yughwiyakum huwa rabbukum wailayhi turjaAAoona
Translation: ਤੁਹਾਨੂੰ ਮੇਰੀਆਂ ਨਸੀਹਤਾਂ ਕੁੱਝ ਵੀ ਲਾਭ ਨਹੀਂ ਦੇ ਸਕਦੀਆਂ ਭਾਵੇਂ ਮੈਂ ਤੁਹਾਡੀ ਕਿੰਨੀ ਹੀ ਭਲਾਈ ਚਾਹਵਾਂ ਜਦੋਂ ਕਿ ਅੱਲਾਹ ਦੀ ਇੱਛਾ ਤੁਹਾਨੂੰ ਕੁਰਾਹੇ ਪਾਉਣਾ ਦੀ ਹੋਵੇ। ਉਹੀਓ ਤੁਹਾਡਾ ਰੱਬ (ਪਾਲਣਹਾਰ) ਹੈ ਅਤੇ ਉਸ ਵੱਲ ਤੁਸੀਂ (ਸਾਰਿਆਂ ਨੇ) ਪਰਤ ਕੇ ਜਾਣਾ ਹੈ।
11:35أَمۡ يَقُولُونَ ٱفۡتَرَىٰهُۖ قُلۡ إِنِ ٱفۡتَرَيۡتُهُۥ فَعَلَيَّ إِجۡرَامِي وَأَنَا۠ بَرِيٓءٞ مِّمَّا تُجۡرِمُونَ ﴿35﴾أَمۡ يَقُولُونَ ٱفۡتَرَىٰهُۖ قُلۡ إِنِ ٱفۡتَرَيۡتُهُۥ فَعَلَيَّ إِجۡرَامِي وَأَنَا۠ بَرِيٓءٞ مِّمَّا تُجۡرِمُونَ
Transliteration: Am yaqooloona iftarahu qul ini iftaraytuhu faAAalayya ijramee waana bareeon mimma tujrimoona
Translation: ਕੀ ਉਹ ਕਾਫ਼ਿਰ ਆਖਦੇ ਹਨ ਕਿ ਇਸ (.ਕੁਰਆਨ) ਨੂੰ ਉਸ ਨੇ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ!) ਜਵਾਬ ਦਿਓ ਕਿ ਜੇ ਮੈਨੇ ਆਪਣੇ ਮਨ ਤੋਂ ਇਸ ਨੂੰ ਘੜ੍ਹ ਲਿਆ ਹੈ ਤਾਂ ਇਸ ਦਾ ਦੋਸ਼ ਮੇਰੇ ’ਤੇ ਹੈ ਅਤੇ ਮੈਂ ਉਹਨਾਂ ਸਾਰੇ ਅਪਰਾਧਾਂ ਤੋਂ ਬਰੀ ਹਾਂ ਜੋ ਤੁਸੀਂ ਕਰ ਰਹੇ ਹੋ।
11:36وَأُوحِيَ إِلَىٰ نُوحٍ أَنَّهُۥ لَن يُؤۡمِنَ مِن قَوۡمِكَ إِلَّا مَن قَدۡ ءَامَنَ فَلَا تَبۡتَئِسۡ بِمَا كَانُواْ يَفۡعَلُونَ ﴿36﴾وَأُوحِيَ إِلَىٰ نُوحٍ أَنَّهُۥ لَن يُؤۡمِنَ مِن قَوۡمِكَ إِلَّا مَن قَدۡ ءَامَنَ فَلَا تَبۡتَئِسۡ بِمَا كَانُواْ يَفۡعَلُونَ
Transliteration: Waoohiya ila noohin annahu lan yumina min qawmika illa man qad amana fala tabtais bima kanoo yafAAaloona
Translation: ਨੂਹ ਵੱਲ ਵਹੀ ਭੇਜੀ ਗਈ ਕਿ ਤੇਰੀ ਕੌਮ ਵਿੱਚੋਂ ਜਿਹੜੇ ਲੋਕ ਪਹਿਲਾਂ ਈਮਾਨ ਲਿਆ ਚੁੱਕੇ ਹਨ ਉਹਨਾਂ ਤੋਂ ਛੁੱਟ ਹੋਰ ਕੋਈ ਈਮਾਨ ਨਹੀਂ ਲਿਆਵੇਗਾ, ਸੋ ਤੂੰ ਉਹਨਾਂ ਦੀਆਂ ਕਰਤੂਤਾਂ ’ਤੇ ਦੁਖੀ ਨਾ ਹੋ।
11:37وَٱصۡنَعِ ٱلۡفُلۡكَ بِأَعۡيُنِنَا وَوَحۡيِنَا وَلَا تُخَٰطِبۡنِي فِي ٱلَّذِينَ ظَلَمُوٓاْ إِنَّهُم مُّغۡرَقُونَ ﴿37﴾وَٱصۡنَعِ ٱلۡفُلۡكَ بِأَعۡيُنِنَا وَوَحۡيِنَا وَلَا تُخَٰطِبۡنِي فِي ٱلَّذِينَ ظَلَمُوٓاْ إِنَّهُم مُّغۡرَقُونَ
Transliteration: WaisnaAAi alfulka biaAAyunina wawahyina wala tukhatibnee fee allatheena thalamoo innahum mughraqoona
Translation: ਤੂੰ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੀ ਵਹੀ ਅਨੁਸਾਰ ਇਕ ਬੇੜੀ ਬਣਾ ਅਤੇ ਉਹਨਾਂ ਜ਼ਾਲਮਾਂ ਦੇ ਸੰਬੰਧ ਵਿਚ ਸਾਡੇ ਨਾਲ ਕੋਈ ਗੱਲ ਨਾ ਕਰ। ਬੇਸ਼ੱਕ ਉਹਨਾਂ ਨੂੰ ਡੋਬ ਦਿੱਤਾ ਜਾਵੇਗਾ।
11:38وَيَصۡنَعُ ٱلۡفُلۡكَ وَكُلَّمَا مَرَّ عَلَيۡهِ مَلَأٞ مِّن قَوۡمِهِۦ سَخِرُواْ مِنۡهُۚ قَالَ إِن تَسۡخَرُواْ مِنَّا فَإِنَّا نَسۡخَرُ مِنكُمۡ كَمَا تَسۡخَرُونَ ﴿38﴾وَيَصۡنَعُ ٱلۡفُلۡكَ وَكُلَّمَا مَرَّ عَلَيۡهِ مَلَأٞ مِّن قَوۡمِهِۦ سَخِرُواْ مِنۡهُۚ قَالَ إِن تَسۡخَرُواْ مِنَّا فَإِنَّا نَسۡخَرُ مِنكُمۡ كَمَا تَسۡخَرُونَ
Transliteration: WayasnaAAu alfulka wakullama marra AAalayhi malaon min qawmihi sakhiroo minhu qala in taskharoo minna fainna naskharu minkum kama taskharoona
Translation: ਜਦੋਂ ਉਹ (ਨੂਹ) ਬੇੜੀ ਬਣਾਉਣ ਲੱਗਿਆ ਤੇ ਉਹਨਾਂ ਦੀ ਕੌਮ ਦੇ ਆਗੂ ਜਦੋਂ ਉਸ (ਨੂਹ) ਦੇ ਕੋਲ ਦੀ ਲੰਘਦੇ ਤਾਂ ਉਹ ਉਸ ਦਾ ਮਖੌਲ ਕਰਦੇ। ਨੂਹ ਨੇ ਕਿਹਾ ਕਿ ਜੇ (ਅੱਜ) ਤੁਸੀਂ ਸਾਡਾ ਮਖੌਲ ਉਡਾਉਂਦੇ ਹੋ ਬੇਸ਼ੱਕ (ਇਕ ਦਿਨ) ਅਸੀਂ ਵੀ ਤੁਹਾਡੇ ’ਤੇ ਹੱਸਾਂਗੇ, ਜਿੱਦਾਂ ਤੁਸੀਂ ਸਾਡੇ ’ਤੇ (ਅੱਜ) ਹੱਸ ਰਹੇ ਹੋ।
11:39فَسَوۡفَ تَعۡلَمُونَ مَن يَأۡتِيهِ عَذَابٞ يُخۡزِيهِ وَيَحِلُّ عَلَيۡهِ عَذَابٞ مُّقِيمٌ ﴿39﴾فَسَوۡفَ تَعۡلَمُونَ مَن يَأۡتِيهِ عَذَابٞ يُخۡزِيهِ وَيَحِلُّ عَلَيۡهِ عَذَابٞ مُّقِيمٌ
Transliteration: Fasawfa taAAlamoona man yateehi AAathabun yukhzeehi wayahillu AAalayhi AAathabun muqeemun
Translation: ਤੁਹਾਨੂੰ ਬਹੁਤ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਕਿਸ ਵਿਅਕਤੀ ’ਤੇ ਅਜਿਹਾ ਅਜ਼ਾਬ ਆਵੇਗਾ ਜਿਹੜਾ ਉਹ ਨੂੰ (ਸੰਸਾਰ ਵਿਚ) ਜ਼ਲੀਲ ਕਰ ਦੇਵੇਗਾ ਅਤੇ (ਆਖ਼ਿਰਤ ਵਿਚ) ਸਦਾ ਲਈ ਸਜ਼ਾ ਹੋਵੇਗੀ।
11:40حَتَّىٰٓ إِذَا جَآءَ أَمۡرُنَا وَفَارَ ٱلتَّنُّورُ قُلۡنَا ٱحۡمِلۡ فِيهَا مِن كُلّٖ زَوۡجَيۡنِ ٱثۡنَيۡنِ وَأَهۡلَكَ إِلَّا مَن سَبَقَ عَلَيۡهِ ٱلۡقَوۡلُ وَمَنۡ ءَامَنَۚ وَمَآ ءَامَنَ مَعَهُۥٓ إِلَّا قَلِيلٞ ﴿40﴾حَتَّىٰٓ إِذَا جَآءَ أَمۡرُنَا وَفَارَ ٱلتَّنُّورُ قُلۡنَا ٱحۡمِلۡ فِيهَا مِن كُلّٖ زَوۡجَيۡنِ ٱثۡنَيۡنِ وَأَهۡلَكَ إِلَّا مَن سَبَقَ عَلَيۡهِ ٱلۡقَوۡلُ وَمَنۡ ءَامَنَۚ وَمَآ ءَامَنَ مَعَهُۥٓ إِلَّا قَلِيلٞ
Transliteration: Hatta itha jaa amruna wafara alttannooru qulna ihmil feeha min kullin zawjayni ithnayni waahlaka illa man sabaqa AAalayhi alqawlu waman amana wama amana maAAahu illa qaleelun
Translation: ਜਦੋਂ ਸਾਡਾ (ਅਜ਼ਾਬ ਦਾ) ਹੁਕਮ ਆ ਗਿਆ ਤੇ (ਧਰਤੀ ’ਚੋਂ ਪਾਣੀ ਦਾ) ਤੰਦੂਰ ਉੱਬਲਣ ਲੱਗ ਪਿਆ ਫੇਰ ਅਸੀਂ ਨੂਹ ਨੂੰ ਆਖਿਆ ਕਿ ਇਸ ਬੇੜੀ ਵਿਚ ਹਰ ਪ੍ਰਕਾਰ ਦੇ (ਜਾਨਵਰਾਂ ਦੇ) ਜੋੜੇ ਭਾਵ (ਦੋ ਜਾਨਵਰ) ਇਕ ਨਰ ਤੇ ਇਕ ਮਦੀਨ ਸਵਾਰ ਕਰ ਲੈ ਅਤੇ ਆਪਣੇ ਪਰਿਵਾਰ ਨੂੰ, ਛੁੱਟ ਉਸ (ਤੁਹਾਡੀ ਪਤਨੀ ਤੇ ਪੁੱਤਰ) ਤੋਂ, ਜਿਨ੍ਹਾਂ ਬਾਰੇ ਪਹਿਲਾਂ ਗੱਲ ਹੋ ਚੁੱਕੀ ਹੈ, ਸਨੇ ਸਾਰੇ ਈਮਾਨ ਵਾਲਿਆਂ ਨੂੰ ਸਵਾਰ ਕਰ ਲੈ। ਉਸ (ਨੂਹ) ’ਤੇ ਬਹੁਤ ਹੀ ਘੱਟ ਗਿਣਤੀ ਵਿਚ ਈਮਾਨ ਲਿਆਏ ਸੀ।
11:41وَقَالَ ٱرۡكَبُواْ فِيهَا بِسۡمِ ٱللَّهِ مَجۡرٜىٰهَا وَمُرۡسَىٰهَآۚ إِنَّ رَبِّي لَغَفُورٞ رَّحِيمٞ ﴿41﴾۞وَقَالَ ٱرۡكَبُواْ فِيهَا بِسۡمِ ٱللَّهِ مَجۡرٜىٰهَا وَمُرۡسَىٰهَآۚ إِنَّ رَبِّي لَغَفُورٞ رَّحِيمٞ
Transliteration: Waqala irkaboo feeha bismi Allahi majraha wamursaha inna rabbee laghafoorun raheemun
Translation: ਨੂਹ ਨੇ ਕਿਹਾ ਕਿ ਸਾਰੇ (ਈਮਾਨ ਵਾਲੇ) ਇਸ ਬੇੜੀ ਵਿਚ ਸਵਾਰ ਹੋ ਜਾਓ ਇਸ ਦਾ ਚੱਲਣਾ ਤੇ ਠਹਿਰਣਾ ਅੱਲਾਹ ਦੇ ਹੁਕਮ ਨਾਲ ਹੀ ਹੈ। ਹਕੀਕਤ ਵਿਚ ਮੇਰਾ ਪਾਲਣਹਾਰ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।
11:42وَهِيَ تَجۡرِي بِهِمۡ فِي مَوۡجٖ كَٱلۡجِبَالِ وَنَادَىٰ نُوحٌ ٱبۡنَهُۥ وَكَانَ فِي مَعۡزِلٖ يَٰبُنَيَّ ٱرۡكَب مَّعَنَا وَلَا تَكُن مَّعَ ٱلۡكَٰفِرِينَ ﴿42﴾وَهِيَ تَجۡرِي بِهِمۡ فِي مَوۡجٖ كَٱلۡجِبَالِ وَنَادَىٰ نُوحٌ ٱبۡنَهُۥ وَكَانَ فِي مَعۡزِلٖ يَٰبُنَيَّ ٱرۡكَب مَّعَنَا وَلَا تَكُن مَّعَ ٱلۡكَٰفِرِينَ
Transliteration: Wahiya tajree bihim fee mawjin kaaljibali wanada noohunu ibnahu wakana fee maAAzilin ya bunayya irkab maAAana wala takun maAAa alkafireena
Translation: ਉਹ (ਬੇੜੀ) ਉਹਨਾਂ (ਈਮਾਨ ਵਾਲਿਆਂ) ਨੂੰ ਪਹਾੜ ਵਾਂਗ (ਉੱਚੀਆਂ-ਉੱਚੀਆਂ) ਛੱਲਾਂ ਵਿਚ ਲਈਂ ਜਾ ਰਾਹੀਂ ਸੀ। ਨੂਹ ਨੇ ਆਪਣੇ ਪੁੱਤਰ ਨੂੰ ਪੁਕਾਰਿਆ ਜਿਹੜਾ ਕਿ ਸਭ ਤੋਂ ਅਲੱਗ ਖਲੱਗ ਸੀ ਕਿ ਹੇ ਪੁੱਤਰ! ਸਾਡੇ ਨਾਲ (ਤੂੰ ਵੀ) ਸਵਾਰ ਹੋ ਜਾ ਕਾਫ਼ਿਰਾਂ ਨਾਲ ਨਾ ਰਹਿ।
11:43قَالَ سَـَٔاوِيٓ إِلَىٰ جَبَلٖ يَعۡصِمُنِي مِنَ ٱلۡمَآءِۚ قَالَ لَا عَاصِمَ ٱلۡيَوۡمَ مِنۡ أَمۡرِ ٱللَّهِ إِلَّا مَن رَّحِمَۚ وَحَالَ بَيۡنَهُمَا ٱلۡمَوۡجُ فَكَانَ مِنَ ٱلۡمُغۡرَقِينَ ﴿43﴾قَالَ سَـَٔاوِيٓ إِلَىٰ جَبَلٖ يَعۡصِمُنِي مِنَ ٱلۡمَآءِۚ قَالَ لَا عَاصِمَ ٱلۡيَوۡمَ مِنۡ أَمۡرِ ٱللَّهِ إِلَّا مَن رَّحِمَۚ وَحَالَ بَيۡنَهُمَا ٱلۡمَوۡجُ فَكَانَ مِنَ ٱلۡمُغۡرَقِينَ
Transliteration: Qala saawee ila jabalin yaAAsimunee mina almai qala la AAasima alyawma min amri Allahi illa man rahima wahala baynahuma almawju fakana mina almughraqeena
Translation: ਉਹ (ਪੁੱਤਰ) ਬੋਲਿਆ, ਮੈਂ ਤਾਂ ਹੁਣੇ ਕਿਸੇ ਪਹਾੜ ਦੀ ਸ਼ਰਨ ਲੈੲ ਲਵਾਗਾਂ ਉਹ ਮੈਨੂੰ ਪਾਣੀ ਤੋਂ ਬਚਾ ਲਵੇਗਾ। ਨੂਹ ਨੇ ਆਖਿਆ ਕਿ ਅੱਜ ਅੱਲਾਹ ਦੇ ਹੁਕਮ (ਅਜ਼ਾਬ) ਤੋਂ ਬਚਾਉਣ ਵਾਲਾ ਕੋਈ ਨਹੀਂ ਕੇਵਲ ਉਹੀਓ ਬਚਣਗੇ ਜਿਨ੍ਹਾਂ ’ਤੇ ਅੱਲਾਹ ਦੀ ਮਿਹਰ ਹੋਵੇਗੀ।[4] ਉਸੇ ਸਮੇਂ ਉਹਨਾਂ ਦੋਹਾਂ (ਪਿਓ ਪੁੱਤਰ) ਵਿਚਾਲੇ ਇਕ ਛਲ ਆ ਗਈ ਤਾਂ ਉਹ (ਪੁੱਤਰ ਵੀ) ਡੂਬਣ ਵਾਲਿਆਂ ਵਿਚ ਜਾ ਰਲਿਆ।
11:44وَقِيلَ يَـٰٓأَرۡضُ ٱبۡلَعِي مَآءَكِ وَيَٰسَمَآءُ أَقۡلِعِي وَغِيضَ ٱلۡمَآءُ وَقُضِيَ ٱلۡأَمۡرُ وَٱسۡتَوَتۡ عَلَى ٱلۡجُودِيِّۖ وَقِيلَ بُعۡدٗا لِّلۡقَوۡمِ ٱلظَّـٰلِمِينَ ﴿44﴾وَقِيلَ يَـٰٓأَرۡضُ ٱبۡلَعِي مَآءَكِ وَيَٰسَمَآءُ أَقۡلِعِي وَغِيضَ ٱلۡمَآءُ وَقُضِيَ ٱلۡأَمۡرُ وَٱسۡتَوَتۡ عَلَى ٱلۡجُودِيِّۖ وَقِيلَ بُعۡدٗا لِّلۡقَوۡمِ ٱلظَّـٰلِمِينَ
Transliteration: Waqeela ya ardu iblaAAee maaki waya samao aqliAAee wagheeda almao waqudiya alamru waistawat AAala aljoodiyyi waqeela buAAdan lilqawmi alththalimeena
Translation: ਆਖਿਆ ਕਿ ਹੇ ਧਰਤੀ! ਤੂੰ ਆਪਣੇ ਪਾਣੀ ਨੂੰ ਨਿਗਲ ਜਾ ਅਤੇ ਹੇ ਅਕਾਸ਼! ਤੂੰ ਰੁੱਕ ਸੋ ਉਸੇ ਸਮੇਂ ਧਰਤੀ ਵਿਚ ਪਾਣੀ ਸਮਾ ਗਿਆ ਅਤੇ ਉਹਨਾਂ ਕਾਫ਼ਿਰਾਂ ਦਾ ਨਿਬੇੜਾ ਕਰ ਦਿੱਤਾ ਗਿਆ ਅਤੇ ਬੇੜੀ ਜੋਦੀ (ਨਾਂ ਦੀ ਪਹਾੜੀ) ’ਤੇ ਜਾ ਟਿਕੀ ਅਤੇ ਆਖ ਦਿੱਤਾ ਗਿਆ ਕਿ ਜ਼ਾਲਮ ਕੌਮ ਲਈ (ਰੱਬ ਦੀ ਰਹਿਮਤ ਤੋਂ) ਦੂਰੀ ਹੈ।
11:45وَنَادَىٰ نُوحٞ رَّبَّهُۥ فَقَالَ رَبِّ إِنَّ ٱبۡنِي مِنۡ أَهۡلِي وَإِنَّ وَعۡدَكَ ٱلۡحَقُّ وَأَنتَ أَحۡكَمُ ٱلۡحَٰكِمِينَ ﴿45﴾وَنَادَىٰ نُوحٞ رَّبَّهُۥ فَقَالَ رَبِّ إِنَّ ٱبۡنِي مِنۡ أَهۡلِي وَإِنَّ وَعۡدَكَ ٱلۡحَقُّ وَأَنتَ أَحۡكَمُ ٱلۡحَٰكِمِينَ
Transliteration: Wanada noohun rabbahu faqala rabbi inna ibnee min ahlee wainna waAAdaka alhaqqu waanta ahkamu alhakimeena
Translation: ਨੂਹ ਨੇ ਆਪਣੇ ਪਾਲਣਹਾਰ ਨੂੰ ਬੇਨਤੀ ਕੀਤੀ ਕਿ ਮੇਰੇ ਰੱਬਾ ਮੇਰਾ ਪੁੱਤਰ ਤਾਂ ਮੇਰੇ ਪਰਿਵਾਰ ਵਿੱਚੋਂ ਹੀ ਹੈ ਅਤੇ ਬੇਸ਼ੱਕ ਤੇਰਾ ਵਾਅਦਾ ਵੀ ਸੱਚਾ ਹੈ ਅਤੇ ਤੂੰ ਸਾਰਿਆਂ ਤੋਂ ਚੰਗੇਰਾ ਫ਼ੈਸਲਾ ਕਰਨ ਵਾਲਾ ਹੈਂ।
11:46قَالَ يَٰنُوحُ إِنَّهُۥ لَيۡسَ مِنۡ أَهۡلِكَۖ إِنَّهُۥ عَمَلٌ غَيۡرُ صَٰلِحٖۖ فَلَا تَسۡـَٔلۡنِ مَا لَيۡسَ لَكَ بِهِۦ عِلۡمٌۖ إِنِّيٓ أَعِظُكَ أَن تَكُونَ مِنَ ٱلۡجَٰهِلِينَ ﴿46﴾قَالَ يَٰنُوحُ إِنَّهُۥ لَيۡسَ مِنۡ أَهۡلِكَۖ إِنَّهُۥ عَمَلٌ غَيۡرُ صَٰلِحٖۖ فَلَا تَسۡـَٔلۡنِ مَا لَيۡسَ لَكَ بِهِۦ عِلۡمٌۖ إِنِّيٓ أَعِظُكَ أَن تَكُونَ مِنَ ٱلۡجَٰهِلِينَ
Transliteration: Qala ya noohu innahu laysa min ahlika innahu AAamalun ghayru salihin fala tasalni ma laysa laka bihi AAilmun innee aAAithuka an takoona mina aljahileena
Translation: ਆਖਿਆ ਕਿ ਹੇ ਨੂਹ! ਉਹ (ਤੇਰਾ ਪੁੱਤਰ) ਤੇਰੇ ਪਰਿਵਾਰ ਵਿੱਚੋਂ ਨਹੀਂ ਹੈ। ਉਸ ਦੀਆਂ ਕਰਤੂਤਾਂ ਤਾਂ ਬਹੁਤ ਹੀ ਭੈੜੀਆਂ ਹਨ। ਤੂੰ ਮੈਥੋਂ ਉਸ ਚੀਜ਼ ਦਾ ਸਵਾਲ ਨਾ ਕਰ ਜਿਸ ਦਾ ਤੁਹਾਨੂੰ ਗਿਆਨ ਨਹੀਂ। ਮੈਂ ਤੈਨੂੰ ਨਸੀਹਤ ਕਰਦਾ ਹਾਂ ਕਿ ਤੂੰ ਜਾਹਲਾਂ ਵਿਚ ਨਾ ਰਲੀਂ।
11:47قَالَ رَبِّ إِنِّيٓ أَعُوذُ بِكَ أَنۡ أَسۡـَٔلَكَ مَا لَيۡسَ لِي بِهِۦ عِلۡمٞۖ وَإِلَّا تَغۡفِرۡ لِي وَتَرۡحَمۡنِيٓ أَكُن مِّنَ ٱلۡخَٰسِرِينَ ﴿47﴾قَالَ رَبِّ إِنِّيٓ أَعُوذُ بِكَ أَنۡ أَسۡـَٔلَكَ مَا لَيۡسَ لِي بِهِۦ عِلۡمٞۖ وَإِلَّا تَغۡفِرۡ لِي وَتَرۡحَمۡنِيٓ أَكُن مِّنَ ٱلۡخَٰسِرِينَ
Transliteration: Qala rabbi innee aAAoothu bika an asalaka ma laysa lee bihi AAilmun wailla taghfir lee watarhamnee akun mina alkhasireena
Translation: (ਨੂਹ) ਨੇ ਕਿਹਾ ਕਿ ਹੇ ਮੇਰੇ ਪਾਲਣਹਾਰ! ਮੈਂ ਤੇਰੀ ਸ਼ਰਨ ਵਿਚ ਆਉਣਾ ਹਾਂ ਇਸ ਗੱਲ ਤੋਂ ਕਿ ਮੈਂ ਤੁਹਾਥੋਂ ਉਹ ਚੀਜ਼ ਮੰਗਾ ਜਿਸ ਦਾ ਮੈਨੂੰ ਉੱਕਾ ਹੀ ਗਿਆਨ ਨਹੀਂ। ਜੇ ਤੂੰ ਮੈਨੂੰ ਨਹੀਂ ਬਖ਼ਸ਼ੇਗਾ ਅਤੇ ਮੇਰੇ ’ਤੇ ਮਿਹਰਾਂ ਨਹੀਂ ਕਰੇਗਾ ਤਾਂ ਮੈਂ ਘਾਟੇ ਵਿਚ ਰਹਿਣ ਵਾਲਿਆਂ ਵਿਚ ਹੋ ਜਾਵਾਂਗਾ।
11:48قِيلَ يَٰنُوحُ ٱهۡبِطۡ بِسَلَٰمٖ مِّنَّا وَبَرَكَٰتٍ عَلَيۡكَ وَعَلَىٰٓ أُمَمٖ مِّمَّن مَّعَكَۚ وَأُمَمٞ سَنُمَتِّعُهُمۡ ثُمَّ يَمَسُّهُم مِّنَّا عَذَابٌ أَلِيمٞ ﴿48﴾قِيلَ يَٰنُوحُ ٱهۡبِطۡ بِسَلَٰمٖ مِّنَّا وَبَرَكَٰتٍ عَلَيۡكَ وَعَلَىٰٓ أُمَمٖ مِّمَّن مَّعَكَۚ وَأُمَمٞ سَنُمَتِّعُهُمۡ ثُمَّ يَمَسُّهُم مِّنَّا عَذَابٌ أَلِيمٞ
Transliteration: Qeela ya noohu ihbit bisalamin minna wabarakatin AAalayka waAAala omamin mimman maAAaka waomamun sanumattiAAuhum thumma yamassuhum minna AAathabun aleemun
Translation: (ਜਦੋਂ ਤੂਫਾਨ ਦਾ ਜ਼ੋਰ ਜਾਂਦਾ ਰਿਹਾ ਫੇਰ) ਆਖਿਆ ਗਿਆ ਕਿ ਹੇ ਨੂਹ! ਤੂੰ ਸਾਡੇ ਵੱਲੋਂ ਉਹਨਾਂ ਬਰਕਤਾਂ ਤੇ ਸਲਾਮਤੀ ਨਾਲ (ਬੇੜੀ ਵਿੱਚੋਂ) ਉੱਤਰ ਜਾ ਜਿਹੜੀਆਂ (ਬਰਕਤਾਂ) ਤੇਰੇ ’ਤੇ ਅਤੇ ਤੇਰੇ ਨਾਲ ਦੀਆਂ ਜਮਾਅਤਾਂ ਉੱਤੇ ਨਾਜ਼ਿਲ ਕੀਤੀਆਂ ਗਈਆਂ ਹਨ। ਹੋਰ ਵੀ ਕੁੱਝ ਜਮਾਅਤਾਂ (ਉੱਮਤਾਂ) ਹੋਣਗੀਆਂ ਜਿਨ੍ਹਾਂ ਨੂੰ ਅਸੀਂ ਸੰਸਾਰ ਵਿਚ ਜ਼ਰੂਰ ਹੀ ਲਾਭ ਪਚਾਵਾਂਗੇ ਪਰ ਫੇਰ ਉਹਨਾਂ ਨੂੰ ਸਾਡੇ ਵੱਲੋਂ ਬੜਾ ਹੀ ਕਰੜਾ ਅਜ਼ਾਬ ਆਵੇਗਾ।
11:49تِلۡكَ مِنۡ أَنۢبَآءِ ٱلۡغَيۡبِ نُوحِيهَآ إِلَيۡكَۖ مَا كُنتَ تَعۡلَمُهَآ أَنتَ وَلَا قَوۡمُكَ مِن قَبۡلِ هَٰذَاۖ فَٱصۡبِرۡۖ إِنَّ ٱلۡعَٰقِبَةَ لِلۡمُتَّقِينَ ﴿49﴾تِلۡكَ مِنۡ أَنۢبَآءِ ٱلۡغَيۡبِ نُوحِيهَآ إِلَيۡكَۖ مَا كُنتَ تَعۡلَمُهَآ أَنتَ وَلَا قَوۡمُكَ مِن قَبۡلِ هَٰذَاۖ فَٱصۡبِرۡۖ إِنَّ ٱلۡعَٰقِبَةَ لِلۡمُتَّقِينَ
Transliteration: Tilka min anbai alghaybi nooheeha ilayka ma kunta taAAlamuha anta wala qawmuka min qabli hatha faisbir inna alAAaqibata lilmuttaqeena
Translation: (ਹੇ ਨਬੀ!) ਇਹ ਸਾਰੀਆਂ ਗ਼ੈਬ (ਪਰੋਖ) ਦੀਆਂ ਖ਼ਬਰਾਂ ਹਨ ਜਿਹੜੀਆਂ ਅਸੀਂ ਤੁਹਾਡੇ ਵੱਲ ਵਹੀ ਕਰਦੇ ਹਾਂ। ਇਹਨਾਂ ਖ਼ਬਰਾਂ ਨੂੰ ਇਸ ਤੋਂ ਪਹਿਲਾਂ ਨਾ ਹੀ ਤੁਸੀਂ ਜਾਣਦੇ ਸੀ ਅਤੇ ਨਾ ਹੀ ਤੁਹਾਡੀ ਕੌਮ (ਮੱਕੇ ਵਾਲੇ) ਜਾਣਦੇ ਸੀ। ਸੋ ਤੁਸੀਂ (ਇਹਨਾਂ ਦੇ ਇਨਕਾਰ ਕਰਨ ’ਤੇ) ਧੀਰਜ ਤੋਂ ਕੰਮ ਲਵੋ। ਅੰਤ ਭਲਾ ਉਹਨਾਂ ਲੋਕਾਂ ਦਾ ਹੀ ਹੈ ਜਿਹੜੇ ਪਰਹੇਜ਼ਗਾਰ ਹਨ।[5]
11:50وَإِلَىٰ عَادٍ أَخَاهُمۡ هُودٗاۚ قَالَ يَٰقَوۡمِ ٱعۡبُدُواْ ٱللَّهَ مَا لَكُم مِّنۡ إِلَٰهٍ غَيۡرُهُۥٓۖ إِنۡ أَنتُمۡ إِلَّا مُفۡتَرُونَ ﴿50﴾وَإِلَىٰ عَادٍ أَخَاهُمۡ هُودٗاۚ قَالَ يَٰقَوۡمِ ٱعۡبُدُواْ ٱللَّهَ مَا لَكُم مِّنۡ إِلَٰهٍ غَيۡرُهُۥٓۖ إِنۡ أَنتُمۡ إِلَّا مُفۡتَرُونَ
Transliteration: Waila AAadin akhahum hoodan qala ya qawmi oAAbudoo Allaha ma lakum min ilahin ghayruhu in antum illa muftaroona
Translation: ਅਸੀਂ ਆਦ ਕੌਮ ਵੱਲ ਉਹਨਾਂ ਦੇ ਭਰਾ ਹੂਦ ਨੂੰ ਭੇਜਿਆ। ਉਸ (ਹੂਦ) ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ, ਤੁਸੀਂ ਤਾਂ ਨਿਰਾ ਝੂਠ ਘੜ੍ਹਣ ਵਾਲੇ ਹੋ।
11:51يَٰقَوۡمِ لَآ أَسۡـَٔلُكُمۡ عَلَيۡهِ أَجۡرًاۖ إِنۡ أَجۡرِيَ إِلَّا عَلَى ٱلَّذِي فَطَرَنِيٓۚ أَفَلَا تَعۡقِلُونَ ﴿51﴾يَٰقَوۡمِ لَآ أَسۡـَٔلُكُمۡ عَلَيۡهِ أَجۡرًاۖ إِنۡ أَجۡرِيَ إِلَّا عَلَى ٱلَّذِي فَطَرَنِيٓۚ أَفَلَا تَعۡقِلُونَ
Transliteration: Ya qawmi la asalukum AAalayhi ajran in ajriya illa AAala allathee fataranee afala taAAqiloona
Translation: ਹੇ ਮੇਰੀ ਕੌਮ! ਮੈਂ ਤੁਹਾਥੋਂ ਇਸ (ਸਿੱਖਿਆ ਦੇਣ) ਦਾ ਕੋਈ ਬਦਲਾ ਨਹੀਂ ਮੰਗਦਾ ਮੇਰਾ ਬਦਲਾ ਤਾਂ ਉਸ ਦੇ ਜ਼ਿੰਮੇ ਹੈ ਜਿਸ ਨੇ ਮੈਨੂੰ ਪੈੇਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਅਕਲ ਤੋਂ ਕੰਮ ਨਹੀਂ ਲੈਂਦੇ ?
11:52وَيَٰقَوۡمِ ٱسۡتَغۡفِرُواْ رَبَّكُمۡ ثُمَّ تُوبُوٓاْ إِلَيۡهِ يُرۡسِلِ ٱلسَّمَآءَ عَلَيۡكُم مِّدۡرَارٗا وَيَزِدۡكُمۡ قُوَّةً إِلَىٰ قُوَّتِكُمۡ وَلَا تَتَوَلَّوۡاْ مُجۡرِمِينَ ﴿52﴾وَيَٰقَوۡمِ ٱسۡتَغۡفِرُواْ رَبَّكُمۡ ثُمَّ تُوبُوٓاْ إِلَيۡهِ يُرۡسِلِ ٱلسَّمَآءَ عَلَيۡكُم مِّدۡرَارٗا وَيَزِدۡكُمۡ قُوَّةً إِلَىٰ قُوَّتِكُمۡ وَلَا تَتَوَلَّوۡاْ مُجۡرِمِينَ
Transliteration: Waya qawmi istaghfiroo rabbakum thumma tooboo ilayhi yursili alssamaa AAalaykum midraran wayazidkum quwwatan ila quwwatikum wala tatawallaw mujrimeena
Translation: (ਅਤੇ ਕਿਹਾ ਕਿ) ਹੇ ਮੇਰੀ ਕੌਮ! ਤੁਸੀਂ ਆਪਣੇ ਰੱਬ (ਪਾਲਣਹਾਰ) ਤੋਂ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸ ਦੇ ਹਜ਼ੂਰ ਤੌਬਾ ਕਰੋ ਉਹ (ਅੱਲਾਹ) ਤੁਹਾਡੇ ਲਈ ਅਕਾਸ਼ ਤੋਂ (ਰਹਿਮਤਾਂ ਭਰੇ) ਬੱਦਲ ਭੇਜੇਗਾ ਅਤੇ ਤੁਹਾਡੀ ਵਰਤਮਾਨ ਸ਼ਕਤੀ ਵਿਚ ਹੋਰ ਵਧੇਰੇ ਵਾਧਾ ਕਰੇਗਾ। ਸੋ ਤੁਸੀਂ ਅਪਰਾਧੀ ਬਣ ਕੇ (ਹੱਕ ਤੋਂ) ਮੂੰਹ ਨਾ ਮੋੜੋ।
11:53قَالُواْ يَٰهُودُ مَا جِئۡتَنَا بِبَيِّنَةٖ وَمَا نَحۡنُ بِتَارِكِيٓ ءَالِهَتِنَا عَن قَوۡلِكَ وَمَا نَحۡنُ لَكَ بِمُؤۡمِنِينَ ﴿53﴾قَالُواْ يَٰهُودُ مَا جِئۡتَنَا بِبَيِّنَةٖ وَمَا نَحۡنُ بِتَارِكِيٓ ءَالِهَتِنَا عَن قَوۡلِكَ وَمَا نَحۡنُ لَكَ بِمُؤۡمِنِينَ
Transliteration: Qaloo ya hoodu ma jitana bibayyinatin wama nahnu bitarikee alihatina AAan qawlika wama nahnu laka bimumineena
Translation: ਕੌਮ ਨੇ ਜਵਾਬ ਵਿਚ ਕਿਹਾ ਕਿ ਹੇ ਹੂਦ! ਤੂੰ ਸਾਡੇ ਕੋਲ (ਆਪਣੇ ਨਬੀ ਹੋਣ ਦੀ) ਕੋਈ ਦਲੀਲ ਤਾਂ ਲਿਆਇਆ ਨਹੀਂ, ਅਸੀਂ ਕੇਵਲ ਤੇਰੇ ਆਖਣ ’ਤੇ ਆਪਣੇ ਇਸ਼ਟਾਂ ਨੂੰ ਨਹੀਂ ਛੱਡਣ ਵਾਲੇ ਅਤੇ ਨਾ ਹੀ ਅਸੀਂ ਤੇਰੇ ਉੱਤੇ ਈਮਾਨ ਲਿਆਉਣ ਵਾਲੇ ਹਾਂ।
11:54إِن نَّقُولُ إِلَّا ٱعۡتَرَىٰكَ بَعۡضُ ءَالِهَتِنَا بِسُوٓءٖۗ قَالَ إِنِّيٓ أُشۡهِدُ ٱللَّهَ وَٱشۡهَدُوٓاْ أَنِّي بَرِيٓءٞ مِّمَّا تُشۡرِكُونَ ﴿54﴾إِن نَّقُولُ إِلَّا ٱعۡتَرَىٰكَ بَعۡضُ ءَالِهَتِنَا بِسُوٓءٖۗ قَالَ إِنِّيٓ أُشۡهِدُ ٱللَّهَ وَٱشۡهَدُوٓاْ أَنِّي بَرِيٓءٞ مِّمَّا تُشۡرِكُونَ
Transliteration: In naqoolu illa iAAtaraka baAAdu alihatina bisooin qala innee oshhidu Allaha waishhadoo annee bareeon mimma tushrikoona
Translation: ਸਗੋਂ ਅਸੀਂ ਤਾਂ ਇਹੋ ਸਮਝਦੇ ਹਾਂ ਕਿ ਸਾਡੇ ਕਿਸੇ ਇਸ਼ਟ ਨੇ ਤੇਰੀ ਅਕਲ ਮਾਰ ਛੱਡੀ ਹੈ। ਹੂਦ ਨੇ ਆਖਿਆ ਕਿ ਮੈਂ ਤਾਂ ਅੱਲਾਹ ਨੂੰ ਗਵਾਹ ਬਣਾਉਂਦਾ ਹਾਂ ਅਤੇ ਤੁਸੀਂ ਵੀ ਗਵਾਹ ਰਹੋ ਕਿ ਮੈਂ ਤਾਂ ਛੁੱਟ ਅੱਲਾਹ ਤੋਂ ਇਹਨਾਂ ਸਭ (ਇਸ਼ਟਾਂ) ਤੋਂ ਅਬਾਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਉਂਦੇ ਹੋ।
11:55مِن دُونِهِۦۖ فَكِيدُونِي جَمِيعٗا ثُمَّ لَا تُنظِرُونِ ﴿55﴾مِن دُونِهِۦۖ فَكِيدُونِي جَمِيعٗا ثُمَّ لَا تُنظِرُونِ
Transliteration: Min doonihi fakeedoonee jameeAAan thumma la tunthirooni
Translation: ਛੁੱਟ ਅੱਲਾਹ ਤੋਂ ਤੁਸੀਂ ਸਾਰੇ ਰਲ ਮਿਲ ਕੇ ਮੈਨੂੰ ਹਾਣ ਪਹੁੰਚਉਣ ਦੀਆਂ ਯੋਜਨਾਵਾਂ ਬਣਾ ਲਓ, ਫੇਰ ਮੈਨੂੰ ਉੱਕਾ ਹੀ ਮੋਹਲਤ ਨਾ ਦਈਓ।
11:56إِنِّي تَوَكَّلۡتُ عَلَى ٱللَّهِ رَبِّي وَرَبِّكُمۚ مَّا مِن دَآبَّةٍ إِلَّا هُوَ ءَاخِذُۢ بِنَاصِيَتِهَآۚ إِنَّ رَبِّي عَلَىٰ صِرَٰطٖ مُّسۡتَقِيمٖ ﴿56﴾إِنِّي تَوَكَّلۡتُ عَلَى ٱللَّهِ رَبِّي وَرَبِّكُمۚ مَّا مِن دَآبَّةٍ إِلَّا هُوَ ءَاخِذُۢ بِنَاصِيَتِهَآۚ إِنَّ رَبِّي عَلَىٰ صِرَٰطٖ مُّسۡتَقِيمٖ
Transliteration: Innee tawakkaltu AAala Allahi rabbee warabbikum ma min dabbatin illa huwa akhithun binasiyatiha inna rabbee AAala siratin mustaqeemin
Translation: ਬੇਸ਼ੱਕ! ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ ਜਿਹੜਾ ਮੇਰਾ ਵੀ ਤੇ ਤੁਹਾਡਾ ਸਭ ਦਾ ਪਾਲਣਹਾਰ ਹੈ। (ਧਰਤੀ ਉੱਤੇ) ਚੱਲਣ ਵਾਲਾ ਕੋਈ ਵੀ (ਪ੍ਰਾਣੀ) ਅਜਿਹਾ ਨਹੀਂ ਜਿਸ ਨੂੰ ਉਸ ਨੇ ਬੋਦੀ ਤੋਂ ਨਾ ਫੜ ਰੱਖਿਆ ਹੋਵੇ। ਨਿਰਸੰਦੇਹ, ਮੇਰਾ ਪਾਲਣਹਾਰ ਸਿੱਧੀ ਰਾਹ ’ਤੇ ਹੈ।
11:57فَإِن تَوَلَّوۡاْ فَقَدۡ أَبۡلَغۡتُكُم مَّآ أُرۡسِلۡتُ بِهِۦٓ إِلَيۡكُمۡۚ وَيَسۡتَخۡلِفُ رَبِّي قَوۡمًا غَيۡرَكُمۡ وَلَا تَضُرُّونَهُۥ شَيۡـًٔاۚ إِنَّ رَبِّي عَلَىٰ كُلِّ شَيۡءٍ حَفِيظٞ ﴿57﴾فَإِن تَوَلَّوۡاْ فَقَدۡ أَبۡلَغۡتُكُم مَّآ أُرۡسِلۡتُ بِهِۦٓ إِلَيۡكُمۡۚ وَيَسۡتَخۡلِفُ رَبِّي قَوۡمًا غَيۡرَكُمۡ وَلَا تَضُرُّونَهُۥ شَيۡـًٔاۚ إِنَّ رَبِّي عَلَىٰ كُلِّ شَيۡءٍ حَفِيظٞ
Transliteration: Fain tawallaw faqad ablaghtukum ma orsiltu bihi ilaykum wayastakhlifu rabbee qawman ghayrakum wala tadurroonahu shayan inna rabbee AAala kulli shayin hafeethun
Translation: ਹਾਂ ਜੇ ਤੁਸੀਂ (ਹੱਕ ਤੋਂ) ਮੂੰਹ ਮੋੜੋਗੇ ਤਾਂ ਮੈਂ ਤੁਹਾਨੂੰ ਉਹ ਸੁਨੇਹਾਂ ਦੇ ਚੁੱਕਿਆ ਹਾਂ ਜਿਹੜਾ ਤੁਹਾਡੇ ਵੱਲ ਦੇ ਕੇ ਮੈਨੂੰ ਭੇਜਿਆ ਗਿਆ ਸੀ। ਮੇਰਾ ਰੱਬ ਇਕ ਹੋਰ ਕੌਮ ਨੂੰ ਤੁਹਾਡਾ ਜਾਨਸ਼ੀਨ ਬਣਾ ਦੇਵੇਗਾ ਅਤੇ ਤੁਸੀਂ ਉਸ (ਰੱਬ) ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ। ਵਾਸਤਵ ਵਿਚ ਮੇਰਾ ਰੱਬ ਹੀ ਹਰ ਚੀਜ਼ ਦੀ ਨਿਗਰਾਨੀ ਕਰਦਾ ਹੈ।
11:58وَلَمَّا جَآءَ أَمۡرُنَا نَجَّيۡنَا هُودٗا وَٱلَّذِينَ ءَامَنُواْ مَعَهُۥ بِرَحۡمَةٖ مِّنَّا وَنَجَّيۡنَٰهُم مِّنۡ عَذَابٍ غَلِيظٖ ﴿58﴾وَلَمَّا جَآءَ أَمۡرُنَا نَجَّيۡنَا هُودٗا وَٱلَّذِينَ ءَامَنُواْ مَعَهُۥ بِرَحۡمَةٖ مِّنَّا وَنَجَّيۡنَٰهُم مِّنۡ عَذَابٍ غَلِيظٖ
Transliteration: Walamma jaa amruna najjayna hoodan waallatheena amanoo maAAahu birahmatin minna wanajjaynahum min AAathabin ghaleethin
Translation: ਜਦੋਂ ਸਾਡਾ ਅਜ਼ਾਬ ਆ ਗਿਆ ਤਾਂ ਅਸਾਂ ਹੂਦ ਤੇ ਉਸ ਦੇ ਈਮਾਨ ਵਾਲੇ (ਆਗਿਆਕਾਰੀ) ਸਾਥੀਆਂ ਨੂੰ ਆਪਣੀ ਖ਼ਾਸ ਮਿਹਰਾਂ ਸਦਕੇ (ਕੁਰਾਹੇ ਪੈਣ ਤੋਂ) ਬਚਾ ਲਿਆ ਅਤੇ ਅਸੀਂ ਉਹਨਾਂ ਸਭ ਨੂੰ ਕਰੜੇ ਅਜ਼ਾਬ ਤੋਂ ਬਚਾ ਲਿਆ।
11:59وَتِلۡكَ عَادٞۖ جَحَدُواْ بِـَٔايَٰتِ رَبِّهِمۡ وَعَصَوۡاْ رُسُلَهُۥ وَٱتَّبَعُوٓاْ أَمۡرَ كُلِّ جَبَّارٍ عَنِيدٖ ﴿59﴾وَتِلۡكَ عَادٞۖ جَحَدُواْ بِـَٔايَٰتِ رَبِّهِمۡ وَعَصَوۡاْ رُسُلَهُۥ وَٱتَّبَعُوٓاْ أَمۡرَ كُلِّ جَبَّارٍ عَنِيدٖ
Transliteration: Watilka AAadun jahadoo biayati rabbihim waAAasaw rusulahu waittabaAAoo amra kulli jabbarin AAaneedin
Translation: ਅਤੇ ਵੇਖੋ ਇਹ ਕੌਮੇ-ਆਦ ਸੀ, ਜਿਸ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਅਤੇ ਅੱਲਾਹ ਦੇ ਰਸੂਲਾਂ ਦੀ ਨਾ-ਫ਼ਰਮਾਨੀ ਕੀਤੀ ਸੀ ਅਤੇ ਹਰੇਕ ਸਰਕਸ਼ (ਰੱਬ ਦੇ ਬਾਗ਼ੀ) ਤੇ (ਸੱਚਾਈ ਨਾਲ) ਵੈਰ ਰੱਖਣ ਵਾਲੇ ਦਾ ਕਹਿਣਾ ਮੰਨਿਆਂ।
11:60وَأُتۡبِعُواْ فِي هَٰذِهِ ٱلدُّنۡيَا لَعۡنَةٗ وَيَوۡمَ ٱلۡقِيَٰمَةِۗ أَلَآ إِنَّ عَادٗا كَفَرُواْ رَبَّهُمۡۗ أَلَا بُعۡدٗا لِّعَادٖ قَوۡمِ هُودٖ ﴿60﴾وَأُتۡبِعُواْ فِي هَٰذِهِ ٱلدُّنۡيَا لَعۡنَةٗ وَيَوۡمَ ٱلۡقِيَٰمَةِۗ أَلَآ إِنَّ عَادٗا كَفَرُواْ رَبَّهُمۡۗ أَلَا بُعۡدٗا لِّعَادٖ قَوۡمِ هُودٖ
Transliteration: WaotbiAAoo fee hathihi alddunya laAAnatan wayawma alqiyamati ala inna AAadan kafaroo rabbahum ala buAAdan liAAadin qawmi hoodin
Translation: ਉਹਨਾਂ ਦੇ ਪਿੱਛੇ ਇਸ ਸੰਸਾਰ ਦੀ ਵੀ ਅਤੇ ਕਿਆਮਤ ਦਿਹਾੜੇ ਦੀ ਵੀ ਲਾਅਨਤ ਲੱਗੀ ਰਹੇਗੀ। ਵੇਖੋ ਆਦ ਦੀ ਕੌਮ ਨੇ ਆਪਣੇ ਰੱਬ ਦਾ ਇਨਕਾਰ ਕੀਤਾ। ਸੁਣੋਂ! ਹੂਦ ਦੀ ਕੌਮ ਆਦ ਉੱਤੇ ਲਾਅਨਤ ਹੈ।
11:61وَإِلَىٰ ثَمُودَ أَخَاهُمۡ صَٰلِحٗاۚ قَالَ يَٰقَوۡمِ ٱعۡبُدُواْ ٱللَّهَ مَا لَكُم مِّنۡ إِلَٰهٍ غَيۡرُهُۥۖ هُوَ أَنشَأَكُم مِّنَ ٱلۡأَرۡضِ وَٱسۡتَعۡمَرَكُمۡ فِيهَا فَٱسۡتَغۡفِرُوهُ ثُمَّ تُوبُوٓاْ إِلَيۡهِۚ إِنَّ رَبِّي قَرِيبٞ مُّجِيبٞ ﴿61﴾۞وَإِلَىٰ ثَمُودَ أَخَاهُمۡ صَٰلِحٗاۚ قَالَ يَٰقَوۡمِ ٱعۡبُدُواْ ٱللَّهَ مَا لَكُم مِّنۡ إِلَٰهٍ غَيۡرُهُۥۖ هُوَ أَنشَأَكُم مِّنَ ٱلۡأَرۡضِ وَٱسۡتَعۡمَرَكُمۡ فِيهَا فَٱسۡتَغۡفِرُوهُ ثُمَّ تُوبُوٓاْ إِلَيۡهِۚ إِنَّ رَبِّي قَرِيبٞ مُّجِيبٞ
Transliteration: Waila thamooda akhahum salihan qala ya qawmi oAAbudoo Allaha ma lakum min ilahin ghayruhu huwa anshaakum mina alardi waistaAAmarakum feeha faistaghfiroohu thumma tooboo ilayhi inna rabbee qareebun mujeebun
Translation: ਅਸੀਂ ਸਮੂਦ (ਦੀ ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਨਬੀ ਬਣਾਕੇ) ਭੇਜਿਆ ਉਹਨਾਂ ਨੇ ਆਪਣੀ ਕੌਮ ਨੂੰ ਆਖਿਆ ਕਿ ਤੁਸੀਂ ਸਾਰੇ ਅੱਲਾਹ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਉਸੇ ਨੇ ਤੁਹਾਨੂੰ ਧਰਤੀ (ਮਿੱਟੀ) ਤੋਂ ਪੈਦਾ ਕੀਤਾ ਅਤੇ ਉਸੇ ਨੇ ਇਸ ਧਰਤੀ ਉੱਤੇ ਤੁਹਾਨੂੰ ਵਸਾਇਆ ਹੈ। ਉਸੇ ਤੋਂ ਹੀ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸੇ ਵੱਲ ਪਰਤ ਆਓ ! ਬੇਸ਼ੱਕ ਮੇਰਾ ਰੱਬ ਤੁਹਾਡੇ ਨੇੜੇ ਹੀ ਹੈ ਤੇ ਦੁਆਵਾਂ ਨੂੰ ਕਬੂਲਣ ਵਾਲਾ ਹੈ।
11:62قَالُواْ يَٰصَٰلِحُ قَدۡ كُنتَ فِينَا مَرۡجُوّٗا قَبۡلَ هَٰذَآۖ أَتَنۡهَىٰنَآ أَن نَّعۡبُدَ مَا يَعۡبُدُ ءَابَآؤُنَا وَإِنَّنَا لَفِي شَكّٖ مِّمَّا تَدۡعُونَآ إِلَيۡهِ مُرِيبٖ ﴿62﴾قَالُواْ يَٰصَٰلِحُ قَدۡ كُنتَ فِينَا مَرۡجُوّٗا قَبۡلَ هَٰذَآۖ أَتَنۡهَىٰنَآ أَن نَّعۡبُدَ مَا يَعۡبُدُ ءَابَآؤُنَا وَإِنَّنَا لَفِي شَكّٖ مِّمَّا تَدۡعُونَآ إِلَيۡهِ مُرِيبٖ
Transliteration: Qaloo ya salihu qad kunta feena marjuwwan qabla hatha atanhana an naAAbuda ma yaAAbudu abaona wainnana lafee shakkin mimma tadAAoona ilayhi mureebun
Translation: ਉਹਨਾਂ (ਕੌਮੇ-ਸਮੂਦ) ਨੇ ਆਖਿਆ ਕਿ ਹੇ ਸਾਲੇਹ! ਇਸ ਤੋਂ ਪਹਿਲਾਂ ਤੂੰ ਸਾਡੀਆਂ ਆਸਾਂ ਦਾ ਕੇਂਦਰ ਸੀ, ਕੀ ਤੂੰ ਸਾਨੂੰ ਉਹਨਾਂ ਇਸ਼ਟਾਂ ਦੀ ਇਬਾਦਤ ਤੋਂ ਰੋਕਦਾ ਹੈ ਜਿਨ੍ਹਾਂ ਦੀ ਇਬਾਦਤ ਸਾਡੇ ਪਿਓ ਦਾਦੇ ਕਰਦੇ ਸਨ। ਜਿਸ ਚੀਜ਼ (ਇਕ ਰੱਬ) ਵੱਲ ਤੂੰ ਸਾਨੂੰ ਬੁਲਾ ਰਿਹਾ ਹੈ ਸਾਨੂੰ ਤਾਂ ਉਸ ਦੇ ਪ੍ਰਤੀ ਸ਼ੰਕਾ ਹੈ ਜੋ ਸਾਡੀ ਦੁਬਿਧਾ ਦਾ ਕਾਰਨ ਹੈ।
11:63قَالَ يَٰقَوۡمِ أَرَءَيۡتُمۡ إِن كُنتُ عَلَىٰ بَيِّنَةٖ مِّن رَّبِّي وَءَاتَىٰنِي مِنۡهُ رَحۡمَةٗ فَمَن يَنصُرُنِي مِنَ ٱللَّهِ إِنۡ عَصَيۡتُهُۥۖ فَمَا تَزِيدُونَنِي غَيۡرَ تَخۡسِيرٖ ﴿63﴾قَالَ يَٰقَوۡمِ أَرَءَيۡتُمۡ إِن كُنتُ عَلَىٰ بَيِّنَةٖ مِّن رَّبِّي وَءَاتَىٰنِي مِنۡهُ رَحۡمَةٗ فَمَن يَنصُرُنِي مِنَ ٱللَّهِ إِنۡ عَصَيۡتُهُۥۖ فَمَا تَزِيدُونَنِي غَيۡرَ تَخۡسِيرٖ
Transliteration: Qala ya qawmi araaytum in kuntu AAala bayyinatin min rabbee waatanee minhu rahmatan faman yansurunee mina Allahi in AAasaytuhu fama tazeedoonanee ghayra takhseerin
Translation: ਉਸ (ਸਾਲੇਹ) ਨੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਰਤਾ ਦੱਸੋ ਤਾਂ ਸਹੀ ਜੇ ਮੈਂ ਆਪਣੇ ਰੱਬ ਵੱਲ ਕਿਸੇ (ਠੋਸ) ਦਲੀਲ ’ਤੇ ਹੋਵਾਂ ਅਤੇ ਉਸ ਨੇ ਮੈਨੂੰ (ਵਿਸ਼ੇਸ਼) ਮਿਹਰ (ਭਾਵ ਨਬੁੱਵਤ) ਬਖ਼ਸ਼ੀ ਹੋਵੇ ਫੇਰ ਜੇ ਮੈਂ ਉਸ ਦੀ ਨਾ-ਫ਼ਰਮਾਨੀ ਕਰਾਂ ਤਾਂ ਅੱਲਾਹ ਦੇ ਅਜ਼ਾਬ ਤੋਂ ਮੈਨੂੰ ਕੌਣ ਬਚਾਵੇਗਾ? ਤੁਸੀਂ ਤਾਂ ਮੇਰੇ ਨੁਕਸਾਨ ਵਿਚ ਵਾਧਾ ਕਰ ਰਹੇ ਹੋ।
11:64وَيَٰقَوۡمِ هَٰذِهِۦ نَاقَةُ ٱللَّهِ لَكُمۡ ءَايَةٗۖ فَذَرُوهَا تَأۡكُلۡ فِيٓ أَرۡضِ ٱللَّهِۖ وَلَا تَمَسُّوهَا بِسُوٓءٖ فَيَأۡخُذَكُمۡ عَذَابٞ قَرِيبٞ ﴿64﴾وَيَٰقَوۡمِ هَٰذِهِۦ نَاقَةُ ٱللَّهِ لَكُمۡ ءَايَةٗۖ فَذَرُوهَا تَأۡكُلۡ فِيٓ أَرۡضِ ٱللَّهِۖ وَلَا تَمَسُّوهَا بِسُوٓءٖ فَيَأۡخُذَكُمۡ عَذَابٞ قَرِيبٞ
Transliteration: Waya qawmi hathihi naqatu Allahi lakum ayatan fatharooha takul fee ardi Allahi wala tamassooha bisooin fayakhuthakum AAathabun qareebun
Translation: (ਸਾਲੇਹ ਨੇ ਕਿਹਾ ਕਿ) ਹੇ ਮੇਰੀ ਕੌਮ! ਇਹ ਵੇਖੋ ਇਹ ਊਠਣੀ ਤੁਹਾਡੇ ਲਈ ਅੱਲਾਹ ਦੀ ਨਿਸ਼ਾਨੀ (ਵਜੋਂ) ਹੈ। ਸੋ ਤੁਸੀਂ ਇਸ ਨੂੰ ਰੱਬ ਦੀ ਧਰਤੀ ’ਤੇ ਚਰਣ-ਚੁਗਣ ਲਈ ਛੱਡ ਦਿਓ, ਤੁਸੀਂ ਇਸ ਨਾਲ ਬੁਰੇ ਇਰਾਦੇ ਨਾਲ ਰਤਾ ਵੀ ਛੇੜ ਛਾੜ ਨਾ ਕਰੀਓ, ਨਹੀਂ ਤਾਂ ਤੁਹਾਨੂੰ ਛੇਤੀ ਹੀ ਅਜ਼ਾਬ ਆ ਨੱਪੇਗਾ।
11:65فَعَقَرُوهَا فَقَالَ تَمَتَّعُواْ فِي دَارِكُمۡ ثَلَٰثَةَ أَيَّامٖۖ ذَٰلِكَ وَعۡدٌ غَيۡرُ مَكۡذُوبٖ ﴿65﴾فَعَقَرُوهَا فَقَالَ تَمَتَّعُواْ فِي دَارِكُمۡ ثَلَٰثَةَ أَيَّامٖۖ ذَٰلِكَ وَعۡدٌ غَيۡرُ مَكۡذُوبٖ
Transliteration: FaAAaqarooha faqala tamattaAAoo fee darikum thalathata ayyamin thalika waAAdun ghayru makthoobin
Translation: ਪਰ ਉਹਨਾਂ ਨੇ ਉਹਦੀਆਂ ਟੰਗਾਂ ਵੱਡ ਸੁੱਟੀਆਂ। ਇਸ ’ਤੇ ਸਾਲੇਹ ਨੇ ਚਿਤਾਵਣੀ ਦਿੱਤੀ ਕਿ ਚੰਗਾ ਹੁਣ ਤੁਸੀਂ ਆਪਣੇ ਆਪਣੇ ਘਰਾਂ ਵਿਚ ਤਿੰਨ ਤਿੰਨ ਦਿਨ ਹੋਰ ਰਸ ਵਸ ਲਓ। (ਤੁਹਾਡੇ ’ਤੇ ਅਜ਼ਾਬ ਆਉਣ ਵਾਲਾ ਹੈ) ਇਹ ਅਜਿਹਾ ਵਾਅਦਾ ਹੈ ਜਿਹੜਾ ਝੂਠਾ ਸਿੱਧ ਨਹੀਂ ਹੋਵੇਗਾ।
11:66فَلَمَّا جَآءَ أَمۡرُنَا نَجَّيۡنَا صَٰلِحٗا وَٱلَّذِينَ ءَامَنُواْ مَعَهُۥ بِرَحۡمَةٖ مِّنَّا وَمِنۡ خِزۡيِ يَوۡمِئِذٍۚ إِنَّ رَبَّكَ هُوَ ٱلۡقَوِيُّ ٱلۡعَزِيزُ ﴿66﴾فَلَمَّا جَآءَ أَمۡرُنَا نَجَّيۡنَا صَٰلِحٗا وَٱلَّذِينَ ءَامَنُواْ مَعَهُۥ بِرَحۡمَةٖ مِّنَّا وَمِنۡ خِزۡيِ يَوۡمِئِذٍۚ إِنَّ رَبَّكَ هُوَ ٱلۡقَوِيُّ ٱلۡعَزِيزُ
Transliteration: Falamma jaa amruna najjayna salihan waallatheena amanoo maAAahu birahmatin minna wamin khizyi yawmiithin inna rabbaka huwa alqawiyyu alAAazeezu
Translation: ਜਦੋਂ ਸਾਡਾ ਹੁਕਮ (ਅਜ਼ਾਬ) ਆ ਗਿਆ ਤਾਂ ਫੇਰ ਅਸੀਂ ਸਾਲੇਹ ਅਤੇ ਉਸ ਦੇ ਈਮਾਨ ਲਿਆਉਣ ਵਾਲਿਆਂ ਨੂੰ ਆਪਣੀ ਮਿਹਰਾਂ ਸਦਕੇ ਅਜ਼ਾਬ ਤੋਂ ਬਚਾ ਲਿਆ ਅਤੇ ਉਸ (ਕਿਆਮਤ ਦਿਹਾੜੇ ਦੇ ਅਜ਼ਾਬ) ਤੋਂ ਵੀ ਬਚਾ ਲਿਆ। ਬੇਸ਼ੱਕ ਤੇਰਾ ਰੱਬ ਹੀ ਅਸਲ ਵਿਚ ਸਰਵ ਸ਼ਕਤੀਮਾਨ ਤੇ ਜ਼ੋਰਾਵਰ ਹੈ।
11:67وَأَخَذَ ٱلَّذِينَ ظَلَمُواْ ٱلصَّيۡحَةُ فَأَصۡبَحُواْ فِي دِيَٰرِهِمۡ جَٰثِمِينَ ﴿67﴾وَأَخَذَ ٱلَّذِينَ ظَلَمُواْ ٱلصَّيۡحَةُ فَأَصۡبَحُواْ فِي دِيَٰرِهِمۡ جَٰثِمِينَ
Transliteration: Waakhatha allatheena thalamoo alssayhatu faasbahoo fee diyarihim jathimeena
Translation: ਅਤੇ ਜ਼ਾਲਮਾਂ ਨੂੰ ਇਕ ਕੜਾਕੇਦਾਰ ਧਮਾਕੇ ਨੇ ਨੱਪ ਲਿਆ ਫੇਰ ਤਾਂ ਉਹ ਆਪਣੇ ਘਰਾਂ ਵਿਚ ਉਲਟੇ ਮੂੰਹ ਡਿਗੇ ਰਹਿ ਗਏ।
11:68كَأَن لَّمۡ يَغۡنَوۡاْ فِيهَآۗ أَلَآ إِنَّ ثَمُودَاْ كَفَرُواْ رَبَّهُمۡۗ أَلَا بُعۡدٗا لِّثَمُودَ ﴿68﴾كَأَن لَّمۡ يَغۡنَوۡاْ فِيهَآۗ أَلَآ إِنَّ ثَمُودَاْ كَفَرُواْ رَبَّهُمۡۗ أَلَا بُعۡدٗا لِّثَمُودَ
Transliteration: Kaan lam yaghnaw feeha ala inna thamooda kafaroo rabbahum ala buAAdan lithamooda
Translation: (ਉਸ ਬਸਤੀ ਵਿਚ ਇੰਜ ਲੱਗਦਾ ਸੀ) ਜਿਵੇਂ ਕਿ ਉਹ ਉੱਥੇ ਕਦੇ ਵਸੇ ਹੀ ਨਹੀਂ ਸੀ ਸਾਵਧਾਨ ਰਹੋ। ਕਿ ਬੇਸ਼ੱਕ ਕੌਮੇ-ਸਮੂਦ ਨੇ ਆਪਣੇ ਰੱਬ ਨਾਲ ਕੁਫ਼ਰ ਕੀਤਾ, ਇਹਨਾਂ ਸਮੂਦੀਆਂ ’ਤੇ ਫ਼ਿਟਕਾਰ ਹੈ।
11:69وَلَقَدۡ جَآءَتۡ رُسُلُنَآ إِبۡرَٰهِيمَ بِٱلۡبُشۡرَىٰ قَالُواْ سَلَٰمٗاۖ قَالَ سَلَٰمٞۖ فَمَا لَبِثَ أَن جَآءَ بِعِجۡلٍ حَنِيذٖ ﴿69﴾وَلَقَدۡ جَآءَتۡ رُسُلُنَآ إِبۡرَٰهِيمَ بِٱلۡبُشۡرَىٰ قَالُواْ سَلَٰمٗاۖ قَالَ سَلَٰمٞۖ فَمَا لَبِثَ أَن جَآءَ بِعِجۡلٍ حَنِيذٖ
Transliteration: Walaqad jaat rusuluna ibraheema bialbushra qaloo salaman qala salamun fama labitha an jaa biAAijlin haneethin
Translation: ਨਿਰਸੰਦੇਹ! ਸਾਡੇ ਭੇਜੇ ਹੋਏ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਆਏ ਤੇ ਆਖਿਆ ਕਿ ਤੁਹਾਡੇ ’ਤੇ ਸਲਾਮ ਹੋਵੇ। ਉਹਨਾਂ (ਇਬਰਾਹੀਮ) ਨੇ ਵੀ ਜਵਾਬ ਵਿਚ ਸਲਾਮ ਕਿਹਾ ਅਤੇ ਬਿਨਾਂ ਦੇਰੀ ਕੀਤੇ ਭੁੱਜਾ ਹੋਇਆ ਵੱਛਾ (ਉਹਨਾਂ ਲਈ) ਲਿਆਏ।
11:70فَلَمَّا رَءَآ أَيۡدِيَهُمۡ لَا تَصِلُ إِلَيۡهِ نَكِرَهُمۡ وَأَوۡجَسَ مِنۡهُمۡ خِيفَةٗۚ قَالُواْ لَا تَخَفۡ إِنَّآ أُرۡسِلۡنَآ إِلَىٰ قَوۡمِ لُوطٖ ﴿70﴾فَلَمَّا رَءَآ أَيۡدِيَهُمۡ لَا تَصِلُ إِلَيۡهِ نَكِرَهُمۡ وَأَوۡجَسَ مِنۡهُمۡ خِيفَةٗۚ قَالُواْ لَا تَخَفۡ إِنَّآ أُرۡسِلۡنَآ إِلَىٰ قَوۡمِ لُوطٖ
Transliteration: Falamma raa aydiyahum la tasilu ilayhi nakirahum waawjasa minhum kheefatan qaloo la takhaf inna orsilna ila qawmi lootin
Translation: ਜਦੋਂ ਵੇਖਿਆ ਕਿ ਉਹਨਾਂ (ਫ਼ਰਿਸ਼ਤਿਆਂ) ਦੇ ਹੱਥ ਉਸ (ਭੋਜਨ) ਵੱਲ ਵਧ ਹੀ ਨਹੀਂ ਰਹੇ ਤਾਂ (ਇਬਰਾਹੀਮ) ਉਹਨਾਂ ਨੂੰ ਅਜਨਬੀ ਸਮਝ ਕੇ ਮਨ ਹੀ ਮਨ ਵਿਚ ਉਹਨਾਂ ਤੋਂ ਭੈ-ਭੀਤ ਹੋ ਗਿਆ। (ਇਹ ਵੇਖ) ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਸਾਥੋਂ ਨਾ ਡਰੋ ਅਸੀਂ ਤਾਂ ਲੂਤ ਦੀ ਕੌਮ ਵੱਲ ਘੱਲੇ ਗਏ ਹਾਂ।
11:71وَٱمۡرَأَتُهُۥ قَآئِمَةٞ فَضَحِكَتۡ فَبَشَّرۡنَٰهَا بِإِسۡحَٰقَ وَمِن وَرَآءِ إِسۡحَٰقَ يَعۡقُوبَ ﴿71﴾وَٱمۡرَأَتُهُۥ قَآئِمَةٞ فَضَحِكَتۡ فَبَشَّرۡنَٰهَا بِإِسۡحَٰقَ وَمِن وَرَآءِ إِسۡحَٰقَ يَعۡقُوبَ
Transliteration: Waimraatuhu qaimatun fadahikat fabashsharnaha biishaqa wamin warai ishaqa yaAAqooba
Translation: ਉਹਨਾਂ (ਇਬਰਾਹੀਮ) ਦੀ ਪਤਨੀ (ਬੀਬੀ ਸਾਰਾ) ਜਿਹੜੀ ਉੱਥੇ ਹੀ ਖੜੀ ਸੀ (ਇਬਰਾਹੀਮ ਦੀ ਭੈਅ ਭੀਤ ਹਾਲਤ ਵੇਖ ਕੇ) ਹੱਸਣ ਲੱਗੀ ਤਾਂ ਅਸੀਂ (ਉਹਨਾਂ ਫ਼ਰਿਸ਼ਤਿਆਂ ਰਾਹੀਂ) ਉਸ ਨੂੰ ਇਸਹਾਕ ਅਤੇ ਇਸਹਾਕ ਮਗਰੋਂ ਯਾਕੂਬ (ਨੂੰ ਨਬੀ ਬਣਾਉਣ) ਦੀ ਖ਼ੁਸ਼ਖ਼ਬਰੀ ਸੁਣਾਈ।
11:72قَالَتۡ يَٰوَيۡلَتَىٰٓ ءَأَلِدُ وَأَنَا۠ عَجُوزٞ وَهَٰذَا بَعۡلِي شَيۡخًاۖ إِنَّ هَٰذَا لَشَيۡءٌ عَجِيبٞ ﴿72﴾قَالَتۡ يَٰوَيۡلَتَىٰٓ ءَأَلِدُ وَأَنَا۠ عَجُوزٞ وَهَٰذَا بَعۡلِي شَيۡخًاۖ إِنَّ هَٰذَا لَشَيۡءٌ عَجِيبٞ
Transliteration: Qalat ya waylata aalidu waana AAajoozun wahatha baAAlee shaykhan inna hatha lashayon AAajeebun
Translation: (ਇਬਰਾਹੀਮ ਦੀ ਪਤਨੀ ਸਾਰਾ) ਆਖਣ ਲੱਗੀ ਕਿ (ਹਾਇ ਲੋਹੜਾ) ਮੇਰੇ ਔਲਾਦ ਕਿਵੇਂ ਹੋਵੇਗੀ ਜਦੋਂ ਕਿ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਪਤੀ ਵੀ ਬਹੁਤ ਬੁੱਢਾ ਹੈ। ਇਹ ਤਾਂ ਬਹੁਤ ਹੀ ਹੈਰਾਨੀ ਦੀ ਗੱਲ ਹੈ।
11:73قَالُوٓاْ أَتَعۡجَبِينَ مِنۡ أَمۡرِ ٱللَّهِۖ رَحۡمَتُ ٱللَّهِ وَبَرَكَٰتُهُۥ عَلَيۡكُمۡ أَهۡلَ ٱلۡبَيۡتِۚ إِنَّهُۥ حَمِيدٞ مَّجِيدٞ ﴿73﴾قَالُوٓاْ أَتَعۡجَبِينَ مِنۡ أَمۡرِ ٱللَّهِۖ رَحۡمَتُ ٱللَّهِ وَبَرَكَٰتُهُۥ عَلَيۡكُمۡ أَهۡلَ ٱلۡبَيۡتِۚ إِنَّهُۥ حَمِيدٞ مَّجِيدٞ
Transliteration: Qaloo ataAAjabeena min amri Allahi rahmatu Allahi wabarakatuhu AAalaykum ahla albayti innahu hameedun majeedun
Translation: (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੂੰ ਅੱਲਾਹ ਦੇ ਹੁਕਮ ’ਤੇ ਹੈਰਾਨ ਹੋ ਰਹੀ ਹੈ ? ਹੇ ਇਸ ਘਰ ਵਾਲਿਓ! ਤੁਹਾਡੇ ’ਤੇ ਅੱਲਾਹ ਦੀਆਂ ਰਹਿਮਤਾਂ ਅਤੇ ਉਸ ਦੀਆਂ ਬਰਕਤਾਂ ਨਾਜ਼ਿਲ ਹੋਣ ਬੇਸ਼ੱਕ ਅੱਲਾਹ ਅਤਿਅੰਤ ਸ਼ਲਾਘਾ ਯੋਗ ਤੇ ਉੱਚੀਆਂ ਸ਼ਾਨਾਂ ਵਾਲਾਂ ਹੈ।
11:74فَلَمَّا ذَهَبَ عَنۡ إِبۡرَٰهِيمَ ٱلرَّوۡعُ وَجَآءَتۡهُ ٱلۡبُشۡرَىٰ يُجَٰدِلُنَا فِي قَوۡمِ لُوطٍ ﴿74﴾فَلَمَّا ذَهَبَ عَنۡ إِبۡرَٰهِيمَ ٱلرَّوۡعُ وَجَآءَتۡهُ ٱلۡبُشۡرَىٰ يُجَٰدِلُنَا فِي قَوۡمِ لُوطٍ
Transliteration: Falamma thahaba AAan ibraheema alrrawAAu wajaathu albushra yujadiluna fee qawmi lootin
Translation: ਜਦੋਂ ਉਸ (ਇਬਰਾਹੀਮ) ਦਾ ਡਰ ਦੂਰ ਹੋ ਗਿਆ ਅਤੇ ਉਸ ਨੂੰ ਖ਼ੁਸ਼ਖ਼ਬਰੀ ਵੀ ਮਿਲ ਗਈ ਤਾਂ ਉਹ ਸਾਡੇ ਨਾਲ ਲੂਤ ਦੀ ਕੌਮ ਬਾਰੇ ਝਗੜਣ ਲੱਗ ਪਿਆ।
11:75إِنَّ إِبۡرَٰهِيمَ لَحَلِيمٌ أَوَّـٰهٞ مُّنِيبٞ ﴿75﴾إِنَّ إِبۡرَٰهِيمَ لَحَلِيمٌ أَوَّـٰهٞ مُّنِيبٞ
Transliteration: Inna ibraheema lahaleemun awwahun muneebun
Translation: ਅਸਲ ਵਿਚ ਇਬਰਾਹੀਮ ਬਹੁਤ ਹੀ ਸਹਿਨਸ਼ੀਲ ਤੇ ਕੌਮਲ ਹਿਰਦੇ ਵਾਲਾ ਅਤੇ ਸਾਡੇ (ਅੱਲਾਹ ਵੱਲ) ਹੀ ਝੁਕਣ ਵਾਲਾ ਵਿਅਕਤੀ ਸੀ।
11:76يَـٰٓإِبۡرَٰهِيمُ أَعۡرِضۡ عَنۡ هَٰذَآۖ إِنَّهُۥ قَدۡ جَآءَ أَمۡرُ رَبِّكَۖ وَإِنَّهُمۡ ءَاتِيهِمۡ عَذَابٌ غَيۡرُ مَرۡدُودٖ ﴿76﴾يَـٰٓإِبۡرَٰهِيمُ أَعۡرِضۡ عَنۡ هَٰذَآۖ إِنَّهُۥ قَدۡ جَآءَ أَمۡرُ رَبِّكَۖ وَإِنَّهُمۡ ءَاتِيهِمۡ عَذَابٌ غَيۡرُ مَرۡدُودٖ
Transliteration: Ya ibraheemu aAArid AAan hatha innahu qad jaa amru rabbika wainnahum ateehim AAathabun ghayru mardoodin
Translation: (ਫ਼ਰਿਸ਼ਤਿਆਂ ਨੇ) ਆਖਿਆ ਕਿ ਇਬਰਾਹੀਮ ਤੁਸੀਂ ਇਹ ਵਿਚਾਰ ਛੱਡ ਦਿਓ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦੇਣ ਦਾ) ਆ ਗਿਆ ਹੈ। ਇਹਨਾਂ (ਕੌਮੇ-ਲੂਤ) ’ਤੇ ਇਕ ਨਾ-ਟਲਣ ਵਾਲਾ ਅਜ਼ਾਬ ਜ਼ਰੂਰ ਹੀ ਆਉਣ ਵਾਲਾ ਹੈ।
11:77وَلَمَّا جَآءَتۡ رُسُلُنَا لُوطٗا سِيٓءَ بِهِمۡ وَضَاقَ بِهِمۡ ذَرۡعٗا وَقَالَ هَٰذَا يَوۡمٌ عَصِيبٞ ﴿77﴾وَلَمَّا جَآءَتۡ رُسُلُنَا لُوطٗا سِيٓءَ بِهِمۡ وَضَاقَ بِهِمۡ ذَرۡعٗا وَقَالَ هَٰذَا يَوۡمٌ عَصِيبٞ
Transliteration: Walamma jaat rusuluna lootan seea bihim wadaqa bihim tharAAan waqala hatha yawmun AAaseebun
Translation: ਜਦੋਂ ਸਾਡੇ ਭੇਜੇ ਹੋਏ (ਫ਼ਰਿਸ਼ਤ) ਲੂਤ ਦੇ ਕੋਲ ਪਹੁੰਚੇ ਤਾਂ ਉਹ (ਲੂਤ) ਉਹਨਾਂ ਦੇ ਆਉਣ ਨਾਲ ਬਹੁਤ ਹੀ ਦੁਖੀ ਹੋਇਆ ਅਤੇ ਦਿਲੋ ਤੰਗ ਹੋਇਆ (ਭਾਵ ਘਬਰਾਇਆ) ਅਤੇ ਆਖਣ ਲਗਿਆ ਕਿ ਅੱਜ ਤਾਂ ਬਹੁਤ ਹੀ ਕਰੜਾ ਦਿਨ ਹੈ।
11:78وَجَآءَهُۥ قَوۡمُهُۥ يُهۡرَعُونَ إِلَيۡهِ وَمِن قَبۡلُ كَانُواْ يَعۡمَلُونَ ٱلسَّيِّـَٔاتِۚ قَالَ يَٰقَوۡمِ هَـٰٓؤُلَآءِ بَنَاتِي هُنَّ أَطۡهَرُ لَكُمۡۖ فَٱتَّقُواْ ٱللَّهَ وَلَا تُخۡزُونِ فِي ضَيۡفِيٓۖ أَلَيۡسَ مِنكُمۡ رَجُلٞ رَّشِيدٞ ﴿78﴾وَجَآءَهُۥ قَوۡمُهُۥ يُهۡرَعُونَ إِلَيۡهِ وَمِن قَبۡلُ كَانُواْ يَعۡمَلُونَ ٱلسَّيِّـَٔاتِۚ قَالَ يَٰقَوۡمِ هَـٰٓؤُلَآءِ بَنَاتِي هُنَّ أَطۡهَرُ لَكُمۡۖ فَٱتَّقُواْ ٱللَّهَ وَلَا تُخۡزُونِ فِي ضَيۡفِيٓۖ أَلَيۡسَ مِنكُمۡ رَجُلٞ رَّشِيدٞ
Transliteration: Wajaahu qawmuhu yuhraAAoona ilayhi wamin qablu kanoo yaAAmaloona alssayyiati qala ya qawmi haolai banatee hunna atharu lakum faittaqoo Allaha wala tukhzooni fee dayfee alaysa minkum rajulun rasheedun
Translation: ਉਸ ਦੀ ਕੌਮ ਦੇ ਲੋਕ (ਮਹਿਮਾਨਾਂ ਨੂੰ ਵੇਖ) ਨੱਸਦੇ ਹੋਏ ਉਸ (ਲੂਤ) ਕੋਲ ਆਏ ਜਿਹੜੇ ਕਿ ਪਹਿਲਾਂ ਤੋਂ ਹੀ ਅਸ਼ਲੀਲਤਾ ਭਰੇ ਕੰਮ ਕਰਦੇ ਸਨ। ਉਸ (ਲੂਤ) ਨੇ ਕਿਹਾ ਕਿ ਹੇ ਮੇਰੀ ਕੌਮ ਦੇ ਲੋਕੋ! ਇਹ ਮੇਰੀ (ਕੌਮ ਦੀਆਂ) ਧੀਆਂ ਹਨ (ਇਹਨਾਂ ਨਾਲ ਨਿਕਾਹ ਕਰ ਲਵੋ) ਇਹ ਤੁਹਾਡੇ ਲਈ ਅਤਿਅੰਤ ਪਵਿੱਤਰ ਹਨ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਮਹਿਮਾਨਾਂ ਦੇ ਸਾਹਮਣੇ ਮੈਨੂੰ ਜ਼ਲੀਲ ਨਾ ਕਰੋ, ਕੀ ਤੁਹਾਡੇ ਵਿੱਚੋਂ ਇਕ ਵੀ ਭਲਾ ਵਿਅਕਤੀ ਨਹੀਂ।
11:79قَالُواْ لَقَدۡ عَلِمۡتَ مَا لَنَا فِي بَنَاتِكَ مِنۡ حَقّٖ وَإِنَّكَ لَتَعۡلَمُ مَا نُرِيدُ ﴿79﴾قَالُواْ لَقَدۡ عَلِمۡتَ مَا لَنَا فِي بَنَاتِكَ مِنۡ حَقّٖ وَإِنَّكَ لَتَعۡلَمُ مَا نُرِيدُ
Transliteration: Qaloo laqad AAalimta ma lana fee banatika min haqqin wainnaka lataAAlamu ma nureedu
Translation: (ਕੌਮ ਨੇ) ਕਿਹਾ ਕਿ ਤੂੰ ਤਾਂ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੇਰੀ (ਕੌਮ ਦੀਆਂ) ਧੀਆਂ ਨਾਲ ਸਾਨੂੰ ਕੋਈ ਸਰੋਕਾਰ ਨਹੀਂ। ਤੂੰ ਤਾਂ ਸਾਡੀ ਅਸਲੀ ਇੱਛਾ ਤੋਂ ਭਲੀ-ਭਾਂਤ ਜਾਣੂ ਹੈ।
11:80قَالَ لَوۡ أَنَّ لِي بِكُمۡ قُوَّةً أَوۡ ءَاوِيٓ إِلَىٰ رُكۡنٖ شَدِيدٖ ﴿80﴾قَالَ لَوۡ أَنَّ لِي بِكُمۡ قُوَّةً أَوۡ ءَاوِيٓ إِلَىٰ رُكۡنٖ شَدِيدٖ
Transliteration: Qala law anna lee bikum quwwatan aw awee ila ruknin shadeedin
Translation: (ਲੂਤ ਨੇ) ਕਿਹਾ ਕਿ ਕਾਸ਼ ਮੈਂ ਤੁਹਾਡੇ ਨਾਲ ਮੁਕਾਬਲਾ ਕਰਨ ਦੀ ਤਾਕਤ ਰੱਖਦਾ ਜਾਂ ਮੇਰਾ ਕੋਈ ਜ਼ੋਰਾਵਰ ਹਿਮਾਇਤੀ ਹੁੰਦਾ।
11:81قَالُواْ يَٰلُوطُ إِنَّا رُسُلُ رَبِّكَ لَن يَصِلُوٓاْ إِلَيۡكَۖ فَأَسۡرِ بِأَهۡلِكَ بِقِطۡعٖ مِّنَ ٱلَّيۡلِ وَلَا يَلۡتَفِتۡ مِنكُمۡ أَحَدٌ إِلَّا ٱمۡرَأَتَكَۖ إِنَّهُۥ مُصِيبُهَا مَآ أَصَابَهُمۡۚ إِنَّ مَوۡعِدَهُمُ ٱلصُّبۡحُۚ أَلَيۡسَ ٱلصُّبۡحُ بِقَرِيبٖ ﴿81﴾قَالُواْ يَٰلُوطُ إِنَّا رُسُلُ رَبِّكَ لَن يَصِلُوٓاْ إِلَيۡكَۖ فَأَسۡرِ بِأَهۡلِكَ بِقِطۡعٖ مِّنَ ٱلَّيۡلِ وَلَا يَلۡتَفِتۡ مِنكُمۡ أَحَدٌ إِلَّا ٱمۡرَأَتَكَۖ إِنَّهُۥ مُصِيبُهَا مَآ أَصَابَهُمۡۚ إِنَّ مَوۡعِدَهُمُ ٱلصُّبۡحُۚ أَلَيۡسَ ٱلصُّبۡحُ بِقَرِيبٖ
Transliteration: Qaloo ya lootu inna rusulu rabbika lan yasiloo ilayka faasri biahlika biqitAAin mina allayli wala yaltafit minkum ahadun illa imraataka innahu museebuha ma asabahum inna mawAAidahumu alssubhu alaysa alssubhu biqareebin
Translation: ਫ਼ਰਿਸ਼ਤਿਆਂ ਨੇ ਆਖਿਆ ਕਿ ਹੇ ਲੂਤ! ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਹਾਂ, ਇਹ ਲੋਕ ਤੁਹਾਡੇ ’ਤੇ ਹਥ ਨਹੀਂ ਪਾ ਸਕਦੇ। ਤੂੰ ਆਪਣੇ ਘਰ ਵਾਲਿਆਂ ਨੂੰ ਲੈਕੇ ਰਾਤ ਨੂੰ ਕਿਸੇ ਵੇਲੇ ਨਿਕਲ ਜਾ, ਤੁਹਾਡੇ ਵਿਚੋਂ ਕੋਈ ਵੀ ਪਿੱਛੇ ਮੁੜ ਕੇ ਨਾ ਵੇਖੇ, ਤੇਰੀ ਪਤਨੀ ਤੋਂ ਛੁੱਟ (ਸਾਰੇ ਚਲੇ ਜਾਓ) ਕਿਉਂ ਜੋ ਉਸ ਨੂੰ ਵੀ ਉਹੀਓ (ਅਜ਼ਾਬ) ਪਹੁੰਚਣ ਵਾਲਾ ਹੈ ਜਿਹੜਾ ਉਹਨਾਂ ਸਾਰਿਆਂ (ਜ਼ਾਲਮਾਂ) ਨੂੰ ਪਹੁੰਚੇਗਾ। ਬੇਸ਼ੱਕ ਇਹਨਾਂ ਦਾ ਵਾਅਦਾ (ਅਜ਼ਾਬ ਦੇਣ ਦਾ) ਸਵੇਰੇ ਦਾ ਸਮਾਂ ਹੈ। ਕੀ ਸਵੇਰ ਦਾ ਸਮਾਂ ਨੇੜੇ ਨਹੀਂ ਆ ਲੱਗਿਆ? [6]
11:82فَلَمَّا جَآءَ أَمۡرُنَا جَعَلۡنَا عَٰلِيَهَا سَافِلَهَا وَأَمۡطَرۡنَا عَلَيۡهَا حِجَارَةٗ مِّن سِجِّيلٖ مَّنضُودٖ ﴿82﴾فَلَمَّا جَآءَ أَمۡرُنَا جَعَلۡنَا عَٰلِيَهَا سَافِلَهَا وَأَمۡطَرۡنَا عَلَيۡهَا حِجَارَةٗ مِّن سِجِّيلٖ مَّنضُودٖ
Transliteration: Falamma jaa amruna jaAAalna AAaliyaha safilaha waamtarna AAalayha hijaratan min sijjeelin mandoodin
Translation: ਜਦੋਂ ਸਾਡਾ ਹੁਕਮ (ਭਾਵ ਅਜ਼ਾਬ) ਆ ਗਿਆ ਤਾਂ ਅਸਾਂ ਉਸ ਬਸਤੀ ਨੂੰ ਉੱਪਰੋ-ਥੱਲੇ ਕਰ ਦਿੱਤਾ ਅਤੇ ਉਹਨਾਂ ’ਤੇ ਖਿੰਘਰਾਂ ਦਾ ਤਾਬੜ-ਤੋੜ ਮੀਂਹ ਬਰਸਾਇਆ।
11:83مُّسَوَّمَةً عِندَ رَبِّكَۖ وَمَا هِيَ مِنَ ٱلظَّـٰلِمِينَ بِبَعِيدٖ ﴿83﴾مُّسَوَّمَةً عِندَ رَبِّكَۖ وَمَا هِيَ مِنَ ٱلظَّـٰلِمِينَ بِبَعِيدٖ
Transliteration: Musawwamatan AAinda rabbika wama hiya mina alththalimeena bibaAAeedin
Translation: ਹਰ ਪੱਥਰ ’ਤੇ ਤੇਰੇ ਰੱਬ ਦੀ ਨਿਸ਼ਾਨੀ ਲੱਗੀ ਹੋਈ ਸੀ ਅਤੇ ਉਹ ਬਸਤੀ ਇਹਨਾਂ ਜ਼ਾਲਮਾਂ ਤੋਂ (ਭਾਵ ਮੱਕੇ ਤੋਂ) ਕੁੱਝ ਵੀ ਦੂਰ ਨਹੀਂ ਸੀ।
11:84وَإِلَىٰ مَدۡيَنَ أَخَاهُمۡ شُعَيۡبٗاۚ قَالَ يَٰقَوۡمِ ٱعۡبُدُواْ ٱللَّهَ مَا لَكُم مِّنۡ إِلَٰهٍ غَيۡرُهُۥۖ وَلَا تَنقُصُواْ ٱلۡمِكۡيَالَ وَٱلۡمِيزَانَۖ إِنِّيٓ أَرَىٰكُم بِخَيۡرٖ وَإِنِّيٓ أَخَافُ عَلَيۡكُمۡ عَذَابَ يَوۡمٖ مُّحِيطٖ ﴿84﴾۞وَإِلَىٰ مَدۡيَنَ أَخَاهُمۡ شُعَيۡبٗاۚ قَالَ يَٰقَوۡمِ ٱعۡبُدُواْ ٱللَّهَ مَا لَكُم مِّنۡ إِلَٰهٍ غَيۡرُهُۥۖ وَلَا تَنقُصُواْ ٱلۡمِكۡيَالَ وَٱلۡمِيزَانَۖ إِنِّيٓ أَرَىٰكُم بِخَيۡرٖ وَإِنِّيٓ أَخَافُ عَلَيۡكُمۡ عَذَابَ يَوۡمٖ مُّحِيطٖ
Transliteration: Waila madyana akhahum shuAAayban qala ya qawmi oAAbudoo Allaha ma lakum min ilahin ghayruhu wala tanqusoo almikyala waalmeezana innee arakum bikhayrin wainnee akhafu AAalaykum AAathaba yawmin muheetin
Translation: ਅਸੀਂ ਮਦਯਨ ਵਾਲਿਆਂ ਵੱਲੋਂ ਉਹਨਾਂ ਦੇ ਹੀ ਇਕ ਭਰਾ ਸ਼ੁਐਬ ਨੂੰ ਘੱਲਿਆ ਉਸ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ ਅਤੇ ਨਾਪ ਤੋਲ ਵਿਚ ਘਾਟ ਨਾ ਪਾਇਆ ਕਰੋ। ਅੱਜ ਮੈਂ ਤੁਹਾਨੂੰ ਬਹੁਤ ਖ਼ੁਸ਼ਹਾਲ ਵੇਖ ਰਿਹਾ ਹਾਂ। ਪਰ ਮੈਂ ਉਸ ਦਿਨ ਤੋਂ ਡਰਦਾ ਹਾਂ ਜਦੋਂ ਤੁਹਾਨੂੰ ਅਜ਼ਾਬ ਵਾਲਾ ਦਿਨ ਘੇਰੇ ਵਿਚ ਲੈ ਲਵੇਗਾ।
11:85وَيَٰقَوۡمِ أَوۡفُواْ ٱلۡمِكۡيَالَ وَٱلۡمِيزَانَ بِٱلۡقِسۡطِۖ وَلَا تَبۡخَسُواْ ٱلنَّاسَ أَشۡيَآءَهُمۡ وَلَا تَعۡثَوۡاْ فِي ٱلۡأَرۡضِ مُفۡسِدِينَ ﴿85﴾وَيَٰقَوۡمِ أَوۡفُواْ ٱلۡمِكۡيَالَ وَٱلۡمِيزَانَ بِٱلۡقِسۡطِۖ وَلَا تَبۡخَسُواْ ٱلنَّاسَ أَشۡيَآءَهُمۡ وَلَا تَعۡثَوۡاْ فِي ٱلۡأَرۡضِ مُفۡسِدِينَ
Transliteration: Waya qawmi awfoo almikyala waalmeezana bialqisti wala tabkhasoo alnnasa ashyaahum wala taAAthaw fee alardi mufsideena
Translation: (ਸ਼ੁਐਬ ਨੇ ਆਖਿਆ) ਹੇ ਮੇਰੇ ਕੌਮ! ਤੁਸੀਂ ਨਾਪ ਤੇ ਤੋਲ ਇਨਸਾਫ਼ ਨਾਲ ਕਰਿਆ ਕਰੋ ਅਤੇ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘਟਾ ਕੇ ਨਾ ਦਿਓ ਅਤੇ ਤੁਸੀਂ ਇਸ ਧਰਤੀ ’ਤੇ ਫ਼ਸਾਦੀ ਬਣ ਕੇ ਨਾ ਘੂੱਮੋਂ।
11:86بَقِيَّتُ ٱللَّهِ خَيۡرٞ لَّكُمۡ إِن كُنتُم مُّؤۡمِنِينَۚ وَمَآ أَنَا۠ عَلَيۡكُم بِحَفِيظٖ ﴿86﴾بَقِيَّتُ ٱللَّهِ خَيۡرٞ لَّكُمۡ إِن كُنتُم مُّؤۡمِنِينَۚ وَمَآ أَنَا۠ عَلَيۡكُم بِحَفِيظٖ
Transliteration: Baqiyyatu Allahi khayrun lakum in kuntum mumineena wama ana AAalaykum bihafeethin
Translation: ਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਅੱਲਾਹ ਵੱਲੋਂ ਦਿੱਤੀ ਹੋਈ ਜਾਇਜ਼ ਬੱਚਤ (ਨਫਾ) ਹੀ ਤੁਹਾਡੇ ਲਈ ਵਧੀਆ ਹੈ। ਮੈਂ (ਭਾਵ ਸ਼ੁਐਬ) ਤੁਹਾਡੇ ਉੱਤੇ ਕੋਈ ਪਹਿਰੇਦਾਰ ਨਹੀਂ ਹਾਂ।
11:87قَالُواْ يَٰشُعَيۡبُ أَصَلَوٰتُكَ تَأۡمُرُكَ أَن نَّتۡرُكَ مَا يَعۡبُدُ ءَابَآؤُنَآ أَوۡ أَن نَّفۡعَلَ فِيٓ أَمۡوَٰلِنَا مَا نَشَـٰٓؤُاْۖ إِنَّكَ لَأَنتَ ٱلۡحَلِيمُ ٱلرَّشِيدُ ﴿87﴾قَالُواْ يَٰشُعَيۡبُ أَصَلَوٰتُكَ تَأۡمُرُكَ أَن نَّتۡرُكَ مَا يَعۡبُدُ ءَابَآؤُنَآ أَوۡ أَن نَّفۡعَلَ فِيٓ أَمۡوَٰلِنَا مَا نَشَـٰٓؤُاْۖ إِنَّكَ لَأَنتَ ٱلۡحَلِيمُ ٱلرَّشِيدُ
Transliteration: Qaloo ya shuAAaybu asalatuka tamuruka an natruka ma yaAAbudu abaona aw an nafAAala fee amwalina ma nashao innaka laanta alhaleemu alrrasheedu
Translation: (ਕੌਮ ਨੇ) ਜਵਾਬ ਦਿੱਤਾ ਕਿ ਹੇ ਸ਼ੁਐਬ! ਕੀ ਤੇਰੀ ਨਮਾਜ਼ (ਧਰਮ) ਤੈਨੂੰ ਇਹੋ ਸਿਖਾਉਂਦੀ ਹੈ ਕਿ ਅਸੀਂ ਆਪਣੇ ਪਿਓ ਦਾਦਿਆਂ ਦੇ ਇਸ਼ਟਾਂ ਨੂੰ ਛੱਡ ਦੱਈਏ ਜਾਂ ਆਪਣੇ ਮਾਲਾਂ ਵਿਚ ਉਹ ਨਾ ਕਰੀਏ ਜੋ ਅਸੀਂ ਕਰਨਾ ਚਾਹੀਏ? ਬਸ ਤੂੰ ਹੀ ਤਾਂ ਇਕ ਨਰਮ ਸੁਭਾਓ ਵਾਲਾ ਤੇ ਸਮਝਦਾਰ ਵਿਅਕਤੀ ਹੈ ?
11:88قَالَ يَٰقَوۡمِ أَرَءَيۡتُمۡ إِن كُنتُ عَلَىٰ بَيِّنَةٖ مِّن رَّبِّي وَرَزَقَنِي مِنۡهُ رِزۡقًا حَسَنٗاۚ وَمَآ أُرِيدُ أَنۡ أُخَالِفَكُمۡ إِلَىٰ مَآ أَنۡهَىٰكُمۡ عَنۡهُۚ إِنۡ أُرِيدُ إِلَّا ٱلۡإِصۡلَٰحَ مَا ٱسۡتَطَعۡتُۚ وَمَا تَوۡفِيقِيٓ إِلَّا بِٱللَّهِۚ عَلَيۡهِ تَوَكَّلۡتُ وَإِلَيۡهِ أُنِيبُ ﴿88﴾قَالَ يَٰقَوۡمِ أَرَءَيۡتُمۡ إِن كُنتُ عَلَىٰ بَيِّنَةٖ مِّن رَّبِّي وَرَزَقَنِي مِنۡهُ رِزۡقًا حَسَنٗاۚ وَمَآ أُرِيدُ أَنۡ أُخَالِفَكُمۡ إِلَىٰ مَآ أَنۡهَىٰكُمۡ عَنۡهُۚ إِنۡ أُرِيدُ إِلَّا ٱلۡإِصۡلَٰحَ مَا ٱسۡتَطَعۡتُۚ وَمَا تَوۡفِيقِيٓ إِلَّا بِٱللَّهِۚ عَلَيۡهِ تَوَكَّلۡتُ وَإِلَيۡهِ أُنِيبُ
Transliteration: Qala ya qawmi araaytum in kuntu AAala bayyinatin min rabbee warazaqanee minhu rizqan hasanan wama oreedu an okhalifakum ila ma anhakum AAanhu in oreedu illa alislaha ma istataAAtu wama tawfeeqee illa biAllahi AAalayhi tawakkaltu wailayhi oneebu
Translation: ਸ਼ੁਐਬ ਨੇ ਕਿਹਾ ਕਿ ਹੇ ਮੇਰੀ ਕੌਮ! ਕਿ ਜੇ ਮੇਂ ਆਪਣੇ ਰੱਬ ਵੱਲੋਂ ਇਕ ਸਪਸ਼ਟ ਦਲੀਲ ’ਤੇ ਹੋਵਾਂ ਅਤੇ ਉਸੇ ਨੇ ਹੀ ਮੈਨੂੰ ਆਪਣੇ ਵੱਲੋਂ ਵਧੀਆ ਰੋਜ਼ੀ ਵੀ ਦਿੱਤੀ ਹੋਵੇ ਫੇਰ ਮੈਂ ਉਸ ਦੀ ਨਾ-ਫ਼ਰਮਾਨੀ ਕਿਵੇਂ ਕਰਾਂ। ਮੈਂ ਇਹ ਵੀ ਨਹੀਂ ਚਾਹੁੰਦਾ ਕਿ ਮੈਂ ਤੁਹਾਡੀ ਵਿਰੋਧਤਾ ਕਰਾਂ ਕਿ ਮੈਂ ਉਹੀ ਕੰਮ ਆਪ ਕਰਾਂ ਜਿਸ ਤੋਂ ਮੈਂ ਤੁਹਾਨੂੰ ਰੋਕਦਾ ਹਾਂ। ਮੈਂ ਛੁੱਟ ਤੁਹਾਡੇ ਸੁਧਾਰ ਤੋਂ ਹੋਰ ਕੁੱਝ ਨਹੀਂ ਚਾਹੁੰਦਾ ਅਤੇ ਇਸ ਦੀ ਯੋਗਤਾ ਦੇਣਾ ਛੁੱਟ ਅੱਲਾਹ ਦੀ ਮਦਦ ਤੋਂ, ਸੰਭਵ ਨਹੀਂ। ਉਸੇ ’ਤੇ ਮੇਰਾ ਭਰੋਸਾ ਹੈ ਅਤੇ ਉਸੇ ਵੱਲ ਮੈਂ ਝੁਕਦਾ ਹਾਂ।
11:89وَيَٰقَوۡمِ لَا يَجۡرِمَنَّكُمۡ شِقَاقِيٓ أَن يُصِيبَكُم مِّثۡلُ مَآ أَصَابَ قَوۡمَ نُوحٍ أَوۡ قَوۡمَ هُودٍ أَوۡ قَوۡمَ صَٰلِحٖۚ وَمَا قَوۡمُ لُوطٖ مِّنكُم بِبَعِيدٖ ﴿89﴾وَيَٰقَوۡمِ لَا يَجۡرِمَنَّكُمۡ شِقَاقِيٓ أَن يُصِيبَكُم مِّثۡلُ مَآ أَصَابَ قَوۡمَ نُوحٍ أَوۡ قَوۡمَ هُودٍ أَوۡ قَوۡمَ صَٰلِحٖۚ وَمَا قَوۡمُ لُوطٖ مِّنكُم بِبَعِيدٖ
Transliteration: Waya qawmi la yajrimannakum shiqaqee an yuseebakum mithlu ma asaba qawma noohin aw qawma hoodin aw qawma salihin wama qawmu lootin minkum bibaAAeedin
Translation: ਹੇ ਮੇਰੀ ਕੌਮ ਵਾਲਿਓ! ਮੇਰੀ ਵਿਰੋਧਤਾ ਕਿਤੇ ਤੁਹਾਨੂੰ ਉਹਨਾਂ ਅਜ਼ਾਬਾਂ ਦਾ ਹੱਕਦਾਰ ਨਾ ਬਣਾ ਦੇਵੇ ਜਿਹੜੇ ਕੌਮੇ-ਨੂਹ, ਕੌਮੇ-ਹੂਦ ਤੇ ਕੌਮੇ-ਸਾਲੇਹ ਨੂੰ ਪਹੁੰਚੇ ਸਨ ਅਤੇ ਕੌਮੇ-ਲੂਤ ਦੀ ਬਸਤੀ ਤਾਂ ਤੁਹਾਥੋਂ ਬਹੁਤੀ ਦੂਰ ਵੀ ਨਹੀਂ।
11:90وَٱسۡتَغۡفِرُواْ رَبَّكُمۡ ثُمَّ تُوبُوٓاْ إِلَيۡهِۚ إِنَّ رَبِّي رَحِيمٞ وَدُودٞ ﴿90﴾وَٱسۡتَغۡفِرُواْ رَبَّكُمۡ ثُمَّ تُوبُوٓاْ إِلَيۡهِۚ إِنَّ رَبِّي رَحِيمٞ وَدُودٞ
Transliteration: Waistaghfiroo rabbakum thumma tooboo ilayhi inna rabbee raheemun wadoodun
Translation: ਤੁਸੀਂ ਆਪਣੇ ਰੱਬ ਤੋਂ ਮੁਆਫ਼ੀ ਮੰਗੋ ਤੇ ਉਸੇ ਵੱਲ ਪਰਤ ਆਓ, ਬੇਸ਼ੱਕ ਮੇਰਾ ਰੱਬ ਅਤਿਅੰਤ ਮਿਹਰਾਂ ਅਤੇ ਮੁਹੱਬਤ ਕਰਨ ਵਾਲਾ ਹੈ।
11:91قَالُواْ يَٰشُعَيۡبُ مَا نَفۡقَهُ كَثِيرٗا مِّمَّا تَقُولُ وَإِنَّا لَنَرَىٰكَ فِينَا ضَعِيفٗاۖ وَلَوۡلَا رَهۡطُكَ لَرَجَمۡنَٰكَۖ وَمَآ أَنتَ عَلَيۡنَا بِعَزِيزٖ ﴿91﴾قَالُواْ يَٰشُعَيۡبُ مَا نَفۡقَهُ كَثِيرٗا مِّمَّا تَقُولُ وَإِنَّا لَنَرَىٰكَ فِينَا ضَعِيفٗاۖ وَلَوۡلَا رَهۡطُكَ لَرَجَمۡنَٰكَۖ وَمَآ أَنتَ عَلَيۡنَا بِعَزِيزٖ
Transliteration: Qaloo ya shuAAaybu ma nafqahu katheeran mimma taqoolu wainna lanaraka feena daAAeefan walawla rahtuka larajamnaka wama anta AAalayna biAAazeezin
Translation: (ਕੌਮ ਨੇ) ਕਿਹਾ ਕਿ ਹੇ ਸ਼ੁਐਬ! ਤੇਰੀਆਂ ਬਹੁਤੀਆਂ ਗੱਲਾਂ ਤਾਂ ਸਾਡੀ ਸਮਝ ਵਿਚ ਹੀ ਨਹੀਂ ਆਉਂਦੀਆਂ। ਅਸੀਂ ਤਾਂ ਤੈਨੂੰ ਆਪਣੇ ਵਿਚਾਲੇ ਬਹੁਤ ਹੀ ਨਿਰਬਲ ਵਿਅਕਤੀ ਸਮਝਦੇ ਹਾਂ। ਜੇ ਸਾਨੂੰ ਤੇਰੇ ਕਬੀਲੇ ਦਾ ਖ਼ਿਆਲ ਨਾ ਹੁੰਦਾ ਤਾਂ ਅਸੀਂ ਤੈਨੂੰ ਪੱਥਰਾਂ ਨਾਲ ਮਾਰ ਸੁੱਟਦੇ ਤੂੰ ਸਾਡੇ ’ਤੇ ਕਿਸੇ ਪੱਖੋਂ ਵੀ ਭਾਰੂ ਨਹੀਂ।
11:92قَالَ يَٰقَوۡمِ أَرَهۡطِيٓ أَعَزُّ عَلَيۡكُم مِّنَ ٱللَّهِ وَٱتَّخَذۡتُمُوهُ وَرَآءَكُمۡ ظِهۡرِيًّاۖ إِنَّ رَبِّي بِمَا تَعۡمَلُونَ مُحِيطٞ ﴿92﴾قَالَ يَٰقَوۡمِ أَرَهۡطِيٓ أَعَزُّ عَلَيۡكُم مِّنَ ٱللَّهِ وَٱتَّخَذۡتُمُوهُ وَرَآءَكُمۡ ظِهۡرِيًّاۖ إِنَّ رَبِّي بِمَا تَعۡمَلُونَ مُحِيطٞ
Transliteration: Qala ya qawmi arahtee aAAazzu AAalaykum mina Allahi waittakhathtumoohu waraakum thihriyyan inna rabbee bima taAAmaloona muheetun
Translation: (ਸ਼ੁਐਬ ਨੇ) ਕਿਹਾ ਕਿ ਹੇ ਮੇਰੇ ਕੌਮ ਦੇ ਵੀਰੋ! ਕੀ ਤੁਹਾਡੇ ਲਈ ਮੇਰੇ ਕਬੀਲੇ ਦੇ ਲੋਕ ਅੱਲਾਹ ਤੋਂ ਵੀ ਵੱਧ ਆਦਰ ਵਾਲੇ ਹਨ? ਤੁਸੀਂ ਉਸ (ਰੱਬ) ਨੂੰ ਉੱਕਾ ਹੀ ਪਿੱਠ ਪਿੱਛੇ ਸੁੱਟ ਦਿੱਤਾ ਹੈ। ਜੋ ਵੀ ਤੁਸੀਂ ਕਰ ਰਹੇ ਹੋ ਉਹਨਾਂ ਸਭ ਨੂੰ ਮੇਰੇ ਰੱਬ ਨੇ ਆਪਣੇ ਗਿਆਨ ਦੇ ਘੇਰੇ ਵਿਚ ਲਿਆ ਹੋਇਆ ਹੈ।
11:93وَيَٰقَوۡمِ ٱعۡمَلُواْ عَلَىٰ مَكَانَتِكُمۡ إِنِّي عَٰمِلٞۖ سَوۡفَ تَعۡلَمُونَ مَن يَأۡتِيهِ عَذَابٞ يُخۡزِيهِ وَمَنۡ هُوَ كَٰذِبٞۖ وَٱرۡتَقِبُوٓاْ إِنِّي مَعَكُمۡ رَقِيبٞ ﴿93﴾وَيَٰقَوۡمِ ٱعۡمَلُواْ عَلَىٰ مَكَانَتِكُمۡ إِنِّي عَٰمِلٞۖ سَوۡفَ تَعۡلَمُونَ مَن يَأۡتِيهِ عَذَابٞ يُخۡزِيهِ وَمَنۡ هُوَ كَٰذِبٞۖ وَٱرۡتَقِبُوٓاْ إِنِّي مَعَكُمۡ رَقِيبٞ
Transliteration: Waya qawmi iAAmaloo AAala makanatikum innee AAamilun sawfa taAAlamoona man yateehi AAathabun yukhzeehi waman huwa kathibun wairtaqiboo inne maAAakum raqeebun
Translation: ਅਤੇ ਆਖਿਆ ਕਿ ਹੇ ਕੌਮ ਵਾਲਿਓ! ਹੁਣ ਤੁਸੀਂ ਆਪਣੀ ਥਾਂ ’ਤੇ (ਭਾਵ ਇੱਛਾ ਅਨੁਸਾਰ) ਕੰਮ ਕਰਦੇ ਰਹੋ ਮੈਂ ਵੀ ਆਪਣਾ ਕੰਮ ਕਰ ਰਿਹਾ ਹਾਂ, ਤੁਹਾਨੂੰ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਹੀਣਤਾ ਭਰਿਆ ਅਜ਼ਾਬ ਕਿਸ ’ਤੇ ਆਉਂਦਾ ਹੈ ਤੇ ਕੌਣ ਝੂਠਾ ਹੈ। ਤੁਸੀਂ ਵੀ (ਅਜ਼ਾਬ ਨੂੰ) ਉਡੀਕੋ ਅਤੇ ਤਹਾਡੇ ਨਾਲ ਮੈਂ ਵੀ ਉਡੀਕਦਾ ਹਾਂ।
11:94وَلَمَّا جَآءَ أَمۡرُنَا نَجَّيۡنَا شُعَيۡبٗا وَٱلَّذِينَ ءَامَنُواْ مَعَهُۥ بِرَحۡمَةٖ مِّنَّا وَأَخَذَتِ ٱلَّذِينَ ظَلَمُواْ ٱلصَّيۡحَةُ فَأَصۡبَحُواْ فِي دِيَٰرِهِمۡ جَٰثِمِينَ ﴿94﴾وَلَمَّا جَآءَ أَمۡرُنَا نَجَّيۡنَا شُعَيۡبٗا وَٱلَّذِينَ ءَامَنُواْ مَعَهُۥ بِرَحۡمَةٖ مِّنَّا وَأَخَذَتِ ٱلَّذِينَ ظَلَمُواْ ٱلصَّيۡحَةُ فَأَصۡبَحُواْ فِي دِيَٰرِهِمۡ جَٰثِمِينَ
Transliteration: Walamma jaa amruna najjayna shuAAayban waallatheena amanoo maAAahu birahmatin minna waakhathati allatheena thalamoo alssayhatu faasbahoo fee diyarihim jathimeena
Translation: ਜਦੋਂ ਸਾਡਾ ਹੁਕਮ (ਅਜ਼ਾਬ ਦਾ) ਆਇਆ ਤਾਂ ਅਸੀਂ ਸ਼ੁਐਬ ਨੂੰ ਅਤੇ ਉਸ ਦੇ ਈਮਾਨ ਵਾਲੇ ਸਾਥੀਆਂ ਨੂੰ ਆਪਣੀ ਵਿਸ਼ੇਸ਼ ਮਿਹਰਾਂ ਸਦਕੇ ਨਜਾਤ ਬਖ਼ਸ਼ੀ ਅਤੇ ਜ਼ਾਲਮਾਂ ਨੂੰ ਇਕ ਕੜਕਦਾਰ ਚੰਗਿਆੜ ਨੇ ਆ ਨੱਪਿਆ, ਜਿਸ ਕਾਰਨ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਡਿਗੇ ਪਏ ਰਹੇ ਗਏ।
11:95كَأَن لَّمۡ يَغۡنَوۡاْ فِيهَآۗ أَلَا بُعۡدٗا لِّمَدۡيَنَ كَمَا بَعِدَتۡ ثَمُودُ ﴿95﴾كَأَن لَّمۡ يَغۡنَوۡاْ فِيهَآۗ أَلَا بُعۡدٗا لِّمَدۡيَنَ كَمَا بَعِدَتۡ ثَمُودُ
Transliteration: Kaan lam yaghnaw feeha ala buAAdan limadyana kama baAAidat thamoodu
Translation: ਇੰਜ ਲੱਗਦਾ ਸੀ ਕਿ ਜਿਵੇਂ ਉਹਨਾਂ ਘਰਾਂ ਵਿਚ ਕਦੇ ਕੋਈ ਵਸਿਆ ਰਸਿਆ ਹੀ ਨਹੀਂ ਸੀ। ਮਦੱਯਨ ਵਾਲਿਆਂ ’ਤੇ ਵੀ ਫ਼ਿਟਕਾਰ ਪਈ ਜਿਵੇਂ ਸਮੂਦ ’ਤੇ ਫ਼ਿਟਕਾਰ ਪਈ ਸੀ।
11:96وَلَقَدۡ أَرۡسَلۡنَا مُوسَىٰ بِـَٔايَٰتِنَا وَسُلۡطَٰنٖ مُّبِينٍ ﴿96﴾وَلَقَدۡ أَرۡسَلۡنَا مُوسَىٰ بِـَٔايَٰتِنَا وَسُلۡطَٰنٖ مُّبِينٍ
Transliteration: Walaqad arsalna moosa biayatina wasultanin mubeenin
Translation: ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।
11:97إِلَىٰ فِرۡعَوۡنَ وَمَلَإِيْهِۦ فَٱتَّبَعُوٓاْ أَمۡرَ فِرۡعَوۡنَۖ وَمَآ أَمۡرُ فِرۡعَوۡنَ بِرَشِيدٖ ﴿97﴾إِلَىٰ فِرۡعَوۡنَ وَمَلَإِيْهِۦ فَٱتَّبَعُوٓاْ أَمۡرَ فِرۡعَوۡنَۖ وَمَآ أَمۡرُ فِرۡعَوۡنَ بِرَشِيدٖ
Transliteration: Ila firAAawna wamalaihi faittabaAAoo amra firAAawna wama amru firAAawna birasheedin
Translation: ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।
11:98يَقۡدُمُ قَوۡمَهُۥ يَوۡمَ ٱلۡقِيَٰمَةِ فَأَوۡرَدَهُمُ ٱلنَّارَۖ وَبِئۡسَ ٱلۡوِرۡدُ ٱلۡمَوۡرُودُ ﴿98﴾يَقۡدُمُ قَوۡمَهُۥ يَوۡمَ ٱلۡقِيَٰمَةِ فَأَوۡرَدَهُمُ ٱلنَّارَۖ وَبِئۡسَ ٱلۡوِرۡدُ ٱلۡمَوۡرُودُ
Transliteration: Yaqdumu qawmahu yawma alqiyamati faawradahumu alnnara wabisa alwirdu almawroodu
Translation: ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।
11:99وَأُتۡبِعُواْ فِي هَٰذِهِۦ لَعۡنَةٗ وَيَوۡمَ ٱلۡقِيَٰمَةِۚ بِئۡسَ ٱلرِّفۡدُ ٱلۡمَرۡفُودُ ﴿99﴾وَأُتۡبِعُواْ فِي هَٰذِهِۦ لَعۡنَةٗ وَيَوۡمَ ٱلۡقِيَٰمَةِۚ بِئۡسَ ٱلرِّفۡدُ ٱلۡمَرۡفُودُ
Transliteration: WaotbiAAoo fee hathihi laAAnatan wayawma alqiyamati bisa alrrifdu almarfoodu
Translation: ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।
11:100ذَٰلِكَ مِنۡ أَنۢبَآءِ ٱلۡقُرَىٰ نَقُصُّهُۥ عَلَيۡكَۖ مِنۡهَا قَآئِمٞ وَحَصِيدٞ ﴿100﴾ذَٰلِكَ مِنۡ أَنۢبَآءِ ٱلۡقُرَىٰ نَقُصُّهُۥ عَلَيۡكَۖ مِنۡهَا قَآئِمٞ وَحَصِيدٞ
Transliteration: Thalika min anbai alqura naqussuhu AAalayka minha qaimun wahaseedun
Translation: ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ।
11:101وَمَا ظَلَمۡنَٰهُمۡ وَلَٰكِن ظَلَمُوٓاْ أَنفُسَهُمۡۖ فَمَآ أَغۡنَتۡ عَنۡهُمۡ ءَالِهَتُهُمُ ٱلَّتِي يَدۡعُونَ مِن دُونِ ٱللَّهِ مِن شَيۡءٖ لَّمَّا جَآءَ أَمۡرُ رَبِّكَۖ وَمَا زَادُوهُمۡ غَيۡرَ تَتۡبِيبٖ ﴿101﴾وَمَا ظَلَمۡنَٰهُمۡ وَلَٰكِن ظَلَمُوٓاْ أَنفُسَهُمۡۖ فَمَآ أَغۡنَتۡ عَنۡهُمۡ ءَالِهَتُهُمُ ٱلَّتِي يَدۡعُونَ مِن دُونِ ٱللَّهِ مِن شَيۡءٖ لَّمَّا جَآءَ أَمۡرُ رَبِّكَۖ وَمَا زَادُوهُمۡ غَيۡرَ تَتۡبِيبٖ
Transliteration: Wama thalamnahum walakin thalamoo anfusahum fama aghnat AAanhum alihatuhumu allatee yadAAoona min dooni Allahi min shayin lamma jaa amru rabbika wama zadoohum ghayra tatbeebin
Translation: ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ।
11:102وَكَذَٰلِكَ أَخۡذُ رَبِّكَ إِذَآ أَخَذَ ٱلۡقُرَىٰ وَهِيَ ظَٰلِمَةٌۚ إِنَّ أَخۡذَهُۥٓ أَلِيمٞ شَدِيدٌ ﴿102﴾وَكَذَٰلِكَ أَخۡذُ رَبِّكَ إِذَآ أَخَذَ ٱلۡقُرَىٰ وَهِيَ ظَٰلِمَةٌۚ إِنَّ أَخۡذَهُۥٓ أَلِيمٞ شَدِيدٌ
Transliteration: Wakathalika akhthu rabbika itha akhatha alqura wahiya thalimatun inna akhthahu aleemun shadeedun
Translation: (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।[7]
11:103إِنَّ فِي ذَٰلِكَ لَأٓيَةٗ لِّمَنۡ خَافَ عَذَابَ ٱلۡأٓخِرَةِۚ ذَٰلِكَ يَوۡمٞ مَّجۡمُوعٞ لَّهُ ٱلنَّاسُ وَذَٰلِكَ يَوۡمٞ مَّشۡهُودٞ ﴿103﴾إِنَّ فِي ذَٰلِكَ لَأٓيَةٗ لِّمَنۡ خَافَ عَذَابَ ٱلۡأٓخِرَةِۚ ذَٰلِكَ يَوۡمٞ مَّجۡمُوعٞ لَّهُ ٱلنَّاسُ وَذَٰلِكَ يَوۡمٞ مَّشۡهُودٞ
Transliteration: Inna fee thalika laayatan liman khafa AAathaba alakhirati thalika yawmun majmooAAun lahu alnnasu wathalika yawmun mashhoodun
Translation: ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)
11:104وَمَا نُؤَخِّرُهُۥٓ إِلَّا لِأَجَلٖ مَّعۡدُودٖ ﴿104﴾وَمَا نُؤَخِّرُهُۥٓ إِلَّا لِأَجَلٖ مَّعۡدُودٖ
Transliteration: Wama nuakhkhiruhu illa liajalin maAAdoodin
Translation: ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)
11:105يَوۡمَ يَأۡتِ لَا تَكَلَّمُ نَفۡسٌ إِلَّا بِإِذۡنِهِۦۚ فَمِنۡهُمۡ شَقِيّٞ وَسَعِيدٞ ﴿105﴾يَوۡمَ يَأۡتِ لَا تَكَلَّمُ نَفۡسٌ إِلَّا بِإِذۡنِهِۦۚ فَمِنۡهُمۡ شَقِيّٞ وَسَعِيدٞ
Transliteration: Yawma yati la takallamu nafsun illa biithnihi faminhum shaqiyyun wasaAAeedin
Translation: ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ।
11:106فَأَمَّا ٱلَّذِينَ شَقُواْ فَفِي ٱلنَّارِ لَهُمۡ فِيهَا زَفِيرٞ وَشَهِيقٌ ﴿106﴾فَأَمَّا ٱلَّذِينَ شَقُواْ فَفِي ٱلنَّارِ لَهُمۡ فِيهَا زَفِيرٞ وَشَهِيقٌ
Transliteration: Faamma allatheena shaqoo fafee alnnari lahum feeha zafeerun washaheequn
Translation: ਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ ਜਿੱਥੇ ਉਹ ਸਦਾ ਰੋਣ ਪਿੱਟਣ ਦੀ ਹਾਲਤ ਵਿਚ ਹੀ ਰਹਿਣਗੇ।
11:107خَٰلِدِينَ فِيهَا مَا دَامَتِ ٱلسَّمَٰوَٰتُ وَٱلۡأَرۡضُ إِلَّا مَا شَآءَ رَبُّكَۚ إِنَّ رَبَّكَ فَعَّالٞ لِّمَا يُرِيدُ ﴿107﴾خَٰلِدِينَ فِيهَا مَا دَامَتِ ٱلسَّمَٰوَٰتُ وَٱلۡأَرۡضُ إِلَّا مَا شَآءَ رَبُّكَۚ إِنَّ رَبَّكَ فَعَّالٞ لِّمَا يُرِيدُ
Transliteration: Khalideena feeha ma damati alssamawatu waalardu illa ma shaa rabbuka inna rabbaka faAAAAalun lima yureedu
Translation: ਉਹ ਉਸ ਨਰਕ ਵਿਚ ਉਦੋਂ ਤੀਕ ਰਹਿਣਗੇ ਜਦੋਂ ਤੀਕ ਅਕਾਸ਼ ਤੇ ਧਰਤੀ ਰਹਿਣਗੇ ਸਿਵਾਏ ਇਸ ਤੋਂ ਕਿ ਤੇਰਾ ਰੱਬ ਕੁੱਝ ਹੋਰ ਚਾਹਵੇ। (ਭਾਵ ਨਰਕ ਤੋਂ ਛੁਟਕਾਰਾ ਦੇਣਾ ਚਾਹਵੇ) ਤੇਰਾ ਰੱਬ ਜੋ ਵੀ ਚਾਹੁੰਦਾ ਹੈ ਕਰਦਾ ਹੈ।
11:108وَأَمَّا ٱلَّذِينَ سُعِدُواْ فَفِي ٱلۡجَنَّةِ خَٰلِدِينَ فِيهَا مَا دَامَتِ ٱلسَّمَٰوَٰتُ وَٱلۡأَرۡضُ إِلَّا مَا شَآءَ رَبُّكَۖ عَطَآءً غَيۡرَ مَجۡذُوذٖ ﴿108﴾۞وَأَمَّا ٱلَّذِينَ سُعِدُواْ فَفِي ٱلۡجَنَّةِ خَٰلِدِينَ فِيهَا مَا دَامَتِ ٱلسَّمَٰوَٰتُ وَٱلۡأَرۡضُ إِلَّا مَا شَآءَ رَبُّكَۖ عَطَآءً غَيۡرَ مَجۡذُوذٖ
Transliteration: Waamma allatheena suAAidoo fafee aljannati khalideena feeha ma damati alssamawatu waalardu illa ma shaa rabbuka AAataan ghayra majthoothin
Translation: ਪਰ ਜਿਹੜੇ ਭਾਗਾਂ ਵਾਲੇ ਹੋਣਗੇ ਉਹ ਸਵਰਗ ਵਿਚ ਹੋਣਗੇ ਜਿੱਥੇ ਉਹ ਸਦਾ ਲਈ ਰਹਿਣਗੇ ਜਦੋਂ ਤਕ ਅਕਾਸ਼ ਤੇ ਧਰਤੀ ਬਾਕੀ ਰਹਿਣਗੇ ਪਰ ਹੁੰਦਾ ਉਹ ਹੈ ਜੋ ਤੇਰੇ ਰੱਬ ਚਾਹੁੰਦਾ ਹੈ, ਉਸ ਦੀਆਂ ਬਖ਼ਸ਼ਿਸ਼ਾਂ ਦਾ ਕੋਈ ਅੰਤ ਨਹੀਂ।
11:109فَلَا تَكُ فِي مِرۡيَةٖ مِّمَّا يَعۡبُدُ هَـٰٓؤُلَآءِۚ مَا يَعۡبُدُونَ إِلَّا كَمَا يَعۡبُدُ ءَابَآؤُهُم مِّن قَبۡلُۚ وَإِنَّا لَمُوَفُّوهُمۡ نَصِيبَهُمۡ غَيۡرَ مَنقُوصٖ ﴿109﴾فَلَا تَكُ فِي مِرۡيَةٖ مِّمَّا يَعۡبُدُ هَـٰٓؤُلَآءِۚ مَا يَعۡبُدُونَ إِلَّا كَمَا يَعۡبُدُ ءَابَآؤُهُم مِّن قَبۡلُۚ وَإِنَّا لَمُوَفُّوهُمۡ نَصِيبَهُمۡ غَيۡرَ مَنقُوصٖ
Transliteration: Fala taku fee miryatin mimma yaAAbudu haolai ma yaAAbudoona illa kama yaAAbudu abaohum min qablu wainna lamuwaffoohum naseebahum ghayra manqoosin
Translation: ਸੋ (ਹੇ ਨਬੀ!) ਤੁਸੀਂ ਉਹਨਾਂ ਇਸ਼ਟਾਂ ਸੰਬੰਧੀ ਕਿਸੇ ਸੰਦੇਹ ਵਿਚ ਨਾ ਰਹੋ ਜਿਨ੍ਹਾਂ ਦੀ ਇਹ ਲੋਕ ਬੰਦਗੀ ਕਰ ਰਹੇ ਹਨ। ਇਹਨਾਂ ਲੋਕਾਂ ਦੀ ਪੂਜਾ ਪਾਠ ਤਾਂ ਉਸੇ ਤਰ੍ਹਾਂ ਦੀ ਹੈ ਜਿਸ ਤਰ੍ਹਾਂ ਪਹਿਲਾਂ ਉਹਨਾਂ ਦੇ ਪਿਓ ਦਾਦਾ ਪੂਜਾ ਕਰਦੇ ਸਨ। ਬੇਸ਼ੱਕ ਅਸੀਂ (ਅੱਲਾਹ) ਉਹਨਾਂ ਨੂੰ ਉਹਨਾਂ ਦੀ ਸਜ਼ਾਂ ਦਾ ਹਿੱਸਾ ਪੂਰਾ ਦਿਆਂਗੇ, ਇਸ ਵਿੱਚੋਂ ਕਟੌਤੀ ਨਹੀਂ ਕੀਤੀ ਜਾਵੇਗੀ।
11:110وَلَقَدۡ ءَاتَيۡنَا مُوسَى ٱلۡكِتَٰبَ فَٱخۡتُلِفَ فِيهِۚ وَلَوۡلَا كَلِمَةٞ سَبَقَتۡ مِن رَّبِّكَ لَقُضِيَ بَيۡنَهُمۡۚ وَإِنَّهُمۡ لَفِي شَكّٖ مِّنۡهُ مُرِيبٖ ﴿110﴾وَلَقَدۡ ءَاتَيۡنَا مُوسَى ٱلۡكِتَٰبَ فَٱخۡتُلِفَ فِيهِۚ وَلَوۡلَا كَلِمَةٞ سَبَقَتۡ مِن رَّبِّكَ لَقُضِيَ بَيۡنَهُمۡۚ وَإِنَّهُمۡ لَفِي شَكّٖ مِّنۡهُ مُرِيبٖ
Transliteration: Walaqad atayna moosa alkitaba faikhtulifa feehi walawla kalimatun sabaqat min rabbika laqudiya baynahum wainnahum lafee shakkin minhu mureebun
Translation: ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਪਰੰਤੂ ਉਸ ਵਿਚ ਮਤਭੇਦ ਕੀਤੇ ਗਏ। ਜੇਕਰ ਤੇਰੇ ਰੱਬ ਵੱਲੋਂ ਪਹਿਲਾਂ ਤੋਂ ਹੀ ਇਹ ਗੱਲ ਨਿਸ਼ਚਿਤ ਨਾ ਕਰ ਦਿੱਤੀ ਗਈ ਹੁੰਦੀ ਤਾਂ ਉਹਨਾਂ ਵਿਚਾਲੇ ਫ਼ੈਸਲਾ ਹੋ ਗਿਆ ਹੁੰਦਾ। ਇਹ ਸੱਚ ਹੈ ਕਿ ਉਹ ਲੋਕ ਉਸ ਸੰਬੰਧੀ ਸ਼ੱਕ ਵਿਚ ਹਨ ਤੇ ਇਸੇ ਕਾਰਨ ਉਹ ਦੁਵਿਧਾ ਵਿਚ ਫਸੇ ਹੋਏ ਹਨ।
11:111وَإِنَّ كُلّٗا لَّمَّا لَيُوَفِّيَنَّهُمۡ رَبُّكَ أَعۡمَٰلَهُمۡۚ إِنَّهُۥ بِمَا يَعۡمَلُونَ خَبِيرٞ ﴿111﴾وَإِنَّ كُلّٗا لَّمَّا لَيُوَفِّيَنَّهُمۡ رَبُّكَ أَعۡمَٰلَهُمۡۚ إِنَّهُۥ بِمَا يَعۡمَلُونَ خَبِيرٞ
Transliteration: Wainna kullan lamma layuwaffiyannahum rabbuka aAAmalahum innahu bima yaAAmaloona khabeerun
Translation: ਬੇਸ਼ੱਕ ਤੇਰਾ ਰੱਬ ਜ਼ਰੂਰ ਹੀ ਉਹਨਾਂ ਦੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦੇਵੇਗਾ। ਬੇਸ਼ੱਕ ਉਹ (ਕਾਫ਼ਿਰ) ਜੋ ਵੀ ਕਰ ਰਹੇ ਹਨ ਉਹ (ਅੱਲਾਹ) ਉਹਨਾਂ ਤੋਂ ਜਾਣੂ ਹੈ।
11:112فَٱسۡتَقِمۡ كَمَآ أُمِرۡتَ وَمَن تَابَ مَعَكَ وَلَا تَطۡغَوۡاْۚ إِنَّهُۥ بِمَا تَعۡمَلُونَ بَصِيرٞ ﴿112﴾فَٱسۡتَقِمۡ كَمَآ أُمِرۡتَ وَمَن تَابَ مَعَكَ وَلَا تَطۡغَوۡاْۚ إِنَّهُۥ بِمَا تَعۡمَلُونَ بَصِيرٞ
Transliteration: Faistaqim kama omirta waman taba maAAaka wala tatghaw innahu bima taAAmaloona baseerun
Translation: ਸੋ (ਹੇ ਨਬੀ!) ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਤੁਸੀਂ ਉਸ ’ਤੇ ਕਾਇਮ ਰਹੋ ਅਤੇ ਉਹ ਲੋਕ ਵੀ ਜਿਹੜੇ ਤੁਹਾਡੇ ਵੱਲ ਪਰਤ ਆਏ ਹਨ। ਖ਼ਬਰਦਾਰ! ਹੱਦੋਂ ਅੱਗੇ ਨਾ ਵਧਣਾ (ਭਾਵ ਵਧੀਕੀ ਨਹੀਂ ਕਰਨਾ) ਅੱਲਾਹ ਤੁਹਾਡੀਆਂ ਸਾਰੀਆਂ ਹਰਕਤਾਂ ਨੂੰ ਵੇਖ ਰਿਹਾ ਹੈ।
11:113وَلَا تَرۡكَنُوٓاْ إِلَى ٱلَّذِينَ ظَلَمُواْ فَتَمَسَّكُمُ ٱلنَّارُ وَمَا لَكُم مِّن دُونِ ٱللَّهِ مِنۡ أَوۡلِيَآءَ ثُمَّ لَا تُنصَرُونَ ﴿113﴾وَلَا تَرۡكَنُوٓاْ إِلَى ٱلَّذِينَ ظَلَمُواْ فَتَمَسَّكُمُ ٱلنَّارُ وَمَا لَكُم مِّن دُونِ ٱللَّهِ مِنۡ أَوۡلِيَآءَ ثُمَّ لَا تُنصَرُونَ
Transliteration: Wala tarkanoo ila allatheena thalamoo fatamassakumu alnnaru wama lakum min dooni Allahi min awliyaa thumma la tunsaroona
Translation: (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਵੱਲ ਨਾ ਝੁਕੋ ਜਿਨ੍ਹਾਂ ਨੇ ਜ਼ੁਲਮ ਕੀਤਾ,[8] ਨਹੀਂ ਤਾਂ ਤੁਹਾਨੂੰ ਵੀ (ਨਰਕ ਦੀ) ਅੱਗ ਚਿੰਬੜ ਜਾਵੇਗੀ ਅਤੇ ਛੁੱਟ ਅੱਲਾਹ ਤੋਂ ਤੁਹਾਡਾ ਹੋਰ ਕੋਈ ਸਹਾਈ ਨਾ ਹੋਵੇਗਾ ਅਤੇ ਨਾ ਹੀ ਤੁਹਾਡੀ ਮਦਦ ਕੀਤੀ ਜਾਵੇਗੀ।
11:114وَأَقِمِ ٱلصَّلَوٰةَ طَرَفَيِ ٱلنَّهَارِ وَزُلَفٗا مِّنَ ٱلَّيۡلِۚ إِنَّ ٱلۡحَسَنَٰتِ يُذۡهِبۡنَ ٱلسَّيِّـَٔاتِۚ ذَٰلِكَ ذِكۡرَىٰ لِلذَّـٰكِرِينَ ﴿114﴾وَأَقِمِ ٱلصَّلَوٰةَ طَرَفَيِ ٱلنَّهَارِ وَزُلَفٗا مِّنَ ٱلَّيۡلِۚ إِنَّ ٱلۡحَسَنَٰتِ يُذۡهِبۡنَ ٱلسَّيِّـَٔاتِۚ ذَٰلِكَ ذِكۡرَىٰ لِلذَّـٰكِرِينَ
Transliteration: Waaqimi alssalata tarafayi alnnahari wazulafan mina allayli inna alhasanati yuthhibna alssayyiati thalika thikra lilththakireena
Translation: (ਹੇ ਮੁਹੰਮਦ ਸ:!) ਤੁਸੀਂ ਦਿਨ ਦੇ ਦੋਵੇਂ ਸਿਰਿਆਂ ’ਤੇ ਨਮਾਜ਼ ਕਾਇਮ ਰੱਖੋ ਅਤੇ ਰਾਤ ਦੀਆਂ ਘੜੀਆਂ ਵਿਚ ਵੀ (ਨਮਾਜ਼ ਪੜ੍ਹੋ) ਬੇਸ਼ੱਕ ਨੇਕੀਆਂ ਬੁਰਾਈਆਂ ਨੂੰ ਦੂਰ ਕਰ ਦਿੰਦੀਆਂ ਹਨ। ਇਹ ਨਸੀਹਤ ਅੱਲਾਹ ਦਾ ਜ਼ਿਕਰ (ਸਿਮਰਨ) ਕਰਨ ਵਾਲਿਆਂ ਲਈ ਹੈ।
11:115وَٱصۡبِرۡ فَإِنَّ ٱللَّهَ لَا يُضِيعُ أَجۡرَ ٱلۡمُحۡسِنِينَ ﴿115﴾وَٱصۡبِرۡ فَإِنَّ ٱللَّهَ لَا يُضِيعُ أَجۡرَ ٱلۡمُحۡسِنِينَ
Transliteration: Waisbir fainna Allaha la yudeeAAu ajra almuhsineena
Translation: (ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ ਨੇਕੀਆਂ ਕਰਨ ਵਾਲਿਆਂ ਦਾ ਅਜਰ ਅਜਾਈਂ ਨਹੀਂ ਕਰਦਾ।
11:116فَلَوۡلَا كَانَ مِنَ ٱلۡقُرُونِ مِن قَبۡلِكُمۡ أُوْلُواْ بَقِيَّةٖ يَنۡهَوۡنَ عَنِ ٱلۡفَسَادِ فِي ٱلۡأَرۡضِ إِلَّا قَلِيلٗا مِّمَّنۡ أَنجَيۡنَا مِنۡهُمۡۗ وَٱتَّبَعَ ٱلَّذِينَ ظَلَمُواْ مَآ أُتۡرِفُواْ فِيهِ وَكَانُواْ مُجۡرِمِينَ ﴿116﴾فَلَوۡلَا كَانَ مِنَ ٱلۡقُرُونِ مِن قَبۡلِكُمۡ أُوْلُواْ بَقِيَّةٖ يَنۡهَوۡنَ عَنِ ٱلۡفَسَادِ فِي ٱلۡأَرۡضِ إِلَّا قَلِيلٗا مِّمَّنۡ أَنجَيۡنَا مِنۡهُمۡۗ وَٱتَّبَعَ ٱلَّذِينَ ظَلَمُواْ مَآ أُتۡرِفُواْ فِيهِ وَكَانُواْ مُجۡرِمِينَ
Transliteration: Falawla kana mina alqurooni min qablikum oloo baqiyyatin yanhawna AAani alfasadi fee alardi illa qaleelan mimman anjayna minhum waittabaAAa allatheena thalamoo ma otrifoo feehi wakanoo mujrimeena
Translation: ਤੁਹਾਥੋਂ ਪਹਿਲਾਂ ਬੀਤ ਚੁੱਕੀਆਂ ਉੱਮਤਾਂ ਵਿਚ ਅਜਿਹੇ ਭਲੇ ਲੋਕ ਕਿਉਂ ਨਹੀਂ ਹੋਏ ਜਿਹੜੇ ਲੋਕਾਂ ਨੂੰ ਧਰਤੀ ’ਤੇ ਫ਼ਸਾਦ ਫ਼ੈਲਾਉਣ ਤੋਂ ਰੋਕਦੇ। ਉਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਅਸੀਂ (ਅਜ਼ਾਬ ਤੋਂ) ਬਚਾਇਆ ਅਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹ ਐਸ਼-ਆਰਾਮ ਵਾਲੀਆਂ ਚੀਜ਼ਾਂ ਦੇ ਪਿੱਛੇ ਲੱਗੇ ਰਹੇ, ਉਹ ਸਾਰੇ ਅਪਰਾਧੀ ਹਨ।
11:117وَمَا كَانَ رَبُّكَ لِيُهۡلِكَ ٱلۡقُرَىٰ بِظُلۡمٖ وَأَهۡلُهَا مُصۡلِحُونَ ﴿117﴾وَمَا كَانَ رَبُّكَ لِيُهۡلِكَ ٱلۡقُرَىٰ بِظُلۡمٖ وَأَهۡلُهَا مُصۡلِحُونَ
Transliteration: Wama kana rabbuka liyuhlika alqura bithulmin waahluha muslihoona
Translation: (ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।
11:118وَلَوۡ شَآءَ رَبُّكَ لَجَعَلَ ٱلنَّاسَ أُمَّةٗ وَٰحِدَةٗۖ وَلَا يَزَالُونَ مُخۡتَلِفِينَ ﴿118﴾وَلَوۡ شَآءَ رَبُّكَ لَجَعَلَ ٱلنَّاسَ أُمَّةٗ وَٰحِدَةٗۖ وَلَا يَزَالُونَ مُخۡتَلِفِينَ
Transliteration: Walaw shaa rabbuka lajaAAala alnnasa ommatan wahidatan wala yazaloona mukhtalifeena
Translation: ਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ ਇਕ ਹੀ ਉੱਮਤ (ਸਮੁਦਾਏ) ਬਣਾ ਦਿੰਦਾ। ਪਰ ਉਹ (ਕਾਫ਼ਿਰ) ਸਦਾ ਮਤਭੇਦ ਕਰਦੇ ਹੀ ਰਹਿਣਗੇ।
11:119إِلَّا مَن رَّحِمَ رَبُّكَۚ وَلِذَٰلِكَ خَلَقَهُمۡۗ وَتَمَّتۡ كَلِمَةُ رَبِّكَ لَأَمۡلَأَنَّ جَهَنَّمَ مِنَ ٱلۡجِنَّةِ وَٱلنَّاسِ أَجۡمَعِينَ ﴿119﴾إِلَّا مَن رَّحِمَ رَبُّكَۚ وَلِذَٰلِكَ خَلَقَهُمۡۗ وَتَمَّتۡ كَلِمَةُ رَبِّكَ لَأَمۡلَأَنَّ جَهَنَّمَ مِنَ ٱلۡجِنَّةِ وَٱلنَّاسِ أَجۡمَعِينَ
Transliteration: Illa man rahima rabbuka walithalika khalaqahum watammat kalimatu rabbika laamlaanna jahannama mina aljinnati waalnnasi ajmaAAeena
Translation: ਸਿਵਾਏ ਉਹਨਾਂ ਤੋਂ ਜਿਨ੍ਹਾਂ ’ਤੇ ਤੇਰੇ ਰਬ ਦੀ ਮਿਹਰ ਹੈ ਇਹਨਾਂ ਨੂੰ ਤਾਂ ਪੈਦਾ ਹੀ ਇਸ ਲਈ ਕੀਤਾ ਗਿਆ ਹੈ (ਕਿ ਇਹਨਾਂ ਦੀ ਅਜ਼ਮਾਈਸ਼ ਹੋਵੇ) ਅਤੇ ਤੁਹਾਡੇ ਰੱਬ ਦੀ ਇਹ ਗੱਲ ਵੀ ਪੂਰੀ ਹੋਵੇਗੀ ਕਿ ਮੈਂ ਨਰਕ ਨੂੰ ਜਿੰਨਾਂ ਤੇ ਮਨੁੱਖਾਂ ਨਾਲ ਭਰਾਂਗਾਂ।
11:120وَكُلّٗا نَّقُصُّ عَلَيۡكَ مِنۡ أَنۢبَآءِ ٱلرُّسُلِ مَا نُثَبِّتُ بِهِۦ فُؤَادَكَۚ وَجَآءَكَ فِي هَٰذِهِ ٱلۡحَقُّ وَمَوۡعِظَةٞ وَذِكۡرَىٰ لِلۡمُؤۡمِنِينَ ﴿120﴾وَكُلّٗا نَّقُصُّ عَلَيۡكَ مِنۡ أَنۢبَآءِ ٱلرُّسُلِ مَا نُثَبِّتُ بِهِۦ فُؤَادَكَۚ وَجَآءَكَ فِي هَٰذِهِ ٱلۡحَقُّ وَمَوۡعِظَةٞ وَذِكۡرَىٰ لِلۡمُؤۡمِنِينَ
Transliteration: Wakullan naqussu AAalayka min anbai alrrusuli ma nuthabbitu bihi fuadaka wajaaka fee hathihi alhaqqu wamawAAithatun wathikra lilmumineena
Translation: (ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ ਕਿੱਸਾ ਸੁਣਾਉਂਦੇ ਹਾਂ ਜਿਸ ਰਾਹੀਂ ਅਸੀਂ ਤੁਹਾਡੇ ਦਿਲ ਨੂੰ ਹੌਸਲੇ ਵਿਚ ਰੱਖੀਏ। ਇਸ (ਕਿੱਸੇ) ਰਾਹੀਂ ਤੁਹਾਡੇ ਕੋਲ ਹੱਕ ਆ ਗਿਆ ਹੈ ਅਤੇ ਮੋਮਿਨਾਂ ਲਈ ਨਸੀਹਤ ਤੇ ਯਾਦ ਰੱਖਣ ਵਾਲੀਆਂ ਗੱਲਾਂ ਹਨ।
11:121وَقُل لِّلَّذِينَ لَا يُؤۡمِنُونَ ٱعۡمَلُواْ عَلَىٰ مَكَانَتِكُمۡ إِنَّا عَٰمِلُونَ ﴿121﴾وَقُل لِّلَّذِينَ لَا يُؤۡمِنُونَ ٱعۡمَلُواْ عَلَىٰ مَكَانَتِكُمۡ إِنَّا عَٰمِلُونَ
Transliteration: Waqul lillatheena la yuminoona iAAmaloo AAala makanatikum inna AAamiloona
Translation: (ਹੇ ਨਬੀ!) ਈਮਾਨ ਨਾ ਲਿਆਉਣ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਆਪਣੀ ਥਾਂ ਕਰਮ ਕਰੋ ਬੈਸ਼ੱਕ ਅਸੀਂ ਵੀ ਕਰਮ ਕਰ ਰਹੇ ਹਾਂ।
11:122وَٱنتَظِرُوٓاْ إِنَّا مُنتَظِرُونَ ﴿122﴾وَٱنتَظِرُوٓاْ إِنَّا مُنتَظِرُونَ
Transliteration: Waintathiroo inna muntathiroona
Translation: ਤੁਸੀਂ ਵੀ (ਰੱਬੀ ਫ਼ੈਸਲਿਆਂ ਦੀ) ਉਡੀਕ ਕਰੋ ਬੇਸ਼ੱਕ ਅਸੀਂ ਵੀ ਉਡੀਕ ਕਰਦੇ ਹਾਂ।
11:123وَلِلَّهِ غَيۡبُ ٱلسَّمَٰوَٰتِ وَٱلۡأَرۡضِ وَإِلَيۡهِ يُرۡجَعُ ٱلۡأَمۡرُ كُلُّهُۥ فَٱعۡبُدۡهُ وَتَوَكَّلۡ عَلَيۡهِۚ وَمَا رَبُّكَ بِغَٰفِلٍ عَمَّا تَعۡمَلُونَ ﴿123﴾وَلِلَّهِ غَيۡبُ ٱلسَّمَٰوَٰتِ وَٱلۡأَرۡضِ وَإِلَيۡهِ يُرۡجَعُ ٱلۡأَمۡرُ كُلُّهُۥ فَٱعۡبُدۡهُ وَتَوَكَّلۡ عَلَيۡهِۚ وَمَا رَبُّكَ بِغَٰفِلٍ عَمَّا تَعۡمَلُونَ
Transliteration: Walillahi ghaybu alssamawati waalardi wailayhi yurjaAAu alamru kulluhu faoAAbudhu watawakkal AAalayhi wama rabbuka bighafilin AAamma taAAmaloona
Translation: ਅਕਾਸ਼ ਤੇ ਧਰਤੀ ਦਾ ਗ਼ੈਬ (ਗੁਪਤ ਗਿਆਨ) ਅੱਲਾਹ ਲਈ ਹੀ (ਵਿਸ਼ੇਸ਼) ਹੈ। ਸਾਰੇ ਮਾਮਲੇ (ਕੰਮ) ਵੀ ਉਸੇ ਵੱਲ ਪਰਤਾਏ ਜਾਂਦੇ ਹਨ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਸੇ ’ਤੇ ਭਰੋਸਾ ਕਰੋ, ਤੁਸੀਂ ਜੇ ਵੀ ਕਰਦੇ ਹੋ ਉਸ ਤੋਂ ਅੱਲਾਹ ਬੇਖ਼ਬਰ ਨਹੀਂ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download