13:1الٓمٓرۚ تِلۡكَ ءَايَٰتُ ٱلۡكِتَٰبِۗ وَٱلَّذِيٓ أُنزِلَ إِلَيۡكَ مِن رَّبِّكَ ٱلۡحَقُّ وَلَٰكِنَّ أَكۡثَرَ ٱلنَّاسِ لَا يُؤۡمِنُونَ ﴿1﴾الٓمٓرۚ تِلۡكَ ءَايَٰتُ ٱلۡكِتَٰبِۗ وَٱلَّذِيٓ أُنزِلَ إِلَيۡكَ مِن رَّبِّكَ ٱلۡحَقُّ وَلَٰكِنَّ أَكۡثَرَ ٱلنَّاسِ لَا يُؤۡمِنُونَ
Transliteration: Aliflammeemra tilka ayatu alkitabi waallathee onzila ilayka min rabbika alhaqqu walakinna akthara alnnasi la yuminoona
Translation: ਅਲਿਫ਼, ਲਾਮ, ਰਾ। (ਹੇ ਨਬੀ!) ਇਹ (ਰੱਬੀ) ਕਿਤਾਬ (.ਕੁਰਆਨ) ਦੀਆਂ ਆਇਤਾਂ (ਆਦੇਸ਼) ਹਨ ਜੋ ਤੁਹਾਡੇ ਰੱਬ ਵੱਲੋਂ ਤੁਹਾਡੇ ’ਤੇ ਉਤਾਰੀਆਂ ਗਈਆਂ ਹਨ। ਉਹ ਹੱਕ ਸੱਚ (’ਤੇ ਆਧਾਰਿਤ) ਹਨ, ਪਰ ਵਧੇਰੇ ਲੋਕੀ ਫੇਰ ਵੀ ਈਮਾਨ ਨਹੀਂ ਲਿਆਉਂਦੇ।
13:2ٱللَّهُ ٱلَّذِي رَفَعَ ٱلسَّمَٰوَٰتِ بِغَيۡرِ عَمَدٖ تَرَوۡنَهَاۖ ثُمَّ ٱسۡتَوَىٰ عَلَى ٱلۡعَرۡشِۖ وَسَخَّرَ ٱلشَّمۡسَ وَٱلۡقَمَرَۖ كُلّٞ يَجۡرِي لِأَجَلٖ مُّسَمّٗىۚ يُدَبِّرُ ٱلۡأَمۡرَ يُفَصِّلُ ٱلۡأٓيَٰتِ لَعَلَّكُم بِلِقَآءِ رَبِّكُمۡ تُوقِنُونَ ﴿2﴾ٱللَّهُ ٱلَّذِي رَفَعَ ٱلسَّمَٰوَٰتِ بِغَيۡرِ عَمَدٖ تَرَوۡنَهَاۖ ثُمَّ ٱسۡتَوَىٰ عَلَى ٱلۡعَرۡشِۖ وَسَخَّرَ ٱلشَّمۡسَ وَٱلۡقَمَرَۖ كُلّٞ يَجۡرِي لِأَجَلٖ مُّسَمّٗىۚ يُدَبِّرُ ٱلۡأَمۡرَ يُفَصِّلُ ٱلۡأٓيَٰتِ لَعَلَّكُم بِلِقَآءِ رَبِّكُمۡ تُوقِنُونَ
Transliteration: Allahu allathee rafaAAa alssamawati bighayri AAamadin tarawnaha thumma istawa AAala alAAarshi wasakhkhara alshshamsa waalqamara kullun yajree liajalin musamman yudabbiru alamra yufassilu alayati laAAallakum biliqai rabbikum tooqinoona
Translation: ਅੱਲਾਹ ਉਹ ਜ਼ਾਤ ਹੈ ਜਿਸ ਨੇ ਥੰਮ੍ਹਾਂ ਤੋਂ ਬਿਨਾਂ ਉਹਨਾਂ ਅਕਾਸ਼ਾਂ ਨੂੰ ਉੱਚਾ ਸਥਾਪਿਤ ਕੀਤਾ, ਜਿਹੜੇ (ਅਕਾਸ਼) ਤੁਹਾਨੂੰ ਵਿਖਾਈ ਦਿੰਦੇ ਹਨ। ਫੇਰ ਉਹ ਆਪਣੀ ਰਾਜ ਗੱਦੀ ’ਤੇ ਵਿਰਾਜਮਾਨ ਹੋ ਗਿਆ ਅਤੇ ਸੂਰਜ ਤੇ ਚੰਨ ਨੂੰ ਕੰਮ ’ਤੇ ਲਾਇਆ। ਹਰੇਕ ਆਪਣੇ ਨਿਯਤ ਸਮੇਂ ਤੀਕ ਲਈ ਚੱਲ ਰਿਹਾ ਹੈ। ਉਹੀ ਹਰ ਕੰਮ ਦਾ ਪ੍ਰਬੰਧ ਕਰਦਾ ਹੈ ਅਤੇ ਆਪਣੀਆਂ ਨਿਸ਼ਾਨੀਆਂ ਵਿਸਥਾਰ ਨਾਲ ਵਰਣਨ ਕਰ ਰਿਹਾ ਹੈ ਤਾਂ ਜੋ ਤੁਸੀਂ ਆਪਣੇ ਰੱਬ ਦੀ ਮਿਲਣੀ ’ਤੇ ਵਿਸ਼ਵਾਸ ਕਰ ਲਵੋ।
13:3وَهُوَ ٱلَّذِي مَدَّ ٱلۡأَرۡضَ وَجَعَلَ فِيهَا رَوَٰسِيَ وَأَنۡهَٰرٗاۖ وَمِن كُلِّ ٱلثَّمَرَٰتِ جَعَلَ فِيهَا زَوۡجَيۡنِ ٱثۡنَيۡنِۖ يُغۡشِي ٱلَّيۡلَ ٱلنَّهَارَۚ إِنَّ فِي ذَٰلِكَ لَأٓيَٰتٖ لِّقَوۡمٖ يَتَفَكَّرُونَ ﴿3﴾وَهُوَ ٱلَّذِي مَدَّ ٱلۡأَرۡضَ وَجَعَلَ فِيهَا رَوَٰسِيَ وَأَنۡهَٰرٗاۖ وَمِن كُلِّ ٱلثَّمَرَٰتِ جَعَلَ فِيهَا زَوۡجَيۡنِ ٱثۡنَيۡنِۖ يُغۡشِي ٱلَّيۡلَ ٱلنَّهَارَۚ إِنَّ فِي ذَٰلِكَ لَأٓيَٰتٖ لِّقَوۡمٖ يَتَفَكَّرُونَ
Transliteration: Wahuwa allathee madda alarda wajaAAala feeha rawasiya waanharan wamin kulli alththamarati jaAAala feeha zawjayni ithnayni yughshee allayla alnnahara inna fee thalika laayatin liqawmin yatafakkaroona
Translation: ਉਹੀ (ਅੱਲਾਹ) ਹੈ ਜਿਸ ਨੇ ਧਰਤੀ ਨੂੰ (ਫਰਸ਼ ਵਾਂਗ) ਵਿਛਾਇਆ ਹੈ ਅਤੇ ਇਸ ਵਿਚ ਪਹਾੜ ਤੇ ਨਹਿਰਾਂ ਨੂੰ ਬਣਾਇਆ ਅਤੇ ਇਸ ਵਿਚ ਭਾਂਤ-ਭਾਂਤ ਦੇ ਫਲਾਂ ਦੇ ਦੋ-ਦੋ ਜੋੜੇ ਬਣਾਏ। ਉਹ ਦਿਨ ਨੂੰ ਰਾਤ ਨਾਲ ਢੱਕਦਾ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਥੇਰੀਆਂ ਨਿਸ਼ਾਨੀਆਂ ਹਨ, ਜਿਹੜੇ ਸੋਚ ਵਿਚਾਰ ਕਰਦੇ ਹਨ।
13:4وَفِي ٱلۡأَرۡضِ قِطَعٞ مُّتَجَٰوِرَٰتٞ وَجَنَّـٰتٞ مِّنۡ أَعۡنَٰبٖ وَزَرۡعٞ وَنَخِيلٞ صِنۡوَانٞ وَغَيۡرُ صِنۡوَانٖ يُسۡقَىٰ بِمَآءٖ وَٰحِدٖ وَنُفَضِّلُ بَعۡضَهَا عَلَىٰ بَعۡضٖ فِي ٱلۡأُكُلِۚ إِنَّ فِي ذَٰلِكَ لَأٓيَٰتٖ لِّقَوۡمٖ يَعۡقِلُونَ ﴿4﴾وَفِي ٱلۡأَرۡضِ قِطَعٞ مُّتَجَٰوِرَٰتٞ وَجَنَّـٰتٞ مِّنۡ أَعۡنَٰبٖ وَزَرۡعٞ وَنَخِيلٞ صِنۡوَانٞ وَغَيۡرُ صِنۡوَانٖ يُسۡقَىٰ بِمَآءٖ وَٰحِدٖ وَنُفَضِّلُ بَعۡضَهَا عَلَىٰ بَعۡضٖ فِي ٱلۡأُكُلِۚ إِنَّ فِي ذَٰلِكَ لَأٓيَٰتٖ لِّقَوۡمٖ يَعۡقِلُونَ
Transliteration: Wafee alardi qitaAAun mutajawiratun wajannatun min aAAnabin wazarAAun wanakheelun sinwanun waghayru sinwanin yusqa bimain wahidin wanufaddilu baAAdaha AAala baAAdin fee alokuli inna fee thalika laayatin liqawmin yaAAqiloona
Translation: ਧਰਤੀ ਵਿਚ ਇਕ ਦੂਜੇ ਨਾਲ ਲੱਗਦੇ ਖੱਤੇ ਹਨ, ਅੰਗੂਰਾਂ ਦੇ ਬਾਗ਼, ਖੇਤੀਆਂ ਅਤੇ ਖਜੂਰਾਂ ਦੇ ਰੁੱਖ ਹਨ, ਜਿੰਨ੍ਹਾ ਦੀਆਂ ਜੜ੍ਹਾਂ ਆਪਸ ਵਿਚ ਮਿਲੀਆਂ ਹੋਈਆਂ ਹਨ ਅਤੇ ਅੱਡੋ-ਅੱਡ ਵੀ ਹਨ, ਇਹਨਾਂ ਸਾਰਿਆਂ ਨੂੰ ਇਕ ਹੀ ਪਾਣੀ ਸਿੰਜਦਾ ਹੈ। ਅਸੀਂ ਕੁੱਝ ਫਲਾਂ ਨੂੰ ਸੁਆਦ ਵਿਚ ਦੂਜੇ ਫਲਾਂ ਨਾਲੋਂ ਚੰਗੇਰਾ ਬਣਾ ਦਿੰਦੇ ਹਾਂ। ਬੇਸ਼ੱਕ ਇਹਨਾਂ ਚੀਜ਼ਾਂ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ, ਜਿਹੜੇ ਅਕਲ-ਸਮਝ ਰੱਖਦੇ ਹਨ।
13:5وَإِن تَعۡجَبۡ فَعَجَبٞ قَوۡلُهُمۡ أَءِذَا كُنَّا تُرَٰبًا أَءِنَّا لَفِي خَلۡقٖ جَدِيدٍۗ أُوْلَـٰٓئِكَ ٱلَّذِينَ كَفَرُواْ بِرَبِّهِمۡۖ وَأُوْلَـٰٓئِكَ ٱلۡأَغۡلَٰلُ فِيٓ أَعۡنَاقِهِمۡۖ وَأُوْلَـٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ ﴿5﴾۞وَإِن تَعۡجَبۡ فَعَجَبٞ قَوۡلُهُمۡ أَءِذَا كُنَّا تُرَٰبًا أَءِنَّا لَفِي خَلۡقٖ جَدِيدٍۗ أُوْلَـٰٓئِكَ ٱلَّذِينَ كَفَرُواْ بِرَبِّهِمۡۖ وَأُوْلَـٰٓئِكَ ٱلۡأَغۡلَٰلُ فِيٓ أَعۡنَاقِهِمۡۖ وَأُوْلَـٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ
Transliteration: Wain taAAjab faAAajabun qawluhum aitha kunna turaban ainna lafee khalqin jadeedin olaika allatheena kafaroo birabbihim waolaika alaghlalu fee aAAnaqihim waolaika ashabu alnnari hum feeha khalidoona
Translation: ਜੇ ਤੁਸੀਂ ਅਚਰਜ ਕਰਨਾ ਹੀ ਹੈ ਤਾਂ ਅਚਰਜਯੋਗ ਤਾਂ ਉਹਨਾਂ (ਕਾਫ਼ਿਰਾਂ) ਦਾ ਇਹ ਕਹਿਣਾ ਹੈ ਕਿ ਜਦੋਂ ਅਸੀਂ (ਮਰ ਕੇ) ਮਿੱਟੀ ਹੋ ਜਾਵਾਂਗੇ ਤਾਂ ਕੀ ਸਾਨੂੰ ਨਵੇਂ ਸਿਿਰਓਂ ਪੈਦਾ ਕੀਤਾ ਜਾਵੇਗਾ ? ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਦੇ ਇਨਕਾਰੀ ਹਨ ਅਤੇ ਇਹੋ ਹਨ ਜਿਨ੍ਹਾਂ ਦੀਆਂ ਗਰਦਨਾਂ ਵਿਚ (ਕਿਆਮਤ ਦਿਹਾੜੇ) ਪਟੇ ਪਏ ਹੋਣਗੇ ਅਤੇ ਇਹੋ ਨਰਕ ਵਿਚ ਜਾਣ ਵਾਲੇ ਹਨ, ਜਿੱਥੇ ਉਹ ਸਦਾ ਲਈ ਰਹਿਣਗੇ।
13:6وَيَسۡتَعۡجِلُونَكَ بِٱلسَّيِّئَةِ قَبۡلَ ٱلۡحَسَنَةِ وَقَدۡ خَلَتۡ مِن قَبۡلِهِمُ ٱلۡمَثُلَٰتُۗ وَإِنَّ رَبَّكَ لَذُو مَغۡفِرَةٖ لِّلنَّاسِ عَلَىٰ ظُلۡمِهِمۡۖ وَإِنَّ رَبَّكَ لَشَدِيدُ ٱلۡعِقَابِ ﴿6﴾وَيَسۡتَعۡجِلُونَكَ بِٱلسَّيِّئَةِ قَبۡلَ ٱلۡحَسَنَةِ وَقَدۡ خَلَتۡ مِن قَبۡلِهِمُ ٱلۡمَثُلَٰتُۗ وَإِنَّ رَبَّكَ لَذُو مَغۡفِرَةٖ لِّلنَّاسِ عَلَىٰ ظُلۡمِهِمۡۖ وَإِنَّ رَبَّكَ لَشَدِيدُ ٱلۡعِقَابِ
Transliteration: WayastaAAjiloonaka bialssayyiati qabla alhasanati waqad khalat min qablihimu almathulatu wainna rabbaka lathoo maghfiratin lilnnasi AAala thulmihim wainna rabbaka lashadeedu alAAiqabi
Translation: (ਹੇ ਨਬੀ!) ਉਹ ਲੋਕ ਤੁਹਾਥੋਂ ਭਲਾਈ (ਰੱਬ ਦੀ ਮਿਹਰ) ਤੋਂ ਪਹਿਲਾਂ ਬੁਰਾਈ (ਰੱਬੀ ਅਜ਼ਾਬ) ਚਾਹੁੰਦੇ ਹਨ, ਹਾਲਾਂ ਕਿ ਇਹਨਾਂ ਤੋਂ ਪਹਿਲਾਂ (ਅਜ਼ਾਬ ਦੀਆਂ ਸਿੱਖਿਆਦਾਇਕ) ਮਿਸਾਲਾਂ ਗੁਜ਼ਰ ਚੁੱਕੀਆਂ ਹਨ ਅਤੇ ਬੇਸ਼ੱਕ ਤੁਹਾਡਾ ਰੱਬ ਲੋਕਾਂ ਵੱਲੋਂ ਵਧੀਕੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਬਖ਼ਸ਼ਣ ਵਾਲਾ ਹੈ। (ਹਕੀਕਤ ਇਹ ਵੀ ਹੈ ਕਿ) ਬੇਸ਼ੱਕ ਤੁਹਾਡਾ ਰੱਬ ਕਰੜੀ ਸਜ਼ਾ ਦੇਣ ਵਾਲਾ ਹੈ।
13:7وَيَقُولُ ٱلَّذِينَ كَفَرُواْ لَوۡلَآ أُنزِلَ عَلَيۡهِ ءَايَةٞ مِّن رَّبِّهِۦٓۗ إِنَّمَآ أَنتَ مُنذِرٞۖ وَلِكُلِّ قَوۡمٍ هَادٍ ﴿7﴾وَيَقُولُ ٱلَّذِينَ كَفَرُواْ لَوۡلَآ أُنزِلَ عَلَيۡهِ ءَايَةٞ مِّن رَّبِّهِۦٓۗ إِنَّمَآ أَنتَ مُنذِرٞۖ وَلِكُلِّ قَوۡمٍ هَادٍ
Transliteration: Wayaqoolu allatheena kafaroo lawla onzila AAalayhi ayatun min rabbihi innama anta munthirun walikulli qawmin hadin
Translation: ਕਾਫ਼ਿਰ ਲੋਕ ਕਹਿੰਦੇ ਹਨ ਕਿ ਇਸ (ਮੁਹੰਮਦ ਸ:) ’ਤੇ ਇਸ ਦੇ ਰੱਬ ਵੱਲੋਂ (ਨਬੀ ਹੋਣ ਦੀ) ਕੋਈ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ ? (ਹੇ ਨਬੀ!) ਤੁਸੀਂ ਤਾਂ ਕੇਵਲ (ਰੱਬੀ ਅਜ਼ਾਬ ਤੋਂ) ਡਰਾਉਣ ਵਾਲੇ ਹੋ। (ਕਿਉਂ ਜੋ) ਹਰੇਕ ਕੌਮ ਲਈ (ਰੱਬ ਵੱਲੋਂ) ਇਕ ਮਾਰਗ ਦਰਸ਼ਕ ਹੁੰਦਾ ਹੈ।
13:8ٱللَّهُ يَعۡلَمُ مَا تَحۡمِلُ كُلُّ أُنثَىٰ وَمَا تَغِيضُ ٱلۡأَرۡحَامُ وَمَا تَزۡدَادُۚ وَكُلُّ شَيۡءٍ عِندَهُۥ بِمِقۡدَارٍ ﴿8﴾ٱللَّهُ يَعۡلَمُ مَا تَحۡمِلُ كُلُّ أُنثَىٰ وَمَا تَغِيضُ ٱلۡأَرۡحَامُ وَمَا تَزۡدَادُۚ وَكُلُّ شَيۡءٍ عِندَهُۥ بِمِقۡدَارٍ
Transliteration: Allahu yaAAlamu ma tahmilu kullu ontha wama tagheedu alarhamu wama tazdadu wakullu shayin AAindahu bimiqdarin
Translation: ਹਰ ਮਦੀਨ ਜੋ ਵੀ ਆਪਣੇ ਗਰਭ ਵਿਚ ਚੁੱਕੀ ਫਿਰਦੀ ਹੈ, ਅੱਲਾਹ ਉਸ ਨੂੰ ਜਾਣਦਾ ਹੈ ਅਤੇ ਗਰਭਾਂ ਦਾ ਘਟਣਾ-ਵਧਣਾ ਵੀ (ਜਾਣਦਾ ਹੈ)। ਉਸ ਦੇ ਕੋਲ ਹਰ ਚੀਜ਼ ਲਈ ਇਕ ਪਰਿਮਾਣ ਨਿਸ਼ਚਿਤ ਹੈ।
13:9عَٰلِمُ ٱلۡغَيۡبِ وَٱلشَّهَٰدَةِ ٱلۡكَبِيرُ ٱلۡمُتَعَالِ ﴿9﴾عَٰلِمُ ٱلۡغَيۡبِ وَٱلشَّهَٰدَةِ ٱلۡكَبِيرُ ٱلۡمُتَعَالِ
Transliteration: AAalimu alghaybi waalshshahadati alkabeeru almutaAAali
Translation: ਉਹ ਗ਼ੈਬ (ਪਰੋਖ) ਤੇ ਜ਼ਾਹਿਰ (ਪਰਤੱਖ) ਦਾ ਜਾਣਨ ਵਾਲਾ ਹੈ। ਉਹ ਮਹਾਨ ਤੇ ਸਰਵਉੱਚ ਹੈ।
13:10سَوَآءٞ مِّنكُم مَّنۡ أَسَرَّ ٱلۡقَوۡلَ وَمَن جَهَرَ بِهِۦ وَمَنۡ هُوَ مُسۡتَخۡفِۭ بِٱلَّيۡلِ وَسَارِبُۢ بِٱلنَّهَارِ ﴿10﴾سَوَآءٞ مِّنكُم مَّنۡ أَسَرَّ ٱلۡقَوۡلَ وَمَن جَهَرَ بِهِۦ وَمَنۡ هُوَ مُسۡتَخۡفِۭ بِٱلَّيۡلِ وَسَارِبُۢ بِٱلنَّهَارِ
Transliteration: Sawaon minkum man asarra alqawla waman jahara bihi waman huwa mustakhfin biallayli wasaribun bialnnahari
Translation: ਤੁਹਾਡੇ ਵਿੱਚੋਂ ਭਾਵੇਂ ਕੋਈ ਹੌਲੀ-ਹੌਲੀ ਗੱਲਾਂ ਕਰੇ ਜਾਂ ਉੱਚੀ-ਉੱਚੀ, ਅਤੇ ਭਾਵੇਂ ਕੋਈ ਰਾਤ ਦੇ ਹਨੇਰਿਆਂ ਵਿਚ ਲੁਕਿਆ ਹੋਵੇ ਜਾਂ ਦਿਨ ਦੇ ਚਾਨਣੇ ਵਿਚ ਚੱਲ ਰਿਹਾ ਹੋਵੇ, ਅੱਲਾਹ ਲਈ ਸਭ ਇਕ ਸਮਾਨ ਹੈ।
13:11لَهُۥ مُعَقِّبَٰتٞ مِّنۢ بَيۡنِ يَدَيۡهِ وَمِنۡ خَلۡفِهِۦ يَحۡفَظُونَهُۥ مِنۡ أَمۡرِ ٱللَّهِۗ إِنَّ ٱللَّهَ لَا يُغَيِّرُ مَا بِقَوۡمٍ حَتَّىٰ يُغَيِّرُواْ مَا بِأَنفُسِهِمۡۗ وَإِذَآ أَرَادَ ٱللَّهُ بِقَوۡمٖ سُوٓءٗا فَلَا مَرَدَّ لَهُۥۚ وَمَا لَهُم مِّن دُونِهِۦ مِن وَالٍ ﴿11﴾لَهُۥ مُعَقِّبَٰتٞ مِّنۢ بَيۡنِ يَدَيۡهِ وَمِنۡ خَلۡفِهِۦ يَحۡفَظُونَهُۥ مِنۡ أَمۡرِ ٱللَّهِۗ إِنَّ ٱللَّهَ لَا يُغَيِّرُ مَا بِقَوۡمٍ حَتَّىٰ يُغَيِّرُواْ مَا بِأَنفُسِهِمۡۗ وَإِذَآ أَرَادَ ٱللَّهُ بِقَوۡمٖ سُوٓءٗا فَلَا مَرَدَّ لَهُۥۚ وَمَا لَهُم مِّن دُونِهِۦ مِن وَالٍ
Transliteration: Lahu muAAaqqibatun min bayni yadayhi wamin khalfihi yahfathoonahu min amri Allahi inna Allaha la yughayyiru ma biqawmin hatta yughayyiroo ma bianfusihim waitha arada Allahu biqawmin sooan fala maradda lahu wama lahum min doonihi min walin
Translation: ਉਸ (ਮਨੁੱਖ) ਲਈ ਵਾਰੀ-ਵਾਰੀ ਆਉਣ ਵਾਲੇ ਫ਼ਰਿਸ਼ਤੇ ਹਨ ਜਿਹੜੇ ਉਸ ਦੇ ਅੱਗੇ-ਪਿੱਛੇ ਲੱਗੇ ਹੋਏ ਹਨ ਅੱਲਾਹ ਦੇ ਹੁਕਮ ਨਾਲ ਉਸ ਦੀ ਦੇਖ-ਭਾਲ ਕਰਦੇ ਹਨ।[1] ਅੱਲਾਹ ਕਿਸੇ ਕੌਮ ਦੀ ਹਾਲਤ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਉਹ ਆਪਣੇ ਮਨ ਦੀ ਅਵਸਥਾ ਨੂੰ ਨਹੀਂ ਬਦਲਦੀ। ਜਦੋਂ ਅੱਲਾਹ ਕਿਸੇ ਕੌਮ ਨਾਲ ਬੁਰਾਈ (ਅਜ਼ਾਬ) ਦਾ ਇਰਾਦਾ ਕਰਦਾ ਹੈ ਤਾਂ ਫੇਰ ਉਸ ਨੂੰ ਟਾਲਣ ਵਾਲਾ ਕੋਈ ਨਹੀਂ ਅਤੇ ਉਹਨਾਂ ਲਈ ਉਸ (ਅੱਲਾਹ) ਤੋਂ ਛੁੱਟ ਕੋਈ ਕਾਰਜ ਸਾਧਕ ਵੀ ਨਹੀਂ।
13:12هُوَ ٱلَّذِي يُرِيكُمُ ٱلۡبَرۡقَ خَوۡفٗا وَطَمَعٗا وَيُنشِئُ ٱلسَّحَابَ ٱلثِّقَالَ ﴿12﴾هُوَ ٱلَّذِي يُرِيكُمُ ٱلۡبَرۡقَ خَوۡفٗا وَطَمَعٗا وَيُنشِئُ ٱلسَّحَابَ ٱلثِّقَالَ
Transliteration: Huwa allathee yureekumu albarqa khawfan watamaAAan wayunshio alssahaba alththiqala
Translation: (ਅੱਲਾਹ) ਉਹੀਓ ਹੈ ਜਿਹੜਾ ਤੁਹਾਨੂੰ ਡਰਾਉਣ ਲਈ ਅਤੇ ਆਸਾਂ ਜਗਾਉਣ ਲਈ ਬਿਜਲੀਆਂ (ਦੀ ਲਿਸ਼ਕ) ਵਿਖਾਉਂਦਾ ਹੈ ਅਤੇ (ਪਾਣੀ ਨਾਲ) ਲੱਦੇ ਹੋਏ ਬੱਦਲ ਉਠਾਉਂਦਾ ਹੈ।
13:13وَيُسَبِّحُ ٱلرَّعۡدُ بِحَمۡدِهِۦ وَٱلۡمَلَـٰٓئِكَةُ مِنۡ خِيفَتِهِۦ وَيُرۡسِلُ ٱلصَّوَٰعِقَ فَيُصِيبُ بِهَا مَن يَشَآءُ وَهُمۡ يُجَٰدِلُونَ فِي ٱللَّهِ وَهُوَ شَدِيدُ ٱلۡمِحَالِ ﴿13﴾وَيُسَبِّحُ ٱلرَّعۡدُ بِحَمۡدِهِۦ وَٱلۡمَلَـٰٓئِكَةُ مِنۡ خِيفَتِهِۦ وَيُرۡسِلُ ٱلصَّوَٰعِقَ فَيُصِيبُ بِهَا مَن يَشَآءُ وَهُمۡ يُجَٰدِلُونَ فِي ٱللَّهِ وَهُوَ شَدِيدُ ٱلۡمِحَالِ
Transliteration: Wayusabbihu alrraAAdu bihamdihi waalmalaikatu min kheefatihi wayursilu alssawaAAiqa fayuseebu biha man yashao wahum yujadiloona fee Allahi wahuwa shadeedu almihali
Translation: ਬੱਦਲਾਂ ਦੀ ਕੜਕ [2] ਉਸ ਦੀ ਉਸਤਤ ਦੇ ਨਾਲ ਉਸ ਦੀ ਤਸਬੀਹ (ਪਾਕੀ ਬਿਆਨ) ਕਰਦੀ ਹੈ ਅਤੇ ਫ਼ਰਿਸ਼ਤੇ ਵੀ ਉਹਦੇ ਡਰ-ਖ਼ੌਫ਼ ਤੋਂ (ਕੰਬਦੇ ਹੋਏ) ਉਹਦੀ ਤਸਬੀਹ ਕਰਦੇ ਹਨ। ਉਹੀ (ਅਕਾਸ਼ੋਂ) ਕੜਕਦੀਆਂ ਬਿਜਲੀਆਂ ਭੇਜਦਾ ਹੈ ਅਤੇ ਜਿਸ (ਥਾਂ) ’ਤੇ ਵੀ ਚਾਹੁੰਦਾ ਹੈ ਡੇਗ ਦਿੰਦਾ ਹੈ ਜਦ ਕਿ ਉਹ (ਕਾਫ਼ਿਰ) ਅੱਲਾਹ ਬਾਰੇ ਝਗੜ ਰਹੇ ਹੁੰਦੇ ਹਨ,ਵਾਸਤਵ ਵਿਚ ਉਸ ਦੀ ਚਾਲ ਜ਼ਬਰਦਸਤ ਹੁੰਦੀ ਹੈ।
13:14لَهُۥ دَعۡوَةُ ٱلۡحَقِّۚ وَٱلَّذِينَ يَدۡعُونَ مِن دُونِهِۦ لَا يَسۡتَجِيبُونَ لَهُم بِشَيۡءٍ إِلَّا كَبَٰسِطِ كَفَّيۡهِ إِلَى ٱلۡمَآءِ لِيَبۡلُغَ فَاهُ وَمَا هُوَ بِبَٰلِغِهِۦۚ وَمَا دُعَآءُ ٱلۡكَٰفِرِينَ إِلَّا فِي ضَلَٰلٖ ﴿14﴾لَهُۥ دَعۡوَةُ ٱلۡحَقِّۚ وَٱلَّذِينَ يَدۡعُونَ مِن دُونِهِۦ لَا يَسۡتَجِيبُونَ لَهُم بِشَيۡءٍ إِلَّا كَبَٰسِطِ كَفَّيۡهِ إِلَى ٱلۡمَآءِ لِيَبۡلُغَ فَاهُ وَمَا هُوَ بِبَٰلِغِهِۦۚ وَمَا دُعَآءُ ٱلۡكَٰفِرِينَ إِلَّا فِي ضَلَٰلٖ
Transliteration: Lahu daAAwatu alhaqqi waallatheena yadAAoona min doonihi la yastajeeboona lahum bishayin illa kabasiti kaffayhi ila almai liyablugha fahu wama huwa bibalighihi wama duAAao alkafireena illa fee dalalin
Translation: ਉਸੇ (ਅੱਲਾਹ) ਨੂੰ (ਹਰ ਲੋੜ ਲਈ) ਪੁਕਾਰਨ ਦਾ ਹੱਕ ਬਣਦਾ ਹੈ। ਜਿਹੜੇ ਲੋਕ ਉਸ ਨੂੰ ਛੱਡ ਕੇ ਹੋਰਾ ਇਸ਼ਟਾਂ ਨੂੰ ਪੁਕਾਰਦੇ ਹਨ ਉਹ ਉਹਨਾਂ ਦੇ ਕਿਸੇ ਵੀ ਗੱਲ ਦਾ ਉੱਤਰ ਨਹੀਂ ਦੇ ਸਕਦੇ। ਜਿਵੇਂ ਕੋਈ ਵਿਅਕਤੀ ਆਪਣੇ ਦੋਹਾਂ ਹੱਥਾਂ ਨੂੰ ਪਾਣੀ ਵੱਲ ਪਸਾਰ ਕੇ ਬੇਨਤੀ ਕਰੇ ਕਿ ਪਾਣੀ ਉਸ ਦੇ ਮੂੰਹ ਤੀਕ ਪੁੱਜ ਜਾਵੇ ਜਦੋਂ ਕਿ ਉਹ (ਪਾਣੀ) ਉਸ ਦੇ ਮੂੰਹ ਤੀਕ ਪੁਜਣ ਜੋਗਾ ਨਹੀਂ। (ਇਸੇ ਤਰ੍ਹਾਂ) ਇਨਕਾਰੀਆਂ ਦੀਆਂ ਜਿੰਨੀਆਂ ਵੀ ਅਰਦਾਸਾਂ ਹਨ ਉਹ ਸਾਰੀਆਂ ਗੁਮਰਾਹੀ ਵਾਲੀਆਂ ਹਨ।
13:15وَلِلَّهِۤ يَسۡجُدُۤ مَن فِي ٱلسَّمَٰوَٰتِ وَٱلۡأَرۡضِ طَوۡعٗا وَكَرۡهٗا وَظِلَٰلُهُم بِٱلۡغُدُوِّ وَٱلۡأٓصَالِ۩ ﴿15﴾وَلِلَّهِۤ يَسۡجُدُۤ مَن فِي ٱلسَّمَٰوَٰتِ وَٱلۡأَرۡضِ طَوۡعٗا وَكَرۡهٗا وَظِلَٰلُهُم بِٱلۡغُدُوِّ وَٱلۡأٓصَالِ۩
Transliteration: Walillahi yasjudu man fee alssamawati waalardi tawAAan wakarhan wathilaluhum bialghuduwwi waalasali
Translation: ਅੱਲਾਹ ਨੂੰ ਹੀ ਧਰਤੀ ਤੇ ਅਕਾਸ਼ਾਂ ਦੀਆਂ ਸਾਰੀਆਂ ਚੀਜ਼ਾਂ, ਚਾਹੁੰਦੀਆਂ ਤੇ ਨਾ ਚਾਹੁੰਦੀਆਂ, ਸਿਜਦਾ ਕਰਦੀਆਂ ਹਨ ਅਤੇ ਉਹਨਾਂ ਚੀਜ਼ਾਂ ਦੇ ਪਰਛਾਵੇਂ ਵੀ ਸੰਝ-ਸਵੇਰੇ (ਉਹਦੇ ਅੱਗੇ ਝੁਕਦੇ ਹਨ)।
13:16قُلۡ مَن رَّبُّ ٱلسَّمَٰوَٰتِ وَٱلۡأَرۡضِ قُلِ ٱللَّهُۚ قُلۡ أَفَٱتَّخَذۡتُم مِّن دُونِهِۦٓ أَوۡلِيَآءَ لَا يَمۡلِكُونَ لِأَنفُسِهِمۡ نَفۡعٗا وَلَا ضَرّٗاۚ قُلۡ هَلۡ يَسۡتَوِي ٱلۡأَعۡمَىٰ وَٱلۡبَصِيرُ أَمۡ هَلۡ تَسۡتَوِي ٱلظُّلُمَٰتُ وَٱلنُّورُۗ أَمۡ جَعَلُواْ لِلَّهِ شُرَكَآءَ خَلَقُواْ كَخَلۡقِهِۦ فَتَشَٰبَهَ ٱلۡخَلۡقُ عَلَيۡهِمۡۚ قُلِ ٱللَّهُ خَٰلِقُ كُلِّ شَيۡءٖ وَهُوَ ٱلۡوَٰحِدُ ٱلۡقَهَّـٰرُ ﴿16﴾قُلۡ مَن رَّبُّ ٱلسَّمَٰوَٰتِ وَٱلۡأَرۡضِ قُلِ ٱللَّهُۚ قُلۡ أَفَٱتَّخَذۡتُم مِّن دُونِهِۦٓ أَوۡلِيَآءَ لَا يَمۡلِكُونَ لِأَنفُسِهِمۡ نَفۡعٗا وَلَا ضَرّٗاۚ قُلۡ هَلۡ يَسۡتَوِي ٱلۡأَعۡمَىٰ وَٱلۡبَصِيرُ أَمۡ هَلۡ تَسۡتَوِي ٱلظُّلُمَٰتُ وَٱلنُّورُۗ أَمۡ جَعَلُواْ لِلَّهِ شُرَكَآءَ خَلَقُواْ كَخَلۡقِهِۦ فَتَشَٰبَهَ ٱلۡخَلۡقُ عَلَيۡهِمۡۚ قُلِ ٱللَّهُ خَٰلِقُ كُلِّ شَيۡءٖ وَهُوَ ٱلۡوَٰحِدُ ٱلۡقَهَّـٰرُ
Transliteration: Qul man rabbu alssamawati waalardi quli Allahu qul afaittakhathtum min doonihi awliyaa la yamlikoona lianfusihim nafAAan wala darran qul hal yastawee alaAAma waalbaseeru am hal tastawee alththulumatu waalnnooru am jaAAaloo lillahi shurakaa khalaqoo kakhalqihi fatashabaha alkhalqu AAalayhim quli Allahu khaliqu kulli shayin wahuwa alwahidu alqahharu
Translation: (ਹੇ ਨਬੀ!) ਤੁਸੀਂ ਇਹਨਾਂ ਤੋਂ ਪੁੱਛੋ ਕਿ ਅਕਾਸ਼ਾਂ ਤੇ ਧਰਤੀ ਦਾ ਰੱਬ (ਸਿਰਜਨਹਾਰ) ਕੌਣ ਹੈ ? ਤੁਸੀਂ ਆਖ ਦਿਓ ਕਿ ਅੱਲਾਹ ਹੈ! ਫਿਰ ਇਹਨਾਂ ਨੂੰ ਆਖੋ, ਕੀ ਤੁਸੀਂ ਅੱਲਾਹ ਤੋਂ ਛੁੱਟ ਉਹ ਹਿਮਾਇਤੀ ਬਣਾਏ ਹੋਏ ਹਨ ਜਿਹੜੇ ਆਪਣੀ ਜ਼ਾਤ ਲਈ ਵੀ ਲਾਭ-ਹਾਣ ਦਾ ਅਧਿਕਾਰ ਨਹੀਂ ਰੱਖਦੇ। ਪੁੱਛ ਕੀ ਅੰਨ੍ਹਾ ਤੇ ਸੁਜਾਖਾ ਇਕ ਸਮਾਨ ਹੋ ਸਕਦਾ ਹੈ ? ਜਾਂ ਕੀ ਹਨੇਰਾ ਤੇ ਚਾਨਣ ਇਕ ਬਰਾਬਰ ਹੋ ਸਕਦਾ ਹੈ ? ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸ਼ਰੀਕ ਬਣਾਇਆ ਹੈ ਕੀ ਉਹਨਾਂ ਨੇ ਵੀ ਅੱਲਾਹ ਵਾਂਗ ਕਿਸੇ ਨੂੰ ਸਾਜਿਆ ਹੈ ? ਜਿਸ ਕਾਰਨ ਰੱਬ ਵੱਲੋਂ ਸਾਜਿਆ ਹੋਇਆ (ਕੁੱਲ ਜਹਾਨ) ਉਹਨਾਂ ਲਈ ਸ਼ੱਕ-ਸ਼ੁਬਾਹ ਵਾਲਾ ਹੋ ਗਿਆ ਹੈ ? (ਹੇ ਨਬੀ!) ਆਖ ਦਿਓ ਕਿ ਕੇਵਲ ਅੱਲਾਹ ਹੀ ਸਾਰੀਆਂ ਚੀਜ਼ਾਂ ਦਾ ਖ਼ਾਲਿਕ (ਸਿਰਜਨਹਾਰ) ਹੈ। ਉਹ ਇੱਕੋ-ਇਕ ਹੈ ਤੇ ਸਭਨਾਂ ’ਤੇ ਭਾਰੂ ਹੈ।
13:17أَنزَلَ مِنَ ٱلسَّمَآءِ مَآءٗ فَسَالَتۡ أَوۡدِيَةُۢ بِقَدَرِهَا فَٱحۡتَمَلَ ٱلسَّيۡلُ زَبَدٗا رَّابِيٗاۖ وَمِمَّا يُوقِدُونَ عَلَيۡهِ فِي ٱلنَّارِ ٱبۡتِغَآءَ حِلۡيَةٍ أَوۡ مَتَٰعٖ زَبَدٞ مِّثۡلُهُۥۚ كَذَٰلِكَ يَضۡرِبُ ٱللَّهُ ٱلۡحَقَّ وَٱلۡبَٰطِلَۚ فَأَمَّا ٱلزَّبَدُ فَيَذۡهَبُ جُفَآءٗۖ وَأَمَّا مَا يَنفَعُ ٱلنَّاسَ فَيَمۡكُثُ فِي ٱلۡأَرۡضِۚ كَذَٰلِكَ يَضۡرِبُ ٱللَّهُ ٱلۡأَمۡثَالَ ﴿17﴾أَنزَلَ مِنَ ٱلسَّمَآءِ مَآءٗ فَسَالَتۡ أَوۡدِيَةُۢ بِقَدَرِهَا فَٱحۡتَمَلَ ٱلسَّيۡلُ زَبَدٗا رَّابِيٗاۖ وَمِمَّا يُوقِدُونَ عَلَيۡهِ فِي ٱلنَّارِ ٱبۡتِغَآءَ حِلۡيَةٍ أَوۡ مَتَٰعٖ زَبَدٞ مِّثۡلُهُۥۚ كَذَٰلِكَ يَضۡرِبُ ٱللَّهُ ٱلۡحَقَّ وَٱلۡبَٰطِلَۚ فَأَمَّا ٱلزَّبَدُ فَيَذۡهَبُ جُفَآءٗۖ وَأَمَّا مَا يَنفَعُ ٱلنَّاسَ فَيَمۡكُثُ فِي ٱلۡأَرۡضِۚ كَذَٰلِكَ يَضۡرِبُ ٱللَّهُ ٱلۡأَمۡثَالَ
Transliteration: Anzala mina alssamai maan fasalat awdiyatun biqadariha faihtamala alssaylu zabadan rabiyan wamimma yooqidoona AAalayhi fee alnnari ibtighaa hilyatin aw mataAAin zabadun mithluhu kathalika yadribu Allahu alhaqqa waalbatila faamma alzzabadu fayathhabu jufaan waamma ma yanfaAAu alnnasa fayamkuthu fee alardi kathalika yadribu Allahu alamthala
Translation: ਉਸੇ (ਅੱਲਾਹ) ਨੇ ਅਕਾਸ਼ ਤੋਂ ਪਾਣੀ ਨਾਜ਼ਲ ਕੀਤਾ ਅਤੇ ਆਪਣੀ-ਆਪਣੀ ਸਮਾਈ ਅਨੁਸਾਰ ਨਦੀ ਨਾਲੇ (ਉਸ ਪਾਣੀ ਨੂੰ ਲੈ ਕੇ) ਵਗਣ ਲਗ ਪਏ, ਫੇਰ ਜਦੋਂ ਹੜ੍ਹ ਆਇਆ ਤਾਂ ਉੱਤੇ ਝੱਗ ਆ ਗਈ। ਇਸੇ ਪ੍ਰਕਾਰ ਦੀ ਝੱਗ ਉਹਨਾਂ ਧਾਤਾਂ ਤੋਂ ਵੀ ਉਠਦੀ ਹੈ ਜਿਨ੍ਹਾਂ ਨੂੰ ਗਿਹਣੇ ਜਾਂ ਦੂਜੇ ਸਮਾਨ ਬਣਾਉਣ ਲਈ ਅੱਗ ਵਿਚ ਢਾਲਿਆ ਜਾਂਦਾ ਹੈ। ਇਸ ਪ੍ਰਕਾਰ ਅੱਲਾਹ ਸੱਚ ਤੇ ਝੂਠ ਦੀ ਉਦਾਹਰਨ ਦਿੰਦਾ ਹੈ। ਸੋ ਜਿਹੜੀ ਝੱਗ ਹੈ ਉਹ ਸੁੱਕ ਕੇ ਉੱਡ ਜਾਂਦੀ ਹੈ ਪਰ ਜਿਹੜੀ ਚੀਜ਼ ਲੋਕਾਂ ਨੂੰ ਲਾਭ ਦੇਣ ਵਾਲੀ ਹੈ, ਉਹ ਧਰਤੀ ’ਤੇ ਰਹਿ ਜਾਂਦੀ ਹੈ।[3] ਅੱਲਾਹ ਇੰਜ ਹੀ ਉਦਹਾਰਣਾਂ ਦਿੰਦਾ ਹੈ (ਤਾਂ ਜੋ ਸਮਝਣ ਵਿਚ ਆਸਾਨੀ ਹੋਵੇ)।
13:18لِلَّذِينَ ٱسۡتَجَابُواْ لِرَبِّهِمُ ٱلۡحُسۡنَىٰۚ وَٱلَّذِينَ لَمۡ يَسۡتَجِيبُواْ لَهُۥ لَوۡ أَنَّ لَهُم مَّا فِي ٱلۡأَرۡضِ جَمِيعٗا وَمِثۡلَهُۥ مَعَهُۥ لَٱفۡتَدَوۡاْ بِهِۦٓۚ أُوْلَـٰٓئِكَ لَهُمۡ سُوٓءُ ٱلۡحِسَابِ وَمَأۡوَىٰهُمۡ جَهَنَّمُۖ وَبِئۡسَ ٱلۡمِهَادُ ﴿18﴾لِلَّذِينَ ٱسۡتَجَابُواْ لِرَبِّهِمُ ٱلۡحُسۡنَىٰۚ وَٱلَّذِينَ لَمۡ يَسۡتَجِيبُواْ لَهُۥ لَوۡ أَنَّ لَهُم مَّا فِي ٱلۡأَرۡضِ جَمِيعٗا وَمِثۡلَهُۥ مَعَهُۥ لَٱفۡتَدَوۡاْ بِهِۦٓۚ أُوْلَـٰٓئِكَ لَهُمۡ سُوٓءُ ٱلۡحِسَابِ وَمَأۡوَىٰهُمۡ جَهَنَّمُۖ وَبِئۡسَ ٱلۡمِهَادُ
Transliteration: Lillatheena istajaboo lirabbihimu alhusna waallatheena lam yastajeeboo lahu law anna lahum ma fee alardi jameeAAan wamithlahu maAAahu laiftadaw bihi olaika lahum sooo alhisabi wamawahum jahannamu wabisa almihadu
Translation: ਜਿਨ੍ਹਾਂ ਲੋਕਾਂ ਨੇ ਆਪਣੇ ਪਾਲਣਹਾਰ ਦਾ ਹੁਕਮ ਮੰਨਿਆ, ਉਹਨਾਂ ਲਈ ਭਲਾਈ ਹੈ ਅਤੇ ਜਿਨ੍ਹਾਂ ਨੇ ਉਸ ਦਾ ਹੁਕਮ ਨਹੀਂ ਮੰਨਿਆਂ, ਜੇਕਰ ਉਹਨਾਂ ਕੋਲ ਉਹ ਸਭ ਕੁੱਝ ਹੋਵੇ ਜੋ ਧਰਤੀ ’ਤੇ ਹੈ ਅਤੇ ਉੱਨਾਂ ਹੀ ਹੋਰ ਹੋਵੇ ਤਾਂ ਉਹ ਸਭ ਕੁੱਝ (ਕਿਆਮਤ ਦਿਹਾੜੇ) ਫ਼ਿਦਿਆ (ਛੁਡਵਾਈ ਵਜੋਂ) ਦੇਣ ਲਈ ਤਿਆਰ ਹੋ ਜਾਣਗੇ। [4] ਇਹੋ ਉਹ ਲੋਕ ਹਨ ਜਿਨ੍ਹਾਂ ਤੋਂ ਕਰੜਾਈ ਵਾਲਾ ਹਿਸਾਬ ਲਿਆ ਜਾਵੇਗਾ ਅਤੇ ਉਨ੍ਹਾਂ ਦਾ ਟਿਕਾਣਾ ਨਰਕ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।
13:19أَفَمَن يَعۡلَمُ أَنَّمَآ أُنزِلَ إِلَيۡكَ مِن رَّبِّكَ ٱلۡحَقُّ كَمَنۡ هُوَ أَعۡمَىٰٓۚ إِنَّمَا يَتَذَكَّرُ أُوْلُواْ ٱلۡأَلۡبَٰبِ ﴿19﴾۞أَفَمَن يَعۡلَمُ أَنَّمَآ أُنزِلَ إِلَيۡكَ مِن رَّبِّكَ ٱلۡحَقُّ كَمَنۡ هُوَ أَعۡمَىٰٓۚ إِنَّمَا يَتَذَكَّرُ أُوْلُواْ ٱلۡأَلۡبَٰبِ
Transliteration: Afaman yaAAlamu annama onzila ilayka min rabbika alhaqqu kaman huwa aAAma innama yatathakkaru oloo alalbabi
Translation: (ਹੇ ਨਬੀ!) ਉਹ ਵਿਅਕਤੀ ਜਿਹੜਾ ਇਹ ਗਿਆਨ ਰੱਖਦਾ ਹੈ ਕਿ ਤੁਹਾਡੇ ਰੱਬ ਨੇ ਜੋ ਵੀ ਤੁਹਾਡੇ ’ਤੇ (.ਕੁਰਆਨ) ਉਤਾਰਿਆ ਹੈ ਉਹੀਓ ਹੱਕ ਹੈ, ਕੀ ਉਹ ਵਿਅਕਤੀ ਅੰਨ੍ਹਿਆਂ ਵਾਂਗ ਹੋ ਸਕਦਾ ਹੈ ? ਸਿੱਖਿਆ ਤਾਂ ਉਹੀਓ ਪ੍ਰਾਪਤ ਕਰ ਸਕਦੇ ਹਨ ਜਿਹੜੇ ਸੂਝ-ਬੂਝ ਵਾਲੇ ਹਨ।
13:20ٱلَّذِينَ يُوفُونَ بِعَهۡدِ ٱللَّهِ وَلَا يَنقُضُونَ ٱلۡمِيثَٰقَ ﴿20﴾ٱلَّذِينَ يُوفُونَ بِعَهۡدِ ٱللَّهِ وَلَا يَنقُضُونَ ٱلۡمِيثَٰقَ
Transliteration: Allatheena yoofoona biAAahdi Allahi wala yanqudoona almeethaqa
Translation: ਉਹ (ਲੋਕ ਸੂਝਵਾਨ ਹਨ) ਜਿਹੜੇ ਅੱਲਾਹ ਨੂੰ ਦਿੱਤੇ ਵਚਨਾਂ ਨੂੰ ਪੂਰਾ ਕਰਦੇ ਹਨ ਅਤੇ ਪੱਕੇ ਵਾਅਦਿਆਂ ਨੂੰ ਤੋੜਦੇ ਨਹੀਂ।
13:21وَٱلَّذِينَ يَصِلُونَ مَآ أَمَرَ ٱللَّهُ بِهِۦٓ أَن يُوصَلَ وَيَخۡشَوۡنَ رَبَّهُمۡ وَيَخَافُونَ سُوٓءَ ٱلۡحِسَابِ ﴿21﴾وَٱلَّذِينَ يَصِلُونَ مَآ أَمَرَ ٱللَّهُ بِهِۦٓ أَن يُوصَلَ وَيَخۡشَوۡنَ رَبَّهُمۡ وَيَخَافُونَ سُوٓءَ ٱلۡحِسَابِ
Transliteration: Waallatheena yasiloona ma amara Allahu bihi an yoosala wayakhshawna rabbahum wayakhafoona sooa alhisabi
Translation: ਅਤੇ ਜਿਨ੍ਹਾਂ ਸੰਬੰਧਾਂ ਨੂੰ ਅੱਲਾਹ ਨੇ ਜੋੜਨ ਦਾ ਹੁਕਮ ਦਿੱਤਾ ਹੈ ਉਹਨਾਂ (ਰਿਸ਼ਤਿਆਂ) ਨੂੰ ਉਹ ਜੋੜੀਂ ਰੱਖਦੇ ਹਨ, ਉਹ ਆਪਣੇ ਪਾਲਣਹਾਰ ਤੋਂ ਡਰਦੇ ਹਨ ਅਤੇ (ਕਿਆਮਤ ਦਿਹਾੜੇ) ਕਰੜਾਈ ਵਾਲੀ ਪੁੱਛ-ਗਿੱਛ ਦਾ ਭੈਅ ਵੀ ਰੱਖਦੇ ਹਨ।
13:22وَٱلَّذِينَ صَبَرُواْ ٱبۡتِغَآءَ وَجۡهِ رَبِّهِمۡ وَأَقَامُواْ ٱلصَّلَوٰةَ وَأَنفَقُواْ مِمَّا رَزَقۡنَٰهُمۡ سِرّٗا وَعَلَانِيَةٗ وَيَدۡرَءُونَ بِٱلۡحَسَنَةِ ٱلسَّيِّئَةَ أُوْلَـٰٓئِكَ لَهُمۡ عُقۡبَى ٱلدَّارِ ﴿22﴾وَٱلَّذِينَ صَبَرُواْ ٱبۡتِغَآءَ وَجۡهِ رَبِّهِمۡ وَأَقَامُواْ ٱلصَّلَوٰةَ وَأَنفَقُواْ مِمَّا رَزَقۡنَٰهُمۡ سِرّٗا وَعَلَانِيَةٗ وَيَدۡرَءُونَ بِٱلۡحَسَنَةِ ٱلسَّيِّئَةَ أُوْلَـٰٓئِكَ لَهُمۡ عُقۡبَى ٱلدَّارِ
Transliteration: Waallatheena sabaroo ibtighaa wajhi rabbihim waaqamoo alssalata waanfaqoo mimma razaqnahum sirran waAAalaniyatan wayadraoona bialhasanati alssayyiata olaika lahum AAuqba alddari
Translation: ਜੋ ਆਪਣੇ ਰੱਬ ਦੀ ਰਜ਼ਾ ਪ੍ਰਾਪਤ ਕਰਨ ਲਈ ਸਬਰ ਤੋਂ ਕੰਮ ਲੈਂਦੇ ਹਨ, ਨਮਾਜ਼ਾਂ ਨੂੰ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ ਦੌਲਤ) ਦੇ ਰੱਖਿਆ ਹੈ ਉਸ ਨੂੰ ਗੁਪਤ ਰੂਪ ਵਿਚ ਵੀ ਤੇ ਖੁੱਲ੍ਹੇ-ਆਮ ਵੀ ਖ਼ਰਚ ਕਰਦੇ ਹਨ ਅਤੇ ਬੁਰਾਈ ਨੂੰ ਚੰਗਿਆਈ ਨਾਲ ਪਰਾਂ ਕਰਦੇ ਹਨ, ਉਹਨਾਂ ਸੂਝਵਾਨ ਲੋਕਾਂ ਲਈ ਹੀ ਪਰਲੋਕ ਦਾ ਵਧੀਆ ਘਰ ਹੈ।
13:23جَنَّـٰتُ عَدۡنٖ يَدۡخُلُونَهَا وَمَن صَلَحَ مِنۡ ءَابَآئِهِمۡ وَأَزۡوَٰجِهِمۡ وَذُرِّيَّـٰتِهِمۡۖ وَٱلۡمَلَـٰٓئِكَةُ يَدۡخُلُونَ عَلَيۡهِم مِّن كُلِّ بَابٖ ﴿23﴾جَنَّـٰتُ عَدۡنٖ يَدۡخُلُونَهَا وَمَن صَلَحَ مِنۡ ءَابَآئِهِمۡ وَأَزۡوَٰجِهِمۡ وَذُرِّيَّـٰتِهِمۡۖ وَٱلۡمَلَـٰٓئِكَةُ يَدۡخُلُونَ عَلَيۡهِم مِّن كُلِّ بَابٖ
Transliteration: Jannatu AAadnin yadkhuloonaha waman salaha min abaihim waazwajihim wathurriyyatihim waalmalaikatu yadkhuloona AAalayhim min kulli babin
Translation: ਉਹਨਾਂ ਲਈ ਉਹ ਸਦੀਵੀ ਬਾਗ਼ ਹਨ, ਜਿਨ੍ਹਾਂ ਵਿਚ ਉਹ ਆਪ ਵੀ ਪ੍ਰਵੇਸ਼ ਕਰਨਗੇ ਅਤੇ ਉਹਨਾਂ ਦੇ ਪਿਓ, ਦਾਦੇ, ਉਹਨਾਂ ਦੀਆਂ ਪਤਨੀਆਂ ਤੇ ਉਹਨਾਂ ਦੀ ਸੰਤਾਨ ਵਿੱਚੋਂ ਜਿਹੜੇ ਨੇਕ ਹੋਣਗੇ ਉਹ ਸਭ ਪ੍ਰਵੇਸ਼ ਕਰਨਗੇ ਤੇ ਫ਼ਰਿਸ਼ਤੇ (ਜੰਨਤ) ਦੇ ਹਰ ਬੂਹੇ ਤੋਂ (ਸੁਵਾਗਤ ਲਈ) ਉਹਨਾਂ ਕੋਲ ਆਉਣਗੇ।
13:24سَلَٰمٌ عَلَيۡكُم بِمَا صَبَرۡتُمۡۚ فَنِعۡمَ عُقۡبَى ٱلدَّارِ ﴿24﴾سَلَٰمٌ عَلَيۡكُم بِمَا صَبَرۡتُمۡۚ فَنِعۡمَ عُقۡبَى ٱلدَّارِ
Transliteration: Salamun AAalaykum bima sabartum faniAAma AAuqba alddari
Translation: (ਉਹ ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ’ਤੇ ਸਲਾਮਤੀ ਹੋਵੇ, ਇਸ ਲਈ ਕਿ ਤੁਸੀਂ (ਸੰਸਾਰ ਵਿਚ) ਸਬਰ ਤੋਂ ਕੰਮ ਲਿਆ। ਸੋ (ਇਸ ਕਾਰਨ) ਤੁਹਾਡੇ ਲਈ ਬਹੁਤ ਹੀ ਸੋਹਣਾ ਆਖ਼ਿਰਤ ਦਾ ਘਰ ਹੈ।
13:25وَٱلَّذِينَ يَنقُضُونَ عَهۡدَ ٱللَّهِ مِنۢ بَعۡدِ مِيثَٰقِهِۦ وَيَقۡطَعُونَ مَآ أَمَرَ ٱللَّهُ بِهِۦٓ أَن يُوصَلَ وَيُفۡسِدُونَ فِي ٱلۡأَرۡضِ أُوْلَـٰٓئِكَ لَهُمُ ٱللَّعۡنَةُ وَلَهُمۡ سُوٓءُ ٱلدَّارِ ﴿25﴾وَٱلَّذِينَ يَنقُضُونَ عَهۡدَ ٱللَّهِ مِنۢ بَعۡدِ مِيثَٰقِهِۦ وَيَقۡطَعُونَ مَآ أَمَرَ ٱللَّهُ بِهِۦٓ أَن يُوصَلَ وَيُفۡسِدُونَ فِي ٱلۡأَرۡضِ أُوْلَـٰٓئِكَ لَهُمُ ٱللَّعۡنَةُ وَلَهُمۡ سُوٓءُ ٱلدَّارِ
Transliteration: Waallatheena yanqudoona AAahda Allahi min baAAdi meethaqihi wayaqtaAAoona ma amara Allahu bihi an yoosala wayufsidoona fee alardi olaika lahumu allaAAnatu walahum sooo alddari
Translation: ਜਿਹੜੇ ਲੋਕੀ ਅੱਲਾਹ ਨਾਲ ਕੀਤੇ ਹੋਏ ਪੱਕੇ ਵਚਨਾਂ ਨੂੰ ਤੋੜ ਦਿੰਦੇ ਹਨ ਅਤੇ ਜਿਨ੍ਹਾਂ ਸੰਬੰਧਾਂ ਨੂੰ ਜੋੜਨ ਲਈ ਅੱਲਾਹ ਨੇ ਹੁਕਮ ਦਿੱਤਾ ਹੈ ਉਸ ਨੂੰ ਤੋੜਦੇ ਹਨ ਅਤੇ ਧਰਤੀ ਉੱਤੇ ਫ਼ਸਾਦ ਫੈਲਾਉਂਦੇ ਹਨ,[5] ਉਹਨਾਂ ਲਈ ਲਾਅਨਤਾਂ ਹਨ ਅਤੇ ਉਹਨਾਂ ਲਈ ਪਰਲੋਕ ਵਿਚ ਵੱਡਾ ਭੈੜਾ ਟਿਕਾਣਾ ਹੈ।
13:26ٱللَّهُ يَبۡسُطُ ٱلرِّزۡقَ لِمَن يَشَآءُ وَيَقۡدِرُۚ وَفَرِحُواْ بِٱلۡحَيَوٰةِ ٱلدُّنۡيَا وَمَا ٱلۡحَيَوٰةُ ٱلدُّنۡيَا فِي ٱلۡأٓخِرَةِ إِلَّا مَتَٰعٞ ﴿26﴾ٱللَّهُ يَبۡسُطُ ٱلرِّزۡقَ لِمَن يَشَآءُ وَيَقۡدِرُۚ وَفَرِحُواْ بِٱلۡحَيَوٰةِ ٱلدُّنۡيَا وَمَا ٱلۡحَيَوٰةُ ٱلدُّنۡيَا فِي ٱلۡأٓخِرَةِ إِلَّا مَتَٰعٞ
Transliteration: Allahu yabsutu alrrizqa liman yashao wayaqdiru wafarihoo bialhayati alddunya wama alhayatu alddunya fee alakhirati illa mataAAun
Translation: ਅੱਲਾਹ ਜਿਸ ਨੂੰ ਚਾਹੁੰਦਾ ਹੈ ਖੁੱਲ੍ਹਾ-ਡੁੱਲ੍ਹਾ ਤੇ ਜਿਸ ਨੂੰਚਾਹੁੰਦਾ ਹੈ ਗਿਣਵਾਂ ਮਿਣਵਾਂ ਰਿਜ਼ਕ ਦਿੰਦਾ ਹੈ। ਇਹ (ਕਾਫ਼ਿਰ) ਲੋਕ ਤਾਂ ਸੰਸਾਰਿਕ ਜੀਵਨ ’ਤੇ ਹੀ ਖ਼ੁਸ਼ ਹਨ ਜਦੋਂ ਕਿ ਇਹ ਸੰਸਾਰ ਜੀਵਨ ਆਖ਼ਿਰਤ (ਪਰਲੋਕ) ਦੇ ਮੁਕਾਬਲੇ ਵਿਚ ਇਕ ਨਾ-ਮਾਤਰ ਚੀਜ਼ ਹੈ।
13:27وَيَقُولُ ٱلَّذِينَ كَفَرُواْ لَوۡلَآ أُنزِلَ عَلَيۡهِ ءَايَةٞ مِّن رَّبِّهِۦۚ قُلۡ إِنَّ ٱللَّهَ يُضِلُّ مَن يَشَآءُ وَيَهۡدِيٓ إِلَيۡهِ مَنۡ أَنَابَ ﴿27﴾وَيَقُولُ ٱلَّذِينَ كَفَرُواْ لَوۡلَآ أُنزِلَ عَلَيۡهِ ءَايَةٞ مِّن رَّبِّهِۦۚ قُلۡ إِنَّ ٱللَّهَ يُضِلُّ مَن يَشَآءُ وَيَهۡدِيٓ إِلَيۡهِ مَنۡ أَنَابَ
Transliteration: Wayaqoolu allatheena kafaroo lawla onzila AAalayhi ayatun min rabbihi qul inna Allaha yudillu man yashao wayahdee ilayhi man anaba
Translation: ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਦੇ ਰੱਬ ਵੱਲੋਂ ਕੋਈ ਨਿਸ਼ਾਨੀ (ਨਬੀ ਹੋਣ ਦੀ) ਕਿਉਂ ਨਹੀਂ ਉਤਾਰੀ ਗਈ? (ਹੇ ਨਬੀ! ਕਾਫ਼ਿਰਾਂ ਨੂੰ) ਆਖੋ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਹੜਾ ਉਸ ਵੱਲ ਪਰਤ ਆਉਂਦਾ ਹੈ, ਉਸ ਨੂੰ ਸਿੱਧੀ ਰਾਹ ਦਰਸਾਉਂਦਾ ਹੈ।
13:28ٱلَّذِينَ ءَامَنُواْ وَتَطۡمَئِنُّ قُلُوبُهُم بِذِكۡرِ ٱللَّهِۗ أَلَا بِذِكۡرِ ٱللَّهِ تَطۡمَئِنُّ ٱلۡقُلُوبُ ﴿28﴾ٱلَّذِينَ ءَامَنُواْ وَتَطۡمَئِنُّ قُلُوبُهُم بِذِكۡرِ ٱللَّهِۗ أَلَا بِذِكۡرِ ٱللَّهِ تَطۡمَئِنُّ ٱلۡقُلُوبُ
Transliteration: Allatheena amanoo watatmainnu quloobuhum bithikri Allahi ala bithikri Allahi tatmainnu alquloobu
Translation: ਜਿਹੜੇ ਲੋਕੀ ਈਮਾਨ ਲਿਆਏ ਉਹਨਾਂ ਦੇ ਹਿਰਦਿਆਂ ਨੂੰ ਅੱਲਾਹ ਦੇ ਸਿਮਰਨ ਨਾਲ ਹੀ ਸ਼ਾਂਤੀ ਪ੍ਰਾਪਤ ਹੁੰਦੀ ਹੈ। (ਹੇ ਲੋਕੋ!) ਚੇਤੇ ਰੱਖੋ ਕਿ ਅੱਲਾਹ ਦਾ ਸਿਮਰਨ ਕਰਨ ਨਾਲ ਹੀ ਮਨਾਂ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ।[6]
13:29ٱلَّذِينَ ءَامَنُواْ وَعَمِلُواْ ٱلصَّـٰلِحَٰتِ طُوبَىٰ لَهُمۡ وَحُسۡنُ مَـَٔابٖ ﴿29﴾ٱلَّذِينَ ءَامَنُواْ وَعَمِلُواْ ٱلصَّـٰلِحَٰتِ طُوبَىٰ لَهُمۡ وَحُسۡنُ مَـَٔابٖ
Transliteration: Allatheena amanoo waAAamiloo alssalihati tooba lahum wahusnu maabin
Translation: ਜਿਹੜੇ ਲੋਕ ਈਮਾਨ ਲਿਆਏ ਅਤੇ (ਉਹਨਾਂ ਨੇ) ਨੇਕ ਕੰਮ ਵੀ ਕੀਤੇ ਉਹਨਾਂ ਲਈ ਭਲਾਈ ਹੀ ਭਲਾਈ ਹੈ ਅਤੇ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ (ਜੰਨਤ) ਹੈ।
13:30كَذَٰلِكَ أَرۡسَلۡنَٰكَ فِيٓ أُمَّةٖ قَدۡ خَلَتۡ مِن قَبۡلِهَآ أُمَمٞ لِّتَتۡلُوَاْ عَلَيۡهِمُ ٱلَّذِيٓ أَوۡحَيۡنَآ إِلَيۡكَ وَهُمۡ يَكۡفُرُونَ بِٱلرَّحۡمَٰنِۚ قُلۡ هُوَ رَبِّي لَآ إِلَٰهَ إِلَّا هُوَ عَلَيۡهِ تَوَكَّلۡتُ وَإِلَيۡهِ مَتَابِ ﴿30﴾كَذَٰلِكَ أَرۡسَلۡنَٰكَ فِيٓ أُمَّةٖ قَدۡ خَلَتۡ مِن قَبۡلِهَآ أُمَمٞ لِّتَتۡلُوَاْ عَلَيۡهِمُ ٱلَّذِيٓ أَوۡحَيۡنَآ إِلَيۡكَ وَهُمۡ يَكۡفُرُونَ بِٱلرَّحۡمَٰنِۚ قُلۡ هُوَ رَبِّي لَآ إِلَٰهَ إِلَّا هُوَ عَلَيۡهِ تَوَكَّلۡتُ وَإِلَيۡهِ مَتَابِ
Transliteration: Kathalika arsalnaka fee ommatin qad khalat min qabliha omamun litatluwa AAalayhimu allathee awhayna ilayka wahum yakfuroona bialrrahmani qul huwa rabbee la ilaha illa huwa AAalayhi tawakkaltu wailayhi matabi
Translation: (ਜਿਵੇਂ ਪਹਿਲਾਂ ਰਸੂਲ ਭੇਜੇ ਸਨ। ਉਸੇ ਤਰ੍ਹਾਂ ਅਸੀਂ (ਹੇ ਮੁਹੰਮਦ ਸ:!) ਤੁਹਾਨੂੰ ਵੀ ਇਕ ਅਜਿਹੀ ਉੱਮਤ ਵਿਚ ਰਸੂਲ ਬਣਾ ਕੇ ਭੇਜਿਆ ਹੈ ਜਿਸ ਤੋਂ ਪਹਿਲਾਂ ਬਥੇਰੀਆਂ ਉੱਮਤਾਂ ਬੀਤ ਚੁੱਕੀਆਂ ਹਨ, ਤਾਂ ਜੋ ਤੁਸੀਂ ਵੀ ਇਹਨਾਂ ਨੂੰ ਉਹ (ਸੰਦੇਸ਼) ਸੁਣਾਓ ਜਿਹੜੀ ਵਹੀ ਅਸੀਂ ਤੁਹਾਡੇ ਵੱਲ ਘੱਲੀ ਹੈ। ਉਹ ਰਹਿਮਾਨ (ਭਾਵ ਅੱਲਾਹ) ਦਾ ਇਨਕਾਰ ਕਰਦੇ ਹਨ। (ਹੇ ਨਬੀ!) ਤੁਸੀਂ ਆਖ ਦਿਓ ਕਿ ਉਹੀਓ (ਰਹਿਮਾਨ) ਮੇਰਾ ਰੱਬ ਹੈ, ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਸੇ ’ਤੇ ਮੇਰਾ (ਅਟੁੱਟ) ਵਿਸ਼ਵਾਸ ਹੈ ਅਤੇ ਮੇਰਾ ਪਰਤਣਾ ਵੀ ਉਸੇ ਵੱਲ ਹੈ।
13:31وَلَوۡ أَنَّ قُرۡءَانٗا سُيِّرَتۡ بِهِ ٱلۡجِبَالُ أَوۡ قُطِّعَتۡ بِهِ ٱلۡأَرۡضُ أَوۡ كُلِّمَ بِهِ ٱلۡمَوۡتَىٰۗ بَل لِّلَّهِ ٱلۡأَمۡرُ جَمِيعًاۗ أَفَلَمۡ يَاْيۡـَٔسِ ٱلَّذِينَ ءَامَنُوٓاْ أَن لَّوۡ يَشَآءُ ٱللَّهُ لَهَدَى ٱلنَّاسَ جَمِيعٗاۗ وَلَا يَزَالُ ٱلَّذِينَ كَفَرُواْ تُصِيبُهُم بِمَا صَنَعُواْ قَارِعَةٌ أَوۡ تَحُلُّ قَرِيبٗا مِّن دَارِهِمۡ حَتَّىٰ يَأۡتِيَ وَعۡدُ ٱللَّهِۚ إِنَّ ٱللَّهَ لَا يُخۡلِفُ ٱلۡمِيعَادَ ﴿31﴾وَلَوۡ أَنَّ قُرۡءَانٗا سُيِّرَتۡ بِهِ ٱلۡجِبَالُ أَوۡ قُطِّعَتۡ بِهِ ٱلۡأَرۡضُ أَوۡ كُلِّمَ بِهِ ٱلۡمَوۡتَىٰۗ بَل لِّلَّهِ ٱلۡأَمۡرُ جَمِيعًاۗ أَفَلَمۡ يَاْيۡـَٔسِ ٱلَّذِينَ ءَامَنُوٓاْ أَن لَّوۡ يَشَآءُ ٱللَّهُ لَهَدَى ٱلنَّاسَ جَمِيعٗاۗ وَلَا يَزَالُ ٱلَّذِينَ كَفَرُواْ تُصِيبُهُم بِمَا صَنَعُواْ قَارِعَةٌ أَوۡ تَحُلُّ قَرِيبٗا مِّن دَارِهِمۡ حَتَّىٰ يَأۡتِيَ وَعۡدُ ٱللَّهِۚ إِنَّ ٱللَّهَ لَا يُخۡلِفُ ٱلۡمِيعَادَ
Transliteration: Walaw anna quranan suyyirat bihi aljibalu aw quttiAAat bihi alardu aw kullima bihi almawta bal lillahi alamru jameeAAan afalam yayasi allatheena amanoo an law yashao Allahu lahada alnnasa jameeAAan wala yazalu allatheena kafaroo tuseebuhum bima sanaAAoo qariAAatun aw tahullu qareeban min darihim hatta yatiya waAAdu Allahi inna Allaha la yukhlifu almeeAAada
Translation: ਜੇ ਭਲਾਂ ਕੋਈ ਅਜਿਹਾ਼ਕੁਰਆਨ ਹੁੰਦਾ ਜਿਸ ਦੁਆਰਾ ਪਹਾੜ ਤੋਰੇ ਜਾਂਦੇ ਜਾਂ ਧਰਤੀ ਦੇ ਟੋਟੇ-ਟੋਟੇ ਕਰ ਦਿੱਤੇ ਜਾਂਦੇ ਜਾਂ ਮੁਰਦਿਆਂ ਨਾਲ ਗੱਲਾਂ ਕਰਵਾਈਆਂ ਜਾਂਦੀਆਂ (ਤਾਂ ਵੀ ਇਹ ਲੋਕ ਈਮਾਨ ਨਾ ਲਿਆਂਦੇ) ਸਗੋਂ (ਇਮਾਨ ਲਿਆਉਣ ਜਾਂ ਨਾ ਲਿਆਉਣ ਦਾ) ਸਾਰਾ ਅਧਿਕਾਰ ਹੀ ਅੱਲਾਹ ਦੇ ਹੱਥ ਵਿਚ ਹੈ। ਕੀ ਈਮਾਨ ਵਾਲਿਆਂ ਦਾ ਇਸ ਗੱਲ ’ਤੇ ਦਿਲ ਨਹੀਂ ਠੁਕਦਾ ਕਿ ਜੇ ਅੱਲਾਹ ਚਾਹੁੰਦਾ ਤਾਂ ਸਾਰੇ ਲੋਕਾਂ ਨੂੰ (ਬਿਨਾਂ ਕਿਸੇ ਪ੍ਰਕਾਰ ਦਾ ਚਮਤਕਾਰ ਵਿਖਾਏ) ਸਿੱਧੇ ਰਾਹ ਪਾ ਦਿੰਦਾ? ਕਾਫ਼ਿਰਾਂ ਨੂੰ ਤਾਂ ਉਹਨਾਂ ਦੀਆਂ ਕਰਤੂਤਾਂ ਕਾਰਨ ਕੋਈ ਨਾ ਕੋਈ ਬਿਪਤਾ ਪਈ ਹੀ ਰਹੇਗੀ ਜਾਂ ਉਹਨਾਂ ਦੇ ਘਰਾਂ ਦੇ ਨੇੜੇ-ਤੇੜੇ (ਕੋਈ ਮੁਸੀਬਤ) ਉੱਤਰਦੀ ਰਹੇਗੀ। ਇੱਥੋਂ ਤਕ ਕਿ ਅੱਲਾਹ ਦਾ ਵਾਅਦਾ (ਮੋਮਿਨਾਂ ਦੀ ਸਫ਼ਲਤਾ ਦਾ ਜਾਂ ਕਿਆਮਤ ਦਿਹਾੜੇ ਦਾ) ਪੂਰਾ ਹੋ ਜਾਵੇ। ਅੱਲਾਹ ਆਪਣੇ ਵਚਨਾਂ ਵਿਰੱਧ ਕੁੱਝ ਨਹੀਂ ਕਰਦਾ।
13:32وَلَقَدِ ٱسۡتُهۡزِئَ بِرُسُلٖ مِّن قَبۡلِكَ فَأَمۡلَيۡتُ لِلَّذِينَ كَفَرُواْ ثُمَّ أَخَذۡتُهُمۡۖ فَكَيۡفَ كَانَ عِقَابِ ﴿32﴾وَلَقَدِ ٱسۡتُهۡزِئَ بِرُسُلٖ مِّن قَبۡلِكَ فَأَمۡلَيۡتُ لِلَّذِينَ كَفَرُواْ ثُمَّ أَخَذۡتُهُمۡۖ فَكَيۡفَ كَانَ عِقَابِ
Transliteration: Walaqadi istuhzia birusulin min qablika faamlaytu lillatheena kafaroo thumma akhathtuhum fakayfa kana AAiqabi
Translation: (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਦਾ ਮਖੌਲ ਉਡਾਇਆ ਜਾਂਦਾ ਰਿਹਾ ਹੈ ਪਰ ਅੱਲਾਹ ਨੇ ਕਾਫ਼ਿਰਾਂ ਨੂੰ ਢਿੱਲ ਦੇ ਛੱਡੀ ਸੀ, ਅੰਤ ਉਹਨਾਂ ਨੂੰ ਨੱਪ ਲਿਆ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿੰਨਾ ਕਰੜਾ ਸੀ।
13:33أَفَمَنۡ هُوَ قَآئِمٌ عَلَىٰ كُلِّ نَفۡسِۭ بِمَا كَسَبَتۡۗ وَجَعَلُواْ لِلَّهِ شُرَكَآءَ قُلۡ سَمُّوهُمۡۚ أَمۡ تُنَبِّـُٔونَهُۥ بِمَا لَا يَعۡلَمُ فِي ٱلۡأَرۡضِ أَم بِظَٰهِرٖ مِّنَ ٱلۡقَوۡلِۗ بَلۡ زُيِّنَ لِلَّذِينَ كَفَرُواْ مَكۡرُهُمۡ وَصُدُّواْ عَنِ ٱلسَّبِيلِۗ وَمَن يُضۡلِلِ ٱللَّهُ فَمَا لَهُۥ مِنۡ هَادٖ ﴿33﴾أَفَمَنۡ هُوَ قَآئِمٌ عَلَىٰ كُلِّ نَفۡسِۭ بِمَا كَسَبَتۡۗ وَجَعَلُواْ لِلَّهِ شُرَكَآءَ قُلۡ سَمُّوهُمۡۚ أَمۡ تُنَبِّـُٔونَهُۥ بِمَا لَا يَعۡلَمُ فِي ٱلۡأَرۡضِ أَم بِظَٰهِرٖ مِّنَ ٱلۡقَوۡلِۗ بَلۡ زُيِّنَ لِلَّذِينَ كَفَرُواْ مَكۡرُهُمۡ وَصُدُّواْ عَنِ ٱلسَّبِيلِۗ وَمَن يُضۡلِلِ ٱللَّهُ فَمَا لَهُۥ مِنۡ هَادٖ
Transliteration: Afaman huwa qaimun AAala kulli nafsin bima kasabat wajaAAaloo lillahi shurakaa qul sammoohum am tunabbioonahu bima la yaAAlamu fee alardi am bithahirin mina alqawli bal zuyyina lillatheena kafaroo makruhum wasuddoo AAani alssabeeli waman yudlili Allahu fama lahu min hadin
Translation: ਭਲਾਂ ਉਹ ਅੱਲਾਹ, ਜਿਹੜਾ ਹਰੇਕ ਜੀਵ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਜਿਹੜੇ ਲੋਕਾਂ ਨੇ ਅੱਲਾਹ ਦੇ ਸ਼ਰੀਕ ਬਣਾਏ ਹੋਏ ਹਨ, (ਕੀ ਉਹ ਅੱਲਾਹ ਦੇ ਬਰਾਬਰ ਹੋ ਸਕਦੇ ਹਨ? ) (ਹੇ ਨਬੀ!) ਕਹਿ ਦਿਓ ਕਿ ਉਹਨਾਂ ਦੇ ਨਾਂ ਤਾਂ ਲਵੋ? ਕੀ ਤੁਸੀਂ ਅੱਲਾਹ ਨੂੰ ਉਹ ਗੱਲਾਂ ਦੱਸ ਰਹੇ ਹੋ, ਜਿਸ ਨੂੰ ਉਹ ਆਪਣੀ ਧਰਤੀ ’ਤੇ ਨਹੀਂ ਜਾਣਦਾ? ਸਗੋਂ ਝੂਠੇ ਗੁਮਾਨਾਂ ’ਤੇ ਹੀ ਤੁਸੀਂ ਅੱਲਾਹ ਦਾ ਸ਼ਰੀਕ ਬਣਾਉਂਦੇ ਹੋ। ਅਸਲ ਗੱਲ ਇਹ ਹੈ ਕਿ ਕੁਫ਼ਰ ਕਰਨ ਵਾਲਿਆਂ ਲਈ ਉਹਨਾਂ ਦੀਆਂ ਚਾਲਬਾਜ਼ੀਆਂ ਨੂੰ (ਉਹਨਾਂ ਦੀਆਂ ਕਰਤੂਤਾਂ ਨੂੰ) ਸਜਾ-ਸੰਵਾਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਗਿਆ। ਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਉਸ ਨੂੰ ਸਿੱਧੇ ਰਾਹ ਪਾਉਣ ਵਾਲਾਂ ਕੋਈ ਵੀ ਨਹੀਂ।
13:34لَّهُمۡ عَذَابٞ فِي ٱلۡحَيَوٰةِ ٱلدُّنۡيَاۖ وَلَعَذَابُ ٱلۡأٓخِرَةِ أَشَقُّۖ وَمَا لَهُم مِّنَ ٱللَّهِ مِن وَاقٖ ﴿34﴾لَّهُمۡ عَذَابٞ فِي ٱلۡحَيَوٰةِ ٱلدُّنۡيَاۖ وَلَعَذَابُ ٱلۡأٓخِرَةِ أَشَقُّۖ وَمَا لَهُم مِّنَ ٱللَّهِ مِن وَاقٖ
Transliteration: Lahum AAathabun fee alhayati alddunya walaAAathabu alakhirati ashaqqu wama lahum mina Allahi min waqin
Translation: ਇਹਨਾਂ ਕਾਫ਼ਿਰਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਜ਼ਾਬ ਹੈ ਅਤੇ ਆਖ਼ਿਰਤ (ਪਰਲੋਕ) ਦਾ ਅਜ਼ਾਬ ਤਾਂ ਬਹੁਤ ਹੀ ਕਰੜਾ ਹੈ। ਇਹਨਾਂ ਨੂੰ ਅੱਲਾਹ ਦੇ ਗ਼ਜ਼ਬ (ਗੁੱਸੇ) ਤੋਂ ਬਚਾਉਣ ਵਾਲਾ ਕੋਈ ਵੀ ਨਹੀਂ।
13:35مَّثَلُ ٱلۡجَنَّةِ ٱلَّتِي وُعِدَ ٱلۡمُتَّقُونَۖ تَجۡرِي مِن تَحۡتِهَا ٱلۡأَنۡهَٰرُۖ أُكُلُهَا دَآئِمٞ وَظِلُّهَاۚ تِلۡكَ عُقۡبَى ٱلَّذِينَ ٱتَّقَواْۚ وَّعُقۡبَى ٱلۡكَٰفِرِينَ ٱلنَّارُ ﴿35﴾۞مَّثَلُ ٱلۡجَنَّةِ ٱلَّتِي وُعِدَ ٱلۡمُتَّقُونَۖ تَجۡرِي مِن تَحۡتِهَا ٱلۡأَنۡهَٰرُۖ أُكُلُهَا دَآئِمٞ وَظِلُّهَاۚ تِلۡكَ عُقۡبَى ٱلَّذِينَ ٱتَّقَواْۚ وَّعُقۡبَى ٱلۡكَٰفِرِينَ ٱلنَّارُ
Transliteration: Mathalu aljannati allatee wuAAida almuttaqoona tajree min tahtiha alanharu okuluha daimun wathilluha tilka AAuqba allatheena ittaqaw waAAuqba alkafireena alnnaru
Translation: ਉਸ ਸਵਰਗ ਦੀ ਵਿਸ਼ੇਸ਼ਤਾ, ਜਿਸ ਦਾ ਵਚਨ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲੇ ਲੋਕਾਂ ਨਾਲ ਕੀਤਾ ਗਿਆ ਹੈ, ਇਹ ਹੈ ਕਿ ਉਸ ਦੇ ਹੇਠ ਨਹਿਰਾਂ ਵਗਦੀਆਂ ਹਨ ਉਸ ਦੇ ਫਲ ਸਦਾ ਲਈ ਹਨ (ਭਾਵ ਮੋਸਮੀ ਨਹੀਂ) ਅਤੇ ਉਹਨਾਂ ਦਾ ਪਰਛਾਵਾਂ ਅਮੁੱਕ ਹੈ। ਇਹ ਹੈ ਅੰਤ ਪਰਹੇਜ਼ਗਾਰਾਂ ਦਾ ਅਤੇ ਕਾਫ਼ਿਰਾਂ ਦਾ ਅੰਤ ਨਰਕ ਦੀ ਅੱਗ ਹੈ।
13:36وَٱلَّذِينَ ءَاتَيۡنَٰهُمُ ٱلۡكِتَٰبَ يَفۡرَحُونَ بِمَآ أُنزِلَ إِلَيۡكَۖ وَمِنَ ٱلۡأَحۡزَابِ مَن يُنكِرُ بَعۡضَهُۥۚ قُلۡ إِنَّمَآ أُمِرۡتُ أَنۡ أَعۡبُدَ ٱللَّهَ وَلَآ أُشۡرِكَ بِهِۦٓۚ إِلَيۡهِ أَدۡعُواْ وَإِلَيۡهِ مَـَٔابِ ﴿36﴾وَٱلَّذِينَ ءَاتَيۡنَٰهُمُ ٱلۡكِتَٰبَ يَفۡرَحُونَ بِمَآ أُنزِلَ إِلَيۡكَۖ وَمِنَ ٱلۡأَحۡزَابِ مَن يُنكِرُ بَعۡضَهُۥۚ قُلۡ إِنَّمَآ أُمِرۡتُ أَنۡ أَعۡبُدَ ٱللَّهَ وَلَآ أُشۡرِكَ بِهِۦٓۚ إِلَيۡهِ أَدۡعُواْ وَإِلَيۡهِ مَـَٔابِ
Transliteration: Waallatheena ataynahumu alkitaba yafrahoona bima onzila ilayka wamina alahzabi man yunkiru baAAdahu qul innama omirtu an aAAbuda Allaha wala oshrika bihi ilayhi adAAoo wailayhi maabi
Translation: (ਹੇ ਨਬੀ!) ਜਿਨ੍ਹਾਂ ਨੂੰ ਅਸੀਂ ਪਹਿਲਾਂ ਕਿਤਾਬ ਦਿੱਤੀ ਸੀ, ਉਹ ਇਸ ਕਿਤਾਬ (.ਕੁਰਆਨ) ਤੋਂ ਜਿਹੜੀ ਤੁਹਾਡੇ ’ਤੇ ਉਤਾਰੀ ਹੈ, ਖ਼ੁਸ਼ ਹੁੰਦੇ ਹਨ ਅਤੇ ਕੁੱਝ ਦੂਜੇ ਧੜੇ .ਕੁਰਆਨ ਦੀਆਂ ਕੁੱਝ ਗੱਲਾਂ ਤੋਂ ਇਨਕਾਰ ਕਰਦੇ ਹਨ। (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਮੈਨੂੰ ਤਾਂ ਕੇਵਲ ਇਹੋ ਹੁਕਮ ਦਿੱਤਾ ਗਿਆ ਹੈ ਕਿ ਮੈਂ ਅੱਲਾਹ ਦੀ ਇਬਾਦਤ ਕਰਾਂ ਅਤੇ ਇਸ ਦੇ ਨਾਲ ਕਿਸੇ ਨੂੰ ਸਾਂਝੀ ਨਾ ਬਣਾਵਾਂ। ਮੈਂ ਉਸੇ ਵੱਲ (ਸਭ ਨੂੰ) ਬੁਲਾਉਂਦਾ ਹੈ ਅਤੇ ਉਸੇ ਵੱਲ ਮੈਂ ਪਰਤਣਾ ਹੈ।
13:37وَكَذَٰلِكَ أَنزَلۡنَٰهُ حُكۡمًا عَرَبِيّٗاۚ وَلَئِنِ ٱتَّبَعۡتَ أَهۡوَآءَهُم بَعۡدَ مَا جَآءَكَ مِنَ ٱلۡعِلۡمِ مَا لَكَ مِنَ ٱللَّهِ مِن وَلِيّٖ وَلَا وَاقٖ ﴿37﴾وَكَذَٰلِكَ أَنزَلۡنَٰهُ حُكۡمًا عَرَبِيّٗاۚ وَلَئِنِ ٱتَّبَعۡتَ أَهۡوَآءَهُم بَعۡدَ مَا جَآءَكَ مِنَ ٱلۡعِلۡمِ مَا لَكَ مِنَ ٱللَّهِ مِن وَلِيّٖ وَلَا وَاقٖ
Transliteration: Wakathalika anzalnahu hukman AAarabiyyan walaini ittabaAAta ahwaahum baAAda ma jaaka mina alAAilmi ma laka mina Allahi min waliyyin wala waqin
Translation: ਇਸ ਪ੍ਰਕਾਰ (ਭਾਵ ਪਹਿਲੀਆਂ ਕਿਤਾਬਾਂ ਵਾਂਗ) ਅਸੀਂ ਇਸ (.ਕੁਰਆਨ) ਨੂੰ ਅਰਬੀ ਭਾਸ਼ਾ ਵਿਚ ਹੁਕਮਨਾਮਾ ਬਣਾਕੇ ਉਤਾਰਿਆ ਹੈ। (ਹੇ ਨਬੀ!) ਜੇ ਤੁਸੀਂ ਇਸ ਦੇ ਹੁੰਦਿਆਂ ਇਹਨਾਂ (ਕਾਫ਼ਿਰਾਂ) ਦੀ ਇੱਛਾਵਾਂ ਦੀ ਪੈਰਵੀ ਕੀਤੀ, ਜਦ ਕਿ ਤੁਹਾਡੇ ਕੋਲ (ਰੱਬੀ) ਗਿਆਨ ਆ ਚੁੱਕਿਆ ਹੈ ਤਾਂ ਅੱਲਾਹ ਦੇ ਮੁਕਾਬਲੇ ਤੁਹਾਨੂੰ ਨਾ ਤਾਂ ਕੋਈ ਹਿਮਾਇਤੀ ਮਿਲੇਗਾ ਅਤੇ ਨਾ ਹੀ ਕੋਈ (ਅੱਲਾਹ ਦੀ ਸਜ਼ਾ ਤੋਂ) ਬਚਾਉਣ ਵਾਲਾ ਹੋਵੇਗਾ।
13:38وَلَقَدۡ أَرۡسَلۡنَا رُسُلٗا مِّن قَبۡلِكَ وَجَعَلۡنَا لَهُمۡ أَزۡوَٰجٗا وَذُرِّيَّةٗۚ وَمَا كَانَ لِرَسُولٍ أَن يَأۡتِيَ بِـَٔايَةٍ إِلَّا بِإِذۡنِ ٱللَّهِۗ لِكُلِّ أَجَلٖ كِتَابٞ ﴿38﴾وَلَقَدۡ أَرۡسَلۡنَا رُسُلٗا مِّن قَبۡلِكَ وَجَعَلۡنَا لَهُمۡ أَزۡوَٰجٗا وَذُرِّيَّةٗۚ وَمَا كَانَ لِرَسُولٍ أَن يَأۡتِيَ بِـَٔايَةٍ إِلَّا بِإِذۡنِ ٱللَّهِۗ لِكُلِّ أَجَلٖ كِتَابٞ
Transliteration: Walaqad arsalna rusulan min qablika wajaAAalna lahum azwajan wathurriyyatan wama kana lirasoolin an yatiya biayatin illa biithni Allahi likulli ajalin kitabun
Translation: (ਹੇ ਮੁਹੰਮਦ ਸ:!) ਬੇਸ਼ੱਕ ਅਸੀਂ ਤੁਹਾਥੋਂ ਪਹਿਲਾਂ ਵੀ ਬਥੇਰੇ ਪੈਗ਼ੰਬਰ ਭੇਜ ਚੁੱਕੇ ਹਾਂ ਅਤੇ ਅਸੀਂ ਉਹਨਾਂ ਸਭ ਨੂੰ ਬੀਵੀ ਬੱਚਿਆਂ ਵਾਲਾ ਬਣਾਇਆ ਸੀ। ਕਿਸੇ ਵੀ ਰਸੂਲ ਤੋਂ ਇਹ ਸੰਭਵ ਨਹੀਂ ਕਿ ਬਿਨਾਂ ਅੱਲਾਹ ਦੀ ਆਗਿਆ ਤੋਂ ਕੋਈ ਨਿਸ਼ਾਨੀ (ਮੁਅਜਜ਼ਾ) ਆਪ ਲਿਆ ਵਿਖਾਵੇ। ਹਰੇਕ ਵਚਨ ਦੇ ਪੂਰਾ ਹੋਣ ਦਾ ਸਮਾਂ ਲਿਿਖਆ ਹੋਇਆ ਹੈ।
13:39يَمۡحُواْ ٱللَّهُ مَا يَشَآءُ وَيُثۡبِتُۖ وَعِندَهُۥٓ أُمُّ ٱلۡكِتَٰبِ ﴿39﴾يَمۡحُواْ ٱللَّهُ مَا يَشَآءُ وَيُثۡبِتُۖ وَعِندَهُۥٓ أُمُّ ٱلۡكِتَٰبِ
Transliteration: Yamhoo Allahu ma yashao wayuthbitu waAAindahu ommu alkitabi
Translation: ਅੱਲਾਹ ਜੋ ਚਾਹੇ (ਲਿਖਿਆ ਹੋਇਆ) ਮਿਟਾ ਦਿੰਦਾ ਹੈ ਅਤੇ ਜਿਸ ਨੂੰ ਚਾਹੇ ਕਾਇਮ ਰੱਖਦਾ ਹੈ। ਮੂਲ ਕਿਤਾਬ ਤਾਂ ਉਸੇ ਕੋਲ ਹੈ।[7]
13:40وَإِن مَّا نُرِيَنَّكَ بَعۡضَ ٱلَّذِي نَعِدُهُمۡ أَوۡ نَتَوَفَّيَنَّكَ فَإِنَّمَا عَلَيۡكَ ٱلۡبَلَٰغُ وَعَلَيۡنَا ٱلۡحِسَابُ ﴿40﴾وَإِن مَّا نُرِيَنَّكَ بَعۡضَ ٱلَّذِي نَعِدُهُمۡ أَوۡ نَتَوَفَّيَنَّكَ فَإِنَّمَا عَلَيۡكَ ٱلۡبَلَٰغُ وَعَلَيۡنَا ٱلۡحِسَابُ
Transliteration: Wain ma nuriyannaka baAAda allathee naAAiduhum aw natawaffayannaka fainnama AAalayka albalaghu waAAalayna alhisabu
Translation: (ਹੇ ਨਬੀ!) ਜਿਸ (ਅਜ਼ਾਬ) ਦਾ ਵਾਅਦਾ ਅਸੀਂ ਇਹਨਾਂ (ਕਾਫ਼ਿਰਾਂ) ਨਾਲ ਕੀਤਾ ਹੋਇਆ ਹੈ, ਉਸ ਦਾ ਕੁੱਝ ਹਿੱਸਾ ਭਾਵੇਂ ਅਸੀਂ ਤੁਹਾਨੂੰ ਵਿਖਾ ਦਈਏ ਜਾਂ (ਉਸ ਤੋਂ ਪਹਿਲਾਂ ਹੀ) ਤੁਹਾਡਾ ਅਕਾਲ ਚਲਾਣਾ ਹੋ ਜਾਵੇ (ਹਰ ਹਾਲ ਵਿਚ) ਤੁਹਾਡੇ ਜ਼ਿੰਮੇ ਤਾਂ ਕੇਵਲ (ਰੱਬੀ ਪੈਗ਼ਾਮ) ਪਹੁੰਚਾਉਣਾ ਹੈ। ਹਿਸਾਬ ਲੈਣ ਦਾ ਕੰਮ ਸਾਡੇ ਜ਼ਿੰਮੇ ਹੈ।
13:41أَوَلَمۡ يَرَوۡاْ أَنَّا نَأۡتِي ٱلۡأَرۡضَ نَنقُصُهَا مِنۡ أَطۡرَافِهَاۚ وَٱللَّهُ يَحۡكُمُ لَا مُعَقِّبَ لِحُكۡمِهِۦۚ وَهُوَ سَرِيعُ ٱلۡحِسَابِ ﴿41﴾أَوَلَمۡ يَرَوۡاْ أَنَّا نَأۡتِي ٱلۡأَرۡضَ نَنقُصُهَا مِنۡ أَطۡرَافِهَاۚ وَٱللَّهُ يَحۡكُمُ لَا مُعَقِّبَ لِحُكۡمِهِۦۚ وَهُوَ سَرِيعُ ٱلۡحِسَابِ
Transliteration: Awalam yaraw anna natee alarda nanqusuha min atrafiha waAllahu yahkumu la muAAaqqiba lihukmihi wahuwa sareeAAu alhisabi
Translation: ਕੀ ਉਹ ਲੋਕ ਨਹੀਂ ਵੇਖਦੇ ਕਿ ਅਸੀਂ (ਕਾਫ਼ਿਰਾਂ ਲਈ) ਧਰਤੀ ਨੂੰ ਹਰ ਪਾਸਿਓਂ ਘਟਾਉਂਦੇ ਜਾ ਰਹੇ ਹਾਂ (ਭਾਵ ਇਸਲਾਮ ਫੈਲ ਰਿਹਾ ਹੈ) ਅੱਲਾਹ ਜੋ ਹੁਕਮ ਦਿੰਦਾ ਹੈ, ਕੋਈ ਵੀ ਉਸ ਨੂੰ ਰੱਦ ਕਰਨ ਵਾਲਾ ਨਹੀਂ। ਉਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।
13:42وَقَدۡ مَكَرَ ٱلَّذِينَ مِن قَبۡلِهِمۡ فَلِلَّهِ ٱلۡمَكۡرُ جَمِيعٗاۖ يَعۡلَمُ مَا تَكۡسِبُ كُلُّ نَفۡسٖۗ وَسَيَعۡلَمُ ٱلۡكُفَّـٰرُ لِمَنۡ عُقۡبَى ٱلدَّارِ ﴿42﴾وَقَدۡ مَكَرَ ٱلَّذِينَ مِن قَبۡلِهِمۡ فَلِلَّهِ ٱلۡمَكۡرُ جَمِيعٗاۖ يَعۡلَمُ مَا تَكۡسِبُ كُلُّ نَفۡسٖۗ وَسَيَعۡلَمُ ٱلۡكُفَّـٰرُ لِمَنۡ عُقۡبَى ٱلدَّارِ
Transliteration: Waqad makara allatheena min qablihim falillahi almakru jameeAAan yaAAlamu ma taksibu kullu nafsin wasayaAAlamu alkuffaru liman AAuqba alddari
Translation: ਇਹਨਾਂ ਇਨਕਾਰੀਆਂ ਤੋਂ ਪਹਿਲਾਂ ਵੀ ਬੀਤ ਚੁੱਕੇ ਲੋਕਾਂ ਨੇ ਆਪਣੀਆਂ ਚਾਲਬਾਜ਼ੀਆਂ (ਮੱਕਾਰੀਆਂ) ਵਿਚ ਕੋਈ ਕਸਰ ਨਹੀਂ ਛੱਡੀ ਸੀ ਪਰ ਸਾਰੀਆਂ ਕੰਮ ਆਉਣ ਵਾਲੀਆਂ ਚਾਲਾਂ ਅੱਲਾਹ ਦੀਆਂ ਹੀ ਹਨ। ਜਿਹੜਾ ਵਿਅਕਤੀ ਜੋ ਵੀ ਕਮਾਈ ਕਰ ਰਿਹਾ ਹੈ ਉਹ ਸਭ ਅੱਲਾਹ ਦੀ ਜਾਣਕਾਰੀ ਵਿਚ ਹੈ। ਕਾਫ਼ਿਰਾਂ ਨੂੰ ਹੁਣੇ ਪਤਾ ਲੱਗ ਜਾਵੇਗਾ ਕਿ ਪਰਲੋਕ ਦਾ ਘਰ ਕਿਨ੍ਹਾਂ ਲਈ ਹੈ।
13:43وَيَقُولُ ٱلَّذِينَ كَفَرُواْ لَسۡتَ مُرۡسَلٗاۚ قُلۡ كَفَىٰ بِٱللَّهِ شَهِيدَۢا بَيۡنِي وَبَيۡنَكُمۡ وَمَنۡ عِندَهُۥ عِلۡمُ ٱلۡكِتَٰبِ ﴿43﴾وَيَقُولُ ٱلَّذِينَ كَفَرُواْ لَسۡتَ مُرۡسَلٗاۚ قُلۡ كَفَىٰ بِٱللَّهِ شَهِيدَۢا بَيۡنِي وَبَيۡنَكُمۡ وَمَنۡ عِندَهُۥ عِلۡمُ ٱلۡكِتَٰبِ
Transliteration: Wayaqoolu allatheena kafaroo lasta mursalan qul kafa biAllahi shaheedan baynee wabaynakum waman AAindahu AAilmu alkitabi
Translation: (ਹੇ ਮੁਹੰਮਦ ਸ:!) ਇਹ ਕਾਫ਼ਿਰ ਆਖਦੇ ਹਨ ਕਿ ਤੁਸੀਂ ਅੱਲਾਹ ਦੇ ਪੈਗ਼ੰਬਰ ਨਹੀਂ ਹੋ। ਤੁਸੀਂ ਆਖ ਦਿਓ ਕਿ ਮੇਰੇ ਤੇ ਤੁਹਾਡੇ ਵਿਚਾਲੇ ਗਵਾਹੀ ਦੇਣ ਲਈ ਅੱਲਾਹ ਹੀ ਬਥੇਰਾ ਹੈ ਅਤੇ ਉਹ ਵੀ (ਗਵਾਹ ਹੈ) ਜਿਸ ਕੋਲ (ਆਸਮਾਨੀ) ਕਿਤਾਬ ਦਾ ਗਿਆਨ ਹੈ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download