quranm◉

Surah Maryam transliteration

◉ ਸੂਰਾ · ∞

19:1

كٓهيعٓصٓ ﴿1﴾

Transliteration: KafhayaAAaynsad

Translation: ਕਾਫ਼, ਹਾ, ਯਾ, ਐਨ, ਸਾੱਦ।

19:2

ذِكۡرُ رَحۡمَتِ رَبِّكَ عَبۡدَهُۥ زَكَرِيَّآ ﴿2﴾

Transliteration: Thikru rahmati rabbika AAabdahu zakariyya

Translation: (ਹੇ ਨਬੀ!) ਇਹ ਤੁਹਾਡੇ ਰੱਬ ਦੀ ਉਸ ਮਿਹਰਬਾਨੀ ਦੀ ਚਰਚਾ ਹੈ ਜਿਹੜੀ ਉਸ ਨੇ ਆਪਣੇ ਬੰਦੇ ਜ਼ਿਕਰੀਆ ’ਤੇ ਕੀਤੀ ਸੀ।

19:3

إِذۡ نَادَىٰ رَبَّهُۥ نِدَآءً خَفِيّٗا ﴿3﴾

Transliteration: Ith nada rabbahu nidaan khafiyyan

Translation: ਜਦੋਂ ਉਸ (ਜ਼ਿਕਰੀਆ) ਨੇ ਆਪਣੇ ਰੱਬ ਨੂੰ ਮਲਕੜੇ ਜਿਹੇ ਪੁਕਾਰਿਆ ਸੀ।

19:4

قَالَ رَبِّ إِنِّي وَهَنَ ٱلۡعَظۡمُ مِنِّي وَٱشۡتَعَلَ ٱلرَّأۡسُ شَيۡبٗا وَلَمۡ أَكُنۢ بِدُعَآئِكَ رَبِّ شَقِيّٗا ﴿4﴾

Transliteration: Qala rabbi innee wahana alAAathmu minnee waishtaAAala alrrasu shayban walam akun biduAAaika rabbi shaqiyyan

Translation: (ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ।

19:5

وَإِنِّي خِفۡتُ ٱلۡمَوَٰلِيَ مِن وَرَآءِي وَكَانَتِ ٱمۡرَأَتِي عَاقِرٗا فَهَبۡ لِي مِن لَّدُنكَ وَلِيّٗا ﴿5﴾

Transliteration: Wainnee khiftu almawaliya min waraee wakanati imraatee AAaqiran fahab lee min ladunka waliyyan

Translation: ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ ਉਹ ਕੁਰਾਹੇ ਨਾ ਪੈ ਜਾਣ) ਮੇਰੀ ਪਤਨੀ ਵੀ ਵਾਂਝ ਹੈ ਤੂੰ ਮੈਨੂੰ ਆਪਣੇ ਕੋਲ ਤੋਂ ਇਕ ਵਾਰਸ ਦੀ ਬਖ਼ਸ਼ਿਸ਼ ਕਰ।

19:6

يَرِثُنِي وَيَرِثُ مِنۡ ءَالِ يَعۡقُوبَۖ وَٱجۡعَلۡهُ رَبِّ رَضِيّٗا ﴿6﴾

Transliteration: Yarithunee wayarithu min ali yaAAqooba waijAAalhu rabbi radiyyan

Translation: ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।

19:7

يَٰزَكَرِيَّآ إِنَّا نُبَشِّرُكَ بِغُلَٰمٍ ٱسۡمُهُۥ يَحۡيَىٰ لَمۡ نَجۡعَل لَّهُۥ مِن قَبۡلُ سَمِيّٗا ﴿7﴾

Transliteration: Ya zakariyya inna nubashshiruka bighulamin ismuhu yahya lam najAAal lahu min qablu samiyyan

Translation: (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।

19:8

قَالَ رَبِّ أَنَّىٰ يَكُونُ لِي غُلَٰمٞ وَكَانَتِ ٱمۡرَأَتِي عَاقِرٗا وَقَدۡ بَلَغۡتُ مِنَ ٱلۡكِبَرِ عِتِيّٗا ﴿8﴾

Transliteration: Qala rabbi anna yakoonu lee ghulamun wakanati imraatee AAaqiran waqad balaghtu mina alkibari AAitiyyan

Translation: (ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ ਪੁੱਤਰ ਕਿਵੇਂ ਹੋਵੇਗਾ ਜਦ ਕਿ ਮੇਰੀ ਪਤਨੀ ਵਾਂਝ ਹੈ ਅਤੇ ਮੈਂ ਆਪ ਬੁਢਾਪੇ ਦੇ ਸਿਖਰ ’ਤੇ ਪਹੁੰਚ ਗਿਆ ਹਾਂ।

19:9

قَالَ كَذَٰلِكَ قَالَ رَبُّكَ هُوَ عَلَيَّ هَيِّنٞ وَقَدۡ خَلَقۡتُكَ مِن قَبۡلُ وَلَمۡ تَكُ شَيۡـٔٗا ﴿9﴾

Transliteration: Qala kathalika qala rabbuka huwa AAalayya hayyinun waqad khalaqtuka min qablu walam taku shayan

Translation: ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ।

19:10

قَالَ رَبِّ ٱجۡعَل لِّيٓ ءَايَةٗۖ قَالَ ءَايَتُكَ أَلَّا تُكَلِّمَ ٱلنَّاسَ ثَلَٰثَ لَيَالٖ سَوِيّٗا ﴿10﴾

Transliteration: Qala rabbi ijAAal lee ayatan qala ayatuka alla tukallima alnnasa thalatha layalin sawiyyan

Translation: (ਜ਼ਿਕਰੀਆ ਨੇ) ਆਖਿਆ ਕਿ ਮੇਰੇ ਪਾਲਣਹਾਰ! ਮੇਰੇ ਲਈ ਕੋਈ ਨਿਸ਼ਾਨੀ ਨਿਸ਼ਚਿਤ ਕਰਦੇ। ਫ਼ਰਮਾਇਆ, ਤੇਰੇ ਲਈ ਨਿਸ਼ਾਨੀ ਇਹ ਹੈ ਕਿ ਤੂੰ ਸਵਸਥ ਹੁੰਦੇ ਹੋਏ ਵੀ ਲਗਾਤਾਰ ਤਿੰਨ ਰਾਤਾਂ (ਦਿਨ-ਰਾਤ) ਲੋਕਾਂ ਨਾਲ ਗੱਲ ਬਾਤ ਨਹੀਂ ਕਰ ਸਕੇਂਗਾ।

19:11

فَخَرَجَ عَلَىٰ قَوۡمِهِۦ مِنَ ٱلۡمِحۡرَابِ فَأَوۡحَىٰٓ إِلَيۡهِمۡ أَن سَبِّحُواْ بُكۡرَةٗ وَعَشِيّٗا ﴿11﴾

Transliteration: Fakharaja AAala qawmihi mina almihrabi faawha ilayhim an sabbihoo bukratan waAAashiyyan

Translation: ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ ਆਪਣੀ ਕੌਮ ਦੇ ਸਾਹਮਣੇ ਆਇਆ ਤੇ ਉਸ ਨੇ ਇਸ਼ਾਰਿਆਂ ਨਾਲ (ਬਿਨਾ ਬੋਲੇ) ਕਿਹਾ ਕਿ ਤੁਸੀਂ ਸਵੇਰ ਤੋਂ ਸ਼ਾਮ ਤਕ (ਭਾਵ ਹਰ ਵੇਲੇ ਰੱਬ ਦੀ) ਪਾਕੀ ਬਿਆਨ ਕਰੋ।

19:12

يَٰيَحۡيَىٰ خُذِ ٱلۡكِتَٰبَ بِقُوَّةٖۖ وَءَاتَيۡنَٰهُ ٱلۡحُكۡمَ صَبِيّٗا ﴿12﴾

Transliteration: Ya yahya khuthi alkitaba biquwwatin waataynahu alhukma sabiyyan

Translation: (ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ ਨੂੰ ਆਪਣਾ ਨਬੀ ਘੋਸ਼ਿਤ ਕਰਦੇ ਹੋਏ) ਅੱਲਾਹ ਨੇ ਫ਼ਰਮਾਇਆ ਕਿ ਹੇ ਯਾਹਯਾ! (ਮੇਰੀ) ਕਿਤਾਬ (ਤੌਰੈਤ) ਨੂੰ ਜ਼ੋਰ ਨਾਲ ਫੜ ਲੈ। ਅਸੀਂ ਉਸ ਨੂੰ ਛੋਟੀ ਉਮਰ (ਬਚਪਣ) ਵਿਚ ਹੀ ਨਿਰਣਾ-ਸ਼ਕਤੀ ਨਾਲ ਨਿਵਾਜ਼ਿਆ ਸੀ।

19:13

وَحَنَانٗا مِّن لَّدُنَّا وَزَكَوٰةٗۖ وَكَانَ تَقِيّٗا ﴿13﴾

Transliteration: Wahananan min ladunna wazakatan wakana taqiyyan

Translation: ਅਤੇ ਆਪਣੇ ਵੱਲੋਂ ਉਸ (ਯਾਹਯਾ) ਨੂੰ ਨਿਮਰਤਾ ਤੇ ਪਵਿੱਤਰਤਾ ਬਖ਼ਸ਼ੀ। ਉਹ ਇਕ ਪਰਹੇਜ਼ਗਾਰ (ਰੱਬ ਦੀ ਨਾਰਾਜ਼ਗੀ ਤੋਂ ਡਰਨ ਵਾਲਾ) ਵਿਅਕਤੀ ਸੀ।

19:14

وَبَرَّۢا بِوَٰلِدَيۡهِ وَلَمۡ يَكُن جَبَّارًا عَصِيّٗا ﴿14﴾

Transliteration: Wabarran biwalidayhi walam yakun jabbaran AAasiyyan

Translation: ਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ ਸਰਕਸ਼ ਤੇ ਨਾ-ਫ਼ਰਮਾਨ ਨਹੀਂ ਸੀ।

19:15

وَسَلَٰمٌ عَلَيۡهِ يَوۡمَ وُلِدَ وَيَوۡمَ يَمُوتُ وَيَوۡمَ يُبۡعَثُ حَيّٗا ﴿15﴾

Transliteration: Wasalamun AAalayhi yawma wulida wayawma yamootu wayawma yubAAathu hayyan

Translation: ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ, ਜਿਸ ਦਿਨ ਉਹ ਅਕਾਲ ਚਲਾਣਾ ਕਰੇਗਾ ਅਤੇ ਜਿਸ ਦਿਨ ਉਹ ਮੁੜ ਜਿਊਂਦਾ ਕਰਕੇ ਉਠਾਇਆ ਜਾਵੇਗਾ।

19:16

وَٱذۡكُرۡ فِي ٱلۡكِتَٰبِ مَرۡيَمَ إِذِ ٱنتَبَذَتۡ مِنۡ أَهۡلِهَا مَكَانٗا شَرۡقِيّٗا ﴿16﴾

Transliteration: Waothkur fee alkitabi maryama ithi intabathat min ahliha makanan sharqiyyan

Translation: ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ ਉਹ ਆਪਣੇ ਲੋਕਾਂ ਤੋਂ ਵੱਖ ਹੋਕੇ ਪੂਰਬ ਵੱਲ ਘਰ ਵਿਚ ਜਾ ਬੈਠੀ।

19:17

فَٱتَّخَذَتۡ مِن دُونِهِمۡ حِجَابٗا فَأَرۡسَلۡنَآ إِلَيۡهَا رُوحَنَا فَتَمَثَّلَ لَهَا بَشَرٗا سَوِيّٗا ﴿17﴾

Transliteration: Faittakhathat min doonihim hijaban faarsalna ilayha roohana fatamaththala laha basharan sawiyyan

Translation: ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।

19:18

قَالَتۡ إِنِّيٓ أَعُوذُ بِٱلرَّحۡمَٰنِ مِنكَ إِن كُنتَ تَقِيّٗا ﴿18﴾

Transliteration: Qalat innee aAAoothu bialrrahmani minka in kunta taqiyyan

Translation: ਇਹ ਵੇਖ ਕੇ ਮਰੀਅਮ ਆਖਣ ਲੱਗੀ ਕਿ ਮੈਂ ਤੈਥੋਂ ਰਹਿਮਾਨ ਦੀ ਪਨਾਹ ਮੰਗਦੀ ਹਾਂ ਜੇ ਤੂੰ ਰਤਾ ਵੀ ਉਸ ਤੋਂ ਡਰਨ ਵਾਲਾ ਹੈ।

19:19

قَالَ إِنَّمَآ أَنَا۠ رَسُولُ رَبِّكِ لِأَهَبَ لَكِ غُلَٰمٗا زَكِيّٗا ﴿19﴾

Transliteration: Qala innama ana rasoolu rabbiki liahaba laki ghulaman zakiyyan

Translation: ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ ਤੇਰੇ ਰੱਬ ਵੱਲੋਂ ਹੀ ਭੇਜਿਆ ਹੋਇਆ ਹਾਂ ਤਾਂ ਜੋ ਤੈਨੂੰ ਰੱਬੀ ਹੁਕਮ ਨਾਲ ਇਕ ਪਵਿੱਤਰ ਬਾਲਕ ਬਖ਼ਸ਼ਾਂ।

19:20

قَالَتۡ أَنَّىٰ يَكُونُ لِي غُلَٰمٞ وَلَمۡ يَمۡسَسۡنِي بَشَرٞ وَلَمۡ أَكُ بَغِيّٗا ﴿20﴾

Transliteration: Qalat anna yakoonu lee ghulamun walam yamsasnee basharun walam aku baghiyyan

Translation: (ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।

19:21

قَالَ كَذَٰلِكِ قَالَ رَبُّكِ هُوَ عَلَيَّ هَيِّنٞۖ وَلِنَجۡعَلَهُۥٓ ءَايَةٗ لِّلنَّاسِ وَرَحۡمَةٗ مِّنَّاۚ وَكَانَ أَمۡرٗا مَّقۡضِيّٗا ﴿21﴾

Transliteration: Qala kathaliki qala rabbuki huwa AAalayya hayyinun walinajAAalahu ayatan lilnnasi warahmatan minna wakana amran maqdiyyan

Translation: ਫ਼ਰਿਸ਼ਤੇ (ਜਿਬਰਾਈਲ) ਨੇ ਆਖਿਆ ਕਿ ਇੰਜ ਹੀ ਹੋਵੇਗਾ ਤੇਰੇ ਰੱਬ ਦਾ ਫਰਮਾਨ ਹੈ ਕਿ ਇੰਜ ਕਰਨਾ ਮੇਰੇ ਲਈ ਬਹੁਤ ਹੀ ਆਸਾਨ ਹੈ। ਅਸੀਂ ਉਸ ਬਾਲਕ ਨੂੰ ਲੋਕਾਂ ਲਈ ਇਕ ਨਿਸ਼ਾਨੀ ਬਣਾ ਦੇਵਾਂਗੇ ਅਤੇ ਆਪਣੇ ਵੱਲੋਂ ਇਕ ਵਿਸ਼ੇਸ਼ ਰਹਿਮਤ ਬਣਾ ਦੇਵਾਂਗੇ ਅਤੇ ਇਹ ਕੰਮ ਹੋਣਾ ਨਿਸ਼ਚਿਤ ਹੈ।

19:22

فَحَمَلَتۡهُ فَٱنتَبَذَتۡ بِهِۦ مَكَانٗا قَصِيّٗا ﴿22﴾

Transliteration: Fahamalathu faintabathat bihi makanan qasiyyan

Translation: ਅੰਤ ਉਹ (ਮਰੀਅਮ) ਗਰਭਪਤੀ ਹੋ ਗਈ ਅਤੇ ਉਹ ਉਸ (ਗਰਭ) ਨੂੰ ਲੈ ਕੇ ਇਕ ਦੂਰ ਸਥਾਨ ’ਤੇ ਚਲੀ ਗਈ।[1]

19:23

فَأَجَآءَهَا ٱلۡمَخَاضُ إِلَىٰ جِذۡعِ ٱلنَّخۡلَةِ قَالَتۡ يَٰلَيۡتَنِي مِتُّ قَبۡلَ هَٰذَا وَكُنتُ نَسۡيٗا مَّنسِيّٗا ﴿23﴾

Transliteration: Faajaaha almakhadu ila jithAAi alnnakhlati qalat ya laytanee mittu qabla hatha wakuntu nasyan mansiyyan

Translation: ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ ਦਰਖ਼ਤ ਹੇਠ ਪਹੁੰਚਾ ਦਿੱਤਾ। ਆਖਣ ਲੱਗੀ ਕਿ ਕਾਸ਼! ਮੈਂ ਇਸ (ਬਾਲਕ ਦੇ ਜੰਮਣ) ਤੋਂ ਪਹਿਲਾਂ ਹੀ ਮਰ ਜਾਂਦੀ ਅਤੇ ਲੋਕੀ ਮੈਨੂੰ ਭੁਲ ਜਾਂਦੇ।

19:24

فَنَادَىٰهَا مِن تَحۡتِهَآ أَلَّا تَحۡزَنِي قَدۡ جَعَلَ رَبُّكِ تَحۡتَكِ سَرِيّٗا ﴿24﴾

Transliteration: Fanadaha min tahtiha alla tahzanee qad jaAAala rabbuki tahtaki sariyyan

Translation: ਉਦੋਂ ਹੀ ਫ਼ਰਿਸ਼ਤੇ ਨੇ ਉਸ ਦੇ ਹੇਠੋਂ ਅਵਾਜ਼ ਮਾਰ ਕੇ ਆਖਿਆ ਕਿ ਚਿੰਤਾ ਨਾ ਕਰ ਤੇਰੇ ਰੱਬ ਨੇ ਤੇਰੇ ਪੈਰਾਂ ਹੇਠ ਇਕ ਸੋਮਾ ਵਗਾ ਦਿੱਤਾ ਹੈ।

19:25

وَهُزِّيٓ إِلَيۡكِ بِجِذۡعِ ٱلنَّخۡلَةِ تُسَٰقِطۡ عَلَيۡكِ رُطَبٗا جَنِيّٗا ﴿25﴾

Transliteration: Wahuzzee ilayki bijithAAi alnnakhlati tusaqit AAalayki rutaban janiyyan

Translation: ਅਤੇ ਖਜੂਰ ਦੇ ਤਨੇ ਨੂੰ ਹਲੂਣਾ ਮਾਰ, ਇਹ ਤੇਰੇ ਅੱਗੇ (ਖਾਨ ਲਈ) ਤਾਜ਼ੀਆਂ ਤੇ ਪੱਕੀਆਂ ਹੋਈਆਂ ਖਜੂਰਾਂ ਝਾੜ ਦੇਵੇਗਾ।

19:26

فَكُلِي وَٱشۡرَبِي وَقَرِّي عَيۡنٗاۖ فَإِمَّا تَرَيِنَّ مِنَ ٱلۡبَشَرِ أَحَدٗا فَقُولِيٓ إِنِّي نَذَرۡتُ لِلرَّحۡمَٰنِ صَوۡمٗا فَلَنۡ أُكَلِّمَ ٱلۡيَوۡمَ إِنسِيّٗا ﴿26﴾

Transliteration: Fakulee waishrabee waqarree AAaynan faimma tarayinna mina albashari ahadan faqoolee innee nathartu lilrrahmani sawman falan okallima alyawma insiyyan

Translation: ਸੋ ਹੁਣ ਤੂੰ ਖਾ ਪੀ ਅਤੇ (ਬੱਚੇ ਨੂੰ ਵੇਖ ਕੇ) ਆਪਣੀਆਂ ਅੱਖਾਂ ਠੰਢੀਆਂ ਕਰ, ਜੇ ਤੈਨੂੰ ਕੋਈ ਵਿਅਕਤੀ ਵਿਖਾਈ ਦੇਵੇ ਤਾਂ ਉਹ ਨੂੰ ਆਖ ਦਈਂ ਕਿ ਮੈਂ ਰਹਿਮਾਨ ਲਈ ਰੋਜ਼ੇ ਦੀ ਸੁੱਖ ਸੁੱਖੀ ਹੈ ਸੋ ਅੱਜ ਮੈਂ ਕਿਸੇ ਨਾਲ ਵੀ ਗੱਲ ਨਹੀਂ ਕਰਾਂਗੀ।

19:27

فَأَتَتۡ بِهِۦ قَوۡمَهَا تَحۡمِلُهُۥۖ قَالُواْ يَٰمَرۡيَمُ لَقَدۡ جِئۡتِ شَيۡـٔٗا فَرِيّٗا ﴿27﴾

Transliteration: Faatat bihi qawmaha tahmiluhu qaloo ya maryamu laqad jiti shayan fariyyan

Translation: ਜਦੋਂ ਉਹ (ਮਰੀਅਮ) ਆਪਣੇ ਬੱਚੇ ਨੂੰ ਲੈ ਕੇ ਆਪਣੀ ਕੌਮ ਵੱਲ ਆਈ ਤਾਂ ਉਹ ਕਹਿਣ ਲੱਗੇ ਕਿ ਹੇ ਮਰੀਅਮ! ਇਹ ਤਾਂ ਤੂੰ ਘੋਰ ਪਾਪ ਕੀਤਾ ਹੈ।

19:28

يَـٰٓأُخۡتَ هَٰرُونَ مَا كَانَ أَبُوكِ ٱمۡرَأَ سَوۡءٖ وَمَا كَانَتۡ أُمُّكِ بَغِيّٗا ﴿28﴾

Transliteration: Ya okhta haroona ma kana abooki imraa sawin wama kanat ommuki baghiyyan

Translation: (ਕੌਮ ਨੇ ਆਖਿਆ ਕਿ) ਹੇ ਹਾਰੂਨ ਦੀ ਭੈਣ! ਨਾ ਹੀ ਤੇਰਾ ਪਿਓ ਭੈੜਾ ਵਿਅਕਤੀ ਸੀ ਅਤੇ ਨਾ ਹੀ ਤੇਰੀ ਮਾਂ ਕੋਈ ਬਦਕਾਰ ਔਰਤ ਸੀ।

19:29

فَأَشَارَتۡ إِلَيۡهِۖ قَالُواْ كَيۡفَ نُكَلِّمُ مَن كَانَ فِي ٱلۡمَهۡدِ صَبِيّٗا ﴿29﴾

Transliteration: Faasharat ilayhi qaloo kayfa nukallimu man kana fee almahdi sabiyyan

Translation: ਮਰੀਅਮ ਨੇ ਆਪਣੇ ਬੱਚੇ ਵੱਲ ਇਸ਼ਾਰਾ ਕੀਤਾ (ਜੋ ਪੁਛਣਾ ਹੈ ਇਸ ਤੋਂ ਪੱਛੋ ਕਿ ਇਸ ਤੋਂ ਪੁੱਛੋ)। ਉਹ ਲੋਕ ਕਹਿਣ ਲੱਗੇ ਕਿ ਭਲਾਂ ਗੋਦੀ ਵਾਲੇ ਬੱਚੇ ਨਾਲ ਅਸੀਂ ਕਿੱਦਾ ਗੱਲਾਂ ਕਰ ਸਕਦੇ ਹਾਂ।[2]

19:30

قَالَ إِنِّي عَبۡدُ ٱللَّهِ ءَاتَىٰنِيَ ٱلۡكِتَٰبَ وَجَعَلَنِي نَبِيّٗا ﴿30﴾

Transliteration: Qala innee AAabdu Allahi ataniya alkitaba wajaAAalanee nabiyyan

Translation: ਪਰ ਬੱਚਾ ਬੋਲ ਪਿਆ ਕਿ ਮੈਂ ਅੱਲਾਹ ਦਾ ਬੰਦਾ ਹਾਂ ਉਸ ਨੇ ਮੈਨੂੰ ਕਿਤਾਬ (ਇੰਜੀਲ) ਬਖ਼ਸ਼ੀ ਹੈ ਅਤੇ ਮੈਨੂੰ ਪੈਗ਼ੰਬਰ ਬਣਾਇਆ ਹੈ।

19:31

وَجَعَلَنِي مُبَارَكًا أَيۡنَ مَا كُنتُ وَأَوۡصَٰنِي بِٱلصَّلَوٰةِ وَٱلزَّكَوٰةِ مَا دُمۡتُ حَيّٗا ﴿31﴾

Transliteration: WajaAAalanee mubarakan ayna ma kuntu waawsanee bialssalati waalzzakati ma dumtu hayyan

Translation: ਉਸ (ਅੱਲਾਹ) ਨੇ ਮੈਨੂੰ ਬਰਕਤਾਂ ਵਾਲਾ ਬਣਾਇਆ ਹੈ, ਮੈਂ ਜਿੱਥੇ ਵੀ ਹੋਵਾਂ ਅਤੇ ਜਦੋਂ ਤੀਕ ਮੈਂ ਜਿਊਂਦਾ ਰਹਾਂ, ਉਸ ਨੇ ਮੈਨੂੰ ਨਮਾਜ਼ ਅਤੇ ਜ਼ਕਾਤ ਦੇਣ ਦਾ ਹੁਕਮ ਦਿੱਤਾ ਹੈ।

19:32

وَبَرَّۢا بِوَٰلِدَتِي وَلَمۡ يَجۡعَلۡنِي جَبَّارٗا شَقِيّٗا ﴿32﴾

Transliteration: Wabarran biwalidatee walam yajAAalnee jabbaran shaqiyyan

Translation: ਅਤੇ ਉਸ ਨੇ ਮੈਨੂੰ ਆਪਣੀ ਮਾਤਾ ਦਾ ਸੇਵਾਦਾਰ ਬਣਾਇਆ ਹੈ। ਉਸ (ਅੱਲਾਹ) ਨੇ ਮੈਨੂੰ ਜ਼ੋਰ ਜ਼ਬਰਦਸਤੀ ਕਰਨ ਵਾਲਾ ਅਤੇ ਮੰਦਭਾਗਾ ਨਹੀਂ ਬਣਾਇਆ।

19:33

وَٱلسَّلَٰمُ عَلَيَّ يَوۡمَ وُلِدتُّ وَيَوۡمَ أَمُوتُ وَيَوۡمَ أُبۡعَثُ حَيّٗا ﴿33﴾

Transliteration: Waalssalamu AAalayya yawma wulidtu wayawma amootu wayawma obAAathu hayyan

Translation: ਸਲਾਮ ਹੈ ਮੇਰੇ ਉੱਤੇ ਜਦੋਂ ਮੈਂ ਜਨਮਿਆ ਅਤੇ ਜਿਸ ਦਿਨ ਮੈਂ ਮਰਾਂਗਾ ਅਤੇ ਜਦੋਂ ਮੈਂ ਮੁੜ ਜਿਊਂਦਾ ਕਰਕੇ ਖੜਾ ਕੀਤਾ ਜਾਵਾਂਗਾ।

19:34

ذَٰلِكَ عِيسَى ٱبۡنُ مَرۡيَمَۖ قَوۡلَ ٱلۡحَقِّ ٱلَّذِي فِيهِ يَمۡتَرُونَ ﴿34﴾

Transliteration: Thalika AAeesa ibnu maryama qawla alhaqqi allathee feehi yamtaroona

Translation: ਇਹ ਹੈ ਈਸਾ ਪੁੱਤਰ ਮਰੀਅਮ (ਦੀ ਹਕੀਕਤ), ਇਹੋ ਹੱਕ ਸੱਚ ਵਾਲੀ ਗੱਲ ਹੈ, ਜਿਸ ਵਿਚ ਲੋਕੀ ਸ਼ੱਕ ਕਰ ਰਹੇ ਹਨ।

19:35

مَا كَانَ لِلَّهِ أَن يَتَّخِذَ مِن وَلَدٖۖ سُبۡحَٰنَهُۥٓۚ إِذَا قَضَىٰٓ أَمۡرٗا فَإِنَّمَا يَقُولُ لَهُۥ كُن فَيَكُونُ ﴿35﴾

Transliteration: Ma kana lillahi an yattakhitha min waladin subhanahu itha qada amran fainnama yaqoolu lahu kun fayakoonu

Translation: ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ ਕੋਈ ਸੰਤਾਨ ਹੋਵੇ, ਉਹ ਤਾਂ ਇਕ ਪਾਕ ਜ਼ਾਤ ਹੈ। ਉਹ ਜਦੋਂ ਕਿਸੇ ਕੰਮ ਦੇ ਕਰਨ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਆਖਦਾ ਹੈ ਕਿ ਹੋ ਜਾ ਤਾਂ ਉਹ ਝੱਟ ਹੋ ਜਾਂਦਾ ਹੈ।[3]

19:36

وَإِنَّ ٱللَّهَ رَبِّي وَرَبُّكُمۡ فَٱعۡبُدُوهُۚ هَٰذَا صِرَٰطٞ مُّسۡتَقِيمٞ ﴿36﴾

Transliteration: Wainna Allaha rabbee warabbukum faoAAbudoohu hatha siratun mustaqeemun

Translation: (ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ ਰੱਬ ਹੈ, ਸੋ ਤੁਸੀਂ ਸਾਰੇ ਉਸੇ ਦੀ ਬੰਦਗੀ ਕਰੋ, ਇਹੋ ਸਿੱਧਾ ਰਾਹ ਹੈ।

19:37

فَٱخۡتَلَفَ ٱلۡأَحۡزَابُ مِنۢ بَيۡنِهِمۡۖ فَوَيۡلٞ لِّلَّذِينَ كَفَرُواْ مِن مَّشۡهَدِ يَوۡمٍ عَظِيمٍ ﴿37﴾

Transliteration: Faikhtalafa alahzabu min baynihim fawaylun lillatheena kafaroo min mashhadi yawmin AAatheemin

Translation: ਪਰ ਫੇਰ ਵੱਖ-ਵੱਖ ਧੜੇ ਆਪੋ ਵਿਚਾਲੇ ਮਤਭੇਦ ਕਰਨ ਲੱਗ ਪਏ, [4] ਸੋ ਉਹਨਾਂ ਲਈ ਬਰਬਾਦੀ ਹੈ ਜਿਨ੍ਹਾਂ ਨੇ ਵੱਡੇ ਦਿਹਾੜੇ (ਭਾਵ ਕਿਆਮਤ) ਦੀ ਪੇਸ਼ੀ ਦਾ ਇਨਕਾਰ ਕੀਤਾ।

19:38

أَسۡمِعۡ بِهِمۡ وَأَبۡصِرۡ يَوۡمَ يَأۡتُونَنَا لَٰكِنِ ٱلظَّـٰلِمُونَ ٱلۡيَوۡمَ فِي ضَلَٰلٖ مُّبِينٖ ﴿38﴾

Transliteration: AsmiAA bihim waabsir yawma yatoonana lakini alththalimoona alyawma fee dalalin mubeenin

Translation: ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।

19:39

وَأَنذِرۡهُمۡ يَوۡمَ ٱلۡحَسۡرَةِ إِذۡ قُضِيَ ٱلۡأَمۡرُ وَهُمۡ فِي غَفۡلَةٖ وَهُمۡ لَا يُؤۡمِنُونَ ﴿39﴾

Transliteration: Waanthirhum yawma alhasrati ith qudiya alamru wahum fee ghaflatin wahum la yuminoona

Translation: (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ ਦਿਨ ਤੋਂ ਡਰਾਓ ਜਦੋਂ ਸਾਰੇ ਮਾਮਲਿਆਂ ਦਾ ਨਬੇੜਾ ਕਰ ਦਿੱਤਾ ਜਾਵੇਗਾ ਪਰ ਅੱਜ (ਸੰਸਾਰ ਵਿਚ) ਇਹ ਲੋਕੀ ਭੁਲੇਖੇ ਵਿਚ ਹਨ [5] ਉਹ ਈਮਾਨ ਨਹੀਂ ਲਿਆਉਣਗੇ।

19:40

إِنَّا نَحۡنُ نَرِثُ ٱلۡأَرۡضَ وَمَنۡ عَلَيۡهَا وَإِلَيۡنَا يُرۡجَعُونَ ﴿40﴾

Transliteration: Inna nahnu narithu alarda waman AAalayha wailayna yurjaAAoona

Translation: ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ ਵਾਲਿਆਂ ਦੇ ਵਾਰਸ ਹੋਵਾਂਗੇ ਅਤੇ ਸਾਰੇ ਹੀ ਲੋਕੀ ਸਾਡੇ ਵੱਲ ਹੀ ਪਰਤਾਏ ਜਾਣਗੇ।

19:41

وَٱذۡكُرۡ فِي ٱلۡكِتَٰبِ إِبۡرَٰهِيمَۚ إِنَّهُۥ كَانَ صِدِّيقٗا نَّبِيًّا ﴿41﴾

Transliteration: Waothkur fee alkitabi ibraheema innahu kana siddeeqan nabiyyan

Translation: (ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।

19:42

إِذۡ قَالَ لِأَبِيهِ يَـٰٓأَبَتِ لِمَ تَعۡبُدُ مَا لَا يَسۡمَعُ وَلَا يُبۡصِرُ وَلَا يُغۡنِي عَنكَ شَيۡـٔٗا ﴿42﴾

Transliteration: Ith qala liabeehi ya abati lima taAAbudu ma la yasmaAAu wala yubsiru wala yughnee AAanka shayan

Translation: ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?

19:43

يَـٰٓأَبَتِ إِنِّي قَدۡ جَآءَنِي مِنَ ٱلۡعِلۡمِ مَا لَمۡ يَأۡتِكَ فَٱتَّبِعۡنِيٓ أَهۡدِكَ صِرَٰطٗا سَوِيّٗا ﴿43﴾

Transliteration: Ya abati innee qad jaanee mina alAAilmi ma lam yatika faittabiAAnee ahdika siratan sawiyyan

Translation: ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।

19:44

يَـٰٓأَبَتِ لَا تَعۡبُدِ ٱلشَّيۡطَٰنَۖ إِنَّ ٱلشَّيۡطَٰنَ كَانَ لِلرَّحۡمَٰنِ عَصِيّٗا ﴿44﴾

Transliteration: Ya abati la taAAbudi alshshaytana inna alshshaytana kana lilrrahmani AAasiyyan

Translation: ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ ਸ਼ੈਤਾਨ ਤਾਂ ਰਹਿਮਾਨ (ਭਾਵ ਅੱਲਾਹ) ਦਾ ਨਾ-ਫ਼ਰਮਾਨ ਹੈ।

19:45

يَـٰٓأَبَتِ إِنِّيٓ أَخَافُ أَن يَمَسَّكَ عَذَابٞ مِّنَ ٱلرَّحۡمَٰنِ فَتَكُونَ لِلشَّيۡطَٰنِ وَلِيّٗا ﴿45﴾

Transliteration: Ya abati innee akhafu an yamassaka AAathabun mina alrrahmani fatakoona lilshshyatani waliyyan

Translation: ਪਿਤਾ ਜੀ ਮੈਨੂੰ ਡਰ ਹੈ ਕਿ ਤੁਹਾਡੇ ਉੱਤੇ ਰਹਿਮਾਨ ਵੱਲੋਂ ਕੋਈ ਅਜ਼ਾਬ ਨਾ ਆ ਜਾਵੇ ਫੇਰ ਤੁਸੀਂ ਸ਼ੈਤਾਨ ਦੇ ਸਾਥੀ ਬਣ ਜਾਓ।

19:46

قَالَ أَرَاغِبٌ أَنتَ عَنۡ ءَالِهَتِي يَـٰٓإِبۡرَٰهِيمُۖ لَئِن لَّمۡ تَنتَهِ لَأَرۡجُمَنَّكَۖ وَٱهۡجُرۡنِي مَلِيّٗا ﴿46﴾

Transliteration: Qala araghibun anta AAan alihatee ya ibraheemu lain lam tantahi laarjumannaka waohjurnee maliyyan

Translation: (ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।

19:47

قَالَ سَلَٰمٌ عَلَيۡكَۖ سَأَسۡتَغۡفِرُ لَكَ رَبِّيٓۖ إِنَّهُۥ كَانَ بِي حَفِيّٗا ﴿47﴾

Transliteration: Qala salamun AAalayka saastaghfiru laka rabbee innahu kana bee hafiyyan

Translation: (ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ ਛੇਤੀ ਹੀ ਤੁਹਾਡੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਦੁਆ ਕਰਾਂਗਾ ਬੇਸ਼ੱਕ ਉਹ ਮੇਰੇ ’ਤੇ ਅਤਿ ਮਿਹਰਬਾਨ ਹੈ।

19:48

وَأَعۡتَزِلُكُمۡ وَمَا تَدۡعُونَ مِن دُونِ ٱللَّهِ وَأَدۡعُواْ رَبِّي عَسَىٰٓ أَلَّآ أَكُونَ بِدُعَآءِ رَبِّي شَقِيّٗا ﴿48﴾

Transliteration: WaaAAtazilukum wama tadAAoona min dooni Allahi waadAAoo rabbee AAasa alla akoona biduAAai rabbee shaqiyyan

Translation: ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ ਵੀ ਛੱਡਦਾ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਨੂੂੰ ਛੱਡ ਕੇ ਪੁਕਾਰਦੇ ਹੋ। ਮੈਂ ਤਾਂ ਕੇਵਲ ਆਪਣੇ ਰੱਬ ਨੂੰ ਹੀ (ਆਪਣੀ ਮਦਦ ਲਈ) ਪੁਕਾਰਦਾ ਹਾਂ। ਮੈਨੂੰ ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਨਾ-ਮੁਰਾਦ ਨਹੀਂ ਰਹਾਂਗਾ।

19:49

فَلَمَّا ٱعۡتَزَلَهُمۡ وَمَا يَعۡبُدُونَ مِن دُونِ ٱللَّهِ وَهَبۡنَا لَهُۥٓ إِسۡحَٰقَ وَيَعۡقُوبَۖ وَكُلّٗا جَعَلۡنَا نَبِيّٗا ﴿49﴾

Transliteration: Falamma iAAtazalahum wama yaAAbudoona min dooni Allahi wahabna lahu ishaqa wayaAAqooba wakullan jaAAalna nabiyyan

Translation: ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ, ਅੱਡ ਹੋ ਗਿਆ, ਫੇਰ ਅਸੀਂ ਉਸ ਨੂੰ ਇਸਹਾਕ (ਪੁੱਤਰ) ਅਤੇ ਯਾਕੂਬ (ਪੋਤਰਾ) ਜਿਹੀ ਔਲਾਦ ਬਖ਼ਸ਼ੀ ਅਤੇ ਅਸੀਂ ਉਨ੍ਹਾਂ ਸਭ ਨੂੰ ਨਬੀ ਬਣਾਇਆ।

19:50

وَوَهَبۡنَا لَهُم مِّن رَّحۡمَتِنَا وَجَعَلۡنَا لَهُمۡ لِسَانَ صِدۡقٍ عَلِيّٗا ﴿50﴾

Transliteration: Wawahabna lahum min rahmatina wajaAAalna lahum lisana sidqin AAaliyyan

Translation: ਅਸਾਂ ਉਹਨਾਂ ਨੂੰ ਆਪਣੀ ਮਿਹਰ ਨਾਲ ਨਿਵਾਜ਼ਿਆ ਅਤੇ ਉਹਨਾਂ ਲਈ ਸੱਚਾਈ ਦੇ ਬੋਲਾਂ ਨੂੰ ਉਚਾਈ (ਪ੍ਰਸਿੱਧੀ) ਬਖ਼ਸ਼ੀ।[6]

19:51

وَٱذۡكُرۡ فِي ٱلۡكِتَٰبِ مُوسَىٰٓۚ إِنَّهُۥ كَانَ مُخۡلَصٗا وَكَانَ رَسُولٗا نَّبِيّٗا ﴿51﴾

Transliteration: Waothkur fee alkitabi moosa innahu kana mukhlasan wakana rasoolan nabiyyan

Translation: (ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ ਵੀ ਕਿੱਸਾ ਬਿਆਨ ਕਰੋ, ਉਹ ’ਚੋਂਣਵਾਂ ਰਸੂਲ (ਨਬੀ) ਸੀ।

19:52

وَنَٰدَيۡنَٰهُ مِن جَانِبِ ٱلطُّورِ ٱلۡأَيۡمَنِ وَقَرَّبۡنَٰهُ نَجِيّٗا ﴿52﴾

Transliteration: Wanadaynahu min janibi alttoori alaymani waqarrabnahu najiyyan

Translation: ਅਸੀਂ ਉਸ (ਮੂਸਾ) ਨੂੰ ਤੂਰ (ਪਹਾੜ) ਦੇ ਸੱਜੇ ਪਾਸਿਓਂ ਆਵਾਜ਼ ਦਿੱਤੀ ਅਤੇ ਭੇਤ ਭਰੀਆਂ ਗੱਲਾਂ ਕਰਨ ਲਈ ਨੇੜੇ ਕਰ ਲਿਆ।

19:53

وَوَهَبۡنَا لَهُۥ مِن رَّحۡمَتِنَآ أَخَاهُ هَٰرُونَ نَبِيّٗا ﴿53﴾

Transliteration: Wawahabna lahu min rahmatina akhahu haroona nabiyyan

Translation: ਅਤੇ ਆਪਣੀ ਵਿਸ਼ੇਸ਼ ਕ੍ਰਿਪਾ ਕਰਦੇ ਹੋਏ ਉਸ ਦੇ ਭਰਾ (ਹਾਰੂਨ) ਨੂੰ ਵੀ ਨਬੀ ਬਣਾਇਆ।

19:54

وَٱذۡكُرۡ فِي ٱلۡكِتَٰبِ إِسۡمَٰعِيلَۚ إِنَّهُۥ كَانَ صَادِقَ ٱلۡوَعۡدِ وَكَانَ رَسُولٗا نَّبِيّٗا ﴿54﴾

Transliteration: Waothkur fee alkitabi ismaAAeela innahu kana sadiqa alwaAAdi wakana rasoolan nabiyyan

Translation: ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ।

19:55

وَكَانَ يَأۡمُرُ أَهۡلَهُۥ بِٱلصَّلَوٰةِ وَٱلزَّكَوٰةِ وَكَانَ عِندَ رَبِّهِۦ مَرۡضِيّٗا ﴿55﴾

Transliteration: Wakana yamuru ahlahu bialssalati waalzzakati wakana AAinda rabbihi mardiyyan

Translation: ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।

19:56

وَٱذۡكُرۡ فِي ٱلۡكِتَٰبِ إِدۡرِيسَۚ إِنَّهُۥ كَانَ صِدِّيقٗا نَّبِيّٗا ﴿56﴾

Transliteration: Waothkur fee alkitabi idreesa innahu kana siddeeqan nabiyyan

Translation: ਇਸ ਕਿਤਾਬ (.ਕੁਰਆਨ) ਵਿਚ ਇਦਰੀਸ ਦੀ ਵੀ ਚਰਚਾ ਕਰੋ ਉਹ ਇਕ ਸੱਚਾ ਨਬੀ ਸੀ।

19:57

وَرَفَعۡنَٰهُ مَكَانًا عَلِيًّا ﴿57﴾

Transliteration: WarafaAAnahu makanan AAaliyyan

Translation: ਅਤੇ ਅਸੀਂ ਉਸ (ਇਦਰੀਸ) ਨੂੰ ਇਕ ਉੱਚਾ ਸਥਾਨ ਬਖ਼ਸ਼ਿਆ ਸੀ।

19:58

أُوْلَـٰٓئِكَ ٱلَّذِينَ أَنۡعَمَ ٱللَّهُ عَلَيۡهِم مِّنَ ٱلنَّبِيِّـۧنَ مِن ذُرِّيَّةِ ءَادَمَ وَمِمَّنۡ حَمَلۡنَا مَعَ نُوحٖ وَمِن ذُرِّيَّةِ إِبۡرَٰهِيمَ وَإِسۡرَـٰٓءِيلَ وَمِمَّنۡ هَدَيۡنَا وَٱجۡتَبَيۡنَآۚ إِذَا تُتۡلَىٰ عَلَيۡهِمۡ ءَايَٰتُ ٱلرَّحۡمَٰنِ خَرُّواْۤ سُجَّدٗاۤ وَبُكِيّٗا۩ ﴿58﴾

Transliteration: Olaika allatheena anAAama Allahu AAalayhim mina alnnabiyyeena min thurriyyati adama wamimman hamalna maAAa noohin wamin thurriyyati ibraheema waisraeela wamimman hadayna waijtabayna itha tutla AAalayhim ayatu alrrahmani kharroo sujjadan wabukiyyan

Translation: ਇਹ ਉਹ ਪੈਗ਼ੰਬਰ ਹਨ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਨਾਲ ਨਿਵਾਜ਼ਿਆ, ਜੋ ਕਿ ਆਦਮ ਦੀ ਸੰਤਾਨ ਵਿੱਚੋਂ ਸਨ ਅਤੇ ਉਹਨਾਂ ਲੋਕਾਂ ਦੀ ਨਸਲ ਵਿੱਚੋਂ ਸਨ ਜਿਨ੍ਹਾਂ ਨੂੰ ਅਸੀਂ ਨੂਹ ਦੇ ਸੰਗ ਕਿਸ਼ਤੀ ’ਤੇ ਸਵਾਰ ਕੀਤਾ ਸੀ ਅਤੇ ਇਬਰਾਹੀਮ ਤੇ ਇਸਰਾਈਲ (ਭਾਵ ਯਾਕੂਬ) ਦੇ ਵੰਸ਼ ਵਿੱਚੋਂ ਸਨ। ਜਿਨ੍ਹਾਂ ਲੋਕਾਂ ਨੂੰ ਅਸੀਂ ਆਪਣੇ ਵੱਲੋਂ ਹਿਦਾਇਤ ਬਖ਼ਸ਼ੀ ਅਤੇ (ਪੈਗ਼ੰਬਰੀ ਲਈ) ਚੁਣ ਲਿਆ, ਜਦੋਂ ਉਹਨਾਂ ਦੇ ਸਾਹਮਣੇ ਰਹਿਮਾਨ ਦੀਆਂ ਆਇਤਾਂ (.ਕੁਰਆਨ) ਦੀ ਪੜ੍ਹਾਈ ਕੀਤੀ ਜਾਂਦੀ ਸੀ ਤਾਂ ਉਹ ਰੋਂਦੇ ਹੋਏ ਸਿਜਦੇ ਵਿਚ ਡਿਗ ਪੈਂਦੇ ਸਨ।[7]

19:59

فَخَلَفَ مِنۢ بَعۡدِهِمۡ خَلۡفٌ أَضَاعُواْ ٱلصَّلَوٰةَ وَٱتَّبَعُواْ ٱلشَّهَوَٰتِۖ فَسَوۡفَ يَلۡقَوۡنَ غَيًّا ﴿59﴾

Transliteration: Fakhalafa min baAAdihim khalfun adaAAoo alssalata waittabaAAoo alshshahawati fasawfa yalqawna ghayyan

Translation: ਫੇਰ ਉਹਨਾਂ ਤੋਂ ਬਾਅਦ ਕੁੱਝ ਅਜਿਹੇ ਅਯੋਗ ਜਾਨਸ਼ੀਨ ਬਣੇ ਕਿ ਉਹ ਨਮਾਜ਼ਾਂ ਨੂੰ ਅਜਾਈਂ ਕਰਦੇ ਰਹੇ ਅਤੇ ਅਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗੇ ਰਹੇ। [8] ਛੇਤੀ ਹੀ ਉਹਨਾਂ ਨੂੰ ਹਲਾਕਤ ਤੇ ਗੁਮਰਾਹੀ ਦਾ ਫਲ ਭੁਗਤਣਾ ਪਵੇਗਾ।

19:60

إِلَّا مَن تَابَ وَءَامَنَ وَعَمِلَ صَٰلِحٗا فَأُوْلَـٰٓئِكَ يَدۡخُلُونَ ٱلۡجَنَّةَ وَلَا يُظۡلَمُونَ شَيۡـٔٗا ﴿60﴾

Transliteration: Illa man taba waamana waAAamila salihan faolaika yadkhuloona aljannata wala yuthlamoona shayan

Translation: ਪਰ ਜਿਹੜੇ ਲੋਕ ਤੌਬਾ ਕਰ ਲੈਣ ਅਤੇ ਈਮਾਨ ਲਿਆਉਣ ਅਤੇ ਨੇਕ ਅਮਲ ਵੀ ਕਰਨ, ਅਜਿਹੇ ਲੋਕ ਹੀ ਜੰਨਤ ਵਿਚ ਜਾਣਗੇ ਅਤੇ ਉਹਨਾਂ ਦਾ ਭੋਰਾ ਭਰ ਵੀ ਹੱਕ ਨਹੀਂ ਮਾਰਿਆ ਜਾਵੇਗਾ।[9]

19:61

جَنَّـٰتِ عَدۡنٍ ٱلَّتِي وَعَدَ ٱلرَّحۡمَٰنُ عِبَادَهُۥ بِٱلۡغَيۡبِۚ إِنَّهُۥ كَانَ وَعۡدُهُۥ مَأۡتِيّٗا ﴿61﴾

Transliteration: Jannati AAadnin allatee waAAada alrrahmanu AAibadahu bialghaybi innahu kana waAAduhu matiyyan

Translation: ਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ ਆਪਣੇ ਆਗਿਆਕਾਰੀ ਬੰਦਿਆ ਨਾਲ ਅਣ-ਡਿਠਿਆਂ ਹੀ ਕੀਤਾ ਹੋਇਆ ਹੈ। ਨਿਰਸੰਦੇਹ, ਉਸ (ਰੱਬ) ਦਾ ਇਹ ਵਾਅਦਾ ਪੂਰਾ ਹੋ ਕੇ ਰਹੇਗਾ।

19:62

لَّا يَسۡمَعُونَ فِيهَا لَغۡوًا إِلَّا سَلَٰمٗاۖ وَلَهُمۡ رِزۡقُهُمۡ فِيهَا بُكۡرَةٗ وَعَشِيّٗا ﴿62﴾

Transliteration: La yasmaAAoona feeha laghwan illa salaman walahum rizquhum feeha bukratan waAAashiyyan

Translation: ਉਹ ਲੋਕ ਉੱਥੇ (ਜੰਨਤ ਵਿਚ) ਛੁੱਟ ਸਲਾਮ ਤੋਂ, ਕੋਈ ਬੇਹੂਦਾ ਗੱਲਾਂ ਨਹੀਂ ਸੁਣਨਗੇ। ਉੱਥੇ ਉਹਨਾਂ ਲਈ ਸਵੇਰੇ-ਸ਼ਾਮ ਰਿਜ਼ਕ ਹੋਵੇਗਾ।

19:63

تِلۡكَ ٱلۡجَنَّةُ ٱلَّتِي نُورِثُ مِنۡ عِبَادِنَا مَن كَانَ تَقِيّٗا ﴿63﴾

Transliteration: Tilka aljannatu allatee noorithu min AAibadina man kana taqiyyan

Translation: ਇਹ ਉਹ ਸਵਰਗ ਹੈ ਜਿਸ ਦਾ ਵਾਰਸ ਅਸੀਂ ਆਪਣੇ ਬੰਦਿਆਂ ਵਿੱਚੋਂ ਉਹਨਾਂ ਨੂੰ ਬਣਾਉਂਦੇ ਹਾਂ ਜਿਹੜੇ ਪਰਹੇਜ਼ਗਾਰ ਹੁੰਦੇ ਹਨ।

19:64

وَمَا نَتَنَزَّلُ إِلَّا بِأَمۡرِ رَبِّكَۖ لَهُۥ مَا بَيۡنَ أَيۡدِينَا وَمَا خَلۡفَنَا وَمَا بَيۡنَ ذَٰلِكَۚ وَمَا كَانَ رَبُّكَ نَسِيّٗا ﴿64﴾

Transliteration: Wama natanazzalu illa biamri rabbika lahu ma bayna aydeena wama khalfana wama bayna thalika wama kana rabbuka nasiyyan

Translation: (ਹੇ ਨਬੀ!) ਅਸੀਂ (ਭਾਵ ਫ਼ਰਿਸ਼ਤੇ) ਤੁਹਾਡੇ ਰੱਬ ਦੀ ਆਗਿਆ ਨਾਲ ਹੀ (ਧਰਤੀ ’ਤੇ) ਉੱਤਰਦੇ ਹਾਂ, ਜੋ ਸਾਡੇ ਅੱਗੇ ਹੈ ਤੇ ਜੋ ਸਾਡੇ ਪਿੱਛੇ ਹੈ ਅਤੇ ਜੋ ਉਹਨਾਂ ਦੇ ਵਿਚਕਾਰ ਹੈ ਉਹ ਸਭ ਉਸੇ ਦਾ ਹੈ ਅਤੇ ਤੁਹਾਡਾ ਰੱਬ ਭੁਲਣ ਵਾਲਾ ਨਹੀਂ।

19:65

رَّبُّ ٱلسَّمَٰوَٰتِ وَٱلۡأَرۡضِ وَمَا بَيۡنَهُمَا فَٱعۡبُدۡهُ وَٱصۡطَبِرۡ لِعِبَٰدَتِهِۦۚ هَلۡ تَعۡلَمُ لَهُۥ سَمِيّٗا ﴿65﴾

Transliteration: Rabbu alssamawati waalardi wama baynahuma faoAAbudhu waistabir liAAibadatihi hal taAAlamu lahu samiyyan

Translation: ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ ਵਿਚਕਾਰ ਹੈ, ਸਭ ਦਾ ਮਾਲਿਕ ਉਹੀਓ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਤੇ ਉੇਸੇ ਦੀ ਇਬਾਦਤ ’ਤੇ ਕਾਇਮ ਰਹੋ। ਕੀ ਤੁਸੀਂ ਉਸ ਜਿਹਾ ਕੋਈ ਨਾਂ ਹੋਰ ਵੀ ਜਾਣਦੇ ਹੈ ?[10]

19:66

وَيَقُولُ ٱلۡإِنسَٰنُ أَءِذَا مَا مِتُّ لَسَوۡفَ أُخۡرَجُ حَيًّا ﴿66﴾

Transliteration: Wayaqoolu alinsanu aitha ma mittu lasawfa okhraju hayyan

Translation: ਮਨੁੱਖ ਆਖਦਾ ਹੈ ਕਿ ਜਦੋਂ ਮੈਂ ਮਰ ਜਾਵਾਂਗਾ ਤਾਂ ਕੀ ਮੈਂ ਮੁੜ (ਕਬਰਾਂ ’ਚੋਂ) ਜਿਊਂਦਾ ਕੱਢਿਆ ਜਾਵਾਂਗਾ?

19:67

أَوَلَا يَذۡكُرُ ٱلۡإِنسَٰنُ أَنَّا خَلَقۡنَٰهُ مِن قَبۡلُ وَلَمۡ يَكُ شَيۡـٔٗا ﴿67﴾

Transliteration: Awala yathkuru alinsanu anna khalaqnahu min qablu walam yaku shayan

Translation: ਕੀ ਇਹ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਇਸ ਨੂੰ ਇਸ ਤੋਂ ਪਹਿਲਾਂ ਪੈਦਾ ਕਰ ਚੁੱਕੇ ਹਾਂ ਜਦੋਂ ਕਿ ਉਹ ਕੁੱਝ ਵੀ ਨਹੀਂ ਸੀ।

19:68

فَوَرَبِّكَ لَنَحۡشُرَنَّهُمۡ وَٱلشَّيَٰطِينَ ثُمَّ لَنُحۡضِرَنَّهُمۡ حَوۡلَ جَهَنَّمَ جِثِيّٗا ﴿68﴾

Transliteration: Fawarabbika lanahshurannahum waalshshayateena thumma lanuhdirannahum hawla jahannama jithiyyan

Translation: ਤੇਰੇ ਰੱਬ ਦੀ ਸੁੰਹ ਅਸੀਂ ਜ਼ਰੂਰ ਹੀ ਇਹਨਾਂ (ਕਾਫ਼ਿਰਾਂ) ਨੂੰ ਸ਼ੈਤਾਨਾਂ ਦੇ ਨਾਲ ਇਕੱਠਾ ਕਰਾਂਗੇ ਫੇਰ ਅਸੀਂ ਜ਼ਰੂਰ ਹੀ ਇਹਨਾਂ ਨੂੰ ਨਰਕ ਦੇ ਆਲੇ-ਦੁਆਲੇ ਗੋਡਿਆਂ ਦੇ ਭਾਰ ਹਾਜ਼ਰ ਕਰਾਂਗੇ।

19:69

ثُمَّ لَنَنزِعَنَّ مِن كُلِّ شِيعَةٍ أَيُّهُمۡ أَشَدُّ عَلَى ٱلرَّحۡمَٰنِ عِتِيّٗا ﴿69﴾

Transliteration: Thumma lananziAAanna min kulli sheeAAatin ayyuhum ashaddu AAala alrrahmani AAitiyyan

Translation: ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ ਵੱਖ ਕਰ ਦੇਵਾਂਗੇ, ਜਿਹੜਾ ਇਹਨਾਂ ਵਿੱਚੋਂ ਰਹਿਮਾਨ ਦੇ ਵਿਰੁੱਧ ਸਰਕਸ਼ੀ ਵਿਚ ਵਧੇਰੇ ਸਖ਼ਤ ਸੀ।

19:70

ثُمَّ لَنَحۡنُ أَعۡلَمُ بِٱلَّذِينَ هُمۡ أَوۡلَىٰ بِهَا صِلِيّٗا ﴿70﴾

Transliteration: Thumma lanahnu aAAlamu biallatheena hum awla biha siliyyan

Translation: ਫੇਰ ਅਸੀਂ ਉਹਨਾਂ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਾਂ ਜਿਹੜੇ ਨਰਕ ਵਿਚ ਜਾਣ ਦਾ ਵਧੇਰੇ ਹੱਕ ਰੱਖਦੇ ਹਨ।

19:71

وَإِن مِّنكُمۡ إِلَّا وَارِدُهَاۚ كَانَ عَلَىٰ رَبِّكَ حَتۡمٗا مَّقۡضِيّٗا ﴿71﴾

Transliteration: Wain minkum illa wariduha kana AAala rabbika hatman maqdiyyan

Translation: ਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ ਤਕ ਨਾ ਪਹੁੰਚੇ,[11] ਜਿਸ ਨੂੰ ਪੂਰਾ ਕਰਨਾ ਤੁਹਾਡੇ ਰੱਬ ਦੀ ਜ਼ਿੰਮੇਵਾਰੀ ਹੈ ਅਤੇ ਇਹ ਹੋ ਕੇ ਰਹਿਣਾ ਹੈ।

19:72

ثُمَّ نُنَجِّي ٱلَّذِينَ ٱتَّقَواْ وَّنَذَرُ ٱلظَّـٰلِمِينَ فِيهَا جِثِيّٗا ﴿72﴾

Transliteration: Thumma nunajjee allatheena ittaqaw wanatharu alththalimeena feeha jithiyyan

Translation: ਫੇਰ ਅਸੀਂ ਪਰਹੇਜ਼ਗਾਰਾਂ ਨੂੰ ਤਾਂ ਬਚਾ ਲਵਾਂਗੇ ਅਤੇ ਜ਼ਾਲਮਾਂ ਨੂੰ ਉਸੇ ਨਰਕ ਵਿਚ ਗੋਡੇ ਭਾਰ ਡਿੱਗੇ ਪਏ ਛੱਡ ਦਿਆਂਗੇ।

19:73

وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ قَالَ ٱلَّذِينَ كَفَرُواْ لِلَّذِينَ ءَامَنُوٓاْ أَيُّ ٱلۡفَرِيقَيۡنِ خَيۡرٞ مَّقَامٗا وَأَحۡسَنُ نَدِيّٗا ﴿73﴾

Transliteration: Waitha tutla AAalayhim ayatuna bayyinatin qala allatheena kafaroo lillatheena amanoo ayyu alfareeqayni khayrun maqaman waahsanu nadiyyan

Translation: ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਕਾਫ਼ਿਰ ਮੁਸਲਮਾਨਾਂ ਨੂੰ ਆਖਦੇ ਹਨ ਕਿ ਦੱਸੋ ਸਾਡੇ ਦੋਹਾਂ ਧੜ੍ਹਿਆਂ ਵਿੱਚੋਂ ਕਿਹੜੇ ਧੜੇ ਦਾ ਦਰਜਾ ਉੱਚਾ ਹੈ ਅਤੇ ਕਿਸ ਦੀਆਂ ਸਭਾਵਾਂ ਵਧੇਰੇ ਸ਼ਾਨਦਾਰ ਹਨ।

19:74

وَكَمۡ أَهۡلَكۡنَا قَبۡلَهُم مِّن قَرۡنٍ هُمۡ أَحۡسَنُ أَثَٰثٗا وَرِءۡيٗا ﴿74﴾

Transliteration: Wakam ahlakna qablahum min qarnin hum ahsanu athathan wariyan

Translation: ਜਦ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਈ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਹੜੀਆਂ ਧਨ ਪਦਾਰਥ ਪੱਖੋਂ ਵੀ ਅਤੇ ਪ੍ਰਸਿੱਧੀ ਤੇ ਠਾਠ-ਬਾਠ ਵਿਚ ਵੀ ਇਹਨਾਂ ਤੋਂ ਕਿਤੇ ਵਾਧੂ ਸਨ।

19:75

قُلۡ مَن كَانَ فِي ٱلضَّلَٰلَةِ فَلۡيَمۡدُدۡ لَهُ ٱلرَّحۡمَٰنُ مَدًّاۚ حَتَّىٰٓ إِذَا رَأَوۡاْ مَا يُوعَدُونَ إِمَّا ٱلۡعَذَابَ وَإِمَّا ٱلسَّاعَةَ فَسَيَعۡلَمُونَ مَنۡ هُوَ شَرّٞ مَّكَانٗا وَأَضۡعَفُ جُندٗا ﴿75﴾

Transliteration: Qul man kana fee alddalalati falyamdud lahu alrrahmanu maddan hatta itha raaw ma yooAAadoona imma alAAathaba waimma alssaAAata fasayaAAlamoona man huwa sharrun makanan waadAAafu jundan

Translation: ਆਖ ਦਿਓ ਕਿ ਜਿਹੜਾ ਵਿਅਕਤੀ ਕੁਰਾਹੇ ਪੈ ਜਾਂਦਾ ਹੈ ਤਾਂ ਰਹਿਮਾਨ (ਅੱਲਾਹ) ਵੀ ਉਸ ਨੂੰ ਖੁੱਲ੍ਹੀ ਢਿੱਲ ਦੇ ਛੱਡਦਾ ਹੈ ਇੱਥੋਂ ਤੀਕ ਕਿ ਉਹ ਉਹਨਾਂ ਚੀਜ਼ਾਂ ਨੂੰ ਵੇਖ ਲੈਂਦਾ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ। ਉਸ ਸਮੇਂ ਉਹਨਾਂ ਨੂੰ ਪਤਾ ਲੱਗੇਗਾ ਕਿ ਕੌਣ ਭੈੜੇ ਹਾਲਾਂ ਵਿਚ ਹੈ ਅਤੇ ਕਿਸ ਦਾ ਜੱਥਾ ਲਾਓ-ਲਸ਼ਕਰ ਪੱਖੋਂ ਕਮਜ਼ੋਰ ਹੈ।

19:76

وَيَزِيدُ ٱللَّهُ ٱلَّذِينَ ٱهۡتَدَوۡاْ هُدٗىۗ وَٱلۡبَٰقِيَٰتُ ٱلصَّـٰلِحَٰتُ خَيۡرٌ عِندَ رَبِّكَ ثَوَابٗا وَخَيۡرٞ مَّرَدًّا ﴿76﴾

Transliteration: Wayazeedu Allahu allatheena ihtadaw hudan waalbaqiyatu alssalihatu khayrun AAinda rabbika thawaban wakhayrun maraddan

Translation: ਅਤੇ ਹਿਦਾਇਤ ਵਾਲੀ ਰਾਹ ਤੁਰਨ ਵਾਲੇ ਲੋਕਾਂ ਦੀ ਹਿਦਾਇਤ ਵਿਚ ਅੱਲਾਹ ਵਾਧਾ ਕਰਦਾ ਰਹਿੰਦਾ ਹੈ। ਨੇਕੀਆਂ ਹੀ ਬਾਕੀ ਰਹਿਣ ਵਾਲੀਆਂ ਹਨ ਜਿਹੜੀਆਂ ਬਦਲੇ ਤੇ ਸਿੱਟੇ ਪੱਖੋਂ ਤੇਰੇ ਰੱਬ ਦੀਆਂ ਨਜ਼ਰਾਂ ਵਿਚ ਬਹੁਤ ਹੀ ਵਧੀਆ ਹਨ।

19:77

أَفَرَءَيۡتَ ٱلَّذِي كَفَرَ بِـَٔايَٰتِنَا وَقَالَ لَأُوتَيَنَّ مَالٗا وَوَلَدًا ﴿77﴾

Transliteration: Afaraayta allathee kafara biayatina waqala laootayanna malan wawaladan

Translation: ਕੀ ਤੁਸੀਂ ਉਸ ਵਿਅਕਤੀ ਨੂੰ ਵੀ ਵੇਖਿਆ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਅਤੇ ਕਿਹਾ ਕਿ ਮੈਨੂੰ ਤਾਂ ਧੰਨ ਤੇ ਸੰਤਾਨ ਲਾਜ਼ਮੀ ਮਿਲੇਗੀ।

19:78

أَطَّلَعَ ٱلۡغَيۡبَ أَمِ ٱتَّخَذَ عِندَ ٱلرَّحۡمَٰنِ عَهۡدٗا ﴿78﴾

Transliteration: AttalaAAa alghayba ami ittakhatha AAinda alrrahmani AAahdan

Translation: ਕੀ ਉਹ ਗ਼ੈਬ (ਪਰੋਖ) ਨੂੰ ਜਾਣਦਾ ਹੈ ਜਾਂ ਰਹਿਮਾਨ ਤੋਂ ਕੋਈ ਵਚਨ ਲੈ ਛੱਡਿਆ ਹੈ।

19:79

كَلَّاۚ سَنَكۡتُبُ مَا يَقُولُ وَنَمُدُّ لَهُۥ مِنَ ٱلۡعَذَابِ مَدّٗا ﴿79﴾

Transliteration: Kalla sanaktubu ma yaqoolu wanamuddu lahu mina alAAathabi maddan

Translation: ਕਦੇ ਵੀ ਨਹੀਂ! ਜੋ ਵੀ ਇਹ ਕਹਿ ਰਿਹਾ ਹੈ ਅਸੀਂ ਉਸ ਨੂੰ ਜ਼ਰੂਰ ਲਿਖ ਰੱਖਾਂਗੇ ਅਤੇ ਉਸ ਦੇ ਅਜ਼ਾਬ ਵਿਚ ਹੋਰ ਵਾਧਾ ਕਰ ਦੇਵਾਂਗੇ।

19:80

وَنَرِثُهُۥ مَا يَقُولُ وَيَأۡتِينَا فَرۡدٗا ﴿80﴾

Transliteration: Wanarithuhu ma yaqoolu wayateena fardan

Translation: ਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ ਧਨ-ਦੌਲਤ, ਔਲਾਦ, ਲਾਓ ਲਸ਼ਕ ਆਦਿ) ਉਹਨਾਂ ਸਭਨਾ ਦੇ ਅਸੀਂ ਹੀ ਵਾਰਸ ਹਾਂ। ਇਹ ਤਾਂ ਇਕੱਲਾ ਹੀ ਸਾਡੇ ਕੋਲ ਆਵੇਗਾ।

19:81

وَٱتَّخَذُواْ مِن دُونِ ٱللَّهِ ءَالِهَةٗ لِّيَكُونُواْ لَهُمۡ عِزّٗا ﴿81﴾

Transliteration: Waittakhathoo min dooni Allahi alihatan liyakoonoo lahum AAizzan

Translation: ਉਹਨਾਂ ਨੇ ਅੱਲਾਹ ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹ ਉਹਨਾਂ ਦੀ (ਕਿਆਮਤ ਦਿਹਾੜੇ) ਮਦਦ ਕਰ ਸਕਣ।

19:82

كَلَّاۚ سَيَكۡفُرُونَ بِعِبَادَتِهِمۡ وَيَكُونُونَ عَلَيۡهِمۡ ضِدًّا ﴿82﴾

Transliteration: Kalla sayakfuroona biAAibadatihim wayakoonoona AAalayhim diddan

Translation: ਪਰ ਇੰਜ ਹੋਵੇਗਾ ਨਹੀਂ, ਉਹ (ਇਸ਼ਟ) ਤਾਂ ਉਹਨਾਂ ਲੋਕਾਂ ਵੱਲੋਂ ਕੀਤੀ ਗਈ ਬੰਦਗੀ ਦਾ ਇਨਕਾਰ ਕਰਨਗੇ ਸਗੋਂ ਉਹਨਾਂ ਦੇ ਵਿਰੋਧੀ ਬਣ ਜਾਣਗੇ।

19:83

أَلَمۡ تَرَ أَنَّآ أَرۡسَلۡنَا ٱلشَّيَٰطِينَ عَلَى ٱلۡكَٰفِرِينَ تَؤُزُّهُمۡ أَزّٗا ﴿83﴾

Transliteration: Alam tara anna arsalna alshshayateena AAala alkafireena taozzuhum azzan

Translation: ਕੀ ਤੁਸੀਂ ਨਹੀਂ ਵੇਖਿਆ ਕਿ ਅਸਾਂ ਕਾਫ਼ਿਰਾਂ ਉੱਤੇ ਸ਼ੈਤਾਨਾਂ ਨੂੰ ਛੱਡ ਰੱਖਿਆ ਹੈ ਜਿਹੜੇ ਇਹਨਾਂ ਨੂੰ (ਗੁਨਾਹਾਂ ਲਈ) ਪ੍ਰੇਰਿਤ ਕਰਦੇ ਹਨ।

19:84

فَلَا تَعۡجَلۡ عَلَيۡهِمۡۖ إِنَّمَا نَعُدُّ لَهُمۡ عَدّٗا ﴿84﴾

Transliteration: Fala taAAjal AAalayhim innama naAAuddu lahum AAaddan

Translation: ਤੁਸੀਂ ਉਹਨਾਂ ਲਈ (ਅਜ਼ਾਬ ਪੱਖੋਂ) ਛੇਤੀ ਨਾ ਕਰੋ, ਅਸੀਂ ਤਾਂ ਬਸ ਇਹਨਾਂ ਦੇ ਦਿਨ ਗਿਣ ਰਹੇ ਹਾਂ।

19:85

يَوۡمَ نَحۡشُرُ ٱلۡمُتَّقِينَ إِلَى ٱلرَّحۡمَٰنِ وَفۡدٗا ﴿85﴾

Transliteration: Yawma nahshuru almuttaqeena ila alrrahmani wafdan

Translation: ਜਿਸ ਦਿਨ ਅਸੀਂ ਪਰਹੇਜ਼ਗਾਰਾਂ ਨੂੰ ਰਹਿਮਾਨ (ਅੱਲਾਹ) ਕੋਲ ਮਹਿਮਾਨਾਂ ਵਜੋਂ ਇਕੱਠਾ ਕਰਾਂਗੇ।

19:86

وَنَسُوقُ ٱلۡمُجۡرِمِينَ إِلَىٰ جَهَنَّمَ وِرۡدٗا ﴿86﴾

Transliteration: Wanasooqu almujrimeena ila jahannama wirdan

Translation: ਅਤੇ ਪਾਪੀਆਂ ਨੂੰ ਪਿਆਸ ਦੀ ਹਾਲਤ ਵਿਚ ਨਰਕ ਵੱਲ ਧਕਦੇ ਹੋਏ ਲੈ ਜਾਵਾਂਗੇ।

19:87

لَّا يَمۡلِكُونَ ٱلشَّفَٰعَةَ إِلَّا مَنِ ٱتَّخَذَ عِندَ ٱلرَّحۡمَٰنِ عَهۡدٗا ﴿87﴾

Transliteration: La yamlikoona alshshafaAAata illa mani ittakhatha AAinda alrrahmani AAahdan

Translation: (ਉਸ ਵੇਲੇ) ਕਿਸੇ ਨੂੰ ਵੀ ਸਿਫ਼ਾਰਸ਼ ਕਰਨ ਦਾ ਅਧਿਕਾਰ ਨਹੀਂ ਹੋਵੇਗਾ, ਛੁੱਟ ਉਸ ਤੋਂ ਜਿਸ ਨੇ ਰਹਿਮਾਨ ਤੋਂ (ਸਿਫ਼ਾਰਸ਼ ਕਰਨ ਦਾ) ਵਚਨ ਲਿਆ ਹੋਵੇਗਾ।

19:88

وَقَالُواْ ٱتَّخَذَ ٱلرَّحۡمَٰنُ وَلَدٗا ﴿88﴾

Transliteration: Waqaloo ittakhatha alrrahmanu waladan

Translation: ਇਹ (ਕਾਫ਼ਿਰ) ਆਖਦੇ ਹਨ ਕਿ ਰਹਿਮਾਨ ਦੇ ਵੀ ਔਲਾਦ ਹੈ।

19:89

لَّقَدۡ جِئۡتُمۡ شَيۡـًٔا إِدّٗا ﴿89﴾

Transliteration: Laqad jitum shayan iddan

Translation: ਤੁਸੀਂ ਬਹੁਤ ਹੀ ਭੈੜੇ ਤੇ ਸਖ਼ਤ ਸ਼ਬਦ ਬੋਲ ਰਹੇ ਹੋ ਤੇ ਗੁਨਾਹ ਤਕ ਆ ਪਹੁੰਚੇ ਹੋ।

19:90

تَكَادُ ٱلسَّمَٰوَٰتُ يَتَفَطَّرۡنَ مِنۡهُ وَتَنشَقُّ ٱلۡأَرۡضُ وَتَخِرُّ ٱلۡجِبَالُ هَدًّا ﴿90﴾

Transliteration: Takadu alssamawatu yatafattarna minhu watanshaqqu alardu watakhirru aljibalu haddan

Translation: ਨੇੜੇ ਹੈ ਕਿ ਤੁਹਾਡੇ ਇਸ ਕਥਣੀ ਕਾਰਨ ਅਕਾਸ਼ ਫਟ ਜਾਵੇ, ਧਰਤੀ ਟੋਟੇ-ਟੋਟੇ ਹੋ ਜਾਵੇ ਤੇ ਪਹਾੜ ਚੂਰਾ-ਚੂਰਾ ਹੋ ਕੇ ਡਿੱਗ ਪੈਣ।

19:91

أَن دَعَوۡاْ لِلرَّحۡمَٰنِ وَلَدٗا ﴿91﴾

Transliteration: An daAAaw lilrrahmani waladan

Translation: ਇਹ ਗੱਲ ਕਿ ਉਹਨਾਂ ਨੇ ਰਹਿਮਾਨ (ਅੱਲਾਹ) ਲਈ ਸੰਤਾਨ ਹੋਣ ਦਾ ਦਾਅਵਾ ਕੀਤਾ ਹੈ।

19:92

وَمَا يَنۢبَغِي لِلرَّحۡمَٰنِ أَن يَتَّخِذَ وَلَدًا ﴿92﴾

Transliteration: Wama yanbaghee lilrrahmani an yattakhitha waladan

Translation: ਇਹ ਗੱਲ ਰਹਿਮਾਨ ਨੂੰ ਸ਼ੋਭਾ ਨਹੀਂ ਦਿੰਦੀ ਕਿ ਉਸ ਦੇ ਔਲਾਦ ਹੋਵੇ।

19:93

إِن كُلُّ مَن فِي ٱلسَّمَٰوَٰتِ وَٱلۡأَرۡضِ إِلَّآ ءَاتِي ٱلرَّحۡمَٰنِ عَبۡدٗا ﴿93﴾

Transliteration: In kullu man fee alssamawati waalardi illa atee alrrahmani AAabdan

Translation: ਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ ਦੇ ਸਾਰੇ ਰਹਿਮਾਨ ਦੇ ਸੇਵਕ ਬਣ ਕੇ ਹੀ (ਕਿਅਮਾਤ ਦਿਹਾੜੇ) ਹਾਜ਼ਰ ਹੋਣਗੇ।

19:94

لَّقَدۡ أَحۡصَىٰهُمۡ وَعَدَّهُمۡ عَدّٗا ﴿94﴾

Transliteration: Laqad ahsahum waAAaddahum AAaddan

Translation: ਇਹਨਾਂ ਸਾਰਿਆਂ ਨੂੰ ਉਸ (ਅੱਲਾਹ) ਨੇ ਘੇਰਿਆ ਹੋਇਆ ਹੈ ਅਤੇ ਸਭ ਨੂੰ ਗਿਣ ਰੱਖਿਆ ਹੈ।

19:95

وَكُلُّهُمۡ ءَاتِيهِ يَوۡمَ ٱلۡقِيَٰمَةِ فَرۡدًا ﴿95﴾

Transliteration: Wakulluhum ateehi yawma alqiyamati fardan

Translation: ਇਹ ਸਾਰੇ ਕਿਅਮਾਤ ਦਿਹਾੜੇ ਉਸ (ਅੱਲਾਹ) ਦੇ ਹਜ਼ੂਰ ਇਕੱਲਾ ਇਕੱਲਾ ਹਾਜ਼ਰ ਹੋਣਗੇ।

19:96

إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ سَيَجۡعَلُ لَهُمُ ٱلرَّحۡمَٰنُ وُدّٗا ﴿96﴾

Transliteration: Inna allatheena amanoo waAAamiloo alssalihati sayajAAalu lahumu alrrahmanu wuddan

Translation: ਬੇਸ਼ੱਕ ਜਿਹੜੇ ਈਮਾਨ ਲਿਆਏ ਤੇ ਨੇਕ ਅਮਲ ਕੀਤੇ, ਉਹਨਾਂ ਲਈ ਰਹਿਮਾਨ ਦਿਲਾਂ ਵਿਚ ਮੁਹੱਬਤ ਪੈਦਾ ਕਰ ਦੇਵੇਗਾ।[12]

19:97

فَإِنَّمَا يَسَّرۡنَٰهُ بِلِسَانِكَ لِتُبَشِّرَ بِهِ ٱلۡمُتَّقِينَ وَتُنذِرَ بِهِۦ قَوۡمٗا لُّدّٗا ﴿97﴾

Transliteration: Fainnama yassarnahu bilisanika litubashshira bihi almuttaqeena watunthira bihi qawman luddan

Translation: (ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਬਹੁਤ ਹੀ ਸਰਲ ਕਰ ਦਿੱਤਾ ਹੈ ਤਾਂ ਜੋ ਤੁਸੀਂ ਇਸ ਰਾਹੀਂ ਪਰਹੇਜ਼ਗਾਰਾਂ ਨੂੰ ਜੰਨਤ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ ਅਤੇ ਝਗੜਾਲੂ (ਕਾਫ਼ਿਰ ਤੇ ਮੁਸ਼ਰਿਕ) ਲੋਕਾਂ ਨੂੰ (ਨਰਕ ਤੋਂ) ਡਰਾ ਦਿਓ।[13]

19:98

وَكَمۡ أَهۡلَكۡنَا قَبۡلَهُم مِّن قَرۡنٍ هَلۡ تُحِسُّ مِنۡهُم مِّنۡ أَحَدٍ أَوۡ تَسۡمَعُ لَهُمۡ رِكۡزَۢا ﴿98﴾

Transliteration: Wakam ahlakna qablahum min qarnin hal tuhissu minhum min ahadin aw tasmaAAu lahum rikzan

Translation: ਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ ਦਾ ਸਰਵਨਾਸ਼ ਕਰ ਚੁੱਕੇ ਹਾਂ। ਕੀ ਤੁਸੀਂ ਉਹਨਾਂ ਦਾ ਨਾਂ-ਥੇਹ ਵੀ ਵੇਖਦੇ ਹੋ ? ਜਾਂ ਉਹਨਾਂ ਦੀ ਕੋਈ ਭਿਣਕ ਵੀ ਕੀਤੇ ਸੁਣਾਈ ਦਿੰਦੀ ਹੈ ?

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download