quranm◉

Surah Taha transliteration

◉ ਸੂਰਾ · ∞

20:1

طه ﴿1﴾

Transliteration: Taha

Translation: ਤਾ, ਹਾ।

20:2

مَآ أَنزَلۡنَا عَلَيۡكَ ٱلۡقُرۡءَانَ لِتَشۡقَىٰٓ ﴿2﴾

Transliteration: Ma anzalna AAalayka alqurana litashqa

Translation: (ਹੇ ਨਬੀ!) ਅਸੀਂ ਇਹ .ਕੁਰਆਨ ਤੁਹਾਡੇ ’ਤੇ ਇਸ ਕਰਕੇ ਨਹੀਂ ਉਤਾਰਿਆ ਕਿ ਤੁਸੀਂ ਔਖੇ ਹੋ ਜਾਵੋ।

20:3

إِلَّا تَذۡكِرَةٗ لِّمَن يَخۡشَىٰ ﴿3﴾

Transliteration: Illa tathkiratan liman yakhsha

Translation: ਸਗੋਂ ਇਹ ਤਾਂ ਹਰ ਉਸ ਵਿਅਕਤੀ ਲਈ ਇਕ ਨਸੀਹਤ ਹੈ ਜਿਹੜਾ ਉਸ (ਅੱਲਾਹ) ਤੋਂ ਡਰਦਾ ਹੈ।

20:4

تَنزِيلٗا مِّمَّنۡ خَلَقَ ٱلۡأَرۡضَ وَٱلسَّمَٰوَٰتِ ٱلۡعُلَى ﴿4﴾

Transliteration: Tanzeelan mimman khalaqa alarda waalssamawati alAAula

Translation: ਅਤੇ ਇਸ (.ਕੁਰਆਨ) ਦਾ ਉਤਾਰਨਾ ਉਸ ਜ਼ਾਤ ਵੱਲੋਂ ਹੈ ਜਿਸ ਨੇ ਧਰਤੀ ਨੂੰ ਅਤੇ ਉੱਚੇ ਅਕਾਸ਼ ਨੂੰ ਬਣਾਇਆ ਹੈ।

20:5

ٱلرَّحۡمَٰنُ عَلَى ٱلۡعَرۡشِ ٱسۡتَوَىٰ ﴿5﴾

Transliteration: Alrrahmanu AAala alAAarshi istawa

Translation: ਉਹ ਰਹਿਮਾਨ ਹੈ, ਜਿਹੜਾ ਅਰਸ਼ ਦੇ ਰਾਜ ਸਿੰਘਾਸਨ ’ਤੇ ਵਿਰਾਜਮਾਨ ਹੈ।

20:6

لَهُۥ مَا فِي ٱلسَّمَٰوَٰتِ وَمَا فِي ٱلۡأَرۡضِ وَمَا بَيۡنَهُمَا وَمَا تَحۡتَ ٱلثَّرَىٰ ﴿6﴾

Transliteration: Lahu ma fee alssamawati wama fee alardi wama baynahuma wama tahta alththara

Translation: ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ, ਜੋ ਉਹਨਾਂ ਦੇ ਵਿਚਾਲੇ ਹੈ ਅਤੇ ਜੋ ਧਰਤੀ ਦੇ ਥੱਲੇ ਹੈ, ਸਭ ਉਸੇ (ਰਹਿਮਾਨ) ਦਾ ਹੈ।

20:7

وَإِن تَجۡهَرۡ بِٱلۡقَوۡلِ فَإِنَّهُۥ يَعۡلَمُ ٱلسِّرَّ وَأَخۡفَى ﴿7﴾

Transliteration: Wain tajhar bialqawli fainnahu yaAAlamu alssirra waakhfa

Translation: ਭਾਵੇ ਤੁਸੀਂ ਉੱਚੀ ਆਵਾਜ਼ ਨਾਲ ਗੱਲ ਕਰੋ ਪਰ ਉਹ ਹਰ ਭੇਤ ਨੂੰ ਸਗੋਂ ਉਹ ਤਾਂ ਉਸ ਤੋਂ ਵੀ ਗੁਪਤ ਗੱਲਾਂ ਨੂੰ ਜਾਣਦਾ ਹੈ।

20:8

ٱللَّهُ لَآ إِلَٰهَ إِلَّا هُوَۖ لَهُ ٱلۡأَسۡمَآءُ ٱلۡحُسۡنَىٰ ﴿8﴾

Transliteration: Allahu la ilaha illa huwa lahu alasmao alhusna

Translation: ਅੱਲਾਹ ਉਹੀਓ ਹੈ ਜਿਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਸਾਰੇ ਹੀ ਸੋਹਣੇ ਨਾਂ ਉਸੇ ਦੇ ਹਨ।[1]

20:9

وَهَلۡ أَتَىٰكَ حَدِيثُ مُوسَىٰٓ ﴿9﴾

Transliteration: Wahal ataka hadeethu moosa

Translation: (ਹੇ ਨਬੀ!) ਕੀ ਤੁਸੀਂ ਮੂਸਾ ਦਾ ਕਿੱਸਾ ਜਾਣਦੇ ਹੋ ?

20:10

إِذۡ رَءَا نَارٗا فَقَالَ لِأَهۡلِهِ ٱمۡكُثُوٓاْ إِنِّيٓ ءَانَسۡتُ نَارٗا لَّعَلِّيٓ ءَاتِيكُم مِّنۡهَا بِقَبَسٍ أَوۡ أَجِدُ عَلَى ٱلنَّارِ هُدٗى ﴿10﴾

Transliteration: Ith raa naran faqala liahlihi omkuthoo innee anastu naran laAAallee ateekum minha biqabasin aw ajidu AAala alnnari hudan

Translation: ਜਦੋਂ ਉਹਨਾਂ ਨੇ (ਤੁਵਾ ਘਾਟੀ ਵਿਚ) ਅੱਗ ਨੂੰ ਵੇਖ ਕੇ ਆਪਣੇ ਘਰ ਵਾਲਿਆਂ ਨੂੰ ਕਿਹਾ ਸੀ ਕਿ ਰਤਾ ਠਹਿਰੋ ਮੈਂਨੇ ਅੱਗ ਵੇਖੀ ਹੈ, ਸ਼ਾਇਦ ਮੈਂ ਤੁਹਾਡੇ ਲਈ ਉਸ ਵਿੱਚੋਂ ਇਕ ਅੱਧਾ ਅੰਗਿਆਰਾ ਲੈ ਆਵਾਂ ਜਾਂ ਅੱਗ ਕੋਲ ਕੋਈ ਅਗਵਾਈ ਕਰਨ ਵਾਲਾ ਹੋਵੇ।

20:11

فَلَمَّآ أَتَىٰهَا نُودِيَ يَٰمُوسَىٰٓ ﴿11﴾

Transliteration: Falamma ataha noodiya ya moosa

Translation: ਜਦੋਂ ਮੂਸਾ ਅੱਗ ਦੇ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਹੇ ਮੂਸਾ!

20:12

إِنِّيٓ أَنَا۠ رَبُّكَ فَٱخۡلَعۡ نَعۡلَيۡكَ إِنَّكَ بِٱلۡوَادِ ٱلۡمُقَدَّسِ طُوٗى ﴿12﴾

Transliteration: Innee ana rabbuka faikhlaAA naAAlayka innaka bialwadi almuqaddasi tuwan

Translation: ਮੈਂ ਹੀ ਤੇਰਾ ਪਾਲਣਹਾਰ ਹਾਂ। ਤੂੰ ਆਪਣੀਆਂ ਜੂਤੀਆਂ ਉਤਾਰ ਦੇ, ਕਿਉਂ ਜੋ ਤੂੰ ਇਕ ਪਵਿੱਤਰ ਘਾਟੀ ਤੁਵਾ ਵਿਚ (ਖੜ੍ਹਾ) ਹੈ।

20:13

وَأَنَا ٱخۡتَرۡتُكَ فَٱسۡتَمِعۡ لِمَا يُوحَىٰٓ ﴿13﴾

Transliteration: Waana ikhtartuka faistamiAA lima yooha

Translation: ਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ ਜਿਹੜੀ ਵੀ ਵਹੀ (ਸੰਦੇਸ਼) ਆਵੇ, ਉਸ ਨੂੰ ਧਿਆਨ ਨਾਲ ਸੁਣੀਂ।

20:14

إِنَّنِيٓ أَنَا ٱللَّهُ لَآ إِلَٰهَ إِلَّآ أَنَا۠ فَٱعۡبُدۡنِي وَأَقِمِ ٱلصَّلَوٰةَ لِذِكۡرِيٓ ﴿14﴾

Transliteration: Innanee ana Allahu la ilaha illa ana faoAAbudnee waaqimi alssalata lithikree

Translation: ਨਿਰਸੰਦੇਹ! ਮੈਂ ਹੀ ਅੱਲਾਹ ਹਾਂ, ਮੈਥੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਸੋ ਤੂੰ ਮੇਰੀ ਹੀ ਇਬਾਦਤ ਕਰ ਅਤੇ ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਰੱਖ।

20:15

إِنَّ ٱلسَّاعَةَ ءَاتِيَةٌ أَكَادُ أُخۡفِيهَا لِتُجۡزَىٰ كُلُّ نَفۡسِۭ بِمَا تَسۡعَىٰ ﴿15﴾

Transliteration: Inna alssaAAata atiyatun akadu okhfeeha litujza kullu nafsin bima tasAAa

Translation: ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।

20:16

فَلَا يَصُدَّنَّكَ عَنۡهَا مَن لَّا يُؤۡمِنُ بِهَا وَٱتَّبَعَ هَوَىٰهُ فَتَرۡدَىٰ ﴿16﴾

Transliteration: Fala yasuddannaka AAanha man la yuminu biha waittabaAAa hawahu fatarda

Translation: ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।[2]

20:17

وَمَا تِلۡكَ بِيَمِينِكَ يَٰمُوسَىٰ ﴿17﴾

Transliteration: Wama tilka biyameenika ya moosa

Translation: ਹੇ ਮੂਸਾ! ਤੇਰੇ ਸੱਜੇ ਹੱਥ ਵਿਚ ਕੀ ਹੈ ?

20:18

قَالَ هِيَ عَصَايَ أَتَوَكَّؤُاْ عَلَيۡهَا وَأَهُشُّ بِهَا عَلَىٰ غَنَمِي وَلِيَ فِيهَا مَـَٔارِبُ أُخۡرَىٰ ﴿18﴾

Transliteration: Qala hiya AAasaya atawakkao AAalayha waahushshu biha AAala ghanamee waliya feeha maaribu okhra

Translation: (ਮੂਸਾ ਨੇ) ਉੱਤਰ ਦਿੱਤਾ ਕਿ ਇਹ ਮੇਰੀ ਲਾਠੀ ਹੈ, ਜਿਸ ਨਾਲ ਮੈਂ ਸਹਾਰਾ ਲੈਂਦਾ ਹਾਂ ਅਤੇ ਮੈਂ ਆਪਣੀਆਂ ਬਕਰੀਆਂ ਲਈ ਪੱਤੇ ਝਾੜਦਾ ਹਾਂ ਅਤੇ ਮੈਨੂੰ ਇਸ ਤੋਂ ਹੋਰ ਵੀ ਕਈ ਲਾਭ ਹਨ।

20:19

قَالَ أَلۡقِهَا يَٰمُوسَىٰ ﴿19﴾

Transliteration: Qala alqiha ya moosa

Translation: ਕਿਹਾ ਕਿ ਹੇ ਮੂਸਾ! ਇਸ (ਲਾਠੀ) ਨੂੰ ਸੁੱਟ ਦੇ।

20:20

فَأَلۡقَىٰهَا فَإِذَا هِيَ حَيَّةٞ تَسۡعَىٰ ﴿20﴾

Transliteration: Faalqaha faitha hiya hayyatun tasAAa

Translation: ਸੁੱਟਦੇ ਹੀ ਉਹ (ਲਾਠੀ) ਸੱਪ ਬਣਕੇ ਨੱਸਣ ਲੱਗ ਪਈ।

20:21

قَالَ خُذۡهَا وَلَا تَخَفۡۖ سَنُعِيدُهَا سِيرَتَهَا ٱلۡأُولَىٰ ﴿21﴾

Transliteration: Qala khuthha wala takhaf sanuAAeeduha seerataha aloola

Translation: ਫ਼ਰਮਾਇਆ ਕਿ ਇਸ ਸੱਪ ਨੂੰ ਫੜ ਲੈ, ਡਰ ਨਾ। ਅਸੀਂ ਇਸ ਨੂੰ ਪਹਿਲਾਂ ਵਾਂਗ ਹੀ (ਲਾਠੀ) ਬਣਾ ਦਿਆਂਗੇ।

20:22

وَٱضۡمُمۡ يَدَكَ إِلَىٰ جَنَاحِكَ تَخۡرُجۡ بَيۡضَآءَ مِنۡ غَيۡرِ سُوٓءٍ ءَايَةً أُخۡرَىٰ ﴿22﴾

Transliteration: Waodmum yadaka ila janahika takhruj baydaa min ghayri sooin ayatan okhra

Translation: ਅਪਣਾ ਸੱਜਾ ਹੱਥ ਕੁੱਛ ਵਿਚ ਲੈ, ਉਹ (ਹੱਥ) ਬਿਨਾਂ ਕਿਸੇ ਰੋਗ ਤੋਂ ਲਿਸ਼ਕਾਰੇ ਮਾਰਦਾ ਹੋਇਆ ਸਫ਼ੈਦ ਬਣਕੇ ਨਿਕਲੇਗਾ। ਇਹ ਦੂਜੀ ਨਿਸ਼ਾਨੀ ਹੈ।

20:23

لِنُرِيَكَ مِنۡ ءَايَٰتِنَا ٱلۡكُبۡرَى ﴿23﴾

Transliteration: Linuriyaka min ayatina alkubra

Translation: (ਇਹ ਸਭ ਇਸ ਲਈ ਹੈ ਤਾਂ ਜੋ) ਅਸੀਂ ਤੁਹਾਨੂੰ ਆਪਣੀਆਂ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵਿਖਾਈਏ।

20:24

ٱذۡهَبۡ إِلَىٰ فِرۡعَوۡنَ إِنَّهُۥ طَغَىٰ ﴿24﴾

Transliteration: Ithhab ila firAAawna innahu tagha

Translation: (ਅੱਲਾਹ ਨੇ ਕਿਹਾ ਹੇ ਮੂਸਾ!) ਤੂੰ ਫ਼ਿਰਔਨ ਵੱਲ ਜਾ, ਕਿਉਂ ਜੋ ਉਹ ਸਰਕਸ਼ (ਬਾਗ਼ੀ) ਹੋ ਗਿਆ ਹੈ।

20:25

قَالَ رَبِّ ٱشۡرَحۡ لِي صَدۡرِي ﴿25﴾

Transliteration: Qala rabbi ishrah lee sadree

Translation: (ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਤੂੰ ਮੇਰਾ ਸੀਨਾ ਖੋਲਦੇ (ਭਾਵ ਮੈਨੂੰ ਹੌਸਲਾ ਦੇ)।

20:26

وَيَسِّرۡ لِيٓ أَمۡرِي ﴿26﴾

Transliteration: Wayassir lee amree

Translation: ਅਤੇ ਮੇਰੇ ਕੰਮ ਨੂੰ ਮੇਰੇ ਲਈ ਸੁਖਾਲਾ ਕਰਦੇ।

20:27

وَٱحۡلُلۡ عُقۡدَةٗ مِّن لِّسَانِي ﴿27﴾

Transliteration: Waohlul AAuqdatan min lisanee

Translation: ਅਤੇ ਮੇਰੀ ਜ਼ੁਬਾਨ ਦੀਆਂ ਗੰਢਾਂ ਖੋਲ੍ਹ ਦੇ।

20:28

يَفۡقَهُواْ قَوۡلِي ﴿28﴾

Transliteration: Yafqahoo qawlee

Translation: ਤਾਂ ਜੋ ਲੋਕੀ ਮੇਰੀ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕਣ।

20:29

وَٱجۡعَل لِّي وَزِيرٗا مِّنۡ أَهۡلِي ﴿29﴾

Transliteration: WaijAAal lee wazeeran min ahlee

Translation: ਅਤੇ ਮੇਰੇ ਪਰਿਵਾਰ ’ਚੋਂ ਮੇਰਾ ਇਕ ਵਜ਼ੀਰ (ਸਹਾਇਕ) ਬਣਾ ਦੇ।

20:30

هَٰرُونَ أَخِي ﴿30﴾

Transliteration: Haroona akhee

Translation: ਭਾਵ ਮੇਰੇ ਭਰਾ ਹਾਰੂਨ ਨੂੰ (ਮੇਰਾ ਸਾਥੀ ਬਣਾ)।

20:31

ٱشۡدُدۡ بِهِۦٓ أَزۡرِي ﴿31﴾

Transliteration: Oshdud bihi azree

Translation: ਤੂੰ ਉਸ ਦੁਆਰਾ ਮੇਰੀ ਪਿੱਠ ਨੂੰ ਮਜ਼ਬੂਤ ਕਰਦੇ।

20:32

وَأَشۡرِكۡهُ فِيٓ أَمۡرِي ﴿32﴾

Transliteration: Waashrikhu fee amree

Translation: ਅਤੇ ਉਸ ਨੂੰ ਮੇਰਾ ਭਾਈ ਵਾਲ ਬਣਾ ਦੇ।

20:33

كَيۡ نُسَبِّحَكَ كَثِيرٗا ﴿33﴾

Transliteration: Kay nusabbihaka katheeran

Translation: ਤਾਂ ਜੋ ਅਸੀਂ ਦੋਵੇਂ ਵੱਧ ਤੋਂ ਵੱਧ ਤੇਰੀ ਤਸਬੀਹ ਕਰੀਏ।

20:34

وَنَذۡكُرَكَ كَثِيرًا ﴿34﴾

Transliteration: Wanathkuraka katheeran

Translation: ਅਤੇ ਵੱਧ ਤੋਂ ਵੱਧ ਤੈਨੂੰ ਯਾਦ ਕਰੀਏ।

20:35

إِنَّكَ كُنتَ بِنَا بَصِيرٗا ﴿35﴾

Transliteration: Innaka kunta bina baseeran

Translation: ਬੇਸ਼ੱਕ ਤੂੰ ਸਾਨੂੰ ਚੰਗੀ ਤਰ੍ਹਾਂ ਵੇਖਦਾ ਹੈ।

20:36

قَالَ قَدۡ أُوتِيتَ سُؤۡلَكَ يَٰمُوسَىٰ ﴿36﴾

Transliteration: Qala qad ooteeta sulaka ya moosa

Translation: (ਅੱਲਾਹ ਨੇ) ਫ਼ਰਮਾਇਆ, ਹੇ ਮੂਸਾ! ਮੈਂ ਤੇਰੀਆਂ ਸਾਰੀਆਂ ਮੰਗਾਂ ਕਬੂਲ ਕਰਦਾ ਹਾਂ।

20:37

وَلَقَدۡ مَنَنَّا عَلَيۡكَ مَرَّةً أُخۡرَىٰٓ ﴿37﴾

Transliteration: Walaqad mananna AAalayka marratan okhra

Translation: ਅਸੀਂ ਤੇਰੇ ’ਤੇ ਇਕ ਵਾਰ ਪਹਿਲਾਂ ਵੀ ਉਪਕਾਰ ਕਰ ਚੁੱਕਾ ਹਾਂ।

20:38

إِذۡ أَوۡحَيۡنَآ إِلَىٰٓ أُمِّكَ مَا يُوحَىٰٓ ﴿38﴾

Transliteration: Ith awhayna ila ommika ma yooha

Translation: ਜਦੋਂ ਅਸੀਂ ਤੇਰੀ ਮਾਂ ਨੂੰ ਇਲਹਾਮ (ਰੱਬੀ ਇਸ਼ਾਰਾ) ਕੀਤਾ ਸੀ ਜਿਸ ਦੀ ਚਰਚਾ ਹੁਣ ਵਹੀ ਰਾਹੀਂ ਕੀਤੀ ਜਾ ਰਹੀ ਹੈ।

20:39

أَنِ ٱقۡذِفِيهِ فِي ٱلتَّابُوتِ فَٱقۡذِفِيهِ فِي ٱلۡيَمِّ فَلۡيُلۡقِهِ ٱلۡيَمُّ بِٱلسَّاحِلِ يَأۡخُذۡهُ عَدُوّٞ لِّي وَعَدُوّٞ لَّهُۥۚ وَأَلۡقَيۡتُ عَلَيۡكَ مَحَبَّةٗ مِّنِّي وَلِتُصۡنَعَ عَلَىٰ عَيۡنِيٓ ﴿39﴾

Transliteration: Ani iqthifeehi fee alttabooti faiqthifeehi fee alyammi falyulqihi alyammu bialssahili yakhuthhu AAaduwwun lee waAAaduwwun lahu waalqaytu AAalayka mahabbatan minnee walitusnaAAa AAala AAaynee

Translation: ਕਿ ਤੂੰ ਇਸ (ਮੂਸਾ) ਨੂੰ ਇਕ ਸੰਦੂਕ ਵਿਚ ਬੰਦ ਕਰਕੇ ਦਰਿਆ ਵਿਚ ਛੱਡ ਦੇ, ਫੇਰ ਦਰਿਆ ਇਸ (ਸੰਦੂਕ) ਨੂੰ ਕੰਡੇ ’ਤੇ ਲਿਆ ਛੱਡੇਗਾ ਅਤੇ ਇਸ ਨੂੰ ਮੇਰਾ ਅਤੇ ਇਸ (ਮੂਸਾ) ਦਾ ਵੈਰੀ ਕੱਢ ਲਵੇਗਾ। ਮੈਂਨੇ ਆਪਣੇ ਵੱਲੋਂ ਉਸ (ਫ਼ਿਰਔਨ) ਦੇ ਮਨ ਵਿਚ ਤੇਰੇ ਲਈ ਇਕ ਵਿਸ਼ੇਸ਼ ਪ੍ਰਮ ਪਾ ਦਿੱਤਾ ਤਾਂ ਜੋ ਮੇਰੀ ਦੇਖ ਰੇਖ ਹੇਠ ਤੇਰੀ ਪਰਵਰਿਸ਼ ਹੋਵੇ।

20:40

إِذۡ تَمۡشِيٓ أُخۡتُكَ فَتَقُولُ هَلۡ أَدُلُّكُمۡ عَلَىٰ مَن يَكۡفُلُهُۥۖ فَرَجَعۡنَٰكَ إِلَىٰٓ أُمِّكَ كَيۡ تَقَرَّ عَيۡنُهَا وَلَا تَحۡزَنَۚ وَقَتَلۡتَ نَفۡسٗا فَنَجَّيۡنَٰكَ مِنَ ٱلۡغَمِّ وَفَتَنَّـٰكَ فُتُونٗاۚ فَلَبِثۡتَ سِنِينَ فِيٓ أَهۡلِ مَدۡيَنَ ثُمَّ جِئۡتَ عَلَىٰ قَدَرٖ يَٰمُوسَىٰ ﴿40﴾

Transliteration: Ith tamshee okhtuka fataqoolu hal adullukum AAala man yakfuluhu farajaAAnaka ila ommika kay taqarra AAaynuha wala tahzana waqatalta nafsan fanajjaynaka mina alghammi wafatannaka futoonan falabithta sineena fee ahli madyana thumma jita AAala qadarin ya moosa

Translation: ਜਦੋਂ ਤੇਰੀ (ਮੂਸਾ) ਦੀ ਭੈਣ (ਸੰਦੂਕ ਦੇ ਨਾਲ-ਨਾਲ) ਤੁਰੀ ਜਾ ਰਹੀ ਸੀ (ਅਤੇ ਫ਼ਿਰਔਨ ਨੂੰ) ਕਹਿ ਰਹੀ ਸੀ, ਕੀ ਮੈਂ ਤੁਹਾਨੂੰ ਉਸ (ਇਸਤਰੀ) ਦਾ ਪਤਾ ਦੱਸਾਂ, ਜਿਹੜੀ ਇਸ (ਬੱਚੇ) ਦੀ ਦੇਖ-ਭਾਲ ਕਰ ਸਕਦੀ ਹੈ ? ਇੰਜ ਅਸੀਂ ਤੈਨੂੰ ਤੇਰੀ ਮਾਂ ਕੋਲ ਪਹੁੰਚਾ ਦਿੱਤਾ ਤਾਂ ਜੋ ਉਸ ਦੀਆਂ ਅੱਖਾਂ ਠੰਢੀਆਂ ਰਹਿਣ ਅਤੇ ਉਹ ਦੁਖੀ ਨਾ ਹੋਵੇ। ਫੇਰ ਤੈਂਨੇ ਇਕ ਵਿਅਕਤੀ ਨੂੰ (ਮੁੱਕਾ ਮਾਰ ਕੇ) ਮਾਰ ਦਿੱਤਾ ਸੀ। ਅਸੀਂ ਤੈਨੂੰ ਉਸ ਬਿਪਤਾ ਵਿੱਚੋਂ ਵੀ ਕੱਢਿਆ। ਭਾਵ ਅਸੀਂ ਤੈਨੂੰ ਚੰਗੀ ਤਰ੍ਹਾਂ ਪਰਖਿਆ। ਫੇਰ ਤੂੰ ਕਈ ਸਾਲ ਮਦੀਅਨ ਦੇ ਲੋਕਾਂ ਵਿਚ ਗੁਜ਼ਾਰੇ। ਫੇਰ ਹੇ ਮੂਸਾ! ਮੁਕੱਦਰਾਂ ਨਾਲ ਤੂੰ ਇੱਥੇ ਆ ਗਿਆ।

20:41

وَٱصۡطَنَعۡتُكَ لِنَفۡسِي ﴿41﴾

Transliteration: WaistanaAAtuka linafsee

Translation: ਅਤੇ ਮੈਂਨੇ ਵਿਸ਼ੇਸ਼ ਆਪਣੇ (ਪੈਗ਼ੰਬਰ ਬਣਾਉਣ) ਲਈ ਤੈਨੂੰ ਚੁਣ ਲਿਆ ਹੈ ।[3]

20:42

ٱذۡهَبۡ أَنتَ وَأَخُوكَ بِـَٔايَٰتِي وَلَا تَنِيَا فِي ذِكۡرِي ﴿42﴾

Transliteration: Ithhab anta waakhooka biayatee wala taniya fee thikree

Translation: ਹੁਣ ਤੂੰ ਤੇ ਤੇਰਾ ਭਰਾ (ਹਾਰੂਨ) ਮੇਰੇ ਵੱਲੋਂ ਦਿੱਤੀਆਂ ਨਿਸ਼ਾਨੀਆਂ ਲੈਕੇ (ਫ਼ਿਰਔਨ ਦੇ ਕੋਲ) ਜਾਓ। ਖ਼ਬਰਦਾਰ ਮੇਰੀ ਯਾਦ ਵਿਚ ਕਿਸੇ ਤਰ੍ਹਾਂ ਦੀ ਸੁਸਤੀ ਨਾ ਕਰੀਓ।

20:43

ٱذۡهَبَآ إِلَىٰ فِرۡعَوۡنَ إِنَّهُۥ طَغَىٰ ﴿43﴾

Transliteration: Ithhaba ila firAAawna innahu tagha

Translation: ਤੁਸੀਂ ਦੋਵੇਂ ਫ਼ਿਰਔਨ ਕੋਲ ਜਾਓ ਕਿਉਂ ਜੋ ਉਹ ਬਾਗ਼ੀ ਹੋ ਗਿਆ ਹੈ।

20:44

فَقُولَا لَهُۥ قَوۡلٗا لَّيِّنٗا لَّعَلَّهُۥ يَتَذَكَّرُ أَوۡ يَخۡشَىٰ ﴿44﴾

Transliteration: Faqoola lahu qawlan layyinan laAAallahu yatathakkaru aw yakhsha

Translation: ਉਸ ਨੂੰ ਨਰਮਾਈ ਨਾਲ ਸਮਝਾਣਾ, ਹੋ ਸਕਦਾ ਹੈ ਕਿ ਉਹ ਸਮਝ ਜਾਵੇ ਜਾਂ ਡਰ ਜਾਵੇ।

20:45

قَالَا رَبَّنَآ إِنَّنَا نَخَافُ أَن يَفۡرُطَ عَلَيۡنَآ أَوۡ أَن يَطۡغَىٰ ﴿45﴾

Transliteration: Qala rabbana innana nakhafu an yafruta AAalayna aw an yatgha

Translation: ਦੋਵਾਂ (ਮੂਸਾ ਤੇ ਹਾਰੂਨ) ਨੇ ਕਿਹਾ ਕਿ ਹੇ ਸਾਡੇ ਮਾਲਿਕ! ਸਾਨੂੰ ਡਰ ਹੈ ਕਿ ਉਹ ਸਾਡੇ ਨਾਲ ਕੋਈ ਧੱਕਾ ਨਾ ਕਰੇ ਜਾਂ ਹੋਰ ਬਾਗ਼ੀ ਨਾ ਹੋ ਜਾਵੇ।

20:46

قَالَ لَا تَخَافَآۖ إِنَّنِي مَعَكُمَآ أَسۡمَعُ وَأَرَىٰ ﴿46﴾

Transliteration: Qala la takhafa innanee maAAakuma asmaAAu waara

Translation: (ਅੱਲਾਹ ਨੇ) ਫ਼ਰਮਾਇਆ ਕਿ ਤੁਸੀਂ ਉੱਕਾ ਹੀ ਨਾ ਡਰੋ। ਮੈਂ ਤੁਹਾਡੇ ਅੰਗ-ਸੰਗ ਹਾਂ, ਮੈਂ ਸਭ ਕੁੱਝ ਸੁਣਦਾ ਅਤੇ ਵੇਖਦਾ ਵੀ ਹਾਂ।

20:47

فَأۡتِيَاهُ فَقُولَآ إِنَّا رَسُولَا رَبِّكَ فَأَرۡسِلۡ مَعَنَا بَنِيٓ إِسۡرَـٰٓءِيلَ وَلَا تُعَذِّبۡهُمۡۖ قَدۡ جِئۡنَٰكَ بِـَٔايَةٖ مِّن رَّبِّكَۖ وَٱلسَّلَٰمُ عَلَىٰ مَنِ ٱتَّبَعَ ٱلۡهُدَىٰٓ ﴿47﴾

Transliteration: Fatiyahu faqoola inna rasoola rabbika faarsil maAAana banee israeela wala tuAAaththibhum qad jinaka biayatin min rabbika waalssalamu AAala mani ittabaAAa alhuda

Translation: ਸੋ ਤੁਸੀਂ (ਮੂਸਾ ਤੇ ਹਾਰੂਨ) ਉਹ ਦੇ ਕੋਲ ਜਾਓ ਤੇ ਆਖੋ ਕਿ ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਪੈਗ਼ੰਬਰ ਹਾਂ, ਤੂੰ ਸਾਡੇ ਨਾਲ ਬਨੀ ਇਰਾਈਲ ਨੂੰ ਭੇਜ ਦੇ ਉਹਨਾਂ ਨੂੰ ਦੁਖੀ ਨਾ ਕਰ। ਅਸੀਂ ਤਾਂ ਤੇਰੇ ਕੋਲ ਤੇਰੇ ਰੱਬ ਦੀ ਨਿਸ਼ਾਨੀ ਲੈਕੇ ਆਏ ਹਾਂ ਅਤੇ ਜਿਹੜਾ (ਰੱਬੀ) ਹਿਦਇਤਾਂ ਨੂੰ ਕਬੂਲ ਕਰੇਗਾ ਉਸ ਲਈ ਸਲਾਮਤੀ ਹੈ।

20:48

إِنَّا قَدۡ أُوحِيَ إِلَيۡنَآ أَنَّ ٱلۡعَذَابَ عَلَىٰ مَن كَذَّبَ وَتَوَلَّىٰ ﴿48﴾

Transliteration: Inna qad oohiya ilayna anna alAAathaba AAala man kaththaba watawalla

Translation: ਸਾਡੇ ਵੱਲ ਵਹੀ ਆਈ ਹੈ ਕਿ ਜਿਹੜਾ ਵੀ (ਰੱਬੀ ਹੁਕਮਾਂ ਨੂੰ) ਝੁਠਲਾਏਗਾ, ਉਸ ਲਈ ਅਜ਼ਾਬ ਹੈ।

20:49

قَالَ فَمَن رَّبُّكُمَا يَٰمُوسَىٰ ﴿49﴾

Transliteration: Qala faman rabbukuma ya moosa

Translation: (ਫ਼ਿਰਔਨ ਨੇ) ਕਿਹਾ ਕਿ ਹੇ ਮੂਸਾ! ਤੁਹਾਡਾ ਰੱਬ ਕੌਣ ਹੈ ?

20:50

قَالَ رَبُّنَا ٱلَّذِيٓ أَعۡطَىٰ كُلَّ شَيۡءٍ خَلۡقَهُۥ ثُمَّ هَدَىٰ ﴿50﴾

Transliteration: Qala rabbuna allathee aAAta kulla shayin khalqahu thumma hada

Translation: ਮੂਸਾ ਨੇ ਕਿਹਾ ਕਿ ਸਾਡਾ ਰੱਬ ਉਹ ਹੈ ਜਿਸ ਨੇ ਹਰੇਕ ਸ਼ੈਅ ਨੂੰ ਉਸ ਦੀ ਵਿਸ਼ੇਸ਼ ਸ਼ਕਲ ਸੂਰਤ ਬਖ਼ਸ਼ੀ ਫੇਰ ਰਾਹ ਵੀ ਵਿਖਾਈ।

20:51

قَالَ فَمَا بَالُ ٱلۡقُرُونِ ٱلۡأُولَىٰ ﴿51﴾

Transliteration: Qala fama balu alqurooni aloola

Translation: ਉਸ (ਫ਼ਿਰਔਨ) ਨੇ ਕਿਹਾ ਕਿ ਚੰਗਾ ਇਹ ਦੱਸੋ ਕਿ ਪਹਿਲੇ (ਇਨਕਾਰੀ) ਲੋਕਾਂ ਦਾ ਕੀ ਬਣੇਗਾ ?

20:52

قَالَ عِلۡمُهَا عِندَ رَبِّي فِي كِتَٰبٖۖ لَّا يَضِلُّ رَبِّي وَلَا يَنسَى ﴿52﴾

Transliteration: Qala AAilmuha AAinda rabbee fee kitabin la yadillu rabbee wala yansa

Translation: ਉੱਤਰ ਦਿੱਤਾ ਕਿ ਇਸ ਦਾ ਗਿਆਨ ਤਾਂ ਮੇਰੇ ਰੱਬ ਦੇ ਕੋਲ ਇਕ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਿਖਆ ਹੋਇਆ ਹੈ। ਨਾਂ ਤਾਂ ਮੇਰਾ ਰੱਬ ਕੋਈ ਗ਼ਲਤੀ ਕਰਦਾ ਹੈ ਅਤੇ ਨਾ ਹੀ ਉਹ ਤੋਂ ਕੋਈ ਭੁਲ ਹੁੰਦੀ ਹੈ।

20:53

ٱلَّذِي جَعَلَ لَكُمُ ٱلۡأَرۡضَ مَهۡدٗا وَسَلَكَ لَكُمۡ فِيهَا سُبُلٗا وَأَنزَلَ مِنَ ٱلسَّمَآءِ مَآءٗ فَأَخۡرَجۡنَا بِهِۦٓ أَزۡوَٰجٗا مِّن نَّبَاتٖ شَتَّىٰ ﴿53﴾

Transliteration: Allathee jaAAala lakumu alarda mahdan wasalaka lakum feeha subulan waanzala mina alssamai maan faakhrajna bihi azwajan min nabatin shatta

Translation: ਉਸੇ (ਰੱਬ) ਨੇ ਤੁਹਾਡੇ ਲਈ ਧਰਤੀ ਨੂੰ ਵਿਛਾਇਆ ਅਤੇ ਇਸ (ਧਰਤੀ) ਵਿਚ ਤੁਹਾਡੇ ਤੁਰਨ-ਫਿਰਨ ਲਈ ਰਾਹ ਬਣਾਏ ਅਤੇ ਅਕਾਸ਼ੋਂ ਪਾਣੀ ਬਰਸਾਇਆ ਫੇਰ ਉਸ ਰਹੀਂ ਭਾਂਤ-ਭਾਂਤ ਦੀ ਬਨਸਪਤੀ ਕੱਢੀ।

20:54

كُلُواْ وَٱرۡعَوۡاْ أَنۡعَٰمَكُمۡۚ إِنَّ فِي ذَٰلِكَ لَأٓيَٰتٖ لِّأُوْلِي ٱلنُّهَىٰ ﴿54﴾

Transliteration: Kuloo wairAAaw anAAamakum inna fee thalika laayatin liolee alnnuha

Translation: ਤੁਸੀਂ ਆਪ ਵੀ ਖਾਓ ਅਤੇ ਅਪਣੇ ਪਸ਼ੂਆਂ ਨੂੰ ਵੀ ਚਰਾਓ। ਬੇਸ਼ੱਕ (ਰੱਬ ਦੀ ਸ਼ਕਤੀ ਨੂੰ ਸਮਝਣ ਲਈ) ਇਸ ਵਿਚ ਬੁੱਧੀਵਾਨਾਂ ਲਈ ਅਨੇਕਾਂ ਨਿਸ਼ਾਨੀਆਂ ਹਨ।

20:55

مِنۡهَا خَلَقۡنَٰكُمۡ وَفِيهَا نُعِيدُكُمۡ وَمِنۡهَا نُخۡرِجُكُمۡ تَارَةً أُخۡرَىٰ ﴿55﴾

Transliteration: Minha khalaqnakum wafeeha nuAAeedukum waminha nukhrijukum taratan okhra

Translation: ਅਸੀਂ ਇਸੇ (ਮਿੱਟੀ) ਵਿੱਚੋਂ ਤੁਹਾਨੂੰ ਪੈਦਾ ਕੀਤਾ ਹੈ ਅਤੇ ਫੇਰ ਇਸੇ ਵਿਚ ਤੁਹਾਨੂੰ ਮੁੜ ਪਰਤਾ ਦੇਵਾਂਗੇ ਅਤੇ ਮੁੜ ਤੁਹਾਨੂੰ ਇਸੇ ਵਿੱਚੋਂ ਦੋਬਾਰਾ ਕੱਢਾਂਗੇ।

20:56

وَلَقَدۡ أَرَيۡنَٰهُ ءَايَٰتِنَا كُلَّهَا فَكَذَّبَ وَأَبَىٰ ﴿56﴾

Transliteration: Walaqad araynahu ayatina kullaha fakaththaba waaba

Translation: ਅਸਾਂ ਉਸ (ਫ਼ਿਰਔਨ) ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਵਿਖਾਈਆਂ, ਪਰੰਤੂ ਫੇਰ ਵੀ ਉਹ ਝੁਠਲਾਉਂਦਾ ਰਿਹਾ ਅਤੇ ਮੰਨਿਆ ਹੀ ਨਹੀਂ।

20:57

قَالَ أَجِئۡتَنَا لِتُخۡرِجَنَا مِنۡ أَرۡضِنَا بِسِحۡرِكَ يَٰمُوسَىٰ ﴿57﴾

Transliteration: Qala ajitana litukhrijana min ardina bisihrika ya moosa

Translation: (ਫ਼ਿਰਔਨ) ਆਖਣ ਲੱਗਾ ਕਿ ਹੇ ਮੂਸਾ! ਕੀ ਤੂੰ ਇਸ ਲਈ ਸਾਡੇ ਕੋਲ ਆਇਆ ਹੈ ਕਿ ਤੂੰ ਆਪਣੇ ਜਾਦੂ ਦੇ ਜ਼ੋਰ ਨਾਲ ਸਾਨੂੰ ਸਾਡੇ ਦੇਸ਼ ’ਚੋਂ ਬਾਹਰ ਕੱਢ ਦੇਵੇਂ।

20:58

فَلَنَأۡتِيَنَّكَ بِسِحۡرٖ مِّثۡلِهِۦ فَٱجۡعَلۡ بَيۡنَنَا وَبَيۡنَكَ مَوۡعِدٗا لَّا نُخۡلِفُهُۥ نَحۡنُ وَلَآ أَنتَ مَكَانٗا سُوٗى ﴿58﴾

Transliteration: Falanatiyannaka bisihrin mithlihi faijAAal baynana wabaynaka mawAAidan la nukhlifuhu nahnu wala anta makanan suwan

Translation: ਚੰਗਾ ਅਸੀਂ ਵੀ ਤੇਰੇ ਟਾਕਰੇ ਤੇ ਅਜਿਹਾ ਹੀ ਜਾਦੂ ਲਿਆਵਾਂਗੇ, ਤੂੰ ਸਾਡੇ ਅਤੇ ਆਪਣੇ ਵਿਚਕਾਰ (ਜਾਦੂ ਦਾ ਮੁਕਾਬਲਾ ਹੋਣ ਦਾ) ਇਕ ਸਮਾਂ ਨਿਸ਼ਚਿਤ ਕਰ ਲੈ, ਨਾ ਅਸੀਂ ਇਸ ਇਕਰਾਰ ਤੋਂ ਫਿਰਾਂਗੇ ਤੇ ਨਾ ਹੀ ਤੂੰ, ਅਤੇ ਇਹ ਮੁਕਾਬਲਾ ਖੁੱਲ੍ਹੇ ਮੈਦਾਨ ਵਿਚ ਹੋਵੇਗਾ।

20:59

قَالَ مَوۡعِدُكُمۡ يَوۡمُ ٱلزِّينَةِ وَأَن يُحۡشَرَ ٱلنَّاسُ ضُحٗى ﴿59﴾

Transliteration: Qala mawAAidukum yawmu alzzeenati waan yuhshara alnnasu duhan

Translation: ਮੂਸਾ ਨੇ ਆਖਿਆ ਕਿ ਤਿਓਹਾਰ ਵਾਲੇ ਦਿਨ ਦਾ ਵਾਅਦਾ (ਨਿਸ਼ਚਿਤ) ਹੈ ਅਤੇ ਦਿਨ ਚੜ੍ਹੇ ਲੋਕੀ ਜਮਾਂ ਹੋ ਜਾਣਗੇ।

20:60

فَتَوَلَّىٰ فِرۡعَوۡنُ فَجَمَعَ كَيۡدَهُۥ ثُمَّ أَتَىٰ ﴿60﴾

Transliteration: Fatawalla firAAawnu fajamaAAa kaydahu thumma ata

Translation: ਫ਼ਿਰਔਨ ਵਾਪਸ (ਮਹਿਲ ਵਿਚ) ਚਲਾ ਗਿਆ ਅਤੇ ਆਪਣੇ ਸਾਰੇ ਹਥਕੰਡੇ ਇਕੱਠੇ ਕਰਕੇ ਮੁਕਾਬਲੇ ਲਈ ਮੁੜ (ਮੈਦਾਨ ਵਿਚ) ਆ ਗਿਆ।

20:61

قَالَ لَهُم مُّوسَىٰ وَيۡلَكُمۡ لَا تَفۡتَرُواْ عَلَى ٱللَّهِ كَذِبٗا فَيُسۡحِتَكُم بِعَذَابٖۖ وَقَدۡ خَابَ مَنِ ٱفۡتَرَىٰ ﴿61﴾

Transliteration: Qala lahum moosa waylakum la taftaroo AAala Allahi kathiban fayushitakum biAAathabin waqad khaba mani iftara

Translation: ਮੂਸਾ ਨੇ (ਜਾਦੂਗਰਾਂ ਨੂੰ) ਆਖਿਆ ਕਿ ਤੁਸੀਂ ਅੱਲਾਹ ਉੱਤੇ ਝੂਠ ਨਾ ਮੜ੍ਹੋ, ਨਹੀਂ ਤਾਂ ਉਹ ਤੁਹਾਨੂੰ ਅਜ਼ਾਬ ਨਾਲ ਬਰਬਾਦ ਕਰ ਦੇਵੇਗਾ, (ਖ਼ਬਰਦਾਰ ਰਹੋ ਕਿ) ਜਿਸ ਨੇ ਵੀ ਝੂਠ ਘੜ੍ਹਿਆ ਉਹ ਅਸਫ਼ਲ ਹੀ ਹੋਇਆ ਹੈ।

20:62

فَتَنَٰزَعُوٓاْ أَمۡرَهُم بَيۡنَهُمۡ وَأَسَرُّواْ ٱلنَّجۡوَىٰ ﴿62﴾

Transliteration: FatanazaAAoo amrahum baynahum waasarroo alnnajwa

Translation: (ਇਹ ਸੁਣ ਕੇ) ਉਹਨਾਂ (ਜਾਦੂਗਰਾਂ) ਵਿਚਾਲੇ ਮਤਭੇਦ ਹੋਣ ਲਗਿਆ ਅਤੇ ਹੌਲੀ-ਹੌਲੀ ਆਪੋ ਵਿਚ ਸਲਾਹ ਮਸ਼ਵਰੇ ਕਰਨ ਲੱਗੇ।

20:63

قَالُوٓاْ إِنۡ هَٰذَٰنِ لَسَٰحِرَٰنِ يُرِيدَانِ أَن يُخۡرِجَاكُم مِّنۡ أَرۡضِكُم بِسِحۡرِهِمَا وَيَذۡهَبَا بِطَرِيقَتِكُمُ ٱلۡمُثۡلَىٰ ﴿63﴾

Transliteration: Qaloo in hathani lasahirani yureedani an yukhrijakum min ardikum bisihrihima wayathhaba bitareeqatikumu almuthla

Translation: ਅੰਤ ਵਿਚ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਨੇ ਕਿਹਾ ਕਿ ਇਹ ਦੋਵੇਂ (ਮੂਸਾ ਤੇ ਹਾਰੂਨ) ਜਾਦੂਗਰ ਹੀ ਹਨ ਅਤੇ ਉਹਨਾਂ ਦੀ ਇੱਛਾ ਇਹੋ ਹੈ ਕਿ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਸਾਰਿਆਂ ਨੂੰ ਤੁਹਾਡੇ ਦੇਸ਼ ਵਿਚੋਂ ਕੱਢ ਦੇਣ ਅਤੇ ਤੁਹਾਡੇ ਇਸ ਆਦਰਸ਼ ਜੀਵਨ ਪ੍ਰਣਾਲੀ ਨੂੰ ਬਰਬਾਦ ਕਰ ਦੇਣ।

20:64

فَأَجۡمِعُواْ كَيۡدَكُمۡ ثُمَّ ٱئۡتُواْ صَفّٗاۚ وَقَدۡ أَفۡلَحَ ٱلۡيَوۡمَ مَنِ ٱسۡتَعۡلَىٰ ﴿64﴾

Transliteration: FaajmiAAoo kaydakum thumma itoo saffan waqad aflaha alyawma mani istaAAla

Translation: ਸੋ ਤੁਸੀਂ ਆਪਣੇ ਸਾਰੇ ਉਪਾਵਾਂ ਨੂੰ ਜਮਾਂ ਕਰ ਲਵੋ ਅਤੇ ਇਕਜੁੱਟ ਹੋਕੇ ਆਓ, ਅੱਜ ਜਿਹੜਾ ਭਾਰੂ ਰਹੇਗਾ ਉਹੀਓ ਬਾਜ਼ੀ ਜਿੱਤ ਜਾਵੇਗਾ।

20:65

قَالُواْ يَٰمُوسَىٰٓ إِمَّآ أَن تُلۡقِيَ وَإِمَّآ أَن نَّكُونَ أَوَّلَ مَنۡ أَلۡقَىٰ ﴿65﴾

Transliteration: Qaloo ya moosa imma an tulqiya waimma an nakoona awwala man alqa

Translation: (ਜਾਦੂਗਰ) ਆਖਣ ਲੱਗੇ ਕਿ ਹੇ ਮੂਸਾ! ਤੂੰ ਪਹਿਲਾਂ (ਜਾਦੂ) ਸੁੱਟੇਗਾ ਜਾਂ ਅਸੀਂ ਹੀ ਪਹਿਲਾਂ ਸੁੱਟੀਏ।

20:66

قَالَ بَلۡ أَلۡقُواْۖ فَإِذَا حِبَالُهُمۡ وَعِصِيُّهُمۡ يُخَيَّلُ إِلَيۡهِ مِن سِحۡرِهِمۡ أَنَّهَا تَسۡعَىٰ ﴿66﴾

Transliteration: Qala bal alqoo faitha hibaluhum waAAisiyyuhum yukhayyalu ilayhi min sihrihim annaha tasAAa

Translation: ਮੂਸਾ ਨੇ ਕਿਹਾ ਕਿ ਨਹੀਂ ਤੁਸੀਂ ਹੀ ਪਹਿਲ ਕਰੋ! (ਜਦੋਂ ਜਾਦੂ ਲਈ ਜਾਦੂਗਰਾਂ ਨੇ ਰੱਸੀਆਂ ਤੇ ਸੋਟੀਆਂ ਸੁਟੀਆਂ ਤਾਂ) ਮੂਸਾ ਨੂੰ ਇੰਜ ਮਹਿਸੂਸ ਹੋਣ ਲੱਗ ਪਿਆ ਕਿ ਜਿਵੇਂ ਉਹਨਾਂ (ਜਾਦੂਗਰਾਂ) ਦੀਆਂ ਰੱਸੀਆਂ ਤੇ ਸੋਟੀਆਂ ਜਾਦੂ ਦੇ ਕਾਰਨ ਨੱਸ ਭੱਜ ਰਹੀਆਂ ਹਨ।

20:67

فَأَوۡجَسَ فِي نَفۡسِهِۦ خِيفَةٗ مُّوسَىٰ ﴿67﴾

Transliteration: Faawjasa fee nafsihi kheefatan moosa

Translation: (ਇਹ ਵੇਖ ਕੇ) ਮੂਸਾ ਆਪਣੇ ਮਨ ਹੀ ਮਨ ਵਿਚ ਡਰ ਮਹਿਸੂਸ ਕਰਨ ਲਗਿਆ।

20:68

قُلۡنَا لَا تَخَفۡ إِنَّكَ أَنتَ ٱلۡأَعۡلَىٰ ﴿68﴾

Transliteration: Qulna la takhaf innaka anta alaAAla

Translation: ਤਾਂ ਅਸੀਂ ਫ਼ਰਮਾਇਆ ਕਿ ਉੱਕਾ ਨਾ ਡਰ, ਤੂੰ ਹੀ ਭਾਰੂ ਰਹੇਗਾ।

20:69

وَأَلۡقِ مَا فِي يَمِينِكَ تَلۡقَفۡ مَا صَنَعُوٓاْۖ إِنَّمَا صَنَعُواْ كَيۡدُ سَٰحِرٖۖ وَلَا يُفۡلِحُ ٱلسَّاحِرُ حَيۡثُ أَتَىٰ ﴿69﴾

Transliteration: Waalqi ma fee yameenika talqaf ma sanaAAoo innama sanaAAoo kaydu sahirin wala yuflihu alssahiru haythu ata

Translation: ਅਤੇ ਤੇਰੇ ਸੱਜੇ ਹੱਥ ਵਿਚ ਜੋ (ਲਾਠੀ) ਹੈ ਉਸ ਨੂੰ ਸੁੱਟ ਦੇ, ਉਹਨਾਂ (ਜਾਦੂਗਰਾਂ) ਨੇ ਜੋ ਵੀ ਕਾਰੀਗਰੀ (ਕਰਤੱਬ) ਵਿਖਾਈ ਹੈ ਉਹ ਉਹਨਾਂ ਸਭ ਨੂੰ ਨਿਗਲ ਜਾਵੇਗੀ। ਉਹਨਾਂ ਨੇ ਜੋ ਵੀ ਬਣਾਇਆ ਹੈ ਉਹ ਸਭ ਜਾਦੂਗਰੀ ਦਾ ਸਾਂਗ ਹੈ ਅਤੇ ਜਾਦੂਗਰ ਕਦੇ ਵੀ ਸਫ਼ਲ ਨਹੀਂ ਹੋ ਸਕਦਾ ਭਾਵੇਂ ਕਿਤਿਓ ਵੀ ਆਵੇ।

20:70

فَأُلۡقِيَ ٱلسَّحَرَةُ سُجَّدٗا قَالُوٓاْ ءَامَنَّا بِرَبِّ هَٰرُونَ وَمُوسَىٰ ﴿70﴾

Transliteration: Faolqiya alssaharatu sujjadan qaloo amanna birabbi haroona wamoosa

Translation: (ਜਿਵੇਂ ਹੀ) ਮੂਸਾ ਨੇ ਆਪਣੀ ਸੋਟੀ ਸੁੱਟੀ, ਸੋਟੀ ਇਕ ਅਜਗਰ ਬਣ ਗਈ ਅਤੇ ਜਾਦੂਗਰਾਂ ਵੱਲੋਂ ਸੁੱਟੀਆਂ ਹੋਇਆ ਸੋਟੀਆਂ ਦੇ ਬਣੇ ਹੋਏ ਸੱਪਾਂ ਨੂੰ ਖਾ ਗਈ, ਜਦੋਂ ਜਾਦੂਗਰਾਂ ਨੇ ਇਹ ਵੇਖਿਆ ਤਾਂ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ ਅਤੇ ਕਹਿਣ ਲੱਗੇ ਕਿ ਅਸੀਂ ਮੂਸਾ ਤੇ ਹਾਰੂਨ ਦੇ ਰੱਬ ’ਤੇ ਈਮਾਨ ਲਿਆਏ ਹਾਂ।

20:71

قَالَ ءَامَنتُمۡ لَهُۥ قَبۡلَ أَنۡ ءَاذَنَ لَكُمۡۖ إِنَّهُۥ لَكَبِيرُكُمُ ٱلَّذِي عَلَّمَكُمُ ٱلسِّحۡرَۖ فَلَأُقَطِّعَنَّ أَيۡدِيَكُمۡ وَأَرۡجُلَكُم مِّنۡ خِلَٰفٖ وَلَأُصَلِّبَنَّكُمۡ فِي جُذُوعِ ٱلنَّخۡلِ وَلَتَعۡلَمُنَّ أَيُّنَآ أَشَدُّ عَذَابٗا وَأَبۡقَىٰ ﴿71﴾

Transliteration: Qala amantum lahu qabla an athana lakum innahu lakabeerukumu allathee AAallamakumu alssihra falaoqattiAAanna aydiyakum waarjulakum min khilafin walaosallibannakum fee juthooAAi alnnakhli walataAAlamunna ayyuna ashaddu AAathaban waabqa

Translation: ਫ਼ਿਰਔਨ ਨੇ (ਗੁੱਸੇ ਵਿਚ) ਆਖਿਆ ਕਿ ਮੈਥੋਂ ਪੁੱਛੇ ਬਿਨਾਂ ਹੀ ਤੁਸੀਂ ਉਸ (ਅੱਲਾਹ) ’ਤੇ ਈਮਾਨ ਲੈ ਆਏ ? ਅਸਲ ਵਿਚ ਇਹ (ਮੂਸਾ) ਤੁਹਾਡਾ ਗੂਰੁ ਹੈ ਜਿਸ ਤੋਂ ਤੁਸੀਂ ਜਾਦੂ ਸਿੱਖਦੇ ਹੋ। ਮੈਂ ਤੁਹਾਡਾ ਇਕ ਪਾਸੇ ਦਾ ਹੱਥ ਅਤੇ ਦੂਜੇ ਪਾਸੇ ਦਾ ਪੈਰ ਵਢਾ ਦਿਆਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਖਜੂਰ ਦੇ ਪੋਰਿਆਂ ’ਤੇ ਸੂਲੀ ’ਤੇ ਚਾੜ੍ਹਾਂਗਾ ਅਤੇ ਫੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਾਡੇ ਦੋਹਾਂ (ਅੱਲਾਹ ਤੇ ਫ਼ਿਰਔਨ) ਵਿੱਚੋਂ ਕਿਸ ਦੀ ਸਜ਼ਾ ਵਧੇਰੇ ਕਰੜੀ ਤੇ ਸਦੀਵੀ ਹੈ।

20:72

قَالُواْ لَن نُّؤۡثِرَكَ عَلَىٰ مَا جَآءَنَا مِنَ ٱلۡبَيِّنَٰتِ وَٱلَّذِي فَطَرَنَاۖ فَٱقۡضِ مَآ أَنتَ قَاضٍۖ إِنَّمَا تَقۡضِي هَٰذِهِ ٱلۡحَيَوٰةَ ٱلدُّنۡيَآ ﴿72﴾

Transliteration: Qaloo lan nuthiraka AAala ma jaana mina albayyinati waallathee fatarana faiqdi ma anta qadin innama taqdee hathihi alhayata alddunya

Translation: ਉਹਨਾਂ (ਜਾਦੂਗਰਾਂ) ਨੇ ਜਵਾਬ ਵਿਚ ਕਿਹਾ ਕਿ ਇਹ ਗੱਲ ਅਸੰਭਵ ਹੈ ਕਿ ਉਹਨਾਂ ਦਲੀਲਾਂ ਦੇ ਅੱਗੇ ਜਿਹੜੀਆਂ ਸਾਡੇ ਸਾਹਮਣੇ ਆ ਚੁੱਕੀਆਂ ਹਨ ਅਤੇ ਉਸ ਅੱਲਾਹ ਦੀ ਜ਼ਾਤ ਦੇ ਮੁਕਾਬਲੇ ਵਿਚ ਜਿਸ ਨੇ ਸਾਨੂੰ ਪੈਦਾ ਕੀਤਾ ਹੈ, ਅਸੀਂ ਤੈਨੂੰ (ਫ਼ਿਰਔਨ ਨੂੰ) ਪਹਿਲ ਦੇਇਏ। ਹੁਣ ਜੋ ਵੀ ਤੂੰ ਕਰਨਾ ਚਾਹੁੰਦਾ ਹੈ ਕਰ ਲੈ। ਤੂੰ ਜੋ ਵੀ ਹੁਕਮ ਚਲਾ ਸਕਦਾ ਹੈ ਉਹ ਕੇਵਲ ਇਸੇ ਜੀਵਨ ਤਕ ਹੀ ਸੀਮਤ ਹੈ।

20:73

إِنَّآ ءَامَنَّا بِرَبِّنَا لِيَغۡفِرَ لَنَا خَطَٰيَٰنَا وَمَآ أَكۡرَهۡتَنَا عَلَيۡهِ مِنَ ٱلسِّحۡرِۗ وَٱللَّهُ خَيۡرٞ وَأَبۡقَىٰٓ ﴿73﴾

Transliteration: Inna amanna birabbina liyaghfira lana khatayana wama akrahtana AAalayhi mina alssihri waAllahu khayrun waabqa

Translation: ਅਸੀਂ (ਜਾਦੂਗਰ) ਇਸ ਲਈ ਆਪਣੇ ਪਾਲਣਹਾਰ ’ਤੇ ਈਮਾਨ ਲਿਆਏ ਹਾਂ ਕਿ ਉਹ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰ ਦੇਵੇਗਾ ਅਤੇ (ਵਿਸ਼ੇਸ਼ ਕਰ) ਇਹ ਜਾਦੂਗਰੀ, ਜਿਸ ਲਈ ਤੂੰ ਸਾਨੂੰ ਮਜਬੂਰ ਕੀਤਾ ਹੈ। ਅੱਲਾਹ ਹੀ ਵਧੀਆ (ਬਦਲਾ ਦੇਣ ਵਾਲਾ) ਹੈ ਅਤੇ ਉਹੀਓ ਸਦਾ ਰਹਿਣ ਵਾਲਾ ਹੈ।

20:74

إِنَّهُۥ مَن يَأۡتِ رَبَّهُۥ مُجۡرِمٗا فَإِنَّ لَهُۥ جَهَنَّمَ لَا يَمُوتُ فِيهَا وَلَا يَحۡيَىٰ ﴿74﴾

Transliteration: Innahu man yati rabbahu mujriman fainna lahu jahannama la yamootu feeha wala yahya

Translation: ਅਸਲ ਵਿਚ ਜੋ ਵੀ ਵਿਅਕਤੀ ਅਪਰਾਧੀ ਬਣ ਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇਗਾ ਉਸ ਲਈ ਨਰਕ ਹੈ ਜਿੱਥੇ ਨਾ ਤਾਂ ਉਹ ਮਰ ਸਕੇਗਾ ਤੇ ਨਾ ਹੀ ਜੀ ਸਕੇਗਾ।

20:75

وَمَن يَأۡتِهِۦ مُؤۡمِنٗا قَدۡ عَمِلَ ٱلصَّـٰلِحَٰتِ فَأُوْلَـٰٓئِكَ لَهُمُ ٱلدَّرَجَٰتُ ٱلۡعُلَىٰ ﴿75﴾

Transliteration: Waman yatihi muminan qad AAamila alssalihati faolaika lahumu alddarajatu alAAula

Translation: ਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ ਅਤੇ ਉਸ ਨੇ ਅਮਲ ਵੀ ਨੇਕ ਕੀਤੇ ਹੋਣਗੇ ਉਸ ਲਈ ਉੱਚੇ-ਉੱਚੇ ਮਰਾਤਬੇ ਹੋਣਗੇ।

20:76

جَنَّـٰتُ عَدۡنٖ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ وَذَٰلِكَ جَزَآءُ مَن تَزَكَّىٰ ﴿76﴾

Transliteration: Jannatu AAadnin tajree min tahtiha alanharu khalideena feeha wathalika jazao man tazakka

Translation: ਭਾਵ ਰਹਿਣ ਲਈ ਸਦਾ ਬਹਾਰ ਬਾਗ਼ ਹੋਣਗੇ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ (ਨੇਕ ਲੋਕ) ਹਮੇਸ਼ਾ ਲਈ ਰਹਿਣਗੇ। ਇਹੋ ਇਨਾਮ ਹੈ ਹਰ ਉਸ ਵਿਅਕਤੀ ਦਾ ਜਿਹੜਾ (ਗੁਨਾਹਾਂ ਤੋਂ) ਪਾਕ ਹੋਵੇਗਾ।

20:77

وَلَقَدۡ أَوۡحَيۡنَآ إِلَىٰ مُوسَىٰٓ أَنۡ أَسۡرِ بِعِبَادِي فَٱضۡرِبۡ لَهُمۡ طَرِيقٗا فِي ٱلۡبَحۡرِ يَبَسٗا لَّا تَخَٰفُ دَرَكٗا وَلَا تَخۡشَىٰ ﴿77﴾

Transliteration: Walaqad awhayna ila moosa an asri biAAibadee faidrib lahum tareeqan fee albahri yabasan la takhafu darakan wala takhsha

Translation: ਅਸਾਂ ਮੂਸਾ ਵੱਲ ਪੈਗ਼ਾਮ ਭੇਜਿਆ ਕਿ ਤੂੰ ਰਾਤੋਂ ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈ ਕੇ ਨਿਕਲ ਜਾ ਅਤੇ ਉਹਨਾਂ ਲਈ ਦਰਿਆ ਵਿਚ (ਸੋਟੀ ਮਾਰ ਕੇ) ਸੁੱਕਾ ਰਾਹ ਬਣਾ। ਫੇਰ ਨਾਂ ਤਾਂ ਤੈਨੂੰ ਕਿਸੇ ਵੱਲੋਂ ਪਿੱਛਾ ਕਰਨ ਦੀ ਚਿੰਤਾ ਹੋਵੇਗੀ ਤੇ ਨਾ ਹੀ (ਡੁਬੱਣ ਦਾ) ਕੋਈ ਡਰ ਹੋਵੇਗਾ।

20:78

فَأَتۡبَعَهُمۡ فِرۡعَوۡنُ بِجُنُودِهِۦ فَغَشِيَهُم مِّنَ ٱلۡيَمِّ مَا غَشِيَهُمۡ ﴿78﴾

Transliteration: FaatbaAAahum firAAawnu bijunoodihi faghashiyahum mina alyammi ma ghashiyahum

Translation: ਫ਼ਿਰਔਨ ਨੇ ਆਪਣੀਆਂ ਫ਼ੌਜਾਂ ਲੈਕੇ ਉਹਨਾਂ (ਮੂਸਾ ਅਤੇ ਸਾਥੀਆਂ) ਦਾ ਪਿੱਛਾ ਕੀਤਾ ਤਾਂ ਦਰਿਆ ਦੇ ਪਾਣੀ ਨੇ ਉਹਨਾਂ ਨੂੰ ਘੇਰ ਲਿਆ ਜਿਵੇਂ ਕਿ ਉਸ ਦਾ ਹੱਕ ਬਣਦਾ ਸੀ।

20:79

وَأَضَلَّ فِرۡعَوۡنُ قَوۡمَهُۥ وَمَا هَدَىٰ ﴿79﴾

Transliteration: Waadalla firAAawnu qawmahu wama hada

Translation: ਫ਼ਿਰਔਨ ਨੇ ਆਪਣੀ ਕੌਮ ਨੂੰ ਕੁਰਾਹੇ ਹੀ ਪਾਇਆ ਸੀ, ਸਿੱਧੇ ਰਾਹ ਨਹੀਂ ਸੀ ਪਾਇਆ।

20:80

يَٰبَنِيٓ إِسۡرَـٰٓءِيلَ قَدۡ أَنجَيۡنَٰكُم مِّنۡ عَدُوِّكُمۡ وَوَٰعَدۡنَٰكُمۡ جَانِبَ ٱلطُّورِ ٱلۡأَيۡمَنَ وَنَزَّلۡنَا عَلَيۡكُمُ ٱلۡمَنَّ وَٱلسَّلۡوَىٰ ﴿80﴾

Transliteration: Ya banee israeela qad anjaynakum min AAaduwwikum wawaAAadnakum janiba alttoori alaymana wanazzalna AAalaykumu almanna waalssalwa

Translation: (ਅੱਲਾਹ ਨੇ ਫ਼ਰਮਾਇਆ) ਹੇ ਬਨੀ-ਇਸਰਾਈਲ! ਅਸੀਂ ਤੁਹਾਨੂੰ ਤੁਹਾਡੇ ਵੈਰੀਆਂ ਤੋਂ ਮੁਕਤ ਕਰਵਾਇਆ ਅਤੇ ਅਸੀਂ ਤੁਹਾਨੂੰ ਤੂਰ ਪਹਾੜ ਦੇ ਸੱਜੇ ਪਾਸੇ ਤੌਰੈਤ ਦੇਣ ਦਾ ਵਾਅਦਾ ਕੀਤਾ ਸੀ ਅਤੇ ਤੁਹਾਡੇ ਲਈ ਅਕਾਸ਼ ਤੋਂ ਮਨ ਤੇ ਸਲਵਾ ਵੀ ਉਤਾਰਿਆ ਸੀ।[4]

20:81

كُلُواْ مِن طَيِّبَٰتِ مَا رَزَقۡنَٰكُمۡ وَلَا تَطۡغَوۡاْ فِيهِ فَيَحِلَّ عَلَيۡكُمۡ غَضَبِيۖ وَمَن يَحۡلِلۡ عَلَيۡهِ غَضَبِي فَقَدۡ هَوَىٰ ﴿81﴾

Transliteration: Kuloo min tayyibati ma razaqnakum wala tatghaw feehi fayahilla AAalaykum ghadabee waman yahlil AAalayhi ghadabee faqad hawa

Translation: ਜਿਹੜੀਆਂ ਵੀ ਪਾਕ ਚੀਜ਼ਾਂ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ ਉਹਨਾਂ ਵਿਚੋਂ ਹੀ ਖਾਇਆ ਕਰੋ ਅਤੇ ਇਸ ਤੋਂ ਅੱਗੇ ਨਾ ਵਧੋ, ਨਹੀਂ ਤਾਂ ਤੁਹਾਡੇ ’ਤੇ ਮੇਰਾ ਗ਼ਜ਼ਬ (ਕਰੋਪ) ਨਾਜ਼ਿਲ ਹੋਵੇਗਾ ਅਤੇ ਜਿਸ ਉੱਤੇ ਵੀ ਮੇਰਾ ਗ਼ਜ਼ਬ ਆ ਜਾਵੇ ਉਹ ਬਰਬਾਦ ਹੋ ਜਾਂਦਾ ਹੈ।

20:82

وَإِنِّي لَغَفَّارٞ لِّمَن تَابَ وَءَامَنَ وَعَمِلَ صَٰلِحٗا ثُمَّ ٱهۡتَدَىٰ ﴿82﴾

Transliteration: Wainnee laghaffarun liman taba waamana waAAamila salihan thumma ihtada

Translation: ਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ ਈਮਾਨ ਲਿਆਉਣ ਤੇ ਨੇਕ ਕੰਮ ਵੀ ਕਰਨ ਅਤੇ ਫੇਰ ਸਿੱਧੀ ਰਾਹ ’ਤੇ ਹੀ ਰਹਿਣ। ਬੇਸ਼ਕ ਮੈਂ ਅਤਿ ਅੰਤ ਬਖ਼ਸ਼ਨਹਾਰ ਹਾਂ।

20:83

وَمَآ أَعۡجَلَكَ عَن قَوۡمِكَ يَٰمُوسَىٰ ﴿83﴾

Transliteration: Wama aAAjalaka AAan qawmika ya moosa

Translation: (ਜਦੋਂ ਮੂਸਾ ਹਾਰੂਨ ਤੇ ਬਨੀ-ਇਸਰਾਈਲੀਆਂ ਨੂੰ ਛੱਡ ਕੇ ਰੱਬ ਨੂੰ ਮਿਲਣ ਲਈ ਤੂਰ ਪਹਾੜ ’ਤੇ ਆਏ ਤਾਂ ਅੱਲਾਹ ਨੇ ਪੁੱਛਿਆ ਕਿ) ਮੂਸਾ ਤੂੰ ਆਪਣੀ ਕੌਮ ਤੋਂ ਅੱਗੇ ਚੱਲਣ ਵਿਚ ਛੇਤੀ ਕਿਉਂ ਕੀਤੀ ?

20:84

قَالَ هُمۡ أُوْلَآءِ عَلَىٰٓ أَثَرِي وَعَجِلۡتُ إِلَيۡكَ رَبِّ لِتَرۡضَىٰ ﴿84﴾

Transliteration: Qala hum olai AAala atharee waAAajiltu ilayka rabbi litarda

Translation: (ਮੂਸਾ ਨੇ) ਕਿਹਾ ਕਿ ਉਹ ਲੋਕ ਵੀ ਮੇਰੇ ਪਿੱਛੇ-ਪਿੱਛੇ ਆ ਰਹੇ ਹਨ ਅਤੇ ਹੇ ਰੱਬ! ਮੈਂਨੇ ਤੇਰੇ ਵੱਲ ਆਉਣ ਵਿਚ ਛੇਤੀ ਇਸ ਲਈ ਕੀਤੀ ਕਿ ਤੂੰ ਖ਼ੁਸ਼ ਹੋ ਜਾਵੇ।

20:85

قَالَ فَإِنَّا قَدۡ فَتَنَّا قَوۡمَكَ مِنۢ بَعۡدِكَ وَأَضَلَّهُمُ ٱلسَّامِرِيُّ ﴿85﴾

Transliteration: Qala fainna qad fatanna qawmaka min baAAdika waadallahumu alssamiriyyu

Translation: (ਅੱਲਾਹ ਨੇ) ਫ਼ਰਮਾਇਆ ਕਿ ਅਸੀਂ ਤੇਰੇ ਪਿੱਛੋਂ ਤੇਰੀ ਕੌਮ ਨੂੰ ਇਕ ਅਜ਼ਮਾਇਸ਼ ਵਿਚ ਪਾ ਦਿੱਤਾ ਹੈ, ਉਹਨਾਂ ਨੂੰ ਸਾਮਰੀ ਨੇ ਕੁਰਾਹੇ ਪਾ ਦਿੱਤਾ ਹੈ।

20:86

فَرَجَعَ مُوسَىٰٓ إِلَىٰ قَوۡمِهِۦ غَضۡبَٰنَ أَسِفٗاۚ قَالَ يَٰقَوۡمِ أَلَمۡ يَعِدۡكُمۡ رَبُّكُمۡ وَعۡدًا حَسَنًاۚ أَفَطَالَ عَلَيۡكُمُ ٱلۡعَهۡدُ أَمۡ أَرَدتُّمۡ أَن يَحِلَّ عَلَيۡكُمۡ غَضَبٞ مِّن رَّبِّكُمۡ فَأَخۡلَفۡتُم مَّوۡعِدِي ﴿86﴾

Transliteration: FarajaAAa moosa ila qawmihi ghadbana asifan qala ya qawmi alam yaAAidkum rabbukum waAAdan hasanan afatala AAalaykumu alAAahdu am aradtum an yahilla AAalaykum ghadabun min rabbikum faakhlaftum mawAAidee

Translation: ਫੇਰ ਮੂਸਾ ਅਤਿਅੰਤ ਗੁੱਸੇ ਅਤੇ ਦੁਖੀ ਹੋਕੇ ਆਪਣੀ ਕੌਮ ਵੱਲ ਪਰਤਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ ਵਾਲਿਓ! ਕੀ ਤੁਹਾਡੇ ਰੱਬ ਨੇ ਤੁਹਾਡੇ ਨਾਲ ਨੇਕ ਵਾਅਦਾ ਨਹੀਂ ਸੀ ਕੀਤਾ ? ਕੀ ਤੁਹਾਨੂੰ ਮੇਰੀ ਜੁਦਾਈ ਦਾ ਸਮਾਂ ਲੰਮਾ ਲੱਗ ਰਿਹਾ ਸੀ ਜਾਂ ਤੁਸੀਂ ਇਹ ਚਾਹੁੰਦੇ ਹੋ ਕਿ ਤੁਹਾਡੇ ’ਤੇ ਤੁਹਾਡੇ ਪਾਲਣਹਾਰ ਦਾ ਕਰੋਪ ਨਾਜ਼ਿਲ ਹੋਵੇ ? ਤੁਸੀਂ ਮੇਰੇ ਨਾਲ ਕੀਤੇ ਹੋਏ ਵਚਨਾਂ ਤੋਂ ਫਿਰ ਗਏ (ਕਿ ਅਸੀਂ ਤੁਹਾਡਾ ਕਹਿਣਾ ਮੰਨਾਗੇ ਤੁਸੀਂ ਸਾਨੂੰ ਫ਼ਿਰਔਨ ਤੋਂ ਬਚਾਓ)।

20:87

قَالُواْ مَآ أَخۡلَفۡنَا مَوۡعِدَكَ بِمَلۡكِنَا وَلَٰكِنَّا حُمِّلۡنَآ أَوۡزَارٗا مِّن زِينَةِ ٱلۡقَوۡمِ فَقَذَفۡنَٰهَا فَكَذَٰلِكَ أَلۡقَى ٱلسَّامِرِيُّ ﴿87﴾

Transliteration: Qaloo ma akhlafna mawAAidaka bimalkina walakinna hummilna awzaran min zeenati alqawmi faqathafnaha fakathalika alqa alssamiriyyu

Translation: ਉਹਨਾਂ (ਬਨੀ-ਇਸਰਾਈਲੀਆਂ) ਨੇ ਉੱਤਰ ਵਿਚ ਕਿਹਾ ਕਿ ਅਸੀਂ ਤੁਹਾਡੇ ਨਾਲ ਵਚਨਾਂ ਦੀ ਉਲੰਘਣਾ ਆਪਣੀ ਮਰਜ਼ੀ ਨਾਲ ਨਹੀਂ ਕੀਤੀ, ਸਾਥੋਂ ਫ਼ਿਰਔਨ ਦੀ ਕੌਮ ਦੇ ਗਹਿਿਣਆਂ ਦਾ ਭਾਰ ਚੁਕਵਾਇਆ ਗਿਆ ਸੀ। ਅਸੀਂ ਉਹਨਾਂ ਨੂੰ (ਅੱਗ ਵਿਚ) ਸੁੱਟ ਦਿੱਤਾ ਸੀ ਅਤੇ ਇੰਜ ਹੀ ਸਾਮਰੀ ਨੇ ਵੀ ਗਹਿਣੇ (ਅੱਗ ਵਿਚ) ਸੁੱਟ ਦਿੱਤੇ ਸੀ।

20:88

فَأَخۡرَجَ لَهُمۡ عِجۡلٗا جَسَدٗا لَّهُۥ خُوَارٞ فَقَالُواْ هَٰذَآ إِلَٰهُكُمۡ وَإِلَٰهُ مُوسَىٰ فَنَسِيَ ﴿88﴾

Transliteration: Faakhraja lahum AAijlan jasadan lahu khuwarun faqaloo hatha ilahukum wailahu moosa fanasiya

Translation: ਫੇਰ ਉਸ (ਸਾਮਰੀ) ਨੇ ਉਹਨਾਂ (ਬਨੀ-ਇਸਰਾਈਲੀਆਂ) ਲਈ ਗਹਿਨਿਆਂ ਦਾ ਇਕ ਵੱਛੇ ਦਾ ਧੜ੍ਹ ਬਣਾ ਦਿੱਤਾ ਜਿਸ ਵਿੱਚੋਂ (ਗਊ ਦੀ) ਆਵਾਜ਼ ਨਿਕਲਦੀ ਸੀ ਅਤੇ ਫੇਰ ਉਹ ਲੋਕ ਆਖਣ ਲੱਗੇ ਕਿ ਤੁਹਾਡਾ ਇਸ਼ਟ ਅਤੇ ਮੂਸਾ ਦਾ ਇਸ਼ਟ ਇਹੋ ਹੈ, ਉਹ ਮੂਸਾ ਤਾਂ (ਸਾਨੂੰ) ਭੁਲ ਗਿਆ ਹੈ।

20:89

أَفَلَا يَرَوۡنَ أَلَّا يَرۡجِعُ إِلَيۡهِمۡ قَوۡلٗا وَلَا يَمۡلِكُ لَهُمۡ ضَرّٗا وَلَا نَفۡعٗا ﴿89﴾

Transliteration: Afala yarawna alla yarjiAAu ilayhim qawlan wala yamliku lahum darran wala nafAAan

Translation: ਕੀ ਇਹ (ਕੁਰਾਹੇ ਪਏ ਹੋਏ) ਲੋਕ ਇਹ ਨਹੀਂ ਸੀ ਵੇਖਦੇ ਕਿ ਇਹ (ਵੱਛਾ) ਉਹਨਾਂ ਦੀ ਕਿਸੇ ਗੱਲ ਦਾ ਜਵਾਬ ਨਹੀਂ ਦੇ ਸਕਦਾ ਅਤੇ ਨਾ ਹੀ ਉਹਨਾਂ ਲਈ ਲਾਭ ਹਾਨੀ ਦਾ ਕੋਈ ਅਧਿਕਾਰ ਰੱਖਦਾ ਹੈ।

20:90

وَلَقَدۡ قَالَ لَهُمۡ هَٰرُونُ مِن قَبۡلُ يَٰقَوۡمِ إِنَّمَا فُتِنتُم بِهِۦۖ وَإِنَّ رَبَّكُمُ ٱلرَّحۡمَٰنُ فَٱتَّبِعُونِي وَأَطِيعُوٓاْ أَمۡرِي ﴿90﴾

Transliteration: Walaqad qala lahum haroonu min qablu ya qawmi innama futintum bihi wainna rabbakumu alrrahmanu faittabiAAoonee waateeAAoo amree

Translation: ਜਦ ਕਿ ਹਾਰੂਨ ਨੇ ਉਹਨਾਂ ਨੂੰ ਪਹਿਲਾਂ ਹੀ ਆਖ ਦਿੱਤਾ ਸੀ ਕਿ ਹੇ ਮੇਰੀ ਕੌਮ! ਇਸ (ਵੱਛੇ) ਦੇ ਕਾਰਨ ਤਾਂ ਤੁਹਾਡੀ ਅਜ਼ਮਾਇਸ਼ ਕੀਤੀ ਗਈ ਹੈ, ਤੁਹਾਡਾ ਅਸਲੀ ਪਾਲਣਹਾਰ ਤਾਂ ਰਹਿਮਾਨ ਹੀ ਹੈ ਸੋ ਤੁਸੀਂ ਸਾਰੇ ਮੇਰੇ ਪਿੱਛੇ ਲੱਗੋ ਅਤੇ ਮੇਰੀ ਹੀ ਗੱਲ ਮੰਨੋ।

20:91

قَالُواْ لَن نَّبۡرَحَ عَلَيۡهِ عَٰكِفِينَ حَتَّىٰ يَرۡجِعَ إِلَيۡنَا مُوسَىٰ ﴿91﴾

Transliteration: Qaloo lan nabraha AAalayhi AAakifeena hatta yarjiAAa ilayna moosa

Translation: ਪਰੰਤੂ ਉਹਨਾਂ ਨੇ ਉੱਤਰ ਦਿੱਤਾ ਕਿ ਮੂਸਾ ਦੇ ਮੁੜ ਆਉਣ ਤਕ ਤਾਂ ਅਸੀਂ ਇਸੇ (ਵੱਛੇ) ਦੀ ਹੀ ਪੂਜਾ ਕਰਾਂਗੇ।

20:92

قَالَ يَٰهَٰرُونُ مَا مَنَعَكَ إِذۡ رَأَيۡتَهُمۡ ضَلُّوٓاْ ﴿92﴾

Transliteration: Qala ya haroonu ma manaAAaka ith raaytahum dalloo

Translation: ਫੇਰ ਮੂਸਾ ਨੇ ਹਾਰੂਨ ਨੂੰ ਕਿਹਾ ਕਿ ਹੇ ਹਾਰੂਨ! ਉਹਨਾਂ ਨੂੰ ਕੁਰਾਹੇ ਪੈਂਦੇ ਵੇਖ ਕੇ ਤੈਨੂੰ ਕਿਸ ਗੱਲ ਨੇ ਰੋਕ ਰੱਖਿਆ ਸੀ ?

20:93

أَلَّا تَتَّبِعَنِۖ أَفَعَصَيۡتَ أَمۡرِي ﴿93﴾

Transliteration: Alla tattabiAAani afaAAasayta amree

Translation: ਤੂੰ ਮੇਰੇ ਪਿੱਛੇ (ਤੂਰ ਪਹਾੜ ’ਤੇ) ਨਹੀਂ ਆਇਆ ਕੀ ਤੂੰ ਵੀ ਮੇਰੇ ਹੁਕਮਾਂ ਦੀ ਉਲੰਘਨਾਂ ਕਰਨ ਲੱਗ ਪਿਆ ?

20:94

قَالَ يَبۡنَؤُمَّ لَا تَأۡخُذۡ بِلِحۡيَتِي وَلَا بِرَأۡسِيٓۖ إِنِّي خَشِيتُ أَن تَقُولَ فَرَّقۡتَ بَيۡنَ بَنِيٓ إِسۡرَـٰٓءِيلَ وَلَمۡ تَرۡقُبۡ قَوۡلِي ﴿94﴾

Transliteration: Qala ya bna omma la takhuth bilihyatee wala birasee innee khasheetu an taqoola farraqta bayna banee israeela walam tarqub qawlee

Translation: ਕਿਹਾ (ਹਾਰੂਨ ਨੇ) ਕਿ ਹੇ ਮੇਰੇ ਮਾਂ-ਜਾਇਆ! ਤੂੰ ਮੇਰੀ ਦਾੜੀ ਨਾ ਫੜ ਅਤੇ ਮੇਰੇ ਸਿਰ ਦੇ ਵਾਲਾਂ ਨੂੰ ਨਾ ਖਿੱਚ ਮੈਂ ਤਾਂ ਇਸ ਗੱਲ ਤੋਂ ਡਰਦਾ ਸੀ ਕਿ ਤੁਸੀਂ ਆਕੇ ਇਹ ਨਾ ਆਖੋ ਕਿ ਤੂੰ ਬਨੀ-ਇਸਰਾਈਲ ਵਿਚ ਫੁਟ ਪਾ ਦਿੱਤੀ ਹੈ, ਮੇਰੀ ਗੱਲ ਦਾ ਧਿਆਨ ਨਹੀਂ ਰੱਖਿਆ।

20:95

قَالَ فَمَا خَطۡبُكَ يَٰسَٰمِرِيُّ ﴿95﴾

Transliteration: Qala fama khatbuka ya samiriyyu

Translation: ਪੁੱਛਿਆ (ਮੂਸਾ ਨੇ) ਕਿ ਹੇ ਸਾਮਰੀ! ਤੇਰਾ ਮਾਮਲਾ ਕੀ ਹੈ ?

20:96

قَالَ بَصُرۡتُ بِمَا لَمۡ يَبۡصُرُواْ بِهِۦ فَقَبَضۡتُ قَبۡضَةٗ مِّنۡ أَثَرِ ٱلرَّسُولِ فَنَبَذۡتُهَا وَكَذَٰلِكَ سَوَّلَتۡ لِي نَفۡسِي ﴿96﴾

Transliteration: Qala basurtu bima lam yabsuroo bihi faqabadtu qabdatan min athari alrrasooli fanabathtuha wakathalika sawwalat lee nafsee

Translation: ਉਸ (ਸਾਮਰੀ) ਨੇ ਕਿਹਾ ਕਿ ਮੈਂ ਇਕ ਉਹ ਚੀਜ਼ ਵੇਖੀ ਹੈ ਜਿਹੜੀ ਇਹਨਾਂ ਲੋਕਾਂ ਨੇ ਨਹੀਂ ਸੀ ਵੇਖੀ। ਮੈਂਨੇ ਜਿਬਰਾਈਲ ਦੇ ਘੋੜੇ ਦੇ ਪੈਰਾਂ ਦੀ ਮਿੱਟੀ ’ਚੋਂ ਇਕ ਮੁੱਠ ਚੁੱਕ ਲਈ ਤੇ ਉਸ ਨੂੰ (ਅੱਗ ਵਿਚ) ਸੁੱਟ ਦਿੱਤਾ। ਮੇਰੇ ਮਨ ਨੇ ਮੈਨੂੰ ਇਹੋ ਸੁਝਾਇਆ ਸੀ।

20:97

قَالَ فَٱذۡهَبۡ فَإِنَّ لَكَ فِي ٱلۡحَيَوٰةِ أَن تَقُولَ لَا مِسَاسَۖ وَإِنَّ لَكَ مَوۡعِدٗا لَّن تُخۡلَفَهُۥۖ وَٱنظُرۡ إِلَىٰٓ إِلَٰهِكَ ٱلَّذِي ظَلۡتَ عَلَيۡهِ عَاكِفٗاۖ لَّنُحَرِّقَنَّهُۥ ثُمَّ لَنَنسِفَنَّهُۥ فِي ٱلۡيَمِّ نَسۡفًا ﴿97﴾

Transliteration: Qala faithhab fainna laka fee alhayati an taqoola la misasa wainna laka mawAAidan lan tukhlafahu waonthur ila ilahika allathee thalta AAalayhi AAakifan lanuharriqannahu thumma lanansifannahu fee alyammi nasfan

Translation: (ਮੂਸਾ ਨੇ) ਕਿਹਾ ਕਿ ਚੰਗਾ ਤੂੰ ਜਾ, ਹੁਣ ਸਾਰੀ ਉਮਰ ਤੇਰੀ ਇਹੋ ਸਜ਼ਾ ਹੈ ਕਿ ਤੂੰ (ਲੋਕਾਂ ਨੂੰ) ਆਖਿਆ ਕਰੇਂਗਾ ਕਿ ਮੈਨੂੰ ਨਾ ਛੂਣਾ ਅਤੇ ਤੇਰੇ ਲਈ (ਆਖ਼ਿਰਤ ਦੀ ਸਜ਼ਾ ਦਾ) ਇਕ ਹੋਰ ਵੀ ਵਾਅਦਾ ਹੈ ਜਿਹੜਾ ਟਲਣ ਵਾਲਾ ਨਹੀਂ। ਫੇਰ ਤੂੰ ਆਪਣੇ ਇਸ ਇਸ਼ਟ ਨੂੰ ਵੀ ਵੇਖ ਲਈਂ ਜਿਸ ਦੀ ਤੂੰ ਪੂਜਾ ਕਰਦਾ ਸੀ, ਅਸੀਂ ਇਸ ਨੂੰ (ਅੱਗ ਵਿਚ) ਸਾੜ ਦਿਆਂਗੇ ਅਤੇ ਚੂਰਾ-ਚੂਰਾ ਕਰਕੇ ਦਰਿਆ ਵਿਚ ਸੁੱਟ ਦਿਆਂਗੇ।

20:98

إِنَّمَآ إِلَٰهُكُمُ ٱللَّهُ ٱلَّذِي لَآ إِلَٰهَ إِلَّا هُوَۚ وَسِعَ كُلَّ شَيۡءٍ عِلۡمٗا ﴿98﴾

Transliteration: Innama ilahukumu Allahu allathee la ilaha illa huwa wasiAAa kulla shayin AAilman

Translation: ਹਕੀਕਤ ਇਹ ਹੈ ਕਿ ਤੁਹਾਡਾ ਸਭ ਦਾ ਇਸ਼ਟ ਕੇਵਲ ਇਕ ਅੱਲਾਹ ਹੈ, ਉਸ ਤੋਂ ਛੁੱਟ ਹੋਰ ਕੋਈ ਵੀ ਪੂਜਣ ਯੋਗ ਨਹੀਂ ਅਤੇ ਉਸ ਦਾ ਗਿਆਨ ਹਰੇਕ ਚੀਜ਼ ’ਤੇ ਭਾਰੂ ਹੈ।

20:99

كَذَٰلِكَ نَقُصُّ عَلَيۡكَ مِنۡ أَنۢبَآءِ مَا قَدۡ سَبَقَۚ وَقَدۡ ءَاتَيۡنَٰكَ مِن لَّدُنَّا ذِكۡرٗا ﴿99﴾

Transliteration: Kathalika naqussu AAalayka min anbai ma qad sabaqa waqad ataynaka min ladunna thikran

Translation: ਇਸ ਪ੍ਰਕਾਰ (ਹੇ ਮੁਹੰਮਦ ਸ:!) ਅਸੀਂ ਤੁਹਾਡੇ ਸਾਹਮਣੇ ਪਿਛਲੇ ਵਾਪਰੇ ਹੋਏ ਹਾਲਾਤ ਰੱਖ ਰਹੇ ਹਾਂ ਅਤੇ ਅਸੀਂ ਆਪਣੇ ਕੋਲੋਂ ਤੁਹਾਨੂੰ ਇਕ ਨਸੀਹਤ (.ਕੁਰਆਨ) ਬਖ਼ਸ਼ ਚੁੱਕੇ ਹਾਂ।

20:100

مَّنۡ أَعۡرَضَ عَنۡهُ فَإِنَّهُۥ يَحۡمِلُ يَوۡمَ ٱلۡقِيَٰمَةِ وِزۡرًا ﴿100﴾

Transliteration: Man aAArada AAanhu fainnahu yahmilu yawma alqiyamati wizran

Translation: ਜਿਹੜਾ ਵੀ ਇਸ (ਨਸੀਹਤ) ਤੋਂ ਮੂੰਹ ਮੋੜੇਗਾ ਉਹ ਕਿਆਮਤ ਵਾਲੇ ਦਿਨ ਆਪਣੇ (ਪਾਪਾਂ ਦਾ) ਭਾਰ ਆਪ ਹੀ ਚੁੱਕੇਗਾ।[5]

20:101

خَٰلِدِينَ فِيهِۖ وَسَآءَ لَهُمۡ يَوۡمَ ٱلۡقِيَٰمَةِ حِمۡلٗا ﴿101﴾

Transliteration: Khalideena feehi wasaa lahum yawma alqiyamati himlan

Translation: ਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ ਅਤੇ ਕਿਆਮਤ ਦਿਹਾੜੇ ਇਹ (ਪਾਪਾਂ ਦਾ) ਭਾਰ ਉਹਨਾਂ ਲਈ ਬੜਾ ਹੀ ਦੁਖਦਾਈ ਹੋਵੇਗਾ।

20:102

يَوۡمَ يُنفَخُ فِي ٱلصُّورِۚ وَنَحۡشُرُ ٱلۡمُجۡرِمِينَ يَوۡمَئِذٖ زُرۡقٗا ﴿102﴾

Transliteration: Yawma yunfakhu fee alssoori wanahshuru almujrimeena yawmaithin zurqan

Translation: ਜਿਸ ਦਿਨ ਬਿਗੁਲ (ਨਰਸਿੰਘਾ) ਬਜਾਇਆ ਜਾਵੇਗੇ, ਉਸ ਦਿਨ ਅਸੀਂ ਸਾਰੇ ਅਪਰਾਧੀਆਂ ਨੂੰ ਇਕੱਠਾ ਕਰਾਂਗੇ ਜਿਨ੍ਹਾਂ ਦੀਆਂ ਅੱਖਾਂ ਨੀਲੀਆਂ (ਪੀਲੀਆਂ) ਹੋ ਰਹੀਆਂ ਹੋਣਗੀਆਂ।

20:103

يَتَخَٰفَتُونَ بَيۡنَهُمۡ إِن لَّبِثۡتُمۡ إِلَّا عَشۡرٗا ﴿103﴾

Transliteration: Yatakhafatoona baynahum in labithtum illa AAashran

Translation: ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ।

20:104

نَّحۡنُ أَعۡلَمُ بِمَا يَقُولُونَ إِذۡ يَقُولُ أَمۡثَلُهُمۡ طَرِيقَةً إِن لَّبِثۡتُمۡ إِلَّا يَوۡمٗا ﴿104﴾

Transliteration: Nahnu aAAlamu bima yaqooloona ith yaqoolu amthaluhum tareeqatan in labithtum illa yawman

Translation: ਉਹ ਜੋ ਕਹਿ ਰਹੇ ਹਨ ਅਸੀਂ ਉਸ ਦੀ ਸੱਚਾਈ ਨੂੰ ਜਾਣਦੇ ਹਾਂ, ਉਹਨਾਂ (ਪਾਪੀਆਂ) ਵਿੱਚੋਂ ਜਿਹੜਾ ਸੂਝਵਾਣ ਹੋਵੇਗਾ ਉਹ ਕਹੇਗਾ ਕਿ ਤੁਸੀਂ ਤਾਂ ਕੇਵਲ (ਸੰਸਾਰ ਵਿਚ) ਇਕ ਦਿਨ ਹੀ ਰਹੇ ਸੀ।

20:105

وَيَسۡـَٔلُونَكَ عَنِ ٱلۡجِبَالِ فَقُلۡ يَنسِفُهَا رَبِّي نَسۡفٗا ﴿105﴾

Transliteration: Wayasaloonaka AAani aljibali faqul yansifuha rabbee nasfan

Translation: (ਹੇ ਨਬੀ!) ਉਹ (ਕਾਫ਼ਿਰ) ਤੁਹਾਥੋਂ ਪਹਾੜਾਂ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਕਿਆਮਤ ਦਿਹਾੜੇ ਉਹਨਾਂ ਨੂੰ ਮੇਰਾ ਮਾਲਿਕ (ਧੂੜ ਬਣਾ ਕੇ) ਉੜਾ ਦੇਵੇਗਾ।

20:106

فَيَذَرُهَا قَاعٗا صَفۡصَفٗا ﴿106﴾

Transliteration: Fayatharuha qaAAan safsafan

Translation: ਅਤੇ ਧਰਤੀ ਨੂੰ ਰੜਾ ਮੈਦਾਨ ਬਣਾ ਦੇਵੇਗਾ।

20:107

لَّا تَرَىٰ فِيهَا عِوَجٗا وَلَآ أَمۡتٗا ﴿107﴾

Transliteration: La tara feeha AAiwajan wala amtan

Translation: ਜਿਸ ਵਿਚ ਨਾ ਤਾਂ ਕੋਈ ਮੋੜ ਹੋਵੇਗਾ ਤੇ ਨਾ ਹੀ ਕੋਈ ਉੱਚਾਈ ਹੋਵੇਗੀ।

20:108

يَوۡمَئِذٖ يَتَّبِعُونَ ٱلدَّاعِيَ لَا عِوَجَ لَهُۥۖ وَخَشَعَتِ ٱلۡأَصۡوَاتُ لِلرَّحۡمَٰنِ فَلَا تَسۡمَعُ إِلَّا هَمۡسٗا ﴿108﴾

Transliteration: Yawmaithin yattabiAAoona alddaAAiya la AAiwaja lahu wakhashaAAati alaswatu lilrrahmani fala tasmaAAu illa hamsan

Translation: ਉਸ ਦਿਨ ਸਾਰੇ ਲੋਕੀ ਬੁਲਾਉਣ ਵਾਲੇ (ਫ਼ਰਿਸ਼ਤੇ) ਦੇ ਪਿੱਛੇ-ਪਿੱਛੇ ਤੁਰਨਗੇ ਜਿਸ ਦੇ ਸਾਹਮਣੇ ਕੋਈ ਆਕੜ ਨਹੀਂ ਵਿਖਾ ਸਕੇਗਾ ਅਤੇ ਰਹਿਮਾਨ ਦੇ ਅੱਗੇ ਸਾਰੀਆਂ ਆਵਾਜ਼ਾਂ ਦਬ ਜਾਣਗੀਆਂ। ਇਕ ਸਰਸਰਾਹਟ ਤੋਂ ਛੁੱਟ ਹੋਰ ਕੁੱਝ ਵੀ ਸੁਣਾਈ ਨਹੀਂ ਦੇਵੇਗਾ।

20:109

يَوۡمَئِذٖ لَّا تَنفَعُ ٱلشَّفَٰعَةُ إِلَّا مَنۡ أَذِنَ لَهُ ٱلرَّحۡمَٰنُ وَرَضِيَ لَهُۥ قَوۡلٗا ﴿109﴾

Transliteration: Yawmaithin la tanfaAAu alshshafaAAatu illa man athina lahu alrrahmanu waradiya lahu qawlan

Translation: ਉਸ (ਕਿਆਮਤ ਵਾਲੇ) ਦਿਨ ਕੋਈ ਵੀ ਸਿਫ਼ਾਰਸ਼ ਕੰਮ ਨਹੀਂ ਆਵੇਗੀ ਪਰ ਉਹ ਕੰਮ ਆਵੇਗੀ ਜਿਸ ਨੂੰ ਰਹਿਮਾਨ (ਸਿਫ਼ਾਰਸ਼ ਕਰਨ ਦੀ) ਆਗਿਆ ਦੇਵੇ ਅਤੇ ਉਸ ਦੀ ਗੱਲ ਨੂੰ ਪਸੰਦ ਵੀ ਕਰੇ।

20:110

يَعۡلَمُ مَا بَيۡنَ أَيۡدِيهِمۡ وَمَا خَلۡفَهُمۡ وَلَا يُحِيطُونَ بِهِۦ عِلۡمٗا ﴿110﴾

Transliteration: YaAAlamu ma bayna aydeehim wama khalfahum wala yuheetoona bihi AAilman

Translation: ਜੋ ਕੁੱਝ ਵੀ ਉਹਨਾਂ ਲੋਕਾਂ ਦਾ ਅਗਲਾ ਪਿਛਲਾ ਹਾਲ ਹੈ ਉਸ ਨੂੰ ਉਹ (ਅੱਲਾਹ) ਜਾਣਦਾ ਹੈ। ਲੋਕਾਂ ਦਾ ਗਿਆਨ ਉਸ (ਅੱਲਾਹ ਦੇ ਗਿਆਨ) ’ਤੇ ਭਾਰੂ ਨਹੀਂ ਹੋ ਸਕਦਾ।

20:111

وَعَنَتِ ٱلۡوُجُوهُ لِلۡحَيِّ ٱلۡقَيُّومِۖ وَقَدۡ خَابَ مَنۡ حَمَلَ ظُلۡمٗا ﴿111﴾

Transliteration: WaAAanati alwujoohu lilhayyi alqayyoomi waqad khaba man hamala thulman

Translation: ਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ ਸਦਾ ਕਾਇਮ ਰਹਿਣ ਵਾਲੇ (ਅੱਲਾਹ) ਦੇ ਅੱਗੇ ਝੁਕੇ ਹੋਏ ਹੋਣਗੇ, ਉਹ ਬਰਬਾਦ ਹੋ ਜਾਵੇਗਾ ਜਿਸ ਨੇ ਆਪਣੇ ਸਿਰ ’ਤੇ ਜ਼ੁਲਮ (ਭਾਵ ਸ਼ਿਰਕ) ਦਾ ਭਾਰ ਚੁੱਕ ਲਿਆ।

20:112

وَمَن يَعۡمَلۡ مِنَ ٱلصَّـٰلِحَٰتِ وَهُوَ مُؤۡمِنٞ فَلَا يَخَافُ ظُلۡمٗا وَلَا هَضۡمٗا ﴿112﴾

Transliteration: Waman yaAAmal mina alssalihati wahuwa muminun fala yakhafu thulman wala hadman

Translation: ਅਤੇ ਜਿਹੜਾ ਭਲੇ ਕੰਮ ਕਰੇ ਅਤੇ ਹੋਵੇ ਵੀ ਈਮਾਨ ਵਾਲਾ ਤਾਂ ਉਸ ਨੂੰ ਨਾ ਤਾਂ ਵਧੀਕੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਹੱਕ ਮਰਨ ਦਾ ਡਰ ਹੋਵੇਗਾ।

20:113

وَكَذَٰلِكَ أَنزَلۡنَٰهُ قُرۡءَانًا عَرَبِيّٗا وَصَرَّفۡنَا فِيهِ مِنَ ٱلۡوَعِيدِ لَعَلَّهُمۡ يَتَّقُونَ أَوۡ يُحۡدِثُ لَهُمۡ ذِكۡرٗا ﴿113﴾

Transliteration: Wakathalika anzalnahu quranan AAarabiyyan wasarrafna feehi mina alwaAAeedi laAAallahum yattaqoona aw yuhdithu lahum thikran

Translation: ਇਸੇ ਕਾਰਨ ਅਸੀਂ ਤੇਰੇ ’ਤੇ (ਹੇ ਨਬੀ!) ਅਰਬੀ .ਕੁਰਆਨ ਉਤਾਰਿਆ ਹੈ ਅਤੇ ਇਸ ਵਿਚ ਤਰ੍ਹਾਂ-ਤਰ੍ਹਾਂ ਨਾਲ ਚਿਤਾਵਨੀਆਂ ਸੁਣਾਈਆਂ ਗਈਆਂ ਹਨ ਤਾਂ ਜੋ ਲੋਕੀ ਬੁਰਾਈਆਂ ਤੋਂ ਬਚ ਜਾਣ ਜਾਂ ਉਹਨਾਂ ਦੇ ਮਨ ਵਿਚ ਨਸੀਹਤ (ਗ੍ਰਹਿਣ ਕਰਨ ਵਾਲੇ) ਲੱਛਣ ਪੈਦਾ ਹੋਣ।

20:114

فَتَعَٰلَى ٱللَّهُ ٱلۡمَلِكُ ٱلۡحَقُّۗ وَلَا تَعۡجَلۡ بِٱلۡقُرۡءَانِ مِن قَبۡلِ أَن يُقۡضَىٰٓ إِلَيۡكَ وَحۡيُهُۥۖ وَقُل رَّبِّ زِدۡنِي عِلۡمٗا ﴿114﴾

Transliteration: FataAAala Allahu almaliku alhaqqu wala taAAjal bialqurani min qabli an yuqda ilayka wahyuhu waqul rabbi zidnee AAilman

Translation: ਸੋ ਅੱਲਾਹ ਉੱਚੀਆਂ ਸ਼ਾਨਾ ਵਾਲਾ ਸੱਚਾ ਪਾਤਸ਼ਾਹ ਹੈ (ਹੇ ਮੁਹੰਮਦ ਸ:!) ਤੁਸੀਂ .ਕੁਰਆਨ ਪੜ੍ਹਣ ਵਿਚ ਕਾਹਲੀ ਨਾ ਕਰਿਆ ਕਰੋ ਜਦੋਂ ਤਕ ਕਿ ਤੁਹਾਡੇ ਵੱਲ ਨਾਜ਼ਿਲ ਕੀਤੀ ਜਾ ਰਹੀ ਵਹੀ ਪੂਰੀ ਨਾ ਹੋ ਜਾਵੇ। ਹਾਂ! ਇਹ ਦੁਆ ਕਰਿਆ ਕਰੋ ਕਿ ਹੇ ਮੇਰੇ ਮਾਲਿਕ! ਮੇਰੇ ਗਿਆਨ ਵਿਚ ਵਾਧਾ ਕਰ।

20:115

وَلَقَدۡ عَهِدۡنَآ إِلَىٰٓ ءَادَمَ مِن قَبۡلُ فَنَسِيَ وَلَمۡ نَجِدۡ لَهُۥ عَزۡمٗا ﴿115﴾

Transliteration: Walaqad AAahidna ila adama min qablu fanasiya walam najid lahu AAazman

Translation: ਇਸ ਤੋਂ ਪਹਿਲਾਂ ਅਸੀਂ ਆਦਮ ਤੋਂ ਇਕ ਵਾਅਦਾ ਲਿਆ ਸੀ (ਕਿ ਸ਼ੈਤਾਨ ਦੀਆਂ ਗੱਲਾਂ ਵਿਚ ਨਹੀਂ ਆਉਣਾ ਸ਼ੈਤਾਨ ਤੇਰਾ ਵੈਰੀ ਹੈ) ਪਰੰਤੂ ਉਹ ਭੁਲ ਗਿਆ ਅਸੀਂ ਉਸ ਵਿਚ ਦ੍ਰਿੜਤਾ ਨਹੀਂ ਵੇਖੀ।

20:116

وَإِذۡ قُلۡنَا لِلۡمَلَـٰٓئِكَةِ ٱسۡجُدُواْ لِأٓدَمَ فَسَجَدُوٓاْ إِلَّآ إِبۡلِيسَ أَبَىٰ ﴿116﴾

Transliteration: Waith qulna lilmalaikati osjudoo liadama fasajadoo illa ibleesa aba

Translation: ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਕਿਹਾ ਕਿ ਆਦਮ ਦੇ ਅੱਗੇ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਉਹਨਾਂ ਸਭ ਨੇ ਸਿਜਦਾ ਕੀਤਾ, ਪਰ ਉਸ (ਇਬਲੀਸ) ਨੇ ਇਨਕਾਰ ਕਰ ਦਿੱਤਾ।

20:117

فَقُلۡنَا يَـٰٓـَٔادَمُ إِنَّ هَٰذَا عَدُوّٞ لَّكَ وَلِزَوۡجِكَ فَلَا يُخۡرِجَنَّكُمَا مِنَ ٱلۡجَنَّةِ فَتَشۡقَىٰٓ ﴿117﴾

Transliteration: Faqulna ya adamu inna hatha AAaduwwun laka walizawjika fala yukhrijannakuma mina aljannati fatashqa

Translation: ਫੇਰ ਅਸੀਂ ਕਿਹਾ ਕਿ ਹੇ ਆਦਮ! ਇਹ (ਸ਼ੈਤਾਨ) ਤੇਰਾ ਵੀ ਅਤੇ ਤੇਰੀ ਪਤਨੀ ਦਾ ਵੀ ਵੈਰੀ ਹੈ, ਕਿਤੇ ਇਹ ਤੁਹਾਨੂੰ ਦੋਵਾਂ ਨੂੰ ਜੰਨਤ ’ਚੋਂ ਨਾ ਕੱਢਵਾ ਦੇਵੇ ਅਤੇ ਤੁਸੀਂ ਕਿਸੇ ਮੁਸੀਬਤ ਵਿਚ ਫੱਸ ਜਾਓ।

20:118

إِنَّ لَكَ أَلَّا تَجُوعَ فِيهَا وَلَا تَعۡرَىٰ ﴿118﴾

Transliteration: Inna laka alla tajooAAa feeha wala taAAra

Translation: ਇੱਥੇ (ਜੰਨਤ ਵਿਚ) ਤੁਹਾਨੂੰ ਇਹ ਸੁਵਿਧਾ ਹੈ ਕਿ ਨਾ ਭੁੱਖੇ ਰਹੋਗੇ ਤੇ ਨਾ ਹੀ ਨੰਗੇ।

20:119

وَأَنَّكَ لَا تَظۡمَؤُاْ فِيهَا وَلَا تَضۡحَىٰ ﴿119﴾

Transliteration: Waannaka la tathmao feeha wala tadha

Translation: ਅਤੇ ਨਾ ਹੀ ਇੱਥੇ ਪਿਆਸੇ ਰਹੋਗੇ ਅਤੇ ਨਾ ਹੀ ਧੁੱਪ ਲੱਗੇਗੀ।

20:120

فَوَسۡوَسَ إِلَيۡهِ ٱلشَّيۡطَٰنُ قَالَ يَـٰٓـَٔادَمُ هَلۡ أَدُلُّكَ عَلَىٰ شَجَرَةِ ٱلۡخُلۡدِ وَمُلۡكٖ لَّا يَبۡلَىٰ ﴿120﴾

Transliteration: Fawaswasa ilayhi alshshaytanu qala ya adamu hal adulluka AAala shajarati alkhuldi wamulkin la yabla

Translation: ਪਰ ਸ਼ੈਤਾਨ ਨੇ ਉਸ (ਆਦਮ) ਨੂੰ ਫੁਸਲਾਇਆ ਅਤੇ ਕਹਿਣ ਲੱਗਾ ਕਿ ਹੇ ਆਦਮ! ਕੀ ਮੈਂ ਤੁਹਾਨੂੰ ਸਦੀਵੀ ਜੀਵਨ ਤੇ ਨਾ-ਖ਼ਤਮ ਹੋਣ ਵਾਲੀ ਪਾਤਸ਼ਾਹੀ ਦੇਣ ਵਾਲੇ ਦਰਖ਼ਤ ਬਾਰੇ ਨਾ ਦੱਸਾਂ ?

20:121

فَأَكَلَا مِنۡهَا فَبَدَتۡ لَهُمَا سَوۡءَٰتُهُمَا وَطَفِقَا يَخۡصِفَانِ عَلَيۡهِمَا مِن وَرَقِ ٱلۡجَنَّةِۚ وَعَصَىٰٓ ءَادَمُ رَبَّهُۥ فَغَوَىٰ ﴿121﴾

Transliteration: Faakala minha fabadat lahuma sawatuhuma watafiqa yakhsifani AAalayhima min waraqi aljannati waAAasa adamu rabbahu faghawa

Translation: ਅੰਤ ਉਹਨਾਂ ਦੋਵਾਂ (ਆਦਮ ਤੇ ਹੱਵਾ) ਨੇ ਉਸ ਦਰਖ਼ਤ ਦਾ ਫਲ ਖਾ ਲਿਆ। (ਸਿੱਟੇ ਵਜੋਂ) ਉਹਨਾਂ ਦੋਵਾਂ ਦੀਆਂ ਸ਼ਰਮਗਾਹਾਂ (ਗੁਪਤ ਅੰਗ) ਉਹਨਾਂ ’ਤੇ ਸਪਸ਼ਟ ਹੋ ਗਏ ਅਤੇ ਆਪਣੇ ਆਪ ਨੂੰ ਜੰਨਤ ਦੇ ਪੱਤਿਆ ਨਾਲ ਢਕਣ ਲੱਗ ਪਈ। ਆਦਮ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ, ਸੋ ਉਹ ਸਿੱਧੇ ਰਾਹ ਤੋਂ ਭਟਕ ਗਿਆ।

20:122

ثُمَّ ٱجۡتَبَٰهُ رَبُّهُۥ فَتَابَ عَلَيۡهِ وَهَدَىٰ ﴿122﴾

Transliteration: Thumma ijtabahu rabbuhu fataba AAalayhi wahada

Translation: ਫੇਰ ਉਸ ਨੂੰ ਉਸ ਦੇ ਰੱਬ ਨੇ ਨਵਾਜ਼ਿਆ, ਉਸ ਦੀ ਤੌਬਾ ਕਬੂਲ ਕੀਤੀ ਅਤੇ ਉਸ ਨੂੰ ਹਿਦਾਇਤ ਵਾਲੀ ਰਾਹ ਵਿਖਾਈ।

20:123

قَالَ ٱهۡبِطَا مِنۡهَا جَمِيعَۢاۖ بَعۡضُكُمۡ لِبَعۡضٍ عَدُوّٞۖ فَإِمَّا يَأۡتِيَنَّكُم مِّنِّي هُدٗى فَمَنِ ٱتَّبَعَ هُدَايَ فَلَا يَضِلُّ وَلَا يَشۡقَىٰ ﴿123﴾

Transliteration: Qala ihbita minha jameeAAan baAAdukum libaAAdin AAaduwwun faimma yatiyannakum minnee hudan famani ittabaAAa hudaya fala yadillu wala yashqa

Translation: ਫ਼ਰਮਾਇਆ ਕਿ ਤੁਸੀਂ ਦੋਵੇਂ (ਆਦਮ ਤੇ ਸ਼ੈਤਾਨ) ਇੱਥੋਂ (ਅਕਾਸ਼ ਤੋਂ ਧਰਤੀ ’ਤੇ) ਇਕੱਠੇ ਉੱਤਰ ਜਾਓ, (ਅੱਜ ਤੋਂ) ਤੁਸੀਂ ਇਕ ਦੂਜੇ ਦੇ ਵੈਰੀ ਹੋ। ਹੁਣ ਜਦੋਂ ਮੇਰੇ ਵੱਲੋਂ ਤੁਹਾਨੂੰ (ਕਿਤਾਬ ਤੇ ਨਬੀਆਂ ਦੁਆਰਾ) ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਮੇਰੀ ਹਿਦਾਇਤ ਦੀ ਪੈਰਵੀ ਕਰੇਗਾ ਉਹ (ਸਿੱਧੀ ਰਾਹ ਤੋਂ) ਨਹੀਂ ਭਟਕੇਗਾ, ਨਾ ਹੀ ਉਸ ਨੂੰ ਕੋਈ ਕਠਨਾਈ ਹੋਵੇਗੀ।

20:124

وَمَنۡ أَعۡرَضَ عَن ذِكۡرِي فَإِنَّ لَهُۥ مَعِيشَةٗ ضَنكٗا وَنَحۡشُرُهُۥ يَوۡمَ ٱلۡقِيَٰمَةِ أَعۡمَىٰ ﴿124﴾

Transliteration: Waman aAArada AAan thikree fainna lahu maAAeeshatan dankan wanahshuruhu yawma alqiyamati aAAman

Translation: ਅਤੇ ਜੋ ਵੀ ਮੇਰੀ ਯਾਦ ਤੋਂ ਮੂੰਹ ਮੋੜੇਗਾ ਉਸ ਦਾ ਜੀਵਨ ਔਖਿਆਈ ਵਾਲਾ ਹੋਵੇਗਾ, ਕਿਆਮਤ ਦਿਹਾੜੇ ਅਸੀਂ ਉਸ ਨੂੰ ਅੰਨ੍ਹਾ ਕਰਕੇ ਉਠਾਵਾਂਗੇ।

20:125

قَالَ رَبِّ لِمَ حَشَرۡتَنِيٓ أَعۡمَىٰ وَقَدۡ كُنتُ بَصِيرٗا ﴿125﴾

Transliteration: Qala rabbi lima hashartanee aAAma waqad kuntu baseeran

Translation: ਉਹ ਆਖੇਗਾ ਕਿ ਹੇ ਰੱਬਾ! ਤੈਨੇ ਮੈਨੂੰ ਅੰਨ੍ਹਾ ਕਿਉਂ ਬਣਾਇਆ ਹੈ ਜਦੋਂ ਕਿ ਮੈਂ ਤਾਂ (ਸੰਸਰ ਵਿਚ) ਸੁਜਾਖਾ ਸੀ।

20:126

قَالَ كَذَٰلِكَ أَتَتۡكَ ءَايَٰتُنَا فَنَسِيتَهَاۖ وَكَذَٰلِكَ ٱلۡيَوۡمَ تُنسَىٰ ﴿126﴾

Transliteration: Qala kathalika atatka ayatuna fanaseetaha wakathalika alyawma tunsa

Translation: (ਰੱਬ) ਆਖੇਗਾ ਕਿ ਇੰਜ ਹੀ ਹੋਣਾ ਸੀ (ਸੰਸਾਰ ਵਿਚ) ਤੂੰ ਮੇਰੀਆਂ ਆਇਤਾਂ (ਹੁਕਮਾਂ) ਨੂੰ ਭੁਲ ਗਿਆ ਸੀ ਤਾਂ ਅੱਜ (ਕਿਆਮਤ ਦਿਹਾੜੇ) ਤੈਨੂੰ ਭੁਲਾ ਦਿੱਤਾ ਗਿਆ ਹੈ।

20:127

وَكَذَٰلِكَ نَجۡزِي مَنۡ أَسۡرَفَ وَلَمۡ يُؤۡمِنۢ بِـَٔايَٰتِ رَبِّهِۦۚ وَلَعَذَابُ ٱلۡأٓخِرَةِ أَشَدُّ وَأَبۡقَىٰٓ ﴿127﴾

Transliteration: Wakathalika najzee man asrafa walam yumin biayati rabbihi walaAAathabu alakhirati ashaddu waabqa

Translation: ਹਰ ਉਸ ਵਿਅਕਤੀ ਨੂੰ ਜਿਹੜਾ ਹੱਦਾਂ ਟੱਪਣ ਵਾਲਾ ਹੈ ਅਤੇ ਨਾ ਹੀ ਉਹ ਰੱਬ ਦੀਆਂ ਆਇਤਾਂ ਤੇ ਇਮਾਨ ਰੱਖਦਾ ਹੈ, ਅਸੀਂ ਉਸ ਨੂੰ ਇੰਜ ਹੀ ਸਜ਼ਾ ਦਿਆਂਗੇ ਅਤੇ ਨਿਰਸੰਦੇਹ, ਪਰਲੋਕ ਦਾ ਅਜ਼ਾਬ (ਸਜ਼ਾ) ਬਹੁਤ ਹੀ ਕਰੜਾ ਅਤੇ ਸਦੀਵੀ ਹੈ।

20:128

أَفَلَمۡ يَهۡدِ لَهُمۡ كَمۡ أَهۡلَكۡنَا قَبۡلَهُم مِّنَ ٱلۡقُرُونِ يَمۡشُونَ فِي مَسَٰكِنِهِمۡۚ إِنَّ فِي ذَٰلِكَ لَأٓيَٰتٖ لِّأُوْلِي ٱلنُّهَىٰ ﴿128﴾

Transliteration: Afalam yahdi lahum kam ahlakna qablahum mina alqurooni yamshoona fee masakinihim inna fee thalika laayatin liolee alnnuha

Translation: ਕੀ ਉਹਨਾਂ ਲੋਕਾਂ ਨੇ ਇਸ ਗੱਲ ਤੋਂ ਵੀ ਕੋਈ ਸਿੱਖਿਆ ਨਹੀਂ ਲਈ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਬਸਤੀਆਂ ਤਬਾਹ ਕਰ ਚੁੱਕੇ ਹਾਂ ਜਿੱਥੇ ਅੱਜ ਇਹ ਤੁਰਦੇ-ਫਿਰਦੇ ਹਨ। ਸੂਝਵਾਨ ਵਿਅਕਤੀਆਂ ਲਈ ਇਹਨਾਂ ਵਿਚ ਅਨੇਕਾਂ ਨਿਸ਼ਾਨੀਆਂ ਹਨ।

20:129

وَلَوۡلَا كَلِمَةٞ سَبَقَتۡ مِن رَّبِّكَ لَكَانَ لِزَامٗا وَأَجَلٞ مُّسَمّٗى ﴿129﴾

Transliteration: Walawla kalimatun sabaqat min rabbika lakana lizaman waajalun musamman

Translation: ਜੇ ਤੇਰੇ ਰੱਬ ਵੱਲੋਂ ਪਹਿਲਾਂ ਹੀ (ਅਜ਼ਾਬ ਨਾ ਭੇਜਣ ਦੀ) ਗੱਲ ਨਿਸ਼ਚਿਤ ਨਾ ਕੀਤੀ ਹੁੰਦੀ ਅਤੇ (ਕਿਆਮਤ ਲਈ) ਇਕ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ (ਹੇ ਨਬੀ ਸ:!) ਉਹਨਾਂ ਨੂੰ ਉਸੇ ਸਮੇਂ (ਜਦੋਂ ਤੁਹਾਡਾ ਇਨਕਾਰ ਕਰ ਰਹੇ ਸੀ) ਅਜ਼ਾਬ ਆ ਚਿਮੜਦਾ।

20:130

فَٱصۡبِرۡ عَلَىٰ مَا يَقُولُونَ وَسَبِّحۡ بِحَمۡدِ رَبِّكَ قَبۡلَ طُلُوعِ ٱلشَّمۡسِ وَقَبۡلَ غُرُوبِهَاۖ وَمِنۡ ءَانَآيِٕ ٱلَّيۡلِ فَسَبِّحۡ وَأَطۡرَافَ ٱلنَّهَارِ لَعَلَّكَ تَرۡضَىٰ ﴿130﴾

Transliteration: Faisbir AAala ma yaqooloona wasabbih bihamdi rabbika qabla tulooAAi alshshamsi waqabla ghuroobiha wamin anai allayli fasabbih waatrafa alnnahari laAAallaka tarda

Translation: ਸੋ (ਹੇ ਨਬੀ ਸ:!) ਤੁਸੀਂ ਉਹਨਾਂ (ਕਾਫ਼ਿਰਾਂ) ਦੀਆਂ ਗੱਲਾਂ ’ਤੇ ਸਬਰ ਕਰੋ, ਸੂਰਜ ਨਿਕਲਣ ਤੋਂ ਪਹਿਲਾਂ ਅਤੇ ਇਸ ਦੇ ਡੋਬਣ ਤੋਂ ਪਹਿਲਾਂ ਅਤੇ ਰਾਤ ਦੀਆਂ ਘੜੀਆਂ ਵਿਚ ਵੀ ਅਤੇ ਦਿਨ ਦੀਆਂ ਹੱਦਾਂ (ਖ਼ਤਮ ਤੇ ਸ਼ੁਰੂ ਹੋਣ) ’ਤੇ ਵੀ ਤੁਸੀਂ ਆਪਣੇ ਰੱਬ ਦੀ ਤਸਬੀਹ ਕਰਦੇ ਰਹੋ, ਹੋ ਸਕਦਾ ਹੈ ਕਿ (ਜੋ ਇਸ ਦੇ ਬਦਲੇ ਵਿਚ ਰੱਬ ਤੁਹਾਨੂੰ ਸਫ਼ਲਤਾ ਬਖ਼ਸ਼ੇ ਅਤੇ ਤੁਸੀਂ ਰਾਜ਼ੀ (ਸੰਤੁਸ਼ਟ) ਹੋ ਜਾਓ।

20:131

وَلَا تَمُدَّنَّ عَيۡنَيۡكَ إِلَىٰ مَا مَتَّعۡنَا بِهِۦٓ أَزۡوَٰجٗا مِّنۡهُمۡ زَهۡرَةَ ٱلۡحَيَوٰةِ ٱلدُّنۡيَا لِنَفۡتِنَهُمۡ فِيهِۚ وَرِزۡقُ رَبِّكَ خَيۡرٞ وَأَبۡقَىٰ ﴿131﴾

Transliteration: Wala tamuddanna AAaynayka ila ma mattaAAna bihi azwajan minhum zahrata alhayati alddunya linaftinahum feehi warizqu rabbika khayrun waabqa

Translation: (ਹੇ ਨਬੀ ਸ:!) ਤੁਸੀਂ ਅੱਖ ਚੁੱਕ ਕੇ ਵੀ ਉਹਨਾਂ ਚੀਜ਼ਾਂ ਵੱਲ ਨਾ ਵੇਖਣਾ ਜਿਹੜੀਆਂ ਅਸੀਂ ਉਹਨਾਂ ਵਿੱਚੋਂ ਵੱਖੋ-ਵੱਖ ਲੋਕਾਂ ਨੂੰ ਸੰਸਾਰਿਕ ਜੀਵਨ ਦੀ ਠਾਠ ਬਾਠ ਲਈ ਦਿੱਤੀਆਂ ਹੋਈਆਂ ਹਨ, ਤਾਂ ਜੋ ਅਸੀਂ ਉਹਨਾਂ ਨੂੰ ਇਹਨਾਂ ਚੀਜ਼ਾਂ ਰਾਹੀਂ ਪਰਖੀਏ। ਤੇਰੇ ਪਾਲਣਹਾਰ ਦਾ ਦਿੱਤਾ ਹੋਇਆ ਰਿਜ਼ਕ ਹੀ ਸੱਬ ਤੋਂ ਵਧੀਆ ਅਤੇ ਸਦਾ ਰਹਿਣ ਵਾਲਾ ਹੈ।

20:132

وَأۡمُرۡ أَهۡلَكَ بِٱلصَّلَوٰةِ وَٱصۡطَبِرۡ عَلَيۡهَاۖ لَا نَسۡـَٔلُكَ رِزۡقٗاۖ نَّحۡنُ نَرۡزُقُكَۗ وَٱلۡعَٰقِبَةُ لِلتَّقۡوَىٰ ﴿132﴾

Transliteration: Wamur ahlaka bialssalati waistabir AAalayha la nasaluka rizqan nahnu narzuquka waalAAaqibatu lilttaqwa

Translation: (ਹੇ ਨਬੀ ਸ:!) ਆਪਣੇ ਘਰ ਵਾਲਿਆਂ ਨੂੰ ਨਮਾਜ਼ ਲਈ ਪ੍ਰੇਰਿਤ ਕਰੋ ਅਤੇ ਆਪ ਵੀ ਉਸ ਦੇ ਪਾਬੰਦ ਰਹੋ। ਅਸੀਂ (ਅੱਲਾਹ) ਤੁਹਾਥੋਂ ਕੋਈ ਰੋਜ਼ੀ ਨਹੀਂ ਮੰਗਦੇ ਸਗੋਂ ਅਸੀਂ ਤਾਂ ਆਪ ਹੀ ਤੁਹਾਨੂੰ ਰੋਜ਼ੀ ਦੇਣ ਵਾਲੇ ਹਾਂ, ਅੰਤ ਵਿਚ ਸਫ਼ਲਤਾ ਪਰਹੇਜ਼ਗਾਰਾਂ ਨੂੰ ਹੀ ਮਿਲੇਗੀ।

20:133

وَقَالُواْ لَوۡلَا يَأۡتِينَا بِـَٔايَةٖ مِّن رَّبِّهِۦٓۚ أَوَلَمۡ تَأۡتِهِم بَيِّنَةُ مَا فِي ٱلصُّحُفِ ٱلۡأُولَىٰ ﴿133﴾

Transliteration: Waqaloo lawla yateena biayatin min rabbihi awalam tatihim bayyinatu ma fee alssuhufi aloola

Translation: ਅਤੇ (ਕਾਫ਼ਿਰ) ਕਹਿਣ ਲੱਗੇ ਕਿ ਇਹ ਨਬੀ (ਮੁਹੰਮਦ ਸ:) ਸਾਡੇ ਕੋਲ ਆਪਣੇ ਪਾਲਣਹਾਰ ਵੱਲੋਂ ਕੋਈ (ਨਬੀ ਹੋਣ ਦੀ) ਨਿਸ਼ਾਨੀ ਕਿਉਂ ਨਹੀਂ ਲਿਆਇਆ ? ਕੀ ਉਹਨਾਂ (ਕਾਫ਼ਿਰਾਂ) ਕੋਲ ਪਹਿਲੀਆਂ ਕਿਤਾਬਾਂ (ਤੌਰੈਤ, ਜ਼ਬੂਰ, ਇੰਜੀਲ) ਵਿਚ ਸਪਸ਼ਟ ਦਲੀਲਾਂ ਨਹੀਂ ਆ ਚੁੱਕੀਆਂ।

20:134

وَلَوۡ أَنَّآ أَهۡلَكۡنَٰهُم بِعَذَابٖ مِّن قَبۡلِهِۦ لَقَالُواْ رَبَّنَا لَوۡلَآ أَرۡسَلۡتَ إِلَيۡنَا رَسُولٗا فَنَتَّبِعَ ءَايَٰتِكَ مِن قَبۡلِ أَن نَّذِلَّ وَنَخۡزَىٰ ﴿134﴾

Transliteration: Walaw anna ahlaknahum biAAathabin min qablihi laqaloo rabbana lawla arsalta ilayna rasoolan fanattabiAAa ayatika min qabli an nathilla wanakhza

Translation: ਜੇ ਅਸੀਂ ਇਸ (ਨਬੀ) ਤੋਂ ਪਹਿਲਾਂ ਹੀ ਉਹਨਾਂ (ਕਾਫ਼ਿਰਾਂ) ਨੂੰ ਕਿਸੇ ਅਜ਼ਾਬ ਵਿਚ ਹਲਾਕ ਕਰ ਦਿੰਦੇ ਤਾਂ ਇਹ ਲੋਕ ਲਾਜ਼ਮਨ ਇਹੋ ਕਹਿੰਦੇ ਕਿ ਹੇ ਸਾਡੇ ਮਾਲਿਕ! ਤੂੰ ਸਾਡੇ ਕੋਲ ਆਪਣਾ ਪੈਗ਼ੰਬਰ ਕਿਉਂ ਨਹੀਂ ਭੇਜਿਆ ਤਾਂ ਜੋ ਅਸੀਂ ਤੇਰੀਆਂ ਆਇਤਾਂ (ਹੁਕਮਾਂ) ਦੀ ਪਾਲਣਾ ਕਰਦੇ ਇਸ ਤੋਂ ਪਹਿਲਾਂ ਕਿ ਅਸੀਂ (ਇਨਕਾਰੀ) ਜ਼ਲੀਲ ਤੇ ਰੁਸਵਾ ਹੁੰਦੇ।

20:135

قُلۡ كُلّٞ مُّتَرَبِّصٞ فَتَرَبَّصُواْۖ فَسَتَعۡلَمُونَ مَنۡ أَصۡحَٰبُ ٱلصِّرَٰطِ ٱلسَّوِيِّ وَمَنِ ٱهۡتَدَىٰ ﴿135﴾

Transliteration: Qul kullun mutarabbisun fatarabbasoo fasataAAlamoona man ashabu alssirati alssawiyyi wamani ihtada

Translation: (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹਰੇਕ ਵਿਅਕਤੀ ਉਡੀਕ ਵਿਚ ਹੈ (ਕਿ ਕੌਣ ਭਾਰੂ ਰਹੇਗਾ) ਸੋ ਤੁਸੀਂ ਵੀ ਉਡੀਕੋ ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਿੱਧੇ ਰਾਹ ’ਤੇ ਤੁਰਨ ਵਾਲੇ ਕੌਣ ਹਨ ਅਤੇ ਕਿਹੜੇ ਹਿਦਾਇਤ ਪ੍ਰਾਪਤ ਕਰ ਚੁੱਕੇ ਹਨ ?

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download