quranm◉

Surah Al-Anbya transliteration

◉ ਸੂਰਾ · ∞

21:1

ٱقۡتَرَبَ لِلنَّاسِ حِسَابُهُمۡ وَهُمۡ فِي غَفۡلَةٖ مُّعۡرِضُونَ ﴿1﴾

Transliteration: Iqtaraba lilnnasi hisabuhum wahum fee ghaflatin muAAridoona

Translation: ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ।

21:2

مَا يَأۡتِيهِم مِّن ذِكۡرٖ مِّن رَّبِّهِم مُّحۡدَثٍ إِلَّا ٱسۡتَمَعُوهُ وَهُمۡ يَلۡعَبُونَ ﴿2﴾

Transliteration: Ma yateehim min thikrin min rabbihim muhdathin illa istamaAAoohu wahum yalAAaboona

Translation: ਜਦੋਂ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਕੋਈ ਵੀ ਨਵੀਂ ਨਸੀਹਤ ਆਉਂਦੀ ਹੈ ਉਹ ਉਸ ਨੂੰ ਖੇਡਦੇ ਹੋਏ (ਮਖੌਲ ਵਿਚ ਹੀ) ਸੁਣਦੇ ਹਨ।

21:3

لَاهِيَةٗ قُلُوبُهُمۡۗ وَأَسَرُّواْ ٱلنَّجۡوَى ٱلَّذِينَ ظَلَمُواْ هَلۡ هَٰذَآ إِلَّا بَشَرٞ مِّثۡلُكُمۡۖ أَفَتَأۡتُونَ ٱلسِّحۡرَ وَأَنتُمۡ تُبۡصِرُونَ ﴿3﴾

Transliteration: Lahiyatan quloobuhum waasarroo alnnajwa allatheena thalamoo hal hatha illa basharun mithlukum afatatoona alssihra waantum tubsiroona

Translation: ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ?

21:4

قَالَ رَبِّي يَعۡلَمُ ٱلۡقَوۡلَ فِي ٱلسَّمَآءِ وَٱلۡأَرۡضِۖ وَهُوَ ٱلسَّمِيعُ ٱلۡعَلِيمُ ﴿4﴾

Transliteration: Qala rabbee yaAAlamu alqawla fee alssamai waalardi wahuwa alssameeAAu alAAaleemu

Translation: (ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ ਵਿਚ ਵਾਪਰਨ ਵਾਲੀਆਂ ਸਾਰੀਆਂ ਗੱਲਾਂ ਨੂੰ ਜਾਣਦਾ ਹੈ। ਉਹ ਸਭ ਸੁਣਦਾ ਤੇ ਜਾਣਦਾ ਹੈ।

21:5

بَلۡ قَالُوٓاْ أَضۡغَٰثُ أَحۡلَٰمِۭ بَلِ ٱفۡتَرَىٰهُ بَلۡ هُوَ شَاعِرٞ فَلۡيَأۡتِنَا بِـَٔايَةٖ كَمَآ أُرۡسِلَ ٱلۡأَوَّلُونَ ﴿5﴾

Transliteration: Bal qaloo adghathu ahlamin bali iftarahu bal huwa shaAAirun falyatina biayatin kama orsila alawwaloona

Translation: ਸਗੋਂ ਇਹ (ਕਾਫ਼ਿਰ) ਤਾਂ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਖਿੰਡੇ-ਪੁੰਡੇ ਸੁਪਨੇ ਹਨ। ਸਗੋਂ ਇਸ (ਮੁਹੰਮਦ) ਨੇ ਆਪਣੇ ਮਨ ਤੋਂ ਝੂਠ ਘੜ੍ਹ ਲਿਆ ਹੈ। ਇਹ ਤਾਂ ਇਕ ਕਵੀ ਹੈ ਨਹੀਂ ਤਾਂ ਇਸ ਨੂੰ ਸਾਡੇ ਕੋਲ (ਨਬੀ ਹੋਣ ਦੀ) ਕੋਈ ਅਜਿਹੀ ਨਿਸ਼ਾਨੀ ਲਿਆਉਣੀ ਚਾਹੀਦੀ ਸੀ ਜਿਵੇਂ ਕਿ ਪਹਿਲਾਂ ਰਸੂਲ (ਸਨੇ ਨਿਸ਼ਾਨੀਆਂ) ਭੇਜੇ ਗਏ ਸਨ।

21:6

مَآ ءَامَنَتۡ قَبۡلَهُم مِّن قَرۡيَةٍ أَهۡلَكۡنَٰهَآۖ أَفَهُمۡ يُؤۡمِنُونَ ﴿6﴾

Transliteration: Ma amanat qablahum min qaryatin ahlaknaha afahum yuminoona

Translation: ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?

21:7

وَمَآ أَرۡسَلۡنَا قَبۡلَكَ إِلَّا رِجَالٗا نُّوحِيٓ إِلَيۡهِمۡۖ فَسۡـَٔلُوٓاْ أَهۡلَ ٱلذِّكۡرِ إِن كُنتُمۡ لَا تَعۡلَمُونَ ﴿7﴾

Transliteration: Wama arsalna qablaka illa rijalan noohee ilayhim faisaloo ahla alththikri in kuntum la taAAlamoona

Translation: (ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ ਉਹ ਸਾਰੇ ਹੀ ਮਨੁੱਖ ਸਨ, ਉਹਨਾਂ ਵੱਲ ਅਸੀਂ ਵਹੀ (ਰੱਬੀ ਸੁਨੇਹਾ) ਭੇਜਿਆ ਕਰਦੇ ਸੀ, ਜੇਕਰ ਤੁਸੀਂ ਨਹੀਂ ਜਾਣਦੇ ਤਾਂ ਕਿਤਾਬ ਵਾਲਿਆਂ (ਈਸਾਈ ਅਤੇ ਯਹੂਦੀਆਂ ਤੋਂ) ਪੁੱਛ ਲਓ।

21:8

وَمَا جَعَلۡنَٰهُمۡ جَسَدٗا لَّا يَأۡكُلُونَ ٱلطَّعَامَ وَمَا كَانُواْ خَٰلِدِينَ ﴿8﴾

Transliteration: Wama jaAAalnahum jasadan la yakuloona alttaAAama wama kanoo khalideena

Translation: ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ।

21:9

ثُمَّ صَدَقۡنَٰهُمُ ٱلۡوَعۡدَ فَأَنجَيۡنَٰهُمۡ وَمَن نَّشَآءُ وَأَهۡلَكۡنَا ٱلۡمُسۡرِفِينَ ﴿9﴾

Transliteration: Thumma sadaqnahumu alwaAAda faanjaynahum waman nashao waahlakna almusrifeena

Translation: ਅਸੀਂ ਉਹਨਾਂ (ਪੈਗ਼ੰਬਰਾਂ) ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸੱਚ ਕਰ ਵਿਖਾਇਆ, ਅਸੀਂ ਉਹਨਾਂ (ਪੈਗ਼ੰਬਰਾਂ) ਨੂੰ ਅਤੇ ਹੋਰ ਜਿਨ੍ਹਾਂ ਨੂੰ ਅਸੀਂ ਚਾਹਿਆ (ਅਜ਼ਾਬ ਤੋਂ) ਬਚਾ ਲਿਆ, ਪਰੰਤੂ ਹੱਦਾ ਟੱਪਣ ਵਾਲਿਆਂ ਨੂੰ ਨਸ਼ਟ ਕਰ ਸੁੱਟਿਆ।

21:10

لَقَدۡ أَنزَلۡنَآ إِلَيۡكُمۡ كِتَٰبٗا فِيهِ ذِكۡرُكُمۡۚ أَفَلَا تَعۡقِلُونَ ﴿10﴾

Transliteration: Laqad anzalna ilaykum kitaban feehi thikrukum afala taAAqiloona

Translation: (ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ ਕੀਤੀ ਹੈ ਜਿਸ ਵਿਚ ਤੁਹਾਡੀ ਹੀ ਚਰਚਾ ਹੈ, ਕੀ ਤੁਸੀਂ ਫੇਰ ਵੀ ਨਹੀਂ ਸਮਝਦੇ?

21:11

وَكَمۡ قَصَمۡنَا مِن قَرۡيَةٖ كَانَتۡ ظَالِمَةٗ وَأَنشَأۡنَا بَعۡدَهَا قَوۡمًا ءَاخَرِينَ ﴿11﴾

Transliteration: Wakam qasamna min qaryatin kanat thalimatan waanshana baAAdaha qawman akhareena

Translation: ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ ਜ਼ੁਲਮ ਕਰਦੀਆਂ ਸਨ ਅਤੇ ਉਹਨਾਂ ਦੇ ਪਿੱਛਿਓਂ ਕਿਸੇ ਦੂਜੀ ਕੌਮ ਨੂੰ ਉਠਾਇਆ (ਭਾਵ ਪੈਦਾ ਕਰ ਦਿੱਤਾ)।

21:12

فَلَمَّآ أَحَسُّواْ بَأۡسَنَآ إِذَا هُم مِّنۡهَا يَرۡكُضُونَ ﴿12﴾

Transliteration: Falamma ahassoo basana itha hum minha yarkudoona

Translation: ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ।

21:13

لَا تَرۡكُضُواْ وَٱرۡجِعُوٓاْ إِلَىٰ مَآ أُتۡرِفۡتُمۡ فِيهِ وَمَسَٰكِنِكُمۡ لَعَلَّكُمۡ تُسۡـَٔلُونَ ﴿13﴾

Transliteration: La tarkudoo wairjiAAoo ila ma otriftum feehi wamasakinikum laAAallakum tusaloona

Translation: (ਉਹਨਾਂ ਨੱਸਣ ਵਾਲਿਆਂ ਨੂੰ ਕਿਹਾ ਗਿਆ ਕਿ) ਹੁਣ ਨੱਸੋ ਨਾ, ਜਾਓ ਆਪਣੇ ਉਹਨਾਂ ਹੀ ਘਰਾਂ ਵਿਚ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਾਪਤ ਸਨ ਤਾਂ ਜੋ ਤੁਹਾਥੋਂ (ਤੁਹਾਡਾ ਹਾਲ ਚਾਲ ਤਾਂ) ਪੁੱਛ ਲਿਆ ਜਾਵੇ।

21:14

قَالُواْ يَٰوَيۡلَنَآ إِنَّا كُنَّا ظَٰلِمِينَ ﴿14﴾

Transliteration: Qaloo ya waylana inna kunna thalimeena

Translation: (ਕਾਫ਼ਿਰ) ਆਖਣ ਲੱਗੇ ਕਿ ਅਸੀਂ ਤਾਂ ਬਰਬਾਦ ਹੋ ਗਏ, ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।

21:15

فَمَا زَالَت تِّلۡكَ دَعۡوَىٰهُمۡ حَتَّىٰ جَعَلۡنَٰهُمۡ حَصِيدًا خَٰمِدِينَ ﴿15﴾

Transliteration: Fama zalat tilka daAAwahum hatta jaAAalnahum haseedan khamideena

Translation: ਇਹ ਇਹੋ ਆਖਦੇ ਰਹੇ ਇੱਥੋਂ ਤੀਕ ਕਿ ਅਸੀਂ ਉਹਨਾਂ ਨੂੰ ਜੜ੍ਹ ਤੋਂ ਵੱਡੀ ਹੋਈ ਫ਼ਸਲ ਵਾਂਗ ਅਤੇ ਬੁਝੀ ਹੋਈ ਅੱਗ (ਸੁਆਹ) ਬਣਾ ਦਿੱਤਾ।

21:16

وَمَا خَلَقۡنَا ٱلسَّمَآءَ وَٱلۡأَرۡضَ وَمَا بَيۡنَهُمَا لَٰعِبِينَ ﴿16﴾

Transliteration: Wama khalaqna alssamaa waalarda wama baynahuma laAAibeena

Translation: ਅਸੀਂ ਅਕਾਸ਼ ਅਤੇ ਧਰਤੀ ਅਤੇ ਉਹਨਾਂ ਵਿਚਕਾਰ ਦੀਆਂ ਚੀਜ਼ਾਂ ਨੂੰ ਖੇਡਦੇ ਹੋਏ ਭਾਵ ਬਿਨਾਂ ਸੋਚੇ ਸਮਝੇ ਵਿਅਰਥ ਨਹੀਂ ਬਣਾਇਆ।[1]

21:17

لَوۡ أَرَدۡنَآ أَن نَّتَّخِذَ لَهۡوٗا لَّٱتَّخَذۡنَٰهُ مِن لَّدُنَّآ إِن كُنَّا فَٰعِلِينَ ﴿17﴾

Transliteration: Law aradna an nattakhitha lahwan laittakhathnahu min ladunna in kunna faAAileena

Translation: ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ ਅਸੀਂ ਕਰਨਾ ਹੁੰਦਾ ਤਾਂ ਇਸ ਨੂੰ ਆਪਣੇ ਕੋਲ ਹੀ ਰੱਖਦੇ।

21:18

بَلۡ نَقۡذِفُ بِٱلۡحَقِّ عَلَى ٱلۡبَٰطِلِ فَيَدۡمَغُهُۥ فَإِذَا هُوَ زَاهِقٞۚ وَلَكُمُ ٱلۡوَيۡلُ مِمَّا تَصِفُونَ ﴿18﴾

Transliteration: Bal naqthifu bialhaqqi AAala albatili fayadmaghuhu faitha huwa zahiqun walakumu alwaylu mimma tasifoona

Translation: ਸਗੋਂ ਅਸੀਂ ਤਾਂ ਝੂਠ ਉੱਤੇ ਹੱਕ ਦੀ ਸੱਟ ਮਾਰਦੇ ਹਾਂ ਅਤੇ (ਉਹ ਸੱਚ ਉਸ ਝੂਠ ਦਾ) ਸਿਰ ਕੁਚਲ ਦਿੰਦਾ ਹੈ ਅਤੇ ਫੇਰ ਉਹ (ਝੂਠ) ਉਸ ਸਮੇਂ ਨਿਖੱਟ ਹੋ ਜਾਂਦਾ ਹੈ। (ਹੇ ਜ਼ਾਲਮੋ!) ਜਿਹੜੀਆਂ ਗੱਲਾਂ ਤੁਸੀਂ ਬਣਾਉਂਦੇ ਹੋ ਉਹੀਓ ਤੁਹਾਡੀ ਬਰਬਾਦੀ ਦਾ ਕਾਰਨ ਬਣੀਆਂ ਹਨ।

21:19

وَلَهُۥ مَن فِي ٱلسَّمَٰوَٰتِ وَٱلۡأَرۡضِۚ وَمَنۡ عِندَهُۥ لَا يَسۡتَكۡبِرُونَ عَنۡ عِبَادَتِهِۦ وَلَا يَسۡتَحۡسِرُونَ ﴿19﴾

Transliteration: Walahu man fee alssamawati waalardi waman AAindahu la yastakbiroona AAan AAibadatihi wala yastahsiroona

Translation: ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੈ, ਸਭ ਉਸੇ (ਅੱਲਾਹ) ਦਾ ਹੀ ਹੈ ਅਤੇ ਜਿਹੜੇ (ਫ਼ਰਿਸ਼ਤੇ) ਉਸ ਦੇ ਕੋਲ ਹਨ ਉਹ ਉਸ ਦੀ ਇਬਾਦਤ ਕਰਨ ਤੋਂ ਨਾ ਤਾਂ ਸਰਕਸ਼ੀ ਕਰਦੇ ਹਨ ਅਤੇ ਨਾ ਹੀ ਉਹ ਥੱਕਦੇ ਹਨ।

21:20

يُسَبِّحُونَ ٱلَّيۡلَ وَٱلنَّهَارَ لَا يَفۡتُرُونَ ﴿20﴾

Transliteration: Yusabbihoona allayla waalnnahara la yafturoona

Translation: ਉਹ (ਫ਼ਰਿਸ਼ਤੇ) ਬਿਨਾਂ ਕਿਸੇ ਵਿਘਨ ਤੋਂ ਦਿਨ- ਰਾਤ (ਭਾਵ ਹਰ ਵੇਲੇ) ਉਸ (ਅੱਲਾਹ) ਦੀ ਤਸਬੀਹ ਕਰਦੇ ਹਨ।

21:21

أَمِ ٱتَّخَذُوٓاْ ءَالِهَةٗ مِّنَ ٱلۡأَرۡضِ هُمۡ يُنشِرُونَ ﴿21﴾

Transliteration: Ami ittakhathoo alihatan mina alardi hum yunshiroona

Translation: ਕੀ ਉਹਨਾਂ (ਮੁਸ਼ਰਿਕਾਂ) ਦੇ ਧਰਤੀ ਵਾਲੇ ਇਸ਼ਟ ਕਿਸੇ (ਮੁਰਦਾ ਵਿਅਕਤੀ) ਨੂੰ ਜਿਊਂਦਾ ਕਰ ਸਕਦੇ ਹਨ।

21:22

لَوۡ كَانَ فِيهِمَآ ءَالِهَةٌ إِلَّا ٱللَّهُ لَفَسَدَتَاۚ فَسُبۡحَٰنَ ٱللَّهِ رَبِّ ٱلۡعَرۡشِ عَمَّا يَصِفُونَ ﴿22﴾

Transliteration: Law kana feehima alihatun illa Allahu lafasadata fasubhana Allahi rabbi alAAarshi AAamma yasifoona

Translation: ਜੇ ਇਸ (ਸੰਸਾਰ) ਵਿਚ ਅੱਲਾਹ ਤੋਂ ਛੁੱਟ ਹੋਰ ਵੀ ਇਸ਼ਟ ਹੁੰਦੇ ਤਾਂ ਇਹ ਦੋਵਾਂ (ਅਕਾਸ਼ ਤੇ ਧਰਤੀ) ਦੀ ਵਿਵਸਥਾ ਬਿਗੜ ਜਾਂਦੀ। ਸੋ ਅੱਲਾਹ, ਅਰਸ਼ਾਂ ਦਾ ਮਾਲਿਕ, ਉਹਨਾਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।

21:23

لَا يُسۡـَٔلُ عَمَّا يَفۡعَلُ وَهُمۡ يُسۡـَٔلُونَ ﴿23﴾

Transliteration: La yusalu AAamma yafAAalu wahum yusaloona

Translation: ਉਹ (ਅੱਲਾਹ) ਆਪਣੇ ਕੰਮਾਂ ਲਈ ਕਿਸੇ ਨੂੰ ਉੱਤਰਦਾਈ ਨਹੀਂ, ਜਦ ਕਿ ਸਾਰੇ ਹੀ (ਅੱਲਾਹ ਦੇ ਸਾਹਮਣੇ) ਉੱਤਰਦਾਈ ਹਨ।

21:24

أَمِ ٱتَّخَذُواْ مِن دُونِهِۦٓ ءَالِهَةٗۖ قُلۡ هَاتُواْ بُرۡهَٰنَكُمۡۖ هَٰذَا ذِكۡرُ مَن مَّعِيَ وَذِكۡرُ مَن قَبۡلِيۚ بَلۡ أَكۡثَرُهُمۡ لَا يَعۡلَمُونَ ٱلۡحَقَّۖ فَهُم مُّعۡرِضُونَ ﴿24﴾

Transliteration: Ami ittakhathoo min doonihi alihatan qul hatoo burhanakum hatha thikru man maAAiya wathikru man qablee bal aktharuhum la yaAAlamoona alhaqqa fahum muAAridoona

Translation: ਕੀ ਉਹਨਾਂ ਲੋਕਾਂ ਨੇ (ਰੱਬ ਨੂੰ ਛੱਡ ਕੇ) ਹੋਰ ਇਸ਼ਟ ਬਣਾ ਰੱਖੇ ਹਨ ? (ਹੇ ਨਬੀ!) ਉਹਨਾਂ (ਮੁਸ਼ਰਿਕਾਂ) ਨੂੰ ਆਖੋ ਕਿ ਕੋਈ ਦਲੀਲ ਤਾਂ ਲਿਆਓ ਜਦੋਂ ਕਿ ਮੇਰੇ ਕੋਲ ਇਹ ਕਿਤਾਬ (.ਕੁਰਆਨ) ਵੀ ਮੌਜੂਦ ਹੈ ਜਿਸ ਵਿਚ ਮੇਰੇ ਸਾਥੀਆਂ ਲਈ ਨਸੀਹਤ ਹੈ ਅਤੇ ਮੈਥੋਂ ਪਹਿਲੇ ਲੋਕਾਂ ਲਈ ਵੀ ਨਸੀਹਤ ਸੀ। ਹਕੀਕਤ ਇਹ ਹੈ ਕਿ ਇਹਨਾਂ ਵਿਚ ਬਹੁਤੇ ਅਜਿਹੇ ਹਨ ਜਿਹੜੇ ਹੱਕ (ਸੱਚਾਈ) ਨੂੰ ਨਹੀਂ ਜਾਣਦੇ, ਇਹੋ ਕਾਰਨ ਇਹ (ਹੱਕ ਤੋਂ) ਮੂੰਹ ਮੋੜੇ ਹੋਏ ਹਨ।

21:25

وَمَآ أَرۡسَلۡنَا مِن قَبۡلِكَ مِن رَّسُولٍ إِلَّا نُوحِيٓ إِلَيۡهِ أَنَّهُۥ لَآ إِلَٰهَ إِلَّآ أَنَا۠ فَٱعۡبُدُونِ ﴿25﴾

Transliteration: Wama arsalna min qablika min rasoolin illa noohee ilayhi annahu la ilaha illa ana faoAAbudooni

Translation: ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਭੇਜੇ ਉਹਨਾਂ ਵੱਲ ਇਹੋ ਵਹੀ (ਰੱਬੀ ਸੁਨੇਹਾ) ਘੱਲੀ ਗਈ ਸੀ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਸਾਰੇ ਮੇਰੀ ਹੀ ਇਬਾਦਤ ਕਰੋ।

21:26

وَقَالُواْ ٱتَّخَذَ ٱلرَّحۡمَٰنُ وَلَدٗاۗ سُبۡحَٰنَهُۥۚ بَلۡ عِبَادٞ مُّكۡرَمُونَ ﴿26﴾

Transliteration: Waqaloo ittakhatha alrrahmanu waladan subhanahu bal AAibadun mukramoona

Translation: ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ।

21:27

لَا يَسۡبِقُونَهُۥ بِٱلۡقَوۡلِ وَهُم بِأَمۡرِهِۦ يَعۡمَلُونَ ﴿27﴾

Transliteration: La yasbiqoonahu bialqawli wahum biamrihi yaAAmaloona

Translation: ਉਹ ਕਿਸੇ ਵੀ ਗੱਲ ਵਿਚ ਵੱਧ ਕੇ ਨਹੀਂ ਬੋਲਦੇ ਸਗੋਂ ਉਸ ਦੇ ਆਗਿਆਕਾਰੀ ਬੰਦੇ ਹਨ।

21:28

يَعۡلَمُ مَا بَيۡنَ أَيۡدِيهِمۡ وَمَا خَلۡفَهُمۡ وَلَا يَشۡفَعُونَ إِلَّا لِمَنِ ٱرۡتَضَىٰ وَهُم مِّنۡ خَشۡيَتِهِۦ مُشۡفِقُونَ ﴿28﴾

Transliteration: YaAAlamu ma bayna aydeehim wama khalfahum wala yashfaAAoona illa limani irtada wahum min khashyatihi mushfiqoona

Translation: ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ ਨੂੰ ਵੀ ਜਾਣਦਾ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਉਸ ਨੂੰ ਵੀ ਜਾਣਦਾ ਹੈ। ਉਹ (ਫ਼ਰਿਸ਼ਤੇ) ਕੇਵਲ ਉਸ ਦੀ ਸਿਫ਼ਾਰਸ਼ ਕਰਨਗੇ ਜਿਨ੍ਹਾਂ ਤੋਂ ਅੱਲਾਹ ਖ਼ੁਸ਼ ਹੋਵੇਗਾ। ਉਹ (ਫ਼ਰਿਸ਼ਤੇ) ਤਾਂ ਉਸ (ਅੱਲਾਹ) ਦੇ ਭੈਅ ਤੋਂ ਕੰਬਦੇ ਰਹਿੰਦੇ ਹਨ।

21:29

وَمَن يَقُلۡ مِنۡهُمۡ إِنِّيٓ إِلَٰهٞ مِّن دُونِهِۦ فَذَٰلِكَ نَجۡزِيهِ جَهَنَّمَۚ كَذَٰلِكَ نَجۡزِي ٱلظَّـٰلِمِينَ ﴿29﴾

Transliteration: Waman yaqul minhum innee ilahun min doonihi fathalika najzeehi jahannama kathalika najzee alththalimeena

Translation: ਉਹਨਾਂ ਵਿੱਚੋਂ ਜੇ ਕੋਈ (ਫ਼ਰਿਸ਼ਤਾ) ਇਹ ਕਹਿ ਦੇਵੇ ਕਿ ਅੱਲਾਹ ਤੋਂ ਛੁੱਟ ਮੈਂ ਵੀ ਇਸ਼ਟ ਹਾਂ ਤਾਂ ਅਸੀਂ ਉਸ ਨੂੰ ਨਰਕ ਦੀ ਸਜ਼ਾ ਦਿਆਂਗੇ। ਅਸੀਂ ਜ਼ਾਲਮਾਂ ਨੂੰ ਇੰਜ ਹੀ ਸਜ਼ਾ ਦਿਆ ਕਰਦੇ ਹਾਂ।

21:30

أَوَلَمۡ يَرَ ٱلَّذِينَ كَفَرُوٓاْ أَنَّ ٱلسَّمَٰوَٰتِ وَٱلۡأَرۡضَ كَانَتَا رَتۡقٗا فَفَتَقۡنَٰهُمَاۖ وَجَعَلۡنَا مِنَ ٱلۡمَآءِ كُلَّ شَيۡءٍ حَيٍّۚ أَفَلَا يُؤۡمِنُونَ ﴿30﴾

Transliteration: Awalam yara allatheena kafaroo anna alssamawati waalarda kanata ratqan fafataqnahuma wajaAAalna mina almai kulla shayin hayyin afala yuminoona

Translation: ਕੀ ਕਾਫ਼ਿਰਾਂ ਨੇ ਨਹੀਂ ਵੇਖਿਆ (ਭਾਵ ਞਿਚਾਰ ਨਹੀਂ ਕੀਤਾ ਕਿ ਬੇਸ਼ੱਕ ਅਕਾਸ਼ ਤੇ ਧਰਤੀ ਇਕ ਦੂਜੇ ਨਾਲ ਜੂੜੇ ਹੋਏ ਸਨ ਫੇਰ ਅਸੀਂ ਇਹਨਾਂ ਦੋਵਾਂ ਨੂੰ ਵੱਖੋ ਵੱਖ ਕਰ ਦਿੱਤਾ । ਅਸਾਂ ਹਰੇਕ ਜੀਵਤ ਚੀਜ਼ ਨੂੰ ਪਾਣੀ ਤੋਂ ਬਣਾਇਆ ਹੈ, ਕੀ ਉਹ ਫੇਰ ਵੀ ਈਮਾਨ ਨਹੀਂ ਲਿਆਉਣਗੇ।

21:31

وَجَعَلۡنَا فِي ٱلۡأَرۡضِ رَوَٰسِيَ أَن تَمِيدَ بِهِمۡ وَجَعَلۡنَا فِيهَا فِجَاجٗا سُبُلٗا لَّعَلَّهُمۡ يَهۡتَدُونَ ﴿31﴾

Transliteration: WajaAAalna fee alardi rawasiya an tameeda bihim wajaAAalna feeha fijajan subulan laAAallahum yahtadoona

Translation: ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ ਉਹ ਲੋਕਾਂ ਦੇ ਭਾਰ ਨਾਲ ਝੁਕ ਨਾ ਜਾਣ। ਅਸੀਂ ਇਸ ਵਿਚ ਖੁੱਲ੍ਹੇ ਖੁੱਲ੍ਹੇ ਰਾਹ ਬਣਾ ਦਿੱਤੇ ਤਾਂ ਜੋ ਉਹ (ਲੋਕ) ਰਾਹ ਲਭ ਲੈਣ।

21:32

وَجَعَلۡنَا ٱلسَّمَآءَ سَقۡفٗا مَّحۡفُوظٗاۖ وَهُمۡ عَنۡ ءَايَٰتِهَا مُعۡرِضُونَ ﴿32﴾

Transliteration: WajaAAalna alssamaa saqfan mahfoothan wahum AAan ayatiha muAAridoona

Translation: ਅਤੇ ਅਸੀਂ ਅਕਾਸ਼ ਨੂੰ ਇਕ ਸੁਰੱਖਿਅਤ ਛੱਤ ਬਣਾ ਦਿੱਤਾ, ਪਰੰਤੂ ਇਹ (ਕਾਫ਼ਿਰ) ਇਹਨਾਂ ਨਿਸ਼ਾਨੀਆਂ ਵੱਲ ਧਿਆਨ ਹੀ ਨਹੀਂ ਦਿੰਦੇ।

21:33

وَهُوَ ٱلَّذِي خَلَقَ ٱلَّيۡلَ وَٱلنَّهَارَ وَٱلشَّمۡسَ وَٱلۡقَمَرَۖ كُلّٞ فِي فَلَكٖ يَسۡبَحُونَ ﴿33﴾

Transliteration: Wahuwa allathee khalaqa allayla waalnnahara waalshshamsa waalqamara kullun fee falakin yasbahoona

Translation: ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ।

21:34

وَمَا جَعَلۡنَا لِبَشَرٖ مِّن قَبۡلِكَ ٱلۡخُلۡدَۖ أَفَإِيْن مِّتَّ فَهُمُ ٱلۡخَٰلِدُونَ ﴿34﴾

Transliteration: Wama jaAAalna libasharin min qablika alkhulda afain mitta fahumu alkhalidoona

Translation: (ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ?

21:35

كُلُّ نَفۡسٖ ذَآئِقَةُ ٱلۡمَوۡتِۗ وَنَبۡلُوكُم بِٱلشَّرِّ وَٱلۡخَيۡرِ فِتۡنَةٗۖ وَإِلَيۡنَا تُرۡجَعُونَ ﴿35﴾

Transliteration: Kullu nafsin thaiqatu almawti wanablookum bialshsharri waalkhayri fitnatan wailayna turjaAAoona

Translation: ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ।

21:36

وَإِذَا رَءَاكَ ٱلَّذِينَ كَفَرُوٓاْ إِن يَتَّخِذُونَكَ إِلَّا هُزُوًا أَهَٰذَا ٱلَّذِي يَذۡكُرُ ءَالِهَتَكُمۡ وَهُم بِذِكۡرِ ٱلرَّحۡمَٰنِ هُمۡ كَٰفِرُونَ ﴿36﴾

Transliteration: Waitha raaka allatheena kafaroo in yattakhithoonaka illa huzuwan ahatha allathee yathkuru alihatakum wahum bithikri alrrahmani hum kafiroona

Translation: ਇਹ ਇਨਕਾਰੀ ਜਦੋਂ ਵੀ ਤੁਹਾਨੂੰ (ਹੇ ਮੁਹੰਮਦ!) ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ ਅਤੇ ਆਖਦੇ ਹਨ, ਕੀ ਇਹ ਉਹੀਓ ਹੈ ਜਿਹੜਾ ਤੁਹਾਡੇ ਇਸ਼ਟਾਂ ਦੀ ਚਰਚਾ (ਨਿਖੇਦੀ) ਕਰਦਾ ਹੈ? ਜਦ ਕਿ ਸੱਚ ਇਹ ਹੈ ਕਿ ਇਹ (ਕਾਫ਼ਿਰ) ਹੀ ਰਹਿਮਾਨ ਦੇ ਜ਼ਿਕਰ ਤੋਂ ਇਨਕਾਰ ਕਰਦੇ ਹਨ।

21:37

خُلِقَ ٱلۡإِنسَٰنُ مِنۡ عَجَلٖۚ سَأُوْرِيكُمۡ ءَايَٰتِي فَلَا تَسۡتَعۡجِلُونِ ﴿37﴾

Transliteration: Khuliqa alinsanu min AAajalin saoreekum ayatee fala tastaAAjiloona

Translation: ਮਨੁੱਖ ਜਨਮ ਤੋਂ ਹੀ ਕਾਹਲਾ ਹੈ। ਮੈਂ ਛੇਤੀ ਹੀ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਵਾਂਗਾ, ਤੁਸੀਂ ਮੇਰੇ ਨਾਲ (ਅਜ਼ਾਬ ਲਈ) ਇੰਨੀ ਕਾਹਲੀ ਨਾ ਕਰੋ।

21:38

وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ ﴿38﴾

Transliteration: Wayaqooloona mata hatha alwaAAdu in kuntum sadiqeena

Translation: ਕਾਫ਼ਿਰ ਆਖਦੇ ਹਨ ਕਿ ਜੇ ਤੁਸੀਂ (ਹੇ ਨਬੀ!) ਆਪਣੀ ਗੱਲ ਵਿਚ) ਸੱਚੇ ਹੋ ਤਾਂ ਦੱਸੋ ਕਿ ਇਹ (ਅਜ਼ਾਬ ਆਉਣ ਦਾ) ਵਾਅਦਾ ਕਦੋਂ ਪੂਰਾ ਹੋਵੇਗਾ।

21:39

لَوۡ يَعۡلَمُ ٱلَّذِينَ كَفَرُواْ حِينَ لَا يَكُفُّونَ عَن وُجُوهِهِمُ ٱلنَّارَ وَلَا عَن ظُهُورِهِمۡ وَلَا هُمۡ يُنصَرُونَ ﴿39﴾

Transliteration: Law yaAAlamu allatheena kafaroo heena la yakuffoona AAan wujoohihimu alnnara wala AAan thuhoorihim wala hum yunsaroona

Translation: ਕਾਸ਼! ਇਹ ਇਨਕਾਰੀ ਜਾਣਦੇ ਹੁੰਦੇ ਕਿ ਉਸ ਸਮੇਂ (ਜਦੋਂ ਅਜ਼ਾਬ ਆਵੇਗਾ) ਇਹ ਕਾਫ਼ਿਰ ਨਾ ਤਾਂ ਆਪਣੇ ਚਿਹਰਿਆਂ ਤੋਂ ਨਾ ਹੀ ਆਪਣੀਆਂ ਪਿੱਠਾਂ ਤੋਂ (ਨਰਕ ਦੀ) ਅੱਗ ਨੂੰ ਪਰਾਂ ਕਰ ਸਕਣਗੇ ਅਤੇ ਨਾ ਹੀ (ਕਿਸੇ ਪਾਸਿਓਂ) ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।

21:40

بَلۡ تَأۡتِيهِم بَغۡتَةٗ فَتَبۡهَتُهُمۡ فَلَا يَسۡتَطِيعُونَ رَدَّهَا وَلَا هُمۡ يُنظَرُونَ ﴿40﴾

Transliteration: Bal tateehim baghtatan fatabhatuhum fala yastateeAAoona raddaha wala hum yuntharoona

Translation: ਅਚਣਚੇਤ ਉਹਨਾਂ ਉੱਤੇ ਵਾਅਦੇ ਵਾਲੀ ਘੜੀ (ਕਿਆਮਤ) ਆ ਜਾਵੇਗੀ ਅਤੇ ਇਹ ਰੁਰਾਨ ਪਰੇਸ਼ਾਨ ਹੋ ਜਾਣਗੇ, ਫੇਰ ਨਾ ਤਾਂ ਉਹ ਉਸ (ਘੜੀ) ਨੂੰ ਟਾਲ ਸਕਣਗੇ ਅਤੇ ਨਾ ਹੀ ਉਹਨਾਂ ਨੂੰ ਰਤਾ ਭਰ ਛੂਟ ਦਿੱਤੀ ਜਾਵੇਗੀ।

21:41

وَلَقَدِ ٱسۡتُهۡزِئَ بِرُسُلٖ مِّن قَبۡلِكَ فَحَاقَ بِٱلَّذِينَ سَخِرُواْ مِنۡهُم مَّا كَانُواْ بِهِۦ يَسۡتَهۡزِءُونَ ﴿41﴾

Transliteration: Walaqadi istuhzia birusulin min qablika fahaqa biallatheena sakhiroo minhum ma kanoo bihi yastahzioona

Translation: (ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।

21:42

قُلۡ مَن يَكۡلَؤُكُم بِٱلَّيۡلِ وَٱلنَّهَارِ مِنَ ٱلرَّحۡمَٰنِۚ بَلۡ هُمۡ عَن ذِكۡرِ رَبِّهِم مُّعۡرِضُونَ ﴿42﴾

Transliteration: Qul man yaklaokum biallayli waalnnahari mina alrrahmani bal hum AAan thikri rabbihim muAAridoona

Translation: (ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ।

21:43

أَمۡ لَهُمۡ ءَالِهَةٞ تَمۡنَعُهُم مِّن دُونِنَاۚ لَا يَسۡتَطِيعُونَ نَصۡرَ أَنفُسِهِمۡ وَلَا هُم مِّنَّا يُصۡحَبُونَ ﴿43﴾

Transliteration: Am lahum alihatun tamnaAAuhum min doonina la yastateeAAoona nasra anfusihim wala hum minna yushaboona

Translation: ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।

21:44

بَلۡ مَتَّعۡنَا هَـٰٓؤُلَآءِ وَءَابَآءَهُمۡ حَتَّىٰ طَالَ عَلَيۡهِمُ ٱلۡعُمُرُۗ أَفَلَا يَرَوۡنَ أَنَّا نَأۡتِي ٱلۡأَرۡضَ نَنقُصُهَا مِنۡ أَطۡرَافِهَآۚ أَفَهُمُ ٱلۡغَٰلِبُونَ ﴿44﴾

Transliteration: Bal mattaAAna haolai waabaahum hatta tala AAalayhimu alAAumuru afala yarawna anna natee alarda nanqusuha min atrafiha afahumu alghaliboona

Translation: ਸਗੋਂ ਉਹਨਾਂ (ਕਾਫ਼ਿਰਾਂ) ਨੂੰ ਅਤੇ ਉਹਨਾਂ ਦੇ ਬਾਪ ਦਾਦਿਆਂ ਨੂੰ ਅਸੀਂ ਹੀ ਜੀਵਨ ਗੁਜ਼ਾਰਨ ਲਈ ਸਮੱਗਰੀ ਦਿੱਤੀ, ਇੱਥੋਂ ਤੀਕ ਕਿ ਉਹਨਾਂ ’ਤੇ ਇਕ ਲੰਮਾ ਸਮਾਂ ਲੰਘ ਗਿਆ। ਕੀ ਤੁਸੀਂ ਇਹ ਨਹੀਂ ਵੇਖਦੇ ਕਿ ਅਸੀਂ ਧਰਤੀ ਨੂੰ ਉਸ ਦੀਆਂ ਅਨੇਕਾਂ ਦਿਸ਼ਾਵਾਂ ਤੋਂ (ਕਾਫ਼ਿਰਾਂ ਦੀ ਤਾਕਤ) ਘਟਾਉਂਦੇ ਜਾਂਦੇ ਹਾਂ ? ਕੀ ਫੇਰ ਵੀ ਇਹੋ ਭਾਰੂ ਰਹਿਣਗੇ?

21:45

قُلۡ إِنَّمَآ أُنذِرُكُم بِٱلۡوَحۡيِۚ وَلَا يَسۡمَعُ ٱلصُّمُّ ٱلدُّعَآءَ إِذَا مَا يُنذَرُونَ ﴿45﴾

Transliteration: Qul innama onthirukum bialwahyi wala yasmaAAu alssummu aldduAAaa itha ma yuntharoona

Translation: ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।

21:46

وَلَئِن مَّسَّتۡهُمۡ نَفۡحَةٞ مِّنۡ عَذَابِ رَبِّكَ لَيَقُولُنَّ يَٰوَيۡلَنَآ إِنَّا كُنَّا ظَٰلِمِينَ ﴿46﴾

Transliteration: Walain massathum nafhatun min AAathabi rabbika layaqoolunna ya waylana inna kunna thalimeena

Translation: ਜੇ ਉਹਨਾਂ ਨੂੰ (ਹੇ ਨਬੀ!) ਤੇਰੇ ਰੱਬ ਦਾ ਅਜ਼ਾਬ ਰਤਾ ਛੂਹ ਜਾਵੇ ਤਾਂ ਕਹਿਣਗੇ ਕਿ ਅਸੀਂ ਤਾਂ ਬਰਬਾਦ ਹੋ ਗਏ, (ਇਕਰਾਰ ਕਰਨਗੇ ਕਿ) ਅਸੀਂ ਜ਼ਾਲਮ ਹਾਂ।

21:47

وَنَضَعُ ٱلۡمَوَٰزِينَ ٱلۡقِسۡطَ لِيَوۡمِ ٱلۡقِيَٰمَةِ فَلَا تُظۡلَمُ نَفۡسٞ شَيۡـٔٗاۖ وَإِن كَانَ مِثۡقَالَ حَبَّةٖ مِّنۡ خَرۡدَلٍ أَتَيۡنَا بِهَاۗ وَكَفَىٰ بِنَا حَٰسِبِينَ ﴿47﴾

Transliteration: WanadaAAu almawazeena alqista liyawmi alqiyamati fala tuthlamu nafsun shayan wain kana mithqala habbatin min khardalin atayna biha wakafa bina hasibeena

Translation: ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ ਲਿਆ ਰੱਖਾਂਗੇ ਫੇਰ ਕਿਸੇ ਨਾਲ ਕੋਈ ਜ਼ੁਲਮ ਨਹੀਂ ਹੋਵੇਗਾ। ਜੇ ਇਕ ਰਾਈ ਦੇ ਦਾਨੇ ਬਰਾਬਰ ਵੀ ਕਿਸੇ ਨੇ ਕੋਈ ਅਮਲ (ਕੰਮ) ਕੀਤਾ ਹੋਵੇਗਾ ਅਸੀਂ ਉਸ ਨੂੰ ਉਸ ਦੇ ਸਾਹਮਣੇ ਲਿਆਵਾਂਗੇ। ਹਿਸਾਬ ਕਰਨ ਲਈ ਅਸੀਂ ਹੀ ਬਥੇਰਾ ਹੈ।

21:48

وَلَقَدۡ ءَاتَيۡنَا مُوسَىٰ وَهَٰرُونَ ٱلۡفُرۡقَانَ وَضِيَآءٗ وَذِكۡرٗا لِّلۡمُتَّقِينَ ﴿48﴾

Transliteration: Walaqad atayna moosa waharoona alfurqana wadiyaan wathikran lilmuttaqeena

Translation: (ਅਤੇ .ਕੁਰਆਨ ਤੋਂ ਪਹਿਲਾਂ) ਅਸੀਂ ਮੂਸਾ ਅਤੇ ਹਾਰੂਨ ਨੂੰ ਫ਼ੁਰਕਾਨ (ਹੱਕ ਅਤੇ ਝੂਠ ਵਿਚਕਾਰ ਫ਼ੈਸਲਾ ਕਰਨ ਵਾਲੀ ਤੇ ਸਿੱਧੀ ਰਾਹ ਵਿਖਾਉਣ ਵਾਲੀ) ਅਤੇ ਚਾਨਣ ਪਾਉਣ ਵਾਲੀ ਅਤੇ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲਿਆਂ ਨੂੰ ਨਸੀਹਤ ਕਰਨ ਵਾਲੀ ਕਿਤਾਬ (ਤੌਰੈਤ) ਬਖ਼ਸ਼ ਚੁੱਕੇ ਹਾਂ।

21:49

ٱلَّذِينَ يَخۡشَوۡنَ رَبَّهُم بِٱلۡغَيۡبِ وَهُم مِّنَ ٱلسَّاعَةِ مُشۡفِقُونَ ﴿49﴾

Transliteration: Allatheena yakhshawna rabbahum bialghaybi wahum mina alssaAAati mushfiqoona

Translation: (ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ।

21:50

وَهَٰذَا ذِكۡرٞ مُّبَارَكٌ أَنزَلۡنَٰهُۚ أَفَأَنتُمۡ لَهُۥ مُنكِرُونَ ﴿50﴾

Transliteration: Wahatha thikrun mubarakun anzalnahu afaantum lahu munkiroona

Translation: ਇਹ (.ਕੁਰਆਨ) ਬਰਕਤਾਂ ਵਾਲਾ ਜ਼ਿਕਰ ਹੈ, ਜਿਸ ਨੂੰ ਅਸੀਂ ਹੀ ਨਾਜ਼ਿਲ ਕੀਤਾ ਹੈ। ਕੀ ਤੁਸੀਂ ਫੇਰ ਵੀ ਇਸ ਨੂੰ ਨਹੀਂ ਮੰਨਦੇ ? [2]

21:51

وَلَقَدۡ ءَاتَيۡنَآ إِبۡرَٰهِيمَ رُشۡدَهُۥ مِن قَبۡلُ وَكُنَّا بِهِۦ عَٰلِمِينَ ﴿51﴾

Transliteration: Walaqad atayna ibraheema rushdahu min qablu wakunna bihi AAalimeena

Translation: ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ।

21:52

إِذۡ قَالَ لِأَبِيهِ وَقَوۡمِهِۦ مَا هَٰذِهِ ٱلتَّمَاثِيلُ ٱلَّتِيٓ أَنتُمۡ لَهَا عَٰكِفُونَ ﴿52﴾

Transliteration: Ith qala liabeehi waqawmihi ma hathihi alttamatheelu allatee antum laha AAakifoona

Translation: ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ?

21:53

قَالُواْ وَجَدۡنَآ ءَابَآءَنَا لَهَا عَٰبِدِينَ ﴿53﴾

Transliteration: Qaloo wajadna abaana laha AAabideena

Translation: ਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ।

21:54

قَالَ لَقَدۡ كُنتُمۡ أَنتُمۡ وَءَابَآؤُكُمۡ فِي ضَلَٰلٖ مُّبِينٖ ﴿54﴾

Transliteration: Qala laqad kuntum antum waabaokum fee dalalin mubeenin

Translation: (ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ ਹੋਏ ਹੋ ਅਤੇ ਤੁਹਾਡੇ ਬਜ਼ੁਰਗ ਵੀ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।

21:55

قَالُوٓاْ أَجِئۡتَنَا بِٱلۡحَقِّ أَمۡ أَنتَ مِنَ ٱللَّـٰعِبِينَ ﴿55﴾

Transliteration: Qaloo ajitana bialhaqqi am anta mina allaAAibeena

Translation: (ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ?

21:56

قَالَ بَل رَّبُّكُمۡ رَبُّ ٱلسَّمَٰوَٰتِ وَٱلۡأَرۡضِ ٱلَّذِي فَطَرَهُنَّ وَأَنَا۠ عَلَىٰ ذَٰلِكُم مِّنَ ٱلشَّـٰهِدِينَ ﴿56﴾

Transliteration: Qala bal rabbukum rabbu alssamawati waalardi allathee fatarahunna waana AAala thalikum mina alshshahideena

Translation: ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ।

21:57

وَتَٱللَّهِ لَأَكِيدَنَّ أَصۡنَٰمَكُم بَعۡدَ أَن تُوَلُّواْ مُدۡبِرِينَ ﴿57﴾

Transliteration: WataAllahi laakeedanna asnamakum baAAda an tuwalloo mudbireena

Translation: (ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ! ਤੁਹਾਡੇ ਜਾਣ ਮਗਰੋਂ ਮੈਂ ਤੁਹਾਡੇ ਇਹਨਾਂ ਬੁਤਾਂ ਨਾਲ ਨਿਬੜਾਂਗਾ।

21:58

فَجَعَلَهُمۡ جُذَٰذًا إِلَّا كَبِيرٗا لَّهُمۡ لَعَلَّهُمۡ إِلَيۡهِ يَرۡجِعُونَ ﴿58﴾

Transliteration: FajaAAalahum juthathan illa kabeeran lahum laAAallahum ilayhi yarjiAAoona

Translation: (ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ।

21:59

قَالُواْ مَن فَعَلَ هَٰذَا بِـَٔالِهَتِنَآ إِنَّهُۥ لَمِنَ ٱلظَّـٰلِمِينَ ﴿59﴾

Transliteration: Qaloo man faAAala hatha bialihatina innahu lamina alththalimeena

Translation: (ਜਦੋਂ ਉਹਨਾਂ ਨੂੰ ਬੁਤਾਂ ਬਾਰੇ ਪਤਾ ਲਗਿਆ ਤਾਂ) ਪੁੱਛਣ ਲੱਗੇ ਕਿ ਸਾਡੇ ਇਸ਼ਟਾਂ ਦਾ ਇਹ ਹਾਲ ਕਿਸ ਨੇ ਕੀਤਾ ਹੈ ? (ਜਿਸ ਨੇ ਵੀ ਇਹ ਕੀਤਾ ਹੈ) ਬੇਸ਼ੁਕ ਉਹ ਜ਼ਾਲਮਾਂ ਵਿੱਚੋਂ ਹੀ ਹੈ।

21:60

قَالُواْ سَمِعۡنَا فَتٗى يَذۡكُرُهُمۡ يُقَالُ لَهُۥٓ إِبۡرَٰهِيمُ ﴿60﴾

Transliteration: Qaloo samiAAna fatan yathkuruhum yuqalu lahu ibraheemu

Translation: (ਕੁੱਝ ਲੋਕ ਆਪਸ ਵਿਚ) ਕਹਿਣ ਲੱਗੇ ਕਿ ਅਸੀਂ ਇਕ ਨੌਜਵਾਨ ਨੂੰ ਇਹਨਾਂ (ਇਸ਼ਟਾਂ) ਪ੍ਰਤੀ ਚਰਚਾ ਕਰਦੇ ਹੋਏ ਸੁਣਿਆ ਸੀ ਉਸ ਨੂੰ ਇਬਰਾਹੀਮ ਕਿਹਾ ਜਾਂਦਾ ਹੈ।

21:61

قَالُواْ فَأۡتُواْ بِهِۦ عَلَىٰٓ أَعۡيُنِ ٱلنَّاسِ لَعَلَّهُمۡ يَشۡهَدُونَ ﴿61﴾

Transliteration: Qaloo fatoo bihi AAala aAAyuni alnnasi laAAallahum yashhadoona

Translation: ਸਾਰਿਆਂ ਨੇ ਕਿਹਾ ਕਿ ਤੁਸੀ ਉਸ ਨੂੰ ਲੋਕਾਂ ਦੇ ਸਾਹਮਣੇ ਫੜ ਲਿਆਓ ਤਾਂ ਜੋ ਸਾਰੇ ਉਸ ਨੂੰ ਵੇਖ ਲੈਣ।

21:62

قَالُوٓاْ ءَأَنتَ فَعَلۡتَ هَٰذَا بِـَٔالِهَتِنَا يَـٰٓإِبۡرَٰهِيمُ ﴿62﴾

Transliteration: Qaloo aanta faAAalta hatha bialihatina ya ibraheemu

Translation: (ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ?

21:63

قَالَ بَلۡ فَعَلَهُۥ كَبِيرُهُمۡ هَٰذَا فَسۡـَٔلُوهُمۡ إِن كَانُواْ يَنطِقُونَ ﴿63﴾

Transliteration: Qala bal faAAalahu kabeeruhum hatha faisaloohum in kanoo yantiqoona

Translation: ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ।

21:64

فَرَجَعُوٓاْ إِلَىٰٓ أَنفُسِهِمۡ فَقَالُوٓاْ إِنَّكُمۡ أَنتُمُ ٱلظَّـٰلِمُونَ ﴿64﴾

Transliteration: FarajaAAoo ila anfusihim faqaloo innakum antumu alththalimoona

Translation: (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।

21:65

ثُمَّ نُكِسُواْ عَلَىٰ رُءُوسِهِمۡ لَقَدۡ عَلِمۡتَ مَا هَـٰٓؤُلَآءِ يَنطِقُونَ ﴿65﴾

Transliteration: Thumma nukisoo AAala ruoosihim laqad AAalimta ma haolai yantiqoona

Translation: ਫੇਰ ਉਹਨਾਂ ਦੀ ਮੱਤ ਪੁੱਠੀ ਹੋ ਗਈ (ਤੇ ਆਖਣ ਲੱਗੇ) ਇਹ ਤਾਂ ਤੂੰ ਵੀ ਜਾਣਦਾ ਹੈ ਕਿ ਇਹ ਬੋਲਦੇ ਨਹੀਂ।

21:66

قَالَ أَفَتَعۡبُدُونَ مِن دُونِ ٱللَّهِ مَا لَا يَنفَعُكُمۡ شَيۡـٔٗا وَلَا يَضُرُّكُمۡ ﴿66﴾

Transliteration: Qala afataAAbudoona min dooni Allahi ma la yanfaAAukum shayan wala yadurrukum

Translation: (ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ?

21:67

أُفّٖ لَّكُمۡ وَلِمَا تَعۡبُدُونَ مِن دُونِ ٱللَّهِۚ أَفَلَا تَعۡقِلُونَ ﴿67﴾

Transliteration: Offin lakum walima taAAbudoona min dooni Allahi afala taAAqiloona

Translation: ਅਫ਼ਸੋਸ ਹੈ ਤੁਹਾਤੇ (ਭਾਵ ਤੁਹਾਡੀਆਂ ਅਕਲਾਂ) ਉੱਤੇ ਅਤੇ ਉਹਨਾਂ ਉੱਤੇ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ?

21:68

قَالُواْ حَرِّقُوهُ وَٱنصُرُوٓاْ ءَالِهَتَكُمۡ إِن كُنتُمۡ فَٰعِلِينَ ﴿68﴾

Transliteration: Qaloo harriqoohu waonsuroo alihatakum in kuntum faAAileena

Translation: (ਆਪਸ ਵਿਚ) ਕਹਿਣ ਲੱਗੇ ਕਿ ਜੇ ਤੁਸੀਂ ਆਪਣੇ ਇਸ਼ਟਾਂ ਦੀ ਮਦਦ ਕਰਨੀ ਹੀ ਹੈ ਤਾਂ ਇਬਰਾਹੀਮ ਨੂੰ ਅੱਗ ਵਿਚ ਸੁੱਟ ਦਿਓ।

21:69

قُلۡنَا يَٰنَارُ كُونِي بَرۡدٗا وَسَلَٰمًا عَلَىٰٓ إِبۡرَٰهِيمَ ﴿69﴾

Transliteration: Qulna ya naru koonee bardan wasalaman AAala ibraheema

Translation: (ਜਦੋਂ ਇਬਰਾਹੀਮ ਨੂੰ ਅੱਗ ਵਿਚ ਸੁਟ ਦਿੱਤਾ ਗਿਆ ਤਾਂ) ਅਸੀਂ ਹੁਕਮ ਦਿੱਤਾ ਕਿ ਹੇ ਅੱਗ! ਤੂੰ ਠੰਡੀ ਹੋ ਜਾ ਅਤੇ ਇਬਰਾਹੀਮ ਲਈ ਸਲਾਮਤੀ ਵਾਲੀ ਬਣ ਜਾ।

21:70

وَأَرَادُواْ بِهِۦ كَيۡدٗا فَجَعَلۡنَٰهُمُ ٱلۡأَخۡسَرِينَ ﴿70﴾

Transliteration: Waaradoo bihi kaydan fajaAAalnahumu alakhsareena

Translation: ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)।

21:71

وَنَجَّيۡنَٰهُ وَلُوطًا إِلَى ٱلۡأَرۡضِ ٱلَّتِي بَٰرَكۡنَا فِيهَا لِلۡعَٰلَمِينَ ﴿71﴾

Transliteration: Wanajjaynahu walootan ila alardi allatee barakna feeha lilAAalameena

Translation: ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।

21:72

وَوَهَبۡنَا لَهُۥٓ إِسۡحَٰقَ وَيَعۡقُوبَ نَافِلَةٗۖ وَكُلّٗا جَعَلۡنَا صَٰلِحِينَ ﴿72﴾

Transliteration: Wawahabna lahu ishaqa wayaAAqooba nafilatan wakullan jaAAalna saliheena

Translation: ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ।

21:73

وَجَعَلۡنَٰهُمۡ أَئِمَّةٗ يَهۡدُونَ بِأَمۡرِنَا وَأَوۡحَيۡنَآ إِلَيۡهِمۡ فِعۡلَ ٱلۡخَيۡرَٰتِ وَإِقَامَ ٱلصَّلَوٰةِ وَإِيتَآءَ ٱلزَّكَوٰةِۖ وَكَانُواْ لَنَا عَٰبِدِينَ ﴿73﴾

Transliteration: WajaAAalnahum aimmatan yahdoona biamrina waawhayna ilayhim fiAAla alkhayrati waiqama alssalati waeetaa alzzakati wakanoo lana AAabideena

Translation: ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ) ਬਣਾਇਆ ਤਾਂ ਜੋ ਸਾਡੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਅਗਵਾਈ ਕਰਨ ਅਤੇ ਅਸੀਂ ਉਹਨਾਂ (ਨਬੀਆਂ) ਵੱਲ ਭਲੇ ਕੰਮ ਕਰਨ, ਨਮਾਜ਼ ਕਾਇਮ ਰੱਖਣ ਅਤੇ ਜ਼ਕਾਤ ਅਦਾ ਕਰਨ ਦਾ ਹੁਕਮ ਵਹੀ ਰਾਹੀਂ ਭੇਜਿਆ ਅਤੇ ਉਹ ਸਾਰੇ ਹੀ ਸਾਡੇ ਇਬਾਦਤ ਗੁਜ਼ਾਰ ਬੰਦੇ ਸਨ।

21:74

وَلُوطًا ءَاتَيۡنَٰهُ حُكۡمٗا وَعِلۡمٗا وَنَجَّيۡنَٰهُ مِنَ ٱلۡقَرۡيَةِ ٱلَّتِي كَانَت تَّعۡمَلُ ٱلۡخَبَـٰٓئِثَۚ إِنَّهُمۡ كَانُواْ قَوۡمَ سَوۡءٖ فَٰسِقِينَ ﴿74﴾

Transliteration: Walootan ataynahu hukman waAAilman wanajjaynahu mina alqaryati allatee kanat taAAmalu alkhabaitha innahum kanoo qawma sawin fasiqeena

Translation: ਅਸੀਂ ਲੂਤ ਨੂੰ ਵੀ ਦਾਨਾਈ (ਪੈਗ਼ੰਬਰੀ) ਅਤੇ ਗਿਆਨ ਬਖ਼ਸ਼ਿਆ ਅਤੇ ਅਸੀਂ ਉਸ ਨੂੰ ਉਸ ਬਸਤੀ ਵਿੱਚੋਂ ਕੱਢਿਆ ਜਿੱਥੇ ਦੇ ਲੋਕੀ ਅਸ਼ਲੀਲ ਕੰਮਾਂ ਵਿਚ ਰੁੱਝੇ ਹੋਏ ਸਨ। ਉਹ ਬਹੁਤ ਹੀ ਭੈੜੇ ਅਤੇ ਅਵਗਿਆਕਾਰੀ ਲੋਕ ਸਨ।

21:75

وَأَدۡخَلۡنَٰهُ فِي رَحۡمَتِنَآۖ إِنَّهُۥ مِنَ ٱلصَّـٰلِحِينَ ﴿75﴾

Transliteration: Waadkhalnahu fee rahmatina innahu mina alssaliheena

Translation: ਅਸੀਂ ਉਸ (ਲੂਤ) ਨੂੰ ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲਿਆ ਬੇਸ਼ੱਕ ਉਹ ਨੇਕ ਲੋਕਾਂ ਵਿੱਚੋਂ ਸੀ।

21:76

وَنُوحًا إِذۡ نَادَىٰ مِن قَبۡلُ فَٱسۡتَجَبۡنَا لَهُۥ فَنَجَّيۡنَٰهُ وَأَهۡلَهُۥ مِنَ ٱلۡكَرۡبِ ٱلۡعَظِيمِ ﴿76﴾

Transliteration: Wanoohan ith nada min qablu faistajabna lahu fanajjaynahu waahlahu mina alkarbi alAAatheemi

Translation: ਅਤੇ (ਹੇ ਨਬੀ!) ਨੂਹ ਨੂੰ ਯਾਦ ਕਰੋ ਜਦੋਂ ਉਸ ਨੇ ਉਹਨਾਂ (ਸਾਰੇ ਨਬੀਆਂ) ਤੋਂ ਪਹਿਲਾਂ ਸਾਨੂੰ ਦੁਆ ਕੀਤੀ ਸੀ ਅਤੇ ਅਸੀਂ ਉਹ ਦੀ ਦੁਆ ਕਬੂਲ ਕੀਤੀ। ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਸਾਥੀਆਂ ਨੂੰ ਇਕ ਵੱਡੇ ਸੰਕਟ ਵਿੱਚੋਂ ਕੱਢਿਆ।

21:77

وَنَصَرۡنَٰهُ مِنَ ٱلۡقَوۡمِ ٱلَّذِينَ كَذَّبُواْ بِـَٔايَٰتِنَآۚ إِنَّهُمۡ كَانُواْ قَوۡمَ سَوۡءٖ فَأَغۡرَقۡنَٰهُمۡ أَجۡمَعِينَ ﴿77﴾

Transliteration: Wanasarnahu mina alqawmi allatheena kaththaboo biayatina innahum kanoo qawma sawin faaghraqnahum ajmaAAeena

Translation: ਅਤੇ ਅਸੀਂ ਉਹਨਾਂ (ਨੂਹ ਤੇ ਉਸ ਦੇ ਸਾਥੀਆਂ) ਦੀ ਹਿਮਾਇਤ ਉਹਨਾਂ ਲੋਕਾਂ ਦੇ ਮੁਕਾਬਲੇ ਵਿਚ ਕੀਤੀ ਸੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾ ਰਹੇ ਸਨ। ਨਿਰਸੰਦੇਹ, ਉਹ ਬਹੁਤ ਹੀ ਭੈੜੇ ਲੋਕ ਸਨ, ਸੋ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ।

21:78

وَدَاوُۥدَ وَسُلَيۡمَٰنَ إِذۡ يَحۡكُمَانِ فِي ٱلۡحَرۡثِ إِذۡ نَفَشَتۡ فِيهِ غَنَمُ ٱلۡقَوۡمِ وَكُنَّا لِحُكۡمِهِمۡ شَٰهِدِينَ ﴿78﴾

Transliteration: Wadawooda wasulaymana ith yahkumani fee alharthi ith nafashat feehi ghanamu alqawmi wakunna lihukmihim shahideena

Translation: (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।

21:79

فَفَهَّمۡنَٰهَا سُلَيۡمَٰنَۚ وَكُلًّا ءَاتَيۡنَا حُكۡمٗا وَعِلۡمٗاۚ وَسَخَّرۡنَا مَعَ دَاوُۥدَ ٱلۡجِبَالَ يُسَبِّحۡنَ وَٱلطَّيۡرَۚ وَكُنَّا فَٰعِلِينَ ﴿79﴾

Transliteration: Fafahhamnaha sulaymana wakullan atayna hukman waAAilman wasakhkharna maAAa dawooda aljibala yusabbihna waalttayra wakunna faAAileena

Translation: ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।

21:80

وَعَلَّمۡنَٰهُ صَنۡعَةَ لَبُوسٖ لَّكُمۡ لِتُحۡصِنَكُم مِّنۢ بَأۡسِكُمۡۖ فَهَلۡ أَنتُمۡ شَٰكِرُونَ ﴿80﴾

Transliteration: WaAAallamnahu sanAAata laboosin lakum lituhsinakum min basikum fahal antum shakiroona

Translation: ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?

21:81

وَلِسُلَيۡمَٰنَ ٱلرِّيحَ عَاصِفَةٗ تَجۡرِي بِأَمۡرِهِۦٓ إِلَى ٱلۡأَرۡضِ ٱلَّتِي بَٰرَكۡنَا فِيهَاۚ وَكُنَّا بِكُلِّ شَيۡءٍ عَٰلِمِينَ ﴿81﴾

Transliteration: Walisulaymana alrreeha AAasifatan tajree biamrihi ila alardi allatee barakna feeha wakunna bikulli shayin AAalimeena

Translation: ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।

21:82

وَمِنَ ٱلشَّيَٰطِينِ مَن يَغُوصُونَ لَهُۥ وَيَعۡمَلُونَ عَمَلٗا دُونَ ذَٰلِكَۖ وَكُنَّا لَهُمۡ حَٰفِظِينَ ﴿82﴾

Transliteration: Wamina alshshayateeni man yaghoosoona lahu wayaAAmaloona AAamalan doona thalika wakunna lahum hafitheena

Translation: ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।

21:83

وَأَيُّوبَ إِذۡ نَادَىٰ رَبَّهُۥٓ أَنِّي مَسَّنِيَ ٱلضُّرُّ وَأَنتَ أَرۡحَمُ ٱلرَّـٰحِمِينَ ﴿83﴾

Transliteration: Waayyooba ith nada rabbahu annee massaniya alddurru waanta arhamu alrrahimeena

Translation: (ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।

21:84

فَٱسۡتَجَبۡنَا لَهُۥ فَكَشَفۡنَا مَا بِهِۦ مِن ضُرّٖۖ وَءَاتَيۡنَٰهُ أَهۡلَهُۥ وَمِثۡلَهُم مَّعَهُمۡ رَحۡمَةٗ مِّنۡ عِندِنَا وَذِكۡرَىٰ لِلۡعَٰبِدِينَ ﴿84﴾

Transliteration: Faistajabna lahu fakashafna ma bihi min durrin waataynahu ahlahu wamithlahum maAAahum rahmatan min AAindina wathikra lilAAabideena

Translation: ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ ਉਸ ਨੂੰ ਰੋਗ ਸੀ ਉਹ ਦੂਰ ਕਰ ਦਿੱਤਾ ਅਤੇ ਉਸ ਨੂੰ ਔਲਾਦ ਬਖ਼ਸ਼ੀ, ਸਗੋਂ ਆਪਣੀਆਂ ਮਿਹਰਾਂ ਸਦਕੇ ਹੋਰ ਵੀ ਬਹੁਤ ਕੁੱਝ ਦਿੱਤਾ ਤਾਂ ਜੋ ਨੇਕ ਲੋਕ ਨਸੀਹਤ ਪ੍ਰਾਪਤ ਕਰਨ।

21:85

وَإِسۡمَٰعِيلَ وَإِدۡرِيسَ وَذَا ٱلۡكِفۡلِۖ كُلّٞ مِّنَ ٱلصَّـٰبِرِينَ ﴿85﴾

Transliteration: WaismaAAeela waidreesa watha alkifli kullun mina alssabireena

Translation: ਅਤੇ ਇਸਮਾਈਲ, ਇਦਰੀਸ ਤੇ ਜ਼ਵਿਲ ਕਿਫ਼ਲ ਨੂੰ ਯਾਦ ਕਰੋ, ਇਹ ਸਾਰੇ (ਨਬੀ) ਸਬਰ ਕਰਨ ਵਾਲੇ ਸਨ।

21:86

وَأَدۡخَلۡنَٰهُمۡ فِي رَحۡمَتِنَآۖ إِنَّهُم مِّنَ ٱلصَّـٰلِحِينَ ﴿86﴾

Transliteration: Waadkhalnahum fee rahmatina innahum mina alssaliheena

Translation: ਅਤੇ ਅਸੀਂ ਉਹਨਾਂ ਸਾਰੇ (ਨਬੀਆਂ) ਨੂੰ ਆਪਣੀ ਮਿਹਰਾਂ ਵਿਚ ਲੈ ਲਿਆ। ਨਿਰਸੰਦੇਹ, ਉਹ ਸਾਰੇ ਹੀ ਨੇਕ ਲੋਕ ਸਨ।

21:87

وَذَا ٱلنُّونِ إِذ ذَّهَبَ مُغَٰضِبٗا فَظَنَّ أَن لَّن نَّقۡدِرَ عَلَيۡهِ فَنَادَىٰ فِي ٱلظُّلُمَٰتِ أَن لَّآ إِلَٰهَ إِلَّآ أَنتَ سُبۡحَٰنَكَ إِنِّي كُنتُ مِنَ ٱلظَّـٰلِمِينَ ﴿87﴾

Transliteration: Watha alnnooni ith thahaba mughadiban fathanna an lan naqdira AAalayhi fanada fee alththulumati an la ilaha illa anta subhanaka innee kuntu mina alththalimeena

Translation: ਅਤੇ ਮੱਛੀ ਵਾਲੇ (ਯੂਨੁਸ) ਨੂੰ ਯਾਦ ਕਰੋ ਜਦੋਂ ਉਹ (ਕੌਮ ਤੋਂ) ਵਿਗੜ ਕੇ ਚਲਾ ਗਿਆ ਅਤੇ ਸਮਝਦਾ ਸੀ ਕਿ ਅਸੀਂ ਉਸ ਨੂੰ ਫੜ ਨਹੀਂ ਸਕਦੇ। ਅੰਤ ਉਸ ਨੇ ਸਾਨੂੰ ਹਨੇਰਿਆਂ ਵਿਚ (ਭਾਵ ਮੱਛੀ ਦੇ ਪੇਟ ਵਿੱਚੋਂ) ਅਰਦਾਸਾਂ ਕੀਤੀਆਂ ਕਿ ਤੈਥੋਂ (ਅੱਲਾਹ ਤੋਂ) ਛੁੱਟ ਹੋਰ ਕੋਈ ਇਸ਼ਟ ਨਹੀਂ, ਤੂੰ ਪਾਕ ਹੈ, ਅਸਲ ਵਿਚ ਮੈਂ ਹੀ ਜ਼ਾਲਮਾਂ ਵਿੱਚੋਂ ਹੋ ਗਿਆ ਹਾਂ।

21:88

فَٱسۡتَجَبۡنَا لَهُۥ وَنَجَّيۡنَٰهُ مِنَ ٱلۡغَمِّۚ وَكَذَٰلِكَ نُـۨجِي ٱلۡمُؤۡمِنِينَ ﴿88﴾

Transliteration: Faistajabna lahu wanajjaynahu mina alghammi wakathalika nunjee almumineena

Translation: ਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ ਉਸ ਨੂੰ ਕਸ਼ਟ (ਮੱਛੀ ਦੇ ਪੇਟ) ਤੋਂ ਛੁਟਕਾਰਾ ਦਿਲਾਇਆ। ਈਮਾਨ ਵਾਲਿਆਂ ਨੂੰ ਅਸੀਂ ਇਸੇ ਤਰ੍ਹਾਂ ਬਚਾਉਂਦੇ ਰਹਿੰਦੇ ਹਾਂ।

21:89

وَزَكَرِيَّآ إِذۡ نَادَىٰ رَبَّهُۥ رَبِّ لَا تَذَرۡنِي فَرۡدٗا وَأَنتَ خَيۡرُ ٱلۡوَٰرِثِينَ ﴿89﴾

Transliteration: Wazakariyya ith nada rabbahu rabbi la tatharnee fardan waanta khayru alwaritheena

Translation: ਯਾਦ ਕਰੋ ਜ਼ਿਕਰੀਆ ਨੂੰ ਜਦੋਂ ਉਸ ਨੇ ਆਪਣੇ ਰੱਬ ਨੂੰ ਦੁਆ ਕੀਤੀ ਸੀ ਕਿ ਹੇ ਮੇਰੇ ਰੱਬਾ! ਮੈਨੂੰ ਇਕੱਲਿਆਂ ਨਾ ਛੱਡੀਂ, ਤੂੰ ਹੀ ਸਭ ਤੋਂ ਵੱਡਾ ਵਾਰਸ (ਰੱਖਵਾਲਾ) ਹੈ।

21:90

فَٱسۡتَجَبۡنَا لَهُۥ وَوَهَبۡنَا لَهُۥ يَحۡيَىٰ وَأَصۡلَحۡنَا لَهُۥ زَوۡجَهُۥٓۚ إِنَّهُمۡ كَانُواْ يُسَٰرِعُونَ فِي ٱلۡخَيۡرَٰتِ وَيَدۡعُونَنَا رَغَبٗا وَرَهَبٗاۖ وَكَانُواْ لَنَا خَٰشِعِينَ ﴿90﴾

Transliteration: Faistajabna lahu wawahabna lahu yahya waaslahna lahu zawjahu innahum kanoo yusariAAoona fee alkhayrati wayadAAoonana raghaban warahaban wakanoo lana khashiAAeena

Translation: ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਯਾਹਯਾ (ਨਾਂ ਦਾ ਪੁੱਤਰ) ਬਖ਼ਸ਼ਿਆ। ਅਸੀਂ ਉਸ ਦੀ ਪਤਨੀ ਨੂੰ ਇਸ (ਔਲਾਦ) ਦੇ ਯੋਗ ਬਣਾ ਦਿੱਤਾ। ਇਹ ਦੋਵੇਂ (ਜ਼ਿਕਰੀਆ ਤੇ ਉਸ ਦੀ ਪਤਨੀ) ਭਲੇ ਕੰਮ ਕਰਨ ਵਿਚ ਛੇਤੀ ਕਰਦੇ ਸਨ ਅਤੇ ਸਾਨੂੰ ਆਸਾਂ ਨਾਲ ਅਤੇ ਡਰਦੇ ਹੋਏ ਪੁਕਾਰਦੇ ਸਨ ਅਤੇ ਸਾਡੇ ਅੱਗੇ ਨਿਮਰਤਾ ਸਹਿਤ ਝੁਕਦੇ ਸਨ।

21:91

وَٱلَّتِيٓ أَحۡصَنَتۡ فَرۡجَهَا فَنَفَخۡنَا فِيهَا مِن رُّوحِنَا وَجَعَلۡنَٰهَا وَٱبۡنَهَآ ءَايَةٗ لِّلۡعَٰلَمِينَ ﴿91﴾

Transliteration: Waallatee ahsanat farjaha fanafakhna feeha min roohina wajaAAalnaha waibnaha ayatan lilAAalameena

Translation: ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ ਸੀ। ਅਸੀਂ ਉਸ (ਪਵਿੱਤਰ ਜ਼ਨਾਨੀ ਮਰੀਅਮ) ਵਿਚ ਆਪਣੀ ਰੂਹ ਫੂਂਕੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ (ਈਸਾ) ਨੂੰ ਕੁੱਲ ਜਹਾਨ ਲਈ ਇਕ ਨਿਸ਼ਾਨੀ ਬਣਾ ਦਿੱਤਾ।

21:92

إِنَّ هَٰذِهِۦٓ أُمَّتُكُمۡ أُمَّةٗ وَٰحِدَةٗ وَأَنَا۠ رَبُّكُمۡ فَٱعۡبُدُونِ ﴿92﴾

Transliteration: Inna hathihi ommatukum ommatan wahidatan waana rabbukum faoAAbudooni

Translation: ਹੇ ਲੋਕੋ! ਬੇਸ਼ੱਕ ਇਹ ਤੁਹਾਡ ਧਰਮ (ਇਸਲਾਮ) ਇਕ ਹੀ ਧਰਮ ਹੈ ਅਤੇ ਮੈਂ ਤੁਹਾਡਾ ਪਾਲਣਹਾਰ ਹਾਂ, ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।

21:93

وَتَقَطَّعُوٓاْ أَمۡرَهُم بَيۡنَهُمۡۖ كُلٌّ إِلَيۡنَا رَٰجِعُونَ ﴿93﴾

Transliteration: WataqattaAAoo amrahum baynahum kullun ilayna rajiAAoona

Translation: ਅਤੇ ਜਿਨ੍ਹਾਂ ਲੋਕਾਂ ਨੇ ਆਪਣੇ ਧਰਮ ਵਿਚ ਫੁੱਟਾਂ ਪਾਈਆਂ ਹਨ ਉਹਨਾਂ ਸਭ ਨੇ ਆਉਣਾ ਤਾਂ ਮੇਰੇ ਹੀ ਕੋਲ ਹੈ।

21:94

فَمَن يَعۡمَلۡ مِنَ ٱلصَّـٰلِحَٰتِ وَهُوَ مُؤۡمِنٞ فَلَا كُفۡرَانَ لِسَعۡيِهِۦ وَإِنَّا لَهُۥ كَٰتِبُونَ ﴿94﴾

Transliteration: Faman yaAAmal mina alssalihati wahuwa muminun fala kufrana lisaAAyihi wainna lahu katiboona

Translation: ਸੋ ਜਿਹੜਾ ਵੀ ਕੋਈ ਨੇਕ ਅਮਲ ਕਰੇਗਾ, ਪਰ ਹੋਵੇ ਉਹ ਈਮਾਨ ਵਾਲਾ, ਉਸ ਦੇ ਕੰਮਾਂ ਦੀ ਨਾ-ਕਦਰੀ ਨਹੀਂ ਹੋਵੇਗੀ, ਅਸੀਂ ਤਾਂ ਉਹਨਾਂ ਦੇ ਸਾਰੇ ਕੰਮਾਂ ਨੂੰ ਲਿਖ ਰਹੇ ਹਾਂ।

21:95

وَحَرَٰمٌ عَلَىٰ قَرۡيَةٍ أَهۡلَكۡنَٰهَآ أَنَّهُمۡ لَا يَرۡجِعُونَ ﴿95﴾

Transliteration: Waharamun AAala qaryatin ahlaknaha annahum la yarjiAAoona

Translation: ਅਤੇ ਜਿਸ ਬਸਤੀ ਅਸਾਂ ਹਲਾਕ ਕਰ ਦਈਏ ਉਹ ਦੇ ਵਸਨੀਕ ਕਦੇ ਮੁੜ ਪਰਤ ਕੇ (ਸੰਸਾਰ ਵਿਚ) ਨਹੀਂ ਆਉਣਗੇ।

21:96

حَتَّىٰٓ إِذَا فُتِحَتۡ يَأۡجُوجُ وَمَأۡجُوجُ وَهُم مِّن كُلِّ حَدَبٖ يَنسِلُونَ ﴿96﴾

Transliteration: Hatta itha futihat yajooju wamajooju wahum min kulli hadabin yansiloona

Translation: ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ ਉਹ ਹਰ ਉਂਚਾਈ ਤੋਂ ਭਜਦੇ ਹੋਏ ਨਿੱਕਲ ਆਉਣਗੇ।[3]

21:97

وَٱقۡتَرَبَ ٱلۡوَعۡدُ ٱلۡحَقُّ فَإِذَا هِيَ شَٰخِصَةٌ أَبۡصَٰرُ ٱلَّذِينَ كَفَرُواْ يَٰوَيۡلَنَا قَدۡ كُنَّا فِي غَفۡلَةٖ مِّنۡ هَٰذَا بَلۡ كُنَّا ظَٰلِمِينَ ﴿97﴾

Transliteration: Waiqtaraba alwaAAdu alhaqqu faitha hiya shakhisatun absaru allatheena kafaroo ya waylana qad kunna fee ghaflatin min hatha bal kunna thalimeena

Translation: ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ ਆ ਲੱਗੇਗਾ, ਤਦ ਕਾਫ਼ਿਰਾਂ ਦੀਆਂ ਅੱਖਾਂ (ਅਚਰਜ ਨਾਲ)ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਜਾਣਗੀਆਂ (ਅਤੇ ਆਖਣਗੇ ਕਿ) ਅਫ਼ਸੋਸ ਸਾਡੇ ਮਾੜੇ ਭਾਗ ਅਸੀਂ ਇਸ ਦਿਨ ਨੂੰ ਭੁੱਲੇ ਬੈਠੇ ਸੀ, ਅਸੀਂ ਹੀ ਜ਼ਾਲਮ ਸਾਂ।

21:98

إِنَّكُمۡ وَمَا تَعۡبُدُونَ مِن دُونِ ٱللَّهِ حَصَبُ جَهَنَّمَ أَنتُمۡ لَهَا وَٰرِدُونَ ﴿98﴾

Transliteration: Innakum wama taAAbudoona min dooni Allahi hasabu jahannama antum laha waridoona

Translation: (ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ। [4]

21:99

لَوۡ كَانَ هَـٰٓؤُلَآءِ ءَالِهَةٗ مَّا وَرَدُوهَاۖ وَكُلّٞ فِيهَا خَٰلِدُونَ ﴿99﴾

Transliteration: Law kana haolai alihatan ma waradooha wakullun feeha khalidoona

Translation: ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ ਕਿਉਂ ਜਾਂਦੇ ? ਜਦ ਕਿ ਇਹ ਸਾਰੇ ਇਸ (ਨਰਕ) ਵਿਚ ਸਦਾ ਲਈ ਰਹਿਣਗੇ।

21:100

لَهُمۡ فِيهَا زَفِيرٞ وَهُمۡ فِيهَا لَا يَسۡمَعُونَ ﴿100﴾

Transliteration: Lahum feeha zafeerun wahum feeha la yasmaAAoona

Translation: ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।[5]

21:101

إِنَّ ٱلَّذِينَ سَبَقَتۡ لَهُم مِّنَّا ٱلۡحُسۡنَىٰٓ أُوْلَـٰٓئِكَ عَنۡهَا مُبۡعَدُونَ ﴿101﴾

Transliteration: Inna allatheena sabaqat lahum minna alhusna olaika AAanha mubAAadoona

Translation: ਪਰੰਤੂ ਉਹ ਲੋਕ ਜਿਨ੍ਹਾਂ ਲਈ ਪਹਿਲਾਂ ਹੀ ਅਸੀਂ ਨੇਕੀ ਦਾ ਫ਼ੈਸਲਾ ਕਰ ਚੁੱਕੇ ਹਾਂ ਉਹ ਸਾਰੇ ਨਰਕ ਤੋਂ ਦੂਰ ਹੀ ਰਹਿਣਗੇ।

21:102

لَا يَسۡمَعُونَ حَسِيسَهَاۖ وَهُمۡ فِي مَا ٱشۡتَهَتۡ أَنفُسُهُمۡ خَٰلِدُونَ ﴿102﴾

Transliteration: La yasmaAAoona haseesaha wahum fee ma ishtahat anfusuhum khalidoona

Translation: ਉਹ ਉਸ (ਨਰਕ) ਦੀ ਬਿੜਕ ਵੀ ਨਹੀਂ ਸੁਣਨਗੇ ਅਤੇ ਸਦਾ ਲਈ ਆਪਣੀਆਂ ਮਨ ਭਾਉਂਦੀਆਂ ਨਿਅਮਤਾਂ (ਜੰਨਤ) ਵਿਚ ਰਹਿਣਗੇ।

21:103

لَا يَحۡزُنُهُمُ ٱلۡفَزَعُ ٱلۡأَكۡبَرُ وَتَتَلَقَّىٰهُمُ ٱلۡمَلَـٰٓئِكَةُ هَٰذَا يَوۡمُكُمُ ٱلَّذِي كُنتُمۡ تُوعَدُونَ ﴿103﴾

Transliteration: La yahzunuhumu alfazaAAu alakbaru watatalaqqahumu almalaikatu hatha yawmukumu allathee kuntum tooAAadoona

Translation: ਉਹ ਅਤਿਅੰਤ ਘਬਰਾਹਟ ਵਾਲਾ ਵੇਲਾ ਵੀ ਉਹਨਾਂ ਨੂੰ ਗ਼ਮਗ਼ੀਨ ਨਹੀਂ ਕਰੇਗਾ ਅਤੇ ਫ਼ਰਿਸ਼ਤੇ ਉਹਨਾਂ ਨੂੰ ਇਹ ਆਖਦੇ ਹੋਏ ਮਿਲਣਗੇ ਕਿ ਇਹੋ ਤੁਹਾਡਾ ਉਹ ਵੇਲਾ ਹੈ ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਗਿਆ ਸੀ।

21:104

يَوۡمَ نَطۡوِي ٱلسَّمَآءَ كَطَيِّ ٱلسِّجِلِّ لِلۡكُتُبِۚ كَمَا بَدَأۡنَآ أَوَّلَ خَلۡقٖ نُّعِيدُهُۥۚ وَعۡدًا عَلَيۡنَآۚ إِنَّا كُنَّا فَٰعِلِينَ ﴿104﴾

Transliteration: Yawma natwee alssamaa katayyi alssijlli lilkutubi kama badana awwala khalqin nuAAeeduhu waAAdan AAalayna inna kunna faAAileena

Translation: ਉਸ (ਕਿਆਮਤ ਵਾਲੇ) ਦਿਨ ਅਸੀਂ ਅਕਾਸ਼ ਨੂੰ ਲਿਖੇ ਹੋਏ ਕਾਗਜ਼ ਵਾਂਗ ਵਲੇਟ ਕੇ ਰੱਖ ਦਿਆਂਗੇ। ਜਿਵੇਂ ਅਸੀਂ ਸ੍ਰਿਸ਼ਟੀ ਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਇੰਜ ਹੀ ਮੁੜ ਫੇਰ (ਪੈਦਾ) ਕਰਾਂਗੇ। ਇਹ ਸਾਡੇ ਵੱਲੋਂ ਵਾਅਦਾ ਹੈ ਅਤੇ ਅਸੀਂ ਇਸ ਨੂੰ ਜ਼ਰੂਰ ਹੀ ਪੂਰਾ ਕਰਾਂਗੇ।

21:105

وَلَقَدۡ كَتَبۡنَا فِي ٱلزَّبُورِ مِنۢ بَعۡدِ ٱلذِّكۡرِ أَنَّ ٱلۡأَرۡضَ يَرِثُهَا عِبَادِيَ ٱلصَّـٰلِحُونَ ﴿105﴾

Transliteration: Walaqad katabna fee alzzaboori min baAAdi alththikri anna alarda yarithuha AAibadiya alssalihoona

Translation: ਜ਼ਬੂਰ ਵਿਚ ਅਸੀਂ ਨਸੀਹਤਾਂ ਮਗਰੋਂ ਇਹ ਲਿਖ ਚੁੱਕੇ ਹਾਂ ਕਿ ਧਰਤੀ ਦੇ ਵਾਰਸ ਮੇਰੇ ਨੇਕ ਬੰਦੇ ਹੀ ਹੋਣਗੇ।

21:106

إِنَّ فِي هَٰذَا لَبَلَٰغٗا لِّقَوۡمٍ عَٰبِدِينَ ﴿106﴾

Transliteration: Inna fee hatha labalaghan liqawmin AAabideena

Translation: ਸਾਡੀ ਬੰਦਗੀ ਕਰਨ ਵਾਲਿਆਂ ਲਈ ਤਾਂ ਇਸ ਵਿਚ ਇਕ ਅਹਿਮ ਪੈਗ਼ਾਮ ਹੈ।

21:107

وَمَآ أَرۡسَلۡنَٰكَ إِلَّا رَحۡمَةٗ لِّلۡعَٰلَمِينَ ﴿107﴾

Transliteration: Wama arsalnaka illa rahmatan lilAAalameena

Translation: (ਹੇ ਮੁਹੰਮਦ ਸ:!) ਅਸੀਂ ਤੁਹਾਨੂੰ ਸਾਰੇ ਜਹਾਨ ਵਾਲਿਆਂ ਲਈ ਰਹਿਮਤ ਬਣਾ ਕੇ ਭੇਜਿਆ ਹੈ।

21:108

قُلۡ إِنَّمَا يُوحَىٰٓ إِلَيَّ أَنَّمَآ إِلَٰهُكُمۡ إِلَٰهٞ وَٰحِدٞۖ فَهَلۡ أَنتُم مُّسۡلِمُونَ ﴿108﴾

Transliteration: Qul innama yooha ilayya annama ilahukum ilahun wahidun fahal antum muslimoona

Translation: ਹੇ ਨਬੀ! ਤੁਸੀਂ ਆਖ ਦਿਓ ਕਿ ਮੇਰੇ ਕੋਲ ਤਾਂ ਕੇਵਲ ਇਹੋ ਵਹੀ ਆਉਂਦੀ ਹੈ ਕਿ ਤੁਹਾਡਾ ਸਾਰਿਆਂ ਦਾ ਇਸ਼ਟ ਇਕ (ਅੱਲਾਹ) ਹੀ ਹੈ। ਕੀ ਤੁਸੀਂ ਮੁਸਲਮਾਨ ਹੋ ?

21:109

فَإِن تَوَلَّوۡاْ فَقُلۡ ءَاذَنتُكُمۡ عَلَىٰ سَوَآءٖۖ وَإِنۡ أَدۡرِيٓ أَقَرِيبٌ أَم بَعِيدٞ مَّا تُوعَدُونَ ﴿109﴾

Transliteration: Fain tawallaw faqul athantukum AAala sawain wain adree aqareebun am baAAeedun ma tooAAadoona

Translation: ਜੇ ਫੇਰ ਵੀ ਇਹ ਲੋਕ ਮੂੰਹ ਮੋੜ ਲੈਣ ਤਾਂ ਆਖ ਦਿਓ ਕਿ ਮੈਂਨੇ ਤਾਂ ਤੁਹਾਨੂੰ ਖੁੱਲ੍ਹੀ ਚਿਤਾਵਨੀ ਦੇ ਛੱਡੀ ਹੈ। ਮੈਨੂੰ ਉੱਕਾ ਹੀ ਗਿਆਨ ਨਹੀਂ ਕਿ ਜਿਸ ਗੱਲ (ਕਿਆਮਤ) ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੈ, ਕੀ ਉਹ ਦੂਰ ਹੈ ਜਾਂ ਨੇੜੇ?

21:110

إِنَّهُۥ يَعۡلَمُ ٱلۡجَهۡرَ مِنَ ٱلۡقَوۡلِ وَيَعۡلَمُ مَا تَكۡتُمُونَ ﴿110﴾

Transliteration: Innahu yaAAlamu aljahra mina alqawli wayaAAlamu ma taktumoona

Translation: ਬੇਸ਼ੱਕ ਅੱਲਾਹ ਸਪਸ਼ਟ ਅਤੇ ਖੁੱਲ੍ਹੀਆਂ ਗੱਲਾਂ ਨੂੰ ਵੀ ਜਾਣਦਾ ਹੈ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ ਉਸ ਨੂੰ ਵੀ ਜਾਣਦਾ ਹੈ।

21:111

وَإِنۡ أَدۡرِي لَعَلَّهُۥ فِتۡنَةٞ لَّكُمۡ وَمَتَٰعٌ إِلَىٰ حِينٖ ﴿111﴾

Transliteration: Wain adree laAAallahu fitnatun lakum wamataAAun ila heenin

Translation: ਮੈਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਹੋ ਸਕਦਾ ਹੈ ਕਿ ਇਹ (ਅਜ਼ਾਬ ਵਿਚ ਦੇਰੀ) ਤੁਹਾਨੂੰ ਪਰਖਣ ਲਈ ਅਤੇ ਇਕ ਮਿਥੇ ਸਮੇਂ ਲਈ ਤੁਹਾਨੂੰ (ਜੀਵਨ ਦਾ) ਆਨੰਦ ਮਾਨਣ ਲਈ ਹੋਵੇੇ।

21:112

قَٰلَ رَبِّ ٱحۡكُم بِٱلۡحَقِّۗ وَرَبُّنَا ٱلرَّحۡمَٰنُ ٱلۡمُسۡتَعَانُ عَلَىٰ مَا تَصِفُونَ ﴿112﴾

Transliteration: Qala rabbi ohkum bialhaqqi warabbuna alrrahmanu almustaAAanu AAala ma tasifoona

Translation: (ਨਬੀ ਨੇ ਕਿਹਾ) ਹੇ ਮੇਰੇ ਰੱਬ! ਇਨਸਾਫ਼ ਨਾਲ ਫ਼ੈਸਲਾ ਕਰ। ਸਾਡਾ ਰੱਬ ਸਾਡੇ ਲਈ ਅਤਿਅੰਤ ਮਿਹਬਾਨ ਹੈ। (ਹੇ ਕਾਫ਼ਿਰੋ!) ਜਿਹੜੀਆਂ ਗੱਲਾਂ ਤੁਸੀਂ ਕਰਦੇ ਹੋ ਉਹਨਾਂ ਲਈ ਉਹੀ ਮਦਦ ਮੰਗਣ ਦੇ ਯੋਗ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download