quranm◉

Surah Al-Mu'minun transliteration

◉ ਸੂਰਾ · ∞

23:1

قَدۡ أَفۡلَحَ ٱلۡمُؤۡمِنُونَ ﴿1﴾

Transliteration: Qad aflaha almuminoona

Translation: ਬੇਸ਼ੱਕ ਉਹ ਈਮਾਨ ਵਾਲੇ (ਆਖ਼ਿਰਤ ਵਿਚ) ਜ਼ਰੂਰ ਕਾਮਯਾਬ ਹੋਣਗੇ।

23:2

ٱلَّذِينَ هُمۡ فِي صَلَاتِهِمۡ خَٰشِعُونَ ﴿2﴾

Transliteration: Allatheena hum fee salatihim khashiAAoona

Translation: ਜਿਹੜੇ ਆਪਣੀਆਂ ਨਮਾਜ਼ਾਂ ਵਿਚ ਆਜਜ਼ੀ (ਨਿਮਰਤਾ) ਧਾਰਨ ਕਰਦੇ ਹਨ।

23:3

وَٱلَّذِينَ هُمۡ عَنِ ٱللَّغۡوِ مُعۡرِضُونَ ﴿3﴾

Transliteration: Waallatheena hum AAani allaghwi muAAridoona

Translation: ਜਿਹੜੇ ਵਿਅਰਥ ਗੱਲਾਂ ਤੋਂ ਦੂਰ ਰਹਿੰਦੇ ਹਨ।

23:4

وَٱلَّذِينَ هُمۡ لِلزَّكَوٰةِ فَٰعِلُونَ ﴿4﴾

Transliteration: Waallatheena hum lilzzakati faAAiloona

Translation: ਜਿਹੜੇ ਜ਼ਕਾਤ ਅਦਾ ਕਰਦੇ ਹਨ।

23:5

وَٱلَّذِينَ هُمۡ لِفُرُوجِهِمۡ حَٰفِظُونَ ﴿5﴾

Transliteration: Waallatheena hum lifuroojihim hafithoona

Translation: ਜਿਹੜੇ ਆਪਣੇ ਗੁਪਤ ਅੰਗਾਂ ਦੀ ਰਾਖੀ ਕਰਦੇ ਹਨ।

23:6

إِلَّا عَلَىٰٓ أَزۡوَٰجِهِمۡ أَوۡ مَا مَلَكَتۡ أَيۡمَٰنُهُمۡ فَإِنَّهُمۡ غَيۡرُ مَلُومِينَ ﴿6﴾

Transliteration: Illa AAala azwajihim aw ma malakat aymanuhum fainnahum ghayru maloomeena

Translation: ਛੁੱਟ ਆਪਣੀਆਂ ਪਤਨੀਆਂ ਤੋਂ ਜਾਂ ਉਹਨਾਂ ਇਸਤਰੀਆਂ ਤੋਂ ਜਿਨ੍ਹਾਂ ਦੇ ਉਹ ਮਾਲਿਕ ਹਨ, ਫੇਰ ਉਹਨਾਂ ਦੇ ਜ਼ਿੰਮੇ ਕੋਈ ਗੁਨਾਹ ਨਹੀਂ।

23:7

فَمَنِ ٱبۡتَغَىٰ وَرَآءَ ذَٰلِكَ فَأُوْلَـٰٓئِكَ هُمُ ٱلۡعَادُونَ ﴿7﴾

Transliteration: Famani ibtagha waraa thalika faolaika humu alAAadoona

Translation: ਜਿਹੜਾ ਵਿਅਕਤੀ ਇਸ ਤੋਂ ਛੁੱਟ ਕਿਸੇ ਹੋਰ ਢੰਗ (ਨਾਲ ਆਪਣੀ ਕਾਮਵਾਸਨਾ ਪੂਰੀ ਕਰਨ) ਦੀ ਇੱਛਾ ਰੱਖਦਾ ਹੈ ਅਜਿਹੇ ਲੋਕ ਹੀ ਹੱਦੋਂ ਟੱਪਣ ਵਾਲੇ ਹਨ।

23:8

وَٱلَّذِينَ هُمۡ لِأَمَٰنَٰتِهِمۡ وَعَهۡدِهِمۡ رَٰعُونَ ﴿8﴾

Transliteration: Waallatheena hum liamanatihim waAAahdihim raAAoona

Translation: ਜਿਹੜੇ ਆਪਣੀਆਂ ਅਮਾਨਤਾਂ ਅਤੇ ਆਪਣੇ ਵਚਨਾਂ ਦੀ ਰਾਖੀ ਕਰਦੇ ਹਨ।

23:9

وَٱلَّذِينَ هُمۡ عَلَىٰ صَلَوَٰتِهِمۡ يُحَافِظُونَ ﴿9﴾

Transliteration: Waallatheena hum AAala salawatihim yuhafithoona

Translation: ਜਿਹੜੇ ਆਪਣੀਆਂ ਨਮਾਜ਼ਾਂ ਦੀ ਦੇਖ ਭਾਲ ਕਰਦੇ ਹਨ।

23:10

أُوْلَـٰٓئِكَ هُمُ ٱلۡوَٰرِثُونَ ﴿10﴾

Transliteration: Olaika humu alwarithoona

Translation: ਇਹ (ਸਿਫ਼ਤਾਂ ਰੱਖਣ ਵਾਲੇ ਹੀ ਜੰਨਤ ਦੇ) ਵਾਰਸ ਹੋਣਗੇ।

23:11

ٱلَّذِينَ يَرِثُونَ ٱلۡفِرۡدَوۡسَ هُمۡ فِيهَا خَٰلِدُونَ ﴿11﴾

Transliteration: Allatheena yarithoona alfirdawsa hum feeha khalidoona

Translation: ਉਹ ਉਸ ਜੰਨਤੇ-ਫਿਰਦੌਸ ਦੇ ਵਾਰਸ ਹੋਣਗੇ ਜਿੱਥੇ ਉਹ ਸਦਾ ਰਹਿਣਗੇ।

23:12

وَلَقَدۡ خَلَقۡنَا ٱلۡإِنسَٰنَ مِن سُلَٰلَةٖ مِّن طِينٖ ﴿12﴾

Transliteration: Walaqad khalaqna alinsana min sulalatin min teenin

Translation: ਅਸਾਂ ਮਨੁੱਖ ਨੂੰ ਮਿੱਟੀ ਦੇ ਸਤ ਤੋਂ ਪੈਦਾ ਕੀਤਾ।

23:13

ثُمَّ جَعَلۡنَٰهُ نُطۡفَةٗ فِي قَرَارٖ مَّكِينٖ ﴿13﴾

Transliteration: Thumma jaAAalnahu nutfatan fee qararin makeenin

Translation: ਫੇਰ ਅਸੀਂ ਉਸ ਨੂੰ ਇਕ ਸੁਰੱਖਿਅਤ ਥਾਂ (ਮਾਂ ਦੇ ਗਰਭ ਵਿਚ) ਵੀਰਜ ਬਣਾ ਕੇ ਰੱਖ ਦਿੱਤਾ।

23:14

ثُمَّ خَلَقۡنَا ٱلنُّطۡفَةَ عَلَقَةٗ فَخَلَقۡنَا ٱلۡعَلَقَةَ مُضۡغَةٗ فَخَلَقۡنَا ٱلۡمُضۡغَةَ عِظَٰمٗا فَكَسَوۡنَا ٱلۡعِظَٰمَ لَحۡمٗا ثُمَّ أَنشَأۡنَٰهُ خَلۡقًا ءَاخَرَۚ فَتَبَارَكَ ٱللَّهُ أَحۡسَنُ ٱلۡخَٰلِقِينَ ﴿14﴾

Transliteration: Thumma khalaqna alnnutfata AAalaqatan fakhalaqna alAAalaqata mudghatan fakhalaqna almudghata AAithaman fakasawna alAAithama lahman thumma anshanahu khalqan akhara fatabaraka Allahu ahsanu alkhaliqeena

Translation: ਫੇਰ ਅਸੀਂ ਉਸੇ ਵੀਰਜ ਨੂੰ ਜੰਮਿਆ ਹੋਇਆ ਖ਼ੂਨ (ਬੁੱਥ) ਬਣਾਇਆ ਫੇਰ ਜੱਮੇ ਹੋਏ ਖ਼ੂਨ ਨੂੰ ਲੋਥੜਾ ਬਣਾਇਆ, ਫੇਰ ਇਸ ਲੋਥੜੇ ਤੋਂ ਹੱਡੀਆਂ ਬਣਾਈਆਂ, ਫੇਰ ਹੱਡੀਆਂ ’ਤੇ ਮਾਸ ਚੜ੍ਹਾਇਆ ਫੇਰ ਉਸ ਵਿਚ (ਰੂਹ ਫੂਂਕ ਕੇ) ਇਕ ਹੋਰ ਹੀ ਰੂਪ ਬਣਾ ਦਿੱਤਾ। ਉਹ ਅੱਲਾਹ ਵਡੀਆਂ ਬਰਕਤਾਂ ਵਾਲਾ ਹੈ ਜਿਹੜਾ ਸਭ ਤੋਂ ਵਧੀਆ ਰਚਨਾਹਾਰ ਹੈ।[1]

23:15

ثُمَّ إِنَّكُم بَعۡدَ ذَٰلِكَ لَمَيِّتُونَ ﴿15﴾

Transliteration: Thumma innakum baAAda thalika lamayyitoona

Translation: ਫੇਰ ਇਸ (ਪੈਦਾ ਹੋਣ) ਤੋਂ ਪਿੱਛੋਂ ਤੁਸੀਂ (ਸਾਰੇ ਇਕ ਦਿਨ) ਜ਼ਰੂਰ ਹੀ ਮਰ ਜਾਣ ਵਾਲੇ ਹੋ।

23:16

ثُمَّ إِنَّكُمۡ يَوۡمَ ٱلۡقِيَٰمَةِ تُبۡعَثُونَ ﴿16﴾

Transliteration: Thumma innakum yawma alqiyamati tubAAathoona

Translation: ਫੇਰ ਤੁਸੀਂ ਸਾਰੇ (ਮਰੇ ਹੋਏ) ਲੋਕ ਕਿਆਮਤ ਵਾਲੇ ਦਿਨ ਮੁੜ ਉਠਾਏ ਜਾਓਗੇ।

23:17

وَلَقَدۡ خَلَقۡنَا فَوۡقَكُمۡ سَبۡعَ طَرَآئِقَ وَمَا كُنَّا عَنِ ٱلۡخَلۡقِ غَٰفِلِينَ ﴿17﴾

Transliteration: Walaqad khalaqna fawqakum sabAAa taraiqa wama kunna AAani alkhalqi ghafileena

Translation: ਅਸੀਂ ਤੁਹਾਡੇ ਉੱਤੇ ਸਤ ਅਕਾਸ਼ ਬਣਾਏ। ਅਸੀਂ ਆਪਣੀ ਬਣਾਈਆਂ ਹੋਈਆਂ ਵਸਤੂਆਂ ਤੋਂ ਕੁੱਝ ਵੀ ਬੇਖ਼ਬਰ ਨਹੀਂ।

23:18

وَأَنزَلۡنَا مِنَ ٱلسَّمَآءِ مَآءَۢ بِقَدَرٖ فَأَسۡكَنَّـٰهُ فِي ٱلۡأَرۡضِۖ وَإِنَّا عَلَىٰ ذَهَابِۭ بِهِۦ لَقَٰدِرُونَ ﴿18﴾

Transliteration: Waanzalna mina alssamai maan biqadarin faaskannahu fee alardi wainna AAala thahabin bihi laqadiroona

Translation: ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਉਸ (ਪਾਣੀ) ਨੂੰ ਧਰਤੀ ਵਿਚ ਰੋਕ ਛੱਡਿਆ। ਅਤੇ ਅਸੀਂ ਇਸ ਨੂੰ ਅਲੋਪ ਵੀ ਕਰ ਸਕਦੇ ਹਾਂ।

23:19

فَأَنشَأۡنَا لَكُم بِهِۦ جَنَّـٰتٖ مِّن نَّخِيلٖ وَأَعۡنَٰبٖ لَّكُمۡ فِيهَا فَوَٰكِهُ كَثِيرَةٞ وَمِنۡهَا تَأۡكُلُونَ ﴿19﴾

Transliteration: Faanshana lakum bihi jannatin min nakheelin waaAAnabin lakum feeha fawakihu katheeratun waminha takuloona

Translation: ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ।

23:20

وَشَجَرَةٗ تَخۡرُجُ مِن طُورِ سَيۡنَآءَ تَنۢبُتُ بِٱلدُّهۡنِ وَصِبۡغٖ لِّلۡأٓكِلِينَ ﴿20﴾

Transliteration: Washajaratan takhruju min toori saynaa tanbutu bialdduhni wasibghin lilakileena

Translation: ਉਹ (ਜ਼ੈਤੂਨ ਦਾ) ਰੁੱਖ ਜਿਹੜਾ ਸੀਨਾ ਦੇ ਪਹਾੜਾਂ ਵਿਚ ਪੈਦਾ ਹੁੰਦਾ ਹੈ, ਉਹ ਖਾਣ ਵਾਲਿਆਂ ਲਈ ਤੇਲ ਤੇ ਸਾਲਣ ਲੈਕੇ ਉਗਦਾ ਹੈ।

23:21

وَإِنَّ لَكُمۡ فِي ٱلۡأَنۡعَٰمِ لَعِبۡرَةٗۖ نُّسۡقِيكُم مِّمَّا فِي بُطُونِهَا وَلَكُمۡ فِيهَا مَنَٰفِعُ كَثِيرَةٞ وَمِنۡهَا تَأۡكُلُونَ ﴿21﴾

Transliteration: Wainna lakum fee alanAAami laAAibratan nusqeekum mimma fee butooniha walakum feeha manafiAAu katheeratun waminha takuloona

Translation: ਬੇਸ਼ੱਕ ਤੁਹਾਡੇ ਲਈ ਪਸ਼ੂਆਂ ਵਿਚ ਵੀ ਇਕ ਸਿੱਖਿਆ ਹੈ। ਜੋ ਉਹਨਾਂ ਦੇ ਢਿੱਡਾਂ ਵਿਚ ਹੈ ਅਸੀਂ ਤੁਹਾਨੂੰ ਉਹ ਦੁੱਧ ਪਿਆਉਂਦੇ ਹਾਂ। ਉਹਨਾਂ ਪਸ਼ੂਆਂ ਵਿਚ ਤੁਹਾਡੇ ਲਈ ਅਨੇਕਾਂ ਹੀ ਲਾਭ ਹਨ, ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਖਾਂਦੇ ਵੀ ਹੋ।

23:22

وَعَلَيۡهَا وَعَلَى ٱلۡفُلۡكِ تُحۡمَلُونَ ﴿22﴾

Transliteration: WaAAalayha waAAala alfulki tuhmaloona

Translation: ਉਹਨਾਂ (ਪਸ਼ੂਆਂ) ਉੱਤੇ ਅਤੇ ਬੇੜੀਆਂ ਉੱਤੇ ਤੁਸੀਂ ਲੋਕ ਸਵਾਰ ਵੀ ਹੁੰਦੇ ਹੋ।

23:23

وَلَقَدۡ أَرۡسَلۡنَا نُوحًا إِلَىٰ قَوۡمِهِۦ فَقَالَ يَٰقَوۡمِ ٱعۡبُدُواْ ٱللَّهَ مَا لَكُم مِّنۡ إِلَٰهٍ غَيۡرُهُۥٓۚ أَفَلَا تَتَّقُونَ ﴿23﴾

Transliteration: Walaqad arsalna noohan ila qawmihi faqala ya qawmi oAAbudoo Allaha ma lakum min ilahin ghayruhu afala tattaqoona

Translation: ਬੇਸ਼ੱਕ ਅਸੀਂ ਨੂਹ ਨੂੰ ਉਸੇ ਦੀ ਕੌਮ ਵੱਲ (ਰਸੂਲ ਬਣਾ ਕੇ) ਭੇਜਿਆ। ਉਹਨਾਂ ਨੇ ਕਿਹਾ ਕਿ ਹੇ ਮੇਰੀ ਕੌਮ! ਅੱਲਾਹ ਦੀ ਬੰਦਗੀ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?

23:24

فَقَالَ ٱلۡمَلَؤُاْ ٱلَّذِينَ كَفَرُواْ مِن قَوۡمِهِۦ مَا هَٰذَآ إِلَّا بَشَرٞ مِّثۡلُكُمۡ يُرِيدُ أَن يَتَفَضَّلَ عَلَيۡكُمۡ وَلَوۡ شَآءَ ٱللَّهُ لَأَنزَلَ مَلَـٰٓئِكَةٗ مَّا سَمِعۡنَا بِهَٰذَا فِيٓ ءَابَآئِنَا ٱلۡأَوَّلِينَ ﴿24﴾

Transliteration: Faqala almalao allatheena kafaroo min qawmihi ma hatha illa basharun mithlukum yureedu an yatafaddala AAalaykum walaw shaa Allahu laanzala malaikatan ma samiAAna bihatha fee abaina alawwaleena

Translation: ਉਸ ਦੀ ਕੌਮ ਦੇ ਸਰਦਾਰ, ਜਿਨ੍ਹਾਂ ਨੇ ਕੁਫ਼ਰ ਕੀਤਾ ਸੀ, (ਕੌਮ ਨੂੰ) ਆਖਣ ਲੱਗੇ ਕਿ ਇਹ (ਨੂਹ) ਤਾਂ ਤੁਹਾਡੇ ਜਿਹਾ ਹੀ ਇਕ ਵਿਅਕਤੀ ਹੈ, ਇਹ ਤਾਂ ਤੁਹਾਡੇ ਉੱਤੇ ਸਰਦਾਰੀ ਕਰਨਾ ਚਾਹੁੰਦਾ ਹੈ। ਜੇ ਅੱਲਾਹ ਚਾਹੁੰਦਾ ਤਾਂ ਕਿਸੇ ਫ਼ਰਿਸ਼ਤੇ ਨੂੰ (ਨਬੀ ਬਣਾ ਕੇ) ਭੇਜਦਾ। ਅਸੀਂ ਤਾਂ ਅਜਿਹੀ (ਤੌਹੀਦ ਦੀ) ਗੱਲ ਆਪਣੇ ਪਿਓ ਦਾਦੇ ਦੇ ਸਮੇਂ ਤੋਂ ਕਦੇ ਸੁਣੀ ਹੀ ਨਹੀਂ।

23:25

إِنۡ هُوَ إِلَّا رَجُلُۢ بِهِۦ جِنَّةٞ فَتَرَبَّصُواْ بِهِۦ حَتَّىٰ حِينٖ ﴿25﴾

Transliteration: In huwa illa rajulun bihi jinnatun fatarabbasoo bihi hatta heenin

Translation: (ਅਤੇ ਆਖਿਆ) ਇਹ ਇਕ ਮਨੁੱਖ ਹੀ ਤਾਂ ਹੈ ਜਿਸ ਨੂੰ ਸੁਦਾ ਹੋ ਗਿਆ ਹੈ, ਤੁਸੀਂ ਕੁੱਝ ਸਮੇਂ ਲਈ ਉਡੀਕ ਕਰ ਲਓ (ਹੋ ਸਕਦਾ ਹੈ ਕਿ ਠੀਕ ਹੋ ਜਾਵੇ)।

23:26

قَالَ رَبِّ ٱنصُرۡنِي بِمَا كَذَّبُونِ ﴿26﴾

Transliteration: Qala rabbi onsurnee bima kaththabooni

Translation: ਨੂਹ ਨੇ ਕਿਹਾ ਕਿ ਹੇ ਰੱਬਾ! ਤੂੰ ਮੇਰੀ ਸਹਾਇਤਾ ਕਰ, ਉਹਨਾਂ ਨੇ ਮੈਨੂੰ ਝੁਠਲਾਇਆ ਹੈ।

23:27

فَأَوۡحَيۡنَآ إِلَيۡهِ أَنِ ٱصۡنَعِ ٱلۡفُلۡكَ بِأَعۡيُنِنَا وَوَحۡيِنَا فَإِذَا جَآءَ أَمۡرُنَا وَفَارَ ٱلتَّنُّورُ فَٱسۡلُكۡ فِيهَا مِن كُلّٖ زَوۡجَيۡنِ ٱثۡنَيۡنِ وَأَهۡلَكَ إِلَّا مَن سَبَقَ عَلَيۡهِ ٱلۡقَوۡلُ مِنۡهُمۡۖ وَلَا تُخَٰطِبۡنِي فِي ٱلَّذِينَ ظَلَمُوٓاْ إِنَّهُم مُّغۡرَقُونَ ﴿27﴾

Transliteration: Faawhayna ilayhi ani isnaAAi alfulka biaAAyunina wawahyina faitha jaa amruna wafara alttannooru faosluk feeha min kullin zawjayni ithnayni waahlaka illa man sabaqa AAalayhi alqawlu minhum wala tukhatibnee fee allatheena thalamoo innahum mughraqoona

Translation: ਅਸੀਂ ਉਸ (ਨੂਹ) ਵੱਲ ਇਕ ਵਹੀ (ਪੈਗ਼ਾਮ) ਭੇਜੀ ਕਿ ਤੂੰ ਸਾਡੀ ਦੇਖ ਰੇਖ ਵਿਚ ਸਾਡੀ ਵਹੀ (ਆਦੇਸ਼) ਅਨੁਸਾਰ ਇਕ ਬੇੜੀ ਤਿਆਰ ਕਰ। ਜਦੋਂ ਸਾਡਾ ਹੁਕਮ ਆ ਜਾਵੇ ਅਤੇ ਤੰਦੂਰ ਉੱਬਲ ਪਵੇ (ਭਾਵ ਧਰਤੀ ਵਿਚ ਪਾਣੀ ਹੜ ਵਾਂਗ ਨਿਕਲ ਆਵੇ) ਤਾਂ ਤੂੰ ਹਰੇਕ ਭਾਂਤ ਦੇ ਜਾਨਵਰਾਂ ਦਾ ਇਕ-ਇਕ (ਨਰ-ਮਦੀਨ ਦਾ) ਜੋੜਾ ਅਤੇ ਆਪਣੇ ਪਰਿਵਾਰ ਨੂੰ ਇਸ ਬੇੜੀ ਵਿਚ ਸਵਾਰ ਕਰ ਲੈ। ਪਰੰਤੂ ਉਸ ਨੂੰ ਸਵਾਰ ਨਹੀਂ ਕਰਨਾ, ਜਿਸ ਦੇ ਸੰਬੰਧ ਵਿਚ ਅਸੀਂ ਪਹਿਲਾਂ ਹੀ ਫ਼ੈਸਲਾ ਦੇ ਚੁੱਕੇ ਹਾਂ (ਭਾਵ ਨੂਹ ਦੀ ਪਤਨੀ ਜਿਹੜੀ ਕਾਫ਼ਿਰਾਂ ਦਾ ਸਾਥ ਦੇ ਰਹੀ ਸੀ)। ਜਿਨ੍ਹਾਂ ਨੇ ਜ਼ੁਲਮ ਕੀਤਾ ਹੈ, ਉਹਨਾਂ ਬਾਰੇ ਮੇਰੇ ਨਾਲ ਕੋਈ ਗੱਲ ਨਹੀਂ ਕਰਨੀ। ਉਹ ਤਾਂ ਸਾਰੇ ਹੀ ਡੋਬ ਦਿੱਤੇ ਜਾਣਗੇ।

23:28

فَإِذَا ٱسۡتَوَيۡتَ أَنتَ وَمَن مَّعَكَ عَلَى ٱلۡفُلۡكِ فَقُلِ ٱلۡحَمۡدُ لِلَّهِ ٱلَّذِي نَجَّىٰنَا مِنَ ٱلۡقَوۡمِ ٱلظَّـٰلِمِينَ ﴿28﴾

Transliteration: Faitha istawayta anta waman maAAaka AAala alfulki faquli alhamdu lillahi allathee najjana mina alqawmi alththalimeena

Translation: (ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ ਉੱਤੇ ਸਵਾਰ ਹੋ ਜਾਣ ਤਾਂ ਕਹਿਣਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹੀ ਹਨ ਜਿਸ ਨੇ ਸਾਨੂੰ ਜ਼ਾਲਮਾਂ ਤੋਂ ਮੁਕਤ ਕਰਵਾਇਆ।

23:29

وَقُل رَّبِّ أَنزِلۡنِي مُنزَلٗا مُّبَارَكٗا وَأَنتَ خَيۡرُ ٱلۡمُنزِلِينَ ﴿29﴾

Transliteration: Waqul rabbi anzilnee munzalan mubarakan waanta khayru almunzileena

Translation: ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ ਥਾਂ ਉਤਾਰ ਅਤੇ ਤੂੰਹੀਓ ਸਭ ਤੋਂ ਵਧੀਆ (ਥਾਂ) ਉਤਾਰਨ ਵਾਲਾ ਹੈ।

23:30

إِنَّ فِي ذَٰلِكَ لَأٓيَٰتٖ وَإِن كُنَّا لَمُبۡتَلِينَ ﴿30﴾

Transliteration: Inna fee thalika laayatin wain kunna lamubtaleena

Translation: ਇਸ ਕਿੱਸੇ ਵਿਚ ਵੱਡੀਆਂ ਨਿਸ਼ਾਨੀਆਂ ਹਨ। ਬੇਸ਼ੱਕ ਅਸੀਂ ਹੀ (ਲੋਕਾਂ ਦੀ) ਪਰੀਖਿਆ ਲੈਣ ਵਾਲੇ ਹਾਂ।

23:31

ثُمَّ أَنشَأۡنَا مِنۢ بَعۡدِهِمۡ قَرۡنًا ءَاخَرِينَ ﴿31﴾

Transliteration: Thumma anshana min baAAdihim qarnan akhareena

Translation: ਫੇਰ ਅਸੀਂ ਉਹਨਾਂ (ਨੂਹ ਦੀ ਕੌਮ) ਮਗਰੋਂ ਇਕ ਹੋਰ ਉੱਮਤ (ਕੌਮ) ਨੂੰ ਪੈਦਾ ਕੀਤਾ।

23:32

فَأَرۡسَلۡنَا فِيهِمۡ رَسُولٗا مِّنۡهُمۡ أَنِ ٱعۡبُدُواْ ٱللَّهَ مَا لَكُم مِّنۡ إِلَٰهٍ غَيۡرُهُۥٓۚ أَفَلَا تَتَّقُونَ ﴿32﴾

Transliteration: Faarsalna feehim rasoolan minhum ani oAAbudoo Allaha ma lakum min ilahin ghayruhu afala tattaqoona

Translation: ਅਸੀਂ ਉਹਨਾਂ ਵਿੱਚੋਂ ਹੀ ਉਹਨਾਂ ਵੱਲ ਇਕ ਰਸੂਲ ਘੱਲਿਆ (ਇਹ ਕਹਿਣ ਲਈ) ਕਿ ਤੁਸੀਂ ਸਾਰੇ ਅੱਲਾਹ ਦੀ ਹੀ ਇਬਾਦਤ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਤੁਸੀਂ (ਰੱਬ ਦੇ ਅਜ਼ਾਬ ਤੋਂ) ਕਿਉਂ ਨਹੀਂ ਡਰਦੇ ?

23:33

وَقَالَ ٱلۡمَلَأُ مِن قَوۡمِهِ ٱلَّذِينَ كَفَرُواْ وَكَذَّبُواْ بِلِقَآءِ ٱلۡأٓخِرَةِ وَأَتۡرَفۡنَٰهُمۡ فِي ٱلۡحَيَوٰةِ ٱلدُّنۡيَا مَا هَٰذَآ إِلَّا بَشَرٞ مِّثۡلُكُمۡ يَأۡكُلُ مِمَّا تَأۡكُلُونَ مِنۡهُ وَيَشۡرَبُ مِمَّا تَشۡرَبُونَ ﴿33﴾

Transliteration: Waqala almalao min qawmihi allatheena kafaroo wakaththaboo biliqai alakhirati waatrafnahum fee alhayati alddunya ma hatha illa basharun mithlukum yakulu mimma takuloona minhu wayashrabu mimma tashraboona

Translation: ਕੌਮ ਦੇ ਉਹ ਸਰਦਾਰ, ਜਿਨ੍ਹਾਂ ਨੇ (ਰਸੂਲ) ਮੰਣਨ ਤੋਂ ਨਾ ਕਰ ਦਿੱਤੀ ਸੀ ਅਤੇ ਪਰਲੋਕ ਦੀ ਮੁਲਾਕਾਤ ਨੂੰ ਝੂਠ ਆਖਦੇ ਸੀ, ਉਹਨਾਂ ਨੂੰ ਅਸੀਂ ਸੰਸਾਰਿਕ ਜੀਵਨ ਦੀ ਖ਼ੁਸ਼ਹਾਲੀ ਵੀ ਦੇ ਛੱਡੀ ਸੀ, (ਕੌਮ ਨੂੰ ਆਖਣ ਲੱਗੇ) ਕਿ ਇਹ ਰਸੂਲ ਤਾਂ ਤੁਹਾਡੇ ਵਰਗਾ ਹੀ ਇਕ ਮਨੁੱਖ ਹੈ। ਜੋ ਤੁਸੀਂ ਖਾਂਦੇ ਹੋ ਉਹਨਾਂ ਚੀਜ਼ਾਂ ਨੂੰ ਇਹ ਵੀ ਖਾਂਦਾ ਹੈ ਅਤੇ ਜਿਹੜਾ ਪਾਣੀ ਤੁਸੀਂ ਪੀਂਦੇ ਹੋ ਉਹੀਓ ਇਹ ਪੀਂਦਾ ਹੈ।

23:34

وَلَئِنۡ أَطَعۡتُم بَشَرٗا مِّثۡلَكُمۡ إِنَّكُمۡ إِذٗا لَّخَٰسِرُونَ ﴿34﴾

Transliteration: Walain ataAAtum basharan mithlakum innakum ithan lakhasiroona

Translation: ਜੇ ਤੁਸੀਂ ਆਪਣੇ ਜਿਹੇ ਮਨੁੱਖ ਦੇ ਆਖੇ ਲੱਗ ਗਏ ਤਾਂ ਬੇਸ਼ੱਕ ਇਸ ਸਮੇਂ ਤੁਸੀਂ ਘਾਟੇ ਵਿਚ ਰਹੋਗੇ।

23:35

أَيَعِدُكُمۡ أَنَّكُمۡ إِذَا مِتُّمۡ وَكُنتُمۡ تُرَابٗا وَعِظَٰمًا أَنَّكُم مُّخۡرَجُونَ ﴿35﴾

Transliteration: AyaAAidukum annakum itha mittum wakuntum turaban waAAithaman annakum mukhrajoona

Translation: ਕੀ ਇਹ ਰਸੂਲ ਤੁਹਾਨੂੰ ਇਹ ਵਚਨ ਦਿੰਦਾ ਹੈ ਕਿ ਜਦੋਂ ਤੁਸੀਂ ਮਰ ਜਾਓਗੇ ਅਤੇ ਮਿੱਟੀ ਤੇ ਹੱਡੀਆਂ ਹੋ ਕੇ ਰਹਿ ਜਾਓਗੇ ਤਾਂ ਫੇਰ (ਕਬਰਾਂ ਵਿੱਚੋਂ ਕੱਢ ਕੇ) ਮੁੜ ਜੀਵਿਤ ਕੀਤੇ ਜਾਓਗੇ?

23:36

هَيۡهَاتَ هَيۡهَاتَ لِمَا تُوعَدُونَ ﴿36﴾

Transliteration: Hayhata hayhata lima tooAAadoona

Translation: ਜਿਹੜਾ ਵਚਨ ਤੁਹਾਨੂੰ ਦਿੱਤਾ ਜਾ ਰਿਹਾ ਹੈ ਉਹ ਪੂਰਾ ਹੋਣਾ ਅਸੰਭਵ ਹੈ।

23:37

إِنۡ هِيَ إِلَّا حَيَاتُنَا ٱلدُّنۡيَا نَمُوتُ وَنَحۡيَا وَمَا نَحۡنُ بِمَبۡعُوثِينَ ﴿37﴾

Transliteration: In hiya illa hayatuna alddunya namootu wanahya wama nahnu bimabAAootheena

Translation: ਇਹੋ ਸਾਡਾ ਸੰਸਾਰਿਕ ਜੀਵਨ (ਹੀ ਤਾਂ ਸਭ ਕੁੱਝ) ਹੈ, ਜਿੱਥੇ ਅਸੀਂ ਮਰਦੇ ਤੇ ਜਿਊਂਦੇ ਰਹਿੰਦੇ ਹਾਂ ਅਤੇ ਸਾਨੂੰ ਮੁੜ ਉਠਾਇਆ ਨਹੀਂ ਜਾਵੇਗਾ।

23:38

إِنۡ هُوَ إِلَّا رَجُلٌ ٱفۡتَرَىٰ عَلَى ٱللَّهِ كَذِبٗا وَمَا نَحۡنُ لَهُۥ بِمُؤۡمِنِينَ ﴿38﴾

Transliteration: In huwa illa rajulun iftara AAala Allahi kathiban wama nahnu lahu bimumineena

Translation: ਉਹ ਇਕ ਮਨੁੱਖ ਹੀ ਤਾਂ ਹੈ ਜਿਸ ਨੇ (ਅੱਲਾਹ) ’ਤੇ ਝੂਠ ਜੜ ਦਿੱਤਾ ਹੈ, ਅਸੀਂ ਤਾਂ ਇਸ ਦੀਆਂ ਗੱਲਾਂ ਨੂੰ ਮੰਣਨ ਵਾਲੇ ਨਹੀਂ।

23:39

قَالَ رَبِّ ٱنصُرۡنِي بِمَا كَذَّبُونِ ﴿39﴾

Transliteration: Qala rabbi onsurnee bima kaththabooni

Translation: ਨਬੀ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਉਹਨਾਂ ਨੇ ਮੈਨੂੰ ਝੁਠਲਾਇਆ ਹੈ, ਸੋ ਹੁਣ ਤੂੰ ਮੇਰੀ ਮਦਦ ਕਰ।

23:40

قَالَ عَمَّا قَلِيلٖ لَّيُصۡبِحُنَّ نَٰدِمِينَ ﴿40﴾

Transliteration: Qala AAamma qaleelin layusbihunna nadimeena

Translation: ਅੱਲਾਹ ਨੇ ਫ਼ਰਮਾਇਆ ਕਿ ਇਹ (ਕਾਫ਼ਿਰ) ਛੇਤੀ ਹੀ (ਆਪਣੀਆਂ ਕਰਤੂਤਾਂ ਲਈ) ਪਛਤਾਉਣਗੇ।

23:41

فَأَخَذَتۡهُمُ ٱلصَّيۡحَةُ بِٱلۡحَقِّ فَجَعَلۡنَٰهُمۡ غُثَآءٗۚ فَبُعۡدٗا لِّلۡقَوۡمِ ٱلظَّـٰلِمِينَ ﴿41﴾

Transliteration: Faakhathathumu alssayhatu bialhaqqi fajaAAalnahum ghuthaan fabuAAdan lilqawmi alththalimeena

Translation: ਅੰਤ ਬਣਦੇ ਹੱਕ ਅਨੁਸਾਰ ਇਕ ਤੇਜ਼ ਚੀਕ ਨੇ ਉਹਨਾਂ ਨੂੰ ਆ ਨੱਪਿਆ ਅਤੇ ਅਸੀਂ ਉਹਨਾਂ ਨੂੰ ਕੂੜਾ-ਕਚਰਾ ਬਣਾ ਕੇ ਸੁੱਟ ਦਿੱਤਾ। ਸੋ ਜ਼ਾਲਮਾਂ ਲਈ ਲਾਅਨਤ ਹੈ।

23:42

ثُمَّ أَنشَأۡنَا مِنۢ بَعۡدِهِمۡ قُرُونًا ءَاخَرِينَ ﴿42﴾

Transliteration: Thumma anshana min baAAdihim quroonan akhareena

Translation: ਉਹਨਾਂ ਤੋਂ ਮਗਰੋਂ ਅਸੀਂ ਹੋਰ ਵੀ ਕਈ ਉੱਮਤਾਂ (ਕੌਮਾਂ) ਨੂੰ ਪੈਦਾ ਕੀਤਾ।

23:43

مَا تَسۡبِقُ مِنۡ أُمَّةٍ أَجَلَهَا وَمَا يَسۡتَـٔۡخِرُونَ ﴿43﴾

Transliteration: Ma tasbiqu min ommatin ajalaha wama yastakhiroona

Translation: ਨਾ ਕੋਈ ਉੱਮਤ ਆਪਣੇ ਮਿਥੇ ਸਮੇਂ ਤੋਂ ਅੱਗੇ ਲੰਘ ਸਕਦੀ ਹੈ (ਭਾਵ ਜਿਊਂਦੀ ਰਹਿ ਸਕਦੀ ਹੈ) ਅਤੇ ਨਾ ਹੀ ਉਹ ਪਿੱਛੇ ਰਹਿ ਸਕਦੀ ਹੈ (ਭਾਵ ਮਰ ਸਕਦੀ ਹੈ)।

23:44

ثُمَّ أَرۡسَلۡنَا رُسُلَنَا تَتۡرَاۖ كُلَّ مَا جَآءَ أُمَّةٗ رَّسُولُهَا كَذَّبُوهُۖ فَأَتۡبَعۡنَا بَعۡضَهُم بَعۡضٗا وَجَعَلۡنَٰهُمۡ أَحَادِيثَۚ فَبُعۡدٗا لِّقَوۡمٖ لَّا يُؤۡمِنُونَ ﴿44﴾

Transliteration: Thumma arsalna rusulana tatra kulla ma jaa ommatan rasooluha kaththaboohu faatbaAAna baAAdahum baAAdan wajaAAalnahum ahadeetha fabuAAdan liqawmin la yuminoona

Translation: ਅਸੀਂ ਨਾਲੋ-ਨਾਲ ਰਸੂਲ ਭੇਜਦੇ ਰਹੇ ਹਾਂ, ਜਦ ਵੀ ਕਿਸੇ ਉੱਮਤ ਕੋਲ ਉਹਨਾਂ ਦਾ ਰਸੂਲ ਆਇਆ ਤਾਂ ਉਸ (ਉੱਮਤ) ਨੇ ਉਸ ਨੂੰ ਝੁਠਲਾਇਆ। ਅਸੀਂ ਇਕ ਤੋਂ ਬਾਅਦ ਦੂਜੀ ਉੱਮਤ ਨੂੰ ਹਲਾਕ ਕਰਦੇ ਗਏ ਅਤੇ ਉਹ (ਕੌਮਾਂ) ਕੇਵਲ ਕਹਾਣੀ ਬਣ ਕੇ ਰਹਿ ਗਈਆਂ। ਉਹਨਾਂ ਲੋਕਾਂ ਲਈ ਫਿਟਕਾਰ ਹੈ ਜਿਹੜੇ ਈਮਾਨ ਨਹੀਂ ਲਿਆਉਂਦੇ।

23:45

ثُمَّ أَرۡسَلۡنَا مُوسَىٰ وَأَخَاهُ هَٰرُونَ بِـَٔايَٰتِنَا وَسُلۡطَٰنٖ مُّبِينٍ ﴿45﴾

Transliteration: Thumma arsalna moosa waakhahu haroona biayatina wasultanin mubeenin

Translation: ਅਸੀਂ ਮੂਸਾ ਅਤੇ ਉਸ ਦੇ ਭਰਾ ਹਾਰੂਨ ਨੂੰ ਆਪਣੀਆਂ ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।

23:46

إِلَىٰ فِرۡعَوۡنَ وَمَلَإِيْهِۦ فَٱسۡتَكۡبَرُواْ وَكَانُواْ قَوۡمًا عَالِينَ ﴿46﴾

Transliteration: Ila firAAawna wamalaihi faistakbaroo wakanoo qawman AAaleena

Translation: ਅਸਾਂ ਫ਼ਿਰਔਨ ਅਤੇ ਉਸ ਦੇ ਸਰਦਾਰਾਂ ਵੱਲ (ਮੂਸਾ ਤੇ ਹਾਰੂਨ ਨੂੰ) ਭੇਜਿਆ, ਪਰ ਉਹਨਾਂ ਨੇ ਹੰਕਾਰ ਕੀਤਾ, ਉਹ ਸਰਕਸ਼ (ਬਾਗ਼ੀ) ਲੋਕ ਸੀ।

23:47

فَقَالُوٓاْ أَنُؤۡمِنُ لِبَشَرَيۡنِ مِثۡلِنَا وَقَوۡمُهُمَا لَنَا عَٰبِدُونَ ﴿47﴾

Transliteration: Faqaloo anuminu libasharayni mithlina waqawmuhuma lana AAabidoona

Translation: ਉਹ (ਫ਼ਿਰਔਨ ਅਤੇ ਉਸ ਦੇ ਸਾਥੀ) ਕਹਿਣ ਲੱਗੇ ਕਿ ਕੀ ਅਸੀਂ ਆਪਣੇ ਹੀ ਵਰਗੇ ਦੋ ਵਿਅਕਤੀਆਂ ’ਤੇ ਈਮਾਨ ਲਿਆਈਏ? ਜਦੋਂ ਕਿ ਉਹਨਾਂ ਦੀ ਕੌਮ ਸਾਡੀ ਗ਼ੁਲਾਮ ਹੈ।

23:48

فَكَذَّبُوهُمَا فَكَانُواْ مِنَ ٱلۡمُهۡلَكِينَ ﴿48﴾

Transliteration: Fakaththaboohuma fakanoo mina almuhlakeena

Translation: ਬਸ ਫੇਰ ਉਹਨਾਂ (ਫ਼ਿਰਔਨੀਆਂ) ਨੇ ਉਹਨਾਂ ਨੂੰ (ਰਸੂਲ) ਮੰਣਨ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਵੀ ਤਬਾਹ ਹੋਣ ਵਾਲਿਆਂ ਵਿੱਚੋਂ ਹੋ ਗਏ।

23:49

وَلَقَدۡ ءَاتَيۡنَا مُوسَى ٱلۡكِتَٰبَ لَعَلَّهُمۡ يَهۡتَدُونَ ﴿49﴾

Transliteration: Walaqad atayna moosa alkitaba laAAallahum yahtadoona

Translation: ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਵੀ ਦਿੱਤੀ ਸੀ, ਤਾਂ ਜੋ ਉਹ ਲੋਕ ਸਿੱਧੇ ਰਾਹ ਉੱਤੇ ਆ ਜਾਣ।

23:50

وَجَعَلۡنَا ٱبۡنَ مَرۡيَمَ وَأُمَّهُۥٓ ءَايَةٗ وَءَاوَيۡنَٰهُمَآ إِلَىٰ رَبۡوَةٖ ذَاتِ قَرَارٖ وَمَعِينٖ ﴿50﴾

Transliteration: WajaAAalna ibna maryama waommahu ayatan waawaynahuma ila rabwatin thati qararin wamaAAeenin

Translation: ਅਸੀਂ ਮਰੀਅਮ ਦੇ ਪੁੱਤਰ (ਈਸਾ) ਨੂੰ ਅਤੇ ਉਸ ਦੀ ਮਾਂ (ਮਰੀਅਮ) ਨੂੰ (ਕੁਦਰਤ ਦੀ) ਇਕ ਨਿਸ਼ਾਨੀ ਬਣਾਇਆ ਅਤੇ ਉਹਨਾਂ ਦੋਵਾਂ (ਮਾਂ ਅਤੇ ਪੁੱਤਰ) ਨੂੰ ਉੱਚੀ ਪਾਕ ਥਾਂ ’ਤੇ ਠਹਿਰਾਇਆ, ਜਿੱਥੇ ਚਸ਼ਮੇ ਵਗਦੇ ਸੀ।

23:51

يَـٰٓأَيُّهَا ٱلرُّسُلُ كُلُواْ مِنَ ٱلطَّيِّبَٰتِ وَٱعۡمَلُواْ صَٰلِحًاۖ إِنِّي بِمَا تَعۡمَلُونَ عَلِيمٞ ﴿51﴾

Transliteration: Ya ayyuha alrrusulu kuloo mina alttayyibati waiAAmaloo salihan innee bima taAAmaloona AAaleemun

Translation: ਅੱਲਾਹ ਨੇ ਫ਼ਰਮਾਇਆ ਕਿ ਹੇ ਪੈਗ਼ੰਬਰੋ! ਪਾਕ ਚੀਜ਼ਾਂ ਖਾਓ ਅਤੇ ਨੇਕ ਕੰਮ ਕਰੋ, ਤੁਸੀਂ ਜੋ ਵੀ ਕਰ ਰਹੇ ਹੋ ਮੈਂ ਉਸ ਤੋਂ ਭਲੀ-ਭਾਂਤ ਜਾਣੂ ਹਾਂ।

23:52

وَإِنَّ هَٰذِهِۦٓ أُمَّتُكُمۡ أُمَّةٗ وَٰحِدَةٗ وَأَنَا۠ رَبُّكُمۡ فَٱتَّقُونِ ﴿52﴾

Transliteration: Wainna hathihi ommatukum ommatan wahidatan waana rabbukum faittaqooni

Translation: ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ।

23:53

فَتَقَطَّعُوٓاْ أَمۡرَهُم بَيۡنَهُمۡ زُبُرٗاۖ كُلُّ حِزۡبِۭ بِمَا لَدَيۡهِمۡ فَرِحُونَ ﴿53﴾

Transliteration: FataqattaAAoo amrahum baynahum zuburan kullu hizbin bima ladayhim farihoona

Translation: ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।[2]

23:54

فَذَرۡهُمۡ فِي غَمۡرَتِهِمۡ حَتَّىٰ حِينٍ ﴿54﴾

Transliteration: Fatharhum fee ghamratihim hatta heenin

Translation: ਬਸ (ਹੇ ਨਬੀ!) ਤੁਸੀਂ ਵੀ ਕੁੱਝ ਸਮੇਂ ਲਈ ਉਹਨਾਂ ਨੂੰ ਮਸਤੀ ਵਿਚ ਰਹਿਣ ਦਿਓ।

23:55

أَيَحۡسَبُونَ أَنَّمَا نُمِدُّهُم بِهِۦ مِن مَّالٖ وَبَنِينَ ﴿55﴾

Transliteration: Ayahsaboona annama numidduhum bihi min malin wabaneena

Translation: ਕੀ ਉਹ ਇਹ ਸਮਝਦੇ ਹਨ ਕਿ ਜਿਹੜਾ ਵੀ ਅਸੀਂ ਉਨ੍ਹਾਂ ਦੇ ਮਾਲ ਅਤੇ ਔਲਾਦ ਵਿਚ ਵਾਧਾ ਕਰ ਰਹੇ ਹਾਂ।

23:56

نُسَارِعُ لَهُمۡ فِي ٱلۡخَيۡرَٰتِۚ بَل لَّا يَشۡعُرُونَ ﴿56﴾

Transliteration: NusariAAu lahum fee alkhayrati bal la yashAAuroona

Translation: ਤਾਂ ਕੀ ਅਸੀਂ ਉਹਨਾਂ ਲਈ ਭਲਾਈਆਂ ਕਰਨ ਵਿਚ ਛੇਤੀ ਕਰ ਰਹੇ ਹਾਂ ? ਇੰਜ ਨਹੀਂ, ਸਗੋਂ ਇਹ ਲੋਕ (ਹਕੀਕਤ ਨੂੰ) ਸਮਝਦੇ ਹੀ ਨਹੀਂ।

23:57

إِنَّ ٱلَّذِينَ هُم مِّنۡ خَشۡيَةِ رَبِّهِم مُّشۡفِقُونَ ﴿57﴾

Transliteration: Inna allatheena hum min khashyati rabbihim mushfiqoona

Translation: ਜਿਹੜੇ ਲੋਕ ਆਪਣੇ ਰੱਬ ਦੇ ਗੁੱਸੇ ਤੋਂ ਡਰਦੇ ਹਨ।

23:58

وَٱلَّذِينَ هُم بِـَٔايَٰتِ رَبِّهِمۡ يُؤۡمِنُونَ ﴿58﴾

Transliteration: Waallatheena hum biayati rabbihim yuminoona

Translation: ਅਤੇ ਜਿਹੜੇ ਆਪਣੇ ਰੱਬ ਦੀਆਂ ਆਇਤਾਂ (.ਕੁਰਆਨ) ਨੂੰ ਮੰਨਦੇ ਹਨ।

23:59

وَٱلَّذِينَ هُم بِرَبِّهِمۡ لَا يُشۡرِكُونَ ﴿59﴾

Transliteration: Waallatheena hum birabbihim la yushrikoona

Translation: ਅਤੇ ਜਿਹੜੇ ਆਪਣੇ ਰੱਬ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਦੇ।

23:60

وَٱلَّذِينَ يُؤۡتُونَ مَآ ءَاتَواْ وَّقُلُوبُهُمۡ وَجِلَةٌ أَنَّهُمۡ إِلَىٰ رَبِّهِمۡ رَٰجِعُونَ ﴿60﴾

Transliteration: Waallatheena yutoona ma ataw waquloobuhum wajilatun annahum ila rabbihim rajiAAoona

Translation: ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ ਸਰਦਾ ਹੈ ਦਿੰਦੇ ਹਨ ਉਹਨਾਂ ਦੇ ਦਿਲ ਕੰਬਦੇ ਹਨ ਕਿ ਜਾਣਾ ਤਾਂ ਉਹਨਾਂ ਨੇ ਆਪਣੇ ਰੱਬ ਵੱਲ ਹੀ ਹੈ। [3]

23:61

أُوْلَـٰٓئِكَ يُسَٰرِعُونَ فِي ٱلۡخَيۡرَٰتِ وَهُمۡ لَهَا سَٰبِقُونَ ﴿61﴾

Transliteration: Olaika yusariAAoona fee alkhayrati wahum laha sabiqoona

Translation: ਇਹ ਉਹ ਹਨ ਜਿਹੜੇ ਨੇਕੀਆਂ ਕਰਨ ਵਿਚ ਛੇਤੀ ਕਰਦੇ ਅਤੇ ਭਲਾਈਆਂ ਵੱਲ ਇਕ ਦੂਜੇ ਤੋਂ ਅੱਗੇ ਜਾਣ ਵਾਲੇ ਹਨ।

23:62

وَلَا نُكَلِّفُ نَفۡسًا إِلَّا وُسۡعَهَاۚ وَلَدَيۡنَا كِتَٰبٞ يَنطِقُ بِٱلۡحَقِّ وَهُمۡ لَا يُظۡلَمُونَ ﴿62﴾

Transliteration: Wala nukallifu nafsan illa wusAAaha waladayna kitabun yantiqu bialhaqqi wahum la yuthlamoona

Translation: ਅਸੀਂ ਕਿਸੇ ਵਿਅਕਤੀ ਨੂੰ ਉਸ ਦੀ ਹਿੱਮਤ ਤੋਂ ਵੱਧ (ਕਰਮ ਕਰਨ ਦੀ) ਤਕਲੀਫ਼ ਨਹੀਂ ਦਿੰਦੇ ਅਤੇ ਸਾਡੇ ਕੋਲ ਇਕ ਅਜਿਹੀ ਕਿਤਾਬ (ਕਰਮਪਤਰੀ) ਹੈ ਜੋ (ਹਰੇਕ ਦਾ ਹਾਲ) ਇੰਨ-ਬਿੰਨ ਦੱਸ ਦੇਵੇਗੀ। ਸੋ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਹੋਵੇਗਾ।

23:63

بَلۡ قُلُوبُهُمۡ فِي غَمۡرَةٖ مِّنۡ هَٰذَا وَلَهُمۡ أَعۡمَٰلٞ مِّن دُونِ ذَٰلِكَ هُمۡ لَهَا عَٰمِلُونَ ﴿63﴾

Transliteration: Bal quloobuhum fee ghamratin min hatha walahum aAAmalun min dooni thalika hum laha AAamiloona

Translation: ਜਦ ਕਿ ਉਹਨਾਂ (ਕਾਫ਼ਿਰਾਂ) ਦੇ ਦਿਲ ਇਸ (.ਕੁਰਆਨ) ਤੋਂ ਬੇਪਰਵਾਹ ਹਨ ਅਤੇ (ਇਸ ਬੇਪਰਵਾਹੀ) ਤੋਂ ਛੁੱਟ ਹੋਰ ਵੀ ਵਧੇਰੇ (ਭੈੜੇ) ਕੰਮ ਹਨ ਜਿਨ੍ਹਾਂ ਨੂੰ ਉਹ ਕਰਨ ਵਾਲੇ ਹਨ।

23:64

حَتَّىٰٓ إِذَآ أَخَذۡنَا مُتۡرَفِيهِم بِٱلۡعَذَابِ إِذَا هُمۡ يَجۡـَٔرُونَ ﴿64﴾

Transliteration: Hatta itha akhathna mutrafeehim bialAAathabi itha hum yajaroona

Translation: ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਦੇ ਖਾਂਦੇ ਪੀਂਦੇ ਲੋਕਾਂ ਨੂੰ ਅਜ਼ਾਬ ਵਿਚ ਫੜਾਂਗੇ ਫੇਰ ਉਹ ਉਸ ਸਮੇਂ ਰੋਣ ਪੀਟੱਣਗੇ।

23:65

لَا تَجۡـَٔرُواْ ٱلۡيَوۡمَۖ إِنَّكُم مِّنَّا لَا تُنصَرُونَ ﴿65﴾

Transliteration: La tajaroo alyawma innakum minna la tunsaroona

Translation: (ਉਹਨਾਂ ਨੂੰ ਕਿਹਾ ਜਾਵੇਗਾ ਕਿ) ਅੱਜ ਹਾਏ ਦੁਹਾਈ ਨਾ ਕਰੋ, ਸਾਡੇ ਵੱਲੋਂ ਤੁਹਾਨੂੰ ਕੁੱਝ ਵੀ ਮਦਦ ਨਹੀਂ ਪਹੁੰਚੇਗੀ।

23:66

قَدۡ كَانَتۡ ءَايَٰتِي تُتۡلَىٰ عَلَيۡكُمۡ فَكُنتُمۡ عَلَىٰٓ أَعۡقَٰبِكُمۡ تَنكِصُونَ ﴿66﴾

Transliteration: Qad kanat ayatee tutla AAalaykum fakuntum AAala aAAqabikum tankisoona

Translation: (ਕਿਹਾ ਜਾਵੇਗਾ ਕਿ) ਜਦੋਂ ਸਾਡੀਆਂ ਆਇਤਾਂ ਤੁਹਾਡੇ ਸਾਹਮਣੇ ਪੜ੍ਹੀਆਂ ਜਾਂਦੀਆਂ ਸਨ ਤਾਂ ਤੁਸੀਂ ਪਿਛਲੇ ਪੈਰੀਂ ਨੱਠ ਜਾਂਦੇ ਸੀ।

23:67

مُسۡتَكۡبِرِينَ بِهِۦ سَٰمِرٗا تَهۡجُرُونَ ﴿67﴾

Transliteration: Mustakbireena bihi samiran tahjuroona

Translation: ਘਮੰਡ ਕਰਦੇ ਸੀ ਅਤੇ ਇਸ (.ਕੁਰਆਨ) ਨੂੰ ਕਿੱਸਾ ਕਹਾਣੀ ਕਹਿੰਦੇ ਹੋਏ ਬਕਵਾਸ ਕਰਦੇ ਸੀ।

23:68

أَفَلَمۡ يَدَّبَّرُواْ ٱلۡقَوۡلَ أَمۡ جَآءَهُم مَّا لَمۡ يَأۡتِ ءَابَآءَهُمُ ٱلۡأَوَّلِينَ ﴿68﴾

Transliteration: Afalam yaddabbaroo alqawla am jaahum ma lam yati abaahumu alawwaleena

Translation: ਕੀ ਉਹਨਾਂ (ਕਾਫ਼ਿਰਾਂ) ਨੇ ਕਦੇ ਇਸ (.ਕੁਰਆਨ) ’ਤੇ ਸੋਚ ਵਿਚਾਰ ਕੀਤਾ ਹੀ ਨਹੀਂ? ਜਾਂ ਉਹਨਾਂ ਕੋਲ ਉਹ ਚੀਜ਼ ਆ ਗਈ ਹੈ ਜਿਹੜੀ ਉਹਨਾਂ ਦੇ ਪਿਓ ਦਾਦਿਆਂ ਕੋਲ ਨਹੀਂ ਸੀ ਆਈ ?

23:69

أَمۡ لَمۡ يَعۡرِفُواْ رَسُولَهُمۡ فَهُمۡ لَهُۥ مُنكِرُونَ ﴿69﴾

Transliteration: Am lam yaAArifoo rasoolahum fahum lahu munkiroona

Translation: ਜਾਂ ਉਹਨਾਂ ਨੇ ਆਪਣੇ ਪੈਗ਼ੰਬਰ (ਮੁਹੰਮਦ ਸ:) ਨੂੰ ਪਛਾਣਿਆ ਹੀ ਨਹੀਂ ਇਸ ਲਈ ਉਸ ਦੇ ਇਨਕਾਰੀ ਹੋ ਰਹੇ ਹਨ।

23:70

أَمۡ يَقُولُونَ بِهِۦ جِنَّةُۢۚ بَلۡ جَآءَهُم بِٱلۡحَقِّ وَأَكۡثَرُهُمۡ لِلۡحَقِّ كَٰرِهُونَ ﴿70﴾

Transliteration: Am yaqooloona bihi jinnatun bal jaahum bialhaqqi waaktharuhum lilhaqqi karihoona

Translation: ਇਹ ਕਾਫ਼ਿਰ ਆਖਦੇ ਹਨ ਕਿ ਇਹ (ਮੁਹੰਮਦ) ਤਾਂ ਪਾਗਲ ਹੈ ਜਦ ਕਿ ਉਹ ਤਾਂ ਉਹਨਾਂ ਦੇ ਕੋਲ ਹੱਕ ਲੈ ਕੇ ਆਇਆ ਹੈ ਅਤੇ ਉਹਨਾਂ ਵਿੱਚੋਂ ਬਹੁਤੇ ਤਾਂ ਹੱਕ ਨੂੰ ਨਾ-ਪਸੰਦ ਕਰਦੇ ਹਾਂ।

23:71

وَلَوِ ٱتَّبَعَ ٱلۡحَقُّ أَهۡوَآءَهُمۡ لَفَسَدَتِ ٱلسَّمَٰوَٰتُ وَٱلۡأَرۡضُ وَمَن فِيهِنَّۚ بَلۡ أَتَيۡنَٰهُم بِذِكۡرِهِمۡ فَهُمۡ عَن ذِكۡرِهِم مُّعۡرِضُونَ ﴿71﴾

Transliteration: Walawi ittabaAAa alhaqqu ahwaahum lafasadati alssamawatu waalardu waman feehinna bal ataynahum bithikrihim fahum AAan thikrihim muAAridoona

Translation: ਜੇ ਹੱਕ (ਧਰਮ) ਹੀ ਉਹਨਾਂ ਦੀਆਂ ਇੱਛਾਵਾ ਦੇ ਅਧੀਨ ਹੋ ਜਾਵੇ ਤਾਂ ਧਰਤੀ, ਅਕਾਸ਼ ਅਤੇ ਉਹਨਾਂ ਵਿਚਾਲੇ ਦੀ ਹਰੇਕ ਚੀਜ਼ ਉਥਲ-ਪੁਥਲ ਹੋ ਜਾਵੇ। ਸੱਚ ਤਾਂ ਇਹ ਹੈ ਕਿ ਅਸੀਂ ਉਹਨਾਂ ਲਈ ਨਸੀਹਤ (ਭਾਵ .ਕੁਰਆਨ) ਲਿਆਏ ਹਾਂ, ਪਰ ਉਹ ਆਪਣੀ ਹੀ ਨਸੀਹਤ ਤੋਂ ਮੂੰਹ ਮੋੜਦੇ ਹਨ।

23:72

أَمۡ تَسۡـَٔلُهُمۡ خَرۡجٗا فَخَرَاجُ رَبِّكَ خَيۡرٞۖ وَهُوَ خَيۡرُ ٱلرَّـٰزِقِينَ ﴿72﴾

Transliteration: Am tasaluhum kharjan fakharaju rabbika khayrun wahuwa khayru alrraziqeena

Translation: (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ ਹੋ, ਬਦਲਾ ਤਾਂ ਤੁਹਾਡੇ ਰੱਬ ਵੱਲੋਂ ਹੀ ਵਧੀਆ ਮਿਲੇਗਾ ਅਤੇ ਉਹੀਓ ਸਭ ਤੋਂ ਵਧੀਆ ਰਾਜ਼ਿਕ (ਬਦਲਾ ਦੇਣ ਵਾਲਾ) ਹੈ।

23:73

وَإِنَّكَ لَتَدۡعُوهُمۡ إِلَىٰ صِرَٰطٖ مُّسۡتَقِيمٖ ﴿73﴾

Transliteration: Wainnaka latadAAoohum ila siratin mustaqeemin

Translation: (ਹੇ ਪੈਗ਼ੰਬਰ ਮੁਹੰਮਦ ਸ:!) ਤੁਸੀਂ ਤਾਂ ਉਹਨਾਂ ਸਿੱਧੀ ਰਾਹ ਵੱਲ ਬੁਲਾ ਰਹੇ ਹੋ।

23:74

وَإِنَّ ٱلَّذِينَ لَا يُؤۡمِنُونَ بِٱلۡأٓخِرَةِ عَنِ ٱلصِّرَٰطِ لَنَٰكِبُونَ ﴿74﴾

Transliteration: Wainna allatheena la yuminoona bialakhirati AAani alssirati lanakiboona

Translation: ਪ੍ਰੰਤੂ ਜਿਹੜੇ ਲੋਕੀ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹ ਸਿੱਧੀ ਰਾਹ ਤੋਂ ਮੂਹ ਮੋੜ ਲੈਂਦੇ ਹਨ।

23:75

وَلَوۡ رَحِمۡنَٰهُمۡ وَكَشَفۡنَا مَا بِهِم مِّن ضُرّٖ لَّلَجُّواْ فِي طُغۡيَٰنِهِمۡ يَعۡمَهُونَ ﴿75﴾

Transliteration: Walaw rahimnahum wakashafna ma bihim min durrin lalajjoo fee tughyanihim yaAAmahoona

Translation: ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ ਦੀਆਂ ਤਕਲੀਫ਼ਾਂ ਦੂਰ ਕਰ ਦਈਏ ਫੇਰ ਵੀ ਉਹ ਆਪਣੀ ਸਰਕਸ਼ੀ ’ਤੇ ਅੜੇ ਰਹਿਣਗੇ ਅਤੇ ਭਟਕੇ ਫਿਰਨਗੇ।

23:76

وَلَقَدۡ أَخَذۡنَٰهُم بِٱلۡعَذَابِ فَمَا ٱسۡتَكَانُواْ لِرَبِّهِمۡ وَمَا يَتَضَرَّعُونَ ﴿76﴾

Transliteration: Walaqad akhathnahum bialAAathabi fama istakanoo lirabbihim wama yatadarraAAoona

Translation: ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ ਸੀ ਫੇਰ ਵੀ ਇਹ ਲੋਕ ਆਪਣੇ ਪਾਲਣਹਾਰ ਅੱਗੇ ਨਹੀਂ ਝੁੱਕੇ ਅਤੇ ਨਾ ਹੀ ਨਿਮਰਤਾ ਧਾਰਨ ਕੀਤੀ।

23:77

حَتَّىٰٓ إِذَا فَتَحۡنَا عَلَيۡهِم بَابٗا ذَا عَذَابٖ شَدِيدٍ إِذَا هُمۡ فِيهِ مُبۡلِسُونَ ﴿77﴾

Transliteration: Hatta itha fatahna AAalayhim baban tha AAathabin shadeedin itha hum feehi mublisoona

Translation: ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਲਈ ਕਰੜੇ ਅਜ਼ਾਬ ਦਾ ਬੂਹਾ ਖੋਲ ਦਿੱਤਾ ਤਾਂ ਉਸੇ ਸਮੇਂ ਉਹ ਨਿਰਾਸ਼ ਹੋ ਗਏ।

23:78

وَهُوَ ٱلَّذِيٓ أَنشَأَ لَكُمُ ٱلسَّمۡعَ وَٱلۡأَبۡصَٰرَ وَٱلۡأَفۡـِٔدَةَۚ قَلِيلٗا مَّا تَشۡكُرُونَ ﴿78﴾

Transliteration: Wahuwa allathee anshaa lakumu alssamAAa waalabsara waalafidata qaleelan ma tashkuroona

Translation: ਉਹ ਅੱਲਾਹ ਹੀ ਹੈ ਜਿਸ ਨੇ ਤੁਹਾਨੂੰ ਕੰਨ, ਅੱਖਾਂ ਅਤੇ ਦਿਲ ਦੀਆਂ ਸ਼ਕਤੀਆਂ ਬਖ਼ਸ਼ੀਆਂ, ਪਰ ਤੁਸੀਂ ਲੋਕ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।

23:79

وَهُوَ ٱلَّذِي ذَرَأَكُمۡ فِي ٱلۡأَرۡضِ وَإِلَيۡهِ تُحۡشَرُونَ ﴿79﴾

Transliteration: Wahuwa allathee tharaakum fee alardi wailayhi tuhsharoona

Translation: ਅਤੇ ਉਸੇ ਨੇ ਤੁਹਾਨੂੰ ਧਰਤੀ ’ਤੇ ਫੈਲਾਇਆ ਹੈ ਅਤੇ ਉਸੇ ਵੱਲ ਤੁਸੀਂ ਸਾਰੇ ਇਕੱਠੇ ਕੀਤੇ ਜਾਵੋਗੇ।

23:80

وَهُوَ ٱلَّذِي يُحۡيِۦ وَيُمِيتُ وَلَهُ ٱخۡتِلَٰفُ ٱلَّيۡلِ وَٱلنَّهَارِۚ أَفَلَا تَعۡقِلُونَ ﴿80﴾

Transliteration: Wahuwa allathee yuhyee wayumeetu walahu ikhtilafu allayli waalnnahari afala taAAqiloona

Translation: ਅਤੇ ਇਹ (ਅੱਲਾਹ) ਉਹੀਓ ਹੈ ਜਿਹੜਾ ਜੀਵਨ ਦਿੰਦਾ ਹੈ ਅਤੇ ਮੌਤ ਦਿੰਦਾ ਹੈ ਅਤੇ ਰਾਤ ਤੇ ਦਿਨ ਦਾ ਉਲਟ ਫੇਰ ਉਸੇ ਨੇ ਹੀ ਪੈਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?

23:81

بَلۡ قَالُواْ مِثۡلَ مَا قَالَ ٱلۡأَوَّلُونَ ﴿81﴾

Transliteration: Bal qaloo mithla ma qala alawwaloona

Translation: ਸਗੋਂ ਉਹਨਾਂ ਲੋਕਾਂ ਨੇ ਵੀ ਉਹੀਓ ਗੱਲ ਆਖੀ ਜਿਹੜੀ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਨੇ ਆਖੀਆਂ ਸਨ।

23:82

قَالُوٓاْ أَءِذَا مِتۡنَا وَكُنَّا تُرَابٗا وَعِظَٰمًا أَءِنَّا لَمَبۡعُوثُونَ ﴿82﴾

Transliteration: Qaloo aitha mitna wakunna turaban waAAithaman ainna lamabAAoothoona

Translation: ਕਿ ਜਦੋਂ ਅਸੀਂ ਮਰ ਕੇ ਮਿੱਟੀ ਅਤੇ ਹੱਡੀ ਹੋ ਜਾਵਾਂਗੇ, ਕੀ ਫੇਰ ਵੀ ਸਾਨੂੰ (ਜਿਊਂਦਾ ਕਰਕੇ) ਉਠਾਇਆ ਜਾਵੇਗਾ ?

23:83

لَقَدۡ وُعِدۡنَا نَحۡنُ وَءَابَآؤُنَا هَٰذَا مِن قَبۡلُ إِنۡ هَٰذَآ إِلَّآ أَسَٰطِيرُ ٱلۡأَوَّلِينَ ﴿83﴾

Transliteration: Laqad wuAAidna nahnu waabaona hatha min qablu in hatha illa asateeru alawwaleena

Translation: ਸਾਥੋਂ ਵੀ ਅਤੇ ਸਾਥੋਂ ਪਹਿਲਾਂ ਅਤੇ ਸਾਡੇ ਪਿਓ ਦਾਦਿਆਂ ਤੋਂ ਵੀ ਪਹਿਲਾਂ ਤੋਂ ਇਹੋ (ਮੁੜ ਜੀਵਿਤ ਹੋਣ ਦਾ) ਵਾਅਦਾ ਹੁੰਦਾ ਆ ਰਿਹਾ ਹੈ, ਇਹ ਕੁੱਝ ਵੀ ਨਹੀਂ, ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।

23:84

قُل لِّمَنِ ٱلۡأَرۡضُ وَمَن فِيهَآ إِن كُنتُمۡ تَعۡلَمُونَ ﴿84﴾

Transliteration: Qul limani alardu waman feeha in kuntum taAAlamoona

Translation: (ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ?

23:85

سَيَقُولُونَ لِلَّهِۚ قُلۡ أَفَلَا تَذَكَّرُونَ ﴿85﴾

Transliteration: Sayaqooloona lillahi qul afala tathakkaroona

Translation: ਇਹ ਆਖਣਗੇ ਕਿ ਇਹ ਸਭ ਅੱਲਾਹ ਦੀ ਹੀ (ਮਲਕੀਅਤ) ਹੈ। ਤੁਸੀਂ ਆਖੋ ਕਿ ਫੇਰ ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?

23:86

قُلۡ مَن رَّبُّ ٱلسَّمَٰوَٰتِ ٱلسَّبۡعِ وَرَبُّ ٱلۡعَرۡشِ ٱلۡعَظِيمِ ﴿86﴾

Transliteration: Qul man rabbu alssamawati alssabAAi warabbu alAAarshi alAAatheemi

Translation: ਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ ਅਕਾਸ਼ਾਂ ਦਾ ਅਤੇ ਵੱਡੇ ਅਰਸ਼ਾ ਦਾ ਮਾਲਿਕ ਕੌਣ ਹੈ ?

23:87

سَيَقُولُونَ لِلَّهِۚ قُلۡ أَفَلَا تَتَّقُونَ ﴿87﴾

Transliteration: Sayaqooloona lillahi qul afala tattaqoona

Translation: ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ। ਪੁੱਛੋ ਕਿ ਫੇਰ ਤੁਸੀਂ (ਉਸ ਤੋਂ) ਡਰਦੇ ਕਿਉਂ ਨਹੀਂ।

23:88

قُلۡ مَنۢ بِيَدِهِۦ مَلَكُوتُ كُلِّ شَيۡءٖ وَهُوَ يُجِيرُ وَلَا يُجَارُ عَلَيۡهِ إِن كُنتُمۡ تَعۡلَمُونَ ﴿88﴾

Transliteration: Qul man biyadihi malakootu kulli shayin wahuwa yujeeru wala yujaru AAalayhi in kuntum taAAlamoona

Translation: (ਹੇ ਮੁਹੰਮਦ!) ਉਹਨਾਂ ਨੂੰ ਪੁੱਛੋ ਕਿ ਉਹਨਾਂ ਸਾਰੀਆਂ ਚੀਜ਼ਾਂ ਦੀ ਪਾਤਸ਼ਾਹੀ ਕਿਸ ਦੇ ਹੱਥ ਵਿਚ ਹੈ ਜਿਹੜਾ ਸ਼ਰਨ ਵੀ ਦਿੰਦਾ ਹੈ ਅਤੇ ਜਿਸ ਵਰਗੀ ਸ਼ਰਨ ਕੋਈ ਹੋਰ ਦੇ ਵੀ ਨਹੀਂ ਸਕਦਾ। ਜੇ ਤੁਸੀਂ ਜਾਣਦੇ ਹੋ ਤਾਂ ਦੱਸੋ ?

23:89

سَيَقُولُونَ لِلَّهِۚ قُلۡ فَأَنَّىٰ تُسۡحَرُونَ ﴿89﴾

Transliteration: Sayaqooloona lillahi qul faanna tusharoona

Translation: ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ ਹੀ ਹੈ। ਉਹਨਾਂ ਨੂੰ ਪੁੱਛੋ ਫੇਰ ਤੁਸੀਂ ਕਿਸ ਪਾਸੇ ਤੋਂ ਧੋਖਾ ਖਾ ਰਹੇ ਹੋ ?

23:90

بَلۡ أَتَيۡنَٰهُم بِٱلۡحَقِّ وَإِنَّهُمۡ لَكَٰذِبُونَ ﴿90﴾

Transliteration: Bal ataynahum bialhaqqi wainnahum lakathiboona

Translation: ਅਸੀਂ ਉਹਨਾਂ ਕੋਲ ਹੱਕ ਲਿਆਏ ਹਾਂ ਅਸਲ ਵਿਚ ਇਹੋ ਝੂਠੇ ਹਨ।

23:91

مَا ٱتَّخَذَ ٱللَّهُ مِن وَلَدٖ وَمَا كَانَ مَعَهُۥ مِنۡ إِلَٰهٍۚ إِذٗا لَّذَهَبَ كُلُّ إِلَٰهِۭ بِمَا خَلَقَ وَلَعَلَا بَعۡضُهُمۡ عَلَىٰ بَعۡضٖۚ سُبۡحَٰنَ ٱللَّهِ عَمَّا يَصِفُونَ ﴿91﴾

Transliteration: Ma ittakhatha Allahu min waladin wama kana maAAahu min ilahin ithan lathahaba kullu ilahin bima khalaqa walaAAala baAAduhum AAala baAAdin subhana Allahi AAamma yasifoona

Translation: ਅੱਲਾਹ ਨੇ ਕਿਸੇ ਨੂੰ ਆਪਣੀ ਔਲਾਦ ਨਹੀਂ ਬਣਾਇਆ ਤੇ ਨਾ ਹੀ ਉਸ ਵਰਗਾ ਕੋਈ ਹੋਰ ਇਸ਼ਟ ਹੈ, ਜੇ ਕੋਈ ਹੁੰਦਾ ਤਾਂ ਹਰ ਇਸ਼ਟ ਆਪਣੀ ਸਾਜੀ ਹੋਈ ਚੀਜ਼ ਨੂੰ ਲੈ ਜਾਂਦਾ ਅਤੇ (ਇਸ ਦੇ ਲਈ) ਹਰੇਕ ਦੂਜੇ ’ਤੇ ਚੜ੍ਹਾਈ ਕਰ ਦਿੰਦਾ। ਅੱਲਾਹ ਉਹਨਾਂ ਗੱਲਾਂ ਤੋਂ ਪਾਕ ਹੈ ਜੋ ਉਹ ਬਿਆਨ ਕਰਦੇ ਹਨ।

23:92

عَٰلِمِ ٱلۡغَيۡبِ وَٱلشَّهَٰدَةِ فَتَعَٰلَىٰ عَمَّا يُشۡرِكُونَ ﴿92﴾

Transliteration: AAalimi alghaybi waalshshahadati fataAAala AAamma yushrikoona

Translation: ਉਹ ਗ਼ੈਬ (ਪਰੋਖ) ਤੇ ਹਾਜ਼ਰ (ਮੋਜੂਦ) ਦਾ ਜਾਣਨ ਵਾਲਾ ਹੈ, ਉਹ ਉਹਨਾਂ ਨਾਲੋਂ ਬਹੁਤ ਉੱਚੇਰਾ ਹੈ ਜਿਨ੍ਹਾਂ ਨੂੰ ਇਹ ਉਸਦੀ ਬਰਾਬਰੀ ਦਿੰਦੇ ਹਨ।

23:93

قُل رَّبِّ إِمَّا تُرِيَنِّي مَا يُوعَدُونَ ﴿93﴾

Transliteration: Qul rabbi imma turiyannee ma yooAAadoona

Translation: (ਹੇ ਨਬੀ!) ਆਖੋ ਕਿ ਹੇ ਮੇਰਾ ਰੱਬਾ! ਜੇ ਤੂੰ ਮੇਰੇ ਹੁੰਦੇ ਉਹ (ਅਜ਼ਾਬ) ਵਿਖਾਵੇਂ ਜਿਸ ਦਾ ਉਹਨਾਂ ਨੂੰ ਵਾਅਦਾ ਦਿੱਤਾ ਗਿਆ ਹੈ।

23:94

رَبِّ فَلَا تَجۡعَلۡنِي فِي ٱلۡقَوۡمِ ٱلظَّـٰلِمِينَ ﴿94﴾

Transliteration: Rabbi fala tajAAalnee fee alqawmi alththalimeena

Translation: ਤਾਂ ਹੇ ਮੇਰਿਆ ਰੱਬਾ! ਤੂੰ ਮੈਨੂੰ ਉਹਨਾਂ ਜ਼ਾਲਮਾਂ ਵਿਚ ਨਾ ਰਲਾਈਂ।

23:95

وَإِنَّا عَلَىٰٓ أَن نُّرِيَكَ مَا نَعِدُهُمۡ لَقَٰدِرُونَ ﴿95﴾

Transliteration: Wainna AAala an nuriyaka ma naAAiduhum laqadiroona

Translation: (ਹੇ ਨਬੀ!) ਨਿਰਸੰਦੇਹ, ਉਹਨਾਂ ਨਾਲ ਅਸੀਂ ਜਿਹੜੇ ਵਾਅਦਾ ਕਰਦੇ ਹਾਂ ਤਾਂ ਅਸਾਂ ਇਸ ਗੱਲ ਦੀ ਵੀ ਕੁਰਦਰਤ ਰਖਦੇ ਹਾਂ ਕਿ ਉਸ ਨੂੰ ਤੁਹਾਨੂੰ ਕਰ ਵਿਖਾਈਏ।

23:96

ٱدۡفَعۡ بِٱلَّتِي هِيَ أَحۡسَنُ ٱلسَّيِّئَةَۚ نَحۡنُ أَعۡلَمُ بِمَا يَصِفُونَ ﴿96﴾

Transliteration: IdfaAA biallatee hiya ahsanu alssayyiata nahnu aAAlamu bima yasifoona

Translation: (ਹੇ ਨਬੀ!) ਬੁਰਾਈ ਨੂੰ ਸਭ ਤੋਂ ਵਧੀਆ ਢੰਗ ਨਾਲ ਦੂਰ ਕਰੋ। ਜੋ ਕੁੱਝ ਵੀ ਇਹ ਬਿਆਨ ਕਰ ਰਹੇ ਹਨ, ਅਸੀਂ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।

23:97

وَقُل رَّبِّ أَعُوذُ بِكَ مِنۡ هَمَزَٰتِ ٱلشَّيَٰطِينِ ﴿97﴾

Transliteration: Waqul rabbi aAAoothu bika min hamazati alshshayateeni

Translation: ਸੋ ਤੁਸੀਂ (ਹੇ ਨਬੀ!) ਦੁਆ ਕਰੋ ਕਿ ਹੇ ਮੇਰੇ ਰੱਬਾ! ਮੈਂ ਸ਼ੈਤਾਨਾਂ ਦੀਆਂ ਉਕਸਾਹਟਾਂ ਤੋਂ ਬਚਣ ਲਈ ਤੇਰੀ ਸ਼ਰਨ ਭਾਲਦਾ ਹਾਂ।

23:98

وَأَعُوذُ بِكَ رَبِّ أَن يَحۡضُرُونِ ﴿98﴾

Transliteration: WaaAAoothu bika rabbi an yahdurooni

Translation: ਅਤੇ ਹੇ ਮੇਰੇ ਰੱਬਾ! ਮੈਂ ਇਸ ਗੱਲ ਤੋਂ ਵੀ ਤੇਰੀ ਸ਼ਰਨ ਚਾਹੁੰਦਾ ਹਾਂ ਕਿ ਉਹ (ਸ਼ੈਤਾਨ) ਮੇਰੇ ਕੋਲ ਆਉਣ।

23:99

حَتَّىٰٓ إِذَا جَآءَ أَحَدَهُمُ ٱلۡمَوۡتُ قَالَ رَبِّ ٱرۡجِعُونِ ﴿99﴾

Transliteration: Hatta itha jaa ahadahumu almawtu qala rabbi irjiAAooni

Translation: ਪ੍ਰੰਤੂ ਜਦੋਂ ਉਹਨਾਂ (ਕਾਫ਼ਿਰਾਂ) ਵਿੱਚੋਂ ਕਿਸੇ ਨੂੰ ਮੌਤ ਆਉਂਦੀ ਹੈ ਤਾਂ ਆਖਦਾ ਹੈ ਕਿ ਹੇ ਪਾਲਣਹਾਰ! ਮੈਨੂੰ ਵਾਪਸ (ਸੰਸਾਰ ਵਿਚ) ਭੇਜ ਦੇ।

23:100

لَعَلِّيٓ أَعۡمَلُ صَٰلِحٗا فِيمَا تَرَكۡتُۚ كَلَّآۚ إِنَّهَا كَلِمَةٌ هُوَ قَآئِلُهَاۖ وَمِن وَرَآئِهِم بَرۡزَخٌ إِلَىٰ يَوۡمِ يُبۡعَثُونَ ﴿100﴾

Transliteration: LaAAallee aAAmalu salihan feema taraktu kalla innaha kalimatun huwa qailuha wamin waraihim barzakhun ila yawmi yubAAathoona

Translation: ਤਾਂ ਜੋ ਮੈਂ ਆਪਣੀ ਛੱਡੀ ਹੋਈ ਦੁਨੀਆਂ ਵਿਚ ਨੇਕ ਤੇ ਭਲੇ ਕੰਮ ਕਰ ਲਵਾਂ। ਪਰ ਇੰਜ ਉੱਕਾ ਹੀ ਨਹੀਂ ਹੋਵੇਗਾ ਇਹ ਤਾਂ ਕੇਵਲ ਇਕ ਕਹਿਣ ਦੀ ਗੱਲ ਹੈ ਜੋ ਉਹ ਕਹਿ ਰਿਹਾ ਹੈ। ਉਹਨਾਂ (ਮਰਨ ਵਾਲਿਆਂ) ਦੇ ਪਿੱਛੇ ਇਕ ਪੜਦਾ ਹੈ ਜਿਹੜਾ ਮੁੜ ਜੀਵਿਤ ਕਰਨ ਵਾਲੇ ਦਿਨ (ਕਿਆਮਤ) ਤਕ ਰਹੇਗਾ।

23:101

فَإِذَا نُفِخَ فِي ٱلصُّورِ فَلَآ أَنسَابَ بَيۡنَهُمۡ يَوۡمَئِذٖ وَلَا يَتَسَآءَلُونَ ﴿101﴾

Transliteration: Faitha nufikha fee alssoori fala ansaba baynahum yawmaithin wala yatasaaloona

Translation: ਜਦੋਂ ਬਿਗਲ ਬਜਾ ਦਿੱਤਾ ਜਾਵੇਗਾ ਫੇਰ ਨਾ ਤਾਂ ਕੋਈ ਰਿਸ਼ਤੇਦਾਰੀਆਂ ਹੀ ਰਹਿਣਗੀਆਂ ਅਤੇ ਨਾ ਹੀ ਇਕ ਦੂਜੇ ਦਾ (ਹਾਲ ਚਾਲ) ਪੁੱਛਿਆ ਜਾਵੇਗਾ।

23:102

فَمَن ثَقُلَتۡ مَوَٰزِينُهُۥ فَأُوْلَـٰٓئِكَ هُمُ ٱلۡمُفۡلِحُونَ ﴿102﴾

Transliteration: Faman thaqulat mawazeenuhu faolaika humu almuflihoona

Translation: ਜਿਨ੍ਹਾਂ ਦੇ ਕਰਮਾਂ ਦੇ ਤੋਲ ਭਾਰੀ ਹੋਣਗੇ ਉਹੀਓ ਸਫ਼ਲ ਹੋਣਗੇ।

23:103

وَمَنۡ خَفَّتۡ مَوَٰزِينُهُۥ فَأُوْلَـٰٓئِكَ ٱلَّذِينَ خَسِرُوٓاْ أَنفُسَهُمۡ فِي جَهَنَّمَ خَٰلِدُونَ ﴿103﴾

Transliteration: Waman khaffat mawazeenuhu faolaika allatheena khasiroo anfusahum fee jahannama khalidoona

Translation: ਅਤੇ ਜਿਨ੍ਹਾਂ ਦਾ ਤੋਲ ਹਲਕਾ ਹੋਵੇਗਾ ਇਹ ਉਹ ਹੋਣਗੇ ਜਿਨ੍ਹਾਂ ਨੇ ਆਪਣਾ ਨੁਕਸਾਨ ਆਪ ਹੀ ਕੀਤਾ ਹੋਵੇਗਾ ਅਤੇ ਉਹ ਸਦਾ ਲਈ ਨਰਕ ਵਿਚ ਜਾਣਗੇ।

23:104

تَلۡفَحُ وُجُوهَهُمُ ٱلنَّارُ وَهُمۡ فِيهَا كَٰلِحُونَ ﴿104﴾

Transliteration: Talfahu wujoohahumu alnnaru wahum feeha kalihoona

Translation: ਉਹਨਾਂ ਦੇ ਚਿਹਰਿਆਂ ਨੂੰ ਅੱਗ ਸਾੜੇਗੀ ਅਤੇ ਉਹਨਾਂ ਦੀਆਂ ਸ਼ਕਲਾਂ ਭੈੜੀਆਂ ਹੋ ਜਾਣਗੀਆਂ।

23:105

أَلَمۡ تَكُنۡ ءَايَٰتِي تُتۡلَىٰ عَلَيۡكُمۡ فَكُنتُم بِهَا تُكَذِّبُونَ ﴿105﴾

Transliteration: Alam takun ayatee tutla AAalaykum fakuntum biha tukaththiboona

Translation: ਉਹਨਾਂ ਨੂੰ ਪੂੱਛਿਆ ਜਾਵੇਗਾ, ਕੀ ਮੇਰੀਆਂ ਆਇਤਾਂ ਤੁਹਾਨੂੰ ਨਹੀਂ ਸੁਣਾਈਆਂ ਜਾਂਦੀਆਂ ਸੀ ? ਫੇਰ ਤੁਸੀਂ ਉਹਨਾਂ ਨੂੰ ਝੁਠਲਾ ਦਿਆ ਕਰਦੇ ਸੀ।

23:106

قَالُواْ رَبَّنَا غَلَبَتۡ عَلَيۡنَا شِقۡوَتُنَا وَكُنَّا قَوۡمٗا ضَآلِّينَ ﴿106﴾

Transliteration: Qaloo rabbana ghalabat AAalayna shiqwatuna wakunna qawman dalleena

Translation: (ਇਨਕਾਰੀ) ਜਵਾਬ ਵਿਚ ਆਖਣਗੇ ਕਿ ਹੇ ਸਾਡੇ ਰੱਬਾ! ਸਾਡੀ ਮਾੜੀ ਕਿਸਮਤ ਸਾਡੇ ’ਤੇ ਭਾਰੂ ਹੋ ਗਈ ਸੀ, ਬੇਸ਼ੱਕ ਅਸੀਂ ਰਾਹੋਂ ਭਟਕ ਗਏ ਸੀ।

23:107

رَبَّنَآ أَخۡرِجۡنَا مِنۡهَا فَإِنۡ عُدۡنَا فَإِنَّا ظَٰلِمُونَ ﴿107﴾

Transliteration: Rabbana akhrijna minha fain AAudna fainna thalimoona

Translation: ਹੇ ਸਾਡੇ ਰੱਬਾ! ਸਾਨੂੰ ਇਸ ਥਾਂ (ਨਰਕ) ਤੋਂ ਬਾਹਰ ਕੱਢ (ਤੇ ਸੰਸਾਰ ਵਿਚ ਭੇਜ), ਜੇ ਅਸੀਂ ਫੇਰ ਵੀ (ਕੁਫ਼ਰ) ਕਰੀਏ ਫੇਰ ਅਸੀਂ ਜ਼ਾਲਮ ਹੋਵਾਂਗੇ।

23:108

قَالَ ٱخۡسَـُٔواْ فِيهَا وَلَا تُكَلِّمُونِ ﴿108﴾

Transliteration: Qala ikhsaoo feeha wala tukallimooni

Translation: ਅੱਲਾਹ ਫ਼ਰਮਾਏਗਾ ਕਿ ਹੁਣ ਇਸੇ (ਨਰਕ) ਵਿਚ ਪਏ ਰਹੋ ਅਤੇ ਮੇਰੇ ਨਾਲ ਕਲਾਮ ਨਾ ਕਰੋ।

23:109

إِنَّهُۥ كَانَ فَرِيقٞ مِّنۡ عِبَادِي يَقُولُونَ رَبَّنَآ ءَامَنَّا فَٱغۡفِرۡ لَنَا وَٱرۡحَمۡنَا وَأَنتَ خَيۡرُ ٱلرَّـٰحِمِينَ ﴿109﴾

Transliteration: Innahu kana fareequn min AAibadee yaqooloona rabbana amanna faighfir lana wairhamna waanta khayru alrrahimeena

Translation: ਮੇਰੇ (ਨੇਕ) ਬੰਦਿਆਂ ਦੀ ਇਕ ਜਮਾਅਤ ਸੀ, ਜਿਹੜੀ ਇਹੋ ਕਿਹਾ ਕਰਦੀ ਸੀ ਕਿ ਹੇ ਸਾਡੇ ਮਾਲਿਕ! ਅਸੀਂ ਈਮਾਨ ਲਿਆਏ ਹਾਂ, ਤੂੰ ਸਾਨੂੰ ਬਖ਼ਸ਼ ਦੇ ਅਤੇ ਸਾਡੇ ਉੱਤੇ ਰਹਿਮ ਫ਼ਰਮਾ। ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।

23:110

فَٱتَّخَذۡتُمُوهُمۡ سِخۡرِيًّا حَتَّىٰٓ أَنسَوۡكُمۡ ذِكۡرِي وَكُنتُم مِّنۡهُمۡ تَضۡحَكُونَ ﴿110﴾

Transliteration: Faittakhathtumoohum sikhriyyan hatta ansawkum thikree wakuntum minhum tadhakoona

Translation: ਪਰ ਤੁਸੀਂ (ਕਾਫ਼ਿਰੋ) ਉਹਨਾਂ (ਈਮਾਨ ਵਾਲਿਆਂ) ਦਾ ਮਖੌਲ ਕਰਦੇ ਰਹੇ ਇੱਥੋਂ ਤੀਕ ਕਿ ਤੁਸੀਂ ਮੈਨੂੰ ਵੀ ਭੁਲਾ ਦਿੱਤਾ ਤੁਸੀਂ ਉਹਨਾਂ ਉੱਤੇ ਹਸਿਆ ਕਰਦੇ ਸੀ।

23:111

إِنِّي جَزَيۡتُهُمُ ٱلۡيَوۡمَ بِمَا صَبَرُوٓاْ أَنَّهُمۡ هُمُ ٱلۡفَآئِزُونَ ﴿111﴾

Transliteration: Innee jazaytuhumu alyawma bima sabaroo annahum humu alfaizoona

Translation: ਅੱਜ ਮੈਂਨੇ ਉਹਨਾਂ (ਮੋਮਿਨਾਂ) ਨੂੰ ਉਹਨਾਂ ਦੇ ਸਬਰ ਦਾ ਬਦਲਾ (ਜੰਨਤ) ਦੇ ਦਿੱਤਾ ਹੈ ਅਤੇ ਉਹ ਆਪਣੀ ਸਫ਼ਲਤਾ ਨੂੰ ਪਹੁੰਚਗੇ।

23:112

قَٰلَ كَمۡ لَبِثۡتُمۡ فِي ٱلۡأَرۡضِ عَدَدَ سِنِينَ ﴿112﴾

Transliteration: Qala kam labithtum fee alardi AAadada sineena

Translation: ਅੱਲਾਹ ਪੁੱਛੇਗਾ ਕਿ ਤੁਸੀਂ ਧਰਤੀ ’ਤੇ ਕਿੰਨੇ ਸਾਲ ਰਹੇ ਸੀ।

23:113

قَالُواْ لَبِثۡنَا يَوۡمًا أَوۡ بَعۡضَ يَوۡمٖ فَسۡـَٔلِ ٱلۡعَآدِّينَ ﴿113﴾

Transliteration: Qaloo labithna yawman aw baAAda yawmin faisali alAAaddeena

Translation: ਉਹ ਕਹਿਣਗੇ ਕਿ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ (ਧਰਤੀ) ਉੱਤੇ ਰਹੇ ਸੀ, ਗਿਣਤੀਕਾਰਾਂ ਕੋਲੋਂ ਪੁੱਛ ਲਵੋ।

23:114

قَٰلَ إِن لَّبِثۡتُمۡ إِلَّا قَلِيلٗاۖ لَّوۡ أَنَّكُمۡ كُنتُمۡ تَعۡلَمُونَ ﴿114﴾

Transliteration: Qala in labithtum illa qaleelan law annakum kuntum taAAlamoona

Translation: ਅੱਲਾਹ ਫ਼ਰਮਾਏਗਾ, ਫੇਰ ਤਾਂ ਤੁਸੀਂ ਉੱਥੇ (ਧਰਤੀ ਉੱਤੇ) ਬਹੁਤ ਹੀ ਘੱਟ ਰਹੇ ਹੋ। ਕਾਸ਼! ਤੁਸੀਂ (ਇਹ ਗੱਲ ਸੰਸਾਰ ਵਿਚ ਹੀ) ਜਾਣ ਲੈਂਦੇ।

23:115

أَفَحَسِبۡتُمۡ أَنَّمَا خَلَقۡنَٰكُمۡ عَبَثٗا وَأَنَّكُمۡ إِلَيۡنَا لَا تُرۡجَعُونَ ﴿115﴾

Transliteration: Afahasibtum annama khalaqnakum AAabathan waannakum ilayna la turjaAAoona

Translation: ਕੀ ਤੁਸੀਂ ਇਸ ਖ਼ਿਆਲ ਵਿਚ ਸੀ ਕਿ ਅਸੀਂ ਤੁਹਾਨੂੰ ਐਵੇਂ ਬੇਕਾਰ ਹੀ ਪੈਦਾ ਕੀਤਾ ਹੈ ਅਤੇ ਇਹ ਵੀ ਕਿ ਤੁਸੀਂ ਸਾਡੇ ਵੱਲ ਪਰਤੇ ਨਹੀਂ ਜਾਓਗੇ ?

23:116

فَتَعَٰلَى ٱللَّهُ ٱلۡمَلِكُ ٱلۡحَقُّۖ لَآ إِلَٰهَ إِلَّا هُوَ رَبُّ ٱلۡعَرۡشِ ٱلۡكَرِيمِ ﴿116﴾

Transliteration: FataAAala Allahu almaliku alhaqqu la ilaha illa huwa rabbu alAAarshi alkareemi

Translation: ਜਦ ਕਿ ਅੱਲਾਹ ਦੀ ਪਾਤਸ਼ਾਹੀ ਹੱਕ ਹੈ ਅਤੇ ਉਹ ਸਭ ਤੋਂ ਉੱਚਾ ਹੈ, ਇਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਹੀਓ ਉੱਚੇ ਅਰਸ਼ਾਂ ਦਾ ਮਾਲਿਕ ਹੈ।

23:117

وَمَن يَدۡعُ مَعَ ٱللَّهِ إِلَٰهًا ءَاخَرَ لَا بُرۡهَٰنَ لَهُۥ بِهِۦ فَإِنَّمَا حِسَابُهُۥ عِندَ رَبِّهِۦٓۚ إِنَّهُۥ لَا يُفۡلِحُ ٱلۡكَٰفِرُونَ ﴿117﴾

Transliteration: Waman yadAAu maAAa Allahi ilahan akhara la burhana lahu bihi fainnama hisabuhu AAinda rabbihi innahu la yuflihu alkafiroona

Translation: ਜਿਹੜਾ ਵੀ ਕੋਈ ਅੱਲਾਹ ਦੇ ਨਾਲ-ਨਾਲ ਕਿਸੇ ਦੂਜੇ ਇਸ਼ਟ ਨੂੰ (ਮਦਦ ਲਈ) ਪੁਕਾਰਦਾ ਹੈ, ਜਿਸ ਲਈ ਉਸ ਦੇ ਕੋਲ ਦਲੀਲ ਵੀ ਨਹੀਂ, ਉਸ ਦੀ ਪੁੱਛ-ਗਿੱਛ ਕਰਨਾ ਰੱਬ ਦੇ ਜ਼ਿੰਮੇ ਹੈ। ਬੇਸ਼ੱਕ ਕਾਫ਼ਿਰ ਲੋਕ ਕਦੇ ਵੀ ਸਫ਼ਲ ਨਹੀਂ ਹੋ ਸਕਦੇ।

23:118

وَقُل رَّبِّ ٱغۡفِرۡ وَٱرۡحَمۡ وَأَنتَ خَيۡرُ ٱلرَّـٰحِمِينَ ﴿118﴾

Transliteration: Waqul rabbi ighfir wairham waanta khayru alrrahimeena

Translation: ਹੇ ਨਬੀ! (ਦੁਆਵਾਂ ਕਰਦੇ ਹੋਏ) ਆਖੋ ਕਿ ਹੇ ਮੇਰੇ ਪਾਲਣਹਾਰ! ਤੂੰ ਮੈਨੂੰ ਬਖ਼ਸ਼ ਦੇ ਅਤੇ (ਮੇਰੇ ਹਾਲ ਉੱਤੇ) ਰਹਿਮ ਕਰ, ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download