quranm◉

Surah Ash-Shu'ara transliteration

◉ ਸੂਰਾ · ∞

26:1

طسٓمٓ ﴿1﴾

Transliteration: Taseenmeem

Translation: ਤਾ, ਸੀਨ, ਮੀਮ।

26:2

تِلۡكَ ءَايَٰتُ ٱلۡكِتَٰبِ ٱلۡمُبِينِ ﴿2﴾

Transliteration: Tilka ayatu alkitabi almubeeni

Translation: ਇਹ ਰੌਸ਼ਨ ਕਿਤਾਬ ਦੀਆਂ ਆਇਤਾਂ ਹਨ।

26:3

لَعَلَّكَ بَٰخِعٞ نَّفۡسَكَ أَلَّا يَكُونُواْ مُؤۡمِنِينَ ﴿3﴾

Transliteration: LaAAallaka bakhiAAun nafsaka alla yakoonoo mumineena

Translation: (ਹੇ ਨਬੀ!) ਸ਼ਾਇਦ ਇਸ ਚਿੰਤਾ ਵਿਚ ਕਿ ਉਹ (ਮੱਕੇ ਦੇ) ਲੋਕ ਈਮਾਨ ਨਹੀਂ ਲਿਆਉਂਦੇ, ਤੁਸੀਂ ਆਪਣੇ ਆਪ ਨੂੰ ਹਲਾਕ ਹੀ ਨਾ ਕਰ ਦਿਓ।

26:4

إِن نَّشَأۡ نُنَزِّلۡ عَلَيۡهِم مِّنَ ٱلسَّمَآءِ ءَايَةٗ فَظَلَّتۡ أَعۡنَٰقُهُمۡ لَهَا خَٰضِعِينَ ﴿4﴾

Transliteration: In nasha nunazzil AAalayhim mina alssamai ayatan fathallat aAAnaquhum laha khadiAAeena

Translation: ਜੇ ਅਸੀਂ ਚਾਹੀਏ ਤਾਂ ਅਕਾਸ਼ ਤੋਂ ਕੋਈ ਅਜਿਹੀ ਨਿਸ਼ਾਨੀ ਉਤਾਰ ਸਕਦੇ ਹਾਂ ਜਿਸ ਅੱਗੇ ਉਹਨਾਂ ਦੀਆਂ ਗਰਦਨਾਂ ਨੀਵੀਆਂ ਹੋ ਜਾਣ।

26:5

وَمَا يَأۡتِيهِم مِّن ذِكۡرٖ مِّنَ ٱلرَّحۡمَٰنِ مُحۡدَثٍ إِلَّا كَانُواْ عَنۡهُ مُعۡرِضِينَ ﴿5﴾

Transliteration: Wama yateehim min thikrin mina alrrahmani muhdathin illa kanoo AAanhu muAArideena

Translation: ਜਦੋਂ ਵੀ (ਉਹਨਾਂ ਲੋਕਾਂ ਕੋਲ) ਰਹਿਮਾਨ ਵੱਲੋਂ ਕੋਈ ਨਵੀਂ ਨਸੀਹਤ ਆਉਂਦੀ ਹੈ ਤਾਂ ਉਹ ਉਸ ਤੋਂ ਮੂੰਹ ਮੋੜ ਲੈਂਦੇ ਹਨ।

26:6

فَقَدۡ كَذَّبُواْ فَسَيَأۡتِيهِمۡ أَنۢبَـٰٓؤُاْ مَا كَانُواْ بِهِۦ يَسۡتَهۡزِءُونَ ﴿6﴾

Transliteration: Faqad kaththaboo fasayateehim anbao ma kanoo bihi yastahzioona

Translation: ਉਹਨਾਂ ਲੋਕਾਂ ਨੇ ਇਸ (.ਕੁਰਆਨ) ਨੂੰ ਝੁਠਲਾਇਆ ਹੈ, ਹੁਣ ਛੇਤੀ ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ (ਕਿ ਉਹ ਕੀ ਹੈ) ਜਿਸ ਦੀ ਇਹ ਖਿੱਲੀ ਉੜਾਉਂਦੇ ਹਨ।

26:7

أَوَلَمۡ يَرَوۡاْ إِلَى ٱلۡأَرۡضِ كَمۡ أَنۢبَتۡنَا فِيهَا مِن كُلِّ زَوۡجٖ كَرِيمٍ ﴿7﴾

Transliteration: Awalam yaraw ila alardi kam anbatna feeha min kulli zawjin kareemin

Translation: ਕੀ ਉਹਨਾਂ ਨੇ ਧਰਤੀ ਵੱਲ (ਗੌਹ ਨਾਲ) ਨਹੀਂ ਵੇਖਿਆ ਕਿ ਅਸੀਂ ਇਸ ਵਿਚ ਕਿੰਨੀਆਂ ਵਧੀਆ-ਵਧੀਆ ਚੀਜ਼ਾਂ ਉਗਾਈਆਂ ਹਨ।

26:8

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ﴿8﴾

Transliteration: Inna fee thalika laayatan wama kana aktharuhum mumineena

Translation: ਬੇਸ਼ੱਕ ਇਸ ਵਿਚ (ਅੱਲਾਹ ਦੀ) ਨਿਸ਼ਾਨੀ ਹੈ (ਪਰ ਫੇਰ ਵੀ) ਉਹਨਾਂ ਵਿੱਚੋਂ ਬਹੁਤੇ ਲੋਕ ਨਹੀਂ ਮੰਨਦੇ (ਈਮਾਨ ਨਹੀਂ ਲਿਆਉਂਦੇ)।

26:9

وَإِنَّ رَبَّكَ لَهُوَ ٱلۡعَزِيزُ ٱلرَّحِيمُ ﴿9﴾

Transliteration: Wainna rabbaka lahuwa alAAazeezu alrraheemu

Translation: (ਹੇ ਮੁਹੰਮਦ!) ਬੇਸ਼ੱਕ ਤੇਰਾ ਰੱਬ ਡਾਢਾ ਜ਼ੋਰਾਵਰ ਅਤੇ ਰਹਿਮ ਫ਼ਰਮਾਉਣ ਵਾਲਾ ਹੈ।

26:10

وَإِذۡ نَادَىٰ رَبُّكَ مُوسَىٰٓ أَنِ ٱئۡتِ ٱلۡقَوۡمَ ٱلظَّـٰلِمِينَ ﴿10﴾

Transliteration: Waith nada rabbuka moosa ani iti alqawma alththalimeena

Translation: (ਅਤੇ ਉਸ ਵੇਲੇ ਨੂੰ ਯਾਦ ਕਰੋ) ਜਦੋਂ ਤੁਹਾਡੇ ਰੱਬ ਨੇ ਮੂਸਾ ਨੂੰ ਆਵਾਜ਼ ਦਿੱਤੀ ਸੀ ਕਿ ਜ਼ਾਲਮ ਕੌਮ ਵੱਲ ਜਾ।

26:11

قَوۡمَ فِرۡعَوۡنَۚ أَلَا يَتَّقُونَ ﴿11﴾

Transliteration: Qawma firAAawna ala yattaqoona

Translation: ਭਾਵ ਫ਼ਿਰਔਨ ਦੀ ਕੌਮ ਕੋਲ (ਜਾ) ਕੀ ਉਹ ਰਬ ਤੋਂ ਡਰਦੇ ਨਹੀਂ ?

26:12

قَالَ رَبِّ إِنِّيٓ أَخَافُ أَن يُكَذِّبُونِ ﴿12﴾

Transliteration: Qala rabbi innee akhafu an yukaththibooni

Translation: ਮੂਸਾ ਨੇ ਕਿਹਾ ਕਿ ਮੇਰੇ ਰੱਬਾ! ਮੈਂ ਇਸ ਗੱਲ ਤੋਂ ਡਰਦਾ ਹਾਂ ਕਿ ਉਹ ਮੈਨੂੰ ਝੁਠਲਾ ਦੇਣਗੇ।

26:13

وَيَضِيقُ صَدۡرِي وَلَا يَنطَلِقُ لِسَانِي فَأَرۡسِلۡ إِلَىٰ هَٰرُونَ ﴿13﴾

Transliteration: Wayadeequ sadree wala yantaliqu lisanee faarsil ila haroona

Translation: ਮੇਰਾ ਦਮ ਘੁਟ ਰਿਹਾ ਹੈ ਤੇ ਨਾ ਹੀ ਮੈਥੋਂ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ। ਤੂੰ ਹਾਰੂਨ ਨੂੰ ਹੁਕਮ ਦੇ ਕਿ ਉਹ ਮੇਰੇ ਨਾਲ ਫ਼ਿਰਔਨ ਕੋਲ ਜਾਵੇ।

26:14

وَلَهُمۡ عَلَيَّ ذَنۢبٞ فَأَخَافُ أَن يَقۡتُلُونِ ﴿14﴾

Transliteration: Walahum AAalayya thanbun faakhafu an yaqtulooni

Translation: ਮੇਰੇ ਸਿਰ ਉਹਨਾਂ ਵੱਲੋਂ ਇਕ ਅਪਰਾਧ ਦਾ ਦੋਸ਼ ਵੀ ਹੈ, ਮੈਨੂੰ ਡਰ ਹੈ ਕਿ ਕਿਤੇ ਮੈਨੂੰ ਉਹ ਕਤਲ ਹੀ ਨਾ ਕਰ ਦੇਣ।

26:15

قَالَ كَلَّاۖ فَٱذۡهَبَا بِـَٔايَٰتِنَآۖ إِنَّا مَعَكُم مُّسۡتَمِعُونَ ﴿15﴾

Transliteration: Qala kalla faithhaba biayatina inna maAAakum mustamiAAoona

Translation: ਅੱਲਾਹ ਨੇ ਆਖਿਆ ਕਿ ਉੱਕਾ ਨਹੀਂ (ਘਬਰਾਉਣਾ), ਤੁਸੀਂ ਦੋਵੇਂ (ਮੂਸਾ ਤੇ ਹਾਰੂਨ) ਮੇਰੀਆਂ ਨਿਸ਼ਾਨੀਆਂ ਲੈ ਕੇ ਜਾਓ। ਅਸਾਂ ਤੁਹਾਡੇ ਅੰਗ-ਸੰਗ ਸਭ ਕੁੱਝ ਸੁਣਦੇ ਹਾਂ।

26:16

فَأۡتِيَا فِرۡعَوۡنَ فَقُولَآ إِنَّا رَسُولُ رَبِّ ٱلۡعَٰلَمِينَ ﴿16﴾

Transliteration: Fatiya firAAawna faqoola inna rasoolu rabbi alAAalameena

Translation: ਸੋ ਤੁਸੀਂ ਫ਼ਿਰਔਨ ਕੋਲ ਜਾਓ ਅਤੇ ਆਖੋ ਕਿ ਅਸੀਂ ਸਾਰੇ ਜਹਾਨਾਂ ਦੇ ਰੱਬ ਦੇ ਰਸੂਲ ਹਾਂ।

26:17

أَنۡ أَرۡسِلۡ مَعَنَا بَنِيٓ إِسۡرَـٰٓءِيلَ ﴿17﴾

Transliteration: An arsil maAAana banee israeela

Translation: (ਅਤੇ ਆਖੋ ਕਿ) ਬਨੀ-ਇਸਰਾਈਲ ਨੂੰ ਸਾਡੇ ਨਾਲ ਜਾਣ (ਲਈ ਅਜ਼ਾਦ ਕਰ) ਦੇ

26:18

قَالَ أَلَمۡ نُرَبِّكَ فِينَا وَلِيدٗا وَلَبِثۡتَ فِينَا مِنۡ عُمُرِكَ سِنِينَ ﴿18﴾

Transliteration: Qala alam nurabbika feena waleedan walabithta feena min AAumurika sineena

Translation: ਫ਼ਿਰਔਨ ਨੇ (ਮੂਸਾ ਨੂੰ) ਕਿਹਾ ਕੀ ਅਸੀਂ ਤੈਨੂੰ ਨਿੱਕੇ ਹੁੰਦੇ ਆਪਣੇ ਵਿਚਾਲੇ ਪਾਲਿਆ-ਪੋਸਿਆ ਨਹੀਂ ਸੀ? ਅਤੇ ਤੂੰ ਆਪਣੀ ਉਮਰ ਦੇ ਕਈ ਵਰ੍ਹੇ ਸਾਡੇ ਵਿਚ ਨਹੀਂ ਸੀ ਲੰਘਾਏ ?

26:19

وَفَعَلۡتَ فَعۡلَتَكَ ٱلَّتِي فَعَلۡتَ وَأَنتَ مِنَ ٱلۡكَٰفِرِينَ ﴿19﴾

Transliteration: WafaAAalta faAAlataka allatee faAAalta waanta mina alkafireena

Translation: ਫੇਰ ਤੂੰ ਉਹ ਕੰਮ ਕਰ ਗਿਆ (ਭਾਵ ਇਕ ਬੰਦੇ ਨੂੰ ਕਤਲ ਕੀਤਾ) ਜਿਹੜਾ ਤੂੰ ਕਰਨਾ ਸੀ। ਤੂੰ ਤਾਂ ਇਕ ਨਾ-ਸ਼ੁਕਰਾ ਵਿਅਕਤੀ ਹੈ।

26:20

قَالَ فَعَلۡتُهَآ إِذٗا وَأَنَا۠ مِنَ ٱلضَّآلِّينَ ﴿20﴾

Transliteration: Qala faAAaltuha ithan waana mina alddalleena

Translation: ਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ ਸਮੇਂ ਹੋਇਆ ਸੀ, ਜਦੋਂ ਮੈਂ ਰਾਹ ਭੁੱਲੇ ਹੋਏ ਲੋਕਾਂ ਵਿੱਚੋਂ ਸੀ।

26:21

فَفَرَرۡتُ مِنكُمۡ لَمَّا خِفۡتُكُمۡ فَوَهَبَ لِي رَبِّي حُكۡمٗا وَجَعَلَنِي مِنَ ٱلۡمُرۡسَلِينَ ﴿21﴾

Transliteration: Fafarartu minkum lamma khiftukum fawahaba lee rabbee hukman wajaAAalanee mina almursaleena

Translation: ਅਤੇ ਮੈਂ ਤੁਹਾਡੇ ਡਰ ਕਾਰਨ ਤੁਹਾਡੇ ਕੋਲੋਂ ਨੱਸ ਗਿਆ ਸੀ, ਫੇਰ ਮੇਰੇ ਰੱਬ ਨੇ ਮੈਨੂੰ ਆਦੇਸ਼ ਤੇ ਗਿਆਨ ਨਾਲ ਬਖ਼ਸ਼ਿਆ ਅਤੇ ਮੈਨੂੰ ਪੈਗ਼ੰਬਰਾਂ ਵਿਚ ਸ਼ਾਮਲ ਕਰ ਲਿਆ।

26:22

وَتِلۡكَ نِعۡمَةٞ تَمُنُّهَا عَلَيَّ أَنۡ عَبَّدتَّ بَنِيٓ إِسۡرَـٰٓءِيلَ ﴿22﴾

Transliteration: Watilka niAAmatun tamunnuha AAalayya an AAabbadta banee israeela

Translation: ਕੀ ਮੇਰੇ ਉੱਤੇ ਤੇਰਾ ਇਹੋ ਅਹਿਸਾਨ ਹੈ, ਜਿਸ ਨੂੰ ਤੂੰ ਜਤਾ ਰਿਹਾ ਹੈ? (ਜਦ ਕਿ) ਬਨੀ-ਇਸਰਾਈਲ (ਮੇਰੀ ਕੌਮ) ਨੂੰ ਤੂੰ ਗ਼ੁਲਾਮ ਬਣਾ ਛੱਡਿਆ ਹੈ।

26:23

قَالَ فِرۡعَوۡنُ وَمَا رَبُّ ٱلۡعَٰلَمِينَ ﴿23﴾

Transliteration: Qala firAAawnu wama rabbu alAAalameena

Translation: ਫ਼ਿਰਔਨ ਨੇ ਕਿਹਾ ਕਿ ਸਾਰੇ ਜਹਾਨਾਂ ਦਾ ਪਾਲਣਹਾਰ ਕੀ (ਚੀਜ਼) ਹੈ?

26:24

قَالَ رَبُّ ٱلسَّمَٰوَٰتِ وَٱلۡأَرۡضِ وَمَا بَيۡنَهُمَآۖ إِن كُنتُم مُّوقِنِينَ ﴿24﴾

Transliteration: Qala rabbu alssamawati waalardi wama baynahuma in kuntum mooqineena

Translation: ਮੂਸਾ ਨੇ ਉੱਤਰ ਵਿਚ ਕਿਹਾ ਕਿ ਉਹ ਅਕਾਸ਼ ਤੇ ਧਰਤੀ ਵਿਚਾਲੇ ਹਰੇਕ ਚੀਜ਼ ਦਾ ਮਾਲਿਕ ਹੈ, ਜੇਕਰ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ ਤਾਂ ਕਰ ਲਓ)।

26:25

قَالَ لِمَنۡ حَوۡلَهُۥٓ أَلَا تَسۡتَمِعُونَ ﴿25﴾

Transliteration: Qala liman hawlahu ala tastamiAAoona

Translation: ਫ਼ਿਰਔਨ ਨੇ ਆਪਣੇ ਆਲੇ-ਦੁਆਲੇ ਬੈਠੇ ਲੋਕਾਂ ਨੂੰ ਕਿਹਾ ਕਿ ਕੀ ਤੁਸੀਂ ਸੁਣ ਰਹੇ ਹੋ (ਮੂਸਾ ਕੀ ਕਹਿ ਰਿਹਾ ਹੈ)?

26:26

قَالَ رَبُّكُمۡ وَرَبُّ ءَابَآئِكُمُ ٱلۡأَوَّلِينَ ﴿26﴾

Transliteration: Qala rabbukum warabbu abaikumu alawwaleena

Translation: (ਮੂਸਾ ਨੇ ਹੋਰ) ਕਿਹਾ ਕਿ ਉਹ ਤੇਰਾ ਵੀ ਰੱਬ ਹੈ ਅਤੇ ਤੇਰੇ ਪਿਓ ਦਾਦਿਆਂ ਤੋਂ ਵੀ ਪਹਿਿਲਆਂ ਦਾ ਰੱਬ ਹੈ।

26:27

قَالَ إِنَّ رَسُولَكُمُ ٱلَّذِيٓ أُرۡسِلَ إِلَيۡكُمۡ لَمَجۡنُونٞ ﴿27﴾

Transliteration: Qala inna rasoolakumu allathee orsila ilaykum lamajnoonun

Translation: (ਫ਼ਿਰਔਨ ਨੇ) ਦਰਬਾਰੀਆਂ ਨੂੰ ਕਿਹਾ ਕਿ ਇਹ ਪੈਗ਼ੰਬਰ ਜਿਹੜਾ ਤੁਹਾਡੇ ਵੱਲ ਭੇਜਿਆ ਗਿਆ ਹੈ ਇਹ ਤਾਂ ਝੱਲਾ ਲੱਗਦਾ ਹੈ।

26:28

قَالَ رَبُّ ٱلۡمَشۡرِقِ وَٱلۡمَغۡرِبِ وَمَا بَيۡنَهُمَآۖ إِن كُنتُمۡ تَعۡقِلُونَ ﴿28﴾

Transliteration: Qala rabbu almashriqi waalmaghribi wama baynahuma in kuntum taAAqiloona

Translation: (ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ।

26:29

قَالَ لَئِنِ ٱتَّخَذۡتَ إِلَٰهًا غَيۡرِي لَأَجۡعَلَنَّكَ مِنَ ٱلۡمَسۡجُونِينَ ﴿29﴾

Transliteration: Qala laini ittakhathta ilahan ghayree laajAAalannaka mina almasjooneena

Translation: ਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ ਜੇ ਤੂੰ ਮੈਥੋਂ ਛੁੱਟ ਕਿਸੇ ਹੋਰ ਨੂੰ ਇਸ਼ਟ ਬਣਾਇਆ ਤਾਂ ਮੈਂ ਤੈਨੂੰ ਕੈਦੀਆਂ ਵਿਚ ਸ਼ਾਮਲ ਕਰ ਦਿਆਂਗਾ।

26:30

قَالَ أَوَلَوۡ جِئۡتُكَ بِشَيۡءٖ مُّبِينٖ ﴿30﴾

Transliteration: Qala awalaw jituka bishayin mubeenin

Translation: (ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)?

26:31

قَالَ فَأۡتِ بِهِۦٓ إِن كُنتَ مِنَ ٱلصَّـٰدِقِينَ ﴿31﴾

Transliteration: Qala fati bihi in kunta mina alssadiqeena

Translation: ਕਿਹਾ (ਫ਼ਿਰਔਨ ਨੇ) ਕਿ ਜੇ ਤੂੰ ਸੱਚਾ ਹੈ ਤਾਂ ਮੈਨੂੰ ਉਸ (ਨਿਸ਼ਾਨੀ) ਨੂੰ ਵਿਖਾ।

26:32

فَأَلۡقَىٰ عَصَاهُ فَإِذَا هِيَ ثُعۡبَانٞ مُّبِينٞ ﴿32﴾

Transliteration: Faalqa AAasahu faitha hiya thuAAbanun mubeenun

Translation: ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ।

26:33

وَنَزَعَ يَدَهُۥ فَإِذَا هِيَ بَيۡضَآءُ لِلنَّـٰظِرِينَ ﴿33﴾

Transliteration: WanazaAAa yadahu faitha hiya baydao lilnnathireena

Translation: ਅਤੇ ਜਦੋਂ ਆਪਣਾ ਹੱਥ (ਬਗ਼ਲੋਂ) ਕੱਢਿਆ ਤਾਂ ਦਰਸ਼ਕਾਂ ਨੂੰ ਉਹ ਉਸੇ ਵੇਲੇ ਲਿਸ਼ਕਾਰੇ ਮਾਰਦਾ ਹੋਇਆ ਵਿਖਾਈ ਦੇਣ ਲੱਗ ਪਿਆ।

26:34

قَالَ لِلۡمَلَإِ حَوۡلَهُۥٓ إِنَّ هَٰذَا لَسَٰحِرٌ عَلِيمٞ ﴿34﴾

Transliteration: Qala lilmalai hawlahu inna hatha lasahirun AAaleemun

Translation: ਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ ਇਹ ਤਾਂ ਕੋਈ ਬਹੁਤ ਵੱਡਾ ਜਾਦੂਗਰ ਹੈ।

26:35

يُرِيدُ أَن يُخۡرِجَكُم مِّنۡ أَرۡضِكُم بِسِحۡرِهِۦ فَمَاذَا تَأۡمُرُونَ ﴿35﴾

Transliteration: Yureedu an yukhrijakum min ardikum bisihrihi famatha tamuroona

Translation: ਉਹ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਤੁਹਾਡੀ ਧਰਤੀ (ਦੇਸ) ’ਚੋਂ ਕੱਢ ਦੇਣਾ ਚਾਹੁੰਦਾ ਹੈ, ਹੁਣ ਦੱਸੋ ਮੈਨੂੰ ਕੀ ਹੁਕਮ ਹੈ?

26:36

قَالُوٓاْ أَرۡجِهۡ وَأَخَاهُ وَٱبۡعَثۡ فِي ٱلۡمَدَآئِنِ حَٰشِرِينَ ﴿36﴾

Transliteration: Qaloo arjih waakhahu waibAAath fee almadaini hashireena

Translation: ਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਰੋਕੇ ਰੱਖੋ ਅਤੇ ਸਾਰੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿਓ।

26:37

يَأۡتُوكَ بِكُلِّ سَحَّارٍ عَلِيمٖ ﴿37﴾

Transliteration: Yatooka bikulli sahharin AAaleemin

Translation: ਜਿਹੜੇ ਤੁਹਾਡੇ ਕੋਲ ਮਾਹਿਰ ਜਾਦੂਗਰਾਂ ਨੂੰ ਲਿਆਉਣ।

26:38

فَجُمِعَ ٱلسَّحَرَةُ لِمِيقَٰتِ يَوۡمٖ مَّعۡلُومٖ ﴿38﴾

Transliteration: FajumiAAa alssaharatu limeeqati yawmin maAAloomin

Translation: ਫੇਰ ਇਕ ਨਿਸ਼ਚਿਤ ਦਿਨ ਸਾਰੇ ਹੀ ਜਾਦੂਗਰ ਇਕੱਠਾ ਕੀਤੇ ਗਏ।

26:39

وَقِيلَ لِلنَّاسِ هَلۡ أَنتُم مُّجۡتَمِعُونَ ﴿39﴾

Transliteration: Waqeela lilnnasi hal antum mujtamiAAoona

Translation: ਅਤੇ ਆਮ ਲੋਕਾਂ ਨੂੰ ਵੀ ਕਿਹਾ ਗਿਆ ਕਿ ਤੁਸੀਂ ਸਾਰੇ ਵੀ ਆਈਓ।

26:40

لَعَلَّنَا نَتَّبِعُ ٱلسَّحَرَةَ إِن كَانُواْ هُمُ ٱلۡغَٰلِبِينَ ﴿40﴾

Transliteration: LaAAallana nattabiAAu alssaharata in kanoo humu alghalibeena

Translation: ਤਾਂ ਜੋ ਜੇ ਜਾਦੂਗਰ ਕਾਮਯਾਬ ਹੋ ਜਾਣ ਤਾਂ ਅਸੀਂ ਉਹਨਾਂ ਦੀ ਪੈਰਵੀਂ ਕਰੀਏ।

26:41

فَلَمَّا جَآءَ ٱلسَّحَرَةُ قَالُواْ لِفِرۡعَوۡنَ أَئِنَّ لَنَا لَأَجۡرًا إِن كُنَّا نَحۡنُ ٱلۡغَٰلِبِينَ ﴿41﴾

Transliteration: Falamma jaa alssaharatu qaloo lifirAAawna ainna lana laajran in kunna nahnu alghalibeena

Translation: ਜਾਦੂਗਰਾਂ ਨੇ ਫ਼ਿਰਔਨ ਨੂੰ ਆਖਿਆ ਕਿ ਜੇ ਅਸੀਂ ਜਿੱਤ ਗਏ ਤਾਂ ਸਾਨੂੰ ਇਨਾਮ ਕੀ ਮਿਲੇਗਾ?

26:42

قَالَ نَعَمۡ وَإِنَّكُمۡ إِذٗا لَّمِنَ ٱلۡمُقَرَّبِينَ ﴿42﴾

Transliteration: Qala naAAam wainnakum ithan lamina almuqarrabeena

Translation: ਕਿਹਾ (ਫ਼ਿਰਔਨ ਨੇ) ਹਾਂ! ਅਜਿਹੀ ਹਾਲਤ ਵਿਚ ਤੁਸੀਂ ਮੇਰੇ ਖ਼ਾਸ ਦਰਬਾਰੀਆਂ ਵਿੱਚੋਂ ਹੋਵੋਂਗੇ।

26:43

قَالَ لَهُم مُّوسَىٰٓ أَلۡقُواْ مَآ أَنتُم مُّلۡقُونَ ﴿43﴾

Transliteration: Qala lahum moosa alqoo ma antum mulqoona

Translation: ਉਹਨਾਂ (ਜਾਦੂਗਰਾਂ) ਨੇ ਮੂਸਾ ਨੂੰ ਕਿਹਾ ਕਿ ਕਰੋ ਜੋ ਤੁਸੀਂ ਕਰਨਾ ਹੈ।

26:44

فَأَلۡقَوۡاْ حِبَالَهُمۡ وَعِصِيَّهُمۡ وَقَالُواْ بِعِزَّةِ فِرۡعَوۡنَ إِنَّا لَنَحۡنُ ٱلۡغَٰلِبُونَ ﴿44﴾

Transliteration: Faalqaw hibalahum waAAisiyyahum waqaloo biAAizzati firAAawna inna lanahnu alghaliboona

Translation: ਉਹਨਾਂ (ਜਾਦੂਗਰਾਂ) ਨੇ ਆਪਣੀਆਂ ਰੱਸੀਆਂ ਤੇ ਸੋਟੀਆਂ (ਜਾਦੂ ਲਈ) ਧਰਤੀ ’ਤੇ ਸੁੱਟ ਦਿੱਤੀਆਂ ਅਤੇ ਆਖਣ ਲੱਗੇ ਕਿ ਫ਼ਿਰਔਨ ਦੀ ਇੱਜ਼ਤ ਦੀ ਕਸਮ ਅਸੀਂ ਹੀ ਕਾਮਯਾਬ ਹੋਵਾਂਗੇ।

26:45

فَأَلۡقَىٰ مُوسَىٰ عَصَاهُ فَإِذَا هِيَ تَلۡقَفُ مَا يَأۡفِكُونَ ﴿45﴾

Transliteration: Faalqa moosa AAasahu faitha hiya talqafu ma yafikoona

Translation: ਹੁਣ (ਮੂਸਾ ਨੇ ਵੀ ਆਪਣੀ ਸੋਟੀ ਮੈਦਾਨ ਵਿਚ ਸੁੱਟੀ ਜਿਸ ਨੇ ਉਸੇ ਵੇਲੇ ਉਹਨਾਂ (ਜਾਦੂਗਰਾਂ) ਦੇ ਝੂਠੇ ਕਰਤਬਾਂ ਨੂੰ ਨਿਗਲਣਾ ਸ਼ੁਰੂ ਕਰ ਦਿੱਤਾ।

26:46

فَأُلۡقِيَ ٱلسَّحَرَةُ سَٰجِدِينَ ﴿46﴾

Transliteration: Faolqiya alssaharatu sajideena

Translation: ਇਹ ਵੇਖਦੇ ਹੀ ਜਾਦੂਗਰ ਬੇਕਾਬੂ ਹੋਕੇ ਸਿਜਦੇ ਵਿਚ ਡਿਗ ਪਏ।

26:47

قَالُوٓاْ ءَامَنَّا بِرَبِّ ٱلۡعَٰلَمِينَ ﴿47﴾

Transliteration: Qaloo amanna birabbi alAAalameena

Translation: ਅਤੇ ਉਹਨਾਂ ਨੇ ਸਾਫ਼ ਕਹਿ ਦਿੱਤਾ ਕਿ ਅਸੀਂ ਤਾਂ ਜਿਹੜਾ ਸਾਰੇ ਹੀ ਜਹਾਨਾਂ ਦਾ ਰੱਬ ਹੈ ਉਸ ’ਤੇ ਈਮਾਨ ਲਿਆਏ ਹਾਂ।

26:48

رَبِّ مُوسَىٰ وَهَٰرُونَ ﴿48﴾

Transliteration: Rabbi moosa waharoona

Translation: ਭਾਵ ਉਹ ਰੱਬ ਜਿਸ ਨੂੰ ਮੂਸਾ ਤੇ ਹਾਰੂਨ ਮੰਨਦੇ ਹਨ।

26:49

قَالَ ءَامَنتُمۡ لَهُۥ قَبۡلَ أَنۡ ءَاذَنَ لَكُمۡۖ إِنَّهُۥ لَكَبِيرُكُمُ ٱلَّذِي عَلَّمَكُمُ ٱلسِّحۡرَ فَلَسَوۡفَ تَعۡلَمُونَۚ لَأُقَطِّعَنَّ أَيۡدِيَكُمۡ وَأَرۡجُلَكُم مِّنۡ خِلَٰفٖ وَلَأُصَلِّبَنَّكُمۡ أَجۡمَعِينَ ﴿49﴾

Transliteration: Qala amantum lahu qabla an athana lakum innahu lakabeerukumu allathee AAallamakumu alssihra falasawfa taAAlamoona laoqattiAAanna aydiyakum waarjulakum min khilafin walaosallibannakum ajmaAAeena

Translation: ਫ਼ਿਰਔਨ ਬੋਲਿਆ ਕਿ ਮੈਥੋਂ ਪੁੱਛਣ ਤੋਂ ਪਹਿਲਾਂ ਹੀ ਤੁਸੀਂ ਉਸ (ਮੂਸਾ ਦੇ ਰੱਬ) ’ਤੇ ਈਮਾਨ ਲਿਆਏ ਲਾਜ਼ਮਨ ਉਹ ਤੁਹਾਡਾ ਗੁਰੂ ਹੈ, ਜਿਸ ਨੇ ਤੁਹਾਨੂੰ ਜਾਦੂ ਸਿਖਾਇਆ ਹੈ। ਸੋ ਤੁਹਾਨੂੰ ਹੁਣੇ ਪਤਾ ਲੱਗ ਜਾਵੇਗਾ, ਮੈਂ ਤੁਹਾਡੇ ਹੱਥ-ਪੈਰ ਉਲਟੇ ਦਾਓ ਤੋਂ ਵਡਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਚਾੜ੍ਹ ਦੇਵਾਂਗਾ।

26:50

قَالُواْ لَا ضَيۡرَۖ إِنَّآ إِلَىٰ رَبِّنَا مُنقَلِبُونَ ﴿50﴾

Transliteration: Qaloo la dayra inna ila rabbina munqaliboona

Translation: ਉਹਨਾਂ (ਜਾਦੂਗਰਾਂ) ਨੇ ਕਿਹਾ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ, ਅਸੀਂ ਤਾਂ ਆਪਣੇ ਪਾਲਣਹਾਰ ਕੋਲ ਹੀ ਜਾਣਾ ਹੈ।

26:51

إِنَّا نَطۡمَعُ أَن يَغۡفِرَ لَنَا رَبُّنَا خَطَٰيَٰنَآ أَن كُنَّآ أَوَّلَ ٱلۡمُؤۡمِنِينَ ﴿51﴾

Transliteration: Inna natmaAAu an yaghfira lana rabbuna khatayana an kunna awwala almumineena

Translation: ਕਿਉਂ ਜੋ (ਤੇਰੀ ਕੌਮ ਵਿੱਚੋਂ)ਸਭ ਤੋਂ ਪਹਿਲਾਂ ਅਸੀਂ ਈਮਾਨ ਲਿਆਉਣ ਵਾਲੇ ਹਾਂ, ਸੋ ਸਾਨੂੰ ਆਸ ਹੈ ਕਿ ਸਾਡਾ ਰੱਬ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰੇਗਾ।

26:52

وَأَوۡحَيۡنَآ إِلَىٰ مُوسَىٰٓ أَنۡ أَسۡرِ بِعِبَادِيٓ إِنَّكُم مُّتَّبَعُونَ ﴿52﴾

Transliteration: Waawhayna ila moosa an asri biAAibadee innakum muttabaAAoona

Translation: ਅਸੀਂ ਮੂਸਾ ਵੱਲ ਵਹੀ ਭੇਜੀ ਕਿ ਰਾਤੋ-ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈਕੇ ਨਿੱਕਲ ਜਾ, ਤੁਹਾਡਾ ਪਿੱਛਾ ਕੀਤਾ ਜਾਵੇਗਾ।

26:53

فَأَرۡسَلَ فِرۡعَوۡنُ فِي ٱلۡمَدَآئِنِ حَٰشِرِينَ ﴿53﴾

Transliteration: Faarsala firAAawnu fee almadaini hashireena

Translation: ਫ਼ਿਰਔਨ ਨੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿੱਤੇ।

26:54

إِنَّ هَـٰٓؤُلَآءِ لَشِرۡذِمَةٞ قَلِيلُونَ ﴿54﴾

Transliteration: Inna haolai lashirthimatun qaleeloona

Translation: ਇਹ (ਦੱਸਣ ਲਈ) ਕਿ ਇਹ (ਈਮਾਨ ਲਿਆਉਣ ਵਾਲੇ) ਤਾਂ ਬਹੁਤ ਹੀ ਥੋੜ੍ਹੇ ਲੋਕ ਹਨ।

26:55

وَإِنَّهُمۡ لَنَا لَغَآئِظُونَ ﴿55﴾

Transliteration: Wainnahum lana laghaithoona

Translation: ਉਹਨਾਂ (ਈਮਾਨ ਲਿਆਉਣ ਵਾਲਿਆਂ) ਨੇ ਸਾਨੂੰ ਡਾਢਾ ਗ਼ੁੱਸਾ ਚਾੜ੍ਹਿਆ ਹੈ।

26:56

وَإِنَّا لَجَمِيعٌ حَٰذِرُونَ ﴿56﴾

Transliteration: Wainna lajameeAAun hathiroona

Translation: ਅਸੀਂ ਹੀ ਵੱਡੀ ਗਿਣਤੀ ਵਿਚ ਹਾਂ, ਉਹਨਾਂ ਤੋਂ ਸਾਵਧਾਨ ਰਹਿਣ ਵਾਲੇ ਹਾਂ।

26:57

فَأَخۡرَجۡنَٰهُم مِّن جَنَّـٰتٖ وَعُيُونٖ ﴿57﴾

Transliteration: Faakhrajnahum min jannatin waAAuyoonin

Translation: ਅੰਤ ਅਸੀਂ ਉਹਨਾਂ (ਫ਼ਿਰਔਨੀਆਂ) ਨੂੰ ਬਾਗ਼ਾਂ ਤੇ ਚਸ਼ਮਿਆਂ ਵਿੱਚੋਂ ਕੱਢਿਆ।

26:58

وَكُنُوزٖ وَمَقَامٖ كَرِيمٖ ﴿58﴾

Transliteration: Wakunoozin wamaqamin kareemin

Translation: ਅਤੇ ਖ਼ਜ਼ਾਨਿਆਂ ਤੋਂ ਤੇ ਉਹਨਾਂ ਦੇ ਸੁਹਣੇ ਨਿਵਾਸ-ਸਥਾਨ ’ਚੋਂ (ਵੀ ਕੱਢਿਆ)।

26:59

كَذَٰلِكَۖ وَأَوۡرَثۡنَٰهَا بَنِيٓ إِسۡرَـٰٓءِيلَ ﴿59﴾

Transliteration: Kathalika waawrathnaha banee israeela

Translation: ਇਸ ਪ੍ਰਕਾਰ (ਫ਼ਿਰਔਨ ਨਾਲ) ਹੋਇਆ, (ਦੂਜੇ ਪਾਸੇ) ਅਸਾਂ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਨੀ-ਇਸਰਾਈਲ ਨੂੰ ਬਣਾ ਦਿੱਤਾ।

26:60

فَأَتۡبَعُوهُم مُّشۡرِقِينَ ﴿60﴾

Transliteration: FaatbaAAoohum mushriqeena

Translation: (ਫ਼ਿਰਔਨੀਆਂ ਨੇ) ਸੂਰਜ ਨਿਕਲਦੇ ਹੀ ਉਹਨਾਂ ਦਾ ਪਿੱਛਾ ਕੀਤਾ।

26:61

فَلَمَّا تَرَـٰٓءَا ٱلۡجَمۡعَانِ قَالَ أَصۡحَٰبُ مُوسَىٰٓ إِنَّا لَمُدۡرَكُونَ ﴿61﴾

Transliteration: Falamma taraa aljamAAani qala ashabu moosa inna lamudrakoona

Translation: ਜਦੋਂ ਦੋਵੇਂ ਧਿਰਾਂ ਨੇ ਇਕ ਦੂਜੇ ਨੂੰ ਵੇਖ ਲਿਆ ਤਾਂ ਮੂਸਾ ਦੇ ਸਾਥੀਆਂ ਨੇ ਕਿਹਾ ਕਿ ਅਸੀਂ ਤਾਂ ਫੜੇ ਜਾਵਾਂਗੇ।

26:62

قَالَ كَلَّآۖ إِنَّ مَعِيَ رَبِّي سَيَهۡدِينِ ﴿62﴾

Transliteration: Qala kalla inna maAAiya rabbee sayahdeeni

Translation: ਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ ਮੇਰਾ ਰੱਬ ਮੇਰੇ ਨਾਲ ਹੈ, ਜਿਹੜਾ ਮੈਨੂੰ ਲਾਜ਼ਮੀ (ਬਚਣ ਦੀ) ਰਾਹ ਵਿਖਾਵੇਗਾ।

26:63

فَأَوۡحَيۡنَآ إِلَىٰ مُوسَىٰٓ أَنِ ٱضۡرِب بِّعَصَاكَ ٱلۡبَحۡرَۖ فَٱنفَلَقَ فَكَانَ كُلُّ فِرۡقٖ كَٱلطَّوۡدِ ٱلۡعَظِيمِ ﴿63﴾

Transliteration: Faawhayna ila moosa ani idrib biAAasaka albahra fainfalaqa fakana kullu firqin kaalttawdi alAAatheemi

Translation: ਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ ਆਪਣੀ ਸੋਟੀ ਮਾਰ, ਉਹ ਉਸੇ ਵੇਲੇ ਪਾਟ ਗਿਆ ਅਤੇ ਪਾਣੀ ਦਾ ਹਰੇਕ ਭਾਗ ਇਕ ਪਹਾੜ ਵਾਂਗ ਹੋ ਗਿਆ।

26:64

وَأَزۡلَفۡنَا ثَمَّ ٱلۡأٓخَرِينَ ﴿64﴾

Transliteration: Waazlafna thamma alakhareena

Translation: ਅਤੇ ਅਸੀਂ ਦੂਜੇ ਧੜੇ (ਫ਼ਿਰਔਨੀਆਂ) ਨੂੰ (ਸਮੁੰਦਰ ਦੇ) ਨੇੜੇ ਲੈ ਆਏ।

26:65

وَأَنجَيۡنَا مُوسَىٰ وَمَن مَّعَهُۥٓ أَجۡمَعِينَ ﴿65﴾

Transliteration: Waanjayna moosa waman maAAahu ajmaAAeena

Translation: ਅਤੇ ਮੂਸਾ ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।

26:66

ثُمَّ أَغۡرَقۡنَا ٱلۡأٓخَرِينَ ﴿66﴾

Transliteration: Thumma aghraqna alakhareena

Translation: ਅਤੇ ਦੂਜੇ (ਫ਼ਿਰਔਨੀ) ਸਾਰੇ ਡੋਬ ਦਿੱਤੇ।

26:67

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ﴿67﴾

Transliteration: Inna fee thalika laayatan wama kana aktharuhum mumineena

Translation: ਬੇਸ਼ੱਕ ਇਸ (ਘਟਨਾ) ਵਿਚ ਬਹੁਤ ਵੱਡੀ ਸਿੱਖਿਆ ਹੈ, ਫੇਰ ਵੀ ਬਹੁਤੇ ਲੋਕੀ ਈਮਾਨ ਨਹੀਂ ਲਿਆਉਂਦੇ।

26:68

وَإِنَّ رَبَّكَ لَهُوَ ٱلۡعَزِيزُ ٱلرَّحِيمُ ﴿68﴾

Transliteration: Wainna rabbaka lahuwa alAAazeezu alrraheemu

Translation: ਬੇਸ਼ੱਕ ਤੁਹਾਡਾ ਪਾਲਣਹਾਰ ਬਹੁਤ ਹੀ ਜ਼ੋਰਾਵਰ ਅਤੇ ਮਿਹਰਬਾਨ ਹੈ।

26:69

وَٱتۡلُ عَلَيۡهِمۡ نَبَأَ إِبۡرَٰهِيمَ ﴿69﴾

Transliteration: Waotlu AAalayhim nabaa ibraheema

Translation: (ਹੇ ਨਬੀ!) ਉਹਨਾਂ ਨੂੰ ਇਬਰਾਹੀਮ ਦਾ ਕਿੱਸਾ ਵੀ ਸੁਣਾਓ।

26:70

إِذۡ قَالَ لِأَبِيهِ وَقَوۡمِهِۦ مَا تَعۡبُدُونَ ﴿70﴾

Transliteration: Ith qala liabeehi waqawmihi ma taAAbudoona

Translation: ਜਦੋਂ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਤੋਂ ਪੁੱਛਿਆ ਸੀ ਕਿ ਤੁਸੀਂ ਕੀ ਪੂਜਦੇ ਹੋ?

26:71

قَالُواْ نَعۡبُدُ أَصۡنَامٗا فَنَظَلُّ لَهَا عَٰكِفِينَ ﴿71﴾

Transliteration: Qaloo naAAbudu asnaman fanathallu laha AAakifeena

Translation: ਉਹਨਾਂ ਨੇ ਜਵਾਬ ਵਿਚ ਕਿਹਾ ਕਿ ਅਸੀਂ ਬੁਤਾਂ ਨੂੰ ਪੂਜਦੇ ਹਾਂ ਅਤੇ ਉਹਨਾਂ ਦੇ ਹੀ ਪੁਜਾਰੀ ਰਹਾਂਗੇ।

26:72

قَالَ هَلۡ يَسۡمَعُونَكُمۡ إِذۡ تَدۡعُونَ ﴿72﴾

Transliteration: Qala hal yasmaAAoonakum ith tadAAoona

Translation: ਇਬਰਾਹੀਮ ਨੇ ਕਿਹਾ ਕਿ ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ ਤਾਂ ਕੀ ਇਹ ਸੁਣਦੇ ਵੀ ਹਨ?

26:73

أَوۡ يَنفَعُونَكُمۡ أَوۡ يَضُرُّونَ ﴿73﴾

Transliteration: Aw yanfaAAoonakum aw yadurroona

Translation: ਜਾਂ ਤੁਹਾਨੂੰ ਕੋਈ ਨਫ਼ਾ ਜਾਂ ਨੁਕਸਾਨ ਵੀ ਪਹੁੰਚਾ ਸਕਦੇ ਹਨ?

26:74

قَالُواْ بَلۡ وَجَدۡنَآ ءَابَآءَنَا كَذَٰلِكَ يَفۡعَلُونَ ﴿74﴾

Transliteration: Qaloo bal wajadna abaana kathalika yafAAaloona

Translation: ਉਹਨਾਂ ਨੇ ਕਿਹਾ ਕਿ ਅਸੀਂ ਤਾਂ ਆਪਣੇ ਬਜ਼ੁਰਗਾਂ ਨੂੰ ਇੰਜ ਹੀ ਕਰਦੇ ਵੇਖਿਆ ਹੈ।

26:75

قَالَ أَفَرَءَيۡتُم مَّا كُنتُمۡ تَعۡبُدُونَ ﴿75﴾

Transliteration: Qala afaraaytum ma kuntum taAAbudoona

Translation: ਇਬਰਾਹੀਮ ਨੇ ਕਿਹਾ, ਜਿਨ੍ਹਾਂ ਨੂੰ ਤੁਸੀਂ ਪੂਜਦੇ ਹੋ, ਕੀ ਤੁਸੀਂ ਉਹਨਾਂ ਨੂੰ ਵੇਖਿਆ ਵੀ ਹੈ ?

26:76

أَنتُمۡ وَءَابَآؤُكُمُ ٱلۡأَقۡدَمُونَ ﴿76﴾

Transliteration: Antum waabaokumu alaqdamoona

Translation: (ਅਤੇ ਕਿਹਾ ਕਿ) ਤੁਸੀਂ ਅਤੇ ਤੁਹਾਡੇ ਪਿਓ-ਦਾਦਾ ਜਿਨ੍ਹਾਂ ਨੂੰ ਪੂਜਦੇ ਹੋ।

26:77

فَإِنَّهُمۡ عَدُوّٞ لِّيٓ إِلَّا رَبَّ ٱلۡعَٰلَمِينَ ﴿77﴾

Transliteration: Fainnahum AAaduwwun lee illa rabba alAAalameena

Translation: ਛੁੱਟ ਸਾਰੇ ਜਹਾਨਾਂ ਦੇ ਪਾਲਣਹਾਰ ਤੋਂ, ਉਹ (ਸਾਰੇ ਇਸ਼ਟ) ਮੇਰੇ ਵੈਰੀ ਹਨ।

26:78

ٱلَّذِي خَلَقَنِي فَهُوَ يَهۡدِينِ ﴿78﴾

Transliteration: Allathee khalaqanee fahuwa yahdeeni

Translation: ਜਿਸ ਨੇ ਮੈਨੂੰ ਪੈਦਾ ਕੀਤਾ ਹੈ ਉਹੀਓ ਮੇਰੀ ਅਗਵਾਈ ਕਰਦਾ ਹੈ।

26:79

وَٱلَّذِي هُوَ يُطۡعِمُنِي وَيَسۡقِينِ ﴿79﴾

Transliteration: Waallathee huwa yutAAimunee wayasqeeni

Translation: ਉਹੀਓ ਮੈਨੂੰ ਖੁਆਉਂਦਾ-ਪਿਆਉਂਦਾ ਹੈ।

26:80

وَإِذَا مَرِضۡتُ فَهُوَ يَشۡفِينِ ﴿80﴾

Transliteration: Waitha maridtu fahuwa yashfeeni

Translation: ਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ ਕਰਦਾ ਹੈ।

26:81

وَٱلَّذِي يُمِيتُنِي ثُمَّ يُحۡيِينِ ﴿81﴾

Transliteration: Waallathee yumeetunee thumma yuhyeeni

Translation: ਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ।

26:82

وَٱلَّذِيٓ أَطۡمَعُ أَن يَغۡفِرَ لِي خَطِيٓـَٔتِي يَوۡمَ ٱلدِّينِ ﴿82﴾

Transliteration: Waallathee atmaAAu an yaghfira lee khateeatee yawma alddeeni

Translation: ਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ ਬਦਲੇ ਵਾਲੇ ਦਿਨ ਮੇਰੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ।

26:83

رَبِّ هَبۡ لِي حُكۡمٗا وَأَلۡحِقۡنِي بِٱلصَّـٰلِحِينَ ﴿83﴾

Transliteration: Rabbi hab lee hukman waalhiqnee bialssaliheena

Translation: ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।

26:84

وَٱجۡعَل لِّي لِسَانَ صِدۡقٖ فِي ٱلۡأٓخِرِينَ ﴿84﴾

Transliteration: WaijAAal lee lisana sidqin fee alakhireena

Translation: ਅਤੇ ਮੇਰੀ ਚਰਚਾ ਆਉਣ ਵਾਲੇ ਲੋਕਾਂ ਵਿਚ ਵੀ ਬਾਕੀ ਰਵੇ।

26:85

وَٱجۡعَلۡنِي مِن وَرَثَةِ جَنَّةِ ٱلنَّعِيمِ ﴿85﴾

Transliteration: WaijAAalnee min warathati jannati alnnaAAeemi

Translation: ਮੈਨੂੰ ਨਿਅਮਤਾਂ ਵਾਲੀ ਜੰਨਤਾਂ ਦਾ ਵਾਰਿਸ ਬਣਾ।

26:86

وَٱغۡفِرۡ لِأَبِيٓ إِنَّهُۥ كَانَ مِنَ ٱلضَّآلِّينَ ﴿86﴾

Transliteration: Waighfir liabee innahu kana mina alddalleena

Translation: ਮੇਰੇ ਪਿਤਾ ਨੂੰ ਬਖ਼ਸ਼ ਦੇ ਉਹ ਗੁਮਰਾਹ ਲੋਕਾਂ ਵਿੱਚੋਂ ਸੀ।

26:87

وَلَا تُخۡزِنِي يَوۡمَ يُبۡعَثُونَ ﴿87﴾

Transliteration: Wala tukhzinee yawma yubAAathoona

Translation: ਜਦੋਂ (ਸਾਰੇ) ਲੋਕੀ ਮੁੜ ਜਿਊਂਦੇ ਕੀਤੇ ਜਾਣਗੇ (ਉਸ ਦਿਨ) ਮੈਨੂੰ ਜ਼ਲੀਲ ਨਾ ਕਰੀਂ।

26:88

يَوۡمَ لَا يَنفَعُ مَالٞ وَلَا بَنُونَ ﴿88﴾

Transliteration: Yawma la yanfaAAu malun wala banoona

Translation: ਜਿਸ ਦਿਨ ਮਾਲ ਤੇ ਔਲਾਦ ਕਿਸੇ ਕੰਮ ਨਹੀਂ ਆਵੇਗੀ।

26:89

إِلَّا مَنۡ أَتَى ٱللَّهَ بِقَلۡبٖ سَلِيمٖ ﴿89﴾

Transliteration: Illa man ata Allaha biqalbin saleemin

Translation: ਛੁੱਟ ਉਸ ਤੋਂ ਕਿ ਕੋਈ ਵਿਅਕਤੀ ਨਿਰਮਲ-ਚਿੱਤ ਲੈਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇ।

26:90

وَأُزۡلِفَتِ ٱلۡجَنَّةُ لِلۡمُتَّقِينَ ﴿90﴾

Transliteration: Waozlifati aljannatu lilmuttaqeena

Translation: ਅਤੇ ਜੰਨਤ ਪਰਹੇਜ਼ਗਾਰਾਂ ਦੇ ਨੇੜੇ ਕਰ ਦਿੱਤੀ ਜਾਵੇਗੀ।

26:91

وَبُرِّزَتِ ٱلۡجَحِيمُ لِلۡغَاوِينَ ﴿91﴾

Transliteration: Waburrizati aljaheemu lilghaweena

Translation: ਅਤੇ ਗੁਮਰਾਹ ਲੋਕਾਂ ਲਈ ਨਰਕ ਪ੍ਰਗਟ ਕੀਤੀ ਜਾਵੇਗੀ।

26:92

وَقِيلَ لَهُمۡ أَيۡنَ مَا كُنتُمۡ تَعۡبُدُونَ ﴿92﴾

Transliteration: Waqeela lahum ayna ma kuntum taAAbudoona

Translation: ਅਤੇ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਸੀ ਉਹ ਕਿੱਥੇ ਹਨੱ ?

26:93

مِن دُونِ ٱللَّهِ هَلۡ يَنصُرُونَكُمۡ أَوۡ يَنتَصِرُونَ ﴿93﴾

Transliteration: Min dooni Allahi hal yansuroonakum aw yantasiroona

Translation: ਕੀ ਅੱਲਾਹ ਤੋਂ ਛੁੱਟ (ਇਸ਼ਟ) ਤੁਹਾਡੀ ਸਹਾਇਤਾ ਕਰ ਸਕਦੇ ਹਨ? ਜਾਂ ਉਹ (ਤੁਹਾਡੀ ਸਜ਼ਾ) ਦਾ ਬਦਲਾ ਲੈ ਸਕਦੇ ਹਨ?

26:94

فَكُبۡكِبُواْ فِيهَا هُمۡ وَٱلۡغَاوُۥنَ ﴿94﴾

Transliteration: Fakubkiboo feeha hum waalghawoona

Translation: ਫਿਰ ਉਹ ਸਾਰੇ ਕੁਰਾਹੇ ਪਏ ਲੋਕ ਨਰਕ ਵਿਚ ਮੁੱਧੇ ਮੂੰਹ ਸੁੱਟੇ ਜਾਣਗੇ।

26:95

وَجُنُودُ إِبۡلِيسَ أَجۡمَعُونَ ﴿95﴾

Transliteration: Wajunoodu ibleesa ajmaAAoona

Translation: ਅਤੇ ਇਬਲੀਸ (ਸ਼ੈਤਾਨ) ਦੇ ਸਾਰੇ ਦੇ ਸਾਰੇ ਲਸ਼ਕਰ ਵੀ (ਸੁੱਟੇ ਜਾਣਗੇ)।

26:96

قَالُواْ وَهُمۡ فِيهَا يَخۡتَصِمُونَ ﴿96﴾

Transliteration: Qaloo wahum feeha yakhtasimoona

Translation: ਉੱਥੇ ਉਹ ਆਪੋ ਵਿਚ ਲੜਦੇ ਝਗੜਦੇ ਹੋਏ ਆਪਣੇ ਈਸ਼ਟਾਂ ਨੂੰ ਆਖਣਗੇ।

26:97

تَٱللَّهِ إِن كُنَّا لَفِي ضَلَٰلٖ مُّبِينٍ ﴿97﴾

Transliteration: TaAllahi in kunna lafee dalalin mubeenin

Translation: ਕਿ ਅੱਲਾਹ ਦੀ ਸੁੰਹ ਅਸੀਂ ਤਾਂ ਸਪਸ਼ਟ ਕੁਰਾਹੀਏ ਸਾਂ।

26:98

إِذۡ نُسَوِّيكُم بِرَبِّ ٱلۡعَٰلَمِينَ ﴿98﴾

Transliteration: Ith nusawweekum birabbi alAAalameena

Translation: ਜਦੋਂ ਅਸੀਂ ਤੁਹਾਨੂੰਸਾਰੇ ਜਹਾਨਾਂ ਦੇ ਰੱਬ ਬਰਾਬਰ ਸਮਝ ਬੈਠੇ ਸੀ

26:99

وَمَآ أَضَلَّنَآ إِلَّا ٱلۡمُجۡرِمُونَ ﴿99﴾

Transliteration: Wama adallana illa almujrimoona

Translation: ਸਾਨੂੰ ਤਾਂ ਉਹਨਾਂ ਅਪਰਾਧੀਆਂ ਨੇ ਗੁਮਰਾਹ ਕੀਤਾ ਸੀ।

26:100

فَمَا لَنَا مِن شَٰفِعِينَ ﴿100﴾

Transliteration: Fama lana min shafiAAeena

Translation: ਹੁਣ ਸਾਡਾ ਕੋਈ ਵੀ ਸਿਫ਼ਾਰਸ਼ੀ ਨਹੀਂ।

26:101

وَلَا صَدِيقٍ حَمِيمٖ ﴿101﴾

Transliteration: Wala sadeeqin hameemin

Translation: ਅਤੇ ਨਾ ਹੀ ਕੋਈ ਸੱਚਾ ਦੋਸਤ ਹੈ।

26:102

فَلَوۡ أَنَّ لَنَا كَرَّةٗ فَنَكُونَ مِنَ ٱلۡمُؤۡمِنِينَ ﴿102﴾

Transliteration: Falaw anna lana karratan fanakoona mina almumineena

Translation: ਕਾਸ਼ ਕਿ ਸਾਡੀ ਇਕ ਵਾਰ ਫੇਰ ਸੰਸਾਰ ਵਿਚ ਵਾਪਸੀ ਹੋ ਜਾਵੇ ਤਾਂ ਜੋ ਅਸੀਂ ਵੀ ਮੋਮਿਨਾਂ ਵਿੱਚੋਂ ਹੋ ਜਾਈਏ।

26:103

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ﴿103﴾

Transliteration: Inna fee thalika laayatan wama kana aktharuhum mumineena

Translation: ਬੇਸ਼ੱਕ ਇਸ ਵਿਚ ਬਹੁਤ ਹੀ ਵੱਡੀ ਨਿਸ਼ਾਨੀ ਹੈ, ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ।

26:104

وَإِنَّ رَبَّكَ لَهُوَ ٱلۡعَزِيزُ ٱلرَّحِيمُ ﴿104﴾

Transliteration: Wainna rabbaka lahuwa alAAazeezu alrraheemu

Translation: ਬੇਸ਼ੱਕ ਤੁਹਾਡਾ ਰੱਬ ਹੀ ਜ਼ੋਰਾਵਾਰ ਤੇ ਮਿਹਰਬਾਨ ਹੈ।

26:105

كَذَّبَتۡ قَوۡمُ نُوحٍ ٱلۡمُرۡسَلِينَ ﴿105﴾

Transliteration: Kaththabat qawmu noohin almursaleena

Translation: ਨੂਹ ਦੀ ਕੌਮ ਨੇ ਵੀ ਨਬੀਆਂ ਦਾ ਇਨਕਾਰ ਕੀਤਾ।

26:106

إِذۡ قَالَ لَهُمۡ أَخُوهُمۡ نُوحٌ أَلَا تَتَّقُونَ ﴿106﴾

Transliteration: Ith qala lahum akhoohum noohun ala tattaqoona

Translation: ਜਦੋਂ ਉਹਨਾਂ ਦੇ ਹੀ ਇਕ ਭਰਾ ਨੂਹ ਨੇ ਕਿਹਾ, ਕੀ ਤੁਸੀਂ ਰੱਬ ਤੋਂ ਡਰਦੇ ਨਹੀਂ ?

26:107

إِنِّي لَكُمۡ رَسُولٌ أَمِينٞ ﴿107﴾

Transliteration: Innee lakum rasoolun ameenun

Translation: ਬੇਸ਼ੱਕ ਮੈਂ ਅੱਲਾਹ ਵੱਲੋਂ ਤੁਹਾਡੇ ਲਈ ਇਕ ਅਮਾਨਤਦਾਰ ਰਸੂਲ ਹਾਂ।

26:108

فَٱتَّقُواْ ٱللَّهَ وَأَطِيعُونِ ﴿108﴾

Transliteration: Faittaqoo Allaha waateeAAooni

Translation: ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।

26:109

وَمَآ أَسۡـَٔلُكُمۡ عَلَيۡهِ مِنۡ أَجۡرٍۖ إِنۡ أَجۡرِيَ إِلَّا عَلَىٰ رَبِّ ٱلۡعَٰلَمِينَ ﴿109﴾

Transliteration: Wama asalukum AAalayhi min ajrin in ajriya illa AAala rabbi alAAalameena

Translation: ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਰੱਬ ਦੇ ਜ਼ਿੰਮੇ ਹੈ।

26:110

فَٱتَّقُواْ ٱللَّهَ وَأَطِيعُونِ ﴿110﴾

Transliteration: Faittaqoo Allaha waateeAAooni

Translation: ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।

26:111

قَالُوٓاْ أَنُؤۡمِنُ لَكَ وَٱتَّبَعَكَ ٱلۡأَرۡذَلُونَ ﴿111﴾

Transliteration: Qaloo anuminu laka waittabaAAaka alarthaloona

Translation: (ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ ਲਿਆਈਏ? ਤੇਰੀ ਤਾਬੇਦਾਰੀ ਤਾਂ ਨੀਚ ਲੋਕ ਹੀ ਕਰਨਗੇ।

26:112

قَالَ وَمَا عِلۡمِي بِمَا كَانُواْ يَعۡمَلُونَ ﴿112﴾

Transliteration: Qala wama AAilmee bima kanoo yaAAmaloona

Translation: ਨੂਹ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਪਹਿਲਾਂ ਇਹ ਲੋਕ ਕੀ ਕਰਦੇ ਰਹੇ ਹਨ ?

26:113

إِنۡ حِسَابُهُمۡ إِلَّا عَلَىٰ رَبِّيۖ لَوۡ تَشۡعُرُونَ ﴿113﴾

Transliteration: In hisabuhum illa AAala rabbee law tashAAuroona

Translation: ਉਸ ਦਾ ਹਿਸਾਬ ਲੈਣਾ ਮੇਰੇ ਰੱਬ ਜ਼ਿੰਮੇ ਹੈ, ਕਿੰਨਾ ਚੰਗਾ ਹੋਵੇ ਜੇ ਤੁਹਾਨੂੰ ਅਕਲ-ਸਮਝ ਹੋਵੇ।

26:114

وَمَآ أَنَا۠ بِطَارِدِ ٱلۡمُؤۡمِنِينَ ﴿114﴾

Transliteration: Wama ana bitaridi almumineena

Translation: ਮੈਂ ਈਮਾਨ ਵਾਲਿਆਂ ਨੂੰ ਧੱਕੇ ਨਹੀਂ ਦੇਵਾਂਗਾਂ।

26:115

إِنۡ أَنَا۠ إِلَّا نَذِيرٞ مُّبِينٞ ﴿115﴾

Transliteration: In ana illa natheerun mubeenun

Translation: ਮੈਂ ਤਾਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।

26:116

قَالُواْ لَئِن لَّمۡ تَنتَهِ يَٰنُوحُ لَتَكُونَنَّ مِنَ ٱلۡمَرۡجُومِينَ ﴿116﴾

Transliteration: Qaloo lain lam tantahi ya noohu latakoonanna mina almarjoomeena

Translation: ਉਹਨਾਂ ਨੇ ਕਿਹਾ ਕਿ ਹੇ ਨੂਹ! ਜੇ ਤੂੰ ਬਾਜ਼ ਨਾ ਆਇਆ ਤਾਂ ਅਸੀਂ ਤੈਨੂੰ ਪੱਥਰ ਮਾਰ-ਮਾਰ ਕੇ ਮਾਰ ਦਿਆਂਗੇ।

26:117

قَالَ رَبِّ إِنَّ قَوۡمِي كَذَّبُونِ ﴿117﴾

Transliteration: Qala rabbi inna qawmee kaththabooni

Translation: (ਨੂਹ ਨੇ) ਕਿਹਾ ਕਿ ਹੇ ਮੇਰੇ ਰੱਬਾ! ਮੇਰੀ ਕੌਮ ਨੇ ਮੈ` ਮੰਣਨ ਤੋਂ ਨਾ ਕਰ ਦਿੱਤੀ ਹੈ।

26:118

فَٱفۡتَحۡ بَيۡنِي وَبَيۡنَهُمۡ فَتۡحٗا وَنَجِّنِي وَمَن مَّعِيَ مِنَ ٱلۡمُؤۡمِنِينَ ﴿118﴾

Transliteration: Faiftah baynee wabaynahum fathan wanajjinee waman maAAiya mina almumineena

Translation: ਹੁਣ ਤੂੰ ਮੇਰੇ ਅਤੇ ਉਹਨਾਂ ਵਿਚਕਾਰ ਫ਼ੈਸਲਾ ਕਰਦੇ ਅਤੇ ਮੈਨੂੰ ਅਤੇ ਮੇਰੇ ਈਮਾਨ ਵਾਲੇ ਸਾਥੀਆਂ ਨੂੰ ਬਚਾ ਲੈ।

26:119

فَأَنجَيۡنَٰهُ وَمَن مَّعَهُۥ فِي ٱلۡفُلۡكِ ٱلۡمَشۡحُونِ ﴿119﴾

Transliteration: Faanjaynahu waman maAAahu fee alfulki almashhooni

Translation: ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ (ਮੋਮਿਨ) ਸਾਥੀਆਂ ਨੂੂੰ ਭਰੀ ਹੋਈ ਕਿਸਤੀ ਵਿਚ (ਸਵਾਰ ਕਰਕੇ) ਬਚਾ ਲਿਆ।

26:120

ثُمَّ أَغۡرَقۡنَا بَعۡدُ ٱلۡبَاقِينَ ﴿120﴾

Transliteration: Thumma aghraqna baAAdu albaqeena

Translation: ਉਸ ਤੋਂ ਮਗਰੋਂ ਬਾਕੀ ਸਾਰੇ ਹੀ ਲੋਕਾਂ ਨੂੰ ਅਸੀਂ ਡੋਬ ਦਿੱਤਾ।

26:121

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ﴿121﴾

Transliteration: Inna fee thalika laayatan wama kana aktharuhum mumineena

Translation: ਬੇਸ਼ੱਕ ਇਸ ਘਟਨਾ ਵਿਚ ਬਹੁਤ ਵੱਡੀ ਸਿੱਖਿਆ ਹੈ ਪਰ ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਨਹੀਂ ਲਿਆਏ।

26:122

وَإِنَّ رَبَّكَ لَهُوَ ٱلۡعَزِيزُ ٱلرَّحِيمُ ﴿122﴾

Transliteration: Wainna rabbaka lahuwa alAAazeezu alrraheemu

Translation: ਬੇਸ਼ੱਕ ਤੁਹਾਡਾ ਪਾਲਣਹਾਰ ਉਹੀਓ ਹੈ ਜਿਹੜਾ ਸਭ ਤੋਂ ਵੱਧ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।

26:123

كَذَّبَتۡ عَادٌ ٱلۡمُرۡسَلِينَ ﴿123﴾

Transliteration: Kaththabat AAadun almursaleena

Translation: ਆਦੀਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ ਸੀ।

26:124

إِذۡ قَالَ لَهُمۡ أَخُوهُمۡ هُودٌ أَلَا تَتَّقُونَ ﴿124﴾

Transliteration: Ith qala lahum akhoohum hoodun ala tattaqoona

Translation: ਜਦੋਂ ਉਹਨਾਂ ਦੇ ਹੀ ਭਰਾ ਹੂਦ ਨੇ ਕਿਹਾ ਸੀ, ਕੀ ਤੁਸੀਂ (ਰੱਬ ਦੇ ਅਜ਼ਾਬ ਤੋਂ) ਡਰਦੇ ਨਹੀਂ?

26:125

إِنِّي لَكُمۡ رَسُولٌ أَمِينٞ ﴿125﴾

Transliteration: Innee lakum rasoolun ameenun

Translation: ਮੈਂ ਤੁਹਾਡੇ ਲਈ ਅਮਾਨਤਦਾਰ ਪੈਗ਼ੰਬਰ ਹਾਂ।

26:126

فَٱتَّقُواْ ٱللَّهَ وَأَطِيعُونِ ﴿126﴾

Transliteration: Faittaqoo Allaha waateeAAooni

Translation: ਸੋ ਤੁਸੀਂ ਰੱਬ ਤੋਂ ਡਰੋ ਅਤੇ ਮੇਰੇ ਆਖੇ ਲੱਗੋ।

26:127

وَمَآ أَسۡـَٔلُكُمۡ عَلَيۡهِ مِنۡ أَجۡرٍۖ إِنۡ أَجۡرِيَ إِلَّا عَلَىٰ رَبِّ ٱلۡعَٰلَمِينَ ﴿127﴾

Transliteration: Wama asalukum AAalayhi min ajrin in ajriya illa AAala rabbi alAAalameena

Translation: ਮੈਂ ਇਸ (ਅਗਵਾਈ) ਲਈ ਤੁਹਾਥੋਂ ਕੁੱਝ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਜ਼ਿੰਮੇ ਹੈ।

26:128

أَتَبۡنُونَ بِكُلِّ رِيعٍ ءَايَةٗ تَعۡبَثُونَ ﴿128﴾

Transliteration: Atabnoona bikulli reeAAin ayatan taAAbathoona

Translation: ਕੀ ਤੁਸੀਂ ਹਰੇਕ ਉੱਚੀ ਥਾਂ ’ਤੇ ਵਿਅਰਥ ਖੇਡ ਵਜੋਂ ਯਾਦਗਾਰਾਂ ਬਣਾ ਰਹੇ ਹੋ।

26:129

وَتَتَّخِذُونَ مَصَانِعَ لَعَلَّكُمۡ تَخۡلُدُونَ ﴿129﴾

Transliteration: Watattakhithoona masaniAAa laAAallakum takhludoona

Translation: ਤੁਸੀਂ ਮਜ਼ਬੂਤ ਮਹਿਲ ਉਸਾਰਦੇ ਹੋ, ਸ਼ਾਇਦ ਤੁਸੀਂ ਸਦਾ ਇੱਥੇ (ਸੰਸਾਰ ਵਿਚ) ਹੀ ਰਹੋਗੇ।

26:130

وَإِذَا بَطَشۡتُم بَطَشۡتُمۡ جَبَّارِينَ ﴿130﴾

Transliteration: Waitha batashtum batashtum jabbareena

Translation: ਜਦੋਂ ਤੁਸੀਂ ਕਿਸੇ ’ਤੇ ਹੱਥ ਪਾਉਂਦੇ ਹੋ ਤਾਂ ਬਹੁਤ ਹੀ ਸਖ਼ਤੀ ਅਤੇ ਜ਼ੁਲਮ ਨਾਲ ਪਾਉਂਦੇ ਹੋ।

26:131

فَٱتَّقُواْ ٱللَّهَ وَأَطِيعُونِ ﴿131﴾

Transliteration: Faittaqoo Allaha waateeAAooni

Translation: ਅੱਲਾਹ ਤੋਂ ਡਰੋ ਅਤੇ ਮੇਰੀ (ਹੂਦ ਦੀ) ਪੈਰਵੀ ਕਰੋ।

26:132

وَٱتَّقُواْ ٱلَّذِيٓ أَمَدَّكُم بِمَا تَعۡلَمُونَ ﴿132﴾

Transliteration: Waittaqoo allathee amaddakum bima taAAlamoona

Translation: ਤੁਸੀਂ ਉਸ (ਹਸਤੀ) ਤੋਂ ਡਰੋ ਜਿਸ ਨੇ ਤੁਹਾਡੀ ਉਹਨਾਂ ਚੀਜ਼ਾਂ ਦੁਆਰਾ ਮਦਦ ਕੀਤੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ।

26:133

أَمَدَّكُم بِأَنۡعَٰمٖ وَبَنِينَ ﴿133﴾

Transliteration: Amaddakum bianAAamin wabaneena

Translation: ਉਸ (ਰੱਬ) ਨੇ ਤੁਹਾਡੀ ਸਹਾਇਤਾ ਮਾਲ ਦੌਲਤ ਤੇ ਔਲਾਦ ਨਾਲ ਕੀਤੀ।

26:134

وَجَنَّـٰتٖ وَعُيُونٍ ﴿134﴾

Transliteration: Wajannatin waAAuyoonin

Translation: ਬਾਗ਼ਾਂ ਤੇ ਚਸ਼ਮਿਆਂ (ਨਹਿਰਾਂ) ਦੁਆਰਾ ਕੀਤੀ।

26:135

إِنِّيٓ أَخَافُ عَلَيۡكُمۡ عَذَابَ يَوۡمٍ عَظِيمٖ ﴿135﴾

Transliteration: Innee akhafu AAalaykum AAathaba yawmin AAatheemin

Translation: ਮੈਂ ਤਾਂ ਤੁਹਾਡੇ ਲਈ ਉਸ ਵੱਡੇ (ਕਿਆਮਤ) ਦਿਹਾੜੇ ਤੋਂ ਡਰਦਾ ਹਾਂ।

26:136

قَالُواْ سَوَآءٌ عَلَيۡنَآ أَوَعَظۡتَ أَمۡ لَمۡ تَكُن مِّنَ ٱلۡوَٰعِظِينَ ﴿136﴾

Transliteration: Qaloo sawaon AAalayna awaAAathta am lam takun mina alwaAAitheena

Translation: ਉਹਨਾਂ (ਕੌਮ) ਨੇ ਕਿਹਾ ਕਿ ਹੇ ਹੂਦ! ਤੂੰ ਸਾਨੂੰ ਸਮਝਾ ਜਾਂ ਨਾ ਸਮਝਾ, ਸਾਡੇ ਲਈ ਇੱਕੋ ਗੱਲ ਹੈ।

26:137

إِنۡ هَٰذَآ إِلَّا خُلُقُ ٱلۡأَوَّلِينَ ﴿137﴾

Transliteration: In hatha illa khuluqu alawwaleena

Translation: ਇਹ ਤਾਂ ਪਹਿਲੇ ਸਮੇਂ ਦੇ ਲੋਕਾਂ ਦੀਆਂ ਗੱਲਾਂ ਹਨ।

26:138

وَمَا نَحۡنُ بِمُعَذَّبِينَ ﴿138﴾

Transliteration: Wama nahnu bimuAAaththabeena

Translation: ਸਾਨੂੰ ਕਦੇ ਕੋਈ ਅਜ਼ਾਬ ਨਹੀਂ ਦਿੱਤਾ ਜਾਵੇਗਾ।

26:139

فَكَذَّبُوهُ فَأَهۡلَكۡنَٰهُمۡۚ إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ﴿139﴾

Transliteration: Fakaththaboohu faahlaknahum inna fee thalika laayatan wama kana aktharuhum mumineena

Translation: ਉਹਨਾਂ ਨੇ ਉਸ (ਹੂਦ) ਨੂੰ (ਰੱਬ ਦਾ ਰਸੂਲ ਮੰਣਨ ਤੋਂ) ਇਨਕਾਰ ਕਰ ਦਿੱਤਾ ਸੀ। ਸੋ ਅਸੀਂ ਉਹਨਾਂ ਨੂੰ ਤਬਾਹ ਕਰ ਦਿੱਤਾ। ਬੇਸ਼ੱਕ ਇਸ ਵਿਚ (ਸਮਝਣ ਵਾਲਿਆਂ ਲਈ) ਨਿਸ਼ਾਨੀਆਂ ਹਨ, ਪਰ ਉਹਨਾਂ ਵਿੱਚੋਂ ਵਧੇਰੇ ਉਹ ਹਨ ਜਿਹੜੇ ਈਮਾਨ ਨਹੀਂ ਲਿਆਉਂਦੇ

26:140

وَإِنَّ رَبَّكَ لَهُوَ ٱلۡعَزِيزُ ٱلرَّحِيمُ ﴿140﴾

Transliteration: Wainna rabbaka lahuwa alAAazeezu alrraheemu

Translation: ਬੇਸ਼ੱਕ ਤੁਹਾਡਾ ਰੱਬ ਉਹੀਓ ਹੈ ਜਿਹੜਾ ਜ਼ੋਰਾਵਰ ਤੇ ਮਿਹਰਬਾਨ ਹੈ।

26:141

كَذَّبَتۡ ثَمُودُ ٱلۡمُرۡسَلِينَ ﴿141﴾

Transliteration: Kaththabat thamoodu almursaleena

Translation: ਸਮੂਦੀਆਂ ਨੇ ਵੀ ਪੈਗ਼ੰਬਰਾਂ ਨੂੰ ਮੰਣਨ ਤੋਂ ਇਨਕਾਰ ਕਰ ਦਿੱਤਾ।

26:142

إِذۡ قَالَ لَهُمۡ أَخُوهُمۡ صَٰلِحٌ أَلَا تَتَّقُونَ ﴿142﴾

Transliteration: Ith qala lahum akhoohum salihun ala tattaqoona

Translation: ਉਹਨਾਂ (ਸਮੂਦੀਆਂ) ਦੇ ਭਰਾ ਸਾਲੇਹ ਨੇ ਉਹਨਾਂ ਨੂੰ ਕਿਹਾ ਕਿ ਤੁਸੀਂ ਅੱਲਾਹ ਤੋਂ ਕਿਉਂ ਨਹੀਂ ਡਰਦੇ?

26:143

إِنِّي لَكُمۡ رَسُولٌ أَمِينٞ ﴿143﴾

Transliteration: Innee lakum rasoolun ameenun

Translation: ਮੈਂ ਤੁਹਾਡੇ ਵੱਲ ਅੱਲਾਹ ਦਾ ਇਕ ਅਮਾਨਤਦਾਰ ਪੈਗ਼ੰਬਰ ਹਾਂ।

26:144

فَٱتَّقُواْ ٱللَّهَ وَأَطِيعُونِ ﴿144﴾

Transliteration: Faittaqoo Allaha waateeAAooni

Translation: ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਆਖੇ ਲੱਗੋ।

26:145

وَمَآ أَسۡـَٔلُكُمۡ عَلَيۡهِ مِنۡ أَجۡرٍۖ إِنۡ أَجۡرِيَ إِلَّا عَلَىٰ رَبِّ ٱلۡعَٰلَمِينَ ﴿145﴾

Transliteration: Wama asalukum AAalayhi min ajrin in ajriya illa AAala rabbi alAAalameena

Translation: ਮੈਂ ਇਸ ਦੇ ਲਈ ਤੁਹਾਥੋਂ ਕੋਈ ਉਜਰਤ ਨਹੀਂ ਭਾਲਦਾ, ਮੇਰੀ ਉਜਰਤ (ਬਦਲਾ) ਤਾਂ ਮੇਰੇ ਪਾਲਣਹਾਰ ਦੇ ਜ਼ਿੰਮੇ ਹੈ।

26:146

أَتُتۡرَكُونَ فِي مَا هَٰهُنَآ ءَامِنِينَ ﴿146﴾

Transliteration: Atutrakoona fee ma hahuna amineena

Translation: ਕੀ ਉਹਨਾਂ ਚੀਜ਼ਾਂ ਨਾਲ ਤੁਹਾਨੂੰ ਅਮਨ ਸ਼ਾਂਤੀ ਨਾਲ ਨਿਸ਼ਚਿੰਤ ਹੋਕੇ (ਸੰਸਾਰ ਵਿਚ) ਰਹਿਣ ਲਈ ਛੱਡ ਦਿੱਤਾ ਜਾਵੇਗਾ?

26:147

فِي جَنَّـٰتٖ وَعُيُونٖ ﴿147﴾

Transliteration: Fee jannatin waAAuyoonin

Translation: ਭਾਵ ਇਹਨਾਂ ਬਾਗ਼ਾਂ ਤੇ ਚਸ਼ਮਿਆਂ ਵਿਚ (ਨਹਿਰਾਂ ਆਦਿ)।

26:148

وَزُرُوعٖ وَنَخۡلٖ طَلۡعُهَا هَضِيمٞ ﴿148﴾

Transliteration: WazurooAAin wanakhlin talAAuha hadeemun

Translation: ਇਹ ਖੇਤ ਅਤੇ ਖਜੂਰ ਦੇ ਬਾਗ਼ਾਂ ਵਿਚ ਜਿਨ੍ਹਾਂ ਦੇ ਗੁੱਛੇ ਰਸ ਭਰੇ ਹਨ।

26:149

وَتَنۡحِتُونَ مِنَ ٱلۡجِبَالِ بُيُوتٗا فَٰرِهِينَ ﴿149﴾

Transliteration: Watanhitoona mina aljibali buyootan fariheena

Translation: ਤੁਸੀਂ ਪਹਾੜਾਂ ਨੂੰ ਕੱਟ-ਕੱਟ ਕੇ ਵੱਡੇ ਮਾਣ ਨਾਲ ਉਹਨਾਂ ਵਿਚ ਭਵਨ ਉਸਾਰਦੇ ਹੋ।

26:150

فَٱتَّقُواْ ٱللَّهَ وَأَطِيعُونِ ﴿150﴾

Transliteration: Faittaqoo Allaha waateeAAooni

Translation: ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।

26:151

وَلَا تُطِيعُوٓاْ أَمۡرَ ٱلۡمُسۡرِفِينَ ﴿151﴾

Transliteration: Wala tuteeAAoo amra almusrifeena

Translation: ਤੁਸੀਂ ਰੱਬ ਵੱਲੋਂ ਨਿਯਤ ਕੀਤੀਆਂ ਹੱਦਾਂ ਨੂੰ ਟੱਪਣ ਵਾਲਿਆਂ ਦੇ ਆਖੇ ਨਾ ਲੱਗੋ

26:152

ٱلَّذِينَ يُفۡسِدُونَ فِي ٱلۡأَرۡضِ وَلَا يُصۡلِحُونَ ﴿152﴾

Transliteration: Allatheena yufsidoona fee alardi wala yuslihoona

Translation: ਉਹ (ਬਾਗ਼ੀ) ਹਨ, ਜਿਹੜੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ, ਸੁਧਾਰ ਨਹੀਂ ਕਰਦੇ।

26:153

قَالُوٓاْ إِنَّمَآ أَنتَ مِنَ ٱلۡمُسَحَّرِينَ ﴿153﴾

Transliteration: Qaloo innama anta mina almusahhareena

Translation: ਉਹਨਾਂ ਨੇ ਕਿਹਾ ਕਿ (ਹੇ ਸਾਲੇਹ!) ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕੀਤਾ ਗਿਆ ਹੈ।

26:154

مَآ أَنتَ إِلَّا بَشَرٞ مِّثۡلُنَا فَأۡتِ بِـَٔايَةٍ إِن كُنتَ مِنَ ٱلصَّـٰدِقِينَ ﴿154﴾

Transliteration: Ma anta illa basharun mithluna fati biayatin in kunta mina alssadiqeena

Translation: ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਜੇ ਤੂੰ ਸੱਚਾ ਹੈ ਤਾਂ ਕੋਈ ਮੋਅਜਜ਼ਾ (ਰੱਬੀ ਚਮਤਕਾਰ) ਲਿਆ?

26:155

قَالَ هَٰذِهِۦ نَاقَةٞ لَّهَا شِرۡبٞ وَلَكُمۡ شِرۡبُ يَوۡمٖ مَّعۡلُومٖ ﴿155﴾

Transliteration: Qala hathihi naqatun laha shirbun walakum shirbu yawmin maAAloomin

Translation: ਸਾਲੇਹ ਨੇ ਕਿਹਾ ਕਿ ਇਹ ਊਠਣੀ (ਨਿਸ਼ਾਨੀ) ਹੈ। ਇਕ ਨਿਸ਼ਚਿਤ ਦਿਨ ਪਾਣੀ ਪੀਣ ਦੀ ਵਾਰੀ ਇਸ ਦੀ ਹੈ ਅਤੇ ਇਕ ਦਿਨ ਤੁਹਾਡੀ ਹੈ।

26:156

وَلَا تَمَسُّوهَا بِسُوٓءٖ فَيَأۡخُذَكُمۡ عَذَابُ يَوۡمٍ عَظِيمٖ ﴿156﴾

Transliteration: Wala tamassooha bisooin fayakhuthakum AAathabu yawmin AAatheemin

Translation: ਇਸ ਨੂੰ ਭੈੜੇ ਇਰਾਦੇ ਨਾਲ ਹੱਥ ਨਹੀਂ ਲਾਉਣਾ, ਨਹੀਂ ਤਾਂ ਇਕ ਵੱਡੇ ਦਿਹਾੜੇ ਦਾ ਅਜ਼ਾਬ ਤੁਹਾਨੂੰ ਆ ਨੱਪੇਗਾ।

26:157

فَعَقَرُوهَا فَأَصۡبَحُواْ نَٰدِمِينَ ﴿157﴾

Transliteration: FaAAaqarooha faasbahoo nadimeena

Translation: (ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ (ਊਠਣੀ) ਦੀਆਂ ਖੁੱਚਾਂ ਵੱਡ ਸੁੱਟੀਆਂ। ਫੇਰ ਉਹ ਪਛਤਾਉਣ ਲੱਗੇ।

26:158

فَأَخَذَهُمُ ٱلۡعَذَابُۚ إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ﴿158﴾

Transliteration: Faakhathahumu alAAathabu inna fee thalika laayatan wama kana aktharuhum mumineena

Translation: ਅਤੇ ਉਹਨਾਂ ਨੂੰ ਅਜ਼ਾਬ ਨੇ ਆ ਝੱਫਿਆ, ਬੇਸ਼ੱਕ ਇਸ (ਘਟਣਾ) ਵਿਚ ਇਕ ਸਿੱਖਿਆ ਹੈ। ਉਹਨਾਂ ਵਿੱਚੋਂ ਵਧੇਰੇ ਈਮਾਨ ਲਿਆਉਣ ਵਾਲੇ ਨਹੀਂ ਸਾਂ।

26:159

وَإِنَّ رَبَّكَ لَهُوَ ٱلۡعَزِيزُ ٱلرَّحِيمُ ﴿159﴾

Transliteration: Wainna rabbaka lahuwa alAAazeezu alrraheemu

Translation: ਬੇਸ਼ੱਕ ਤੁਹਾਡਾ ਰੱਬ ਉਹ ਹੈ ਜਿਹੜਾ ਡਾਢਾ ਜ਼ੋਰਾਵਰ ਤੇ ਰਹਿਮ ਫ਼ਰਮਾਉਣ ਵਾਲਾ ਹੈ।

26:160

كَذَّبَتۡ قَوۡمُ لُوطٍ ٱلۡمُرۡسَلِينَ ﴿160﴾

Transliteration: Kaththabat qawmu lootin almursaleena

Translation: ਲੂਤ ਦੀ ਕੌਮ ਨੇ ਨਬੀਆਂ ਨੂੰ ਝੁਠਲਾਇਆ।

26:161

إِذۡ قَالَ لَهُمۡ أَخُوهُمۡ لُوطٌ أَلَا تَتَّقُونَ ﴿161﴾

Transliteration: Ith qala lahum akhoohum lootun ala tattaqoona

Translation: ਜਦੋਂ ਉਹਨਾਂ ਨੂੰ ਉਹਨਾਂ ਦੇ ਭਰਾ ਲੂਤ ਨੇ ਆਖਿਆ, ਕੀ ਤੁਸੀਂ ਅੱਲਾਹ ਤੋਂ ਨਹੀਂ ਡਰਦੇ?

26:162

إِنِّي لَكُمۡ رَسُولٌ أَمِينٞ ﴿162﴾

Transliteration: Innee lakum rasoolun ameenun

Translation: ਮੈਂ ਤੁਹਾਡੇ ਵੱਲ ਇਕ ਅਮਾਨਤਦਾਰ ਰਸੂਲ (ਬਣਕੇ ਆਇਆ) ਹਾਂ।

26:163

فَٱتَّقُواْ ٱللَّهَ وَأَطِيعُونِ ﴿163﴾

Transliteration: Faittaqoo Allaha waateeAAooni

Translation: ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰਾ ਕਹਿਣਾ ਮੰਨੋ।

26:164

وَمَآ أَسۡـَٔلُكُمۡ عَلَيۡهِ مِنۡ أَجۡرٍۖ إِنۡ أَجۡرِيَ إِلَّا عَلَىٰ رَبِّ ٱلۡعَٰلَمِينَ ﴿164﴾

Transliteration: Wama asalukum AAalayhi min ajrin in ajriya illa AAala rabbi alAAalameena

Translation: ਮੈਂ (ਇਸ ਨਸੀਹਤ ਲਈ) ਤੁਹਾਥੋਂ ਕੋਈ ਬਦਲਾ (ਉਜਰਤ) ਨਹੀਂ ਮੰਗਦਾ ਮੇਰਾ ਬਦਲਾ ਤਾਂ ਅੱਲਾਹ ਦੇ ਜ਼ਿੰਮੇ ਹੈ।

26:165

أَتَأۡتُونَ ٱلذُّكۡرَانَ مِنَ ٱلۡعَٰلَمِينَ ﴿165﴾

Transliteration: Atatoona alththukrana mina alAAalameena

Translation: ਕੀ ਤੁਸੀਂ (ਕਾਮ ਵਾਸਨਾ ਦੇ ਲਈ) ਦੁਨੀਆਂ ਵਿੱਚੋਂ ਪੁਰਸ਼ਾ ਕੋਲ ਜਾਂਦੇ ਹੋ?

26:166

وَتَذَرُونَ مَا خَلَقَ لَكُمۡ رَبُّكُم مِّنۡ أَزۡوَٰجِكُمۚ بَلۡ أَنتُمۡ قَوۡمٌ عَادُونَ ﴿166﴾

Transliteration: Watatharoona ma khalaqa lakum rabbukum min azwajikum bal antum qawmun AAadoona

Translation: ਅਤੇ ਆਪਣੀਆਂ ਪਤਨੀਆਂ ਨੂੰ ਛੱਡ ਦਿੰਦੇ ਹੋ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਪੈਦਾ ਕੀਤਾ ਹੈ। ਤੁਸੀਂ ਤਾਂ ਹੱਦਾਂ ਟੱਪਣ ਵਾਲੇ ਹੋ।

26:167

قَالُواْ لَئِن لَّمۡ تَنتَهِ يَٰلُوطُ لَتَكُونَنَّ مِنَ ٱلۡمُخۡرَجِينَ ﴿167﴾

Transliteration: Qaloo lain lam tantahi ya lootu latakoonanna mina almukhrajeena

Translation: ਉਹਨਾਂ ਨੇ ਉੱਤਰ ਵਿਚ ਕਿਹਾ ਕਿ ਹੇ ਲੂਤ! ਜੇ ਤੂੰ ਬਾਜ਼ ਨਾ ਆਇਆ ਤਾਂ ਤੂੰ (ਬਸਤੀ ਵਿੱਚੋਂ) ਬਾਹਰ ਕੱਢ ਦਿੱਤਾ ਜਾਵੇਗਾ।

26:168

قَالَ إِنِّي لِعَمَلِكُم مِّنَ ٱلۡقَالِينَ ﴿168﴾

Transliteration: Qala innee liAAamalikum mina alqaleena

Translation: ਲੂਤ ਨੇ ਆਖਿਆ, ਬੇਸ਼ੱਕ ਮੈਂ ਤੁਹਾਡੀਆਂ (ਅਸ਼ਲੀਲ) ਹਰਕਤਾਂ ਦਾ ਕੱਟੜ ਵਿਰੋਧੀ ਹਾਂ।

26:169

رَبِّ نَجِّنِي وَأَهۡلِي مِمَّا يَعۡمَلُونَ ﴿169﴾

Transliteration: Rabbi najjinee waahlee mimma yaAAmaloona

Translation: ਲੂਤ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਤੂੰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਉਹਨਾਂ ਭੈੜੇ ਕਰਮਾਂ ਤੋਂ ਛੁਟਕਾਰਾ ਦੇ।

26:170

فَنَجَّيۡنَٰهُ وَأَهۡلَهُۥٓ أَجۡمَعِينَ ﴿170﴾

Transliteration: Fanajjaynahu waahlahu ajmaAAeena

Translation: ਅਤੇ ਇੰਜ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।

26:171

إِلَّا عَجُوزٗا فِي ٱلۡغَٰبِرِينَ ﴿171﴾

Transliteration: Illa AAajoozan fee alghabireena

Translation: ਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ।

26:172

ثُمَّ دَمَّرۡنَا ٱلۡأٓخَرِينَ ﴿172﴾

Transliteration: Thumma dammarna alakhareena

Translation: ਫਿਰ ਅਸੀਂ ਬਾਕੀ ਰਹਿੰਦੇ ਲੋਕਾਂ ਨੂੰ ਹਲਾਕ (ਬਰਬਾਦ) ਕਰ ਦਿੱਤਾ।

26:173

وَأَمۡطَرۡنَا عَلَيۡهِم مَّطَرٗاۖ فَسَآءَ مَطَرُ ٱلۡمُنذَرِينَ ﴿173﴾

Transliteration: Waamtarna AAalayhim mataran fasaa mataru almunthareena

Translation: ਅਸੀਂ ਉਹਨਾਂ ਉੱਤੇ (ਪੱਥਰਾਂ ਦਾ) ਮੀਂਹ ਬਰਸਾਇਆ। ਉਹ ਬਹੁਤ ਹੀ ਭੈੜਾ ਮੀਂਹ ਸੀ, ਜਿਹੜੇ ਡਰਾਏ ਹੋਏ ਲੋਕਾਂ ’ਤੇ ਬਰਸਿਆ ਸੀ।

26:174

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ﴿174﴾

Transliteration: Inna fee thalika laayatan wama kana aktharuhum mumineena

Translation: ਬੇਸ਼ੱਕ ਇਸ ਘਟਣਾ ਵਿਚ ਵੀ ਇਕ (ਸਿੱਖਿਆਦਾਇਕ) ਨਿਸ਼ਾਨੀ ਹੈ। ਉਹਨਾਂ ਵਿੱਚੋਂ ਵੀ ਵਧੇਰੇ ਲੋਕ ਈਮਾਨ ਨਹੀਂ ਲਿਆਏ ਸਾਂ।

26:175

وَإِنَّ رَبَّكَ لَهُوَ ٱلۡعَزِيزُ ٱلرَّحِيمُ ﴿175﴾

Transliteration: Wainna rabbaka lahuwa alAAazeezu alrraheemu

Translation: ਬੇਸ਼ੱਕ ਤੇਰਾ ਰੱਬ ਹੀ (ਹਰ ਪੱਖੋ) ਭਾਰੂ ਹੈ ਅਤੇ ਮਿਹਰਬਾਨ ਹੈ।

26:176

كَذَّبَ أَصۡحَٰبُ لۡـَٔيۡكَةِ ٱلۡمُرۡسَلِينَ ﴿176﴾

Transliteration: Kaththaba ashabu alaykati almursaleena

Translation: ‘ਐਕੇ’ ਵਾਲਿਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ।

26:177

إِذۡ قَالَ لَهُمۡ شُعَيۡبٌ أَلَا تَتَّقُونَ ﴿177﴾

Transliteration: Ith qala lahum shuAAaybun ala tattaqoona

Translation: ਜਦੋਂ ਉਹਨਾਂ ਨੂੰ ਸ਼ੁਐਬ ਨੇ ਕਿਹਾ, ਕੀ ਤੁਸੀਂ (ਰੱਬ ਤੋਂ) ਨਹੀਂ ਡਰਦੇ ?

26:178

إِنِّي لَكُمۡ رَسُولٌ أَمِينٞ ﴿178﴾

Transliteration: Innee lakum rasoolun ameenun

Translation: ਮੈਂ ਤੁਹਾਡੇ ਲਈ (ਰੱਬ ਵੱਲੋਂ) ਭੇਜਿਆ ਹੋਇਆ ਇਕ ਅਮਾਨਤਦਾਰ ਰਸੂਲ ਹਾਂ।

26:179

فَٱتَّقُواْ ٱللَّهَ وَأَطِيعُونِ ﴿179﴾

Transliteration: Faittaqoo Allaha waateeAAooni

Translation: ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਆਗਿਆ ਦਾ ਪਾਲਣ ਕਰੋ।

26:180

وَمَآ أَسۡـَٔلُكُمۡ عَلَيۡهِ مِنۡ أَجۡرٍۖ إِنۡ أَجۡرِيَ إِلَّا عَلَىٰ رَبِّ ٱلۡعَٰلَمِينَ ﴿180﴾

Transliteration: Wama asalukum AAalayhi min ajrin in ajriya illa AAala rabbi alAAalameena

Translation: (ਇਹ ਸਿੱਖਿਆ ਦੇਣ ਲਈ) ਮੈਂ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਕੋਲ ਹੀ ਹੈ।

26:181

أَوۡفُواْ ٱلۡكَيۡلَ وَلَا تَكُونُواْ مِنَ ٱلۡمُخۡسِرِينَ ﴿181﴾

Transliteration: Awfoo alkayla wala takoonoo mina almukhsireena

Translation: ਮਿਣਤੀ ਪੂਰੀ ਭਰ ਕੇ ਦਿਓ ਅਤੇ ਦੂਜਿਆਂ ਦਾ ਨੁਕਸਾਨ ਕਰਨ ਵਾਲੇ ਨਾ ਬਣੋ।

26:182

وَزِنُواْ بِٱلۡقِسۡطَاسِ ٱلۡمُسۡتَقِيمِ ﴿182﴾

Transliteration: Wazinoo bialqistasi almustaqeemi

Translation: ਅਤੇ ਸਿੱਧੀ ਤੱਕੜੀ ਨਾਲ ਤੋਲੋ (ਭਾਵ ਡੰਡੀ ਨਾ ਮਾਰੋ)।

26:183

وَلَا تَبۡخَسُواْ ٱلنَّاسَ أَشۡيَآءَهُمۡ وَلَا تَعۡثَوۡاْ فِي ٱلۡأَرۡضِ مُفۡسِدِينَ ﴿183﴾

Transliteration: Wala tabkhasoo alnnasa ashyaahum wala taAAthaw fee alardi mufsideena

Translation: ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਨਾ ਦਿਓ ਅਤੇ ਧਰਤੀ ’ਤੇ ਫ਼ਸਾਦ ਨਾ ਮਚਾਉਂਦੇ ਫਿਰੋ।

26:184

وَٱتَّقُواْ ٱلَّذِي خَلَقَكُمۡ وَٱلۡجِبِلَّةَ ٱلۡأَوَّلِينَ ﴿184﴾

Transliteration: Waittaqoo allathee khalaqakum waaljibillata alawwaleena

Translation: ਉਸ ਰੱਬ ਤੋਂ ਡਰੋ ਜਿਸ ਨੇ ਤੁਹਾਨੂੰ ਅਤੇ ਤੁਹਾਥੋਂ ਪਹਿਲੀ ਮਖ਼ਲੂਕ ਨੂੰ ਪੈਦਾ ਕੀਤਾ ਹੈ।

26:185

قَالُوٓاْ إِنَّمَآ أَنتَ مِنَ ٱلۡمُسَحَّرِينَ ﴿185﴾

Transliteration: Qaloo innama anta mina almusahhareena

Translation: ਉਹਨਾਂ ਨੇ ਕਿਹਾ ਕਿ ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕਰ ਦਿੱਤਾ ਜਾਂਦਾ ਹੈ।

26:186

وَمَآ أَنتَ إِلَّا بَشَرٞ مِّثۡلُنَا وَإِن نَّظُنُّكَ لَمِنَ ٱلۡكَٰذِبِينَ ﴿186﴾

Transliteration: Wama anta illa basharun mithluna wain nathunnuka lamina alkathibeena

Translation: ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਅਸੀਂ ਤਾਂ ਤੈਨੂੰ ਝੂਠ ਬੋਲਣ ਵਾਲਿਆਂ ਵਿੱਚੋਂ ਹੀ ਸਮਝਦੇ ਹਾਂ।

26:187

فَأَسۡقِطۡ عَلَيۡنَا كِسَفٗا مِّنَ ٱلسَّمَآءِ إِن كُنتَ مِنَ ٱلصَّـٰدِقِينَ ﴿187﴾

Transliteration: Faasqit AAalayna kisafan mina alssamai in kunta mina alssadiqeena

Translation: ਜੇ ਤੂੰ ਸੱਚਾ ਹੈ ਤਾਂ ਸਾਡੇ ਉੱਤੇ ਅਕਾਸ਼ ਦਾ ਕੋਈ ਟੁਕੜਾ ਡੇਗ ਦੇ।

26:188

قَالَ رَبِّيٓ أَعۡلَمُ بِمَا تَعۡمَلُونَ ﴿188﴾

Transliteration: Qala rabbee aAAlamu bima taAAmaloona

Translation: ਸ਼ੁਐਬ ਨੇ ਕਿਹਾ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।

26:189

فَكَذَّبُوهُ فَأَخَذَهُمۡ عَذَابُ يَوۡمِ ٱلظُّلَّةِۚ إِنَّهُۥ كَانَ عَذَابَ يَوۡمٍ عَظِيمٍ ﴿189﴾

Transliteration: Fakaththaboohu faakhathahum AAathabu yawmi alththullati innahu kana AAathaba yawmin AAatheemin

Translation: ਸੋ ਜਦੋਂ ਉਹਨਾਂ ਨੇ ਉਹ (ਸ਼ੁਐਬ) ਨੂੰ ਝੁਠਲਾਇਆ (ਛੇਤੀ ਹੀ) ਉਹਨਾਂ ਨੂੰ (ਬੱਦਲਾਂ ਦੇ) ਪਰਛਾਵੇਂ ਵਾਲੇ ਦਿਹਾੜੇ ਦੇ ਅਜ਼ਾਬ ਨੇ ਆ ਨੱਪਿਆ, ਉਹ ਬਹੁਤ ਹੀ ਭਾਰੀ ਦਿਨ ਦਾ ਅਜ਼ਾਬ ਸੀ।

26:190

إِنَّ فِي ذَٰلِكَ لَأٓيَةٗۖ وَمَا كَانَ أَكۡثَرُهُم مُّؤۡمِنِينَ ﴿190﴾

Transliteration: Inna fee thalika laayatan wama kana aktharuhum mumineena

Translation: ਇਸ ਘਟਨਾ ਵਿਚ ਵੱਡੀਆਂ ਨਿਸ਼ਾਨੀਆਂ ਹਨ, ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ ਸਨ।

26:191

وَإِنَّ رَبَّكَ لَهُوَ ٱلۡعَزِيزُ ٱلرَّحِيمُ ﴿191﴾

Transliteration: Wainna rabbaka lahuwa alAAazeezu alrraheemu

Translation: ਬੇਸ਼ੱਕ ਤੁਹਾਡਾ ਪਾਲਣਹਾਰ ਹੀ ਭਾਰੂ ਤੇ ਮਿਹਰਬਾਨੀਆਂ ਵਾਲਾ ਹੈ।

26:192

وَإِنَّهُۥ لَتَنزِيلُ رَبِّ ٱلۡعَٰلَمِينَ ﴿192﴾

Transliteration: Wainnahu latanzeelu rabbi alAAalameena

Translation: ਅਤੇ ਨਿਰਸੰਦੇਹ, ਇਹ (.ਕੁਰਆਨ) ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਗਿਆ ਹੈ।

26:193

نَزَلَ بِهِ ٱلرُّوحُ ٱلۡأَمِينُ ﴿193﴾

Transliteration: Nazala bihi alrroohu alameenu

Translation: ਇਸ ਨੂੰ ਇਕ ਅਮਾਨਤਦਾਰ ਰੂਹ (ਜਿਬਰਾਈਲ) ਲੈ ਕੇ ਆਇਆ ਹੈ।

26:194

عَلَىٰ قَلۡبِكَ لِتَكُونَ مِنَ ٱلۡمُنذِرِينَ ﴿194﴾

Transliteration: AAala qalbika litakoona mina almunthireena

Translation: (ਹੇ ਮੁਹੰਮਦ!) ਅਸੀਂ ਇਸ (.ਕੁਰਆਨ)ਨੂੰ ਤੁਹਾਡੇ ਦਿਲ ਉੱਤੇ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਵੀ ਡਰਾਉਣ ਵਾਲੇ (ਪੈਗ਼ੰਬਰਾਂ) ਵਿੱਚੋਂ ਹੋ ਜਾਓ।

26:195

بِلِسَانٍ عَرَبِيّٖ مُّبِينٖ ﴿195﴾

Transliteration: Bilisanin AAarabiyyin mubeenin

Translation: ਇਹ .ਕੁਰਆਨ ਸਪਸ਼ਟ ਤੇ ਠੇਠ ਅਰਬੀ ਭਾਸ਼ਾ ਵਿਚ ਹੈ।

26:196

وَإِنَّهُۥ لَفِي زُبُرِ ٱلۡأَوَّلِينَ ﴿196﴾

Transliteration: Wainnahu lafee zuburi alawwaleena

Translation: ਬੇਸ਼ੱਕ ਇਸ਼ਕੁਰਆਨ ਦੀ ਚਰਚਾ ਪਹਿਲੀਆਂ ਅਸਮਾਨੀ ਕਿਤਾਬਾਂ ਵਿਚ ਵੀ ਕੀਤੀ ਗਈ ਹੈ।

26:197

أَوَلَمۡ يَكُن لَّهُمۡ ءَايَةً أَن يَعۡلَمَهُۥ عُلَمَـٰٓؤُاْ بَنِيٓ إِسۡرَـٰٓءِيلَ ﴿197﴾

Transliteration: Awalam yakun lahum ayatan an yaAAlamahu AAulamao banee israeela

Translation: ਕੀ ਉਹਨਾਂ (ਕਾਫ਼ਿਰਾਂ) ਲਈ ਇਹੋ ਨਿਸ਼ਾਨੀ ਕਾਫ਼ੀ ਨਹੀਂ ਕਿ .ਕੁਰਆਨ ਦੇ ਹੱਕ ਹੋਣ ਨੂੰ ਤਾਂ ਬਨੀ-ਇਸਰਾਈਲ ਦੇ ਵਿਦਵਾਨ ਵੀ ਜਾਣਦੇ ਹਨ। [1]

26:198

وَلَوۡ نَزَّلۡنَٰهُ عَلَىٰ بَعۡضِ ٱلۡأَعۡجَمِينَ ﴿198﴾

Transliteration: Walaw nazzalnahu AAala baAAdi alaAAjameena

Translation: ਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ ਵਿਅਕਤੀ) ਉੱਤੇ ਨਾਜ਼ਿਲ ਕਰ ਦਿੰਦੇ।

26:199

فَقَرَأَهُۥ عَلَيۡهِم مَّا كَانُواْ بِهِۦ مُؤۡمِنِينَ ﴿199﴾

Transliteration: Faqaraahu AAalayhim ma kanoo bihi mumineena

Translation: ਅਤੇ ਉਹ ਉਹਨਾਂ (ਅਰਬੀ ਲੋਕਾਂ) ਦੇ ਸਾਹਮਣੇ ਇਸ (.ਕੁਰਆਨ) ਨੂੰ ਪੜ੍ਹਦਾ ਤਾਂ ਉਹ ਵੀ ਈਮਾਨ ਨਾ ਲਿਆਉਂਦੇ।

26:200

كَذَٰلِكَ سَلَكۡنَٰهُ فِي قُلُوبِ ٱلۡمُجۡرِمِينَ ﴿200﴾

Transliteration: Kathalika salaknahu fee quloobi almujrimeena

Translation: ਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ।

26:201

لَا يُؤۡمِنُونَ بِهِۦ حَتَّىٰ يَرَوُاْ ٱلۡعَذَابَ ٱلۡأَلِيمَ ﴿201﴾

Transliteration: La yuminoona bihi hatta yarawoo alAAathaba alaleema

Translation: ਉਹ ਜਦੋਂ ਤਕ ਦਰਦ ਭਰੇ ਅਜ਼ਾਬ ਨਹੀਂ ਵੇਖ ਲੈਂਦੇ, ਈਮਾਨ ਨਹੀਂ ਲਿਆਉਣਗੇ।

26:202

فَيَأۡتِيَهُم بَغۡتَةٗ وَهُمۡ لَا يَشۡعُرُونَ ﴿202﴾

Transliteration: Fayatiyahum baghtatan wahum la yashAAuroona

Translation: ਸੋ ਉਹ ਅਜ਼ਾਬ ਉਹਨਾਂ ਉੱਤੇ ਅਚਣਚੇਤ ਆਵੇਗਾ ਅਤੇ ਉਹਨਾਂ ਨੂੰ ਇਸ ਦਾ ਪਤਾ ਵੀ ਨਹੀਂ ਲੱਗੇਗਾ।

26:203

فَيَقُولُواْ هَلۡ نَحۡنُ مُنظَرُونَ ﴿203﴾

Transliteration: Fayaqooloo hal nahnu muntharoona

Translation: ਫੇਰ ਉਹ ਆਖਣਗੇ, ਕੀ ਸਾਨੂੰ ਕੁੱਝ ਸਮੇਂ ਲਈ ਮੋਹਲਤ ਮਿਲ ਸਕਦੀ ਹੈ? (ਤਾਂ ਜੋ ਅਸੀਂ ਈਮਾਨ ਲਿਆਈਏ)

26:204

أَفَبِعَذَابِنَا يَسۡتَعۡجِلُونَ ﴿204﴾

Transliteration: AfabiAAathabina yastaAAjiloona

Translation: ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਪਾ ਰਹੇ ਹਨ ?

26:205

أَفَرَءَيۡتَ إِن مَّتَّعۡنَٰهُمۡ سِنِينَ ﴿205﴾

Transliteration: Afaraayta in mattaAAnahum sineena

Translation: ਰਤਾ ਤੁਸੀਂ ਵੇਖੋ! ਜੇ ਭਲਾਂ ਅਸੀਂ ਉਹਨਾਂ (ਅਪਰਾਧੀਆਂ) ਨੂੰ ਹੋਰ ਕਈ ਵਰ੍ਹੇ ਸੰਸਾਰ ਦਾ ਲਾਭ ਲੈਣ (ਲਈ ਮੋਹਲਤ) ਦੇ ਦਿੰਦੇ।

26:206

ثُمَّ جَآءَهُم مَّا كَانُواْ يُوعَدُونَ ﴿206﴾

Transliteration: Thumma jaahum ma kanoo yooAAadoona

Translation: ਫਿਰ ਉਹਨਾਂ (ਕਾਫ਼ਿਰਾਂ) ਉੱਤੇ ਉਹ ਅਜ਼ਾਬ ਆ ਜਾਂਦਾ ਜਿਸ ਤੋਂ ਡਰਾਏ ਜਾ ਰਹੇ ਹਨ।

26:207

مَآ أَغۡنَىٰ عَنۡهُم مَّا كَانُواْ يُمَتَّعُونَ ﴿207﴾

Transliteration: Ma aghna AAanhum ma kanoo yumattaAAoona

Translation: ਤਾਂ ਵੀ ਜਿਸ ਜੀਵਨ ਸਮੱਗਰੀ ਦਾ ਉਹ ਆਨੰਦ ਲੈ ਰਹੇ ਹਨ ਉਹ ਉਹਨਾਂ ਦੇ ਕਿਸੇ ਕੰਮ ਨਾ ਆਉਂਦੀ।

26:208

وَمَآ أَهۡلَكۡنَا مِن قَرۡيَةٍ إِلَّا لَهَا مُنذِرُونَ ﴿208﴾

Transliteration: Wama ahlakna min qaryatin illa laha munthiroona

Translation: ਅਸੀਂ ਜਿਹੜੀ ਵੀ ਬਸਤੀ ਨੂੰ ਹਲਾਕ ਕੀਤਾ ਹੈ ਤਾਂ (ਪਹਿਲਾਂ) ਉਸ ਵਿਚ ਡਰਾਉਣ ਵਾਲੇ ਭੇਜੇ।

26:209

ذِكۡرَىٰ وَمَا كُنَّا ظَٰلِمِينَ ﴿209﴾

Transliteration: Thikra wama kunna thalimeena

Translation: ਲੋਕਾਂ ਨੂੰ ਸਮਝਾਉਣ ਲਈ (ਡਰਾਉਣ ਵਾਲੇ ਭੇਜੇ)। ਅਸੀਂ ਕਿਸੇ ’ਤੇ ਕੋਈ ਜ਼ੁਲਮ (ਵਧੀਕੀ) ਕਰਨ ਵਾਲੇ ਨਹੀਂ।

26:210

وَمَا تَنَزَّلَتۡ بِهِ ٱلشَّيَٰطِينُ ﴿210﴾

Transliteration: Wama tanazzalat bihi alshshayateenu

Translation: ਇਸ .ਕੁਰਆਨ ਨੂੰ ਸ਼ੈਤਾਨ ਲੈਕੇ ਨਹੀਂ ਉੱਤਰੇ।

26:211

وَمَا يَنۢبَغِي لَهُمۡ وَمَا يَسۡتَطِيعُونَ ﴿211﴾

Transliteration: Wama yanbaghee lahum wama yastateeAAoona

Translation: ਨਾ ਹੀ ਉਹ ਇਸ ਯੋਗ ਹਨ ਤੇ ਨਾ ਹੀ ਉਹ ਸਮਰਥਾ ਰੱਖਦੇ ਹਨ।

26:212

إِنَّهُمۡ عَنِ ٱلسَّمۡعِ لَمَعۡزُولُونَ ﴿212﴾

Transliteration: Innahum AAani alssamAAi lamaAAzooloona

Translation: ਉਹ ਤਾਂ ਇਸ (.ਕੁਰਆਨ) ਨੂੰ ਸੁਣਨ ਤੋਂ ਵੀ ਦੂਰ ਰੱਖੇ ਗਏ ਹਨ।

26:213

فَلَا تَدۡعُ مَعَ ٱللَّهِ إِلَٰهًا ءَاخَرَ فَتَكُونَ مِنَ ٱلۡمُعَذَّبِينَ ﴿213﴾

Transliteration: Fala tadAAu maAAa Allahi ilahan akhara fatakoona mina almuAAaththabeena

Translation: ਸੋ ਤੁਸੀਂ (ਹੇ ਮੁਹੰਮਦ ਸ:!) ਅੱਲਾਹ ਦੇ ਨਾਲ ਕਿਸੇ ਹੋਰ ਇਸ਼ਟ ਨੂੰ ਨਾ ਪੁਕਾਰੋ ਨਹੀਂ ਤਾਂ ਤੁਸੀਂ ਵੀ ਸਜ਼ਾ ਭੋਗਣ ਵਾਲਿਆਂ ਵਿੱਚੋਂ ਹੋ ਜਾਓਗੇ।

26:214

وَأَنذِرۡ عَشِيرَتَكَ ٱلۡأَقۡرَبِينَ ﴿214﴾

Transliteration: Waanthir AAasheerataka alaqrabeena

Translation: ਤੁਸੀਂ ਆਪਣੇ ਸਕੇ-ਸੰਬੰਧੀਆਂ ਨੂੰ ਡਰਾਓ।[2]

26:215

وَٱخۡفِضۡ جَنَاحَكَ لِمَنِ ٱتَّبَعَكَ مِنَ ٱلۡمُؤۡمِنِينَ ﴿215﴾

Transliteration: Waikhfid janahaka limani ittabaAAaka mina almumineena

Translation: ਈਮਾਨ ਵਾਲਿਆਂ ਵਿੱਚੋਂ ਜਿਹੜੇ ਤੁਹਾਡੀ ਪੈਰਵੀ ਕਰਨ, ਉਹਨਾਂ ਨਾਲ ਅਤਿ ਨਿਮਰਤਾ ਦਾ ਵਿਹਾਰ ਕਰੋ।

26:216

فَإِنۡ عَصَوۡكَ فَقُلۡ إِنِّي بَرِيٓءٞ مِّمَّا تَعۡمَلُونَ ﴿216﴾

Transliteration: Fain AAasawka faqul innee bareeon mimma taAAmaloona

Translation: ਜੇ ਉਹ ਤੁਹਾਡੇ ਆਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਵੀ ਐਲਾਨ ਕਰ ਦਿਓ ਕਿ ਮੈਂ ਤੁਹਾਡੇ ਉਹਨਾਂ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤੋਂ, ਜਿਹੜੇ ਕੰਮ ਤੁਸੀਂ ਕਰ ਰਹੇ ਹੋ, ਆਜ਼ਾਦ ਹਾਂ।

26:217

وَتَوَكَّلۡ عَلَى ٱلۡعَزِيزِ ٱلرَّحِيمِ ﴿217﴾

Transliteration: Watawakkal AAala alAAazeezi alrraheemi

Translation: (ਹੇ ਮੁਹੰਮਦ ਸ:!) ਤੁਸੀਂ ਆਪਣਾ ਭਰੋਸਾ ਉਸੇ ਜ਼ੋਰਾਵਰ ਮਿਹਰਬਾਨ ’ਤੇ ਰੱਖੋ।

26:218

ٱلَّذِي يَرَىٰكَ حِينَ تَقُومُ ﴿218﴾

Transliteration: Allathee yaraka heena taqoomu

Translation: ਜਿਹੜਾ ਤੁਹਾਨੂੰ ਵੇਖਦਾ ਹੈ ਜਦੋਂ ਤੁਸੀਂ (ਨਮਾਜ਼ ਲਈ) ਖੜੇ ਹੁੰਦੇ ਹੋ।

26:219

وَتَقَلُّبَكَ فِي ٱلسَّـٰجِدِينَ ﴿219﴾

Transliteration: Wataqallubaka fee alssajideena

Translation: ਅਤੇ ਉਹ ਸਿਜਦਾ ਕਰਨ ਵਾਲਿਆਂ ਵਿਚਕਾਰ ਤੁਹਾਡਾ ਉਠਣਾ ਬੈਠਣਾ ਵੀ ਵੇਖਦਾ ਹੈ।

26:220

إِنَّهُۥ هُوَ ٱلسَّمِيعُ ٱلۡعَلِيمُ ﴿220﴾

Transliteration: Innahu huwa alssameeAAu alAAaleemu

Translation: ਉਹ (ਅੱਲਾਹ) ਹਰ ਗੱਲ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।

26:221

هَلۡ أُنَبِّئُكُمۡ عَلَىٰ مَن تَنَزَّلُ ٱلشَّيَٰطِينُ ﴿221﴾

Transliteration: Hal onabbiokum AAala man tanazzalu alshshayateenu

Translation: ਕੀ ਮੈਂ (ਅੱਲਾਹ) ਤੁਹਾਨੂੰ ਦੱਸਾਂ ਕਿ ਸ਼ੈਤਾਨ ਕਿਸ ’ਤੇ ਉਤਰਿਆ ਕਰਦੇ ਹਨ।

26:222

تَنَزَّلُ عَلَىٰ كُلِّ أَفَّاكٍ أَثِيمٖ ﴿222﴾

Transliteration: Tanazzalu AAala kulli affakin atheemin

Translation: ਉਹ ਸ਼ੈਤਾਨ ਹਰੇਕ ਝੂਠ ਘੜਣ ਵਾਲੇ ਪਾਪੀ ’ਤੇ ਉਤਰਿਆ ਕਰਦੇ ਹਨ।

26:223

يُلۡقُونَ ٱلسَّمۡعَ وَأَكۡثَرُهُمۡ كَٰذِبُونَ ﴿223﴾

Transliteration: Yulqoona alssamAAa waaktharuhum kathiboona

Translation: ਜਿਹੜੇ (ਸ਼ੈਤਾਨਾਂ ਵੱਲ) ਕੰਨ ਲਾਈਂ ਰੱਖਦੇ ਹਨ, ਉਹਨਾਂ ਵਿੱਚੋਂ ਬਹੁਤੇ ਝੂਠੇ ਹੁੰਦੇ ਹਨ।

26:224

وَٱلشُّعَرَآءُ يَتَّبِعُهُمُ ٱلۡغَاوُۥنَ ﴿224﴾

Transliteration: WaalshshuAAarao yattabiAAuhumu alghawoona

Translation: ਕਵੀਆਂ ਪਿੱਛੇ ਤਾਂ ਕੁਰਾਹੀਏ ਹੀ ਲੱਗਦੇ ਹਨ।

26:225

أَلَمۡ تَرَ أَنَّهُمۡ فِي كُلِّ وَادٖ يَهِيمُونَ ﴿225﴾

Transliteration: Alam tara annahum fee kulli wadin yaheemoona

Translation: ਕੀ ਤੁਸੀਂ ਨਹੀਂ ਵੇਖਿਆ ਕਿ ਉਹ (ਕਵੀ) ਹਰੇਕ ਖ਼ਿਆਲੀ ਘਾਟੀ ਵਿਚ ਟੱਕਰਾਂ ਮਾਰਦੇ ਫਿਰਦੇ ਹਨ?

26:226

وَأَنَّهُمۡ يَقُولُونَ مَا لَا يَفۡعَلُونَ ﴿226﴾

Transliteration: Waannahum yaqooloona ma la yafAAaloona

Translation: ਅਤੇ ਉਹ ਅਜਿਹੀਆਂ ਗੱਲਾਂ ਕਹਿੰਦੇ ਹਨ ਜੋ ਉਹ ਆਪ ਨਹੀਂ ਕਰਦੇ।

26:227

إِلَّا ٱلَّذِينَ ءَامَنُواْ وَعَمِلُواْ ٱلصَّـٰلِحَٰتِ وَذَكَرُواْ ٱللَّهَ كَثِيرٗا وَٱنتَصَرُواْ مِنۢ بَعۡدِ مَا ظُلِمُواْۗ وَسَيَعۡلَمُ ٱلَّذِينَ ظَلَمُوٓاْ أَيَّ مُنقَلَبٖ يَنقَلِبُونَ ﴿227﴾

Transliteration: Illa allatheena amanoo waAAamiloo alssalihati wathakaroo Allaha katheeran waintasaroo min baAAdi ma thulimoo wasayaAAlamu allatheena thalamoo ayya munqalabin yanqaliboona

Translation: ਛੁੱਟ ਉਹਨਾਂ (ਕਵੀਆਂ) ਤੋਂ ਜਿਹੜੇ ਈਮਾਨ ਲਿਆਏ ਅਤੇ ਚੰਗੇ ਕੰਮ ਕੀਤੇ ਅਤੇ ਅੱਲਾਹ ਨੂੰ ਵੀ ਵੱਧ ਤੋਂ ਵੱਧ ਯਾਦ ਕੀਤਾ ਅਤੇ ਜਦੋਂ ਉਹਨਾਂ ’ਤੇ ਜ਼ੁਲਮ ਹੋਇਆ ਤਾਂ ਉਹਨਾਂ ਨੇ ਉਸ ਦਾ ਬਦਲਾ (ਕਲਮ ਤੇ ਹਥਿਆਰ) ਰਾਹੀਂ ਲਿਆ। ਜ਼ਾਲਮ ਛੇਤੀ ਹੀ ਜਾਣ ਲੈਣਗੇ ਕਿ ਕਿਸ (ਦੁਖਦਾਈ) ਪਰਤਣ ਵਾਲੀ ਥਾਂ ਉਹ ਪਰਤਣਗੇ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download