طسٓۚ تِلۡكَ ءَايَٰتُ ٱلۡقُرۡءَانِ وَكِتَابٖ مُّبِينٍ ﴿1﴾طسٓۚ تِلۡكَ ءَايَٰتُ ٱلۡقُرۡءَانِ وَكِتَابٖ مُّبِينٍ
Transliteration: Taseen tilka ayatu alqurani wakitabin mubeenin
Translation: ਤਾ, ਸੀਨ। ਇਹ .ਕੁਰਆਨ ਅਤੇ ਚਾਨਣ ਵਿਖਾਉਣ ਵਾਲੀ ਕਿਤਾਬ ਦੀਆਂ ਆਇਤਾਂ ਹਨ।
طسٓۚ تِلۡكَ ءَايَٰتُ ٱلۡقُرۡءَانِ وَكِتَابٖ مُّبِينٍ ﴿1﴾طسٓۚ تِلۡكَ ءَايَٰتُ ٱلۡقُرۡءَانِ وَكِتَابٖ مُّبِينٍ
Transliteration: Taseen tilka ayatu alqurani wakitabin mubeenin
Translation: ਤਾ, ਸੀਨ। ਇਹ .ਕੁਰਆਨ ਅਤੇ ਚਾਨਣ ਵਿਖਾਉਣ ਵਾਲੀ ਕਿਤਾਬ ਦੀਆਂ ਆਇਤਾਂ ਹਨ।
هُدٗى وَبُشۡرَىٰ لِلۡمُؤۡمِنِينَ ﴿2﴾هُدٗى وَبُشۡرَىٰ لِلۡمُؤۡمِنِينَ
Transliteration: Hudan wabushra lilmumineena
Translation: (ਇਹ .ਕੁਰਆਨ) ਹਿਦਾਇਤ ਅਤੇ ਖ਼ੁਸ਼ਖ਼ਬਰੀ ਹੈ ਉਹਨਾਂ ਈਮਾਨ ਵਾਲਿਆਂ ਲਈ।
ٱلَّذِينَ يُقِيمُونَ ٱلصَّلَوٰةَ وَيُؤۡتُونَ ٱلزَّكَوٰةَ وَهُم بِٱلۡأٓخِرَةِ هُمۡ يُوقِنُونَ ﴿3﴾ٱلَّذِينَ يُقِيمُونَ ٱلصَّلَوٰةَ وَيُؤۡتُونَ ٱلزَّكَوٰةَ وَهُم بِٱلۡأٓخِرَةِ هُمۡ يُوقِنُونَ
Transliteration: Allatheena yuqeemoona alssalata wayutoona alzzakata wahum bialakhirati hum yooqinoona
Translation: ਜਿਹੜੇ (ਈਮਾਨ ਵਾਲੇ) ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜ਼ਕਾਤ ਅਦਾ ਕਰਦੇ ਹਨ ਅਤੇ ਆਖ਼ਿਰਤ ਉੱਤੇ ਪੂਰਾ ਵਿਸ਼ਵਾਸ ਰੱਖਦੇ ਹਨ।
إِنَّ ٱلَّذِينَ لَا يُؤۡمِنُونَ بِٱلۡأٓخِرَةِ زَيَّنَّا لَهُمۡ أَعۡمَٰلَهُمۡ فَهُمۡ يَعۡمَهُونَ ﴿4﴾إِنَّ ٱلَّذِينَ لَا يُؤۡمِنُونَ بِٱلۡأٓخِرَةِ زَيَّنَّا لَهُمۡ أَعۡمَٰلَهُمۡ فَهُمۡ يَعۡمَهُونَ
Transliteration: Inna allatheena la yuminoona bialakhirati zayyanna lahum aAAmalahum fahum yaAAmahoona
Translation: ਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸ਼ੋਭਾਵਾਨ ਬਣਾ ਦਿੰਦੇ ਹਾਂ, ਸੋ ਉਹ ਭਟਕੇ ਫਿਰਦੇ ਹਨ।
أُوْلَـٰٓئِكَ ٱلَّذِينَ لَهُمۡ سُوٓءُ ٱلۡعَذَابِ وَهُمۡ فِي ٱلۡأٓخِرَةِ هُمُ ٱلۡأَخۡسَرُونَ ﴿5﴾أُوْلَـٰٓئِكَ ٱلَّذِينَ لَهُمۡ سُوٓءُ ٱلۡعَذَابِ وَهُمۡ فِي ٱلۡأٓخِرَةِ هُمُ ٱلۡأَخۡسَرُونَ
Transliteration: Olaika allatheena lahum sooo alAAathabi wahum fee alakhirati humu alakhsaroona
Translation: ਇਹੋ ਉਹ ਲੋਕ ਹਨ ਜਿਨ੍ਹਾਂ ਲਈ ਕਰੜੀਆਂ ਸਜ਼ਾਵਾਂ ਹਨ ਅਤੇ ਆਖ਼ਿਰਤ ਵਿਚ ਵੀ ਉਹ ਸਭ ਤੋਂ ਵੱਧ ਘਾਟੇ ਵਿਚ ਰਹਿਣਗੇ।
وَإِنَّكَ لَتُلَقَّى ٱلۡقُرۡءَانَ مِن لَّدُنۡ حَكِيمٍ عَلِيمٍ ﴿6﴾وَإِنَّكَ لَتُلَقَّى ٱلۡقُرۡءَانَ مِن لَّدُنۡ حَكِيمٍ عَلِيمٍ
Transliteration: Wainnaka latulaqqa alqurana min ladun hakeemin AAaleemin
Translation: (ਹੇ ਨਬੀ!) ਨਿਰਸੰਦੇਹ, ਤੁਹਾਨੂੰ ਇਕ ਹਕੀਮ (ਯੁਕਤੀਮਾਨ) ਤੇ ਜਾਣਨਹਾਰ (ਅੱਲਾਹ) ਵੱਲੋਂ ਇਹ਼ਕੁਰਆਨ ਸਿਖਾਇਆ ਜਾ ਰਿਹਾ ਹੈ।
إِذۡ قَالَ مُوسَىٰ لِأَهۡلِهِۦٓ إِنِّيٓ ءَانَسۡتُ نَارٗا سَـَٔاتِيكُم مِّنۡهَا بِخَبَرٍ أَوۡ ءَاتِيكُم بِشِهَابٖ قَبَسٖ لَّعَلَّكُمۡ تَصۡطَلُونَ ﴿7﴾إِذۡ قَالَ مُوسَىٰ لِأَهۡلِهِۦٓ إِنِّيٓ ءَانَسۡتُ نَارٗا سَـَٔاتِيكُم مِّنۡهَا بِخَبَرٍ أَوۡ ءَاتِيكُم بِشِهَابٖ قَبَسٖ لَّعَلَّكُمۡ تَصۡطَلُونَ
Transliteration: Ith qala moosa liahlihi innee anastu naran saateekum minha bikhabarin aw ateekum bishihabin qabasin laAAallakum tastaloona
Translation: (ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਮੈਂ ਨੇ ਅੱਗ ਵੇਖੀ ਹੈ। ਮੈਂ ਹੁਣੇ ਉੱਥੋਂ ਤੁਹਾਡੇ ਲਈ ਕੋਈ ਖ਼ਬਰ ਜਾਂ ਕੋਈ ਅੱਗ ਦਾ ਬਲਦਾ ਹੋਇਆ ਅੰਗਿਆਰਾ ਲਿਆਉਂਦਾ ਹਾਂ ਤਾਂ ਜੋ ਤੁਸੀਂ ਸੇਕ ਸਕੋ।
فَلَمَّا جَآءَهَا نُودِيَ أَنۢ بُورِكَ مَن فِي ٱلنَّارِ وَمَنۡ حَوۡلَهَا وَسُبۡحَٰنَ ٱللَّهِ رَبِّ ٱلۡعَٰلَمِينَ ﴿8﴾فَلَمَّا جَآءَهَا نُودِيَ أَنۢ بُورِكَ مَن فِي ٱلنَّارِ وَمَنۡ حَوۡلَهَا وَسُبۡحَٰنَ ٱللَّهِ رَبِّ ٱلۡعَٰلَمِينَ
Transliteration: Falamma jaaha noodiya an boorika man fee alnnari waman hawlaha wasubhana Allahi rabbi alAAalameena
Translation: ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।
يَٰمُوسَىٰٓ إِنَّهُۥٓ أَنَا ٱللَّهُ ٱلۡعَزِيزُ ٱلۡحَكِيمُ ﴿9﴾يَٰمُوسَىٰٓ إِنَّهُۥٓ أَنَا ٱللَّهُ ٱلۡعَزِيزُ ٱلۡحَكِيمُ
Transliteration: Ya moosa innahu ana Allahu alAAazeezu alhakeemu
Translation: ਹੇ ਮੂਸਾ! ਬੇਸ਼ੱਕ ਮੈਂ ਹੀ ਅੱਲਾਹ ਹਾਂ! ਜੋ ਕਿ ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
وَأَلۡقِ عَصَاكَۚ فَلَمَّا رَءَاهَا تَهۡتَزُّ كَأَنَّهَا جَآنّٞ وَلَّىٰ مُدۡبِرٗا وَلَمۡ يُعَقِّبۡۚ يَٰمُوسَىٰ لَا تَخَفۡ إِنِّي لَا يَخَافُ لَدَيَّ ٱلۡمُرۡسَلُونَ ﴿10﴾وَأَلۡقِ عَصَاكَۚ فَلَمَّا رَءَاهَا تَهۡتَزُّ كَأَنَّهَا جَآنّٞ وَلَّىٰ مُدۡبِرٗا وَلَمۡ يُعَقِّبۡۚ يَٰمُوسَىٰ لَا تَخَفۡ إِنِّي لَا يَخَافُ لَدَيَّ ٱلۡمُرۡسَلُونَ
Transliteration: Waalqi AAasaka falamma raaha tahtazzu kaannaha jannun walla mudbiran walam yuAAaqqib ya moosa la takhaf innee la yakhafu ladayya almursaloona
Translation: (ਅੱਲਾਹ ਨੇ ਕਿਹਾ ਕਿ) ਤੂੰ ਆਪਣੀ ਸੋਟੀ ਸੁੱਟ ਦੇ। ਜਦੋਂ (ਮੂਸਾ ਨੇ ਸੋਟੀ ਸੁੱਟੀ ਤਾਂ) ਵੇਖਿਆ ਕਿ ਉਹ ਤਾਂ ਇੰਜ ਹਿਲ ਰਹੀ ਹੈ ਜਿਵੇਂ ਕੋਈ ਸੱਪ ਹੋਵੇ ਤਾਂ ਉਹ ਪਿੱਠ ਫੇਰ ਕੇ ਨੱਸਿਆ ਪਿਛ੍ਹਾਂ ਮੁੜ ਕੇ ਵੀ ਨਹੀਂ ਵੇਖਿਆ। (ਅੱਲਾਹ ਨੇ ਫ਼ਰਮਾਇਆ) ਹੇ ਮੂਸਾ! ਡਰਣਾ ਨਹੀਂ, ਮੇਰੀ ਹਜ਼ੂਰੀ ਵਿਚ ਪੈਗ਼ੰਬਰ ਡਰਿਆ ਨਹੀਂ ਕਰਦੇ।
إِلَّا مَن ظَلَمَ ثُمَّ بَدَّلَ حُسۡنَۢا بَعۡدَ سُوٓءٖ فَإِنِّي غَفُورٞ رَّحِيمٞ ﴿11﴾إِلَّا مَن ظَلَمَ ثُمَّ بَدَّلَ حُسۡنَۢا بَعۡدَ سُوٓءٖ فَإِنِّي غَفُورٞ رَّحِيمٞ
Transliteration: Illa man thalama thumma baddala husnan baAAda sooin fainnee ghafoorun raheemun
Translation: ਪਰ ਜਿਨ੍ਹੇ ਜ਼ੁਲਮ ਕੀਤਾ ਫੇਰ ਉਸ ਨੇ ਬੁਰਾਈ ਤੋਂ ਮਗਰੋਂ (ਭੈੜੇ ਅਮਲਾਂ ਨੂੰ) ਬਦਲ ਕੇ ਨੇਕੀ ਕੀਤੀ ਤਾਂ (ਅਜਿਹੇ ਵਿਅਕਤੀ ਲਈ) ਨਿਰਸੰਦੇਹ, ਮੈਂ ਬਖ਼ਸ਼ਣਹਾਰ ਤੇ ਮਿਹਰਬਾਨ ਹਾਂ।
وَأَدۡخِلۡ يَدَكَ فِي جَيۡبِكَ تَخۡرُجۡ بَيۡضَآءَ مِنۡ غَيۡرِ سُوٓءٖۖ فِي تِسۡعِ ءَايَٰتٍ إِلَىٰ فِرۡعَوۡنَ وَقَوۡمِهِۦٓۚ إِنَّهُمۡ كَانُواْ قَوۡمٗا فَٰسِقِينَ ﴿12﴾وَأَدۡخِلۡ يَدَكَ فِي جَيۡبِكَ تَخۡرُجۡ بَيۡضَآءَ مِنۡ غَيۡرِ سُوٓءٖۖ فِي تِسۡعِ ءَايَٰتٍ إِلَىٰ فِرۡعَوۡنَ وَقَوۡمِهِۦٓۚ إِنَّهُمۡ كَانُواْ قَوۡمٗا فَٰسِقِينَ
Transliteration: Waadkhil yadaka fee jaybika takhruj baydaa min ghayri sooin fee tisAAi ayatin ila firAAawna waqawmihi innahum kanoo qawman fasiqeena
Translation: (ਹੇ ਮੂਸਾ!) ਆਪਣਾ ਹੱਥ ਆਪਣੇ ਗਲਾਵੇਂ ਵਿਚ ਪਾ, ਉਹ ਸਫ਼ੈਦ ਤੇ ਲਿਸ਼ਕਦਾ ਹੋਇਆ ਬੇ-ਐਬ ਨਿਕਲੇਗਾ। ਇਹ (ਦੋ ਨਿਸ਼ਾਨੀਆਂ) ਉਹਨਾਂ ਨੋ ਨਿਸ਼ਾਨੀਆਂ (ਰੱਬੀ ਚਮਤਕਾਰਾਂ) ਵਿੱਚੋਂ ਹਨ (ਜਿਨ੍ਹਾਂ ਦੇ ਨਾਲ) ਤੁਹਾਨੂੰ ਫ਼ਿਰਔਨ ਤੇ ਉਸ ਦੀ ਕੌਮ ਵੱਲ ਭੇਜਿਆ ਗਿਆ ਹੈ। ਬੇਸ਼ੱਕ ਉਹ ਨਾ-ਫ਼ਰਮਾਨ ਲੋਕ ਹਨ।
فَلَمَّا جَآءَتۡهُمۡ ءَايَٰتُنَا مُبۡصِرَةٗ قَالُواْ هَٰذَا سِحۡرٞ مُّبِينٞ ﴿13﴾فَلَمَّا جَآءَتۡهُمۡ ءَايَٰتُنَا مُبۡصِرَةٗ قَالُواْ هَٰذَا سِحۡرٞ مُّبِينٞ
Transliteration: Falamma jaathum ayatuna mubsiratan qaloo hatha sihrun mubeenun
Translation: ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਪਹੁੰਚੇ ਤਾਂ ਉਹ ਕਹਿਣ ਲੱਗੇ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ।
وَجَحَدُواْ بِهَا وَٱسۡتَيۡقَنَتۡهَآ أَنفُسُهُمۡ ظُلۡمٗا وَعُلُوّٗاۚ فَٱنظُرۡ كَيۡفَ كَانَ عَٰقِبَةُ ٱلۡمُفۡسِدِينَ ﴿14﴾وَجَحَدُواْ بِهَا وَٱسۡتَيۡقَنَتۡهَآ أَنفُسُهُمۡ ظُلۡمٗا وَعُلُوّٗاۚ فَٱنظُرۡ كَيۡفَ كَانَ عَٰقِبَةُ ٱلۡمُفۡسِدِينَ
Transliteration: Wajahadoo biha waistayqanatha anfusuhum thulman waAAuluwwan faonthur kayfa kana AAaqibatu almufsideena
Translation: ਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ) ਦਾ ਇਨਕਾਰ ਕੀਤਾ ਜਦੋਂ ਕਿ ਉਹਨਾਂ ਦੇ ਦਿਲਾਂ ਨੇ ਮੰਨ ਲਿਆ ਸੀ। ਫੇਰ ਵੇਖੋ ਉਹਨਾਂ ਇਨਕਾਰੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
وَلَقَدۡ ءَاتَيۡنَا دَاوُۥدَ وَسُلَيۡمَٰنَ عِلۡمٗاۖ وَقَالَا ٱلۡحَمۡدُ لِلَّهِ ٱلَّذِي فَضَّلَنَا عَلَىٰ كَثِيرٖ مِّنۡ عِبَادِهِ ٱلۡمُؤۡمِنِينَ ﴿15﴾وَلَقَدۡ ءَاتَيۡنَا دَاوُۥدَ وَسُلَيۡمَٰنَ عِلۡمٗاۖ وَقَالَا ٱلۡحَمۡدُ لِلَّهِ ٱلَّذِي فَضَّلَنَا عَلَىٰ كَثِيرٖ مِّنۡ عِبَادِهِ ٱلۡمُؤۡمِنِينَ
Transliteration: Walaqad atayna dawooda wasulaymana AAilman waqala alhamdu lillahi allathee faddalana AAala katheerin min AAibadihi almumineena
Translation: ਬੇਸ਼ੱਕ ਅਸੀਂ ਦਾਊਦ ਤੇ ਸੁਲੇਮਾਨ ਨੂੰ (ਵਿਸ਼ੇਸ਼) ਗਿਆਨ ਬਖ਼ਸ਼ਿਆ ਅਤੇ ਉਹਨਾਂ ਦੋਵਾਂ ਨੇ ਕਿਹਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸੇ ਅੱਲਾਹ ਲਈ ਹਨ ਜਿਸ ਨੇ ਸਾਨੂੰ ਆਪਣੇ ਬਹੁਤ ਸਾਰੇ ਈਮਾਨ ਵਾਲੇ ਬੰਦਿਆਂ ਉੱਤੇ ਵਡਿਆਈ ਬਖ਼ਸ਼ੀ।
وَوَرِثَ سُلَيۡمَٰنُ دَاوُۥدَۖ وَقَالَ يَـٰٓأَيُّهَا ٱلنَّاسُ عُلِّمۡنَا مَنطِقَ ٱلطَّيۡرِ وَأُوتِينَا مِن كُلِّ شَيۡءٍۖ إِنَّ هَٰذَا لَهُوَ ٱلۡفَضۡلُ ٱلۡمُبِينُ ﴿16﴾وَوَرِثَ سُلَيۡمَٰنُ دَاوُۥدَۖ وَقَالَ يَـٰٓأَيُّهَا ٱلنَّاسُ عُلِّمۡنَا مَنطِقَ ٱلطَّيۡرِ وَأُوتِينَا مِن كُلِّ شَيۡءٍۖ إِنَّ هَٰذَا لَهُوَ ٱلۡفَضۡلُ ٱلۡمُبِينُ
Transliteration: Wawaritha sulaymanu dawooda waqala ya ayyuha alnnasu AAullimna mantiqa alttayri waooteena min kulli shayin inna hatha lahuwa alfadlu almubeenu
Translation: ਅਤੇ ਅਸੀਂ ਦਾਊਦ ਦਾ ਵਾਰਸ ਸੁਲੇਮਾਨ ਨੂੰ ਬਣਾਇਆ ਤੇ ਉਸ ਨੇ ਆਖਿਆ ਕਿ ਹੇ ਲੋਕੋ! ਸਾਨੂੰ (ਰੱਬ ਨੇ) ਪੰਛੀਆਂ ਦੀਆਂ ਬੋਲੀਆਂ ਸਿਖਾਈਆਂ ਹਨ ਅਤੇ ਸਾਨੂੰ ਹੋਰ ਬਹੁਤ ਕੁੱਝ ਬਖ਼ਸ਼ਿਆ ਹੋਇਆ ਹੈ। ਬੇਸ਼ੱਕ ਇਹ ਸਭ ਸਪਸ਼ਟ ਰੂਪ ਵਿਚ (ਅੱਲਾਹ ਦੀ) ਕ੍ਰਿਪਾਲਤਾ ਹੈ।
وَحُشِرَ لِسُلَيۡمَٰنَ جُنُودُهُۥ مِنَ ٱلۡجِنِّ وَٱلۡإِنسِ وَٱلطَّيۡرِ فَهُمۡ يُوزَعُونَ ﴿17﴾وَحُشِرَ لِسُلَيۡمَٰنَ جُنُودُهُۥ مِنَ ٱلۡجِنِّ وَٱلۡإِنسِ وَٱلطَّيۡرِ فَهُمۡ يُوزَعُونَ
Transliteration: Wahushira lisulaymana junooduhu mina aljinni waalinsi waalttayri fahum yoozaAAoona
Translation: ਸੁਲੇਮਾਨ ਦੇ ਹਜ਼ੂਰ ਜਿੰਨਾਂ, ਮਨੁੱਖਾਂ ਅਤੇ ਪੰਛੀਆਂ ਦੇ ਦਲ ਇਕੱਤਰ ਕੀਤੇ ਗਏ, ਉਹਨਾਂ ਸਭ ਦੀਆਂ ਵੱਖ-ਵੱਖ ਟੋਲੀਆਂ ਬਣਾਈਆਂ ਗਈਆਂ ਸਨ।
حَتَّىٰٓ إِذَآ أَتَوۡاْ عَلَىٰ وَادِ ٱلنَّمۡلِ قَالَتۡ نَمۡلَةٞ يَـٰٓأَيُّهَا ٱلنَّمۡلُ ٱدۡخُلُواْ مَسَٰكِنَكُمۡ لَا يَحۡطِمَنَّكُمۡ سُلَيۡمَٰنُ وَجُنُودُهُۥ وَهُمۡ لَا يَشۡعُرُونَ ﴿18﴾حَتَّىٰٓ إِذَآ أَتَوۡاْ عَلَىٰ وَادِ ٱلنَّمۡلِ قَالَتۡ نَمۡلَةٞ يَـٰٓأَيُّهَا ٱلنَّمۡلُ ٱدۡخُلُواْ مَسَٰكِنَكُمۡ لَا يَحۡطِمَنَّكُمۡ سُلَيۡمَٰنُ وَجُنُودُهُۥ وَهُمۡ لَا يَشۡعُرُونَ
Transliteration: Hatta itha ataw AAala wadi alnnamli qalat namlatun ya ayyuha alnnamlu odkhuloo masakinakum la yahtimannakum sulaymanu wajunooduhu wahum la yashAAuroona
Translation: (ਇਕ ਵਾਰ) ਜਦੋਂ ਉਹ (ਸੁਲੇਮਾਨ ਤੇ ਉਸ ਦੀਆਂ ਫ਼ੌਜਾਂ) ਕੀੜੀਆਂ ਦੀ ਘਾਟੀ ਵਿਚ ਦੀ ਲੰਘ ਰਹੇ ਸੀ ਤਾਂ ਇਕ ਕੀੜੀ ਨੇ ਕਿਹਾ ਕਿ ਹੇ ਕੀੜੀਓ! ਆਪਣੀ ਆਪਣੀ ਖੁੱਡਾਂ ਵਿਚ ਜਾ ਵੜੋ, ਕਿਤੇ ਇੰਜ ਨਾ ਹੋਵੇ ਕਿ (ਬੇਧਿਆਨੀ ਵਿਚ) ਸੁਲੇਮਾਨ ਅਤੇ ਉਸ ਦੀਆਂ ਫ਼ੌਜਾਂ ਤੁਹਾਨੂੰ ਲਤਾੜ ਸੁੱਟਣ ਅਤੇ ਉਹਨਾਂ ਨੂੰ ਇਸ ਦੀ ਖ਼ਬਰ ਵੀ ਨਾ ਹੋਵੇ।
فَتَبَسَّمَ ضَاحِكٗا مِّن قَوۡلِهَا وَقَالَ رَبِّ أَوۡزِعۡنِيٓ أَنۡ أَشۡكُرَ نِعۡمَتَكَ ٱلَّتِيٓ أَنۡعَمۡتَ عَلَيَّ وَعَلَىٰ وَٰلِدَيَّ وَأَنۡ أَعۡمَلَ صَٰلِحٗا تَرۡضَىٰهُ وَأَدۡخِلۡنِي بِرَحۡمَتِكَ فِي عِبَادِكَ ٱلصَّـٰلِحِينَ ﴿19﴾فَتَبَسَّمَ ضَاحِكٗا مِّن قَوۡلِهَا وَقَالَ رَبِّ أَوۡزِعۡنِيٓ أَنۡ أَشۡكُرَ نِعۡمَتَكَ ٱلَّتِيٓ أَنۡعَمۡتَ عَلَيَّ وَعَلَىٰ وَٰلِدَيَّ وَأَنۡ أَعۡمَلَ صَٰلِحٗا تَرۡضَىٰهُ وَأَدۡخِلۡنِي بِرَحۡمَتِكَ فِي عِبَادِكَ ٱلصَّـٰلِحِينَ
Transliteration: Fatabassama dahikan min qawliha waqala rabbi awziAAnee an ashkura niAAmataka allatee anAAamta AAalayya waAAala walidayya waan aAAmala salihan tardahu waadkhilnee birahmatika fee AAibadika alssaliheena
Translation: ਇਸ (ਕੀੜੀ) ਦੀ ਇਹ ਗੱਲ ਸੁਣ ਕੇ ਸੁਲੇਮਾਨ ਮੁਸਕੜੀਂ ਹੱਸ ਪਿਆ ਅਤੇ ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਤੂੰ ਮੈਨੂੰ ਇਹ ਬਲ ਬਖ਼ਸ਼ ਕਿ ਮੈਂ ਤੇਰੇ ਉਹਨਾਂ ਸਾਰੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰਦਾ ਰਹਾਂ, ਜਿਹੜੀਆਂ ਵੀ ਤੈਨੇ ਮੈਨੂੰ ਅਤੇ ਮੇਰੇ ਮਾਂ-ਪਿਓ ਨੂੰ ਬਖ਼ਸ਼ੀਆਂ ਹਨ। ਇਸ ਗੱਲ ਲਈ ਵੀ (ਦੁਆਂ ਮੰਗਦਾ ਹਾਂ) ਕਿ ਮੈਂ ਅਜਿਹੇ ਭਲੇ ਕੰਮ ਕਰਾਂ ਜਿਹੜੇ ਤੂੰ ਪਸੰਦ ਕਰੇ ਅਤੇ ਆਪਣੀ ਮਿਹਰ ਸਦਕਾ ਆਪਣੇ ਨੇਕ ਬੰਦਿਆਂ ਵਿਚ ਸ਼ਾਮਿਲ ਕਰ ਲੈ।
وَتَفَقَّدَ ٱلطَّيۡرَ فَقَالَ مَالِيَ لَآ أَرَى ٱلۡهُدۡهُدَ أَمۡ كَانَ مِنَ ٱلۡغَآئِبِينَ ﴿20﴾وَتَفَقَّدَ ٱلطَّيۡرَ فَقَالَ مَالِيَ لَآ أَرَى ٱلۡهُدۡهُدَ أَمۡ كَانَ مِنَ ٱلۡغَآئِبِينَ
Transliteration: Watafaqqada alttayra faqala ma liya la ara alhudhuda am kana mina alghaibeena
Translation: (ਇਕ ਵਾਰ) ਜਦੋਂ ਉਹ (ਸੁਲੈਮਾਨ) ਨੇ ਪੰਛੀਆਂ ਦੀ ਜਾਂਚ-ਪੜ੍ਹਤਾਲ ਕੀਤੀ ਤਾਂ ਆਖਣ ਲੱਗਾ, ਕੀ ਗੱਲ ਹੈ ਕਿ ਮੈਂ ਹੁਦ ਹੁਦ (ਚੱਕੀਰਾਹੇ) ਨੂੰ ਨਹੀਂ ਵੇਖ ਰਿਹਾ, ਕੀ ਉਹ ਕਿਤੇ ਗ਼ਾਇਬ ਹੋ ਗਿਆ ਹੈ ?
لَأُعَذِّبَنَّهُۥ عَذَابٗا شَدِيدًا أَوۡ لَأَاْذۡبَحَنَّهُۥٓ أَوۡ لَيَأۡتِيَنِّي بِسُلۡطَٰنٖ مُّبِينٖ ﴿21﴾لَأُعَذِّبَنَّهُۥ عَذَابٗا شَدِيدًا أَوۡ لَأَاْذۡبَحَنَّهُۥٓ أَوۡ لَيَأۡتِيَنِّي بِسُلۡطَٰنٖ مُّبِينٖ
Transliteration: LaoAAaththibannahu AAathaban shadeedan aw laathbahannahu aw layatiyannee bisultanin mubeenin
Translation: ਮੈਂ ਉਸ ਨੂੰ ਕਰੜੀ ਸਜ਼ਾ ਦਿਆਂਗਾ ਜਾਂ ਉਸ ਨੂੰ ਜ਼ਿਬਹ ਕਰ ਦਿਆਂਗਾ (ਭਾਵ ਮਾਰ ਦਿਆਂਗਾ) ਜਾਂ ਮੇਰੇ ਸਾਹਮਣੇ ਕੋਈ ਠੋਸ ਦਲੀਲ ਪੇਸ਼ ਕਰੇ।
فَمَكَثَ غَيۡرَ بَعِيدٖ فَقَالَ أَحَطتُ بِمَا لَمۡ تُحِطۡ بِهِۦ وَجِئۡتُكَ مِن سَبَإِۭ بِنَبَإٖ يَقِينٍ ﴿22﴾فَمَكَثَ غَيۡرَ بَعِيدٖ فَقَالَ أَحَطتُ بِمَا لَمۡ تُحِطۡ بِهِۦ وَجِئۡتُكَ مِن سَبَإِۭ بِنَبَإٖ يَقِينٍ
Transliteration: Famakatha ghayra baAAeedin faqala ahattu bima lam tuhit bihi wajituka min sabain binabain yaqeenin
Translation: ਬਹੁਤੀ ਦੇਰ ਨਹੀਂ ਸੀ ਹੋਈ ਕਿ ਉਹ (ਹੁਦ ਹੁਦ) ਆ ਗਿਆ ਅਤੇ ਕਿਹਾ ਕਿ ਮੈਂ ਉਹ ਜਾਣਕਾਰੀ ਲੈ ਕੇ ਆਇਆ ਹਾਂ ਜਿਸਦਾ ਤੁਹਾਨੂੰ ਕੁੱਝ ਵੀ ਪਤਾ ਨਹੀਂ, ਮੈਂ ਸਬਾ (ਦੇਸ਼) ਬਾਰੇ ਇਕ ਸੱਚੀ ਸੂਚਨਾ ਤੁਹਾਡੇ ਕੋਲ ਲੈ ਕੇ ਆਇਆ ਹਾਂ।
إِنِّي وَجَدتُّ ٱمۡرَأَةٗ تَمۡلِكُهُمۡ وَأُوتِيَتۡ مِن كُلِّ شَيۡءٖ وَلَهَا عَرۡشٌ عَظِيمٞ ﴿23﴾إِنِّي وَجَدتُّ ٱمۡرَأَةٗ تَمۡلِكُهُمۡ وَأُوتِيَتۡ مِن كُلِّ شَيۡءٖ وَلَهَا عَرۡشٌ عَظِيمٞ
Transliteration: Innee wajadtu imraatan tamlikuhum waootiyat min kulli shayin walaha AAarshun AAatheemun
Translation: ਮੈਂ ਵੇਖਿਆ ਕਿ ਉੱਥੇ ਇਕ ਇਸਤਰੀ ਰਾਜ ਕਰ ਰਹੀ ਹੈ ਜਿਸ ਨੂੰ ਹਰ ਪ੍ਰਕਾਰ ਦੀਆਂ (ਲੋੜੀਂਦੀਆਂ) ਚੀਜ਼ਾਂ ਬਖ਼ਸ਼ੀਆਂ ਗਈਆਂ ਹਨ ਅਤੇ ਉਸ ਦਾ ਤਖ਼ਤ (ਸਿੰਘਾਸਨ) ਬਹੁਤ ਹੀ ਸ਼ਾਨਦਾਰ ਹੈ।
وَجَدتُّهَا وَقَوۡمَهَا يَسۡجُدُونَ لِلشَّمۡسِ مِن دُونِ ٱللَّهِ وَزَيَّنَ لَهُمُ ٱلشَّيۡطَٰنُ أَعۡمَٰلَهُمۡ فَصَدَّهُمۡ عَنِ ٱلسَّبِيلِ فَهُمۡ لَا يَهۡتَدُونَ ﴿24﴾وَجَدتُّهَا وَقَوۡمَهَا يَسۡجُدُونَ لِلشَّمۡسِ مِن دُونِ ٱللَّهِ وَزَيَّنَ لَهُمُ ٱلشَّيۡطَٰنُ أَعۡمَٰلَهُمۡ فَصَدَّهُمۡ عَنِ ٱلسَّبِيلِ فَهُمۡ لَا يَهۡتَدُونَ
Transliteration: Wajadtuha waqawmaha yasjudoona lilshshamsi min dooni Allahi wazayyana lahumu alshshaytanu aAAmalahum fasaddahum AAani alssabeeli fahum la yahtadoona
Translation: ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ ਨੂੰ ਛੱਡ ਕੇ ਸੂਰਜ ਨੂੰ ਪੂਜਦੀ ਹੈ ਅਤੇ ਸ਼ੈਤਾਨ ਨੇ ਉਹਨਾਂ ਦੇ ਇਹਨਾਂ ਕੰਮਾਂ ਨੂੰ ਉਹਨਾਂ ਲਈ ਸੋਹਣੇ ਕਰ ਵਿਖਾਇਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਹੈ। ਹੁਣ ਉਹ ਹਿਦਾਇਤ ਵੱਲ ਨਹੀਂ ਆਉਂਦੇ।
أَلَّاۤ يَسۡجُدُواْۤ لِلَّهِ ٱلَّذِي يُخۡرِجُ ٱلۡخَبۡءَ فِي ٱلسَّمَٰوَٰتِ وَٱلۡأَرۡضِ وَيَعۡلَمُ مَا تُخۡفُونَ وَمَا تُعۡلِنُونَ ﴿25﴾أَلَّاۤ يَسۡجُدُواْۤ لِلَّهِ ٱلَّذِي يُخۡرِجُ ٱلۡخَبۡءَ فِي ٱلسَّمَٰوَٰتِ وَٱلۡأَرۡضِ وَيَعۡلَمُ مَا تُخۡفُونَ وَمَا تُعۡلِنُونَ
Transliteration: Alla yasjudoo lillahi allathee yukhriju alkhabaa fee alssamawati waalardi wayaAAlamu ma tukhfoona wama tuAAlinoona
Translation: ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ।
ٱللَّهُ لَآ إِلَٰهَ إِلَّا هُوَ رَبُّ ٱلۡعَرۡشِ ٱلۡعَظِيمِ۩ ﴿26﴾ٱللَّهُ لَآ إِلَٰهَ إِلَّا هُوَ رَبُّ ٱلۡعَرۡشِ ٱلۡعَظِيمِ۩
Transliteration: Allahu la ilaha illa huwa rabbu alAAarshi alAAatheemi
Translation: ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ।
قَالَ سَنَنظُرُ أَصَدَقۡتَ أَمۡ كُنتَ مِنَ ٱلۡكَٰذِبِينَ ﴿27﴾۞قَالَ سَنَنظُرُ أَصَدَقۡتَ أَمۡ كُنتَ مِنَ ٱلۡكَٰذِبِينَ
Transliteration: Qala sananthuru asadaqta am kunta mina alkathibeena
Translation: (ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ ਵੇਖਾਂਗੇ ਕਿ ਤੂੰ ਸੱਚ ਕਿਹਾ ਹੈ ਜਾਂ ਝੂਠਿਆਂ ਵਿੱਚੋਂ ਹੈ।
ٱذۡهَب بِّكِتَٰبِي هَٰذَا فَأَلۡقِهۡ إِلَيۡهِمۡ ثُمَّ تَوَلَّ عَنۡهُمۡ فَٱنظُرۡ مَاذَا يَرۡجِعُونَ ﴿28﴾ٱذۡهَب بِّكِتَٰبِي هَٰذَا فَأَلۡقِهۡ إِلَيۡهِمۡ ثُمَّ تَوَلَّ عَنۡهُمۡ فَٱنظُرۡ مَاذَا يَرۡجِعُونَ
Transliteration: Ithhab bikitabee hatha faalqih ilayhim thumma tawalla AAanhum faonthur matha yarjiAAoona
Translation: ਮੇਰੀ ਇਸ ਚਿੱਠੀ ਨੂੰ ਲੈ ਜਾ ਤੇ ਉਹਨਾਂ ਵੱਲ ਘੱਲ ਆ, ਫੇਰ ਉਹਨਾਂ ਤੋਂ ਪਰਾਂ ਹੱਟ ਕੇ ਵੇਖ ਕਿ ਉਹ ਕੀ ਕਹਿੰਦੇ ਹਨ।
قَالَتۡ يَـٰٓأَيُّهَا ٱلۡمَلَؤُاْ إِنِّيٓ أُلۡقِيَ إِلَيَّ كِتَٰبٞ كَرِيمٌ ﴿29﴾قَالَتۡ يَـٰٓأَيُّهَا ٱلۡمَلَؤُاْ إِنِّيٓ أُلۡقِيَ إِلَيَّ كِتَٰبٞ كَرِيمٌ
Transliteration: Qalat ya ayyuha almalao innee olqiya ilayya kitabun kareemun
Translation: (ਜਦੋਂ ਸਬਾ ਦੀ ਰਾਣੀ ਬਿਲਕੀਸ ਨੇ ਚਿੱਠੀ ਵੇਖੀ ਤਾਂ) ਉਹ ਕਹਿਣ ਲੱਗੀ ਕਿ ਹੇ ਦਰਬਾਰੀਓ! ਮੇਰੇ ਕੋਲ ਇਕ ਬਹੁਤ ਹੀ ਮਹੱਤਵ ਪੂਰਨ ਚਿੱਠੀ ਆਈ ਹੈ।
إِنَّهُۥ مِن سُلَيۡمَٰنَ وَإِنَّهُۥ بِسۡمِ ٱللَّهِ ٱلرَّحۡمَٰنِ ٱلرَّحِيمِ ﴿30﴾إِنَّهُۥ مِن سُلَيۡمَٰنَ وَإِنَّهُۥ بِسۡمِ ٱللَّهِ ٱلرَّحۡمَٰنِ ٱلرَّحِيمِ
Transliteration: Innahu min sulaymana wainnahu bismi Allahi alrrahmani alrraheemi
Translation: ਨਿਰਸੰਦੇਹ, ਇਹ (ਚਿੱਠੀ) ਸੁਲੇਮਾਨ (ਬਾਦਸ਼ਾਹ) ਵੱਲੋਂ ਆਈ ਹੈ ਅਤੇ ਇਸ ਦਾ ਆਰੰਭ ਅਤਿਅੰਤ ਮਿਹਰਬਾਨ ਅੱਲਾਹ ਦੇ ਨਾਂ ਨਾਲ ਕੀਤਾ ਗਿਆ ਹੈ।
أَلَّا تَعۡلُواْ عَلَيَّ وَأۡتُونِي مُسۡلِمِينَ ﴿31﴾أَلَّا تَعۡلُواْ عَلَيَّ وَأۡتُونِي مُسۡلِمِينَ
Transliteration: Alla taAAloo AAalayya watoonee muslimeena
Translation: (ਉਸ ਵਿਚ ਲਿਖਿਆ ਹੈ) ਕਿ ਤੂੰ ਮੇਰੇ ਮੁਕਾਬਲੇ ਵਿਚ ਸਰਕਸ਼ੀ ਨਾ ਕਰ ਅਤੇ ਮੁਸਲਮਾਨ (ਫ਼ਰਮਾਂਬਰਦਾਰ) ਬਣਕੇ ਮੇਰੇ ਕੋਲ ਹਾਜ਼ਿਰ ਹੋਵੋ।
قَالَتۡ يَـٰٓأَيُّهَا ٱلۡمَلَؤُاْ أَفۡتُونِي فِيٓ أَمۡرِي مَا كُنتُ قَاطِعَةً أَمۡرًا حَتَّىٰ تَشۡهَدُونِ ﴿32﴾قَالَتۡ يَـٰٓأَيُّهَا ٱلۡمَلَؤُاْ أَفۡتُونِي فِيٓ أَمۡرِي مَا كُنتُ قَاطِعَةً أَمۡرًا حَتَّىٰ تَشۡهَدُونِ
Transliteration: Qalat ya ayyuha almalao aftoonee fee amree ma kuntu qatiAAatan amran hatta tashhadoona
Translation: ਉਸ (ਰਾਣੀ) ਨੇ ਕਿਹਾ ਕਿ ਹੇ ਮੇਰੇ ਦਰਬਾਰੀਓ! ਤੁਸੀਂ ਮੈਨੂੰ ਇਸ ਮੁਆਮਲੇ ਵਿਚ ਸਲਾਹ ਦਿਓ, ਮੈਂ ਕੋਈ ਵੀ ਫ਼ੈਸਲਾ ਤੁਹਾਥੋਂ ਬਿਨਾਂ ਨਹੀਂ ਕਰਦੀ।
قَالُواْ نَحۡنُ أُوْلُواْ قُوَّةٖ وَأُوْلُواْ بَأۡسٖ شَدِيدٖ وَٱلۡأَمۡرُ إِلَيۡكِ فَٱنظُرِي مَاذَا تَأۡمُرِينَ ﴿33﴾قَالُواْ نَحۡنُ أُوْلُواْ قُوَّةٖ وَأُوْلُواْ بَأۡسٖ شَدِيدٖ وَٱلۡأَمۡرُ إِلَيۡكِ فَٱنظُرِي مَاذَا تَأۡمُرِينَ
Transliteration: Qaloo nahnu oloo quwwatin waoloo basin shadeedin waalamru ilayki faonthuree matha tamureena
Translation: ਉਹਨਾਂ (ਅਫ਼ਸਰਾਂ) ਨੇ (ਸਲਾਹ ਦਿੰਦੇ) ਕਿਹਾ ਕਿ ਅਸੀਂ ਸ਼ਕਤੀਸ਼ਾਲੀ ਅਤੇ ਯੋਧੇ ਹਾਂ, ਅੱਗੇ ਫ਼ੈਸਲਾ ਕਰਨ ਦੇ ਸਾਰੇ ਅਧਿਕਾਰ ਤੁਹਾਡੇ ਹੱਥ ਵਿਚ ਹਨ। ਤੁਸੀਂ ਵੇਖੋ ਕਿ ਤੁਸੀਂ ਸਾਨੂੰ ਕੀ ਹੁਕਮ ਦੇਣਾ ਹੈ।
قَالَتۡ إِنَّ ٱلۡمُلُوكَ إِذَا دَخَلُواْ قَرۡيَةً أَفۡسَدُوهَا وَجَعَلُوٓاْ أَعِزَّةَ أَهۡلِهَآ أَذِلَّةٗۚ وَكَذَٰلِكَ يَفۡعَلُونَ ﴿34﴾قَالَتۡ إِنَّ ٱلۡمُلُوكَ إِذَا دَخَلُواْ قَرۡيَةً أَفۡسَدُوهَا وَجَعَلُوٓاْ أَعِزَّةَ أَهۡلِهَآ أَذِلَّةٗۚ وَكَذَٰلِكَ يَفۡعَلُونَ
Transliteration: Qalat inna almulooka itha dakhaloo qaryatan afsadooha wajaAAaloo aAAizzata ahliha athillatan wakathalika yafAAaloona
Translation: ਉਸ (ਰਾਣੀ) ਨੇ ਕਿਹਾ ਕਿ ਜਦੋਂ ਬਾਦਸ਼ਾਹ ਕਿਸੇ ਦੇਸ਼ ਵਿਚ ਆ ਘੁਸਦੇ ਹਨ ਤਾਂ ਉਸ ਨੂੰ ਉਜਾੜ ਦਿੰਦੇ ਹਨ ਅਤੇ ਉਸ ਦੇ ਪਤਵੰਤੇ ਸੱਜਨਾਂ ਦਾ ਨਿਰਾਦਰ ਕਰਦੇ ਹਨ (ਲੱਗਦਾ ਹੈ) ਇਹ ਲੋਕੀ ਵੀ ਇੰਜ ਹੀ ਕਰਨਗੇ।
وَإِنِّي مُرۡسِلَةٌ إِلَيۡهِم بِهَدِيَّةٖ فَنَاظِرَةُۢ بِمَ يَرۡجِعُ ٱلۡمُرۡسَلُونَ ﴿35﴾وَإِنِّي مُرۡسِلَةٌ إِلَيۡهِم بِهَدِيَّةٖ فَنَاظِرَةُۢ بِمَ يَرۡجِعُ ٱلۡمُرۡسَلُونَ
Transliteration: Wainnee mursilatun ilayhim bihadiyyatin fanathiratun bima yarjiAAu almursaloona
Translation: ਮੈਂ ਉਹਨਾਂ ਵੱਲ ਇਕ ਸੁਗਾਤ ਭੇਜਦੀ ਹਾਂ, ਫੇਰ ਵੇਖਦੀ ਹਾਂ ਕਿ ਮੇਰੇ ਦੂਤ ਕੀ ਜਵਾਬ ਲੈਕੇ ਆਉਂਦੇ ਹਨ।
فَلَمَّا جَآءَ سُلَيۡمَٰنَ قَالَ أَتُمِدُّونَنِ بِمَالٖ فَمَآ ءَاتَىٰنِۦَ ٱللَّهُ خَيۡرٞ مِّمَّآ ءَاتَىٰكُمۚ بَلۡ أَنتُم بِهَدِيَّتِكُمۡ تَفۡرَحُونَ ﴿36﴾فَلَمَّا جَآءَ سُلَيۡمَٰنَ قَالَ أَتُمِدُّونَنِ بِمَالٖ فَمَآ ءَاتَىٰنِۦَ ٱللَّهُ خَيۡرٞ مِّمَّآ ءَاتَىٰكُمۚ بَلۡ أَنتُم بِهَدِيَّتِكُمۡ تَفۡرَحُونَ
Transliteration: Falamma jaa sulaymana qala atumiddoonani bimalin fama ataniya Allahu khayrun mimma atakum bal antum bihadiyyatikum tafrahoona
Translation: ਜਦੋਂ ਦੂਤ ਸੁਲੇਮਾਨ ਕੋਲ ਪਹੁੰਚਿਆ ਤਾਂ ਆਪ ਜੀ ਨੇ ਪੁੱਛਿਆ, ਕੀ ਤੁਸੀਂ ਦੌਲਤ ਨਾਲ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ? ਮੈਨੂੰ ਅੱਲਾਹ ਨੇ ਜੋ ਬਖ਼ਸ਼ਿਆ ਹੈ, ਉਹ ਉਸ ਤੋਂ ਕਿਤੇ ਵਧੇਰੇ ਹੈ ਜੋ ਉਸ ਨੇ ਤੁਹਾਨੂੰ ਦਿੱਤਾ ਹੋਇਆ ਹੈ। ਸੋ ਤੁਹਾਡੀ ਸੁਗਾਤ ਤੁਹਾਨੂੰ ਹੀ ਮੁਬਾਰਕ ਹੋਵੇ।
ٱرۡجِعۡ إِلَيۡهِمۡ فَلَنَأۡتِيَنَّهُم بِجُنُودٖ لَّا قِبَلَ لَهُم بِهَا وَلَنُخۡرِجَنَّهُم مِّنۡهَآ أَذِلَّةٗ وَهُمۡ صَٰغِرُونَ ﴿37﴾ٱرۡجِعۡ إِلَيۡهِمۡ فَلَنَأۡتِيَنَّهُم بِجُنُودٖ لَّا قِبَلَ لَهُم بِهَا وَلَنُخۡرِجَنَّهُم مِّنۡهَآ أَذِلَّةٗ وَهُمۡ صَٰغِرُونَ
Transliteration: IrjiAA ilayhim falanatiyannahum bijunoodin la qibala lahum biha walanukhrijannahum minha athillatan wahum saghiroona
Translation: (ਹੇ ਦੂਤ!) ਜਾ ਪਰਤ ਜਾ ਆਪਣੇ ਭੇਜਣ ਵਾਲੇ ਵੱਲ। ਅਸੀਂ ਉਹਨਾਂ ਦੇ ਉੱਤੇ ਅਜਿਹੀਆਂ ਫ਼ੌਜਾਂ ਲੈਕੇ ਆਵਾਂਗੇ ਜਿਸ ਦਾ ਮੁਕਾਬਲਾ ਕਰਨ ਦੀ ਹਿੱਮਤ ਉਹਨਾਂ ਕੋਲ ਨਹੀਂ ਹੋਵੇਗੀ ਅਤੇ ਅਸੀਂ ਉਹਨਾਂ ਨੂੰ ਜ਼ਲੀਲ ਕਰਕੇ ਉਥਿੱਓਂ ਬਾਹਰ ਕੱਢ ਦਿਆਂਗੇ, ਕਿ ਉਹ ਹੀਣੇ ਹੋਕੇ ਰਹਿ ਜਾਣਗੇ।
قَالَ يَـٰٓأَيُّهَا ٱلۡمَلَؤُاْ أَيُّكُمۡ يَأۡتِينِي بِعَرۡشِهَا قَبۡلَ أَن يَأۡتُونِي مُسۡلِمِينَ ﴿38﴾قَالَ يَـٰٓأَيُّهَا ٱلۡمَلَؤُاْ أَيُّكُمۡ يَأۡتِينِي بِعَرۡشِهَا قَبۡلَ أَن يَأۡتُونِي مُسۡلِمِينَ
Transliteration: Qala ya ayyuha almalao ayyukum yateenee biAAarshiha qabla an yatoonee muslimeena
Translation: ਸੁਲੇਮਾਨ ਨੇ ਆਖਿਆ, ਹੇ ਦਰਬਾਰੀਓ! ਤੁਹਾਡੇ ਵਿੱਚੋਂ ਕੋਈ ਅਜਿਹਾ ਰੁ ਜਿਹੜਾ ਉਹਨਾਂ ਲੋਕਾਂ ਦੇ ਆਗਿਆਕਾਰੀ ਬਣਕੇ ਮੇਰੇ ਕੋਲ ਆਉਣ ਤੋਂ ਪਹਿਲਾਂ ਪਹਿਲਾਂ ਉਸ (ਰਾਣੀ) ਦਾ ਤਖ਼ਤ ਮੇਰੇ ਕੋਲ ਲੈ ਆਵੇ।
قَالَ عِفۡرِيتٞ مِّنَ ٱلۡجِنِّ أَنَا۠ ءَاتِيكَ بِهِۦ قَبۡلَ أَن تَقُومَ مِن مَّقَامِكَۖ وَإِنِّي عَلَيۡهِ لَقَوِيٌّ أَمِينٞ ﴿39﴾قَالَ عِفۡرِيتٞ مِّنَ ٱلۡجِنِّ أَنَا۠ ءَاتِيكَ بِهِۦ قَبۡلَ أَن تَقُومَ مِن مَّقَامِكَۖ وَإِنِّي عَلَيۡهِ لَقَوِيٌّ أَمِينٞ
Transliteration: Qala AAifreetun mina aljinni ana ateeka bihi qabla an taqooma min maqamika wainne AAalayhi laqawiyyun ameenun
Translation: ਜਿੰਨਾਂ ਵਿੱਚੋਂ ਇਕ ਤਕੜੇ ਜਿੰਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਤੁਸੀਂ ਇਸ ਥਾਂ ਤੋਂ ਉੱਠੋਂ, ਮੈਂ ਉਸ (ਤਖ਼ਤ) ਨੂੰ ਤੁਹਾਡੇ ਕੋਲ ਲੈ ਆਵਾਂਗਾ। ਬੇਸ਼ੱਕ ਮੈਂ ਇਸ ਦੀ ਤਾਕਤ ਰੱਖਦਾ ਹਾਂ ਅਤੇ ਮੈਂ ਅਮਾਨਤਦਾਰ ਵੀ ਹਾਂ।
قَالَ ٱلَّذِي عِندَهُۥ عِلۡمٞ مِّنَ ٱلۡكِتَٰبِ أَنَا۠ ءَاتِيكَ بِهِۦ قَبۡلَ أَن يَرۡتَدَّ إِلَيۡكَ طَرۡفُكَۚ فَلَمَّا رَءَاهُ مُسۡتَقِرًّا عِندَهُۥ قَالَ هَٰذَا مِن فَضۡلِ رَبِّي لِيَبۡلُوَنِيٓ ءَأَشۡكُرُ أَمۡ أَكۡفُرُۖ وَمَن شَكَرَ فَإِنَّمَا يَشۡكُرُ لِنَفۡسِهِۦۖ وَمَن كَفَرَ فَإِنَّ رَبِّي غَنِيّٞ كَرِيمٞ ﴿40﴾قَالَ ٱلَّذِي عِندَهُۥ عِلۡمٞ مِّنَ ٱلۡكِتَٰبِ أَنَا۠ ءَاتِيكَ بِهِۦ قَبۡلَ أَن يَرۡتَدَّ إِلَيۡكَ طَرۡفُكَۚ فَلَمَّا رَءَاهُ مُسۡتَقِرًّا عِندَهُۥ قَالَ هَٰذَا مِن فَضۡلِ رَبِّي لِيَبۡلُوَنِيٓ ءَأَشۡكُرُ أَمۡ أَكۡفُرُۖ وَمَن شَكَرَ فَإِنَّمَا يَشۡكُرُ لِنَفۡسِهِۦۖ وَمَن كَفَرَ فَإِنَّ رَبِّي غَنِيّٞ كَرِيمٞ
Transliteration: Qala allathee AAindahu AAilmun mina alkitabi ana ateeka bihi qabla an yartadda ilayka tarfuka falamma raahu mustaqirran AAindahu qala hatha min fadli rabbee liyabluwanee aashkuru am akfuru waman shakara fainnama yashkuru linafsihi waman kafara fainna rabbee ghaniyyun kareemun
Translation: ਜਿਸ (ਵਿਅਕਤੀ) ਕੋਲ ਕਿਤਾਬ ਦਾ ਗਿਆਨ ਸੀ ਉਹ ਬੋਲਿਆ ਕਿ ਮੈਂ ਉਸ (ਤਖ਼ਤ) ਨੂੰ ਤੁਹਾਡੀ ਅੱਖ ਝਮਕਣ ਤੋਂ ਪਹਿਲਾਂ ਤੁਹਾਡੇ ਕੋਲ ਲੈ ਆਵਾਂਗਾ। ਜਦੋਂ ਸੁਲੇਮਾਨ ਨੇ ਉਸ ਤਖ਼ਤ ਨੂੰ ਆਪਣੇ ਕੋਲ ਰੱਖਿਆ ਹੋਇਆ ਵੇਖਿਆ ਤਾਂ ਆਖਿਆ, ਇਹ ਸਭ ਮੇਰੇ ਰੱਬ ਦੀ ਕ੍ਰਿਪਾਲਤਾ ਹੈ, ਤਾਂ ਜੋ ਉਹ ਮੈਨੂੰ ਪਰਖੇ, ਕੀ ਮੈਂ ਉਸ ਦਾ ਸ਼ੁਕਰ ਅਦਾ ਕਰਦਾ ਹਾਂ ਜਾਂ ਨਾ-ਸ਼ੁਕਰਾ ਹਾਂ? ਜਿਹੜਾ ਵੀ ਕੋਈ ਸ਼ੁਕਰ (ਧੰਨਵਾਦ) ਕਰਦਾ ਹੈ ਉਹ ਆਪਣੇ ਹੀ ਲਈ ਸ਼ੁਕਰ ਅਦਾ ਕਰਦਾ ਹੈ ਜਿਹੜਾ ਕੋਈ ਨਾ-ਸ਼ੁਕਰੀ ਕਰਦਾ ਹੈ (ਚੇਤੇ ਰਹੇ ਕਿ) ਬੇਸ਼ੱਕ ਮੇਰਾ ਰੱਬ ਇਹਨਾਂ ਗੱਲਾਂ ਤੋਂ ਵੱਡਾ ਬੇ-ਪਰਵਾਹ ਹੈ ਅਤੇ ਮਿਹਰਬਾਨ ਹੈ।
قَالَ نَكِّرُواْ لَهَا عَرۡشَهَا نَنظُرۡ أَتَهۡتَدِيٓ أَمۡ تَكُونُ مِنَ ٱلَّذِينَ لَا يَهۡتَدُونَ ﴿41﴾قَالَ نَكِّرُواْ لَهَا عَرۡشَهَا نَنظُرۡ أَتَهۡتَدِيٓ أَمۡ تَكُونُ مِنَ ٱلَّذِينَ لَا يَهۡتَدُونَ
Transliteration: Qala nakkiroo laha AAarshaha nanthur atahtadee am takoonu mina allatheena la yahtadoona
Translation: (ਸੁਲੇਮਾਨ ਨੇ) ਹੁਕਮ ਦਿੱਤਾ ਕਿ ਤੁਸੀਂ ਇਸ ਤਖ਼ਤ (ਸਿੰਘਾਸਨ) ਵਿਚ ਕੁੱਝ ਫੇਰ ਬਦਲ ਕਰ ਦਿਓ ਤਾਂ ਜੋ ਪਤਾ ਲੱਗ ਜਾਵੇ ਕਿ ਉਹ ਹਕੀਕਤ ਨੂੰ ਸਮਝਦੀ ਹੈ ਜਾਂ ਉਹਨਾਂ ਵਿੱਚੋਂ ਹੈ ਜਿਹੜੇ ਨਾ-ਸਮਝ ਹਨ।
فَلَمَّا جَآءَتۡ قِيلَ أَهَٰكَذَا عَرۡشُكِۖ قَالَتۡ كَأَنَّهُۥ هُوَۚ وَأُوتِينَا ٱلۡعِلۡمَ مِن قَبۡلِهَا وَكُنَّا مُسۡلِمِينَ ﴿42﴾فَلَمَّا جَآءَتۡ قِيلَ أَهَٰكَذَا عَرۡشُكِۖ قَالَتۡ كَأَنَّهُۥ هُوَۚ وَأُوتِينَا ٱلۡعِلۡمَ مِن قَبۡلِهَا وَكُنَّا مُسۡلِمِينَ
Transliteration: Falamma jaat qeela ahakatha AAarshuki qalat kaannahu huwa waooteena alAAilma min qabliha wakunna muslimeena
Translation: ਫੇਰ ਜਦੋਂ ਉਹ (ਰਾਣੀ) ਸੁਲੇਮਾਨ ਦੇ ਦਰਬਾਰ ਵਿਚ ਆ ਗਈ ਤਾਂ ਉਸ ਨੂੰ ਪੁੱਛਿਆ ਗਿਆ, ਕੀ ਤੁਹਾਡਾ ਸਿੰਘਾਸਨ ਵੀ ਅਜਿਹਾ ਹੀ ਹੈ ? ਉਸ ਨੇ ਕਿਹਾ ਕਿ ਇੰਜ ਸਮਝੋ ਕਿ ਇਹ ਉਹੀਓ ਹੈ ਅਤੇ ਸਾਨੂੰ ਇਸ ਤੋਂ ਪਹਿਲਾਂ ਹੀ (ਤੁਹਾਡੇ ਨਬੀ ਹੋਣ ਦਾ) ਗਿਆਨ ਹੋ ਚੁੱਕਿਆ ਸੀ ਅਤੇ ਅਸੀਂ ਆਗਿਆਕਾਰੀ (ਮੁਸਲਮਾਨ) ਬਣ ਗਏ ਸਾਂ।
وَصَدَّهَا مَا كَانَت تَّعۡبُدُ مِن دُونِ ٱللَّهِۖ إِنَّهَا كَانَتۡ مِن قَوۡمٖ كَٰفِرِينَ ﴿43﴾وَصَدَّهَا مَا كَانَت تَّعۡبُدُ مِن دُونِ ٱللَّهِۖ إِنَّهَا كَانَتۡ مِن قَوۡمٖ كَٰفِرِينَ
Transliteration: Wasaddaha ma kanat taAAbudu min dooni Allahi innaha kanat min qawmin kafireena
Translation: ਉਸ (ਰਾਣੀ) ਨੂੰ (ਅੱਲਾਹ ਦੀ ਬੰਦਗੀ ਤੋਂ) ਇਸ (ਸੂਰਜ ਦੀ ਪੂਜਾ) ਨੇ ਰੋਕ ਰੱਖਿਆ ਸੀ, ਜਿਸ ਦੀ ਉਹ ਅੱਲਾਹ ਨੂੰ ਛੱਡ ਕੇ ਇਬਾਦਤ ਕਰਦੀ ਸੀ, ਕਿਉਂ ਜੋ ਉਹ ਕਾਫ਼ਿਰ ਕੌਮ ਵਿੱਚੋਂ ਸੀ।
قِيلَ لَهَا ٱدۡخُلِي ٱلصَّرۡحَۖ فَلَمَّا رَأَتۡهُ حَسِبَتۡهُ لُجَّةٗ وَكَشَفَتۡ عَن سَاقَيۡهَاۚ قَالَ إِنَّهُۥ صَرۡحٞ مُّمَرَّدٞ مِّن قَوَارِيرَۗ قَالَتۡ رَبِّ إِنِّي ظَلَمۡتُ نَفۡسِي وَأَسۡلَمۡتُ مَعَ سُلَيۡمَٰنَ لِلَّهِ رَبِّ ٱلۡعَٰلَمِينَ ﴿44﴾قِيلَ لَهَا ٱدۡخُلِي ٱلصَّرۡحَۖ فَلَمَّا رَأَتۡهُ حَسِبَتۡهُ لُجَّةٗ وَكَشَفَتۡ عَن سَاقَيۡهَاۚ قَالَ إِنَّهُۥ صَرۡحٞ مُّمَرَّدٞ مِّن قَوَارِيرَۗ قَالَتۡ رَبِّ إِنِّي ظَلَمۡتُ نَفۡسِي وَأَسۡلَمۡتُ مَعَ سُلَيۡمَٰنَ لِلَّهِ رَبِّ ٱلۡعَٰلَمِينَ
Transliteration: Qeela laha odkhulee alssarha falamma raathu hasibathu lujjatan wakashafat AAan saqayha qala innahu sarhun mumarradun min qawareera qalat rabbi innee thalamtu nafsee waaslamtu maAAa sulaymana lillahi rabbi alAAalameena
Translation: ਰਾਣੀ ਨੂੰ ਕਿਹਾ ਗਿਆ ਕਿ ਮਹਿਲ ਅੰਦਰ ਪ੍ਰਵੇਸ਼ ਕਰੋ। ਜਦੋਂ ਉਸ ਨੇ (ਮਹਿਲ ਦਾ ਫ਼ਰਸ਼) ਵੇਖਿਆ ਤਾਂ ਉਹ ਸਮਝੀ ਕਿ ਇਹ (ਤਾਲਾਬ ਦਾ) ਪਾਣੀ ਹੈ ਅਤੇ ਉਸ ਨੇ ਆਪਣੀਆਂ ਪਿੰਡਲੀਆਂ ਨੰਗੀਆਂ ਕਰ ਲਈਆਂ (ਭਾਵ ਮੂਹਰੀਆਂ ਉਤਾਂਹ ਚੁੱਕ ਲਈਆਂ)। ਸੁਲੇਮਾਨ ਨੇ ਫ਼ਰਮਾਇਆ, ਇਹ ਤਾਂ ਸ਼ੀਸ਼ੇ ਤੋਂ ਬਣਿਆ ਹੋਇਆ ਮਹਿਲ ਹੈ। (ਰਾਣੀ) ਆਖਣ ਲੱਗੀ ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ (ਹੁਣ ਤੱਕ ਸੂਰਜ ਦੀ ਪੂਜਾ ਕਰਕੇ) ਮੈਨੇ ਆਪਣੇ ਆਪ ’ਤੇ ਜ਼ੁਲਮ ਹੀ ਕੀਤਾ ਸੀ ਅਤੇ ਹੁਣ ਮੈਂ ਸੁਲੇਮਾਨ ਨਾਲ ਮਿਲ ਕੇ ਸਾਰੀ ਸ੍ਰਿਸ਼ਟੀ ਦੇ ਮਾਲਿਕ ਦੀ ਆਗਿਆਕਾਰੀ ਕਬੂਲ ਕਰਦੀ ਹਾਂ।
وَلَقَدۡ أَرۡسَلۡنَآ إِلَىٰ ثَمُودَ أَخَاهُمۡ صَٰلِحًا أَنِ ٱعۡبُدُواْ ٱللَّهَ فَإِذَا هُمۡ فَرِيقَانِ يَخۡتَصِمُونَ ﴿45﴾وَلَقَدۡ أَرۡسَلۡنَآ إِلَىٰ ثَمُودَ أَخَاهُمۡ صَٰلِحًا أَنِ ٱعۡبُدُواْ ٱللَّهَ فَإِذَا هُمۡ فَرِيقَانِ يَخۡتَصِمُونَ
Transliteration: Walaqad arsalna ila thamooda akhahum salihan ani oAAbudoo Allaha faitha hum fareeqani yakhtasimoona
Translation: ਅਸੀਂ ਸਮੂਦ (ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਇਹ ਪੈਗ਼ਾਮ ਦੇਕੇ) ਭੇਜਿਆ ਕਿ ਤੁਸੀਂ ਸਾਰੇ ਅੱਲਾਹ ਦੀ ਬੰਦਗੀ ਕਰੋ, ਪ੍ਰੰਤੂ ਉਹ ਦੋ ਗੁਟ (ਕਾਫ਼ਿਰਾਂ ਤੇ ਮੋਮਿਨ) ਬਣਕੇ ਆਪਸ ਵਿਚ ਹੀ ਝਗੜਨ ਲੱਗ ਪਏ।
قَالَ يَٰقَوۡمِ لِمَ تَسۡتَعۡجِلُونَ بِٱلسَّيِّئَةِ قَبۡلَ ٱلۡحَسَنَةِۖ لَوۡلَا تَسۡتَغۡفِرُونَ ٱللَّهَ لَعَلَّكُمۡ تُرۡحَمُونَ ﴿46﴾قَالَ يَٰقَوۡمِ لِمَ تَسۡتَعۡجِلُونَ بِٱلسَّيِّئَةِ قَبۡلَ ٱلۡحَسَنَةِۖ لَوۡلَا تَسۡتَغۡفِرُونَ ٱللَّهَ لَعَلَّكُمۡ تُرۡحَمُونَ
Transliteration: Qala ya qawmi lima tastaAAjiloona bialssayyiati qabla alhasanati lawla tastaghfiroona Allaha laAAallakum turhamoona
Translation: ਸਾਲੇਹ ਨੇ ਫ਼ਰਮਾਇਆ, ਹੇ ਮੇਰੀ ਕੌਮ! ਤੁਸੀਂ ਭਲਾਈ ਤੋਂ ਪਹਿਲਾਂ ਬੁਰਾਈ ਭਾਵ ਅਜ਼ਾਬ ਲਈ (ਦੁਆਵਾਂ ਮੰਗਣ ਵਿਚ) ਛੇਤੀ ਕਿਉਂ ਕਰ ਰਹੇ ਹੋ ? ਤੁਸੀਂ ਅੱਲਾਹ ਤੋਂ ਮੁਆਫ਼ੀ ਕਿਉਂ ਨਹੀਂ ਮੰਗ ਲੈਂਦੇ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।
قَالُواْ ٱطَّيَّرۡنَا بِكَ وَبِمَن مَّعَكَۚ قَالَ طَـٰٓئِرُكُمۡ عِندَ ٱللَّهِۖ بَلۡ أَنتُمۡ قَوۡمٞ تُفۡتَنُونَ ﴿47﴾قَالُواْ ٱطَّيَّرۡنَا بِكَ وَبِمَن مَّعَكَۚ قَالَ طَـٰٓئِرُكُمۡ عِندَ ٱللَّهِۖ بَلۡ أَنتُمۡ قَوۡمٞ تُفۡتَنُونَ
Transliteration: Qaloo ittayyarna bika wabiman maAAaka qala tairukum AAinda Allahi bal antum qawmun tuftanoona
Translation: ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।
وَكَانَ فِي ٱلۡمَدِينَةِ تِسۡعَةُ رَهۡطٖ يُفۡسِدُونَ فِي ٱلۡأَرۡضِ وَلَا يُصۡلِحُونَ ﴿48﴾وَكَانَ فِي ٱلۡمَدِينَةِ تِسۡعَةُ رَهۡطٖ يُفۡسِدُونَ فِي ٱلۡأَرۡضِ وَلَا يُصۡلِحُونَ
Transliteration: Wakana fee almadeenati tisAAatu rahtin yufsidoona fee alardi wala yuslihoona
Translation: ਉਸ ਸ਼ਹਿਰ ਵਿਚ ਨੋ ਸਰਦਾਰ ਸੀ ਜਿਹੜੇ ਧਰਤੀ ’ਤੇ ਫ਼ਸਾਦ ਫ਼ੈਲਾਉਂਦੇ ਸੀ, ਉਹ ਕੋਈ ਵੀ ਸੁਧਾਰ ਦੀ ਗੱਲ ਨਹੀਂ ਸੀ ਕਰਦੇ।
قَالُواْ تَقَاسَمُواْ بِٱللَّهِ لَنُبَيِّتَنَّهُۥ وَأَهۡلَهُۥ ثُمَّ لَنَقُولَنَّ لِوَلِيِّهِۦ مَا شَهِدۡنَا مَهۡلِكَ أَهۡلِهِۦ وَإِنَّا لَصَٰدِقُونَ ﴿49﴾قَالُواْ تَقَاسَمُواْ بِٱللَّهِ لَنُبَيِّتَنَّهُۥ وَأَهۡلَهُۥ ثُمَّ لَنَقُولَنَّ لِوَلِيِّهِۦ مَا شَهِدۡنَا مَهۡلِكَ أَهۡلِهِۦ وَإِنَّا لَصَٰدِقُونَ
Transliteration: Qaloo taqasamoo biAllahi lanubayyitannahu waahlahu thumma lanaqoolanna liwaliyyihi ma shahidna mahlika ahlihi wainna lasadiqoona
Translation: ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ ਕਸਮਾਂ ਖਾਓ ਕਿ ਅਸੀਂ ਰਾਤ ਨੂੰ ਹੀ ਸਾਲੇਹ ਅਤੇ ਉਸ ਦੇ ਘਰ ਵਾਲਿਆਂ ’ਤੇ ਹਮਲਾ ਕਰਾਂਗੇ ਅਤੇ ਉਸ ਦੇ ਵਾਰਸਾਂ ਨੂੰ ਆਖ ਦਿਆਂਗੇ ਕਿ ਅਸੀਂ ਤਾਂ ਉਸ ਦੇ ਘਰ ਵਾਲਿਆਂ ਦੇ ਹਮਲੇ ਦੇ ਸਮੇਂ ਮੌਜੂਦ ਹੀ ਨਹੀਂ ਸੀ, ਅਸੀਂ ਸੱਚ ਆਖਦੇ ਹਾਂ।
وَمَكَرُواْ مَكۡرٗا وَمَكَرۡنَا مَكۡرٗا وَهُمۡ لَا يَشۡعُرُونَ ﴿50﴾وَمَكَرُواْ مَكۡرٗا وَمَكَرۡنَا مَكۡرٗا وَهُمۡ لَا يَشۡعُرُونَ
Transliteration: Wamakaroo makran wamakarna makran wahum la yashAAuroona
Translation: ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ।
فَٱنظُرۡ كَيۡفَ كَانَ عَٰقِبَةُ مَكۡرِهِمۡ أَنَّا دَمَّرۡنَٰهُمۡ وَقَوۡمَهُمۡ أَجۡمَعِينَ ﴿51﴾فَٱنظُرۡ كَيۡفَ كَانَ عَٰقِبَةُ مَكۡرِهِمۡ أَنَّا دَمَّرۡنَٰهُمۡ وَقَوۡمَهُمۡ أَجۡمَعِينَ
Transliteration: Faonthur kayfa kana AAaqibatu makrihim anna dammarnahum waqawmahum ajmaAAeena
Translation: ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ ਕੀ ਹੋਇਆ ? ਅਸੀਂ ਉਹਨਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ (ਸਨੇ ਨੌ ਸਰਦਾਰਾਂ ਦੇ) ਮਲੀਆਂਮੇਟ ਕਰ ਦਿੱਤਾ।
فَتِلۡكَ بُيُوتُهُمۡ خَاوِيَةَۢ بِمَا ظَلَمُوٓاْۚ إِنَّ فِي ذَٰلِكَ لَأٓيَةٗ لِّقَوۡمٖ يَعۡلَمُونَ ﴿52﴾فَتِلۡكَ بُيُوتُهُمۡ خَاوِيَةَۢ بِمَا ظَلَمُوٓاْۚ إِنَّ فِي ذَٰلِكَ لَأٓيَةٗ لِّقَوۡمٖ يَعۡلَمُونَ
Transliteration: Fatilka buyootuhum khawiyatan bima thalamoo inna fee thalika laayatan liqawmin yaAAlamoona
Translation: ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।
وَأَنجَيۡنَا ٱلَّذِينَ ءَامَنُواْ وَكَانُواْ يَتَّقُونَ ﴿53﴾وَأَنجَيۡنَا ٱلَّذِينَ ءَامَنُواْ وَكَانُواْ يَتَّقُونَ
Transliteration: Waanjayna allatheena amanoo wakanoo yattaqoona
Translation: ਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ ਤੋਂ ਡਰਦੇ ਸੀ, ਅਜ਼ਾਬ ਤੋਂ ਬਚਾ ਲਿਆ ਸੀ।
وَلُوطًا إِذۡ قَالَ لِقَوۡمِهِۦٓ أَتَأۡتُونَ ٱلۡفَٰحِشَةَ وَأَنتُمۡ تُبۡصِرُونَ ﴿54﴾وَلُوطًا إِذۡ قَالَ لِقَوۡمِهِۦٓ أَتَأۡتُونَ ٱلۡفَٰحِشَةَ وَأَنتُمۡ تُبۡصِرُونَ
Transliteration: Walootan ith qala liqawmihi atatoona alfahishata waantum tubsiroona
Translation: (ਯਾਦ ਕਰੋ) ਜਦੋਂ ਲੂਤ ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ ਅੱਖੀਂ ਵੇਖਦੇ ਹੋਏ ਵੀ ਅਸ਼ਲੀਲ ਕੰਮ ਕਰਦੇ ਹੋ?
أَئِنَّكُمۡ لَتَأۡتُونَ ٱلرِّجَالَ شَهۡوَةٗ مِّن دُونِ ٱلنِّسَآءِۚ بَلۡ أَنتُمۡ قَوۡمٞ تَجۡهَلُونَ ﴿55﴾أَئِنَّكُمۡ لَتَأۡتُونَ ٱلرِّجَالَ شَهۡوَةٗ مِّن دُونِ ٱلنِّسَآءِۚ بَلۡ أَنتُمۡ قَوۡمٞ تَجۡهَلُونَ
Transliteration: Ainnakum latatoona alrrijala shahwatan min dooni alnnisai bal antum qawmun tajhaloona
Translation: ਕੀ ਤੁਸੀਂ ਔਰਤਾਂ ਨੂੰ ਛੱਡ ਕੇ ਕਾਮ ਵਾਸਨਾਂ ਦੀ ਪੂਰਤੀ ਲਈ ਮਰਦਾਂ ਕੋਲ ਜਾਂਦੇ ਹੋ? ਤੁਸੀਂ ਤਾਂ ਜਾਹਲਾਂ ਵਾਲੇ ਕੰਮ ਕਰਦੇ ਹੋ।
فَمَا كَانَ جَوَابَ قَوۡمِهِۦٓ إِلَّآ أَن قَالُوٓاْ أَخۡرِجُوٓاْ ءَالَ لُوطٖ مِّن قَرۡيَتِكُمۡۖ إِنَّهُمۡ أُنَاسٞ يَتَطَهَّرُونَ ﴿56﴾۞فَمَا كَانَ جَوَابَ قَوۡمِهِۦٓ إِلَّآ أَن قَالُوٓاْ أَخۡرِجُوٓاْ ءَالَ لُوطٖ مِّن قَرۡيَتِكُمۡۖ إِنَّهُمۡ أُنَاسٞ يَتَطَهَّرُونَ
Transliteration: Fama kana jawaba qawmihi illa an qaloo akhrijoo ala lootin min qaryatikum innahum onasun yatatahharoona
Translation: ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ ਇਸ ਤੋਂ ਕੋਈ ਵੀ ਜਵਾਬ ਨਹੀਂ ਸੀ ਕਿ ਉਹਨਾਂ ਨੇ ਕਿਹਾ ਕਿ ਲੂਤ ਅਤੇ ਇਸ ਦੇ ਘਰ ਵਾਲਿਆਂ ਨੂੰ ਆਪਣੀ ਬਸਤੀ ’ਚੋਂ ਹੀ ਕੱਢ ਦਿਓ, ਇਹ ਤਾਂ ਵੱਡੇ ਨੇਕ-ਪਾਕਬਾਜ਼ ਬਣਦੇ ਹਨ।
فَأَنجَيۡنَٰهُ وَأَهۡلَهُۥٓ إِلَّا ٱمۡرَأَتَهُۥ قَدَّرۡنَٰهَا مِنَ ٱلۡغَٰبِرِينَ ﴿57﴾فَأَنجَيۡنَٰهُ وَأَهۡلَهُۥٓ إِلَّا ٱمۡرَأَتَهُۥ قَدَّرۡنَٰهَا مِنَ ٱلۡغَٰبِرِينَ
Transliteration: Faanjaynahu waahlahu illa imraatahu qaddarnaha mina alghabireena
Translation: ਫੇਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਬਚਾ ਲਿਆ। ਅਸੀਂ ਇਹ ਮਿੱਥ ਲਿਆ ਸੀ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।
وَأَمۡطَرۡنَا عَلَيۡهِم مَّطَرٗاۖ فَسَآءَ مَطَرُ ٱلۡمُنذَرِينَ ﴿58﴾وَأَمۡطَرۡنَا عَلَيۡهِم مَّطَرٗاۖ فَسَآءَ مَطَرُ ٱلۡمُنذَرِينَ
Transliteration: Waamtarna AAalayhim mataran fasaa mataru almunthareena
Translation: ਅਸਾਂ ਉਹਨਾਂ ਜ਼ਾਲਮਾਂ ਉੱਤੇ ਪੱਥਰਾਂ ਦਾ ਮੀਂਹ ਬਰਸਾਇਆ। ਬਹੁਤ ਹੀ ਭੈੜਾ ਮੀਂਹ ਸੀ ਜਿਹੜਾ ਡਰਾਏ ਹੋਏ ਲੋਕਾਂ ’ਤੇ ਬਰਸਾਇਆ ਗਿਆ।
قُلِ ٱلۡحَمۡدُ لِلَّهِ وَسَلَٰمٌ عَلَىٰ عِبَادِهِ ٱلَّذِينَ ٱصۡطَفَىٰٓۗ ءَآللَّهُ خَيۡرٌ أَمَّا يُشۡرِكُونَ ﴿59﴾قُلِ ٱلۡحَمۡدُ لِلَّهِ وَسَلَٰمٌ عَلَىٰ عِبَادِهِ ٱلَّذِينَ ٱصۡطَفَىٰٓۗ ءَآللَّهُ خَيۡرٌ أَمَّا يُشۡرِكُونَ
Transliteration: Quli alhamdu lillahi wasalamun AAala AAibadihi allatheena istafa allahu khayrun amma yushrikoona
Translation: (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਅੱਲਾਹ ਲਈ ਹਨ। ਉਸ ਦੇ ਉਹਨਾਂ ਬੰਦਿਆਂ ’ਤੇ ਸਲਾਮ ਹੋਵੇ ਜਿਨ੍ਹਾਂ ਨੂੰ ਉਸ ਨੇ (ਪੈਗ਼ੰਬਰੀ ਲਈ) ਚੁਣ ਲਿਆ ਹੈ। ਕੀ ਅੱਲਾਹ ਚੰਗੇਰਾ ਹੈ ਜਾਂ ਉਹ (ਇਸ਼ਟ) ਜਿਨ੍ਹਾਂ ਨੂੰ ਇਹ ਲੋਕੀ (ਰੱਬ ਦਾ) ਸ਼ਰੀਕ ਥਾਪ ਰਹੇ ਹਨ? [1]
أَمَّنۡ خَلَقَ ٱلسَّمَٰوَٰتِ وَٱلۡأَرۡضَ وَأَنزَلَ لَكُم مِّنَ ٱلسَّمَآءِ مَآءٗ فَأَنۢبَتۡنَا بِهِۦ حَدَآئِقَ ذَاتَ بَهۡجَةٖ مَّا كَانَ لَكُمۡ أَن تُنۢبِتُواْ شَجَرَهَآۗ أَءِلَٰهٞ مَّعَ ٱللَّهِۚ بَلۡ هُمۡ قَوۡمٞ يَعۡدِلُونَ ﴿60﴾أَمَّنۡ خَلَقَ ٱلسَّمَٰوَٰتِ وَٱلۡأَرۡضَ وَأَنزَلَ لَكُم مِّنَ ٱلسَّمَآءِ مَآءٗ فَأَنۢبَتۡنَا بِهِۦ حَدَآئِقَ ذَاتَ بَهۡجَةٖ مَّا كَانَ لَكُمۡ أَن تُنۢبِتُواْ شَجَرَهَآۗ أَءِلَٰهٞ مَّعَ ٱللَّهِۚ بَلۡ هُمۡ قَوۡمٞ يَعۡدِلُونَ
Transliteration: Amman khalaqa alssamawati waalarda waanzala lakum mina alssamai maan faanbatna bihi hadaiqa thata bahjatin ma kana lakum an tunbitoo shajaraha ailahun maAAa Allahi bal hum qawmun yaAAdiloona
Translation: (ਕੀ ਇਹ ਝੂਠੇ ਇਸ਼ਟ ਚੰਗੇਰੇ ਹਨ) ਜਾਂ ਉਹ (ਅੱਲਾਹ) ਜਿਸ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ ਤੇ ਤੁਹਾਡੇ ਲਈ ਅਕਾਸ਼ ਤੋਂ ਮੀਂਹ ਬਰਸਾਇਆ ? ਫੇਰ ਇਸ (ਮੀਂਹ) ਤੋਂ ਅਸੀਂ ਰਮਣੀਕ ਬਾਗ਼ ਉਗਾਏ ਜਿਨ੍ਹਾਂ ਬਾਗ਼ਾਂ ਦੇ ਦਰਖ਼ਤਾਂ ਨੂੰ ਤੁਸੀਂ ਕਦੇ ਵੀ ਉਗਾ ਨਹੀਂ ਸੀ ਸਕਦੇ। ਕੀ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ ਹੈ ? (ਜੋ ਇਹ ਸਭ ਕੁੱਝ ਕਰ ਸਕਦਾ ਹੋਵੇ)। ਇਹੋ ਲੋਕ ਹਨ ਜਿਹੜੇ ਥਾਪੇ ਹੋਏ ਇਸ਼ਟਾਂ ਨੂੰ ਅੱਲਾਹ ਦੇ ਬਰਾਬਰ ਖੜ੍ਹਾ ਕਰਦੇ ਹਨ।
أَمَّن جَعَلَ ٱلۡأَرۡضَ قَرَارٗا وَجَعَلَ خِلَٰلَهَآ أَنۡهَٰرٗا وَجَعَلَ لَهَا رَوَٰسِيَ وَجَعَلَ بَيۡنَ ٱلۡبَحۡرَيۡنِ حَاجِزًاۗ أَءِلَٰهٞ مَّعَ ٱللَّهِۚ بَلۡ أَكۡثَرُهُمۡ لَا يَعۡلَمُونَ ﴿61﴾أَمَّن جَعَلَ ٱلۡأَرۡضَ قَرَارٗا وَجَعَلَ خِلَٰلَهَآ أَنۡهَٰرٗا وَجَعَلَ لَهَا رَوَٰسِيَ وَجَعَلَ بَيۡنَ ٱلۡبَحۡرَيۡنِ حَاجِزًاۗ أَءِلَٰهٞ مَّعَ ٱللَّهِۚ بَلۡ أَكۡثَرُهُمۡ لَا يَعۡلَمُونَ
Transliteration: Amman jaAAala alarda qararan wajaAAala khilalaha anharan wajaAAala laha rawasiya wajaAAala bayna albahrayni hajizan ailahun maAAa Allahi bal aktharuhum la yaAAlamoona
Translation: ਉਹ (ਅੱਲਾਹ ਹੈ) ਜਿਸ ਨੇ ਧਰਤੀ ਨੂੰ ਠਹਿਰਨ (ਵਸਨ) ਦੇ ਯੋਗ ਬਣਾਇਆ ਅਤੇ ਉਸੇ (ਧਤਰੀ) ਵਿਚ ਨਹਿਰਾਂ ਵਗਾਈਆਂ ਅਤੇ ਇਸ ਲਈ (ਕਿ ਧਰਤੀ ਨਾ ਹਿੱਲੇ) ਪਹਾੜ ਬਣਾ ਦਿੱਤੇ ਅਤੇ ਦੋ ਸਮੁੰਦਰਾਂ ਦੇ ਵਿਚਕਾਰ ਪੜਦਿਆਂ ਦੀ ਰੋਕ ਲਗਾ ਦਿੱਤੀ। ਕੀ ਉਸ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ (ਇਹਨਾਂ ਕੰਮਾਂ ਦਾ ਕਰਨ ਵਾਲਾ) ਹੈ ?ਉਹਨਾਂ ਵਿਚ ਵਧੇਰੇ ਹਨ ਜਿਹੜੇ ਇਹ ਗੱਲ ਨਹੀਂ ਜਾਣਦੇ।
أَمَّن يُجِيبُ ٱلۡمُضۡطَرَّ إِذَا دَعَاهُ وَيَكۡشِفُ ٱلسُّوٓءَ وَيَجۡعَلُكُمۡ خُلَفَآءَ ٱلۡأَرۡضِۗ أَءِلَٰهٞ مَّعَ ٱللَّهِۚ قَلِيلٗا مَّا تَذَكَّرُونَ ﴿62﴾أَمَّن يُجِيبُ ٱلۡمُضۡطَرَّ إِذَا دَعَاهُ وَيَكۡشِفُ ٱلسُّوٓءَ وَيَجۡعَلُكُمۡ خُلَفَآءَ ٱلۡأَرۡضِۗ أَءِلَٰهٞ مَّعَ ٱللَّهِۚ قَلِيلٗا مَّا تَذَكَّرُونَ
Transliteration: Amman yujeebu almudtarra itha daAAahu wayakshifu alssooa wayajAAalukum khulafaa alardi ailahun maAAa Allahi qaleelan ma tathakkaroona
Translation: ਕੀ ਉਹ ਝੂਠੇ ਇਸ਼ਟ ਚੰਗੇ ਹਨ ਜਾਂ ਉਹ ਅੱਲਾਹ ਚੰਗਾ ਹੈ ਜਿਹੜਾ ਬੇਵਸ (ਮਜਬੂਰ) ਦੀ ਦੁਆ ਕਬੂਲਦਾ ਹੈ, ਉਸ ਦੀ ਪੁਕਾਰ ਨੂੰ ਸੁਣ ਕੇ ਉਸ ਦੀਆਂ ਮੁਸ਼ਕਲਾਂ, ਤਕਲੀਫ਼ਾਂ ਨੂੰ ਦੂਰ ਕਰਦਾ ਹੈ। ਉਹ ਤੁਹਾਨੂੰ ਧਰਤੀ ਦਾ ਆਧਿਕਾਰੀ ਬਣਾਉਂਦਾ ਹੈ ? ਕੀ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ ਹੈ ? ਤੁਸੀਂ ਤਾਂ ਬਹੁਤ ਹੀ ਘੱਟ ਸੋਚ ਵਿਚਾਰ ਕਰਦੇ ਹੋ।
أَمَّن يَهۡدِيكُمۡ فِي ظُلُمَٰتِ ٱلۡبَرِّ وَٱلۡبَحۡرِ وَمَن يُرۡسِلُ ٱلرِّيَٰحَ بُشۡرَۢا بَيۡنَ يَدَيۡ رَحۡمَتِهِۦٓۗ أَءِلَٰهٞ مَّعَ ٱللَّهِۚ تَعَٰلَى ٱللَّهُ عَمَّا يُشۡرِكُونَ ﴿63﴾أَمَّن يَهۡدِيكُمۡ فِي ظُلُمَٰتِ ٱلۡبَرِّ وَٱلۡبَحۡرِ وَمَن يُرۡسِلُ ٱلرِّيَٰحَ بُشۡرَۢا بَيۡنَ يَدَيۡ رَحۡمَتِهِۦٓۗ أَءِلَٰهٞ مَّعَ ٱللَّهِۚ تَعَٰلَى ٱللَّهُ عَمَّا يُشۡرِكُونَ
Transliteration: Amman yahdeekum fee thulumati albarri waalbahri waman yursilu alrriyaha bushran bayna yaday rahmatihi ailahun maAAa Allahi taAAala Allahu AAamma yushrikoona
Translation: ਕੀ ਬੁਤ ਚੰਗੇ ਹਨ ਜਾਂ ਕਿ ਉਹ ਜਿਹੜਾ ਤੁਹਾਨੂੰ ਜਲ ਅਤੇ ਥਲ ਦੇ ਹਨੇਰਿਆਂ ਵਿੱਚੋਂ ਰਾਹ ਵਿਖਾਉਂਦਾ ਹੈ ਅਤੇ ਜਿਹੜਾ ਆਪਣੀਆਂ ਰਹਿਮਤਾਂ ਤੋਂ ਪਹਿਲਾਂ ਹੀ (ਬਾਰਿਸ਼ ਦੀਆਂ) ਖ਼ੁਸ਼ਖ਼ਬਰੀਆਂ ਦੇਣ ਵਾਲੀਆਂ ਹਵਾਵਾਂ ਨੂੰ ਭੇਜਦਾ ਹੈ। ਕੀ ਅੱਲਾਹ ਦੇ ਨਾਲ ਕੋਈ ਹੋਰ ਵੀ (ਇਸ਼ਟ) ਹੈ? ਅੱਲਾਹ ਤਾਂ ਉਹਨਾਂ ਸਭ (ਇਸ਼ਟਾਂ ਤੋਂ) ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਰੱਬ ਦਾ) ਸ਼ਰੀਕ ਥਾਪਦੇ ਹਨ।
أَمَّن يَبۡدَؤُاْ ٱلۡخَلۡقَ ثُمَّ يُعِيدُهُۥ وَمَن يَرۡزُقُكُم مِّنَ ٱلسَّمَآءِ وَٱلۡأَرۡضِۗ أَءِلَٰهٞ مَّعَ ٱللَّهِۚ قُلۡ هَاتُواْ بُرۡهَٰنَكُمۡ إِن كُنتُمۡ صَٰدِقِينَ ﴿64﴾أَمَّن يَبۡدَؤُاْ ٱلۡخَلۡقَ ثُمَّ يُعِيدُهُۥ وَمَن يَرۡزُقُكُم مِّنَ ٱلسَّمَآءِ وَٱلۡأَرۡضِۗ أَءِلَٰهٞ مَّعَ ٱللَّهِۚ قُلۡ هَاتُواْ بُرۡهَٰنَكُمۡ إِن كُنتُمۡ صَٰدِقِينَ
Transliteration: Amman yabdao alkhalqa thumma yuAAeeduhu waman yarzuqukum mina alssamai waalardi ailahun maAAa Allahi qul hatoo burhanakum in kuntum sadiqeena
Translation: ਕੀ ਥਾਪੇ ਇਸ਼ਟ ਵਧੀਆ ਹਨ ਜਾਂ ਉਹ ਅੱਲਾਹ ਜਿਹੜਾ ਮੁੱਢੋਂ ਮਖ਼ਲੂਕ ਦੀ ਰਚਨਾਂ ਰਚਾਉਂਦਾ ਹੈ (ਉਸ ਦੇ ਮਰਨ ਮਗਰੋਂ) ਫੇਰ ਮੁੜ ਰਚਾਵੇਗਾ ਅਤੇ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ਵਿੱਚੋਂ ਰੋਜ਼ੀਆਂ ਦਿੰਦਾ ਹੈ ? ਕੀ ਅੱਲਾਹ ਤੋਂ ਛੁੱਟ ਕੋਈ ਹੋਰ ਵੀ ਇਸ਼ਟ ਹੈ ? (ਹੇ ਮੁਹੰਮਦ!) ਉਹਨਾਂ ਮੁਸ਼ਰਿਕਾਂ ਨੂੰ ਆਖੋ ਕਿ ਜੇ ਤੁਸੀਂ ਸੱਚੇ ਹੋ (ਕਿ ਅੱਲਾਹ ਦਾ ਹੋਰ ਸਾਂਝੀ ਹੈ) ਤਾਂ ਕੋਈ ਦਲੀਲ ਲਿਆਓ।
قُل لَّا يَعۡلَمُ مَن فِي ٱلسَّمَٰوَٰتِ وَٱلۡأَرۡضِ ٱلۡغَيۡبَ إِلَّا ٱللَّهُۚ وَمَا يَشۡعُرُونَ أَيَّانَ يُبۡعَثُونَ ﴿65﴾قُل لَّا يَعۡلَمُ مَن فِي ٱلسَّمَٰوَٰتِ وَٱلۡأَرۡضِ ٱلۡغَيۡبَ إِلَّا ٱللَّهُۚ وَمَا يَشۡعُرُونَ أَيَّانَ يُبۡعَثُونَ
Transliteration: Qul la yaAAlamu man fee alssamawati waalardi alghayba illa Allahu wama yashAAuroona ayyana yubAAathoona
Translation: (ਹੇ ਨਬੀ!) ਆਖ ਦਿਓ ਕਿ ਛੁੱਟ ਅੱਲਾਹ ਤੋਂ ਅਕਾਸ਼ਾਂ ਵਿਚ ਰਹਿਣ ਵਾਲੇ (ਭਾਵ ਫ਼ਰਿਸ਼ਤੇ) ਅਤੇ ਧਰਤੀ ’ਤੇ ਰਹਿਣ ਵਾਲਿਆਂ (ਮਨੁੱਖ ਤੇ ਜਿੰਨਾਂ) ਵਿੱਚੋਂ ਕੋਈ ਵੀ ਗ਼ੈਬ ਦਾ ਗਿਆਨ ਨਹੀਂ ਰੱਖਦਾ, ਇਹ (ਥਾਪੇ ਹੋਏ ਇਸ਼ਟ) ਤਾਂ ਇਹ ਵੀ ਨਹੀਂ ਜਾਣਦੇ ਕਿ ਉਹਨਾਂ ਨੂੰ ਮੁੜ ਜਿਊਂਦਾ ਕਦੋਂ ਕੀਤਾ ਜਾਵੇਗਾ।
بَلِ ٱدَّـٰرَكَ عِلۡمُهُمۡ فِي ٱلۡأٓخِرَةِۚ بَلۡ هُمۡ فِي شَكّٖ مِّنۡهَاۖ بَلۡ هُم مِّنۡهَا عَمُونَ ﴿66﴾بَلِ ٱدَّـٰرَكَ عِلۡمُهُمۡ فِي ٱلۡأٓخِرَةِۚ بَلۡ هُمۡ فِي شَكّٖ مِّنۡهَاۖ بَلۡ هُم مِّنۡهَا عَمُونَ
Transliteration: Bali iddaraka AAilmuhum fee alakhirati bal hum fee shakkin minha bal hum minha AAamoona
Translation: ਸਗੋਂ ਆਖ਼ਿਰਤ ਦੀ ਜਾਣਕਾਰੀ ਨੂੰ ਇਹ ਗੁਆਚ (ਭੁਲਾ) ਬੈਠੇ ਹਨ, ਇਹ ਇਸ (ਆਖ਼ਿਰਤ) ਵੱਲੋਂ ਸ਼ੱਕ ਵਿਚ ਹਨ ਸਗੋਂ ਇਹ ਤਾਂ (ਆਖ਼ਿਰਤ ਪੱਖੋਂ) ਅੰਨ੍ਹੇ ਹੋ ਗਏ ਹਨ।
وَقَالَ ٱلَّذِينَ كَفَرُوٓاْ أَءِذَا كُنَّا تُرَٰبٗا وَءَابَآؤُنَآ أَئِنَّا لَمُخۡرَجُونَ ﴿67﴾وَقَالَ ٱلَّذِينَ كَفَرُوٓاْ أَءِذَا كُنَّا تُرَٰبٗا وَءَابَآؤُنَآ أَئِنَّا لَمُخۡرَجُونَ
Transliteration: Waqala allatheena kafaroo aitha kunna turaban waabaona ainna lamukhrajoona
Translation: ਕਾਫ਼ਿਰ ਪੁੱਛਦੇ ਹਨ ਕਿ ਕੀ ਜਦੋਂ ਅਸੀਂ ਅਤੇ ਸਾਡੇ ਪਿਓ-ਦਾਦੇ ਮਿੱਟੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ (ਧਰਤੀ ਵਿੱਚੋਂ) ਕੱਢੇ ਜਾਵਾਂਗੇ?
لَقَدۡ وُعِدۡنَا هَٰذَا نَحۡنُ وَءَابَآؤُنَا مِن قَبۡلُ إِنۡ هَٰذَآ إِلَّآ أَسَٰطِيرُ ٱلۡأَوَّلِينَ ﴿68﴾لَقَدۡ وُعِدۡنَا هَٰذَا نَحۡنُ وَءَابَآؤُنَا مِن قَبۡلُ إِنۡ هَٰذَآ إِلَّآ أَسَٰطِيرُ ٱلۡأَوَّلِينَ
Transliteration: Laqad wuAAidna hatha nahnu waabaona min qablu in hatha illa asateeru alawwaleena
Translation: ਬੇਸ਼ੱਕ ਸਾਨੂੰ ਵੀ ਅਤੇ ਸਾਥੋਂ ਪਹਿਲਾਂ ਸਾਡੇ ਬਾਪ-ਦਾਦਿਆਂ ਨੂੰ ਵੀ ਇਹੋ ਗੱਲਾਂ ਕਹੀਆਂ ਗਈਆਂ ਹਨ। ਪਰ ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।
قُلۡ سِيرُواْ فِي ٱلۡأَرۡضِ فَٱنظُرُواْ كَيۡفَ كَانَ عَٰقِبَةُ ٱلۡمُجۡرِمِينَ ﴿69﴾قُلۡ سِيرُواْ فِي ٱلۡأَرۡضِ فَٱنظُرُواْ كَيۡفَ كَانَ عَٰقِبَةُ ٱلۡمُجۡرِمِينَ
Transliteration: Qul seeroo fee alardi faonthuroo kayfa kana AAaqibatu almujrimeena
Translation: (ਹੇ ਨਬੀ!) ਆਖ ਦਿਓ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
وَلَا تَحۡزَنۡ عَلَيۡهِمۡ وَلَا تَكُن فِي ضَيۡقٖ مِّمَّا يَمۡكُرُونَ ﴿70﴾وَلَا تَحۡزَنۡ عَلَيۡهِمۡ وَلَا تَكُن فِي ضَيۡقٖ مِّمَّا يَمۡكُرُونَ
Transliteration: Wala tahzan AAalayhim wala takun fee dayqin mimma yamkuroona
Translation: (ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ ਦੁਖੀ ਨਾ ਹੋਵੋ ਅਤੇ ਨਾ ਹੀ ਉਹਨਾਂ ਦੀਆਂ ਚਾਲਾਂ ’ਤੇ ਦਿਲ ਛੋਟਾ ਕਰੋ।
وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ ﴿71﴾وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ
Transliteration: Wayaqooloona mata hatha alwaAAdu in kuntum sadiqeena
Translation: ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸ?ਚੇ ਹੋ ਤਾਂ (ਇਸ ਦਾ ਸਮਾਂ) ਦੱਸੋ।
قُلۡ عَسَىٰٓ أَن يَكُونَ رَدِفَ لَكُم بَعۡضُ ٱلَّذِي تَسۡتَعۡجِلُونَ ﴿72﴾قُلۡ عَسَىٰٓ أَن يَكُونَ رَدِفَ لَكُم بَعۡضُ ٱلَّذِي تَسۡتَعۡجِلُونَ
Transliteration: Qul AAasa an yakoona radifa lakum baAAdu allathee tastaAAjiloona
Translation: ਉਹਨਾਂ ਨੂੰ ਕਹੋ ਕਿ ਜਿਸ ਗੱਲ ਲਈ ਤੁਸੀਂ ਛੇਤੀ ਕਰ ਰਹੇ ਹੋ ਹੋ ਸਕਦਾ ਹੈ ਕਿ ਉਸ ਦਾ ਕੁੱਝ ਹਿੱਸਾ ਤੁਹਾਡੇ ਨੇੜੇ ਹੀ ਆ ਢੁੱਕਾ ਹੋਵੇ।
وَإِنَّ رَبَّكَ لَذُو فَضۡلٍ عَلَى ٱلنَّاسِ وَلَٰكِنَّ أَكۡثَرَهُمۡ لَا يَشۡكُرُونَ ﴿73﴾وَإِنَّ رَبَّكَ لَذُو فَضۡلٍ عَلَى ٱلنَّاسِ وَلَٰكِنَّ أَكۡثَرَهُمۡ لَا يَشۡكُرُونَ
Transliteration: Wainna rabbaka lathoo fadlin AAala alnnasi walakinna aktharahum la yashkuroona
Translation: ਅਤੇ ਬੇਸ਼ੱਕ ਤੁਹਾਡਾ ਪਾਲਣਹਾਰ ਸਾਰੇ ਲੋਕਾਂ ’ਤੇ ਹੀ ਫ਼ਜ਼ਲ (ਮਿਹਰਾਂ) ਕਰਨ ਵਾਲਾ ਹੈ ਪਰ ਫੇਰ ਵੀ ਬਹੁਤੇ ਲੋਕੀ ਤਾਂ ਨਾ-ਸ਼ੁਕਰੀ ਹੀ ਕਰਦੇ ਹਨ।
وَإِنَّ رَبَّكَ لَيَعۡلَمُ مَا تُكِنُّ صُدُورُهُمۡ وَمَا يُعۡلِنُونَ ﴿74﴾وَإِنَّ رَبَّكَ لَيَعۡلَمُ مَا تُكِنُّ صُدُورُهُمۡ وَمَا يُعۡلِنُونَ
Transliteration: Wainna rabbaka layaAAlamu ma tukinnu sudooruhum wama yuAAlinoona
Translation: ਬੇਸ਼ੱਕ ਤੁਹਾਡਾ ਰੱਬ ਉਹਨਾਂ ਗੱਲਾਂ ਨੂੰ ਵੀ ਜਾਣਦਾ ਹੈ ਜਿਨ੍ਹਾਂ ਨੂੰ ਉਹਨਾਂ ਦੇ ਦਿਲ ਲਕੋ ਰਹੇ ਹਨ ਅਤੇ ਜੋ ਵਿਖਾ ਰਹੇ ਹਨ (ਸਭ ਜਾਣਦਾ ਹੈ)।
وَمَا مِنۡ غَآئِبَةٖ فِي ٱلسَّمَآءِ وَٱلۡأَرۡضِ إِلَّا فِي كِتَٰبٖ مُّبِينٍ ﴿75﴾وَمَا مِنۡ غَآئِبَةٖ فِي ٱلسَّمَآءِ وَٱلۡأَرۡضِ إِلَّا فِي كِتَٰبٖ مُّبِينٍ
Transliteration: Wama min ghaibatin fee alssamai waalardi illa fee kitabin mubeenin
Translation: ਅਕਾਸ਼ਾਂ ਤੇ ਧਰਤੀ ਦੀ ਕੋਈ ਵੀ ਗੁਪਤ ਚੀਜ਼ ਅਜਿਹੀ ਨਹੀਂ ਜਿਹੜੀ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਨਾ ਲਿਖੀ ਹੋਵੇ।
إِنَّ هَٰذَا ٱلۡقُرۡءَانَ يَقُصُّ عَلَىٰ بَنِيٓ إِسۡرَـٰٓءِيلَ أَكۡثَرَ ٱلَّذِي هُمۡ فِيهِ يَخۡتَلِفُونَ ﴿76﴾إِنَّ هَٰذَا ٱلۡقُرۡءَانَ يَقُصُّ عَلَىٰ بَنِيٓ إِسۡرَـٰٓءِيلَ أَكۡثَرَ ٱلَّذِي هُمۡ فِيهِ يَخۡتَلِفُونَ
Transliteration: Inna hatha alqurana yaqussu AAala banee israeela akthara allathee hum feehi yakhtalifoona
Translation: ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ ਕਰਦਾ ਹੈ ਜਿਨ੍ਹਾਂ ਵਿਚ ਇਹ ਮਤਭੇਦ ਕਰ ਰਹੇ ਹਨ।
وَإِنَّهُۥ لَهُدٗى وَرَحۡمَةٞ لِّلۡمُؤۡمِنِينَ ﴿77﴾وَإِنَّهُۥ لَهُدٗى وَرَحۡمَةٞ لِّلۡمُؤۡمِنِينَ
Transliteration: Wainnahu lahudan warahmatun lilmumineena
Translation: ਨਿਰਸੰਦੇਹ, ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਅਤੇ ਰਹਿਮਤ ?।
إِنَّ رَبَّكَ يَقۡضِي بَيۡنَهُم بِحُكۡمِهِۦۚ وَهُوَ ٱلۡعَزِيزُ ٱلۡعَلِيمُ ﴿78﴾إِنَّ رَبَّكَ يَقۡضِي بَيۡنَهُم بِحُكۡمِهِۦۚ وَهُوَ ٱلۡعَزِيزُ ٱلۡعَلِيمُ
Transliteration: Inna rabbaka yaqdee baynahum bihukmihi wahuwa alAAazeezu alAAaleemu
Translation: ਬੇਸ਼ੱਕ ਹੇ ਨਬੀ! ਤੁਹਾਡਾ ਰੱਬ ਉਹਨਾਂ (ਕਾਫ਼ਿਰਾਂ) ਵਿਚਕਾਰ ਆਪਣੇ ਹੁਕਮ ਅਨੁਸਾਰ ਫ਼ੈਸਲੇ ਕਰ ਦੇਵੇਗਾਂ ਉਹ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।
فَتَوَكَّلۡ عَلَى ٱللَّهِۖ إِنَّكَ عَلَى ٱلۡحَقِّ ٱلۡمُبِينِ ﴿79﴾فَتَوَكَّلۡ عَلَى ٱللَّهِۖ إِنَّكَ عَلَى ٱلۡحَقِّ ٱلۡمُبِينِ
Transliteration: Fatawakkal AAala Allahi innaka AAala alhaqqi almubeeni
Translation: ਸੋ (ਹੇ ਨਬੀ!) ਤੁਸੀਂ ਅੱਲਾਹ ’ਤੇ ਭਰੋਸਾ ਰੱਖੋ, ਬੇਸ਼ੱਕ ਤੁਸੀਂ ਹੀ ਸੱਚੇ ਤੇ ਸਿੱਧੇ ਰਾਹ ’ਤੇ ਹੋ।
إِنَّكَ لَا تُسۡمِعُ ٱلۡمَوۡتَىٰ وَلَا تُسۡمِعُ ٱلصُّمَّ ٱلدُّعَآءَ إِذَا وَلَّوۡاْ مُدۡبِرِينَ ﴿80﴾إِنَّكَ لَا تُسۡمِعُ ٱلۡمَوۡتَىٰ وَلَا تُسۡمِعُ ٱلصُّمَّ ٱلدُّعَآءَ إِذَا وَلَّوۡاْ مُدۡبِرِينَ
Transliteration: Innaka la tusmiAAu almawta wala tusmiAAu alssumma aldduAAaa itha wallaw mudbireena
Translation: ਤੁਸੀਂ ਨਾ ਤਾਂ (ਆਪਣੀ ਗੱਲ) ਮੁਰਦਿਆਂ ਨੂੰ ਸੁਣਾ ਸਕਦੇ ਹੋ ਅਤੇ ਨਾ ਹੀ ਉਹਨਾਂ ਬੋਲਿਆਂ ਨੂੰ ਆਪਣੀ ਅਵਾਜ਼ ਸੁਣਾ ਸਕਦੇ ਹੋ, ਜਦ ਕਿ ਉਹ ਪਿੱਠ ਫੇਰੀ ਨੱਸੇ ਜਾ ਰਹੇ ਹਨ।
وَمَآ أَنتَ بِهَٰدِي ٱلۡعُمۡيِ عَن ضَلَٰلَتِهِمۡۖ إِن تُسۡمِعُ إِلَّا مَن يُؤۡمِنُ بِـَٔايَٰتِنَا فَهُم مُّسۡلِمُونَ ﴿81﴾وَمَآ أَنتَ بِهَٰدِي ٱلۡعُمۡيِ عَن ضَلَٰلَتِهِمۡۖ إِن تُسۡمِعُ إِلَّا مَن يُؤۡمِنُ بِـَٔايَٰتِنَا فَهُم مُّسۡلِمُونَ
Transliteration: Wama anta bihadee alAAumyi AAan dalalatihim in tusmiAAu illa man yuminu biayatina fahum muslimoona
Translation: ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ ਬਚਾ ਕੇ ਸਿੱਧੇ ਰਹਾ ਪਾ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ, ਜਿਹੜੇ ਸਾਡੀਆਂ ਆਇਤਾਂ (.ਕੁਰਆਨ) ’ਤੇ ਈਮਾਨ ਲਿਆਏ ਹਨ, ਫੇਰ ਉਹੀਓ ਆਗਿਆਕਾਰੀ ਬਣ ਜਾਂਦੇ ਹਨ।
وَإِذَا وَقَعَ ٱلۡقَوۡلُ عَلَيۡهِمۡ أَخۡرَجۡنَا لَهُمۡ دَآبَّةٗ مِّنَ ٱلۡأَرۡضِ تُكَلِّمُهُمۡ أَنَّ ٱلنَّاسَ كَانُواْ بِـَٔايَٰتِنَا لَا يُوقِنُونَ ﴿82﴾۞وَإِذَا وَقَعَ ٱلۡقَوۡلُ عَلَيۡهِمۡ أَخۡرَجۡنَا لَهُمۡ دَآبَّةٗ مِّنَ ٱلۡأَرۡضِ تُكَلِّمُهُمۡ أَنَّ ٱلنَّاسَ كَانُواْ بِـَٔايَٰتِنَا لَا يُوقِنُونَ
Transliteration: Waitha waqaAAa alqawlu AAalayhim akhrajna lahum dabbatan mina alardi tukallimuhum anna alnnasa kanoo biayatina la yooqinoona
Translation: ਜਦੋਂ ਉਹਨਾਂ (ਇਨਕਾਰੀਆਂ) ’ਤੇ ਅਜ਼ਾਬ ਲਿਆਉਣ ਦੀ ਸਾਡੀ ਗੱਲ ਪੂਰੀ ਹੋਣ ਦਾ ਸਮਾਂ ਆ ਜਾਵੇਗਾਂ ਤਾਂ ਅਸੀਂ ਧਰਤੀ ਵਿੱਚੋਂ ਉਹਨਾਂ ਲਈ ਇਕ ਜਾਨਵਰ [2] ਕੱਢਾਂਗੇ ਜਿਹੜਾ ਉਹਨਾਂ ਨਾਲ ਗੱਲਾਂ ਕਰੇਗਾ। ਬੇਸ਼ੱਕ ਇਹ ਲੋਕ ਤਾਂ ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਵਿਸ਼ਵਾਸ ਨਹੀਂ ਸੀ ਕਰਦੇ।
وَيَوۡمَ نَحۡشُرُ مِن كُلِّ أُمَّةٖ فَوۡجٗا مِّمَّن يُكَذِّبُ بِـَٔايَٰتِنَا فَهُمۡ يُوزَعُونَ ﴿83﴾وَيَوۡمَ نَحۡشُرُ مِن كُلِّ أُمَّةٖ فَوۡجٗا مِّمَّن يُكَذِّبُ بِـَٔايَٰتِنَا فَهُمۡ يُوزَعُونَ
Transliteration: Wayawma nahshuru min kulli ommatin fawjan mimman yukaththibu biayatina fahum yoozaAAoona
Translation: ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ (ਸਮੁਦਾਇ) ਵਿੱਚੋਂ ਉਸ ਟੋਲੀ ਨੂੰ ਘੇਰ ਕੇ ਲਿਆਵਾਂਗੇ ਜਿਹੜੀ ਸਾਡੀਆਂ ਆਇਤਾਂ (ਹੁਕਮਾਂ) ਨੂੰ ਸਵੀਕਾਰ ਨਹੀਂ ਸੀ ਕਰਦੀ। ਫੇਰ ਉਹਨਾਂ ਸਭ ਦੀ ਦਰਜਾ ਬੰਦੀ (ਭਾਵ ਵੱਖ-ਵੱਖ) ਕਰ ਦਿੱਤੀ ਜਾਵੇਗੀ।
حَتَّىٰٓ إِذَا جَآءُو قَالَ أَكَذَّبۡتُم بِـَٔايَٰتِي وَلَمۡ تُحِيطُواْ بِهَا عِلۡمًا أَمَّاذَا كُنتُمۡ تَعۡمَلُونَ ﴿84﴾حَتَّىٰٓ إِذَا جَآءُو قَالَ أَكَذَّبۡتُم بِـَٔايَٰتِي وَلَمۡ تُحِيطُواْ بِهَا عِلۡمًا أَمَّاذَا كُنتُمۡ تَعۡمَلُونَ
Transliteration: Hatta itha jaoo qala akaththabtum biayatee walam tuheetoo biha AAilman ammatha kuntum taAAmaloona
Translation: ਜਦੋਂ ਸਾਰੇ (ਹਸ਼ਰ ਦੇ ਮੈਦਾਨ ਵਿਚ) ਆ ਜਾਣਗੇ ਤਾਂ ਅੱਲਾਹ ਪੁੱਛੇਗਾ, ਕੀ ਤੁਸੀਂ ਬਿਨਾਂ ਗਿਆਨ ਦੇ ਘੇਰੇ ਵਿਚ ਲਿਆਏ ਮੇਰੀਆਂ (ਆਇਤਾਂ) ਦਾ ਇਨਕਾਰ ਨਹੀਂ ਸੀ ਕੀਤਾ ? (ਜੇ ਨਹੀਂ ਫੇਰ ਤਾਂ ਇਹ ਦੱਸੋ) ਕਿ (ਸੰਸਾਰ ਵਿਚ ਤੁਸੀਂ ਕੀ ਕੁੱਝ ਕਰਦੇ ਸੀ)।
وَوَقَعَ ٱلۡقَوۡلُ عَلَيۡهِم بِمَا ظَلَمُواْ فَهُمۡ لَا يَنطِقُونَ ﴿85﴾وَوَقَعَ ٱلۡقَوۡلُ عَلَيۡهِم بِمَا ظَلَمُواْ فَهُمۡ لَا يَنطِقُونَ
Transliteration: WawaqaAAa alqawlu AAalayhim bima thalamoo fahum la yantiqoona
Translation: ਉਹਨਾਂ (ਇਨਕਾਰੀਆਂ) ਦੇ ਜ਼ੁਲਮਾਂ ਕਾਰਨ ਉਹਨਾਂ ਉੱਤੇ (ਅਜ਼ਾਬ ਦੀ) ਪੁਸ਼ਟੀ ਹੋ ਜਾਵੇਗਾ ਅਤੇ ਉਹ ਕੁੱਝ ਬੋਲਣ ਜੋਗੇ ਵੀ ਨਹੀਂ ਰਹਿਣਗੇ।
أَلَمۡ يَرَوۡاْ أَنَّا جَعَلۡنَا ٱلَّيۡلَ لِيَسۡكُنُواْ فِيهِ وَٱلنَّهَارَ مُبۡصِرًاۚ إِنَّ فِي ذَٰلِكَ لَأٓيَٰتٖ لِّقَوۡمٖ يُؤۡمِنُونَ ﴿86﴾أَلَمۡ يَرَوۡاْ أَنَّا جَعَلۡنَا ٱلَّيۡلَ لِيَسۡكُنُواْ فِيهِ وَٱلنَّهَارَ مُبۡصِرًاۚ إِنَّ فِي ذَٰلِكَ لَأٓيَٰتٖ لِّقَوۡمٖ يُؤۡمِنُونَ
Transliteration: Alam yaraw anna jaAAalna allayla liyaskunoo feehi waalnnahara mubsiran inna fee thalika laayatin liqawmin yuminoona
Translation: ਕੀ ਉਹ ਨਹੀਂ ਵੇਖਦੇ ਕਿ ਅਸੀਂ ਰਾਤ ਨੂੰ ਬਣਾਇਆ ਹੈ ਕਿ ਉਹ ਉਸ ਵਿਚ ਆਰਾਮ ਕਰ ਸਕਣ ਅਤੇ ਦਿਨ ਨੂੰ ਵੇਖਣ ਵਾਲਾ ਬਣਾਇਆ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਹੁਤ ਨਿਸ਼ਾਨੀਆਂ ਹਨ ਜਿਹੜੇ ਈਮਾਨ ਲਿਆਉਂਦੇ ਹਨ।
وَيَوۡمَ يُنفَخُ فِي ٱلصُّورِ فَفَزِعَ مَن فِي ٱلسَّمَٰوَٰتِ وَمَن فِي ٱلۡأَرۡضِ إِلَّا مَن شَآءَ ٱللَّهُۚ وَكُلٌّ أَتَوۡهُ دَٰخِرِينَ ﴿87﴾وَيَوۡمَ يُنفَخُ فِي ٱلصُّورِ فَفَزِعَ مَن فِي ٱلسَّمَٰوَٰتِ وَمَن فِي ٱلۡأَرۡضِ إِلَّا مَن شَآءَ ٱللَّهُۚ وَكُلٌّ أَتَوۡهُ دَٰخِرِينَ
Transliteration: Wayawma yunfakhu fee alssoori fafaziAAa man fee alssamawati waman fee alardi illa man shaa Allahu wakullun atawhu dakhireena
Translation: ਜਿਸ ਦਿਨ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਸਾਰੇ ਦੇ ਸਾਰੇ ਅਕਾਸ਼ਾਂ ਵਾਲੇ ਅਤੇ ਧਰਤੀ ਵਾਲੇ ਘਬਰਾ ਜਾਣਗੇ ਪਰ (ਉਹ ਨਹੀਂ ਘਬਰਾਉਂਗੇ) ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਚਾਹਵੇ ਅਤੇ ਸਾਰੇ ਹੀ ਹੀਣੇ ਹੋਕੇ ਨਿਮਰਤਾ ਸਹਿਤ ਉਸ (ਰੱਬ) ਦੇ ਹਜ਼ੂਰ ਪੇਸ਼ ਹੋਣਗੇ।
وَتَرَى ٱلۡجِبَالَ تَحۡسَبُهَا جَامِدَةٗ وَهِيَ تَمُرُّ مَرَّ ٱلسَّحَابِۚ صُنۡعَ ٱللَّهِ ٱلَّذِيٓ أَتۡقَنَ كُلَّ شَيۡءٍۚ إِنَّهُۥ خَبِيرُۢ بِمَا تَفۡعَلُونَ ﴿88﴾وَتَرَى ٱلۡجِبَالَ تَحۡسَبُهَا جَامِدَةٗ وَهِيَ تَمُرُّ مَرَّ ٱلسَّحَابِۚ صُنۡعَ ٱللَّهِ ٱلَّذِيٓ أَتۡقَنَ كُلَّ شَيۡءٍۚ إِنَّهُۥ خَبِيرُۢ بِمَا تَفۡعَلُونَ
Transliteration: Watara aljibala tahsabuha jamidatan wahiya tamurru marra alssahabi sunAAa Allahi allathee atqana kulla shayin innahu khabeerun bima tafAAaloona
Translation: ਤੁਸੀਂ ਪਹਾੜਾਂ ਨੂੰ ਆਪਣੀ ਥਾਂ ’ਤੇ ਗੱਡੇ ਹੋਏ ਸਮਝਦੇ ਹੋ ਪਰ (ਕਿਆਮਤ ਦਿਹਾੜੇ) ਉਹ ਵੀ ਬੱਦਲਾਂ ਵਾਂਗ ਉੜਦੇ ਹੋਣਗੇ, ਇਹੋ ਅੱਲਾਹ ਦੀ ਕਾਰੀਗਰੀ ਹੈ, ਉਸ ਨੇ ਹਰੇਕ ਚੀਜ਼ ਨੂੰ ਦ੍ਰਿੜ ਤੇ ਮਜ਼ਬੂਤ ਬਣਾਇਆ। ਤੁਸੀਂ ਜੋ ਵੀ ਕਰਦੇ ਹੋ ਉਸ ਤੋਂ (ਅੱਲਾਹ) ਜਾਣੂ ਹੈ।
مَن جَآءَ بِٱلۡحَسَنَةِ فَلَهُۥ خَيۡرٞ مِّنۡهَا وَهُم مِّن فَزَعٖ يَوۡمَئِذٍ ءَامِنُونَ ﴿89﴾مَن جَآءَ بِٱلۡحَسَنَةِ فَلَهُۥ خَيۡرٞ مِّنۡهَا وَهُم مِّن فَزَعٖ يَوۡمَئِذٍ ءَامِنُونَ
Transliteration: Man jaa bialhasanati falahu khayrun minha wahum min fazaAAin yawmaithin aminoona
Translation: ਜਿਹੜਾ ਵਿਅਕਤੀ ਨੇਕੀ ਲੈਕੇ ਆਵੇਗਾ ਉਸ ਨੂੰ ਵਧੀਆ ਬਦਲਾ ਮਿਲੇਗਾ ਅਤੇ ਉਹ ਉਸ ਦਿਨ ਦੀ ਘਬਰਾਹਟ ਤੋਂ ਨਿਸ਼ਚਿੰਤ ਹੋਵੇਗਾ।
وَمَن جَآءَ بِٱلسَّيِّئَةِ فَكُبَّتۡ وُجُوهُهُمۡ فِي ٱلنَّارِ هَلۡ تُجۡزَوۡنَ إِلَّا مَا كُنتُمۡ تَعۡمَلُونَ ﴿90﴾وَمَن جَآءَ بِٱلسَّيِّئَةِ فَكُبَّتۡ وُجُوهُهُمۡ فِي ٱلنَّارِ هَلۡ تُجۡزَوۡنَ إِلَّا مَا كُنتُمۡ تَعۡمَلُونَ
Transliteration: Waman jaa bialssayyiati fakubbat wujoohuhum fee alnnari hal tujzawna illa ma kuntum taAAmaloona
Translation: ਪਰ ਜਿਹੜੇ ਲੋਕੀ ਬੁਰਾਈਆਂ ਲੈਕੇ ਆਉਣਗੇ ਉਹਨਾਂ ਨੂੰ ਮੂੱਧੇ ਮੂੰਹ ਅੱਗ ਵਿਚ ਸੁੱਟਿਆ ਜਾਵੇਗਾ (ਅਤੇ ਕਿਹਾ ਜਾਵੇਗਾ) ਕਿ ਤੁਹਾਨੂੰ ਉਸ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਅਮਲ ਤੁਸੀਂ (ਸੰਸਾਰ ਵਿਚ) ਕਰਦੇ ਸੀ।
إِنَّمَآ أُمِرۡتُ أَنۡ أَعۡبُدَ رَبَّ هَٰذِهِ ٱلۡبَلۡدَةِ ٱلَّذِي حَرَّمَهَا وَلَهُۥ كُلُّ شَيۡءٖۖ وَأُمِرۡتُ أَنۡ أَكُونَ مِنَ ٱلۡمُسۡلِمِينَ ﴿91﴾إِنَّمَآ أُمِرۡتُ أَنۡ أَعۡبُدَ رَبَّ هَٰذِهِ ٱلۡبَلۡدَةِ ٱلَّذِي حَرَّمَهَا وَلَهُۥ كُلُّ شَيۡءٖۖ وَأُمِرۡتُ أَنۡ أَكُونَ مِنَ ٱلۡمُسۡلِمِينَ
Transliteration: Innama omirtu an aAAbuda rabba hathihi albaldati allathee harramaha walahu kullu shayin waomirtu an akoona mina almuslimeena
Translation: (ਹੇ ਨਬੀ! ਤੁਸੀਂ ਕਹਿ ਦਿਓ ਕਿ) ਮੈਨੂੰ ਤਾਂ(ਰੱਬ ਵੱਲੋਂ) ਇਹੋ ਹੁਕਮ ਹੋਇਆ ਹੈ ਕਿ ਮੈਂ ਇਸ ਨਗਰ (ਮੱਕੇ)ਦੇ ਰੱਬ ਦੀ ਬੰਦਗੀ ਕਰਾਂ ਜਿਸ ਨੇ ਇਸ ਨੂੰ ਹੁਰਮਤ ਵਾਲਾ (ਸਤਿਕਾਰ ਯੋਗ) ਬਣਾਇਆ ਹੈ,[3] ਜਿਹੜਾ ਹਰੇਕ ਚੀਜ਼ ਦਾ ਮਾਲਿਕ ਹੈ ਅਤੇ ਮੈਨੂੰ ਇਹ ਵੀ ਹੁਕਮ ਹੋਇਆ ਹੈ ਕਿ ਮੈਂ ਮੁਸਲਮਾਨਾਂ (ਆਗਿਆਕਾਰੀਆਂ) ਵਿੱਚੋਂ ਹੋਵਾਂ।
وَأَنۡ أَتۡلُوَاْ ٱلۡقُرۡءَانَۖ فَمَنِ ٱهۡتَدَىٰ فَإِنَّمَا يَهۡتَدِي لِنَفۡسِهِۦۖ وَمَن ضَلَّ فَقُلۡ إِنَّمَآ أَنَا۠ مِنَ ٱلۡمُنذِرِينَ ﴿92﴾وَأَنۡ أَتۡلُوَاْ ٱلۡقُرۡءَانَۖ فَمَنِ ٱهۡتَدَىٰ فَإِنَّمَا يَهۡتَدِي لِنَفۡسِهِۦۖ وَمَن ضَلَّ فَقُلۡ إِنَّمَآ أَنَا۠ مِنَ ٱلۡمُنذِرِينَ
Transliteration: Waan atluwa alqurana famani ihtada fainnama yahtadee linafsihi waman dalla faqul innama ana mina almunthireena
Translation: (ਅਤੇ ਹੁਕਮ ਹੋਇਆ ਹੈ) ਕਿ .ਕੁਰਆਨ ਦੀ ਤਲਾਵਤ ਕਰਾਂ (ਭਾਵ ਪੜ੍ਹ ਪੜ੍ਹ ਕੇ ਸੁਣਾਉਂਦਾ ਰਵਾਂ) ਜਿਹੜਾ ਕੋਈ (.ਕੁਰਆਨ ਸੁਣ ਕੇ) ਸਿੱਧੇ ਰਾਹ ’ਤੇ ਆ ਜਾਵੇਗਾ ਉਹ ਆਪਣੇ ਭਲੇ ਲਈ ਹੀ ਹਿਦਾਇਤ ਪਾਵੇਗਾ ਅਤੇ ਜਿਹੜਾ ਕੁਰਾਹੇ ਪੈ ਗਿਆ ਤਾਂ ਉਸ ਨੂੰ ਆਖ ਦਿਓ ਕਿ ਮੈਂ ਤਾਂ ਕੇਵਲ ਸਾਵਧਾਨ ਕਰਨ ਵਾਲਿਆਂ ਵਿੱਚੋਂ ਹਾਂ।
وَقُلِ ٱلۡحَمۡدُ لِلَّهِ سَيُرِيكُمۡ ءَايَٰتِهِۦ فَتَعۡرِفُونَهَاۚ وَمَا رَبُّكَ بِغَٰفِلٍ عَمَّا تَعۡمَلُونَ ﴿93﴾وَقُلِ ٱلۡحَمۡدُ لِلَّهِ سَيُرِيكُمۡ ءَايَٰتِهِۦ فَتَعۡرِفُونَهَاۚ وَمَا رَبُّكَ بِغَٰفِلٍ عَمَّا تَعۡمَلُونَ
Transliteration: Waquli alhamdu lillahi sayureekum ayatihi fataAArifoonaha wama rabbuka bighafilin AAamma taAAmaloona
Translation: (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਕਹੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਉਹ ਤੁਹਾਨੂੰ ਛੇਤੀ ਹੀ ਆਪਣੀਆਂ (ਹੋਂਦ ਦੀਆਂ) ਨਿਸ਼ਾਨੀਆਂ ਵਿਖਾਵੇਗਾ ਜਿਨ੍ਹਾਂ ਨੂੰ ਤੁਸੀਂ ਆਪ ਹੀ ਪਛਾਣ ਲਵੋਗੇ ਅਤੇ ਜੋ ਕੁੱਝ ਤੁਸੀਂ ਕਰਦੇ ਹੋ ਉਸ ਤੋਂ ਤੁਹਾਡਾ ਰੱਬ ਬੇਖ਼ਬਰ ਨਹੀਂ ਹੈ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download