quranm◉

Surah Al-'Ankabut transliteration

◉ ਸੂਰਾ · ∞

29:1

الٓمٓ ﴿1﴾

Transliteration: Aliflammeem

Translation: ਅਲਿਫ਼, ਲਾਮ, ਮੀਮ।

29:2

أَحَسِبَ ٱلنَّاسُ أَن يُتۡرَكُوٓاْ أَن يَقُولُوٓاْ ءَامَنَّا وَهُمۡ لَا يُفۡتَنُونَ ﴿2﴾

Transliteration: Ahasiba alnnasu an yutrakoo an yaqooloo amanna wahum la yuftanoona

Translation: ਕੀ ਲੋਕਾਂ ਨੇ ਇਹ ਸਮਝ ਲਿਆ ਹੈ ਕਿ ਉਹ ਕੇਵਲ ਇੰਨਾ ਆਖਣ ਨਾਲ ਹੀ ਛੱਡ ਦਿੱਤੇ ਜਾਣਗੇ ਕਿ “ਅਸੀਂ ਈਮਾਨ ਲਿਆਏ” ਅਤੇ ਉਹਨਾਂ ਨੂੰ ਪਰੱਖਿਆ ਨਹੀਂ ਜਾਵੇਗਾ।

29:3

وَلَقَدۡ فَتَنَّا ٱلَّذِينَ مِن قَبۡلِهِمۡۖ فَلَيَعۡلَمَنَّ ٱللَّهُ ٱلَّذِينَ صَدَقُواْ وَلَيَعۡلَمَنَّ ٱلۡكَٰذِبِينَ ﴿3﴾

Transliteration: Walaqad fatanna allatheena min qablihim falayaAAlamanna Allahu allatheena sadaqoo walayaAAlamanna alkathibeena

Translation: ਅਸੀਂ ਉਹਨਾਂ ਲੋਕਾਂ ਨੂੰ ਵੀ ਪਰੱਖਿਆ ਹੈ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਸੋ ਅੱਲਾਹ ਉਹਨਾਂ ਲੋਕਾਂ ਨੂੰ ਜ਼ਰੂਰ ਖੋਲ ਦੇਵੇਗਾ ਜਿਹੜੇ ਸੱਚ ਬੋਲਦੇ ਹਨ ਅਤੇ ਉਹਨਾਂ ਨੂੰ ਵੀ ਜਿਹੜੇ ਝੂਠੇ ਹਨ।

29:4

أَمۡ حَسِبَ ٱلَّذِينَ يَعۡمَلُونَ ٱلسَّيِّـَٔاتِ أَن يَسۡبِقُونَاۚ سَآءَ مَا يَحۡكُمُونَ ﴿4﴾

Transliteration: Am hasiba allatheena yaAAmaloona alssayyiati an yasbiqoona saa ma yahkumoona

Translation: ਕੀ ਜਿਹੜੇ ਲੋਕੀ ਬੁਰਾਈਆਂ ਕਰ ਰਹੇ ਹਨ ਉਹਨਾਂ ਨੇ ਇਹ ਸਮਝ ਰੱਖਿਆ ਹੈ ਕਿ ਉਹ ਸਾਥੋਂ ਬਚ ਕੇ ਨਿੱਕਲ ਜਾਣਗੇ? ਬਹੁਤ ਹੀ ਬੁਰਾ ਹੈ ਜੋ ਉਹ ਫ਼ੈਸਲਾ ਕਰਦੇ ਹਨ (ਭਾਵ ਸੋਚ ਰੱਖਦੇ ਹਨ)

29:5

مَن كَانَ يَرۡجُواْ لِقَآءَ ٱللَّهِ فَإِنَّ أَجَلَ ٱللَّهِ لَأٓتٖۚ وَهُوَ ٱلسَّمِيعُ ٱلۡعَلِيمُ ﴿5﴾

Transliteration: Man kana yarjoo liqaa Allahi fainna ajala Allahi laatin wahuwa alssameeAAu alAAaleemu

Translation: ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ (ਉਸ ਨੂੰ ਪਤਾ ਹੈ ਕਿ) ਅੱਲਾਹ ਦਾ ਵਾਅਦਾ (ਕਿਆਮਤ ਦਾ) ਜ਼ਰੂਰ ਆਉਣ ਵਾਲਾ ਹੈ। ਉਹ (ਅੱਲਾਹ) ਸਭ ਕੁੱਝ ਆਪਣੇ ਗਿਆਨ ਨਾਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

29:6

وَمَن جَٰهَدَ فَإِنَّمَا يُجَٰهِدُ لِنَفۡسِهِۦٓۚ إِنَّ ٱللَّهَ لَغَنِيٌّ عَنِ ٱلۡعَٰلَمِينَ ﴿6﴾

Transliteration: Waman jahada fainnama yujahidu linafsihi inna Allaha laghaniyyun AAani alAAalameena

Translation: ਜਿਹੜਾ ਵਿਅਕਤੀ ਜਿਹਾਦ (ਸੰਘਰਸ਼) ਕਰਦਾ ਹੈ, ਉਹ ਅਪਣੇ ਹੀ ਭਲੇ ਲਈ ਜਿਹਾਦ ਕਰਦਾ ਹੈ ਜਦ ਕਿ ਅੱਲਾਹ ਦੁਨੀਆਂ-ਜਹਾਨ ਦੇ ਲੋਕਾਂ ਤੋਂ ਬੇਪਰਵਾਹ ਹੈ।

29:7

وَٱلَّذِينَ ءَامَنُواْ وَعَمِلُواْ ٱلصَّـٰلِحَٰتِ لَنُكَفِّرَنَّ عَنۡهُمۡ سَيِّـَٔاتِهِمۡ وَلَنَجۡزِيَنَّهُمۡ أَحۡسَنَ ٱلَّذِي كَانُواْ يَعۡمَلُونَ ﴿7﴾

Transliteration: Waallatheena amanoo waAAamiloo alssalihati lanukaffiranna AAanhum sayyiatihim walanajziyannahum ahsana allathee kanoo yaAAmaloona

Translation: ਜਿਹੜੇ ਈਮਾਨ ਲਿਆਏ ਅਤੇ (ਰੱਬ ਦੇ ਹੁਕਮਾਂ ਅਨੁਸਾਰ) ਚੰਗੇ ਕੰਮ ਕੀਤੇ ਅਸੀਂ ਉਹਨਾਂ ਤੋਂ ਉਹਨਾਂ ਦੀਆਂ ਸਾਰੀਆਂ ਬੁਰਾਈਆਂ ਨੂੰ ਦੂਰ (ਭਾਵ ਮੁਆਫ਼) ਕਰ ਦਿਆਂਗੇ ਅਤੇ ਉਹਨਾਂ ਨੂੰ (ਚੰਗੇ ਕੰਮਾਂ) ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।

29:8

وَوَصَّيۡنَا ٱلۡإِنسَٰنَ بِوَٰلِدَيۡهِ حُسۡنٗاۖ وَإِن جَٰهَدَاكَ لِتُشۡرِكَ بِي مَا لَيۡسَ لَكَ بِهِۦ عِلۡمٞ فَلَا تُطِعۡهُمَآۚ إِلَيَّ مَرۡجِعُكُمۡ فَأُنَبِّئُكُم بِمَا كُنتُمۡ تَعۡمَلُونَ ﴿8﴾

Transliteration: Wawassayna alinsana biwalidayhi husnan wain jahadaka litushrika bee ma laysa laka bihi AAilmun fala tutiAAhuma ilayya marjiAAukum faonabbiokum bima kuntum taAAmaloona

Translation: ਅਸੀਂ ਹਰੇਕ ਵਿਅਕਤੀ ਨੂੰ ਆਪਣੇ ਮਾਤਾ ਪਿਤਾ ਨਾਲ ਵਧੀਆ ਵਰਤਾਓ ਕਰਨ ਦੀ ਨਸੀਹਤ ਕੀਤੀ ਹੈ, ਹਾਂ! ਜੇ ਉਹ ਤੇਰੇ ਉੱਤੇ ਜ਼ੋਰ ਪਾਉਣ ਕਿ ਤੂੰ ਮੇਰੇ ਨਾਲ ਉਹਨਾਂ (ਇਸ਼ਟਾਂ) ਨੂੰ ਸ਼ਰੀਕ ਬਣਾ ਜਿਸ ਨੂੰ ਤੂੰ ਜਾਣਦਾ ਵੀ ਨਹੀਂ ਤਾਂ ਉਹਨਾਂ ਦਾ ਕਹਿਣਾ ਨਾ ਮੰਨੀ। ਤੁਸੀਂ ਸਭ ਨੇ ਆਉਣਾ ਤਾਂ ਮੇਰੇ ਕੋਲ ਹੀ ਹੈ, ਫੇਰ ਮੈਂ ਤੁਹਾਨੂੰ ਦੱਸਾਂਗਾ ਜੋ ਤੁਸੀਂ ਕਰਿਆ ਕਰਦੇ ਸੀ।

29:9

وَٱلَّذِينَ ءَامَنُواْ وَعَمِلُواْ ٱلصَّـٰلِحَٰتِ لَنُدۡخِلَنَّهُمۡ فِي ٱلصَّـٰلِحِينَ ﴿9﴾

Transliteration: Waallatheena amanoo waAAamiloo alssalihati lanudkhilannahum fee alssaliheena

Translation: ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਕੀਤੇ, ਅਸੀਂ ਉਹਨਾਂ ਨੂੰ ਨੇਕ ਲੋਕਾਂ ਨਾਲ (ਜੰਨਤ ਵਿਚ) ਦਾਖ਼ਲ ਕਰਾਗਾ।

29:10

وَمِنَ ٱلنَّاسِ مَن يَقُولُ ءَامَنَّا بِٱللَّهِ فَإِذَآ أُوذِيَ فِي ٱللَّهِ جَعَلَ فِتۡنَةَ ٱلنَّاسِ كَعَذَابِ ٱللَّهِۖ وَلَئِن جَآءَ نَصۡرٞ مِّن رَّبِّكَ لَيَقُولُنَّ إِنَّا كُنَّا مَعَكُمۡۚ أَوَلَيۡسَ ٱللَّهُ بِأَعۡلَمَ بِمَا فِي صُدُورِ ٱلۡعَٰلَمِينَ ﴿10﴾

Transliteration: Wamina alnnasi man yaqoolu amanna biAllahi faitha oothiya fee Allahi jaAAala fitnata alnnasi kaAAathabi Allahi walain jaa nasrun min rabbika layaqoolunna inna kunna maAAakum awalaysa Allahu biaAAlama bima fee sudoori alAAalameena

Translation: ਲੋਕਾਂ ਵਿਚ ਹੀ ਕੁੱਝ ਅਜਿਹੇ ਵੀ ਹਨ ਜਿਹੜੇ ਕਹਿੰਦੇ ਹਨ ਕਿ ਅਸੀਂ ਈਮਾਨ ਲਿਆਏ। ਪਰ ਜਦੋਂ ਉਹਨਾਂ ਨੂੰ ਅੱਲਾਹ ਦੀ ਰਾਹ ਚਲਦੇ ਸਤਾਇਆ ਜਾਂਦਾ ਹੈ ਤਾਂ ਉਹ ਲੋਕਾਂ ਵੱਲੋਂ ਸਤਾਏ ਜਾਣ ਨੂੰ ਅੱਲਾਹ ਵੱਲੋਂ ਦਿੱਤੇ ਅਜ਼ਾਬ ਵਾਂਗ ਸਮਝਦੇ ਹਨ। ਜੇਕਰ ਤੁਹਾਡੇ ਰੱਬ ਵੱਲੋਂ ਕੋਈ ਮਦਦ ਆ ਜਾਵੇ ਤਾਂ ਆਖਣਗੇ, ਬੇਸ਼ੱਕ ਅਸੀਂ ਤਾਂ (ਹੇ ਈਮਾਨ ਵਾਲਿਓ!) ਤੁਹਾਡੇ ਨਾਲ ਸਾਂ। ਕੀ ਜੋ ਕੁੱਝ ਵੀ ਸੰਸਾਰ ਦੇ ਲੋਕਾਂ ਦੇ ਮਨਾਂ ਵਿਚ ਰੁ ਉਸ ਦਾ ਗਿਆਨ ਅੱਲਾਹ ਨੂੰ ਨਹੀਂ ਹੈ ?

29:11

وَلَيَعۡلَمَنَّ ٱللَّهُ ٱلَّذِينَ ءَامَنُواْ وَلَيَعۡلَمَنَّ ٱلۡمُنَٰفِقِينَ ﴿11﴾

Transliteration: WalayaAAlamanna Allahu allatheena amanoo walayaAAlamanna almunafiqeena

Translation: ਅੱਲਾਹ ਉਹਨਾਂ ਨੂੰ ਜ਼ਰੂਰ ਪ੍ਰਗਟ ਕਰੇਗਾ ਜਿਹੜੇ (ਸੱਚੇ ਦਿਲੋਂ) ਈਮਾਨ ਲਿਆਏ ਅਤੇ ਉਹ ਮੁਨਾਫ਼ਿਕਾਂ (ਦੋਗਲੇ ਲੋਕਾਂ) ਨੂੰ ਵੀ ਪ੍ਰਗਟ ਕਰੇਗਾ।

29:12

وَقَالَ ٱلَّذِينَ كَفَرُواْ لِلَّذِينَ ءَامَنُواْ ٱتَّبِعُواْ سَبِيلَنَا وَلۡنَحۡمِلۡ خَطَٰيَٰكُمۡ وَمَا هُم بِحَٰمِلِينَ مِنۡ خَطَٰيَٰهُم مِّن شَيۡءٍۖ إِنَّهُمۡ لَكَٰذِبُونَ ﴿12﴾

Transliteration: Waqala allatheena kafaroo lillatheena amanoo ittabiAAoo sabeelana walnahmil khatayakum wama hum bihamileena min khatayahum min shayin innahum lakathiboona

Translation: ਕਾਫ਼ਿਰਾਂ ਨੇ ਮੁਸਲਮਾਨਾਂ ਨੂੰ ਕਿਹਾ ਕਿ ਤੁਸੀਂ ਸਾਡੀ ਰਾਹ ’ਤੇ ਚੱਲੋ ਤੁਹਾਡੇ ਪਾਪਾਂ ਦਾ ਬੋਝ ਅਸੀਂ ਚੁੱਕ ਲਵਾਂਗੇ, ਜਦ ਕਿ ਉਹ (ਕਾਫ਼ਿਰ) ਉਹਨਾਂ ਦੇ ਗੁਨਾਹਾਂ ਦਾ ਕੁੱਝ ਵੀ ਬੋਝ ਚੁੱਕਣ ਵਾਲੇ ਨਹੀਂ। ਉਹ ਤਾਂ ਕੋਰਾ ਝੂਠ ਬੋਲਦੇ ਹਨ।

29:13

وَلَيَحۡمِلُنَّ أَثۡقَالَهُمۡ وَأَثۡقَالٗا مَّعَ أَثۡقَالِهِمۡۖ وَلَيُسۡـَٔلُنَّ يَوۡمَ ٱلۡقِيَٰمَةِ عَمَّا كَانُواْ يَفۡتَرُونَ ﴿13﴾

Transliteration: Walayahmilunna athqalahum waathqalan maAAa athqalihim walayusalunna yawma alqiyamati AAamma kanoo yaftaroona

Translation: ਹਾਂ ਉਹ ਆਪਣੇ ਪਾਪਾਂ ਦਾ ਭਾਰ ਅਤੇ ਆਪਣੇ ਭਾਰ ਦੇ ਨਾਲ ਹੋਰ ਵੀ ਕਈ ਭਾਰ ਚੁੱਕਣਗੇ। ਜੋ ਵੀ ਝੂਠ ਉਹ ਆਪਣੇ ਕੋਲੋਂ ਘੜ੍ਹਦੇ ਹਨ, ਕਿਆਮਤ ਦਿਹਾੜੇ ਉਹਨਾਂ ਦੇ ਸੰਬੰਧ ਵਿਚ ਉਹਨਾਂ ਤੋਂ ਜ਼ਰੂਰ ਪੁੱਛਿਆ ਜਾਵੇਗਾ।

29:14

وَلَقَدۡ أَرۡسَلۡنَا نُوحًا إِلَىٰ قَوۡمِهِۦ فَلَبِثَ فِيهِمۡ أَلۡفَ سَنَةٍ إِلَّا خَمۡسِينَ عَامٗا فَأَخَذَهُمُ ٱلطُّوفَانُ وَهُمۡ ظَٰلِمُونَ ﴿14﴾

Transliteration: Walaqad arsalna noohan ila qawmihi falabitha feehim alfa sanatin illa khamseena AAaman faakhathahumu alttoofanu wahum thalimoona

Translation: ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਭੇਜਿਆ ਅਤੇ ਉਹਨਾਂ ਵਿਚਾਲੇ ਉਹ ਪੰਜਾਹ ਘੱਟ ਇਕ ਹਜ਼ਾਰ (950) ਸਾਲ ਤਕ ਰਿਹਾ (ਜਦੋਂ ਕੌਮ ਨੇ ਨੂਹ ਨੂੰ ਝੁਠਲਾਇਆ)। ਫੇਰ ਉਹਨਾਂ ਨੂੰ ਤੂਫ਼ਾਨ ਨੇ ਇਸ ਹਾਲ ਵਿਚ ਆ ਘੇਰਿਆ ਜਦੋਂ ਕਿ ਉਹ ਜ਼ੁਲਮ ਕਰ ਰਹੇ ਸਨ।

29:15

فَأَنجَيۡنَٰهُ وَأَصۡحَٰبَ ٱلسَّفِينَةِ وَجَعَلۡنَٰهَآ ءَايَةٗ لِّلۡعَٰلَمِينَ ﴿15﴾

Transliteration: Faanjaynahu waashaba alssafeenati wajaAAalnaha ayatan lilAAalameena

Translation: ਫੇਰ ਅਸੀਂ ਉਸ (ਨੂਹ) ਨੂੰ ਅਤੇ ਬੇੜੀ ਵਾਲਿਆਂ ਨੂੰ (ਤੂਫ਼ਾਨ ਤੋਂ) ਬਚਾ ਲਿਆ ਅਤੇ ਇੰਜ ਅਸੀਂ (ਇਸ ਘਟਨਾ ਨੂੰ) ਸਾਰੇ ਜਹਾਨ ਦੇ ਲੋਕਾਂ ਲਈ ਇਕ ਉੱਚ ਕੋਟੀ ਦੀ (ਸਿੱਖਿਆਦਾਇਕ) ਨਿਸ਼ਾਨੀ ਬਣਾ ਛੱਡਿਆ।

29:16

وَإِبۡرَٰهِيمَ إِذۡ قَالَ لِقَوۡمِهِ ٱعۡبُدُواْ ٱللَّهَ وَٱتَّقُوهُۖ ذَٰلِكُمۡ خَيۡرٞ لَّكُمۡ إِن كُنتُمۡ تَعۡلَمُونَ ﴿16﴾

Transliteration: Waibraheema ith qala liqawmihi oAAbudoo Allaha waittaqoohu thalikum khayrun lakum in kuntum taAAlamoona

Translation: ਅਤੇ (ਅਸਾਂ) ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ ਅਤੇ ਉਸੇ ਤੋਂ ਡਰੋ, ਜੇ ਤੁਸੀਂ ਅਕਲ ਰੱਖਦੇ ਹੋ ਇਹੋ ਤੁਹਾਡੇ ਲਈ ਵਧੀਆ ਗੱਲ ਹੈ।

29:17

إِنَّمَا تَعۡبُدُونَ مِن دُونِ ٱللَّهِ أَوۡثَٰنٗا وَتَخۡلُقُونَ إِفۡكًاۚ إِنَّ ٱلَّذِينَ تَعۡبُدُونَ مِن دُونِ ٱللَّهِ لَا يَمۡلِكُونَ لَكُمۡ رِزۡقٗا فَٱبۡتَغُواْ عِندَ ٱللَّهِ ٱلرِّزۡقَ وَٱعۡبُدُوهُ وَٱشۡكُرُواْ لَهُۥٓۖ إِلَيۡهِ تُرۡجَعُونَ ﴿17﴾

Transliteration: Innama taAAbudoona min dooni Allahi awthanan watakhluqoona ifkan inna allatheena taAAbudoona min dooni Allahi la yamlikoona lakum rizqan faibtaghoo AAinda Allahi alrrizqa waoAAbudoohu waoshkuroo lahu ilayhi turjaAAoona

Translation: (ਅਤੇ ਕਿਹਾ ਕਿ) ਤੁਸੀਂ ਤਾਂ ਅੱਲਾਹ ਨੂੰ ਛੱਡ ਕੇ ਬੁਤਾਂ ਦੀ ਪੂਜਾ ਕਰਦੇ ਹੋ ਅਤੇ ਝੂਠ ਘੜ੍ਹਦੇ ਹੋ। ਬੇਸ਼ੱਕ ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਵੀ ਪੂਜਦੇ ਹੋ ਉਹ ਤੁਹਾਨੂੰ ਰੋਜ਼ੀ ਦੇਣ ਦਾ ਅਧਿਕਾਰ ਨਹੀਂ ਰੱਖਦੇ। ਸੋ ਤੁਸੀਂ ਅੱਲਾਹ ਤੋਂ ਹੀ ਰੋਜ਼ੀ ਮੰਗੋ ਅਤੇ ਉਸੇ ਦੀ ਇਬਾਦਤ ਕਰੋ ਅਤੇ ਉਸੇ ਦਾ ਧੰਨਵਾਦ ਕਰੋ। ਤੁਸੀਂ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਓਗੇ।

29:18

وَإِن تُكَذِّبُواْ فَقَدۡ كَذَّبَ أُمَمٞ مِّن قَبۡلِكُمۡۖ وَمَا عَلَى ٱلرَّسُولِ إِلَّا ٱلۡبَلَٰغُ ٱلۡمُبِينُ ﴿18﴾

Transliteration: Wain tukaththiboo faqad kaththaba omamun min qablikum wama AAala alrrasooli illa albalaghu almubeenu

Translation: (ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।

29:19

أَوَلَمۡ يَرَوۡاْ كَيۡفَ يُبۡدِئُ ٱللَّهُ ٱلۡخَلۡقَ ثُمَّ يُعِيدُهُۥٓۚ إِنَّ ذَٰلِكَ عَلَى ٱللَّهِ يَسِيرٞ ﴿19﴾

Transliteration: Awalam yaraw kayfa yubdio Allahu alkhalqa thumma yuAAeeduhu inna thalika AAala Allahi yaseerun

Translation: ਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ ਅੱਲਾਹ ਮਖ਼ਲੂਕ ਨੂੰ ਕਿਸ ਤਰ੍ਹਾਂ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹ (ਕਿਆਮਤ ਵੇਲੇ) ਇਸ ਨੂੰ ਮੁੜ ਦੁਹਰਾਵੇਗਾ। ਇਹ ਕਰਨਾ ਤਾਂ ਅੱਲਾਹ ਲਈ ਬਹੁਤ ਹੀ ਸੌਖਾ ਹੈ।

29:20

قُلۡ سِيرُواْ فِي ٱلۡأَرۡضِ فَٱنظُرُواْ كَيۡفَ بَدَأَ ٱلۡخَلۡقَۚ ثُمَّ ٱللَّهُ يُنشِئُ ٱلنَّشۡأَةَ ٱلۡأٓخِرَةَۚ إِنَّ ٱللَّهَ عَلَىٰ كُلِّ شَيۡءٖ قَدِيرٞ ﴿20﴾

Transliteration: Qul seeroo fee alardi faonthuroo kayfa badaa alkhalqa thumma Allahu yunshio alnnashata alakhirata inna Allaha AAala kulli shayin qadeerun

Translation: (ਹੇ ਨਬੀ! ਇਨਕਾਰੀਆਂ ਨੂੰ) ਆਖੋ ਕਿ ਰਤਾ ਧਰਤੀ ਉੱਤੇ ਤੁਰ ਫਿਰ ਕੇ ਵੇਖੋ ਕਿ ਉਸ (ਅੱਲਾਹ) ਨੇ ਕਿਸ ਤਰ੍ਹਾਂ ਪਹਿਲੀ ਵਾਰ ਮਖ਼ਲੂਕ ਦੀ ਰਚਨਾਂ ਰਚਾਈ ਫੇਰ ਅੱਲਾਹ ਹੀ ਇਸ ਨੂੰ ਦੂਜੀ ਵਾਰ ਰਚਾਏਗਾ। ਅੱਲਾਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।

29:21

يُعَذِّبُ مَن يَشَآءُ وَيَرۡحَمُ مَن يَشَآءُۖ وَإِلَيۡهِ تُقۡلَبُونَ ﴿21﴾

Transliteration: YuAAaththibu man yashao wayarhamu man yashao wailayhi tuqlaboona

Translation: ਉਹ ਜਿਸ ਨੂੰ ਚਾਹਵੇ ਅਜ਼ਾਬ (ਪਾਪਾਂ ਦੀ ਸਜ਼ਾ) ਦੇਵੇ ਤੇ ਜਿਸ ’ਤੇ ਚਾਹੇ ਕ੍ਰਿਪਾ ਕਰੇ (ਮੁਆਫ਼ ਕਰੇ), ਜਾਣਾ ਤੁਸਾਂ ਸਭ ਨੇ ਉਸੇ ਵੱਲ ਹੀ ਹੈ।

29:22

وَمَآ أَنتُم بِمُعۡجِزِينَ فِي ٱلۡأَرۡضِ وَلَا فِي ٱلسَّمَآءِۖ وَمَا لَكُم مِّن دُونِ ٱللَّهِ مِن وَلِيّٖ وَلَا نَصِيرٖ ﴿22﴾

Transliteration: Wama antum bimuAAjizeena fee alardi wala fee alssamai wama lakum min dooni Allahi min waliyyin wala naseerin

Translation: ਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।

29:23

وَٱلَّذِينَ كَفَرُواْ بِـَٔايَٰتِ ٱللَّهِ وَلِقَآئِهِۦٓ أُوْلَـٰٓئِكَ يَئِسُواْ مِن رَّحۡمَتِي وَأُوْلَـٰٓئِكَ لَهُمۡ عَذَابٌ أَلِيمٞ ﴿23﴾

Transliteration: Waallatheena kafaroo biayati Allahi waliqaihi olaika yaisoo min rahmatee waolaika lahum AAathabun aleemun

Translation: ਜਿਹੜੇ ਲੋਕ ਅੱਲਾਹ ਦੀਆਂ ਆਇਤਾਂ (.ਕੁਰਆਨ) ਅਤੇ ਉਸ ਦੇ ਨਾਲ ਮਿਲਣੀ (ਆਖ਼ਿਰਤ) ਦਾ ਇਨਕਾਰ ਕਰਦੇ ਹਨ ਉਹ ਮੇਰੀਆਂ ਮਿਹਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।

29:24

فَمَا كَانَ جَوَابَ قَوۡمِهِۦٓ إِلَّآ أَن قَالُواْ ٱقۡتُلُوهُ أَوۡ حَرِّقُوهُ فَأَنجَىٰهُ ٱللَّهُ مِنَ ٱلنَّارِۚ إِنَّ فِي ذَٰلِكَ لَأٓيَٰتٖ لِّقَوۡمٖ يُؤۡمِنُونَ ﴿24﴾

Transliteration: Fama kana jawaba qawmihi illa an qaloo oqtuloohu aw harriqoohu faanjahu Allahu mina alnnari inna fee thalika laayatin liqawmin yuminoona

Translation: ਉਹ (ਇਬਰਾਹੀਮ) ਦੀ ਕੌਮ ਦਾ ਜਵਾਬ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਸੀ ਕਿ ਉਹ ਆਖਣ ਲੱਗੇ ਕਿ ਇਸ (ਇਬਰਾਹੀਮ) ਨੂੰ ਕਤਲ ਕਰ ਦਿਓ ਜਾਂ ਸਾੜ ਦਿਓ। (ਕੌਮ ਨੇ ਸਾੜਣਾ ਚਾਹਿਆ) ਪਰ ਅੱਲਾਹ ਨੇ ਉਸ ਨੂੰ ਅੱਗ ਤੋਂ ਬਚਾ ਲਿਆ। ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਨਿਸ਼ਾਨੀਆਂ ਹਨ।[1]

29:25

وَقَالَ إِنَّمَا ٱتَّخَذۡتُم مِّن دُونِ ٱللَّهِ أَوۡثَٰنٗا مَّوَدَّةَ بَيۡنِكُمۡ فِي ٱلۡحَيَوٰةِ ٱلدُّنۡيَاۖ ثُمَّ يَوۡمَ ٱلۡقِيَٰمَةِ يَكۡفُرُ بَعۡضُكُم بِبَعۡضٖ وَيَلۡعَنُ بَعۡضُكُم بَعۡضٗا وَمَأۡوَىٰكُمُ ٱلنَّارُ وَمَا لَكُم مِّن نَّـٰصِرِينَ ﴿25﴾

Transliteration: Waqala innama ittakhathtum min dooni Allahi awthanan mawaddata baynikum fee alhayati alddunya thumma yawma alqiyamati yakfuru baAAdukum bibaAAdin wayalAAanu baAAdukum baAAdan wamawakumu alnnaru wama lakum min nasireena

Translation: ਅਤੇ ਇਬਰਾਹੀਮ ਨੇ ਕਿਹਾ ਕਿ ਤੁਸੀਂ ਅੱਲਾਹ ਨੂੰ ਛੱਡ ਕੇ ਜਿਹੜੇ ਵੀ ਬੁਤਾਂ ਨੂੰ ਪੂਜਦੇ ਹੋ, ਇਹ ਦਾ ਕਾਰਨ ਤਾਂ ਕੇਵਲ ਤੁਹਾਡੇ ਸੰਸਾਰਿਕ ਪ੍ਰੇਮ ਹੈ, ਪਰ ਕਿਆਮਤ ਵਾਲੇ ਦਿਹਾੜੇ ਤੁਸੀਂ ਇਕ ਦੂਜੇ ਦੇ ਇਨਕਾਰੀ ਹੋ ਜਾਓਂਗੇ ਤੇ ਤੁਸੀਂ ਇਕ ਦੂਜੇ ’ਤੇ ਫਿਟਕਾਰਾਂ ਪਾਓਂਗੇ। ਤੁਹਾਡਾ ਸਭ ਦਾ ਟਿਕਾਣਾ (ਨਰਕ ਦੀ) ਅੱਗ ਹੋਵੇਗੀ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।

29:26

فَـَٔامَنَ لَهُۥ لُوطٞۘ وَقَالَ إِنِّي مُهَاجِرٌ إِلَىٰ رَبِّيٓۖ إِنَّهُۥ هُوَ ٱلۡعَزِيزُ ٱلۡحَكِيمُ ﴿26﴾

Transliteration: Faamana lahu lootun waqala innee muhajirun ila rabbee innahu huwa alAAazeezu alhakeemu

Translation: ਫੇਰ ਇਬਰਾਹੀਮ ਉੱਤੇ ਲੂਤ ਈਮਾਨ ਲਿਆਇਆ ਤੇ ਇਬਰਾਹੀਮ ਨੇ ਆਖਿਆ ਕਿ ਮੈਂ ਆਪਣੇ ਪਾਲਣਹਾਰ ਵੱਲ ਹਿਜਰਤ ਕਰਨ ਵਾਲਾ ਹਾਂ (ਭਾਵ ਸਭ ਕੁੱਝ ਛੱਡ ਕੇ ਉਸੇ ਦਾ ਲੜ ਫੜਾਂਗਾਂ) ਉਹ ਬਹੁਤ ਹੀ ਜ਼ਬਰਦਸਤ ਹਿਕਮਤਾਂ ਵਾਲਾ ਹੈ।

29:27

وَوَهَبۡنَا لَهُۥٓ إِسۡحَٰقَ وَيَعۡقُوبَ وَجَعَلۡنَا فِي ذُرِّيَّتِهِ ٱلنُّبُوَّةَ وَٱلۡكِتَٰبَ وَءَاتَيۡنَٰهُ أَجۡرَهُۥ فِي ٱلدُّنۡيَاۖ وَإِنَّهُۥ فِي ٱلۡأٓخِرَةِ لَمِنَ ٱلصَّـٰلِحِينَ ﴿27﴾

Transliteration: Wawahabna lahu ishaqa wayaAAqooba wajaAAalna fee thurriyyatihi alnnubuwwata waalkitaba waataynahu ajrahu fee alddunya wainnahu fee alakhirati lamina alssaliheena

Translation: ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ ਤੇ ਯਾਕੂਬ (ਪੁੱਤਰ ਤੇ ਪੋਤਰੇ) ਦਿੱਤੇ ਅਤੇ ਉਸੇ ਦੇ ਵੰਸ਼ ਵਿੱਚੋਂ ਪੈਗ਼ੰਬਰੀ ਤੇ (ਅਕਾਸ਼ੀ) ਕਿਤਾਬਾਂ ਦੇ ਛੱਡੀਆਂ। ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਬਦਲਾ ਭਾਵ ਮਾਨ ਦਿੱਤਾ ਅਤੇ ਪਰਲੋਕ ਵਿਚ ਉਹ ਨੇਕ ਤੇ ਭਲੇ ਲੋਕਾਂ ਵਿੱਚੋਂ ਹੀ ਹੋਣਗੇ।

29:28

وَلُوطًا إِذۡ قَالَ لِقَوۡمِهِۦٓ إِنَّكُمۡ لَتَأۡتُونَ ٱلۡفَٰحِشَةَ مَا سَبَقَكُم بِهَا مِنۡ أَحَدٖ مِّنَ ٱلۡعَٰلَمِينَ ﴿28﴾

Transliteration: Walootan ith qala liqawmihi innakum latatoona alfahishata ma sabaqakum biha min ahadin mina alAAalameena

Translation: ਅਤੇ ਅਸਾਂ ਲੂਤ ਨੂੰ (ਪੈਗ਼ੰਬਰ ਬਣਾ ਕੇ) ਭੇਜਿਆ, ਜਦੋਂ ਉਸ ਨੇ ਅਪਣੀ ਕੌਮ ਨੂੰ ਕਿਹਾ ਕਿ ਤੁਸੀਂ ਤਾਂ ਉਹ ਅਸ਼ਲੀਲ ਹਰਕਤਾਂ ਕਰਦੇ ਹੋ ਜਿਸ ਨੂੰ ਤੁਹਾਥੋਂ ਪਹਿਲਾਂ ਸੰਸਾਰ ਵਿਚ ਕਿਸੇ ਨੇ ਵੀ ਨਹੀਂ ਸੀ ਕੀਤਾ।

29:29

أَئِنَّكُمۡ لَتَأۡتُونَ ٱلرِّجَالَ وَتَقۡطَعُونَ ٱلسَّبِيلَ وَتَأۡتُونَ فِي نَادِيكُمُ ٱلۡمُنكَرَۖ فَمَا كَانَ جَوَابَ قَوۡمِهِۦٓ إِلَّآ أَن قَالُواْ ٱئۡتِنَا بِعَذَابِ ٱللَّهِ إِن كُنتَ مِنَ ٱلصَّـٰدِقِينَ ﴿29﴾

Transliteration: Ainnakum latatoona alrrijala wataqtaAAoona alssabeela watatoona fee nadeekumu almunkara fama kana jawaba qawmihi illa an qaloo itina biAAathabi Allahi in kunta mina alssadiqeena

Translation: ਕੀ ਤੁਸੀਂ ਪੁਰਸ਼ਾਂ ਦੇ ਕੋਲ (ਕਾਮਵਾਸਨਾ ਦੀ ਪੂਰਤੀ ਲਈ) ਜਾਂਦੇ ਹੋ? (ਲੁੱਟਾਂ ਖੋਹਾਂ ਕਰਨ ਲਈ) ਰਸਤੇ ਬੰਦ ਕਰਦੇ ਹੋ ਅਤੇ ਆਪਣੀਆਂ ਮਜਲਿਸਾਂ ਵਿਚ ਭੈੜੀਆਂ (ਅਸ਼ਲੀਲ) ਹਰਕਤਾਂ ਕਰਦੇ ਹੋ? ਇਹਨਾਂ ਗੱਲਾਂ ਦੇ ਉੱਤਰ ਵਿਚ ਉਸ (ਲੂਤ ਦੀ) ਕੌਮ ਨੇ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਕਿਹਾ ਕਿ ਜੇ ਤੂੰ ਆਪਣੀ ਗੱਲ ਵਿਚ ਸੱਚਾ ਹੈ ਤਾਂ (ਸਾਡੇ ਲਈ) ਅੱਲਾਹ ਵੱਲੋਂ ਅਜ਼ਾਬ ਲੈ ਆ।

29:30

قَالَ رَبِّ ٱنصُرۡنِي عَلَى ٱلۡقَوۡمِ ٱلۡمُفۡسِدِينَ ﴿30﴾

Transliteration: Qala rabbi onsurnee AAala alqawmi almufsideena

Translation: ਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ ਫ਼ਸਾਦੀ ਕੌਮ ਦੇ ਟਾਕਰੇ ’ਤੇ ਮੇਰੀ ਮਦਦ ਕਰ।

29:31

وَلَمَّا جَآءَتۡ رُسُلُنَآ إِبۡرَٰهِيمَ بِٱلۡبُشۡرَىٰ قَالُوٓاْ إِنَّا مُهۡلِكُوٓاْ أَهۡلِ هَٰذِهِ ٱلۡقَرۡيَةِۖ إِنَّ أَهۡلَهَا كَانُواْ ظَٰلِمِينَ ﴿31﴾

Transliteration: Walamma jaat rusuluna ibraheema bialbushra qaloo inna muhlikoo ahli hathihi alqaryati inna ahlaha kanoo thalimeena

Translation: ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।

29:32

قَالَ إِنَّ فِيهَا لُوطٗاۚ قَالُواْ نَحۡنُ أَعۡلَمُ بِمَن فِيهَاۖ لَنُنَجِّيَنَّهُۥ وَأَهۡلَهُۥٓ إِلَّا ٱمۡرَأَتَهُۥ كَانَتۡ مِنَ ٱلۡغَٰبِرِينَ ﴿32﴾

Transliteration: Qala inna feeha lootan qaloo nahnu aAAlamu biman feeha lanunajjiyannahu waahlahu illa imraatahu kanat mina alghabireena

Translation: (ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।

29:33

وَلَمَّآ أَن جَآءَتۡ رُسُلُنَا لُوطٗا سِيٓءَ بِهِمۡ وَضَاقَ بِهِمۡ ذَرۡعٗاۖ وَقَالُواْ لَا تَخَفۡ وَلَا تَحۡزَنۡ إِنَّا مُنَجُّوكَ وَأَهۡلَكَ إِلَّا ٱمۡرَأَتَكَ كَانَتۡ مِنَ ٱلۡغَٰبِرِينَ ﴿33﴾

Transliteration: Walamma an jaat rusuluna lootan seea bihim wadaqa bihim tharAAan waqaloo la takhaf wala tahzan inna munajjooka waahlaka illa imraataka kanat mina alghabireena

Translation: ਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ ਪਹੁੰਚੇ ਤਾਂ ਉਹ ਆਉਣ ਦਾ ਕਾਰਨ ਸੁਣ ਕੇ) ਬਹੁਤ ਦੁਖੀ ਹੋਇਆ ਅਤੇ ਮਨ ਹੀ ਮਨ ਵਿਚ ਤੰਗੀ ਮਹਿਸੂਸ ਹੋਈ ਤਾਂ ਫ਼ਰਿਸ਼ਤਿਆਂ ਨੇ ਉਸ ਨੂੰ ਆਖਿਆ ਕਿ ਤੁਸੀਂ ਉੱਕਾ ਹੀ ਨਾ ਡਰੋ ਤੇ ਨਾ ਕੋਈ ਚਿੰਤਾ ਕਰੋ, ਅਸੀਂ ਤੁਹਾਨੂੰ ਤੇ ਤੇਰੇ ਘਰ ਵਾਲਿਆਂ ਨੂੰ ਬਚਾ ਲਵਾਂਗੇ, ਛੁੱਟ ਤੇਰੀ ਪਤਨੀ ਤੋਂ, ਉਹ ਪਿੱਛੇ ਰਹਿ ਜਾਣ ਵਾਲਿਆਂ ਨਾਲ ਹੋਵੇਗੀ।

29:34

إِنَّا مُنزِلُونَ عَلَىٰٓ أَهۡلِ هَٰذِهِ ٱلۡقَرۡيَةِ رِجۡزٗا مِّنَ ٱلسَّمَآءِ بِمَا كَانُواْ يَفۡسُقُونَ ﴿34﴾

Transliteration: Inna munziloona AAala ahli hathihi alqaryati rijzan mina alssamai bima kanoo yafsuqoona

Translation: (ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।

29:35

وَلَقَد تَّرَكۡنَا مِنۡهَآ ءَايَةَۢ بَيِّنَةٗ لِّقَوۡمٖ يَعۡقِلُونَ ﴿35﴾

Transliteration: Walaqad tarakna minha ayatan bayyinatan liqawmin yaAAqiloona

Translation: ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।

29:36

وَإِلَىٰ مَدۡيَنَ أَخَاهُمۡ شُعَيۡبٗا فَقَالَ يَٰقَوۡمِ ٱعۡبُدُواْ ٱللَّهَ وَٱرۡجُواْ ٱلۡيَوۡمَ ٱلۡأٓخِرَ وَلَا تَعۡثَوۡاْ فِي ٱلۡأَرۡضِ مُفۡسِدِينَ ﴿36﴾

Transliteration: Waila madyana akhahum shuAAayban faqala ya qawmi oAAbudoo Allaha waorjoo alyawma alakhira wala taAAthaw fee alardi mufsideena

Translation: ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।

29:37

فَكَذَّبُوهُ فَأَخَذَتۡهُمُ ٱلرَّجۡفَةُ فَأَصۡبَحُواْ فِي دَارِهِمۡ جَٰثِمِينَ ﴿37﴾

Transliteration: Fakaththaboohu faakhathathumu alrrajfatu faasbahoo fee darihim jathimeena

Translation: ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।

29:38

وَعَادٗا وَثَمُودَاْ وَقَد تَّبَيَّنَ لَكُم مِّن مَّسَٰكِنِهِمۡۖ وَزَيَّنَ لَهُمُ ٱلشَّيۡطَٰنُ أَعۡمَٰلَهُمۡ فَصَدَّهُمۡ عَنِ ٱلسَّبِيلِ وَكَانُواْ مُسۡتَبۡصِرِينَ ﴿38﴾

Transliteration: WaAAadan wathamooda waqad tabayyana lakum min masakinihim wazayyana lahumu alshshaytanu aAAmalahum fasaddahum AAani alssabeeli wakanoo mustabsireena

Translation: ਅਸੀਂ ਆਦੀਆਂ ਤੇ ਸਮੂਦੀਆਂ ਨੂੰ ਵੀ ਹਲਾਕ ਕੀਤਾ। ਤੁਸੀਂ ਉਹਨਾਂ ਦੇ (ਉੱਜੜੇ ਹੋਏ) ਨਿਵਾਸ ਸਥਾਨ ਵੇਖ ਸਕਦੇ ਹੋ। ਸ਼ੈਤਾਨ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸੋਹਣਾ ਕਰ ਵਿਖਾਇਆ ਅਤੇ ਉਹਨਾਂ ਨੂੰ (ਸਿੱਧੇ ਰਾਹ ਤੋਂ ਰੋਕ ਦਿੱਤਾ ਜਦ ਕਿ ਉਹ ਸੂਝ-ਬੂਝ ਵਾਲੇ ਸਨ)।

29:39

وَقَٰرُونَ وَفِرۡعَوۡنَ وَهَٰمَٰنَۖ وَلَقَدۡ جَآءَهُم مُّوسَىٰ بِٱلۡبَيِّنَٰتِ فَٱسۡتَكۡبَرُواْ فِي ٱلۡأَرۡضِ وَمَا كَانُواْ سَٰبِقِينَ ﴿39﴾

Transliteration: Waqaroona wafirAAawna wahamana walaqad jaahum moosa bialbayyinati faistakbaroo fee alardi wama kanoo sabiqeena

Translation: ਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ ਗਿਆ। ਬੇਸ਼ੱਕ ਉਹਨਾਂ ਕੋਲ ਵੀ ਮੂਸਾ ਸਪਸ਼ਟ ਨਿਸ਼ਾਨੀਆਂ ਲੈ ਕੇ ਆਇਆ ਸੀ, ਪਰ ਉਹਨਾਂ ਨੇ ਧਰਤੀ ’ਤੇ ਆਪਣੀ ਵਡਿਆਈ ਵਿਖਾਈ ਜਦ ਕਿ ਉਹ ਅਜ਼ਾਬ ਤੋਂ ਬਚ ਕੇ ਜਾਣ ਵਾਲੇ ਨਹੀਂ ਸੀ।

29:40

فَكُلًّا أَخَذۡنَا بِذَنۢبِهِۦۖ فَمِنۡهُم مَّنۡ أَرۡسَلۡنَا عَلَيۡهِ حَاصِبٗا وَمِنۡهُم مَّنۡ أَخَذَتۡهُ ٱلصَّيۡحَةُ وَمِنۡهُم مَّنۡ خَسَفۡنَا بِهِ ٱلۡأَرۡضَ وَمِنۡهُم مَّنۡ أَغۡرَقۡنَاۚ وَمَا كَانَ ٱللَّهُ لِيَظۡلِمَهُمۡ وَلَٰكِن كَانُوٓاْ أَنفُسَهُمۡ يَظۡلِمُونَ ﴿40﴾

Transliteration: Fakullan akhathna bithanbihi faminhum man arsalna AAalayhi hasiban waminhum man akhathathu alssayhatu waminhum man khasafna bihi alarda waminhum man aghraqna wama kana Allahu liyathlimahum walakin kanoo anfusahum yathlimoona

Translation: ਅਤੇ ਅਸੀਂ ਸਭ ਨੂੰ ਉਹਨਾਂ ਦੇ ਗੁਨਾਹਾਂ ਕਾਰਨ ਫੜ ਲਿਆ, ਉਹਨਾਂ ਵਿਚ ਕੋਈ ਤਾਂ ਉਹ ਸੀ ਜਿਨ੍ਹਾਂ ’ਤੇ ਅਸੀਂ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜੀ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਇਕ ਵੱਡੇ ਧਮਾਕੇ ਨੇ ਆ ਨੱਪਿਆ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਧਰਤੀ ਵਿਚ ਧਸਾ ਦਿੱਤਾ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਅਸੀਂ ਡੋਬ ਦਿੱਤਾ। ਅੱਲਾਹ ਨੇ ਉਹਨਾਂ ’ਤੇ ਜ਼ੁਲਮ ਨਹੀਂ ਕੀਤਾ, ਸਗੋਂ ਉਹ ਆਪੇ ਆਪਣੇ ’ਤੇ ਜ਼ੁਲਮ ਕਰਦੇ ਰਹੇ ਸਨ।

29:41

مَثَلُ ٱلَّذِينَ ٱتَّخَذُواْ مِن دُونِ ٱللَّهِ أَوۡلِيَآءَ كَمَثَلِ ٱلۡعَنكَبُوتِ ٱتَّخَذَتۡ بَيۡتٗاۖ وَإِنَّ أَوۡهَنَ ٱلۡبُيُوتِ لَبَيۡتُ ٱلۡعَنكَبُوتِۚ لَوۡ كَانُواْ يَعۡلَمُونَ ﴿41﴾

Transliteration: Mathalu allatheena ittakhathoo min dooni Allahi awliyaa kamathali alAAankabooti ittakhathat baytan wainna awhana albuyooti labaytu alAAankabooti law kanoo yaAAlamoona

Translation: ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ ਆਪਣਾ ਕਾਰਜਸਾਧਕ ਬਣਾਇਆ ਹੈ ਉਹਨਾਂ ਦੀ ਮਿਸਾਲ ਤਾਂ ਮੱਕੜੀ ਵਾਂਗ ਹੈ, ਉਹ ਵੀ ਇਕ ਘਰ ਬਣਾਉਂਦੀ ਹੈ, ਜਦ ਕਿ ਸਾਰੇ ਘਰਾਂ ਵਿੱਚੋਂ ਸਭ ਤੋਂ ਬੋਦਾ ਘਰ ਮੱਕੜੀ ਦਾ ਹੀ ਹੁੰਦਾ ਹੈ। ਕਾਸ਼! ਇਹ (ਮੁਸ਼ਰਿਕ ਵੀ) ਜਾਣ ਲੈਂਦੇ।

29:42

إِنَّ ٱللَّهَ يَعۡلَمُ مَا يَدۡعُونَ مِن دُونِهِۦ مِن شَيۡءٖۚ وَهُوَ ٱلۡعَزِيزُ ٱلۡحَكِيمُ ﴿42﴾

Transliteration: Inna Allaha yaAAlamu ma yadAAoona min doonihi min shayin wahuwa alAAazeezu alhakeemu

Translation: ਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ ਉਸ (ਅੱਲਾਹ) ਨੂੰ ਛੱਡ ਕੇ (ਆਪਣੀ ਮਦਦ ਲਈ) ਪੁਕਾਰਦੇ ਹਨ [2] ਅਤੇ ਉਹ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।

29:43

وَتِلۡكَ ٱلۡأَمۡثَٰلُ نَضۡرِبُهَا لِلنَّاسِۖ وَمَا يَعۡقِلُهَآ إِلَّا ٱلۡعَٰلِمُونَ ﴿43﴾

Transliteration: Watilka alamthalu nadribuha lilnnasi wama yaAAqiluha illa alAAalimoona

Translation: ਅਸੀਂ ਇਹ ਮਿਸਾਲਾਂ ਲੋਕਾਂ ਨੂੰ ਸਮਝਾਉਣ ਲਈ ਬਿਆਨ ਕਰ ਰਹੇ ਹਾਂ ਪਰ ਇਹਨਾਂ ਨੂੰ ਕੇਵਲ (ਅੱਲਾਹ ਦਾ) ਗਿਆਨ ਰੱਖਣ ਵਾਲੇ ਹੀ ਸਮਝਦੇ ਹਨ।

29:44

خَلَقَ ٱللَّهُ ٱلسَّمَٰوَٰتِ وَٱلۡأَرۡضَ بِٱلۡحَقِّۚ إِنَّ فِي ذَٰلِكَ لَأٓيَةٗ لِّلۡمُؤۡمِنِينَ ﴿44﴾

Transliteration: Khalaqa Allahu alssamawati waalarda bialhaqqi inna fee thalika laayatan lilmumineena

Translation: ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਸੱਚ ਦੇ ਅਧਾਰ ’ਤੇ ਹੀ ਪੈਦਾ ਕੀਤਾ ਹੈ। ਨਿਰਸੰਦੇਹ, ਈਮਾਨ ਵਾਲਿਆਂ ਲਈ ਇਸ ਵਿਚ ਵੱਡੀਆਂ ਨਿਸ਼ਾਨੀਆਂ ਹਨ।

29:45

ٱتۡلُ مَآ أُوحِيَ إِلَيۡكَ مِنَ ٱلۡكِتَٰبِ وَأَقِمِ ٱلصَّلَوٰةَۖ إِنَّ ٱلصَّلَوٰةَ تَنۡهَىٰ عَنِ ٱلۡفَحۡشَآءِ وَٱلۡمُنكَرِۗ وَلَذِكۡرُ ٱللَّهِ أَكۡبَرُۗ وَٱللَّهُ يَعۡلَمُ مَا تَصۡنَعُونَ ﴿45﴾

Transliteration: Otlu ma oohiya ilayka mina alkitabi waaqimi alssalata inna alssalata tanha AAani alfahshai waalmunkari walathikru Allahi akbaru waAllahu yaAAlamu ma tasnaAAoona

Translation: (ਹੇ ਮੁਹੰਮਦ!) ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਕੀਤੀ ਗਈ ਹੈ, ਤੁਸੀਂ ਉਸ ਨੂੰ ਪੜ੍ਹੋ ਅਤੇ ਨਮਾਜ਼ ਨੂੰ ਕਾਇਮ ਕਰੋ। ਬੇਸ਼ੱਕ ਨਮਾਜ਼ ਅਸ਼ਲੀਲਤਾਂ ਅਤੇ ਬੁਰਾਈਆਂ ਤੋਂ ਰੋਕਦੀ ਹੈ। ਨਿਰਸੰਦੇਹ, ਅੱਲਾਹ ਦਾ ਜ਼ਿਕਰ ਹੀ ਸਭ ਤੋਂ ਵੱਡੀ ਚੀਜ਼ ਹੈ। ਜੋ ਵੀ ਤੁਸੀਂ ਕਰ ਰਹੇ ਹੋ ਉਸ ਤੋਂ ਅੱਲਾਹ ਖ਼ਬਰਦਾਰ ਹੈ।

29:46

وَلَا تُجَٰدِلُوٓاْ أَهۡلَ ٱلۡكِتَٰبِ إِلَّا بِٱلَّتِي هِيَ أَحۡسَنُ إِلَّا ٱلَّذِينَ ظَلَمُواْ مِنۡهُمۡۖ وَقُولُوٓاْ ءَامَنَّا بِٱلَّذِيٓ أُنزِلَ إِلَيۡنَا وَأُنزِلَ إِلَيۡكُمۡ وَإِلَٰهُنَا وَإِلَٰهُكُمۡ وَٰحِدٞ وَنَحۡنُ لَهُۥ مُسۡلِمُونَ ﴿46﴾

Transliteration: Wala tujadiloo ahla alkitabi illa biallatee hiya ahsanu illa allatheena thalamoo minhum waqooloo amanna biallathee onzila ilayna waonzila ilaykum wailahuna wailahukum wahidun wanahnu lahu muslimoona

Translation: (ਹੇ ਮੁਹੰਮਦ!) ਤੁਸੀਂ ਕਿਤਾਬ ਵਾਲਿਆਂ (ਈਸਾਈ ਤੇ ਯਹੂਦੀਆਂ) ਨਾਲ ਸੁਚੱਜੇ ਢੰਗ ਨਾਲ ਵਾਦ-ਵਿਵਾਦ ਕਰੋ। ਪਰੰਤੂ ਜਿਹੜੇ ਉਹਨਾਂ ਵਿੱਚੋਂ ਜ਼ਾਲਮ ਹਨ ਉਹਨਾਂ ਨੂੂੰ ਸਪਸ਼ਟ ਸ਼ਬਦਾਂ ਵਿਚ ਆਖ ਦਿਓ ਕਿ ਸਾਡਾ ਤਾਂ ਇਸ ਕਿਤਾਬ (.ਕੁਰਆਨ) ’ਤੇ ਵੀ ਈਮਾਨ ਹੈ ਅਤੇ ਉਹਨਾਂ ’ਤੇ ਵੀ ਜਿਹੜੀਆਂ ਤੁਹਾਡੇ ਵਲ (ਇੰਜੀਲ ਤੇ ਤੌਰੈਤ) ਉਤਾਰੀਆਂ ਗਈਆਂ ਸਨ। ਸਾਡਾ ਤੇ ਤੁਹਾਡਾ ਇਸ਼ਟ ਇਕ ਹੀ ਹੈ ਅਤੇ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।

29:47

وَكَذَٰلِكَ أَنزَلۡنَآ إِلَيۡكَ ٱلۡكِتَٰبَۚ فَٱلَّذِينَ ءَاتَيۡنَٰهُمُ ٱلۡكِتَٰبَ يُؤۡمِنُونَ بِهِۦۖ وَمِنۡ هَـٰٓؤُلَآءِ مَن يُؤۡمِنُ بِهِۦۚ وَمَا يَجۡحَدُ بِـَٔايَٰتِنَآ إِلَّا ٱلۡكَٰفِرُونَ ﴿47﴾

Transliteration: Wakathalika anzalna ilayka alkitaba faallatheena ataynahumu alkitaba yuminoona bihi wamin haolai man yuminu bihi wama yajhadu biayatina illa alkafiroona

Translation: (ਹੇ ਨਬੀ! ਪਹਿਲੇ ਨਬੀਆਂ ਵਾਂਗ) ਅਸਾਂ ਤੁਹਾਡੇ ਵੱਲ ਵੀ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ। ਇਸ ਕਿਤਾਬ ਤੇ ਉਹੀਓ ਈਮਾਨ ਲਿਆਉਂਦੇ ਹਨ ਜਿਨ੍ਹਾਂ ਨੂੰ ਅਸੀਂ (ਇਸ ਤੋਂ ਪਹਿਲਾਂ) ਕਿਤਾਬ ਦਿੱਤੀ ਸੀ ਅਤੇ ਉਹਨਾਂ (ਮੱਕੇ ਵਾਲਿਆਂ) ਵਿੱਚੋਂ ਵੀ ਕੁੱਝ ਲੋਕ ਇਸ (.ਕੁਰਆਨ) ’ਤੇ ਈਮਾਨ ਲਿਆਉਂਦੇ ਹਨ। ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੇਵਲ ਕਾਫ਼ਿਰ ਹੀ ਕਰਦੇ ਹਨ।

29:48

وَمَا كُنتَ تَتۡلُواْ مِن قَبۡلِهِۦ مِن كِتَٰبٖ وَلَا تَخُطُّهُۥ بِيَمِينِكَۖ إِذٗا لَّٱرۡتَابَ ٱلۡمُبۡطِلُونَ ﴿48﴾

Transliteration: Wama kunta tatloo min qablihi min kitabin wala takhuttuhu biyameenika ithan lairtaba almubtiloona

Translation: (ਹੇ ਨਬੀ!) ਇਸ (.ਕੁਰਆਨ) ਤੋਂ ਪਹਿਲਾਂ ਤੁਸੀਂ ਵੀ ਕੋਈ ਵੀ ਕਿਤਾਬ ਨਹੀਂ ਪੜ੍ਹਦੇ ਸੀ ਅਤੇ ਨਾ ਹੀ ਆਪਣੇ ਹੱਥੀਂ ਕੋਈ ਕਿਤਾਬ ਲਿਖਦੇ ਸੀ। (ਜੇ ਅਜਿਹਾ ਹੁੰਦਾ ਤਾਂ) ਇਹ ਝੂਠ ਦੇ ਪੁਜਾਰੀ ਸ਼ੱਕ ਕਰ ਸਕਦੇ ਸੀ (ਕਿ ਇਹ ਤੁਹਾਡੀ ਆਪਣੀ ਲਿਖੀ ਹੋਈ ਕਿਤਾਬ ਹੈ)।

29:49

بَلۡ هُوَ ءَايَٰتُۢ بَيِّنَٰتٞ فِي صُدُورِ ٱلَّذِينَ أُوتُواْ ٱلۡعِلۡمَۚ وَمَا يَجۡحَدُ بِـَٔايَٰتِنَآ إِلَّا ٱلظَّـٰلِمُونَ ﴿49﴾

Transliteration: Bal huwa ayatun bayyinatun fee sudoori allatheena ootoo alAAilma wama yajhadu biayatina illa alththalimoona

Translation: ਸਗੋਂ ਇਹ਼ਕੁਰਆਨ ਦੀਆਂ ਸਪਸ਼ਟ ਆਇਤਾਂ ਹਨ ਜਿਹੜੀਆਂ ਉਹਨਾਂ ਲੋਕਾਂ ਦੇ ਸੀਨਿਆਂ ਵਿਚ ਸੁਰੱਖਿਅਤ ਹਨ ਜਿਨ੍ਹਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਹੋਇਆ ਹੈ, ਜਦ ਕਿ ਜ਼ਾਲਮ ਲੋਕ ਹੀ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਹਨ।

29:50

وَقَالُواْ لَوۡلَآ أُنزِلَ عَلَيۡهِ ءَايَٰتٞ مِّن رَّبِّهِۦۚ قُلۡ إِنَّمَا ٱلۡأٓيَٰتُ عِندَ ٱللَّهِ وَإِنَّمَآ أَنَا۠ نَذِيرٞ مُّبِينٌ ﴿50﴾

Transliteration: Waqaloo lawla onzila AAalayhi ayatun min rabbihi qul innama alayatu AAinda Allahi wainnama ana natheerun mubeenun

Translation: (ਜ਼ਾਲਮਾਂ ਨੇ) ਕਿਹਾ ਕਿ ਇਸ (ਮੁਹੰਮਦ) ’ਤੇ ਇਸ ਦੇ ਰੱਬ ਵੱਲੋਂ ਕੋਈ ਮੁਅਜਜ਼ਾ (ਬੇਵਸ ਕਰਨ ਵਾਲਾ ਚਮਤਕਾਰ) ਕਿਉਂ ਨਹੀਂ ਉਤਾਰਿਆ ਗਿਆ ? (ਹੇ ਨਬੀ!) ਤੁਸੀਂ ਆਖੋ ਕਿ ਸਾਰੇ ਮੁਅਜਜ਼ੇ ਤਾਂ ਅੱਲਾਹ ਦੇ ਕੋਲ ਹੀ ਹਨ (ਜਿਸ ਨੂੰ ਚਾਹੇ ਦੇਵੇ, ਚਾਹੇ ਨਾ ਦੇਵੇ)। ਮੈਂ ਤਾਂ ਕੇਵਲ ਖੁੱਲ੍ਹਮ-ਖੁੱਲ੍ਹਾ (ਨਰਕ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।

29:51

أَوَلَمۡ يَكۡفِهِمۡ أَنَّآ أَنزَلۡنَا عَلَيۡكَ ٱلۡكِتَٰبَ يُتۡلَىٰ عَلَيۡهِمۡۚ إِنَّ فِي ذَٰلِكَ لَرَحۡمَةٗ وَذِكۡرَىٰ لِقَوۡمٖ يُؤۡمِنُونَ ﴿51﴾

Transliteration: Awalam yakfihim anna anzalna AAalayka alkitaba yutla AAalayhim inna fee thalika larahmatan wathikra liqawmin yuminoona

Translation: ਕੀ ਇਹਨਾਂ(ਕਾਫ਼ਿਰਾਂ) ਲਈ ਇਹ(.ਕੁਰਆਨ ਦੀ ਨਿਸ਼ਾਨੀ) ਕਾਫ਼ੀ ਨਹੀਂ ਕਿ ਅਸੀਂ ਤੁਹਾਡੇ (ਮੁਹੰਮਦ)’ਤੇ ਇਹ ਕਿਤਾਬ ਉਤਾਰੀ ਹੈ ਜਿਹੜੀ ਇਹਨਾਂ (ਕਾਫ਼ਿਰਾਂ ਨੂੰ ਸੁਚੇਤ ਕਰਨ) ਲਈ ਪੜ੍ਹੀ ਜਾਂਦੀ ਹੈ। [3] ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਰਹਿਮਤਾਂ (ਵੀ) ਹਨ ਅਤੇ ਨਸੀਹਤਾਂ ਵੀ ਹਨ, ਜਿਹੜੇ ਈਮਾਨ ਰੱਖਦੇ ਹਨ (ਭਾਵ ਸੱਚ ਸਮਝਦੇ ਹਨ)।

29:52

قُلۡ كَفَىٰ بِٱللَّهِ بَيۡنِي وَبَيۡنَكُمۡ شَهِيدٗاۖ يَعۡلَمُ مَا فِي ٱلسَّمَٰوَٰتِ وَٱلۡأَرۡضِۗ وَٱلَّذِينَ ءَامَنُواْ بِٱلۡبَٰطِلِ وَكَفَرُواْ بِٱللَّهِ أُوْلَـٰٓئِكَ هُمُ ٱلۡخَٰسِرُونَ ﴿52﴾

Transliteration: Qul kafa biAllahi baynee wabaynakum shaheedan yaAAlamu ma fee alssamawati waalardi waallatheena amanoo bialbatili wakafaroo biAllahi olaika humu alkhasiroona

Translation: (ਹੇ ਨਬੀ!) ਉਹਨਾਂ (ਇਨਕਾਰੀਆਂ) ਨੂੰ ਆਖ ਦਿਓ ਕਿ ਮੇਰਾ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਉਹ ਅਕਾਸ਼ਾਂ ਤੇ ਧਰਤੀ ਦੀ ਹਰ ਚੀਜ਼ ਨੂੰ ਜਾਣਦਾ ਹੈ। ਜਿਹੜੇ ਲੋਕੀ ਝੂਠ ਨੂੰ ਮੰਣਨ ਵਾਲੇ ਹਨ ਅਤੇ ਅੱਲਾਹ ਦੇ ਨਾਲ ਕੁਫ਼ਰ ਕਰਨ ਵਾਲੇ ਹਨ ਉਹੀ ਵੱਡੇ ਘਾਟੇ ਵਿਚ ਰਹਿਣ ਵਾਲੇ ਹਨ।

29:53

وَيَسۡتَعۡجِلُونَكَ بِٱلۡعَذَابِ وَلَوۡلَآ أَجَلٞ مُّسَمّٗى لَّجَآءَهُمُ ٱلۡعَذَابُۚ وَلَيَأۡتِيَنَّهُم بَغۡتَةٗ وَهُمۡ لَا يَشۡعُرُونَ ﴿53﴾

Transliteration: WayastaAAjiloonaka bialAAathabi walawla ajalun musamman lajaahumu alAAathabu walayatiyannahum baghtatan wahum la yashAAuroona

Translation: (ਹੇ ਨਬੀ) ਇਹ (ਇਨਕਾਰੀ) ਤੁਹਾਥੋਂ ਅਜ਼ਾਬ ਮੰਗਣ ਵਿਚ ਕਾਹਲੀ ਕਰਦੇ ਹਨ। ਜੇਕਰ (ਮੇਰੇ ਵੱਲੋਂ) ਇਸ ਦਾ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ ਇਹ ਅਜ਼ਾਬ ਉਹਨਾਂ ਨੂੰ ਜ਼ਰੂਰ ਆ ਚੱਭਦਾ। ਇਹ ਵੀ ਗੱਲ ਪੱਕੀ ਹੈ ਕਿ ਇਹ ਅਜ਼ਾਬ (ਭਾਵ ਕਿਆਮਤ) ਉਹਨਾਂ ਉੱਤੇ ਅਚਾਨਕ ਬੇਖ਼ਬਰੀ ਵਿਚ ਹੀ ਆਵੇਗਾ।

29:54

يَسۡتَعۡجِلُونَكَ بِٱلۡعَذَابِ وَإِنَّ جَهَنَّمَ لَمُحِيطَةُۢ بِٱلۡكَٰفِرِينَ ﴿54﴾

Transliteration: YastaAAjiloonaka bialAAathabi wainna jahannama lamuheetatun bialkafireena

Translation: ਇਹ (ਜ਼ਾਲਮ) ਤੋਹਾਥੋਂ ਅਜ਼ਾਬ ਲਈ ਛੇਤੀ ਕਰ ਰਹੇ ਹਨ ਜਦ ਕਿ ਨਰਕ ਨੇ ਕਾਫ਼ਿਰਾਂ ਨੂੰ ਘੇਰਿਆ ਹੋਇਆ ਹੈ।

29:55

يَوۡمَ يَغۡشَىٰهُمُ ٱلۡعَذَابُ مِن فَوۡقِهِمۡ وَمِن تَحۡتِ أَرۡجُلِهِمۡ وَيَقُولُ ذُوقُواْ مَا كُنتُمۡ تَعۡمَلُونَ ﴿55﴾

Transliteration: Yawma yaghshahumu alAAathabu min fawqihim wamin tahti arjulihim wayaqoolu thooqoo ma kuntum taAAmaloona

Translation: ਉਸ ਦਿਨ ਉਹਨਾਂ ਦੇ ਉੱਪਰੋ (ਅਕਾਸ਼ੋਂ) ਤੇ ਪੈਰਾਂ ਦੇ ਥੱਲਿਓਂ (ਧਰਤੀ ’ਚੋਂ) ਅਜ਼ਾਬ ਉਹਨਾਂ ਨੂੰ ਢਕ ਲਵੇਗਾ ਅਤੇ ਅੱਲਾਹ ਆਖੇਗਾ ਕਿ ਹੁਣ ਲਵੋ ਸਵਾਦ ਆਪਣੀਆਂ ਕਰਤੂਤਾਂ ਦਾ ਜਿਹੜੀਆਂ ਤੁਸੀਂ ਕਰਦੇ ਸੀ।

29:56

يَٰعِبَادِيَ ٱلَّذِينَ ءَامَنُوٓاْ إِنَّ أَرۡضِي وَٰسِعَةٞ فَإِيَّـٰيَ فَٱعۡبُدُونِ ﴿56﴾

Transliteration: Ya AAibadiya allatheena amanoo inna ardee wasiAAatun faiyyaya faoAAbudooni

Translation: (ਅੱਲਾਹ ਫ਼ਰਮਾਉਂਦਾ ਹੈ ਕਿ) ਹੇ ਮੇਰੇ ਈਮਾਨ ਵਾਲੇ ਬੰਦਿਓ! ਮੇਰੀ ਧਰਤੀ ਬਹੁਤ ਵਿਸ਼ਾਲ ਹੈ (ਜੇ ਇਹ ਕਾਫ਼ਿਰ ਤੁਹਾਨੂੰ ਤੰਗ ਕਰਦੇ ਹਨ ਤਾਂ ਇੱਥੋਂ ਨਿਕਲ ਜਾਓ) ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।[4]

29:57

كُلُّ نَفۡسٖ ذَآئِقَةُ ٱلۡمَوۡتِۖ ثُمَّ إِلَيۡنَا تُرۡجَعُونَ ﴿57﴾

Transliteration: Kullu nafsin thaiqatu almawti thumma ilayna turjaAAoona

Translation: ਹਰ ਪ੍ਰਾਣੀ ਨੇ ਮੌਤ ਦਾ ਸੁਆਦ ਲੈਣਾ ਹੈ, ਅੰਤ ਤੁਸੀਂ ਸਾਰੇ ਮੇਰੇ ਵੱਲ ਹੀ ਮੁੜ ਆਓਗੇ।

29:58

وَٱلَّذِينَ ءَامَنُواْ وَعَمِلُواْ ٱلصَّـٰلِحَٰتِ لَنُبَوِّئَنَّهُم مِّنَ ٱلۡجَنَّةِ غُرَفٗا تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ نِعۡمَ أَجۡرُ ٱلۡعَٰمِلِينَ ﴿58﴾

Transliteration: Waallatheena amanoo waAAamiloo alssalihati lanubawwiannahum mina aljannati ghurafan tajree min tahtiha alanharu khalideena feeha niAAma ajru alAAamileena

Translation: (ਤੁਹਾਡੇ ਵਿੱਚੋਂ) ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਕੀਤੇ, ਅਸੀਂ ਉਹਨਾਂ ਨੂੰ ਜ਼ਰੂਰ ਹੀ ਜੰਨਤ ਦੀਆਂ ਉੱਚੀਆਂ ਥਾਵਾਂ ਵਿਚ ਰੱਖਾਂਗੇ, ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ। ਭਲੇ ਕਰਮ ਕਰਨ ਵਾਲਿਆਂ ਦਾ ਬਦਲਾ ਬਹੁਤ ਹੀ ਚੰਗਾ ਹੈ।

29:59

ٱلَّذِينَ صَبَرُواْ وَعَلَىٰ رَبِّهِمۡ يَتَوَكَّلُونَ ﴿59﴾

Transliteration: Allatheena sabaroo waAAala rabbihim yatawakkaloona

Translation: ਜਿਹੜੇ ਲੋਕ ਸਬਰ ਤੋਂ ਕੰਮ ਲੈਂਦੇ ਹਨ, ਉਹੀ ਆਪਣੇ ਰੱਬ ਉੱਤੇ ਭਰੋਸਾ ਰੱਖਦੇ ਹਨ (ਕਿ ਸਬਰ ਦਾ ਬਦਲਾ ਮਿਲੇਗਾ)। [5]

29:60

وَكَأَيِّن مِّن دَآبَّةٖ لَّا تَحۡمِلُ رِزۡقَهَا ٱللَّهُ يَرۡزُقُهَا وَإِيَّاكُمۡۚ وَهُوَ ٱلسَّمِيعُ ٱلۡعَلِيمُ ﴿60﴾

Transliteration: Wakaayyin min dabbatin la tahmilu rizqaha Allahu yarzuquha waiyyakum wahuwa alssameeAAu alAAaleemu

Translation: ਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ ਜਿਹੜੇ ਆਪਣਾ ਰਿਜ਼ਕ ਆਪਣੇ ਨਾਲ ਚੁੱਕੀ ਨਹੀਂ ਫਿਰਦੇ। ਅੱਲਾਹ ਉਹਨਾਂ (ਸਾਰਿਆਂ) ਨੂੰ ਵੀ ਅਤੇ ਤੁਹਾਨੂੰ ਵੀ ਰੋਜ਼ੀ ਦਿੰਦਾ ਹੈ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

29:61

وَلَئِن سَأَلۡتَهُم مَّنۡ خَلَقَ ٱلسَّمَٰوَٰتِ وَٱلۡأَرۡضَ وَسَخَّرَ ٱلشَّمۡسَ وَٱلۡقَمَرَ لَيَقُولُنَّ ٱللَّهُۖ فَأَنَّىٰ يُؤۡفَكُونَ ﴿61﴾

Transliteration: Walain saaltahum man khalaqa alssamawati waalarda wasakhkhara alshshamsa waalqamara layaqoolunna Allahu faanna yufakoona

Translation: ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਧਰਤੀ ਤੇ ਅਕਾਸ਼ ਦਾ ਬਣਾਉਣ ਵਾਲਾ ਕੌਣ ਹੈ? ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ਲਈ ਕਿਸ ਨੇ ਲਗਾ ਰਖਿਆ ਹੈ ਤਾਂ ਉਹਨਾਂ ਦਾ ਜਵਾਬ ਇਹੋ ਹੋਵੇਗਾ ਕਿ ‘ਅੱਲਾਹ ਨੇ’ (ਇਹ ਸਭ ਜਾਣਦੇ ਹੋਏ) ਫੇਰ ਤੁਸੀਂ ਕਿੱਧਰ ਭਟਕੇ ਫਿਰਦੇ ਹੋ!

29:62

ٱللَّهُ يَبۡسُطُ ٱلرِّزۡقَ لِمَن يَشَآءُ مِنۡ عِبَادِهِۦ وَيَقۡدِرُ لَهُۥٓۚ إِنَّ ٱللَّهَ بِكُلِّ شَيۡءٍ عَلِيمٞ ﴿62﴾

Transliteration: Allahu yabsutu alrrizqa liman yashao min AAibadihi wayaqdiru lahu inna Allaha bikulli shayin AAaleemun

Translation: ਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਰੋਜ਼ੀ ਵਿਚ ਖੁੱਲ੍ਹ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਤੰਗ ਰੋਜ਼ੀ ਦਿੰਦਾ ਹੈ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

29:63

وَلَئِن سَأَلۡتَهُم مَّن نَّزَّلَ مِنَ ٱلسَّمَآءِ مَآءٗ فَأَحۡيَا بِهِ ٱلۡأَرۡضَ مِنۢ بَعۡدِ مَوۡتِهَا لَيَقُولُنَّ ٱللَّهُۚ قُلِ ٱلۡحَمۡدُ لِلَّهِۚ بَلۡ أَكۡثَرُهُمۡ لَا يَعۡقِلُونَ ﴿63﴾

Transliteration: Walain saaltahum man nazzala mina alssamai maan faahya bihi alarda min baAAdi mawtiha layaqoolunna Allahu quli alhamdu lillahi bal aktharuhum la yaAAqiloona

Translation: ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਅਕਾਸ਼ ਤੋਂ ਪਾਣੀ ਉਤਾਰ ਕੇ ਮੋਈ ਧਰਤੀ ਨੂੰ ਮੁੜ ਜਿਊਂਦਾ (ਉਪਜਾਊ) ਕੌਣ ਕਰਦਾ ਹੈ ? ਤਾਂ ਉਹ ਆਖਣਗੇ “ਅੱਲਾਹ” ਆਖੋ ਸਾਰੀ ਸ਼ੋਭਾ ਅੱਲਾਹ ਲਈ ਹੈ ਪਰੰਤੂ ਉਹਨਾਂ ਵਿੱਚੋਂ ਵਧੇਰੇ ਬੇ-ਅਕਲ ਹਨ (ਜਿਹੜੇ ਫੇਰ ਵੀ ਨਹੀਂ ਸਮਝਦੇ)।

29:64

وَمَا هَٰذِهِ ٱلۡحَيَوٰةُ ٱلدُّنۡيَآ إِلَّا لَهۡوٞ وَلَعِبٞۚ وَإِنَّ ٱلدَّارَ ٱلۡأٓخِرَةَ لَهِيَ ٱلۡحَيَوَانُۚ لَوۡ كَانُواْ يَعۡلَمُونَ ﴿64﴾

Transliteration: Wama hathihi alhayatu alddunya illa lahwun walaAAibun wainna alddara alakhirata lahiya alhayawanu law kanoo yaAAlamoona

Translation: ਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ ਕੁੱਝ ਵੀ ਨਹੀਂ। ਬੇਸ਼ੱਕ ਆਖ਼ਿਰਤ ਦਾ ਜੀਵਨ ਹੀ ਅਸਲੀ ਜੀਵਨ ਹੈ। ਕਾਸ਼! ਇਹ ਲੋਕ ਜਾਣਦੇ ਹੁੰਦੇ।[6]

29:65

فَإِذَا رَكِبُواْ فِي ٱلۡفُلۡكِ دَعَوُاْ ٱللَّهَ مُخۡلِصِينَ لَهُ ٱلدِّينَ فَلَمَّا نَجَّىٰهُمۡ إِلَى ٱلۡبَرِّ إِذَا هُمۡ يُشۡرِكُونَ ﴿65﴾

Transliteration: Faitha rakiboo fee alfulki daAAawoo Allaha mukhliseena lahu alddeena falamma najjahum ila albarri itha hum yushrikoona

Translation: ਜਦੋਂ ਉਹ (ਮੁਸ਼ਰਿਕ ਲੋਕ) ਬੇੜੀ ’ਤੇ ਸਵਾਰ ਹੁੰਦੇ ਹਨ (ਜਦੋਂ ਤੂਫ਼ਾਨ ਵਿਚ ਫਸ ਜਾਂਦੇ ਹਨ) ਤਾਂ ਉਹ ਨਿਰੋਲ ਅੱਲਾਹ ਦੇ ਧਰਮ ਦੀ ਪਾਲਣਾ ਕਰਦੇ ਹੋਏ ਉਸ ਨੂੰ ਹੀ (ਮਦਦ ਲਈ) ਪੁਕਾਰਦੇ ਹਨ। ਫੇਰ ਜਦੋਂ ਉਹ ਉਹਨਾਂ ਨੂੰ (ਬਚਾ ਕੇ) ਥਲ ਵੱਲ ਲਿਆਉਂਦਾ ਹਾਂ ਤਾਂ ਉਹ ਸ਼ਿਰਕ ਕਰਨ ਲੱਗ ਪੈਂਦੇ ਹਨ।[7]

29:66

لِيَكۡفُرُواْ بِمَآ ءَاتَيۡنَٰهُمۡ وَلِيَتَمَتَّعُواْۚ فَسَوۡفَ يَعۡلَمُونَ ﴿66﴾

Transliteration: Liyakfuroo bima ataynahum waliyatamattaAAoo fasawfa yaAAlamoona

Translation: (ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ।

29:67

أَوَلَمۡ يَرَوۡاْ أَنَّا جَعَلۡنَا حَرَمًا ءَامِنٗا وَيُتَخَطَّفُ ٱلنَّاسُ مِنۡ حَوۡلِهِمۡۚ أَفَبِٱلۡبَٰطِلِ يُؤۡمِنُونَ وَبِنِعۡمَةِ ٱللَّهِ يَكۡفُرُونَ ﴿67﴾

Transliteration: Awalam yaraw anna jaAAalna haraman aminan wayutakhattafu alnnasu min hawlihim afabialbatili yuminoona wabiniAAmati Allahi yakfuroona

Translation: ਕੀ ਉਹ ਨਹੀਂ ਵੇਖਦੇ ਕਿ ਅਸੀਂ ਹਰਮ (ਖ਼ਾਨਾ-ਕਾਅਬਾ) ਨੂੰ ਅਮਨ ਵਾਲੀ ਥਾਂ ਬਣਾਇਆ ਹੈ, ਜਦ ਕਿ (ਇਸ ਤੋਂ ਪਹਿਲਾਂ) ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਸੀ। ਕੀ ਉਹ ਝੂਠੀਆਂ ਗੱਲਾਂ ’ਤੇ ਈਮਾਨ ਲਿਆਉਂਦੇ ਹਨ ਅਤੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਦੇ ਹਨ?

29:68

وَمَنۡ أَظۡلَمُ مِمَّنِ ٱفۡتَرَىٰ عَلَى ٱللَّهِ كَذِبًا أَوۡ كَذَّبَ بِٱلۡحَقِّ لَمَّا جَآءَهُۥٓۚ أَلَيۡسَ فِي جَهَنَّمَ مَثۡوٗى لِّلۡكَٰفِرِينَ ﴿68﴾

Transliteration: Waman athlamu mimmani iftara AAala Allahi kathiban aw kaththaba bialhaqqi lamma jaahu alaysa fee jahannama mathwan lilkafireena

Translation: ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕਿਹੜਾ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜ੍ਹੇ। ਜਦੋਂ ਕਿ ਹੱਕ ਸੱਚ ਉਸ ਦੇ ਸਾਹਮਣੇ ਖੁੱਲ੍ਹ ਕੇ ਆ ਗਿਆ ਤਾਂ ਉਸ ਨੇ ਉਸ ਨੂੰ ਝੁਠਲਾ ਦਿੱਤਾ। ਕੀ ਅਜਿਹੇ ਕਾਫ਼ਿਰਾਂ ਦਾ ਟਿਕਾਣਾ ਨਰਕ ਨਹੀਂ ਹੋਵੇਗਾ ?

29:69

وَٱلَّذِينَ جَٰهَدُواْ فِينَا لَنَهۡدِيَنَّهُمۡ سُبُلَنَاۚ وَإِنَّ ٱللَّهَ لَمَعَ ٱلۡمُحۡسِنِينَ ﴿69﴾

Transliteration: Waallatheena jahadoo feena lanahdiyannahum subulana wainna Allaha lamaAAa almuhsineena

Translation: ਜਿਹੜੇ ਲੋਕੀ ਸਾਡੀ ਰਾਹ ਵਿਚ ਜਿਹਾਦ (ਸੰਘਰਸ਼) ਕਰਦੇ ਹਨ ਅਸੀਂ ਉਹਨਾਂ ਨੂੰ ਆਪਣੀਆਂ ਰਾਹਾਂ ਜ਼ਰੂਰ ਵਿਖਾਂਵਾਗੇ। ਬੇਸ਼ੱਕ ਅੱਲਾਹ ਨੇਕ ਕੰਮ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download