quranm◉

Surah Ar-Rum transliteration

◉ ਸੂਰਾ · ∞

30:1

الٓمٓ ﴿1﴾

Transliteration: Aliflammeem

Translation: ਅਲਿਫ਼, ਲਾਮ, ਮੀਮ।

30:2

غُلِبَتِ ٱلرُّومُ ﴿2﴾

Transliteration: Ghulibati alrroomu

Translation: ਰੂਮੀ (ਈਰਾਨ) ਤੋਂ ਹਾਰ ਗਏ।

30:3

فِيٓ أَدۡنَى ٱلۡأَرۡضِ وَهُم مِّنۢ بَعۡدِ غَلَبِهِمۡ سَيَغۡلِبُونَ ﴿3﴾

Transliteration: Fee adna alardi wahum min baAAdi ghalabihim sayaghliboona

Translation: ਨੇੜੇ ਦੀ ਧਰਤੀ (ਸ਼ਾਮ ਤੇ ਫਲਸਤੀਨ) ਵਿਚ ਉਹ (ਰੂਮੀ) ਆਪਣੀ ਇਸ ਹਾਰ ਮਗਰੋਂ ਛੇਤੀ ਹੀ (ਈਰਾਨ ਉੱਤੇ) ਜਿੱਤ ਪ੍ਰਾਪਤ ਕਰਨਗੇ।

30:4

فِي بِضۡعِ سِنِينَۗ لِلَّهِ ٱلۡأَمۡرُ مِن قَبۡلُ وَمِنۢ بَعۡدُۚ وَيَوۡمَئِذٖ يَفۡرَحُ ٱلۡمُؤۡمِنُونَ ﴿4﴾

Transliteration: Fee bidAAi sineena lillahi alamru min qablu wamin baAAdu wayawmaithin yafrahu almuminoona

Translation: ਕੁੱਝ ਕੁ ਵਰ੍ਹਿਆਂ ਵਿਚ ਹੀ ਉਹ ਜਿੱਤ ਜਾਣਗੇ। ਪਹਿਲਾਂ ਵੀ (ਜਿੱਤ-ਹਾਰ ਦਾ) ਅਧਿਕਾਰ ਅੱਲਾਹ ਦਾ ਹੀ ਸੀ ਅਤੇ ਮਗਰੋਂ ਵੀ ਅੱਲਾਹ ਦਾ ਹੀ ਹੈ। ਉਸ ਦਿਨ (ਜਦੋਂ ਰੂਮੀ ਜਿੱਤਣਗੇ) ਮੁਸਲਮਾਨ ਵੀ (ਉਹਨਾਂ ਦੀ ਜਿੱਤ ਉੱਤੇ) ਖ਼ੁਸ਼ੀਆਂ ਮਾਣਨਗੇ।

30:5

بِنَصۡرِ ٱللَّهِۚ يَنصُرُ مَن يَشَآءُۖ وَهُوَ ٱلۡعَزِيزُ ٱلرَّحِيمُ ﴿5﴾

Transliteration: Binasri Allahi yansuru man yashao wahuwa alAAazeezu alrraheemu

Translation: (ਇਹ ਜਿੱਤ) ਅੱਲਾਹ ਦੀ ਮਦਦ ਨਾਲ ਹੋਵੇਗੀ, ਉਹ ਜਿਸ ਦੀ ਚਾਹਵੇ ਮਦਦ ਕਰਦਾ ਹੈ, ਉਹ ਡਾਢਾ ਜ਼ੋਰਾਵਰ ਤੇ ਮਿਹਰਬਾਨ ਹੈ।

30:6

وَعۡدَ ٱللَّهِۖ لَا يُخۡلِفُ ٱللَّهُ وَعۡدَهُۥ وَلَٰكِنَّ أَكۡثَرَ ٱلنَّاسِ لَا يَعۡلَمُونَ ﴿6﴾

Transliteration: WaAAda Allahi la yukhlifu Allahu waAAdahu walakinna akthara alnnasi la yaAAlamoona

Translation: ਇਹ ਅੱਲਾਹ ਦਾ ਵਚਨ ਹੈ (ਕਿ ਰੂਮ ਦੀ ਜਿੱਤ ਹੋਵੇਗੀ) ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਦੀ ਉਲੰਘਣਾ ਨਹੀਂ ਕਰਦਾ। ਪਰ ਵਧੇਰੇ ਲੋਕ ਨਹੀਂ ਜਾਣਦੇ।

30:7

يَعۡلَمُونَ ظَٰهِرٗا مِّنَ ٱلۡحَيَوٰةِ ٱلدُّنۡيَا وَهُمۡ عَنِ ٱلۡأٓخِرَةِ هُمۡ غَٰفِلُونَ ﴿7﴾

Transliteration: YaAAlamoona thahiran mina alhayati alddunya wahum AAani alakhirati hum ghafiloona

Translation: ਉਹ ਲੋਕ ਤਾਂ ਕੇਵਲ ਸੰਸਾਰਿਕ ਜੀਵਨ ਦੇ ਦਿਸਦੇ ਪੱਖ ਨੂੰ ਹੀ ਜਾਣਦੇ ਹਨ ਅਤੇ ਪਰਲੋਕ ਤੋਂ ਤਾਂ ਉੱਕਾ ਹੀ ਬੇਖ਼ਬਰ ਹਨ।

30:8

أَوَلَمۡ يَتَفَكَّرُواْ فِيٓ أَنفُسِهِمۗ مَّا خَلَقَ ٱللَّهُ ٱلسَّمَٰوَٰتِ وَٱلۡأَرۡضَ وَمَا بَيۡنَهُمَآ إِلَّا بِٱلۡحَقِّ وَأَجَلٖ مُّسَمّٗىۗ وَإِنَّ كَثِيرٗا مِّنَ ٱلنَّاسِ بِلِقَآيِٕ رَبِّهِمۡ لَكَٰفِرُونَ ﴿8﴾

Transliteration: Awalam yatafakkaroo fee anfusihim ma khalaqa Allahu alssamawati waalarda wama baynahuma illa bialhaqqi waajalin musamman wainna katheeran mina alnnasi biliqai rabbihim lakafiroona

Translation: ਕੀ ਉਹਨਾਂ (ਬੇਖ਼ਬਰ) ਲੋਕਾਂ ਨੇ ਆਪਣੇ ਮਨਾਂ ’ਚ ਸੋਚ ਵਿਚਾਰ ਨਹੀਂ ਕੀਤਾ ਕਿ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਅਤੇ ਉਹਨਾਂ ਦੇ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਹੱਕ-ਸੱਚ ਨਾਲ ਤੇ ਇਕ ਮਿਥੇ ਹੋਏ ਸਮੇਂ ਲਈ ਪੈਦਾ ਕੀਤਾ ਹੈ ? ਅਤੇ ਨਿਰਸੰਦੇਹ, ਵਧੇਰੇ ਲੋਕ ਆਪਣੇ ਰੱਬ ਦੀ ਮਿਲਣੀ (ਕਿਆਮਤ) ਤੋਂ ਹੀ ਇਨਕਾਰ ਕਰਦੇ ਹਨ।

30:9

أَوَلَمۡ يَسِيرُواْ فِي ٱلۡأَرۡضِ فَيَنظُرُواْ كَيۡفَ كَانَ عَٰقِبَةُ ٱلَّذِينَ مِن قَبۡلِهِمۡۚ كَانُوٓاْ أَشَدَّ مِنۡهُمۡ قُوَّةٗ وَأَثَارُواْ ٱلۡأَرۡضَ وَعَمَرُوهَآ أَكۡثَرَ مِمَّا عَمَرُوهَا وَجَآءَتۡهُمۡ رُسُلُهُم بِٱلۡبَيِّنَٰتِۖ فَمَا كَانَ ٱللَّهُ لِيَظۡلِمَهُمۡ وَلَٰكِن كَانُوٓاْ أَنفُسَهُمۡ يَظۡلِمُونَ ﴿9﴾

Transliteration: Awalam yaseeroo fee alardi fayanthuroo kayfa kana AAaqibatu allatheena min qablihim kanoo ashadda minhum quwwatan waatharoo alarda waAAamarooha akthara mimma AAamarooha wajaathum rusuluhum bialbayyinati fama kana Allahu liyathlimahum walakin kanoo anfusahum yathlimoona

Translation: ਕੀ ਉਹ (ਇਨਕਾਰੀ) ਧਰਤੀ ’ਤੇ ਤੁਰੇ ਫਿਰੇ ਨਹੀਂ? ਫੇਰ ਉਹ ਵੇਖਦੇ ਕਿ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਦਾ ਕਿਹੋ ਜਿਹਾ ਅੰਤ ਹੋਇਆ ਸੀ? ਉਹ ਉਹਨਾਂ ਨਾਲੋਂ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਉਹਨਾਂ ਨੇ ਧਰਤੀ ਨੂੰ ਇਹਨਾਂ ਤੋਂ ਵੱਧ ਵਾਹਿਆ-ਬੀਜੀਆ ਸੀ ਅਤੇ ਇਸ ਨੂੰ ਆਬਾਦ ਕੀਤਾ ਸੀ ਜਿੱਨਾ ਇਹਨਾਂ ਨੇ (ਅਰਬ ਨੂੰ) ਆਬਾਦ ਕੀਤਾ ਹੈ। ਉਹਨਾਂ ਕੋਲ ਵੀ ਉਹਨਾਂ ਦੇ ਪੈਗ਼ੰਬਰ ਖੁੱਲ੍ਹੀਆਂ ਨਿਸ਼ਾਨੀਆਂ (ਰਸੂਲ ਹੋਣ ਦੀਆਂ) ਲੈ ਕੇ ਆਏ ਸੀ (ਪਰ ਉਹਨਾਂ ਨੇ ਰਸੂਲਾਂ ਦਾ ਇਨਕਾਰ ਕੀਤਾ)। ਫੇਰ ਇੰਜ ਵੀ ਨਹੀਂ ਸੀ ਕਿ ਅੱਲਾਹ (ਬਿਨਾ ਪਾਪ ਕੀਤੇ) ਉਹਨਾਂ ਉੱਤੇ ਜ਼ੁਲਮ ਕਰਦਾ ਜਦ ਕਿ ਉਹ ਆਪਣੇ ਉੱਤੇ ਆਪ ਹੀ ਜ਼ੁਲਮ ਕਰਦੇ ਸਨ।

30:10

ثُمَّ كَانَ عَٰقِبَةَ ٱلَّذِينَ أَسَـٰٓـُٔواْ ٱلسُّوٓأَىٰٓ أَن كَذَّبُواْ بِـَٔايَٰتِ ٱللَّهِ وَكَانُواْ بِهَا يَسۡتَهۡزِءُونَ ﴿10﴾

Transliteration: Thumma kana AAaqibata allatheena asaoo alssooa an kaththaboo biayati Allahi wakanoo biha yastahzioona

Translation: ਫੇਰ ਜਿਨ੍ਹਾਂ ਲੋਕਾਂ ਨੇ ਭੈੜੇ ਕੰਮ ਕੀਤੇ ਸੀ ਉਹਨਾਂ ਦਾ ਅੰਤ ਬਹੁਤ ਹੀ ਭੈੜਾ ਹੋਇਆ ਕਿਉਂ ਜੋ ਉਹ ਅੱਲਾਹ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕਰਦੇ ਸਨ ਅਤੇ ਉਹਨਾਂ ਦਾ ਮਖੌਲ (ਵੀ) ਉਡਾਇਆ ਕਰਦੇ ਸਨ।

30:11

ٱللَّهُ يَبۡدَؤُاْ ٱلۡخَلۡقَ ثُمَّ يُعِيدُهُۥ ثُمَّ إِلَيۡهِ تُرۡجَعُونَ ﴿11﴾

Transliteration: Allahu yabdao alkhalqa thumma yuAAeeduhu thumma ilayhi turjaAAoona

Translation: (ਯਾਦ ਰੱਖੋ ਕਿ) ਅੱਲਾਹ ਹੀ ਸਾਰੀ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ, ਫੇਰ ਉਹੀ ਉਸ ਨੂੰ ਮੁੜ ਪੈਦਾ ਕਰੇਗਾ, ਫੇਰ ਉਸੇ ਵੱਲ ਤੁਹਾਨੂੰ ਪਰਤਾਇਆ ਜਾਵੇਗਾ।

30:12

وَيَوۡمَ تَقُومُ ٱلسَّاعَةُ يُبۡلِسُ ٱلۡمُجۡرِمُونَ ﴿12﴾

Transliteration: Wayawma taqoomu alssaAAatu yublisu almujrimoona

Translation: ਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਉਸ ਦਿਨ ਅਪਰਾਧੀ ਸਖ਼ਤ ਨਿਰਾਸ਼ ਹੋਣਗੇ।

30:13

وَلَمۡ يَكُن لَّهُم مِّن شُرَكَآئِهِمۡ شُفَعَـٰٓؤُاْ وَكَانُواْ بِشُرَكَآئِهِمۡ كَٰفِرِينَ ﴿13﴾

Transliteration: Walam yakun lahum min shurakaihim shufaAAao wakanoo bishurakaihim kafireena

Translation: ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ ਦਾ ਸਿਫ਼ਾਰਸ਼ੀ ਨਹੀਂ ਬਣੇਗਾ ਅਤੇ ਉਹ ਆਪਣੇ ਸ਼ਰੀਕਾਂ (ਇਸ਼ਟਾਂ) ਤੋਂ (ਆਪ ਵੀ) ਇਨਕਾਰੀ ਹੋ ਜਾਣਗੇ।

30:14

وَيَوۡمَ تَقُومُ ٱلسَّاعَةُ يَوۡمَئِذٖ يَتَفَرَّقُونَ ﴿14﴾

Transliteration: Wayawma taqoomu alssaAAatu yawmaithin yatafarraqoona

Translation: ਅਤੇ ਜਦੋਂ ਕਿਆਮਤ ਦਾ ਵੇਲਾ ਆਵੇਗਾ ਉਸ ਦਿਨ ਲੋਕੀ (ਮੋਮਿਨ ਤੇ ਕਾਫ਼ਿਰ) ਵੱਖਰੇ ਵੱਖਰੇ ਹੋ ਜਾਣਗੇ।

30:15

فَأَمَّا ٱلَّذِينَ ءَامَنُواْ وَعَمِلُواْ ٱلصَّـٰلِحَٰتِ فَهُمۡ فِي رَوۡضَةٖ يُحۡبَرُونَ ﴿15﴾

Transliteration: Faamma allatheena amanoo waAAamiloo alssalihati fahum fee rawdatin yuhbaroona

Translation: ਫੇਰ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹ ਜੰਨਤ ਵਿਚ ਹੱਸਦੇ-ਤੁਸਦੇ ਰੱਖੇ ਜਾਣਗੇ।

30:16

وَأَمَّا ٱلَّذِينَ كَفَرُواْ وَكَذَّبُواْ بِـَٔايَٰتِنَا وَلِقَآيِٕ ٱلۡأٓخِرَةِ فَأُوْلَـٰٓئِكَ فِي ٱلۡعَذَابِ مُحۡضَرُونَ ﴿16﴾

Transliteration: Waamma allatheena kafaroo wakaththaboo biayatina waliqai alakhirati faolaika fee alAAathabi muhdaroona

Translation: ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਤੇ ਪਰਲੋਕ ਦੀ ਮਿਲਣੀ ਨੂੰ ਝੁਠਲਾਇਆ ਹੈ, ਉਹ ਸਾਰੇ ਲੋਕ (ਨਰਕ ਦੇ) ਅਜ਼ਾਬ ਵਿਚ ਹਾਜ਼ਰ ਰੱਖੇ ਜਾਣਗੇ।

30:17

فَسُبۡحَٰنَ ٱللَّهِ حِينَ تُمۡسُونَ وَحِينَ تُصۡبِحُونَ ﴿17﴾

Transliteration: Fasubhana Allahi heena tumsoona waheena tusbihoona

Translation: ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।

30:18

وَلَهُ ٱلۡحَمۡدُ فِي ٱلسَّمَٰوَٰتِ وَٱلۡأَرۡضِ وَعَشِيّٗا وَحِينَ تُظۡهِرُونَ ﴿18﴾

Transliteration: Walahu alhamdu fee alssamawati waalardi waAAashiyyan waheena tuthhiroona

Translation: ਅਕਾਸ਼ ਤੇ ਧਰਤੀ ਵਿਚ ਉਸੇ ਦੀ ਉਸਤਤ ਹੋ ਰਹੀ ਹੈ, ਸੋ ਤੁਸੀਂ ਵੀ ਉਸੇ ਦੀ ਤਸਬੀਹ ਤੀਜੇ ਪਹਿਰ ਤੇ ਜ਼ੋਹਰ ਵੇਲੇ (ਦੁਪਹਿਰ ਵੇਲੇ) ਕਰਿਆ ਕਰੋ।

30:19

يُخۡرِجُ ٱلۡحَيَّ مِنَ ٱلۡمَيِّتِ وَيُخۡرِجُ ٱلۡمَيِّتَ مِنَ ٱلۡحَيِّ وَيُحۡيِ ٱلۡأَرۡضَ بَعۡدَ مَوۡتِهَاۚ وَكَذَٰلِكَ تُخۡرَجُونَ ﴿19﴾

Transliteration: Yukhriju alhayya mina almayyiti wayukhriju almayyita mina alhayyi wayuhyee alarda baAAda mawtiha wakathalika tukhrajoona

Translation: ਉਹੀਓ ਜਿਉਂਦਿਆਂ ਨੂੰ ਮੁਰਦਿਆਂ ਵਿੱਚੋਂ ਅਤੇ ਮੁਰਦਿਆਂ ਨੂੰ ਜਿਉਂਦਿਆਂ ਵਿੱਚੋਂ ਕੱਢਦਾ ਹੈ ਅਤੇ ਉਹੀਓ ਧਰਤੀ ਨੂੰ ਉਸ ਦੀ ਮੌਤ (ਬੰਜਰ) ਹੋਣ ਮਗਰੋਂ ਜਿਊਂਦਾ (ਉਪਜਾਊ) ਕਰਦਾ ਹੈ। ਇਸੇ ਪ੍ਰਕਾਰ ਤੁਸੀਂ ਵੀ (ਕਬਰਾਂ ਵਿੱਚੋਂ) ਕੱਢੇ ਜਾਵੋਗੇ।

30:20

وَمِنۡ ءَايَٰتِهِۦٓ أَنۡ خَلَقَكُم مِّن تُرَابٖ ثُمَّ إِذَآ أَنتُم بَشَرٞ تَنتَشِرُونَ ﴿20﴾

Transliteration: Wamin ayatihi an khalaqakum min turabin thumma itha antum basharun tantashiroona

Translation: ਇਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਵਿੱਚੋਂ ਹੈ ਕਿ ਉਸ ਨੇ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ, ਫੇਰ ਹੁਣ ਤੁਸੀਂ ਮਨੁੱਖ ਹੋ ਜਿਹੜੇ ਹਰ ਪਾਸੇ ਫੈਲ ਰਹੇ ਹੋ।

30:21

وَمِنۡ ءَايَٰتِهِۦٓ أَنۡ خَلَقَ لَكُم مِّنۡ أَنفُسِكُمۡ أَزۡوَٰجٗا لِّتَسۡكُنُوٓاْ إِلَيۡهَا وَجَعَلَ بَيۡنَكُم مَّوَدَّةٗ وَرَحۡمَةًۚ إِنَّ فِي ذَٰلِكَ لَأٓيَٰتٖ لِّقَوۡمٖ يَتَفَكَّرُونَ ﴿21﴾

Transliteration: Wamin ayatihi an khalaqa lakum min anfusikum azwajan litaskunoo ilayha wajaAAala baynakum mawaddatan warahmatan inna fee thalika laayatin liqawmin yatafakkaroona

Translation: ਉਸੇ ਦੀ ਨਿਸ਼ਾਨੀਆਂ ਵਿੱਚੋਂ (ਇਹ ਵੀ) ਹੈ ਕਿ ਉਸ ਨੇ ਤੁਹਾਡੇ ਤੋਂ ਹੀ (ਤੁਹਾਡੀਆਂ) ਪਤਨੀਆਂ ਪੈਦਾ ਕੀਤੀਆਂ ਤਾਂ ਜੋ ਤੁਸੀਂ ਉਹਨਾਂ ਕੋਲੋਂ ਸੁਖ ਸ਼ਾਂਤੀ ਪ੍ਰਾਪਤ ਕਰ ਸਕੋ। ਉਸ ਨੇ ਤੁਹਾਡੇ ਵਿਚਾਲੇ ਮੁਹੱਬਤ ਤੇ ਹਮਦਰਦੀ ਪੈਦਾ ਕਰ ਦਿੱਤੀ। ਜਿਹੜੇ ਲੋਕੀ ਸੋਚ ਵਿਚਾਰ ਕਰਨ ਵਾਲੇ ਹਨ ਉਹਨਾਂ ਲਈ ਇਸ ਵਿਚ ਮਹੱਤਵਪੂਰਣ ਨਿਸ਼ਾਨੀਆਂ ਹਨ।

30:22

وَمِنۡ ءَايَٰتِهِۦ خَلۡقُ ٱلسَّمَٰوَٰتِ وَٱلۡأَرۡضِ وَٱخۡتِلَٰفُ أَلۡسِنَتِكُمۡ وَأَلۡوَٰنِكُمۡۚ إِنَّ فِي ذَٰلِكَ لَأٓيَٰتٖ لِّلۡعَٰلِمِينَ ﴿22﴾

Transliteration: Wamin ayatihi khalqu alssamawati waalardi waikhtilafu alsinatikum waalwanikum inna fee thalika laayatin lilAAalimeena

Translation: ਉਸ ਦੀਆਂ ਨਿਸ਼ਾਨੀਆਂ ਵਿੱਚੋਂ ਅਕਾਸ਼ ਤੇ ਧਰਤੀ ਦੀ ਰਚਨਾ ਅਤੇ ਤੁਹਾਡੀਆਂ ਬੋਲੀਆਂ ਤੇ ਰੰਗਾਂ ਦਾ ਵੱਖ-ਵੱਖ ਹੋਣਾ ਵੀ ਹੈ। ਜਾਣਕਾਰਾਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ।

30:23

وَمِنۡ ءَايَٰتِهِۦ مَنَامُكُم بِٱلَّيۡلِ وَٱلنَّهَارِ وَٱبۡتِغَآؤُكُم مِّن فَضۡلِهِۦٓۚ إِنَّ فِي ذَٰلِكَ لَأٓيَٰتٖ لِّقَوۡمٖ يَسۡمَعُونَ ﴿23﴾

Transliteration: Wamin ayatihi manamukum biallayli waalnnahari waibtighaokum min fadlihi inna fee thalika laayatin liqawmin yasmaAAoona

Translation: ਤੁਹਾਡਾ ਰਾਤ ਤੇ ਦਿਨ ਵੇਲੇ ਸੌਣਾ ਅਤੇ ਉਸ ਦੇ ਫਜ਼ਲਾਂ (ਰੋਜ਼ੀ) ਦੀ ਭਾਲ ਕਰਨਾ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੈ। ਜਿਹੜੇ ਲੋਕੀ (ਧਿਆਨ ਨਾਲ) ਸੁਣਦੇ ਹਨ ਉਹਨਾਂ ਲਈ ਵੀ ਬਥੇਰੀਆਂ ਨਿਸ਼ਾਨੀਆਂ ਹਨ।

30:24

وَمِنۡ ءَايَٰتِهِۦ يُرِيكُمُ ٱلۡبَرۡقَ خَوۡفٗا وَطَمَعٗا وَيُنَزِّلُ مِنَ ٱلسَّمَآءِ مَآءٗ فَيُحۡيِۦ بِهِ ٱلۡأَرۡضَ بَعۡدَ مَوۡتِهَآۚ إِنَّ فِي ذَٰلِكَ لَأٓيَٰتٖ لِّقَوۡمٖ يَعۡقِلُونَ ﴿24﴾

Transliteration: Wamin ayatihi yureekumu albarqa khawfan watamaAAan wayunazzilu mina alssamai maan fayuhyee bihi alarda baAAda mawtiha inna fee thalika laayatin liqawmin yaAAqiloona

Translation: ਇਹ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੀ ਹੈ ਕਿ ਉਹ ਤੁਹਾਨੂੰ ਡਰਾਉਣ ਲਈ ਅਤੇ ਆਸਵੰਦ ਕਰਨ ਲਈ ਬਿਜਲੀ ਦੀ ਲਿਸ਼ਕ ਵਿਖਾਉਂਦਾ ਹੈ ਅਤੇ ਅਕਾਸ਼ ਤੋਂ ਮੀਂਹ ਵਰ੍ਹਾਉਂਦਾ ਹੈ, ਜਿਸ ਤੋਂ ਮਰੀ ਹੋਈ ਧਰਤੀ ਜਿਊਂਦੀ ਹੋ ਜਾਂਦੀ ਹੈ। ਅਕਲ ਵਾਲਿਆਂ ਲਈ ਇਸ ਵਿਚ ਵੀ ਬਥੇਰੀਆਂ ਨਿਸ਼ਾਨੀਆਂ ਹਨ।

30:25

وَمِنۡ ءَايَٰتِهِۦٓ أَن تَقُومَ ٱلسَّمَآءُ وَٱلۡأَرۡضُ بِأَمۡرِهِۦۚ ثُمَّ إِذَا دَعَاكُمۡ دَعۡوَةٗ مِّنَ ٱلۡأَرۡضِ إِذَآ أَنتُمۡ تَخۡرُجُونَ ﴿25﴾

Transliteration: Wamin ayatihi an taqooma alssamao waalardu biamrihi thumma itha daAAakum daAAwatan mina alardi itha antum takhrujoona

Translation: ਉਸੇ (ਰੱਬ) ਦੀ ਇਕ ਨਿਸ਼ਾਨੀ ਇਹ ਵੀ ਹੈ ਕਿ ਅਕਾਸ਼ ਤੇ ਧਰਤੀ ਉਸੇ ਦੇ ਹੁਕਮ ਨਾਲ ਕਾਇਮ ਹਨ। ਜਦੋਂ ਉਹ ਤੁਹਾਨੂੰ ਧਰਤੀ (ਕਬਰਾਂ) ਵਿੱਚੋਂ ਸੱਦੇਗਾ ਫੇਰ ਤੁਸੀਂ ਸਾਰੇ ਧਰਤੀ ਵਿੱਚੋਂ ਕੇਵਲ ਇਕ ਸੱਦੇ ’ਤੇ ਹੀ ਬਾਹਰ ਨਿੱਕਲ ਆਓਗੇ।

30:26

وَلَهُۥ مَن فِي ٱلسَّمَٰوَٰتِ وَٱلۡأَرۡضِۖ كُلّٞ لَّهُۥ قَٰنِتُونَ ﴿26﴾

Transliteration: Walahu man fee alssamawati waalardi kullun lahu qanitoona

Translation: ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਉਸ ਦੀ ਮਲਕੀਅਤ ਹੈ ਅਤੇ ਸਾਰੇ ਉਸੇ ਦੇ ਆਗਿਆਕਾਰੀ ਹਨ।

30:27

وَهُوَ ٱلَّذِي يَبۡدَؤُاْ ٱلۡخَلۡقَ ثُمَّ يُعِيدُهُۥ وَهُوَ أَهۡوَنُ عَلَيۡهِۚ وَلَهُ ٱلۡمَثَلُ ٱلۡأَعۡلَىٰ فِي ٱلسَّمَٰوَٰتِ وَٱلۡأَرۡضِۚ وَهُوَ ٱلۡعَزِيزُ ٱلۡحَكِيمُ ﴿27﴾

Transliteration: Wahuwa allathee yabdao alkhalqa thumma yuAAeeduhu wahuwa ahwanu AAalayhi walahu almathalu alaAAla fee alssamawati waalardi wahuwa alAAazeezu alhakeemu

Translation: ਉਹੀ (ਅੱਲਾਹ) ਹੈ ਜਿਹੜਾ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ ਉਹੀਓ ਫੇਰ ਉਸ ਨੂੰ ਮੁੜ ਪੈਦਾ ਕਰੇਗਾ ਅਤੇ ਇਹ ਕਰਨਾ ਉਸ ਲਈ ਤਾਂ ਇਹ ਬਹੁਤ ਹੀ ਸੌਖਾ ਹੈ ਅਕਾਸ਼ਾਂ ਤੇ ਧਰਤੀ ਵਿਚ ਉਸੇ (ਰੱਬ) ਦੀ ਸ਼ਾਨ ਸਭ ਤੋਂ ਉੱਚੀ ਹੈ ਅਤੇ ਉਹੀ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।

30:28

ضَرَبَ لَكُم مَّثَلٗا مِّنۡ أَنفُسِكُمۡۖ هَل لَّكُم مِّن مَّا مَلَكَتۡ أَيۡمَٰنُكُم مِّن شُرَكَآءَ فِي مَا رَزَقۡنَٰكُمۡ فَأَنتُمۡ فِيهِ سَوَآءٞ تَخَافُونَهُمۡ كَخِيفَتِكُمۡ أَنفُسَكُمۡۚ كَذَٰلِكَ نُفَصِّلُ ٱلۡأٓيَٰتِ لِقَوۡمٖ يَعۡقِلُونَ ﴿28﴾

Transliteration: Daraba lakum mathalan min anfusikum hal lakum mi mma malakat aymanukum min shurakaa fee ma razaqnakum faantum feehi sawaon takhafoonahum kakheefatikum anfusakum kathalika nufassilu alayati liqawmin yaAAqiloona

Translation: (ਹੇ ਲੋਕੋ!) ਉਸ ਨੇ ਤੁਹਾਡੇ (ਸਮਝਾਉਣ) ਲਈ ਤੁਹਾਡੇ ਵਿੱਚੋਂ ਹੀ ਇਕ ਉਦਾਹਰਨ ਦਿੱਤੀ ਹੈ ਕਿ ਜੋ ਅਸੀਂ ਤੁਹਾਨੂੰ ਰਿਜ਼ਕ ਦਿੱਤਾ ਹੈ, ਕੀ ਉਸ ਵਿਚ ਤੁਹਾਡੇ ਗ਼ੁਲਾਮਾਂ (ਅਧੀਨ ਲੋਕਾਂ) ਵਿੱਚੋਂ ਵੀ ਕੋਈ ਸਾਂਝੀ ਹੋ ਸਕਦਾ ਹੈ ? ਕੀ ਤੁਸੀਂ ਅਤੇ ਉਹ ਇਕੋ ਬਰਾਬਰ ਹੋ ? ਕੀ ਤੁਸੀਂ (ਆਪਣੇ ਮਾਲ ’ਚੋਂ ਖ਼ਰਚ ਕਰਦੇ ਹੋਏ) ਉਹਨਾਂ ਤੋਂ ਇਸ ਤਰ੍ਹਾਂ ਡਰਦੇ ਹੋ ਜਿਵੇਂ ਆਪਣੇ ਸਾਂਝੀਆਂ ਤੋਂ ਡਰਦੇ ਹੋ ? ਇਸ ਤਰ੍ਹਾਂ ਅਸੀਂ ਸਮਝ ਰੱਖਣ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ।

30:29

بَلِ ٱتَّبَعَ ٱلَّذِينَ ظَلَمُوٓاْ أَهۡوَآءَهُم بِغَيۡرِ عِلۡمٖۖ فَمَن يَهۡدِي مَنۡ أَضَلَّ ٱللَّهُۖ وَمَا لَهُم مِّن نَّـٰصِرِينَ ﴿29﴾

Transliteration: Bali ittabaAAa allatheena thalamoo ahwaahum bighayri AAilmin faman yahdee man adalla Allahu wama lahum min nasireena

Translation: ਪਰ ਇਹ ਜ਼ਾਲਮ ਬਿਨਾਂ ਸੋਚੇ ਸਮਝੇ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਰਹੇ। ਜਿਸਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ ਫੇਰ ਉਸ ਨੂੰ ਰਾਹ ਕੌਣ ਵਿਖਾ ਸਕਦਾ ਹੈ ? ਉਹਨਾਂ ਦਾ ਤਾਂ ਕੋਈ ਵੀ ਸਹਾਈ ਨਹੀਂ ਹੋਵੇਗਾ।

30:30

فَأَقِمۡ وَجۡهَكَ لِلدِّينِ حَنِيفٗاۚ فِطۡرَتَ ٱللَّهِ ٱلَّتِي فَطَرَ ٱلنَّاسَ عَلَيۡهَاۚ لَا تَبۡدِيلَ لِخَلۡقِ ٱللَّهِۚ ذَٰلِكَ ٱلدِّينُ ٱلۡقَيِّمُ وَلَٰكِنَّ أَكۡثَرَ ٱلنَّاسِ لَا يَعۡلَمُونَ ﴿30﴾

Transliteration: Faaqim wajhaka lilddeeni haneefan fitrata Allahi allatee fatara alnnasa AAalayha la tabdeela likhalqi Allahi thalika alddeenu alqayyimu walakinna akthara alnnasi la yaAAlamoona

Translation: (ਹੇ ਨਬੀ!) ਤੁਸੀਂ ਇਕਾਗਰਤਾ ਨਾਲ ਆਪਣਾ ਮੂੰਹ (ਅੱਲਾਹ ਦੇ) ਦੀਨ ਇਸਲਾਮ ਵੱਲ ਸਿੱਧਾ ਰੱਖੋ। ਕਾਇਮ ਹੋ ਜਾਓ ਉਸ ਫ਼ਿਤਰਤ (ਸੁਭਾਓ) ਉੱਤੇ ਜਿਸ ਉੱਤੇ ਅੱਲਾਹ ਨੇ ਮਨੁੱਖ ਨੂੰ ਪੈਦਾ ਕੀਤਾ ਹੈ। (ਭਾਵ ਮੁਸਲਮਾਨ ਹੀ ਪੈਦਾ ਕੀਤਾ ਹੈ) ਅੱਲਾਹ ਦੀ ਬਣਾਈ ਹੋਈ ਬਣਤਰ ਨੂੰ ਬਦਲਿਆ ਨਹੀਂ ਜਾ ਸਕਦਾ। ਇਹੋ ਸਿੱਧਾ ਤੇ ਸੱਚਾ ਧਰਮ (ਦੀਨ) ਹੈ, ਪਰ ਵਧੇਰੇ ਲੋਕ ਨਹੀਂ ਜਾਣਦੇ।[1]

30:31

مُنِيبِينَ إِلَيۡهِ وَٱتَّقُوهُ وَأَقِيمُواْ ٱلصَّلَوٰةَ وَلَا تَكُونُواْ مِنَ ٱلۡمُشۡرِكِينَ ﴿31﴾

Transliteration: Muneebeena ilayhi waittaqoohu waaqeemoo alssalata wala takoonoo mina almushrikeena

Translation: (ਹੇ ਲੋਕੋ!) ਉਸੇ (ਅੱਲਾਹ) ਵੱਲ ਝੁਕਦੇ ਹੋਏ ਦੀਨ ’ਤੇ ਕਾਇਮ ਰਹੋ ਅਤੇ ਤੁਸੀਂ ਉਸੇ ਤੋਂ ਡਰਦੇ ਰਹੋ ਅਤੇ ਨਮਾਜ਼ ਕਾਇਮ ਰੱਖੋ ਅਤੇ ਤੁਸੀਂ ਮੁਸ਼ਰਿਕਾਂ ਵਿੱਚੋਂ ਨਾ ਹੋ ਜਾਓ।

30:32

مِنَ ٱلَّذِينَ فَرَّقُواْ دِينَهُمۡ وَكَانُواْ شِيَعٗاۖ كُلُّ حِزۡبِۭ بِمَا لَدَيۡهِمۡ فَرِحُونَ ﴿32﴾

Transliteration: Mina allatheena farraqoo deenahum wakanoo shiyaAAan kullu hizbin bima ladayhim farihoona

Translation: (ਉਹਨਾਂ ਵਰਗੇ ਵੀ ਨਾ ਹੋ ਜਾਓ) ਜਿਨ੍ਹਾਂ ਨੇ ਆਪਣੇ ਧਰਮ ਨੂੰ ਟੋਟੇ-ਟੋਟੇ ਕਰ ਛੱਡਿਆ ਅਤੇ ਧੜ੍ਹਿਆਂ ਵਿਚ ਵੰਡੇ ਗਏ, ਹਰੇਕ ਧੜੇ ਕੋਲ ਜੋ ਹੈ ਉਹ ਉਸੇ ਵਿਚ ਮਸਤ ਹੈ।

30:33

وَإِذَا مَسَّ ٱلنَّاسَ ضُرّٞ دَعَوۡاْ رَبَّهُم مُّنِيبِينَ إِلَيۡهِ ثُمَّ إِذَآ أَذَاقَهُم مِّنۡهُ رَحۡمَةً إِذَا فَرِيقٞ مِّنۡهُم بِرَبِّهِمۡ يُشۡرِكُونَ ﴿33﴾

Transliteration: Waitha massa alnnasa durrun daAAaw rabbahum muneebeena ilayhi thumma itha athaqahum minhu rahmatan itha fareequn minhum birabbihim yushrikoona

Translation: ਜਦੋਂ ਲੋਕਾਂ ’ਤੇ ਕੋਈ ਬਿਪਤਾ ਆਉਂਦੀ ਹੈ ਤਾਂ ਉਹ (ਮਦਦ ਲਈ) ਆਪਣੇ ਰੱਬ ਵੱਲ ਮੁੜ ਆਉਂਦੇ ਹਨ ਤੇ ਉਸੇ ਤੋਂ ਦੁਆਵਾਂ ਮੰਗਦੇ ਹਨ ਫੇਰ ਜਦੋਂ ਉਹ ਆਪਣੇ ਵੱਲੋਂ ਉਹਨਾਂ ਨੂੰ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦਾ ਹੈ (ਭਾਵ ਬਿਪਤਾ ਦੂਰ ਕਰ ਦਿੰਦਾ ਹੈ)। ਤਾਂ ਉਹਨਾਂ ਵਿੱਚੋਂ ਕਈ ਲੋਕ ਆਪਣੇ ਰੱਬ ਨਾਲ ਸ਼ਿਰਕ ਕਰਨ ਲੱਗ ਜਾਂਦੇ।

30:34

لِيَكۡفُرُواْ بِمَآ ءَاتَيۡنَٰهُمۡۚ فَتَمَتَّعُواْ فَسَوۡفَ تَعۡلَمُونَ ﴿34﴾

Transliteration: Liyakfuroo bima ataynahum fatamattaAAoo fasawfa taAAlamoona

Translation: (ਇਹ ਅਸੀਂ ਇਸ ਲਈ ਕਰਦੇ ਹਾਂ) ਤਾਂ ਜੋ ਉਹ ਉਸ ਚੀਜ਼ (ਨਿਅਮਤ) ਦੀ ਨਾ-ਸ਼ੁਕਰੀ ਕਰਨ ਲਗ ਜਾਣ ਜੋ ਅਸੀਂ ਉਹਨਾਂ ਨੂੰ ਬਖ਼ਸ਼ੀ ਹੈ। (ਚੰਗਾ) ਤੁਸੀਂ ਮੌਜਾਂ ਮਾਰ ਲਓ, ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ (ਕਿ ਹਕੀਕਤ ਕੀ ਹੈ ? )।

30:35

أَمۡ أَنزَلۡنَا عَلَيۡهِمۡ سُلۡطَٰنٗا فَهُوَ يَتَكَلَّمُ بِمَا كَانُواْ بِهِۦ يُشۡرِكُونَ ﴿35﴾

Transliteration: Am anzalna AAalayhim sultanan fahuwa yatakallamu bima kanoo bihi yushrikoona

Translation: ਕੀ ਅਸੀਂ ਉਹਨਾਂ ’ਤੇ ਕੋਈ ਅਜਿਹੀ ਦਲੀਲ ਉਤਾਰੀ ਹੈ ਕਿ ਉਹ ਉਹਨਾਂ ਦੇ ਸ਼ਿਰਕ ਨੂੰ ਜਾਇਜ਼ ਕਰਦੀ ਹੋਵੇ।

30:36

وَإِذَآ أَذَقۡنَا ٱلنَّاسَ رَحۡمَةٗ فَرِحُواْ بِهَاۖ وَإِن تُصِبۡهُمۡ سَيِّئَةُۢ بِمَا قَدَّمَتۡ أَيۡدِيهِمۡ إِذَا هُمۡ يَقۡنَطُونَ ﴿36﴾

Transliteration: Waitha athaqna alnnasa rahmatan farihoo biha wain tusibhum sayyiatun bima qaddamat aydeehim itha hum yaqnatoona

Translation: ਜਦੋਂ ਅਸੀਂ ਲੋਕਾਂ ਨੂੰ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਖ਼ੁਸ਼ ਹੋ ਜਾਂਦੇ ਹਨ ਅਤੇ ਜਦੋਂ ਉਹਨਾਂ ਦੇ ਆਪਣੇ ਹੱਥੀਂ ਅੱਗੇ ਭੇਜੀਆਂ ਹੋਈਆਂ ਕਰਤੂਤਾਂ ਕਾਰਨ ਕੋਈ ਮੁਸੀਬਤ ਆ ਜਾਵੇ ਤਾਂ ਝੱਟ (ਰੱਬ ਦੀਆਂ ਮਿਹਰਾਂ ਤੋਂ) ਬੇ-ਆਸ ਹੋ ਜਾਂਦੇ ਹਨ।

30:37

أَوَلَمۡ يَرَوۡاْ أَنَّ ٱللَّهَ يَبۡسُطُ ٱلرِّزۡقَ لِمَن يَشَآءُ وَيَقۡدِرُۚ إِنَّ فِي ذَٰلِكَ لَأٓيَٰتٖ لِّقَوۡمٖ يُؤۡمِنُونَ ﴿37﴾

Transliteration: Awalam yaraw anna Allaha yabsutu alrrizqa liman yashao wayaqdiru inna fee thalika laayatin liqawmin yuminoona

Translation: ਕੀ ਉਹਨਾਂ ਨੇ ਨਹੀਂ ਵੇਖਿਆ ਕਿ ਬੇਸ਼ੱਕ ਅੱਲਾਹ ਜਿਸ ਨੂੰ ਚਾਹੇ ਰੋਜ਼ੀ ਵਿਚ ਫ਼ਰਾਖ਼ੀ (ਖੁੱਲ੍ਹ) ਜਾਂ ਤੰਗੀ ਦਿੰਦਾ ਹੈ ? ਇਸ ਵਿਚ ਉਹਨਾਂ ਲੋਕਾਂ ਲਈ ਅਨੇਕਾਂ ਨਿਸ਼ਾਨੀਆਂ ਹਨ ਜਿਹੜੇ ਈਮਾਨ ਰੱਖਦੇ ਹਨ।

30:38

فَـَٔاتِ ذَا ٱلۡقُرۡبَىٰ حَقَّهُۥ وَٱلۡمِسۡكِينَ وَٱبۡنَ ٱلسَّبِيلِۚ ذَٰلِكَ خَيۡرٞ لِّلَّذِينَ يُرِيدُونَ وَجۡهَ ٱللَّهِۖ وَأُوْلَـٰٓئِكَ هُمُ ٱلۡمُفۡلِحُونَ ﴿38﴾

Transliteration: Faati tha alqurba haqqahu waalmiskeena waibna alssabeeli thalika khayrun lillatheena yureedoona wajha Allahi waolaika humu almuflihoona

Translation: ਤੁਸੀਂ (ਆਪਣੇ ਮਾਲ ’ਚੋਂ) ਆਪਣੇ ਸਾਕ-ਸੰਬੰਧੀਆਂ ਨੂੰ, ਮਸਕੀਨਾਂ ਨੂੰ ਅਤੇ ਮੁਸਾਫ਼ਰਾਂ ਨੂੰ ਉਹਨਾਂ ਦਾ ਬਣਦਾ ਹੱਕ ਅਦਾ ਕਰੋ। ਜਿਹੜੇ ਲੋਕੀ ਅੱਲਾਹ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹਨਾਂ ਲਈ ਇੰਜ ਕਰਨਾ ਬਹੁਤ ਚੰਗਾ ਹੈ, ਅਜਿਹੇ ਲੋਕ ਹੀ ਕਾਮਯਾਬ ਹੋਣਗੇ।

30:39

وَمَآ ءَاتَيۡتُم مِّن رِّبٗا لِّيَرۡبُوَاْ فِيٓ أَمۡوَٰلِ ٱلنَّاسِ فَلَا يَرۡبُواْ عِندَ ٱللَّهِۖ وَمَآ ءَاتَيۡتُم مِّن زَكَوٰةٖ تُرِيدُونَ وَجۡهَ ٱللَّهِ فَأُوْلَـٰٓئِكَ هُمُ ٱلۡمُضۡعِفُونَ ﴿39﴾

Transliteration: Wama ataytum min riban liyarbuwa fee amwali alnnasi fala yarboo AAinda Allahi wama ataytum min zakatin tureedoona wajha Allahi faolaika humu almudAAifoona

Translation: (ਹੇ ਲੋਕੋ!) ਤੁਸੀਂ ਜਿਹੜਾ (ਧੰਨ) ਸੂਦ ’ਤੇ ਦਿੰਦੇ ਹੋ ਤਾਂ ਜੋ ਉਹ ਲੋਕਾਂ ਦੇ ਮਾਲ ਵਿਚ ਰਲ ਕੇ ਵਧਦਾ ਰਹੇ, ਉਹ ਅੱਲਾਹ ਦੀਆਂ ਨਜ਼ਰਾਂ ਵਿਚ ਨਹੀਂ ਵਧਦਾ। ਤੁਸੀਂ ਅੱਲਾਹ ਦੇ ਦਰਸ਼ਨ ਕਰਨ ਲਈ ਜਿਹੜਾ ਕੁੱਝ ਜ਼ਕਾਤ ਵਿਚ ਦਿੰਦੇ ਹੋ ਅਜਿਹੇ ਲੋਕ ਹੀ ਆਪਣੇ ਮਾਲ ਨੂੰ (ਅੱਲਾਹ ਦੀਆਂ ਨਜ਼ਰਾਂ ਵਿਚ) ਕਈ ਗੁਣਾ ਵਧਾਉਣ ਵਾਲੇ ਹਨ।

30:40

ٱللَّهُ ٱلَّذِي خَلَقَكُمۡ ثُمَّ رَزَقَكُمۡ ثُمَّ يُمِيتُكُمۡ ثُمَّ يُحۡيِيكُمۡۖ هَلۡ مِن شُرَكَآئِكُم مَّن يَفۡعَلُ مِن ذَٰلِكُم مِّن شَيۡءٖۚ سُبۡحَٰنَهُۥ وَتَعَٰلَىٰ عَمَّا يُشۡرِكُونَ ﴿40﴾

Transliteration: Allahu allathee khalaqakum thumma razaqakum thumma yumeetukum thumma yuhyeekum hal min shurakaikum man yafAAalu min thalikum min shayin subhanahu wataAAala AAamma yushrikoona

Translation: ਅੱਲਾਹ ਹੀ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਫੇਰ (ਖਾਣ ਪੀਣ ਨੂੰ) ਰਿਜ਼ਕ ਦਿੱਤਾ ਫੇਰ ਉਹ ਤੁਹਾਨੂੰ ਮੌਤ ਦੇਵੇਗਾ ਫੇਰ ਉਹ ਤੁਹਾਨੂੰ ਜਿਊਂਦਾ ਕਰੇਗਾ। ਕੀ ਤੁਹਾਡੇ (ਮਿਥੇ ਹੋਏ) ਸ਼ਰੀਕਾਂ ਵਿੱਚੋਂ ਵੀ ਕੋਈ ਅਜਿਹਾ ਹੈ ਜਿਹੜਾ ਇਹ ਕੁੱਝ ਕਰ ਸਕਦਾ ਹੋਵੇ ? ਅੱਲਾਹ ਉਹਨਾਂ ਦੇ ਥਾਪੇ ਹੋਏ ਸ਼ਰੀਕਾਂ ਤੋਂ ਪਾਕ ਪਵਿੱਤਰ ਹੈ ਤੇ ਕਿਤੇ ਉੱਚਾ ਹੈ।

30:41

ظَهَرَ ٱلۡفَسَادُ فِي ٱلۡبَرِّ وَٱلۡبَحۡرِ بِمَا كَسَبَتۡ أَيۡدِي ٱلنَّاسِ لِيُذِيقَهُم بَعۡضَ ٱلَّذِي عَمِلُواْ لَعَلَّهُمۡ يَرۡجِعُونَ ﴿41﴾

Transliteration: Thahara alfasadu fee albarri waalbahri bima kasabat aydee alnnasi liyutheeqahum baAAda allathee AAamiloo laAAallahum yarjiAAoona

Translation: ਥਲ ਤੇ ਜਲ ਵਿਚ ਲੋਕਾਂ ਦੀਆਂ ਭੈੜੀਆਂ ਕਰਤੂਤਾਂ ਕਾਰਨ ਵਿਗਾੜ ਫੈਲ ਗਿਆ ਹੈ, ਇਸੇ ਲਈ ਫ਼ਸਾਦੀਆਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਸੁਆਦ ਚਖਾਉਂਦਾ ਹੈ, ਸ਼ਾਇਦ ਕਿ ਉਹ ਹਿਦਾਇਤ ਵੱਲ ਪਰਤ ਆਉਣ।

30:42

قُلۡ سِيرُواْ فِي ٱلۡأَرۡضِ فَٱنظُرُواْ كَيۡفَ كَانَ عَٰقِبَةُ ٱلَّذِينَ مِن قَبۡلُۚ كَانَ أَكۡثَرُهُم مُّشۡرِكِينَ ﴿42﴾

Transliteration: Qul seeroo fee alardi faonthuroo kayfa kana AAaqibatu allatheena min qablu kana aktharuhum mushrikeena

Translation: (ਹੇ ਨਬੀ!) ਤੁਸੀਂ ਉਹਨਾਂ (ਜ਼ਾਲਮਾਂ) ਨੂੰ ਆਖੋ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਹਿਲੇ ਲੋਕਾਂ ਦਾ ਕਿਹੋ ਜਿਹਾ ਅੰਜਾਮ (ਅੰਤ) ਹੋਇਆ ਸੀ। ਉਹਨਾਂ ਵਿਚ ਬਹੁਤੇ ਤਾਂ ਮੁਸ਼ਰਿਕ ਹੀ ਸਨ।

30:43

فَأَقِمۡ وَجۡهَكَ لِلدِّينِ ٱلۡقَيِّمِ مِن قَبۡلِ أَن يَأۡتِيَ يَوۡمٞ لَّا مَرَدَّ لَهُۥ مِنَ ٱللَّهِۖ يَوۡمَئِذٖ يَصَّدَّعُونَ ﴿43﴾

Transliteration: Faaqim wajhaka lilddeeni alqayyimi min qabli an yatiya yawmun la maradda lahu mina Allahi yawmaithin yassaddaAAoona

Translation: ਸੋ ਤੁਸੀਂ ਆਪਣੀ ਦਿਸ਼ਾ ਉਸ ਸੱਚੇ ਤੇ ਸਿੱਧੇ ਧਰਮ (ਇਸਲਾਮ) ਵਲ ਰੱਖੋ, ਇਸ ਤੋਂ ਪਹਿਲਾਂ ਕਿ ਉਹ ਦਿਨ ਆਵੇ ਜਿਹੜਾ ਅੱਲਾਹ ਵੱਲੋਂ ਨਹੀਂ ਟਲੇਗਾ। ਉਸ ਦਿਹਾੜੇ ਉਹ (ਮੋਮਿਨ ਤੇ ਕਾਫ਼ਿਰ) ਅੱਡੋ-ਅੱਡ ਹੋ ਜਾਣਗੇ।

30:44

مَن كَفَرَ فَعَلَيۡهِ كُفۡرُهُۥۖ وَمَنۡ عَمِلَ صَٰلِحٗا فَلِأَنفُسِهِمۡ يَمۡهَدُونَ ﴿44﴾

Transliteration: Man kafara faAAalayhi kufruhu waman AAamila salihan falianfusihim yamhadoona

Translation: ਜਿਸ ਨੇ ਕੁਫ਼ਰ ਕੀਤਾ ਹੋਵੇਗਾ ਉਸ ਨੂੰ ਉਸ ਦੀ ਸਜ਼ਾ ਮਿਲੇਗੀ ਅਤੇ ਜਿਨ੍ਹਾਂ ਨੇ ਨੇਕ ਕੰਮ ਕੀਤੇ ਹੋਣਗੇ ਉਹ ਆਪਣੇ ਲਈ (ਸਫ਼ਲਤਾ ਵਾਲੀ) ਰਾਹ ਪੱਧਰ ਕਰ ਰਹੇ ਹੋਣਗੇ।

30:45

لِيَجۡزِيَ ٱلَّذِينَ ءَامَنُواْ وَعَمِلُواْ ٱلصَّـٰلِحَٰتِ مِن فَضۡلِهِۦٓۚ إِنَّهُۥ لَا يُحِبُّ ٱلۡكَٰفِرِينَ ﴿45﴾

Transliteration: Liyajziya allatheena amanoo waAAamiloo alssalihati min fadlihi innahu la yuhibbu alkafireena

Translation: ਤਾਂ ਜੋ ਅੱਲਾਹ ਉਹਨਾਂ ਲੋਕਾਂ ਨੂੰ, ਜਿਨ੍ਹਾਂ ਨੇ ਈਮਾਨ ਲਿਆਉਣ ਮਗਰੋਂ ਨੇਕ ਕੰਮ ਕੀਤੇ ਹਨ, ਆਪਣੇ ਫ਼ਜ਼ਲ (ਕ੍ਰਿਪਾ) ਨਾਲ ਜਜ਼ਾ (ਵਧੀਆ ਬਦਲਾ) ਦੇਵੇ। ਬੇਸ਼ੱਕ ਉਹ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।

30:46

وَمِنۡ ءَايَٰتِهِۦٓ أَن يُرۡسِلَ ٱلرِّيَاحَ مُبَشِّرَٰتٖ وَلِيُذِيقَكُم مِّن رَّحۡمَتِهِۦ وَلِتَجۡرِيَ ٱلۡفُلۡكُ بِأَمۡرِهِۦ وَلِتَبۡتَغُواْ مِن فَضۡلِهِۦ وَلَعَلَّكُمۡ تَشۡكُرُونَ ﴿46﴾

Transliteration: Wamin ayatihi an yursila alrriyaha mubashshiratin waliyutheeqakum min rahmatihi walitajriya alfulku biamrihi walitabtaghoo min fadlihi walaAAallakum tashkuroona

Translation: ਅਤੇ ਉਹ ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਉਹ ਖ਼ੁਸ਼ਖ਼ਬਰੀਆਂ ਦੇਣ ਵਾਲੀਆਂ ਹਵਾਵਾਂ ਨੂੰ ਭੇਜਦਾ ਹੈ ਤਾਂ ਜੋ ਉਹ ਤੁਹਾਨੂੰ ਆਪਣੀਆਂ ਮਿਹਰਾਂ ਦਾ ਆਨੰਦ ਦੇਵੇ। ਉਸ ਦੇ ਹੁਕਮ ਨਾਲ ਹੀ (ਪਾਣੀ ਵਿਚ) ਬੇੜੀਆਂ ਚੱਲਦੀਆਂ ਹਨ ਤਾਂ ਜੋ (ਸਮੁੰਦਰਾਂ ਵਿਚ) ਤੁਸੀਂ ਉਸ ਦੇ ਫ਼ਜ਼ਲ ਦੀ ਭਾਲ ਕਰੋ ਤਾਂ ਜੋ ਤੁਸੀਂ ਉਸ ਦਾ ਧੰਨਵਾਦ ਕਰ ਸਕੋਂ।

30:47

وَلَقَدۡ أَرۡسَلۡنَا مِن قَبۡلِكَ رُسُلًا إِلَىٰ قَوۡمِهِمۡ فَجَآءُوهُم بِٱلۡبَيِّنَٰتِ فَٱنتَقَمۡنَا مِنَ ٱلَّذِينَ أَجۡرَمُواْۖ وَكَانَ حَقًّا عَلَيۡنَا نَصۡرُ ٱلۡمُؤۡمِنِينَ ﴿47﴾

Transliteration: Walaqad arsalna min qablika rusulan ila qawmihim fajaoohum bialbayyinati faintaqamna mina allatheena ajramoo wakana haqqan AAalayna nasru almumineena

Translation: (ਹੇ ਮੁਹੰਮਦ ਸ:!) ਅਸੀਂ ਤੁਹਾਥੋਂ ਪਹਿਲਾਂ ਵੀ ਆਪਣੇ ਕਈ ਪੈਗ਼ੰਬਰਾਂ ਨੂੰ ਉਹਨਾਂ ਦੀਆਂ ਹੀ ਕੌਮਾਂ ਵੱਲ ਭੇਜੇ ਸਨ। ਉਹ (ਰਸੂਲ) ਉਹਨਾਂ ਕੋਲ ਸਪਸ਼ਟ ਦਲੀਲਾਂ ਵੀ ਲਿਆਏ ਸਨ। (ਜਦੋਂ ਉਹ ਕੌਮਾਂ ਨਹੀਂ ਮੰਨੀਆਂ) ਫੇਰ ਅਸੀਂ ਗੁਨਾਹਗਾਰਾਂ ਤੋਂ (ਆਪਣੇ ਅਜ਼ਾਬ ਰਾਹੀਂ) ਬਦਲਾ ਲਿਆ। ਸਾਡੇ ਲਈ ਤਾਂ ਮੋਮਿਨਾਂ ਦੀ ਮਦਦ ਕਰਨਾ ਲਾਜ਼ਮੀ ਹੈ।

30:48

ٱللَّهُ ٱلَّذِي يُرۡسِلُ ٱلرِّيَٰحَ فَتُثِيرُ سَحَابٗا فَيَبۡسُطُهُۥ فِي ٱلسَّمَآءِ كَيۡفَ يَشَآءُ وَيَجۡعَلُهُۥ كِسَفٗا فَتَرَى ٱلۡوَدۡقَ يَخۡرُجُ مِنۡ خِلَٰلِهِۦۖ فَإِذَآ أَصَابَ بِهِۦ مَن يَشَآءُ مِنۡ عِبَادِهِۦٓ إِذَا هُمۡ يَسۡتَبۡشِرُونَ ﴿48﴾

Transliteration: Allahu allathee yursilu alrriyaha fatutheeru sahaban fayabsutuhu fee alssamai kayfa yashao wayajAAaluhu kisafan fatara alwadqa yakhruju min khilalihi faitha asaba bihi man yashao min AAibadihi itha hum yastabshiroona

Translation: ਅੱਲਾਹ ਉਹ ਜ਼ਾਤ ਰੁ ਜਿਹੜਾ ਹਵਾਵਾਂ ਨੂੰ ਭੇਜਦਾ ਹੈ ਫੇਰ ਉਹ ਬੱਦਲਾਂ ਨੂੰ ਚੁੱਕਦੀਆਂ ਹਨ ਫੇਰ ਅੱਲਾਹ ਆਪਣੀ ਇੱਛਾ ਅਨੁਸਾਰ ਉਹਨਾਂ (ਬੱਦਲਾਂ) ਨੂੰ ਅਕਾਸ਼ ਵਿਚ ਫੈਲਾ ਦਿੰਦਾ ਹੈ ਅਤੇ ਉਹਨਾਂ (ਬੱਦਲਾਂ) ਨੂੰ ਟੁਕੜੀਆਂ ਵਿਚ ਵੰਡ ਦਿੰਦਾ ਹੈ ਫੇਰ ਤੁਸੀਂ ਵੇਖਦੇ ਹੋ ਕਿ ਉਹਨਾਂ (ਬੱਦਲਾਂ) ਵਿੱਚੋਂ (ਪਾਣੀ ਦੀਆਂ) ਬੁੰਦਾਂ ਨਿਕਲਦੀਆਂ ਹਨ ਅਤੇ ਜਿਨ੍ਹਾਂ ਬੰਦਿਆਂ ’ਤੇ ਅੱਲਾਹ ਚਾਹੁੰਦਾ ਹੈ, ਉਹਨਾਂ ਉੱਤੇ ਮੀਂਹ ਬਰਸਾਉਂਦਾ ਹੈ। ਉਸ ਸਮੇਂ ਉਹ ਲੋਕ ਖ਼ੁਸ਼ ਹੋ ਜਾਂਦੇ ਹਨ।

30:49

وَإِن كَانُواْ مِن قَبۡلِ أَن يُنَزَّلَ عَلَيۡهِم مِّن قَبۡلِهِۦ لَمُبۡلِسِينَ ﴿49﴾

Transliteration: Wain kanoo min qabli an yunazzala AAalayhim min qablihi lamubliseena

Translation: ਨਿਰਸੰਦੇਹ, ਇਸ ਮੀਂਹ ਦੇ ਆਉਣ ਤੋਂ ਪਹਿਲਾਂ ਤਾਂ ਉਹ ਲੋਕ ਬੇ-ਆਸ ਹੋ ਰਹੇ ਸਨ।

30:50

فَٱنظُرۡ إِلَىٰٓ ءَاثَٰرِ رَحۡمَتِ ٱللَّهِ كَيۡفَ يُحۡيِ ٱلۡأَرۡضَ بَعۡدَ مَوۡتِهَآۚ إِنَّ ذَٰلِكَ لَمُحۡيِ ٱلۡمَوۡتَىٰۖ وَهُوَ عَلَىٰ كُلِّ شَيۡءٖ قَدِيرٞ ﴿50﴾

Transliteration: Faonthur ila athari rahmati Allahi kayfa yuhyee alarda baAAda mawtiha inna thalika lamuhyee almawta wahuwa AAala kulli shayin qadeerun

Translation: ਸੋ ਤੁਸੀਂ ਅੱਲਾਹ ਦੀਆਂ ਮਿਹਰਾਂ ਦੀ ਨਿਸ਼ਾਨੀਆਂ ਵੇਖੋ ਕਿ ਉਹ ਮਰੀ ਹੋਈ (ਉਜਾੜ) ਧਰਤੀ ਨੂੰ ਕਿੱਦਾਂ ਜਿਊਂਦਾ (ਉਪਜਾਊ) ਕਰਦਾ ਹੈ। ਬੇਸ਼ੱਕ ਉਹੀ (ਅੱਲਾਹ) ਮੁਰਦਿਆਂ ਨੂੰ ਜਿਊਂਦਾ ਕਰਨ ਵਾਲਾ ਹੈ ਅਤੇ ਉਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।

30:51

وَلَئِنۡ أَرۡسَلۡنَا رِيحٗا فَرَأَوۡهُ مُصۡفَرّٗا لَّظَلُّواْ مِنۢ بَعۡدِهِۦ يَكۡفُرُونَ ﴿51﴾

Transliteration: Walain arsalna reehan faraawhu musfarran lathalloo min baAAdihi yakfuroona

Translation: ਅਤੇ ਜੇਕਰ ਅਸੀਂ ਹਵਾਵਾਂ ਦੇ ਝੱਖੜ ਚਲਾ ਦਈਏ ਅਤੇ ਇਹ ਆਪਣੀ ਫ਼ਸਲ ਨੂੰ ਪੀਲੀ (ਮੁਰਝਾਈ) ਹੋਈ ਵੇਖਣ ਤਾਂ ਉਹ ਨਾ-ਸ਼ੁਕਰੀਆਂ ਕਰਨ ਲੱਗ ਜਾਂਦੇ ਹਨ।

30:52

فَإِنَّكَ لَا تُسۡمِعُ ٱلۡمَوۡتَىٰ وَلَا تُسۡمِعُ ٱلصُّمَّ ٱلدُّعَآءَ إِذَا وَلَّوۡاْ مُدۡبِرِينَ ﴿52﴾

Transliteration: Fainnaka la tusmiAAu almawta wala tusmiAAu alssumma aldduAAaa itha wallaw mudbireena

Translation: ਬੇਸ਼ੱਕ (ਹੇ ਨਬੀ!) ਤੁਸੀਂ ਮੁਰਦਿਆਂ ਨੂੰ (ਬੇ-ਸਮਝਾਂ ਨੂੰ) ਨਹੀਂ ਸੁਣਾ ਸਕਦੇ ਅਤੇ ਨਾ ਹੀ ਬੋਲਿਆਂ ਨੂੰ ਆਪਣੀ ਗੱਲ ਸੁਣਾ ਸਕਦੇ ਹੋ। ਜਦ ਕਿ ਉਹ ਪਿੱਠ ਫੇਰ ਕੇ ਮੁੜ ਗਏ ਹੋਣ।

30:53

وَمَآ أَنتَ بِهَٰدِ ٱلۡعُمۡيِ عَن ضَلَٰلَتِهِمۡۖ إِن تُسۡمِعُ إِلَّا مَن يُؤۡمِنُ بِـَٔايَٰتِنَا فَهُم مُّسۡلِمُونَ ﴿53﴾

Transliteration: Wama anta bihadi alAAumyi AAan dalalatihim in tusmiAAu illa man yuminu biayatina fahum muslimoona

Translation: ਅਤੇ ਨਾ ਹੀ ਤੁਸੀਂ ਅੰਨ੍ਹੇ ਲੋਕਾਂ ਨੂੰ ਕੁਰਾਹਿਓਂ ਕੱਢ ਕੇ ਸਿੱਧੇ ਰਾਹ ਲਿਆ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ ਜਿਹੜੇ ਸਾਡੀਆਂ ਆਇਤਾਂ ’ਤੇ ਈਮਾਨ ਰੱਖਦੇ ਹਨ। ਬਸ ਉਹੀਓ ਆਗਿਆਕਾਰੀ ਹਨ।

30:54

ٱللَّهُ ٱلَّذِي خَلَقَكُم مِّن ضَعۡفٖ ثُمَّ جَعَلَ مِنۢ بَعۡدِ ضَعۡفٖ قُوَّةٗ ثُمَّ جَعَلَ مِنۢ بَعۡدِ قُوَّةٖ ضَعۡفٗا وَشَيۡبَةٗۚ يَخۡلُقُ مَا يَشَآءُۚ وَهُوَ ٱلۡعَلِيمُ ٱلۡقَدِيرُ ﴿54﴾

Transliteration: Allahu allathee khalaqakum min daAAfin thumma jaAAala min baAAdi daAAfin quwwatan thumma jaAAala min baAAdi quwwatin daAAfan washaybatan yakhluqu ma yashao wahuwa alAAaleemu alqadeeru

Translation: ਅੱਲਾਹ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਕਮਜ਼ੋਰੀ ਦੀ ਹਾਲਤ ਵਿਚ ਪੈਦਾ ਕੀਤਾ, ਫੇਰ ਇਸ ਕਮਜ਼ੋਰੀ (ਬਚਪਣ) ਤੋਂ ਮਗਰੋਂ ਤਾਕਤ (ਜਵਾਨੀ) ਦਿੱਤੀ, ਫੇਰ ਇਸ ਤਾਕਤ (ਜਵਾਨੀ) ਮਗਰੋਂ ਕਮਜ਼ੋਰੀ ਤੇ ਬੁਢਾਪਾ ਦਿੱਤਾ। ਉਹ ਜਿਵੇਂ ਚਾਹੇ ਪੈਦਾ ਕਰਦਾ ਹੈ। ਉਹ ਸਭ ਕੁੱਝ ਜਾਣਨ ਵਾਲਾ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।

30:55

وَيَوۡمَ تَقُومُ ٱلسَّاعَةُ يُقۡسِمُ ٱلۡمُجۡرِمُونَ مَا لَبِثُواْ غَيۡرَ سَاعَةٖۚ كَذَٰلِكَ كَانُواْ يُؤۡفَكُونَ ﴿55﴾

Transliteration: Wayawma taqoomu alssaAAatu yuqsimu almujrimoona ma labithoo ghayra saAAatin kathalika kanoo yufakoona

Translation: ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ (ਸੰਸਾਰ ਵਿਚ) ਛੁੱਟ ਇਕ ਪਲ ਤੋਂ ਨਹੀਂ ਠਹਿਰੇ। ਇਸ ਤਰ੍ਹਾਂ ਇਹ (ਸੰਸਾਰਿਕ ਜੀਵਨ ਵਿਚ) ਕੁਰਾਹੇ ਪਏ ਰਹੇ।

30:56

وَقَالَ ٱلَّذِينَ أُوتُواْ ٱلۡعِلۡمَ وَٱلۡإِيمَٰنَ لَقَدۡ لَبِثۡتُمۡ فِي كِتَٰبِ ٱللَّهِ إِلَىٰ يَوۡمِ ٱلۡبَعۡثِۖ فَهَٰذَا يَوۡمُ ٱلۡبَعۡثِ وَلَٰكِنَّكُمۡ كُنتُمۡ لَا تَعۡلَمُونَ ﴿56﴾

Transliteration: Waqala allatheena ootoo alAAilma waaleemana laqad labithtum fee kitabi Allahi ila yawmi albaAAthi fahatha yawmu albaAAthi walakinnakum kuntum la taAAlamoona

Translation: ਅਤੇ ਜਿਨ੍ਹਾਂ ਲੋਕਾਂ ਨੂੰ ਈਮਾਨ ਅਤੇ ਗਿਆਨ ਦਿੱਤਾ ਗਿਆ ਹੈ ਉਹ ਆਖਣਗੇ ਕਿ ਤੁਸੀਂ ਤਾਂ (ਹੇ ਅਪਰਾਧੀਓ!) ਜਿਵੇਂ ਕਿ ਅੱਲਾਹ ਦੀ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਹੈ ਕਿਆਮਤ ਤਕ (ਸੰਸਾਰ ਵਿਚ) ਰਹੇ ਸੀ। ਅੱਜ ਇਹ ਦਿਨ ਮੁੜ ਆਉਣ ਦਾ ਹੈ। ਪਰ ਤੁਸੀਂ ਤਾਂ ਇਸ ਨੂੰ ਮੰਨਦੇ ਹੀ ਨਹੀਂ ਸੀ।

30:57

فَيَوۡمَئِذٖ لَّا يَنفَعُ ٱلَّذِينَ ظَلَمُواْ مَعۡذِرَتُهُمۡ وَلَا هُمۡ يُسۡتَعۡتَبُونَ ﴿57﴾

Transliteration: Fayawmaithin la yanfaAAu allatheena thalamoo maAAthiratuhum wala hum yustaAAtaboona

Translation: ਉਸ ਦਿਨ ਉਹਨਾਂ ਜ਼ਾਲਮਾਂ ਦਾ ਕੋਈ ਵੀ ਬਹਾਨਾ ਉਹਨਾਂ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਨੂੰ ਤੌਬਾ ਕਰਨ ਦਾ ਅਵਸਰ ਦਿੱਤਾ ਜਾਵੇਗਾ।

30:58

وَلَقَدۡ ضَرَبۡنَا لِلنَّاسِ فِي هَٰذَا ٱلۡقُرۡءَانِ مِن كُلِّ مَثَلٖۚ وَلَئِن جِئۡتَهُم بِـَٔايَةٖ لَّيَقُولَنَّ ٱلَّذِينَ كَفَرُوٓاْ إِنۡ أَنتُمۡ إِلَّا مُبۡطِلُونَ ﴿58﴾

Transliteration: Walaqad darabna lilnnasi fee hatha alqurani min kulli mathalin walain jitahum biayatin layaqoolanna allatheena kafaroo in antum illa mubtiloona

Translation: ਬੇਸ਼ੱਕ ਅਸੀਂ ਇਸ .ਕੁਰਆਨ ਵਿਚ ਲੋਕਾਂ ਸਾਹਮਣੇ ਹਰ ਤਰ੍ਹਾਂ ਦੀਆਂ ਉਦਾਹਰਣਾਂ (ਵਿਸਥਾਰ ਨਾਲ) ਬਿਆਨ ਕਰ ਦਿੱਤੀਆਂ ਹਨ। ਫੇਰ ਵੀ ਕਾਫ਼ਿਰ ਤਾਂ ਬਸ ਇਹੋ ਆਖਣਗੇ ਕਿ ਤੁਸੀਂ ਤਾਂ ਨਿਰੇ ਝੂਠੇ ਹੋ।

30:59

كَذَٰلِكَ يَطۡبَعُ ٱللَّهُ عَلَىٰ قُلُوبِ ٱلَّذِينَ لَا يَعۡلَمُونَ ﴿59﴾

Transliteration: Kathalika yatbaAAu Allahu AAala quloobi allatheena la yaAAlamoona

Translation: ਇਸ ਤਰ੍ਹਾਂ ਅੱਲਾਹ ਬੇ-ਸਮਝ ਲੋਕਾਂ ਦੇ ਦਿਲਾਂ ’ਤੇ ਮੋਹਰਾਂ ਲਾ ਛੱਡਦਾ ਹੈ।

30:60

فَٱصۡبِرۡ إِنَّ وَعۡدَ ٱللَّهِ حَقّٞۖ وَلَا يَسۡتَخِفَّنَّكَ ٱلَّذِينَ لَا يُوقِنُونَ ﴿60﴾

Transliteration: Faisbir inna waAAda Allahi haqqun wala yastakhiffannaka allatheena la yooqinoona

Translation: ਸੋ (ਹੇ ਨਬੀ!) ਤੁਸੀਂ ਧੀਰਜ ਰੱਖੋ। ਬੇਸ਼ੱਕ ਅੱਲਾਹ ਦਾ ਵਚਨ ਸੱਚਾ ਹੈ। ਉਹ (ਕਾਫ਼ਿਰ) ਲੋਕ, ਜਿਹੜੇ ਲੋਕੀ (ਅੱਲਾਹ ਦੀ ਕਿਤਾਬ .ਕੁਰਆਨ) ’ਤੇ ਯਕੀਨ ਨਹੀਂ ਰੱਖਦੇ, ਉਹ ਤੁਹਾਨੂੰ ਹੋਲਾ (ਬੇ-ਸਬਰਾ) ਨਾ ਕਰ ਦੇਣ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download