quranm◉

Surah Luqman transliteration

◉ ਸੂਰਾ · ∞

31:1

الٓمٓ ﴿1﴾

Transliteration: Aliflammeem

Translation: ਅਲਿਫ਼, ਲਾਮ, ਮੀਮ।

31:2

تِلۡكَ ءَايَٰتُ ٱلۡكِتَٰبِ ٱلۡحَكِيمِ ﴿2﴾

Transliteration: Tilka ayatu alkitabi alhakeemi

Translation: ਇਹ ਹਿਕਮਤ ਵਾਲੀ ਕਿਤਾਬ (•ਕੁਰਆਨ) ਦੀਆਂ ਆਇਤਾਂ ਹਨ।

31:3

هُدٗى وَرَحۡمَةٗ لِّلۡمُحۡسِنِينَ ﴿3﴾

Transliteration: Hudan warahmatan lilmuhsineena

Translation: ਜਿਸ ਵਿਚ ਨੇਕ ਕੰਮ ਕਰਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।[1]

31:4

ٱلَّذِينَ يُقِيمُونَ ٱلصَّلَوٰةَ وَيُؤۡتُونَ ٱلزَّكَوٰةَ وَهُم بِٱلۡأٓخِرَةِ هُمۡ يُوقِنُونَ ﴿4﴾

Transliteration: Allatheena yuqeemoona alssalata wayutoona alzzakata wahum bialakhirati hum yooqinoona

Translation: (ਭਾਵ) ਜਿਹੜੇ ਲੋਕੀ ਨਮਾਜ਼ਾਂ ਨੂੰ ਕਾਇਮ ਕਰਦੇ ਹਨ ਤੇ ਜ਼ਕਾਤ ਦਿੰਦੇ ਹਨ ਅਤੇ ਪਰਲੋਕ ਉੱਤੇ ਪੱਕਾ ਵਿਸ਼ਵਾਸ ਰੱਖਦੇ ਹਨ।

31:5

أُوْلَـٰٓئِكَ عَلَىٰ هُدٗى مِّن رَّبِّهِمۡۖ وَأُوْلَـٰٓئِكَ هُمُ ٱلۡمُفۡلِحُونَ ﴿5﴾

Transliteration: Olaika AAala hudan min rabbihim waolaika humu almuflihoona

Translation: ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਵੱਲੋਂ ਹਿਦਾਇਤ ’ਤੇ ਹਨ ਅਤੇ ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।

31:6

وَمِنَ ٱلنَّاسِ مَن يَشۡتَرِي لَهۡوَ ٱلۡحَدِيثِ لِيُضِلَّ عَن سَبِيلِ ٱللَّهِ بِغَيۡرِ عِلۡمٖ وَيَتَّخِذَهَا هُزُوًاۚ أُوْلَـٰٓئِكَ لَهُمۡ عَذَابٞ مُّهِينٞ ﴿6﴾

Transliteration: Wamina alnnasi man yashtaree lahwa alhadeethi liyudilla AAan sabeeli Allahi bighayri AAilmin wayattakhithaha huzuwan olaika lahum AAathabun muheenun

Translation: ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,[2] ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ।

31:7

وَإِذَا تُتۡلَىٰ عَلَيۡهِ ءَايَٰتُنَا وَلَّىٰ مُسۡتَكۡبِرٗا كَأَن لَّمۡ يَسۡمَعۡهَا كَأَنَّ فِيٓ أُذُنَيۡهِ وَقۡرٗاۖ فَبَشِّرۡهُ بِعَذَابٍ أَلِيمٍ ﴿7﴾

Transliteration: Waitha tutla AAalayhi ayatuna walla mustakbiran kaan lam yasmaAAha kaanna fee othunayhi waqran fabashshirhu biAAathabin aleemin

Translation: ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। [3]

31:8

إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ لَهُمۡ جَنَّـٰتُ ٱلنَّعِيمِ ﴿8﴾

Transliteration: Inna allatheena amanoo waAAamiloo alssalihati lahum jannatu alnnaAAeemi

Translation: ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਨੇਕ ਕੀਤੇ, ਉਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।

31:9

خَٰلِدِينَ فِيهَاۖ وَعۡدَ ٱللَّهِ حَقّٗاۚ وَهُوَ ٱلۡعَزِيزُ ٱلۡحَكِيمُ ﴿9﴾

Transliteration: Khalideena feeha waAAda Allahi haqqan wahuwa alAAazeezu alhakeemu

Translation: ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ ਸੱਚਾ ਵਾਅਦਾ ਹੈ (ਜਿਹੜਾ ਪੂਰਾ ਹੋਵੇਗਾ)। ਉਹ (ਰੱਬ) ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।

31:10

خَلَقَ ٱلسَّمَٰوَٰتِ بِغَيۡرِ عَمَدٖ تَرَوۡنَهَاۖ وَأَلۡقَىٰ فِي ٱلۡأَرۡضِ رَوَٰسِيَ أَن تَمِيدَ بِكُمۡ وَبَثَّ فِيهَا مِن كُلِّ دَآبَّةٖۚ وَأَنزَلۡنَا مِنَ ٱلسَّمَآءِ مَآءٗ فَأَنۢبَتۡنَا فِيهَا مِن كُلِّ زَوۡجٖ كَرِيمٍ ﴿10﴾

Transliteration: Khalaqa alssamawati bighayri AAamadin tarawnaha waalqa fee alardi rawasiya an tameeda bikum wabaththa feeha min kulli dabbatin waanzalna mina alssamai maan faanbatna feeha min kulli zawjin kareemin

Translation: ਉਸੇ (ਅੱਲਾਹ) ਨੇ ਅਕਾਸ਼ ਨੂੰ ਬਿਨਾਂ ਥੰਮਾਂ ਤੋਂ ਸਾਜਿਆ ਹੈ, ਤੁਸੀਂ ਇਸ (ਅਕਾਸ਼) ਨੂੰ ਵੇਖ ਹੀ ਰਹੇ ਹੋ। ਉਸ ਨੇ ਧਰਤੀ ਵਿਚ ਪਹਾੜਾਂ ਨੂੰ ਗੜ ਦਿੱਤਾ ਤਾਂ ਜੋ ਉਹ (ਧਰਤੀ) ਤੁਹਾਨੂੰ ਲੈ ਕੇ ਉਲਾਰ ਨਾ ਹੋ ਜਾਵੇ। (ਉਸੇ ਨੇ) ਹਰ ਪ੍ਰਕਾਰ ਦੇ ਜਾਨਵਰ ਧਰਤੀ ਵਿਚ ਖਿਲਾਰ ਦਿੱਤੇ ਅਤੇ ਅਸੀਂ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਧਰਤੀ ਵਿੱਚ ਹਰ ਪ੍ਰਕਾਰ ਦੀਆਂ ਵਧੀਆ-ਵਧੀਆ ਚੀਜ਼ਾਂ ਉਗਾ ਦਿੱਤੀਆਂ।

31:11

هَٰذَا خَلۡقُ ٱللَّهِ فَأَرُونِي مَاذَا خَلَقَ ٱلَّذِينَ مِن دُونِهِۦۚ بَلِ ٱلظَّـٰلِمُونَ فِي ضَلَٰلٖ مُّبِينٖ ﴿11﴾

Transliteration: Hatha khalqu Allahi faaroonee matha khalaqa allatheena min doonihi bali alththalimoona fee dalalin mubeenin

Translation: ਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ ਵਿਖਾਓ ਕਿ ਇਹਨਾਂ ਦੂਜਿਆਂ ਇਸ਼ਟਾਂ ਨੇ ਇਸ (ਅੱਲਾਹ ਦੀ ਰਚਨਾ) ਤੋਂ ਛੁੱਟ ਕੀ ਸਾਜਿਆ ਹੈ ? (ਕੁੱਝ ਵੀ ਨਹੀਂ) ਸਗੋਂ ਇਹ ਜ਼ਾਲਮ ਲੋਕ ਤਾਂ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਹਨ।

31:12

وَلَقَدۡ ءَاتَيۡنَا لُقۡمَٰنَ ٱلۡحِكۡمَةَ أَنِ ٱشۡكُرۡ لِلَّهِۚ وَمَن يَشۡكُرۡ فَإِنَّمَا يَشۡكُرُ لِنَفۡسِهِۦۖ وَمَن كَفَرَ فَإِنَّ ٱللَّهَ غَنِيٌّ حَمِيدٞ ﴿12﴾

Transliteration: Walaqad atayna luqmana alhikmata ani oshkur lillahi waman yashkur fainnama yashkuru linafsihi waman kafara fainna Allaha ghaniyyun hameedun

Translation: ਨਿਰਸੰਦੇਹ, ਅਸੀਂ ਲੁਕਮਾਨ ਨੂੰ ਦਾਨਾਈ ਬਖ਼ਸ਼ੀ ਸੀ ਕਿ ਉਹ ਅੱਲਾਹ ਦਾ ਸ਼ੁਕਰ ਅਦਾ ਕਰੇ। ਹਰ ਸ਼ੁਕਰ ਕਰਨ ਵਾਲਾ ਆਪਣੇ ਨਿਜੀ ਲਾਭ ਲਈ ਹੀ ਸ਼ੁਕਰ ਕਰਦਾ ਹੈ ਅਤੇ ਜਿਹੜਾ ਨਾ-ਸ਼ੁਕਰੀ ਕਰਦਾ ਹੈ ਤਾਂ ਵਾਸਤਵ ਵਿਚ ਅੱਲਾਹ (ਉਸ ਦੀ ਨਾ-ਸ਼ੁਕਰੀ ਤੋਂ)ਬੇਪਰਵਾਹ ਹੈ ਅਤੇ ਸਾਰੀਆਂ ਖ਼ੂਬੀਆਂ ਦਾ ਮਾਲਿਕ ਹੈ ।

31:13

وَإِذۡ قَالَ لُقۡمَٰنُ لِٱبۡنِهِۦ وَهُوَ يَعِظُهُۥ يَٰبُنَيَّ لَا تُشۡرِكۡ بِٱللَّهِۖ إِنَّ ٱلشِّرۡكَ لَظُلۡمٌ عَظِيمٞ ﴿13﴾

Transliteration: Waith qala luqmanu liibnihi wahuwa yaAAithuhu ya bunayya la tushrik biAllahi inna alshshirka lathulmun AAatheemun

Translation: (ਯਾਦ ਕਰੋ) ਜਦੋਂ ਲੁਕਮਾਨ ਨੇ ਆਪਣੇ ਪੁੱਤਰ ਨੂੰ ਨਸੀਹਤ ਕਰਦਿਆਂ ਹੋਇਆ ਕਿਹਾ ਸੀ ਕਿ ਹੇ ਮੇਰੇ ਪੁੱਤਰ! ਤੂੰ ਅੱਲਾਹ ਦੇ ਨਾਲ (ਉਸ ਦੀ ਸਿਫ਼ਤਾਂ ਵਿਚ ਅਤੇ ਬੰਦਗੀ ਵਿਚ) ਕਿਸੇ ਨੂੰ ਸ਼ਰੀਕ ਨਾ ਬਣਾਈਂ, ਬੇਸ਼ੱਕ ਸ਼ਿਰਕ ਕਰਨਾ ਮਹਾਂ ਪਾਪ ਹੈ।[4]

31:14

وَوَصَّيۡنَا ٱلۡإِنسَٰنَ بِوَٰلِدَيۡهِ حَمَلَتۡهُ أُمُّهُۥ وَهۡنًا عَلَىٰ وَهۡنٖ وَفِصَٰلُهُۥ فِي عَامَيۡنِ أَنِ ٱشۡكُرۡ لِي وَلِوَٰلِدَيۡكَ إِلَيَّ ٱلۡمَصِيرُ ﴿14﴾

Transliteration: Wawassayna alinsana biwalidayhi hamalathu ommuhu wahnan AAala wahnin wafisaluhu fee AAamayni ani oshkur lee waliwalidayka ilayya almaseeru

Translation: ਅਸਾਂ ਮਨੁੱਖ ਨੂੰ ਉਸ ਦੇ ਮਾਪਿਆਂ ਪ੍ਰਤੀ ਵਧੀਆ ਤੋਂ ਵਧੀਆ ਵਿਹਾਰ ਕਰਨ ਦਾ ਹੁਕਮ ਦਿੱਤਾ ਹੈ। ਉਸ ਦੀ ਮਾਂ ਨੇ ਕਿੰਨੀਆਂ ਕਮਜ਼ੋਰੀਆਂ (ਦੁੱਖ) ਸਹਿ ਕੇ ਉਸ ਨੂੰ ਆਪਣੇ ਗਰਭ ਵਿਚ ਰੱਖਿਆ ਅਤੇ ਦੋ ਸਾਲ ਉਸਦੀ ਦੁੱਧ ਛੁੜਾਈ ਵਿਚ ਲੱਗ ਗਏ ਸੀ ਸੋ ਤੂੰ ਮੇਰਾ ਤੇ ਆਪਣੇ ਮਾਂ-ਪਿਓ ਦਾ ਧੰਨਵਾਦ ਕਰ, ਮੇਰੇ ਵੱਲ ਹੀ (ਤੁਸੀਂ ਸਭ ਨੇ) ਪਰਤ ਕੇ ਆਉਣਾ ਹੈ।

31:15

وَإِن جَٰهَدَاكَ عَلَىٰٓ أَن تُشۡرِكَ بِي مَا لَيۡسَ لَكَ بِهِۦ عِلۡمٞ فَلَا تُطِعۡهُمَاۖ وَصَاحِبۡهُمَا فِي ٱلدُّنۡيَا مَعۡرُوفٗاۖ وَٱتَّبِعۡ سَبِيلَ مَنۡ أَنَابَ إِلَيَّۚ ثُمَّ إِلَيَّ مَرۡجِعُكُمۡ فَأُنَبِّئُكُم بِمَا كُنتُمۡ تَعۡمَلُونَ ﴿15﴾

Transliteration: Wain jahadaka AAala an tushrika bee ma laysa laka bihi AAilmun fala tutiAAhuma wasahibhuma fee alddunya maAAroofan waittabiAA sabeela man anaba ilayya thumma ilayya marjiAAukum faonabbiokum bima kuntum taAAmaloona

Translation: ਪਰ ਜੇ ਉਹ ਦੋਵੇਂ (ਮਾਂ-ਪਿਓ) ਤੇਰੇ ਉੱਤੇ ਦਬਾਓ ਪਾਉਣ ਕਿ ਤੂੰ ਕਿਸੇ ਅਜਿਹੇ ਨੂੰ (ਸਿਫ਼ਤਾਂ ਤੇ ਪੂਜਾ ਵਿਚ) ਮੇਰਾ ਸਾਂਝੀ ਬਣਾ ਜਿਸ ਦਾ ਤੈਨੂੰ ਕੁੱਝ ਵੀ ਗਿਆਨ ਨਹੀਂ ਤਾਂ ਉਹਨਾਂ ਦੀ ਗੱਲ ਕਦੇ ਵੀ ਨਾ ਮੰਨੀ, ਹਾਂ! ਦੁਨੀਆਂ ਵਿਚ ਉਹਨਾਂ ਨਾਲ ਸੁਚੱਜਾ ਵਰਤਾਓ ਕਰਦਾ ਰਹੀਂ ਅਤੇ ਉਸ ਵਿਅਕਤੀ ਦੇ ਪਿੱਛੇ ਲੱਗੀਂ, ਜਿਹੜਾ ਮੇਰੇ ਵਲ ਮੁੜਦਾ ਹੈ (ਭਾਵ ਝੁਕਦਾ ਹੈ)। ਫੇਰ ਤੁਹਾਡਾ ਸਭ ਦਾ ਪਰਤਣਾ ਤਾਂ ਮੇਰੇ ਵੱਲ ਹੀ ਹੈ। ਤੁਸੀਂ ਜੋ ਵੀ ਕਰਦੇ ਹੋ, ਮੈਂ ਤੁਹਾਨੂੰ ਦੱਸ ਦਿਆਂਗਾ।

31:16

يَٰبُنَيَّ إِنَّهَآ إِن تَكُ مِثۡقَالَ حَبَّةٖ مِّنۡ خَرۡدَلٖ فَتَكُن فِي صَخۡرَةٍ أَوۡ فِي ٱلسَّمَٰوَٰتِ أَوۡ فِي ٱلۡأَرۡضِ يَأۡتِ بِهَا ٱللَّهُۚ إِنَّ ٱللَّهَ لَطِيفٌ خَبِيرٞ ﴿16﴾

Transliteration: Ya bunayya innaha in taku mithqala habbatin min khardalin fatakun fee sakhratin aw fee alssamawati aw fee alardi yati biha Allahu inna Allaha lateefun khabeerun

Translation: (ਲੁਕਮਾਨ ਨੇ ਆਖਿਆ) ਹੇ ਮੇਰੇ ਪੁੱਤਰ! ਬੇਸ਼ੱਕ ਜੇ ਕੋਈ ਚੀਜ਼ ਰਾਈ ਦੇ ਦਾਣੇ ਦੇ ਬਰਾਬਰ ਵੀ ਹੋਵੇ, ਫੇਰ ਉਹ ਭਾਵੇਂ ਕਿਸੇ ਚਟਾਨ ਜਾਂ ਅਕਾਸ਼ਾਂ ਜਾਂ ਧਰਤੀ ਵਿਚ ਕੀਤੇ ਵੀ ਹੋਵੇ, ਅੱਲਾਹ ਉਸ ਨੂੰ (ਕਿਆਮਤ ਦਿਹਾੜੇ) ਜ਼ਰੂਰ ਕੱਢ ਲਿਆਵੇਗਾ। ਬੇਸ਼ੱਕ ਅੱਲਾਹ ਵੱਡਾ ਸੂਖਮਦਰਸ਼ੀ ਤੇ ਖ਼ਬਰਦਾਰ ਹੈ।

31:17

يَٰبُنَيَّ أَقِمِ ٱلصَّلَوٰةَ وَأۡمُرۡ بِٱلۡمَعۡرُوفِ وَٱنۡهَ عَنِ ٱلۡمُنكَرِ وَٱصۡبِرۡ عَلَىٰ مَآ أَصَابَكَۖ إِنَّ ذَٰلِكَ مِنۡ عَزۡمِ ٱلۡأُمُورِ ﴿17﴾

Transliteration: Ya bunayya aqimi alssalata wamur bialmaAAroofi wainha AAani almunkari waisbir AAala ma asabaka inna thalika min AAazmi alomoori

Translation: ਹੇ ਮੇਰੇ ਪੁੱਤਰ! ਤੂੰ ਨਮਾਜ਼ ਕਾਇਮ ਕਰ ਤੇ ਨੇਕੀ ਦਾ ਹੁਕਮ ਦੇ, ਬੁਰਾਈ ਤੋਂ ਵਰਜਦਾ ਰਹਿ ਅਤੇ ਜੋ ਵੀ ਮੁਸੀਬਤ ਆਵੇ ਉਸ ’ਤੇ ਸਬਰ ਕਰ। ਬੇਸ਼ੱਕ ਇਹ (ਸਬਰ ਕਰਨਾ) ਹਿੰਮਤ ਵਾਲੇ ਕੰਮਾਂ ਵਿੱਚੋਂ ਹੈ।

31:18

وَلَا تُصَعِّرۡ خَدَّكَ لِلنَّاسِ وَلَا تَمۡشِ فِي ٱلۡأَرۡضِ مَرَحًاۖ إِنَّ ٱللَّهَ لَا يُحِبُّ كُلَّ مُخۡتَالٖ فَخُورٖ ﴿18﴾

Transliteration: Wala tusaAAAAir khaddaka lilnnasi wala tamshi fee alardi marahan inna Allaha la yuhibbu kulla mukhtalin fakhoorin

Translation: ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ।

31:19

وَٱقۡصِدۡ فِي مَشۡيِكَ وَٱغۡضُضۡ مِن صَوۡتِكَۚ إِنَّ أَنكَرَ ٱلۡأَصۡوَٰتِ لَصَوۡتُ ٱلۡحَمِيرِ ﴿19﴾

Transliteration: Waiqsid fee mashyika waoghdud min sawtika inna ankara alaswati lasawtu alhameeri

Translation: ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ।

31:20

أَلَمۡ تَرَوۡاْ أَنَّ ٱللَّهَ سَخَّرَ لَكُم مَّا فِي ٱلسَّمَٰوَٰتِ وَمَا فِي ٱلۡأَرۡضِ وَأَسۡبَغَ عَلَيۡكُمۡ نِعَمَهُۥ ظَٰهِرَةٗ وَبَاطِنَةٗۗ وَمِنَ ٱلنَّاسِ مَن يُجَٰدِلُ فِي ٱللَّهِ بِغَيۡرِ عِلۡمٖ وَلَا هُدٗى وَلَا كِتَٰبٖ مُّنِيرٖ ﴿20﴾

Transliteration: Alam taraw anna Allaha sakhkhara lakum ma fee alssamawati wama fee alardi waasbagha AAalaykum niAAamahu thahiratan wabatinatan wamina alnnasi man yujadilu fee Allahi bighayri AAilmin wala hudan wala kitabin muneerin

Translation: ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਹਰੇਕ ਚੀਜ਼ ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਅਤੇ ਆਪਣੀਆਂ ਸਾਰੀਆਂ ਦਿਸਣ ਵਾਲੀਆਂ ਅਤੇ ਗੁਪਤ ਨਿਅਮਤਾਂ ਤੁਹਾਡੇ ਉੱਤੇ ਪੂਰੀਆਂ ਕਰ ਦਿੱਤੀਆਂ ਹਨ। ਕੁੱਝ ਲੋਕੀ ਉਹ ਹਨ ਜਿਹੜੇ ਬਿਨਾਂ ਕਿਸੇ ਗਿਆਨ ਜਾਂ ਹਿਦਾਇਤ ਜਾਂ ਬਿਨਾਂ ਕਿਸੇ ਚਾਨਣ ਵਿਖਾਉਣ ਵਾਲੀ ਕਿਤਾਬ ਤੋਂ ਰੱਬ ਸੰਬੰਧੀ ਬਹਿਸਾਂ ਕਰਦੇ ਹਨ।

31:21

وَإِذَا قِيلَ لَهُمُ ٱتَّبِعُواْ مَآ أَنزَلَ ٱللَّهُ قَالُواْ بَلۡ نَتَّبِعُ مَا وَجَدۡنَا عَلَيۡهِ ءَابَآءَنَآۚ أَوَلَوۡ كَانَ ٱلشَّيۡطَٰنُ يَدۡعُوهُمۡ إِلَىٰ عَذَابِ ٱلسَّعِيرِ ﴿21﴾

Transliteration: Waitha qeela lahumu ittabiAAoo ma anzala Allahu qaloo bal nattabiAAu ma wajadna AAalayhi abaana awalaw kana alshshaytanu yadAAoohum ila AAathabi alssaAAeeri

Translation: ਜਦੋਂ ਉਹਨਾਂ (ਮੁਸ਼ਰਿਕਾਂ) ਨੂੰ ਕਿਹਾ ਜਾਂਦਾ ਕਿ ਜੋ ਅੱਲਾਹ ਨੇ ਉਤਾਰੀ ਹੈ ਉਸ (•ਕੁਰਆਨ) ਦੀ ਹੀ ਪਾਲਣਾ ਕਰੋ ਤਾਂ ਆਖਦੇ ਹਨ ਕਿ ਅਸੀਂ ਤਾਂ ਉਹੀਓ ਕਰਾਂਗਾ ਜੋ ਅਸੀਂ ਆਪਣੇ ਪਿਓ ਦਾਦਿਆਂ (ਬਜ਼ੁਰਗਾਂ) ਨੂੰ ਕਰਦੇ ਵੇਖਿਆ ਹੈ। (ਉਹਨਾਂ ਨੂੰ ਪੁਛੋ ਕਿ) ਭਾਵੇਂ ਸ਼ੈਤਾਨ ਉਹਨਾਂ ਨੂੰ ਨਰਕ ਵੱਲ ਹੀ ਬੁਲਾਉਂਦਾ ਹੋਵੇ, ਕੀ ਫੇਰ ਵੀ? (ਉਸੇ ਚੀਜ਼ ਦੀ ਪਾਲਣਾ ਕਰੋਗੇ?)

31:22

وَمَن يُسۡلِمۡ وَجۡهَهُۥٓ إِلَى ٱللَّهِ وَهُوَ مُحۡسِنٞ فَقَدِ ٱسۡتَمۡسَكَ بِٱلۡعُرۡوَةِ ٱلۡوُثۡقَىٰۗ وَإِلَى ٱللَّهِ عَٰقِبَةُ ٱلۡأُمُورِ ﴿22﴾

Transliteration: Waman yuslim wajhahu ila Allahi wahuwa muhsinun faqadi istamsaka bialAAurwati alwuthqa waila Allahi AAaqibatu alomoori

Translation: ਜਿਹੜਾ ਵਿਅਕਤੀ ਪਾਲਣਾ ਕਰਦੇ ਹੋਏ ਆਪਣਾ ਚਿਹਰਾ ਅੱਲਾਹ ਵੱਲ ਝੁਕਾ ਦੇਵੇ ਜਦ ਕਿ ਉਹ ਨੇਕ ਕੰਮ ਕਰਨ ਵਾਲਾ ਵੀ ਹੋਵੇ, ਵਾਸਤਵ ਵਿਚ ਉਸ ਨੇ ਇਕ ਭਰੋਸੇਯੋਗ ਆਸਰਾ ਫੜ ਲਿਆ ਹੈ। ਸਾਰੇ ਮਾਮਲਿਆਂ ਦਾ ਨਿਬੇੜਾ ਅੱਲਾਹ ਦੇ ਕੋਲ ਹੀ ਹੋਣਾ ਹੈ।

31:23

وَمَن كَفَرَ فَلَا يَحۡزُنكَ كُفۡرُهُۥٓۚ إِلَيۡنَا مَرۡجِعُهُمۡ فَنُنَبِّئُهُم بِمَا عَمِلُوٓاْۚ إِنَّ ٱللَّهَ عَلِيمُۢ بِذَاتِ ٱلصُّدُورِ ﴿23﴾

Transliteration: Waman kafara fala yahzunka kufruhu ilayna marjiAAuhum fanunabbiohum bima AAamiloo inna Allaha AAaleemun bithati alssudoori

Translation: (ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ, ਉਸ ਦੇ ਇਨਕਾਰ ਤੋਂ ਤੁਸੀਂ ਦੁਖੀ ਨਾ ਹੋਵੋ। ਅੰਤ ਉਹਨਾਂ ਨੇ ਪਰਤ ਕੇ ਆਉਣਾ ਤਾਂ ਸਾਡੇ ਵੱਲ ਹੀ ਹੈ। ਫੇਰ ਅਸੀਂ ਉਹਨਾਂ ਨੂੰ ਦੱਸਾਂਗੇ ਕਿ ਉਹ ਸੰਸਾਰ ਵਿਚ ਕੀ ਕੁੱਝ ਕਰਦੇ ਸੀ। ਨਿਰਸੰਦੇਹ, ਅੱਲਾਹ ਦਿਲਾਂ ਦੇ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

31:24

نُمَتِّعُهُمۡ قَلِيلٗا ثُمَّ نَضۡطَرُّهُمۡ إِلَىٰ عَذَابٍ غَلِيظٖ ﴿24﴾

Transliteration: NumattiAAuhum qaleelan thumma nadtarruhum ila AAathabin ghaleethin

Translation: ਅਸੀਂ ਉਹਨਾਂ (ਇਨਕਾਰੀਆਂ) ਇਸ ਸੰਸਾਰ ਵਿਚ ਥੋੜ੍ਹਾ ਜਿਹਾ ਲਾਭ ਦਿੰਦੇ ਹਾਂ, ਫੇਰ ਅਸੀਂ ਉਹਨਾਂ ਨੂੰ ਇਕ ਕਰੜੇ ਅਜ਼ਾਬ ਵੱਲ ਧੂਹ ਲੈ ਜਾਵਾਂਗੇ।

31:25

وَلَئِن سَأَلۡتَهُم مَّنۡ خَلَقَ ٱلسَّمَٰوَٰتِ وَٱلۡأَرۡضَ لَيَقُولُنَّ ٱللَّهُۚ قُلِ ٱلۡحَمۡدُ لِلَّهِۚ بَلۡ أَكۡثَرُهُمۡ لَا يَعۡلَمُونَ ﴿25﴾

Transliteration: Walain saaltahum man khalaqa alssamawati waalarda layaqoolunna Allahu quli alhamdu lillahi bal aktharuhum la yaAAlamoona

Translation: ਜੇ ਤੁਸੀਂ ਇਹਨਾਂ ਨੂੰ ਪੁੱਛੋ ਕਿ ਅਕਾਸ਼ ਤੇ ਧਰਤੀ ਦੀ ਰਚਨਾਂ ਕਿਸ ਨੇ ਕੀਤੀ ਹੈ ਤਾਂ ਉਹ ਜ਼ਰੂਰ ਆਖਣਗੇ ਕਿ ਅੱਲਾਹ ਨੇ। (ਹੇ ਨਬੀ!) ਤੁਸੀਂ ਆਖੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਨੂੰ ਹੀ ਸ਼ੋਭਦੀਆਂ ਹਨ ਪਰ ਉਹਨਾਂ ਵਿੱਚੋਂ ਵਧੇਰੇ ਲੋਕ (ਇਹ ਗੱਲ) ਜਾਣਦੇ ਹੀ ਨਹੀਂ।

31:26

لِلَّهِ مَا فِي ٱلسَّمَٰوَٰتِ وَٱلۡأَرۡضِۚ إِنَّ ٱللَّهَ هُوَ ٱلۡغَنِيُّ ٱلۡحَمِيدُ ﴿26﴾

Transliteration: Lillahi ma fee alssamawati waalardi inna Allaha huwa alghaniyyu alhameedu

Translation: ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੀ ਹੈ। ਬੇਸ਼ੱਕ ਅੱਲਾਹ (ਆਪਣੀ ਪ੍ਰਸ਼ੰਸਾ ਤੋਂ) ਬੇਪਰਵਾਹ ਹੈ, ਤੇ ਆਪੋ ਆਪ ਸਲਾਹਿਆ ਹੋਇਆ ਹੈ।

31:27

وَلَوۡ أَنَّمَا فِي ٱلۡأَرۡضِ مِن شَجَرَةٍ أَقۡلَٰمٞ وَٱلۡبَحۡرُ يَمُدُّهُۥ مِنۢ بَعۡدِهِۦ سَبۡعَةُ أَبۡحُرٖ مَّا نَفِدَتۡ كَلِمَٰتُ ٱللَّهِۚ إِنَّ ٱللَّهَ عَزِيزٌ حَكِيمٞ ﴿27﴾

Transliteration: Walaw annama fee alardi min shajaratin aqlamun waalbahru yamudduhu min baAAdihi sabAAatu abhurin ma nafidat kalimatu Allahi inna Allaha AAazeezun hakeemun

Translation: ਜੇ ਧਰਤੀ ਦੇ (ਸਾਰੇ) ਰੁੱਖਾਂ ਦੀਆਂ ਕਲਮਾਂ ਬਣ ਜਾਣ ਅਤੇ ਸਾਰੇ ਸਮੁੰਦਰਾਂ (ਦੇ ਪਾਣੀ) ਦੀ ਸਿਆਹੀ ਬਣ ਜਾਵੇ ਅਤੇ ਉਹਨਾਂ ਦੇ ਨਾਲ ਹੀ ਸੱਤ ਸਮੁੰਦਰ ਹੋਰ ਸਿਆਹੀ ਜਟਾਉਣ ਫੇਰ ਵੀ ਅੱਲਾਹ ਦੀਆਂ ਗੱਲਾਂ (ਲਿਖਣੋਂ) ਖ਼ਤਮ ਨਹੀਂ ਹੋਣਗੀਆਂ। ਬੇਸ਼ੱਕ ਅੱਲਾਹ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ (ਦਾਨਾਈ ਤੇ ਸੂਝ-ਬੂਝ) ਵਾਲਾ ਹੈ।

31:28

مَّا خَلۡقُكُمۡ وَلَا بَعۡثُكُمۡ إِلَّا كَنَفۡسٖ وَٰحِدَةٍۚ إِنَّ ٱللَّهَ سَمِيعُۢ بَصِيرٌ ﴿28﴾

Transliteration: Ma khalqukum wala baAAthukum illa kanafsin wahidatin inna Allaha sameeAAun baseerun

Translation: ਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ (ਅੱਲਾਹ ਲਈ) ਤਾਂ ਇੰਜ ਹੈ ਜਿਵੇਂ ਕਿਸੇ ਇਕ ਜੀ ਨੂੰ ਪੈਦਾ ਕਰਨਾ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਤੇ ਵੇਖਣ ਵਾਲਾ ਹੈ।

31:29

أَلَمۡ تَرَ أَنَّ ٱللَّهَ يُولِجُ ٱلَّيۡلَ فِي ٱلنَّهَارِ وَيُولِجُ ٱلنَّهَارَ فِي ٱلَّيۡلِ وَسَخَّرَ ٱلشَّمۡسَ وَٱلۡقَمَرَۖ كُلّٞ يَجۡرِيٓ إِلَىٰٓ أَجَلٖ مُّسَمّٗى وَأَنَّ ٱللَّهَ بِمَا تَعۡمَلُونَ خَبِيرٞ ﴿29﴾

Transliteration: Alam tara anna Allaha yooliju allayla fee alnnahari wayooliju alnnahara fee allayli wasakhkhara alshshamsa waalqamara kullun yajree ila ajalin musamman waanna Allaha bima taAAmaloona khabeerun

Translation: ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਰਾਤ ਨੂੰ ਦਿਨ ਵਿਚ ਤੇ ਦਿਨ ਨੂੰ ਰਾਤ ਵਿਚ ਦਾਖ਼ਿਲ ਕਰਦਾ ਹੈ ? ਸੂਰਜ ਤੇ ਚੰਨ ਨੂੰ ਉਸੇ ਨੇ ਕੰਮ ’ਤੇ ਲਾ ਰੱਖਿਆ ਹੈ ਤੇ ਹਰੇਕ (ਅੱਲਾਹ ਵੱਲੋਂ) ਨਿਰਧਾਰਿਤ ਸਮੇਂ ਤਕ ਚਲਦਾ ਰਹੇਗਾ। ਬੇਸ਼ੱਕ ਅੱਲਾਹ ਹਰ ਉਸ ਕੰਮ ਤੋਂ, ਜੋ ਵੀ ਤੁਸੀਂ ਕਰਦੇ ਹੋ, ਭਲੀ-ਭਾਂਤ ਜਾਣੂ ਹੈ।

31:30

ذَٰلِكَ بِأَنَّ ٱللَّهَ هُوَ ٱلۡحَقُّ وَأَنَّ مَا يَدۡعُونَ مِن دُونِهِ ٱلۡبَٰطِلُ وَأَنَّ ٱللَّهَ هُوَ ٱلۡعَلِيُّ ٱلۡكَبِيرُ ﴿30﴾

Transliteration: Thalika bianna Allaha huwa alhaqqu waanna ma yadAAoona min doonihi albatilu waanna Allaha huwa alAAaliyyu alkabeeru

Translation: ਇਹ ਸਭ ਇਸ ਲਈ (ਦੱਸਿਆ ਜਾਂਦਾ ਹੈ) ਹੈ ਕਿ ਅੱਲਾਹ ਹੀ ਹੱਕ ਹੈ ਅਤੇ ਬੇਸ਼ੱਕ ਉਸ (ਅੱਲਾਹ)ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਇਹ (ਕਾਫ਼ਿਰ) ਪੁਕਾਰਦੇ ਹਨ ਉਹ ਸਭ ਝੂਠੇ ਹਨ। ਬੇਸ਼ੱਕ ਅੱਲਾਹ ਹੀ ਉੱਚੀਆਂ ਸ਼ਾਨਾਂ ਵਾਲਾ ਤੇ ਸਭ ਤੋਂ ਵੱਡਾ ਹੈ।

31:31

أَلَمۡ تَرَ أَنَّ ٱلۡفُلۡكَ تَجۡرِي فِي ٱلۡبَحۡرِ بِنِعۡمَتِ ٱللَّهِ لِيُرِيَكُم مِّنۡ ءَايَٰتِهِۦٓۚ إِنَّ فِي ذَٰلِكَ لَأٓيَٰتٖ لِّكُلِّ صَبَّارٖ شَكُورٖ ﴿31﴾

Transliteration: Alam tara anna alfulka tajree fee albahri biniAAmati Allahi liyuriyakum min ayatihi inna fee thalika laayatin likulli sabbarin shakoorin

Translation: ਕੀ ਤੁਸੀਂ ਇਸ ’ਤੇ ਵਿਚਾਰ ਨਹੀਂ ਕਰਦੇ ਕਿ ਬੇਸ਼ੱਕ ਸਮੁੰਦਰਾਂ ਵਿਚ ਬੇੜੀਆਂ ਅੱਲਾਹ ਦੀ ਮਿਹਰਬਾਨੀਆਂ ਨਾਲ ਹੀ ਚਲਦੀਆਂ ਹਨ ਤਾਂ ਜੋ ਉਹ ਤੁਹਾਨੂੰ ਆਪਣੀ (ਕੁਦਰਤ ਦੀਆਂ) ਨਿਸ਼ਾਨੀਆਂ ਵਿਖਾਵੇ। ਨਿਰਸੰਦੇਹ, ਇਸ ਵਿਚ ਹਰ ਸਬਰ ਤੇ ਸ਼ੁਕਰ ਕਰਨ ਵਾਲੇ ਲਈ ਨਿਸ਼ਾਨੀਆਂ ਹਨ।

31:32

وَإِذَا غَشِيَهُم مَّوۡجٞ كَٱلظُّلَلِ دَعَوُاْ ٱللَّهَ مُخۡلِصِينَ لَهُ ٱلدِّينَ فَلَمَّا نَجَّىٰهُمۡ إِلَى ٱلۡبَرِّ فَمِنۡهُم مُّقۡتَصِدٞۚ وَمَا يَجۡحَدُ بِـَٔايَٰتِنَآ إِلَّا كُلُّ خَتَّارٖ كَفُورٖ ﴿32﴾

Transliteration: Waitha ghashiyahum mawjun kaalththulali daAAawoo Allaha mukhliseena lahu alddeena falamma najjahum ila albarri faminhum muqtasidun wama yajhadu biayatina illa kullu khattarin kafoorin

Translation: ਜਦੋਂ ਸਮੁੰਦਰ ਦੀਆਂ ਛੱਲਾਂ ਛਤਰ੍ਹਾਂ ਵਾਂਗ ਉਹਨਾਂ ਉੱਤੇ ਛਾ ਜਾਂਦੀਆਂ ਹਨ ਤਾਂ ਫੇਰ ਉਹ (ਬੇੜੀ ਚਾਲਕ) ਖ਼ਾਲਿਸ ਈਮਾਨ ਰੱਖਦਾ ਹੋਇਆ ਅੱਲਾਹ ਨੂੰ ਹੀ ਪੁਕਾਰਦਾ ਹੈ। ਫੇਰ ਜਦੋਂ ਉਹ (ਅੱਲਾਹ) ਉਸ ਨੂੰ ਬਚਾ ਕੇ ਥਲ ਤਕ ਪਹੁੰਚਾ ਦਿੰਦਾ ਹੈ ਤਾਂ ਉਹਨਾਂ ਵਿਚ ਕੁੱਝ ਹੀ ਲੋਕ ਆਪਣੇ ਵਚਨਾਂ ’ਤੇ ਕਾਇਮ ਰਹਿੰਦੇ ਹਨ। ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਇਨਕਾਰ ਕੇਵਲ ਉਹੀਓ ਕਰਦਾ ਹੈ, ਜਿਹੜਾ ਦਿੱਤੇ ਵਚਨਾਂ ਨੂੰ ਤੋੜਣ ਵਾਲਾ ਤੇ ਨਾ-ਸ਼ੁਕਰਾ ਹੈ।[5]

31:33

يَـٰٓأَيُّهَا ٱلنَّاسُ ٱتَّقُواْ رَبَّكُمۡ وَٱخۡشَوۡاْ يَوۡمٗا لَّا يَجۡزِي وَالِدٌ عَن وَلَدِهِۦ وَلَا مَوۡلُودٌ هُوَ جَازٍ عَن وَالِدِهِۦ شَيۡـًٔاۚ إِنَّ وَعۡدَ ٱللَّهِ حَقّٞۖ فَلَا تَغُرَّنَّكُمُ ٱلۡحَيَوٰةُ ٱلدُّنۡيَا وَلَا يَغُرَّنَّكُم بِٱللَّهِ ٱلۡغَرُورُ ﴿33﴾

Transliteration: Ya ayyuha alnnasu ittaqoo rabbakum waikhshaw yawman la yajzee walidun AAan waladihi wala mawloodun huwa jazin AAan walidihi shayan inna waAAda Allahi haqqun fala taghurrannakumu alhayatu alddunya wala yaghurrannakum biAllahi algharooru

Translation: (ਹੇ ਲੋਕੋ!) ਆਪਣੇ ਰੱਬ (ਦੀ ਕਰੋਪੀ) ਤੋਂ ਡਰੋ ਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਪਿਓ ਆਪਣੇ ਸੰਤਾਨ ਦੇ ਕਿਸੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਸੰਤਾਨ ਆਪਣੇ ਪਿਓ ਦੇ ਕੁੱਝ ਕੰਮ ਆਵੇਗੀ। ਬੇਸ਼ੱਕ ਅੱਲਾਹ ਦਾ ਵਾਅਦਾ (ਕਿਆਮਤ ਆਉਣ ਦਾ) ਸੱਚਾ ਹੈ। ਸੋ ਇਹ ਸੰਸਾਰਿਕ ਜੀਵਨ ਤੁਹਾਨੂੰ ਕਿਸੇ ਧੋਖੇ ਵਿਚ ਨਾ ਪਾ ਦੇਵੇ ਅਤੇ ਨਾ ਧੋਖੇਬਾਜ਼ (ਸ਼ੈਤਾਨ) ਤੁਹਾਨੂੰ ਅੱਲਾਹ ਪ੍ਰਤੀ ਕਿਸੇ ਧੋਖੇ ਵਿਚ ਪਾ ਦੇਵੇ।

31:34

إِنَّ ٱللَّهَ عِندَهُۥ عِلۡمُ ٱلسَّاعَةِ وَيُنَزِّلُ ٱلۡغَيۡثَ وَيَعۡلَمُ مَا فِي ٱلۡأَرۡحَامِۖ وَمَا تَدۡرِي نَفۡسٞ مَّاذَا تَكۡسِبُ غَدٗاۖ وَمَا تَدۡرِي نَفۡسُۢ بِأَيِّ أَرۡضٖ تَمُوتُۚ إِنَّ ٱللَّهَ عَلِيمٌ خَبِيرُۢ ﴿34﴾

Transliteration: Inna Allaha AAindahu AAilmu alssaAAati wayunazzilu alghaytha wayaAAlamu ma fee alarhami wama tadree nafsun matha taksibu ghadan wama tadree nafsun biayyi ardin tamootu inna Allaha AAaleemun khabeerun

Translation: ਬੇਸ਼ੱਕ ਕਿਆਮਤ ਦਾ ਗਿਆਨ ਅੱਲਾਹ ਦੇ ਕੋਲ ਹੀ ਹੈ। ਉਹੀ ਬਰਖਾ ਵਰ੍ਹਾਉਂਦਾ ਹੈ ਅਤੇ ਉਹੀਓ ਜਾਣਦਾ ਹੈ ਕਿ ਮਾਵਾਂ ਦੇ ਗਰਭਾਂ ਵਿਚ ਕੀ (ਪਲ ਰਿਹਾ) ਹੈ ? ਕੋਈ ਨਹੀਂ ਜਾਣਦਾ ਕਿ ਕੱਲ ਉਹ ਕੀ ਕਰਨ ਵਾਲਾ ਹੈ ਤੇ ਨਾ ਕਿਸੇ ਨੂੰ ਇਹ ਪਤਾ ਹੈ ਕਿ ਕਿਸ ਧਰਤੀ ਉੱਤੇ ਉਸ ਨੂੰ ਮੌਤ ਆਵੇਗੀ। (ਜਾਣ ਲਵੋ ਕਿ) ਬੇਸ਼ੱਕ ਅੱਲਾਹ ਹੀ ਸਾਰਾ ਕੁੱਝ ਜਾਣਦਾ ਹੈ ਤੇ ਹਰ ਚੀਜ਼ ਦੀ ਖ਼ਬਰ ਰਖਦਾ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download