quranm◉

Surah As-Sajdah transliteration

◉ ਸੂਰਾ · ∞

32:1

الٓمٓ ﴿1﴾

Transliteration: Aliflammeem

Translation: ਅਲਿਫ਼, ਲਾਮ, ਮੀਮ।

32:2

تَنزِيلُ ٱلۡكِتَٰبِ لَا رَيۡبَ فِيهِ مِن رَّبِّ ٱلۡعَٰلَمِينَ ﴿2﴾

Transliteration: Tanzeelu alkitabi la rayba feehi min rabbi alAAalameena

Translation: ਨਿਰਸੰਦੇਹ, ਇਹ ਕਿਤਾਬ (•ਕੁਰਆਨ) ਸਾਰੇ ਜਗ ਦੇ ਪਾਲਣਹਾਰ ਵੱਲੋਂ ਉਤਾਰੀ ਗਈ ਹੈ।

32:3

أَمۡ يَقُولُونَ ٱفۡتَرَىٰهُۚ بَلۡ هُوَ ٱلۡحَقُّ مِن رَّبِّكَ لِتُنذِرَ قَوۡمٗا مَّآ أَتَىٰهُم مِّن نَّذِيرٖ مِّن قَبۡلِكَ لَعَلَّهُمۡ يَهۡتَدُونَ ﴿3﴾

Transliteration: Am yaqooloona iftarahu bal huwa alhaqqu min rabbika litunthira qawman ma atahum min natheerin min qablika laAAallahum yahtadoona

Translation: ਕੀ ਉਹ (ਮੱਕੇ ਦੇ ਕਾਫ਼ਿਰ) ਆਖਦੇ ਹਨ ਕਿ ਇਸ (•ਕੁਰਆਨ) ਨੂੰ ਨਬੀ ਨੇ ਆਪੇ ਹੀ ਘੜ੍ਹ ਲਿਆ ਹੈ ? (ਨਹੀਂ) ਸਗੋਂ (ਹੇ ਨਬੀ!) ਇਹ ਤਾਂ ਤੁਹਾਡੇ ਰੱਬ ਵੱਲੋਂ ਹੱਕ ਸੱਚ (’ਤੇ ਆਧਾਰਿਤ) ਹੈ ਤਾਂ ਜੋ ਤੁਸੀਂ ਉਹਨਾਂ (ਲੋਕਾਂ) ਨੂੰ (ਰੱਬ ਦੀ ਸਜ਼ਾ ਤੋਂ) ਸਾਵਧਾਨ ਕਰੋ ਜਿਨ੍ਹਾਂ ਕੋਲ ਤੁਹਾਥੋਂ ਪਹਿਲਾਂ ਕੋਈ ਵੀ ਸਾਵਧਾਨ ਕਰਨ ਵਾਲਾ ਨਹੀਂ ਆਇਆ, ਸ਼ਾਇਦ ਉਹ ਸਿੱਧੇ ਰਾਹ ਪੈ ਜਾਣ।

32:4

ٱللَّهُ ٱلَّذِي خَلَقَ ٱلسَّمَٰوَٰتِ وَٱلۡأَرۡضَ وَمَا بَيۡنَهُمَا فِي سِتَّةِ أَيَّامٖ ثُمَّ ٱسۡتَوَىٰ عَلَى ٱلۡعَرۡشِۖ مَا لَكُم مِّن دُونِهِۦ مِن وَلِيّٖ وَلَا شَفِيعٍۚ أَفَلَا تَتَذَكَّرُونَ ﴿4﴾

Transliteration: Allahu allathee khalaqa alssamawati waalarda wama baynahuma fee sittati ayyamin thumma istawa AAala alAAarshi ma lakum min doonihi min waliyyin wala shafeeAAin afala tatathakkaroona

Translation: ਅੱਲਾਹ ਉਹ ਜਿਸਨੇ ਅਕਾਸ਼ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ, ਛੇ ਦਿਨਾਂ ਵਿਚ ਸਾਜਿਆ ਹੈ। ਫੇਰ ਉਹ ਅਰਸ਼ ਦੇ ਸਿੰਘਾਸਨ ਉੱਤੇ ਵਿਰਾਜਮਾਨ ਹੋਇਆ। ਉਸ ਤੋਂ ਛੁੱਟ ਨਾ ਕੋਈ ਤੁਹਾਡਾ ਸਹਾਈ ਹੈ ਅਤੇ ਨਾ ਹੀ ਸਿਫ਼ਾਰਸ਼ੀ। ਕੀ ਤੁਸੀਂ ਫੇਰ ਵੀ ਨਸੀਹਤ ਗ੍ਰਿਹਣ ਨਹੀਂ ਕਰਦੇ ?

32:5

يُدَبِّرُ ٱلۡأَمۡرَ مِنَ ٱلسَّمَآءِ إِلَى ٱلۡأَرۡضِ ثُمَّ يَعۡرُجُ إِلَيۡهِ فِي يَوۡمٖ كَانَ مِقۡدَارُهُۥٓ أَلۡفَ سَنَةٖ مِّمَّا تَعُدُّونَ ﴿5﴾

Transliteration: Yudabbiru alamra mina alssamai ila alardi thumma yaAAruju ilayhi fee yawmin kana miqdaruhu alfa sanatin mimma taAAuddoona

Translation: ਉਹ ਅਕਾਸ਼ ਤੋਂ ਲੈ ਕੇ ਧਰਤੀ ਤਕ (ਭਾਵ ਸੰਸਾਰ) ਦੇ ਸਾਰੇ ਮਾਮਲਿਆਂ ਦਾ ਸੰਚਾਲਨ ਕਰਦਾ ਹੈ ਅਤੇ ਇਕ ਦਿਨ, ਜਿਹੜਾ ਤੁਹਾਡੇ ਇਕ ਹਜ਼ਾਰ ਸਾਲ ਦੇ ਬਰਾਬਰ ਹੈ, ਉਹ ਮਾਮਲਾ ਉਸ ਕੋਲ (ਅਕਾਸ਼ ’ਤੇ ਚੜ੍ਹ) ਜਾਂਦਾ ਹੈ।

32:6

ذَٰلِكَ عَٰلِمُ ٱلۡغَيۡبِ وَٱلشَّهَٰدَةِ ٱلۡعَزِيزُ ٱلرَّحِيمُ ﴿6﴾

Transliteration: Thalika AAalimu alghaybi waalshshahadati alAAazeezu alrraheemu

Translation: ਉਹ (ਅੱਲਾਹ) ਤੁਹਾਡੀਆਂ ਗੁੱਪਤ ਤੇ ਖੁੱਲ੍ਹੀਆਂ ਗੱਲਾਂ ਦਾ ਜਾਣਨ ਵਾਲਾ ਹੈ। ਉਹ ਡਾਢਾ ਜ਼ੋਰਾਵਰ ਤੇ ਅਤਿ ਰਹਿਮ ਫ਼ਰਮਾਉਣ ਵਾਲਾ ਹੈ।

32:7

ٱلَّذِيٓ أَحۡسَنَ كُلَّ شَيۡءٍ خَلَقَهُۥۖ وَبَدَأَ خَلۡقَ ٱلۡإِنسَٰنِ مِن طِينٖ ﴿7﴾

Transliteration: Allathee ahsana kulla shayin khalaqahu wabadaa khalqa alinsani min teenin

Translation: ਜਿਸ ਨੇ ਹਰਕੇ ਚੀਜ਼ ਨੂੰ ਸੋਹਣੇ ਢੰਗ ਨਾਲ ਸਾਜਿਆ ਅਤੇ ਮਨੁੱਖ ਦੀ ਰਚਨਾ ਮਿੱਟੀ ਤੋਂ ਆਰੰਭ ਕੀਤਾ।

32:8

ثُمَّ جَعَلَ نَسۡلَهُۥ مِن سُلَٰلَةٖ مِّن مَّآءٖ مَّهِينٖ ﴿8﴾

Transliteration: Thumma jaAAala naslahu min sulalatin min main maheenin

Translation: ਫੇਰ ਉਸ (ਮਨੁੱਖ ਭਾਵ ਆਦਮ) ਦੀ ਨਸਲ ਇਕ ਤੁੱਛ ਜਿਹੇ ਪਾਣੀ ਦੇ ਨਚੋੜ (ਵੀਰਜ) ਤੋਂ ਚਲਾਈ।

32:9

ثُمَّ سَوَّىٰهُ وَنَفَخَ فِيهِ مِن رُّوحِهِۦۖ وَجَعَلَ لَكُمُ ٱلسَّمۡعَ وَٱلۡأَبۡصَٰرَ وَٱلۡأَفۡـِٔدَةَۚ قَلِيلٗا مَّا تَشۡكُرُونَ ﴿9﴾

Transliteration: Thumma sawwahu wanafakha feehi min roohihi wajaAAala lakumu alssamAAa waalabsara waalafidata qaleelan ma tashkuroona

Translation: ਫੇਰ ਉਸ (ਦੇ ਅੰਗਾਂ) ਨੂੰ ਠੀਕ ਕੀਤਾ ਅਤੇ ਉਸ ਵਿਚ ਆਪਣੀ ਰੂਹ ਫੂੰਕੀ (ਭਾਵ ਜਾਨ ਪਾ ਦਿੱਤੀ)। ਉਸੇ (ਅੱਲਾਹ) ਨੇ ਤੁਹਾਡੇ ਕੰਨ, ਅੱਖਾਂ ਤੇ ਦਿਲ ਬਣਾਏ, ਪਰ ਤੁਸੀਂ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।

32:10

وَقَالُوٓاْ أَءِذَا ضَلَلۡنَا فِي ٱلۡأَرۡضِ أَءِنَّا لَفِي خَلۡقٖ جَدِيدِۭۚ بَلۡ هُم بِلِقَآءِ رَبِّهِمۡ كَٰفِرُونَ ﴿10﴾

Transliteration: Waqaloo aitha dalalna fee alardi ainna lafee khalqin jadeedin bal hum biliqai rabbihim kafiroona

Translation: ਅਤੇ ਉਹਨਾਂ (ਕਾਫ਼ਿਰ) ਲੋਕਾਂ ਨੇ ਕਿਹਾ ਕਿ ਜਦੋਂ ਅਸੀਂ ਮਿੱਟੀ ਵਿਚ ਰਲ-ਮਿਲ ਜਾਵਾਂਗੇ ਤਾਂ ਕੀ ਅਸੀਂ ਨਵੀਂ ਜੀਵਨੀ ਵਿਚ ਪ੍ਰਗਟ ਹੋਵਾਂਗੇ ? (ਨਹੀਂ) ਹੇ ਨਬੀ! ਸਗੋਂ ਉਹ ਤਾਂ ਆਪਣੇ ਪਾਲਣਹਾਰ ਦੇ ਮਿਲਣ ਤੋਂ ਹੀ ਇਨਕਾਰ ਕਰਦੇ ਹਨ।

32:11

قُلۡ يَتَوَفَّىٰكُم مَّلَكُ ٱلۡمَوۡتِ ٱلَّذِي وُكِّلَ بِكُمۡ ثُمَّ إِلَىٰ رَبِّكُمۡ تُرۡجَعُونَ ﴿11﴾

Transliteration: Qul yatawaffakum malaku almawti allathee wukkila bikum thumma ila rabbikum turjaAAoona

Translation: (ਹੇ ਨਬੀ!) ਤੁਸੀਂ ਉਹਨਾਂ (ਇਨਕਾਰੀਆਂ) ਨੂੰ ਕਹਿ ਦਿਓ ਕਿ ਮੌਤ ਦਾ ਫ਼ਰਿਸ਼ਤਾ (ਇਜ਼ਰਾਈਲ) ਤੁਹਾਡੀ ਜਾਨ ਕੱਢੇਗਾ ਜਿਹੜਾ ਤੁਹਾਡੇ ’ਤੇ ਨਿਯੁਕਤ ਕੀਤਾ ਹੋਇਆ ਹੈ, ਫੇਰ ਤੁਸੀਂ ਸਾਰੇ ਆਪਣੇ ਰੱਬ ਵਲ ਹੀ ਪਰਤਾਏ ਜਾਵੋਗੇ।

32:12

وَلَوۡ تَرَىٰٓ إِذِ ٱلۡمُجۡرِمُونَ نَاكِسُواْ رُءُوسِهِمۡ عِندَ رَبِّهِمۡ رَبَّنَآ أَبۡصَرۡنَا وَسَمِعۡنَا فَٱرۡجِعۡنَا نَعۡمَلۡ صَٰلِحًا إِنَّا مُوقِنُونَ ﴿12﴾

Transliteration: Walaw tara ithi almujrimoona nakisoo ruoosihim AAinda rabbihim rabbana absarna wasamiAAna faarjiAAna naAAmal salihan inna mooqinoona

Translation: ਹੇ ਨਬੀ! ਕਾਸ਼! ਤੁਸੀਂ ਵੀ ਵੇਖਦੇ ਜਦੋਂ ਪਾਪੀ ਆਪਣੇ ਰੱਬ ਅੱਗੇ ਨੀਵੀਂ ਪਾਈਂ ਖੜੇ ਹੋਣਗੇ। ਉਹ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਇਸ (ਕਿਆਮਤ ਦਿਹਾੜੇ) ਨੂੰ ਵੇਖ ਲਿਆ ਅਤੇ ਸੁਣ ਵੀ ਲਿਆ, ਹੁਣ ਤੂੰ ਸਾਨੂੰ ਮੁੜ (ਧਰਤੀ ’ਤੇ) ਭੇਜ ਦੇ ਹੁਣ ਅਸੀਂ ਭਲੇ ਕੰਮ ਕਰਾਂਗੇ, ਸਾਨੂੰ ਯਕੀਨ ਹੋ ਗਿਆ ਹੈ (ਕਿ ਤੇਰੇ ਨਬੀ ਦੀਆਂ ਗੱਲਾਂ ਸੱਚੀਆਂ ਸਨ)।

32:13

وَلَوۡ شِئۡنَا لَأٓتَيۡنَا كُلَّ نَفۡسٍ هُدَىٰهَا وَلَٰكِنۡ حَقَّ ٱلۡقَوۡلُ مِنِّي لَأَمۡلَأَنَّ جَهَنَّمَ مِنَ ٱلۡجِنَّةِ وَٱلنَّاسِ أَجۡمَعِينَ ﴿13﴾

Transliteration: Walaw shina laatayna kulla nafsin hudaha walakin haqqa alqawlu minnee laamlaanna jahannama mina aljinnati waalnnasi ajmaAAeena

Translation: ਜੇਕਰ ਅਸੀਂ (ਅੱਲਾਹ) ਚਾਹੁੰਦੇ ਤਾਂ ਹਰੇਕ ਵਿਅਕਤੀ ਨੂੰ ਸਿੱਧਾ ਰਾਹ ਦਰਸਾਉਂਦੇ ਪਰ ਮੇਰੇ ਲਈ ਇਹ ਗੱਲ ਸੱਚ ਸਾਬਤ ਹੋ ਗਈ (ਜਿਹੜੀ ਮੈਂ ਆਖੀ ਸੀ) ਕਿ ਮੈਂ ਨਰਕ ਨੂੰ ਮਨੁੱਖਾਂ ਤੇ ਜਿੰਨਾਂ ਨਾਲ ਜ਼ਰੂਰ ਹੀ ਭਰ ਦੇਵਾਂਗਾ।

32:14

فَذُوقُواْ بِمَا نَسِيتُمۡ لِقَآءَ يَوۡمِكُمۡ هَٰذَآ إِنَّا نَسِينَٰكُمۡۖ وَذُوقُواْ عَذَابَ ٱلۡخُلۡدِ بِمَا كُنتُمۡ تَعۡمَلُونَ ﴿14﴾

Transliteration: Fathooqoo bima naseetum liqaa yawmikum hatha inna naseenakum wathooqoo AAathaba alkhuldi bima kuntum taAAmaloona

Translation: ਸੋ (ਹੇ ਇਨਕਾਰੀਓ!) ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਇਸ ਲਈ ਕਿ ਤੁਸੀਂ ਇਸ ਦਿਨ ਦੀ ਮਿਲਣੀ (ਕਿਆਮਤ) ਨੂੰ ਭੁਲਾ ਬੇਠੇ ਸੀ, ਸੋ ਅੱਜ ਅਸਾਂ ਵੀ ਤੁਹਾਨੂੰ ਭੁਲਾ ਛੱਡਿਆ ਹੈ ਅਤੇ ਜੋ ਬੁਰੇ ਕੰਮ ਤੁਸੀਂ ਕਰਦੇ ਸੀ ਉਹਨਾਂ ਕਾਰਨ ਤੁਸੀਂ ਸਦੀਵੀ ਸਜ਼ਾ ਦਾ ਸੁਆਦ ਲਵੋ।

32:15

إِنَّمَا يُؤۡمِنُ بِـَٔايَٰتِنَا ٱلَّذِينَ إِذَا ذُكِّرُواْ بِهَا خَرُّواْۤ سُجَّدٗاۤ وَسَبَّحُواْ بِحَمۡدِ رَبِّهِمۡ وَهُمۡ لَا يَسۡتَكۡبِرُونَ۩ ﴿15﴾

Transliteration: Innama yuminu biayatina allatheena itha thukkiroo biha kharroo sujjadan wasabbahoo bihamdi rabbihim wahum la yastakbiroona

Translation: ਸਾਡੀਆਂ ਆਇਤਾਂ (ਹੁਕਮਾਂ) ਨੂੰ ਤਾਂ ਉਹੀਓ ਸੱਚ ਮੰਨਦੇ ਹਨ ਕਿ ਜਦੋਂ ਉਹਨਾਂ ਨੂੰ ਇਹਨਾਂ ਆਇਤਾਂ ਰਾਹੀਂ ਨਸੀਹਤ ਕੀਤੀ ਜਾਂਦੀ ਹੈ ਤਾਂ ਉਹ ਸਿਜਦੇ ਵਿਚ ਡਿਗ ਪੈਂਦੇ ਹਨ (ਭਾਵ ਆਗਿਆ ਦੀ ਪਾਲਣ ਕਰਦੇ ਹਨ) ਅਤੇ ਆਪਣੇ ਰੱਬ ਦੇ ਪ੍ਰਸੰਸ਼ਾਂ ਦੇ ਨਾਲੋ-ਨਾਲ ਉਸ ਦੀ ਪਵਿੱਤਰਤਾ ਵੀ ਬਿਆਨ ਕਰਦੇ ਹਨ। ਉਹ ਝੁਕਣ ਵਿਚ ਘਮੰਡ ਨਹੀਂ ਕਰਦੇ।[1]

32:16

تَتَجَافَىٰ جُنُوبُهُمۡ عَنِ ٱلۡمَضَاجِعِ يَدۡعُونَ رَبَّهُمۡ خَوۡفٗا وَطَمَعٗا وَمِمَّا رَزَقۡنَٰهُمۡ يُنفِقُونَ ﴿16﴾

Transliteration: Tatajafa junoobuhum AAani almadajiAAi yadAAoona rabbahum khawfan watamaAAan wamimma razaqnahum yunfiqoona

Translation: ਉਹਨਾਂ ਦੀਆਂ ਪਿਠਾਂ ਆਪਣੇ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ [2] (ਭਾਵ ਉਹ ਰਾਤਾਂ ਨੂੰ ਸੌਂਦੇ ਨਹੀਂ ਸਗੋਂ) ਅਤੇ ਆਪਣੇ ਰੱਬ ਤੋਂ ਡਰਦੇ ਹੋਏ ਅਤੇ (ਮਿਹਰਾਂ ਦੀਆਂ) ਆਸਾਂ ਰੱਖਦੇ ਹੋਏ (ਰਾਤ ਵੇਲੇ ਮੁਆਫ਼ੀ ਲਈ) ਬੇਨਤੀਆਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਨੂੰ ਉਹ (ਰੱਬ ਦੇ ਹੁਕਮਾਂ ਅਨੁਸਾਰ ਹੀ) ਖ਼ਰਚ ਕਰਦੇ ਹਨ।

32:17

فَلَا تَعۡلَمُ نَفۡسٞ مَّآ أُخۡفِيَ لَهُم مِّن قُرَّةِ أَعۡيُنٖ جَزَآءَۢ بِمَا كَانُواْ يَعۡمَلُونَ ﴿17﴾

Transliteration: Fala taAAlamu nafsun ma okhfiya lahum min qurrati aAAyunin jazaan bima kanoo yaAAmaloona

Translation: ਕੋਈ ਵੀ (ਈਮਾਨ ’ਤੇ ਨੇਕ ਕਰਮ ਕਰਨ ਵਾਲਾ) ਵਿਅਕਤੀ ਨਹੀਂ ਜਾਣਦਾ ਕਿ ਉਸ ਦੇ ਕਰਮਾਂ ਦੇ ਬਦਲੇ ਉਸ ਦੀਆਂ ਅੱਖਾਂ ਠੰਡੀਆਂ ਕਰਨ ਲਈ (ਰੱਬ ਨੇ) ਕੀ ਕੁੱਝ ਲੁਕੋ ਕੇ ਰੱਖਿਆ ਹੋਇਆ ਹੈ।

32:18

أَفَمَن كَانَ مُؤۡمِنٗا كَمَن كَانَ فَاسِقٗاۚ لَّا يَسۡتَوُۥنَ ﴿18﴾

Transliteration: Afaman kana muminan kaman kana fasiqan la yastawoona

Translation: ਕੀ ਮੋਮਿਨ ਵੀ ਫ਼ਾਸਿਕ (ਝੂਠੇ) ਵਾਂਗ ਹੋ ਸਕਦਾ ਹੈ ? ਇਹ ਦੋਵੇਂ ਇਕ ਸਮਾਨ ਨਹੀਂ ਹੋ ਸਕਦੇ।

32:19

أَمَّا ٱلَّذِينَ ءَامَنُواْ وَعَمِلُواْ ٱلصَّـٰلِحَٰتِ فَلَهُمۡ جَنَّـٰتُ ٱلۡمَأۡوَىٰ نُزُلَۢا بِمَا كَانُواْ يَعۡمَلُونَ ﴿19﴾

Transliteration: Amma allatheena amanoo waAAamiloo alssalihati falahum jannatu almawa nuzulan bima kanoo yaAAmaloona

Translation: ਪਰ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕਰਮ ਵੀ ਚੰਗੇ ਹੀ ਕੀਤੇ ਉਹਨਾਂ ਦੇ ਰਹਿਣ ਲਈ ਬਾਗ਼ ਹਨ, ਇਹ ਮਹਿਮਾਨਦਾਰੀ (ਆਓ ਭਗਤ) ਉਹਨਾਂ ਕਰਮਾਂ ਦੇ ਬਦਲੇ ਵਿਚ ਹੈ ਜਿਹੜੇ ਉਹ ਕਰਿਆ ਕਰਦੇ ਸਨ।

32:20

وَأَمَّا ٱلَّذِينَ فَسَقُواْ فَمَأۡوَىٰهُمُ ٱلنَّارُۖ كُلَّمَآ أَرَادُوٓاْ أَن يَخۡرُجُواْ مِنۡهَآ أُعِيدُواْ فِيهَا وَقِيلَ لَهُمۡ ذُوقُواْ عَذَابَ ٱلنَّارِ ٱلَّذِي كُنتُم بِهِۦ تُكَذِّبُونَ ﴿20﴾

Transliteration: Waamma allatheena fasaqoo famawahumu alnnaru kullama aradoo an yakhrujoo minha oAAeedoo feeha waqeela lahum thooqoo AAathaba alnnari allathee kuntum bihi tukaththiboona

Translation: ਪਰ ਜਿਨ੍ਹਾਂ ਲੋਕਾਂ ਨੇ ਨਾ-ਫ਼ਰਮਾਨੀ ਕੀਤੀ ਉਹਨਾਂ ਦਾ ਟਿਕਾਣਾ ਨਰਕ ਹੈ, ਜਦੋਂ ਵੀ ਉਹ ਉਸ ਵਿੱਚੋਂ ਬਾਹਰ ਆਉਣਾ ਚਾਹੁਣਗੇ ਉਸੇ ਵਿਚ ਧਕੇਲ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ (ਰੱਬ ਤੇ ਉਸ ਦੇ ਰਸੂਲ ਨੂੰਙ) ਝੁਠਲਾਉਣ ਦੇ ਬਦਲੇ ਵਿਚ ਅਗੱਦਾ ਸੁਆਦ ਲਵੋ।

32:21

وَلَنُذِيقَنَّهُم مِّنَ ٱلۡعَذَابِ ٱلۡأَدۡنَىٰ دُونَ ٱلۡعَذَابِ ٱلۡأَكۡبَرِ لَعَلَّهُمۡ يَرۡجِعُونَ ﴿21﴾

Transliteration: Walanutheeqannahum mina alAAathabi aladna doona alAAathabi alakbari laAAallahum yarjiAAoona

Translation: ਅਸੀਂ (ਅੱਲਾਹ) ਜ਼ਰੂਰ ਹੀ ਉਹਨਾਂ (ਕਾਫ਼ਿਰਾਂ) ਨੂੰ ਉਸ ਵੱਡੇ (ਨਰਕ ਦੇ) ਅਜ਼ਾਬ ਤੋਂ ਪਹਿਲਾਂ (ਸੰਸਾਰ ਵਿਚ) ਛੋਟੇ ਨਿੱਕੇ ਅਜ਼ਾਬਾਂ ਦਾ ਸੁਆਦ ਦੇਵੇਗਾਂ ਤਾਂ ਜੋ ਉਹ (ਰੱਬ ਵੱਲ) ਪਰਤ ਆਉਣ।

32:22

وَمَنۡ أَظۡلَمُ مِمَّن ذُكِّرَ بِـَٔايَٰتِ رَبِّهِۦ ثُمَّ أَعۡرَضَ عَنۡهَآۚ إِنَّا مِنَ ٱلۡمُجۡرِمِينَ مُنتَقِمُونَ ﴿22﴾

Transliteration: Waman athlamu mimman thukkira biayati rabbihi thumma aAArada AAanha inna mina almujrimeena muntaqimoona

Translation: ਉਸ ਵਿਅਕਤੀ ਤੋਂ ਵੱਡਾ ਅਪਰਾਧੀ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਆਇਤਾਂ (•ਕੁਰਆਨ) ਨਾਲ ਨਸੀਹਤ ਕੀਤੀ ਗਈ ਹੋਵੇ ਫੇਰ ਵੀ ਉਸ ਨੇ ਮੂੰਹ ਮੋੜ ਲਿਆ। ਜ਼ਰੂਰ ਹੀ ਅਸੀਂ ਅਪਰਾਧੀਆਂ ਤੋਂ ਬਦਲਾ ਲੈਣ ਵਾਲੇ ਹਾਂ।

32:23

وَلَقَدۡ ءَاتَيۡنَا مُوسَى ٱلۡكِتَٰبَ فَلَا تَكُن فِي مِرۡيَةٖ مِّن لِّقَآئِهِۦۖ وَجَعَلۡنَٰهُ هُدٗى لِّبَنِيٓ إِسۡرَـٰٓءِيلَ ﴿23﴾

Transliteration: Walaqad atayna moosa alkitaba fala takun fee miryatin min liqaihi wajaAAalnahu hudan libanee israeela

Translation: ਬੇਸ਼ੱਕ ਅਸੀਂ ਮੂਸਾ ਨੂੰ ਵੀ ਕਿਤਾਬ (ਤੌਰੈਤ) ਬਖ਼ਸ਼ੀ, ਸੋ (ਹੇ ਨਬੀ!) ਤੁਸੀਂ ਇਸ ਕਿਤਾਬ (•ਕੁਰਆਨ) ਨੂੰ ਅੱਲਾਹ ਵੱਲੋਂ ਮਿਲਣ ਉੱਤੇ ਸ਼ੱਕ ਨਾ ਕਰੋ। ਅਸੀਂ ਇਸ (ਤੌਰੈਤ) ਬਨੀ-ਇਸਰਾਈਲ ਲਈ ਹਿਦਾਇਤ (ਦਾ ਸਾਧਨ) ਬਣਾਇਆ।

32:24

وَجَعَلۡنَا مِنۡهُمۡ أَئِمَّةٗ يَهۡدُونَ بِأَمۡرِنَا لَمَّا صَبَرُواْۖ وَكَانُواْ بِـَٔايَٰتِنَا يُوقِنُونَ ﴿24﴾

Transliteration: WajaAAalna minhum aimmatan yahdoona biamrina lamma sabaroo wakanoo biayatina yooqinoona

Translation: ਜਦੋਂ ਉਹਨਾਂ ਨੇ ਧੀਰਜ ਤੋਂ ਕੰਮ ਲਿਆ ਤਾਂ ਅਸੀਂ ਉਹਨਾਂ ਲਈ ਕੁੱਝ ਅਜਿਹੇ ਆਗੂ ਬਣਾਏ ਜਿਹੜੇ ਸਾਡੇ ਹੁਕਮਾਂ ਅਨੁਸਾਰ ਅਗਵਾਈ ਕਰਦੇ ਸਨ ਅਤੇ ਉਹ ਸਾਡੀਆਂ ਆਇਤਾਂ (ਉਪਦੇਸ਼ਾਂ) ’ਤੇ ਵਿਸ਼ਵਾਸ ਕਰਦੇ ਸਨ।

32:25

إِنَّ رَبَّكَ هُوَ يَفۡصِلُ بَيۡنَهُمۡ يَوۡمَ ٱلۡقِيَٰمَةِ فِيمَا كَانُواْ فِيهِ يَخۡتَلِفُونَ ﴿25﴾

Transliteration: Inna rabbaka huwa yafsilu baynahum yawma alqiyamati feema kanoo feehi yakhtalifoona

Translation: ਨਿਰਸੰਦੇਹ, ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਵਿਚਾਲੇ ਫ਼ੈਸਲਾ ਕਰੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।

32:26

أَوَلَمۡ يَهۡدِ لَهُمۡ كَمۡ أَهۡلَكۡنَا مِن قَبۡلِهِم مِّنَ ٱلۡقُرُونِ يَمۡشُونَ فِي مَسَٰكِنِهِمۡۚ إِنَّ فِي ذَٰلِكَ لَأٓيَٰتٍۚ أَفَلَا يَسۡمَعُونَ ﴿26﴾

Transliteration: Awalam yahdi lahum kam ahlakna min qablihim mina alqurooni yamshoona fee masakinihim inna fee thalika laayatin afala yasmaAAoona

Translation: ਕੀ ਅਜਿਹੇ ਤੀਕ ਉਹਨਾਂ ’ਤੇ ਸਪਸ਼ਟ ਨਹੀਂ ਹੋਇਆ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ, ਜਿਨ੍ਹਾ ਦੇ ਘਰਾਂ ਵਿਚ ਅੱਜ ਉਹ ਤੁਰਦੇ-ਫਿਰਦੇ ਹਨ, ਹਲਾਕ ਕਰ ਚੁੱਕੇ ਹਾਂ, ਬੇਸ਼ੱਕ ਇਸ ਵਿਚ ਸਮਝਣ ਲਈ ਵੱਡੀਆਂ ਨਿਸ਼ਾਨੀਆਂ ਹਨ। ਕੀ ਉਹ ਫੇਰ ਵੀ ਸੁਣਦੇ ਸਮਝਦੇ ਨਹੀਂ ?

32:27

أَوَلَمۡ يَرَوۡاْ أَنَّا نَسُوقُ ٱلۡمَآءَ إِلَى ٱلۡأَرۡضِ ٱلۡجُرُزِ فَنُخۡرِجُ بِهِۦ زَرۡعٗا تَأۡكُلُ مِنۡهُ أَنۡعَٰمُهُمۡ وَأَنفُسُهُمۡۚ أَفَلَا يُبۡصِرُونَ ﴿27﴾

Transliteration: Awalam yaraw anna nasooqu almaa ila alardi aljuruzi fanukhriju bihi zarAAan takulu minhu anAAamuhum waanfusuhum afala yubsiroona

Translation: ਕੀ ਉਹ ਨਹੀਂ ਵੇਖਦੇ ਕਿ ਬੇਸ਼ੱਕ ਅਸੀਂ ਹੀ ਪਾਣੀ ਨੂੰ ਬਹਾ ਕੇ ਬੰਜਰ ਧਰਤੀ ਵੱਲ ਲੈ ਜਾਂਦੇ ਹਾਂ, ਫੇਰ ਅਸੀਂ ਉਸ (ਪਾਣੀ) ਰਾਹੀਂ ਫ਼ਸਲਾਂ ਉਗਾਉਂਦੇ ਹਾਂ, ਜਿਸ ਨੂੰ ਉਹਨਾਂ ਦੇ ਪਸ਼ੂ ਤੇ ਉਹ ਆਪ ਵੀ ਖਾਂਦੇ ਹਨ। ਕੀ ਉਹ ਸੋਚ ਵਿਚਾਰ ਨਹੀਂ ਕਰਦੇ ?

32:28

وَيَقُولُونَ مَتَىٰ هَٰذَا ٱلۡفَتۡحُ إِن كُنتُمۡ صَٰدِقِينَ ﴿28﴾

Transliteration: Wayaqooloona mata hatha alfathu in kuntum sadiqeena

Translation: ਉਹ ਇਨਕਾਰੀ ਪੁੱਛਦੇ ਹਨ ਕਿ ਜੇ ਤੁਸੀਂ ਸੱਚੇ ਹੋ ਤਾਂ ਦੱਸੋ ਕਿ ਇਹ (ਅਮਲਾਂ) ਦਾ ਨਿਬੇੜਾ ਕਦੋਂ ਹੋਵੇਗਾ ?

32:29

قُلۡ يَوۡمَ ٱلۡفَتۡحِ لَا يَنفَعُ ٱلَّذِينَ كَفَرُوٓاْ إِيمَٰنُهُمۡ وَلَا هُمۡ يُنظَرُونَ ﴿29﴾

Transliteration: Qul yawma alfathi la yanfaAAu allatheena kafaroo eemanuhum wala hum yuntharoona

Translation: (ਹੇ ਨਬੀ!) ਤੁਸੀਂ ਆਖ ਦਿਓ ਕਿ ਫ਼ੈਸਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਇਹਨਾਂ ਕਾਫ਼ਿਰਾਂ ਨੂੰ ਉਹਨਾਂ ਦਾ ਈਮਾਨ ਲਿਆਉਣਾ ਕੁੱਝ ਵੀ ਲਾਭ ਨਹੀਂ ਦੇਵੇਗਾ ਤੇ ਨਾ ਹੀ ਉਹਨਾਂ ਨੂੰ ਕੋਈ ਢਿੱਲ ਦਿੱਤੀ ਜਾਵੇਗੀ।

32:30

فَأَعۡرِضۡ عَنۡهُمۡ وَٱنتَظِرۡ إِنَّهُم مُّنتَظِرُونَ ﴿30﴾

Transliteration: FaaAArid AAanhum waintathir innahum muntathiroona

Translation: ਸੋ ਤੁਸੀਂ (ਹੇ ਨਬੀ!) ਉਹਨਾਂ ਤੋਂ ਮੂੰਹ ਫੇਰ ਲਵੋ (ਭਾਵ ਉਹਨਾਂ ਦੇ ਹਾਲ ’ਤੇ ਛੱਡ ਦਿਓ) ਅਤੇ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ) ਵੀ (ਅੱਲਾਹ ਦੇ ਫੈਸਲੇ ਦੀ) ਉਡੀਕ ਕਰ ਰਹੇ ਹਨ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download