34:1ٱلۡحَمۡدُ لِلَّهِ ٱلَّذِي لَهُۥ مَا فِي ٱلسَّمَٰوَٰتِ وَمَا فِي ٱلۡأَرۡضِ وَلَهُ ٱلۡحَمۡدُ فِي ٱلۡأٓخِرَةِۚ وَهُوَ ٱلۡحَكِيمُ ٱلۡخَبِيرُ ﴿1﴾ٱلۡحَمۡدُ لِلَّهِ ٱلَّذِي لَهُۥ مَا فِي ٱلسَّمَٰوَٰتِ وَمَا فِي ٱلۡأَرۡضِ وَلَهُ ٱلۡحَمۡدُ فِي ٱلۡأٓخِرَةِۚ وَهُوَ ٱلۡحَكِيمُ ٱلۡخَبِيرُ
Transliteration: Alhamdu lillahi allathee lahu ma fee alssamawati wama fee alardi walahu alhamdu fee alakhirati wahuwa alhakeemu alkhabeeru
Translation: ਸਾਰੀਆਂ ਹੀ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਲਈ ਜਿਸ ਦਾ ਉਹ ਸਭ ਕੁੱਝ ਹੈ ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ। ਪਰਲੋਕ ਵਿਚ ਵੀ ਉਸੇ ਦੀ ਹੀ ਤਾਰੀਫ਼ ਹੋਵੇਗੀ। ਉਹ ਹਿਕਮਤਾਂ (ਸੂਝ-ਬੂਝ) ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੈ।
34:2يَعۡلَمُ مَا يَلِجُ فِي ٱلۡأَرۡضِ وَمَا يَخۡرُجُ مِنۡهَا وَمَا يَنزِلُ مِنَ ٱلسَّمَآءِ وَمَا يَعۡرُجُ فِيهَاۚ وَهُوَ ٱلرَّحِيمُ ٱلۡغَفُورُ ﴿2﴾يَعۡلَمُ مَا يَلِجُ فِي ٱلۡأَرۡضِ وَمَا يَخۡرُجُ مِنۡهَا وَمَا يَنزِلُ مِنَ ٱلسَّمَآءِ وَمَا يَعۡرُجُ فِيهَاۚ وَهُوَ ٱلرَّحِيمُ ٱلۡغَفُورُ
Transliteration: YaAAlamu ma yaliju fee alardi wama yakhruju minha wama yanzilu mina alssamai wama yaAAruju feeha wahuwa alrraheemu alghafooru
Translation: ਜੋ ਕੁੱਝ ਵੀ ਧਰਤੀ ਵਿਚ ਜਾਂਦਾ ਹੈ ਅਤੇ ਜੋ ਉਸ ਵਿੱਚੋਂ ਨਿੱਕਲਦਾ ਹੈ, ਜੋ ਵੀ ਅਕਾਸ਼ ਤੋਂ ਉਤਰਦਾ ਹੈ ਅਤੇ ਜੋ ਉਸ ਵਿਚ ਚੜ੍ਹਦਾ ਹੈ, ਉਹ (ਅੱਲਾਹ) ਸਭ ਜਾਣਦਾ ਹੈ। ਉਹ ਵੱਡਾ ਮਿਹਰਬਾਨ ਤੇ ਬਖ਼ਸ਼ਣਹਾਰ ਹੈ।
34:3وَقَالَ ٱلَّذِينَ كَفَرُواْ لَا تَأۡتِينَا ٱلسَّاعَةُۖ قُلۡ بَلَىٰ وَرَبِّي لَتَأۡتِيَنَّكُمۡ عَٰلِمِ ٱلۡغَيۡبِۖ لَا يَعۡزُبُ عَنۡهُ مِثۡقَالُ ذَرَّةٖ فِي ٱلسَّمَٰوَٰتِ وَلَا فِي ٱلۡأَرۡضِ وَلَآ أَصۡغَرُ مِن ذَٰلِكَ وَلَآ أَكۡبَرُ إِلَّا فِي كِتَٰبٖ مُّبِينٖ ﴿3﴾وَقَالَ ٱلَّذِينَ كَفَرُواْ لَا تَأۡتِينَا ٱلسَّاعَةُۖ قُلۡ بَلَىٰ وَرَبِّي لَتَأۡتِيَنَّكُمۡ عَٰلِمِ ٱلۡغَيۡبِۖ لَا يَعۡزُبُ عَنۡهُ مِثۡقَالُ ذَرَّةٖ فِي ٱلسَّمَٰوَٰتِ وَلَا فِي ٱلۡأَرۡضِ وَلَآ أَصۡغَرُ مِن ذَٰلِكَ وَلَآ أَكۡبَرُ إِلَّا فِي كِتَٰبٖ مُّبِينٖ
Transliteration: Waqala allatheena kafaroo la tateena alssaAAatu qul bala warabbee latatiyannakum AAalimi alghaybi la yaAAzubu AAanhu mithqalu tharratin fee alssamawati wala fee alardi wala asgharu min thalika wala akbaru illa fee kitabin mubeenin
Translation: ਕਾਫ਼ਿਰ ਕਹਿੰਦੇ ਹਨ ਕਿ ਸਾਡੇ ’ਤੇ ਕਿਆਮਤ ਨਹੀਂ ਆਵੇਗੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਗ਼ੈਬ (ਪਰੋਖ) ਦੇ ਜਾਣਨਹਾਰ ਮੇਰੇ ਰੱਬ ਦੀ ਸੁੰਹ! ਉਹ (ਕਿਆਮਤ) ਤੁਹਾਡੇ ’ਤੇ ਜ਼ਰੂਰ ਹੀ ਆ ਕੇ ਰਹੇਗੀ। ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਕੋਈ ਚੀਜ਼ ਉਸ ਤੋਂ ਲੁਕੀ ਹੋਈ ਨਹੀਂ ਰਹਿ ਸਕਦੀ। ਨਾ ਕਿਣਕੇ ਤੋਂ ਵੱਡੀ ਤੇ ਨਾ ਉਸ ਤੋਂ ਨਿੱਕੀ, ਕੋਈ ਚੀਜ਼ ਅਜਿਹੀ ਨਹੀਂ ਜਿਹੜੀ ਖੁੱਲ੍ਹੀ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਨਾ ਹੋਵੇ।
34:4لِّيَجۡزِيَ ٱلَّذِينَ ءَامَنُواْ وَعَمِلُواْ ٱلصَّـٰلِحَٰتِۚ أُوْلَـٰٓئِكَ لَهُم مَّغۡفِرَةٞ وَرِزۡقٞ كَرِيمٞ ﴿4﴾لِّيَجۡزِيَ ٱلَّذِينَ ءَامَنُواْ وَعَمِلُواْ ٱلصَّـٰلِحَٰتِۚ أُوْلَـٰٓئِكَ لَهُم مَّغۡفِرَةٞ وَرِزۡقٞ كَرِيمٞ
Transliteration: Liyajziya allatheena amanoo waAAamiloo alssalihati olaika lahum maghfiratun warizqun kareemun
Translation: (ਕਿਆਮਤ ਇਸ ਲਈ ਹੋਵੇਗੀ) ਤਾਂ ਜੋ ਉਹ (ਅੱਲਾਹ) ਉਹਨਾਂ ਲੋਕਾਂ ਨੂੰ ਵਧੀਆ ਬਦਲਾ ਦੇਵੇ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ। ਇਹੋ ਉਹ (ਕਾਮਯਾਬ) ਲੋਕ ਹਨ ਜਿਨ੍ਹਾਂ ਲਈ ਬਖ਼ਸ਼ਿਸ਼ ਅਤੇ ਆਦਰ-ਮਾਨ ਵਾਲੀ ਰੋਜ਼ੀ ਹੈ।
34:5وَٱلَّذِينَ سَعَوۡ فِيٓ ءَايَٰتِنَا مُعَٰجِزِينَ أُوْلَـٰٓئِكَ لَهُمۡ عَذَابٞ مِّن رِّجۡزٍ أَلِيمٞ ﴿5﴾وَٱلَّذِينَ سَعَوۡ فِيٓ ءَايَٰتِنَا مُعَٰجِزِينَ أُوْلَـٰٓئِكَ لَهُمۡ عَذَابٞ مِّن رِّجۡزٍ أَلِيمٞ
Transliteration: Waallatheena saAAaw fee ayatina muAAajizeena olaika lahum AAathabun min rijzin aleemin
Translation: ਪਰ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਦੀ ਹੇਠੀ ਕਰਨ ਦੀ ਕੋਸ਼ਿਸ਼ ਕੀਤੀ, ਉਹਨਾਂ ਲੋਕਾਂ ਲਈ ਬਹੁਤ ਹੀ ਭੈੜਾ ਦੁਖਦਾਈ ਅਜ਼ਾਬ ਹੈ।
34:6وَيَرَى ٱلَّذِينَ أُوتُواْ ٱلۡعِلۡمَ ٱلَّذِيٓ أُنزِلَ إِلَيۡكَ مِن رَّبِّكَ هُوَ ٱلۡحَقَّ وَيَهۡدِيٓ إِلَىٰ صِرَٰطِ ٱلۡعَزِيزِ ٱلۡحَمِيدِ ﴿6﴾وَيَرَى ٱلَّذِينَ أُوتُواْ ٱلۡعِلۡمَ ٱلَّذِيٓ أُنزِلَ إِلَيۡكَ مِن رَّبِّكَ هُوَ ٱلۡحَقَّ وَيَهۡدِيٓ إِلَىٰ صِرَٰطِ ٱلۡعَزِيزِ ٱلۡحَمِيدِ
Transliteration: Wayara allatheena ootoo alAAilma allathee onzila ilayka min rabbika huwa alhaqqa wayahdee ila sirati alAAazeezi alhameedi
Translation: ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ।
34:7وَقَالَ ٱلَّذِينَ كَفَرُواْ هَلۡ نَدُلُّكُمۡ عَلَىٰ رَجُلٖ يُنَبِّئُكُمۡ إِذَا مُزِّقۡتُمۡ كُلَّ مُمَزَّقٍ إِنَّكُمۡ لَفِي خَلۡقٖ جَدِيدٍ ﴿7﴾وَقَالَ ٱلَّذِينَ كَفَرُواْ هَلۡ نَدُلُّكُمۡ عَلَىٰ رَجُلٖ يُنَبِّئُكُمۡ إِذَا مُزِّقۡتُمۡ كُلَّ مُمَزَّقٍ إِنَّكُمۡ لَفِي خَلۡقٖ جَدِيدٍ
Transliteration: Waqala allatheena kafaroo hal nadullukum AAala rajulin yunabbiokum itha muzziqtum kulla mumazzaqin innakum lafee khalqin jadeedin
Translation: ਅਤੇ ਕਾਫ਼ਿਰਾਂ ਨੇ (ਇਕ ਦੂਜੇ ਨੂੰ) ਕਿਹਾ, ਕੀ ਅਸੀਂ ਤੁਹਾਨੂੰ ਇਕ ਅਜਿਹੇ ਵਿਅਕਤੀ ਬਾਰੇ ਦੱਸੀਏ ਜਿਹੜਾ ਤੁਹਾਨੂੰ ਇਹ ਸੂਚਨਾ ਦੇ ਰਿਹਾ ਹੈ ਕਿ ਜਦੋਂ ਤੁਸੀਂ ਕਿਣਕਾ-ਕਿਣਕਾ ਕਰ ਦਿੱਤੇ ਜਾਓਗੇ, ਫੇਰ ਤੁਸੀਂ ਨਵੇਂ ਸਿਿਰਓਂ ਪੈਦਾ ਕੀਤੇ ਜਾਓਗੇ ?
34:8أَفۡتَرَىٰ عَلَى ٱللَّهِ كَذِبًا أَم بِهِۦ جِنَّةُۢۗ بَلِ ٱلَّذِينَ لَا يُؤۡمِنُونَ بِٱلۡأٓخِرَةِ فِي ٱلۡعَذَابِ وَٱلضَّلَٰلِ ٱلۡبَعِيدِ ﴿8﴾أَفۡتَرَىٰ عَلَى ٱللَّهِ كَذِبًا أَم بِهِۦ جِنَّةُۢۗ بَلِ ٱلَّذِينَ لَا يُؤۡمِنُونَ بِٱلۡأٓخِرَةِ فِي ٱلۡعَذَابِ وَٱلضَّلَٰلِ ٱلۡبَعِيدِ
Transliteration: Aftara AAala Allahi kathiban am bihi jinnatun bali allatheena la yuminoona bialakhirati fee alAAathabi waalddalali albaAAeedi
Translation: ਕੀ ਉਸ (ਮੁਹੰਮਦ) ਨੇ ਅੱਲਾਹ ’ਤੇ ਝੂਠ ਲਾਇਆ ਹੈ? ਜਾਂ ਉਹ (ਮੁਹੰਮਦ ਸ:) ਸੁਦਾਈ ਹੋ ਗਿਆ ਹੈ? (ਉੱਕਾ ਨਹੀਂ!) ਸਗੋਂ ਜਿਹੜੇ ਲੋਕ ਆਖ਼ਿਰਤ (ਪਰਲੋਕ) ਉੱਤੇ ਈਮਾਨ ਨਹੀਂ ਰੱਖਦੇ ਉਹ ਅਜ਼ਾਬ ਅਤੇ ਗੁਮਰਾਹੀ ਵਿਚ ਦੂਰ ਤੱਕ ਚਲੇ ਗਏ ਹਨ।
34:9أَفَلَمۡ يَرَوۡاْ إِلَىٰ مَا بَيۡنَ أَيۡدِيهِمۡ وَمَا خَلۡفَهُم مِّنَ ٱلسَّمَآءِ وَٱلۡأَرۡضِۚ إِن نَّشَأۡ نَخۡسِفۡ بِهِمُ ٱلۡأَرۡضَ أَوۡ نُسۡقِطۡ عَلَيۡهِمۡ كِسَفٗا مِّنَ ٱلسَّمَآءِۚ إِنَّ فِي ذَٰلِكَ لَأٓيَةٗ لِّكُلِّ عَبۡدٖ مُّنِيبٖ ﴿9﴾أَفَلَمۡ يَرَوۡاْ إِلَىٰ مَا بَيۡنَ أَيۡدِيهِمۡ وَمَا خَلۡفَهُم مِّنَ ٱلسَّمَآءِ وَٱلۡأَرۡضِۚ إِن نَّشَأۡ نَخۡسِفۡ بِهِمُ ٱلۡأَرۡضَ أَوۡ نُسۡقِطۡ عَلَيۡهِمۡ كِسَفٗا مِّنَ ٱلسَّمَآءِۚ إِنَّ فِي ذَٰلِكَ لَأٓيَةٗ لِّكُلِّ عَبۡدٖ مُّنِيبٖ
Transliteration: Afalam yaraw ila ma bayna aydeehim wama khalfahum mina alssamai waalardi in nasha nakhsif bihimu alarda aw nusqit AAalayhim kisafan mina alssamai inna fee thalika laayatan likulli AAabdin muneebin
Translation: ਕੀ ਉਹਨਾਂ ਨੇ ਆਪਣੇ ਅੱਗਿਓਂ ਤੇ ਪਿੱਛਿਓਂ ਅਕਾਸ਼ ਤੇ ਧਰਤੀ ਨੂੰ ਨਹੀਂ ਵੇਖਿਆ? ਜੇ ਅਸੀਂ ਚਾਹੀਏ ਤਾਂ ਉਹਨਾਂ ਨੂੰ ਧਰਤੀ ਵਿਚ ਧੁਸਾ ਦਈਏ ਜਾਂ ਉਹਨਾਂ ’ਤੇ ਅਕਾਸ਼ ਦੇ ਕੁੱਝ ਟੋਟੇ ਡੇਗ ਦਈਏ। ਬੇਸ਼ੱਕ ਇਸ ਵਿਚ ਹਰ ਉਸ ਵਿਅਕਤੀ ਲਈ ਇਕ ਨਿਸ਼ਾਨੀ ਹੈ ਜਿਹੜਾ ਰੱਬ ਵੱਲ ਝੁਕਣ ਵਾਲਾ ਹੈ।
34:10وَلَقَدۡ ءَاتَيۡنَا دَاوُۥدَ مِنَّا فَضۡلٗاۖ يَٰجِبَالُ أَوِّبِي مَعَهُۥ وَٱلطَّيۡرَۖ وَأَلَنَّا لَهُ ٱلۡحَدِيدَ ﴿10﴾۞وَلَقَدۡ ءَاتَيۡنَا دَاوُۥدَ مِنَّا فَضۡلٗاۖ يَٰجِبَالُ أَوِّبِي مَعَهُۥ وَٱلطَّيۡرَۖ وَأَلَنَّا لَهُ ٱلۡحَدِيدَ
Transliteration: Walaqad atayna dawooda minna fadlan ya jibalu awwibee maAAahu waalttayra waalanna lahu alhadeeda
Translation: ਬੇਸ਼ੱਕ ਅਸੀਂ ਹੀ ਦਾਊਦ ਨੂੰ ਆਪਣੇ ਵੱਲੋਂ ਵਡਿਆਈ ਬਖ਼ਸ਼ੀ ਸੀ। (ਅਸਾਂ ਹੁਕਮ ਦਿੱਤਾ ਕਿ) ਹੇ ਪਹਾੜੋ! ਉਸ (ਦਾਊਦ) ਦੇ ਸੰਗ (ਮੇਰੀ) ਤਸਬੀਹ ਕਰਿਆ ਕਰੋ ਅਤੇ ਇਹੋ ਹੁਕਮ ਪੰਛੀਆਂ ਨੂੰ ਵੀ ਸੀ ਅਤੇ ਅਸੀਂ ਉਸ ਲਈ ਲੋਹੇ ਨੂੰ ਨਰਮ ਕਰ ਦਿੱਤਾ।
34:11أَنِ ٱعۡمَلۡ سَٰبِغَٰتٖ وَقَدِّرۡ فِي ٱلسَّرۡدِۖ وَٱعۡمَلُواْ صَٰلِحًاۖ إِنِّي بِمَا تَعۡمَلُونَ بَصِيرٞ ﴿11﴾أَنِ ٱعۡمَلۡ سَٰبِغَٰتٖ وَقَدِّرۡ فِي ٱلسَّرۡدِۖ وَٱعۡمَلُواْ صَٰلِحًاۖ إِنِّي بِمَا تَعۡمَلُونَ بَصِيرٞ
Transliteration: Ani iAAmal sabighatin waqaddir fee alssardi waiAAmaloo salihan innee bima taAAmaloona baseerun
Translation: (ਹਿਦਾਇਤ ਦਿੱਤੀ) ਕਿ ਇਸ ਲੋਹੇ ਤੋਂ ਖੁੱਲ੍ਹੇ ਡੁੱਲੇ ਜ਼ੱਰਾ-ਬਕਤਰ (ਸੰਜੋਆਂ ਤੇ ਹਥਿਆਰ) ਬਣਾਓ ਤੇ ਇਸ ਦੇ ਜੋੜਾਂ ਵਿਚ ਠੀਕ ਅੰਤਰ ਰੱਖੋ। ਤੁਸੀਂ ਸਾਰੇ ਨੇਕ ਕੰਮਾਂ ਲਈ ਹੀ (ਇਸ ਦੀ ਵਰਤੋਂ) ਕਰਿਆ ਕਰੋ। ਮੈਂ ਤੁਹਾਡੇ ਸਾਰੇ ਹੀ ਕੰਮਾਂ ਨੂੰ ਵੇਖ ਰਿਹਾ ਹੈ।
34:12وَلِسُلَيۡمَٰنَ ٱلرِّيحَ غُدُوُّهَا شَهۡرٞ وَرَوَاحُهَا شَهۡرٞۖ وَأَسَلۡنَا لَهُۥ عَيۡنَ ٱلۡقِطۡرِۖ وَمِنَ ٱلۡجِنِّ مَن يَعۡمَلُ بَيۡنَ يَدَيۡهِ بِإِذۡنِ رَبِّهِۦۖ وَمَن يَزِغۡ مِنۡهُمۡ عَنۡ أَمۡرِنَا نُذِقۡهُ مِنۡ عَذَابِ ٱلسَّعِيرِ ﴿12﴾وَلِسُلَيۡمَٰنَ ٱلرِّيحَ غُدُوُّهَا شَهۡرٞ وَرَوَاحُهَا شَهۡرٞۖ وَأَسَلۡنَا لَهُۥ عَيۡنَ ٱلۡقِطۡرِۖ وَمِنَ ٱلۡجِنِّ مَن يَعۡمَلُ بَيۡنَ يَدَيۡهِ بِإِذۡنِ رَبِّهِۦۖ وَمَن يَزِغۡ مِنۡهُمۡ عَنۡ أَمۡرِنَا نُذِقۡهُ مِنۡ عَذَابِ ٱلسَّعِيرِ
Transliteration: Walisulaymana alrreeha ghuduwwuha shahrun warawahuha shahrun waasalna lahu AAayna alqitri wamina aljinni man yaAAmalu bayna yadayhi biithni rabbihi waman yazigh minhum AAan amrina nuthiqhu min AAathabi alssaAAeeri
Translation: ਅਸੀਂ ਸੁਲੇਮਾਨ ਦੇ ਅਧੀਨ ਹਵਾ ਨੂੰ ਕਰ ਦਿੱਤਾ। ਸਵੇਰੇ ਵੇਲੇ ਉਸ ਦਾ ਚੱਲਣਾ ਇਕ ਮਹੀਨੇ ਦੀ ਰਾਹ ਤਕ ਅਤੇ ਸੰਝ ਵੇਲੇ ਉਸ ਦਾ ਚੱਲਣਾ ਇਕ ਮਹੀਨੇ ਦੀ ਰਾਹ ਤਕ ਸੀ। ਅਸੀਂ ਉਸ (ਸੁਲੈਮਾਨ) ਲਈ ਪਿਘਲੇ ਹੋਏ ਤਾਂਬੇ ਦਾ ਚਸ਼ਮਾ ਵਗ੍ਹਾ ਦਿੱਤਾ ਅਤੇ ਉਸ ਦੇ ਅਧੀਨ ਕੁੱਝ ਅਜਿਹੇ ਜਿੰਨ ਕਰ ਛੱਡੇ ਸੀ ਜਿਹੜੇ ਉਸ ਦੇ ਅੱਗੇ ਉਸ ਦੇ ਰੱਬ ਦੇ ਹੁਕਮ ਨਾਲ ਕੰਮ ਕਰਦੇ ਸਨ ਅਤੇ ਉਹਨਾਂ (ਜਿੰਨਾਂ) ਵਿੱਚੋਂ ਜਿਸ ਨੇ ਵੀ ਸਾਡੇ ਹੁਕਮ ਦੀ ਉਲੰਘਣਾ ਕੀਤੀ ਅਸੀਂ ਉਸ ਨੂੰ ਦਹਕਦੀ ਹੋਈ ਅੱਗ ਦਾ ਸੁਆਦ ਚਖਾਉਂਦੇ ਹਾਂ।
34:13يَعۡمَلُونَ لَهُۥ مَا يَشَآءُ مِن مَّحَٰرِيبَ وَتَمَٰثِيلَ وَجِفَانٖ كَٱلۡجَوَابِ وَقُدُورٖ رَّاسِيَٰتٍۚ ٱعۡمَلُوٓاْ ءَالَ دَاوُۥدَ شُكۡرٗاۚ وَقَلِيلٞ مِّنۡ عِبَادِيَ ٱلشَّكُورُ ﴿13﴾يَعۡمَلُونَ لَهُۥ مَا يَشَآءُ مِن مَّحَٰرِيبَ وَتَمَٰثِيلَ وَجِفَانٖ كَٱلۡجَوَابِ وَقُدُورٖ رَّاسِيَٰتٍۚ ٱعۡمَلُوٓاْ ءَالَ دَاوُۥدَ شُكۡرٗاۚ وَقَلِيلٞ مِّنۡ عِبَادِيَ ٱلشَّكُورُ
Transliteration: YaAAmaloona lahu ma yashao min mahareeba watamatheela wajifanin kaaljawabi waqudoorin rasiyatin iAAmaloo ala dawooda shukran waqaleelun min AAibadiya alshshakooru
Translation: ਸੁਲੇਮਾਨ ਜੋ ਚਾਹੁੰਦਾ ਸੀ ਉਸ ਲਈ ਜਿੰਨ ਉਹੀਓ ਬਣਾ ਦਿੰਦੇ, ਜਿਵੇਂ ਸ਼ਾਨਦਾਰ ਭਵਨ, ਤਸਵੀਰਾਂ, ਵੱਡੇ-ਵੱਡੇ ਹੌਜ਼ਾਂ ਵਰਗੇ ਪਰਾਂਤ ਅਤੇ ਆਪਣੀ ਥਾਂ ਤੋਂ ਨਾ ਹਿੱਲਣ ਵਾਲੀਆਂ ਚੂਲ੍ਹਿਆਂ ਉੱਤੇ ਪਈਆਂ ਦੇਗਾਂ। ਹੇ ਦਾਊਦ ਦੀ ਸੰਤਾਨ! (ਇਹਨਾਂ ਅਹਿਸਾਨਾਂ ਲਈ) ਧੰਨਵਾਦ ਵਜੋਂ ਨੇਕ ਕੰਮ ਕਰੋ। ਮੇਰੇ ਬੰਦਿਆਂ ਵਿਚ ਧੰਨਵਾਦ ਕਰਨ ਵਾਲੇ ਬਹੁਤ ਹੀ ਥੋੜ੍ਹੇ ਹਨ।
34:14فَلَمَّا قَضَيۡنَا عَلَيۡهِ ٱلۡمَوۡتَ مَا دَلَّهُمۡ عَلَىٰ مَوۡتِهِۦٓ إِلَّا دَآبَّةُ ٱلۡأَرۡضِ تَأۡكُلُ مِنسَأَتَهُۥۖ فَلَمَّا خَرَّ تَبَيَّنَتِ ٱلۡجِنُّ أَن لَّوۡ كَانُواْ يَعۡلَمُونَ ٱلۡغَيۡبَ مَا لَبِثُواْ فِي ٱلۡعَذَابِ ٱلۡمُهِينِ ﴿14﴾فَلَمَّا قَضَيۡنَا عَلَيۡهِ ٱلۡمَوۡتَ مَا دَلَّهُمۡ عَلَىٰ مَوۡتِهِۦٓ إِلَّا دَآبَّةُ ٱلۡأَرۡضِ تَأۡكُلُ مِنسَأَتَهُۥۖ فَلَمَّا خَرَّ تَبَيَّنَتِ ٱلۡجِنُّ أَن لَّوۡ كَانُواْ يَعۡلَمُونَ ٱلۡغَيۡبَ مَا لَبِثُواْ فِي ٱلۡعَذَابِ ٱلۡمُهِينِ
Transliteration: Falamma qadayna AAalayhi almawta ma dallahum AAala mawtihi illa dabbatu alardi takulu minsaatahu falamma kharra tabayyanati aljinnu an law kanoo yaAAlamoona alghayba ma labithoo fee alAAathabi almuheeni
Translation: ਫੇਰ ਜਦੋਂ ਅਸੀਂ ਉਹਨਾਂ (ਸੁਲੈਮਾਨ) ਲਈ ਮੌਤ ਦਾ ਹੁਕਮ ਲਾਗੂ ਕਰ ਦਿੱਤਾ ਤਾਂ ਇਸ ਦੀ ਸੂਚਨਾ ਜਿੰਨਾਂ ਨੂੰ ਦੇਣ ਵਾਲਾ ਕੇਵਲ ਉਹ ਸਿਊਂਕ ਵਾਲਾ ਕੀੜਾ ਸੀ, ਜਿਹੜਾ ਉਹਨਾਂ (ਸੁਲੈਮਾਨ) ਦੀ ਲਾਠੀ ਨੂੰ ਖਾ ਰਿਹਾ ਸੀ। ਜਦੋਂ ਉਹ (ਸੁਲੈਮਾਨ) ਡਿਗ ਪਏ, ਉਸ ਵੇਲੇ ਜਿੰਨਾਂ ਨੇ ਜਾਣਿਆ ਕਿ ਜੇਕਰ ਉਹ (ਜਿੰਨ) ਪਰੋਖ ਦੇ ਜਾਣਕਾਰ ਹੁੰਦੇ ਤਾਂ ਉਹ ਹੀਣਤਾ ਭਰੇ ਕਸ਼ਟ ਵਿਚ ਫਸੇ ਨਾ ਰਹਿੰਦੇ।
34:15لَقَدۡ كَانَ لِسَبَإٖ فِي مَسۡكَنِهِمۡ ءَايَةٞۖ جَنَّتَانِ عَن يَمِينٖ وَشِمَالٖۖ كُلُواْ مِن رِّزۡقِ رَبِّكُمۡ وَٱشۡكُرُواْ لَهُۥۚ بَلۡدَةٞ طَيِّبَةٞ وَرَبٌّ غَفُورٞ ﴿15﴾لَقَدۡ كَانَ لِسَبَإٖ فِي مَسۡكَنِهِمۡ ءَايَةٞۖ جَنَّتَانِ عَن يَمِينٖ وَشِمَالٖۖ كُلُواْ مِن رِّزۡقِ رَبِّكُمۡ وَٱشۡكُرُواْ لَهُۥۚ بَلۡدَةٞ طَيِّبَةٞ وَرَبٌّ غَفُورٞ
Transliteration: Laqad kana lisabain fee maskanihim ayatun jannatani AAan yameenin washimalin kuloo min rizqi rabbikum waoshkuroo lahu baldatun tayyibatun warabbun ghafoorun
Translation: ਸਬਾ (ਕੌਮ) ਲਈ ਉਸ ਦੀ ਆਪਣੀ ਬਸਤੀ ਵਿਚ ਇਕ ਵੱਡੀ (ਰੱਬ ਦੀ) ਨਿਸ਼ਾਨੀ ਮੌਜੂਦ ਸੀ। ਇਸ (ਬਸਤੀ) ਦੇ ਸੱਜੇ ਤੇ ਖੱਬੇ ਪਾਸੇ ਦੋ ਬਾਗ਼ ਸਨ। ਅਸੀਂ ਉਹਨਾਂ (ਬਸਤੀ ਵਾਲਿਆਂ) ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਰੱਬ ਦੀ ਬਖ਼ਸ਼ੀ ਹੋਈ ਰੋਜ਼ੀ ਖਾਓ ਅਤੇ ਉਸ ਦਾ ਧੰਨਵਾਦ ਕਰੋ। ਇਹ ਪਵਿੱਤਰ ਬਸਤੀ ਹੈ ਅਤੇ ਤੁਹਾਡਾ ਰੱਬ ਵੱਡਾ ਬਖ਼ਸ਼ਣਹਾਰ ਹੈ।
34:16فَأَعۡرَضُواْ فَأَرۡسَلۡنَا عَلَيۡهِمۡ سَيۡلَ ٱلۡعَرِمِ وَبَدَّلۡنَٰهُم بِجَنَّتَيۡهِمۡ جَنَّتَيۡنِ ذَوَاتَيۡ أُكُلٍ خَمۡطٖ وَأَثۡلٖ وَشَيۡءٖ مِّن سِدۡرٖ قَلِيلٖ ﴿16﴾فَأَعۡرَضُواْ فَأَرۡسَلۡنَا عَلَيۡهِمۡ سَيۡلَ ٱلۡعَرِمِ وَبَدَّلۡنَٰهُم بِجَنَّتَيۡهِمۡ جَنَّتَيۡنِ ذَوَاتَيۡ أُكُلٍ خَمۡطٖ وَأَثۡلٖ وَشَيۡءٖ مِّن سِدۡرٖ قَلِيلٖ
Transliteration: FaaAAradoo faarsalna AAalayhim sayla alAAarimi wabaddalnahum bijannatayhim jannatayni thawatay okulin khamtin waathlin washayin min sidrin qaleelin
Translation: ਪਰ ਜਦੋਂ ਉਹਨਾਂ (ਬਸਤੀਆਂ ਵਾਲਿਆਂ) ਨੇ (ਸ਼ੁਕਰ ਅਦਾ ਕਰਨ ਤੋਂ) ਮੂੰਹ ਮੋੜ ਲਿਆ ਤਾਂ ਅਸੀਂ ਉਹਨਾਂ ’ਤੇ ਬੰਨ੍ਹ-ਤੋੜ ਹੜ੍ਹ ਭੇਜ ਦਿੱਤਾ ਅਤੇ ਉਹਨਾਂ ਦੇ (ਹਰੇ ਭਰੇ) ਬਾਗ਼ਾਂ ਦੇ ਦਿੱਤੇ ਬਦਲੇ ਅਸੀਂ ਉਹਨਾਂ ਨੂੰ ਦੋ ਅਜਿਹੇ ਬਾਗ਼ ਦੇ ਦਿੱਤੇ ਜਿਨ੍ਹਾਂ ਦੇ ਫਲ ਬੇ-ਸੁਆਦੇ ਕੌੜੇ-ਕੁਸੈਲੇ, ਝਾਊ ਵਾਲੇ ਤੇ ਕੁੱਝ ਬੇਰੀਆਂ ਵਾਲੇ ਰੁੱਖ ਸਨ।
34:17ذَٰلِكَ جَزَيۡنَٰهُم بِمَا كَفَرُواْۖ وَهَلۡ نُجَٰزِيٓ إِلَّا ٱلۡكَفُورَ ﴿17﴾ذَٰلِكَ جَزَيۡنَٰهُم بِمَا كَفَرُواْۖ وَهَلۡ نُجَٰزِيٓ إِلَّا ٱلۡكَفُورَ
Transliteration: Thalika jazaynahum bima kafaroo wahal nujazee illa alkafoora
Translation: ਇਹ ਸਜ਼ਾ ਅਸੀਂ ਉਹਨਾਂ ਨੂੰ ਉਹਨਾਂ ਦੀ ਨਾ-ਸ਼ੁਕਰੀ ਦੀ ਦਿੱਤਾ ਸੀ। ਅਸੀਂ ਨਾ-ਸ਼ੁਕਰਿਆਂ ਨੂੰ ਹੀ ਸਜ਼ਾ ਦਿੰਦੇ ਹਾਂ।
34:18وَجَعَلۡنَا بَيۡنَهُمۡ وَبَيۡنَ ٱلۡقُرَى ٱلَّتِي بَٰرَكۡنَا فِيهَا قُرٗى ظَٰهِرَةٗ وَقَدَّرۡنَا فِيهَا ٱلسَّيۡرَۖ سِيرُواْ فِيهَا لَيَالِيَ وَأَيَّامًا ءَامِنِينَ ﴿18﴾وَجَعَلۡنَا بَيۡنَهُمۡ وَبَيۡنَ ٱلۡقُرَى ٱلَّتِي بَٰرَكۡنَا فِيهَا قُرٗى ظَٰهِرَةٗ وَقَدَّرۡنَا فِيهَا ٱلسَّيۡرَۖ سِيرُواْ فِيهَا لَيَالِيَ وَأَيَّامًا ءَامِنِينَ
Transliteration: WajaAAalna baynahum wabayna alqura allatee barakna feeha quran thahiratan waqaddarna feeha alssayra seeroo feeha layaliya waayyaman amineena
Translation: ਅਸੀਂ ਉਹਨਾਂ (ਸਬਾ ਵਾਲਿਆਂ) ਦੇ ਅਤੇ ਉਹਨਾਂ (ਸੁਲੇਮਾਨ ਦੀ ਬਸਤੀ) ਦੇ ਵਿਚਕਾਰ ਜਿਨ੍ਹਾ ਬਸਤੀਆਂ ਵਿਚ ਅਸੀਂ ਬਰਕਤਾਂ ਵੀ ਰੱਖੀਆਂ ਸਨ, ਕੁੱਝ ਬਸਤੀਆਂ ਨਾਲੋ-ਨਾਲ ਰਸਤੇ ਵਿਚ ਆਬਾਦ ਕਰ ਰੱਖੀਆਂ ਸਨ ਅਤੇ ਉਹਨਾਂ ਬਸਤੀਆਂ ਵਿਚ ਚੱਲਣ ਵਾਲਿਆਂ ਲਈ ਅਸੀਂ ਮੰਜ਼ਿਲਾਂ (ਪੜਾ) ਨਿਯਤ ਕਰ ਦਿੱਤੀਆਂ ਸਨ। (ਅਸੀਂ ਕਿਹਾ) ਤੁਸੀਂ ਇਹਨਾਂ ਵਿਚ ਦਿਨ-ਰਾਤ ਨਿਸ਼ਚਿੰਤ ਹੋਕੇ ਸਫ਼ਰ ਕਰੋ।
34:19فَقَالُواْ رَبَّنَا بَٰعِدۡ بَيۡنَ أَسۡفَارِنَا وَظَلَمُوٓاْ أَنفُسَهُمۡ فَجَعَلۡنَٰهُمۡ أَحَادِيثَ وَمَزَّقۡنَٰهُمۡ كُلَّ مُمَزَّقٍۚ إِنَّ فِي ذَٰلِكَ لَأٓيَٰتٖ لِّكُلِّ صَبَّارٖ شَكُورٖ ﴿19﴾فَقَالُواْ رَبَّنَا بَٰعِدۡ بَيۡنَ أَسۡفَارِنَا وَظَلَمُوٓاْ أَنفُسَهُمۡ فَجَعَلۡنَٰهُمۡ أَحَادِيثَ وَمَزَّقۡنَٰهُمۡ كُلَّ مُمَزَّقٍۚ إِنَّ فِي ذَٰلِكَ لَأٓيَٰتٖ لِّكُلِّ صَبَّارٖ شَكُورٖ
Transliteration: Faqaloo rabbana baAAid bayna asfarina wathalamoo anfusahum fajaAAalnahum ahadeetha wamazzaqnahum kulla mumazzaqin inna fee thalika laayatin likulli sabbarin shakoorin
Translation: ਪਰ ਉਹਨਾਂ (ਸਬਾ ਦੀ ਬਸਤੀ ਵਾਲਿਆਂ) ਨੇ ਬੇਨਤੀ ਕੀਤੀ ਕਿ ਹੇ ਸਾਡੇ ਰੱਬਾ! ਸਾਡੀ ਯਾਤਰਾ ਵਿਚ ਦੂਰੀਆਂ (ਭਾਵ ਦੇਸ਼ ਦੀਆਂ ਸਰਹਦਾਂ) ਵਧਾ ਦੇ। (ਇਹ ਕਹਿ ਕੇ) ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ, ਸੋ ਅਸੀਂ ਉਹਨਾਂ ਨੂੰ ਕਿੱਸੇ-ਕਹਾਣੀਆਂ ਬਣਾ ਛੱਡਿਆ ਅਤੇ ਉਹਨਾਂ ਨੂੰ (ਪੁਰਾਣੇ ਕਿੱਸਿਆਂ ਵਾਂਗ) ਤਿੱਤਰ-ਬਿੱਤਰ ਕਰ ਦਿੱਤਾ (ਭਾਵ ਅਜ਼ਾਬ ਦੇ ਛੱਡਿਆ)। ਬੇਸ਼ੱਕ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਇਸ (ਕਿੱਸੇ) ਵਿਚ ਮਹੱਤਵਪੂਰਨ ਸਿੱਖਿਆਵਾਂ ਹਨ।
34:20وَلَقَدۡ صَدَّقَ عَلَيۡهِمۡ إِبۡلِيسُ ظَنَّهُۥ فَٱتَّبَعُوهُ إِلَّا فَرِيقٗا مِّنَ ٱلۡمُؤۡمِنِينَ ﴿20﴾وَلَقَدۡ صَدَّقَ عَلَيۡهِمۡ إِبۡلِيسُ ظَنَّهُۥ فَٱتَّبَعُوهُ إِلَّا فَرِيقٗا مِّنَ ٱلۡمُؤۡمِنِينَ
Transliteration: Walaqad saddaqa AAalayhim ibleesu thannahu faittabaAAoohu illa fareeqan mina almumineena
Translation: ਅਤੇ ਇਬਲੀਸ (ਸ਼ੈਤਾਨ) ਨੇ ਉਹਨਾਂ ਦੇ ਮਾਮਲੇ ਵਿਚ ਆਪਣੀ ਸੋਚ ਨੂੰ ਸੱਚ ਸਿੱਧ ਕਰ ਵਿਖਾਇਆ, ਮੋਮਿਨਾਂ ਦੇ ਇਕ ਧੜੇ ਤੋਂ ਛੁੱਟ, ਸਾਰੇ ਦੇ ਸਾਰੇ ਲੋਕ ਉਸ ਦੇ ਅਧੀਨ ਹੋ ਗਏ।
34:21وَمَا كَانَ لَهُۥ عَلَيۡهِم مِّن سُلۡطَٰنٍ إِلَّا لِنَعۡلَمَ مَن يُؤۡمِنُ بِٱلۡأٓخِرَةِ مِمَّنۡ هُوَ مِنۡهَا فِي شَكّٖۗ وَرَبُّكَ عَلَىٰ كُلِّ شَيۡءٍ حَفِيظٞ ﴿21﴾وَمَا كَانَ لَهُۥ عَلَيۡهِم مِّن سُلۡطَٰنٍ إِلَّا لِنَعۡلَمَ مَن يُؤۡمِنُ بِٱلۡأٓخِرَةِ مِمَّنۡ هُوَ مِنۡهَا فِي شَكّٖۗ وَرَبُّكَ عَلَىٰ كُلِّ شَيۡءٍ حَفِيظٞ
Transliteration: Wama kana lahu AAalayhim min sultanin illa linaAAlama man yuminu bialakhirati mimman huwa minha fee shakkin warabbuka AAala kulli shayin hafeethun
Translation: ਇਸ (ਸ਼ੈਤਾਨ) ਦਾ ਉਹਨਾਂ (ਮੋਮਿਨਾਂ) ’ਤੇ ਕੋਈ ਜ਼ੋਰ ਨਹੀਂ ਸੀ, ਪਰ (ਇਹ ਸਭ) ਇਸ ਲਈ ਕੀਤਾ ਸੀ ਕਿ ਅਸੀਂ ਇਹ ਜਾਣ ਲਈਏ ਕਿ ਕੌਣ ਪਰਲੋਕ ’ਤੇ ਈਮਾਨ ਰੱਖਦਾ ਹੈ ਅਤੇ ਉਹਨਾਂ ਲੋਕਾਂ ਵਿੱਚੋਂ ਕੌਣ ਇਸ ਵਿਚ ਸ਼ੱਕ ਕਰਦਾ ਹੈ। ਤੁਹਾਡਾ ਰੱਬ ਹਰੇਕ ਚੀਜ਼ ਦੀ ਦੇਖਭਾਲ ਕਰਦਾ ਹੈ।
34:22قُلِ ٱدۡعُواْ ٱلَّذِينَ زَعَمۡتُم مِّن دُونِ ٱللَّهِ لَا يَمۡلِكُونَ مِثۡقَالَ ذَرَّةٖ فِي ٱلسَّمَٰوَٰتِ وَلَا فِي ٱلۡأَرۡضِ وَمَا لَهُمۡ فِيهِمَا مِن شِرۡكٖ وَمَا لَهُۥ مِنۡهُم مِّن ظَهِيرٖ ﴿22﴾قُلِ ٱدۡعُواْ ٱلَّذِينَ زَعَمۡتُم مِّن دُونِ ٱللَّهِ لَا يَمۡلِكُونَ مِثۡقَالَ ذَرَّةٖ فِي ٱلسَّمَٰوَٰتِ وَلَا فِي ٱلۡأَرۡضِ وَمَا لَهُمۡ فِيهِمَا مِن شِرۡكٖ وَمَا لَهُۥ مِنۡهُم مِّن ظَهِيرٖ
Transliteration: Quli odAAoo allatheena zaAAamtum min dooni Allahi la yamlikoona mithqala tharratin fee alssamawati wala fee alardi wama lahum feehima min shirkin wama lahu minhum min thaheerin
Translation: (ਹੇ ਨਬੀ!) ਆਖ ਦਿਓ ਕਿ ਉਹਨਾਂ ਨੂੰ ਸੱਦੋ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਛੁੱਟ ਆਪਣਾ ਇਸ਼ਟ ਸਮਝਦੇ ਹੋ। ਉਹ ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਮਾਲਕੀ ਵਿਚ ਕੋਈ ਹਿੱਸੇਦਾਰੀ ਹੈ ਅਤੇ ਨਾ ਹੀ ਇਹਨਾਂ ਵਿੱਚੋਂ ਕੋਈ (ਸਸ਼੍ਰਿਟੀ ਦੇ ਬਣਾਉਣ ਵਿਚ) ਅੱਲਾਹ ਦਾ ਸਹਾਈ ਹੈ।
34:23وَلَا تَنفَعُ ٱلشَّفَٰعَةُ عِندَهُۥٓ إِلَّا لِمَنۡ أَذِنَ لَهُۥۚ حَتَّىٰٓ إِذَا فُزِّعَ عَن قُلُوبِهِمۡ قَالُواْ مَاذَا قَالَ رَبُّكُمۡۖ قَالُواْ ٱلۡحَقَّۖ وَهُوَ ٱلۡعَلِيُّ ٱلۡكَبِيرُ ﴿23﴾وَلَا تَنفَعُ ٱلشَّفَٰعَةُ عِندَهُۥٓ إِلَّا لِمَنۡ أَذِنَ لَهُۥۚ حَتَّىٰٓ إِذَا فُزِّعَ عَن قُلُوبِهِمۡ قَالُواْ مَاذَا قَالَ رَبُّكُمۡۖ قَالُواْ ٱلۡحَقَّۖ وَهُوَ ٱلۡعَلِيُّ ٱلۡكَبِيرُ
Transliteration: Wala tanfaAAu alshshafaAAatu AAindahu illa liman athina lahu hatta itha fuzziAAa AAan quloobihim qaloo matha qala rabbukum qaloo alhaqqa wahuwa alAAaliyyu alkabeeru
Translation: ਉਸ ਦੇ ਹਜ਼ੂਰ ਕੇਵਲ ਉਸ ਵਿਅਕਤੀ ਦੀ ਹੀ ਸਿਫ਼ਾਰਸ਼ ਲਾਹੇਵੰਦ ਹੋ ਸਕਦੀ ਹੈ ਜਿਸ ਨੂੰ ਅੱਲਾਹ ਆਗਿਆ ਦੇਵੇਗਾ। ਜਦੋਂ ਉਹਨਾਂ ਦੇ ਦਿਲਾਂ ਦੀ ਘਬਰਾਹਟ ਦੂਰ ਕਰ ਦਿੱਤੀ ਜਾਂਦੀ ਹੈ ਤਾਂ ਫੇਰ ਪੁੱਛਦੇ ਹਨ ਕਿ ਤੁਹਾਡੇ ਰੱਬ ਨੇ ਕੀ ਕਿਹਾ ਹੈ? ਉਹ ਉੱਤਰ ਵਿਚ ਆਖਦੇ ਹਨ ਕਿ ਹੱਕ (ਸੱਚ) ਕਿਹਾ ਹੈ। ਉਹ (ਅੱਲਾਹ) ਅਤਿਅੰਤ ਮਹਾਨ ਤੇ ਸਰਵਉੱਚ ਹੈ।
34:24قُلۡ مَن يَرۡزُقُكُم مِّنَ ٱلسَّمَٰوَٰتِ وَٱلۡأَرۡضِۖ قُلِ ٱللَّهُۖ وَإِنَّآ أَوۡ إِيَّاكُمۡ لَعَلَىٰ هُدًى أَوۡ فِي ضَلَٰلٖ مُّبِينٖ ﴿24﴾۞قُلۡ مَن يَرۡزُقُكُم مِّنَ ٱلسَّمَٰوَٰتِ وَٱلۡأَرۡضِۖ قُلِ ٱللَّهُۖ وَإِنَّآ أَوۡ إِيَّاكُمۡ لَعَلَىٰ هُدًى أَوۡ فِي ضَلَٰلٖ مُّبِينٖ
Transliteration: Qul man yarzuqukum mina alssamawati waalardi quli Allahu wainna aw iyyakum laAAala hudan aw fee dalalin mubeenin
Translation: ਉਹਨਾਂ ਤੋਂ ਪੁੱਛੋ ਕਿ ਤੁਹਾਨੂੰ ਅਕਾਸ਼ਾਂ ਤੇ ਧਰਤੀ ਵਿੱਚੋਂ ਰੋਜ਼ੀ ਕੌਣ ਦਿੰਦਾ ਹੈ ? ਆਖੋ ‘ਅੱਲਾਹ’। ਅਤੇ ਇਹ ਵੀ ਪੁੱਛੋ ਕਿ ਕੌਣ ਸਿੱਧੀ ਰਾਹ ’ਤੇ ਹੈ, ਅਸੀਂ ਜਾਂ ਤੁਸੀਂ ? ਜਾਂ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ ?
34:25قُل لَّا تُسۡـَٔلُونَ عَمَّآ أَجۡرَمۡنَا وَلَا نُسۡـَٔلُ عَمَّا تَعۡمَلُونَ ﴿25﴾قُل لَّا تُسۡـَٔلُونَ عَمَّآ أَجۡرَمۡنَا وَلَا نُسۡـَٔلُ عَمَّا تَعۡمَلُونَ
Transliteration: Qul la tusaloona AAamma ajramna wala nusalu AAamma taAAmaloona
Translation: ਆਖ ਦਿਓ ਕਿ ਸਾਡੇ ਕੀਤੇ ਹੋਏ ਅਪਰਾਧਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ ਅਤੇ ਨਾ ਹੀ ਤੁਹਾਡੇ ਕੰਮਾਂ ਬਾਰੇ ਸਾਥੋਂ ਕੁੱਝ ਪੁੱਛਿਆ ਜਾਵੇਗਾ।
34:26قُلۡ يَجۡمَعُ بَيۡنَنَا رَبُّنَا ثُمَّ يَفۡتَحُ بَيۡنَنَا بِٱلۡحَقِّ وَهُوَ ٱلۡفَتَّاحُ ٱلۡعَلِيمُ ﴿26﴾قُلۡ يَجۡمَعُ بَيۡنَنَا رَبُّنَا ثُمَّ يَفۡتَحُ بَيۡنَنَا بِٱلۡحَقِّ وَهُوَ ٱلۡفَتَّاحُ ٱلۡعَلِيمُ
Transliteration: Qul yajmaAAu baynana rabbuna thumma yaftahu baynana bialhaqqi wahuwa alfattahu alAAaleemu
Translation: ਉਹਨਾਂ ਨੂੰ ਦੱਸ ਦਿਓ ਕਿ ਸਾਨੂੰ ਸਭ ਨੂੰ ਸਾਡਾ ਰੱਬ ਇਕੱਠਾ ਕਰੇਗਾ ਫੇਰ ਉਹ ਸਾਡੇ ਵਿਚਾਲੇ ਹੱਕ (ਇਨਸਾਫ਼) ਨਾਲ ਫ਼ੈਸਲਾ ਕਰ ਦੇਵੇਗਾ। ਉਹੀਓ ਵਧੀਆ ਫ਼ੈਸਲਾ ਕਰਨ ਵਾਲਾ ਤੇ ਦਾਨਾਈ ਵਾਲਾ ਹੈ।
34:27قُلۡ أَرُونِيَ ٱلَّذِينَ أَلۡحَقۡتُم بِهِۦ شُرَكَآءَۖ كَلَّاۚ بَلۡ هُوَ ٱللَّهُ ٱلۡعَزِيزُ ٱلۡحَكِيمُ ﴿27﴾قُلۡ أَرُونِيَ ٱلَّذِينَ أَلۡحَقۡتُم بِهِۦ شُرَكَآءَۖ كَلَّاۚ بَلۡ هُوَ ٱللَّهُ ٱلۡعَزِيزُ ٱلۡحَكِيمُ
Transliteration: Qul arooniya allatheena alhaqtum bihi shurakaa kalla bal huwa Allahu alAAazeezu alhakeemu
Translation: ਆਖੋ ਕਿ ਚੰਗਾ ਮੈਨੂੰ ਵੀ ਤਾਂ ਉਹਨਾਂ ਇਸ਼ਟਾਂ ਨੂੰ ਵਿਖਾਓ ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਬਣਾ ਕੇ ਉਸ (ਅੱਲਾਹ) ਦੇ ਨਾਲ ਰਲਾ ਮਲਾ ਦਿਤਾ ਹੈ, ਜਦ ਕਿ ਉਸ ਦਾ ਸਾਂਝੀ ਕੋਈ ਵੀ ਨਹੀਂ ਹੋ ਸਕਦਾ, ਸਗੋਂ ਉਹੀਓ ਅੱਲਾਹ ਜ਼ੋਰਾਵਰ ਤੇ ਹਿਕਮਤ ਵਾਲਾ ਹੈ।
34:28وَمَآ أَرۡسَلۡنَٰكَ إِلَّا كَآفَّةٗ لِّلنَّاسِ بَشِيرٗا وَنَذِيرٗا وَلَٰكِنَّ أَكۡثَرَ ٱلنَّاسِ لَا يَعۡلَمُونَ ﴿28﴾وَمَآ أَرۡسَلۡنَٰكَ إِلَّا كَآفَّةٗ لِّلنَّاسِ بَشِيرٗا وَنَذِيرٗا وَلَٰكِنَّ أَكۡثَرَ ٱلنَّاسِ لَا يَعۡلَمُونَ
Transliteration: Wama arsalnaka illa kaffatan lilnnasi basheeran wanatheeran walakinna akthara alnnasi la yaAAlamoona
Translation: (ਹੇ ਮੁਹੰਮਦ) ਅਸਾਂ ਤੁਹਾਨੂੰ ਸਾਰੇ ਹੀ ਲੋਕਾਂ ਲਈ (ਸਵਰਗ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਪਰ ਲੋਕਾਂ ਦੀ ਬਹੁਗਿਣਤੀ ਅਗਿਆਨੀਆਂ ਦੀ ਹੈ।[1]
34:29وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ ﴿29﴾وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ
Transliteration: Wayaqooloona mata hatha alwaAAdu in kuntum sadiqeena
Translation: (ਹੇ ਨਬੀ!) ਉਹ ਲੋਕੀ ਤੁਹਾਥੋਂ ਪੁੱਛਦੇ ਹਨ ਕਿ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ ? (ਜੇ ਤੁਸੀਂ ਸੱਚੇ ਹੋ ਤਾਂ ਦੱਸੋ ?)
34:30قُل لَّكُم مِّيعَادُ يَوۡمٖ لَّا تَسۡتَـٔۡخِرُونَ عَنۡهُ سَاعَةٗ وَلَا تَسۡتَقۡدِمُونَ ﴿30﴾قُل لَّكُم مِّيعَادُ يَوۡمٖ لَّا تَسۡتَـٔۡخِرُونَ عَنۡهُ سَاعَةٗ وَلَا تَسۡتَقۡدِمُونَ
Transliteration: Qul lakum meeAAadu yawmin la tastakhiroona AAanhu saAAatan wala tastaqdimoona
Translation: (ਹੇ ਨਬੀ!) ਉਹਨਾਂ ਨੂੰ ਕਹੋ ਕਿ ਤੁਹਾਡੇ ਲਈ ਇਕ ਅਜਿਹੇ ਵਾਅਦਾ ਦਾ ਦਿਨ ਨਿਯਤ ਹੈ ਜਿਸ ਤੋਂ ਤੁਸੀਂ ਇਕ ਘੜ੍ਹੀ ਵੀ ਨਾ ਪਿਛਾਂਹ ਰਹਿ ਸਕਦੇ ਹੋ ਅਤੇ ਨਾ ਹੀ ਅਗਾਂਹ ਵਧ ਸਕਦੇ ਹੋ।
34:31وَقَالَ ٱلَّذِينَ كَفَرُواْ لَن نُّؤۡمِنَ بِهَٰذَا ٱلۡقُرۡءَانِ وَلَا بِٱلَّذِي بَيۡنَ يَدَيۡهِۗ وَلَوۡ تَرَىٰٓ إِذِ ٱلظَّـٰلِمُونَ مَوۡقُوفُونَ عِندَ رَبِّهِمۡ يَرۡجِعُ بَعۡضُهُمۡ إِلَىٰ بَعۡضٍ ٱلۡقَوۡلَ يَقُولُ ٱلَّذِينَ ٱسۡتُضۡعِفُواْ لِلَّذِينَ ٱسۡتَكۡبَرُواْ لَوۡلَآ أَنتُمۡ لَكُنَّا مُؤۡمِنِينَ ﴿31﴾وَقَالَ ٱلَّذِينَ كَفَرُواْ لَن نُّؤۡمِنَ بِهَٰذَا ٱلۡقُرۡءَانِ وَلَا بِٱلَّذِي بَيۡنَ يَدَيۡهِۗ وَلَوۡ تَرَىٰٓ إِذِ ٱلظَّـٰلِمُونَ مَوۡقُوفُونَ عِندَ رَبِّهِمۡ يَرۡجِعُ بَعۡضُهُمۡ إِلَىٰ بَعۡضٍ ٱلۡقَوۡلَ يَقُولُ ٱلَّذِينَ ٱسۡتُضۡعِفُواْ لِلَّذِينَ ٱسۡتَكۡبَرُواْ لَوۡلَآ أَنتُمۡ لَكُنَّا مُؤۡمِنِينَ
Transliteration: Waqala allatheena kafaroo lan numina bihatha alqurani wala biallathee bayna yadayhi walaw tara ithi alththalimoona mawqoofoona AAinda rabbihim yarjiAAu baAAduhum ila baAAdin alqawla yaqoolu allatheena istudAAifoo lillatheena istakbaroo lawla antum lakunna mumineena
Translation: ਅਤੇ ਕਾਫ਼ਿਰ ਆਖਦੇ ਹਨ ਕਿ ਅਸੀਂ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਵਾਂਗੇ ਅਤੇ ਨਾ ਹੀ ਇਸ ਤੋਂ ਪਹਿਲੀਆਂ ਕਿਤਾਬਾਂ ’ਤੇ (ਈਮਾਨ ਹੈ)। (ਹੇ ਨਬੀ!) ਕਾਸ਼! ਜੇ ਤੁਸੀਂ ਉਹਨਾਂ ਜ਼ਾਲਮਾਂ ਨੂੰ ਉਸ ਸਮੇਂ ਵੇਖੋ ਜਦੋਂ ਉਹ ਆਪਣੇ ਰੱਬ ਦੇ ਹਜ਼ੂਰ ਖਲੋਤੇ ਇਕ ਦੂਜੇ ’ਤੇ ਆਰੋਪ ਲਾ ਰਹੇ ਹੋਣਗੇ। ਜਿਹੜੇ ਲੋਕੀ ਸੰਸਾਰ ਵਿਚ ਕਮਜ਼ੋਰ ਸਮਝੇ ਜਾਂਦੇ ਸੀ ਉਹ ਵਡਿਆਈ ਮਾਰਨ ਵਾਲਿਆਂ ਨੂੰ ਆਖਣਗੇ ਕਿ ਜੇ ਤੁਸੀਂ ਨਾ ਹੁੰਦੇ ਤਾਂ ਅਸੀਂ ਵੀ ਈਮਾਨ ਵਾਲੇ ਹੁੰਦੇ।
34:32قَالَ ٱلَّذِينَ ٱسۡتَكۡبَرُواْ لِلَّذِينَ ٱسۡتُضۡعِفُوٓاْ أَنَحۡنُ صَدَدۡنَٰكُمۡ عَنِ ٱلۡهُدَىٰ بَعۡدَ إِذۡ جَآءَكُمۖ بَلۡ كُنتُم مُّجۡرِمِينَ ﴿32﴾قَالَ ٱلَّذِينَ ٱسۡتَكۡبَرُواْ لِلَّذِينَ ٱسۡتُضۡعِفُوٓاْ أَنَحۡنُ صَدَدۡنَٰكُمۡ عَنِ ٱلۡهُدَىٰ بَعۡدَ إِذۡ جَآءَكُمۖ بَلۡ كُنتُم مُّجۡرِمِينَ
Transliteration: Qala allatheena istakbaroo lillatheena istudAAifoo anahnu sadadnakum AAani alhuda baAAda ith jaakum bal kuntum mujrimeena
Translation: ਉਹ ਘਮੰਡੀ ਲੋਕ (ਸਮਾਜ ਦੇ) ਕਮਜ਼ੋਰ ਲੋਕਾਂ ਨੂੰ ਆਖਣਗੇ, ਕੀ ਅਸੀਂ ਤੁਹਾਨੂੰ ਉਸ ਹਿਦਾਇਤ (.ਕੁਰਆਨ) ਤੋਂ ਰੋਕਿਆ ਸੀ ਜਿਹੜੀ ਤੁਹਾਡੇ ਕੋਲ ਆ ਚੁੱਕੀ ਸੀ ? ਨਹੀਂ! ਤੁਸੀਂ ਤਾਂ ਆਪੇ ਹੀ ਅਪਰਾਧੀ ਸੀ ?
34:33وَقَالَ ٱلَّذِينَ ٱسۡتُضۡعِفُواْ لِلَّذِينَ ٱسۡتَكۡبَرُواْ بَلۡ مَكۡرُ ٱلَّيۡلِ وَٱلنَّهَارِ إِذۡ تَأۡمُرُونَنَآ أَن نَّكۡفُرَ بِٱللَّهِ وَنَجۡعَلَ لَهُۥٓ أَندَادٗاۚ وَأَسَرُّواْ ٱلنَّدَامَةَ لَمَّا رَأَوُاْ ٱلۡعَذَابَۚ وَجَعَلۡنَا ٱلۡأَغۡلَٰلَ فِيٓ أَعۡنَاقِ ٱلَّذِينَ كَفَرُواْۖ هَلۡ يُجۡزَوۡنَ إِلَّا مَا كَانُواْ يَعۡمَلُونَ ﴿33﴾وَقَالَ ٱلَّذِينَ ٱسۡتُضۡعِفُواْ لِلَّذِينَ ٱسۡتَكۡبَرُواْ بَلۡ مَكۡرُ ٱلَّيۡلِ وَٱلنَّهَارِ إِذۡ تَأۡمُرُونَنَآ أَن نَّكۡفُرَ بِٱللَّهِ وَنَجۡعَلَ لَهُۥٓ أَندَادٗاۚ وَأَسَرُّواْ ٱلنَّدَامَةَ لَمَّا رَأَوُاْ ٱلۡعَذَابَۚ وَجَعَلۡنَا ٱلۡأَغۡلَٰلَ فِيٓ أَعۡنَاقِ ٱلَّذِينَ كَفَرُواْۖ هَلۡ يُجۡزَوۡنَ إِلَّا مَا كَانُواْ يَعۡمَلُونَ
Transliteration: Waqala allatheena istudAAifoo lillatheena istakbaroo bal makru allayli waalnnahari ith tamuroonana an nakfura biAllahi wanajAAala lahu andadan waasarroo alnnadamata lamma raawoo alAAathaba wajaAAalna alaghlala fee aAAnaqi allatheena kafaroo hal yujzawna illa ma kanoo yaAAmaloona
Translation: (ਜਵਾਬ ਵਿਚ) ਉਹ ਕਮਜ਼ੋਰ ਲੋਕ ਉਹਨਾਂ ਘਮੰਡੀਆਂ ਨੂੰ ਆਖਣਗੇ ਕਿ ਨਹੀਂ, ਸਗੋਂ ਤੁਹਾਡੀਆਂ ਦਿਨ-ਰਾਤ ਦੀਆਂ ਚਾਲਾਂ ਨੇ ਹੀ ਸਾਨੂੰ (ਈਮਾਨ ਲਿਆਉਣ ਤੋਂ) ਰੋਕ ਰੱਖਿਆ ਸੀ। ਤੁਸੀਂ ਸਾਨੂੰ ਅੱਲਾਹ ਨਾਲ ਕੁਫ਼ਰ ਕਰਨ ਲਈ ਅਤੇ ਉਸ ਦੇ ਨਾਲ ਸਾਂਝੀ ਬਣਾਉਣ ਲਈ ਹੁਕਮ ਦਿੰਦੇ ਸੀ। ਜਦੋਂ ਉਹ (ਕਮਜ਼ੋਰ ਲੋਕ) ਅਜ਼ਾਬ ਵੇਖਣਗੇ ਤਾਂ ਉਹ ਪਛਤਾਵੇ ਨੂੰ ਆਪਣੇ ਦਿਲਾਂ ਵਿਚ ਗੁਪਤ ਰੱਖਣ ਦੀ ਕੋਸ਼ਿਸ਼ ਕਰਨਗੇ ਅਤੇ (ਜਿਨ੍ਹਾਂ ਨੇ ਘਮੰਡ ਵਿਚ ਆਕੇ) ਇਨਕਾਰ ਕੀਤਾ ਸੀ ਅਸੀਂ ਉਹਨਾਂ ਦੇ ਗਲਿਆਂ ਵਿਚ ਤੌਕ (ਪਟੇ) ਪਾ ਦਿਆਂਗੇ, ਉਹਨਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ।
34:34وَمَآ أَرۡسَلۡنَا فِي قَرۡيَةٖ مِّن نَّذِيرٍ إِلَّا قَالَ مُتۡرَفُوهَآ إِنَّا بِمَآ أُرۡسِلۡتُم بِهِۦ كَٰفِرُونَ ﴿34﴾وَمَآ أَرۡسَلۡنَا فِي قَرۡيَةٖ مِّن نَّذِيرٍ إِلَّا قَالَ مُتۡرَفُوهَآ إِنَّا بِمَآ أُرۡسِلۡتُم بِهِۦ كَٰفِرُونَ
Transliteration: Wama arsalna fee qaryatin min natheerin illa qala mutrafooha inna bima orsiltum bihi kafiroona
Translation: ਅਤੇ ਅਸੀਂ ਜਿਸ ਬਸਤੀ ਵਿਚ ਕੋਈ ਸਾਵਧਾਨ ਕਰਨ ਵਾਲਾ (ਨਬੀ) ਭੇਜਿਆ, ਉੱਥੇ ਦੇ ਖਾਂਦੇ ਪੀਂਦੇ ਲੋਕਾਂ ਨੇ ਇਹੋ ਕਿਹਾ ਕਿ ਜਿਸ ਚੀਜ਼ ਨੂੰ ਤੁਸੀਂ ਲੈਕੇ ਆਏ ਹੋ ਅਸੀਂ ਉਸ ਦਾ ਇਨਕਾਰ ਕਰਦੇ ਹਾਂ।
34:35وَقَالُواْ نَحۡنُ أَكۡثَرُ أَمۡوَٰلٗا وَأَوۡلَٰدٗا وَمَا نَحۡنُ بِمُعَذَّبِينَ ﴿35﴾وَقَالُواْ نَحۡنُ أَكۡثَرُ أَمۡوَٰلٗا وَأَوۡلَٰدٗا وَمَا نَحۡنُ بِمُعَذَّبِينَ
Transliteration: Waqaloo nahnu aktharu amwalan waawladan wama nahnu bimuAAaththabeena
Translation: ਅਤੇ ਉਹਨਾਂ (ਘਮੰਡੀਆਂ) ਨੇ ਇਹ ਵੀ ਕਿਹਾ ਕਿ ਅਸੀਂ ਤੁਹਾਥੋਂ ਵਧੇਰੇ ਧੰਨ ਦੌਲਤ ਤੇ ਸੰਤਾਨ ਦੇ ਮਾਲਿਕ ਹਾਂ ਅਤੇ ਨਾ ਹੀ ਸਾਨੂੰ ਅਜ਼ਾਬ ਦਿੱਤਾ ਜਾਵੇਗਾ।
34:36قُلۡ إِنَّ رَبِّي يَبۡسُطُ ٱلرِّزۡقَ لِمَن يَشَآءُ وَيَقۡدِرُ وَلَٰكِنَّ أَكۡثَرَ ٱلنَّاسِ لَا يَعۡلَمُونَ ﴿36﴾قُلۡ إِنَّ رَبِّي يَبۡسُطُ ٱلرِّزۡقَ لِمَن يَشَآءُ وَيَقۡدِرُ وَلَٰكِنَّ أَكۡثَرَ ٱلنَّاسِ لَا يَعۡلَمُونَ
Transliteration: Qul inna rabbee yabsutu alrrizqa liman yashao wayaqdiru walakinna akthara alnnasi la yaAAlamoona
Translation: ਹੇ ਨਬੀ (ਸ:)! ਆਖ ਦਿਓ ਕਿ ਮੇਰਾ ਮਾਲਿਕ ਜਿਸ ਲਈ ਚਾਹੁੰਦਾ ਹੈ ਉਸ ਲਈ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਕਿਸੇ ਦੇ ਰਿਜ਼ਕ ਨੂੰ ਘਟਾ ਵੀ ਦਿੰਦਾ ਹੈ, ਪਰ ਬਹੁਤੇ ਲੋਕ ਇਸ ਨੂੰ ਨਹੀਂ ਸਮਝਦੇ।
34:37وَمَآ أَمۡوَٰلُكُمۡ وَلَآ أَوۡلَٰدُكُم بِٱلَّتِي تُقَرِّبُكُمۡ عِندَنَا زُلۡفَىٰٓ إِلَّا مَنۡ ءَامَنَ وَعَمِلَ صَٰلِحٗا فَأُوْلَـٰٓئِكَ لَهُمۡ جَزَآءُ ٱلضِّعۡفِ بِمَا عَمِلُواْ وَهُمۡ فِي ٱلۡغُرُفَٰتِ ءَامِنُونَ ﴿37﴾وَمَآ أَمۡوَٰلُكُمۡ وَلَآ أَوۡلَٰدُكُم بِٱلَّتِي تُقَرِّبُكُمۡ عِندَنَا زُلۡفَىٰٓ إِلَّا مَنۡ ءَامَنَ وَعَمِلَ صَٰلِحٗا فَأُوْلَـٰٓئِكَ لَهُمۡ جَزَآءُ ٱلضِّعۡفِ بِمَا عَمِلُواْ وَهُمۡ فِي ٱلۡغُرُفَٰتِ ءَامِنُونَ
Transliteration: Wama amwalukum wala awladukum biallatee tuqarribukum AAindana zulfa illa man amana waAAamila salihan faolaika lahum jazao alddiAAfi bima AAamiloo wahum fee alghurufati aminoona
Translation: ਤੁਹਾਡੇ ਮਾਲ ਤੇ ਔਲਾਦ ਅਜਿਹੇ ਨਹੀਂ ਜਿਹੜੇ ਤੁਹਾਨੂੰ ਸਾਡੇ ਨੇੜੇ ਕਰ ਦੇਣ। ਹਾਂ! ਨੇੜੇ ਉਹ ਹਨ ਜਿਹੜੇ ਈਮਾਨ ਲੈ ਆਉਣ ਤੇ ਨੇਕ ਕੰਮ ਕਰਨ, ਉਹਨਾਂ ਲਈ ਉਹਨਾਂ ਦੇ ਕਰਮਾਂ ਦਾ ਦੂਣਾ ਬਦਲਾ ਹੈ ਅਤੇ ਉਹ ਨਿਸ਼ਚਿੰਤ ਹੋਕੇ ਉੱਚੀਆਂ-ਉੱਚੀਆਂ ਥਾਵਾਂ ’ਤੇ ਰਹਿਣਗੇ।
34:38وَٱلَّذِينَ يَسۡعَوۡنَ فِيٓ ءَايَٰتِنَا مُعَٰجِزِينَ أُوْلَـٰٓئِكَ فِي ٱلۡعَذَابِ مُحۡضَرُونَ ﴿38﴾وَٱلَّذِينَ يَسۡعَوۡنَ فِيٓ ءَايَٰتِنَا مُعَٰجِزِينَ أُوْلَـٰٓئِكَ فِي ٱلۡعَذَابِ مُحۡضَرُونَ
Transliteration: Waallatheena yasAAawna fee ayatina muAAajizeena olaika fee alAAathabi muhdaroona
Translation: ਅਤੇ ਜਿਹੜੇ ਲੋਕ ਸਾਨੂੰ ਬੇ-ਬਸ ਕਰਨ ਲਈ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਉਣ ਵਿਚ ਲੱਗੇ ਰਹਿੰਦੇ ਹਨ ਉਹੀ ਲੋਕ ਅਜ਼ਾਬ ਲਈ ਹਾਜ਼ਰ ਕੀਤੇ ਜਾਣਗੇ।
34:39قُلۡ إِنَّ رَبِّي يَبۡسُطُ ٱلرِّزۡقَ لِمَن يَشَآءُ مِنۡ عِبَادِهِۦ وَيَقۡدِرُ لَهُۥۚ وَمَآ أَنفَقۡتُم مِّن شَيۡءٖ فَهُوَ يُخۡلِفُهُۥۖ وَهُوَ خَيۡرُ ٱلرَّـٰزِقِينَ ﴿39﴾قُلۡ إِنَّ رَبِّي يَبۡسُطُ ٱلرِّزۡقَ لِمَن يَشَآءُ مِنۡ عِبَادِهِۦ وَيَقۡدِرُ لَهُۥۚ وَمَآ أَنفَقۡتُم مِّن شَيۡءٖ فَهُوَ يُخۡلِفُهُۥۖ وَهُوَ خَيۡرُ ٱلرَّـٰزِقِينَ
Transliteration: Qul inna rabbee yabsutu alrrizqa liman yashao min AAibadihi wayaqdiru lahu wama anfaqtum min shayin fahuwa yukhlifuhu wahuwa khayru alrraziqeena
Translation: (ਹੇ ਨਬੀ!) ਆਖ ਦਿਓ ਕਿ ਮੇਰਾ ਪਾਲਣਹਾਰ ਆਪਣੇ ਬੰਦਿਆਂ ਵਿੱਚੋਂ ਜਿਸ ਲਈ ਚਾਹੇ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਜਿਸ ਲਈ ਚਾਹਵੇ ਰਿਜ਼ਕ ਤੰਗ ਕਰ ਦਿੰਦਾ ਹੈ। ਤੁਸੀਂ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰੋਗੇ ਅੱਲਾਹ ਉਸ ਦਾ ਬਦਲਾ ਦੇਵੇਗਾ ਅਤੇ ਉਹੀਓ ਤਾਂ ਹੈ ਜਿਹੜਾ ਸਭ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।
34:40وَيَوۡمَ يَحۡشُرُهُمۡ جَمِيعٗا ثُمَّ يَقُولُ لِلۡمَلَـٰٓئِكَةِ أَهَـٰٓؤُلَآءِ إِيَّاكُمۡ كَانُواْ يَعۡبُدُونَ ﴿40﴾وَيَوۡمَ يَحۡشُرُهُمۡ جَمِيعٗا ثُمَّ يَقُولُ لِلۡمَلَـٰٓئِكَةِ أَهَـٰٓؤُلَآءِ إِيَّاكُمۡ كَانُواْ يَعۡبُدُونَ
Transliteration: Wayawma yahshuruhum jameeAAan thumma yaqoolu lilmalaikati ahaolai iyyakum kanoo yaAAbudoona
Translation: ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ?
34:41قَالُواْ سُبۡحَٰنَكَ أَنتَ وَلِيُّنَا مِن دُونِهِمۖ بَلۡ كَانُواْ يَعۡبُدُونَ ٱلۡجِنَّۖ أَكۡثَرُهُم بِهِم مُّؤۡمِنُونَ ﴿41﴾قَالُواْ سُبۡحَٰنَكَ أَنتَ وَلِيُّنَا مِن دُونِهِمۖ بَلۡ كَانُواْ يَعۡبُدُونَ ٱلۡجِنَّۖ أَكۡثَرُهُم بِهِم مُّؤۡمِنُونَ
Transliteration: Qaloo subhanaka anta waliyyuna min doonihim bal kanoo yaAAbudoona aljinna aktharuhum bihim muminoona
Translation: ਉਹ (ਫ਼ਰਿਸ਼ਤੇ) ਆਖਣਗੇ ਕਿ ਤੇਰੀ ਜ਼ਾਤ (ਹਰ ਐਬ ਤੋਂ) ਪਾਕ ਹੈ, ਛੁੱਟ ਤੇਰੇ ਤੋਂ ਸਾਡਾ ਕੋਈ ਕੰਮ ਸਵਾਰਨ ਵਾਲਾ ਨਹੀਂ, ਜਦ ਕਿ ਇਹ (ਕਾਫ਼ਿਰ) ਤਾਂ ਜਿੰਨਾਂ ਦੀ ਬੰਦਗੀ ਕਰਦੇ ਸੀ, ਉਹਨਾਂ ਵਿੱਚੋਂ ਬਹੁਤਿਆਂ ਦਾ ਤਾਂ ਉਹਨਾਂ ’ਤੇ ਹੀ ਈਮਾਨ ਸੀ।
34:42فَٱلۡيَوۡمَ لَا يَمۡلِكُ بَعۡضُكُمۡ لِبَعۡضٖ نَّفۡعٗا وَلَا ضَرّٗا وَنَقُولُ لِلَّذِينَ ظَلَمُواْ ذُوقُواْ عَذَابَ ٱلنَّارِ ٱلَّتِي كُنتُم بِهَا تُكَذِّبُونَ ﴿42﴾فَٱلۡيَوۡمَ لَا يَمۡلِكُ بَعۡضُكُمۡ لِبَعۡضٖ نَّفۡعٗا وَلَا ضَرّٗا وَنَقُولُ لِلَّذِينَ ظَلَمُواْ ذُوقُواْ عَذَابَ ٱلنَّارِ ٱلَّتِي كُنتُم بِهَا تُكَذِّبُونَ
Transliteration: Faalyawma la yamliku baAAdukum libaAAdin nafAAan wala darran wanaqoolu lillatheena thalamoo thooqoo AAathaba alnnari allatee kuntum biha tukaththiboona
Translation: ਸੋ ਅੱਜ (ਕਿਆਮਤ ਦਿਹਾੜੇ) ਤੁਹਾਡੇ ’ਚੋਂ ਨਾ ਕੋਈ ਕਿਸੇ ਨੂੰ ਲਾਭ ਪਹੁੰਚਾ ਸਕਦਾ ਹੈ ਅਤੇ ਨਾ ਹੀ ਹਾਨੀ ਅਤੇ ਅਸੀਂ ਜ਼ਾਲਮਾਂ ਨੂੰ ਕਹਾਂਗੇ ਕਿ ਇਸ ਅੱਗ ਦਾ ਸੁਆਦ ਲਵੋ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।[2]
34:43وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ قَالُواْ مَا هَٰذَآ إِلَّا رَجُلٞ يُرِيدُ أَن يَصُدَّكُمۡ عَمَّا كَانَ يَعۡبُدُ ءَابَآؤُكُمۡ وَقَالُواْ مَا هَٰذَآ إِلَّآ إِفۡكٞ مُّفۡتَرٗىۚ وَقَالَ ٱلَّذِينَ كَفَرُواْ لِلۡحَقِّ لَمَّا جَآءَهُمۡ إِنۡ هَٰذَآ إِلَّا سِحۡرٞ مُّبِينٞ ﴿43﴾وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ قَالُواْ مَا هَٰذَآ إِلَّا رَجُلٞ يُرِيدُ أَن يَصُدَّكُمۡ عَمَّا كَانَ يَعۡبُدُ ءَابَآؤُكُمۡ وَقَالُواْ مَا هَٰذَآ إِلَّآ إِفۡكٞ مُّفۡتَرٗىۚ وَقَالَ ٱلَّذِينَ كَفَرُواْ لِلۡحَقِّ لَمَّا جَآءَهُمۡ إِنۡ هَٰذَآ إِلَّا سِحۡرٞ مُّبِينٞ
Transliteration: Waitha tutla AAalayhim ayatuna bayyinatin qaloo ma hatha illa rajulun yureedu an yasuddakum AAamma kana yaAAbudu abaokum waqaloo ma hatha illa ifkun muftaran waqala allatheena kafaroo lilhaqqi lamma jaahum in hatha illa sihrun mubeenun
Translation: ਜਦੋਂ ਉਹਨਾਂ (ਕਾਫ਼ਿਰਾਂ) ਨੂੰ ਸਾਡੀਆਂ ਸਪਸ਼ਟ ਆਇਤਾਂ (.ਕੁਰਆਨ ਦੀਆਂ) ਸੁਣਾਈਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਇਹ (ਮੁਹੰਮਦ ਸ:) ਤਾਂ ਉਹ ਵਿਅਕਤੀ ਹੈ ਜਿਹੜਾ ਤੁਹਾਨੂੰ ਤੁਹਾਡੇ ਬਾਪ ਦਾਦਾ (ਬਜ਼ੁਰਗਾਂ) ਦੇ ਇਸ਼ਟਾਂ ਦੀ ਇਬਾਦਤ ਤੋਂ ਰੋਕਦਾ ਹੈ ਅਤੇ ਉਹ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਘੜ੍ਹਿਆ ਘੜ੍ਹਾਇਆ ਝੂਠ ਹੈ। ਜਦ ਕਿ ਹੱਕ ਉਹਨਾਂ ਕਾਫ਼ਿਰਾਂ ਕੋਲ ਆ ਚੁੱਕਿਆ ਹੈ, ਫੇਰ ਵੀ ਕਾਫ਼ਿਰ ਇਹੋ ਆਖਦੇ ਰਹੇ ਕਿ ਉਹ ਤਾਂ ਸਪਸ਼ਟ ਰੂਪ ਵਿਚ ਇਕ ਜਾਦੂ ਹੈ।
34:44وَمَآ ءَاتَيۡنَٰهُم مِّن كُتُبٖ يَدۡرُسُونَهَاۖ وَمَآ أَرۡسَلۡنَآ إِلَيۡهِمۡ قَبۡلَكَ مِن نَّذِيرٖ ﴿44﴾وَمَآ ءَاتَيۡنَٰهُم مِّن كُتُبٖ يَدۡرُسُونَهَاۖ وَمَآ أَرۡسَلۡنَآ إِلَيۡهِمۡ قَبۡلَكَ مِن نَّذِيرٖ
Transliteration: Wama ataynahum min kutubin yadrusoonaha wama arsalna ilayhim qablaka min natheerin
Translation: ਅਸੀਂ ਉਹਨਾਂ (ਮੱਕੇ ਦੇ ਕਾਫ਼ਿਰਾਂ) ਨੂੰ ਕੋਈ ਕਿਤਾਬ ਨਹੀਂ ਦਿੱਤੀ ਕਿ ਉਹ ਉਸ ਨੂੰ ਪੜ੍ਹਦੇ ਅਤੇ ਨਾ ਹੀ ਉਹਨਾਂ ਦੇ ਕੋਲ (ਹੇ ਮੁਹੰਮਦ) ਤੁਹਾਥੋਂ ਪਹਿਲਾਂ ਕੋਈ ਖ਼ਬਰਦਾਰ ਕਰਨ ਵਾਲਾ ਹੀ ਘੱਲਿਆ ਸੀ।
34:45وَكَذَّبَ ٱلَّذِينَ مِن قَبۡلِهِمۡ وَمَا بَلَغُواْ مِعۡشَارَ مَآ ءَاتَيۡنَٰهُمۡ فَكَذَّبُواْ رُسُلِيۖ فَكَيۡفَ كَانَ نَكِيرِ ﴿45﴾وَكَذَّبَ ٱلَّذِينَ مِن قَبۡلِهِمۡ وَمَا بَلَغُواْ مِعۡشَارَ مَآ ءَاتَيۡنَٰهُمۡ فَكَذَّبُواْ رُسُلِيۖ فَكَيۡفَ كَانَ نَكِيرِ
Transliteration: Wakaththaba allatheena min qablihim wama balaghoo miAAshara ma ataynahum fakaththaboo rusulee fakayfa kana nakeeri
Translation: ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਦੇ ਲੋਕਾਂ ਨੇ ਵੀ ਹੱਕ ਨੂੰ ਝੁਠਲਾਇਆ ਸੀ ਜਦ ਕਿ ਇਹ ਉਹਨਾਂ ਦੇ ਦਸਵੇਂ ਹਿੱਸੇ ਨੂੰ ਵੀ ਨਹੀਂ ਪਹੁੰਚਦੇ ਜਿਹੜਾ ਅਸੀਂ ਉਹਨਾਂ ਨੂੰ (ਜੀਵਨ ਸਮੱਗਰੀ) ਦਿੱਤਾ ਸੀ। ਫੇਰ ਵੀ ਉਹਨਾਂ ਨੇ ਮੇਰੇ ਰਸੂਲਾਂ ਨੂੰ ਝੁਠਲਾਇਆ, ਫੇਰ ਵੇਖੋ ਉਹਨਾਂ ’ਤੇ ਮੇਰੇ ਅਜ਼ਾਬ ਕਿਹੋ ਜਿਹਾ ਹੋਇਆ ਸੀ?
34:46قُلۡ إِنَّمَآ أَعِظُكُم بِوَٰحِدَةٍۖ أَن تَقُومُواْ لِلَّهِ مَثۡنَىٰ وَفُرَٰدَىٰ ثُمَّ تَتَفَكَّرُواْۚ مَا بِصَاحِبِكُم مِّن جِنَّةٍۚ إِنۡ هُوَ إِلَّا نَذِيرٞ لَّكُم بَيۡنَ يَدَيۡ عَذَابٖ شَدِيدٖ ﴿46﴾۞قُلۡ إِنَّمَآ أَعِظُكُم بِوَٰحِدَةٍۖ أَن تَقُومُواْ لِلَّهِ مَثۡنَىٰ وَفُرَٰدَىٰ ثُمَّ تَتَفَكَّرُواْۚ مَا بِصَاحِبِكُم مِّن جِنَّةٍۚ إِنۡ هُوَ إِلَّا نَذِيرٞ لَّكُم بَيۡنَ يَدَيۡ عَذَابٖ شَدِيدٖ
Transliteration: Qul innama aAAithukum biwahidatin an taqoomoo lillahi mathna wafurada thumma tatafakkaroo ma bisahibikum min jinnatin in huwa illa natheerun lakum bayna yaday AAathabin shadeedin
Translation: (ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਇਕ ਹੀ ਗੱਲ ਦੀ ਨਸੀਹਤ ਕਰਦਾ ਹਾਂ ਕਿ ਤੁਸੀਂ ਅੱਲਾਹ ਵਾਸਤੇ, ਇਕੱਲੇ-ਇਕੱਲੇ ਜਾਂ ਦੋ-ਦੋ ਮਿਲ ਕੇ (ਇਕ ਪਾਸੇ) ਖੜ੍ਹੇ ਹੋ ਜਾਓ ਤੇ ਰਤਾ ਸੋਚ-ਵਿਚਾਰ ਤਾਂ ਕਰੋ (ਕਿ ਹਕੀਕਤ ਕੀ ਹੈ) ਤੁਹਾਡੇ ਇਸ ਸਾਥੀ (ਮੁਹੰਮਦ ਸ:) ਵਿਚ ਕੋਈ ਵੀ ਦੀਵਾਨਗੀ ਵਾਲੀ ਗੱਲ ਨਹੀਂ, ਉਹ ਤਾਂ ਤੁਹਾਨੂੰ ਇਕ ਵੱਡੇ ਅਜ਼ਾਬ (ਕਿਆਮਤ ਦਿਹਾੜੇ ਦੇ) ਆਉਣ ਤੋਂ ਪਹਿਲਾਂ ਡਰਾਉਣ ਵਾਲਾ ਹੈ।
34:47قُلۡ مَا سَأَلۡتُكُم مِّنۡ أَجۡرٖ فَهُوَ لَكُمۡۖ إِنۡ أَجۡرِيَ إِلَّا عَلَى ٱللَّهِۖ وَهُوَ عَلَىٰ كُلِّ شَيۡءٖ شَهِيدٞ ﴿47﴾قُلۡ مَا سَأَلۡتُكُم مِّنۡ أَجۡرٖ فَهُوَ لَكُمۡۖ إِنۡ أَجۡرِيَ إِلَّا عَلَى ٱللَّهِۖ وَهُوَ عَلَىٰ كُلِّ شَيۡءٖ شَهِيدٞ
Transliteration: Qul ma saaltukum min ajrin fahuwa lakum in ajriya illa AAala Allahi wahuwa AAala kulli shayin shaheedun
Translation: (ਹੇ ਨਬੀ!) ਆਖ ਦਿਓ ਕਿ ਜੇ ਮੈਂ ਤੁਹਾਥੋਂ ਕੋਈ ਬਦਲਾ (ਇਹਨਾਂ ਚਿਤਾਵਨੀਆਂ ਦੇਣ ਦਾ) ਮੰਗਾਂ ਤਾਂ ਉਹ ਤੁਹਾਨੂੰ ਹੀ ਮੁਬਾਰਕ, ਮੇਰਾ ਬਦਲਾ ਤਾਂ ਅੱਲਾਹ ਦੇ ਹੀ ਜ਼ਿੰਮੇ ਹੈ ਅਤੇ ਉਹ ਹਰ ਗੱਲ ਦੀ ਖ਼ਬਰ ਰੱਖਦਾ ਹੈ।
34:48قُلۡ إِنَّ رَبِّي يَقۡذِفُ بِٱلۡحَقِّ عَلَّـٰمُ ٱلۡغُيُوبِ ﴿48﴾قُلۡ إِنَّ رَبِّي يَقۡذِفُ بِٱلۡحَقِّ عَلَّـٰمُ ٱلۡغُيُوبِ
Transliteration: Qul inna rabbee yaqthifu bialhaqqi AAallamu alghuyoobi
Translation: ਆਖੋ ਕਿ ਬੇਸ਼ਕ ਮੇਰਾ ਰੱਬ ਹੀ ਮੇਰੇ ਉੱਤੇ ਹੱਕ ਉਤਾਰਦਾ ਹੈ ਅਤੇ ਹਰ ਪ੍ਰਕਾਰ ਦੇ ਗੁਪਤ ਗਿਆਨ ਦਾ ਜਾਣਨਹਾਰ ਹੈ।
34:49قُلۡ جَآءَ ٱلۡحَقُّ وَمَا يُبۡدِئُ ٱلۡبَٰطِلُ وَمَا يُعِيدُ ﴿49﴾قُلۡ جَآءَ ٱلۡحَقُّ وَمَا يُبۡدِئُ ٱلۡبَٰطِلُ وَمَا يُعِيدُ
Transliteration: Qul jaa alhaqqu wama yubdio albatilu wama yuAAeedu
Translation: (ਹੇ ਨਬੀ!) ਆਖ ਦਿਓ ਕਿ ਹੱਕ (ਇਸਲਾਮ) ਆ ਗਿਆ, ਬਾਤਿਲ (ਕੂੜ, ਕੁਫ਼ਰ) ਨਾ ਤਾਂ ਪਹਿਲਾਂ ਕਦੇ ਛਾਇਆ ਹੈ ਅਤੇ ਨਾ ਹੀ ਹੁਣ ਛਾਵੇਗਾ।
34:50قُلۡ إِن ضَلَلۡتُ فَإِنَّمَآ أَضِلُّ عَلَىٰ نَفۡسِيۖ وَإِنِ ٱهۡتَدَيۡتُ فَبِمَا يُوحِيٓ إِلَيَّ رَبِّيٓۚ إِنَّهُۥ سَمِيعٞ قَرِيبٞ ﴿50﴾قُلۡ إِن ضَلَلۡتُ فَإِنَّمَآ أَضِلُّ عَلَىٰ نَفۡسِيۖ وَإِنِ ٱهۡتَدَيۡتُ فَبِمَا يُوحِيٓ إِلَيَّ رَبِّيٓۚ إِنَّهُۥ سَمِيعٞ قَرِيبٞ
Transliteration: Qul in dalaltu fainnama adillu AAala nafsee waini ihtadaytu fabima yoohee ilayya rabbee innahu sameeAAun qareebun
Translation: (ਇਹ ਵੀ) ਆਖ ਦਿਓ ਕਿ ਜੇ ਮੈਂ ਕੁਰਾਹੇ ਪੈ ਜਾਵਾਂ ਤਾਂ ਮੇਰੇ ਇਸ ਕੁਰਾਹੇ ਪੈਣ ਦਾ ਦੋਸ਼ ਮੇਰਾ ਹੀ ਹੈ, ਜੇ ਮੈਂ ਸਿੱਧੀ ਰਾਹ ’ਤੇ ਹਾਂ ਤਾਂ ਇਸ ਦਾ ਕਾਰਨ ਉਹ ਵਹੀ (ਪੈਗ਼ਾਮ) ਹੈ ਜਿਸ ਨੂੰ ਮੇਰਾ ਪਾਲਣਹਾਰ ਮੇਰੇ ਵੱਲ ਘੱਲਦਾ ਹੈ, ਬੇਸ਼ੱਕ ਉਹ (ਅੱਲਾਹ) ਸੁਣਨ ਵਾਲਾ ਹੈ ਅਤੇ (ਬੰਦੇ ਦੇ) ਬਹੁਤ ਹੀ ਨੇੜੇ ਹੈ।
34:51وَلَوۡ تَرَىٰٓ إِذۡ فَزِعُواْ فَلَا فَوۡتَ وَأُخِذُواْ مِن مَّكَانٖ قَرِيبٖ ﴿51﴾وَلَوۡ تَرَىٰٓ إِذۡ فَزِعُواْ فَلَا فَوۡتَ وَأُخِذُواْ مِن مَّكَانٖ قَرِيبٖ
Transliteration: Walaw tara ith faziAAoo fala fawta waokhithoo min makanin qareebin
Translation: (ਹੇ ਨਬੀ!) ਕਾਸ਼ ਜੇ ਤੁਸੀਂ (ਉਸ ਸਮੇਂ) ਇਹਨਾਂ ਕਾਫ਼ਿਰਾਂ ਨੂੰ ਵੇਖੋ ਜਦੋਂ ਉਹ ਘਬਰਾਏ ਹੋਏ ਹੋਣਗੇ ਅਤੇ (ਉੱਥਿਓਂ) ਉਹ ਬਚ ਨਾ ਸਕਣਗੇ ਅਤੇ ਉਹ ਨੇੜੇ ਤੋਂ ਹੀ ਫੜੇ ਜਾਣਗੇ।
34:52وَقَالُوٓاْ ءَامَنَّا بِهِۦ وَأَنَّىٰ لَهُمُ ٱلتَّنَاوُشُ مِن مَّكَانِۭ بَعِيدٖ ﴿52﴾وَقَالُوٓاْ ءَامَنَّا بِهِۦ وَأَنَّىٰ لَهُمُ ٱلتَّنَاوُشُ مِن مَّكَانِۭ بَعِيدٖ
Transliteration: Waqaloo amanna bihi waanna lahumu alttanawushu min makanin baAAeedin
Translation: ਉਸ ਸਮੇਂ ਇਹ (ਕਾਫ਼ਿਰ) ਆਖਣਗੇ ਕਿ ਹੁਣ ਅਸੀਂ ਈਮਾਨ ਲਿਆਏ ਹਾਂ, ਪਰ ਇੰਨੀ ਦੂਰ ਤੋਂ ਈਮਾਨ ਦੀ ਪ੍ਰਾਪਤੀ ਕਿਵੇਂ ਸੰਭਵ ਹੈ?
34:53وَقَدۡ كَفَرُواْ بِهِۦ مِن قَبۡلُۖ وَيَقۡذِفُونَ بِٱلۡغَيۡبِ مِن مَّكَانِۭ بَعِيدٖ ﴿53﴾وَقَدۡ كَفَرُواْ بِهِۦ مِن قَبۡلُۖ وَيَقۡذِفُونَ بِٱلۡغَيۡبِ مِن مَّكَانِۭ بَعِيدٖ
Transliteration: Waqad kafaroo bihi min qablu wayaqthifoona bialghaybi min makanin baAAeedin
Translation: ਜਦ ਕਿ ਇਸ (ਕਿਆਮਤ) ਤੋਂ ਪਹਿਲਾਂ (ਸੰਸਾਰ ਵਿਚ) ਉਹ ਇਸ ਦੇ ਇਨਕਾਰੀ ਸਨ ਅਤੇ ਦੂਰ ਤੋਂ ਹੀ ਬਿਨਾਂ ਵੇਖੇ ਹੀ (ਖ਼ਿਆਲੀ ਤੀਰ) ਸੁੱਟਦੇ ਰਹੇ।
34:54وَحِيلَ بَيۡنَهُمۡ وَبَيۡنَ مَا يَشۡتَهُونَ كَمَا فُعِلَ بِأَشۡيَاعِهِم مِّن قَبۡلُۚ إِنَّهُمۡ كَانُواْ فِي شَكّٖ مُّرِيبِۭ ﴿54﴾وَحِيلَ بَيۡنَهُمۡ وَبَيۡنَ مَا يَشۡتَهُونَ كَمَا فُعِلَ بِأَشۡيَاعِهِم مِّن قَبۡلُۚ إِنَّهُمۡ كَانُواْ فِي شَكّٖ مُّرِيبِۭ
Transliteration: Waheela baynahum wabayna ma yashtahoona kama fuAAila biashyaAAihim min qablu innahum kanoo fee shakkin mureebin
Translation: (ਕਿਆਮਤ ਦਿਹਾੜੇ) ਉਹਨਾਂ ਦੇ ਅਤੇ ਉਹਨਾਂ ਦੀਆਂ ਇੱਛਾਵਾਂ ਵਿਚਾਲੇ ਓਟ ਕਰ ਦਿੱਤੀ ਜਾਵੇਗੀ। ਜਿਵੇਂ ਕਿ ਇਨ੍ਹਾਂ ਤੋਂ ਪਹਿਲਾਂ ਉਹਨਾਂ ਵਰਗਿਆਂ ਨਾਲ ਕੀਤਾ ਗਿਆ ਸੀ। ਬੇਸ਼ੱਕ ਉਹ ਦੁਵਿਧਾ ਵਿਚ ਪਾਉਣ ਵਾਲੀ ਅਸ਼ੰਕਾ ਵਿਚ ਫਸੇ ਹੋਏ ਸਨ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download