وَٱلصَّـٰٓفَّـٰتِ صَفّٗا ﴿1﴾وَٱلصَّـٰٓفَّـٰتِ صَفّٗا
Transliteration: Waalssaffati saffan
Translation: ਕਸਮ ਹੈ (ਰੱਬ ਦੇ ਹਜ਼ੂਰ) ਕਤਾਰਾਂ ਬੰਨੀ ਖੜ੍ਹੇ (ਫ਼ਰਿਸ਼ਤਿਆਂ ਦੀ)।
وَٱلصَّـٰٓفَّـٰتِ صَفّٗا ﴿1﴾وَٱلصَّـٰٓفَّـٰتِ صَفّٗا
Transliteration: Waalssaffati saffan
Translation: ਕਸਮ ਹੈ (ਰੱਬ ਦੇ ਹਜ਼ੂਰ) ਕਤਾਰਾਂ ਬੰਨੀ ਖੜ੍ਹੇ (ਫ਼ਰਿਸ਼ਤਿਆਂ ਦੀ)।
فَٱلزَّـٰجِرَٰتِ زَجۡرٗا ﴿2﴾فَٱلزَّـٰجِرَٰتِ زَجۡرٗا
Transliteration: Faalzzajirati zajran
Translation: ਕਸਮ ਹੈ (ਕਿਆਮਤ ਦਿਹਾੜੇ ਅਪਰਾਧੀਆਂ ਨੂੰ) ਝਿੜਕੀਆਂ ਦੇਣ ਵਾਲੇ (ਫ਼ਰਿਸ਼ਤਿਆਂ ਦੀ)।
فَٱلتَّـٰلِيَٰتِ ذِكۡرًا ﴿3﴾فَٱلتَّـٰلِيَٰتِ ذِكۡرًا
Transliteration: Faalttaliyati thikran
Translation: ਫੇਰ ਕਸਮ ਉਹਨਾਂ ਦੀ ਜਿਹੜੇ .ਕੁਰਆਨ ਪੜ੍ਹਦੇ ਹਨ।
إِنَّ إِلَٰهَكُمۡ لَوَٰحِدٞ ﴿4﴾إِنَّ إِلَٰهَكُمۡ لَوَٰحِدٞ
Transliteration: Inna ilahakum lawahidun
Translation: ਨਿਰਸੰਦੇਹ, ਤੁਹਾਡਾ ਸਭ ਦਾ ਇਸ਼ਟ ਇੱਕੋ ਇੱਕ (ਅੱਲਾਹ) ਹੈ।
رَّبُّ ٱلسَّمَٰوَٰتِ وَٱلۡأَرۡضِ وَمَا بَيۡنَهُمَا وَرَبُّ ٱلۡمَشَٰرِقِ ﴿5﴾رَّبُّ ٱلسَّمَٰوَٰتِ وَٱلۡأَرۡضِ وَمَا بَيۡنَهُمَا وَرَبُّ ٱلۡمَشَٰرِقِ
Transliteration: Rabbu alssamawati waalardi wama baynahuma warabbu almashariqi
Translation: ਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ ਸਾਰੀਆਂ ਚੀਜ਼ਾਂ ਦਾ ਮਾਲਿਕ ਹੈ ਅਤੇ ਸਾਰੀਆਂ ਪੂਰਬੀ ਦਿਸ਼ਾਵਾਂ ਦਾ ਵੀ ਮਾਲਿਕ ਹੈ।
إِنَّا زَيَّنَّا ٱلسَّمَآءَ ٱلدُّنۡيَا بِزِينَةٍ ٱلۡكَوَاكِبِ ﴿6﴾إِنَّا زَيَّنَّا ٱلسَّمَآءَ ٱلدُّنۡيَا بِزِينَةٍ ٱلۡكَوَاكِبِ
Transliteration: Inna zayyanna alssamaa alddunya bizeenatin alkawakibi
Translation: ਅਸੀਂ ਸੰਸਾਰਿਕ ਅਕਾਸ਼ ਨੂੰ ਤਾਰਿਆਂ ਤੇ ਸੋਹੱਪਣ ਨਾਲ ਸਜਾਇਆ ਹੈ।[1]
وَحِفۡظٗا مِّن كُلِّ شَيۡطَٰنٖ مَّارِدٖ ﴿7﴾وَحِفۡظٗا مِّن كُلِّ شَيۡطَٰنٖ مَّارِدٖ
Transliteration: Wahifthan min kulli shaytanin maridin
Translation: ਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਹੈ।
لَّا يَسَّمَّعُونَ إِلَى ٱلۡمَلَإِ ٱلۡأَعۡلَىٰ وَيُقۡذَفُونَ مِن كُلِّ جَانِبٖ ﴿8﴾لَّا يَسَّمَّعُونَ إِلَى ٱلۡمَلَإِ ٱلۡأَعۡلَىٰ وَيُقۡذَفُونَ مِن كُلِّ جَانِبٖ
Transliteration: La yassammaAAoona ila almalai alaAAla wayuqthafoona min kulli janibin
Translation: ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।
دُحُورٗاۖ وَلَهُمۡ عَذَابٞ وَاصِبٌ ﴿9﴾دُحُورٗاۖ وَلَهُمۡ عَذَابٞ وَاصِبٌ
Transliteration: Duhooran walahum AAathabun wasibun
Translation: (ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ।
إِلَّا مَنۡ خَطِفَ ٱلۡخَطۡفَةَ فَأَتۡبَعَهُۥ شِهَابٞ ثَاقِبٞ ﴿10﴾إِلَّا مَنۡ خَطِفَ ٱلۡخَطۡفَةَ فَأَتۡبَعَهُۥ شِهَابٞ ثَاقِبٞ
Transliteration: Illa man khatifa alkhatfata faatbaAAahu shihabun thaqibun
Translation: ਪਰ ਜੇ ਕੋਈ (ਸ਼ੈਤਾਨ) ਉੱਥਿਓਂ ਇਕ ਅੱਧ ਗੱਲ ਸੁਣ ਕੇ ਨੱਸ ਵੀ ਜਾਵੇ ਤਾਂ ਉਹ ਦਾ ਪਿੱਛਾ ਇਕ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ।
فَٱسۡتَفۡتِهِمۡ أَهُمۡ أَشَدُّ خَلۡقًا أَم مَّنۡ خَلَقۡنَآۚ إِنَّا خَلَقۡنَٰهُم مِّن طِينٖ لَّازِبِۭ ﴿11﴾فَٱسۡتَفۡتِهِمۡ أَهُمۡ أَشَدُّ خَلۡقًا أَم مَّنۡ خَلَقۡنَآۚ إِنَّا خَلَقۡنَٰهُم مِّن طِينٖ لَّازِبِۭ
Transliteration: Faistaftihim ahum ashaddu khalqan am man khalaqna inna khalaqnahum min teenin lazibin
Translation: (ਹੇ ਨਬੀ!) ਇਹਨਾਂ (ਕਾਫ਼ਿਰਾਂ) ਤੋਂ ਪੁੱਛੋ, ਕੀ ਉਹਨਾਂ ਨੂੰ ਪੈਦਾ ਕਰਨਾ ਵਧੇਰੇ ਔਖਾ ਹੈ ਜਾਂ ਜੋ ਅਸੀਂ ਪੈਦਾ ਕਰ ਚੁੱਕੇ ਹਾਂ ? ਬੇਸ਼ੱਕ ਅਸੀਂ ਇਹਨਾਂ (ਮਨੁੱਖਾਂ ਨੂੰ) ਇਕ ਲੇਸਦਾਰ ਚੀਕਣੀ ਮਿੱਟੀ ਤੋਂ ਪੈਦਾ ਕੀਤਾ ਹੈ।
بَلۡ عَجِبۡتَ وَيَسۡخَرُونَ ﴿12﴾بَلۡ عَجِبۡتَ وَيَسۡخَرُونَ
Transliteration: Bal AAajibta wayaskharoona
Translation: (ਹੇ ਨਬੀ!) ਤੁਸੀਂ ਤਾਂ (ਪਰਲੋਕ ਦੇ ਇਨਕਾਰ ਕਰਨ ’ਤੇ) ਰੁਰਾਨ ਹੁੰਦੇ ਹੋ, ਜਦ ਕਿ ਉਹ ਇਸ ਦਾ ਮਖੌਲ ਕਰਦੇ ਹਨ।
وَإِذَا ذُكِّرُواْ لَا يَذۡكُرُونَ ﴿13﴾وَإِذَا ذُكِّرُواْ لَا يَذۡكُرُونَ
Transliteration: Waitha thukkiroo la yathkuroona
Translation: ਜਦੋਂ ਉਹਨਾਂ ਨੂੰ ਸਮਝਾਇਆ ਜਾਂਦਾ ਹੈ ਤਾਂ ਵੀ ਨਹੀਂ ਸਮਝਦੇ।
وَإِذَا رَأَوۡاْ ءَايَةٗ يَسۡتَسۡخِرُونَ ﴿14﴾وَإِذَا رَأَوۡاْ ءَايَةٗ يَسۡتَسۡخِرُونَ
Transliteration: Waitha raaw ayatan yastaskhiroona
Translation: ਅਤੇ ਜਦੋਂ ਕਿਸੇ ਨਿਸ਼ਾਨੀ ਨੂੰ ਵੇਖਦੇ ਹਨ ਤਾਂ ਮਖੌਲ ਕਰਦੇ ਹਨ।
وَقَالُوٓاْ إِنۡ هَٰذَآ إِلَّا سِحۡرٞ مُّبِينٌ ﴿15﴾وَقَالُوٓاْ إِنۡ هَٰذَآ إِلَّا سِحۡرٞ مُّبِينٌ
Transliteration: Waqaloo in hatha illa sihrun mubeenun
Translation: ਅਤੇ ਆਖਦੇ ਹਨ ਕਿ ਇਹ ਤਾਂ ਖੁੱਲ੍ਹਮ-ਖੁੱਲ੍ਹਾ ਇਕ ਜਾਦੂ ਹੈ।
أَءِذَا مِتۡنَا وَكُنَّا تُرَابٗا وَعِظَٰمًا أَءِنَّا لَمَبۡعُوثُونَ ﴿16﴾أَءِذَا مِتۡنَا وَكُنَّا تُرَابٗا وَعِظَٰمًا أَءِنَّا لَمَبۡعُوثُونَ
Transliteration: Aitha mitna wakunna turaban waAAithaman ainna lamabAAoothoona
Translation: (ਪੁੱਛਦੇ ਹਨ) ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ ਜਿਊਂਦੇ ਕੀਤੇ ਜਾਵਾਂਗੇ?
أَوَءَابَآؤُنَا ٱلۡأَوَّلُونَ ﴿17﴾أَوَءَابَآؤُنَا ٱلۡأَوَّلُونَ
Transliteration: Awaabaona alawwaloona
Translation: ਕੀ ਸਾਥੋਂ ਪਹਿਲਾਂ ਮਰੇ ਹੋਏ ਪਿਓ ਦਾਦੇ ਵੀ (ਜਿਊਂਦੇ ਕੀਤੇ ਜਾਣਗੇ) ?
قُلۡ نَعَمۡ وَأَنتُمۡ دَٰخِرُونَ ﴿18﴾قُلۡ نَعَمۡ وَأَنتُمۡ دَٰخِرُونَ
Transliteration: Qul naAAam waantum dakhiroona
Translation: ਤੁਸੀਂ (ਹੇ ਨਬੀ!) ਆਖੋ ਕਿ ‘ਹਾਂ’ ਅਤੇ (ਉਸੇ ਵੇਲੇ) ਤੁਸੀਂ (ਲੋਕ) ਜ਼ਲੀਲ ਵੀ ਹੋਵੋਗੇ।
فَإِنَّمَا هِيَ زَجۡرَةٞ وَٰحِدَةٞ فَإِذَا هُمۡ يَنظُرُونَ ﴿19﴾فَإِنَّمَا هِيَ زَجۡرَةٞ وَٰحِدَةٞ فَإِذَا هُمۡ يَنظُرُونَ
Transliteration: Fainnama hiya zajratun wahidatun faitha hum yanthuroona
Translation: ਉਹ (ਕਿਆਮਤ ਦਿਹਾੜੇ ਓਠਾਣਾ) ਤਾਂ ਇਕ ਝਿੜਕੀ ਵਾਂਗ ਹੈ ਅਤੇ ਅਚਣਚੇਤ ਉਹ (ਜਿਊਂਦੇ ਹੋ ਕੇ) ਵੇਖਣਗੇ।
وَقَالُواْ يَٰوَيۡلَنَا هَٰذَا يَوۡمُ ٱلدِّينِ ﴿20﴾وَقَالُواْ يَٰوَيۡلَنَا هَٰذَا يَوۡمُ ٱلدِّينِ
Transliteration: Waqaloo ya waylana hatha yawmu alddeeni
Translation: ਅਤੇ ਆਖਣਗੇ, ਹਾਏ ਸਾਡੇ ਮਾੜੇ ਭਾਗ! ਇਹ ਤਾਂ ਬਦਲਾ ਮਿਲਣ ਵਾਲਾ ਦਿਨ ਹੈ।
هَٰذَا يَوۡمُ ٱلۡفَصۡلِ ٱلَّذِي كُنتُم بِهِۦ تُكَذِّبُونَ ﴿21﴾هَٰذَا يَوۡمُ ٱلۡفَصۡلِ ٱلَّذِي كُنتُم بِهِۦ تُكَذِّبُونَ
Transliteration: Hatha yawmu alfasli allathee kuntum bihi tukaththiboona
Translation: (ਉਹਨਾਂ ਨੂੰ ਕਿਹਾ ਜਾਵੇਗਾ ਕਿ) ਇਹ ਫੈਸਲਿਆਂ ਦਾ ਵੇਲਾ ਹੈ, ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
ٱحۡشُرُواْ ٱلَّذِينَ ظَلَمُواْ وَأَزۡوَٰجَهُمۡ وَمَا كَانُواْ يَعۡبُدُونَ ﴿22﴾۞ٱحۡشُرُواْ ٱلَّذِينَ ظَلَمُواْ وَأَزۡوَٰجَهُمۡ وَمَا كَانُواْ يَعۡبُدُونَ
Transliteration: Ohshuroo allatheena thalamoo waazwajahum wama kanoo yaAAbudoona
Translation: (ਹੇ ਫ਼ਰਿਸ਼ਤਿਓ!) ਉਹਨਾਂ ਲੋਕਾਂ ਨੂੰ ਇਕੱਠਾ ਕਰੋ ਜਿਨ੍ਹਾਂ ਨੇ ਜ਼ੁਲਮ (ਸ਼ਿਰਕ) ਕੀਤਾ ਸੀ ਫੇਰ ਉਹਨਾਂ ਦੇ ਸਾਥੀਆਂ ਨੂੰ ਅਤੇ ਉਹਨਾਂ (ਇਸ਼ਟ) ਨੂੰ ਵੀ ਇਕੱਠਾ ਕਰੋ, ਜਿਨ੍ਹਾਂ ਦੀ ਉਹ (ਕਾਫ਼ਿਰ) ਪੂਜਾ ਕਰਦੇ ਸਨ।
مِن دُونِ ٱللَّهِ فَٱهۡدُوهُمۡ إِلَىٰ صِرَٰطِ ٱلۡجَحِيمِ ﴿23﴾مِن دُونِ ٱللَّهِ فَٱهۡدُوهُمۡ إِلَىٰ صِرَٰطِ ٱلۡجَحِيمِ
Transliteration: Min dooni Allahi faihdoohum ila sirati aljaheemi
Translation: ਅਤੇ (ਜਿਹੜੇ) ਅੱਲਾਹ ਨੂੰ ਛੱਡ ਹੋਰਾਂ ਦੀ ਪੂਜਾ ਕਰਦੇ ਸਨ, ਉਹਨਾਂ ਸਭ ਨੂੰ ਨਰਕ ਦੀ ਰਾਹ ਵਿਖਾਓ।
وَقِفُوهُمۡۖ إِنَّهُم مَّسۡـُٔولُونَ ﴿24﴾وَقِفُوهُمۡۖ إِنَّهُم مَّسۡـُٔولُونَ
Transliteration: Waqifoohum innahum masooloona
Translation: ਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।
مَا لَكُمۡ لَا تَنَاصَرُونَ ﴿25﴾مَا لَكُمۡ لَا تَنَاصَرُونَ
Transliteration: Ma lakum la tanasaroona
Translation: (ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?
بَلۡ هُمُ ٱلۡيَوۡمَ مُسۡتَسۡلِمُونَ ﴿26﴾بَلۡ هُمُ ٱلۡيَوۡمَ مُسۡتَسۡلِمُونَ
Transliteration: Bal humu alyawma mustaslimoona
Translation: ਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ।
وَأَقۡبَلَ بَعۡضُهُمۡ عَلَىٰ بَعۡضٖ يَتَسَآءَلُونَ ﴿27﴾وَأَقۡبَلَ بَعۡضُهُمۡ عَلَىٰ بَعۡضٖ يَتَسَآءَلُونَ
Transliteration: Waaqbala baAAduhum AAala baAAdin yatasaaloona
Translation: ਉਹ (ਇਨਕਾਰੀ) ਇਕ ਦੂਜੇ ਵੱਲ ਵੇਖਣਗੇ ਅਤੇ ਵਾਦ ਵਿਵਾਦ ਕਰਨਗੇ।
قَالُوٓاْ إِنَّكُمۡ كُنتُمۡ تَأۡتُونَنَا عَنِ ٱلۡيَمِينِ ﴿28﴾قَالُوٓاْ إِنَّكُمۡ كُنتُمۡ تَأۡتُونَنَا عَنِ ٱلۡيَمِينِ
Transliteration: Qaloo innakum kuntum tatoonana AAani alyameeni
Translation: ਪੈਰੋਕਾਰ ਆਖਣਗੇ, ਬੇਸ਼ੱਕ ਤੁਸੀਂ (ਸਾਨੂੰ ਕੁਰਾਹੇ ਪਾਉਣ ਲਈ) ਸਾਡੇ ਕੋਲ ਸੱਜੇ ਪਾਸਿਓਂ ਆਇਆ ਕਰਦੇ ਸੀ।
قَالُواْ بَل لَّمۡ تَكُونُواْ مُؤۡمِنِينَ ﴿29﴾قَالُواْ بَل لَّمۡ تَكُونُواْ مُؤۡمِنِينَ
Transliteration: Qaloo bal lam takoonoo mumineena
Translation: ਉਹ (ਇਸ਼ਟ) ਆਖਣਗੇ ਕਿ ਨਹੀਂ, ਸਗੋਂ ਤੁਸੀਂ ਆਪ ਹੀ ਈਮਾਨ ਲਿਆਉਣ ਵਾਲੇ ਨਹੀਂ ਸੀ।
وَمَا كَانَ لَنَا عَلَيۡكُم مِّن سُلۡطَٰنِۭۖ بَلۡ كُنتُمۡ قَوۡمٗا طَٰغِينَ ﴿30﴾وَمَا كَانَ لَنَا عَلَيۡكُم مِّن سُلۡطَٰنِۭۖ بَلۡ كُنتُمۡ قَوۡمٗا طَٰغِينَ
Transliteration: Wama kana lana AAalaykum min sultanin bal kuntum qawman tagheena
Translation: ਅਤੇ ਤੁਹਾਡੇ ’ਤੇ ਸਾਡਾ ਕੁੱਝ ਵੀ ਜ਼ੋਰ ਨਹੀਂ ਸੀ, ਤੁਸੀਂ ਤਾਂ ਆਪੇ ਹੀ ਸਰਕਸ਼ ਸੀ।
فَحَقَّ عَلَيۡنَا قَوۡلُ رَبِّنَآۖ إِنَّا لَذَآئِقُونَ ﴿31﴾فَحَقَّ عَلَيۡنَا قَوۡلُ رَبِّنَآۖ إِنَّا لَذَآئِقُونَ
Transliteration: Fahaqqa AAalayna qawlu rabbina inna lathaiqoona
Translation: ਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ।
فَأَغۡوَيۡنَٰكُمۡ إِنَّا كُنَّا غَٰوِينَ ﴿32﴾فَأَغۡوَيۡنَٰكُمۡ إِنَّا كُنَّا غَٰوِينَ
Transliteration: Faaghwaynakum inna kunna ghaweena
Translation: ਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ ਭਟਕੇ ਹੋਏ ਸੀ।
فَإِنَّهُمۡ يَوۡمَئِذٖ فِي ٱلۡعَذَابِ مُشۡتَرِكُونَ ﴿33﴾فَإِنَّهُمۡ يَوۡمَئِذٖ فِي ٱلۡعَذَابِ مُشۡتَرِكُونَ
Transliteration: Fainnahum yawmaithin fee alAAathabi mushtarikoona
Translation: ਉਸ ਦਿਨ ਉਹ ਸਾਰੇ ਅਜ਼ਾਬ ਵਿਚ ਭਾਈਵਾਲ ਹੋਣਗੇ।
إِنَّا كَذَٰلِكَ نَفۡعَلُ بِٱلۡمُجۡرِمِينَ ﴿34﴾إِنَّا كَذَٰلِكَ نَفۡعَلُ بِٱلۡمُجۡرِمِينَ
Transliteration: Inna kathalika nafAAalu bialmujrimeena
Translation: ਅਸੀਂ ਅਪਰਾਧੀਆਂ ਨਾਲ ਇੰਜ ਹੀ ਕਰਿਆ ਕਰਦੇ ਹਾਂ।
إِنَّهُمۡ كَانُوٓاْ إِذَا قِيلَ لَهُمۡ لَآ إِلَٰهَ إِلَّا ٱللَّهُ يَسۡتَكۡبِرُونَ ﴿35﴾إِنَّهُمۡ كَانُوٓاْ إِذَا قِيلَ لَهُمۡ لَآ إِلَٰهَ إِلَّا ٱللَّهُ يَسۡتَكۡبِرُونَ
Transliteration: Innahum kanoo itha qeela lahum la ilaha illa Allahu yastakbiroona
Translation: ਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਸੀ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਤਾਂ ਉਹ ਹੰਕਾਰ ਕਰਦੇ ਸਨ।[2]
وَيَقُولُونَ أَئِنَّا لَتَارِكُوٓاْ ءَالِهَتِنَا لِشَاعِرٖ مَّجۡنُونِۭ ﴿36﴾وَيَقُولُونَ أَئِنَّا لَتَارِكُوٓاْ ءَالِهَتِنَا لِشَاعِرٖ مَّجۡنُونِۭ
Transliteration: Wayaqooloona ainna latarikoo alihatina lishaAAirin majnoonin
Translation: ਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ ਸੁਦਾਈ ਕਵੀ ਦੇ ਕਹਿਣੇ ’ਤੇ ਛੱਡ ਦਈਏ?
بَلۡ جَآءَ بِٱلۡحَقِّ وَصَدَّقَ ٱلۡمُرۡسَلِينَ ﴿37﴾بَلۡ جَآءَ بِٱلۡحَقِّ وَصَدَّقَ ٱلۡمُرۡسَلِينَ
Transliteration: Bal jaa bialhaqqi wasaddaqa almursaleena
Translation: ਜਦ ਕਿ ਉਹ (ਮੁਹੰਮਦ) ਤਾਂ ਹੱਕ (ਸੱਚਾ ਦੀਨ) ਲੈ ਕੇ ਆਇਆ ਹੈ ਅਤੇ ਇਸ ਨੇ ਸਾਰੇ ਰਸੂਲਾਂ ਦੀ ਪੁਸ਼ਟੀ ਕੀਤੀ ਹੈ।
إِنَّكُمۡ لَذَآئِقُواْ ٱلۡعَذَابِ ٱلۡأَلِيمِ ﴿38﴾إِنَّكُمۡ لَذَآئِقُواْ ٱلۡعَذَابِ ٱلۡأَلِيمِ
Transliteration: Innakum lathaiqoo alAAathabi alaleemi
Translation: ਬੇਸ਼ੱਕ ਹੁਣ ਤੁਸੀਂ ਦਰਦਨਾਕ ਅਜ਼ਾਬ ਦਾ ਸੁਆਦ ਚਖੋਗੇ।
وَمَا تُجۡزَوۡنَ إِلَّا مَا كُنتُمۡ تَعۡمَلُونَ ﴿39﴾وَمَا تُجۡزَوۡنَ إِلَّا مَا كُنتُمۡ تَعۡمَلُونَ
Transliteration: Wama tujzawna illa ma kuntum taAAmaloona
Translation: ਹੁਣ ਤੁਹਾਨੂੰ ਤੁਹਾਡੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
إِلَّا عِبَادَ ٱللَّهِ ٱلۡمُخۡلَصِينَ ﴿40﴾إِلَّا عِبَادَ ٱللَّهِ ٱلۡمُخۡلَصِينَ
Transliteration: Illa AAibada Allahi almukhlaseena
Translation: ਪ੍ਰੰਤੂ ਅੱਲਾਹ ਦੇ ’ਚੋਂਣਵੇਂ ਬੰਦੇ (ਅਜ਼ਾਬ ਤੋਂ) ਸੁਰੱਖਿਅਤ ਰਹਿਣਗੇ।
أُوْلَـٰٓئِكَ لَهُمۡ رِزۡقٞ مَّعۡلُومٞ ﴿41﴾أُوْلَـٰٓئِكَ لَهُمۡ رِزۡقٞ مَّعۡلُومٞ
Transliteration: Olaika lahum rizqun maAAloomun
Translation: ਉਹਨਾਂ ਲਈ ਜਾਣਿਆ-ਪਛਾਣਿਆ ਰਿਜ਼ਕ ਹੈ।
فَوَٰكِهُ وَهُم مُّكۡرَمُونَ ﴿42﴾فَوَٰكِهُ وَهُم مُّكۡرَمُونَ
Transliteration: Fawakihu wahum mukramoona
Translation: (ਭਾਵ) ਜੰਨਤ ਦੇ ਸੁਆਦਲੇ ਫਲ ਹੋਣਗੇ ਅਤੇ ਉਹ ਜੰਨਤ ਵਾਸੀ ਸਤਿਕਾਰਯੋਗ ਹੋਣਗੇ।
فِي جَنَّـٰتِ ٱلنَّعِيمِ ﴿43﴾فِي جَنَّـٰتِ ٱلنَّعِيمِ
Transliteration: Fee jannati alnnaAAeemi
Translation: ਨਿਅਮਤਾਂ ਵਾਲੀ ਸਵਰਗ ਵਿਚ ਰੱਖਿਆ ਜਾਵੇਗਾ।
عَلَىٰ سُرُرٖ مُّتَقَٰبِلِينَ ﴿44﴾عَلَىٰ سُرُرٖ مُّتَقَٰبِلِينَ
Transliteration: AAala sururin mutaqabileena
Translation: ਇਕ ਦੂਜੇ ਦੇ ਸਾਹਮਣੇ ਤਖ਼ਤਾਂ ’ਤੇ ਬੈਠੇ ਹੋਣਗੇ।
يُطَافُ عَلَيۡهِم بِكَأۡسٖ مِّن مَّعِينِۭ ﴿45﴾يُطَافُ عَلَيۡهِم بِكَأۡسٖ مِّن مَّعِينِۭ
Transliteration: Yutafu AAalayhim bikasin min maAAeenin
Translation: ਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ ਚੱਲ ਰਿਹਾ ਹੋਵੇਗਾ।
بَيۡضَآءَ لَذَّةٖ لِّلشَّـٰرِبِينَ ﴿46﴾بَيۡضَآءَ لَذَّةٖ لِّلشَّـٰرِبِينَ
Transliteration: Baydaa laththatin lilshsharibeena
Translation: (ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ।
لَا فِيهَا غَوۡلٞ وَلَا هُمۡ عَنۡهَا يُنزَفُونَ ﴿47﴾لَا فِيهَا غَوۡلٞ وَلَا هُمۡ عَنۡهَا يُنزَفُونَ
Transliteration: La feeha ghawlun wala hum AAanha yunzafoona
Translation: ਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ ਹੀ ਮੱਤ ਮਾਰੀ ਜਾਵੇਗੀ।
وَعِندَهُمۡ قَٰصِرَٰتُ ٱلطَّرۡفِ عِينٞ ﴿48﴾وَعِندَهُمۡ قَٰصِرَٰتُ ٱلطَّرۡفِ عِينٞ
Transliteration: WaAAindahum qasiratu alttarfi AAeenun
Translation: ਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਵੱਡੀਆਂ-ਵੱਡੀਆਂ (ਸੋਹਣੀਆਂ) ਅੱਖਾਂ ਵਾਲੀਆਂ (ਹੂਰਾਂ) ਹੋਣਗੀਆਂ।
كَأَنَّهُنَّ بَيۡضٞ مَّكۡنُونٞ ﴿49﴾كَأَنَّهُنَّ بَيۡضٞ مَّكۡنُونٞ
Transliteration: Kaannahunna baydun maknoonun
Translation: ਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ ਪੜਦਿਆਂ ਵਿਚ ਲੁਕਾਏ ਹੋਏ ਹਨ।
فَأَقۡبَلَ بَعۡضُهُمۡ عَلَىٰ بَعۡضٖ يَتَسَآءَلُونَ ﴿50﴾فَأَقۡبَلَ بَعۡضُهُمۡ عَلَىٰ بَعۡضٖ يَتَسَآءَلُونَ
Transliteration: Faaqbala baAAduhum AAala baAAdin yatasaaloona
Translation: ਉਹ (ਜੰਨਤੀ) ਇਕ ਦੂਜੇ ਵੱਲ ਰੁੱਖ ਕਰਕੇ (ਇਕ ਦੂਜੇ ਦਾ ਹਾਲ) ਪੁੱਛਣਗੇ।
قَالَ قَآئِلٞ مِّنۡهُمۡ إِنِّي كَانَ لِي قَرِينٞ ﴿51﴾قَالَ قَآئِلٞ مِّنۡهُمۡ إِنِّي كَانَ لِي قَرِينٞ
Transliteration: Qala qailun minhum innee kana lee qareenun
Translation: ਉਹਨਾਂ (ਜੰਨਤੀਆਂ) ਵਿੱਚੋਂ ਇਕ ਆਖੇਗਾ ਕਿ (ਸੰਸਾਰ ਵਿਚ) ਮੇਰਾ ਇਕ ਸਾਥੀ ਸੀ।
يَقُولُ أَءِنَّكَ لَمِنَ ٱلۡمُصَدِّقِينَ ﴿52﴾يَقُولُ أَءِنَّكَ لَمِنَ ٱلۡمُصَدِّقِينَ
Transliteration: Yaqoolu ainnaka lamina almusaddiqeena
Translation: ਜਿਹੜਾ (ਮੈਨੂੰ) ਕਿਹਾ ਕਰਦਾ ਸੀ ਕਿ ਕੀ ਤੂੰ ਵੀ (ਕਿਆਮਤ ਦੇ ਆਉਣ ਦੀ) ਪੁਸ਼ਟੀ ਕਰਨ ਵਾਲਿਆਂ ਵਿੱਚੋਂ ਹੈ ?
أَءِذَا مِتۡنَا وَكُنَّا تُرَابٗا وَعِظَٰمًا أَءِنَّا لَمَدِينُونَ ﴿53﴾أَءِذَا مِتۡنَا وَكُنَّا تُرَابٗا وَعِظَٰمًا أَءِنَّا لَمَدِينُونَ
Transliteration: Aitha mitna wakunna turaban waAAithaman ainna lamadeenoona
Translation: ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਹੱਡੀਆਂ ਹੋ ਜਾਵਾਂਗੇ ਤਾਂ ਕੀ ਸਾਨੂੰ (ਮੁੜ ਜਿਊਂਦਾ ਕਰਕੇ ਕਰਮਾਂ ਅਨੁਸਾਰ) ਬਦਲਾ ਦਿੱਤਾ ਜਾਵੇਗਾ?
قَالَ هَلۡ أَنتُم مُّطَّلِعُونَ ﴿54﴾قَالَ هَلۡ أَنتُم مُّطَّلِعُونَ
Transliteration: Qala hal antum muttaliAAoona
Translation: ਉਹ (ਜੰਨਤੀ ਸਾਥੀਆਂ ਨੂੰ) ਆਖੇਗਾ ਕਿ ਜੇ ਤੂੰ (ਉਸ ਇਨਕਾਰੀ ਨੂੰ) ਵੇਖਣਾ ਚਾਹੁੰਦਾ ਹੈ ਤਾਂ (ਨਰਕ ਵਿਚ) ਝਾਤੀ ਮਾਰ ਕੇ ਵੇਖ ਲੇ।
فَٱطَّلَعَ فَرَءَاهُ فِي سَوَآءِ ٱلۡجَحِيمِ ﴿55﴾فَٱطَّلَعَ فَرَءَاهُ فِي سَوَآءِ ٱلۡجَحِيمِ
Transliteration: FaittalaAAa faraahu fee sawai aljaheemi
Translation: ਜਦੋਂ ਉਹ ਝਾਤੀ ਮਾਰੇਗਾ ਤਾਂ ਉਸ ਨੂੰ ਨਰਕ ਦੇ ਵਿਚਾਲੇ (ਜਲਦਾ ਹੋਇਆ) ਵੇਖੇਗਾ।
قَالَ تَٱللَّهِ إِن كِدتَّ لَتُرۡدِينِ ﴿56﴾قَالَ تَٱللَّهِ إِن كِدتَّ لَتُرۡدِينِ
Transliteration: Qala taAllahi in kidta laturdeeni
Translation: ਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ ਤਾਂ ਮੈਨੂੰ ਵੀ ਬਰਬਾਦ ਕਰਨਾ ਚਾਹੁੰਦਾ ਸੀ।
وَلَوۡلَا نِعۡمَةُ رَبِّي لَكُنتُ مِنَ ٱلۡمُحۡضَرِينَ ﴿57﴾وَلَوۡلَا نِعۡمَةُ رَبِّي لَكُنتُ مِنَ ٱلۡمُحۡضَرِينَ
Transliteration: Walawla niAAmatu rabbee lakuntu mina almuhdareena
Translation: ਜੇ ਮੇਰੇ ਰੱਬ ਦੀ ਮੇਰੇ ’ਤੇ ਕ੍ਰਿਪਾ ਨਾ ਹੁੰਦੀ ਤਾਂ ਅੱਜ ਮੈਂ ਵੀ ਨਰਕ ਵਿਚ ਇਹਨਾਂ ਅਪਰਾਧੀਆਂ ਵਾਂਗ ਹਾਜ਼ਰ ਕੀਤਾ ਗਿਆ ਹੁੰਦਾ।
أَفَمَا نَحۡنُ بِمَيِّتِينَ ﴿58﴾أَفَمَا نَحۡنُ بِمَيِّتِينَ
Transliteration: Afama nahnu bimayyiteena
Translation: (ਜੰਨਤੀ ਆਖੇਗਾ) ਕੀ ਮੈਂ ਤੈਨੂੰ ਨਹੀਂ ਸੀ ਕਹਿੰਦਾ ਕਿ ਹੁਣ ਅਸੀਂ ਨਹੀਂ ਮਰਾਂਗੇ ?
إِلَّا مَوۡتَتَنَا ٱلۡأُولَىٰ وَمَا نَحۡنُ بِمُعَذَّبِينَ ﴿59﴾إِلَّا مَوۡتَتَنَا ٱلۡأُولَىٰ وَمَا نَحۡنُ بِمُعَذَّبِينَ
Transliteration: Illa mawtatana aloola wama nahnu bimuAAaththabeena
Translation: (ਹਾਂ ਕੋਈ ਮੌਤ ਨਹੀਂ) ਛੁੱਟ ਪਹਿਲੀ (ਸੰਸਾਰਿਕ) ਮੌਤ ਤੋਂ ਅਤੇ ਨਾ ਹੀ ਸਾਨੂੰ (ਪ੍ਰਲੋਕ ਵਿਚ) ਕੋਈ ਅਜ਼ਾਬ ਦਿੱਤਾ ਜਾਵੇਗਾ।
إِنَّ هَٰذَا لَهُوَ ٱلۡفَوۡزُ ٱلۡعَظِيمُ ﴿60﴾إِنَّ هَٰذَا لَهُوَ ٱلۡفَوۡزُ ٱلۡعَظِيمُ
Transliteration: Inna hatha lahuwa alfawzu alAAatheemu
Translation: ਨਿਰਸੰਦੇਹ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
لِمِثۡلِ هَٰذَا فَلۡيَعۡمَلِ ٱلۡعَٰمِلُونَ ﴿61﴾لِمِثۡلِ هَٰذَا فَلۡيَعۡمَلِ ٱلۡعَٰمِلُونَ
Transliteration: Limithli hatha falyaAAmali alAAamiloona
Translation: ਅਮਲ ਕਰਨ ਵਾਲਿਆਂ ਨੂੰ ਅਜਿਹੀ ਸਫ਼ਲਤਾ ਲਈ ਹੀ ਅਮਲ ਕਰਨੇ ਚਾਹੀਦੇ ਹਨ।
أَذَٰلِكَ خَيۡرٞ نُّزُلًا أَمۡ شَجَرَةُ ٱلزَّقُّومِ ﴿62﴾أَذَٰلِكَ خَيۡرٞ نُّزُلًا أَمۡ شَجَرَةُ ٱلزَّقُّومِ
Transliteration: Athalika khayrun nuzulan am shajaratu alzzaqqoomi
Translation: ਕੀ ਇਹ (ਜੰਨਤ ਦੀ) ਮਹਿਮਾਨਦਾਰੀ ਚੰਗੀ ਹੈ ਜਾਂ (ਨਰਕ ਵਿਚ) ਥੋਹਰ ਦਾ ਰੱਖ ?
إِنَّا جَعَلۡنَٰهَا فِتۡنَةٗ لِّلظَّـٰلِمِينَ ﴿63﴾إِنَّا جَعَلۡنَٰهَا فِتۡنَةٗ لِّلظَّـٰلِمِينَ
Transliteration: Inna jaAAalnaha fitnatan lilththalimeena
Translation: ਜਿਸ ਨੂੰ ਅਸੀਂ ਜ਼ਾਲਮਾਂ ਲਈ ਪ੍ਰੀਖਿਆ ਬਣਾ ਛੱਡਿਆ ਹੈ।
إِنَّهَا شَجَرَةٞ تَخۡرُجُ فِيٓ أَصۡلِ ٱلۡجَحِيمِ ﴿64﴾إِنَّهَا شَجَرَةٞ تَخۡرُجُ فِيٓ أَصۡلِ ٱلۡجَحِيمِ
Transliteration: Innaha shajaratun takhruju fee asli aljaheemi
Translation: ਇਹ ਉਹ ਰੁੱਖ ਹੈ ਜਿਹੜਾ ਨਰਕ ਦੇ ਹੇਠ ਤੋਂ ਨਿਕਲਦਾ ਹੈ।
طَلۡعُهَا كَأَنَّهُۥ رُءُوسُ ٱلشَّيَٰطِينِ ﴿65﴾طَلۡعُهَا كَأَنَّهُۥ رُءُوسُ ٱلشَّيَٰطِينِ
Transliteration: TalAAuha kaannahu ruoosu alshshayateeni
Translation: ਉਸ ਦੇ ਫਲ ਸ਼ੈਤਾਨ ਦੇ ਸਿਰਾਂ ਵਾਂਗ ਹਨ।
فَإِنَّهُمۡ لَأٓكِلُونَ مِنۡهَا فَمَالِـُٔونَ مِنۡهَا ٱلۡبُطُونَ ﴿66﴾فَإِنَّهُمۡ لَأٓكِلُونَ مِنۡهَا فَمَالِـُٔونَ مِنۡهَا ٱلۡبُطُونَ
Transliteration: Fainnahum laakiloona minha famalioona minha albutoona
Translation: ਉਹਨਾਂ ਰੁੱਖਾਂ (ਦੇ ਫਲਾਂ) ਵਿੱਚੋਂ ਹੀ (ਨਰਕਧਾਰੀ) ਖਾਣਗੇ ਅਤੇ ਆਪਣੇ ਢਿੱਡ ਭਰਨਗੇ।
ثُمَّ إِنَّ لَهُمۡ عَلَيۡهَا لَشَوۡبٗا مِّنۡ حَمِيمٖ ﴿67﴾ثُمَّ إِنَّ لَهُمۡ عَلَيۡهَا لَشَوۡبٗا مِّنۡ حَمِيمٖ
Transliteration: Thumma inna lahum AAalayha lashawban min hameemin
Translation: ਫੇਰ ਉਹਨਾਂ ਨੂੰ ਖੌਲਦਾ ਹੋਇਆ ਪਾਣੀ ਪੀਣ ਨੂੰ ਮਿਲੇਗਾ।
ثُمَّ إِنَّ مَرۡجِعَهُمۡ لَإِلَى ٱلۡجَحِيمِ ﴿68﴾ثُمَّ إِنَّ مَرۡجِعَهُمۡ لَإِلَى ٱلۡجَحِيمِ
Transliteration: Thumma inna marjiAAahum laila aljaheemi
Translation: (ਖਾਣ ਪੀਣ ਮਗਰੋਂ) ਉਹਨਾਂ ਦੀ ਵਾਪਸੀ ਮੁੜ ਭੜਕਦੀ ਅੱਗ ਵੱਲ ਹੋਵੇਗੀ।
إِنَّهُمۡ أَلۡفَوۡاْ ءَابَآءَهُمۡ ضَآلِّينَ ﴿69﴾إِنَّهُمۡ أَلۡفَوۡاْ ءَابَآءَهُمۡ ضَآلِّينَ
Transliteration: Innahum alfaw abaahum dalleena
Translation: ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਪਿਓ ਦਾਦਿਆਂ ਨੂੰ ਕੁਰਾਹੇ ਪਿਆ ਹੋਇਆ ਵੇਖਿਆ।
فَهُمۡ عَلَىٰٓ ءَاثَٰرِهِمۡ يُهۡرَعُونَ ﴿70﴾فَهُمۡ عَلَىٰٓ ءَاثَٰرِهِمۡ يُهۡرَعُونَ
Transliteration: Fahum AAala atharihim yuhraAAoona
Translation: ਅਤੇ ਉਹਨਾਂ ਦੀ ਹੀ ਪੈਰਵੀ ਕਰਨ ਲਈ ਉਹਨਾਂ ਦੇ ਪਿੱਛੇ ਨੱਠੇ ਚਲੇ ਗਏ।
وَلَقَدۡ ضَلَّ قَبۡلَهُمۡ أَكۡثَرُ ٱلۡأَوَّلِينَ ﴿71﴾وَلَقَدۡ ضَلَّ قَبۡلَهُمۡ أَكۡثَرُ ٱلۡأَوَّلِينَ
Transliteration: Walaqad dalla qablahum aktharu alawwaleena
Translation: ਬੇਸ਼ੱਕ ਉਹਨਾਂ ਤੋਂ ਪਹਿਲਾਂ ਵੀ ਵਧੇਰੇ ਲੋਕ ਕੁਰਾਹੇ ਪੈ ਚੁੱਕੇ ਹਨ।
وَلَقَدۡ أَرۡسَلۡنَا فِيهِم مُّنذِرِينَ ﴿72﴾وَلَقَدۡ أَرۡسَلۡنَا فِيهِم مُّنذِرِينَ
Transliteration: Walaqad arsalna feehim munthireena
Translation: ਅਤੇ ਅਸੀਂ ਉਹਨਾਂ ਵਿਚ (ਨਰਕ ਤੋਂ) ਡਰਾਉਣ ਵਾਲੇ (ਪੈਗ਼ੰਬਰ) ਵੀ ਭੇਜੇ ਸਨ।
فَٱنظُرۡ كَيۡفَ كَانَ عَٰقِبَةُ ٱلۡمُنذَرِينَ ﴿73﴾فَٱنظُرۡ كَيۡفَ كَانَ عَٰقِبَةُ ٱلۡمُنذَرِينَ
Transliteration: Faonthur kayfa kana AAaqibatu almunthareena
Translation: ਹੁਣ ਤੂੰ ਵੇਖ, ਜਿਨ੍ਹਾਂ ਨੂੰ ਡਰਇਆ ਗਿਆ ਸੀ (ਪ੍ਰੰਤੂ ਨਾ ਡਰੇ) ਉਹਨਾਂ ਦਾ ਅੰਤ ਕਿਹੋ ਜਿਹਾ ਹੋਇਆ।
إِلَّا عِبَادَ ٱللَّهِ ٱلۡمُخۡلَصِينَ ﴿74﴾إِلَّا عِبَادَ ٱللَّهِ ٱلۡمُخۡلَصِينَ
Transliteration: Illa AAibada Allahi almukhlaseena
Translation: (ਉਸ ਭੈੜੇ ਅੰਤ ਤੋਂ) ਕੋਈ ਨਹੀਂ ਬਚੇਗਾ, ਛੁਟ ਅੱਲਾਹ ਦੇ ਚੁਣਵੇਂ ਤੇ ਖ਼ਾਲਸ ਬੰਦਿਆਂ ਤੋਂ।
وَلَقَدۡ نَادَىٰنَا نُوحٞ فَلَنِعۡمَ ٱلۡمُجِيبُونَ ﴿75﴾وَلَقَدۡ نَادَىٰنَا نُوحٞ فَلَنِعۡمَ ٱلۡمُجِيبُونَ
Transliteration: Walaqad nadana noohun falaniAAma almujeeboona
Translation: ਅਤੇ (ਇਸ ਤੋਂ ਪਹਿਲਾਂ ਆਪਣੀ ਕੌਮ ਤੋਂ ਨਿਰਾਸ਼ ਹੋ ਕੇ) ਸਾਨੂੰ ਨੂਹ ਨੇ ਪੁਕਾਰਿਆ ਸੀ, ਵੇਖੋ ਕਿ ਅਸੀਂ ਕਿੰਨਾ ਸੋਹਣਾ ਉੱਤਰ ਦੇਣ ਵਾਲੇ ਹਾਂ।
وَنَجَّيۡنَٰهُ وَأَهۡلَهُۥ مِنَ ٱلۡكَرۡبِ ٱلۡعَظِيمِ ﴿76﴾وَنَجَّيۡنَٰهُ وَأَهۡلَهُۥ مِنَ ٱلۡكَرۡبِ ٱلۡعَظِيمِ
Transliteration: Wanajjaynahu waahlahu mina alkarbi alAAatheemi
Translation: ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ ਵੱਡੀ ਮੁਸੀਬਤ ਤੋਂ ਬਚਾ ਲਿਆ।
وَجَعَلۡنَا ذُرِّيَّتَهُۥ هُمُ ٱلۡبَاقِينَ ﴿77﴾وَجَعَلۡنَا ذُرِّيَّتَهُۥ هُمُ ٱلۡبَاقِينَ
Transliteration: WajaAAalna thurriyyatahu humu albaqeena
Translation: ਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।
وَتَرَكۡنَا عَلَيۡهِ فِي ٱلۡأٓخِرِينَ ﴿78﴾وَتَرَكۡنَا عَلَيۡهِ فِي ٱلۡأٓخِرِينَ
Transliteration: Watarakna AAalayhi fee alakhireena
Translation: ਮਗਰੋਂ ਆਉਣ ਵਾਲੀਆਂ ਨਸਲਾਂ ਲਈ ਅਸੀਂ ਉਸ ਦੀ ਪ੍ਰਸ਼ੰਸਾ ਤੇ ਚਰਚੇ ਨੂੰ ਬਾਕੀ ਰੱਖਿਆ।
سَلَٰمٌ عَلَىٰ نُوحٖ فِي ٱلۡعَٰلَمِينَ ﴿79﴾سَلَٰمٌ عَلَىٰ نُوحٖ فِي ٱلۡعَٰلَمِينَ
Transliteration: Salamun AAala noohin fee alAAalameena
Translation: ਸਾਰੇ ਜਹਾਨਾਂ ਵਿਚ ਨੂਹ ’ਤੇ ਸਲਾਮਤੀ ਹੋਵੇ।
إِنَّا كَذَٰلِكَ نَجۡزِي ٱلۡمُحۡسِنِينَ ﴿80﴾إِنَّا كَذَٰلِكَ نَجۡزِي ٱلۡمُحۡسِنِينَ
Transliteration: Inna kathalika najzee almuhsineena
Translation: ਬੇਸ਼ੱਕ ਨੇਕੀ ਕਰਨ ਵਾਲਿਆਂ ਨੂੰ ਅਸੀਂ ਇਸੇ ਪ੍ਰਕਾਰ (ਚੰਗਾ) ਬਦਲਾ ਦਿੰਦੇ ਹਾਂ।
إِنَّهُۥ مِنۡ عِبَادِنَا ٱلۡمُؤۡمِنِينَ ﴿81﴾إِنَّهُۥ مِنۡ عِبَادِنَا ٱلۡمُؤۡمِنِينَ
Transliteration: Innahu min AAibadina almumineena
Translation: ਉਹ (ਨੂਹ) ਸਾਡੇ ਈਮਾਨਦਾਰ ਬੰਦਿਆਂ ਵਿੱਚੋਂ ਸੀ।
ثُمَّ أَغۡرَقۡنَا ٱلۡأٓخَرِينَ ﴿82﴾ثُمَّ أَغۡرَقۡنَا ٱلۡأٓخَرِينَ
Transliteration: Thumma aghraqna alakhareena
Translation: ਅਸੀਂ ਦੂਜਿਆਂ (ਨੂਹ ਦੇ ਦਸ਼ਮਣਾਂ) ਨੂੰ ਡੋਬ ਦਿੱਤਾ।
وَإِنَّ مِن شِيعَتِهِۦ لَإِبۡرَٰهِيمَ ﴿83﴾۞وَإِنَّ مِن شِيعَتِهِۦ لَإِبۡرَٰهِيمَ
Transliteration: Wainna min sheeAAatihi laibraheema
Translation: ਬੇਸ਼ੱਕ ਇਬਰਾਹੀਮ ਵੀ ਨੂਹ ਦੀ ਟੋਲੀ ਵਿੱਚੋਂ ਸੀ।
إِذۡ جَآءَ رَبَّهُۥ بِقَلۡبٖ سَلِيمٍ ﴿84﴾إِذۡ جَآءَ رَبَّهُۥ بِقَلۡبٖ سَلِيمٍ
Transliteration: Ith jaa rabbahu biqalbin saleemin
Translation: ਜਦੋਂ ਉਹ (ਇਬਰਾਹੀਮ) ਆਪਣੇ ਰੱਬ ਦੇ ਹਜ਼ੂਰ ਨਿਰਮਲ ਹਿਰਦਾ ਲੈ ਕੇ ਆਇਆ।
إِذۡ قَالَ لِأَبِيهِ وَقَوۡمِهِۦ مَاذَا تَعۡبُدُونَ ﴿85﴾إِذۡ قَالَ لِأَبِيهِ وَقَوۡمِهِۦ مَاذَا تَعۡبُدُونَ
Transliteration: Ith qala liabeehi waqawmihi matha taAAbudoona
Translation: ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਨੂੰ ਕਿਹਾ, ਤੁਸੀਂ ਕਿਸ ਚੀਜ਼ ਦੀ ਪੂਜਾ ਕਰਦੇ ਹੋ?
أَئِفۡكًا ءَالِهَةٗ دُونَ ٱللَّهِ تُرِيدُونَ ﴿86﴾أَئِفۡكًا ءَالِهَةٗ دُونَ ٱللَّهِ تُرِيدُونَ
Transliteration: Aifkan alihatan doona Allahi tureedoona
Translation: ਕੀ ਤੁਸੀਂ ਅੱਲਾਹ ਨੂੰ ਛੱਡ ਕੇ (ਆਪਣੇ ਹੱਥੀਂ) ਘੜ੍ਹੇ ਹੋਏ ਇਸ਼ਟ ਚਾਹੁੰਦੇ ਹੋ ?
فَمَا ظَنُّكُم بِرَبِّ ٱلۡعَٰلَمِينَ ﴿87﴾فَمَا ظَنُّكُم بِرَبِّ ٱلۡعَٰلَمِينَ
Transliteration: Fama thannukum birabbi alAAalameena
Translation: ਸਾਰੇ ਜਹਾਨਾਂ ਦੇ ਪਾਲਣਹਾਰ ਬਾਰੇ ਤੁਹਾਡਾ ਕੀ ਵਿਚਾਰ ਹੈ ?
فَنَظَرَ نَظۡرَةٗ فِي ٱلنُّجُومِ ﴿88﴾فَنَظَرَ نَظۡرَةٗ فِي ٱلنُّجُومِ
Transliteration: Fanathara nathratan fee alnnujoomi
Translation: ਫੇਰ ਉਸ ਨੇ ਇਕ ਨਜ਼ਰ ਤਾਰਿਆਂ ਵੱਲ ਵੇਖਿਆ (ਭਾਵ ਸੋਚਣ ਲੱਗਾ)।
فَقَالَ إِنِّي سَقِيمٞ ﴿89﴾فَقَالَ إِنِّي سَقِيمٞ
Transliteration: Faqala innee saqeemun
Translation: ਅਤੇ (ਆਪਣੇ ਘਰ ਵਾਲਿਆਂ ਨੂੰ) ਕਿਹਾ ਕਿ ਮੈਂ ਤਾਂ ਬੀਮਾਰ ਹਾਂ।
فَتَوَلَّوۡاْ عَنۡهُ مُدۡبِرِينَ ﴿90﴾فَتَوَلَّوۡاْ عَنۡهُ مُدۡبِرِينَ
Transliteration: Fatawallaw AAanhu mudbireena
Translation: ਇਸ ਤੋਂ ਉਹ ਉਸ (ਇਬਰਾਹੀਮ) ਨੂੰ ਘਰ ਛੱਡ ਕੇ (ਮੇਲੇ ਵਿਚ) ਚਲੇ ਗਏ।
فَرَاغَ إِلَىٰٓ ءَالِهَتِهِمۡ فَقَالَ أَلَا تَأۡكُلُونَ ﴿91﴾فَرَاغَ إِلَىٰٓ ءَالِهَتِهِمۡ فَقَالَ أَلَا تَأۡكُلُونَ
Transliteration: Faragha ila alihatihim faqala ala takuloona
Translation: ਫੇਰ ਉਹ (ਇਬਰਾਹੀਮ) ਉਹਨਾਂ ਦੇ ਇਸ਼ਟਾਂ ਕੋਲ ਗਿਆ ਅਤੇ ਪੁੱਛਣ ਲੱਗਾ, ਤੁਸੀਂ (ਆਪਣੇ ਅੱਗੇ ਪਏ ਭੋਗ ਨੂੰ) ਖਾਂਦੇ ਕਿਉਂ ਨਹੀਂ ?
مَا لَكُمۡ لَا تَنطِقُونَ ﴿92﴾مَا لَكُمۡ لَا تَنطِقُونَ
Transliteration: Ma lakum la tantiqoona
Translation: ਤੁਹਾਨੂੰ ਕੀ ਹੋਇਆ ਕਿ ਤੁਸੀਂ ਬੋਲਦੇ ਵੀ ਨਹੀਂ ?
فَرَاغَ عَلَيۡهِمۡ ضَرۡبَۢا بِٱلۡيَمِينِ ﴿93﴾فَرَاغَ عَلَيۡهِمۡ ضَرۡبَۢا بِٱلۡيَمِينِ
Transliteration: Faragha AAalayhim darban bialyameeni
Translation: ਫੇਰ ਤਾਂ ਉਹ (ਇਬਰਾਹੀਮ) ਉਹਨਾਂ ਨੂੰ ਸੱਜੇ ਹੱਥ (ਸ਼ਕਤੀ) ਨਾਲ ਮਾਰ-ਮਾਰ ਕੇ ਤੋੜਣ ਲੱਗ ਪਿਆ।
فَأَقۡبَلُوٓاْ إِلَيۡهِ يَزِفُّونَ ﴿94﴾فَأَقۡبَلُوٓاْ إِلَيۡهِ يَزِفُّونَ
Transliteration: Faaqbaloo ilayhi yaziffoona
Translation: (ਫੇਰ ਜਦੋਂ ਮੁਸ਼ਰਿਕ ਮੇਲਾ ਵੇਖ ਦੇ ਘਰ ਆਏ ਅਤੇ ਬੁਤਾਂ ਦਾ ਹਾਲ ਵੇਖਿਆ ਤਾਂ) ਉਹ ਲੋਕ ਨੱਸਦੇ ਹੋਏ ਉਸ ਵੱਲ ਆਏ।
قَالَ أَتَعۡبُدُونَ مَا تَنۡحِتُونَ ﴿95﴾قَالَ أَتَعۡبُدُونَ مَا تَنۡحِتُونَ
Transliteration: Qala ataAAbudoona ma tanhitoona
Translation: ਉਸ (ਇਬਰਾਹੀਮ) ਨੇ ਆਖਿਆ, ਕੀ ਤੁਸੀਂ ਉਹਨਾਂ ਨੂੰ ਪੂਜਦੇ ਹੋ ਜਿਨ੍ਹਾਂ ਨੂੰ ਤੁਸਾਂ ਆਪ ਹੀ ਘੜ੍ਹਿਆ ਹੈ ?
وَٱللَّهُ خَلَقَكُمۡ وَمَا تَعۡمَلُونَ ﴿96﴾وَٱللَّهُ خَلَقَكُمۡ وَمَا تَعۡمَلُونَ
Transliteration: WaAllahu khalaqakum wama taAAmaloona
Translation: ਜਦ ਕਿ ਤੁਹਾਨੂੰ ਵੀ ਅੱਲਾਹ ਨੇ ਸਾਜਿਆ ਹੈ ਅਤੇ ਤੁਹਾਡੀਆਂ ਬਣਾਈਆਂ ਹੋਈਆਂ ਚੀਜ਼ਾਂ ਨੂੰ ਵੀ ਉਸ (ਅੱਲਾਹ) ਨੇ ਹੀ ਪੈਦਾ ਕੀਤਾ ਹੈ।
قَالُواْ ٱبۡنُواْ لَهُۥ بُنۡيَٰنٗا فَأَلۡقُوهُ فِي ٱلۡجَحِيمِ ﴿97﴾قَالُواْ ٱبۡنُواْ لَهُۥ بُنۡيَٰنٗا فَأَلۡقُوهُ فِي ٱلۡجَحِيمِ
Transliteration: Qaloo ibnoo lahu bunyanan faalqoohu fee aljaheemi
Translation: ਉਹ (ਮੁਸ਼ਰਿਕ) ਆਖਣ ਲੱਗੇ ਕਿ ਇਸ (ਇਬਰਾਹੀਮ) ਲਈ ਇਕ ਭੱਠੀ ਬਣਾਓ ਅਤੇ ਉਸ ਵਿਚ ਅੱਗ ਬਾਲੋ ਤੇ ਉਸ ਦਗਦੀ ਹੋਈ ਅੱਗ ਵਿਚ ਉਸ ਨੂੰ ਸੁੱਟ ਦਿਓ।
فَأَرَادُواْ بِهِۦ كَيۡدٗا فَجَعَلۡنَٰهُمُ ٱلۡأَسۡفَلِينَ ﴿98﴾فَأَرَادُواْ بِهِۦ كَيۡدٗا فَجَعَلۡنَٰهُمُ ٱلۡأَسۡفَلِينَ
Transliteration: Faaradoo bihi kaydan fajaAAalnahumu alasfaleena
Translation: ਉਹ ਲੋਕ ਤਾਂ ਇਬਰਾਹੀਮ ਦੇ ਵਿਰੁੱਧ ਚਾਲ ਚਲਣਾ ਚਾਹੁੰਦੇ ਸੀ ਪ੍ਰੰਤੂ ਅਸੀਂ (ਅੱਗ ਨੂੰ ਗੁਲਜ਼ਾਰ ਬਣਾ ਕੇ) ਉਹਨਾਂ (ਮੁਸ਼ਰਿਕਾਂ) ਨੂੰ ਹੀ ਹੀਣਾ ਕਰ ਵਿਖਾਇਆ।
وَقَالَ إِنِّي ذَاهِبٌ إِلَىٰ رَبِّي سَيَهۡدِينِ ﴿99﴾وَقَالَ إِنِّي ذَاهِبٌ إِلَىٰ رَبِّي سَيَهۡدِينِ
Transliteration: Waqala innee thahibun ila rabbee sayahdeeni
Translation: ਅਤੇ ਉਸ (ਇਬਰਾਹੀਮ) ਨੇ (ਆਪਣੀ ਕੌਮ ਦਾ ਵਤੀਰਾ ਵੇਖ ਕੇ) ਕਿਹਾ ਕਿ ਮੈਂ ਤਾਂ ਆਪਣੇ ਰੱਬ ਵੱਲ ਜਾਂਦਾ ਹੈ, ਉਹੀਓ ਮੈਂ ਨੂੰ ਰਾਹ ਵਿਖਾਵੇਗਾ।
رَبِّ هَبۡ لِي مِنَ ٱلصَّـٰلِحِينَ ﴿100﴾رَبِّ هَبۡ لِي مِنَ ٱلصَّـٰلِحِينَ
Transliteration: Rabbi hab lee mina alssaliheena
Translation: (ਇਬਰਾਹੀਮ ਨੇ ਦੁਆ ਕੀਤੀ ਕਿ) ਹੇ ਮੇਰੇ ਰੱਬਾ! ਮੈਨੂੰ ਇਕ ਪੁੱਤਰ ਦੀ ਦਾਤ ਬਖ਼ਸ਼, ਜਿਹੜਾ ਨੇਕ ਲੋਕਾਂ ਵਿੱਚੋਂ ਹੋਵੇ।
فَبَشَّرۡنَٰهُ بِغُلَٰمٍ حَلِيمٖ ﴿101﴾فَبَشَّرۡنَٰهُ بِغُلَٰمٍ حَلِيمٖ
Transliteration: Fabashsharnahu bighulamin haleemin
Translation: ਅਸੀਂ ਉਸ ਨੂੰ ਇਕ ਸਹਿਨਸ਼ੀਲ ਪੁੱਤਰ ਦੀ ਖ਼ੁਸ਼ਖ਼ਬਰੀ ਦਿੱਤੀ।
فَلَمَّا بَلَغَ مَعَهُ ٱلسَّعۡيَ قَالَ يَٰبُنَيَّ إِنِّيٓ أَرَىٰ فِي ٱلۡمَنَامِ أَنِّيٓ أَذۡبَحُكَ فَٱنظُرۡ مَاذَا تَرَىٰۚ قَالَ يَـٰٓأَبَتِ ٱفۡعَلۡ مَا تُؤۡمَرُۖ سَتَجِدُنِيٓ إِن شَآءَ ٱللَّهُ مِنَ ٱلصَّـٰبِرِينَ ﴿102﴾فَلَمَّا بَلَغَ مَعَهُ ٱلسَّعۡيَ قَالَ يَٰبُنَيَّ إِنِّيٓ أَرَىٰ فِي ٱلۡمَنَامِ أَنِّيٓ أَذۡبَحُكَ فَٱنظُرۡ مَاذَا تَرَىٰۚ قَالَ يَـٰٓأَبَتِ ٱفۡعَلۡ مَا تُؤۡمَرُۖ سَتَجِدُنِيٓ إِن شَآءَ ٱللَّهُ مِنَ ٱلصَّـٰبِرِينَ
Transliteration: Falamma balagha maAAahu alssaAAya qala ya bunayya innee ara fee almanami annee athbahuka faonthur matha tara qala ya abati ifAAal ma tumaru satajidunee in shaa Allahu mina alssabireena
Translation: ਜਦੋਂ ਉਹ (ਪੁੱਤਰ) ਆਪਣੀ ਨੱਠਣ ਭੱਜਣ ਦੀ ਉਮਰ ਨੂੰ ਪਹੁੰਚਿਆ ਤਾਂ ਉਸ (ਪਿਤਾ) ਨੇ (ਪੁੱਤਰ) ਨੂੰ ਆਖਿਆ ਕਿ ਹੇ ਮੇਰੇ ਪੁੱਤਰ! ਮੈਂਨੇ ਇਕ ਸੁਪਨਾ ਵੇਖਿਆ ਹੈ ਕਿ ਮੈਂ ਤੈਨੂੰ ਜ਼ਿਬਹ (ਅੱਲਾਹ ਦੀ ਰਾਹ ਵਿਚ ਕੁਰਬਾਨ) ਕਰ ਰਿਹਾ ਹਾਂ, ਹੁਣ ਤੂੰ ਦੱਸ ਤੇਰਾ ਕੀ ਵਿਚਾਰ ਹੈ ? ਪੁੱਤਰ ਬੋਲਿਆ ਕਿ ਪਿਤਾ ਜੀ, ਜੋ ਵੀ (ਰੱਬ ਵੱਲੋਂ) ਤੁਹਾਨੂੰ ਹੁਕਮ ਹੋਇਆ ਹੈ ਉਸ ਨੂੰ ਪੂਰਾ ਕਰੋ, ਜੇ ਅੱਲਾਹ ਨੇ ਚਾਹਿਆ ਤਾਂ ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ’ਚੋਂ ਹੀ ਪਾਉਗੇ।
فَلَمَّآ أَسۡلَمَا وَتَلَّهُۥ لِلۡجَبِينِ ﴿103﴾فَلَمَّآ أَسۡلَمَا وَتَلَّهُۥ لِلۡجَبِينِ
Transliteration: Falamma aslama watallahu liljabeeni
Translation: ਅਖ਼ੀਰ ਜਦੋਂ ਦੋਵਾਂ (ਪਿਓ ਪੁੱਤਰ) ਨੇ (ਰੱਬ ਦੇ) ਹੁਕਮ ਅੱਗੇ ਆਪਣੇ ਸੀਸ ਝੁਕਾ ਦਿੱਤੇ ਅਤੇ ਇਬਰਾਹੀਮ ਨੇ ਉਸ (ਪੁੱਤਰ) ਨੂੰ ਪਾਸੇ ਭਾਰ (ਧਰਤੀ ’ਤੇ) ਪਾ ਦਿੱਤਾ।
وَنَٰدَيۡنَٰهُ أَن يَـٰٓإِبۡرَٰهِيمُ ﴿104﴾وَنَٰدَيۡنَٰهُ أَن يَـٰٓإِبۡرَٰهِيمُ
Transliteration: Wanadaynahu an ya ibraheemu
Translation: ਫੇਰ ਅਸੀਂ (ਅੱਲਾਹ ਨੇ ਉਸ ਦਾ ਇਰਾਦਾ ਵੇਖ ਕੇ) ਆਵਾਜ਼ ਦਿੱਤੀ ਕਿ ਹੇ ਇਬਰਾਹੀਮ!
قَدۡ صَدَّقۡتَ ٱلرُّءۡيَآۚ إِنَّا كَذَٰلِكَ نَجۡزِي ٱلۡمُحۡسِنِينَ ﴿105﴾قَدۡ صَدَّقۡتَ ٱلرُّءۡيَآۚ إِنَّا كَذَٰلِكَ نَجۡزِي ٱلۡمُحۡسِنِينَ
Transliteration: Qad saddaqta alrruya inna kathalika najzee almuhsineena
Translation: ਬੇਸ਼ੱਕ ਤੂੰ ਆਪਣਾ ਸੁਪਨਾ ਸੱਚਾ ਕਰ ਕੇ ਵਿਖਾ ਦਿੱਤਾ। ਅਸੀਂ ਨੇਕੀ ਕਰਨ ਵਾਲਿਆਂ ਨੂੰ ਅਜਿਹਾ ਹੀ ਬਦਲਾ ਦਿੰਦੇ ਹਾਂ।
إِنَّ هَٰذَا لَهُوَ ٱلۡبَلَـٰٓؤُاْ ٱلۡمُبِينُ ﴿106﴾إِنَّ هَٰذَا لَهُوَ ٱلۡبَلَـٰٓؤُاْ ٱلۡمُبِينُ
Transliteration: Inna hatha lahuwa albalao almubeenu
Translation: ਅਸਲ ਵਿਚ ਇਹ ਇਕ ਸਪਸ਼ਟ ਪਰੀਖਿਆ ਸੀ।
وَفَدَيۡنَٰهُ بِذِبۡحٍ عَظِيمٖ ﴿107﴾وَفَدَيۡنَٰهُ بِذِبۡحٍ عَظِيمٖ
Transliteration: Wafadaynahu bithibhin AAatheemin
Translation: ਅਤੇ ਅਸੀਂ ਇਸ (ਇਸਮਾਈਲ) ਦੇ ਬਦਲੇ ਵਿਚ ਇਕ ਵੱਡਾ ਜਾਨਵਰ ਜ਼ਿਬਹ (ਕੁਰਬਾਨੀ) ਕਰਨ ਲਈ ਬਖ਼ਸ਼ ਦਿੱਤਾ।
وَتَرَكۡنَا عَلَيۡهِ فِي ٱلۡأٓخِرِينَ ﴿108﴾وَتَرَكۡنَا عَلَيۡهِ فِي ٱلۡأٓخِرِينَ
Transliteration: Watarakna AAalayhi fee alakhireena
Translation: ਅਤੇ ਇਸ ਦੀ ਸ਼ੁਭ ਚਰਚਾ ਅਸੀਂ ਮਗਰੋਂ ਆਉਣ ਵਾਲਿਆਂ (ਨਸਲਾਂ) ਲਈ ਬਾਕੀ ਰੱਖੀ।
سَلَٰمٌ عَلَىٰٓ إِبۡرَٰهِيمَ ﴿109﴾سَلَٰمٌ عَلَىٰٓ إِبۡرَٰهِيمَ
Transliteration: Salamun AAala ibraheema
Translation: ਇਬਰਾਹੀਮ ’ਤੇ ਸਲਾਮਤੀ ਹੋਵੇ।
كَذَٰلِكَ نَجۡزِي ٱلۡمُحۡسِنِينَ ﴿110﴾كَذَٰلِكَ نَجۡزِي ٱلۡمُحۡسِنِينَ
Transliteration: Kathalika najzee almuhsineena
Translation: ਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਵਧੀਆ ਬਦਲਾ ਦਿਆ ਕਰਦੇ ਹਾਂ।
إِنَّهُۥ مِنۡ عِبَادِنَا ٱلۡمُؤۡمِنِينَ ﴿111﴾إِنَّهُۥ مِنۡ عِبَادِنَا ٱلۡمُؤۡمِنِينَ
Transliteration: Innahu min AAibadina almumineena
Translation: ਬੇਸ਼ੱਕ ਉਹ (ਇਬਰਾਹੀਮ) ਸਾਡੇ ਮੋਮਿਨ ਬੰਦਿਆਂ ਵਿੱਚੋਂ ਸੀ।
وَبَشَّرۡنَٰهُ بِإِسۡحَٰقَ نَبِيّٗا مِّنَ ٱلصَّـٰلِحِينَ ﴿112﴾وَبَشَّرۡنَٰهُ بِإِسۡحَٰقَ نَبِيّٗا مِّنَ ٱلصَّـٰلِحِينَ
Transliteration: Wabashsharnahu biishaqa nabiyyan mina alssaliheena
Translation: ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦੀ ਖ਼ੁਸ਼ਖ਼ਬਰੀ ਦਿੱਤੀ, ਜਿਹੜਾ ਨੇਕ ਲੋਕਾਂ ਵਿੱਚੋਂ ਇਕ ਨਬੀ ਹੋਵੇਗਾ।
وَبَٰرَكۡنَا عَلَيۡهِ وَعَلَىٰٓ إِسۡحَٰقَۚ وَمِن ذُرِّيَّتِهِمَا مُحۡسِنٞ وَظَالِمٞ لِّنَفۡسِهِۦ مُبِينٞ ﴿113﴾وَبَٰرَكۡنَا عَلَيۡهِ وَعَلَىٰٓ إِسۡحَٰقَۚ وَمِن ذُرِّيَّتِهِمَا مُحۡسِنٞ وَظَالِمٞ لِّنَفۡسِهِۦ مُبِينٞ
Transliteration: Wabarakna AAalayhi waAAala ishaqa wamin thurriyyatihima muhsinun wathalimun linafsihi mubeenun
Translation: ਅਸੀਂ ਉਸ (ਇਬਰਾਹੀਮ) ਅਤੇ ਇਸਹਾਕ ’ਤੇ ਬਰਕਤਾਂ ਨਾਜ਼ਿਲ ਕੀਤੀਆਂ ਅਤੇ ਉਹਨਾਂ ਦੀ ਔਲਾਦ ਵਿੱਚੋਂ ਕੁੱਝ ਤਾਂ ਨੇਕੀ ਕਰਨ ਵਾਲੇ ਹਨ ਅਤੇ ਕੁੱਝ ਆਪਣੇ ਆਪ ਉੱਤੇ ਜ਼ੁਲਮ ਕਰਨ ਵਾਲੇ ਹਨ।
وَلَقَدۡ مَنَنَّا عَلَىٰ مُوسَىٰ وَهَٰرُونَ ﴿114﴾وَلَقَدۡ مَنَنَّا عَلَىٰ مُوسَىٰ وَهَٰرُونَ
Transliteration: Walaqad mananna AAala moosa waharoona
Translation: ਬੇਸ਼ੱਕ ਅਸਾਂ ਮੂਸਾ ਤੇ ਹਾਰੂਨ ’ਤੇ ਵੀ ਉਪਕਾਰ ਕੀਤਾ।
وَنَجَّيۡنَٰهُمَا وَقَوۡمَهُمَا مِنَ ٱلۡكَرۡبِ ٱلۡعَظِيمِ ﴿115﴾وَنَجَّيۡنَٰهُمَا وَقَوۡمَهُمَا مِنَ ٱلۡكَرۡبِ ٱلۡعَظِيمِ
Transliteration: Wanajjaynahuma waqawmahuma mina alkarbi alAAatheemi
Translation: ਅਸੀਂ ਉਹਨਾਂ ਦੋਵਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ ਇਕ ਵੱਡੀ ਕਠਿਨਾਈ ਤੋਂ ਮੁਕਤੀ ਦਿੱਤੀ।
وَنَصَرۡنَٰهُمۡ فَكَانُواْ هُمُ ٱلۡغَٰلِبِينَ ﴿116﴾وَنَصَرۡنَٰهُمۡ فَكَانُواْ هُمُ ٱلۡغَٰلِبِينَ
Transliteration: Wanasarnahum fakanoo humu alghalibeena
Translation: ਅਤੇ ਅਸੀਂ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹੀਓ ਭਾਰੂ ਰਹੇ।
وَءَاتَيۡنَٰهُمَا ٱلۡكِتَٰبَ ٱلۡمُسۡتَبِينَ ﴿117﴾وَءَاتَيۡنَٰهُمَا ٱلۡكِتَٰبَ ٱلۡمُسۡتَبِينَ
Transliteration: Waataynahuma alkitaba almustabeena
Translation: ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਨੂੰ ਇਕ ਸਪਸ਼ਟ ਕਿਤਾਬ (ਤੌਰੈਤ) ਦਿੱਤੀ।
وَهَدَيۡنَٰهُمَا ٱلصِّرَٰطَ ٱلۡمُسۡتَقِيمَ ﴿118﴾وَهَدَيۡنَٰهُمَا ٱلصِّرَٰطَ ٱلۡمُسۡتَقِيمَ
Transliteration: Wahadaynahuma alssirata almustaqeema
Translation: ਅਤੇ ਉਹਨਾਂ ਦੋਵਾਂ ਨੂੰ ਸਿੱਧੇ ਰਾਹ ਦੀ ਸਿੱਖਿਆ ਦਿੱਤੀ।
وَتَرَكۡنَا عَلَيۡهِمَا فِي ٱلۡأٓخِرِينَ ﴿119﴾وَتَرَكۡنَا عَلَيۡهِمَا فِي ٱلۡأٓخِرِينَ
Transliteration: Watarakna AAalayhima fee alakhireena
Translation: ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਦੀ ਸ਼ੁਭ ਚਰਚਾ ਨੂੰ ਪਿੱਛਿਓਂ ਆਉਣ ਵਾਲਿਆਂ ਲਈ ਬਾਕੀ ਰੱਖਿਆ।
سَلَٰمٌ عَلَىٰ مُوسَىٰ وَهَٰرُونَ ﴿120﴾سَلَٰمٌ عَلَىٰ مُوسَىٰ وَهَٰرُونَ
Transliteration: Salamun AAala moosa waharoona
Translation: ਮੂਸਾ ਤੇ ਹਾਰੂਨ ਉੱਤੇ ਸਲਾਮ ਹੋਵੇ।
إِنَّا كَذَٰلِكَ نَجۡزِي ٱلۡمُحۡسِنِينَ ﴿121﴾إِنَّا كَذَٰلِكَ نَجۡزِي ٱلۡمُحۡسِنِينَ
Transliteration: Inna kathalika najzee almuhsineena
Translation: ਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਬਦਲਾ ਦਿਆ ਕਰਦੇ ਹਾਂ।
إِنَّهُمَا مِنۡ عِبَادِنَا ٱلۡمُؤۡمِنِينَ ﴿122﴾إِنَّهُمَا مِنۡ عِبَادِنَا ٱلۡمُؤۡمِنِينَ
Transliteration: Innahuma min AAibadina almumineena
Translation: ਨਿਰਸੰਦੇਹ, ਉਹ ਸਾਡੇ ਮੋਮਿਨ ਬੰਦਿਆਂ ਵਿੱਚੋਂ ਸਨ।
وَإِنَّ إِلۡيَاسَ لَمِنَ ٱلۡمُرۡسَلِينَ ﴿123﴾وَإِنَّ إِلۡيَاسَ لَمِنَ ٱلۡمُرۡسَلِينَ
Transliteration: Wainna ilyasa lamina almursaleena
Translation: ਬੇਸ਼ੱਕ ਇਲਿਆਸ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
إِذۡ قَالَ لِقَوۡمِهِۦٓ أَلَا تَتَّقُونَ ﴿124﴾إِذۡ قَالَ لِقَوۡمِهِۦٓ أَلَا تَتَّقُونَ
Transliteration: Ith qala liqawmihi ala tattaqoona
Translation: ਜਦੋਂ ਉਸ (ਇਲਿਆਸ) ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
أَتَدۡعُونَ بَعۡلٗا وَتَذَرُونَ أَحۡسَنَ ٱلۡخَٰلِقِينَ ﴿125﴾أَتَدۡعُونَ بَعۡلٗا وَتَذَرُونَ أَحۡسَنَ ٱلۡخَٰلِقِينَ
Transliteration: AtadAAoona baAAlan watatharoona ahsana alkhaliqeena
Translation: ਕੀ ਤੁਸੀਂ ਬੋਅਲ (ਨਾਂ ਦੇ ਬੁਤ) ਨੂੰ ਪੁਕਾਰਦੇ ਹੋ ? ਅਤੇ ਸਭ ਤੋਂ ਵਧੀਆ ਰਚਨਾਹਾਰ ਨੂੰ ਛੱਡ ਦਿੰਦੇ ਹੋ।
ٱللَّهَ رَبَّكُمۡ وَرَبَّ ءَابَآئِكُمُ ٱلۡأَوَّلِينَ ﴿126﴾ٱللَّهَ رَبَّكُمۡ وَرَبَّ ءَابَآئِكُمُ ٱلۡأَوَّلِينَ
Transliteration: Allaha rabbakum warabba abaikumu alawwaleena
Translation: ਭਾਵ ਅੱਲਾਹ ਨੂੰ ਛੱਡ ਦਿੰਦੇ ਹੋ ਜਿਹੜਾ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।
فَكَذَّبُوهُ فَإِنَّهُمۡ لَمُحۡضَرُونَ ﴿127﴾فَكَذَّبُوهُ فَإِنَّهُمۡ لَمُحۡضَرُونَ
Transliteration: Fakaththaboohu fainnahum lamuhdaroona
Translation: ਪਰ ਉਹਨਾਂ (ਕੌਮ) ਨੇ ਉਸ (ਇਲਿਆਸ) ਨੂੰ ਝੁਠਲਾਇਆ, ਹੁਣ ਉਹ ਸਾਰੇ ਜ਼ਰੂਰ ਹੀ (ਸਜ਼ਾ ਲਈ) ਹਾਜ਼ਰ ਕੀਤੇ ਜਾਣਗੇ।
إِلَّا عِبَادَ ٱللَّهِ ٱلۡمُخۡلَصِينَ ﴿128﴾إِلَّا عِبَادَ ٱللَّهِ ٱلۡمُخۡلَصِينَ
Transliteration: Illa AAibada Allahi almukhlaseena
Translation: ਰੱਬ ਦੇ ਨੇਕ ਬੰਦਿਆਂ ਤੋਂ ਛੁੱਟ (ਸਜ਼ਾ ਤੋਂ ਕੋਈ ਨਹੀਂ ਬਚ ਸਕੇਗਾ)।
وَتَرَكۡنَا عَلَيۡهِ فِي ٱلۡأٓخِرِينَ ﴿129﴾وَتَرَكۡنَا عَلَيۡهِ فِي ٱلۡأٓخِرِينَ
Transliteration: Watarakna AAalayhi fee alakhireena
Translation: ਅਸੀਂ ਇਲਿਆਸ ਦੀ) ਸ਼ੁਭ ਚਰਚਾ ਮਗਰੋਂ ਆਉਣ ਵਾਲਿਆਂ ਲਈ ਬਾਕੀ ਰੱਖ ਛੱਡੀ ਹੈ।
سَلَٰمٌ عَلَىٰٓ إِلۡ يَاسِينَ ﴿130﴾سَلَٰمٌ عَلَىٰٓ إِلۡ يَاسِينَ
Transliteration: Salamun AAala il yaseena
Translation: ਇਲਯਾਸੀਨ (ਇਲਿਆਸ) ’ਤੇ ਸਲਾਮਤੀ ਹੋਵੇ।
إِنَّا كَذَٰلِكَ نَجۡزِي ٱلۡمُحۡسِنِينَ ﴿131﴾إِنَّا كَذَٰلِكَ نَجۡزِي ٱلۡمُحۡسِنِينَ
Transliteration: Inna kathalika najzee almuhsineena
Translation: ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਬਦਲਾ ਦਿਆ ਕਰਦੇ ਹਾਂ।
إِنَّهُۥ مِنۡ عِبَادِنَا ٱلۡمُؤۡمِنِينَ ﴿132﴾إِنَّهُۥ مِنۡ عِبَادِنَا ٱلۡمُؤۡمِنِينَ
Transliteration: Innahu min AAibadina almumineena
Translation: ਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ।
وَإِنَّ لُوطٗا لَّمِنَ ٱلۡمُرۡسَلِينَ ﴿133﴾وَإِنَّ لُوطٗا لَّمِنَ ٱلۡمُرۡسَلِينَ
Transliteration: Wainna lootan lamina almursaleena
Translation: ਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
إِذۡ نَجَّيۡنَٰهُ وَأَهۡلَهُۥٓ أَجۡمَعِينَ ﴿134﴾إِذۡ نَجَّيۡنَٰهُ وَأَهۡلَهُۥٓ أَجۡمَعِينَ
Transliteration: Ith najjaynahu waahlahu ajmaAAeena
Translation: ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ।
إِلَّا عَجُوزٗا فِي ٱلۡغَٰبِرِينَ ﴿135﴾إِلَّا عَجُوزٗا فِي ٱلۡغَٰبِرِينَ
Transliteration: Illa AAajoozan fee alghabireena
Translation: ਛੁੱਟ ਉਸ ਬੁੱਢੀ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ (ਭਾਵ ਜਿਨ੍ਹਾਂ ਨੂੰ ਅਜ਼ਾਬ ਆਉਣਾ ਸੀ)।
ثُمَّ دَمَّرۡنَا ٱلۡأٓخَرِينَ ﴿136﴾ثُمَّ دَمَّرۡنَا ٱلۡأٓخَرِينَ
Transliteration: Thumma dammarna alakhareena
Translation: ਫੇਰ ਅਸੀਂ ਬਾਕੀ ਸਾਰਿਆਂ ਨੂੰ ਹਲਾਕ (ਤਬਾਹ) ਕਰ ਦਿੱਤਾ।
وَإِنَّكُمۡ لَتَمُرُّونَ عَلَيۡهِم مُّصۡبِحِينَ ﴿137﴾وَإِنَّكُمۡ لَتَمُرُّونَ عَلَيۡهِم مُّصۡبِحِينَ
Transliteration: Wainnakum latamurroona AAalayhim musbiheena
Translation: ਨਿਰਸੰਦੇਹ, ਤੁਸੀਂ ਸਵੇਰ ਨੂੰ ਉਹਨਾਂ (ਨਾਸ਼ ਕੀਤੀਆਂ ਹੋਈਆਂ) ਬਸਤੀਆਂ ਵਿੱਚੋਂ ਦੀ ਲੰਘਦੇ ਹੋ।
وَبِٱلَّيۡلِۚ أَفَلَا تَعۡقِلُونَ ﴿138﴾وَبِٱلَّيۡلِۚ أَفَلَا تَعۡقِلُونَ
Transliteration: Wabiallayli afala taAAqiloona
Translation: ਅਤੇ ਰਾਤ ਨੂੰ ਵੀ ਲੰਘਦੇ ਹੋ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?
وَإِنَّ يُونُسَ لَمِنَ ٱلۡمُرۡسَلِينَ ﴿139﴾وَإِنَّ يُونُسَ لَمِنَ ٱلۡمُرۡسَلِينَ
Transliteration: Wainna yoonusa lamina almursaleena
Translation: ਬੇਸ਼ੱਕ ਯੂਨੁਸ ਵੀ ਨਬੀਆਂ ਵਿੱਚੋਂ ਸੀ।
إِذۡ أَبَقَ إِلَى ٱلۡفُلۡكِ ٱلۡمَشۡحُونِ ﴿140﴾إِذۡ أَبَقَ إِلَى ٱلۡفُلۡكِ ٱلۡمَشۡحُونِ
Transliteration: Ith abaqa ila alfulki almashhooni
Translation: ਜਦੋਂ ਉਹ (ਯੂਨੁਸ ਕੌਮ ਤੋਂ ਨਿਰਾਸ਼ ਹੋ ਕੇ) ਇਕ ਭਰੀ ਹੋਈ ਬੇੜੀ ਵੱਲ ਨੱਸ ਤੁਰਿਆ ਸੀ।
فَسَاهَمَ فَكَانَ مِنَ ٱلۡمُدۡحَضِينَ ﴿141﴾فَسَاهَمَ فَكَانَ مِنَ ٱلۡمُدۡحَضِينَ
Transliteration: Fasahama fakana mina almudhadeena
Translation: ਜਦੋਂ (ਬੇੜੀ ਦਾ ਬੋਝ ਘਟਾਉਣ ਲਈ ਬੇੜੀ ਵਾਲਿਆਂ ਨੇ) ਪਰਚੀਆਂ ਪਾਈਆਂ ਤਾਂ ਉਹ (ਯੂਨੁਸ) ਫਸ ਗਿਆ (ਭਾਵ ਯੂਨੁਸ ਦੀ ਹੀ ਪਰਚੀ ਨਿੱਕਲੀ)।
فَٱلۡتَقَمَهُ ٱلۡحُوتُ وَهُوَ مُلِيمٞ ﴿142﴾فَٱلۡتَقَمَهُ ٱلۡحُوتُ وَهُوَ مُلِيمٞ
Transliteration: Failtaqamahu alhootu wahuwa muleemun
Translation: (ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ।
فَلَوۡلَآ أَنَّهُۥ كَانَ مِنَ ٱلۡمُسَبِّحِينَ ﴿143﴾فَلَوۡلَآ أَنَّهُۥ كَانَ مِنَ ٱلۡمُسَبِّحِينَ
Transliteration: Falawla annahu kana mina almusabbiheena
Translation: ਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ ਨਾ ਹੁੰਦਾ।
لَلَبِثَ فِي بَطۡنِهِۦٓ إِلَىٰ يَوۡمِ يُبۡعَثُونَ ﴿144﴾لَلَبِثَ فِي بَطۡنِهِۦٓ إِلَىٰ يَوۡمِ يُبۡعَثُونَ
Transliteration: Lalabitha fee batnihi ila yawmi yubAAathoona
Translation: ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ।
فَنَبَذۡنَٰهُ بِٱلۡعَرَآءِ وَهُوَ سَقِيمٞ ﴿145﴾۞فَنَبَذۡنَٰهُ بِٱلۡعَرَآءِ وَهُوَ سَقِيمٞ
Transliteration: Fanabathnahu bialAAarai wahuwa saqeemun
Translation: ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।
وَأَنۢبَتۡنَا عَلَيۡهِ شَجَرَةٗ مِّن يَقۡطِينٖ ﴿146﴾وَأَنۢبَتۡنَا عَلَيۡهِ شَجَرَةٗ مِّن يَقۡطِينٖ
Transliteration: Waanbatna AAalayhi shajaratan min yaqteenin
Translation: ਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ ਰੁੱਖ ਉਗਾ ਦਿੱਤਾ।
وَأَرۡسَلۡنَٰهُ إِلَىٰ مِاْئَةِ أَلۡفٍ أَوۡ يَزِيدُونَ ﴿147﴾وَأَرۡسَلۡنَٰهُ إِلَىٰ مِاْئَةِ أَلۡفٍ أَوۡ يَزِيدُونَ
Transliteration: Waarsalnahu ila miati alfin aw yazeedoona
Translation: ਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ (ਰੱਬੀ ਪੈਗ਼ਾਮ ਦੇ ਕੇ) ਭੇਜਿਆ, ਉਹ ਲੋਕ ਇਸ ਗਿਣਤੀ ਤੋਂ ਕੁੱਝ ਵੱਧ ਹੀ ਹੋਣਗੇ।
فَـَٔامَنُواْ فَمَتَّعۡنَٰهُمۡ إِلَىٰ حِينٖ ﴿148﴾فَـَٔامَنُواْ فَمَتَّعۡنَٰهُمۡ إِلَىٰ حِينٖ
Transliteration: Faamanoo famattaAAnahum ila heenin
Translation: ਸੋ ਉਹ ਸਾਰੇ ਈਮਾਨ ਲਿਆਏ ਅਤੇ ਅਸਾਂ ਉਹਨਾਂ ਨੂੰ ਇਕ ਨਿਯਤ ਸਮੇਂ ਤੀਕ (ਸੰਸਾਰ ਦਾ) ਲਾਭ ਉਠਾਉਣ ਦਾ ਅਵਸਰ ਪ੍ਰਦਾਨ ਕੀਤਾ।
فَٱسۡتَفۡتِهِمۡ أَلِرَبِّكَ ٱلۡبَنَاتُ وَلَهُمُ ٱلۡبَنُونَ ﴿149﴾فَٱسۡتَفۡتِهِمۡ أَلِرَبِّكَ ٱلۡبَنَاتُ وَلَهُمُ ٱلۡبَنُونَ
Transliteration: Faistaftihim alirabbika albanatu walahumu albanoona
Translation: ਇਹਨਾਂ (ਮੁਸ਼ਰਿਕਾਂ) ਤੋਂ ਪੁੱਛੋ, ਕੀ ਤੁਹਾਡੇ ਰੱਬ ਲਈ ਧੀਆਂ ਅਤੇ ਉਹਨਾਂ (ਲੋਕਾਂ) ਲਈ ਪੁੱਤਰ ਹਨ ?
أَمۡ خَلَقۡنَا ٱلۡمَلَـٰٓئِكَةَ إِنَٰثٗا وَهُمۡ شَٰهِدُونَ ﴿150﴾أَمۡ خَلَقۡنَا ٱلۡمَلَـٰٓئِكَةَ إِنَٰثٗا وَهُمۡ شَٰهِدُونَ
Transliteration: Am khalaqna almalaikata inathan wahum shahidoona
Translation: ਕੀ ਉਹ ਉਸ ਸਮੇਂ ਹਾਜ਼ਰ ਸਨ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਇਸਤਰੀਆਂ ਬਣਾਇਆ ਸੀ ?
أَلَآ إِنَّهُم مِّنۡ إِفۡكِهِمۡ لَيَقُولُونَ ﴿151﴾أَلَآ إِنَّهُم مِّنۡ إِفۡكِهِمۡ لَيَقُولُونَ
Transliteration: Ala innahum min ifkihim layaqooloona
Translation: (ਖ਼ਬਰਦਾਰ) ਇਹ ਲੋਕ ਆਪਣੇ ਵੱਲੋਂ ਝੂਠ ਘੜ੍ਹ ਰਹੇ ਹਨ।
وَلَدَ ٱللَّهُ وَإِنَّهُمۡ لَكَٰذِبُونَ ﴿152﴾وَلَدَ ٱللَّهُ وَإِنَّهُمۡ لَكَٰذِبُونَ
Transliteration: Walada Allahu wainnahum lakathiboona
Translation: ਕਿ ਅੱਲਾਹ ਦੀ ਸੰਤਾਨ ਹੈ। ਬੇਸ਼ੱਕ ਉਹ ਸਾਰੇ ਝੂਠੇ ਹਨ।
أَصۡطَفَى ٱلۡبَنَاتِ عَلَى ٱلۡبَنِينَ ﴿153﴾أَصۡطَفَى ٱلۡبَنَاتِ عَلَى ٱلۡبَنِينَ
Transliteration: Astafa albanati AAala albaneena
Translation: ਕੀ ਉਹ (ਅੱਲਾਹ) ਪੁੱਤਰਾਂ ਦੀ ਥਾਂ ਧੀਆਂ ਨੂੰ ਪਸੰਦ ਕਰਦਾ ਹੈ?
مَا لَكُمۡ كَيۡفَ تَحۡكُمُونَ ﴿154﴾مَا لَكُمۡ كَيۡفَ تَحۡكُمُونَ
Transliteration: Ma lakum kayfa tahkumoona
Translation: ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੀਆਂ ਗੱਲਾਂ ਕਰਦੇ ਹੋ ?
أَفَلَا تَذَكَّرُونَ ﴿155﴾أَفَلَا تَذَكَّرُونَ
Transliteration: Afala tathakkaroona
Translation: ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
أَمۡ لَكُمۡ سُلۡطَٰنٞ مُّبِينٞ ﴿156﴾أَمۡ لَكُمۡ سُلۡطَٰنٞ مُّبِينٞ
Transliteration: Am lakum sultanun mubeenun
Translation: ਜਾਂ ਤੁਹਾਡੇ ਕੋਲ ਕੋਈ ਸਪਸ਼ਟ ਦਲੀਲ ਹੈ ?
فَأۡتُواْ بِكِتَٰبِكُمۡ إِن كُنتُمۡ صَٰدِقِينَ ﴿157﴾فَأۡتُواْ بِكِتَٰبِكُمۡ إِن كُنتُمۡ صَٰدِقِينَ
Transliteration: Fatoo bikitabikum in kuntum sadiqeena
Translation: ਜਾਂ ਤੁਸੀਂ ਆਪਣੀ ਕਿਤਾਬ ਲੈ ਆਓ, ਜੇ ਤੁਸੀਂ ਸੱਚੇ ਹੋ।
وَجَعَلُواْ بَيۡنَهُۥ وَبَيۡنَ ٱلۡجِنَّةِ نَسَبٗاۚ وَلَقَدۡ عَلِمَتِ ٱلۡجِنَّةُ إِنَّهُمۡ لَمُحۡضَرُونَ ﴿158﴾وَجَعَلُواْ بَيۡنَهُۥ وَبَيۡنَ ٱلۡجِنَّةِ نَسَبٗاۚ وَلَقَدۡ عَلِمَتِ ٱلۡجِنَّةُ إِنَّهُمۡ لَمُحۡضَرُونَ
Transliteration: WajaAAaloo baynahu wabayna aljinnati nasaban walaqad AAalimati aljinnatu innahum lamuhdaroona
Translation: ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਅਤੇ ਜਿੰਨਾਂ ਦੇ ਵਿਚਾਲੇ ਇਕ ਸੰਬੰਧ ਬਣਾ ਛੱਡਿਆ ਹੈ, ਜਦ ਕਿ ਜਿੰਨਾਂ ਨੂੰ ਇਸ ਗੱਲ ਦਾ ਗਿਆਨ ਹੈ ਕਿ ਉਹ (ਰੱਬ ਅੱਗੇ) ਜ਼ਰੂਰ ਹੀ ਹਾਜ਼ਰ ਕੀਤੇ ਜਾਣਗੇ।
سُبۡحَٰنَ ٱللَّهِ عَمَّا يَصِفُونَ ﴿159﴾سُبۡحَٰنَ ٱللَّهِ عَمَّا يَصِفُونَ
Transliteration: Subhana Allahi AAamma yasifoona
Translation: ਅੱਲਾਹ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ (ਮੁਸ਼ਰਿਕ) ਉਸ ਦੇ ਬਾਰੇ ਕਰਦੇ ਹਨ।
إِلَّا عِبَادَ ٱللَّهِ ٱلۡمُخۡلَصِينَ ﴿160﴾إِلَّا عِبَادَ ٱللَّهِ ٱلۡمُخۡلَصِينَ
Transliteration: Illa AAibada Allahi almukhlaseena
Translation: ਅੱਲਾਹ ਦੇ ਨੇਕ ਬੰਦੇ (ਅਜਿਹੀਆਂ ਗੱਲਾਂ ਤੋਂ) ਬਚੇ ਹੋਏ ਹਨ।
فَإِنَّكُمۡ وَمَا تَعۡبُدُونَ ﴿161﴾فَإِنَّكُمۡ وَمَا تَعۡبُدُونَ
Transliteration: Fainnakum wama taAAbudoona
Translation: ਹੇ ਮੁਸ਼ਰਿਕੋ! ਬੇਸ਼ੱਕ ਤੁਸੀਂ ਅਤੇ ਉਹ, ਜਿਨ੍ਹਾਂ ਦੀ ਤੁਸੀਂ ਬੰਦਗੀ ਕਰਦੇ ਹੋ।
مَآ أَنتُمۡ عَلَيۡهِ بِفَٰتِنِينَ ﴿162﴾مَآ أَنتُمۡ عَلَيۡهِ بِفَٰتِنِينَ
Transliteration: Ma antum AAalayhi bifatineena
Translation: ਤੁਸੀਂ ਸਾਰੇ ਮਿਲ ਕੇ ਵੀ (ਨੇਕ ਬੰਦਿਆਂ ਨੂੰ) ਅੱਲਾਹ ਦੇ ਵਿਰੁੱਧ ਬਹਕਾ ਨਹੀਂ ਸਕਦੇ।
إِلَّا مَنۡ هُوَ صَالِ ٱلۡجَحِيمِ ﴿163﴾إِلَّا مَنۡ هُوَ صَالِ ٱلۡجَحِيمِ
Transliteration: Illa man huwa sali aljaheemi
Translation: ਛੁੱਟ ਉਸ ਤੋਂ ਜਿਹੜਾ ਨਰਕ ਵਿਚ ਜਾਣ ਵਾਲਾ ਹੈ।
وَمَامِنَّآ إِلَّا لَهُۥ مَقَامٞ مَّعۡلُومٞ ﴿164﴾وَمَامِنَّآ إِلَّا لَهُۥ مَقَامٞ مَّعۡلُومٞ
Transliteration: Wama minna illa lahu maqamun maAAloomun
Translation: (ਫ਼ਰਿਸ਼ਤੇ ਆਖਦੇ ਹਨ ਕਿ) ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਨਿਯਤ ਹੈ।
وَإِنَّا لَنَحۡنُ ٱلصَّآفُّونَ ﴿165﴾وَإِنَّا لَنَحۡنُ ٱلصَّآفُّونَ
Transliteration: Wainna lanahnu alssaffoona
Translation: ਅਸੀਂ ਤਾਂ ਅੱਲਾਹ ਦੇ ਹਜ਼ੂਰ ਕਤਾਰ ਬੰਨੀ ਖੜ੍ਹੇ ਰਹਿਣ ਵਾਲੇ ਹਾਂ।
وَإِنَّا لَنَحۡنُ ٱلۡمُسَبِّحُونَ ﴿166﴾وَإِنَّا لَنَحۡنُ ٱلۡمُسَبِّحُونَ
Transliteration: Wainna lanahnu almusabbihoona
Translation: ਬੇਸ਼ੱਕ ਅਸੀਂ ਅੱਲਾਹ ਦੀ ਤਸਬੀਹ (ਸ਼ਲਾਘਾ) ਕਰਨ ਵਾਲੇ ਹਾਂ।
وَإِن كَانُواْ لَيَقُولُونَ ﴿167﴾وَإِن كَانُواْ لَيَقُولُونَ
Transliteration: Wain kanoo layaqooloona
Translation: ਅਤੇ ਉਹ (ਇਨਕਾਰੀ) ਲੋਕ ਕਿਹਾ ਕਰਦੇ ਸਨ।
لَوۡ أَنَّ عِندَنَا ذِكۡرٗا مِّنَ ٱلۡأَوَّلِينَ ﴿168﴾لَوۡ أَنَّ عِندَنَا ذِكۡرٗا مِّنَ ٱلۡأَوَّلِينَ
Transliteration: Law anna AAindana thikran mina alawwaleena
Translation: ਕਿ ਜੇ ਸਾਡੇ ਕੋਲ ਸਾਥੋਂ ਪਹਿਲਾਂ ਦੇ ਲੋਕਾਂ (ਦੇ ਅਜ਼ਾਬ) ਦੀ ਚਰਚਾ ਕੀਤੀ ਹੁੰਦੀ।
لَكُنَّا عِبَادَ ٱللَّهِ ٱلۡمُخۡلَصِينَ ﴿169﴾لَكُنَّا عِبَادَ ٱللَّهِ ٱلۡمُخۡلَصِينَ
Transliteration: Lakunna AAibada Allahi almukhlaseena
Translation: ਤਾਂ ਅਸੀਂ ਵੀ ਅੱਲਾਹ ਦੇ ’ਚੋਂਣਵੇ ਬੰਦੇ ਹੁੰਦੇ।
فَكَفَرُواْ بِهِۦۖ فَسَوۡفَ يَعۡلَمُونَ ﴿170﴾فَكَفَرُواْ بِهِۦۖ فَسَوۡفَ يَعۡلَمُونَ
Transliteration: Fakafaroo bihi fasawfa yaAAlamoona
Translation: ਜਦੋਂ ਪੈਗ਼ੰਬਰ .ਕੁਰਆਨ ਲੈ ਕੇ ਆਇਆ ਤਾਂ ਉਹਨਾਂ ਨੇ ਉਸ (.ਕੁਰਆਨ ਦਾ) ਇਨਕਾਰ ਕਰ ਦਿੱਤਾ। ਉਹ ਛੇਤੀ ਹੀ ਜਾਣ ਲੈਣਗੇ (ਕਿ ਉਹ ਕੀ ਕਰਦੇ ਸਨ?)।
وَلَقَدۡ سَبَقَتۡ كَلِمَتُنَا لِعِبَادِنَا ٱلۡمُرۡسَلِينَ ﴿171﴾وَلَقَدۡ سَبَقَتۡ كَلِمَتُنَا لِعِبَادِنَا ٱلۡمُرۡسَلِينَ
Transliteration: Walaqad sabaqat kalimatuna liAAibadina almursaleena
Translation: ਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ, ਜਿਹੜੇ ਪੈਗ਼ੰਬਰ ਹਨ, ਵਚਨ ਦੇ ਚੁੱਕੇ ਹਾਂ।
إِنَّهُمۡ لَهُمُ ٱلۡمَنصُورُونَ ﴿172﴾إِنَّهُمۡ لَهُمُ ٱلۡمَنصُورُونَ
Transliteration: Innahum lahumu almansooroona
Translation: ਕਿ ਜ਼ਰੂਰ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
وَإِنَّ جُندَنَا لَهُمُ ٱلۡغَٰلِبُونَ ﴿173﴾وَإِنَّ جُندَنَا لَهُمُ ٱلۡغَٰلِبُونَ
Transliteration: Wainna jundana lahumu alghaliboona
Translation: ਅਤੇ ਬੇਸ਼ੱਕ ਸਾਡੀਆਂ (ਅੱਲਾਹ ਦੀਆਂ) ਫ਼ੌਜਾਂ ਹੀ ਭਾਰੂ ਰਹਿਣਗੀਆਂ।
فَتَوَلَّ عَنۡهُمۡ حَتَّىٰ حِينٖ ﴿174﴾فَتَوَلَّ عَنۡهُمۡ حَتَّىٰ حِينٖ
Transliteration: Fatawalla AAanhum hatta heenin
Translation: ਸੋ ਹੇ ਨਬੀ! ਤੁਸੀਂ ਕੁੱਝ ਸਮੇਂ ਲਈ ਉਹਨਾਂ (ਕਾਫ਼ਿਰਾਂ) ਤੋਂ ਮੂੰਹ ਮੋੜ ਲਵੋ (ਭਾਵ ਧਿਆਨ ਨਾ ਦਿਓ)।
وَأَبۡصِرۡهُمۡ فَسَوۡفَ يُبۡصِرُونَ ﴿175﴾وَأَبۡصِرۡهُمۡ فَسَوۡفَ يُبۡصِرُونَ
Transliteration: Waabsirhum fasawfa yubsiroona
Translation: ਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ ਆਉਣ ਵਾਲਾ ਹੈ) ਫੇਰ ਛੇਤੀ ਹੀ ਉਹ ਵੀ ਵੇਖ ਲੈਣਗੇ।
أَفَبِعَذَابِنَا يَسۡتَعۡجِلُونَ ﴿176﴾أَفَبِعَذَابِنَا يَسۡتَعۡجِلُونَ
Transliteration: AfabiAAathabina yastaAAjiloona
Translation: ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਕਰ ਰਹੇ ਹਨ ?
فَإِذَا نَزَلَ بِسَاحَتِهِمۡ فَسَآءَ صَبَاحُ ٱلۡمُنذَرِينَ ﴿177﴾فَإِذَا نَزَلَ بِسَاحَتِهِمۡ فَسَآءَ صَبَاحُ ٱلۡمُنذَرِينَ
Transliteration: Faitha nazala bisahatihim fasaa sabahu almunthareena
Translation: ਪ੍ਰੰਤੂ ਜਦੋਂ ਉਹ (ਅਜ਼ਾਬ) ਉਹਨਾਂ ਦੇ ਵਿਹੜੇ ਉੱਤਰੇਗਾ ਤਾਂ ਡਰਾਏ ਗਏ ਲੋਕਾਂ ਲਈ ਉਹ ਸਵੇਰ ਬਹੁਤ ਹੀ ਭੈੜੀ ਹੋਵੇਗੀ।
وَتَوَلَّ عَنۡهُمۡ حَتَّىٰ حِينٖ ﴿178﴾وَتَوَلَّ عَنۡهُمۡ حَتَّىٰ حِينٖ
Transliteration: Watawalla AAanhum hatta heenin
Translation: (ਹੇ ਨਬੀ!) ਤੁਸੀਂ ਕੁੱਝ ਸਮੇਂ ਲਈ ਇਹਨਾਂ ਦੀ ਚਿੰਤਾ ਛੱਡ ਦਿਓ।
وَأَبۡصِرۡ فَسَوۡفَ يُبۡصِرُونَ ﴿179﴾وَأَبۡصِرۡ فَسَوۡفَ يُبۡصِرُونَ
Transliteration: Waabsir fasawfa yubsiroona
Translation: ਕੇਵਲ ਉਹਨਾਂ ਨੂੰ ਵੇਖਦੇ ਰਹੋ ਅਤੇ ਉਹ ਵੀ ਛੇਤੀ ਹੀ ਵੇਖ ਲੈਣਗੇ।
سُبۡحَٰنَ رَبِّكَ رَبِّ ٱلۡعِزَّةِ عَمَّا يَصِفُونَ ﴿180﴾سُبۡحَٰنَ رَبِّكَ رَبِّ ٱلۡعِزَّةِ عَمَّا يَصِفُونَ
Transliteration: Subhana rabbika rabbi alAAizzati AAamma yasifoona
Translation: ਤੁਹਾਡਾ ਰੱਬ, ਜਿਹੜਾ ਇੱਜ਼ਤਾਂ ਦਾ ਮਾਲਿਕ ਹੈ, ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ ਮੁਸ਼ਰਿਕ ਬਿਆਨ ਕਰਦੇ ਹਨ।
وَسَلَٰمٌ عَلَى ٱلۡمُرۡسَلِينَ ﴿181﴾وَسَلَٰمٌ عَلَى ٱلۡمُرۡسَلِينَ
Transliteration: Wasalamun AAala almursaleena
Translation: ਸਮੂਹ ਪੈਗ਼ੰਬਰਾਂ ’ਤੇ ਸਲਾਮ ਹੋਵੇ।
وَٱلۡحَمۡدُ لِلَّهِ رَبِّ ٱلۡعَٰلَمِينَ ﴿182﴾وَٱلۡحَمۡدُ لِلَّهِ رَبِّ ٱلۡعَٰلَمِينَ
Transliteration: Waalhamdu lillahi rabbi alAAalameena
Translation: ਅਤੇ ਸਾਰੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download