quranm◉

Surah Az-Zumar transliteration

◉ ਸੂਰਾ · ∞

39:1

تَنزِيلُ ٱلۡكِتَٰبِ مِنَ ٱللَّهِ ٱلۡعَزِيزِ ٱلۡحَكِيمِ ﴿1﴾

Transliteration: Tanzeelu alkitabi mina Allahi alAAazeezi alhakeemi

Translation: ਇਹ ਕਿਤਾਬ (.ਕੁਰਆਨ) ਉਸ ਅੱਲਾਹ ਵੱਲੋਂ (ਹੱਕ ਸੱਚ ਨਾਲ) ਉਤਾਰੀ ਗਈ ਹੈ ਜਿਹੜਾ ਜ਼ੋਰਾਵਰ ਅਤੇ ਹਿਕਮਤ (ਦਾਨਾਈ) ਵਾਲਾ ਹੈ।

39:2

إِنَّآ أَنزَلۡنَآ إِلَيۡكَ ٱلۡكِتَٰبَ بِٱلۡحَقِّ فَٱعۡبُدِ ٱللَّهَ مُخۡلِصٗا لَّهُ ٱلدِّينَ ﴿2﴾

Transliteration: Inna anzalna ilayka alkitaba bialhaqqi faoAAbudi Allaha mukhlisan lahu alddeena

Translation: ਬੇਸ਼ੱਕ ਅਸੀਂ ਇਸ ਕਿਤਾਬ (.ਕੁਰਆਨ) ਨੂੰ ਤੁਹਾਡੇ ਵੱਲ (ਹੇ ਮੁਹੰਮਦ ਸ:) ਹੱਕ ਨਾਲ ਨਾਜ਼ਿਲ ਕੀਤੀ ਹੈ। ਸੋ ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਹੀ ਇਬਾਦਤ ਕਰੋ।

39:3

أَلَا لِلَّهِ ٱلدِّينُ ٱلۡخَالِصُۚ وَٱلَّذِينَ ٱتَّخَذُواْ مِن دُونِهِۦٓ أَوۡلِيَآءَ مَا نَعۡبُدُهُمۡ إِلَّا لِيُقَرِّبُونَآ إِلَى ٱللَّهِ زُلۡفَىٰٓ إِنَّ ٱللَّهَ يَحۡكُمُ بَيۡنَهُمۡ فِي مَا هُمۡ فِيهِ يَخۡتَلِفُونَۗ إِنَّ ٱللَّهَ لَا يَهۡدِي مَنۡ هُوَ كَٰذِبٞ كَفَّارٞ ﴿3﴾

Transliteration: Ala lillahi alddeenu alkhalisu waallatheena ittakhathoo min doonihi awliyaa ma naAAbuduhum illa liyuqarriboona ila Allahi zulfa inna Allaha yahkumu baynahum fee ma hum feehi yakhtalifoona inna Allaha la yahdee man huwa kathibun kaffarun

Translation: ਹੁਸ਼ਿਆਰ ਰਹੋ! ਬੰਦਗੀ ਨਿਰੋਲ ਅੱਲਾਹ ਲਈ ਹੀ ਹੈ ਅਤੇ ਜਿਨ੍ਹਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਹੋਰਾਂ ਨੂੰ ਆਪਣਾ ਸਰਪਰਸਤ ਬਣਾ ਰੱਖਿਆ ਹੈ, (ਉਹ ਆਖਦੇ ਹਨ) ਕਿ ਅਸੀਂ ਤਾਂ ਉਹਨਾਂ ਦੀ ਇਬਾਦਤ ਇਸ ਲਈ ਕਰਦੇ ਹਾਂ ਕਿ ਉਹ ਸਾਨੂੰ ਅੱਲਾਹ ਦੇ ਵੱਧ ਨੇੜੇ ਕਰ ਦੇਣਗੇ। ਅੱਲਾਹ ਜ਼ਰੂਰ ਹੀ ਉਹਨਾਂ ਵਿਚਾਲੇ ਉਹਨਾਂ ਸਾਰੀਆਂ ਗੱਲਾਂ ਦਾ ਨਿਬੇੜਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮੱਤਭੇਦ ਕਰਦੇ ਹਨ। ਬੇਸ਼ੱਕ ਅੱਲਾਹ ਝੂਠਿਆਂ ਅਤੇ ਨਾ-ਸ਼ੁਕਰਿਆਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।

39:4

لَّوۡ أَرَادَ ٱللَّهُ أَن يَتَّخِذَ وَلَدٗا لَّٱصۡطَفَىٰ مِمَّا يَخۡلُقُ مَا يَشَآءُۚ سُبۡحَٰنَهُۥۖ هُوَ ٱللَّهُ ٱلۡوَٰحِدُ ٱلۡقَهَّارُ ﴿4﴾

Transliteration: Law arada Allahu an yattakhitha waladan laistafa mimma yakhluqu ma yashao subhanahu huwa Allahu alwahidu alqahharu

Translation: ਜੇਕਰ ਅੱਲਾਹ ਦੀ ਇੱਛਾ (ਆਪਣੇ ਲਈ) ਪੁੱਤਰ ਧਾਪਣ ਦੀ ਹੁੰਦੀ ਤਾਂ ਆਪਣੀ ਰਚਾਈ ਰਚਨਾ ਵਿੱਚੋਂ ਜਿਸ ਨੂੰ ਚਾਹੁੰਦਾ ਚੁਣ ਲੈਂਦਾ, ਜਦ ਕਿ ਅੱਲਾਹ ਤਾਂ ਇਹਨਾਂ ਗੱਲਾਂ ਤੋਂ ਪਾਕ ਹੈ[1] ਉਹ ਅੱਲਾਹ ਇੱਕੋ-ਇਕ ਹੈ ਅਤੇ ਸ਼ਕਤੀਸ਼ਾਲੀ ਹੈ।

39:5

خَلَقَ ٱلسَّمَٰوَٰتِ وَٱلۡأَرۡضَ بِٱلۡحَقِّۖ يُكَوِّرُ ٱلَّيۡلَ عَلَى ٱلنَّهَارِ وَيُكَوِّرُ ٱلنَّهَارَ عَلَى ٱلَّيۡلِۖ وَسَخَّرَ ٱلشَّمۡسَ وَٱلۡقَمَرَۖ كُلّٞ يَجۡرِي لِأَجَلٖ مُّسَمًّىۗ أَلَا هُوَ ٱلۡعَزِيزُ ٱلۡغَفَّـٰرُ ﴿5﴾

Transliteration: Khalaqa alssamawati waalarda bialhaqqi yukawwiru allayla AAala alnnahari wayukawwiru alnnahara AAala allayli wasakhkhara alshshamsa waalqamara kullun yajree liajalin musamman ala huwa alAAazeezu alghaffaru

Translation: ਉਸ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਨਾਲ ਸਾਜਿਆ। ਉਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਵਲੇਟਦਾ ਹੈ। ਉਸੇ ਨੇ ਸੂਰਜ ਅਤੇ ਚੰਨ ਨੂੰ ਕੰਮ ਲਾ ਰੱਖਿਆ ਹੈ, ਹਰੇਕ ਇਕ ਨਿਯਤ ਸਮੇਂ ਤੀਕ ਚੱਲ ਰਿਹਾ ਹੈ। ਸੱਚ ਜਾਣੋ, ਕਿ ਉਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।

39:6

خَلَقَكُم مِّن نَّفۡسٖ وَٰحِدَةٖ ثُمَّ جَعَلَ مِنۡهَا زَوۡجَهَا وَأَنزَلَ لَكُم مِّنَ ٱلۡأَنۡعَٰمِ ثَمَٰنِيَةَ أَزۡوَٰجٖۚ يَخۡلُقُكُمۡ فِي بُطُونِ أُمَّهَٰتِكُمۡ خَلۡقٗا مِّنۢ بَعۡدِ خَلۡقٖ فِي ظُلُمَٰتٖ ثَلَٰثٖۚ ذَٰلِكُمُ ٱللَّهُ رَبُّكُمۡ لَهُ ٱلۡمُلۡكُۖ لَآ إِلَٰهَ إِلَّا هُوَۖ فَأَنَّىٰ تُصۡرَفُونَ ﴿6﴾

Transliteration: Khalaqakum min nafsin wahidatin thumma jaAAala minha zawjaha waanzala lakum mina alanAAami thamaniyata azwajin yakhluqukum fee butooni ommahatikum khalqan min baAAdi khalqin fee thulumatin thalathin thalikumu Allahu rabbukum lahu almulku la ilaha illa huwa faanna tusrafoona

Translation: ਉਸੇ (ਅੱਲਾਹ) ਨੇ ਤੁਹਾਨੂੰ ਸਭ ਨੂੰ ਇਕ ਹੀ ਜਾਨ (ਭਾਵ ਆਦਮ) ਤੋਂ ਪੈਦਾ ਕੀਤਾ ਹੈ, ਫੇਰ ਉਸ ਨੇ ਉਸੇ ਤੋਂ ਉਸ ਦਾ ਜੋੜਾ (ਪਤਨੀ ਹੱਵਾ ਨੂੰ) ਬਣਾਇਆ ਅਤੇ ਉਸੇ ਨੇ ਤੁਹਾਡੇ ਲਈ ਅੱਠ ਪ੍ਰਕਾਰ ਦੇ ਮਵੇਸ਼ੀ (ਨਰ ਤੇ ਮਦੀਨ) ਉਤਾਰੇ। ਉਹ ਤੁਹਾਨੂੰ ਤੁਹਾਡੀਆਂ ਮਾਵਾਂ ਦੇ ਢਿੱਡਾਂ ਵਿਚ ਹੀ ਇਕ ਬਣਤਰ ਤੋਂ ਮਗਰੋਂ ਦੂਜੀ ਬਣਤਰ ਵਿਚ ਪੈਦਾ ਕਰਦਾ ਹੈ ਜੋ ਕਿ ਤਿੰਨ ਤਰ੍ਹਾਂ ਦੇ ਹਨੇਰੇ ਪੜਦਿਆਂ (ਭਾਵ ਗਰਵ) ਦੇ ਅੰਦਰ ਹੈ, ਇਹ ਹੈ ਅੱਲਾਹ, ਜਿਹੜਾ ਤੁਹਾਡਾ ਰੱਬ ਹੈ, ਪਾਤਸ਼ਾਹੀ ਉਸੇ ਦੀ ਹੈ, ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਫੇਰ ਤੁਸੀਂ ਕਿੱਥੇ ਭਟਕੇ ਫਿਰਦੇ ਹੋ? ਤੁਸੀਂ ਕਿਧਰੋਂ ਫੇਰੇ ਜਾ ਰਹੇ ਹਨ?

39:7

إِن تَكۡفُرُواْ فَإِنَّ ٱللَّهَ غَنِيٌّ عَنكُمۡۖ وَلَا يَرۡضَىٰ لِعِبَادِهِ ٱلۡكُفۡرَۖ وَإِن تَشۡكُرُواْ يَرۡضَهُ لَكُمۡۗ وَلَا تَزِرُ وَازِرَةٞ وِزۡرَ أُخۡرَىٰۚ ثُمَّ إِلَىٰ رَبِّكُم مَّرۡجِعُكُمۡ فَيُنَبِّئُكُم بِمَا كُنتُمۡ تَعۡمَلُونَۚ إِنَّهُۥ عَلِيمُۢ بِذَاتِ ٱلصُّدُورِ ﴿7﴾

Transliteration: In takfuroo fainna Allaha ghaniyyun AAankum wala yarda liAAibadihi alkufra wain tashkuroo yardahu lakum wala taziru waziratun wizra okhra thumma ila rabbikum marjiAAukum fayunabbiokum bima kuntum taAAmaloona innahu AAaleemun bithati alssudoori

Translation: ਜੇ ਤੁਸੀਂ ਕੁਫ਼ਰ (ਭਾਵ ਨਾ-ਸ਼ੁਕਰੀ) ਕਰੋਗੇ ਤਾਂ ਇਹ ਵੀ ਯਾਦ ਰੱਖੋ ਕਿ ਅੱਲਾਹ ਵੀ ਤੁਹਾਥੋਂ ਬੇਪਰਵਾਹ ਹੈ, ਪਰ ਉਹ ਆਪਣੇ ਬੰਦਿਆਂ ਲਈ ਨਾ-ਸ਼ੁਕਰੀ (ਕੁਫ਼ਰ) ਕਰਨ ਨੂੰ ਪਸੰਦ ਨਹੀਂ ਕਰਦਾ। ਜੇ ਤੁਸੀਂ ਸ਼ੁਕਰ ਅਦਾ ਕਰੋਗੇ ਤਾਂ ਉਹ ਉਸ ਨੂੰ ਤੁਹਾਡੇ ਲਈ ਪਸੰਦ ਕਰਦਾ ਹੈ। ਅਤੇ (ਕਿਆਮਤ ਦਿਹਾੜੇ) ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। ਜਾਣਾ ਤੁਸੀਂ ਸਾਰਿਆਂ ਨੇ ਰੱਬ ਵੱਲ ਹੀ ਹੈ, ਫੇਰ ਉਹ ਤੁਹਾਨੂੰ ਦੱਸ ਦੇਵੇਗਾ ਕਿ ਤੁਸੀਂ (ਸੰਸਾਰ ਵਿਚ) ਕੀ ਕਰਦੇ ਰਹੇ ਹੋ? ਉਹ ਤਾਂ ਦਿਲਾਂ ਦਾ ਹਾਲ ਤਕ ਜਾਣਦਾ ਹੈ।

39:8

وَإِذَا مَسَّ ٱلۡإِنسَٰنَ ضُرّٞ دَعَا رَبَّهُۥ مُنِيبًا إِلَيۡهِ ثُمَّ إِذَا خَوَّلَهُۥ نِعۡمَةٗ مِّنۡهُ نَسِيَ مَا كَانَ يَدۡعُوٓاْ إِلَيۡهِ مِن قَبۡلُ وَجَعَلَ لِلَّهِ أَندَادٗا لِّيُضِلَّ عَن سَبِيلِهِۦۚ قُلۡ تَمَتَّعۡ بِكُفۡرِكَ قَلِيلًا إِنَّكَ مِنۡ أَصۡحَٰبِ ٱلنَّارِ ﴿8﴾

Transliteration: Waitha massa alinsana durrun daAAa rabbahu muneeban ilayhi thumma itha khawwalahu niAAmatan minhu nasiya ma kana yadAAoo ilayhi min qablu wajaAAala lillahi andadan liyudilla AAan sabeelihi qul tamattaAA bikufrika qaleelan innaka min ashabi alnnari

Translation: ਜਦੋਂ ਮਨੁੱਖ ਨੂੰ ਕੋਈ ਕਸ਼ਟ ਪਹੁੰਚਦਾ ਹੈ ਤਾਂ ਉਹ ਆਪਣੇ ਰੱਬ ਨੂੰ (ਮਦਦ ਲਈ) ਪੁਕਾਰਦਾ ਹੈ। ਫੇਰ ਜਦੋਂ ਉਹ ਉਸ ਨੂੰ ਆਪਣੇ ਵੱਲੋਂ ਕੋਈ ਨਿਅਮਤ ਬਖ਼ਸ਼ਦਾ ਹੈ (ਜਾਂ ਪਰੇਸ਼ਾਨੀ ਨੂੰ ਦੂਰ ਕਰ ਦਿੰਦਾ ਹੈ) ਤਾਂ ਉਹ ਉਹਨਾਂ ਦੁਆਵਾਂ ਨੂੰ ਭੁੱਲ ਜਾਂਦਾ ਹੈ ਜਿਹੜੀਆਂ ਉਹ ਪਹਿਲਾਂ ਕਰਿਆ ਕਰਦਾ ਸੀ, ਸਗੋਂ ਅੱਲਾਹ ਦੇ ਸ਼ਰੀਕ ਬਣਾਉਣ ਲੱਗ ਜਾਂਦਾ ਹੈ ਤਾਂ ਜੋ ਹੋਰਾਂ ਨੂੰ ਵੀ ਉਸ ਦੇ ਰਾਹੋਂ (ਲੋਕਾਂ ਨੂੰ) ਦੂਰ ਕਰੇ। (ਹੇ ਨਬੀ!) ਤੁਸੀਂ ਉਸ ਨੂੰ ਆਖ ਦਿਓ ਕਿ ਤੂੰ ਆਪਣੇ ਇਸ ਕੁਫ਼ਰ (ਨਾ-ਸ਼ੁਕਰੀ) ਦਾ ਕੁੱਝ ਦੇਰ ਲਈ (ਸੰਸਾਰਿਕ) ਲਾਭ ਉਠਾ ਲੈ। ਨਿਰਸੰਦੇਹ, ਤੂੰ ਨਰਕੀਆਂ ਵਿੱਚੋਂ ਹੈ।

39:9

أَمَّنۡ هُوَ قَٰنِتٌ ءَانَآءَ ٱلَّيۡلِ سَاجِدٗا وَقَآئِمٗا يَحۡذَرُ ٱلۡأٓخِرَةَ وَيَرۡجُواْ رَحۡمَةَ رَبِّهِۦۗ قُلۡ هَلۡ يَسۡتَوِي ٱلَّذِينَ يَعۡلَمُونَ وَٱلَّذِينَ لَا يَعۡلَمُونَۗ إِنَّمَا يَتَذَكَّرُ أُوْلُواْ ٱلۡأَلۡبَٰبِ ﴿9﴾

Transliteration: Amman huwa qanitun anaa allayli sajidan waqaiman yahtharu alakhirata wayarjoo rahmata rabbihi qul hal yastawee allatheena yaAAlamoona waallatheena la yaAAlamoona innama yatathakkaru oloo alalbabi

Translation: ਕੀ (ਮੁਸ਼ਰਿਕ ਵਧੀਆ ਹੈ ਜਾਂ) ਉਹ ਵਿਅਕਤੀ ਜਿਹੜਾ ਰਾਤ ਦੀਆਂ ਘੜ੍ਹੀਆਂ ਵਿਚ ਸਿਜਦਾ ਕਰਦਾ ਹੋਵੇ ਅਤੇ ਖੜਾ-ਖੜਾ (ਅੱਲਾਹ ਦੀ) ਇਬਾਦਤ ਕਰਦਾ ਹੈ, ਜਦ ਕਿ ਉਹ ਪਰਲੋਕ ਤੋਂ ਡਰਦਾ ਹੈ ਅਤੇ ਆਪਣੇ ਰੱਬ ਦੀ ਰਹਿਮਤ ਦੀ ਆਸ ਵੀ ਰੱਖਦਾ ਹੈ ? (ਹੇ ਨਬੀ!) ਇਹਨਾਂ ਤੋਂ ਪੁੱਛੋ, ਕੀ ਗਿਆਨੀ ਅਤੇ ਅਗਿਆਨੀ ਇੱਕੋ ਬਰਾਬਰ ਹੋ ਸਕਦੇ ਹਨ ? ਬੇਸ਼ੱਕ ਅਕਲ ਵਾਲੇ ਹੀ ਨਸੀਹਤ ਗ੍ਰਹਿਣ ਕਰਦੇ ਹਨ।

39:10

قُلۡ يَٰعِبَادِ ٱلَّذِينَ ءَامَنُواْ ٱتَّقُواْ رَبَّكُمۡۚ لِلَّذِينَ أَحۡسَنُواْ فِي هَٰذِهِ ٱلدُّنۡيَا حَسَنَةٞۗ وَأَرۡضُ ٱللَّهِ وَٰسِعَةٌۗ إِنَّمَا يُوَفَّى ٱلصَّـٰبِرُونَ أَجۡرَهُم بِغَيۡرِ حِسَابٖ ﴿10﴾

Transliteration: Qul ya AAibadi allatheena amanoo ittaqoo rabbakum lillatheena ahsanoo fee hathihi alddunya hasanatun waardu Allahi wasiAAatun innama yuwaffa alssabiroona ajrahum bighayri hisabin

Translation: ਆਖ ਦਿਓ ਕਿ ਹੇ ਮੇਰੇ ਈਮਾਨ ਲਿਆਉਣ ਵਾਲੇ ਬੰਦਿਓ! ਆਪਣੇ ਰੱਬ ਤੋਂ ਡਰੋ। ਜਿਨ੍ਹਾਂ ਨੇ ਇਸ ਸੰਸਾਰ ਵਿਚ ਭਲੇ ਕੰਮ ਕੀਤੇ ਉਹਨਾਂ ਲਈ ਭਲਾਈ ਹੈ ਅਤੇ (ਭਲੇ ਕੰਮ ਕਰਨ ਲਈ) ਅੱਲਾਹ ਦੀ ਧਰਤੀ ਵਿਸ਼ਾਲ ਹੈ। ਸਬਰ ਕਰਨ ਵਾਲਿਆਂ ਨੂੰ ਉਹਨਾਂ ਦਾ ਬਦਲਾ ਬਿਨਾਂ ਹਿਸਾਬ ਦਿੱਤਾ ਜਾਵੇਗਾ।

39:11

قُلۡ إِنِّيٓ أُمِرۡتُ أَنۡ أَعۡبُدَ ٱللَّهَ مُخۡلِصٗا لَّهُ ٱلدِّينَ ﴿11﴾

Transliteration: Qul innee omirtu an aAAbuda Allaha mukhlisan lahu alddeena

Translation: (ਹੇ ਨਬੀ!) ਆਖੋ ਕਿ ਮੈਨੂੰ (ਰੱਬ ਵੱਲੋਂ) ਹੁਕਮ ਹੋਇਆ ਹੈ ਕਿ ਮੈਂ ਅੱਲਾਹ ਲਈ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਇਬਾਦਤ ਕਰਾਂ।

39:12

وَأُمِرۡتُ لِأَنۡ أَكُونَ أَوَّلَ ٱلۡمُسۡلِمِينَ ﴿12﴾

Transliteration: Waomirtu lian akoona awwala almuslimeena

Translation: ਅਤੇ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਮੈਂ ਪਹਿਲਾਂ ਮੁਸਲਮਾਨ (ਆਗਿਆਕਾਰੀ) ਬਣ ਜਾਵਾਂ।

39:13

قُلۡ إِنِّيٓ أَخَافُ إِنۡ عَصَيۡتُ رَبِّي عَذَابَ يَوۡمٍ عَظِيمٖ ﴿13﴾

Transliteration: Qul innee akhafu in AAasaytu rabbee AAathaba yawmin AAatheemin

Translation: ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂ ਤਾਂ ਬੇਸ਼ੱਕ ਮੈਨੂੰ ਵੱਡੇ ਦਿਨ ਭਾਵ ਕਿਆਮਤ ਦੇ ਅਜ਼ਾਬ ਤੋਂ ਡਰ ਲੱਗਦਾ ਹੈ।

39:14

قُلِ ٱللَّهَ أَعۡبُدُ مُخۡلِصٗا لَّهُۥ دِينِي ﴿14﴾

Transliteration: Quli Allaha aAAbudu mukhlisan lahu deenee

Translation: ਆਖ ਦਿਓ ਕਿ ਮੈਂ ਅੱਲਾਹ ਲਈ ਆਪਣੀ ਬੰਦਗੀ ਨੂੰ ਖ਼ਾਲਸ ਕਰਦੇ ਹੋਏ ਉਸੇ ਦੀ ਇਬਾਦਤ ਕਰਦਾ ਹਾਂ।

39:15

فَٱعۡبُدُواْ مَا شِئۡتُم مِّن دُونِهِۦۗ قُلۡ إِنَّ ٱلۡخَٰسِرِينَ ٱلَّذِينَ خَسِرُوٓاْ أَنفُسَهُمۡ وَأَهۡلِيهِمۡ يَوۡمَ ٱلۡقِيَٰمَةِۗ أَلَا ذَٰلِكَ هُوَ ٱلۡخُسۡرَانُ ٱلۡمُبِينُ ﴿15﴾

Transliteration: FaoAAbudoo ma shitum min doonihi qul inna alkhasireena allatheena khasiroo anfusahum waahleehim yawma alqiyamati ala thalika huwa alkhusranu almubeenu

Translation: (ਹੇ ਮੁਸ਼ਰਿਕੋ ਤੁਹਾਨੂੰ ਛੂਟ ਹੈ) ਤੁਸੀਂ ਉਸ (ਅੱਲਾਹ) ਨੂੰ ਛੱਡ ਕੇ ਜਿਸ ਦੀ ਚਾਹੇ ਇਬਾਦਤ ਕਰੋ। (ਹੇ ਨਬੀ!) ਆਖ ਦਿਓ, ਬੇਸ਼ੱਕ ਅਸਲੀ ਘਾਟੇ ਵਿਚ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕਿਆਮਤ ਵਾਲੇ ਦਿਨ ਘਾਟੇ ਵਿਚ ਰੱਖਿਆ। ਯਾਦ ਰੱਖੋ ਕਿ ਇਹੋ ਅਸਲੀ ਘਾਟਾ ਹੈ।

39:16

لَهُم مِّن فَوۡقِهِمۡ ظُلَلٞ مِّنَ ٱلنَّارِ وَمِن تَحۡتِهِمۡ ظُلَلٞۚ ذَٰلِكَ يُخَوِّفُ ٱللَّهُ بِهِۦ عِبَادَهُۥۚ يَٰعِبَادِ فَٱتَّقُونِ ﴿16﴾

Transliteration: Lahum min fawqihim thulalun mina alnnari wamin tahtihim thulalun thalika yukhawwifu Allahu bihi AAibadahu ya AAibadi faittaqooni

Translation: ਉਹਨਾਂ (ਘਾਟੇ ਵਾਲਿਆਂ) ਲਈ ਉਹਨਾਂ ਦੇ ਉੱਤੇ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ ਅਤੇ ਉਹਨਾਂ ਦੇ ਹੇਠ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ। ਇਹੋ ਉਹ (ਅਜ਼ਾਬ) ਹੈ ਜਿਸ ਤੋਂ ਅੱਲਾਹ ਆਪਣੇ ਬੰਦਿਆਂ ਨੂੰ ਡਰਾ ਰਿਹਾ ਹੈ (ਅਤੇ ਆਖਦਾ ਹੈ ਕਿ) ਹੇ ਮੇਰੇ ਬੰਦਿਓ! ਬਸ ਤੁਸੀਂ ਮੈਂਥੋ ਹੀ ਡਰਦੇ ਰਹੋ।

39:17

وَٱلَّذِينَ ٱجۡتَنَبُواْ ٱلطَّـٰغُوتَ أَن يَعۡبُدُوهَا وَأَنَابُوٓاْ إِلَى ٱللَّهِ لَهُمُ ٱلۡبُشۡرَىٰۚ فَبَشِّرۡ عِبَادِ ﴿17﴾

Transliteration: Waallatheena ijtanaboo alttaghoota an yaAAbudooha waanaboo ila Allahi lahumu albushra fabashshir AAibadi

Translation: ਜਿਹੜੇ ਲੋਕ ਤਾਗੂਤ [2] ਦੀ ਪੈਰਵੀ ਕਰਨ ਤੋਂ ਬਚੇ ਰਹੇ ਅਤੇ ਉਹਨਾਂ ਨੇ ਅੱਲਾਹ ਦੇ ਹੁਕਮਾਂ ਵੱਲ ਹੀ ਧਿਆਨ ਦਿੱਤਾ, ਉਹਨਾਂ ਲੋਕਾਂ ਲਈ ਖ਼ੁਸ਼ਖ਼ਬਰੀਆਂ ਹਨ। ਸੋ (ਹੇ ਨਬੀ!) ਤੁਸੀਂ ਮੇਰੇ ਨੇਕ ਬੰਦਿਆਂ ਨੂੰ (ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।

39:18

ٱلَّذِينَ يَسۡتَمِعُونَ ٱلۡقَوۡلَ فَيَتَّبِعُونَ أَحۡسَنَهُۥٓۚ أُوْلَـٰٓئِكَ ٱلَّذِينَ هَدَىٰهُمُ ٱللَّهُۖ وَأُوْلَـٰٓئِكَ هُمۡ أُوْلُواْ ٱلۡأَلۡبَٰبِ ﴿18﴾

Transliteration: Allatheena yastamiAAoona alqawla fayattabiAAoona ahsanahu olaika allatheena hadahumu Allahu waolaika hum oloo alalbabi

Translation: ਜਿਹੜੇ ਲੋਕ ਧਿਆਨ ਨਾਲ ਗੱਲ ਸੁਣਦੇ ਹਨ ਫੇਰ ਉਹ ਵਧੀਆ (ਨੇਕ) ਗੱਲ ਦੀ ਪਾਲਣਾ ਕਰਦੇ ਹਨ, ਅੱਲਾਹ ਵੱਲੋਂ ਉਹਨਾਂ ਨੂੰ ਹੀ ਹਿਦਾਇਤ ਮਿਲਦੀ ਹੈ ਅਤੇ ਇਹੋ ਲੋਕ ਅਕਲ ਵਾਲੇ ਹਨ।

39:19

أَفَمَنۡ حَقَّ عَلَيۡهِ كَلِمَةُ ٱلۡعَذَابِ أَفَأَنتَ تُنقِذُ مَن فِي ٱلنَّارِ ﴿19﴾

Transliteration: Afaman haqqa AAalayhi kalimatu alAAathabi afaanta tunqithu man fee alnnari

Translation: (ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ ਢੁੱਕ ਚੁੱਕਿਆ ਹੋਵੇ ਤਾਂ ਕੀ ਤੁਸੀਂ ਉਸ ਨੂੰ ਅੱਗ (ਨਰਕ) ਤੋਂ ਛੁੜਵਾ ਲਓਂਗੇ?

39:20

لَٰكِنِ ٱلَّذِينَ ٱتَّقَوۡاْ رَبَّهُمۡ لَهُمۡ غُرَفٞ مِّن فَوۡقِهَا غُرَفٞ مَّبۡنِيَّةٞ تَجۡرِي مِن تَحۡتِهَا ٱلۡأَنۡهَٰرُۖ وَعۡدَ ٱللَّهِ لَا يُخۡلِفُ ٱللَّهُ ٱلۡمِيعَادَ ﴿20﴾

Transliteration: Lakini allatheena ittaqaw rabbahum lahum ghurafun min fawqiha ghurafun mabniyyatun tajree min tahtiha alanharu waAAda Allahi la yukhlifu Allahu almeeAAada

Translation: ਪਰ ਉਹ ਲੋਕ ਜਿਹੜੇ ਆਪਣੇ ਰੱਬ ਤੋਂ ਡਰ ਗਏ ਉਹਨਾਂ ਲਈ (ਜੰਨਤ ਵਿਚ) ’ਚੋਬਾਰੇ ਹਨ ਉਹਨਾਂ ਦੇ ਉੱਪਰ ਹੋਰ ਵੀ ’ਚੋਬਾਰੇ ਬਣੇ ਹੋਏ ਹਨ ਜਦ ਕਿ ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। (ਨੇਕ ਲੋਕਾਂ ਨਾਲ) ਇਹ ਅੱਲਾਹ ਦਾ ਵਚਨ ਹੈ ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਤੋਂ ਫਿਰਦਾ ਨਹੀਂ।

39:21

أَلَمۡ تَرَ أَنَّ ٱللَّهَ أَنزَلَ مِنَ ٱلسَّمَآءِ مَآءٗ فَسَلَكَهُۥ يَنَٰبِيعَ فِي ٱلۡأَرۡضِ ثُمَّ يُخۡرِجُ بِهِۦ زَرۡعٗا مُّخۡتَلِفًا أَلۡوَٰنُهُۥ ثُمَّ يَهِيجُ فَتَرَىٰهُ مُصۡفَرّٗا ثُمَّ يَجۡعَلُهُۥ حُطَٰمًاۚ إِنَّ فِي ذَٰلِكَ لَذِكۡرَىٰ لِأُوْلِي ٱلۡأَلۡبَٰبِ ﴿21﴾

Transliteration: Alam tara anna Allaha anzala mina alssamai maan fasalakahu yanabeeAAa fee alardi thumma yukhriju bihi zarAAan mukhtalifan alwanuhu thumma yaheeju fatarahu musfarran thumma yajAAaluhu hutaman inna fee thalika lathikra liolee alalbabi

Translation: ਕੀ ਤੁਸੀਂ ਨਹੀਂ ਵੇਖਿਆ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਉਤਾਰਿਆ ਫੇਰ ਉਸ ਨੂੰ ਧਰਤੀ ਦੇ ਚਸ਼ਮਿਆਂ ਵਿਚ ਦਾਖ਼ਲ ਕੀਤਾ ਫੇਰ ਉਹ ਉਸ (ਪਾਣੀ ਰਾਹੀਂ) ਖੇਤੀਆਂ (ਫ਼ਸਲਾਂ) ਕੱਢਦਾ ਹੈ ਜਦ ਕਿ ਉਹਨਾਂ ਫ਼ਸਲਾਂ ਦੇ ਅਨੇਕਾਂ ਹੀ ਰੰਗ ਹੁੰਦੇ ਹਨ, ਫੇਰ ਉਹ ਫ਼ਸਲ ਪੱਕ ਕੇ ਸੁੱਕ ਜਾਂਦੀ ਹੈ ਫੇਰ ਤੁਸੀਂ ਉਸ ਨੂੰ ਪੀਲੀਆਂ ਪੈਂਦੀਆਂ ਵੇਖਦੇ ਹੋ, ਫੇਰ ਉਹ ਉਸ ਨੂੰ ਚੂਰਾ-ਚੂਰਾ (ਭਾਵ ਤੂੜੀ) ਕਰ ਦਿੰਦਾ ਹੈ। ਬੇਸ਼ੱਕ ਇਸ ਵਿਚ ਅਕਲਮੰਦਾ ਲਈ ਬਹੁਤ ਵੱਡੀ ਨਸੀਹਤ ਵਾਲੀ ਗੱਲ ਹੈ।

39:22

أَفَمَن شَرَحَ ٱللَّهُ صَدۡرَهُۥ لِلۡإِسۡلَٰمِ فَهُوَ عَلَىٰ نُورٖ مِّن رَّبِّهِۦۚ فَوَيۡلٞ لِّلۡقَٰسِيَةِ قُلُوبُهُم مِّن ذِكۡرِ ٱللَّهِۚ أُوْلَـٰٓئِكَ فِي ضَلَٰلٖ مُّبِينٍ ﴿22﴾

Transliteration: Afaman sharaha Allahu sadrahu lilislami fahuwa AAala noorin min rabbihi fawaylun lilqasiyati quloobuhum min thikri Allahi olaika fee dalalin mubeenin

Translation: ਕੀ ਉਹ ਵਿਅਕਤੀ (ਕਠੋਰ ਦਿਲ ਕਾਫ਼ਿਰਾਂ ਵਾਂਗ ਹੋ ਸਕਦਾ ਹੈ) ਜਿਸ ਦਾ ਸੀਨਾ ਅੱਲਾਹ ਨੇ ਇਸਲਾਮ (ਕਬੂਲਣ) ਲਈ ਖੋਲ ਦਿੱਤਾ ਹੈ ਅਤੇ ਉਹ ਆਪਣੇ ਰੱਬ ਵੱਲੋਂ ਨੂਰ ’ਤੇ ਹੈ ? ਸੋ ਉਨ੍ਹਾਂ ਲਈ ਬਰਬਾਦੀ ਹੈ, ਜਿਨ੍ਹਾਂ ਦੇ ਦਿਲ ਅੱਲਾਹ ਦੀ ਯਾਦ ਦੇ ਮਾਮਲੇ ਵਿਚ ਸਖ਼ਤ ਹਨ। (ਹਾਂ!) ਉਹੀਓ ਲੋਕ ਖੁੱਲ੍ਹਮ-ਖੁੱਲ੍ਹਾ ਰਾਹੋਂ ਭਟਕੇ ਹੋਏ ਹਨ।

39:23

ٱللَّهُ نَزَّلَ أَحۡسَنَ ٱلۡحَدِيثِ كِتَٰبٗا مُّتَشَٰبِهٗا مَّثَانِيَ تَقۡشَعِرُّ مِنۡهُ جُلُودُ ٱلَّذِينَ يَخۡشَوۡنَ رَبَّهُمۡ ثُمَّ تَلِينُ جُلُودُهُمۡ وَقُلُوبُهُمۡ إِلَىٰ ذِكۡرِ ٱللَّهِۚ ذَٰلِكَ هُدَى ٱللَّهِ يَهۡدِي بِهِۦ مَن يَشَآءُۚ وَمَن يُضۡلِلِ ٱللَّهُ فَمَا لَهُۥ مِنۡ هَادٍ ﴿23﴾

Transliteration: Allahu nazzala ahsana alhadeethi kitaban mutashabihan mathaniya taqshaAAirru minhu juloodu allatheena yakhshawna rabbahum thumma taleenu julooduhum waquloobuhum ila thikri Allahi thalika huda Allahi yahdee bihi man yashao waman yudlili Allahu fama lahu min hadin

Translation: ਅੱਲਾਹ ਨੇ ਸਭ ਤੋਂ ਉੱਤਮ ਕਲਾਮ (.ਕੁਰਆਨ) ਉਤਾਰਿਆ ਹੈ ਜਿਹੜਾ ਅਜਿਹੀ ਕਿਤਾਬ ਵਿਚ ਹੈ, ਜਿਸ ਦੀਆਂ ਆਇਤਾਂ (ਅੰਸ਼) ਰਲਦੀਆਂ ਮਿਲਦੀਆਂ ਅਤੇ ਵਾਰ-ਵਾਰ ਦੁਹਰਾਈਆਂ ਜਾਣ ਵਾਲੀਆਂ ਹਨ। ਜਿਸ ਨੂੰ ਸੁਣ ਕੇ ਉਹਨਾਂ ਲੋਕਾਂ ਦੇ ਰੋਂਗਟੇ (ਰੂਆਂ-ਰੂਆਂ) ਖੜੇ ਹੋ ਜਾਂਦੇ ਹਨ, ਜਿਹੜੇ ਆਪਣੇ ਰੱਬ ਦਾ ਡਰ ਰੱਖਦੇ ਹਨ, ਉਹਨਾਂ ਦੇ ਸਰੀਰ ਤੇ ਦਿਲ ਨਰਮ ਹੋ ਕੇ ਅੱਲਾਹ ਦੀ ਯਾਦ ਵੱਲ ਝੁੱਕ ਜਾਂਦੇ ਹਨ। ਇਹੋ (.ਕੁਰਆਨ) ਅੱਲਾਹ ਦੀ ਹਿਦਾਇਤ ਹੈ। ਉਹ ਜਿਸ ਨੂੰ ਚਾਹੁੰਦਾ ਹੈ, ਇਸ (.ਕੁਰਆਨ) ਰਾਹੀਂ ਹਿਦਾਇਤ ਦਿੰਦਾ ਹੈ ਅਤੇ ਜਿਸ ਨੂੰ ਅੱਲਾਹ ਹੀ ਰਾਹੋਂ ਭਟਕਾ ਦੇਵੇ ਉਸ ਨੂੰ ਰਾਹ ਦੱਸਣ ਵਾਲਾ ਕੋਈ ਨਹੀਂ।

39:24

أَفَمَن يَتَّقِي بِوَجۡهِهِۦ سُوٓءَ ٱلۡعَذَابِ يَوۡمَ ٱلۡقِيَٰمَةِۚ وَقِيلَ لِلظَّـٰلِمِينَ ذُوقُواْ مَا كُنتُمۡ تَكۡسِبُونَ ﴿24﴾

Transliteration: Afaman yattaqee biwajhihi sooa alAAathabi yawma alqiyamati waqeela lilththalimeena thooqoo ma kuntum taksiboona

Translation: ਕੀ ਉਹ ਵਿਅਕਤੀ (ਜੰਨਤੀ ਦੇ ਸਮਾਨ ਹੋ ਸਕਦਾ ਹੈ) ਜਿਹੜਾ ਕਿਆਮਤ ਦਿਹਾੜੇ ਆਪਣੇ ਚਿਹਰੇ ਰਾਹੀਂ (ਭਾਵ ਢਾਲ ਬਣਾ ਕੇ) ਅਜ਼ਾਬ ਤੋਂ ਬਚਣ ਦੇ ਜਤਨ ਕਰਦਾ ਹੈ ? ਅਤੇ ਜ਼ਾਲਮਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਅੱਜ ਉਸ ਕਮਾਈ ਦਾ ਸੁਆਦ ਲਵੋ ਜੋ ਤੁਸੀਂ ਕਰਦੇ ਸੀ।

39:25

كَذَّبَ ٱلَّذِينَ مِن قَبۡلِهِمۡ فَأَتَىٰهُمُ ٱلۡعَذَابُ مِنۡ حَيۡثُ لَا يَشۡعُرُونَ ﴿25﴾

Transliteration: Kaththaba allatheena min qablihim faatahumu alAAathabu min haythu la yashAAuroona

Translation: ਜਿਹੜੇ ਲੋਕ ਉਹਨਾਂ ਤੋਂ ਪਹਿਲਾਂ ਸਨ ਉਹਨਾਂ ਨੇ ਵੀ (ਸੱਚੇ ਧਰਮ ਇਸਲਾਮ ਨੂੰ) ਝੁਠਲਾਇਆ ਸੀ ਫੇਰ ਉਹਨਾਂ ’ਤੇ ਉੱਥਿਓਂ ਅਜ਼ਾਬ ਆਇਆ ਜਿੱਥੋਂ ਉਹ ਸੋਚ ਵੀ ਨਹੀਂ ਸਕਦੇ ਸੀ।

39:26

فَأَذَاقَهُمُ ٱللَّهُ ٱلۡخِزۡيَ فِي ٱلۡحَيَوٰةِ ٱلدُّنۡيَاۖ وَلَعَذَابُ ٱلۡأٓخِرَةِ أَكۡبَرُۚ لَوۡ كَانُواْ يَعۡلَمُونَ ﴿26﴾

Transliteration: Faathaqahumu Allahu alkhizya fee alhayati alddunya walaAAathabu alakhirati akbaru law kanoo yaAAlamoona

Translation: ਸੋ ਅੱਲਾਹ ਨੇ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਰੁਸਵਾਈ ਦਾ ਸੁਆਦ ਚਖਾ ਦਿੱਤਾ ਅਤੇ ਪਰਲੋਕ ਦਾ ਅਜ਼ਾਬ ਤਾਂ ਬਹੁਤ ਹੀ ਵੱਡਾ ਹੈ, ਕਾਸ਼ ਕਿ ਉਹ (ਇਨਕਾਰੀ) ਵੀ ਜਾਣਦੇ ਹੁੰਦੇ।

39:27

وَلَقَدۡ ضَرَبۡنَا لِلنَّاسِ فِي هَٰذَا ٱلۡقُرۡءَانِ مِن كُلِّ مَثَلٖ لَّعَلَّهُمۡ يَتَذَكَّرُونَ ﴿27﴾

Transliteration: Walaqad darabna lilnnasi fee hatha alqurani min kulli mathalin laAAallahum yatathakkaroona

Translation: ਨਿਰਸੰਦੇਹ, ਅਸੀਂ ਇਸ਼ਕੁਰਆਨ ਵਿਚ ਹਰ ਪ੍ਰਕਾਰ ਦੀਆਂ ਉਦਾਹਰਣਾਂ ਬਿਆਨ ਕੀਤੀਆਂ ਹਨ ਤਾਂ ਜੋ ਉਹ ਸਿੱਖਿਆ ਗ੍ਰਹਿਣ ਕਰ ਲੈਣ।

39:28

قُرۡءَانًا عَرَبِيًّا غَيۡرَ ذِي عِوَجٖ لَّعَلَّهُمۡ يَتَّقُونَ ﴿28﴾

Transliteration: Quranan AAarabiyyan ghayra thee AAiwajin laAAallahum yattaqoona

Translation: .ਕੁਰਆਨ ਅਰਬੀ ਭਾਸ਼ਾ ਵਿਚ ਹੈ, ਇਸ ਵਿਚ ਕੋਈ ਵਿੰਗ-ਵੱਲ ਨਹੀਂ, ਤਾਂ ਜੋ ਉਹ ਸੁਣ ਕੇ ਡਰ ਜਾਣ।

39:29

ضَرَبَ ٱللَّهُ مَثَلٗا رَّجُلٗا فِيهِ شُرَكَآءُ مُتَشَٰكِسُونَ وَرَجُلٗا سَلَمٗا لِّرَجُلٍ هَلۡ يَسۡتَوِيَانِ مَثَلًاۚ ٱلۡحَمۡدُ لِلَّهِۚ بَلۡ أَكۡثَرُهُمۡ لَا يَعۡلَمُونَ ﴿29﴾

Transliteration: Daraba Allahu mathalan rajulan feehi shurakao mutashakisoona warajulan salaman lirajulin hal yastawiyani mathalan alhamdu lillahi bal aktharuhum la yaAAlamoona

Translation: ਅੱਲਾਹ ਇਕ ਵਿਅਕਤੀ (ਭਾਵ ਗ਼ੁਲਾਮ) ਦੀ ਉਦਾਹਰਨ ਦਿੰਦਾ ਹੈ ਜਿਸ ਦੇ ਕਈ ਮੱਤਭੇਦ ਰੱਖਣ ਵਾਲੇ ਮਾਲਿਕ ਹਨ ਅਤੇ ਦੂਜਾ ਵਿਅਕਤੀ ਉਹ ਹੈ ਜਿਹੜਾ ਕੇਵਲ ਇਕ ਦਾ ਹੀ ਗ਼ੁਲਾਮ ਹੈ। ਕੀ ਉਹਨਾਂ ਦੋਵਾਂ ਦੀ ਹਾਲਤ ਇਕ ਸਮਾਨ ਹੋ ਸਕਦੀ ਹੈ ? (ਉੱਕਾ ਹੀ ਨਹੀਂ) ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਪ੍ਰੰਤੂ ਉਹਨਾਂ ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਜਾਣਦੇ।

39:30

إِنَّكَ مَيِّتٞ وَإِنَّهُم مَّيِّتُونَ ﴿30﴾

Transliteration: Innaka mayyitun wainnahum mayyitoona

Translation: (ਹੇ ਨਬੀ!) ਹਕੀਕਤ ਇਹ ਹੈ ਕਿ ਤੁਸੀਂ ਵੀ ਮਰਨਾ ਹੈ ਅਤੇ ਉਹ ਸਾਰੇ ਵੀ ਮਰਨ ਵਾਲੇ ਹਨ।

39:31

ثُمَّ إِنَّكُمۡ يَوۡمَ ٱلۡقِيَٰمَةِ عِندَ رَبِّكُمۡ تَخۡتَصِمُونَ ﴿31﴾

Transliteration: Thumma innakum yawma alqiyamati AAinda rabbikum takhtasimoona

Translation: ਫੇਰ ਤੁਸੀਂ ਸਾਰੇ ਕਿਆਮਤ ਦਿਹਾੜੇ ਆਪਣੇ ਰੱਬ ਦੇ ਹਜ਼ੂਰ ਝਗੜਾ ਕਰੋਗੇ।

39:32

فَمَنۡ أَظۡلَمُ مِمَّن كَذَبَ عَلَى ٱللَّهِ وَكَذَّبَ بِٱلصِّدۡقِ إِذۡ جَآءَهُۥٓۚ أَلَيۡسَ فِي جَهَنَّمَ مَثۡوٗى لِّلۡكَٰفِرِينَ ﴿32﴾

Transliteration: Faman athlamu mimman kathaba AAala Allahi wakaththaba bialssidqi ith jaahu alaysa fee jahannama mathwan lilkafireena

Translation: ਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜੇ, ਜਦੋਂ ਉਸ ਦੇ ਕੋਲ ਸੱਚਾਈ ਆ ਜਾਵੇ ਤਾਂ ਉਸ ਨੂੰ ਝੁਠਲਾਵੇ ? (ਕੀ ਕਾਫ਼ਿਰਾਂ ਲਈ ਨਰਕ ਟਿਕਾਣਾ ਨਹੀਂ ਹੋਵੇਗਾ?)

39:33

وَٱلَّذِي جَآءَ بِٱلصِّدۡقِ وَصَدَّقَ بِهِۦٓ أُوْلَـٰٓئِكَ هُمُ ٱلۡمُتَّقُونَ ﴿33﴾

Transliteration: Waallathee jaa bialssidqi wasaddaqa bihi olaika humu almuttaqoona

Translation: ਜਿਹੜਾ ਵਿਅਕਤੀ ਸੱਚਾਈ (ਸੱਚਾ ਧਰਮ) ਲੈ ਕੇ ਆਇਆ ਤੇ ਜਿਨ੍ਹਾਂ ਨੇ ਉਸ ਦੀ ਪੁਸ਼ਟੀ ਕੀਤੀ, ਉਹੀ ਲੋਕ ਮੁੱਤਕੀ (ਬੁਰਾਈਆਂ ਤੋਂ ਬਚਣ ਵਾਲੇ) ਹਨ।

39:34

لَهُم مَّا يَشَآءُونَ عِندَ رَبِّهِمۡۚ ذَٰلِكَ جَزَآءُ ٱلۡمُحۡسِنِينَ ﴿34﴾

Transliteration: Lahum ma yashaoona AAinda rabbihim thalika jazao almuhsineena

Translation: ਉਹਨਾਂ ਲਈ ਉਹਨਾਂ ਦੇ ਰੱਬ ਕੋਲ ਉਹ ਸਭ ਕੁੱਝ ਹੈ, ਜੋ ਉਹ ਇੱਛਾ ਕਰਨਗੇ। ਨੇਕ ਲੋਕਾਂ ਲਈ ਇਹੋ ਬਦਲਾ ਹੈ।

39:35

لِيُكَفِّرَ ٱللَّهُ عَنۡهُمۡ أَسۡوَأَ ٱلَّذِي عَمِلُواْ وَيَجۡزِيَهُمۡ أَجۡرَهُم بِأَحۡسَنِ ٱلَّذِي كَانُواْ يَعۡمَلُونَ ﴿35﴾

Transliteration: Liyukaffira Allahu AAanhum aswaa allathee AAamiloo wayajziyahum ajrahum biahsani allathee kanoo yaAAmaloona

Translation: ਤਾਂ ਜੋ ਅੱਲਾਹ ਉਹਨਾਂ ਤੋਂ ਉਹ ਬੁਰਾਈਆਂ ਪਰਾਂ ਕਰ ਦੇਵੇ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ ਅਤੇ ਉਹਨਾਂ ਨੂੰ ਉਹਨਾਂ ਦੇ (ਕਰਮਾਂ ਅਨੁਸਾਰ ਚੰਗਾ) ਬਦਲਾ ਦੇਵੇ ਜੋ ਉਹ ਕਰਦੇ ਰਹਿੰਦੇ ਸੀ।[3]

39:36

أَلَيۡسَ ٱللَّهُ بِكَافٍ عَبۡدَهُۥۖ وَيُخَوِّفُونَكَ بِٱلَّذِينَ مِن دُونِهِۦۚ وَمَن يُضۡلِلِ ٱللَّهُ فَمَا لَهُۥ مِنۡ هَادٖ ﴿36﴾

Transliteration: Alaysa Allahu bikafin AAabdahu wayukhawwifoonaka biallatheena min doonihi waman yudlili Allahu fama lahu min hadin

Translation: ਕੀ ਅੱਲਾਹ ਆਪਣੇ (ਨੇਕ) ਬੰਦਿਆਂ ਲਈ ਕਾਫ਼ੀ ਨਹੀਂ ਹੈ ? ਇਹ ਲੋਕ (ਕਾਫ਼ਿਰ) ਤੁਹਾਨੂੰ (ਹੇ ਨਬੀ!) ਅੱਲਾਹ ਤੋਂ ਛੁੱਟ ਹੋਰਨਾਂ (ਇਸ਼ਟਾਂ ਤੋਂ) ਡਰਾ ਰਹੇ ਹਨ। ਜਦ ਕਿ ਜਿਸ ਨੂੰ ਅੱਲਾਹ ਰਾਹੋਂ ਭਟਕਾ ਦੇਵੇ ਉਸ ਨੂੰ ਸਿੱਧੀ ਰਾਹ ਦਰਸਾਉਣ ਵਾਲਾ ਵੀ ਕੋਈ ਨਹੀਂ।

39:37

وَمَن يَهۡدِ ٱللَّهُ فَمَا لَهُۥ مِن مُّضِلٍّۗ أَلَيۡسَ ٱللَّهُ بِعَزِيزٖ ذِي ٱنتِقَامٖ ﴿37﴾

Transliteration: Waman yahdi Allahu fama lahu min mudillin alaysa Allahu biAAazeezin thee intiqamin

Translation: ਅਤੇ ਜਿਸ ਨੂੰ ਅੱਲਾਹ ਹਿਦਾਇਤ ਦੇਵੇ ਉਸ ਨੂੰ ਕੋਈ ਵੀ ਰਾਹੋ ਨਹੀਂ ਭਟਕਾ ਸਕਦਾ ਕੀ ਅੱਲਾਹ ਸ਼ਕਤੀਸ਼ਾਲੀ ਤੇ (ਆਪਣੇ ਦੁਸ਼ਮਨਾਂ ਤੋਂ) ਬਦਲਾ ਲੈਣ ਵਾਲਾ ਨਹੀਂ ?

39:38

وَلَئِن سَأَلۡتَهُم مَّنۡ خَلَقَ ٱلسَّمَٰوَٰتِ وَٱلۡأَرۡضَ لَيَقُولُنَّ ٱللَّهُۚ قُلۡ أَفَرَءَيۡتُم مَّا تَدۡعُونَ مِن دُونِ ٱللَّهِ إِنۡ أَرَادَنِيَ ٱللَّهُ بِضُرٍّ هَلۡ هُنَّ كَٰشِفَٰتُ ضُرِّهِۦٓ أَوۡ أَرَادَنِي بِرَحۡمَةٍ هَلۡ هُنَّ مُمۡسِكَٰتُ رَحۡمَتِهِۦۚ قُلۡ حَسۡبِيَ ٱللَّهُۖ عَلَيۡهِ يَتَوَكَّلُ ٱلۡمُتَوَكِّلُونَ ﴿38﴾

Transliteration: Walain saaltahum man khalaqa alssamawati waalarda layaqoolunna Allahu qul afaraaytum ma tadAAoona min dooni Allahi in aradaniya Allahu bidurrin hal hunna kashifatu durrihi aw aradanee birahmatin hal hunna mumsikatu rahmatihi qul hasbiya Allahu AAalayhi yatawakkalu almutawakkiloona

Translation: (ਹੇ ਨਬੀ!) ਜੇ ਤੁਸੀਂ ਉਹਨਾਂ ਤੋਂ ਇਹ ਪੁੱਛੋ ਕਿ ਅਕਾਸ਼ ਤੇ ਧਰਤੀ ਨੂੰ ਕਿਸ ਨੇ ਰਚਾਇਆ ਹੈ ? ਤਾਂ ਉਹ ਕਹਿਣਗੇ ਕਿ ਅੱਲਾਹ ਨੇ। (ਇਹ ਵੀ ਪੁੱਛੋ ਕਿ) ਜਿਹਨਾਂ ਨੂੰ ਤੁਸੀਂ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰਦੇ ਹੋ, ਰਤਾ ਦੱਸੋ, ਉਹ ਕੀ ਕਰਦੇ ਹਨ? ਪੁੱਛੋ! ਜੇਕਰ ਅੱਲਾਹ ਮੈਨੂੰ ਕੋਈ ਤਕਲੀਫ਼ ਪਹੁੰਚਾਉਣਾ ਚਾਵੇ ਤਾਂ ਕੀ ਉਹ (ਤੁਹਾਡੇ ਝੂਠੇ ਇਸ਼ਟ) ਮੈਨੂ ਉਸ ਦੀ ਪਹੁੰਚਾਈ ਹੋਈ ਤਕਲੀਫ਼ ਤੋਂ ਦੂਰ ਕਰ ਸਕਦੇ ਹਨ ? ਜਾਂ ਜੇਕਰ ਉਹ ਮੇਰੇ ਉੱਤੇ ਕੋਈ ਮਿਹਰ ਕਰਨਾ ਚਾਵੇ ਤਾਂ ਕੀ ਉਹ ਉਸ ਦੀ ਮਿਹਰ ਨੂੰ ਰੋਕ ਸਕਦੇ ਹਨ ? (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੇ ਲਈ ਤਾਂ ਅੱਲਾਹ ਹੀ ਬਥੇਰਾ ਹੈ, ਭਰੋਸਾ ਕਰਨ ਵਾਲੇ ਤਾਂ ਉਸੇ (ਅੱਲਾਹ) ’ਤੇ ਹੀ ਭਰੋਸਾ ਕਰਦੇ ਹਨ।[4]

39:39

قُلۡ يَٰقَوۡمِ ٱعۡمَلُواْ عَلَىٰ مَكَانَتِكُمۡ إِنِّي عَٰمِلٞۖ فَسَوۡفَ تَعۡلَمُونَ ﴿39﴾

Transliteration: Qul ya qawmi iAAmaloo AAala makanatikum innee AAamilun fasawfa taAAlamoona

Translation: (ਹੇ ਨਬੀ!) ਕਹੋ ਕਿ ਹੇ ਮੇਰੀ ਕੌਮ! ਤੁਸੀਂ ਆਪਣੀ ਥਾਂ ’ਤੇ ਭਾਵ ਸਮਝ ਅਨੁਸਾਰ ਕਰਮ ਕਰਦੇ ਰਹੋ, ਮੈਂ ਆਪਣਾ ਕੰਮ ਕਰਦਾ ਰਹਾਂਗਾ। ਛੇਤੀ ਹੀ ਤੁਸੀਂ (ਹਕੀਕਤ ਨੂੰ) ਜਾਣ ਲਓਗੇ (ਕਿ ਕੌਣ ਸੱਚਾ ਹੈ)।

39:40

مَن يَأۡتِيهِ عَذَابٞ يُخۡزِيهِ وَيَحِلُّ عَلَيۡهِ عَذَابٞ مُّقِيمٌ ﴿40﴾

Transliteration: Man yateehi AAathabun yukhzeehi wayahillu AAalayhi AAathabun muqeemun

Translation: ਕਿ ਸੰਸਾਰ ਵਿਚ ਹੀਣਤਾ ਭਰਿਆ ਅਜ਼ਾਬ ਕਿਸ ਉੱਤੇ ਆਵੇਗਾ ਅਤੇ ਸਦਾ ਰਹਿਣ ਵਾਲਾ (ਪਰਲੋਕ ਦਾ) ਅਜ਼ਾਬ ਕਿਸ ’ਤੇ ਉੱਤਰਦਾ ਹੈ।

39:41

إِنَّآ أَنزَلۡنَا عَلَيۡكَ ٱلۡكِتَٰبَ لِلنَّاسِ بِٱلۡحَقِّۖ فَمَنِ ٱهۡتَدَىٰ فَلِنَفۡسِهِۦۖ وَمَن ضَلَّ فَإِنَّمَا يَضِلُّ عَلَيۡهَاۖ وَمَآ أَنتَ عَلَيۡهِم بِوَكِيلٍ ﴿41﴾

Transliteration: Inna anzalna AAalayka alkitaba lilnnasi bialhaqqi famani ihtada falinafsihi waman dalla fainnama yadillu AAalayha wama anta AAalayhim biwakeelin

Translation: (ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ’ਤੇ ਸੱਚਾਈ ’ਤੇ ਆਧਾਰਿਤ ਇਹ ਕਿਤਾਬ (.ਕੁਰਆਨ) ਸਾਰੇ ਲੋਕਾਂ (ਦੀ ਹਿਦਾਇਤ) ਲਈ ਨਾਜ਼ਿਲ ਫ਼ਰਮਾਈ ਹੈ। ਸੋ ਹੁਣ ਜਿਹੜਾ ਵੀ ਸਿੱਧੇ ਰਾਹ ਆਪਣਾਵੇਗਾ, ਆਪਣੇ ਹੀ ਭਲੇ ਲਈ ਆਪਣਾਵੇਗਾ ਅਤੇ ਜਿਹੜਾ ਰਾਹੋਂ ਭਟਕ ਜਾਵੇ, ਉਸ ਦੀ ਗੁਮਰਾਹੀ ਦਾ ਦੋਸ਼ ਉਸੇ ਲਈ ਹੈ, ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।[5]

39:42

ٱللَّهُ يَتَوَفَّى ٱلۡأَنفُسَ حِينَ مَوۡتِهَا وَٱلَّتِي لَمۡ تَمُتۡ فِي مَنَامِهَاۖ فَيُمۡسِكُ ٱلَّتِي قَضَىٰ عَلَيۡهَا ٱلۡمَوۡتَ وَيُرۡسِلُ ٱلۡأُخۡرَىٰٓ إِلَىٰٓ أَجَلٖ مُّسَمًّىۚ إِنَّ فِي ذَٰلِكَ لَأٓيَٰتٖ لِّقَوۡمٖ يَتَفَكَّرُونَ ﴿42﴾

Transliteration: Allahu yatawaffa alanfusa heena mawtiha waallatee lam tamut fee manamiha fayumsiku allatee qada AAalayha almawta wayursilu alokhra ila ajalin musamman inna fee thalika laayatin liqawmin yatafakkaroona

Translation: ਅੱਲਾਹ ਹੀ ਮਰਨ ਸਮੇਂ ਪ੍ਰਾਣ ਕੱਢਦਾ ਹੈ ਅਤੇ ਜਿਨ੍ਹਾਂ ਨੂੰ ਹਾਲਾਂ ਮੌਤ ਨਹੀਂ, ਉਹਨਾਂ ਦੀ ਰੂਹ (ਜਾਨ) ਨੂੰ ਉਸ ਦੀ ਨੀਂਦਰ ਵੇਲੇ ਕੱਢਦਾ ਹੈ, ਫੇਰ ਉਹ ਉਸ (ਰੂਹ) ਨੂੰ ਰੋਕ ਲੈਂਦਾ ਹੈ ਜਿਸ ਲਈ ਉਸ ਨੇ ਮੌਤ ਦਾ ਫ਼ੈਸਲਾ ਕੀਤਾ ਹੁੰਦਾ ਹੈ ਅਤੇ ਦੂਜਿਆਂ (ਰੂਹਾਂ) ਨੂੰ ਇਕ ਨਿਯਤ ਸਮੇਂ ਲਈ ਵਾਪਸ ਭੇਜ ਦਿੰਦਾ ਹੈ। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ।

39:43

أَمِ ٱتَّخَذُواْ مِن دُونِ ٱللَّهِ شُفَعَآءَۚ قُلۡ أَوَلَوۡ كَانُواْ لَا يَمۡلِكُونَ شَيۡـٔٗا وَلَا يَعۡقِلُونَ ﴿43﴾

Transliteration: Ami ittakhathoo min dooni Allahi shufaAAaa qul awalaw kanoo la yamlikoona shayan wala yaAAqiloona

Translation: ਕੀ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਤੋਂ ਛੁੱਟ ਹੋਰਾਂ ਨੂੰ ਸਿਫ਼ਾਰਸ਼ੀ ਬਣਾ ਰੱਖਿਆ ਹੈ ? (ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਉਹ (ਸਿਫ਼ਾਰਸ਼ੀ) ਕੁੱਝ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਉਹਨਾਂ ਨੂੰ (ਕਿਸੇ ਪ੍ਰਕਾਰ ਦੀ) ਅਕਲ-ਸਮਝ ਹੈ। (ਕੀ ਫੇਰ ਵੀ ਉਹ ਸਿਫ਼ਾਰਸ਼ੀ ਹਨ ?)

39:44

قُل لِّلَّهِ ٱلشَّفَٰعَةُ جَمِيعٗاۖ لَّهُۥ مُلۡكُ ٱلسَّمَٰوَٰتِ وَٱلۡأَرۡضِۖ ثُمَّ إِلَيۡهِ تُرۡجَعُونَ ﴿44﴾

Transliteration: Qul lillahi alshshafaAAatu jameeAAan lahu mulku alssamawati waalardi thumma ilayhi turjaAAoona

Translation: (ਹੇ ਨਬੀ!) ਤੁਸੀਂ ਆਖ ਦਿਓ ਕਿ ਸਾਰੀਆਂ ਸਿਫ਼ਾਰਸ਼ਾਂ ਉਸੇ (ਅੱਲਾਹ) ਦੇ ਅਧਿਕਾਰ ਵਿਚ ਹਨ। ਅਕਾਸ਼ਾਂ ਤੇ ਧਰਤੀ ਉੱਤੇ ਉਸੇ ਦਾ ਰਾਜ ਹੈ, ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।

39:45

وَإِذَا ذُكِرَ ٱللَّهُ وَحۡدَهُ ٱشۡمَأَزَّتۡ قُلُوبُ ٱلَّذِينَ لَا يُؤۡمِنُونَ بِٱلۡأٓخِرَةِۖ وَإِذَا ذُكِرَ ٱلَّذِينَ مِن دُونِهِۦٓ إِذَا هُمۡ يَسۡتَبۡشِرُونَ ﴿45﴾

Transliteration: Waitha thukira Allahu wahdahu ishmaazzat quloobu allatheena la yuminoona bialakhirati waitha thukira allatheena min doonihi itha hum yastabshiroona

Translation: ਜਦੋਂ ਇੱਕੋ ਇੱਕ ਅੱਲਾਹ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਸੜਣ ਲੱਗ ਜਾਂਦੇ ਹਨ ਜਿਹੜੇ ਪਰਲੋਕ ’ਤੇ ਵਿਸ਼ਵਾਸ ਨਹੀਂ ਰੱਖਦੇ, ਜਦੋਂ ਇਸ (ਅੱਲਾਹ) ਤੋਂ ਛੁੱਟ ਹੋਰਨਾਂ (ਇਸ਼ਟਾਂ) ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹ ਬਹੁਤ ਖ਼ੁਸ਼ ਹੁੰਦੇ ਹਨ।[6]

39:46

قُلِ ٱللَّهُمَّ فَاطِرَ ٱلسَّمَٰوَٰتِ وَٱلۡأَرۡضِ عَٰلِمَ ٱلۡغَيۡبِ وَٱلشَّهَٰدَةِ أَنتَ تَحۡكُمُ بَيۡنَ عِبَادِكَ فِي مَا كَانُواْ فِيهِ يَخۡتَلِفُونَ ﴿46﴾

Transliteration: Quli allahumma fatira alssamawati waalardi AAalima alghaybi waalshshahadati anta tahkumu bayna AAibadika fee ma kanoo feehi yakhtalifoona

Translation: (ਹੇ ਨਬੀ!) ਤੁਸੀਂ ਆਖੋ ਕਿ ਹੇ ਅੱਲਾਹ! ਅਕਾਸ਼ਾਂ ਤੇ ਧਰਤੀ ਦੇ ਰਚਨਾਹਾਰ! ਗੁਪਤ ਤੇ ਪ੍ਰਗਟ ਦੇ ਜਾਣਨਹਾਰ! ਤੂੰ ਹੀ (ਕਿਆਮਤ ਦਿਹਾੜੇ) ਆਪਣੇ ਬੰਦਿਆਂ ਦੇ ਉਹਨਾਂ ਮਾਮਲਿਆਂ ਵਿਚਾਲੇ ਫ਼ੈਸਲਾ ਕਰੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਿਆ ਕਰਦੇ ਸੀ।

39:47

وَلَوۡ أَنَّ لِلَّذِينَ ظَلَمُواْ مَا فِي ٱلۡأَرۡضِ جَمِيعٗا وَمِثۡلَهُۥ مَعَهُۥ لَٱفۡتَدَوۡاْ بِهِۦ مِن سُوٓءِ ٱلۡعَذَابِ يَوۡمَ ٱلۡقِيَٰمَةِۚ وَبَدَا لَهُم مِّنَ ٱللَّهِ مَا لَمۡ يَكُونُواْ يَحۡتَسِبُونَ ﴿47﴾

Transliteration: Walaw anna lillatheena thalamoo ma fee alardi jameeAAan wamithlahu maAAahu laiftadaw bihi min sooi alAAathabi yawma alqiyamati wabada lahum mina Allahi ma lam yakoonoo yahtasiboona

Translation: ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ (ਧਨ-ਦੌਲਤ) ਹੈ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ ਉਹ ਭੈੜੇ ਅਜ਼ਾਬ ਤੋਂ ਬਚਣ ਲਈ ਸਾਰਾ ਕੁੱਝ ਛੁਡਵਾਈ ਵਜੋਂ ਦੇਣ ਲਈ ਤਿਆਰ ਹੋ ਜਾਣਗੇ। ਉਹਨਾਂ ਦੇ ਸਾਹਮਣੇ ਅੱਲਾਹ ਵੱਲੋਂ ਉਹ (ਅਜ਼ਾਬ) ਪ੍ਰਗਟ ਹੋਵੇਗਾ ਜਿਸ ਦਾ ਉਹਨਾਂ ਨੂੰ ਚਿੱਤ-ਚੇਤਾ ਵੀ ਨਹੀਂ ਸੀ। [7]

39:48

وَبَدَا لَهُمۡ سَيِّـَٔاتُ مَا كَسَبُواْ وَحَاقَ بِهِم مَّا كَانُواْ بِهِۦ يَسۡتَهۡزِءُونَ ﴿48﴾

Transliteration: Wabada lahum sayyiatu ma kasaboo wahaqa bihim ma kanoo bihi yastahzioona

Translation: ਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ ਸਿੱਟ) ਪ੍ਰਗਟ ਹੋ ਜਾਣਗੀਆਂ ਅਤੇ ਜਿਸ (ਅਜ਼ਾਬ) ਨੂੰ ਉਹ ਮਖੌਲ ਸਮਝਦੇ ਸੀ, ਉਹ (ਨਰਕ) ਉਹਨਾਂ ਨੂੰ ਘੇਰ ਲਵੇਗੀ।

39:49

فَإِذَا مَسَّ ٱلۡإِنسَٰنَ ضُرّٞ دَعَانَا ثُمَّ إِذَا خَوَّلۡنَٰهُ نِعۡمَةٗ مِّنَّا قَالَ إِنَّمَآ أُوتِيتُهُۥ عَلَىٰ عِلۡمِۭۚ بَلۡ هِيَ فِتۡنَةٞ وَلَٰكِنَّ أَكۡثَرَهُمۡ لَا يَعۡلَمُونَ ﴿49﴾

Transliteration: Faitha massa alinsana durrun daAAana thumma itha khawwalnahu niAAmatan minna qala innama ooteetuhu AAala AAilmin bal hiya fitnatun walakinna aktharahum la yaAAlamoona

Translation: (ਮਨੁੱਖ ਦਾ ਤਾਂ ਉਹ ਹਾਲ ਹੈ ਕਿ) ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਪੁੱਜਦੀ ਹਾ ਤਾਂ ਉਹ ਸਾਨੂੰ (ਮਦਦ ਲਈ) ਪੁਕਾਰਦਾ ਹੈ, ਜਦੋਂ ਅਸੀਂ ਉਸ ਨੂੰ ਆਪਣੇ ਵੱਲੋਂ ਕੋਈ ਇਨਾਮ ਬਖ਼ਸ਼ ਦਈਏ ਤਾਂ ਆਖਣ ਲੱਗਦਾ ਹੈ ਕਿ ਇਹ (ਇਨਾਮ) ਤਾਂ ਮੈਨੂੰ ਆਪਣੇ ਗਿਆਨ (ਸੂਝ-ਬੂਝ) ਰਾਹੀਂ ਮਿਲਿਆ ਹੈ। (ਨਹੀਂ!) ਸਗੋਂ ਇਹ ਇਨਾਮ ਤਾਂ ਇਕ ਅਜ਼ਮਾਇਸ਼ ਵਜੋਂ ਹੈ, ਪ੍ਰੰਤੂ ਵਧੇਰੇ ਲੋਕ ਅਜਿਹੇ ਹਨ ਜਿਹੜੇ ਗਿਆਨ ਨਹੀਂ ਰੱਖਦੇ।

39:50

قَدۡ قَالَهَا ٱلَّذِينَ مِن قَبۡلِهِمۡ فَمَآ أَغۡنَىٰ عَنۡهُم مَّا كَانُواْ يَكۡسِبُونَ ﴿50﴾

Transliteration: Qad qalaha allatheena min qablihim fama aghna AAanhum ma kanoo yaksiboona

Translation: ਇਹਨਾਂ ਤੋਂ ਪਹਿਲਾਂ ਦੇ ਲੋਕ ਵੀ ਇਹੋ ਗੱਲ ਕਹਿੰਦੇ ਸੀ ਪਰ ਉਹਨਾਂ ਦਾ ਕੀਤਾ ਕਮਾਇਆ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਇਆ।

39:51

فَأَصَابَهُمۡ سَيِّـَٔاتُ مَا كَسَبُواْۚ وَٱلَّذِينَ ظَلَمُواْ مِنۡ هَـٰٓؤُلَآءِ سَيُصِيبُهُمۡ سَيِّـَٔاتُ مَا كَسَبُواْ وَمَا هُم بِمُعۡجِزِينَ ﴿51﴾

Transliteration: Faasabahum sayyiatu ma kasaboo waallatheena thalamoo min haolai sayuseebuhum sayyiatu ma kasaboo wama hum bimuAAjizeena

Translation: ਸੋ ਉਹਨਾਂ ਨੂੰ ਉਹਨਾਂ ਕਰਤੂਤਾਂ ਦੀ ਸਜ਼ਾ ਮਿਲੀ (ਜਿਹੜੀਆਂ ਉਹ ਕਰਦੇ ਸੀ) ਅਤੇ ਜਿਹੜੇ ਇਹਨਾਂ ਵਿੱਚੋਂ ਜ਼ਾਲਮ ਹਨ ਉਹਨਾਂ ਨੂੰ ਉਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ। ਇਹ (ਅੱਲਾਹ ਨੂੰ) ਆਜਿਜ਼ (ਬੇਵਸ) ਨਹੀਂ ਕਰ ਸਕਦੇ।

39:52

أَوَلَمۡ يَعۡلَمُوٓاْ أَنَّ ٱللَّهَ يَبۡسُطُ ٱلرِّزۡقَ لِمَن يَشَآءُ وَيَقۡدِرُۚ إِنَّ فِي ذَٰلِكَ لَأٓيَٰتٖ لِّقَوۡمٖ يُؤۡمِنُونَ ﴿52﴾

Transliteration: Awalam yaAAlamoo anna Allaha yabsutu alrrizqa liman yashao wayaqdiru inna fee thalika laayatin liqawmin yuminoona

Translation: ਕੀ ਉਹ ਨਹੀਂ ਜਾਣਦੇ ਕਿ ਅੱਲਾਹ ਜਿਸ ਲਈ ਚਾਹੁੰਦਾ ਹੈ ਰਿਜ਼ਕ ਵਿਚ ਖੁੱਲ੍ਹ ਪੈਦਾ ਕਰ ਦਿੰਦਾ ਹੈ ਅਤੇ (ਚਾਹੇ ਤਾਂ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਇਸ ਵਿਚ ਈਮਾਨ ਰੱਖਣ ਵਾਲਿਆਂ ਲਈ ਬਥੇਰੀਆਂ ਹੀ ਨਿਸ਼ਾਨੀਆਂ ਹਨ।

39:53

قُلۡ يَٰعِبَادِيَ ٱلَّذِينَ أَسۡرَفُواْ عَلَىٰٓ أَنفُسِهِمۡ لَا تَقۡنَطُواْ مِن رَّحۡمَةِ ٱللَّهِۚ إِنَّ ٱللَّهَ يَغۡفِرُ ٱلذُّنُوبَ جَمِيعًاۚ إِنَّهُۥ هُوَ ٱلۡغَفُورُ ٱلرَّحِيمُ ﴿53﴾

Transliteration: Qul ya AAibadiya allatheena asrafoo AAala anfusihim la taqnatoo min rahmati Allahi inna Allaha yaghfiru alththunooba jameeAAan innahu huwa alghafooru alrraheemu

Translation: (ਹੇ ਨਬੀ! ਅੱਲਾਹ ਦਾ ਫ਼ਰਮਾਨ ਹੈ ਕਿ) ਹੇ ਮੇਰੇ ਉਹ ਬੰਦਿਓ! ਜਿਨ੍ਹਾਂ ਨੇ ਆਪਣੀਆਂ ਜਾਨਾਂ ਨਾਲ ਧੱਕਾ ਕੀਤਾ ਹੈ (ਭਾਵ ਗੁਨਾਹ ਕੀਤੇ ਹਨ), ਉਹ ਅੱਲਾਹ ਦੀ ਰਹਿਮਤ ਤੋਂ ਨਿਰਾਸ਼ ਨਾ ਹੋਣ। ਅੱਲਾਹ ਸਾਰੇ ਗੁਨਾਹਾਂ ਨੂੰ ਬਖ਼ਸ਼ ਦੇਣ ਵਾਲਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।[8]

39:54

وَأَنِيبُوٓاْ إِلَىٰ رَبِّكُمۡ وَأَسۡلِمُواْ لَهُۥ مِن قَبۡلِ أَن يَأۡتِيَكُمُ ٱلۡعَذَابُ ثُمَّ لَا تُنصَرُونَ ﴿54﴾

Transliteration: Waaneeboo ila rabbikum waaslimoo lahu min qabli an yatiyakumu alAAathabu thumma la tunsaroona

Translation: ਤੁਸੀਂ ਸਾਰੇ ਆਪਣੇ ਪਾਲਣਹਾਰ ਵੱਲ ਮੁੜ ਆਓ ਅਤੇ ਉਸੇ ਦੇ ਆਗਿਆਕਾਰੀ ਬਣ ਜਾਓ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਫੇਰ ਤੁਹਾਡੀ ਕੋਈ ਸਹਾਇਤਾ ਵੀ ਨਹੀਂ ਕੀਤੀ ਜਾਵੇਗੀ।

39:55

وَٱتَّبِعُوٓاْ أَحۡسَنَ مَآ أُنزِلَ إِلَيۡكُم مِّن رَّبِّكُم مِّن قَبۡلِ أَن يَأۡتِيَكُمُ ٱلۡعَذَابُ بَغۡتَةٗ وَأَنتُمۡ لَا تَشۡعُرُونَ ﴿55﴾

Transliteration: WaittabiAAoo ahsana ma onzila ilaykum min rabbikum min qabli an yatiyakumu alAAathabu baghtatan waantum la tashAAuroona

Translation: ਅਤੇ ਤੁਸੀਂ ਉਸ ਉੱਚਤਮ ਚੀਜ਼ (.ਕੁਰਆਨ) ਦੀ ਪੈਰਵੀ ਕਰੋ ਜਿਹੜੀ ਤੁਹਾਡੇ ਵੱਲ ਤੁਹਾਡੇ ਪਾਲਣਹਾਰ ਨੇ ਨਾਜ਼ਿਲ ਕੀਤੀ ਹੈ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।

39:56

أَن تَقُولَ نَفۡسٞ يَٰحَسۡرَتَىٰ عَلَىٰ مَا فَرَّطتُ فِي جَنۢبِ ٱللَّهِ وَإِن كُنتُ لَمِنَ ٱلسَّـٰخِرِينَ ﴿56﴾

Transliteration: An taqoola nafsun ya hasrata AAala ma farrattu fee janbi Allahi wain kuntu lamina alssakhireena

Translation: (ਫੇਰ ਇੰਜ ਨਾ ਹੋਵੇ ਕਿ) ਕੋਈ ਵਿਅਕਤੀ ਇਹ ਕਹੇ ਕਿ ਹਾਏ ਅਫ਼ਸੋਸ! ਮੈਨੇ ਅੱਲਾਹ ਦੀ ਬੰਦਗੀ ਕਰਨ ਦਾ ਹੱਕ ਅਦਾ ਕਰਨ ਵਿਚ ਵਧੀਕੀ ਕੀਤੀ ਹੈ, ਸਗੋਂ ਮੈਂ ਤਾਂ ਮਖੌਲ ਕਰਨ ਵਾਲਿਆਂ ਨਾਲ ਹੀ ਸ਼ਾਮਿਲ ਰਿਹਾ।

39:57

أَوۡ تَقُولَ لَوۡ أَنَّ ٱللَّهَ هَدَىٰنِي لَكُنتُ مِنَ ٱلۡمُتَّقِينَ ﴿57﴾

Transliteration: Aw taqoola law anna Allaha hadanee lakuntu mina almuttaqeena

Translation: ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ ਤਾਂ ਮੈਂ ਵੀ ਪਰਹੇਜ਼ਗਾਰਾਂ (ਭਾਵ ਰੱਬ ਦਾ ਡਰ-ਭੌ ਰੱਖਣ ਵਾਲਿਆਂ) ਵਿੱਚੋਂ ਹੁੰਦਾ।

39:58

أَوۡ تَقُولَ حِينَ تَرَى ٱلۡعَذَابَ لَوۡ أَنَّ لِي كَرَّةٗ فَأَكُونَ مِنَ ٱلۡمُحۡسِنِينَ ﴿58﴾

Transliteration: Aw taqoola heena tara alAAathaba law anna lee karratan faakoona mina almuhsineena

Translation: ਜਾਂ ਅਜ਼ਾਬ ਵੇਖ ਕੇ ਆਖੇ ਕਿ ਕਾਸ਼! ਕਿਸੇ ਤਰ੍ਹਾਂ ਮੇਰਾ (ਸੰਸਾਰ ਵਿਚ) ਮੁੜ ਜਾਣਾ ਹੋ ਜਾਵੇ ਤਾਂ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਵਾਂ।

39:59

بَلَىٰ قَدۡ جَآءَتۡكَ ءَايَٰتِي فَكَذَّبۡتَ بِهَا وَٱسۡتَكۡبَرۡتَ وَكُنتَ مِنَ ٱلۡكَٰفِرِينَ ﴿59﴾

Transliteration: Bala qad jaatka ayatee fakaththabta biha waistakbarta wakunta mina alkafireena

Translation: (ਅੱਲਾਹ ਪਛਤਾਵਾ ਕਰਨ ਵਾਲੇ ਵਿਅਕਤੀ ਨੂੰ ਆਖੇਗਾ) ਤੈਨੂੰ ਸਜ਼ਾ ਕਿਉਂ ਨਾ ਮਿਲੇ, ਜਦੋਂ ਤੇਰੇ ਕੋਲ ਮੇਰੀਆਂ ਆਇਤਾਂ (ਹਿਦਾਇਤਾਂ) ਪਹੁੰਚੀਆਂ ਤਾਂ ਤੂੰ ਉਹਨਾਂ ਨੂੰ ਝੁਠਲਾਇਆ ਤੇ ਹੰਕਾਰ ਕੀਤਾ। ਤੂੰ ਤਾਂ ਕਾਫ਼ਿਰਾਂ ਵਿੱਚੋਂ ਸੀ।

39:60

وَيَوۡمَ ٱلۡقِيَٰمَةِ تَرَى ٱلَّذِينَ كَذَبُواْ عَلَى ٱللَّهِ وُجُوهُهُم مُّسۡوَدَّةٌۚ أَلَيۡسَ فِي جَهَنَّمَ مَثۡوٗى لِّلۡمُتَكَبِّرِينَ ﴿60﴾

Transliteration: Wayawma alqiyamati tara allatheena kathaboo AAala Allahi wujoohuhum muswaddatun alaysa fee jahannama mathwan lilmutakabbireena

Translation: ਅਤੇ ਜਿਨ੍ਹਾਂ ਲੋਕਾਂ ਨੇ ਅੱਲਾਹ ’ਤੇ ਝੂਠ ਘੜ੍ਹਿਆ ਸੀ, ਤੁਸੀਂ ਵੇਖੋਗੇ ਕਿ ਕਿਆਮਤ ਵਾਲੇ ਦਿਨ ਉਹਨਾਂ ਦੇ ਮੂੰਹ ਕਾਲੇ ਹੋ ਗਏ ਹੋਣਗੇ। ਕੀ ਘਮੰਡੀਆਂ ਦਾ ਟਿਕਾਣਾ ਨਰਕ ਨਹੀਂ ਹੈ ?

39:61

وَيُنَجِّي ٱللَّهُ ٱلَّذِينَ ٱتَّقَوۡاْ بِمَفَازَتِهِمۡ لَا يَمَسُّهُمُ ٱلسُّوٓءُ وَلَا هُمۡ يَحۡزَنُونَ ﴿61﴾

Transliteration: Wayunajjee Allahu allatheena ittaqaw bimafazatihim la yamassuhumu alssooo wala hum yahzanoona

Translation: ਅਤੇ ਜਿਨ੍ਹਾਂ ਨੇ ਪਰਹੇਜ਼ਗਾਰੀ ਕੀਤੀ ਭਾਵ ਬੁਰਾਈਆਂ ਤੋਂ ਬਚਾਓ ਕੀਤਾ, ਅੱਲਾਹ ਉਹਨਾਂ ਦੀ ਸਫ਼ਲਤਾ ਦੇ ਕਾਰਨ (ਸਜ਼ਾ ਤੋਂ) ਬਚਾ ਲਵੇਗਾ, ਨਾ ਤਾਂ ਉਹਨਾਂ ਨੂੰ ਕੋਈ ਕਸ਼ਟ ਹੋਵੇਗਾ ਅਤੇ ਨਾ ਹੀ ਕੋਈ ਡਰ-ਭੈ ਹੋਵੇਗਾ।

39:62

ٱللَّهُ خَٰلِقُ كُلِّ شَيۡءٖۖ وَهُوَ عَلَىٰ كُلِّ شَيۡءٖ وَكِيلٞ ﴿62﴾

Transliteration: Allahu khaliqu kulli shayin wahuwa AAala kulli shayin wakeelun

Translation: ਅੱਲਾਹ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ ਅਤੇ ਉਹੀ ਹਰੇਕ ਚੀਜ਼ ਦੀ ਦੇਖ ਭਾਲ ਵੀ ਕਰਦਾ ਹੈ।

39:63

لَّهُۥ مَقَالِيدُ ٱلسَّمَٰوَٰتِ وَٱلۡأَرۡضِۗ وَٱلَّذِينَ كَفَرُواْ بِـَٔايَٰتِ ٱللَّهِ أُوْلَـٰٓئِكَ هُمُ ٱلۡخَٰسِرُونَ ﴿63﴾

Transliteration: Lahu maqaleedu alssamawati waalardi waallatheena kafaroo biayati Allahi olaika humu alkhasiroona

Translation: ਉਸੇ ਕੋਲ ਅਕਾਸ਼ ਤੇ ਧਰਤੀ ਦੇ ਖਜ਼ਾਨਿਆਂ ਦੀਆਂ ਕੁੰਜੀਆਂ ਹਨ। ਜਿਨ੍ਹਾਂ ਨੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਹੁਕਮਾਂ) ਦਾ ਇਨਕਾਰ ਕੀਤਾ ਉਹੀ ਘਾਟੇ ਵਿਚ ਰਹਿਣ ਵਾਲੇ ਹਨ।

39:64

قُلۡ أَفَغَيۡرَ ٱللَّهِ تَأۡمُرُوٓنِّيٓ أَعۡبُدُ أَيُّهَا ٱلۡجَٰهِلُونَ ﴿64﴾

Transliteration: Qul afaghayra Allahi tamuroonnee aAAbudu ayyuha aljahiloona

Translation: (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਜਾਹਿਲੋ! ਕੀ ਤੁਸੀਂ ਮੈਨੂੰ ਅੱਲਾਹ ਤੋਂ ਛੁੱਟ ਦੂਜਿਆਂ ਦੀ ਇਬਾਦਤ ਕਰਨ ਲਈ ਆਖਦੇ ਹੋ ?

39:65

وَلَقَدۡ أُوحِيَ إِلَيۡكَ وَإِلَى ٱلَّذِينَ مِن قَبۡلِكَ لَئِنۡ أَشۡرَكۡتَ لَيَحۡبَطَنَّ عَمَلُكَ وَلَتَكُونَنَّ مِنَ ٱلۡخَٰسِرِينَ ﴿65﴾

Transliteration: Walaqad oohiya ilayka waila allatheena min qablika lain ashrakta layahbatanna AAamaluka walatakoonanna mina alkhasireena

Translation: ਜਦ ਕਿ (ਹੇ ਮੁਹੰਮਦ ਸ:!) ਤੁਹਾਡੇ ਵੱਲ ਵੀ ਅਤੇ ਤੁਹਾਥੋਂ ਪਹਿਲਾਂ ਦੇ ਸਾਰੇ ਨਬੀਆਂ ਨੂੰ ਇਹੋ ਵਹੀ ਭੇਜੀ ਜਾ ਚੁੱਕੀ ਹੈ ਕਿ ਜੇ ਤੁਸੀਂ ਸ਼ਿਰਕ ਕੀਤਾ ਤਾਂ ਤੁਹਾਡੇ ਸਾਰੇ ਹੀ ਕੀਤੇ ਕਰਾਏ ਕੰਮ ਵਿਅਰਥ ਜਾਣਗੇ ਅਤੇ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਵਿੱਚੋਂ ਹੋ ਜਾਵੋਗੇ।

39:66

بَلِ ٱللَّهَ فَٱعۡبُدۡ وَكُن مِّنَ ٱلشَّـٰكِرِينَ ﴿66﴾

Transliteration: Bali Allaha faoAAbud wakun mina alshshakireena

Translation: ਤੁਸੀਂ ਅੱਲਾਹ ਦੀ ਹੀ ਬੰਦਗੀ ਕਰੋ ਅਤੇ ਧੰਨਵਾਦੀਆਂ ਵਿੱਚੋਂ ਹੋ ਜਾਓ।

39:67

وَمَا قَدَرُواْ ٱللَّهَ حَقَّ قَدۡرِهِۦ وَٱلۡأَرۡضُ جَمِيعٗا قَبۡضَتُهُۥ يَوۡمَ ٱلۡقِيَٰمَةِ وَٱلسَّمَٰوَٰتُ مَطۡوِيَّـٰتُۢ بِيَمِينِهِۦۚ سُبۡحَٰنَهُۥ وَتَعَٰلَىٰ عَمَّا يُشۡرِكُونَ ﴿67﴾

Transliteration: Wama qadaroo Allaha haqqa qadrihi waalardu jameeAAan qabdatuhu yawma alqiyamati waalssamawatu matwiyyatun biyameenihi subhanahu wataAAala AAamma yushrikoona

Translation: ਅਤੇ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਨਹੀਂ ਕੀਤੀ ਜਿਵੇਂ ਕਿ ਉਸ ਦੀ ਕਦਰ ਕਰਨ ਦਾ ਹੱਕ ਹੈ। ਕਿਆਮਤ ਵਾਲੇ ਦਿਨ ਸਾਰੀ ਧਰਤੀ ਉਸ ਦੀ ਮੁੱਠੀ ਵਿਚ ਹੋਵੇਗੀ ਅਤੇ ਅਕਾਸ਼ ਉਸ ਦੇ ਸੱਜੇ ਹੱਥ ਵਿਚ ਵਲੇਟੇ ਹੋਏ ਹੋਣਗੇ। ਉਹ ਪਾਕ ਹੈ ਅਤੇ ਉਸ ਸ਼ਿਰਕ ਤੋਂ ਸਰਵੁਚ ਹੈ ਜੋ ਇਹ ਲੋਕ ਕਰਦੇ ਹਨ।

39:68

وَنُفِخَ فِي ٱلصُّورِ فَصَعِقَ مَن فِي ٱلسَّمَٰوَٰتِ وَمَن فِي ٱلۡأَرۡضِ إِلَّا مَن شَآءَ ٱللَّهُۖ ثُمَّ نُفِخَ فِيهِ أُخۡرَىٰ فَإِذَا هُمۡ قِيَامٞ يَنظُرُونَ ﴿68﴾

Transliteration: Wanufikha fee alssoori fasaAAiqa man fee alssamawati waman fee alardi illa man shaa Allahu thumma nufikha feehi okhra faitha hum qiyamun yanthuroona

Translation: ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ ਤਾਂ ਜੋ ਕੋਈ ਵੀ (ਜੀਵ-ਜੰਤੂ) ਅਕਾਸ਼ ਤੇ ਧਰਤੀ ਵਿਚ ਹੈ, ਉਹ ਸਾਰੇ ਬੇਹੋਸ਼ ਹੋ ਜਾਣਗੇ, ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਜਿਊਂਦਾ ਰੱਖੇ। ਫੇਰ ਜਦੋਂ ਦੂਜੀ ਵਾਰ ਉਸ ਵਿਚ ਫੂਂਕ ਮਾਰੀ ਜਾਵੇਗੀ ਤਾਂ ਉਹ ਅਚਣਚੇਤ ਖੜ੍ਹੇ ਹੋ ਕੇ ਵੇਖਣ ਲੱਗ ਪੈਣਗੇ।

39:69

وَأَشۡرَقَتِ ٱلۡأَرۡضُ بِنُورِ رَبِّهَا وَوُضِعَ ٱلۡكِتَٰبُ وَجِاْيٓءَ بِٱلنَّبِيِّـۧنَ وَٱلشُّهَدَآءِ وَقُضِيَ بَيۡنَهُم بِٱلۡحَقِّ وَهُمۡ لَا يُظۡلَمُونَ ﴿69﴾

Transliteration: Waashraqati alardu binoori rabbiha wawudiAAa alkitabu wajeea bialnnabiyyeena waalshshuhadai waqudiya baynahum bialhaqqi wahum la yuthlamoona

Translation: ਅਤੇ ਧਰਤੀ ਆਪਣੇ ਰੱਬ ਦੇ ਨੂਰ ਨਾਲ ਲਿਸ਼ਕਾ ਮਾਰੇਗੀ, ਕਰਮ-ਪੱਤਰੀਆਂ (ਰੱਬ ਦੇ ਹਜ਼ੂਰ) ਪੇਸ਼ ਕੀਤੀਆਂ, ਜਾਣਗੀਆਂ ਪੈਗ਼ੰਬਰਾਂ ਤੇ ਗਵਾਹਾਂ ਨੂੰ ਹਾਜ਼ਰ ਕੀਤਾ ਜਾਵੇਗਾ ਅਤੇ ਲੋਕਾਂ ਵਿਚਾਲੇ ਨਿਆਂ-ਪੂਰਵਕ ਫ਼ੈਸਲਾ ਕੀਤਾ ਜਾਵੇਗਾ ਅਤੇ ਉਨ੍ਹਾਂ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ।

39:70

وَوُفِّيَتۡ كُلُّ نَفۡسٖ مَّا عَمِلَتۡ وَهُوَ أَعۡلَمُ بِمَا يَفۡعَلُونَ ﴿70﴾

Transliteration: Wawuffiyat kullu nafsin ma AAamilat wahuwa aAAlamu bima yafAAaloona

Translation: ਅਤੇ ਜਿਸ ਵਿਅਕਤੀ ਨੇ ਜੋ ਵੀ ਕਰਮ ਕੀਤਾ ਰੁ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ। ਲੋਕੀ ਜੋ ਕੁੱਝ ਵੀ ਕਰਦੇ ਹਨ ਉਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।

39:71

وَسِيقَ ٱلَّذِينَ كَفَرُوٓاْ إِلَىٰ جَهَنَّمَ زُمَرًاۖ حَتَّىٰٓ إِذَا جَآءُوهَا فُتِحَتۡ أَبۡوَٰبُهَا وَقَالَ لَهُمۡ خَزَنَتُهَآ أَلَمۡ يَأۡتِكُمۡ رُسُلٞ مِّنكُمۡ يَتۡلُونَ عَلَيۡكُمۡ ءَايَٰتِ رَبِّكُمۡ وَيُنذِرُونَكُمۡ لِقَآءَ يَوۡمِكُمۡ هَٰذَاۚ قَالُواْ بَلَىٰ وَلَٰكِنۡ حَقَّتۡ كَلِمَةُ ٱلۡعَذَابِ عَلَى ٱلۡكَٰفِرِينَ ﴿71﴾

Transliteration: Waseeqa allatheena kafaroo ila jahannama zumaran hatta itha jaooha futihat abwabuha waqala lahum khazanatuha alam yatikum rusulun minkum yatloona AAalaykum ayati rabbikum wayunthiroonakum liqaa yawmikum hatha qaloo bala walakin haqqat kalimatu alAAathabi AAala alkafireena

Translation: (ਫ਼ੈਸਲਿਆਂ ਪਿੱਛੋਂ) ਕਾਫ਼ਿਰਾਂ ਦੇ ਟੋਲੇ ਦੇ ਟੋਲੇ ਨਰਕ ਵੱਲ ਹੱਕੇ ਜਾਣਗੇ, ਜਦੋਂ ਉਹ (ਕਾਫ਼ਿਰ) ਉਸ ਦੇ ਨੇੜੇ ਪਹੁੰਚਣਗੇ ਤਾਂ ਉਸ ਦੇ ਬੂਹੇ ਉਹਨਾਂ ਲਈ ਖੋਲ੍ਹ ਦਿੱਤੇ ਜਾਣਗੇ ਅਤੇ ਉੱਥੇ ਦੇ ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਤੁਹਾਡੇ ਵਿੱਚੋਂ ਰਸੂਲ ਨਹੀਂ ਆਏ ਸੀ ਜਿਹੜੇ ਤੁਹਾਨੂੰ ਤੁਹਾਡੇ ਰੱਬ ਦੀਆਂ ਆਇਤਾਂ ਪੜ੍ਹ ਕੇ ਸਣਾਉਂਦੇ ਸਨ ਅਤੇ ਤੁਹਾਨੂੰ ਉਸ (ਕਿਆਮਤ) ਦਿਨ ਦੀ ਮਿਲਣੀ ਤੋਂ ਡਰਾਉਂਦੇ ਸਨ? ਉਹ (ਕਾਫ਼ਿਰ) ਕਹਿਣਗੇ ਕਿ ਹਾਂ! (ਆਏ ਸਨ)। ਹੁਣ ਅਜ਼ਾਬ ਦਾ ਫ਼ੈਸਲਾ ਕਾਫ਼ਿਰਾਂ ਲਈ ਠੀਕ ਸਿੱਧ ਹੋ ਗਿਆ ਹੈ।[9]

39:72

قِيلَ ٱدۡخُلُوٓاْ أَبۡوَٰبَ جَهَنَّمَ خَٰلِدِينَ فِيهَاۖ فَبِئۡسَ مَثۡوَى ٱلۡمُتَكَبِّرِينَ ﴿72﴾

Transliteration: Qeela odkhuloo abwaba jahannama khalideena feeha fabisa mathwa almutakabbireena

Translation: ਕਿਹਾ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਪ੍ਰਵੇਸ਼ ਕਰ ਜਾਓ, ਜਿੱਥੇ ਤੁਸੀਂ ਸਦਾ ਰਹੋਗੇ। ਸੋ ਘਮੰਡੀਆਂ ਦਾ (ਇਹ) ਟਿਕਾਣਾ ਬਹੁਤ ਹੀ ਭੈੜਾ ਹੈ।

39:73

وَسِيقَ ٱلَّذِينَ ٱتَّقَوۡاْ رَبَّهُمۡ إِلَى ٱلۡجَنَّةِ زُمَرًاۖ حَتَّىٰٓ إِذَا جَآءُوهَا وَفُتِحَتۡ أَبۡوَٰبُهَا وَقَالَ لَهُمۡ خَزَنَتُهَا سَلَٰمٌ عَلَيۡكُمۡ طِبۡتُمۡ فَٱدۡخُلُوهَا خَٰلِدِينَ ﴿73﴾

Transliteration: Waseeqa allatheena ittaqaw rabbahum ila aljannati zumaran hatta itha jaooha wafutihat abwabuha waqala lahum khazanatuha salamun AAalaykum tibtum faodkhulooha khalideena

Translation: ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਸੀ ਉਹਨਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਜੰਨਤ ਵੱਲ ਘੱਲੀਆਂ ਜਾਣਗੀਆਂ। ਜਦੋਂ ਉਹ ਉਸ (ਜੰਨਤ) ਦੇ ਨੇੜੇ ਜਾਣਗੇ ਤਾਂ ਉਸ ਦੇ ਬੂਹੇ ਖੁੱਲ੍ਹ ਜਾਣਗੇ ਅਤੇ ਉੱਥੇ ਦੇ ਪਹਿਰੇਦਾਰ ਉਹਨਾਂ ਨੂੰ ਆਖਣਗੇ ਕਿ ਤੁਹਾਡੇ ’ਤੇ ਸਲਾਮ ਹੋਵੇ, ਤੁਸੀਂ (ਗੁਨਾਹਾਂ ਤੋਂ) ਪਾਕ ਹੋ। ਹੁਣ ਤੁਸੀਂ ਸਦਾ ਲਈ ਇਸ ਸਵਰਗ ਵਿਚ ਦਾਖ਼ਲ ਹੋ ਜਾਓ।

39:74

وَقَالُواْ ٱلۡحَمۡدُ لِلَّهِ ٱلَّذِي صَدَقَنَا وَعۡدَهُۥ وَأَوۡرَثَنَا ٱلۡأَرۡضَ نَتَبَوَّأُ مِنَ ٱلۡجَنَّةِ حَيۡثُ نَشَآءُۖ فَنِعۡمَ أَجۡرُ ٱلۡعَٰمِلِينَ ﴿74﴾

Transliteration: Waqaloo alhamdu lillahi allathee sadaqana waAAdahu waawrathana alarda natabawwao mina aljannati haythu nashao faniAAma ajru alAAamileena

Translation: ਉਹ ਨੇਕ ਲੋਕ ਕਹਿਣਗੇ ਕਿ ਅੱਲਾਹ ਦਾ ਸ਼ੁਕਰ ਹੈ ਜਿਸ ਨੇ ਅਪਣਾ ਵਚਨ ਸੱਚ ਕਰ ਵਿਖਾਇਆ ਅਤੇ ਸਾਨੂੰ ਇਸ (ਸਵਰਗ) ਦੀ ਧਰਤੀ ਦਾ ਵਾਰਸ ਬਣਾ ਦਿੱਤਾ, ਹੁਣ ਅਸੀਂ ਜੰਨਤ ਵਿਚ ਜਿੱਥੇ ਚਾਹੀਏ ਉੱਥੇ ਹੀ ਆਪਣਾ ਟਿਕਾਣਾ ਬਣਾ ਸਕਦੇ ਹਾਂ। ਸੋ ਨੇਕ ਅਮਲ ਕਰਨ ਵਾਲਿਆਂ ਲਈ ਕਿੰਨਾ ਸੋਹਣਾ ਬਦਲਾ ਹੈ।

39:75

وَتَرَى ٱلۡمَلَـٰٓئِكَةَ حَآفِّينَ مِنۡ حَوۡلِ ٱلۡعَرۡشِ يُسَبِّحُونَ بِحَمۡدِ رَبِّهِمۡۚ وَقُضِيَ بَيۡنَهُم بِٱلۡحَقِّۚ وَقِيلَ ٱلۡحَمۡدُ لِلَّهِ رَبِّ ٱلۡعَٰلَمِينَ ﴿75﴾

Transliteration: Watara almalaikata haffeena min hawli alAAarshi yusabbihoona bihamdi rabbihim waqudiya baynahum bialhaqqi waqeela alhamdu lillahi rabbi alAAalameena

Translation: ਅਤੇ ਤੁਸੀਂ ਫ਼ਰਿਸ਼ਤਿਆਂ ਨੂੰ ਅੱਲਾਹ ਦੇ ਤਖ਼ਤ ਦੇ ਆਲੇ-ਦੁਆਲੇ ਘੇਰਾ ਪਾਈਂ ਵੇਖੋਗੇ, ਜਦ ਕਿ ਉਹ ਆਪਣੇ ਰੱਬ ਦੀ ਤਸਬੀਹ ਕਰ ਰਹੇ ਹੋਣਗੇ ਅਤੇ ਲੋਕਾਂ ਵਿਚਾਲੇ ਇਨਸਾਫ਼ ਨਾਲ ਫ਼ੈਸਲਾ ਕੀਤਾ ਜਾਵੇਗਾ ਅਤੇ ਕਿਹਾ ਜਾਵੇਗਾ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹਨ, ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download