quranm◉

Surah Ash-Shuraa transliteration

◉ ਸੂਰਾ · ∞

42:1

حمٓ ﴿1﴾

Transliteration: Hameem

Translation: ਹਾ, ਮੀਮ।

42:2

عٓسٓقٓ ﴿2﴾

Transliteration: AAaynseenqaf

Translation: ਐਨ, ਸੀਨ, ਕਾਫ਼।

42:3

كَذَٰلِكَ يُوحِيٓ إِلَيۡكَ وَإِلَى ٱلَّذِينَ مِن قَبۡلِكَ ٱللَّهُ ٱلۡعَزِيزُ ٱلۡحَكِيمُ ﴿3﴾

Transliteration: Kathalika yoohee ilayka waila allatheena min qablika Allahu alAAazeezu alhakeemu

Translation: (ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।[1]

42:4

لَهُۥ مَا فِي ٱلسَّمَٰوَٰتِ وَمَا فِي ٱلۡأَرۡضِۖ وَهُوَ ٱلۡعَلِيُّ ٱلۡعَظِيمُ ﴿4﴾

Transliteration: Lahu ma fee alssamawati wama fee alardi wahuwa alAAaliyyu alAAatheemu

Translation: ਅਕਾਸ਼ਾਂ ਤੇ ਧਰਤੀ ਵਿਚ ਜਿਹੜਾ ਕੁੱਝ ਵੀ ਹੈ ਉਹ ਸਭ ਉਸੇ ਦਾ ਹੈ। ਉਹ ਸਰਵਉੱਚ ਤੇ ਵੱਡੀਆਂ ਸ਼ਾਨਾਂ ਵਾਲਾ ਹੈ।

42:5

تَكَادُ ٱلسَّمَٰوَٰتُ يَتَفَطَّرۡنَ مِن فَوۡقِهِنَّۚ وَٱلۡمَلَـٰٓئِكَةُ يُسَبِّحُونَ بِحَمۡدِ رَبِّهِمۡ وَيَسۡتَغۡفِرُونَ لِمَن فِي ٱلۡأَرۡضِۗ أَلَآ إِنَّ ٱللَّهَ هُوَ ٱلۡغَفُورُ ٱلرَّحِيمُ ﴿5﴾

Transliteration: Takadu alssamawatu yatafattarna min fawqihinna waalmalaikatu yusabbihoona bihamdi rabbihim wayastaghfiroona liman fee alardi ala inna Allaha huwa alghafooru alrraheemu

Translation: ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ ਡਰਦੇ ਹੋਏ) ਆਪਣੇ ਉੱਤੋਂ ਪਾਟ ਜਾਣ। ਫ਼ਰਿਸ਼ਤੇ ਆਪਣੇ ਪਾਲਣਹਾਰ ਦੀ ਸ਼ਲਾਘਾ ਕਰਦੇ ਹੋਏ ਉਸ ਦੀ ਤਸਬੀਹ (ਸਿਮਰਨ) ਕਰ ਰਹੇ ਹਨ ਅਤੇ ਧਰਤੀ ਦੇ ਵਸਨੀਕਾਂ ਲਈ ਬਖ਼ਸ਼ਿਸ਼ ਦੀਆਂ ਅਰਦਾਸਾਂ ਕਰਦੇ ਹਨ। ਚੇਤੇ ਰਹੇ ਕਿ ਬੇਸ਼ੱਕ ਅੱਲਾਹ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।

42:6

وَٱلَّذِينَ ٱتَّخَذُواْ مِن دُونِهِۦٓ أَوۡلِيَآءَ ٱللَّهُ حَفِيظٌ عَلَيۡهِمۡ وَمَآ أَنتَ عَلَيۡهِم بِوَكِيلٖ ﴿6﴾

Transliteration: Waallatheena ittakhathoo min doonihi awliyaa Allahu hafeethun AAalayhim wama anta AAalayhim biwakeelin

Translation: ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।

42:7

وَكَذَٰلِكَ أَوۡحَيۡنَآ إِلَيۡكَ قُرۡءَانًا عَرَبِيّٗا لِّتُنذِرَ أُمَّ ٱلۡقُرَىٰ وَمَنۡ حَوۡلَهَا وَتُنذِرَ يَوۡمَ ٱلۡجَمۡعِ لَا رَيۡبَ فِيهِۚ فَرِيقٞ فِي ٱلۡجَنَّةِ وَفَرِيقٞ فِي ٱلسَّعِيرِ ﴿7﴾

Transliteration: Wakathalika awhayna ilayka quranan AAarabiyyan litunthira omma alqura waman hawlaha watunthira yawma aljamAAi la rayba feehi fareequn fee aljannati wafareequn fee alssaAAeeri

Translation: (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ ਵਿਚ) .ਕੁਰਆਨ ਇਸ ਲਈ ਘੱਲਿਆ ਹੈ ਤਾਂ ਜੋ ਤੁਸੀਂ ਮੱਕੇ ਵਾਲਿਆਂ ਨੂੰ ਅਤੇ ਇਸ ਦੇ ਆਲੇ-ਦੁਆਲੇ ਵਸਣ ਵਾਲਿਆਂ ਨੂੰ ਸੁਚੇਤ ਕਰ ਦਿਓ ਅਤੇ ਇਕੱਠਿਆਂ ਹੋਣ ਵਾਲੇ ਦਿਹਾੜੇ (ਭਾਵ ਕਿਆਮਤ) ਤੋਂ ਡਰਾ ਦਿਓ, ਜਿਸ ਦੇ ਆਉਣ ਵਿਚ ਕੋਈ ਵੀ ਸ਼ੱਕ ਨਹੀਂ। (ਉਸ ਦਿਨ) ਲੋਕਾਂ ਦਾ ਇਕ ਧੜਾ ਜੰਨਤ ਵਿਚ ਜਾਵੇਗਾ ਤੇ ਦੂਜਾ (ਧੜਾ) ਭੜਕਣ ਵਾਲੀ ਅਗ ਵਿਚ ਵਿਚ ਜਾਵੇਗਾ।[2]

42:8

وَلَوۡ شَآءَ ٱللَّهُ لَجَعَلَهُمۡ أُمَّةٗ وَٰحِدَةٗ وَلَٰكِن يُدۡخِلُ مَن يَشَآءُ فِي رَحۡمَتِهِۦۚ وَٱلظَّـٰلِمُونَ مَا لَهُم مِّن وَلِيّٖ وَلَا نَصِيرٍ ﴿8﴾

Transliteration: Walaw shaa Allahu lajaAAalahum ommatan wahidatan walakin yudkhilu man yashao fee rahmatihi waalththalimoona ma lahum min waliyyin wala naseerin

Translation: ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ।

42:9

أَمِ ٱتَّخَذُواْ مِن دُونِهِۦٓ أَوۡلِيَآءَۖ فَٱللَّهُ هُوَ ٱلۡوَلِيُّ وَهُوَ يُحۡيِ ٱلۡمَوۡتَىٰ وَهُوَ عَلَىٰ كُلِّ شَيۡءٖ قَدِيرٞ ﴿9﴾

Transliteration: Ami ittakhathoo min doonihi awliyaa faAllahu huwa alwaliyyu wahuwa yuhyee almawta wahuwa AAala kulli shayin qadeerun

Translation: ਕੀ ਉਹਨਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਦੂਜਿਆਂ ਨੂੰ ਕਾਰਜ-ਸਾਧਕ ਬਣਾ ਲਿਆ ਹੈ ? ਕਾਰਜ-ਸਾਧਕ ਤਾਂ ਕੇਵਲ ਅੱਲਾਹ ਹੀ ਹੈ, ਉਹੀਓ ਮੋਇਆਂ ਨੂੰ (ਕਿਆਮਤ ਦਿਹਾੜੇ) ਸੁਰਜੀਤ ਕਰੇਗਾ। ਉਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।

42:10

وَمَا ٱخۡتَلَفۡتُمۡ فِيهِ مِن شَيۡءٖ فَحُكۡمُهُۥٓ إِلَى ٱللَّهِۚ ذَٰلِكُمُ ٱللَّهُ رَبِّي عَلَيۡهِ تَوَكَّلۡتُ وَإِلَيۡهِ أُنِيبُ ﴿10﴾

Transliteration: Wama ikhtalaftum feehi min shayin fahukmuhu ila Allahi thalikumu Allahu rabbee AAalayhi tawakkaltu wailayhi oneebu

Translation: (ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ ਮਤਭੇਦ ਰਖਦੇ ਹੋ ਉਸ ਦਾ ਫ਼ੈਸਲਾ ਕਰਨਾ ਅੱਲਾਹ ਦੇ ਜ਼ਿੰਮੇ ਹੈ। ਉਹੀਓ ਅੱਲਾਹ ਮੇਰਾ ਰੱਬ ਹੈ, ਉਸੇ ਉੱਤੇ ਮੇਰਾ ਭਰੋਸਾ ਰੁ ਅਤੇ ਮੈਂ ਉਸ ਵੱਲ ਮੁੜ ਆਉਂਦਾ ਹਾਂ।

42:11

فَاطِرُ ٱلسَّمَٰوَٰتِ وَٱلۡأَرۡضِۚ جَعَلَ لَكُم مِّنۡ أَنفُسِكُمۡ أَزۡوَٰجٗا وَمِنَ ٱلۡأَنۡعَٰمِ أَزۡوَٰجٗا يَذۡرَؤُكُمۡ فِيهِۚ لَيۡسَ كَمِثۡلِهِۦ شَيۡءٞۖ وَهُوَ ٱلسَّمِيعُ ٱلۡبَصِيرُ ﴿11﴾

Transliteration: Fatiru alssamawati waalardi jaAAala lakum min anfusikum azwajan wamina alanAAami azwajan yathraokum feehi laysa kamithlihi shayon wahuwa alssameeAAu albaseeru

Translation: ਅਕਾਸ਼ਾਂ ਤੇ ਧਰਤੀ ਦਾ ਸਿਰਜਨਹਾਰ ਵੀ ਉਹੀਓ ਹੈ। ਉਸੇ ਨੇ ਤੁਹਾਡੀ ਜਿਨਸ ਵਿੱਚੋਂ ਤੁਹਾਡੇ ਲਈ ਜੋੜੇ ਬਣਾਏ ਅਤੇ ਪਸ਼ੂਆਂ ਵਿੱਚੋਂ ਵੀ ਉਹਨਾਂ ਦੀ ਜਿਨਸ ਦੇ ਜੋੜੇ ਬਣਾਏ। ਇਸ ਤਰ੍ਹਾਂ ਉਹ ਤੁਹਾਡੀਆਂ ਨਸਲਾਂ ਨੂੰ ਫੈਲਾਉਂਦਾ ਰਹਿੰਦਾ ਹੈ। (ਸ੍ਰਿਸ਼ਟੀ ਦੀ) ਕੋਈ ਵੀ ਸ਼ੈਅ ਉਸ ਵਰਗੀ ਨਹੀਂ। ਉਹ (ਹਰ ਗੱਲ ਨੂੰ) ਚੰਗੀ ਤਰ੍ਹਾਂ ਸੁਣਦਾ ਹੈ ਤੇ (ਹਰ ਕੰਮ ਨੂੰ) ਚੰਗੀ ਤਰ੍ਹਾਂ ਵੇਖਦਾ ਹੈ।

42:12

لَهُۥ مَقَالِيدُ ٱلسَّمَٰوَٰتِ وَٱلۡأَرۡضِۖ يَبۡسُطُ ٱلرِّزۡقَ لِمَن يَشَآءُ وَيَقۡدِرُۚ إِنَّهُۥ بِكُلِّ شَيۡءٍ عَلِيمٞ ﴿12﴾

Transliteration: Lahu maqaleedu alssamawati waalardi yabsutu alrrizqa liman yashao wayaqdiru innahu bikulli shayin AAaleemun

Translation: ਅਕਾਸ਼ਾਂ ਤੇ ਧਰਤੀ ਦੇ ਖ਼ਜ਼ਾਨਿਆਂ ਦੀਆਂ ਕੁੰਜੀਆਂ ਉਸੇ ਕੋਲ ਹਨ। ਉਹ ਜਿਸ ਨੂੰ ਚਾਹੁੰਦਾ ਹੈ, ਖੁੱਲ੍ਹਾ-ਡੁੱਲਾ ਰਿਜ਼ਕ ਦਿੰਦਾ ਹੈ ਅਤੇ ਜਿਸ ਲਈ ਚਾਹੁੰਦਾ ਹੈ, ਰੋਜ਼ੀ ਵਿਚ ਤੰਗੀ ਕਰ ਦਿੰਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਤੋਂ ਚੰਗੀ ਤਰ੍ਹਾਂ ਜਾਣੂ ਹੈ।

42:13

شَرَعَ لَكُم مِّنَ ٱلدِّينِ مَا وَصَّىٰ بِهِۦ نُوحٗا وَٱلَّذِيٓ أَوۡحَيۡنَآ إِلَيۡكَ وَمَا وَصَّيۡنَا بِهِۦٓ إِبۡرَٰهِيمَ وَمُوسَىٰ وَعِيسَىٰٓۖ أَنۡ أَقِيمُواْ ٱلدِّينَ وَلَا تَتَفَرَّقُواْ فِيهِۚ كَبُرَ عَلَى ٱلۡمُشۡرِكِينَ مَا تَدۡعُوهُمۡ إِلَيۡهِۚ ٱللَّهُ يَجۡتَبِيٓ إِلَيۡهِ مَن يَشَآءُ وَيَهۡدِيٓ إِلَيۡهِ مَن يُنِيبُ ﴿13﴾

Transliteration: SharaAAa lakum mina alddeeni ma wassa bihi noohan waallathee awhayna ilayka wama wassayna bihi ibraheema wamoosa waAAeesa an aqeemoo alddeena wala tatafarraqoo feehi kabura AAala almushrikeena ma tadAAoohum ilayhi Allahu yajtabee ilayhi man yashao wayahdee ilayhi man yuneebu

Translation: (ਹੇ ਮੁਹੰਮਦ!) ਉਸ ਨੇ ਤੁਹਾਡੇ ਲਈ ਵੀ ਉਹੀਓ ਧਰਮ ਨਿਯਤ ਕੀਤਾ ਹੈ, ਜਿਸ ਦਾ ਹੁਕਮ ਉਸ ਨੇ ਨੂਹ ਨੂੰ ਦਿੱਤਾ ਸੀ ਅਤੇ ਅਸੀਂ ਉਹੀ ਵਹੀ ਤੁਹਾਡੇ ਵੱਲ ਭੇਜੀ ਹੈ ਅਤੇ ਇਸੇ ਦਾ ਤਾਕੀਦੀ ਹੁਕਮ ਅਸੀਂ ਇਬਰਾਹੀਮ, ਮੂਸਾ ਅਤੇ ਈਸਾ ਨੂੰ ਦਿੱਤਾ ਸੀ ਕਿ ਤੁਸੀਂ ਸਾਰੇ ਇਸੇ ਦੀਨ ਨੂੰ ਕਾਇਮ ਰੱਖੋ ਅਤੇ ਤੁਸੀਂ ਇਸ ਵਿਚ ਅੱਡੋ-ਅੱਡ ਨਾ ਹੋ ਜਾਣਾ।[3] (ਹੇ ਨਬੀ!) ਜਿਸ ਗੱਲ (ਭਾਵ ਇਕ ਅੱਲਾਹ) ਵੱਲ ਤੁਸੀਂ ਉਹਨਾਂ ਨੂੰ ਸੱਦਾ ਦੇ ਰਹੇ ਹੋ, ਇਹੋ ਗੱਲ ਇਹਨਾਂ ਮੁਸ਼ਰਿਕਾਂ ਨੂੰ ਅਤਿ ਭੈੜੀ ਜਾਪਦੀ ਹੈ। ਅੱਲਾਹ ਜਿਸ ਨੂੰ ਚਾਹੁੰਦਾ ਹੈ ਆਪਣੇ ਲਈ ਚੁਣ ਲੈਂਦਾ ਹੈ ਅਤੇ ਹਿਦਾਇਤ ਉਸੇ ਨੂੰ ਬਖ਼ਸ਼ਦਾ ਹੈ ਜਿਹੜਾ ਉਸ ਵੱਲ ਮੁੜ ਆਉਂਦਾ ਹੈ।

42:14

وَمَا تَفَرَّقُوٓاْ إِلَّا مِنۢ بَعۡدِ مَا جَآءَهُمُ ٱلۡعِلۡمُ بَغۡيَۢا بَيۡنَهُمۡۚ وَلَوۡلَا كَلِمَةٞ سَبَقَتۡ مِن رَّبِّكَ إِلَىٰٓ أَجَلٖ مُّسَمّٗى لَّقُضِيَ بَيۡنَهُمۡۚ وَإِنَّ ٱلَّذِينَ أُورِثُواْ ٱلۡكِتَٰبَ مِنۢ بَعۡدِهِمۡ لَفِي شَكّٖ مِّنۡهُ مُرِيبٖ ﴿14﴾

Transliteration: Wama tafarraqoo illa min baAAdi ma jaahumu alAAilmu baghyan baynahum walawla kalimatun sabaqat min rabbika ila ajalin musamman laqudiya baynahum wainna allatheena oorithoo alkitaba min baAAdihim lafee shakkin minhu mureebin

Translation: ਉਹ ਲੋਕ ਆਪਣੇ ਕੋਲ ਗਿਆਨ ਆ ਚੁੱਕਣ ਮਗਰੋਂ ਕੇਵਲ ਆਪਣੇ ਵਿਚਾਲੇ ਦੀ ਹਟ ਧਰਮੀ ਕਾਰਨ ਧੜੇਬੰਦੀ ਦਾ ਸ਼ਿਕਾਰ ਹੋਏ। (ਹੇ ਨਬੀ!) ਜੇ ਤੁਹਾਡੇ ਰੱਬ ਵੱਲੋਂ ਇਕ ਨਿਯਤ ਸਮੇਂ ਤਕ ਲਈ ਫ਼ੈਸਲਾ ਅੱਗੇ ਪਾਉਣ ਦੀ ਗੱਲ ਪਹਿਲਾਂ ਤੋਂ ਹੀ ਨਾ ਆਖੀ ਹੁੰਦੀ ਤਾਂ ਉਹਨਾਂ ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਜਿਹੜੇ ਲੋਕ ਉਹਨਾਂ ਤੋਂ ਬਾਅਦ ਅੱਲਾਹ ਦੀ ਕਿਤਾਬ ਦੇ ਵਾਰਸ ਬਣਾਏ ਗਏ ਉਹ ਉਸ ਪ੍ਰਤੀ ਦੁਵਿਧਾ ਭਰੇ ਸ਼ੱਕ ਵਿਚ ਹਨ।

42:15

فَلِذَٰلِكَ فَٱدۡعُۖ وَٱسۡتَقِمۡ كَمَآ أُمِرۡتَۖ وَلَا تَتَّبِعۡ أَهۡوَآءَهُمۡۖ وَقُلۡ ءَامَنتُ بِمَآ أَنزَلَ ٱللَّهُ مِن كِتَٰبٖۖ وَأُمِرۡتُ لِأَعۡدِلَ بَيۡنَكُمُۖ ٱللَّهُ رَبُّنَا وَرَبُّكُمۡۖ لَنَآ أَعۡمَٰلُنَا وَلَكُمۡ أَعۡمَٰلُكُمۡۖ لَا حُجَّةَ بَيۡنَنَا وَبَيۡنَكُمُۖ ٱللَّهُ يَجۡمَعُ بَيۡنَنَاۖ وَإِلَيۡهِ ٱلۡمَصِيرُ ﴿15﴾

Transliteration: Falithalika faodAAu waistaqim kama omirta wala tattabiAA ahwaahum waqul amantu bima anzala Allahu min kitabin waomirtu liaAAdila baynakum Allahu rabbuna warabbukum lana aAAmaluna walakum aAAmalukum la hujjata baynana wabaynakumu Allahu yajmaAAu baynana wailayhi almaseeru

Translation: ਸੋ (ਹੇ ਮੁਹੰਮਦ!) ਤੁਸੀਂ ਲੋਕਾਂ ਨੂੰ ਇਸੇ (ਧਰਮ ਇਸਲਾਮ) ਵੱਲ ਸੱਦਾ ਦਿਓ ਅਤੇ ਜਿਹੜਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਉਸੇ ਉੱਤੇ ਦ੍ਰਿੜਤਾ ਪੂਰਬਕ ਡਟ ਜਾਓ। ਇਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਤੁਰੋ ਅਤੇ ਆਖ ਦਿਓ ਕਿ ਜਿਹੜੀ ਕਿਤਾਬ ਅੱਲਾਹ ਨੇ ਉਤਾਰੀ ਹੈ ਮੈਂ ਉਸ ਉੱਤੇ ਈਮਾਨ ਲਿਆਇਆ ਹਾਂ ਅਤੇ ਮੈਨੂੰ ਹੁਕਮ ਹੋਇਆ ਹੈ ਕਿ ਮੈਂ ਤੁਹਾਡੇ ਵਿਚਾਲੇ ਇਨਸਾਫ ਕਰਾਂ। ਸਾਡਾ ਪਾਲਣਹਾਰ ਵੀ ਅੱਲਾਹ ਹੈ ਅਤੇ ਤੁਹਾਡਾ ਪਾਲਣਹਾਰ ਵੀ ੳਹੀਓ ਹੈ। ਸਾਡੀਆਂ ਕਰਨੀਆਂ ਸਾਡੇ ਲਈ ਹਨ ਅਤੇ ਤੁਹਾਡੀਆਂ ਕਰਨੀਆਂ ਤੁਹਾਡੇ ਲਈ ਹਨ। ਤੁਹਾਡੇ ਤੇ ਸਾਡੇ ਵਿਚਾਲੇ ਕੋਈ ਝਗੜਾ ਨਹੀਂ। (ਕਿਆਮਤ ਦਿਹਾੜੇ) ਅੱਲਾਹ ਸਾਨੂੰ ਸਾਰਿਆਂ ਨੂੰ ਜਮ੍ਹਾਂ ਕਰੇਗਾ ਅਤੇ ਉਸੇ ਵੱਲ ਸਾਰਿਆਂ ਨੇ ਪਰਤਣਾ ਹੈ।

42:16

وَٱلَّذِينَ يُحَآجُّونَ فِي ٱللَّهِ مِنۢ بَعۡدِ مَا ٱسۡتُجِيبَ لَهُۥ حُجَّتُهُمۡ دَاحِضَةٌ عِندَ رَبِّهِمۡ وَعَلَيۡهِمۡ غَضَبٞ وَلَهُمۡ عَذَابٞ شَدِيدٌ ﴿16﴾

Transliteration: Waallatheena yuhajjoona fee Allahi min baAAdi ma istujeeba lahu hujjatuhum dahidatun AAinda rabbihim waAAalayhim ghadabun walahum AAathabun shadeedun

Translation: ਜਿਹੜੇ ਲੋਕ ਅੱਲਾਹ ਦੇ ਸੱਦੇ ਨੂੰ ਪਰਵਾਨ ਕਰ ਲੈਣ ਤੋਂ ਬਾਅਦ ਅੱਲਾਹ ਦੇ ਸੰਬੰਧ ਵਿਚ ਵਾਦ-ਵਿਵਾਦ ਕਰਦੇ ਹਨ, ਉਹਨਾਂ ਦੀਆਂ ਇਹ ਦਲੀਲਾਂ ਉਹਨਾਂ ਦੇ ਰੱਬ ਦੀਆਂ ਨਜ਼ਰਾਂ ਵਿਚ ਝੂਠੀਆਂ ਹਨ। (ਅੱਲਾਹ ਦਾ) ਉਹਨਾਂ ਉੱਤੇ ਕਰੋਪ ਹੈ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।[4]

42:17

ٱللَّهُ ٱلَّذِيٓ أَنزَلَ ٱلۡكِتَٰبَ بِٱلۡحَقِّ وَٱلۡمِيزَانَۗ وَمَا يُدۡرِيكَ لَعَلَّ ٱلسَّاعَةَ قَرِيبٞ ﴿17﴾

Transliteration: Allahu allathee anzala alkitaba bialhaqqi waalmeezani wama yudreeka laAAalla alssaAAata qareebun

Translation: ਅੱਲਾਹ ਉਹ ਹੈ ਜਿਸ ਨੇ ਹੱਕ ਸੱਚ ਨਾਲ ਇਹ ਕਿਤਾਬ ਅਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਨੂੰ ਉਤਾਰਿਆ। ਤੁਸੀਂ ਕੀ ਜਾਣੋ! ਹੋ ਸਕਦਾ ਹੈ ਕਿ ਕਿਆਮਤ ਨੇੜੇ ਹੀ ਹੋਵੇ।

42:18

يَسۡتَعۡجِلُ بِهَا ٱلَّذِينَ لَا يُؤۡمِنُونَ بِهَاۖ وَٱلَّذِينَ ءَامَنُواْ مُشۡفِقُونَ مِنۡهَا وَيَعۡلَمُونَ أَنَّهَا ٱلۡحَقُّۗ أَلَآ إِنَّ ٱلَّذِينَ يُمَارُونَ فِي ٱلسَّاعَةِ لَفِي ضَلَٰلِۭ بَعِيدٍ ﴿18﴾

Transliteration: YastaAAjilu biha allatheena la yuminoona biha waallatheena amanoo mushfiqoona minha wayaAAlamoona annaha alhaqqu ala inna allatheena yumaroona fee alssaAAati lafee dalalin baAAeedin

Translation: ਜਿਹੜੇ ਲੋਕੀ ਉਸ (ਕਿਆਮਤ) ਉੱਤੇ ਵਿਸ਼ਵਾਸ ਨਹੀਂ ਰਖੱਦੇ, ਉਹ ਤਾਂ ਉਸ ਲਈ ਕਾਹਲੀਆਂ ਪਾ ਰਹੇ ਹਨ। ਪਰ ਜਿਨ੍ਹਾਂ ਦਾ ਉਸ ਉੱਤੇ ਈਮਾਨ ਹੈ ਉਹ ਉਸ ਤੋਂ ਡਰਦੇ ਹਨ ਕਿਉਂ ਜੋ ਉਹ ਜਾਣਦੇ ਹਨ ਕਿ ਉਸ ਦਾ ਆਉਣਾ ਅਟਲ ਸੱਚਾਈ ਹੈ। ਸਾਵਧਾਨ ਰਹੋ! ਜਿਹੜੇ ਲੋਕ ਕਿਆਮਤ ਦੇ ਬਾਰੇ ਝਗੜਦੇ ਹਨ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।

42:19

ٱللَّهُ لَطِيفُۢ بِعِبَادِهِۦ يَرۡزُقُ مَن يَشَآءُۖ وَهُوَ ٱلۡقَوِيُّ ٱلۡعَزِيزُ ﴿19﴾

Transliteration: Allahu lateefun biAAibadihi yarzuqu man yashao wahuwa alqawiyyu alAAazeezu

Translation: ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ ਨੂੰ ਚਾਹੁੰਦਾ ਹੈ ਰਿਜ਼ਕ ਦਿੰਦਾ ਹੈ। ਉਹ ਵੱਡਾ ਬਲਵਾਨ ਤੇ ਡਾਢਾ ਜ਼ੋਰਾਵਰ ਹੈ।

42:20

مَن كَانَ يُرِيدُ حَرۡثَ ٱلۡأٓخِرَةِ نَزِدۡ لَهُۥ فِي حَرۡثِهِۦۖ وَمَن كَانَ يُرِيدُ حَرۡثَ ٱلدُّنۡيَا نُؤۡتِهِۦ مِنۡهَا وَمَا لَهُۥ فِي ٱلۡأٓخِرَةِ مِن نَّصِيبٍ ﴿20﴾

Transliteration: Man kana yureedu hartha alakhirati nazid lahu fee harthihi waman kana yureedu hartha alddunya nutihi minha wama lahu fee alakhirati min naseebin

Translation: ਜਿਹੜਾ ਵਿਅਕਤੀ ਆਖ਼ਿਰਤ ਦੀ ਖੇਤੀ ਦਾ ਚਾਹਵਾਨ ਹੈ ਅਸਾਂ ਉਸ ਲਈ ਉਸੇ ਖੇਤੀ ਵਿਚ ਵਾਧਾ ਕਰ ਦਿੰਦੇ ਹਾਂ ਅਤੇ ਜਿਹੜਾ ਵਿਅਕਤੀ ਸੰਸਾਰ ਦੀ ਖੇਤੀ ਚਾਹੁੰਦਾ ਹੈ ਅਸੀਂ ਉਸ ਨੂੰ ਉਸ ਵਿੱਚੋਂ ਹੀ ਕੁੱਝ ਦੇ ਦਿੰਦੇ ਹਾਂ। ਪਰ ਉਸ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।

42:21

أَمۡ لَهُمۡ شُرَكَـٰٓؤُاْ شَرَعُواْ لَهُم مِّنَ ٱلدِّينِ مَا لَمۡ يَأۡذَنۢ بِهِ ٱللَّهُۚ وَلَوۡلَا كَلِمَةُ ٱلۡفَصۡلِ لَقُضِيَ بَيۡنَهُمۡۗ وَإِنَّ ٱلظَّـٰلِمِينَ لَهُمۡ عَذَابٌ أَلِيمٞ ﴿21﴾

Transliteration: Am lahum shurakao sharaAAoo lahum mina alddeeni ma lam yathan bihi Allahu walawla kalimatu alfasli laqudiya baynahum wainna alththalimeena lahum AAathabun aleemun

Translation: ਕੀ ਇਹਨਾਂ ਲਈ (ਅੱਲਾਹ ਤੋਂ ਛੁੱਟ) ਕੁੱਝ ਹੋਰ ਸ਼ਰੀਕ ਹਨ ਜਿਨ੍ਹਾਂ ਨੇ ਇਹਨਾਂ ਲਈ ਉਹ ਦੀਨ ਨੀਯਤ ਕੀਤਾ ਹੈ ਜਿਸ ਦਾ ਹੁਕਮ ਅੱਲਾਹ ਨੇ ਨਹੀਂ ਦਿੱਤਾ ? ਜੇਕਰ ਫ਼ੈਸਲੇ (ਕਿਆਮਤ) ਦੀ ਗੱਲ ਨਿਸ਼ਚਿਤ ਨਾ ਹੋ ਗਈ ਹੁੰਦੀ ਤਾਂ ਇਹਨਾਂ ਦਾ ਨਿਬੇੜਾ ਕਦੋਂ ਦਾ ਹੋ ਗਿਆ ਹੁੰਦਾ। ਬੇਸ਼ੱਕ ਇਹਨਾਂ ਜ਼ਾਲਮਾਂ ਲਈ ਦੁਖਦਾਈ ਅਜ਼ਾਬ ਹੈ।

42:22

تَرَى ٱلظَّـٰلِمِينَ مُشۡفِقِينَ مِمَّا كَسَبُواْ وَهُوَ وَاقِعُۢ بِهِمۡۗ وَٱلَّذِينَ ءَامَنُواْ وَعَمِلُواْ ٱلصَّـٰلِحَٰتِ فِي رَوۡضَاتِ ٱلۡجَنَّاتِۖ لَهُم مَّا يَشَآءُونَ عِندَ رَبِّهِمۡۚ ذَٰلِكَ هُوَ ٱلۡفَضۡلُ ٱلۡكَبِيرُ ﴿22﴾

Transliteration: Tara alththalimeena mushfiqeena mimma kasaboo wahuwa waqiAAun bihim waallatheena amanoo waAAamiloo alssalihati fee rawdati aljannati lahum ma yashaoona AAinda rabbihim thalika huwa alfadlu alkabeeru

Translation: ਤੁਸੀਂ ਇਹਨਾਂ ਜ਼ਾਲਮਾਂ ਨੂੰ (ਕਿਆਮਤ ਦਿਹਾੜੇ) ਵੇਖੋਗੇ ਕਿ ਉਹ ਆਪਣੀਆਂ ਕਰਣੀਆਂ ਦੀ ਸਜ਼ਾ ਤੋਂ ਡਰ ਰਹੇ ਹੋਣਗੇ, ਜਦੋਂ ਕਿ ਉਹ ਸਜ਼ਾ ਉਹਨਾਂ ਨੂੰ ਮਿਲ ਕੇ ਰਹੇਗੀ, ਅਤੇ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹ ਲੋਕ ਜੰਨਤ ਦੇ ਬਾਗ਼ਾਂ ਵਿਚ ਹੋਣਗੇ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਉਹ ਸਭ ਕੁੱਝ ਹੋਵੇਗਾ ਜੋ ਉਹ ਚਾਹੁਣਗੇ। ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ।

42:23

ذَٰلِكَ ٱلَّذِي يُبَشِّرُ ٱللَّهُ عِبَادَهُ ٱلَّذِينَ ءَامَنُواْ وَعَمِلُواْ ٱلصَّـٰلِحَٰتِۗ قُل لَّآ أَسۡـَٔلُكُمۡ عَلَيۡهِ أَجۡرًا إِلَّا ٱلۡمَوَدَّةَ فِي ٱلۡقُرۡبَىٰۗ وَمَن يَقۡتَرِفۡ حَسَنَةٗ نَّزِدۡ لَهُۥ فِيهَا حُسۡنًاۚ إِنَّ ٱللَّهَ غَفُورٞ شَكُورٌ ﴿23﴾

Transliteration: Thalika allathee yubashshiru Allahu AAibadahu allatheena amanoo waAAamiloo alssalihati qul la asalukum AAalayhi ajran illa almawaddata fee alqurba waman yaqtarif hasanatan nazid lahu feeha husnan inna Allaha ghafoorun shakoorun

Translation: ਇਹੋ ਉਹ ਚੀਜ਼ ਹੈ ਜਿਸ ਦੀ ਖ਼ੁਸ਼ਖ਼ਬਰੀ ਅੱਲਾਹ ਆਪਣੇ ਉਹਨਾਂ ਬੰਦਿਆਂ ਨੂੰ ਦਿੰਦਾ ਹੈ ਜਿਹੜੇ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਰਹੇ। (ਹੇ ਨਬੀ!) ਤੁਸੀਂ (ਇਹਨਾਂ ਲੋਕਾਂ ਨੂੰ) ਆਖ ਦਿਓ ਕਿ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕਿਸੇ ਬਦਲੇ ਦੀ ਮੰਗ ਨਹੀਂ ਕਰਦਾ। ਪਰ ਹਾਂ! ਸਾਕ-ਸੰਬੰਧਿਆਂ ਵਾਲਾ ਪ੍ਰੇਮਭਾਵ ਜ਼ਰੂਰ ਚਾਹੁੰਦਾ ਹੈ।[5] ਜੇ ਕੋਈ ਨੇਕੀ ਕਮਾਵੇਗਾ ਤਾਂ ਅਸਾਂ ਉਸ ਲਈ ਉਸ ਭਲਾਈ ਵਿਚ ਸੁਹੱਪਣ ਦਾ ਵਾਧਾ ਕਰ ਦਿੰਦੇ ਹਾਂ। ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣਵਾਲਾ ਅਤੇ (ਨੇਕੀਆਂ ਦੀ) ਕਦਰ ਕਰਨ ਵਾਲਾ ਹੈ।

42:24

أَمۡ يَقُولُونَ ٱفۡتَرَىٰ عَلَى ٱللَّهِ كَذِبٗاۖ فَإِن يَشَإِ ٱللَّهُ يَخۡتِمۡ عَلَىٰ قَلۡبِكَۗ وَيَمۡحُ ٱللَّهُ ٱلۡبَٰطِلَ وَيُحِقُّ ٱلۡحَقَّ بِكَلِمَٰتِهِۦٓۚ إِنَّهُۥ عَلِيمُۢ بِذَاتِ ٱلصُّدُورِ ﴿24﴾

Transliteration: Am yaqooloona iftara AAala Allahi kathiban fain yashai Allahu yakhtim AAala qalbika wayamhu Allahu albatila wayuhiqqu alhaqqa bikalimatihi innahu AAaleemun bithati alssudoori

Translation: (ਹੇ ਨਬੀ!) ਕੀ ਉਹ (ਕਾਫ਼ਿਰ ਤੁਹਾਡੇ ਸੰਬੰਧ ਵਿਚ) ਆਖਦੇ ਹਨ ਕਿ ਇਸ ਰਸੂਲ ਨੇ ਅੱਲਾਹ ਉੱਤੇ ਝੂਠਾ ਆਰੋਪ ਘੜ੍ਹਿਆ ਹੈ ਜੇ ਅੱਲਾਹ ਚਾਹੇ ਤਾਂ ਤੁਹਾਡੇ ਦਿਲ ਉੱਤੇ ਠੱਪਾ ਲਾ ਦਿੰਦਾ। ਅੱਲਾਹ ਝੂਠ ਦਾ ਸਰਵਨਾਸ਼ ਕਰਦਾ ਹੈ ਅਤੇ ਹੱਕ ਸੱਚ ਨੂੰ ਆਪਣੀ ਬਾਣੀ ਰਾਹੀਂ ਸੱਚ ਕਰ ਵਿਖਾਉਂਦਾ ਹੈ। ਬੇਸ਼ੱਕ ਉਹ ਸੀਨਿਆਂ (ਦਿਲਾਂ) ਦੇ ਲੁਕੇ ਹੋਏ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

42:25

وَهُوَ ٱلَّذِي يَقۡبَلُ ٱلتَّوۡبَةَ عَنۡ عِبَادِهِۦ وَيَعۡفُواْ عَنِ ٱلسَّيِّـَٔاتِ وَيَعۡلَمُ مَا تَفۡعَلُونَ ﴿25﴾

Transliteration: Wahuwa allathee yaqbalu alttawbata AAan AAibadihi wayaAAfoo AAani alssayyiati wayaAAlamu ma tafAAaloona

Translation: ਉਹੀ ਤਾਂ ਹੈ ਜਿਹੜਾ ਆਪਣੇ ਬੰਦਿਆਂ ਦੀਆਂ ਤੌਬਾ ਨੂੰ ਕਬੂਲ ਕਰਦਾ ਹੈ ਅਤੇ ਉਹਨਾਂ ਦੀਆਂ ਬੁਰਾਈਆਂ ਨੂੰ ਮੁਆਫ਼ ਕਰਦਾ ਹੈ। ਤੁਸੀਂ ਲੋਕ ਜੋ ਵੀ ਕਰਦੇ ਹੋ ਉਹ ਸਭ ਜਾਣਦਾ ਹੈ।

42:26

وَيَسۡتَجِيبُ ٱلَّذِينَ ءَامَنُواْ وَعَمِلُواْ ٱلصَّـٰلِحَٰتِ وَيَزِيدُهُم مِّن فَضۡلِهِۦۚ وَٱلۡكَٰفِرُونَ لَهُمۡ عَذَابٞ شَدِيدٞ ﴿26﴾

Transliteration: Wayastajeebu allatheena amanoo waAAamiloo alssalihati wayazeeduhum min fadlihi waalkafiroona lahum AAathabun shadeedun

Translation: ਉਹ ਉਹਨਾਂ ਲੋਕਾਂ ਦੀ ਦੁਆ ਕਬੂਲ ਕਰਦਾ ਹੈ ਜਿਹੜੇ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ। ਉਹ ਉਹਨਾਂ ਨੂੰ ਆਪਣੀ ਕ੍ਰਿਪਾਲਤਾ ਨਾਲ ਹੋਰ ਵੀ ਵਧਾ ਕੇ ਦਿੰਦਾ ਹੈ ਅਤੇ ਕਾਫ਼ਿਰਾਂ ਲਈ ਕਰੜਾ ਅਜ਼ਾਬ ਹੈ।

42:27

وَلَوۡ بَسَطَ ٱللَّهُ ٱلرِّزۡقَ لِعِبَادِهِۦ لَبَغَوۡاْ فِي ٱلۡأَرۡضِ وَلَٰكِن يُنَزِّلُ بِقَدَرٖ مَّا يَشَآءُۚ إِنَّهُۥ بِعِبَادِهِۦ خَبِيرُۢ بَصِيرٞ ﴿27﴾

Transliteration: Walaw basata Allahu alrrizqa liAAibadihi labaghaw fee alardi walakin yunazzilu biqadarin ma yashao innahu biAAibadihi khabeerun baseerun

Translation: ਜੇ ਅੱਲਾਹ ਆਪਣੇ ਸਾਰਿਆਂ ਬੰਦਿਆਂ ਨੂੰ ਖੱਲ੍ਹਾ-ਡੁਲ੍ਹਾ ਰਿਜ਼ਕ ਦੇ ਦਿੰਦਾ ਤਾਂ ਉਹ ਜ਼ਰੂਰ ਹੀ ਧਰਤੀ ਉੱਤੇ ਸਰਕਸ਼ੀ ਕਰਦੇ ਪਰ ਉਹ ਇਕ ਹਿਸਾਬ ਨਾਲ ਜਿੱਨਾ ਚਾਹੁੰਦਾ ਹੈ (ਰਿਜ਼ਕ) ਉਤਾਰਦਾ ਹੈ। ਨਿਰਸੰਦੇਹ ਉਹ ਆਪਣੇ ਬੰਦਿਆਂ (ਦੇ ਹਾਲ) ਤੋਂ ਬਾ-ਖ਼ਬਰ ਹੈ ਅਤੇ (ਉਹਨਾਂ ਨੂੰ) ਵੇਖ ਰਿਹਾ ਹੈ।

42:28

وَهُوَ ٱلَّذِي يُنَزِّلُ ٱلۡغَيۡثَ مِنۢ بَعۡدِ مَا قَنَطُواْ وَيَنشُرُ رَحۡمَتَهُۥۚ وَهُوَ ٱلۡوَلِيُّ ٱلۡحَمِيدُ ﴿28﴾

Transliteration: Wahuwa allathee yunazzilu alghaytha min baAAdi ma qanatoo wayanshuru rahmatahu wahuwa alwaliyyu alhameedu

Translation: ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ।

42:29

وَمِنۡ ءَايَٰتِهِۦ خَلۡقُ ٱلسَّمَٰوَٰتِ وَٱلۡأَرۡضِ وَمَا بَثَّ فِيهِمَا مِن دَآبَّةٖۚ وَهُوَ عَلَىٰ جَمۡعِهِمۡ إِذَا يَشَآءُ قَدِيرٞ ﴿29﴾

Transliteration: Wamin ayatihi khalqu alssamawati waalardi wama baththa feehima min dabbatin wahuwa AAala jamAAihim itha yashao qadeerun

Translation: ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ।

42:30

وَمَآ أَصَٰبَكُم مِّن مُّصِيبَةٖ فَبِمَا كَسَبَتۡ أَيۡدِيكُمۡ وَيَعۡفُواْ عَن كَثِيرٖ ﴿30﴾

Transliteration: Wama asabakum min museebatin fabima kasabat aydeekum wayaAAfoo AAan katheerin

Translation: ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।

42:31

وَمَآ أَنتُم بِمُعۡجِزِينَ فِي ٱلۡأَرۡضِۖ وَمَا لَكُم مِّن دُونِ ٱللَّهِ مِن وَلِيّٖ وَلَا نَصِيرٖ ﴿31﴾

Transliteration: Wama antum bimuAAjizeena fee alardi wama lakum min dooni Allahi min waliyyin wala naseerin

Translation: ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ।

42:32

وَمِنۡ ءَايَٰتِهِ ٱلۡجَوَارِ فِي ٱلۡبَحۡرِ كَٱلۡأَعۡلَٰمِ ﴿32﴾

Transliteration: Wamin ayatihi aljawari fee albahri kaalaAAlami

Translation: ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ।

42:33

إِن يَشَأۡ يُسۡكِنِ ٱلرِّيحَ فَيَظۡلَلۡنَ رَوَاكِدَ عَلَىٰ ظَهۡرِهِۦٓۚ إِنَّ فِي ذَٰلِكَ لَأٓيَٰتٖ لِّكُلِّ صَبَّارٖ شَكُورٍ ﴿33﴾

Transliteration: In yasha yuskini alrreeha fayathlalna rawakida AAala thahrihi inna fee thalika laayatin likulli sabbarin shakoorin

Translation: ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ।

42:34

أَوۡ يُوبِقۡهُنَّ بِمَا كَسَبُواْ وَيَعۡفُ عَن كَثِيرٖ ﴿34﴾

Transliteration: Aw yoobiqhunna bima kasaboo wayaAAfu AAan katheerin

Translation: ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ।

42:35

وَيَعۡلَمَ ٱلَّذِينَ يُجَٰدِلُونَ فِيٓ ءَايَٰتِنَا مَا لَهُم مِّن مَّحِيصٖ ﴿35﴾

Transliteration: WayaAAlama allatheena yujadiloona fee ayatina ma lahum min maheesin

Translation: ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ।

42:36

فَمَآ أُوتِيتُم مِّن شَيۡءٖ فَمَتَٰعُ ٱلۡحَيَوٰةِ ٱلدُّنۡيَاۚ وَمَا عِندَ ٱللَّهِ خَيۡرٞ وَأَبۡقَىٰ لِلَّذِينَ ءَامَنُواْ وَعَلَىٰ رَبِّهِمۡ يَتَوَكَّلُونَ ﴿36﴾

Transliteration: Fama ooteetum min shayin famataAAu alhayati alddunya wama AAinda Allahi khayrun waabqa lillatheena amanoo waAAala rabbihim yatawakkaloona

Translation: (ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ ਸੰਸਾਰਿਕ ਜੀਵਨ ਦੀ ਤੁੱਛ ਜਿਹੀ ਸਮੱਗਰੀ ਹੈ। ਪਰ ਜੋ ਅੱਲਾਹ ਦੇ ਕੋਲ ਹੈ ਉਹ ਉਹਨਾਂ ਲੋਕਾਂ ਲਈ ਇਸ ਤੋਂ ਕਿਤੇ ਵਧੀਆ ਤੇ ਸਦਾ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਉਹ ਆਪਣੇ ਰੱਬ ਉੱਤੇ ਹੀ ਭਰੋਸਾ ਕਰਦੇ ਹਨ।

42:37

وَٱلَّذِينَ يَجۡتَنِبُونَ كَبَـٰٓئِرَ ٱلۡإِثۡمِ وَٱلۡفَوَٰحِشَ وَإِذَا مَا غَضِبُواْ هُمۡ يَغۡفِرُونَ ﴿37﴾

Transliteration: Waallatheena yajtaniboona kabaira alithmi waalfawahisha waitha ma ghadiboo hum yaghfiroona

Translation: ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ [6] ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।

42:38

وَٱلَّذِينَ ٱسۡتَجَابُواْ لِرَبِّهِمۡ وَأَقَامُواْ ٱلصَّلَوٰةَ وَأَمۡرُهُمۡ شُورَىٰ بَيۡنَهُمۡ وَمِمَّا رَزَقۡنَٰهُمۡ يُنفِقُونَ ﴿38﴾

Transliteration: Waallatheena istajaboo lirabbihim waaqamoo alssalata waamruhum shoora baynahum wamimma razaqnahum yunfiqoona

Translation: ਅਤੇ ਉਹ ਲੋਕ ਜਿਹੜੇ ਆਪਣੇ ਰੱਬ ਦਾ ਹੁਕਮ ਮੰਨਦੇ ਹਨ, ਨਮਾਜ਼ ਕਾਇਮ ਕਰਦੇ ਹਨ ਅਤੇ ਉਹਨਾਂ ਦਾ ਹਰੇਕ ਕੰਮ ਆਪੋ ਵਿਚ ਸਲਾਹ ਮਸ਼ਵਰੇ ਨਾਲ ਨਜਿੱਠਿਆ ਜਾਂਦਾ ਹੈ ਅਤੇ ਅਸੀਂ ਜੋ ਕੁੱਝ ਵੀ (ਰਿਜ਼ਕ) ਉਹਨਾਂ ਨੂੰ ਬਖ਼ਸ਼ਿਆ ਹੈ ਉਹ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।

42:39

وَٱلَّذِينَ إِذَآ أَصَابَهُمُ ٱلۡبَغۡيُ هُمۡ يَنتَصِرُونَ ﴿39﴾

Transliteration: Waallatheena itha asabahumu albaghyu hum yantasiroona

Translation: ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ ਉਹ ਬਸ ਉਸ ਦਾ ਹੀ ਬਦਲਾ ਲੈਂਦੇ ਹਨ।

42:40

وَجَزَـٰٓؤُاْ سَيِّئَةٖ سَيِّئَةٞ مِّثۡلُهَاۖ فَمَنۡ عَفَا وَأَصۡلَحَ فَأَجۡرُهُۥ عَلَى ٱللَّهِۚ إِنَّهُۥ لَا يُحِبُّ ٱلظَّـٰلِمِينَ ﴿40﴾

Transliteration: Wajazao sayyiatin sayyiatun mithluha faman AAafa waaslaha faajruhu AAala Allahi innahu la yuhibbu alththalimeena

Translation: ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।

42:41

وَلَمَنِ ٱنتَصَرَ بَعۡدَ ظُلۡمِهِۦ فَأُوْلَـٰٓئِكَ مَا عَلَيۡهِم مِّن سَبِيلٍ ﴿41﴾

Transliteration: Walamani intasara baAAda thulmihi faolaika ma AAalayhim min sabeelin

Translation: ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ।

42:42

إِنَّمَا ٱلسَّبِيلُ عَلَى ٱلَّذِينَ يَظۡلِمُونَ ٱلنَّاسَ وَيَبۡغُونَ فِي ٱلۡأَرۡضِ بِغَيۡرِ ٱلۡحَقِّۚ أُوْلَـٰٓئِكَ لَهُمۡ عَذَابٌ أَلِيمٞ ﴿42﴾

Transliteration: Innama alssabeelu AAala allatheena yathlimoona alnnasa wayabghoona fee alardi bighayri alhaqqi olaika lahum AAathabun aleemun

Translation: ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ।

42:43

وَلَمَن صَبَرَ وَغَفَرَ إِنَّ ذَٰلِكَ لَمِنۡ عَزۡمِ ٱلۡأُمُورِ ﴿43﴾

Transliteration: Walaman sabara waghafara inna thalika lamin AAazmi alomoori

Translation: ਪਰ ਹਾਂ! ਜਿਹੜਾ ਧੀਰਜ ਤੋਂ ਕੰਮ ਲਵੇ ਅਤੇ ਮੁਆਫ਼ ਕਰ ਦੇਵੇ ਤਾਂ ਬੇਸ਼ੱਕ ਇਹ ਦਲੇਰੀ ਦੇ ਕੰਮਾਂ ਵਿੱਚੋਂ ਹੈ।

42:44

وَمَن يُضۡلِلِ ٱللَّهُ فَمَا لَهُۥ مِن وَلِيّٖ مِّنۢ بَعۡدِهِۦۗ وَتَرَى ٱلظَّـٰلِمِينَ لَمَّا رَأَوُاْ ٱلۡعَذَابَ يَقُولُونَ هَلۡ إِلَىٰ مَرَدّٖ مِّن سَبِيلٖ ﴿44﴾

Transliteration: Waman yudlili Allahu fama lahu min waliyyin min baAAdihi watara alththalimeena lamma raawoo alAAathaba yaqooloona hal ila maraddin min sabeelin

Translation: ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਅੱਲਾਹ ਪਿੱਛੋਂ ਕੋਈ ਵੀ ਸਾਭਣ ਵਾਲਾ ਨਹੀਂ। (ਹੇ ਨਬੀ!) ਤੁਸੀਂ ਜ਼ਾਲਮਾਂ ਨੂੰ ਵੇਖੋਗੇ ਕਿ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਆਖਣਗੇ, ਕੀ ਭਲਾਂ ਹੁਣ (ਸੰਸਾਰ ਵੱਲ) ਮੁੜ ਕੇ ਜਾਣ ਦਾ ਵੀ ਕੋਈ ਰਾਹ ਹੈ ?

42:45

وَتَرَىٰهُمۡ يُعۡرَضُونَ عَلَيۡهَا خَٰشِعِينَ مِنَ ٱلذُّلِّ يَنظُرُونَ مِن طَرۡفٍ خَفِيّٖۗ وَقَالَ ٱلَّذِينَ ءَامَنُوٓاْ إِنَّ ٱلۡخَٰسِرِينَ ٱلَّذِينَ خَسِرُوٓاْ أَنفُسَهُمۡ وَأَهۡلِيهِمۡ يَوۡمَ ٱلۡقِيَٰمَةِۗ أَلَآ إِنَّ ٱلظَّـٰلِمِينَ فِي عَذَابٖ مُّقِيمٖ ﴿45﴾

Transliteration: Watarahum yuAAradoona AAalayha khashiAAeena mina alththulli yanthuroona min tarfin khafiyyin waqala allatheena amanoo inna alkhasireena allatheena khasiroo anfusahum waahleehim yawma alqiyamati ala inna alththalimeena fee AAathabin muqeemin

Translation: (ਹੇ ਨਬੀ!) ਤੁਸੀਂ ਉਹਨਾਂ ਨੂੰ ਵੇਖੋਗੇ ਕਿ ਜਦੋਂ ਉਹ ਨਰਕ ਦੇ ਸਾਹਮਣੇ ਹਾਜ਼ਰ ਕੀਤੇ ਜਾਣਗੇ ਤਾਂ ਹੀਣਤਾ ਕਾਰਨ ਝੁਕੇ ਜਾ ਰਹੇ ਹੋਣਗੇ ਅਤੇ ਨਜ਼ਰਾਂ ਬਚਾ ਬਚਾ ਕੇ ਕਨੱਖੀਆਂ ਨਾਲ ਵੇਖਦੇ ਹੋਣਗੇ। ਜਿਹੜੇ ਈਮਾਨ ਲਿਆਏ ਹਨ ਉਹ ਆਖਣਗੇ ਕਿ ਬੇਸ਼ੱਕ ਘਾਟੇ ਵਿਚ ਤਾਂ ਉਹੀਓ ਲੋਕ ਹਨ ਜਿਨ੍ਹਾਂ ਨੇ ਅੱਜ (ਕਿਆਮਤ ਦਿਹਾੜ) ਆਪਣੇ ਆਪ ਨੂੰ ਅਤੇ ਆਪਣੇ ਘਰ ਵਾਲਿਆਂ ਨੂੰ ਘਾਟੇ ਵਿਚ ਪਾਈਂ ਰੱਖਿਆ। ਖ਼ਬਰਦਾਰ! ਜ਼ਾਲਮ ਲੋਕ ਸਦੀਵੀ ਅਜ਼ਾਬ ਵਿਚ ਫਸੇ ਰਹਿਣਗੇ।

42:46

وَمَا كَانَ لَهُم مِّنۡ أَوۡلِيَآءَ يَنصُرُونَهُم مِّن دُونِ ٱللَّهِۗ وَمَن يُضۡلِلِ ٱللَّهُ فَمَا لَهُۥ مِن سَبِيلٍ ﴿46﴾

Transliteration: Wama kana lahum min awliyaa yansuroonahum min dooni Allahi waman yudlili Allahu fama lahu min sabeelin

Translation: ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ।

42:47

ٱسۡتَجِيبُواْ لِرَبِّكُم مِّن قَبۡلِ أَن يَأۡتِيَ يَوۡمٞ لَّا مَرَدَّ لَهُۥ مِنَ ٱللَّهِۚ مَا لَكُم مِّن مَّلۡجَإٖ يَوۡمَئِذٖ وَمَا لَكُم مِّن نَّكِيرٖ ﴿47﴾

Transliteration: Istajeeboo lirabbikum min qabli an yatiya yawmun la maradda lahu mina Allahi ma lakum min maljain yawmaithin wama lakum min nakeerin

Translation: (ਹੇ ਲੋਕੋ) ਤੁਸੀਂ ਆਪਣੇ ਰੱਬ ਦਾ ਹੁਕਮ ਮੰਨ ਲਓ, ਇਸ ਤੋਂ ਪਹਿਲਾਂ ਕਿ ਅੱਲਾਹ ਵੱਲੋਂ ਉਹ ਦਿਨ ਆ ਜਾਵੇ ਜਿਹੜਾ (ਕਿਸੇ ਵੀ ਤਰ੍ਹਾਂ) ਟਲਣ ਵਾਲਾ ਨਹੀਂ। ਉਸ ਦਿਹਾੜੇ ਤੁਹਾਡੇ ਲਈ ਕੋਈ ਸ਼ਰਨ ਸਥਾਨ ਨਹੀਂ ਹੋਵੇਗਾ ਅਤੇ ਨਾ ਹੀ ਤੁਹਾਥੋਂ ਗੁਨਾਹਾਂ ਦਾ ਇਨਕਾਰ ਹੀ ਕੀਤਾ ਜਾਵੇਗਾ।

42:48

فَإِنۡ أَعۡرَضُواْ فَمَآ أَرۡسَلۡنَٰكَ عَلَيۡهِمۡ حَفِيظًاۖ إِنۡ عَلَيۡكَ إِلَّا ٱلۡبَلَٰغُۗ وَإِنَّآ إِذَآ أَذَقۡنَا ٱلۡإِنسَٰنَ مِنَّا رَحۡمَةٗ فَرِحَ بِهَاۖ وَإِن تُصِبۡهُمۡ سَيِّئَةُۢ بِمَا قَدَّمَتۡ أَيۡدِيهِمۡ فَإِنَّ ٱلۡإِنسَٰنَ كَفُورٞ ﴿48﴾

Transliteration: Fain aAAradoo fama arsalnaka AAalayhim hafeethan in AAalayka illa albalaghu wainna itha athaqna alinsana minna rahmatan fariha biha wain tusibhum sayyiatun bima qaddamat aydeehim fainna alinsana kafoorun

Translation: (ਹੇ ਨਬੀ!) ਜੇ ਉਹ ਮੂੰਹ ਮੋੜਦੇ ਹਨ ਤਾਂ ਮੋੜ ਲੈਣ ਅਸੀਂ ਤੁਹਾਨੂੰ ਉਹਨਾਂ ਉੱਤੇ ਕੋਈ ਨਿਗਰਾਨ ਬਣਾ ਕੇ ਨਹੀਂ ਭੇਜਿਆ ? ਤੁਹਾਡੇ ਜ਼ਿੰਮੇ ਤਾਂ (ਰੱਬੀ ਪੈਗ਼ਾਮ ਨੂੰ ਲੋਕਾਂ ਤੱਕ) ਪਹੁੰਚਾ ਦੇਣਾ ਹੀ ਹੈ। ਜਦੋਂ ਮਨੁੱਖ ਨੂੰ ਅਸੀਂ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਸੇਖ਼ੀਆਂ ਮਾਰਦਾ ਹੈ, ਜੇ ਉਸ ਨੂੰ ਆਪਣੀਆਂ ਕਰਤੂਤਾਂ ਕਾਰਨ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ (ਸਾਰੇ ਅਹਿਸਾਨ ਭੁੱਲ ਕੇ) ਵੱਡਾ ਨਾ-ਸ਼ੁਕਰਾ ਬਣ ਜਾਂਦਾ ਹੈ।

42:49

لِّلَّهِ مُلۡكُ ٱلسَّمَٰوَٰتِ وَٱلۡأَرۡضِۚ يَخۡلُقُ مَا يَشَآءُۚ يَهَبُ لِمَن يَشَآءُ إِنَٰثٗا وَيَهَبُ لِمَن يَشَآءُ ٱلذُّكُورَ ﴿49﴾

Transliteration: Lillahi mulku alssamawati waalardi yakhluqu ma yashao yahabu liman yashao inathan wayahabu liman yashao alththukoora

Translation: ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਦਾ ਮਾਲਿਕ ਅੱਲਾਹ ਹੀ ਹੈ। ਜੋ ਉਹ ਚਾਹੁੰਦਾ ਹੈ ਪੈਦਾ ਕਰਦਾ ਹੈ। ਜਿਸ ਨੂੰ ਚਾਹੁੰਦਾ ਹੈ (ਕੇਵਲ) ਧੀਆਂ ਹੀ ਬਖ਼ਸ਼ਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਕੇਵਲ) ਪੁੱਤਰ ਦਿੰਦਾ ਹੈ।

42:50

أَوۡ يُزَوِّجُهُمۡ ذُكۡرَانٗا وَإِنَٰثٗاۖ وَيَجۡعَلُ مَن يَشَآءُ عَقِيمًاۚ إِنَّهُۥ عَلِيمٞ قَدِيرٞ ﴿50﴾

Transliteration: Aw yuzawwijuhum thukranan wainathan wayajAAalu man yashao AAaqeeman innahu AAaleemun qadeerun

Translation: ਜਾਂ (ਜੇ ਚਾਹੁੰਦਾ ਹੈ ਤਾਂ) ਉਹਨਾਂ ਨੂੰ ਪੁੱਤਰ ਤੇ ਧੀਆਂ ਰਲਾ-ਮਲਾ ਕੇ (ਭਾਵ ਦੋਵੇਂ) ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਬੇ-ਔਲਾਦ ਰਖਦਾ ਹੈ। ਬੇਸ਼ੱਕ ਉਹ ਵੱਡਾ ਜਾਣਨਹਾਰ ਤੇ ਮਹਾਨ ਸਮਰਥਾ ਰੱਖਦਾ ਹੈ।

42:51

وَمَا كَانَ لِبَشَرٍ أَن يُكَلِّمَهُ ٱللَّهُ إِلَّا وَحۡيًا أَوۡ مِن وَرَآيِٕ حِجَابٍ أَوۡ يُرۡسِلَ رَسُولٗا فَيُوحِيَ بِإِذۡنِهِۦ مَا يَشَآءُۚ إِنَّهُۥ عَلِيٌّ حَكِيمٞ ﴿51﴾

Transliteration: Wama kana libasharin an yukallimahu Allahu illa wahyan aw min warai hijabin aw yursila rasoolan fayoohiya biithnihi ma yashao innahu AAaliyyun hakeemun

Translation: ਕੋਈ ਵੀ ਮਨੁੱਖ ਇਸ ਯੋਗ ਨਹੀਂ ਕਿ ਅੱਲਾਹ ਉਸ ਨਾਲ (ਸਿੱਧੀ) ਗੱਲ ਬਾਤ ਕਰੇ, ਪਰ ਇਲਹਾਮ ਰਾਹੀਂ (ਭਾਵ ਦਿਲ ਵਿਚ ਕੋਈ ਗੱਲ ਪਾ ਦੇਣਾ ਜਾਂ ਸੁਪਨੇ ਵਿਚ ਵਿਖਾ ਦੇਣਾ) ਜਾਂ ਪੜਦੇ ਦੇ ਪਿੱਛਿਓਂ ਜਾਂ ਫ਼ਰਿਸ਼ਤੇ ਭੇਜ ਕੇ, (ਗੱਲ ਕਰਦਾ ਹੈ) ਅਤੇ ਉਹ ਫ਼ਰਿਸ਼ਤੇ ਅੱਲਾਹ ਦੇ ਹੁਕਮ ਨਾਲ ਹੀ ਆਉਂਦੇ ਹਨ। ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।[7] ਬੇਸ਼ੱਕ ਉਹ ਸਰਵਉੱਚ ਤੇ ਦਾਨਾਈ ਵਾਲਾ ਹੈ।

42:52

وَكَذَٰلِكَ أَوۡحَيۡنَآ إِلَيۡكَ رُوحٗا مِّنۡ أَمۡرِنَاۚ مَا كُنتَ تَدۡرِي مَا ٱلۡكِتَٰبُ وَلَا ٱلۡإِيمَٰنُ وَلَٰكِن جَعَلۡنَٰهُ نُورٗا نَّهۡدِي بِهِۦ مَن نَّشَآءُ مِنۡ عِبَادِنَاۚ وَإِنَّكَ لَتَهۡدِيٓ إِلَىٰ صِرَٰطٖ مُّسۡتَقِيمٖ ﴿52﴾

Transliteration: Wakathalika awhayna ilayka roohan min amrina ma kunta tadree ma alkitabu wala aleemanu walakin jaAAalnahu nooran nahdee bihi man nashao min AAibadina wainnaka latahdee ila siratin mustaqeemin

Translation: (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਆਪਣੇ ਹੁਕਮ ਨਾਲ ਇਕ ਰੂਹ (.ਕੁਰਆਨ) ਦੀ ਵਹੀ ਭੇਜੀ। (ਇਸ ਤੋਂ ਪਹਿਲਾਂ) ਤੁਸੀਂ ਨਹੀਂ ਜਾਣਦੇ ਸੀ ਕਿ ਕਿਤਾਬ ਕੀ ਹੈ ਅਤੇ ਈਮਾਨ ਕੀ ਹੈ? ਪਰ ਅਸਾਂ ਇਸ ਕਿਤਾਬ ਨੂੰ ਨੂਰ ਬਣਾ ਦਿੱਤਾ। ਅਸੀਂ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦੇ ਹਾਂ ਇਸ ਨੂਰ (ਭਾਵ .ਕੁਰਆਨ) ਰਾਹੀਂ ਹਿਦਾਇਤ ਬਖ਼ਸ਼ ਦਿੰਦੇ ਹਾਂ। ਬੇਸ਼ੱਕ ਤੁਸੀਂ ਸਿੱਧੇ ਰਾਹ ਵੱਲ ਵੀ ਅਗਵਾਈ ਕਰਦੇ ਹੋ।

42:53

صِرَٰطِ ٱللَّهِ ٱلَّذِي لَهُۥ مَا فِي ٱلسَّمَٰوَٰتِ وَمَا فِي ٱلۡأَرۡضِۗ أَلَآ إِلَى ٱللَّهِ تَصِيرُ ٱلۡأُمُورُ ﴿53﴾

Transliteration: Sirati Allahi allathee lahu ma fee alssamawati wama fee alardi ala ila Allahi taseeru alomooru

Translation: ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download