quranm◉

Surah Az-Zukhruf transliteration

◉ ਸੂਰਾ · ∞

43:1

حمٓ ﴿1﴾

Transliteration: Hameem

Translation: ਹਾ, ਮੀਮ।

43:2

وَٱلۡكِتَٰبِ ٱلۡمُبِينِ ﴿2﴾

Transliteration: Waalkitabi almubeeni

Translation: ਰੌਸ਼ਨ ਕਿਤਾਬ ਦੀ ਸੁੰਹ।

43:3

إِنَّا جَعَلۡنَٰهُ قُرۡءَٰنًا عَرَبِيّٗا لَّعَلَّكُمۡ تَعۡقِلُونَ ﴿3﴾

Transliteration: Inna jaAAalnahu quranan AAarabiyyan laAAallakum taAAqiloona

Translation: ਬੇਸ਼ੱਕ ਅਸੀਂ ਇਸ ਕਿਤਾਬ ਨੂੰ ਅਰਬੀ (ਭਾਸ਼ਾ) ਦਾ .ਕੁਰਆਨ ਬਣਾਇਆ ਹੈ ਤਾਂ ਜੋ ਤੁਸੀਂ ਸਮਝ ਸਕੋ।

43:4

وَإِنَّهُۥ فِيٓ أُمِّ ٱلۡكِتَٰبِ لَدَيۡنَا لَعَلِيٌّ حَكِيمٌ ﴿4﴾

Transliteration: Wainnahu fee ommi alkitabi ladayna laAAaliyyun hakeemun

Translation: ਬੇਸ਼ੱਕ ਇਹ .ਕੁਰਆਨ ਸਾਡੇ ਕੋਲ ਮੂਲ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖਿਆ ਹੋਇਆ ਹੈ। ਜੋ ਕਿ ਸਰਵਉੱਚ ਸ਼ਾਨ ਵਾਲੀ ਤੇ ਯੁਕਤੀਆਂ ਨਾਲ ਭਰਪੂਰ ਕਿਤਾਬ ਹੈ।

43:5

أَفَنَضۡرِبُ عَنكُمُ ٱلذِّكۡرَ صَفۡحًا أَن كُنتُمۡ قَوۡمٗا مُّسۡرِفِينَ ﴿5﴾

Transliteration: Afanadribu AAankumu alththikra safhan an kuntum qawman musrifeena

Translation: (ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ ਕਰਨ ਤੋਂ ਮੂੰਹ ਮੋੜ ਲਈਏ ਕਿ ਤੁਸੀਂ (ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ) ਹੱਦਾਂ ਦੀ ਉਲੰਘਣਾ ਕਰਨ ਵਾਲੇ ਲੋਕ ਹੋ? [1]

43:6

وَكَمۡ أَرۡسَلۡنَا مِن نَّبِيّٖ فِي ٱلۡأَوَّلِينَ ﴿6﴾

Transliteration: Wakam arsalna min nabiyyin fee alawwaleena

Translation: (ਨਹੀਂ ਇੰਜ ਨਹੀਂ) ਅਸਾਂ ਪਹਿਲਾਂ ਬੀਤ ਚੁੱਕੇ ਲੋਕਾਂ ਵਿਚ ਕਿੰਨੇ ਹੀ ਨਬੀ ਭੇਜੇ।

43:7

وَمَا يَأۡتِيهِم مِّن نَّبِيٍّ إِلَّا كَانُواْ بِهِۦ يَسۡتَهۡزِءُونَ ﴿7﴾

Transliteration: Wama yateehim min nabiyyin illa kanoo bihi yastahzioona

Translation: ਅਤੇ ਉਹਨਾਂ ਕੋਲ ਜਿਹੜਾ ਵੀ ਨਬੀ ਆਉਂਦਾ ਸੀ ਉਹ ਉਸ ਦਾ ਮਖੌਲ ਉਡਾਇਆ ਕਰਦੇ ਸਨ।

43:8

فَأَهۡلَكۡنَآ أَشَدَّ مِنۡهُم بَطۡشٗا وَمَضَىٰ مَثَلُ ٱلۡأَوَّلِينَ ﴿8﴾

Transliteration: Faahlakna ashadda minhum batshan wamada mathalu alawwaleena

Translation: ਫੇਰ ਅਸੀਂ ਇਹਨਾਂ (ਮੱਕੇ ਵਾਲਿਆਂ) ਨਾਲੋਂ ਕਈ ਗੁਣਾ ਵਧੇਰੇ ਜ਼ੋਰਾਵਰ ਲੋਕਾਂ ਨੂੰ ਬਰਬਾਦ ਕਰ ਦਿੱਤਾ। ਪਿਛਲੀਆਂ ਕੌਮਾਂ ਦੀਆਂ ਉਦਾਹਰਣਾਂ ਬੀਤ ਚੁੱਕੀਆਂ ਹਨ।

43:9

وَلَئِن سَأَلۡتَهُم مَّنۡ خَلَقَ ٱلسَّمَٰوَٰتِ وَٱلۡأَرۡضَ لَيَقُولُنَّ خَلَقَهُنَّ ٱلۡعَزِيزُ ٱلۡعَلِيمُ ﴿9﴾

Transliteration: Walain saaltahum man khalaqa alssamawati waalarda layaqoolunna khalaqahunna alAAazeezu alAAaleemu

Translation: (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।

43:10

ٱلَّذِي جَعَلَ لَكُمُ ٱلۡأَرۡضَ مَهۡدٗا وَجَعَلَ لَكُمۡ فِيهَا سُبُلٗا لَّعَلَّكُمۡ تَهۡتَدُونَ ﴿10﴾

Transliteration: Allathee jaAAala lakumu alarda mahdan wajaAAala lakum feeha subulan laAAallakum tahtadoona

Translation: ਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਪੰਘੂੜਾ ਬਣਾਇਆ ਅਤੇ ਇਸੇ ਵਿਚ ਤੁਹਾਡੇ ਲਈ ਰਸਤੇ ਬਣਾ ਦਿੱਤੇ ਤਾਂ ਜੋ ਤੁਸੀਂ ਆਪਣੀ ਮੰਜ਼ਿਲ ਦੀ ਰਾਹ ਪਾ ਸਕੋ।

43:11

وَٱلَّذِي نَزَّلَ مِنَ ٱلسَّمَآءِ مَآءَۢ بِقَدَرٖ فَأَنشَرۡنَا بِهِۦ بَلۡدَةٗ مَّيۡتٗاۚ كَذَٰلِكَ تُخۡرَجُونَ ﴿11﴾

Transliteration: Waallathee nazzala mina alssamai maan biqadarin faansharna bihi baldatan maytan kathalika tukhrajoona

Translation: ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਅਸੀਂ ਉਸੇ (ਪਾਣੀ) ਦੁਆਰਾ ਮੁਰਦਾ ਸ਼ਹਿਰ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਿੱਤਾ, ਇਸੇ ਤਰ੍ਹਾਂ ਤੁਸੀਂ ਵੀ (ਕਬਰਾਂ ਵਿੱਚੋਂ ਕਿਆਮਤ ਦਿਹਾੜੇ) ਕੱਢੇ ਜਾਵੋਂਗੇ।

43:12

وَٱلَّذِي خَلَقَ ٱلۡأَزۡوَٰجَ كُلَّهَا وَجَعَلَ لَكُم مِّنَ ٱلۡفُلۡكِ وَٱلۡأَنۡعَٰمِ مَا تَرۡكَبُونَ ﴿12﴾

Transliteration: Waallathee khalaqa alazwaja kullaha wajaAAala lakum mina alfulki waalanAAami ma tarkaboona

Translation: ਉਹ ਜਿਸ ਨੇ ਸਾਰਿਆਂ ਦੇ ਜੋੜੇ ਪੈਦਾ ਕੀਤੇ ਅਤੇ ਤੁਹਾਡੇ ਲਈ ਬੇੜੀਆਂ ਅਤੇ ਚਾਰ ਪੈਰਾਂ ਵਾਲੇ ਜਾਨਵਰ ਬਣਾਏ, ਜਿਨ੍ਹਾਂ ਉੱਤੇ ਤੁਸੀਂ ਸਵਾਰ ਹੁੰਦੇ ਹੋ।

43:13

لِتَسۡتَوُۥاْ عَلَىٰ ظُهُورِهِۦ ثُمَّ تَذۡكُرُواْ نِعۡمَةَ رَبِّكُمۡ إِذَا ٱسۡتَوَيۡتُمۡ عَلَيۡهِ وَتَقُولُواْ سُبۡحَٰنَ ٱلَّذِي سَخَّرَ لَنَا هَٰذَا وَمَا كُنَّا لَهُۥ مُقۡرِنِينَ ﴿13﴾

Transliteration: Litastawoo AAala thuhoorihi thumma tathkuroo niAAmata rabbikum itha istawaytum AAalayhi wataqooloo subhana allathee sakhkhara lana hatha wama kunna lahu muqrineena

Translation: ਤਾਂ ਜੋ ਤੁਸੀਂ ਉਹਨਾਂ (ਪਸ਼ੂਆਂ) ਦੀ ਪਿੱਠ ਉੱਤੇ ਚੱੜ੍ਹ ਕੇ ਬੈਠੋ। ਜਦੋਂ ਤੁਸੀਂ ਚੰਗੀ ਤਰ੍ਹਾਂ ਬੈਠ ਜਾਓ ਤਾਂ ਆਪਣੇ ਰੱਬ ਦੀ ਨਿਅਮਤ ਨੂੰ ਯਾਦ ਕਰੋ ਅਤੇ ਆਖੋ ਕਿ ਅੱਲਾਹ (ਹਰ ਐਬ ਤੋਂ) ਪਾਕ ਹੈ, ਜਿਸ ਨੇ ਇਸ (ਸਵਾਰੀ) ਨੂੰ ਸਾਡੇ ਵਸ ਵਿਚ ਕਰ ਛੱਡਿਆ ਹੈ, ਜਦ ਕਿ ਅਸੀਂ ਇਸ ਨੂੰ ਕਾਬੂ ਕਰ ਲੈਣ ਦੀ ਸਮਰਥਾ ਨਹੀਂ ਸੀ ਰੱਖਦੇ।

43:14

وَإِنَّآ إِلَىٰ رَبِّنَا لَمُنقَلِبُونَ ﴿14﴾

Transliteration: Wainna ila rabbina lamunqaliboona

Translation: ਅਸੀਂ ਜ਼ਰੂਰ ਹੀ ਆਪਣੇ ਰੱਬ ਵੱਲ ਪਰਤਨ ਵਾਲੇ ਹਾਂ।

43:15

وَجَعَلُواْ لَهُۥ مِنۡ عِبَادِهِۦ جُزۡءًاۚ إِنَّ ٱلۡإِنسَٰنَ لَكَفُورٞ مُّبِينٌ ﴿15﴾

Transliteration: WajaAAaloo lahu min AAibadihi juzan inna alinsana lakafoorun mubeenun

Translation: ਅਤੇ ਇਹਨਾਂ ਲੋਕਾਂ ਨੇ ਅੱਲਾਹ ਦੇ ਹੀ ਕੁੱਝ ਬੰਦਿਆਂ ਨੂੰ ਉਸ ਦਾ ਅੰਸ਼ (ਸੰਤਾਨ) ਥਾਪ ਦਿੱਤਾ। ਬੇਸ਼ੱਕ ਮਨੁੱਖ ਸਪਸ਼ਟ ਰੂਪ ਵਿਚ (ਰੱਬ ਦਾ) ਨਾ-ਸ਼ੁਕਰਾ ਹੈ।

43:16

أَمِ ٱتَّخَذَ مِمَّا يَخۡلُقُ بَنَاتٖ وَأَصۡفَىٰكُم بِٱلۡبَنِينَ ﴿16﴾

Transliteration: Ami ittakhatha mimma yakhluqu banatin waasfakum bialbaneena

Translation: ਕੀ ਉਸ (ਅੱਲਾਹ) ਨੇ ਉਸ ਵਿੱਚੋਂ, ਜੋ ਉਹ ਪੈਦਾ ਕਰਦਾ ਹੈ, (ਆਪਣੇ ਲਈ ਤਾਂ) ਧੀਆਂ ਦੀ ’ਚੋਂਣ ਕਰ ਲਈ ਅਤੇ ਤੁਹਾਨੂੰ ਪੁੱਤਰਾਂ ਨਾਲ ਨਿਵਾਜ਼ ਦਿੱਤਾ ?

43:17

وَإِذَا بُشِّرَ أَحَدُهُم بِمَا ضَرَبَ لِلرَّحۡمَٰنِ مَثَلٗا ظَلَّ وَجۡهُهُۥ مُسۡوَدّٗا وَهُوَ كَظِيمٌ ﴿17﴾

Transliteration: Waitha bushshira ahaduhum bima daraba lilrrahmani mathalan thalla wajhuhu muswaddan wahuwa katheemun

Translation: ਜਦੋਂ ਉਹਨਾਂ ਵਿੱਚੋਂ ਕਿਸੇ ਨੂੰ ਉਸ (ਧੀ ਪੈਦਾ ਹੋਣ) ਦੀ ਖ਼ੁਸ਼ਖ਼ਬਰੀ ਸੁਣਾਈ ਜਾਂਦੀ ਹੈ, ਜਿਸ ਦਾ ਸੰਬੰਧ ਇਹ ਲੋਕ ਰਹਿਮਾਨ (ਭਾਵ ਅੱਲਾਹ) ਨਾਲ ਜੋੜਦੇ ਹਨ, ਤਾਂ ਉਸ ਦੇ ਚਿਹਰੇ ਉੱਤੇ ਕਾਲਸ ਛਾ ਜਾਂਦੀ ਹੈ ਅਤੇ ਉਹ ਸੋਗ ਨਾਲ ਭਰ ਜਾਂਦਾ ਹੈ।

43:18

أَوَمَن يُنَشَّؤُاْ فِي ٱلۡحِلۡيَةِ وَهُوَ فِي ٱلۡخِصَامِ غَيۡرُ مُبِينٖ ﴿18﴾

Transliteration: Awaman yunashshao fee alhilyati wahuwa fee alkhisami ghayru mubeenin

Translation: ਕੀ ਉਹ (ਇਸਤਰੀ) ਜਿਹੜੀ ਗਿਹਨਿਆਂ ਵਿਚ ਪਾਲੀ ਪੋਸੀ ਜਾਂਦੀ ਹੈ ਅਤੇ ਵਾਦ-ਵਿਵਾਦ ਸਮੇਂ ਆਪਣੀ ਗੱਲ ਵੀ ਸਪਸ਼ਟ ਨਈਂ ਕਰ ਸਕਦੀ, ਅੱਲਾਹ ਦੀ ਧੀ ਹੋ ਸਕਦੀ ਹੈ?

43:19

وَجَعَلُواْ ٱلۡمَلَـٰٓئِكَةَ ٱلَّذِينَ هُمۡ عِبَٰدُ ٱلرَّحۡمَٰنِ إِنَٰثًاۚ أَشَهِدُواْ خَلۡقَهُمۡۚ سَتُكۡتَبُ شَهَٰدَتُهُمۡ وَيُسۡـَٔلُونَ ﴿19﴾

Transliteration: WajaAAaloo almalaikata allatheena hum AAibadu alrrahmani inathan ashahidoo khalqahum satuktabu shahadatuhum wayusaloona

Translation: ਉਹਨਾਂ ਨੇ ਫਰਿਸ਼ਤਿਆਂ ਨੂੰ, ਜਿਹੜੇ ਕਿ ਰਹਿਮਾਨ ਦੇ ਬੰਦੇ ਹਨ, ਰਹਿਮਾਨ (ਅੱਲਾਹ) ਦੀਆਂ ਧੀਆਂ ਮੰਨ ਲਿਆ। ਕੀ ਉਹ (ਫਰਿਸ਼ਤਿਆਂ) ਦੇ ਜਨਮ ਸਮੇਂ ਹਾਜ਼ਰ ਸਨ? ਇਹਨਾਂ ਦੀ ਗਵਾਹੀ ਜ਼ਰੂਰ ਲਿਖੀ ਜਾਵੇਗੀ ਅਤੇ ਇਹਨਾਂ ਤੋਂ ਇਸ (ਗੱਲ) ਦੀ ਪੁੱਛ-ਗਿੱਛ ਵੀ ਕੀਤੀ ਜਾਵੇਗੀ।

43:20

وَقَالُواْ لَوۡ شَآءَ ٱلرَّحۡمَٰنُ مَا عَبَدۡنَٰهُمۗ مَّا لَهُم بِذَٰلِكَ مِنۡ عِلۡمٍۖ إِنۡ هُمۡ إِلَّا يَخۡرُصُونَ ﴿20﴾

Transliteration: Waqaloo law shaa alrrahmanu ma AAabadnahum ma lahum bithalika min AAilmin in hum illa yakhrusoona

Translation: ਉਹ (ਮੁਸ਼ਰਿਕ) ਆਖਦੇ ਹਨ ਕਿ ਜੇ ਅੱਲਾਹ ਚਾਹੁੰਦਾ ਤਾਂ ਅਸੀਂ ਇਹਨਾਂ ਝੂਠੇ ਇਸ਼ਟਾਂ ਦੀ ਇਬਾਦਤ ਕਦੇ ਵੀ ਨਾ ਕਰਦੇ। ਇਹ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ, ਨਿਰੇ ਤੀਰ-ਤੁੱਕੇ ਚਲਾ ਰਹੇ ਹਨ।

43:21

أَمۡ ءَاتَيۡنَٰهُمۡ كِتَٰبٗا مِّن قَبۡلِهِۦ فَهُم بِهِۦ مُسۡتَمۡسِكُونَ ﴿21﴾

Transliteration: Am ataynahum kitaban min qablihi fahum bihi mustamsikoona

Translation: ਜਾਂ ਅਸੀਂ ਇਸ ਤੋਂ ਪਹਿਲਾਂ ਇਹਨਾਂ ਨੂੰ ਕੋਈ ਕਿਤਾਬ ਦਿੱਤੀ ਹੋਈ ਹੈ ਜਿਸ ਨੂੰ ਇਹ ਲੋਕ ਮਜ਼ਬੂਤੀ ਨਾਲ ਫੜੀ ਫਿਰਦੇ ਹਨ ?

43:22

بَلۡ قَالُوٓاْ إِنَّا وَجَدۡنَآ ءَابَآءَنَا عَلَىٰٓ أُمَّةٖ وَإِنَّا عَلَىٰٓ ءَاثَٰرِهِم مُّهۡتَدُونَ ﴿22﴾

Transliteration: Bal qaloo inna wajadna abaana AAala ommatin wainna AAala atharihim muhtadoona

Translation: ਨਹੀਂ, ਸਗੋਂ ਇਹ ਲੋਕ ਆਖਦੇ ਹਨ ਕਿ ਬੇਸ਼ੱਕ ਅਸੀਂ ਤਾਂ ਆਪਣੇ ਪਿਓ ਦਾਦਿਆਂ ਨੂੰ ਇਕ ਰਾਹ ਉੱਤੇ ਹੀ ਵੇਖਿਆ ਹੈ ਅਤੇ ਅਸੀਂ ਤਾਂ ਉਹਨਾਂ ਦੀ ਪੈਰਵੀ ਕਰਨ ਵਾਲੇ ਹਾਂ।

43:23

وَكَذَٰلِكَ مَآ أَرۡسَلۡنَا مِن قَبۡلِكَ فِي قَرۡيَةٖ مِّن نَّذِيرٍ إِلَّا قَالَ مُتۡرَفُوهَآ إِنَّا وَجَدۡنَآ ءَابَآءَنَا عَلَىٰٓ أُمَّةٖ وَإِنَّا عَلَىٰٓ ءَاثَٰرِهِم مُّقۡتَدُونَ ﴿23﴾

Transliteration: Wakathalika ma arsalna min qablika fee qaryatin min natheerin illa qala mutrafooha inna wajadna abaana AAala ommatin wainna AAala atharihim muqtadoona

Translation: (ਹੇ ਨਬੀ!) ਇਸ ਤਰ੍ਹਾਂ ਤਹਾਥੋਂ ਪਹਿਲਾਂ ਅਸੀਂ ਜਿਸ ਬਸਤੀ ਵਿਚ ਵੀ ਕੋਈ ਡਰਾਉਣ ਵਾਲਾ (ਪੈਗ਼ੰਬਰ) ਭੇਜਿਆ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੇ ਇਹੋ ਆਖਿਆ ਕਿ ਅਸੀਂ ਆਪਣੇ ਪਿਓ ਦਾਦਿਆਂ ਨੂੰ ਇਸੇ ਇਕ ਰਾਹ ਉੱਤੇ ਹੀ ਵੇਖਿਆ ਹੈ ਤੇ ਅਸੀਂ ਉਹਨਾਂ ਦੀ ਹੀ ਪੈਰਵੀ ਕਰਾਂਗੇ।

43:24

قَٰلَ أَوَلَوۡ جِئۡتُكُم بِأَهۡدَىٰ مِمَّا وَجَدتُّمۡ عَلَيۡهِ ءَابَآءَكُمۡۖ قَالُوٓاْ إِنَّا بِمَآ أُرۡسِلۡتُم بِهِۦ كَٰفِرُونَ ﴿24﴾

Transliteration: Qala awalaw jitukum biahda mimma wajadtum AAalayhi abaakum qaloo inna bima orsiltum bihi kafiroona

Translation: ਹਰੇਕ ਨਬੀ ਨੇ (ਆਪਣੀ ਬਸਤੀ ਵਾਲਿਆਂ ਨੂੰ) ਇਹੋ ਪੁੱਛਿਆ, (ਕਿ ਫੇਰ ਵੀ ਇਨਕਾਰ ਕਰੋਗੇ) ਭਾਵੇਂ ਮੈਂ ਤੁਹਾਨੂੰ ਉਸ ਨਾਲੋਂ ਵਧੇਰੇ ਸਿੱਧਾ ਰਾਹ ਦਰਸਾ ਦਿਆਂ, ਜਿਸ ਉੱਤੇ ਤੁਸੀਂ ਆਪਣੇ ਪਿਓ ਦਾਪਦਆਂ (ਬਜ਼ੁਰਗਾਂ) ਨੂੰ ਵੇਖਿਆ ਹੈ ? ਜਵਾਬ ਵਿਚ ਉਹਨਾਂ ਸਭ ਨੇ (ਪੈਗ਼ੰਬਰਾਂ ਨੂੰ) ਇਹੋ ਆਖਿਆ ਕਿ ਤੁਹਾਨੂੰ ਜਿਹੜਾ ਧਰਮ ਦੇ ਕੇ ਭੇਜਿਆ ਹੈ, ਅਸੀਂ ਉਸ ਦਾ ਇਨਕਾਰ ਕਰਦੇ ਹਾਂ।

43:25

فَٱنتَقَمۡنَا مِنۡهُمۡۖ فَٱنظُرۡ كَيۡفَ كَانَ عَٰقِبَةُ ٱلۡمُكَذِّبِينَ ﴿25﴾

Transliteration: Faintaqamna minhum faonthur kayfa kana AAaqibatu almukaththibeena

Translation: ਸੋ ਅਸਾਂ ਉਹਨਾਂ (ਇਨਕਾਰੀਆਂ) ਤੋਂ ਬਦਲਾ ਲਿਆ। ਰਤਾ ਵੇਖੋ ਤਾਂ ਸਹੀ ਕਿ ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ।

43:26

وَإِذۡ قَالَ إِبۡرَٰهِيمُ لِأَبِيهِ وَقَوۡمِهِۦٓ إِنَّنِي بَرَآءٞ مِّمَّا تَعۡبُدُونَ ﴿26﴾

Transliteration: Waith qala ibraheemu liabeehi waqawmihi innanee baraon mimma taAAbudoona

Translation: (ਹੇ ਨਬੀ! ਉਹ ਵੇਲਾ ਵੀ ਯਾਦ ਕਰੋ) ਜਦੋਂ ਇਬਰਾਹੀਮ ਨੇ ਆਪਣੇ ਪਿਓ ਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਬੇਸ਼ੱਕ ਮੇਰਾ ਇਹਨਾਂ ਬੁਤਾਂ ਨਾਲ ਕੋਈ ਸੰਬੰਧ ਨਹੀਂ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਹੋ।

43:27

إِلَّا ٱلَّذِي فَطَرَنِي فَإِنَّهُۥ سَيَهۡدِينِ ﴿27﴾

Transliteration: Illa allathee fataranee fainnahu sayahdeeni

Translation: ਛੁੱਟ ਉਸ ਤੋਂ ਜਿਸ (ਅੱਲਾਹ) ਨੇ ਮੈਨੂੰ ਪੈਦਾ ਕੀਤਾ ਹੈ ਅਤੇ ਉਹ ਛੇਤੀ ਹੀ ਮੇਰੀ ਅਗਵਾਈ ਕਰੇਗਾ।

43:28

وَجَعَلَهَا كَلِمَةَۢ بَاقِيَةٗ فِي عَقِبِهِۦ لَعَلَّهُمۡ يَرۡجِعُونَ ﴿28﴾

Transliteration: WajaAAalaha kalimatan baqiyatan fee AAaqibihi laAAallahum yarjiAAoona

Translation: ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ।

43:29

بَلۡ مَتَّعۡتُ هَـٰٓؤُلَآءِ وَءَابَآءَهُمۡ حَتَّىٰ جَآءَهُمُ ٱلۡحَقُّ وَرَسُولٞ مُّبِينٞ ﴿29﴾

Transliteration: Bal mattaAAtu haolai waabaahum hatta jaahumu alhaqqu warasoolun mubeenun

Translation: ਸਗੋਂ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ (ਜੀਵਨ ਸਮੱਗਰੀ ਦੇ ਕੇ) ਲਾਭ ਪਹੁੰਚਾਇਆ, ਇੱਥੋਂ ਤਕ ਕਿ ਉਹਨਾਂ ਕੋਲ ਹੱਕ (ਭਾਵ ਸੱਚਾ ਧਰਮ) ਤੇ ਸਪਸ਼ਟ ਰੂਪ ਵਿਚ (ਅੱਲਾਹ ਦੇ ਹੁਕਮਾਂ ਨੂੰ) ਬਿਆਨ ਕਰਨ ਵਾਲਾ ਰਸੂਲ ਆ ਗਿਆ।

43:30

وَلَمَّا جَآءَهُمُ ٱلۡحَقُّ قَالُواْ هَٰذَا سِحۡرٞ وَإِنَّا بِهِۦ كَٰفِرُونَ ﴿30﴾

Transliteration: Walamma jaahumu alhaqqu qaloo hatha sihrun wainna bihi kafiroona

Translation: ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਇਹ ਆਖਣ ਲੱਗੇ, ਇਹ ਤਾਂ ਨਿਰਾ ਜਾਦੂ ਹੈ, ਅਸੀਂ ਇਸ ਦੇ ਇਨਕਾਰੀ ਹਾਂ।

43:31

وَقَالُواْ لَوۡلَا نُزِّلَ هَٰذَا ٱلۡقُرۡءَانُ عَلَىٰ رَجُلٖ مِّنَ ٱلۡقَرۡيَتَيۡنِ عَظِيمٍ ﴿31﴾

Transliteration: Waqaloo lawla nuzzila hatha alquranu AAala rajulin mina alqaryatayni AAatheemun

Translation: ਅਤੇ ਆਖਿਆ ਕਿ ਇਹ .ਕੁਰਆਨ ਇਹਨਾਂ ਦੋਵਾਂ ਬਸਤੀਆਂ (ਮੱਕਾ ਜਾਂ ਤਾਇਫ਼) ਦੇ ਕਿਸੇ ਵੱਡੇ ਆਦਮੀ ਉੱਤੇ ਨਾਜ਼ਿਲ ਕਿਉਂ ਨਹੀਂ ਕੀਤਾ ਗਿਆ ?

43:32

أَهُمۡ يَقۡسِمُونَ رَحۡمَتَ رَبِّكَۚ نَحۡنُ قَسَمۡنَا بَيۡنَهُم مَّعِيشَتَهُمۡ فِي ٱلۡحَيَوٰةِ ٱلدُّنۡيَاۚ وَرَفَعۡنَا بَعۡضَهُمۡ فَوۡقَ بَعۡضٖ دَرَجَٰتٖ لِّيَتَّخِذَ بَعۡضُهُم بَعۡضٗا سُخۡرِيّٗاۗ وَرَحۡمَتُ رَبِّكَ خَيۡرٞ مِّمَّا يَجۡمَعُونَ ﴿32﴾

Transliteration: Ahum yaqsimoona rahmata rabbika nahnu qasamna baynahum maAAeeshatahum fee alhayati alddunya warafaAAna baAAdahum fawqa baAAdin darajatin liyattakhitha baAAduhum baAAdan sukhriyyan warahmatu rabbika khayrun mimma yajmaAAoona

Translation: (ਹੇ ਨਬੀ!) ਕੀ ਤੁਹਾਡੇ ਰੱਬ ਦੀ ਮਿਹਰ ਦੀ ਵੰਡ ਇਹ ਲੋਕ ਕਰਦੇ ਹਨ? ਜਦ ਕਿ ਅਸੀਂ ਹੀ ਸੰਸਾਰਿਕ ਜਿਵਨ ਵਿਚ ਇਹਨਾਂ ਵਿਚਾਲੇ ਰੋਜ਼ੀ ਵੰਡੀ ਹੈ ਅਤੇ ਅਸਾਂ ਹੀ ਮਰਤਬਿਆਂ ਵਿਚ ਇਹਨਾਂ ਨੂੰ ਇਕ ਦੂਜੇ ਤੋਂ ਉੱਚਾ ਦਰਜਾ ਦਿੱਤਾ ਹੈ, ਤਾਂ ਜੋ ਉਹ ਇਕ ਦੂਜੇ ਤੋਂ ਸੇਵਾ ਕਰਵਾ ਸਕਣ। ਤੁਹਾਡੇ ’ਤੇ ਰੱਬ ਦੀ ਮਿਹਰ (ਭਾਵ ਪੈਗ਼ੰਬਰੀ) ਉਸ ਧਨ-ਪਦਾਰਥ ਨਾਲੋਂ ਕਿਤੇ ਵੱਧ ਕੀਮਤੀ ਹੈ ਜੋ ਇਹ ਜਮ੍ਹਾਂ ਕਰ ਰਹੇ ਹਨ।

43:33

وَلَوۡلَآ أَن يَكُونَ ٱلنَّاسُ أُمَّةٗ وَٰحِدَةٗ لَّجَعَلۡنَا لِمَن يَكۡفُرُ بِٱلرَّحۡمَٰنِ لِبُيُوتِهِمۡ سُقُفٗا مِّن فِضَّةٖ وَمَعَارِجَ عَلَيۡهَا يَظۡهَرُونَ ﴿33﴾

Transliteration: Walawla an yakoona alnnasu ommatan wahidatan lajaAAalna liman yakfuru bialrrahmani libuyootihim suqufan min fiddatin wamaAAarija AAalayha yathharoona

Translation: ਜੇ ਇਹ ਸ਼ੰਕਾ ਨਾ ਹੁੰਦੀ ਕਿ ਸਾਰੇ ਹੀ ਲੋਕ ਇਕ ਹੀ ਟੋਲਾ (ਭਾਵ ਕਾਫ਼ਿਰ) ਹੋ ਜਾਣਗੇ ਤਾਂ ਅਸਾਂ ਉਹਨਾਂ ਲੋਕਾਂ ਲਈ, ਜਿਹੜੇ ਰਹਿਮਾਨ (ਅੱਲਾਹ) ਦਾ ਇਨਕਾਰ ਕਰਦੇ ਹਨ, ਉਹਨਾਂ ਦੇ ਘਰਾਂ ਦੀਆਂ ਛੱਤਾਂ ਅਤੇ ਪੌੜੀਆਂ ਚਾਂਦੀ ਦੀਆਂ ਬਣਾ ਦਿੰਦੇ, ਜਿਨ੍ਹਾਂ ਉੱਤੇ ਉਹ ਚੜ੍ਹਦੇ ਹਨ।

43:34

وَلِبُيُوتِهِمۡ أَبۡوَٰبٗا وَسُرُرًا عَلَيۡهَا يَتَّكِـُٔونَ ﴿34﴾

Transliteration: Walibuyootihim abwaban wasururan AAalayha yattakioona

Translation: ਅਤੇ ਉਹਨਾਂ ਦੇ ਘਰਾਂ ਦੇ ਬੂਹੇ ਅਤੇ ਤਖ਼ਤ ਵੀ (ਚਾਂਦੀ ਦੇ ਬਣਾ ਦਿੰਦੇ) ਜਿਨ੍ਹਾਂ ਉੱਤੇ ਉਹ ਤਕੀਏ ਲਾ ਕੇ ਬਹਿੰਦੇ ਹਨ।

43:35

وَزُخۡرُفٗاۚ وَإِن كُلُّ ذَٰلِكَ لَمَّا مَتَٰعُ ٱلۡحَيَوٰةِ ٱلدُّنۡيَاۚ وَٱلۡأٓخِرَةُ عِندَ رَبِّكَ لِلۡمُتَّقِينَ ﴿35﴾

Transliteration: Wazukhrufan wain kullu thalika lamma mataAAu alhayati alddunya waalakhiratu AAinda rabbika lilmuttaqeena

Translation: ਅਤੇ ਇਹ ਸਭ ਸੋਨੇ ਦੇ ਵੀ ਬਣਾ ਦਿੰਦੇ ਅਤੇ ਇਹ ਸਭ ਸੰਸਾਰਿਕ ਜੀਵਨ ਸਮੱਗਰੀ ਹੈ, ਜਦ ਕਿ ਆਖ਼ਿਰਤ ਦੀ ਸਮੱਗਰੀ, ਤੁਹਾਡੇ ਰੱਬ ਦੀ ਨਜ਼ਰ ਵਿਚ ਕੇਵਲ ਰੱਬ ਦਾ ਡਰ-ਭੌ ਮੰਣਨ ਵਾਲਿਆਂ ਲਈ ਹੈ।

43:36

وَمَن يَعۡشُ عَن ذِكۡرِ ٱلرَّحۡمَٰنِ نُقَيِّضۡ لَهُۥ شَيۡطَٰنٗا فَهُوَ لَهُۥ قَرِينٞ ﴿36﴾

Transliteration: Waman yaAAshu AAan thikri alrrahmani nuqayyid lahu shaytanan fahuwa lahu qareenun

Translation: ਜਿਹੜਾ ਵਿਅਕਤੀ ਰਹਿਮਾਨ (ਅੱਲਾਹ) ਦੇ ਸਿਮਰਨ ਤੋਂ ਅੰਨਾਂ (ਬੇ-ਸੁਰਤ) ਹੁੰਦਾ ਹੈ ਤਾਂ ਅਸੀਂ ਉਸ ’ਤੇ ਇਕ ਸ਼ੈਤਾਨ ਨਿਯੁਕਤ ਕਰ ਦਿੰਦੇ ਹਾਂ, ਫੇਰ ਉਹ ਉਸ ਦਾ ਸਾਥੀ ਬਣ ਜਾਂਦਾ ਹੈ।

43:37

وَإِنَّهُمۡ لَيَصُدُّونَهُمۡ عَنِ ٱلسَّبِيلِ وَيَحۡسَبُونَ أَنَّهُم مُّهۡتَدُونَ ﴿37﴾

Transliteration: Wainnahum layasuddoonahum AAani alssabeeli wayahsaboona annahum muhtadoona

Translation: ਉਹ (ਸ਼ੈਤਾਨ) ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕਦਾ ਹੈ ਜਦ ਕਿ ਉਹ ਆਪ ਇਹ ਸਮਝਦੇ ਹਨ ਕਿ ਉਹ ਹਿਦਾਇਤ (ਵਾਲੀ ਰਾਹ) ਉੱਤੇ ਹਨ।

43:38

حَتَّىٰٓ إِذَا جَآءَنَا قَالَ يَٰلَيۡتَ بَيۡنِي وَبَيۡنَكَ بُعۡدَ ٱلۡمَشۡرِقَيۡنِ فَبِئۡسَ ٱلۡقَرِينُ ﴿38﴾

Transliteration: Hatta itha jaana qala ya layta baynee wabaynaka buAAda almashriqayni fabisa alqareenu

Translation: ਅਖ਼ੀਰ,ਜਦੋਂ ਉਹ(ਕੁਰਾਹੇ ਪਿਆ ਹੋਇਆ ਵਿਅਕਤੀ) ਸਾਡੇ ਕੋਲ ਆਵੇਗਾ ਤਾਂ(ਸ਼ੈਤਾਨ ਨੂੰ) ਆਖੇਗਾ, ਕਾਸ਼! ਮੇਰੇ ਤੇ ਤੇਰੇ ਵਿਚਾਲੇ ਪੂਰਬ ਤੇ ਪੱਛਮ ਜਿੱਨੀ ਦੂਰੀ ਹੁੰਦੀ,ਤੂੰ ਤਾਂ ਬਹੁਤ ਹੀ ਭੈੜਾ ਸਾਥੀ ਹੈ।

43:39

وَلَن يَنفَعَكُمُ ٱلۡيَوۡمَ إِذ ظَّلَمۡتُمۡ أَنَّكُمۡ فِي ٱلۡعَذَابِ مُشۡتَرِكُونَ ﴿39﴾

Transliteration: Walan yanfaAAakumu alyawma ith thalamtum annakum fee alAAathabi mushtarikoona

Translation: ਉਸ ਵੇਲੇ ਉਹਨਾਂ ਕਾਫ਼ਿਰਾਂ ਨੂੰ ਆਖਿਆ ਜਾਵੇਗਾ ਕਿ ਜਦੋਂ ਤੁਸੀਂ ਵਧੀਕੀਆਂ ਕਰ ਚੁੱਕੇ ਤਾਂ ਅੱਜ ਇਹ ਗੱਲ (ਆਖਣੀ) ਤੁਹਾਡੇ ਲਈ ਕੁੱਝ ਵੀ ਲਾਹੇਵੰਦ ਨਹੀਂ ਹੋਵੇਗੀ, ਅੱਜ ਤੁਸੀਂ ਸਾਰੇ ਅਜ਼ਾਬ ਵਿਚ ਭਾਈਵਾਲ ਹੋ।

43:40

أَفَأَنتَ تُسۡمِعُ ٱلصُّمَّ أَوۡ تَهۡدِي ٱلۡعُمۡيَ وَمَن كَانَ فِي ضَلَٰلٖ مُّبِينٖ ﴿40﴾

Transliteration: Afaanta tusmiAAu alssumma aw tahdee alAAumya waman kana fee dalalin mubeenin

Translation: (ਹੇ ਨਬੀ!) ਕੀ ਤੁਸੀਂ ਬੋਲਿਆਂ ਨੂੰ ਸੁਣਾ ਸਕਦੇ ਹੋ? ਜਾਂ ਅਨ੍ਹਿਆਂ ਨੂੰ ਰਾਹ ਵਿਖਾ ਸਕਦੇ ਹੋ, ਜਿਹੜੇ ਖੁੱਲ੍ਹੀ ਗੁਮਰਾਹੀ ਵਿਚ ਪਏ ਹੋਏ ਹਨ?

43:41

فَإِمَّا نَذۡهَبَنَّ بِكَ فَإِنَّا مِنۡهُم مُّنتَقِمُونَ ﴿41﴾

Transliteration: Faimma nathhabanna bika fainna minhum muntaqimoona

Translation: ਜੇ ਅਸੀਂ (ਹੇ ਮੁਹੰਮਦ!) ਤੁਹਾਨੂੰ ਸੰਸਾਰ ਤੋਂ ਚੁੱਕ ਵੀ ਲਈਏ ਫੇਰ ਵੀ ਅਸੀਂ ਇਹਨਾਂ (ਜ਼ਾਲਮਾਂ) ਤੋਂ ਬਦਲਾ ਲੈਣਾ ਹੀ ਲੈਣਾ ਹੈ।

43:42

أَوۡ نُرِيَنَّكَ ٱلَّذِي وَعَدۡنَٰهُمۡ فَإِنَّا عَلَيۡهِم مُّقۡتَدِرُونَ ﴿42﴾

Transliteration: Aw nuriyannaka allathee waAAadnahum fainna AAalayhim muqtadiroona

Translation: ਜਾਂ (ਹੋ ਸਕਦਾ ਹੈ ਕਿ) ਅਸੀਂ ਉਹ ਅਜ਼ਾਬ ਤੁਹਾਨੂੰ (ਜਿਊਂਦੇ ਜੀ) ਵਿਖਾ ਦਈਏ ਜਿਸ ਦਾ ਬਚਨ ਅਸੀਂ ਇਹਨਾਂ ਨਾਲ ਕੀਤਾ ਹੋਇਆ ਹੈ। ਬੇਸ਼ੱਕ ਅਸੀਂ ਇਹ ਸਭ ਕਰਨ ਦੀ ਸਮਰਥਾ ਰੱਖਦੇ ਹਾਂ।

43:43

فَٱسۡتَمۡسِكۡ بِٱلَّذِيٓ أُوحِيَ إِلَيۡكَۖ إِنَّكَ عَلَىٰ صِرَٰطٖ مُّسۡتَقِيمٖ ﴿43﴾

Transliteration: Faistamsik biallathee oohiya ilayka innaka AAala siratin mustaqeemin

Translation: (ਹੇ ਨਬੀ!) ਜਿਹੜੀ ਵਹੀ ਤੁਹਾਡੇ ਵੱਲ ਘੱਲੀ ਗਈ ਹੈ ਤੁਸੀਂ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ। ਬੇਸ਼ੱਕ ਤੁਸੀਂ ਸਿੱਧੇ ਰਾਹ ਉੱਤੇ ਹੋ।

43:44

وَإِنَّهُۥ لَذِكۡرٞ لَّكَ وَلِقَوۡمِكَۖ وَسَوۡفَ تُسۡـَٔلُونَ ﴿44﴾

Transliteration: Wainnahu lathikrun laka waliqawmika wasawfa tusaloona

Translation: ਬੇਸ਼ੱਕ ਇਹ .ਕੁਰਆਨ ਤੁਹਾਡੇ ਲਈ ਤੇ ਤੁਹਾਡੀ ਕੌਮ ਲਈ ਨਸੀਹਤ ਹੈ, ਛੇਤੀ ਹੀ ਤੁਹਾਥੋਂ (ਤੁਹਾਡੇ ਅਮਲਾਂ ਦੀ) ਪੁੱਛ-ਗਿੱਛ ਹੋਵੇਗੀ।

43:45

وَسۡـَٔلۡ مَنۡ أَرۡسَلۡنَا مِن قَبۡلِكَ مِن رُّسُلِنَآ أَجَعَلۡنَا مِن دُونِ ٱلرَّحۡمَٰنِ ءَالِهَةٗ يُعۡبَدُونَ ﴿45﴾

Transliteration: Waisal man arsalna min qablika min rusulina ajaAAalna min dooni alrrahmani alihatan yuAAbadoona

Translation: (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਤੁਹਾਥੋਂ ਪਹਿਲਾਂ ਘੱਲੇ ਸਨ ਉਹਨਾਂ ਤੋਂ ਪੁੱਛ ਲਓ, ਕੀ ਅਸੀਂ ਰਹਿਮਾਨ (ਅੱਲਾਹ) ਤੋਂ ਛੁੱਟ ਕੋਈ ਹੋਰ ਇਸ਼ਟ ਵੀ ਨਿਯੁਕਤ ਕੀਤੇ ਸਨ ਕਿ ਉਹਨਾਂ ਦੀ ਇਬਾਦਤ ਕੀਤੀ ਜਾਵੇ?

43:46

وَلَقَدۡ أَرۡسَلۡنَا مُوسَىٰ بِـَٔايَٰتِنَآ إِلَىٰ فِرۡعَوۡنَ وَمَلَإِيْهِۦ فَقَالَ إِنِّي رَسُولُ رَبِّ ٱلۡعَٰلَمِينَ ﴿46﴾

Transliteration: Walaqad arsalna moosa biayatina ila firAAawna wamalaihi faqala innee rasoolu rabbi alAAalameena

Translation: ਨਿਰਸੰਦੇਹ, ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਸਹਿਤ ਫ਼ਿਰਔਨ ਅਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਭੇਜਿਆ ਅਤੇ ਮੂਸਾ ਨੇ ਉਹਨਾਂ ਨੂੰ ਆਖਿਆ ਕਿ ਮੈਂ ਕੁੱਲ ਜਹਾਨ ਦੇ ਪਾਲਣਹਾਰ (ਅੱਲਾਹ) ਦਾ ਭੇਜਿਆ ਹੋਇਆ ਰਸੂਲ ਹਾਂ।

43:47

فَلَمَّا جَآءَهُم بِـَٔايَٰتِنَآ إِذَا هُم مِّنۡهَا يَضۡحَكُونَ ﴿47﴾

Transliteration: Falamma jaahum biayatina itha hum minha yadhakoona

Translation: ਜਦੋਂ ਉਹ (ਮੂਸਾ) ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਮੁਅਜਜ਼ੇ (ਨਿਸ਼ਾਨੀਆਂ) ਲੈਕੇ ਆਇਆ ਤਾਂ ਉਹ ਲੋਕ ਉਹਨਾਂ (ਨਿਸ਼ਾਨੀਆਂ) ਦਾ ਮਖੌਲ ਉਡਾਉਣ ਲੱਗੇ।

43:48

وَمَا نُرِيهِم مِّنۡ ءَايَةٍ إِلَّا هِيَ أَكۡبَرُ مِنۡ أُخۡتِهَاۖ وَأَخَذۡنَٰهُم بِٱلۡعَذَابِ لَعَلَّهُمۡ يَرۡجِعُونَ ﴿48﴾

Transliteration: Wama nureehim min ayatin illa hiya akbaru min okhtiha waakhathnahum bialAAathabi laAAallahum yarjiAAoona

Translation: ਅਸੀਂ ਉਹਨਾਂ ਨੂੰ ਜਿਹੜੀ ਵੀ ਨਿਸ਼ਾਨੀਆਂ ਵਿਖਾਉਂਦੇ ਉਹ ਪਹਿਲੀ ਨਿਸ਼ਾਨੀ ਨਾਲੋਂ ਵਧ-ਚੜ੍ਹ ਕੇ ਹੁੰਦੀ। ਅੰਤ ਅਸੀਂ ਉਹਨਾਂ ਨੂੰ ਅਜ਼ਾਬ ਵਿਚ ਨੱਪ ਲਿਆ ਤਾਂ ਜੋ ਉਹ ਆਪਣੀਆਂ ਕਰਤੂਤਾਂ ਤੋਂ ਬਾਜ਼ ਆ ਜਾਣ।

43:49

وَقَالُواْ يَـٰٓأَيُّهَ ٱلسَّاحِرُ ٱدۡعُ لَنَا رَبَّكَ بِمَا عَهِدَ عِندَكَ إِنَّنَا لَمُهۡتَدُونَ ﴿49﴾

Transliteration: Waqaloo ya ayyuha alsahiru odAAu lana rabbaka bima AAahida AAindaka innana lamuhtadoona

Translation: (ਜਦੋਂ ਅਜ਼ਾਬ ਆ ਗਿਆ ਤਾਂ) ਉਹਨਾਂ (ਫ਼ਿਰਔਨੀਆਂ) ਨੇ (ਮੂਸਾ ਨੂੰ) ਆਖਿਆ ਕਿ ਹੇ ਜਾਦੂਗਰ! ਤੇਰੇ ਰੱਬ ਨੇ ਜਿਹੜਾ ਤੇਰੇ ਨਾਲ (ਦੁਆ ਕਬੂਲ ਕਰਨ ਦਾ) ਵਾਅਦਾ ਕੀਤਾ ਹੋਇਆ ਹੈ, ਉਸ ਦੇ ਆਧਾਰ ’ਤੇ ਤੂੰ ਸਾਡੇ ਲਈ ਦੁਆ ਕਰ, ਫੇਰ ਅਸੀਂ ਜ਼ਰੂਰ ਹੀ ਹਿਦਾਇਤ ਪ੍ਰਾਪਤ ਕਰ ਲਵਾਂਗੇ।

43:50

فَلَمَّا كَشَفۡنَا عَنۡهُمُ ٱلۡعَذَابَ إِذَا هُمۡ يَنكُثُونَ ﴿50﴾

Transliteration: Falamma kashafna AAanhumu alAAathaba itha hum yankuthoona

Translation: ਜਿਵੇਂ ਹੀ ਅਸੀਂ ਉਹਨਾਂ ਤੋਂ ਅਜ਼ਾਬ ਦੂਰ ਕਰ ਦਿੰਦੇ ਤਾਂ ਉਹ ਉਸੇ ਵੇਲੇ ਆਪਣਾ ਵਚਣ ਤੋੜ ਦਿੰਦੇ।

43:51

وَنَادَىٰ فِرۡعَوۡنُ فِي قَوۡمِهِۦ قَالَ يَٰقَوۡمِ أَلَيۡسَ لِي مُلۡكُ مِصۡرَ وَهَٰذِهِ ٱلۡأَنۡهَٰرُ تَجۡرِي مِن تَحۡتِيٓۚ أَفَلَا تُبۡصِرُونَ ﴿51﴾

Transliteration: Wanada firAAawnu fee qawmihi qala ya qawmi alaysa lee mulku misra wahathihi alanharu tajree min tahtee afala tubsiroona

Translation: ਇਕ ਦਿਨ ਫ਼ਿਰਔਨ ਨੇ ਆਪਣੀ ਕੌਮ ਵਿਚ ਮੁਨਾਦੀ ਕਰਵਾਈ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਕੀ ਮਿਸਰ ਦੀ ਪਾਤਸ਼ਾਹੀ ਅਤੇ ਇਹ ਨਹਿਰਾਂ, ਜਿਹੜੀਆਂ ਮੇਰੇ ਮਹਿਲਾਂ ਦੇ ਹੇਠ ਵਗਦੀਆਂ ਹਨ, ਮੇਰੀਆਂ ਨਹੀਂ ? ਕੀ ਤੁਸੀਂ ਵੇਖਦੇ ਨਹੀਂ ?

43:52

أَمۡ أَنَا۠ خَيۡرٞ مِّنۡ هَٰذَا ٱلَّذِي هُوَ مَهِينٞ وَلَا يَكَادُ يُبِينُ ﴿52﴾

Transliteration: Am ana khayrun min hatha allathee huwa maheenun wala yakadu yubeenu

Translation: ਅਤੇ ਕਿਹਾ ਮੈਂ ਤਾਂ ਇਸ (ਮੂਸਾ) ਤੋਂ ਕਿਤੇ ਵਧੀਆ ਹਾਂ, ਇਹ ਤਾਂ ਇਕ ਜ਼ਲੀਲ ਵਿਅਕਤੀ ਹੈ ਅਤੇ ਠੀਕ ਬੋਲ ਵੀ ਨਹੀਂ ਸਕਦਾ।

43:53

فَلَوۡلَآ أُلۡقِيَ عَلَيۡهِ أَسۡوِرَةٞ مِّن ذَهَبٍ أَوۡ جَآءَ مَعَهُ ٱلۡمَلَـٰٓئِكَةُ مُقۡتَرِنِينَ ﴿53﴾

Transliteration: Falawla olqiya AAalayhi aswiratun min thahabin aw jaa maAAahu almalaikatu muqtarineena

Translation: (ਜੇ ਇਹ ਅੱਲਾਹ ਦਾ ਰਸੂਲ ਹੈ) ਫੇਰ ਇਸ ਲਈ ਸੋਨੇ ਦੇ ਕੰਗਣ ਕਿਉਂ ਨਹੀਂ ਉਤਾਰੇ ਗਏ? ਜਾਂ ਇਸ ਦੀ ਅਰਦਲ ਵਿਚ ਫ਼ਰਿਸ਼ਤੇ ਕਿਉਂ ਨਹੀਂ ਆਉਂਦੇ ?

43:54

فَٱسۡتَخَفَّ قَوۡمَهُۥ فَأَطَاعُوهُۚ إِنَّهُمۡ كَانُواْ قَوۡمٗا فَٰسِقِينَ ﴿54﴾

Transliteration: Faistakhaffa qawmahu faataAAoohu innahum kanoo qawman fasiqeena

Translation: ਇੰਜ ਫ਼ਿਰਔਨ ਨੇ ਆਪਣੀ ਕੌਮ ਦੀ ਮੱਤ ਮਾਰ ਦਿੱਤੀ ਤੇ ਉਹਨਾਂ ਨੇ ਉਸ ਦੀ ਗੱਲ ਮੰਨ ਲਈ। ਨਿਰਸੰਦੇਹ, ਉਹੀ ਲੋਕ ਅਵੱਗਿਆਕਾਰੀ ਸਨ।

43:55

فَلَمَّآ ءَاسَفُونَا ٱنتَقَمۡنَا مِنۡهُمۡ فَأَغۡرَقۡنَٰهُمۡ أَجۡمَعِينَ ﴿55﴾

Transliteration: Falamma asafoona intaqamna minhum faaghraqnahum ajmaAAeena

Translation: ਫੇਰ ਜਦੋਂ ਉਹਨਾਂ (ਫ਼ਿਰਔਨੀਆਂ) ਨੇ ਸਾਨੂੰ ਗ਼ੁੱਸਾ ਚਾੜ੍ਹ ਦਿੱਤਾ ਤਾਂ ਅਸੀਂ ਉਹਨਾਂ ਤੋਂ ਬਦਲਾ ਲਿਆ ਅਤੇ ਉਹਨਾਂ ਸਭ ਨੂੰ (ਇੱਕਠਿਆਂ) ਡੋਬ ਦਿੱਤਾ।

43:56

فَجَعَلۡنَٰهُمۡ سَلَفٗا وَمَثَلٗا لِّلۡأٓخِرِينَ ﴿56﴾

Transliteration: FajaAAalnahum salafan wamathalan lilakhireena

Translation: ਇਸ ਤਰ੍ਹਾਂ ਅਸੀਂ ਉਹਨਾਂ ਨੂੰ ਹੋਏ-ਬੀਤੇ ਕਰ ਦਿੱਤਾ ਅਤੇ ਆਉਣ ਵਾਲਿਆਂ ਨਸਲਾਂ ਲਈ (ਸਿੱਖਿਆ ਦਾਇਕ) ਉਦਾਹਰਨ ਬਣਾ ਛੱਡਿਆ।

43:57

وَلَمَّا ضُرِبَ ٱبۡنُ مَرۡيَمَ مَثَلًا إِذَا قَوۡمُكَ مِنۡهُ يَصِدُّونَ ﴿57﴾

Transliteration: Walamma duriba ibnu maryama mathalan itha qawmuka minhu yasiddoona

Translation: (ਹੇ ਨਬੀ!) ਜਦੋਂ ਮਰੀਅਮ ਦੇ ਪੁੱਤਰ (ਈਸਾ) ਦੀ ਉਦਾਹਰਨ ਦਿੱਤੀ ਗਈ ਤਾਂ ਤੁਹਾਡੀ ਕੌਮ (ਖ਼ੁਸ਼ੀ ਨਾਲ) ਰੌਲਾ ਪਾਉਣ ਲੱਗ ਪਈ।

43:58

وَقَالُوٓاْ ءَأَٰلِهَتُنَا خَيۡرٌ أَمۡ هُوَۚ مَا ضَرَبُوهُ لَكَ إِلَّا جَدَلَۢاۚ بَلۡ هُمۡ قَوۡمٌ خَصِمُونَ ﴿58﴾

Transliteration: Waqaloo aalihatuna khayrun am huwa ma daraboohu laka illa jadalan bal hum qawmun khasimoona

Translation: ਅਤੇ ਆਖਣ ਲੱਗੀ ਕੀ ਸਾਡੇ ਇਸ਼ਟ ਚੰਗੇ ਹਨ ਜਾਂ ਉਹ (ਈਸਾ)? ਉਹਨਾਂ ਨੇ ਇਹ ਉਦਾਹਰਨ ਤੁਹਾਡੇ ਨਾਲ ਝਗੜਾ ਕਰਨ ਲਈ ਬਿਆਨ ਕੀਤੀ ਸੀ। ਸੱਚਾਈ ਇਹੋ ਹੈ ਕਿ ਇਹ ਲੋਕ ਨਿਰੇ ਝਗੜਾਲੂ ਹਨ।

43:59

إِنۡ هُوَ إِلَّا عَبۡدٌ أَنۡعَمۡنَا عَلَيۡهِ وَجَعَلۡنَٰهُ مَثَلٗا لِّبَنِيٓ إِسۡرَـٰٓءِيلَ ﴿59﴾

Transliteration: In huwa illa AAabdun anAAamna AAalayhi wajaAAalnahu mathalan libanee israeela

Translation: ਉਹ (ਈਸਾ) ਤਾਂ ਕੇਵਲ ਇਕ ਬੰਦਾ ਹੈ ਜਿਸ ’ਤੇ ਅਸਾਂ ਇਨਾਮ ਕੀਤਾ ਅਤੇ ਬਨੀ-ਇਸਰਾਈਲ ਲਈ ਆਪਣੀ ਕੁਦਰਤ ਦਾ ਇਕ ਚਮਤਕਾਰ ਬਣਾ ਦਿੱਤਾ।

43:60

وَلَوۡ نَشَآءُ لَجَعَلۡنَا مِنكُم مَّلَـٰٓئِكَةٗ فِي ٱلۡأَرۡضِ يَخۡلُفُونَ ﴿60﴾

Transliteration: Walaw nashao lajaAAalna minkum malaikatan fee alardi yakhlufoona

Translation: ਜੇ ਅਸੀਂ ਚਾਹੁੰਦੇ ਤਾਂ (ਤੁਹਾਡੇ ਵਿੱਚੋਂ ਹੀ) ਫ਼ਰਿਸ਼ਤੇ ਬਣਾ ਦਿੰਦੇ, ਜਿਹੜੇ ਧਰਤੀ ਉੱਤੇ (ਤੁਹਾਡੇ) ਜਾਨਸ਼ੀਨ ਹੁੰਦੇ।

43:61

وَإِنَّهُۥ لَعِلۡمٞ لِّلسَّاعَةِ فَلَا تَمۡتَرُنَّ بِهَا وَٱتَّبِعُونِۚ هَٰذَا صِرَٰطٞ مُّسۡتَقِيمٞ ﴿61﴾

Transliteration: Wainnahu laAAilmun lilssaAAati fala tamtarunna biha waittabiAAooni hatha siratun mustaqeemun

Translation: ਬੇਸ਼ੱਕ ਉਹ (ਈਸਾ) ਕਿਆਮਤ ਦੀ ਨਿਸ਼ਾਨੀ ਹੈ। ਸੋ ਤੁਸੀਂ ਇਸ (ਕਿਆਮਤ) ਦੇ ਆਉਣ ਵਿਚ ਸ਼ੱਕ ਨਾ ਕਰੋ ਅਤੇ ਮੇਰੀ ਪੈਰਵੀ ਕਰੋ, ਇਹੋ ਸਿੱਧਾ ਰਾਹ ਹੈ।

43:62

وَلَا يَصُدَّنَّكُمُ ٱلشَّيۡطَٰنُۖ إِنَّهُۥ لَكُمۡ عَدُوّٞ مُّبِينٞ ﴿62﴾

Transliteration: Wala yasuddannakumu alshshaytanu innahu lakum AAaduwwun mubeenun

Translation: (ਹੇ ਲੋਕੋ!) ਸ਼ੈਤਾਨ ਤੁਹਾਨੂੰ (ਸਿੱਧੀ ਰਾਹ ਤੋਂ) ਨਾ ਰੋਕ ਦੇਵੇ, ਕਿਉਂ ਜੋ ਉਹ ਤੁਹਾਡਾ ਖੁੱਲ੍ਹਾ ਵੈਰੀ ਹੈ।

43:63

وَلَمَّا جَآءَ عِيسَىٰ بِٱلۡبَيِّنَٰتِ قَالَ قَدۡ جِئۡتُكُم بِٱلۡحِكۡمَةِ وَلِأُبَيِّنَ لَكُم بَعۡضَ ٱلَّذِي تَخۡتَلِفُونَ فِيهِۖ فَٱتَّقُواْ ٱللَّهَ وَأَطِيعُونِ ﴿63﴾

Transliteration: Walamma jaa AAeesa bialbayyinati qala qad jitukum bialhikmati waliobayyina lakum baAAda allathee takhtalifoona feehi faittaqoo Allaha waateeAAooni

Translation: ਜਦੋਂ ਈਸਾ ਖੁੱਲ੍ਹੀਆਂ ਨਿਸ਼ਾਨੀਆਂ (ਮੁਅਜਜ਼ੇ) ਲੈਕੇ ਆਇਆ ਤਾਂ ਉਸ ਨੇ (ਕੌਮ ਨੂੰ) ਆਖਿਆ, ਮੈਂ ਤੁਹਾਡੇ ਲਈ ਹਿਕਮਤ (ਯੁਕਤੀ) ਲੈਕੇ ਆਇਆ ਹਾਂ ਤਾਂ ਜੋ ਮੈਂ ਤੁਹਾਡੇ ਉੱਤੇ ਕੁੱਝ ਉਹਨਾਂ ਗੱਲਾਂ ਨੂੰ ਸਪਸ਼ਟ ਕਰ ਦੇਵਾਂ ਜਿਨ੍ਹਾਂ ਵਿਚ ਤੁਸੀਂ ਮਦ-ਭੇਦ ਕਰਦੇ ਹੋ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।

43:64

إِنَّ ٱللَّهَ هُوَ رَبِّي وَرَبُّكُمۡ فَٱعۡبُدُوهُۚ هَٰذَا صِرَٰطٞ مُّسۡتَقِيمٞ ﴿64﴾

Transliteration: Inna Allaha huwa rabbee warabbukum faoAAbudoohu hatha siratun mustaqeemun

Translation: ਬੇਸ਼ੱਕ ਅੱਲਾਹ ਹੀ ਮੇਰਾ ਤੇ ਤੁਹਾਡਾ ਰੱਬ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ, ਇਹੋ ਸਿੱਧਾ ਰਾਹ ਹੈ।

43:65

فَٱخۡتَلَفَ ٱلۡأَحۡزَابُ مِنۢ بَيۡنِهِمۡۖ فَوَيۡلٞ لِّلَّذِينَ ظَلَمُواْ مِنۡ عَذَابِ يَوۡمٍ أَلِيمٍ ﴿65﴾

Transliteration: Faikhtalafa alahzabu min baynihim fawaylun lillatheena thalamoo min AAathabi yawmin aleemin

Translation: ਫੇਰ ਉਹਨਾਂ (ਬਨੀ-ਇਸਰਾਈਲ) ਵਿੱਚੋਂ ਕਈ ਧੜਿਆਂ ਨੇ ਆਪੋ ਵਿਚ ਮਤਭੇਦ ਕੀਤਾ ਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹਨਾਂ ਲਈ ਦੁਖਦਾਈ ਦਿਹਾੜੇ ਦਾ ਬਰਬਾਦ ਕਰਨ ਵਾਲਾ ਅਜ਼ਾਬ ਹੈ।

43:66

هَلۡ يَنظُرُونَ إِلَّا ٱلسَّاعَةَ أَن تَأۡتِيَهُم بَغۡتَةٗ وَهُمۡ لَا يَشۡعُرُونَ ﴿66﴾

Transliteration: Hal yanthuroona illa alssaAAata an tatiyahum baghtatan wahum la yashAAuroona

Translation: ਕੀ ਇਹ ਲੋਕ ਕਿਆਮਤ ਦਿਹਾੜੇ ਦੀ ਉਡੀਕ ਕਰ ਰਹੇ ਹਨ ਕਿ ਉਹ ਅਚਣਚੇਤ ਇਹਨਾਂ ਉੱਤੇ ਆ ਜਾਵੇ ਤੇ ਇਹਨਾਂ ਨੂੰ ਖ਼ਬਰ ਵੀ ਨਾ ਹੋਵੇ।

43:67

ٱلۡأَخِلَّآءُ يَوۡمَئِذِۭ بَعۡضُهُمۡ لِبَعۡضٍ عَدُوٌّ إِلَّا ٱلۡمُتَّقِينَ ﴿67﴾

Transliteration: Alakhillao yawmaithin baAAduhum libaAAdin AAaduwwun illa almuttaqeena

Translation: ਉਸ ਦਿਹਾੜੇ ਰੱਬ ਦਾ ਡਰ-ਭੌ ਮੰਣਨ ਵਾਲਿਆਂ ਤੋਂ ਛੁੱਟ ਬਾਕੀ ਸਾਰੇ ਮਿੱਤਰ-ਪਿਆਰੇ ਇਕ ਦੂਜੇ ਦੇ ਵੈਰੀ ਬਣ ਜਾਣਗੇ।

43:68

يَٰعِبَادِ لَا خَوۡفٌ عَلَيۡكُمُ ٱلۡيَوۡمَ وَلَآ أَنتُمۡ تَحۡزَنُونَ ﴿68﴾

Transliteration: Ya AAibadi la khawfun AAalaykumu alyawma wala antum tahzanoona

Translation: (ਉਸ ਦਿਨ ਨੇਕ ਲੋਕਾਂ ਨੂੰ ਕਿਹਾ ਜਾਵੇਗਾ ਕਿ) ਹੇ ਮੇਰੇ ਬੰਦਿਓ! ਅੱਜ ਨਾ ਤੁਹਾਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਹੋਵੇਗੀ ਅਤੇ ਨਾ ਹੀ ਕੋਈ ਦੁੱਖ ਹੋਵੇਗਾ।

43:69

ٱلَّذِينَ ءَامَنُواْ بِـَٔايَٰتِنَا وَكَانُواْ مُسۡلِمِينَ ﴿69﴾

Transliteration: Allatheena amanoo biayatina wakanoo muslimeena

Translation: ਭਾਵ ਜਿਹੜੇ ਲੋਕ ਸਾਡੀਆਂ ਆਇਤਾਂ ਉੱਤੇ ਈਮਾਨ ਲਿਆਏ ਅਤੇ ਉਹ ਸਾਡੇ ਆਗਿਆਕਾਰੀ ਬਣ ਕੇ ਰਹੇ।

43:70

ٱدۡخُلُواْ ٱلۡجَنَّةَ أَنتُمۡ وَأَزۡوَٰجُكُمۡ تُحۡبَرُونَ ﴿70﴾

Transliteration: Odkhuloo aljannata antum waazwajukum tuhbaroona

Translation: (ਉਹਨਾਂ ਨੂੰ ਆਖਿਆ ਜਾਵੇਗਾ) ਤੁਸੀਂ ਸਵਰਗ ਵਿਚ ਦਾਖ਼ਲ ਹੋ ਜਾਓ, ਜਿੱਥੇ ਤੁਹਾਨੂੰ ਤੇ ਤੁਹਾਡੀਆਂ ਪਤਨੀਆਂ ਨੂੰ ਨਿਹਾਲ ਕਰ ਦਿੱਤਾ ਜਾਵੇਗਾ।

43:71

يُطَافُ عَلَيۡهِم بِصِحَافٖ مِّن ذَهَبٖ وَأَكۡوَابٖۖ وَفِيهَا مَا تَشۡتَهِيهِ ٱلۡأَنفُسُ وَتَلَذُّ ٱلۡأَعۡيُنُۖ وَأَنتُمۡ فِيهَا خَٰلِدُونَ ﴿71﴾

Transliteration: Yutafu AAalayhim bisihafin min thahabin waakwabin wafeeha ma tashtaheehi alanfusu watalaththu alaAAyunu waantum feeha khalidoona

Translation: ਉਹਨਾਂ ਦੇ ਅੱਗੇ (ਸਵਰਗ ਵਿਚ) ਸੋਨੇ ਦੇ ਥਾਲ ਤੇ ਸਾਗਰ (ਪਿਆਲੇ) ਫਿਰਾਏ ਜਾਣਗੇ ਅਤੇ ਹਰ ਮਨ-ਭਾਉਂਦੀ ਅਤੇ ਅੱਖਾਂ ਨੂੰ ਸੋਹਣੀ ਲੱਗਣ ਵਾਲੀ ਚੀਜ਼ ਇਸ ਵਿਚ ਹੋਵੇਗੀ ਅਤੇ ਤੁਸੀਂ ਇਸੇ ਵਿਚ ਸਦਾ ਲਈ ਰਹੋਗੇ।

43:72

وَتِلۡكَ ٱلۡجَنَّةُ ٱلَّتِيٓ أُورِثۡتُمُوهَا بِمَا كُنتُمۡ تَعۡمَلُونَ ﴿72﴾

Transliteration: Watilka aljannatu allatee oorithtumooha bima kuntum taAAmaloona

Translation: ਇਹੋ ਉਹ ਸਵਰਗ ਹੈ ਜਿਸ ਦੇ ਤੁਸੀਂ ਵਾਰਿਸ (ਹਿੱਸੇਦਾਰ) ਬਣਾਏ ਗਏ ਹੋ, ਆਪਣੇ ਉਹਨਾਂ ਨੇਕ ਕਰਮਾਂ ਦੇ ਬਦਲੇ ਜੋ ਤੁਸੀਂ (ਸੰਸਾਰ ਵਿਚ) ਕਰਦੇ ਰਹੇ ਹੋ।

43:73

لَكُمۡ فِيهَا فَٰكِهَةٞ كَثِيرَةٞ مِّنۡهَا تَأۡكُلُونَ ﴿73﴾

Transliteration: Lakum feeha fakihatun katheeratun minha takuloona

Translation: ਇਸ (ਸਵਰਗ ਵਿਚ) ਤੁਹਾਡੇ ਲਈ ਅਨੇਕਾਂ ਹੀ ਫਲ ਹੋਣਗੇ ਜਿਨ੍ਹਾਂ ਵਿੱਚੋਂ ਤੁਸੀਂ ਖਾਉਂਗੇ।

43:74

إِنَّ ٱلۡمُجۡرِمِينَ فِي عَذَابِ جَهَنَّمَ خَٰلِدُونَ ﴿74﴾

Transliteration: Inna almujrimeena fee AAathabi jahannama khalidoona

Translation: ਅਤੇ ਅਪਰਾਧੀ ਲੋਕ ਨਰਕ ਦੇ ਅਜ਼ਾਬ ਵਿਚ ਸਦਾ ਲਈ ਫਸੇ ਰਹਿਣਗੇ।

43:75

لَا يُفَتَّرُ عَنۡهُمۡ وَهُمۡ فِيهِ مُبۡلِسُونَ ﴿75﴾

Transliteration: La yufattaru AAanhum wahum feehi mublisoona

Translation: ਉਹ ਅਜ਼ਾਬ ਘਟਾਇਆ ਨਹੀਂ ਜਾਵੇਗਾ ਅਤੇ ਉਹ ਉਸ ਵਿਚ ਨਿਰਾਸ਼ ਪਏ ਰਹਿਣਗੇ।

43:76

وَمَا ظَلَمۡنَٰهُمۡ وَلَٰكِن كَانُواْ هُمُ ٱلظَّـٰلِمِينَ ﴿76﴾

Transliteration: Wama thalamnahum walakin kanoo humu alththalimeena

Translation: ਅਸਾਂ ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਸਗੋਂ ਜ਼ਾਲਮ ਤਾਂ ਉਹ ਆਪੇ ਹੀ ਸਨ।

43:77

وَنَادَوۡاْ يَٰمَٰلِكُ لِيَقۡضِ عَلَيۡنَا رَبُّكَۖ قَالَ إِنَّكُم مَّـٰكِثُونَ ﴿77﴾

Transliteration: Wanadaw ya maliku liyaqdi AAalayna rabbuka qala innakum makithoona

Translation: ਉਹ (ਨਰਕ ਦੇ ਪਹਿਰੇਦਾਰਾਂ ਨੂੰ) ਆਖਣਗੇ ਕਿ ਹੇ ਮਾਲਿਕ! ਚੰਗਾ ਹੋਵੇ ਜੇ ਤੁਹਾਡਾ ਰੱਬ ਸਾਡਾ ਕਜ਼ੀਆਂ ਹੀ ਮੁਕਾ ਦੇਵੇ। ਉਹ (ਫ਼ਰਿਸ਼ਤੇ) ਆਖਣਗੇ ਕਿ ਹੁਣ ਤੂੰ ਸਦਾ ਇਸੇ ਅਜ਼ਾਬ ਵਿਚ ਰਹੇਗਾ।

43:78

لَقَدۡ جِئۡنَٰكُم بِٱلۡحَقِّ وَلَٰكِنَّ أَكۡثَرَكُمۡ لِلۡحَقِّ كَٰرِهُونَ ﴿78﴾

Transliteration: Laqad jinakum bialhaqqi walakinna aktharakum lilhaqqi karihoona

Translation: ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ ਬਹੁ ਗਿਣਤੀ ਹੱਕ ਨੂੰ ਨਾ-ਪਸੰਦ ਕਰਨ ਵਾਲੀ ਸੀ।

43:79

أَمۡ أَبۡرَمُوٓاْ أَمۡرٗا فَإِنَّا مُبۡرِمُونَ ﴿79﴾

Transliteration: Am abramoo amran fainna mubrimoona

Translation: ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ।

43:80

أَمۡ يَحۡسَبُونَ أَنَّا لَا نَسۡمَعُ سِرَّهُمۡ وَنَجۡوَىٰهُمۚ بَلَىٰ وَرُسُلُنَا لَدَيۡهِمۡ يَكۡتُبُونَ ﴿80﴾

Transliteration: Am yahsaboona anna la nasmaAAu sirrahum wanajwahum bala warusuluna ladayhim yaktuboona

Translation: ਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ ਗੱਲਾਂ ਤੇ ਕਾਨਾਫੂਸੀਆਂ ਨਹੀਂ ਸੁਣਦੇ ? ਕਿਉਂ ਨਹੀਂ ਸੁਣਦੇ, ਸਗੋਂ ਸਾਡੇ ਫ਼ਰਿਸ਼ਤੇ ਇਹਨਾਂ ਦੇ ਲਾਗੇ ਹੀ ਲਿਖਦੇ ਰਹਿੰਦੇ ਹਨ।

43:81

قُلۡ إِن كَانَ لِلرَّحۡمَٰنِ وَلَدٞ فَأَنَا۠ أَوَّلُ ٱلۡعَٰبِدِينَ ﴿81﴾

Transliteration: Qul in kana lilrrahmani waladun faana awwalu alAAabideena

Translation: (ਹੇ ਨਬੀ!) ਤੁਸੀਂ ਆਖ ਦਿਓ! ਜੇ ਰਹਿਮਾਨ (ਅੱਲਾਹ) ਦੀ ਸੰਤਾਨ ਹੁੰਦੀ ਤਾਂ ਸਾਰਿਆਂ ਤੋਂ ਪਹਿਲਾਂ ਮੈਂ ਉਸ ਦੀ ਇਬਾਦਤ ਕਰਨ ਵਾਲਾ ਹੁੰਦਾ।

43:82

سُبۡحَٰنَ رَبِّ ٱلسَّمَٰوَٰتِ وَٱلۡأَرۡضِ رَبِّ ٱلۡعَرۡشِ عَمَّا يَصِفُونَ ﴿82﴾

Transliteration: Subhana rabbi alssamawati waalardi rabbi alAAarshi AAamma yasifoona

Translation: ਅਕਾਸ਼ਾਂ ਤੇ ਧਰਤੀ ਦਾ ਰੱਬ ਤੇ ਅਰਸ਼ਾਂ ਦਾ ਮਾਲਿਕ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।

43:83

فَذَرۡهُمۡ يَخُوضُواْ وَيَلۡعَبُواْ حَتَّىٰ يُلَٰقُواْ يَوۡمَهُمُ ٱلَّذِي يُوعَدُونَ ﴿83﴾

Transliteration: Fatharhum yakhoodoo wayalAAaboo hatta yulaqoo yawmahumu allathee yooAAadoona

Translation: ਸੋ ਤੁਸੀਂ ਇਹਨਾਂ ਦੇ ਹਾਲ ’ਤੇ ਛੱਡ ਦਿਓ, ਉਹ ਤਾਂ ਆਪਣੇ ਤੱਥਹੀਣ ਵਿਚਾਰਾਂ ਵਿਚ ਉਲਝੇ ਹੋਏ ਹਨ ਅਤੇ ਖੇਡਾਂ ਵਿਚ ਮਸਤ ਹਨ, ਇੱਥੋਂ ਤਕ ਕਿ ਇਹ ਆਪਣੇ ਉਸ ਦਿਨ ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਹੋਇਆ ਹੈ।

43:84

وَهُوَ ٱلَّذِي فِي ٱلسَّمَآءِ إِلَٰهٞ وَفِي ٱلۡأَرۡضِ إِلَٰهٞۚ وَهُوَ ٱلۡحَكِيمُ ٱلۡعَلِيمُ ﴿84﴾

Transliteration: Wahuwa allathee fee alssamai ilahun wafee alardi ilahun wahuwa alhakeemu alAAaleemu

Translation: ਉਹੀਓ ਅੱਲਾਹ ਅਕਾਸ਼ਾਂ ਵਿਚ ਵੀ ਇਸ਼ਟ ਹੈ ਅਤੇ ਧਰਤੀ ਵਿਚ ਵੀ ਉਹੀਓ ਇਸ਼ਟ ਹੈ। ਉਹੀਓ ਵੱਡਾ ਯੁਕਤੀਮਾਨ ਤੇ ਜਾਣਨਹਾਰ ਹੈ।

43:85

وَتَبَارَكَ ٱلَّذِي لَهُۥ مُلۡكُ ٱلسَّمَٰوَٰتِ وَٱلۡأَرۡضِ وَمَا بَيۡنَهُمَا وَعِندَهُۥ عِلۡمُ ٱلسَّاعَةِ وَإِلَيۡهِ تُرۡجَعُونَ ﴿85﴾

Transliteration: Watabaraka allathee lahu mulku alssamawati waalardi wama baynahuma waAAindahu AAilmu alssaAAati wailayhi turjaAAoona

Translation: ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਲਈ ਅਕਾਸ਼ਾਂ ਤੇ ਧਰਤੀ ਅਤੇ ਜੋ ਇਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦੀ ਪਾਤਸ਼ਾਹੀ ਹੈ, ਅਤੇ ਕਿਆਮਤ ਦਾ ਗਿਆਨ ਵੀ ਉਸੇ ਕੋਲ ਹੈ, ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਉਂਗੇ।

43:86

وَلَا يَمۡلِكُ ٱلَّذِينَ يَدۡعُونَ مِن دُونِهِ ٱلشَّفَٰعَةَ إِلَّا مَن شَهِدَ بِٱلۡحَقِّ وَهُمۡ يَعۡلَمُونَ ﴿86﴾

Transliteration: Wala yamliku allatheena yadAAoona min doonihi alshshafaAAata illa man shahida bialhaqqi wahum yaAAlamoona

Translation: ਉਹ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਬੇਨਤੀਆਂ ਕਰਦੇ ਹਨ ਉਹ ਸਿਫ਼ਾਰਿਸ਼ ਕਰਨ ਦਾ ਅਧਿਕਾਰ ਨਹੀਂ ਰੱਖਦੇ। ਛੁੱਟ ਉਹਨ ਲੋਕਾਂ ਤੋਂ ਜਿਨ੍ਹਾਂ ਨੇ ਹੱਕ ਦੀ ਗਵਾਹੀ ਦਿੱਤੀ ਹੋਵੇ ਅਤੇ ਉਹ ਗਿਆਨ ਵੀ ਰਖਦੇ ਹਨ।[2]

43:87

وَلَئِن سَأَلۡتَهُم مَّنۡ خَلَقَهُمۡ لَيَقُولُنَّ ٱللَّهُۖ فَأَنَّىٰ يُؤۡفَكُونَ ﴿87﴾

Transliteration: Walain saaltahum man khalaqahum layaqoolunna Allahu faanna yufakoona

Translation: ਜੇ ਤੁਸੀਂ (ਹੇ ਮੁੰਹਮਦ!) ਉਹਨਾਂ ਤੋਂ ਪੁੱਛੋਂ ਕਿ ਤੁਹਾਨੂੰ ਕਿਸ ਨੇ ਪੈਦਾ ਕੀਤਾ ਹੈ? ਤਾਂ ਉਹ ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ ਨੇ (ਇਹ ਸਭ ਜਾਣਦੇ ਹੋਏ) ਫੇਰ ਇਹ ਕਿੱਥਿਓਂ ਧੋਖਾ ਖਾ ਰਹੇ ਹਨ।

43:88

وَقِيلِهِۦ يَٰرَبِّ إِنَّ هَـٰٓؤُلَآءِ قَوۡمٞ لَّا يُؤۡمِنُونَ ﴿88﴾

Transliteration: Waqeelihi yarabbi inna haolai qawmun la yuminoona

Translation: ਇਸ (ਰਸੂਲ ਮੁਹੰਮਦ ਸ:) ਦੇ ਇਸ ਕਥਨ ਦੀ ਸੁੰਹ ਕਿ ਹੇ ਰੱਬ! ਬੇਸ਼ੱਕ ਇਹ (ਮੱਕੇ) ਦੇ ਲੋਕ ਈਮਾਨ ਨਹੀਂ ਲਿਆਉਂਗੇ।

43:89

فَٱصۡفَحۡ عَنۡهُمۡ وَقُلۡ سَلَٰمٞۚ فَسَوۡفَ يَعۡلَمُونَ ﴿89﴾

Transliteration: Faisfah AAanhum waqul salamun fasawfa yaAAlamoona

Translation: ਸੋ (ਹੇ ਨਬੀ!) ਤੁਸੀਂ ਇਹਨਾਂ ਦਾ ਖਹਿੜਾ ਛੱਡ ਦਿਓ ਅਤੇ ਆਖ ਦਿਓ ਕਿ ਤੁਹਾਨੂੰ ਮੇਰਾ ਸਲਾਮ! ਫੇਰ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download