quranm◉

Surah Muhammad transliteration

◉ ਸੂਰਾ · ∞

47:1

ٱلَّذِينَ كَفَرُواْ وَصَدُّواْ عَن سَبِيلِ ٱللَّهِ أَضَلَّ أَعۡمَٰلَهُمۡ ﴿1﴾

Transliteration: Allatheena kafaroo wasaddoo AAan sabeeli Allahi adalla aAAmalahum

Translation: ਜਿਨ੍ਹਾਂ ਲੋਕਾਂ ਨੇ (ਰੱਬੀ ਆਦੇਸ਼ਾਂ ਤੋਂ) ਇਨਕਾਰ ਕੀਤਾ ਅਤੇ (ਦੂਜਿਆਂ ਨੂੰ ਵੀ) ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਅੱਲਾਹ ਨੇ ਉਹਨਾਂ ਦੇ ਕਰਮਾਂ ਨੂੰ ਅਕਾਰਥ ਕਰ ਛੱਡਿਆ ਹੈ।[1]

47:2

وَٱلَّذِينَ ءَامَنُواْ وَعَمِلُواْ ٱلصَّـٰلِحَٰتِ وَءَامَنُواْ بِمَا نُزِّلَ عَلَىٰ مُحَمَّدٖ وَهُوَ ٱلۡحَقُّ مِن رَّبِّهِمۡ كَفَّرَ عَنۡهُمۡ سَيِّـَٔاتِهِمۡ وَأَصۡلَحَ بَالَهُمۡ ﴿2﴾

Transliteration: Waallatheena amanoo waAAamiloo alssalihati waamanoo bima nuzzila AAala muhammadin wahuwa alhaqqu min rabbihim kaffara AAanhum sayyiatihim waaslaha balahum

Translation: ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਕੀਤੇ ਅਤੇ ਉਹ ਉਸ (.ਕੁਰਆਨ) ਉੱਤੇ ਈਮਾਨ ਲਿਆਏ ਜੋ ਹਜ਼ਰਤ ਮੁਹੰਮਦ (ਸ:) ’ਤੇ ਉਤਾਰਿਆ ਗਿਆ ਅਤੇ ਉਹ ਉਹਨਾਂ ਦੇ ਰੱਬ ਵੱਲੋਂ ਹੱਕ-ਸੱਚ ’ਤੇ ਆਧਾਰਿਤ ਹੈ, ਅੱਲਾਹ ਨੇ ਉਹਨਾਂ ਦੀਆਂ ਬੁਰਾਈਆਂ ਉਹਨਾਂ ਤੋਂ ਦੂਰ ਕਰ ਦਿੱਤੀਆਂ ਅਤੇ ਉਹਨਾਂ ਦਾ ਹਾਲ ਸੁਆਰ ਦਿੱਤਾ।

47:3

ذَٰلِكَ بِأَنَّ ٱلَّذِينَ كَفَرُواْ ٱتَّبَعُواْ ٱلۡبَٰطِلَ وَأَنَّ ٱلَّذِينَ ءَامَنُواْ ٱتَّبَعُواْ ٱلۡحَقَّ مِن رَّبِّهِمۡۚ كَذَٰلِكَ يَضۡرِبُ ٱللَّهُ لِلنَّاسِ أَمۡثَٰلَهُمۡ ﴿3﴾

Transliteration: Thalika bianna allatheena kafaroo ittabaAAoo albatila waanna allatheena amanoo ittabaAAoo alhaqqa min rabbihim kathalika yadribu Allahu lilnnasi amthalahum

Translation: ਇਹ ਇਸ ਲਈ ਕਿ ਜਿਨ੍ਹਾਂ ਲੋਕਾਂ ਨੇ (.ਕੁਰਆਨ ਦਾ) ਇਨਕਾਰ ਕੀਤਾ ਹੈ, ਉਹਨਾਂ ਨੇ ਕੂੜ ਕੁਸਤਿ (ਝੂਠ) ਦੀ ਪੈਰਵੀ ਕੀਤੀ ਹੈ ਅਤੇ ਜਿਹੜੇ ਲੋਕ ਈਮਾਨ ਲਿਆਏ, ਉਹਨਾਂ ਨੇ ਆਪਣੇ ਰੱਬ ਵੱਲੋਂ ਆਈ ਹੋਈ ਹੱਕ-ਸੱਚ ਦੀ ਪੈਰਵੀ ਕੀਤੀ। ਇਸ ਤਰ੍ਹਾਂ ਅੱਲਾਹ ਲੋਕਾਂ ਦੇ ਲਈ ਉਹਨਾਂ ਦੀਆਂ ਉਦਾਹਰਣਾਂ ਬਿਆਨ ਕਰਦਾ ਹੈ।

47:4

فَإِذَا لَقِيتُمُ ٱلَّذِينَ كَفَرُواْ فَضَرۡبَ ٱلرِّقَابِ حَتَّىٰٓ إِذَآ أَثۡخَنتُمُوهُمۡ فَشُدُّواْ ٱلۡوَثَاقَ فَإِمَّا مَنَّۢا بَعۡدُ وَإِمَّا فِدَآءً حَتَّىٰ تَضَعَ ٱلۡحَرۡبُ أَوۡزَارَهَاۚ ذَٰلِكَۖ وَلَوۡ يَشَآءُ ٱللَّهُ لَٱنتَصَرَ مِنۡهُمۡ وَلَٰكِن لِّيَبۡلُوَاْ بَعۡضَكُم بِبَعۡضٖۗ وَٱلَّذِينَ قُتِلُواْ فِي سَبِيلِ ٱللَّهِ فَلَن يُضِلَّ أَعۡمَٰلَهُمۡ ﴿4﴾

Transliteration: Faitha laqeetumu allatheena kafaroo fadarba alrriqabi hatta itha athkhantumoohum fashuddoo alwathaqa faimma mannan baAAdu waimma fidaan hatta tadaAAa alharbu awzaraha thalika walaw yashao Allahu laintasara minhum walakin liyabluwa baAAdakum bibaAAdin waallatheena qutiloo fee sabeeli Allahi falan yudilla aAAmalahum

Translation: ਸੋ ਜਦੋਂ ਇਹਨਾਂ ਇਨਕਾਰੀਆਂ ਨਾਲ (ਜੰਗ ਦੇ ਮੈਦਾਨ ਵਿਚ) ਤੁਹਾਡੀ ਮੁਠਭੇੜ ਹੋ ਜਾਵੇ ਤਾਂ (ਸਭ ਤੋਂ ਪਹਿਲਾਂ) ਇਹਨਾਂ ਦੀਆਂ ਧੌਨਾਂ ਵੱਡੋ।[2] ਜਦੋਂ ਤੁਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਕੁਚਲ ਦਿਓ ਤਾਂ ਕੈਦੀਆਂ ਨੂੰ ਚੰਗੀ ਤਰ੍ਹਾਂ ਬੰਨ੍ਹ ਲਵੋ, ਇਸ ਤੋਂ ਪਿੱਛੋਂ ਜਾਂ ਤਾਂ ਤੁਸੀਂ ਉਹਨਾਂ ’ਤੇ ਅਹਿਸਾਨ ਕਰੋ ਜਾਂ ਫ਼ਿਦੀਯਾ (ਫ਼ਿਰੌਤੀ) ਲੈ ਲਓ, ਇੱਥੋਂ ਤਕ ਕਿ ਲੜਾਈ ਆਪਣੇ ਹਥਿਆਰ ਸੁੱਟ ਦੇਵੇ (ਭਾਵ ਜੰਗ ਖ਼ਤਮ ਹੋ ਜਾਵੇ), ਤੁਹਾਡੇ ਲਈ ਹੁਕਮ ਇਹੋ ਹੈ। ਜੇ ਅੱਲਾਹ ਚਾਹੁੰਦਾ ਤਾਂ ਆਪ ਹੀ ਉਹਨਾਂ ਤੋਂ ਬਦਲਾ ਲੈ ਲੈਂਦਾ, ਪਰ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ ਤਾਂ ਜੋ ਉਹ ਤੁਹਾਡੀ ਇਕ ਦੂਜੇ ਰਾਹੀਂ ਪਰਖ ਕਰ ਸਕੇ। ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਕਤਲ (ਸ਼ਹੀਦ) ਕੀਤੇ ਗਏ, ਅੱਲਾਹ ਉਹਨਾਂ ਦੇ ਕੀਤੇ (ਨੇਕ) ਕੰਮ ਅਜਾਈਂ ਨਹੀਂ ਜਾਣ ਦੇਵੇਗਾ।

47:5

سَيَهۡدِيهِمۡ وَيُصۡلِحُ بَالَهُمۡ ﴿5﴾

Transliteration: Sayahdeehim wayuslihu balahum

Translation: ਉਹ ਛੇਤੀ ਹੀ ਉਹਨਾਂ ਦੀ ਅਗਵਾਈ ਕਰੇਗਾ ਅਤੇ ਉਹਨਾਂ ਦੇ ਹਾਲ ਸੁਆਰ ਦੇਵੇਗਾ।

47:6

وَيُدۡخِلُهُمُ ٱلۡجَنَّةَ عَرَّفَهَا لَهُمۡ ﴿6﴾

Transliteration: Wayudkhiluhumu aljannata AAarrafaha lahum

Translation: ਉਹ ਉਹਨਾਂ ਨੂੰ ਉਸ (ਜੰਨਤ) ਵਿਚ ਦਾਖ਼ਲ ਕਰੇਗਾ, ਜਿਸ ਤੋਂ ਉਹ ਉਹਨਾਂ ਨੂੰ ਜਾਣੂ ਕਰਾ ਚੁੱਕਾ ਹੈ।

47:7

يَـٰٓأَيُّهَا ٱلَّذِينَ ءَامَنُوٓاْ إِن تَنصُرُواْ ٱللَّهَ يَنصُرۡكُمۡ وَيُثَبِّتۡ أَقۡدَامَكُمۡ ﴿7﴾

Transliteration: Ya ayyuha allatheena amanoo in tansuroo Allaha yansurkum wayuthabbit aqdamakum

Translation: ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਦੀ ਸਹਾਇਤਾ ਕਰੋਗੇ ਤਾਂ ਉਹ ਤੁਹਾਡੀ ਸਹਾਇਤਾ ਕਰੇਗਾ ਅਤੇ ਤੁਹਾਡੇ ਪੈਰਾਂ ਨੂੰ ਪੱਕਿਆਂ ਕਰ ਦੇਵੇਗਾ।

47:8

وَٱلَّذِينَ كَفَرُواْ فَتَعۡسٗا لَّهُمۡ وَأَضَلَّ أَعۡمَٰلَهُمۡ ﴿8﴾

Transliteration: Waallatheena kafaroo fataAAsan lahum waadalla aAAmalahum

Translation: ਪਰ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ ਤਾਂ ਉਹਨਾਂ ਲਈ ਬਰਬਾਦੀ ਹੈ ਅਤੇ ਅੱਲਾਹ ਉਹਨਾਂ ਦੇ ਕਰਮਾਂ ਨੂੰ ਅਜਾਈਂ ਕਰ ਦੇਵੇਗਾ।

47:9

ذَٰلِكَ بِأَنَّهُمۡ كَرِهُواْ مَآ أَنزَلَ ٱللَّهُ فَأَحۡبَطَ أَعۡمَٰلَهُمۡ ﴿9﴾

Transliteration: Thalika biannahum karihoo ma anzala Allahu faahbata aAAmalahum

Translation: ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ।

47:10

أَفَلَمۡ يَسِيرُواْ فِي ٱلۡأَرۡضِ فَيَنظُرُواْ كَيۡفَ كَانَ عَٰقِبَةُ ٱلَّذِينَ مِن قَبۡلِهِمۡۖ دَمَّرَ ٱللَّهُ عَلَيۡهِمۡۖ وَلِلۡكَٰفِرِينَ أَمۡثَٰلُهَا ﴿10﴾

Transliteration: Afalam yaseeroo fee alardi fayanthuroo kayfa kana AAaqibatu allatheena min qablihim dammara Allahu AAalayhim walilkafireena amthaluha

Translation: ਫੇਰ ਕੀ ਉਹ ਧਰਤੀ ਉੱਤੇ ਤੁਰੇ-ਫਿਰੇ ਨਹੀਂ ਕਿ ਉਹ ਉਹਨਾਂ ਲੋਕਾਂ ਦਾ ਅੰਤ ਵੇਖ ਲੈਂਦੇ ਜਿਹੜੇ ਉਹਨਾਂ ਤੋਂ ਪਹਿਲਾਂ (ਇਨਕਾਰੀ) ਸਨ?ਅੱਲਾਹ ਨੇ ਉਹਨਾਂ ਨੂੰ ਬਰਬਾਦ ਕਰ ਸੁੱਟਿਆ। ਇਨਕਾਰੀਆਂ ਲਈ ਅਜਿਹੀਆਂ ਹੀ ਸਜ਼ਾਵਾਂ ਨਿਯਤ ਕਰਦੇ ਹਾਂ।

47:11

ذَٰلِكَ بِأَنَّ ٱللَّهَ مَوۡلَى ٱلَّذِينَ ءَامَنُواْ وَأَنَّ ٱلۡكَٰفِرِينَ لَا مَوۡلَىٰ لَهُمۡ ﴿11﴾

Transliteration: Thalika bianna Allaha mawla allatheena amanoo waanna alkafireena la mawla lahum

Translation: ਇਹ ਇਸ ਲਈ ਕਿ ਬੇਸ਼ੱਕ ਅੱਲਾਹ ਉਹਨਾਂ ਲੋਕਾਂ ਦੀ ਮਦਦ ਕਰਦਾ ਹੈ ਜਿਹੜੇ ਈਮਾਨ ਲਿਆਏ ਅਤੇ ਜਿਹੜੇ ਇਨਕਾਰੀ ਹਨ ਉਹਨਾਂ ਦਾ ਕੋਈ ਵੀ ਸਹਾਇਕ ਨਹੀਂ।

47:12

إِنَّ ٱللَّهَ يُدۡخِلُ ٱلَّذِينَ ءَامَنُواْ وَعَمِلُواْ ٱلصَّـٰلِحَٰتِ جَنَّـٰتٖ تَجۡرِي مِن تَحۡتِهَا ٱلۡأَنۡهَٰرُۖ وَٱلَّذِينَ كَفَرُواْ يَتَمَتَّعُونَ وَيَأۡكُلُونَ كَمَا تَأۡكُلُ ٱلۡأَنۡعَٰمُ وَٱلنَّارُ مَثۡوٗى لَّهُمۡ ﴿12﴾

Transliteration: Inna Allaha yudkhilu allatheena amanoo waAAamiloo alssalihati jannatin tajree min tahtiha alanharu waallatheena kafaroo yatamattaAAoona wayakuloona kama takulu alanAAamu waalnnaru mathwan lahum

Translation: ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਤੇ ਭਲੇ ਕੰਮ ਵੀ ਕੀਤੇ ਤਾਂ ਅੱਲਾਹ ਉਹਨਾਂ ਲੋਕਾਂ ਨੂੰ ਅਜਿਹੇ ਬਾਗ਼ਾਂ ਵਿਚ ਦਾਖ਼ਲ ਕਰੇਗਾ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ ਅਤੇ ਜਿਨ੍ਹਾਂ ਲੋਕਾਂ ਨੇ (ਰੱਬ ਅਤੇ ਉਸ ਦੇ ਰਸੂਲ ਦਾ) ਇਨਕਾਰ ਕੀਤਾ, ਉਹ ਸੰਸਾਰ ਦਾ ਹੀ ਲਾਭ ਉਠਾਉਂਦੇ ਹਨ। ਉਹ ਇੰਜ ਨਿਸ਼ਚਿੰਤ ਹੋਕੇ ਖਾਂਦੇ-ਪੀਂਦੇ ਹਨ ਜਿਵੇਂ ਡੰਗਰ-ਪਸ਼ੂ ਖਾਂਦੇ ਹਨ। ਅੰਤ ਅੱਗ ਹੀ ਉਹਨਾਂ ਦਾ ਆਖ਼ਰੀ ਟਿਕਾਣਾ ਹੈ।

47:13

وَكَأَيِّن مِّن قَرۡيَةٍ هِيَ أَشَدُّ قُوَّةٗ مِّن قَرۡيَتِكَ ٱلَّتِيٓ أَخۡرَجَتۡكَ أَهۡلَكۡنَٰهُمۡ فَلَا نَاصِرَ لَهُمۡ ﴿13﴾

Transliteration: Wakaayyin min qaryatin hiya ashaddu quwwatan min qaryatika allatee akhrajatka ahlaknahum fala nasira lahum

Translation: (ਹੇ ਨਬੀ!) ਕਿੰਨੀਆਂ ਹੀ ਉਹ ਬਸਤੀਆਂ ਤੁਹਾਡੀ ਇਸ ਬਸਤੀ (ਮੱਕਾ) ਨਾਲੋਂ ਜਿਸ (ਦੇ ਵਸਨੀਕਾਂ) ਨੇ ਤੁਹਾਨੂੰ ਬਾਹਰ ਕੱਢ ਦਿੱਤਾ, ਕਿਤੇ ਵੱਧ ਜ਼ੋਰਾਵਰ ਸਨ। ਅਸੀਂ ਉਹਨਾਂ ਨੂੰ ਬਰਬਾਦ ਕਰ ਸੁੱਟਿਆ, ਫੇਰ ਉਹਨਾਂ ਦੀ ਸਹਾਇਤਾ ਕਰਨ ਵਾਲਾ ਕੋਈ ਵੀ ਨਹੀਂ ਸੀ।

47:14

أَفَمَن كَانَ عَلَىٰ بَيِّنَةٖ مِّن رَّبِّهِۦ كَمَن زُيِّنَ لَهُۥ سُوٓءُ عَمَلِهِۦ وَٱتَّبَعُوٓاْ أَهۡوَآءَهُم ﴿14﴾

Transliteration: Afaman kana AAala bayyinatin min rabbihi kaman zuyyina lahu sooo AAamalihi waittabaAAoo ahwaahum

Translation: ਭਲਾਂ ਕੀ ਉਹ ਵਿਅਕਤੀ, ਜਿਹੜਾ ਆਪਣੇ ਰੱਬ ਵੱਲੋਂ ਪ੍ਰਤੱਖ ਤੇ ਸਪਸ਼ਟ ਹਿਦਾਇਤ ਉੱਤੇ ਹੋਵੇ, ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੈ ਜਿਸ ਲਈ ਉਸ ਦੀ ਭੈੜੀ ਕਰਨੀ ਸ਼ੋਭਾਮਾਨ ਬਣਾ ਦਿੱਤੀ ਗਈ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗ ਗਿਆ ਹੋਵੇ?

47:15

مَّثَلُ ٱلۡجَنَّةِ ٱلَّتِي وُعِدَ ٱلۡمُتَّقُونَۖ فِيهَآ أَنۡهَٰرٞ مِّن مَّآءٍ غَيۡرِ ءَاسِنٖ وَأَنۡهَٰرٞ مِّن لَّبَنٖ لَّمۡ يَتَغَيَّرۡ طَعۡمُهُۥ وَأَنۡهَٰرٞ مِّنۡ خَمۡرٖ لَّذَّةٖ لِّلشَّـٰرِبِينَ وَأَنۡهَٰرٞ مِّنۡ عَسَلٖ مُّصَفّٗىۖ وَلَهُمۡ فِيهَا مِن كُلِّ ٱلثَّمَرَٰتِ وَمَغۡفِرَةٞ مِّن رَّبِّهِمۡۖ كَمَنۡ هُوَ خَٰلِدٞ فِي ٱلنَّارِ وَسُقُواْ مَآءً حَمِيمٗا فَقَطَّعَ أَمۡعَآءَهُمۡ ﴿15﴾

Transliteration: Mathalu aljannati allatee wuAAida almuttaqoona feeha anharun min main ghayri asinin waanharun min labanin lam yataghayyar taAAmuhu waanharun min khamrin laththatin lilshsharibeena waanharun min AAasalin musaffan walahum feeha min kulli alththamarati wamaghfiratun min rabbihim kaman huwa khalidun fee alnnari wasuqoo maan hameeman faqattaAAa amAAaahum

Translation: ਜਿਸ ਜੰਨਤ ਦਾ ਵਾਅਦਾ ਪਰਹੇਜ਼ਗਾਰਾਂ ਨਾਲ ਕੀਤਾ ਗਿਆ ਹੈ, ਉਸ ਦੀ ਸ਼ਾਨ ਇਹ ਹੈ ਕਿ ਉਸ ਵਿਚ ਅਜਿਹੇ ਪਾਣੀ ਦੀਆਂ ਨਹਿਰਾਂ ਹਨ, ਜਿਹੜਾ ਬਦਲਣ ਵਾਲਾ ਨਹੀਂ ਅਤੇ ਅਜਿਹੇ ਦੁੱਧ ਦੀਆਂ ਨਹਿਰਾਂ ਹਨ ਜਿਸ ਦੇ ਸਵਾਦ ਵਿਚ ਕੋਈ ਫ਼ਰਕ ਨਹੀਂ ਆਇਆ ਹੋਵੇਗਾ ਅਤੇ ਅਜਿਹੀ ਸ਼ਰਾਬ ਦੀਆਂ ਨਹਿਰਾਂ ਹਨ ਜਿਹੜੀਆਂ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ ਅਤੇ ਪਾਕ-ਸਾਫ਼ ਸ਼ਹਿਦ ਦੀਆਂ ਨਹਿਰਾਂ ਹਨ। ਉੱਥੇ ਉਹਨਾਂ ਲਈ ਹਰ ਪ੍ਰਕਾਰ ਦੇ ਫਲ ਹੋਣਗੇ ਤੇ ਉਹਨਾਂ ਦੇ ਰੱਬ ਵੱਲੋਂ ਬਖ਼ਸ਼ਿਸ਼ ਹੋਵੇਗੀ। ਕੀ ਇਹ (ਨੇਕ ਲੋਕ) ਉਹਨਾਂ ਲੋਕਾਂ ਵਾਂਗ ਹੋ ਸਕਦੇ ਹਨ ਜਿਹੜੇ ਸਦਾ ਨਰਕ ਵਿਚ ਰਹਿਣ ਵਾਲੇ ਹਨ। ਉੱਥੇ ਉਹਨਾਂ ਨੂੰ ਉਬਲਦਾ ਹੋਇਆ ਪਾਣੀ ਪਿਆਇਆ ਜਾਵੇਗਾ ਜੋ ਉਹਨਾਂ ਦੀਆਂ ਆਂਤੜਾਂ ਦੇ ਟੋਟੇ-ਟੋਟੇ ਕਰ ਦੇਵੇਗਾ।

47:16

وَمِنۡهُم مَّن يَسۡتَمِعُ إِلَيۡكَ حَتَّىٰٓ إِذَا خَرَجُواْ مِنۡ عِندِكَ قَالُواْ لِلَّذِينَ أُوتُواْ ٱلۡعِلۡمَ مَاذَا قَالَ ءَانِفًاۚ أُوْلَـٰٓئِكَ ٱلَّذِينَ طَبَعَ ٱللَّهُ عَلَىٰ قُلُوبِهِمۡ وَٱتَّبَعُوٓاْ أَهۡوَآءَهُمۡ ﴿16﴾

Transliteration: Waminhum man yastamiAAu ilayka hatta itha kharajoo min AAindika qaloo lillatheena ootoo alAAilma matha qala anifan olaika allatheena tabaAAa Allahu AAala quloobihim waittabaAAoo ahwaahum

Translation: (ਹੇ ਨਬੀ!) ਇਹਨਾਂ (ਮੁਨਾਫ਼ਿਕਾਂ) ਵਿਚ ਹੀ ਕੁੱਝ ਲੋਕ ਅਜਿਹੇ ਹਨ ਜਿਹੜੇ ਤੁਹਾਡੇ ਵੱਲ ਕੰਨ ਲਾਈਂ ਰੱਖਦੇ ਹਨ। ਜਦੋਂ ਉਹ ਤੁਹਾਡੇ ਕੋਲੋਂ ਨਿਕਲਦੇ ਹਨ ਤਾਂ ਉਹ ਉਹਨਾਂ ਤੋਂ ਜਿਨ੍ਹਾਂ ਨੂੰ (ਆਸਮਾਨੀ ਕਿਤਾਬਾਂ ਦਾ) ਗਿਆਨ ਦਿੱਤਾ ਗਿਆ ਹੈ, ਪੁੱਛਦੇ ਹਨ ਕਿ ਇਸ (ਨਬੀ) ਨੇ ਹੁਣੇ-ਹੁਣੇ ਤੁਹਾਨੂੰ ਕੀ ਆਖਿਆ ਸੀ? ਇਹ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਉੱਤੇ ਅੱਲਾਹ ਨੇ ਮੋਹਰ ਲਾ ਛੱਡੀ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਰਹੇ।

47:17

وَٱلَّذِينَ ٱهۡتَدَوۡاْ زَادَهُمۡ هُدٗى وَءَاتَىٰهُمۡ تَقۡوَىٰهُمۡ ﴿17﴾

Transliteration: Waallatheena ihtadaw zadahum hudan waatahum taqwahum

Translation: ਜਿਹੜੇ ਲੋਕ ਸਿੱਧੇ ਰਾਹ ਪਏ ਹਨ ਅੱਲਾਹ ਉਹਨਾਂ ਨੂੰ ਵਧੇਰੇ ਹਿਦਾਇਤ ਦਿੰਦਾ ਹੈ ਅਤੇ ਉਹਨਾਂ ਨੂੰ ਉਹਨਾਂ ਦੇ ਹਿੱਸੇ ਦਾ ਡਰ-ਭੌ ਦਿੰਦਾ ਹੈ।

47:18

فَهَلۡ يَنظُرُونَ إِلَّا ٱلسَّاعَةَ أَن تَأۡتِيَهُم بَغۡتَةٗۖ فَقَدۡ جَآءَ أَشۡرَاطُهَاۚ فَأَنَّىٰ لَهُمۡ إِذَا جَآءَتۡهُمۡ ذِكۡرَىٰهُمۡ ﴿18﴾

Transliteration: Fahal yanthuroona illa alssaAAata an tatiyahum baghtatan faqad jaa ashratuha faanna lahum itha jaathum thikrahum

Translation: ਇਹ ਲੋਕ ਤਾਂ ਹੁਣ ਕਿਆਮਤ ਦੀ ਉਡੀਕ ਕਰ ਰਹੇ ਹਨ ਕਿ ਉਹ ਅਚਣਚੇਤ ਉਹਨਾਂ ’ਤੇ ਆ ਜਾਵੇ। ਬੇਸ਼ੱਕ ਉਸ ਦੀਆਂ ਨਿਸ਼ਾਨੀਆਂ ਤਾਂ ਆ ਚੁੱਕੀਆਂ ਹਨ। ਸੋ ਜਦੋਂ ਉਹਨਾਂ ਕੋਲ ਕਿਆਮਤ ਆ ਪੁੱਜੇਗੀ ਤਾਂ ਉਹਨਾਂ ਲਈ ਨਸੀਹਤ ਕਬੂਲ ਕਰਨ ਦਾ ਕਿਹੜਾ ਮੌਕਾ ਬਾਕੀ ਰਹਿ ਜਾਵੇਗਾ?[3]

47:19

فَٱعۡلَمۡ أَنَّهُۥ لَآ إِلَٰهَ إِلَّا ٱللَّهُ وَٱسۡتَغۡفِرۡ لِذَنۢبِكَ وَلِلۡمُؤۡمِنِينَ وَٱلۡمُؤۡمِنَٰتِۗ وَٱللَّهُ يَعۡلَمُ مُتَقَلَّبَكُمۡ وَمَثۡوَىٰكُمۡ ﴿19﴾

Transliteration: FaiAAlam annahu la ilaha illa Allahu waistaghfir lithanbika walilmumineena waalmuminati waAllahu yaAAlamu mutaqallabakum wamathwakum

Translation: ਸੋ (ਹੇ ਨਬੀ!) ਚੰਗੀ ਤਰ੍ਹਾਂ ਜਾਣ ਲਓ ਕਿ ਅੱਲਾਹ ਤੋਂ ਛੁੱਟ ਕੋਈ ਸੱਚਾ ਇਸ਼ਟ ਨਹੀਂ ਹੈ ਤੁਸੀਂ ਆਪਣੇ ਲਈ ਵੀ ਅਤੇ ਮੋਮਿਨ ਮਰਦਾਂ ਅਤੇ ਮੋਮਿਨ ਔਰਤਾਂ ਦੇ ਗੁਨਾਹਾਂ ਲਈ ਵੀ (ਰੱਬ ਤੋਂ) ਮੁਆਫ਼ੀ ਮੰਗੋ। ਅੱਲਾਹ ਤੁਹਾਡੇ ਤੁਰਨ-ਫਿਰਨ (ਸਰਗਰਮੀਆਂ) ਤੋਂ ਅਤੇ ਤੁਹਾਡੇ ਟਿਕਾਣੇ ਤੋਂ ਵੀ ਜਾਣੂ ਹੈ।

47:20

وَيَقُولُ ٱلَّذِينَ ءَامَنُواْ لَوۡلَا نُزِّلَتۡ سُورَةٞۖ فَإِذَآ أُنزِلَتۡ سُورَةٞ مُّحۡكَمَةٞ وَذُكِرَ فِيهَا ٱلۡقِتَالُ رَأَيۡتَ ٱلَّذِينَ فِي قُلُوبِهِم مَّرَضٞ يَنظُرُونَ إِلَيۡكَ نَظَرَ ٱلۡمَغۡشِيِّ عَلَيۡهِ مِنَ ٱلۡمَوۡتِۖ فَأَوۡلَىٰ لَهُمۡ ﴿20﴾

Transliteration: Wayaqoolu allatheena amanoo lawla nuzzilat sooratun faitha onzilat sooratun muhkamatun wathukira feeha alqitalu raayta allatheena fee quloobihim maradun yanthuroona ilayka nathara almaghshiyyi AAalayhi mina almawti faawla lahum

Translation: ਜਿਹੜੇ ਲੋਕ ਈਮਾਨ ਲਿਆਏ ਉਹ ਆਖਦੇ ਹਨ ਕਿ ਕੋਈ ਸੂਰਤ (ਜਿਹਾਦ ਦੇ ਸੰਬੰਧ ਵਿਚ) ਕਿਉਂ ਨਹੀਂ ਉਤਾਰੀ ਗਈ? ਜਦੋਂ ਕੋਈ ਸਪਸ਼ਟ ਤੇ ਪੱਕੀ ਸੂਰਤ ਉਤਾਰੀ ਜਾਂਦੀ ਹੈ, ਜਿਸ ਵਿਚ ਕਤਲ ਕਰਨ ਦੀ ਚਰਚਾ ਕੀਤੀ ਜਾਂਦੀ ਹੈ। (ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਵੇਖਿਆ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਸੀ, ਉਹ ਤੁਹਾਡੇ ਵੱਲ ਉਸ ਵਿਅਕਤੀ ਵਾਂਗ ਵੇਖਦੇ ਹਨ ਜਿਵੇਂ ਕਿਸੇ ’ਤੇ ਮੌਤ ਛਾ ਗਈ ਹੋਵੇ। ਸੋ ਉਹਨਾਂ ਲਈ ਬਰਬਾਦੀ ਹੈ।

47:21

طَاعَةٞ وَقَوۡلٞ مَّعۡرُوفٞۚ فَإِذَا عَزَمَ ٱلۡأَمۡرُ فَلَوۡ صَدَقُواْ ٱللَّهَ لَكَانَ خَيۡرٗا لَّهُمۡ ﴿21﴾

Transliteration: TaAAatun waqawlun maAAroofun faitha AAazama alamru falaw sadaqoo Allaha lakana khayran lahum

Translation: ਤਾਬੇਦਾਰੀ ਕਰਨਾ ਤੇ ਚੰਗੀਆਂ ਗੱਲਾਂ ਆਖਣੀਆਂ ਵਧੀਆ ਗੱਲ ਹੈ ਪਰ ਜਦੋਂ (ਜਿਹਾਦ ਦਾ) ਸਮਸ਼ਟ ਹੁਕਮ ਆ ਜਾਂਦਾ ਹੈ ਤਾਂ ਜੇ ਉਹ ਅੱਲਾਹ ਨਾਲ ਕੀਤੇ ਪ੍ਰਣ ਵਿਚ ਸੱਚੇ ਰਹਿੰਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੈ।

47:22

فَهَلۡ عَسَيۡتُمۡ إِن تَوَلَّيۡتُمۡ أَن تُفۡسِدُواْ فِي ٱلۡأَرۡضِ وَتُقَطِّعُوٓاْ أَرۡحَامَكُمۡ ﴿22﴾

Transliteration: Fahal AAasaytum in tawallaytum an tufsidoo fee alardi watuqattiAAoo arhamakum

Translation: ਸੋ (ਹੇ ਮੁਨਾਫ਼ਿਕੋ!) ਤੁਹਾਥੋਂ ਤਾਂ ਇਹੋ ਆਸ ਕੀਤੀ ਜਾ ਸਕਦੀ ਹੈ ਕਿ ਜੇ ਤੁਸੀਂ ਹਾਕਮ ਬਣ ਜਾਓ ਤਾਂ ਤੁਸੀਂ ਧਰਤੀ ਵਿਚ ਵਿਗਾੜ ਪਾਓਗੇ ਅਤੇ ਆਪਣੇ ਰਿਸ਼ਤਿਆਂ ਨੂੰ ਤੋੜੋਗੇ।[4]

47:23

أُوْلَـٰٓئِكَ ٱلَّذِينَ لَعَنَهُمُ ٱللَّهُ فَأَصَمَّهُمۡ وَأَعۡمَىٰٓ أَبۡصَٰرَهُمۡ ﴿23﴾

Transliteration: Olaika allatheena laAAanahumu Allahu faasammahum waaAAma absarahum

Translation: ਇਹੋ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਨੇ ਫਿਟਕਾਰ ਪਾਈ ਹੈ। ਫੇਰ ਉਸ (ਅੱਲਾਹ) ਨੇ ਉਹਨਾਂ (ਮੁਨਾਫ਼ਿਕਾਂ) ਨੂੰ ਬੋਲਾ ਬਣਾ ਦਿੱਤਾ ਅਤੇ ਅੱਖਾਂ ਤੋਂ ਅੰਨ੍ਹਾ ਕਰ ਦਿੱਤਾ।

47:24

أَفَلَا يَتَدَبَّرُونَ ٱلۡقُرۡءَانَ أَمۡ عَلَىٰ قُلُوبٍ أَقۡفَالُهَآ ﴿24﴾

Transliteration: Afala yatadabbaroona alqurana am AAala quloobin aqfaluha

Translation: ਕੀ ਉਹ ਲੋਕ .ਕੁਰਆਨ ਉੱਤੇ ਵਿਚਾਰ ਨਹੀਂ ਕਰਦੇ ਜਾਂ ਉਹਨਾਂ ਦੇ ਦਿਲਾਂ ਉੱਤੇ ਜੰਦਰੇ ਲੱਗੇ ਹੋਏ ਹਨ?

47:25

إِنَّ ٱلَّذِينَ ٱرۡتَدُّواْ عَلَىٰٓ أَدۡبَٰرِهِم مِّنۢ بَعۡدِ مَا تَبَيَّنَ لَهُمُ ٱلۡهُدَى ٱلشَّيۡطَٰنُ سَوَّلَ لَهُمۡ وَأَمۡلَىٰ لَهُمۡ ﴿25﴾

Transliteration: Inna allatheena irtaddoo AAala adbarihim min baAAdi ma tabayyana lahumu alhuda alshshaytanu sawwala lahum waamla lahum

Translation: ਬੇਸ਼ੱਕ ਜਿਹੜੇ ਲੋਕਾਂ ਨੇ ਪਿੱਠਾਂ ਫੇਰ ਲਈਆਂ ਜਦ ਕਿ ਉਹਨਾਂ ਉੱਤੇ ਹਿਦਾਇਤ ਸਪਸ਼ਟ ਹੋ ਚੁੱਕੀ ਸੀ ਫੇਰ ਸ਼ੈਤਾਨ ਨੇ ਉਹਨਾਂ ਦੇ ਭੈੜੇ ਅਮਲਾਂ ਨੂੰ ਸ਼ੋਭਾਮਾਨ ਬਣਾ ਛੱਡਿਆ ਹੈ ਅਤੇ ਅੱਲਾਹ ਨੇ ਉਹਨਾਂ ਨੂੰ ਢਿੱਲ ਦੇ ਛੱਡੀ।

47:26

ذَٰلِكَ بِأَنَّهُمۡ قَالُواْ لِلَّذِينَ كَرِهُواْ مَا نَزَّلَ ٱللَّهُ سَنُطِيعُكُمۡ فِي بَعۡضِ ٱلۡأَمۡرِۖ وَٱللَّهُ يَعۡلَمُ إِسۡرَارَهُمۡ ﴿26﴾

Transliteration: Thalika biannahum qaloo lillatheena karihoo ma nazzala Allahu sanuteeAAukum fee baAAdi alamri waAllahu yaAAlamu israrahum

Translation: ਇਹ ਇਸ ਲਈ ਸੀ ਕਿ ਬੇਸ਼ੱਕ ਉਹਨਾਂ ਨੇ ਉਹਨਾਂ (ਯਹੂਦੀ) ਲੋਕਾਂ ਨੂੰ, ਜਿਨ੍ਹਾਂ ਨੇ ਇਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ, ਜਿਹੜਾ ਅੱਲਾਹ ਨੇ ਉਤਾਰਿਆ ਸੀ, ਆਖਿਆ ਕਿ ਕੁੱਝ ਮਾਮਲਿਆਂ ਵਿਚ ਅਸੀਂ ਤੁਹਾਡੀਆਂ ਗੱਲਾਂ ਮੰਨਾਂਗੇ। ਅੱਲਾਹ ਉਹਨਾਂ ਦੇ ਦਿਲਾਂ ਦੀਆਂ ਗੱਲਾਂ ਚੰਗੀ ਤਰ੍ਹਾਂ ਜਾਣਦਾ ਹੈ।

47:27

فَكَيۡفَ إِذَا تَوَفَّتۡهُمُ ٱلۡمَلَـٰٓئِكَةُ يَضۡرِبُونَ وُجُوهَهُمۡ وَأَدۡبَٰرَهُمۡ ﴿27﴾

Transliteration: Fakayfa itha tawaffathumu almalaikatu yadriboona wujoohahum waadbarahum

Translation: ਉਸ ਵੇਲੇ ਕੀ ਹੋਵੇਗਾ, ਜਦੋਂ ਫ਼ਰਿਸ਼ਤੇ ਉਹਨਾਂ ਦੇ ਮੂੰਹਾਂ ਤੇ ਪਿੱਠਾਂ ਉੱਤੇ ਮਾਰਦੇ ਹੋਏ ਉਹਨਾਂ ਦੇ ਪ੍ਰਾਣ ਕੱਢਣਗੇ।

47:28

ذَٰلِكَ بِأَنَّهُمُ ٱتَّبَعُواْ مَآ أَسۡخَطَ ٱللَّهَ وَكَرِهُواْ رِضۡوَٰنَهُۥ فَأَحۡبَطَ أَعۡمَٰلَهُمۡ ﴿28﴾

Transliteration: Thalika biannahumu ittabaAAoo ma askhata Allaha wakarihoo ridwanahu faahbata aAAmalahum

Translation: ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ ਚੀਜ਼ ਦੀ ਪੈਰਵੀ ਕੀਤੀ ਜਿਸ ਨੇ ਅੱਲਾਹ ਨੂੰ ਨਾਰਾਜ਼ ਕਰ ਦਿੱਤਾ ਅਤੇ ਉਹਨਾਂ ਨੇ ਅੱਲਾਹ ਦੀ ਰਜ਼ਾਮੰਦੀ ਨੂੰ ਨਾ-ਪਸੰਦ ਕੀਤਾ। ਸੋ ਅੱਲਾਹ ਨੇ ਉਹਨਾਂ ਦੀਆਂ ਸਾਰੀਆਂ ਕਰਨੀਆਂ ਅਜਾਈਂ ਗੁਆ ਦਿੱਤੀਆਂ।

47:29

أَمۡ حَسِبَ ٱلَّذِينَ فِي قُلُوبِهِم مَّرَضٌ أَن لَّن يُخۡرِجَ ٱللَّهُ أَضۡغَٰنَهُمۡ ﴿29﴾

Transliteration: Am hasiba allatheena fee quloobihim maradun an lan yukhrija Allahu adghanahum

Translation: ਕੀ ਉਹਨਾਂ ਲੋਕਾਂ ਨੇ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਹੈ, ਇਹ ਸਮਝ ਬੈਠੇ ਹਨ ਕਿ ਅੱਲਾਹ ਉਹਨਾਂ ਦੇ ਦਿਲਾਂ ਦੇ ਖੋਟ ਨੂੰ ਪ੍ਰਗਟ ਨਹੀਂ ਕਰੇਗਾ?

47:30

وَلَوۡ نَشَآءُ لَأَرَيۡنَٰكَهُمۡ فَلَعَرَفۡتَهُم بِسِيمَٰهُمۡۚ وَلَتَعۡرِفَنَّهُمۡ فِي لَحۡنِ ٱلۡقَوۡلِۚ وَٱللَّهُ يَعۡلَمُ أَعۡمَٰلَكُمۡ ﴿30﴾

Transliteration: Walaw nashao laaraynakahum falaAAaraftahum biseemahum walataAArifannahum fee lahni alqawli waAllahu yaAAlamu aAAmalakum

Translation: ਜੇ ਅਸੀਂ ਚਾਹੁੰਦੇ ਤਾਂ ਉਹ ਮੁਨਾਫ਼ਿਕ ਤੁਹਾਨੂੰ ਅੱਖੀਂ ਵਿਖਾ ਦਿੰਦੇ, ਫੇਰ ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਲੈਂਦੇ। ਤੁਸੀਂ ਉਹਨਾਂ ਦੀ ਬੋਲ-ਬਾਣੀ ਤੋਂ ਉਹਨਾਂ ਨੂੰ ਜਾਣ ਲਵੋਗੇ। ਅੱਲਾਹ ਤੁਹਾਡੇ ਕਰਮਾਂ ਨੂੰ ਜਾਣਦਾ ਹੈ।

47:31

وَلَنَبۡلُوَنَّكُمۡ حَتَّىٰ نَعۡلَمَ ٱلۡمُجَٰهِدِينَ مِنكُمۡ وَٱلصَّـٰبِرِينَ وَنَبۡلُوَاْ أَخۡبَارَكُمۡ ﴿31﴾

Transliteration: Walanabluwannakum hatta naAAlama almujahideena minkum waalssabireena wanabluwa akhbarakum

Translation: (ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।

47:32

إِنَّ ٱلَّذِينَ كَفَرُواْ وَصَدُّواْ عَن سَبِيلِ ٱللَّهِ وَشَآقُّواْ ٱلرَّسُولَ مِنۢ بَعۡدِ مَا تَبَيَّنَ لَهُمُ ٱلۡهُدَىٰ لَن يَضُرُّواْ ٱللَّهَ شَيۡـٔٗا وَسَيُحۡبِطُ أَعۡمَٰلَهُمۡ ﴿32﴾

Transliteration: Inna allatheena kafaroo wasaddoo AAan sabeeli Allahi washaqqoo alrrasoola min baAAdi ma tabayyana lahumu alhuda lan yaduroo Allaha shayan wasayuhbitu aAAmalahum

Translation: ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ,[5] ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।

47:33

يَـٰٓأَيُّهَا ٱلَّذِينَ ءَامَنُوٓاْ أَطِيعُواْ ٱللَّهَ وَأَطِيعُواْ ٱلرَّسُولَ وَلَا تُبۡطِلُوٓاْ أَعۡمَٰلَكُمۡ ﴿33﴾

Transliteration: Ya ayyuha allatheena amanoo ateeAAoo Allaha waateeAAoo alrrasoola wala tubtiloo aAAmalakum

Translation: ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਆਗਿਆ ਦੀ ਪਾਲਣਾ ਕਰੋ ਅਤੇ ਰਸੂਲ ਦੀ ਤਾਬੇਦਾਰੀ ਕਰੋ ਅਤੇ ਆਪਣੇ ਕਰਮਾਂ ਨੂੰ ਅਜਾਈਂ ਨਾ ਕਰੋ।

47:34

إِنَّ ٱلَّذِينَ كَفَرُواْ وَصَدُّواْ عَن سَبِيلِ ٱللَّهِ ثُمَّ مَاتُواْ وَهُمۡ كُفَّارٞ فَلَن يَغۡفِرَ ٱللَّهُ لَهُمۡ ﴿34﴾

Transliteration: Inna allatheena kafaroo wasaddoo AAan sabeeli Allahi thumma matoo wahum kuffarun falan yaghfira Allahu lahum

Translation: ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।[6]

47:35

فَلَا تَهِنُواْ وَتَدۡعُوٓاْ إِلَى ٱلسَّلۡمِ وَأَنتُمُ ٱلۡأَعۡلَوۡنَ وَٱللَّهُ مَعَكُمۡ وَلَن يَتِرَكُمۡ أَعۡمَٰلَكُمۡ ﴿35﴾

Transliteration: Fala tahinoo watadAAoo ila alssalmi waantumu alaAAlawna waAllahu maAAakum walan yatirakum aAAmalakum

Translation: ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।

47:36

إِنَّمَا ٱلۡحَيَوٰةُ ٱلدُّنۡيَا لَعِبٞ وَلَهۡوٞۚ وَإِن تُؤۡمِنُواْ وَتَتَّقُواْ يُؤۡتِكُمۡ أُجُورَكُمۡ وَلَا يَسۡـَٔلۡكُمۡ أَمۡوَٰلَكُمۡ ﴿36﴾

Transliteration: Innama alhayatu alddunya laAAibun walahwun wain tuminoo watattaqoo yutikum ojoorakum wala yasalkum amwalakum

Translation: ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ ਤੁਸੀਂ (ਅੱਲਾਹ ਤੇ ਉਸ ਦੇ ਰਸੂਲ ਮੁਹੰਮਦ ਸ: ਉੱਤੇ) ਈਮਾਨ ਲੈ ਆਓ ਤੇ ਬੁਰਾਈਆਂ ਤੋਂ ਬਚੇ ਰਹੋ ਤਾਂ ਅੱਲਾਹ ਤੁਹਾਨੂੰ ਤੁਹਾਡੇ ਕਰਮਫਲ ਦੇਵੇਗਾ। ਉਹ ਤੁਹਾਥੋਂ ਤੁਹਾਡੇ ਸਾਰੇ ਧਨ-ਪਦਾਰਥ ਨਹੀਂ ਮੰਗਦਾ।

47:37

إِن يَسۡـَٔلۡكُمُوهَا فَيُحۡفِكُمۡ تَبۡخَلُواْ وَيُخۡرِجۡ أَضۡغَٰنَكُمۡ ﴿37﴾

Transliteration: In yasalkumooha fayuhfikum tabkhaloo wayukhrij adghanakum

Translation: ਜੇ ਅੱਲਾਹ ਤੁਹਾਥੋਂ ਉਹ (ਮਾਲ-ਦੌਲਤ) ਮੰਗ ਲਵੇ ਅਤੇ ਇਸ ਲਈ ਜ਼ੋਰ ਪਾਵੇ, ਤਾਂ ਫੇਰ ਤੁਸੀਂ ਕੰਜੂਸੀ ਕਰੋਗੇ ਅਤੇ ਉਹ ਤੁਹਾਡੇ (ਦਿਲਾਂ ਦੇ) ਖੋਟ ਬਾਹਰ ਕੱਢ ਲਿਆਵੇਗਾ।

47:38

هَـٰٓأَنتُمۡ هَـٰٓؤُلَآءِ تُدۡعَوۡنَ لِتُنفِقُواْ فِي سَبِيلِ ٱللَّهِ فَمِنكُم مَّن يَبۡخَلُۖ وَمَن يَبۡخَلۡ فَإِنَّمَا يَبۡخَلُ عَن نَّفۡسِهِۦۚ وَٱللَّهُ ٱلۡغَنِيُّ وَأَنتُمُ ٱلۡفُقَرَآءُۚ وَإِن تَتَوَلَّوۡاْ يَسۡتَبۡدِلۡ قَوۡمًا غَيۡرَكُمۡ ثُمَّ لَا يَكُونُوٓاْ أَمۡثَٰلَكُم ﴿38﴾

Transliteration: Haantum haolai tudAAawna litunfiqoo fee sabeeli Allahi faminkum man yabkhalu waman yabkhal fainnama yabkhalu AAan nafsihi waAllahu alghaniyyu waantumu alfuqarao wain tatawallaw yastabdil qawman ghayrakum thumma la yakoonoo amthalakum

Translation: ਸੁਣੋ! ਤੁਸੀਂ ਤਾਂ ਉਹ ਲੋਕ ਹੋ ਕਿ ਜਿਹਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ, ਤੁਹਾਡੇ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਕੰਜੂਸੀਆਂ ਕਰਦੇ ਹਨ। ਜਿਹੜਾ ਕੋਈ ਕੰਜੂਸੀ ਕਰਦਾ ਹੈ (ਉਹ ਸੁਣ ਲਵੇ!) ਉਹ ਤਾਂ ਆਪਣੇ ਆਪ ਨਾਲ ਹੀ ਕੰਜੂਸੀ ਕਰਦਾ ਹੈ। ਅੱਲਾਹ ਤਾਂ ਬੇਪਰਵਾਹ ਹੈ, ਤੁਸੀਂ ਹੀ ਉਸ ਦੇ ਮੁਥਾਜ ਹੋ। ਜੇ ਤੁਸੀਂ (ਉਸ ਤੋਂ) ਮੂੰਹ ਮੋੜੋਗੇ ਤਾਂ ਅੱਲਾਹ ਤੁਹਾਡੀ ਥਾਂ ਦੂਜੇ ਲੋਕਾਂ ਨੂੰ ਬਦਲ ਦੇਵੇਗਾ, ਫੇਰ ਉਹ ਤੁਹਾਡੇ ਵਰਗੇ (ਨਾ-ਫ਼ਰਮਾਨ) ਨਹੀਂ ਹੋਣਗੇ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download