quranm◉

Surah Adh-Dhariyat transliteration

◉ ਸੂਰਾ · ∞

51:1

وَٱلذَّـٰرِيَٰتِ ذَرۡوٗا ﴿1﴾

Transliteration: Waalththariyati tharwan

Translation: ਸੁੰਹ ਉਹਨਾਂ ਹਵਾਵਾਂ ਦੀ ਜਿਹੜੀਆਂ (ਧੂੜ) ਉਡਾਉਣ ਵਾਲੀਆਂ ਹਨ।

51:2

فَٱلۡحَٰمِلَٰتِ وِقۡرٗا ﴿2﴾

Transliteration: Faalhamilati wiqran

Translation: ਫੇਰ ਉਹਨਾਂ ਬੱਦਲਾਂ ਦੀ ਜਿਹੜੇ ਪਾਣੀ ਦਾ ਭਾਰ ਚੁੱਕਣ ਵਾਲੇ ਹਨ।

51:3

فَٱلۡجَٰرِيَٰتِ يُسۡرٗا ﴿3﴾

Transliteration: Faaljariyati yusran

Translation: (ਸੁੰਹ) ਉਹਨਾਂ ਬੇੜੀਆਂ ਦੀ ਜਿਹੜੀਆਂ ਆਸਾਨੀ ਨਾਲ ਵਗਣ ਵਾਲੀਆਂ ਹਨ।

51:4

فَٱلۡمُقَسِّمَٰتِ أَمۡرًا ﴿4﴾

Transliteration: Faalmuqassimati amran

Translation: (ਸੁੰਹ) ਉਹਨਾਂ ਫ਼ਰਿਸ਼ਤਿਆਂ ਦੀ ਜਿਹੜੇ ਕੰਮ ਵੰਡਣ ਵਾਲੇ ਹਨ।

51:5

إِنَّمَا تُوعَدُونَ لَصَادِقٞ ﴿5﴾

Transliteration: Innama tooAAadoona lasadiqun

Translation: ਕਿ ਬੇਸ਼ੱਕ (ਕਿਆਮਤ ਦਿਹਾੜੇ) ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਜਾ ਰਿਹਾ ਹੈ ਉਹ ਸੱਚਾ ਹੈ।

51:6

وَإِنَّ ٱلدِّينَ لَوَٰقِعٞ ﴿6﴾

Transliteration: Wainna alddeena lawaqiAAun

Translation: ਨਿਰਸੰਦੇਹ, ਕਰਮਾਂ ਦਾ ਬਦਲਾ ਜ਼ਰੂਰ ਮਿਲਣ ਵਾਲਾ ਹੈ।

51:7

وَٱلسَّمَآءِ ذَاتِ ٱلۡحُبُكِ ﴿7﴾

Transliteration: Waalssamai thati alhubuki

Translation: ਸੁੰਹ ਹੈ ਉਨ੍ਹਾਂ ਅਕਾਸ਼ਾਂ ਦੀ ਜਿਹੜੇ ਰਾਹਾਂ ਵਾਲੇ ਹਨ।

51:8

إِنَّكُمۡ لَفِي قَوۡلٖ مُّخۡتَلِفٖ ﴿8﴾

Transliteration: Innakum lafee qawlin mukhtalifin

Translation: ਬੇਸ਼ੱਕ ਤੁਸੀਂ (ਪਰਲੋਕ ਬਾਰੇ) ਵਾਦ ਵਿਵਾਦ ਵਿਚ ਪਏ ਹੋਏ ਹੋ।

51:9

يُؤۡفَكُ عَنۡهُ مَنۡ أُفِكَ ﴿9﴾

Transliteration: Yufaku AAanhu man ofika

Translation: ਉਸ ਈਮਾਨ ਤੋਂ ਉਹੀਓ ਬੇਮੁੱਖ ਹੁੰਦਾ ਹੈ ਜਿਹੜਾ ਭਲਾਈ ਤੋਂ ਬੇਮੁਖਾ ਹੋਵੇ।

51:10

قُتِلَ ٱلۡخَرَّـٰصُونَ ﴿10﴾

Transliteration: Qutila alkharrasoona

Translation: ਅਟਕਲ-ਪੱਚੂ ਗੱਲਾਂ ਕਰਨ ਵਾਲੇ ਤਾਂ ਮਾਰੇ ਗਏ।

51:11

ٱلَّذِينَ هُمۡ فِي غَمۡرَةٖ سَاهُونَ ﴿11﴾

Transliteration: Allatheena hum fee ghamratin sahoona

Translation: ਉਹ ਲੋਕ ਜਿਹੜੇ ਗਫ਼ਲਤ ਵਿਚ ਬੇ-ਸੁਰਤ ਹਨ।

51:12

يَسۡـَٔلُونَ أَيَّانَ يَوۡمُ ٱلدِّينِ ﴿12﴾

Transliteration: Yasaloona ayyana yawmu alddeeni

Translation: ਉਹ ਪੁੱਛਦੇ ਹਨ ਕਿ ਬਦਲੇ ਵਾਲਾ ਦਿਨ ਕਦੋਂ ਆਵੇਗਾ ?

51:13

يَوۡمَ هُمۡ عَلَى ٱلنَّارِ يُفۡتَنُونَ ﴿13﴾

Transliteration: Yawma hum AAala alnnari yuftanoona

Translation: (ਪ੍ਰਲੋਕ ਉਸ ਦਿਨ ਆਵੇਗਾ) ਜਦੋਂ ਉਹ (ਬੇ-ਸੁਰਤ ਲੋਕ) ਅੱਗ ਵਿਚ ਸਾੜੇ ਜਾਣਗੇ।

51:14

ذُوقُواْ فِتۡنَتَكُمۡ هَٰذَا ٱلَّذِي كُنتُم بِهِۦ تَسۡتَعۡجِلُونَ ﴿14﴾

Transliteration: Thooqoo fitnatakum hatha allathee kuntum bihi tastaAAjiloona

Translation: ਅਤੇ ਆਖਿਆ ਜਾਵੇਗਾ ਕਿ ਹੁਣ ਆਪਣੇ ਅਜ਼ਾਬ ਦਾ ਸੁਆਦ ਵੇਖੋ, ਇਹੋ ਉਹ ਅਜ਼ਾਬ ਹੈ ਜਿਸ ਲਈ ਤੁਸੀਂ ਕਾਹਲੀ ਪਾ ਰਹੇ ਸੀ।

51:15

إِنَّ ٱلۡمُتَّقِينَ فِي جَنَّـٰتٖ وَعُيُونٍ ﴿15﴾

Transliteration: Inna almuttaqeena fee jannatin waAAuyoonin

Translation: ਬੇਸ਼ੱਕ ਉਸ ਦਿਹਾੜੇ ਮੁੱਤਕੀ (ਭਾਵ ਰੱਬ ਤੋਂ ਡਰਨ ਵਾਲੇ) ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।[1]

51:16

ءَاخِذِينَ مَآ ءَاتَىٰهُمۡ رَبُّهُمۡۚ إِنَّهُمۡ كَانُواْ قَبۡلَ ذَٰلِكَ مُحۡسِنِينَ ﴿16﴾

Transliteration: Akhitheena ma atahum rabbuhum innahum kanoo qabla thalika muhsineena

Translation: ਜੋ ਵੀ ਉਹਨਾਂ ਦਾ ਰੱਬ ਉਹਨਾਂ ਨੂੰ ਦੇਵੇਗਾ, ਉਹ ਉਸ ਨੂੰ (ਖ਼ੁਸ਼ੀ ਖ਼ੁਸ਼ੀ) ਲੈ ਰਹੇ ਹੋਣਗੇ। ਬੇਸ਼ੱਕ ਉਹ ਇਸ (ਦਿਹਾੜੇ ਆਉਣ) ਤੋਂ ਪਹਿਲਾਂ ਨੇਕੀ ਕਰਨ ਵਾਲੇ ਲੋਕ ਸਨ।

51:17

كَانُواْ قَلِيلٗا مِّنَ ٱلَّيۡلِ مَا يَهۡجَعُونَ ﴿17﴾

Transliteration: Kanoo qaleelan mina allayli ma yahjaAAoona

Translation: ਉਹ ਰਾਤਾਂ ਨੂੰ ਬਹੁਤ ਹੀ ਘੱਟ ਸੌਂਦੇ ਸਨ।

51:18

وَبِٱلۡأَسۡحَارِ هُمۡ يَسۡتَغۡفِرُونَ ﴿18﴾

Transliteration: Wabialashari hum yastaghfiroona

Translation: ਅਤੇ ਉਹ ਸਰਘੀ ਵੇਲੇ ਬਖ਼ਸ਼ਿਸ਼ (ਦੀ ਦੁਆਵਾਂ) ਮੰਗਦੇ ਸਨ।

51:19

وَفِيٓ أَمۡوَٰلِهِمۡ حَقّٞ لِّلسَّآئِلِ وَٱلۡمَحۡرُومِ ﴿19﴾

Transliteration: Wafee amwalihim haqqun lilssaili waalmahroomi

Translation: ਉਹਨਾਂ ਦੀ ਧਨ-ਦੌਲਤ ਵਿਚ ਮੰਗਤਿਆਂ ਤੇ ਮਹਿਰੂਮਾਂ (ਲੋੜਵੰਦਾਂ) ਦਾ ਵੀ ਹੱਕ ਹੁੰਦਾ ਸੀ।[2]

51:20

وَفِي ٱلۡأَرۡضِ ءَايَٰتٞ لِّلۡمُوقِنِينَ ﴿20﴾

Transliteration: Wafee alardi ayatun lilmooqineena

Translation: ਵਿਸ਼ਵਾਸ ਕਰਨ ਵਾਲਿਆਂ ਲਈ ਧਰਤੀ ਵਿਚ (ਬਹੁਤ ਸਾਰੀਆਂ) ਨਿਸ਼ਾਨੀਆਂ ਹਨ।

51:21

وَفِيٓ أَنفُسِكُمۡۚ أَفَلَا تُبۡصِرُونَ ﴿21﴾

Transliteration: Wafee anfusikum afala tubsiroona

Translation: ਅਤੇ ਤੁਹਾਡੀ ਆਪਣੀ ਜ਼ਾਤ ਵਿਚ ਵੀ (ਨਿਸ਼ਾਨੀਆਂ) ਹਨ, ਕੀ ਫੇਰ ਵੀ ਤੁਸੀਂ ਵੇਖਦੇ ਨਹੀਂ ?

51:22

وَفِي ٱلسَّمَآءِ رِزۡقُكُمۡ وَمَا تُوعَدُونَ ﴿22﴾

Transliteration: Wafee alssamai rizqukum wama tooAAadoona

Translation: ਤੁਹਾਡੀ ਰੋਜ਼ੀ ਅਤੇ ਉਹ ਚੀਜ਼ ਵੀ (ਸਵਰਗ-ਨਰਕ) ਜਿਸ ਦਾ ਤੁਹਾਨੂੰ ਵਚਨ ਦਿੱਤਾ ਜਾ ਰਿਹਾ ਹੈ, ਅਕਾਸ਼ ਵਿਚ ਹੈ।

51:23

فَوَرَبِّ ٱلسَّمَآءِ وَٱلۡأَرۡضِ إِنَّهُۥ لَحَقّٞ مِّثۡلَ مَآ أَنَّكُمۡ تَنطِقُونَ ﴿23﴾

Transliteration: Fawarabbi alssamai waalardi innahu lahaqqun mithla ma annakum tantiqoona

Translation: ਅਕਾਸ਼ ਤੇ ਧਰਤੀ ਦੇ ਰੱਬ ਦੀ ਸੁੰਹ, ਇਹ (ਕਿਆਮਤ) ਇਕ ਅਟੱਲ ਸੱਚਾਈ ਹੈ, ਜਿਵੇਂ ਤੁਹਾਡਾ ਬੋਲਣਾ।

51:24

هَلۡ أَتَىٰكَ حَدِيثُ ضَيۡفِ إِبۡرَٰهِيمَ ٱلۡمُكۡرَمِينَ ﴿24﴾

Transliteration: Hal ataka hadeethu dayfi ibraheema almukrameena

Translation: (ਹੇ ਨਬੀ!) ਕੀ ਤੁਹਾਡੇ ਕੋਲ ਇਬਰਾਹੀਮ ਦੇ ਪਤਵੰਤੇ ਮਹਿਮਾਨਾਂ ਦੀ ਖ਼ਬਰ ਪਹੁੰਚੀ ਹੈ ?

51:25

إِذۡ دَخَلُواْ عَلَيۡهِ فَقَالُواْ سَلَٰمٗاۖ قَالَ سَلَٰمٞ قَوۡمٞ مُّنكَرُونَ ﴿25﴾

Transliteration: Ith dakhaloo AAalayhi faqaloo salaman qala salamun qawmun munkaroona

Translation: ਜਦੋਂ ਉਹ (ਫ਼ਰਿਸ਼ਤੇ ਮਹਿਮਾਨ ਬਣ ਕੇ) ਉਸ (ਇਬਰਾਹੀਮ) ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਆਖਿਆ ਇਬਰਾਹੀਮ ਨੇ ਆਖਿਆ ਕਿ ਤੁਹਾਨੂੰ ਵੀ ਸਲਾਮ ਹੋਵੇ, ਫੇਰ ਮਨ ਵਿਚ ਹੀ ਕਿਹਾ ਕਿ ਤੁਸੀਂ ਲੋਕ ਤਾਂ ਅਣਪਛਾਤੇ ਹੋ।

51:26

فَرَاغَ إِلَىٰٓ أَهۡلِهِۦ فَجَآءَ بِعِجۡلٖ سَمِينٖ ﴿26﴾

Transliteration: Faragha ila ahlihi fajaa biAAijlin sameenin

Translation: ਫੇਰ ਚੁਪ-ਚਪੀਤਾ ਆਪਣੇ ਘਰ ਆਇਆ ਅਤੇ ਇਕ ਮੋਟਾ ਤਾਜ਼ਾ (ਭੁੱਜਾ ਹੋਇਆ) ਵੱਛਾ ਲਿਆਇਆ।

51:27

فَقَرَّبَهُۥٓ إِلَيۡهِمۡ قَالَ أَلَا تَأۡكُلُونَ ﴿27﴾

Transliteration: Faqarrabahu ilayhim qala ala takuloona

Translation: ਅਤੇ ਉਹਨਾਂ ਅੱਗੇ ਪੇਸ਼ ਕੀਤਾ ਅਤੇ (ਜਦੋਂ ਉਹਨਾਂ ਨੇ ਨਹੀਂ ਖਾਇਆ ਤਾਂ) ਆਖਿਆ ਕਿ ਤੁਸੀਂ ਖਾਂਦੇ ਕਿਉਂ ਨਹੀਂ ?

51:28

فَأَوۡجَسَ مِنۡهُمۡ خِيفَةٗۖ قَالُواْ لَا تَخَفۡۖ وَبَشَّرُوهُ بِغُلَٰمٍ عَلِيمٖ ﴿28﴾

Transliteration: Faawjasa minhum kheefatan qaloo la takhaf wabashsharoohu bighulamin AAaleemin

Translation: ਫੇਰ ਉਹ (ਦਿਲ ਹੀ ਦਿਲ ਵਿਚ) ਉਹਨਾਂ ਕੋਲੋਂ ਡਰ ਗਿਆ। ਅਤੇ ਉਹਨਾਂ (ਮਹਿਮਾਨਾਂ) ਨੇ ਆਖਿਆ ਕਿ ਤੂੰ ਸਾਥੋਂ ਨਾ ਡਰ ਅਤੇ ਉਸ ਨੂੰ ਇਕ ਗਿਆਨਵਾਨ ਪੁੱਤਰ ਹੋਣ ਦੀ ਖ਼ੁਸ਼ਖ਼ਬਰੀ ਸੁਣਾਈ।

51:29

فَأَقۡبَلَتِ ٱمۡرَأَتُهُۥ فِي صَرَّةٖ فَصَكَّتۡ وَجۡهَهَا وَقَالَتۡ عَجُوزٌ عَقِيمٞ ﴿29﴾

Transliteration: Faaqbalati imraatuhu fee sarratin fasakkat wajhaha waqalat AAajoozun AAaqeemun

Translation: ਇਹ ਸੁਣ ਕੇ ਇਬਰਾਹੀਮ ਦੀ ਪਤਨੀ (ਸਾਰਾ) ਹਾਏ-ਦੁਹਾਈ ਪਾਉਂਦੀ ਹੋਈ ਸਾਹਮਣੇ ਆਈ, ਉਸ ਨੇ ਆਪਣਾ ਮੂੰਹ-ਮੱਥਾ ਪਿੱਟ ਲਿਆ ਤੇ ਆਖਿਆ ਕਿ ਮੈਂ ਇਕ ਬੁੱਢੀ ਬਾਂਝ ਹਾਂ (ਭਲਾਂ ਮੇਰੇ ਔਲਾਦ ਕਿਵੇਂ ਹੋਵੇਗੀ)।[3]

51:30

قَالُواْ كَذَٰلِكِ قَالَ رَبُّكِۖ إِنَّهُۥ هُوَ ٱلۡحَكِيمُ ٱلۡعَلِيمُ ﴿30﴾

Transliteration: Qaloo kathaliki qala rabbuki innahu huwa alhakeemu alAAaleemu

Translation: ਉਹਨਾਂ (ਫ਼ਰਿਸ਼ਤਿਆਂ) ਨੇ ਆਖਿਆ ਕਿ ਤੁਹਾਡੇ ਰੱਬ ਨੇ ਇਹੋ ਫ਼ਰਮਾਇਆ ਹੈ। ਬੇਸ਼ੱਕ ਉਹ ਯੁਕਤੀਮਾਨ ਤੇ ਵੱਡਾ ਜਾਣਨਹਾਰ ਹੈ।

51:31

قَالَ فَمَا خَطۡبُكُمۡ أَيُّهَا ٱلۡمُرۡسَلُونَ ﴿31﴾

Transliteration: Qala fama khatbukum ayyuha almursaloona

Translation: ਇਬਰਾਹੀਮ ਨੇ ਪੁੱਛਿਆ, ਹੇ ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਕੀ ਉਦੇਸ਼ ਹੈ?

51:32

قَالُوٓاْ إِنَّآ أُرۡسِلۡنَآ إِلَىٰ قَوۡمٖ مُّجۡرِمِينَ ﴿32﴾

Transliteration: Qaloo inna orsilna ila qawmin mujrimeena

Translation: ਉਹਨਾਂ ਨੇ ਆਖਿਆ ਕਿ ਸਾਨੂੰ ਇਕ ਅਪਰਾਧੀ ਕੌਮ ਵੱਲ ਭੇਜਿਆ ਗਿਆ ਹੈ।

51:33

لِنُرۡسِلَ عَلَيۡهِمۡ حِجَارَةٗ مِّن طِينٖ ﴿33﴾

Transliteration: Linursila AAalayhim hijaratan min teenin

Translation: ਤਾਂ ਜੋ ਅਸੀਂ ਉਸ ’ਤੇ ਖੰਘਰਾਂ ਦਾ ਮੀਂਹ ਵਰ੍ਹਾ ਦੇਈਏ।

51:34

مُّسَوَّمَةً عِندَ رَبِّكَ لِلۡمُسۡرِفِينَ ﴿34﴾

Transliteration: Musawwamatan AAinda rabbika lilmusrifeena

Translation: ਜਿਹੜੇ ਤੁਹਾਡੇ ਰੱਬ ਕੋਲ ਹੱਦੋਂ ਟੱਪਣ ਵਾਲਿਆਂ (ਉੱਤੇ ਸੁੱਟਣ) ਲਈ ਨਿਸ਼ਾਨ ਲਾਏ ਪਏ ਹਨ।

51:35

فَأَخۡرَجۡنَا مَن كَانَ فِيهَا مِنَ ٱلۡمُؤۡمِنِينَ ﴿35﴾

Transliteration: Faakhrajna man kana feeha mina almumineena

Translation: ਫੇਰ ਅਸੀਂ ਉਸ ਬਸਤੀ ਵਿੱਚੋਂ ਈਮਾਨ ਵਾਲਿਆਂ ਨੂੰ ਕੱਢ ਲਿਆ।

51:36

فَمَا وَجَدۡنَا فِيهَا غَيۡرَ بَيۡتٖ مِّنَ ٱلۡمُسۡلِمِينَ ﴿36﴾

Transliteration: Fama wajadna feeha ghayra baytin mina almuslimeena

Translation: ਅਸੀਂ ਉੱਥੇ ਕੇਵਲ ਇਕ ਹੀ ਘਰ ਮੁਸਲਮਾਨਾਂ (ਆਗਿਆਕਾਰੀਆਂ) ਦਾ ਵੇਖਿਆ।[4]

51:37

وَتَرَكۡنَا فِيهَآ ءَايَةٗ لِّلَّذِينَ يَخَافُونَ ٱلۡعَذَابَ ٱلۡأَلِيمَ ﴿37﴾

Transliteration: Watarakna feeha ayatan lillatheena yakhafoona alAAathaba alaleema

Translation: ਅਸੀਂ ਉਹਨਾਂ ਲੋਕਾਂ ਲਈ, ਜਿਹੜੇ ਦੁਖਦਾਈ ਅਜ਼ਾਬ ਤੋਂ ਡਰਦੇ ਹਨ, ਇਕ ਨਿਸ਼ਾਨੀ ਰੱਖ ਛੱਡੀ।

51:38

وَفِي مُوسَىٰٓ إِذۡ أَرۡسَلۡنَٰهُ إِلَىٰ فِرۡعَوۡنَ بِسُلۡطَٰنٖ مُّبِينٖ ﴿38﴾

Transliteration: Wafee moosa ith arsalnahu ila firAAawna bisultanin mubeenin

Translation: ਮੂਸਾ ਦੇ ਕਿੱਸੇ ਵਿਚ ਵੀ ਇਕ ਵੱਡੀ ਨਿਸ਼ਾਨੀ ਹੈ, ਜਦੋਂ ਅਸੀਂ ਉਸ ਨੂੰ ਫ਼ਿਰਔਨ ਵੱਲ ਇਕ ਮੋਅਜਜ਼ਾ (ਸਪਸ਼ਟ ਦਲੀਲਾਂ) ਦੇਕੇ ਭੇਜਿਆ।

51:39

فَتَوَلَّىٰ بِرُكۡنِهِۦ وَقَالَ سَٰحِرٌ أَوۡ مَجۡنُونٞ ﴿39﴾

Transliteration: Fatawalla biruknihi waqala sahirun aw majnoonun

Translation: ਉਸ ਨੇ ਆਪਣੀ ਤਾਕਤ ਦੇ ਬਲਬੂਤੇ ’ਤੇ ਹੱਕ ਤੋਂ ਮੂੰਹ ਮੋੜਿਆ ਅਤੇ ਕਿਹਾ ਕਿ ਮੂਸਾ ਤਾਂ ਜਾਦੂਗਰ ਹੈ ਜਾਂ ਸੁਦਾਈ ਹੈ।

51:40

فَأَخَذۡنَٰهُ وَجُنُودَهُۥ فَنَبَذۡنَٰهُمۡ فِي ٱلۡيَمِّ وَهُوَ مُلِيمٞ ﴿40﴾

Transliteration: Faakhathnahu wajunoodahu fanabathnahum fee alyammi wahuwa muleemun

Translation: ਅੰਤ ਅਸੀਂ ਉਸ ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ ਲਿਆ ਅਤੇ ਉਹਨਾਂ ਸਾਰਿਆਂ ਨੂੰ ਸਮੁੰਦਰ ਵਿਚ ਸੁੱਟ ਦਿੱਤਾ, ਕਿਉਂ ਜੋ ਉਹ ਨਿੰਦਨ ਯੋਗ ਕੰਮ ਕਰਦੇ ਸਨ।

51:41

وَفِي عَادٍ إِذۡ أَرۡسَلۡنَا عَلَيۡهِمُ ٱلرِّيحَ ٱلۡعَقِيمَ ﴿41﴾

Transliteration: Wafee AAadin ith arsalna AAalayhimu alrreeha alAAaqeema

Translation: ਆਦ ਦੇ ਕਿੱਸੇ ਵਿਚ ਵੀ ਨਿਸ਼ਾਨੀਆਂ ਹਨ, ਅਸੀਂ ਉਹਨਾਂ ਉੱਤੇ ਇਕ ਅਸ਼ੁਭ ਹਨੇਰੀ ਭੇਜੀ।

51:42

مَا تَذَرُ مِن شَيۡءٍ أَتَتۡ عَلَيۡهِ إِلَّا جَعَلَتۡهُ كَٱلرَّمِيمِ ﴿42﴾

Transliteration: Ma tatharu min shayin atat AAalayhi illa jaAAalathu kaalrrameemi

Translation: ਜਿਸ ਉੱਤੋਂ ਵੀ ਉਹ ਲੰਘਦੀ ਉਸ ਨੂੰ ਚੂਰਾ-ਚੂਰਾ ਬਣਾ ਛੱਡਦੀ।

51:43

وَفِي ثَمُودَ إِذۡ قِيلَ لَهُمۡ تَمَتَّعُواْ حَتَّىٰ حِينٖ ﴿43﴾

Transliteration: Wafee thamooda ith qeela lahum tamattaAAoo hatta heenin

Translation: ਸਮੂਦ ਦੇ ਕਿੱਸੇ ਵਿਚ ਵੀ (ਕੁਦਰਤ ਦੀ) ਨਿਸ਼ਾਨੀ ਹੈ ਜਦੋਂ ਉਹਨਾਂ ਨੂੰ (ਉਹਨਾਂ ਦੇ ਰਸੂਲ ਨੇ) ਆਖਿਆ ਸੀ ਕਿ ਤੁਸੀਂ ਇਕ ਵਿਸ਼ੇਸ਼ ਸਮੇਂ ਤਕ (ਸੰਸਾਰ ਦਾ) ਲਾਭ ਉਠਾ ਲਓ।

51:44

فَعَتَوۡاْ عَنۡ أَمۡرِ رَبِّهِمۡ فَأَخَذَتۡهُمُ ٱلصَّـٰعِقَةُ وَهُمۡ يَنظُرُونَ ﴿44﴾

Transliteration: FaAAataw AAan amri rabbihim faakhathathumu alssaAAiqatu wahum yanthuroona

Translation: ਪਰ ਉਹਨਾਂ ਨੇ ਆਪਣੇ ਰੱਬ ਦੇ ਹੁਕਮਾਂ ਦੀ ਉਲੰਘਨਾਂ ਕੀਤੀ, ਅੰਤ ਉਹਨਾਂ ਨੂੰ ਇਕ ਕੜਕ ਨੇ ਆ ਨੱਪਿਆ, ਜਦੋਂ ਕਿ ਉਹ ਉਸ ਨੂੰ ਵੇਖ ਰਹੇ ਸੀ।

51:45

فَمَا ٱسۡتَطَٰعُواْ مِن قِيَامٖ وَمَا كَانُواْ مُنتَصِرِينَ ﴿45﴾

Transliteration: Fama istataAAoo min qiyamin wama kanoo muntasireena

Translation: ਫੇਰ ਨਾ ਤਾਂ ਉਹਨਾਂ ਵਿਚ ਉੱਠਣ ਦੀ ਹਿੱਮਤ ਸੀ ਤੇ ਨਾ ਹੀ ਉਹ ਆਪਣਾ ਬਦਲਾ ਲੈ ਸਕਦੇ ਸੀ।

51:46

وَقَوۡمَ نُوحٖ مِّن قَبۡلُۖ إِنَّهُمۡ كَانُواْ قَوۡمٗا فَٰسِقِينَ ﴿46﴾

Transliteration: Waqawma noohin min qablu innahum kanoo qawman fasiqeena

Translation: ਇਸ ਤੋਂ ਪਹਿਲਾਂ ਅਸੀਂ ਨੂਹ ਦੀ ਕੌਮ ਨੂੰ ਹਲਾਕ ਕੀਤਾ, ਬੇਸ਼ੱਕ ਉਹ ਲੋਕ ਨਾ-ਫ਼ਰਮਾਨ ਸਨ।

51:47

وَٱلسَّمَآءَ بَنَيۡنَٰهَا بِأَيۡيْدٖ وَإِنَّا لَمُوسِعُونَ ﴿47﴾

Transliteration: Waalssamaa banaynaha biaydin wainna lamoosiAAoona

Translation: ਅਕਾਸ਼ ਨੂੰ ਅਸੀਂ ਆਪਣੇ ਹੱਥੀ ਬਣਾਇਆ, ਬੇਸ਼ੱਕ ਅਸੀਂ ਇਸ ਦੀ ਸਮਰਥਾ ਰੱਖਦੇ ਹਾਂ।

51:48

وَٱلۡأَرۡضَ فَرَشۡنَٰهَا فَنِعۡمَ ٱلۡمَٰهِدُونَ ﴿48﴾

Transliteration: Waalarda farashnaha faniAAma almahidoona

Translation: ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ, ਅਸੀਂ ਕਿੰਨੇ ਵਧੀਆ ਵਿਛਾਉਣ ਵਾਲੇ ਹਾਂ।

51:49

وَمِن كُلِّ شَيۡءٍ خَلَقۡنَا زَوۡجَيۡنِ لَعَلَّكُمۡ تَذَكَّرُونَ ﴿49﴾

Transliteration: Wamin kulli shayin khalaqna zawjayni laAAallakum tathakkaroona

Translation: ਅਸੀਂ ਹਰ ਜੀਵ-ਜੰਤੂ ਦਾ ਜੋੜਾ ਪੈਦਾ ਕੀਤਾ ਤਾਂ ਜੋ ਤੁਸੀਂ ਨਸੀਹਤ ਪ੍ਰਾਪਤ ਕਰ ਸਕੋ।

51:50

فَفِرُّوٓاْ إِلَى ٱللَّهِۖ إِنِّي لَكُم مِّنۡهُ نَذِيرٞ مُّبِينٞ ﴿50﴾

Transliteration: Fafirroo ila Allahi innee lakum minhu natheerun mubeenun

Translation: ਸੋ ਤੁਸੀਂ ਅੱਲਾਹ ਵੱਲ ਨੱਸੋ, ਮੈਂ ਤੁਹਾਨੂੰ ਉਸ (ਅਜ਼ਾਬ) ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।[5]

51:51

وَلَا تَجۡعَلُواْ مَعَ ٱللَّهِ إِلَٰهًا ءَاخَرَۖ إِنِّي لَكُم مِّنۡهُ نَذِيرٞ مُّبِينٞ ﴿51﴾

Transliteration: Wala tajAAaloo maAAa Allahi ilahan akhara innee lakum minhu natheerun mubeenun

Translation: ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਬਣਾਓ, ਨਿਰਸੰਦੇਹ, ਮੈਂ ਤੁਹਾਨੂੰ ਇਸ ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।

51:52

كَذَٰلِكَ مَآ أَتَى ٱلَّذِينَ مِن قَبۡلِهِم مِّن رَّسُولٍ إِلَّا قَالُواْ سَاحِرٌ أَوۡ مَجۡنُونٌ ﴿52﴾

Transliteration: Kathalika ma ata allatheena min qablihim min rasoolin illa qaloo sahirun aw majnoonun

Translation: ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ ਤਾਂ ਉਹਨਾਂ ਨੇ ਬਸ ਇਹੋ ਆਖਿਆ ਕਿ ਇਹ ਤਾਂ ਜਾਦੂਗਰ ਹੈ ਜਾਂ ਕੋਈ ਸੁਦਾਈ ਹੈ।

51:53

أَتَوَاصَوۡاْ بِهِۦۚ بَلۡ هُمۡ قَوۡمٞ طَاغُونَ ﴿53﴾

Transliteration: Atawasaw bihi bal hum qawmun taghoona

Translation: ਕੀ ਉਹ ਇਕ ਦੂਜੇ ਨੂੰ ਇਹੋ ਗੱਲ ਦੱਸਦੇ ਆਏ ਹਨ ? ਨਹੀਂ ਸਗੋਂ ਉਹ ਤਾਂ ਸਾਰੇ ਬਾਗ਼ੀ ਹਨ।

51:54

فَتَوَلَّ عَنۡهُمۡ فَمَآ أَنتَ بِمَلُومٖ ﴿54﴾

Transliteration: Fatawalla AAanhum fama anta bimaloomin

Translation: (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਮੂੰਹ ਫੇਰ ਲਓ ਤਾਂ ਤੁਹਾਡੇ ਲਈ ਕੋਈ ਗੁਨਾਹ ਨਹੀਂ।

51:55

وَذَكِّرۡ فَإِنَّ ٱلذِّكۡرَىٰ تَنفَعُ ٱلۡمُؤۡمِنِينَ ﴿55﴾

Transliteration: Wathakkir fainna alththikra tanfaAAu almumineena

Translation: ਸੋ ਤੁਸੀਂ ਨਸੀਹਤ ਕਰਦੇ ਰਹੋ ਕਿਉਂ ਜੋ ਨਸੀਹਤ ਕਰਨਾ ਈਮਾਨ ਵਾਲਿਆਂ ਲਈ ਲਾਹੇਵੰਦ ਹੈ।

51:56

وَمَا خَلَقۡتُ ٱلۡجِنَّ وَٱلۡإِنسَ إِلَّا لِيَعۡبُدُونِ ﴿56﴾

Transliteration: Wama khalaqtu aljinna waalinsa illa liyaAAbudooni

Translation: ਮੈਂਨੇ ਜਿੰਨਾਂ ਅਤੇ ਮਨੁੱਖਾਂ ਨੂੰ ਕੇਵਲ ਇਸ ਲਈ ਸਾਜਿਆ ਹੈ ਕਿ ਉਹ ਮੇਰੀ ਹੀ ਬੰਦਗੀ ਕਰਨ।

51:57

مَآ أُرِيدُ مِنۡهُم مِّن رِّزۡقٖ وَمَآ أُرِيدُ أَن يُطۡعِمُونِ ﴿57﴾

Transliteration: Ma oreedu minhum min rizqin wama oreedu an yutAAimooni

Translation: ਮੈਂ ਉਹਨਾਂ ਕੋਲੋਂ ਕੋਈ ਰੋਜ਼ੀ ਨਹੀਂ ਚਾਹੁੰਦਾ ਤੇ ਨਾ ਹੀ ਮੈਂ ਇਹ ਚਾਹੁੰਦਾ ਹਾਂ ਕਿ ਉਹ ਮੈਨੂੰ ਖਵਾਉਣ।

51:58

إِنَّ ٱللَّهَ هُوَ ٱلرَّزَّاقُ ذُو ٱلۡقُوَّةِ ٱلۡمَتِينُ ﴿58﴾

Transliteration: Inna Allaha huwa alrrazzaqu thoo alquwwati almateenu

Translation: ਨਿਰਸੰਦੇਹ, ਅੱਲਾਹ ਤਾਂ ਆਪ ਹੀ ਰੋਜ਼ੀ ਦੇਣ ਵਾਲਾ ਹੈ, ਵੱਡਾ ਜ਼ੋਰਾਵਰ ਤੇ ਸ਼ਕਤੀਸ਼ਾਲੀ ਹੈ।

51:59

فَإِنَّ لِلَّذِينَ ظَلَمُواْ ذَنُوبٗا مِّثۡلَ ذَنُوبِ أَصۡحَٰبِهِمۡ فَلَا يَسۡتَعۡجِلُونِ ﴿59﴾

Transliteration: Fainna lillatheena thalamoo thanooban mithla thanoobi ashabihim fala yastaAAjiloona

Translation: ਸੋ ਜਿਨ੍ਹਾਂ ਨੇ ਵਧੀਕੀਆਂ ਕੀਤੀਆਂ ਹਨ ਉਹਨਾਂ ਦੇ ਭਾਗਾਂ ਵਿਚ ਅਜ਼ਾਬ ਹੈ ਜਿਵੇਂ ਉਹਨਾਂ ਦੇ ਸਾਥੀਆਂ ਦੇ ਭਾਗਾਂ ਵਿਚ ਸੀ। ਇਸ ਲਈ ਇਹ ਲੋਕ ਮੈਂਥੋ (ਅਜ਼ਾਬ ਲਈ) ਕਾਹਲੀ ਨਾ ਪਾਉਣ।

51:60

فَوَيۡلٞ لِّلَّذِينَ كَفَرُواْ مِن يَوۡمِهِمُ ٱلَّذِي يُوعَدُونَ ﴿60﴾

Transliteration: Fawaylun lillatheena kafaroo min yawmihimu allathee yooAAadoona

Translation: ਅੰਤ ਇਨਕਾਰੀਆਂ ਲਈ ਬਰਬਾਦੀ ਹੈ, ਉਸ ਦਿਹਾੜੇ ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ।[6]

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download