quranm◉

Surah An-Najm transliteration

◉ ਸੂਰਾ · ∞

53:1

وَٱلنَّجۡمِ إِذَا هَوَىٰ ﴿1﴾

Transliteration: Waalnnajmi itha hawa

Translation: ਸੁੰਹ ਹੈ ਤਾਰੇ ਦੀ ਜਦੋਂ ਉਹ ਡਿਗਦਾ ਹੈ।

53:2

مَا ضَلَّ صَاحِبُكُمۡ وَمَا غَوَىٰ ﴿2﴾

Transliteration: Ma dalla sahibukum wama ghawa

Translation: ਤੁਹਾਡਾ ਸਾਥੀ ਨਾ ਤਾਂ ਬਹਿਕਿਆ ਹੋਇਆ ਹੈ ਅਤੇ ਨਾ ਹੀ ਰਾਹੋਂ ਭਟਕਿਆ ਹੋਇਆ ਹੈ।

53:3

وَمَا يَنطِقُ عَنِ ٱلۡهَوَىٰٓ ﴿3﴾

Transliteration: Wama yantiqu AAani alhawa

Translation: ਉਹ ਆਪਣੀ ਇੱਛਾ ਨਾਲ ਨਹੀਂ ਬੋਲਦਾ।

53:4

إِنۡ هُوَ إِلَّا وَحۡيٞ يُوحَىٰ ﴿4﴾

Transliteration: In huwa illa wahyun yooha

Translation: ਉਹ ਤਾਂ ਇਕ ਵਹੀ (ਰੱਬ ਬਾਣੀ) ਹੈ ਜਿਹੜੀ ਉਸ ਵੱਲ ਭੇਜੀ ਜਾਂਦੀ ਹੈ।

53:5

عَلَّمَهُۥ شَدِيدُ ٱلۡقُوَىٰ ﴿5﴾

Transliteration: AAallamahu shadeedu alquwa

Translation: ਉਸ ਨੂੰ ਇਹ ਸਭ ਸ਼ਕਤੀਸ਼ਾਲੀ (ਜਿਬਰਾਈਲ) ਨੇ ਸਿਖਾਇਆ ਹੈ।

53:6

ذُو مِرَّةٖ فَٱسۡتَوَىٰ ﴿6﴾

Transliteration: Thoo mirratin faistawa

Translation: ਜਿਹੜਾ ਵੱਡਾ ਜ਼ੋਰਾਵਰ ਹੈ। ਸੋ ਉਹ ਆਪਣੇ ਅਸਲੀ ਰੂਪ ਵਿਚ ਸਿੱਧਾ ਆ ਖਲੋਇਆ।

53:7

وَهُوَ بِٱلۡأُفُقِ ٱلۡأَعۡلَىٰ ﴿7﴾

Transliteration: Wahuwa bialofuqi alaAAla

Translation: ਜਦੋਂ ਉਹ (ਜਿਬਰਾਈਲ) ਅਕਾਸ਼ ਦੇ ਉਤਲੇ ਦਿਸਹੱਦੇ ’ਤੇ ਸੀ।

53:8

ثُمَّ دَنَا فَتَدَلَّىٰ ﴿8﴾

Transliteration: Thumma dana fatadalla

Translation: ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ ਗਿਆ।

53:9

فَكَانَ قَابَ قَوۡسَيۡنِ أَوۡ أَدۡنَىٰ ﴿9﴾

Transliteration: Fakana qaba qawsayni aw adna

Translation: ਫੇਰ (ਮੁਹੰਮਦ ਤੇ ਜਿਬਰਾਈਲ ਵਿਚਾਲੇ) ਦੋ ਕਮਾਨਾਂ (ਧਨੁਖਾਂ) ਜਿੰਨ੍ਹਾ ਦੂਰ, ਸਗੋਂ ਉਸ ਤੋਂ ਵੀ ਵੱਧ ਨੇੜੇ ਹੋ ਗਿਆ।

53:10

فَأَوۡحَىٰٓ إِلَىٰ عَبۡدِهِۦ مَآ أَوۡحَىٰ ﴿10﴾

Transliteration: Faawha ila AAabdihi ma awha

Translation: ਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ) ਨੂੰ ਉਹ ਵਹੀ ਪੁਚਾਈ ਜੋ ਵਹੀ ਉਸ ਨੂੰ (ਰੱਬ ਵੱਲੋਂ) ਪੁਚਾਈ ਗਈ ਸੀ।

53:11

مَا كَذَبَ ٱلۡفُؤَادُ مَا رَأَىٰٓ ﴿11﴾

Transliteration: Ma kathaba alfuadu ma raa

Translation: ਉਸ (ਰਸੂਲ) ਨੇ ਜੋ ਕੁੱਝ ਵੀ (ਮਿਅਰਾਜ ਵੇਲੇ) ਵੇਖਿਆ ਉਸ ਦੇ ਦਿਲ ਨੇ (ਉਸ ਸੰਬੰਧ ਵਿਚ) ਝੂਠ ਨਹੀਂ ਬੋਲਿਆ।

53:12

أَفَتُمَٰرُونَهُۥ عَلَىٰ مَا يَرَىٰ ﴿12﴾

Transliteration: Afatumaroonahu AAala ma yara

Translation: ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।[1]

53:13

وَلَقَدۡ رَءَاهُ نَزۡلَةً أُخۡرَىٰ ﴿13﴾

Transliteration: Walaqad raahu nazlatan okhra

Translation: ਉਸ ਰਸੂਲ ਨੇ ਇਸ (ਜਿਬਰਾਈਲ) ਨੂੰ ਇਕ ਵਾਰ ਹੋਰ ਵੀ ਵੇਖਿਆ।

53:14

عِندَ سِدۡرَةِ ٱلۡمُنتَهَىٰ ﴿14﴾

Transliteration: AAinda sidrati almuntaha

Translation: ਸਿਦਰਾਤੁਲ-ਮੁਨਤਹਾ (ਭੋਤਿਕ ਜਗਤ ਦੀ ਆਖ਼ਰੀ ਸਰਹਦ ਉੱਤੇ ਸਥਿਤ ਬੇਰੀ ਦਾ ਰੁੱਖ) ਦੇ ਨੇੜੇ (ਵੇਖਿਆ)।

53:15

عِندَهَا جَنَّةُ ٱلۡمَأۡوَىٰٓ ﴿15﴾

Transliteration: AAindaha jannatu almawa

Translation: ਉਸ ਦੇ ਲਾਗੇ ਹੀ ਜੰਨਤੁਲ-ਮਾਵਾ (ਰਹਿਣ ਵਾਲੀ ਜੰਨਤ) ਹੈ।

53:16

إِذۡ يَغۡشَى ٱلسِّدۡرَةَ مَا يَغۡشَىٰ ﴿16﴾

Transliteration: Ith yaghsha alssidrata ma yaghsha

Translation: ਉਸ ਵੇਲੇ ਸਿਦਰਾ (ਭਾਵ ਜੰਨਤੀ ਬੇਰੀ) ਉੱਤੇ (ਅੱਲਾਹ ਦੀ ਕੁਦਰਤ) ਛਾ ਰਿਹਾ ਸੀ ਜੋ ਕੁੱਝ ਵੀ ਉਸ ਉੱਤੇ ਛਾਉਣਾ ਸੀ।

53:17

مَا زَاغَ ٱلۡبَصَرُ وَمَا طَغَىٰ ﴿17﴾

Transliteration: Ma zagha albasaru wama tagha

Translation: ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ ਹੀ ਹੱਦੋਂ ਟੱਪੀ ਹੋਈ।

53:18

لَقَدۡ رَأَىٰ مِنۡ ءَايَٰتِ رَبِّهِ ٱلۡكُبۡرَىٰٓ ﴿18﴾

Transliteration: Laqad raa min ayati rabbihi alkubra

Translation: ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵੇਖੀਆਂ।

53:19

أَفَرَءَيۡتُمُ ٱللَّـٰتَ وَٱلۡعُزَّىٰ ﴿19﴾

Transliteration: Afaraaytumu allata waalAAuzza

Translation: ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।

53:20

وَمَنَوٰةَ ٱلثَّالِثَةَ ٱلۡأُخۡرَىٰٓ ﴿20﴾

Transliteration: Wamanata alththalithata alokhra

Translation: ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ।

53:21

أَلَكُمُ ٱلذَّكَرُ وَلَهُ ٱلۡأُنثَىٰ ﴿21﴾

Transliteration: Alakumu alththakaru walahu alontha

Translation: ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ ?

53:22

تِلۡكَ إِذٗا قِسۡمَةٞ ضِيزَىٰٓ ﴿22﴾

Transliteration: Tilka ithan qismatun deeza

Translation: ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ ਹੈ।

53:23

إِنۡ هِيَ إِلَّآ أَسۡمَآءٞ سَمَّيۡتُمُوهَآ أَنتُمۡ وَءَابَآؤُكُم مَّآ أَنزَلَ ٱللَّهُ بِهَا مِن سُلۡطَٰنٍۚ إِن يَتَّبِعُونَ إِلَّا ٱلظَّنَّ وَمَا تَهۡوَى ٱلۡأَنفُسُۖ وَلَقَدۡ جَآءَهُم مِّن رَّبِّهِمُ ٱلۡهُدَىٰٓ ﴿23﴾

Transliteration: In hiya illa asmaon sammaytumooha antum waabaokum ma anzala Allahu biha min sultanin in yattabiAAoona illa alththanna wama tahwa alanfusu walaqad jaahum min rabbihimu alhuda

Translation: ਇਹ ਤਾਂ ਕੇਵਲ ਨਾਂ ਹੀ ਨਾਂ ਹਨ ਜਿਹੜੇ ਤੁਹਾਨੇ ਤੇ ਤੁਹਾਡੇ ਬਾਪ-ਦਾਦਿਆਂ ਨੇ ਰੱਖ ਛੱਡੇ ਹਨ। ਜਦ ਕਿ ਅੱਲਾਹ ਨੇ ਇਹਨਾਂ (ਦੇਵੀ ਦੇਵਤਿਆਂ) ਲਈ ਕੋਈ ਮਾਨਤਾ ਪੱਤਰ ਨਹੀਂ ਘੱਲਿਆ। ਉਹ ਲੋਕ ਤਾਂ ਅਟਕਲ ਦੇ ਪਿੱਛੇ ਤੁਰੇ ਜਾ ਰਹੇ ਹਨ ਅਤੇ ਉਸ ਦੀ ਚੀਜ਼ ਦੀ ਪੈਰਵੀ ਕਰ ਰਹੇ ਹਨ ਜੋ ਉਹਨ੍ਹਾਂ ਦਾ ਮਨ ਚਾਹੁੰਦਾ ਹੈ। ਜਦ ਕਿ ਉਹਨਾਂ ਦੇ ਰੱਬ ਵੱਲੋਂ ਉਹਨਾਂ ਕੋਲ ਹਿਦਾਇਤ ਆ ਚੁੱਕੀ ਹੈ।

53:24

أَمۡ لِلۡإِنسَٰنِ مَا تَمَنَّىٰ ﴿24﴾

Transliteration: Am lilinsani ma tamanna

Translation: ਕੀ ਮਨੁੱਖ ਜੋ ਵੀ ਇੱਛਾ ਕਰੇ, ਉਹ ਚੀਜ਼ ਉਸ ਨੂੰ ਮਿਲਣੀ ਚਾਹੀਦੀ ਹੈ ?

53:25

فَلِلَّهِ ٱلۡأٓخِرَةُ وَٱلۡأُولَىٰ ﴿25﴾

Transliteration: Falillahi alakhiratu waaloola

Translation: ਅੱਲਾਹ ਹੀ ਲੋਕ ਤੇ ਪਰਲੋਕ ਦਾ ਮਾਲਿਕ ਹੈ।

53:26

وَكَم مِّن مَّلَكٖ فِي ٱلسَّمَٰوَٰتِ لَا تُغۡنِي شَفَٰعَتُهُمۡ شَيۡـًٔا إِلَّا مِنۢ بَعۡدِ أَن يَأۡذَنَ ٱللَّهُ لِمَن يَشَآءُ وَيَرۡضَىٰٓ ﴿26﴾

Transliteration: Wakam min malakin fee alssamawati la tughnee shafaAAatuhum shayan illa min baAAdi an yathana Allahu liman yashao wayarda

Translation: ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼ ਕੁੱਝ ਵੀ ਕੰਮ ਨਹੀਂ ਆਵੇਗੀ। ਪਰ ਹਾਂ ਜਿਸ ਵਿਅਕਤੀ ਲਈ ਅੱਲਾਹ (ਸਿਫ਼ਾਰਸ਼ ਕਰਨ ਦੀ) ਆਗਿਆ ਦੇ ਦੇਵੇ ਅਤੇ ਪਸੰਦ ਕਰੇ (ਫੇਰ ਸਿਫ਼ਾਰਸ਼ ਹੋ ਸਕਦੀ ਹੈ)।

53:27

إِنَّ ٱلَّذِينَ لَا يُؤۡمِنُونَ بِٱلۡأٓخِرَةِ لَيُسَمُّونَ ٱلۡمَلَـٰٓئِكَةَ تَسۡمِيَةَ ٱلۡأُنثَىٰ ﴿27﴾

Transliteration: Inna allatheena la yuminoona bialakhirati layusammoona almalaikata tasmiyata alontha

Translation: ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ ਨਾਂ ਇਸਤਰੀਆਂ ਜਿਹੇ ਰੱਖਦੇ ਹਨ।

53:28

وَمَا لَهُم بِهِۦ مِنۡ عِلۡمٍۖ إِن يَتَّبِعُونَ إِلَّا ٱلظَّنَّۖ وَإِنَّ ٱلظَّنَّ لَا يُغۡنِي مِنَ ٱلۡحَقِّ شَيۡـٔٗا ﴿28﴾

Transliteration: Wama lahum bihi min AAilmin in yattabiAAoona illa alththanna wainna alththanna la yughnee mina alhaqqi shayan

Translation: ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ।

53:29

فَأَعۡرِضۡ عَن مَّن تَوَلَّىٰ عَن ذِكۡرِنَا وَلَمۡ يُرِدۡ إِلَّا ٱلۡحَيَوٰةَ ٱلدُّنۡيَا ﴿29﴾

Transliteration: FaaAArid AAan man tawalla AAan thikrina walam yurid illa alhayata alddunya

Translation: ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।

53:30

ذَٰلِكَ مَبۡلَغُهُم مِّنَ ٱلۡعِلۡمِۚ إِنَّ رَبَّكَ هُوَ أَعۡلَمُ بِمَن ضَلَّ عَن سَبِيلِهِۦ وَهُوَ أَعۡلَمُ بِمَنِ ٱهۡتَدَىٰ ﴿30﴾

Transliteration: Thalika mablaghuhum mina alAAilmi inna rabbaka huwa aAAlamu biman dalla AAan sabeelihi wahuwa aAAlamu bimani ihtada

Translation: ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ।

53:31

وَلِلَّهِ مَا فِي ٱلسَّمَٰوَٰتِ وَمَا فِي ٱلۡأَرۡضِ لِيَجۡزِيَ ٱلَّذِينَ أَسَـٰٓـُٔواْ بِمَا عَمِلُواْ وَيَجۡزِيَ ٱلَّذِينَ أَحۡسَنُواْ بِٱلۡحُسۡنَى ﴿31﴾

Transliteration: Walillahi ma fee alssamawati wama fee alardi liyajziya allatheena asaoo bima AAamiloo wayajziya allatheena ahsanoo bialhusna

Translation: ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ ਹੀ ਉਹਨਾਂ ਸਭ ਦਾ ਮਾਲਿਕ ਹੈ, ਸੋ ਉਹ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੇ (ਸੰਸਾਰ ਵਿਚ) ਬੁਰਾਈਆਂ ਕੀਤੀਆਂ ਹਨ ਉਹਨਾਂ ਦੀਆਂ ਕਰਣੀਆਂ ਦੀ ਸਜ਼ਾ ਦੇਵੇ ਅਤੇ ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਨੂੰ ਵਧੀਆ ਬਦਲਾ ਦੇਵੇ।

53:32

ٱلَّذِينَ يَجۡتَنِبُونَ كَبَـٰٓئِرَ ٱلۡإِثۡمِ وَٱلۡفَوَٰحِشَ إِلَّا ٱللَّمَمَۚ إِنَّ رَبَّكَ وَٰسِعُ ٱلۡمَغۡفِرَةِۚ هُوَ أَعۡلَمُ بِكُمۡ إِذۡ أَنشَأَكُم مِّنَ ٱلۡأَرۡضِ وَإِذۡ أَنتُمۡ أَجِنَّةٞ فِي بُطُونِ أُمَّهَٰتِكُمۡۖ فَلَا تُزَكُّوٓاْ أَنفُسَكُمۡۖ هُوَ أَعۡلَمُ بِمَنِ ٱتَّقَىٰٓ ﴿32﴾

Transliteration: Allatheena yajtaniboona kabaira alithmi waalfawahisha illa allamama inna rabbaka wasiAAu almaghfirati huwa aAAlamu bikum ith anshaakum mina alardi waith antum ajinnatun fee butooni ommahatikum fala tuzakkoo anfusakum huwa aAAlamu bimani ittaqa

Translation: ਉਹ ਲੋਕ ਜਿਹੜੇ ਮਹਾਂ ਪਾਪਾਂ ਤੋਂ ਤੇ ਅਸ਼ਲੀਲਤਾ ਤੋਂ ਬਚਦੇ ਹਨ ਛੁੱਟ ਇਸ ਤੋਂ ਕਿ ਕੋਈ ਛੋਟਾ ਮੋਟਾ ਗੁਨਾਹ ਹੋ ਜਾਵੇ, ਬੇਸ਼ੱਕ (ਉਹਨਾਂ ਲੋਕਾਂ ਲਈ) ਤੁਹਾਡੇ ਰੱਬ ਦੀ ਬਖ਼ਸ਼ਿਸ਼ ਅਤਿ ਵਿਸ਼ਾਲ ਹੈ। ਉਹ ਤਹਾਨੂੰ ਉਸ ਸਮੇਂ ਤੋਂ ਜਾਣਦਾ ਹੈ ਜਦੋਂ ਉਸ ਨੇ ਤੁਹਾਨੂੰ ਧਰਤੀਓਂ (ਭਾਵ ਮਿੱਟੀ ਤੋਂ) ਪੈਦਾ ਕੀਤਾ ਸੀ। ਜਦੋਂ ਤੁਸੀਂ ਆਪਣੀਆਂ ਮਾਵਾਂ ਦੇ ਗਰਭ ਵਿਚ ਭੂਰਣ ਅਵਸਥਾ ਵਿਚ ਹੀ ਸੀ। ਸੋ ਇਸ ਲਈ ਤੁਸੀਂ ਆਪਣੀ ਪਾਕੀ ਬਿਆਨ ਨਾ ਕਰੋ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੱਬ ਦਾ ਡਰ-ਭੌ ਰਖਣ ਵਾਲਾ ਕੌਣ ਹੈ।

53:33

أَفَرَءَيۡتَ ٱلَّذِي تَوَلَّىٰ ﴿33﴾

Transliteration: Afaraayta allathee tawalla

Translation: ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਹੱਕ ਤੋਂ ਮੂੰਹ ਮੋੜਿਆ ਹੈ?

53:34

وَأَعۡطَىٰ قَلِيلٗا وَأَكۡدَىٰٓ ﴿34﴾

Transliteration: WaaAAta qaleelan waakda

Translation: ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ ਵਿਚ) ਦਿੱਤਾ, ਫੇਰ ਉਹ ਵੀ (ਦੇਣਾ) ਬੰਦ ਕਰ ਦਿੱਤਾ।

53:35

أَعِندَهُۥ عِلۡمُ ٱلۡغَيۡبِ فَهُوَ يَرَىٰٓ ﴿35﴾

Transliteration: aAAindahu AAilmu alghaybi fahuwa yara

Translation: ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ?

53:36

أَمۡ لَمۡ يُنَبَّأۡ بِمَا فِي صُحُفِ مُوسَىٰ ﴿36﴾

Transliteration: Am lam yunabba bima fee suhufi moosa

Translation: ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ?

53:37

وَإِبۡرَٰهِيمَ ٱلَّذِي وَفَّىٰٓ ﴿37﴾

Transliteration: Waibraheema allathee waffa

Translation: ਅਤੇ ਜੋ ਇਬਰਾਹੀਮ ਦੇ ਸਹੀਫਿਆਂ (ਪੋਥੀਆਂ) ਵਿਚ ਹੈ, ਜਿਹੜਾ (ਰੱਬ ਦਾ) ਵਫ਼ਾਦਾਰ ਸੀ?

53:38

أَلَّا تَزِرُ وَازِرَةٞ وِزۡرَ أُخۡرَىٰ ﴿38﴾

Transliteration: Alla taziru waziratun wizra okhra

Translation: ਕਿ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ।

53:39

وَأَن لَّيۡسَ لِلۡإِنسَٰنِ إِلَّا مَا سَعَىٰ ﴿39﴾

Transliteration: Waan laysa lilinsani illa ma saAAa

Translation: ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।[2]

53:40

وَأَنَّ سَعۡيَهُۥ سَوۡفَ يُرَىٰ ﴿40﴾

Transliteration: Waanna saAAyahu sawfa yura

Translation: ਅਤੇ ਉਸ ਦੀਆਂ ਕੋਸ਼ਿਸ਼ਾਂ ਛੇਤੀ ਹੀ ਵੇਖੀਆਂ ਜਾਣਗੀਆਂ।

53:41

ثُمَّ يُجۡزَىٰهُ ٱلۡجَزَآءَ ٱلۡأَوۡفَىٰ ﴿41﴾

Transliteration: Thumma yujzahu aljazaa alawfa

Translation: ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ।

53:42

وَأَنَّ إِلَىٰ رَبِّكَ ٱلۡمُنتَهَىٰ ﴿42﴾

Transliteration: Waanna ila rabbika almuntaha

Translation: (ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ ਪਹੁੰਚਣਾ ਹੈ।

53:43

وَأَنَّهُۥ هُوَ أَضۡحَكَ وَأَبۡكَىٰ ﴿43﴾

Transliteration: Waannahu huwa adhaka waabka

Translation: ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।

53:44

وَأَنَّهُۥ هُوَ أَمَاتَ وَأَحۡيَا ﴿44﴾

Transliteration: Waannahu huwa amata waahya

Translation: ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ।

53:45

وَأَنَّهُۥ خَلَقَ ٱلزَّوۡجَيۡنِ ٱلذَّكَرَ وَٱلۡأُنثَىٰ ﴿45﴾

Transliteration: Waannahu khalaqa alzzawjayni alththakara waalontha

Translation: ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।

53:46

مِن نُّطۡفَةٍ إِذَا تُمۡنَىٰ ﴿46﴾

Transliteration: Min nutfatin itha tumna

Translation: ਵੀਰਜ ਤੋਂ (ਜੋੜਾ ਬਣਾਇਆ) ਜਦੋਂ ਉਹ (ਗਰਭ ਵਿਚ) ਟਪਕਾਇਆ ਜਾਂਦਾ ਹੈ।

53:47

وَأَنَّ عَلَيۡهِ ٱلنَّشۡأَةَ ٱلۡأُخۡرَىٰ ﴿47﴾

Transliteration: Waanna AAalayhi alnnashata alokhra

Translation: (ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ) ਦੇ ਜ਼ਿੰਮੇ ਹੈ।

53:48

وَأَنَّهُۥ هُوَ أَغۡنَىٰ وَأَقۡنَىٰ ﴿48﴾

Transliteration: Waannahu huwa aghna waaqna

Translation: ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ।

53:49

وَأَنَّهُۥ هُوَ رَبُّ ٱلشِّعۡرَىٰ ﴿49﴾

Transliteration: Waannahu huwa rabbu alshshiAAra

Translation: ਉਹੀਓ ਸ਼ਿਅਰਾ (ਨਾਂ ਦੇ ਤਾਰੇ) ਦਾ ਰੱਬ ਹੈ। (ਜਿਸ ਨੂੰ ਤੁਸੀਂ ਪੂਜਦੇ ਹੋ)

53:50

وَأَنَّهُۥٓ أَهۡلَكَ عَادًا ٱلۡأُولَىٰ ﴿50﴾

Transliteration: Waannahu ahlaka AAadan aloola

Translation: ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।

53:51

وَثَمُودَاْ فَمَآ أَبۡقَىٰ ﴿51﴾

Transliteration: Wathamooda fama abqa

Translation: ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ।

53:52

وَقَوۡمَ نُوحٖ مِّن قَبۡلُۖ إِنَّهُمۡ كَانُواْ هُمۡ أَظۡلَمَ وَأَطۡغَىٰ ﴿52﴾

Transliteration: Waqawma noohin min qablu innahum kanoo hum athlama waatgha

Translation: ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ।

53:53

وَٱلۡمُؤۡتَفِكَةَ أَهۡوَىٰ ﴿53﴾

Transliteration: Waalmutafikata ahwa

Translation: ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ।

53:54

فَغَشَّىٰهَا مَا غَشَّىٰ ﴿54﴾

Transliteration: Faghashshaha ma ghashsha

Translation: ਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ।

53:55

فَبِأَيِّ ءَالَآءِ رَبِّكَ تَتَمَارَىٰ ﴿55﴾

Transliteration: Fabiayyi alai rabbika tatamara

Translation: ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਵਿਚ ਸ਼ੱਕ ਕਰੇਂਗਾ?

53:56

هَٰذَا نَذِيرٞ مِّنَ ٱلنُّذُرِ ٱلۡأُولَىٰٓ ﴿56﴾

Transliteration: Hatha natheerun mina alnnuthuri aloola

Translation: ਇਹ (ਰਸੂਲ) ਤਾਂ ਪਹਿਲਾਂ ਤੋਂ ਆਏ ਹੋਏ ਡਰਾਉਣ ਵਾਲਿਆਂ ਵਿੱਚੋਂ ਇਕ ਡਰਾਉਣ ਵਾਲਾ ਹੈ।

53:57

أَزِفَتِ ٱلۡأٓزِفَةُ ﴿57﴾

Transliteration: Azifati alazifatu

Translation: ਨੇੜੇ ਆਉਣ ਵਾਲੀ (ਕਿਆਮਤ) ਹੋਰ ਨੇੜੇ ਆ ਲੱਗੀ ਹੈ।

53:58

لَيۡسَ لَهَا مِن دُونِ ٱللَّهِ كَاشِفَةٌ ﴿58﴾

Transliteration: Laysa laha min dooni Allahi kashifatun

Translation: ਉਸ ਕਿਆਮਤ ਨੂੰ, ਛੁੱਟ ਅੱਲਾਹ ਤੋਂ, ਹੋਰ ਕੋਈ ਪ੍ਰਗਟ ਕਰਨ ਵਾਲਾ ਨਹੀਂ।

53:59

أَفَمِنۡ هَٰذَا ٱلۡحَدِيثِ تَعۡجَبُونَ ﴿59﴾

Transliteration: Afamin hatha alhadeethi taAAjaboona

Translation: ਕੀ ਤੁਸੀਂ ਇਸੇ (.ਕੁਰਆਨ ਦੀ) ਗੱਲ ਉੱਤੇ ਰੁਰਾਨੀ ਪ੍ਰਗਟ ਕਰਦੇ ਹੋ ?

53:60

وَتَضۡحَكُونَ وَلَا تَبۡكُونَ ﴿60﴾

Transliteration: Watadhakoona wala tabkoona

Translation: ਤੁਸੀਂ ਹਸਦੇ ਹੋ, ਰੌਂਦੇ ਨਹੀਂ।

53:61

وَأَنتُمۡ سَٰمِدُونَ ﴿61﴾

Transliteration: Waantum samidoona

Translation: ਤੁਸੀਂ ਖੇਡ-ਕੁੱਦ ਵਿਚ ਮਸਤ ਹੋ।

53:62

فَٱسۡجُدُواْۤ لِلَّهِۤ وَٱعۡبُدُواْ۩ ﴿62﴾

Transliteration: Faosjudoo lillahi waoAAbudoo

Translation: ਤੁਸੀਂ (ਬਾਜ਼ ਆ ਜਾਓ ਤੇ) ਅੱਲਾਹ ਨੂੰ ਸਿਜਦਾ ਕਰੋ ਅਤੇ ਉਸ ਦੀ ਬੰਦਗੀ ਕਰੋ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download