quranm◉

Surah Al-Jumu'ah transliteration

◉ ਸੂਰਾ · ∞

62:1

يُسَبِّحُ لِلَّهِ مَا فِي ٱلسَّمَٰوَٰتِ وَمَا فِي ٱلۡأَرۡضِ ٱلۡمَلِكِ ٱلۡقُدُّوسِ ٱلۡعَزِيزِ ٱلۡحَكِيمِ ﴿1﴾

Transliteration: Yusabbihu lillahi ma fee alssamawati wama fee alardi almaliki alquddoosi alAAazeezi alhakeemi

Translation: ਜਿਹੜੀ ਵੀ ਕੋਈ ਚੀਜ਼ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਅੱਲਾਹ ਦੀ ਤਸਬੀਹ (ਪਵਿੱਤਰਤਾ ਦਾ ਵਰਣਨ) ਕਰਦੀ ਹੈ। ਉਹ ਪਾਤਸ਼ਾਹ ਹੈ, ਪਾਕ ਜ਼ਾਤ ਹੈ, ਜ਼ੋਰਾਵਰ ਤੇ ਯੁਕਤੀਮਾਨ ਹੈ।

62:2

هُوَ ٱلَّذِي بَعَثَ فِي ٱلۡأُمِّيِّـۧنَ رَسُولٗا مِّنۡهُمۡ يَتۡلُواْ عَلَيۡهِمۡ ءَايَٰتِهِۦ وَيُزَكِّيهِمۡ وَيُعَلِّمُهُمُ ٱلۡكِتَٰبَ وَٱلۡحِكۡمَةَ وَإِن كَانُواْ مِن قَبۡلُ لَفِي ضَلَٰلٖ مُّبِينٖ ﴿2﴾

Transliteration: Huwa allathee baAAatha fee alommiyyeena rasoolan minhum yatloo AAalayhim ayatihi wayuzakkeehim wayuAAallimuhumu alkitaba waalhikmata wain kanoo min qablu lafee dalalin mubeenin

Translation: ਉਹੀ ਹੈ ਜਿਸ ਨੇ ਅਣਪੜ੍ਹਾਂ ਵਿੱਚ ਇਕ ਰਸੂਲ ਭੇਜਿਆ ਜਿਹੜਾ ਉਹਨਾਂ ਵਿੱਚੋਂ ਹੀ ਸੀ। ਉਹ ਉਹਨਾਂ ਨੂੰ ਉਸ ਦੀਆਂ (ਭਾਵ .ਕੁਰਆਨ ਦੀਆਂ) ਆਇਤਾਂ ਸੁਣਾਉਂਦਾ ਹੈ। ਉਹਨਾਂ ਦਾ ਜੀਵਨ ਸੁਆਰਦਾ ਹੈ ਅਤੇ ਉਹਨਾਂ ਨੂੰ ਕਿਤਾਬ (ਭਾਵ਼ਕੁਰਆਨ) ਤੇ ਹਿਕਮਤ (ਯੁਕਤੀ) ਦੀ ਸਿੱਖਿਆ ਦਿੰਦਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਸਪਸ਼ਟ ਕੁਰਾਹੇ ਪਏ ਹੋਏ ਸਨ।

62:3

وَءَاخَرِينَ مِنۡهُمۡ لَمَّا يَلۡحَقُواْ بِهِمۡۚ وَهُوَ ٱلۡعَزِيزُ ٱلۡحَكِيمُ ﴿3﴾

Transliteration: Waakhareena minhum lamma yalhaqoo bihim wahuwa alAAazeezu alhakeemu

Translation: ਇਹ ਰਸੂਲ ਉਹਨਾਂ ਦੂਜੇ ਲੋਕਾਂ ਲਈ ਵੀ ਭੇਜਿਆ ਗਿਆ ਹੈ ਜਿਹੜੇ ਅਜੇ ਤਕ ਉਹਨਾਂ ਨੂੰ ਨਹੀਂ ਮਿਲੇ। ਉਹ (ਅੱਲਾਹ) ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।

62:4

ذَٰلِكَ فَضۡلُ ٱللَّهِ يُؤۡتِيهِ مَن يَشَآءُۚ وَٱللَّهُ ذُو ٱلۡفَضۡلِ ٱلۡعَظِيمِ ﴿4﴾

Transliteration: Thalika fadlu Allahi yuteehi man yashao waAllahu thoo alfadli alAAatheemi

Translation: ਇਹ ਅੱਲਾਹ ਦੀ ਕ੍ਰਿਪਾ ਹੈ ਕਿ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਕ੍ਰਿਪਾ ਨਾਲ ਨਿਵਾਜ਼ ਦਿੰਦਾ ਹੈ, ਉਹ ਵੱਡੇ ਫ਼ਜ਼ਲਾਂ ਵਾਲਾ ਹੈ।

62:5

مَثَلُ ٱلَّذِينَ حُمِّلُواْ ٱلتَّوۡرَىٰةَ ثُمَّ لَمۡ يَحۡمِلُوهَا كَمَثَلِ ٱلۡحِمَارِ يَحۡمِلُ أَسۡفَارَۢاۚ بِئۡسَ مَثَلُ ٱلۡقَوۡمِ ٱلَّذِينَ كَذَّبُواْ بِـَٔايَٰتِ ٱللَّهِۚ وَٱللَّهُ لَا يَهۡدِي ٱلۡقَوۡمَ ٱلظَّـٰلِمِينَ ﴿5﴾

Transliteration: Mathalu allatheena hummiloo alttawrata thumma lam yahmilooha kamathali alhimari yahmilu asfaran bisa mathalu alqawmi allatheena kaththaboo biayati Allahi waAllahu la yahdee alqawma alththalimeena

Translation: ਉਹਨਾਂ ਲੋਕਾਂ ਦੀ ਉਦਾਹਰਨ, ਜਿਨ੍ਹਾਂ ਨੂੰ ਤੌਰੈਤ ਦਾ ਚੁੱਕਣਹਾਰ ਬਣਾਇਆ ਗਿਆ ਸੀ, ਪਰ ਉਹ ਉਸ ਦੇ ਭਾਰ ਨੂੰ ਚੁੱਕ ਨਾ ਸਕੇ, ਉਸ ਗਧੇ ਵਾਂਗ ਹੈ ਜਿਹੜਾ ਕਿਤਾਬਾਂ ਦਾ ਬੋਝ ਚੁੱਕਦਾ ਹੈ (ਪਰ ਪੜ੍ਹਦਾ ਨਹੀਂ)। ਇਸ ਤੋਂ ਵੀ ਭੈੜੀ ਉਦਾਹਰਨ ਉਸ ਕੌਮ ਦੀ ਹੈ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਝੁਠਲਾ ਦਿੱਤਾ ਹੈ, ਅਜਿਹੇ ਜ਼ਾਲਮਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।

62:6

قُلۡ يَـٰٓأَيُّهَا ٱلَّذِينَ هَادُوٓاْ إِن زَعَمۡتُمۡ أَنَّكُمۡ أَوۡلِيَآءُ لِلَّهِ مِن دُونِ ٱلنَّاسِ فَتَمَنَّوُاْ ٱلۡمَوۡتَ إِن كُنتُمۡ صَٰدِقِينَ ﴿6﴾

Transliteration: Qul ya ayyuha allatheena hadoo in zaAAamtum annakum awliyao lillahi min dooni alnnasi fatamannawoo almawta in kuntum sadiqeena

Translation: (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ ਜਾਣ ਵਾਲੇ ਲੋਕੋ! ਜੇ ਤੁਸੀਂ ਇਸ ਗੱਲ ਦਾ ਮਾਨ ਕਰਦੇ ਹੋ ਕਿ ਬਾਕੀ ਸਾਰਿਆਂ ਲੋਕਾਂ ਨੂੰ ਛੱਡ ਕੇ ਕੇਵਲ ਤੁਸੀਂ ਹੀ ਅੱਲਾਹ ਦੇ ਦੋਸਤ ਹੋ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਕੱਥਣੀ ਵਿਚ) ਸੱਚੇ ਹੋ।

62:7

وَلَا يَتَمَنَّوۡنَهُۥٓ أَبَدَۢا بِمَا قَدَّمَتۡ أَيۡدِيهِمۡۚ وَٱللَّهُ عَلِيمُۢ بِٱلظَّـٰلِمِينَ ﴿7﴾

Transliteration: Wala yatamannawnahu abadan bima qaddamat aydeehim waAllahu AAaleemun bialththalimeena

Translation: ਉਹ ਕਦੇ ਵੀ ਇਹ ਇੱਛਾ ਨਹੀਂ ਕਰਨਗੇ, ਕਿਉਂ ਜੋ ਉਹ ਆਪਣੀਆਂ ਭੈੜੀਆਂ ਕਰਤੂਤਾਂ ਆਪਣੇ ਹੱਥੀ ਅੱਗੇ ਭੇਜ ਚੁੱਕੇ ਹਨ। ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

62:8

قُلۡ إِنَّ ٱلۡمَوۡتَ ٱلَّذِي تَفِرُّونَ مِنۡهُ فَإِنَّهُۥ مُلَٰقِيكُمۡۖ ثُمَّ تُرَدُّونَ إِلَىٰ عَٰلِمِ ٱلۡغَيۡبِ وَٱلشَّهَٰدَةِ فَيُنَبِّئُكُم بِمَا كُنتُمۡ تَعۡمَلُونَ ﴿8﴾

Transliteration: Qul inna almawta allathee tafirroona minhu fainnahu mulaqeekum thumma turaddoona ila AAalimi alghaybi waalshshahadati fayunabbiokum bima kuntum taAAmaloona

Translation: ਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ ਹੋ ਉਹ ਜ਼ਰੂਰ ਹੀ ਤੁਹਾਨੂੰ ਮਿਲਣ ਵਾਲੀ ਹੈ। ਤੁਸੀਂ ਉਸੇ ਵੱਲ ਪਰਤਾਏ ਜਾਵੋਗੇ ਜਿਹੜਾ ਗੁਪਤ ਅਤੇ ਪ੍ਰਗਟ ਦਾ ਜਾਣਨਹਾਰ ਹੈ। ਉਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।

62:9

يَـٰٓأَيُّهَا ٱلَّذِينَ ءَامَنُوٓاْ إِذَا نُودِيَ لِلصَّلَوٰةِ مِن يَوۡمِ ٱلۡجُمُعَةِ فَٱسۡعَوۡاْ إِلَىٰ ذِكۡرِ ٱللَّهِ وَذَرُواْ ٱلۡبَيۡعَۚ ذَٰلِكُمۡ خَيۡرٞ لَّكُمۡ إِن كُنتُمۡ تَعۡلَمُونَ ﴿9﴾

Transliteration: Ya ayyuha allatheena amanoo itha noodiya lilssalati min yawmi aljumuAAati faisAAaw ila thikri Allahi watharoo albayAAa thalikum khayrun lakum in kuntum taAAlamoona

Translation: ਹੇ ਈਮਾਨ ਵਾਲਿਓ! ਜਦੋਂ ਜੁਮੇ (ਸ਼ੁੱਕਰਵਾਰ) ਦੇ ਦਿਹਾੜੇ ਨਮਾਜ਼ ਲਈ ਅਜ਼ਾਨ ਦਿੱਤੀ ਜਾਵੇ ਤਾਂ ਤੁਸੀਂ ਅੱਲਾਹ ਦੇ ਜ਼ਿਕਰ (ਭਾਵ ਨਮਾਜ਼ ਲਈ ਮਸੀਤ ਵੱਲ) ਨੱਸੋ ਅਤੇ ਖ਼ਰੀਦ-ਵੇਚ (ਵਪਾਰ) ਕਰਨਾ ਛੱਡ ਦਿਓ। ਇਹੋ ਤੁਹਾਡੇ ਲਈ ਵਧੇਰੇ ਚੰਗਾ ਹੈ ਜੇ ਤੁਸੀਂ ਜਾਣਦੇ ਹੋ।

62:10

فَإِذَا قُضِيَتِ ٱلصَّلَوٰةُ فَٱنتَشِرُواْ فِي ٱلۡأَرۡضِ وَٱبۡتَغُواْ مِن فَضۡلِ ٱللَّهِ وَٱذۡكُرُواْ ٱللَّهَ كَثِيرٗا لَّعَلَّكُمۡ تُفۡلِحُونَ ﴿10﴾

Transliteration: Faitha qudiyati alssalatu faintashiroo fee alardi waibtaghoo min fadli Allahi waothkuroo Allaha katheeran laAAallakum tuflihoona

Translation: ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ।

62:11

وَإِذَا رَأَوۡاْ تِجَٰرَةً أَوۡ لَهۡوًا ٱنفَضُّوٓاْ إِلَيۡهَا وَتَرَكُوكَ قَآئِمٗاۚ قُلۡ مَا عِندَ ٱللَّهِ خَيۡرٞ مِّنَ ٱللَّهۡوِ وَمِنَ ٱلتِّجَٰرَةِۚ وَٱللَّهُ خَيۡرُ ٱلرَّـٰزِقِينَ ﴿11﴾

Transliteration: Waitha raaw tijaratan aw lahwan infaddoo ilayha watarakooka qaiman qul ma AAinda Allahi khayrun mina allahwi wamina alttijarati waAllahu khayru alrraziqeena

Translation: (ਹੇ ਨਬੀ!) ਜਦੋਂ ਉਹ ਕੋਈ ਵਪਾਰ ਜਾਂ ਕੋਈ ਖੇਡ-ਤਮਾਸ਼ਾ ਹੁੰਦਾ ਵੇਖਦੇ ਹਨ ਤਾਂ ਉਸ ਵੱਲ ਨੱਸ ਜਾਂਦੇ ਹਨ ਅਤੇ ਤੁਹਾਨੂੰ ਇਕੱਲਾ ਖਲੋਤਿਆਂ ਛੱਡ ਜਾਂਦੇ ਹਨ, ਤੁਸੀਂ ਆਖ ਦਿਓ ਕਿ ਜੋ ਕੁੱਝ ਵੀ ਅੱਲਾਹ ਕੋਲ ਹੈ ਉਹ ਇਹਨਾਂ ਖੇਡ-ਤਮਾਸ਼ਿਆਂ ਤੋਂ ਅਤੇ ਵਪਾਰ ਤੋਂ ਕਿਤੇ ਵਧੀਆ ਹੈ ਅਤੇ ਅੱਲਾਹ ਸਾਰਿਆਂ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download