quranm◉

Surah At-Taghabun transliteration

◉ ਸੂਰਾ · ∞

64:1

يُسَبِّحُ لِلَّهِ مَا فِي ٱلسَّمَٰوَٰتِ وَمَا فِي ٱلۡأَرۡضِۖ لَهُ ٱلۡمُلۡكُ وَلَهُ ٱلۡحَمۡدُۖ وَهُوَ عَلَىٰ كُلِّ شَيۡءٖ قَدِيرٌ ﴿1﴾

Transliteration: Yusabbihu lillahi ma fee alssamawati wama fee alardi lahu almulku walahu alhamdu wahuwa AAala kulli shayin qadeerun

Translation: ਹਰ ਉਹ ਚੀਜ਼ ਜਿਹੜੀ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਅੱਲਾਹ ਦੀ ਹੀ ਤਸਬੀਹ (ਪਵਿੱਤਰਤਾ ਵਰਣਨ) ਕਰਦੀ ਹੈ। ਪਾਤਸ਼ਾਹੀ ਵੀ ਉਸੇ ਲਈ ਹੈ ਅਤੇ ਹਰ ਪ੍ਰਕਾਰ ਦੀ ਪ੍ਰਸ਼ੰਸਾ ਵੀ ਉਸੇ ਲਈ ਹੈ, ਹਰੇਕ ਚੀਜ਼ ਉਸ ਦੇ ਕਾਬੂ ਹੇਠ ਹੈ।

64:2

هُوَ ٱلَّذِي خَلَقَكُمۡ فَمِنكُمۡ كَافِرٞ وَمِنكُم مُّؤۡمِنٞۚ وَٱللَّهُ بِمَا تَعۡمَلُونَ بَصِيرٌ ﴿2﴾

Transliteration: Huwa allathee khalaqakum faminkum kafirun waminkum muminun waAllahu bima taAAmaloona baseerun

Translation: ਉਹੀਓ ਹੈ ਜਿਸ ਨੇ ਤੁਹਾਨੂੰ ਸਾਜਿਆ ਫੇਰ ਤੁਹਾਡੇ ਵਿੱਚੋਂ ਕੋਈ ਇਨਕਾਰੀ ਹੈ ਤੇ ਕੋਈ ਈਮਾਨ ਵਾਲਾ ਹੈ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।

64:3

خَلَقَ ٱلسَّمَٰوَٰتِ وَٱلۡأَرۡضَ بِٱلۡحَقِّ وَصَوَّرَكُمۡ فَأَحۡسَنَ صُوَرَكُمۡۖ وَإِلَيۡهِ ٱلۡمَصِيرُ ﴿3﴾

Transliteration: Khalaqa alssamawati waalarda bialhaqqi wasawwarakum faahsana suwarakum wailayhi almaseeru

Translation: ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ (ਭਾਵ ਇਨਸਾਫ਼) ਨਾਲ ਸਾਜਿਆ ਅਤੇ ਤੁਹਾਡੀਆਂ ਸ਼ਕਲਾਂ-ਸੂਰਤਾ ਬਣਾਈਆਂ ਅਤੇ ਤੁਹਾਨੂੰ ਬਹੁਤ ਹੀ ਸੋਹਣੀਆਂ ਸੂਰਤਾ ਬਖ਼ਸ਼ੀਆਂ ਅਤੇ ਤੁਸੀਂ ਸਭ ਨੇ ਉਸੇ ਵੱਲ ਪਰਤਣਾ ਹੈ।

64:4

يَعۡلَمُ مَا فِي ٱلسَّمَٰوَٰتِ وَٱلۡأَرۡضِ وَيَعۡلَمُ مَا تُسِرُّونَ وَمَا تُعۡلِنُونَۚ وَٱللَّهُ عَلِيمُۢ بِذَاتِ ٱلصُّدُورِ ﴿4﴾

Transliteration: YaAAlamu ma fee alssamawati waalardi wayaAAlamu ma tusirroona wama tuAAlinoona waAllahu AAaleemun bithati alssudoori

Translation: ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਜਾਣਦਾ ਹੈ ਅਤੇ (ਉਹ ਵੀ ਜਾਣਦਾ ਹੈ) ਜੋ ਤੁਸੀਂ ਲਕੋਂਦੇ ਹੋ ਅਤੇ ਪ੍ਰਗਟ ਕਰਦੇ ਹੋ। ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੈ।

64:5

أَلَمۡ يَأۡتِكُمۡ نَبَؤُاْ ٱلَّذِينَ كَفَرُواْ مِن قَبۡلُ فَذَاقُواْ وَبَالَ أَمۡرِهِمۡ وَلَهُمۡ عَذَابٌ أَلِيمٞ ﴿5﴾

Transliteration: Alam yatikum nabao allatheena kafaroo min qablu fathaqoo wabala amrihim walahum AAathabun aleemun

Translation: ਕੀ ਤੁਹਾਨੂੰ ਉਹਨਾਂ ਲੋਕਾਂ ਦੀ ਖ਼ਬਰ ਨਹੀਂ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਇਨਕਾਰ ਕੀਤਾ ਸੀ? ਫੇਰ ਉਹਨਾਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਚਖਿਆ, ਉਹਨਾਂ ਲਈ ਦੁਖਦਾਈ ਅਜ਼ਾਬ ਹੈ।

64:6

ذَٰلِكَ بِأَنَّهُۥ كَانَت تَّأۡتِيهِمۡ رُسُلُهُم بِٱلۡبَيِّنَٰتِ فَقَالُوٓاْ أَبَشَرٞ يَهۡدُونَنَا فَكَفَرُواْ وَتَوَلَّواْۖ وَّٱسۡتَغۡنَى ٱللَّهُۚ وَٱللَّهُ غَنِيٌّ حَمِيدٞ ﴿6﴾

Transliteration: Thalika biannahu kanat tateehim rusuluhum bialbayyinati faqaloo abasharun yahdoonana fakafaroo watawallaw waistaghna Allahu waAllahu ghaniyyun hameedun

Translation: ਇਹ (ਸਜ਼ਾ) ਇਸ ਲਈ ਹੈ ਕਿ ਜਦੋਂ ਉਹਨਾਂ ਦੇ ਰਸੂਲ ਉਹਨਾਂ ਕੋਲ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਨੀਆਂ ਲਿਆਉਂਦੇ ਤਾਂ ਉਹ (ਇਨਕਾਰੀ) ਆਖਦੇ ਕਿ ਕੀ ਸਾ` ਮਨੁੱਖ ਰਾਹ ਵਿਖਾਉਣਗੇ? ਇੰਜ ਉਹਨਾਂ ਨੇ ਇਨਕਾਰ ਕੀਤਾ ਅਤੇ ਹੱਕ ਸੱਚ ਤੋਂ ਮੂੰਹ ਮੋੜ ਲਿਆ, ਫੇਰ ਅੱਲਾਹ ਵੀ ਉਹਨਾਂ ਤੋਂ ਬੇ-ਪਰਵਾਹ ਹੋ ਗਿਆ। ਅੱਲਾਹ ਬਹੁਤ ਹੀ ਬੇ-ਪਰਵਾਹ ਹੈ ਅਤੇ ਉਹੀਓ ਸ਼ਲਾਘਾ ਯੋਗ ਹੈ।

64:7

زَعَمَ ٱلَّذِينَ كَفَرُوٓاْ أَن لَّن يُبۡعَثُواْۚ قُلۡ بَلَىٰ وَرَبِّي لَتُبۡعَثُنَّ ثُمَّ لَتُنَبَّؤُنَّ بِمَا عَمِلۡتُمۡۚ وَذَٰلِكَ عَلَى ٱللَّهِ يَسِيرٞ ﴿7﴾

Transliteration: ZaAAama allatheena kafaroo an lan yubAAathoo qul bala warabbee latubAAathunna thumma latunabbaonna bima AAamiltum wathalika AAala Allahi yaseerun

Translation: ਇਨਕਾਰੀਆਂ ਦਾ ਦਾਅਵਾ ਇਹ ਹੈ ਕਿ ਉਹਨਾਂ ਨੂੂੰ (ਕਬਰਾਂ ਵਿੱਚੋਂ) ਕਦੇ ਵੀ (ਜਿਊਂਦਾ) ਉਠਾਇਆ ਨਹੀਂ ਜਾਵੇਗਾ। (ਹੇ ਨਬੀ!) ਆਖ ਦਿਓ, ਕਿਉਂ ਨਹੀਂ, ਮੇਰੇ ਰੱਬ ਦੀ ਸੁੰਹ ਤੁਹਾਨੂੰ ਜ਼ਰੂਰ ਉਠਾਇਆ ਜਾਵੇਗਾ, ਫੇਰ ਤੁਹਾਨੂੰ ਦੱਸਿਆ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ। ਇਹ ਕੰਮ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।

64:8

فَـَٔامِنُواْ بِٱللَّهِ وَرَسُولِهِۦ وَٱلنُّورِ ٱلَّذِيٓ أَنزَلۡنَاۚ وَٱللَّهُ بِمَا تَعۡمَلُونَ خَبِيرٞ ﴿8﴾

Transliteration: Faaminoo biAllahi warasoolihi waalnnoori allathee anzalna waAllahu bima taAAmaloona khabeerun

Translation: ਤੁਸੀਂ ਅੱਲਾਹ, ਉਸ ਦੇ ਰਸੂਲ ਅਤੇ ਉਸ ਨੂਰ (.ਕੁਰਆਨ) ਉੱਤੇ ਈਮਾਨ ਲਿਆਓ ਜਿਹੜਾ ਅਸੀਂ ਤੁਹਾਡੇ ’ਤੇ ਉਤਾਰਿਆ ਹੈ। ਅੱਲਾਹ ਹਰ ਉਸ ਕੰਮ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰਦੇ ਹੋ।

64:9

يَوۡمَ يَجۡمَعُكُمۡ لِيَوۡمِ ٱلۡجَمۡعِۖ ذَٰلِكَ يَوۡمُ ٱلتَّغَابُنِۗ وَمَن يُؤۡمِنۢ بِٱللَّهِ وَيَعۡمَلۡ صَٰلِحٗا يُكَفِّرۡ عَنۡهُ سَيِّـَٔاتِهِۦ وَيُدۡخِلۡهُ جَنَّـٰتٖ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَآ أَبَدٗاۚ ذَٰلِكَ ٱلۡفَوۡزُ ٱلۡعَظِيمُ ﴿9﴾

Transliteration: Yawma yajmaAAukum liyawmi aljamAAi thalika yawmu alttaghabuni waman yumin biAllahi wayaAAmal salihan yukaffir AAanhu sayyiatihi wayudkhilhu jannatin tajree min tahtiha alanharu khalideena feeha abadan thalika alfawzu alAAatheemu

Translation: ਜਦੋਂ ਉਹ (ਅੱਲਾਹ) ਤੁਹਾਨੂੰ ਇਕੱਤਰ ਹੋਣ ਵਾਲੇ ਦਿਨ ਇਕੱਤਰ ਕਰੇਗਾ, ਉਹ ਹਾਰ ਜਿੱਤ ਵਾਲਾ ਦਿਨ ਹੋਵੇਗਾ ਅਤੇ ਜਿਹੜਾ ਕੋਈ ਅੱਲਾਹ ’ਤੇ ਈਮਾਨ ਲਿਆਏ ਤੇ ਨੇਕ ਕੰਮ ਕਰੇ ਤਾਂ ਅੱਲਾਹ ਉਸ ਤੋਂ ਉਸ ਦੀਆਂ ਬੁਰਾਈਆਂ ਦੂਰ ਕਰ ਦੇਵੇਗਾ ਅਤੇ ਉਸ ਨੂੰ ਜੰਨਤ ਵਿਚ ਦਾਖ਼ਲ ਕਰੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਸ ਵਿਚ ਸਦਾ ਰਹੇਗਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

64:10

وَٱلَّذِينَ كَفَرُواْ وَكَذَّبُواْ بِـَٔايَٰتِنَآ أُوْلَـٰٓئِكَ أَصۡحَٰبُ ٱلنَّارِ خَٰلِدِينَ فِيهَاۖ وَبِئۡسَ ٱلۡمَصِيرُ ﴿10﴾

Transliteration: Waallatheena kafaroo wakaththaboo biayatina olaika ashabu alnnari khalideena feeha wabisa almaseeru

Translation: ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਭਾਵ ਆਦੇਸ਼ਾਂ) ਨੂੰ ਨਹੀਂ ਮੰਨਿਆ ਉਹ ਸਭ ਨਰਕੀ ਹਨ ਅਤੇ ਸਦਾ ਉਸੇ ਵਿਚ ਹੀ ਰਹਿਣਗੇ,[1] ਉਹ ਬਹੁਤ ਹੀ ਭੈੜਾ ਸਥਾਨ ਹੈ।

64:11

مَآ أَصَابَ مِن مُّصِيبَةٍ إِلَّا بِإِذۡنِ ٱللَّهِۗ وَمَن يُؤۡمِنۢ بِٱللَّهِ يَهۡدِ قَلۡبَهُۥۚ وَٱللَّهُ بِكُلِّ شَيۡءٍ عَلِيمٞ ﴿11﴾

Transliteration: Ma asaba min museebatin illa biithni Allahi waman yumin biAllahi yahdi qalbahu waAllahu bikulli shayin AAaleemun

Translation: ਜਿਹੜੀ ਵੀ ਕੋਈ ਬਿਪਤਾ ਆਉਂਦੀ ਹੈ ਉਹ ਅੱਲਾਹ ਦੇ ਹੁਕਮ ਨਾਲ ਹੀ ਆਉਂਦੀ ਹੈ। ਜੇ ਕੋਈ ਅੱਲਾਹ ’ਤੇ ਈਮਾਨ ਲਿਆਏ ਤਾਂ ਉਹ ਉਸ ਦੇ ਮਨ ਨੂੰ ਹਿਦਾਇਤ ਦਿੰਦਾ ਹੈ। ਅੱਲਾਹ ਹਰ ਚੀਜ਼ ਨੂੰ ਜਾਣਦਾ ਹੈ।

64:12

وَأَطِيعُواْ ٱللَّهَ وَأَطِيعُواْ ٱلرَّسُولَۚ فَإِن تَوَلَّيۡتُمۡ فَإِنَّمَا عَلَىٰ رَسُولِنَا ٱلۡبَلَٰغُ ٱلۡمُبِينُ ﴿12﴾

Transliteration: WaateeAAoo Allaha waateeAAoo alrrasoola fain tawallaytum fainnama AAala rasoolina albalaghu almubeenu

Translation: ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ। ਜੇ ਤੁਸੀਂ ਹੱਕ ਤੋਂ ਮੂੰਹ ਮੋੜੋਂਗੇ ਤਾਂ ਸਾਡੇ ਰਸੂਲ ਦਾ ਕੰਮ ਤਾਂ ਕੇਵਲ ਆਦੇਸ਼ਾਂ ਨੂੰ ਸਪਸ਼ਟ ਕਰਕੇ ਪਹੁੰਚਾ ਦੇਣਾ ਹੈ।

64:13

ٱللَّهُ لَآ إِلَٰهَ إِلَّا هُوَۚ وَعَلَى ٱللَّهِ فَلۡيَتَوَكَّلِ ٱلۡمُؤۡمِنُونَ ﴿13﴾

Transliteration: Allahu la ilaha illa huwa waAAala Allahi falyatawakkali almuminoona

Translation: ਅੱਲਾਹ ਉਹ ਹੈ ਜਿਸ ਤੋਂ ਛੁੱਟ ਕੋਈ (ਸੱਚਾ) ਇਸ਼ਟ ਨਹੀਂ ਅਤੇ ਈਮਾਨ ਵਾਲਿਆਂ ਨੂੰ ਚਾਹੀਦਾ ਹੈ ਕਿ ਉਸੇ ’ਤੇ ਹੀ ਭਰੋਸਾ ਕਰਨ।

64:14

يَـٰٓأَيُّهَا ٱلَّذِينَ ءَامَنُوٓاْ إِنَّ مِنۡ أَزۡوَٰجِكُمۡ وَأَوۡلَٰدِكُمۡ عَدُوّٗا لَّكُمۡ فَٱحۡذَرُوهُمۡۚ وَإِن تَعۡفُواْ وَتَصۡفَحُواْ وَتَغۡفِرُواْ فَإِنَّ ٱللَّهَ غَفُورٞ رَّحِيمٌ ﴿14﴾

Transliteration: Ya ayyuha allatheena amanoo inna min azwajikum waawladikum AAaduwwan lakum faihtharoohum wain taAAfoo watasfahoo wataghfiroo fainna Allaha ghafoorun raheemun

Translation: ਹੇ ਈਮਾਨ ਵਾਲਿਓ! ਬੇਸ਼ੱਕ ਤੁਹਾਡੀਆਂ ਪਤਨੀਆਂ ਅਤੇ ਤੁਹਾਡੀ ਔਲਾਦ ਵਿੱਚੋਂ ਕੁੱਝ ਤੁਹਾਡੇ ਦੁਸ਼ਮਨ ਹਨ, ਸੋ ਤੁਸੀਂ ਉਹਨਾਂ ਤੋਂ ਬਚੋ, ਜੇ ਮੁਆਫ਼ ਕਰ ਦਿਓ ਅਤੇ (ਭੁੱਲਾਂ ਦੀ) ਅਣਦੇਖੀ ਕਰ ਦਿਓ ਅਤੇ ਖਿਮਾਂ ਬਖ਼ਸ਼ੋ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

64:15

إِنَّمَآ أَمۡوَٰلُكُمۡ وَأَوۡلَٰدُكُمۡ فِتۡنَةٞۚ وَٱللَّهُ عِندَهُۥٓ أَجۡرٌ عَظِيمٞ ﴿15﴾

Transliteration: Innama amwalukum waawladukum fitnatun waAllahu AAindahu ajrun AAatheemun

Translation: ਬੇਸ਼ੱਕ ਤੁਹਾਡੇ ਮਾਲ ਅਤੇ ਤੁਹਾਡੀ ਔਲਾਦ ਤਾਂ ਇੱਕ ਫ਼ਿਤਨਾ (ਅਜ਼ਮਾਇਸ਼) ਹੈ ਅਤੇ ਵੱਡਾ ਬਦਲਾ ਤਾਂ ਅੱਲਾਹ ਕੋਲ ਹੈ।

64:16

فَٱتَّقُواْ ٱللَّهَ مَا ٱسۡتَطَعۡتُمۡ وَٱسۡمَعُواْ وَأَطِيعُواْ وَأَنفِقُواْ خَيۡرٗا لِّأَنفُسِكُمۡۗ وَمَن يُوقَ شُحَّ نَفۡسِهِۦ فَأُوْلَـٰٓئِكَ هُمُ ٱلۡمُفۡلِحُونَ ﴿16﴾

Transliteration: Faittaqoo Allaha ma istataAAtum waismaAAoo waateeAAoo waanfiqoo khayran lianfusikum waman yooqa shuhha nafsihi faolaika humu almuflihoona

Translation: ਸੋ ਜਿੱਥੇ ਤਕ ਹੋ ਸਕੇ ਤੁਸੀਂ ਅੱਲਾਹ ਤੋਂ ਡਰੋ, (ਅੱਲਾਹ ਦੇ ਹੁਕਮਾਂ ਨੂੰ) ਧਿਆਨ ਨਾਲ ਸੁਣੋ ਅਤੇ ਪਾਲਣਾ ਕਰੋ ਅਤੇ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਜਿਸ ਨੇ ਆਪਣੇ ਆਪ ਨੂੰ ਲਾਲਚੀ ਹੋਣ ਤੋਂ ਬਚਾ ਲਿਆ ਉਹੀਓ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।

64:17

إِن تُقۡرِضُواْ ٱللَّهَ قَرۡضًا حَسَنٗا يُضَٰعِفۡهُ لَكُمۡ وَيَغۡفِرۡ لَكُمۡۚ وَٱللَّهُ شَكُورٌ حَلِيمٌ ﴿17﴾

Transliteration: In tuqridoo Allaha qardan hasanan yudaAAifhu lakum wayaghfir lakum waAllahu shakoorun haleemun

Translation: ਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ (ਸੋਹਣਾ ਕਰਜ਼) ਦਿਓ, ਤਾਂ ਉਹ ਤੁਹਾਨੂੰ ਕਈ ਗੁਣਾ ਵਧਾ ਕੇ ਮੋੜ ਦੇਵੇਗਾ ਅਤੇ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵੇਗਾ। ਅੱਲਾਹ ਤੁਹਾਡੀ ਕਦਰ ਕਰਨ ਵਾਲਾ ਹੈ ਅਤੇ ਬਹੁਤ ਹੀ ਨਰਮਾਈ ਵਾਲਾ ਹੈ।

64:18

عَٰلِمُ ٱلۡغَيۡبِ وَٱلشَّهَٰدَةِ ٱلۡعَزِيزُ ٱلۡحَكِيمُ ﴿18﴾

Transliteration: AAalimu alghaybi waalshshahadati alAAazeezu alhakeemu

Translation: ਉਹ ਗ਼ੈਬ ਅਤੇ ਜ਼ਾਹਿਰ ਦਾ ਗਿਆਨ ਰੱਖਣ ਵਾਲਾ ਹੈ, ਉਹ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download