quranm◉

Surah At-Tahrim transliteration

◉ ਸੂਰਾ · ∞

66:1

يَـٰٓأَيُّهَا ٱلنَّبِيُّ لِمَ تُحَرِّمُ مَآ أَحَلَّ ٱللَّهُ لَكَۖ تَبۡتَغِي مَرۡضَاتَ أَزۡوَٰجِكَۚ وَٱللَّهُ غَفُورٞ رَّحِيمٞ ﴿1﴾

Transliteration: Ya ayyuha alnnabiyyu lima tuharrimu ma ahalla Allahu laka tabtaghee mardata azwajika waAllahu ghafoorun raheemun

Translation: ਹੇ ਨਬੀ! ਤੁਸੀਂ (ਉਸ ਚੀਜ਼ ਨੂੰ) ਕਿਉਂ ਹਰਾਮ (ਨਾ-ਜਾਇਜ਼) ਕਰਦੇ ਹੋ ਜਿਹੜੀ ਅੱਲਾਹ ਨੇ ਤੁਹਾਡੇ ਲਈ ਹਲਾਲ (ਜਾਇਜ਼) ਕੀਤੀ ਹੈ ? ਕੀ ਤੁਸੀਂ ਆਪਣੀਆਂ ਪਤਨੀਆਂ ਦੀ ਖ਼ੁਸ਼ੀ ਚਾਹੁੰਦੇ ਹੋ। ਅੱਲਾਹ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

66:2

قَدۡ فَرَضَ ٱللَّهُ لَكُمۡ تَحِلَّةَ أَيۡمَٰنِكُمۡۚ وَٱللَّهُ مَوۡلَىٰكُمۡۖ وَهُوَ ٱلۡعَلِيمُ ٱلۡحَكِيمُ ﴿2﴾

Transliteration: Qad farada Allahu lakum tahillata aymanikum waAllahu mawlakum wahuwa alAAaleemu alhakeemu

Translation: ਅੱਲਾਹ ਨੇ ਤੁਹਾਡੇ ਲਈ ਤੁਹਾਡੀਆਂ (ਨਾ-ਜਾਇਜ਼ ਸੰਹੁਾਂ) ਨੂੰ ਤੋੜਣਾ ਫ਼ਰਜ਼ ਕਰ ਦਿੱਤਾ ਹੈ। ਅੱਲਾਹ ਤੁਹਾਡਾ ਮੌਲਾ ਹੈ, ਉਹ ਵੱਡਾ ਜਾਣਨਹਾਰ ਤੇ ਯੁਕਤੀਮਾਨ ਹੈ।

66:3

وَإِذۡ أَسَرَّ ٱلنَّبِيُّ إِلَىٰ بَعۡضِ أَزۡوَٰجِهِۦ حَدِيثٗا فَلَمَّا نَبَّأَتۡ بِهِۦ وَأَظۡهَرَهُ ٱللَّهُ عَلَيۡهِ عَرَّفَ بَعۡضَهُۥ وَأَعۡرَضَ عَنۢ بَعۡضٖۖ فَلَمَّا نَبَّأَهَا بِهِۦ قَالَتۡ مَنۡ أَنۢبَأَكَ هَٰذَاۖ قَالَ نَبَّأَنِيَ ٱلۡعَلِيمُ ٱلۡخَبِيرُ ﴿3﴾

Transliteration: Waith asarra alnnabiyyu ila baAAdi azwajihi hadeethan falamma nabbaat bihi waathharahu Allahu AAalayhi AAarrafa baAAdahu waaAArada AAan baAAdin falamma nabbaaha bihi qalat man anbaaka hatha qala nabbaaniya alAAaleemu alkhabeeru

Translation: ਜਦੋਂ ਨਬੀ (ਸ:) ਨੇ ਆਪਣੀ ਕਿਸੇ ਪਤਨੀ ਨੂੰ ਇਕ ਗੱਲ ਮਲਕੜੇ ਜਿਹੇ ਆਖੀ ਪਰ ਜਦੋਂ ਉਸੇ ਪਤਨੀ ਨੇ (ਉਹੀਓ ਗਲ ਦੂਜੀ ਪਤਨੀ ਨੂੰ) ਦੱਸ ਦਿੱਤੀ ਤਾਂ ਅੱਲਾਹ ਨੇ ਉਸ (ਵਾਰਤਾਲਾਪ) ਤੋਂ ਇਸ (ਨਬੀ) ਨੂੰ ਸੂਚਿਤ ਕਰ ਦਿੱਤੀ, ਤਾਂ ਨਬੀ ਨੇ (ਦੂਜੀ ਪਤਨੀ) ਨੂੰ ਕੁੱਝ ਹੱਦ ਤਕ ਗੱਲਾਂ ਦੱਸ ਵੀ ਦਿੱਤੀਆਂ ਅਤੇ ਕੁੱਝ ਟਾਲ ਦਿੱਤਾ। ਫੇਰ ਜਦੋਂ ਨਬੀ ਨੇ ਉਸ (ਪਹਿਲੀ ਪਤਨੀ) ਨੂੰ ਉਹ ਸਾਰੀ ਗੱਲ ਸੁਣਾਈ ਤਾਂ ਉਹ ਪੁੱਛਣ ਲੱਗੀ, ਤੁਹਾਨੂੰ ਇਹ ਸਭ ਕਿਸ ਨੇ ਦੱਸਿਆ ਹੈ ? ਉਸ (ਨਬੀ) ਨੇ ਫਰਮਾਇਆ, ਮੈਨੂੰ ਇਹ ਸਾਰੀ ਜਾਣਕਾਰੀ ਸਭ ਕੁੱਝ ਜਾਣਨ ਵਾਲੇ ਤੇ ਖ਼ਬਰ ਰੱਖਣ ਵਾਲੇ ਅੱਲਾਹ ਨੇ ਦਿੱਤੀ ਹੈ।

66:4

إِن تَتُوبَآ إِلَى ٱللَّهِ فَقَدۡ صَغَتۡ قُلُوبُكُمَاۖ وَإِن تَظَٰهَرَا عَلَيۡهِ فَإِنَّ ٱللَّهَ هُوَ مَوۡلَىٰهُ وَجِبۡرِيلُ وَصَٰلِحُ ٱلۡمُؤۡمِنِينَۖ وَٱلۡمَلَـٰٓئِكَةُ بَعۡدَ ذَٰلِكَ ظَهِيرٌ ﴿4﴾

Transliteration: In tatooba ila Allahi faqad saghat quloobukuma wain tathahara AAalayhi fainna Allaha huwa mawlahu wajibreelu wasalihu almumineena waalmalaikatu baAAda thalika thaheerun

Translation: ਕਿਉਂ ਜੋ ਤੁਹਾਡੇ ਦਿਲ ਸੱਚਾਈ ਤੋਂ ਹਟ ਗਏ ਹਨ ਸੋ ਤੁਸੀਂ ਦੋਵੇਂ (ਪਤਨੀਆਂ) ਅੱਲਾਹ ਤੋਂ ਤੌਬਾ ਕਰ ਲਵੋ ਤਾਂ ਤੁਹਾਡੇ ਲਈ ਵਧੀਆ ਹੈ। ਜੇ ਤੁਸੀਂ ਇਸ (ਨਬੀ) ਦੇ ਵਿਰੁੱਧ ਏਕਾ ਕੀਤਾ ਤਾਂ ਅੱਲਾਹ ਆਪ ਹੀ ਉਸ ਦੀ ਸਹਾਇਤਾ ਕਰੇਗਾ, ਅਤੇ ਜਿਬਰਾਈਲ, ਨੇਕ ਮੋਮਿਨ ਤੇ ਇਹਨਾਂ ਦੇ ਨਾਲ-ਨਾਲ ਸਾਰੇ ਫ਼ਰਿਸ਼ਤੇ ਵੀ ਉਸ ਦੇ ਸਹਾਈ ਹਨ।

66:5

عَسَىٰ رَبُّهُۥٓ إِن طَلَّقَكُنَّ أَن يُبۡدِلَهُۥٓ أَزۡوَٰجًا خَيۡرٗا مِّنكُنَّ مُسۡلِمَٰتٖ مُّؤۡمِنَٰتٖ قَٰنِتَٰتٖ تَـٰٓئِبَٰتٍ عَٰبِدَٰتٖ سَـٰٓئِحَٰتٖ ثَيِّبَٰتٖ وَأَبۡكَارٗا ﴿5﴾

Transliteration: AAasa rabbuhu in tallaqakunna an yubdilahu azwajan khayran minkunna muslimatin muminatin qanitatin taibatin AAabidatin saihatin thayyibatin waabkaran

Translation: ਜੇ ਉਹ (ਨਬੀ) ਤੁਹਾਨੂੰ ਤਲਾਕ ਦੇ ਦੇਵੇ ਤਾਂ ਹੋ ਸਕਦਾ ਹੈ ਕਿ ਬਦਲੇ ਵਿਚ ਉਸ ਦਾ ਰੱਬ ਉਸ ਨੂੰ ਤੁਹਾਥੋਂ ਚੰਗੀਆਂ ਪਤਨੀਆਂ ਦੇ ਦੇਵੇ। ਉਹ ਮੁਸਲਮਾਨ, ਮੋਮਿਨ, ਆਗਿਆਕਾਰੀ, ਤੌਬਾ ਕਰਨ ਵਾਲੀਆਂ, ਬੰਦਗੀ ਕਰਨ ਵਾਲੀਆਂ, ਰੋਜ਼ਾ ਰੱਖਣ ਵਾਲੀਆਂ, ਉਹ ਪਹਿਲਾਂ ਵਿਆਹੀਆਂ ਹੋਈਆਂ (ਭਾਵ ਵਿਧਵਾ), ਜਾਂ ਕੁਆਰੀਆਂ ਹੋਣਗੀਆਂ।

66:6

يَـٰٓأَيُّهَا ٱلَّذِينَ ءَامَنُواْ قُوٓاْ أَنفُسَكُمۡ وَأَهۡلِيكُمۡ نَارٗا وَقُودُهَا ٱلنَّاسُ وَٱلۡحِجَارَةُ عَلَيۡهَا مَلَـٰٓئِكَةٌ غِلَاظٞ شِدَادٞ لَّا يَعۡصُونَ ٱللَّهَ مَآ أَمَرَهُمۡ وَيَفۡعَلُونَ مَا يُؤۡمَرُونَ ﴿6﴾

Transliteration: Ya ayyuha allatheena amanoo qoo anfusakum waahleekum naran waqooduha alnnasu waalhijaratu AAalayha malaikatun ghilathun shidadun la yaAAsoona Allaha ma amarahum wayafAAaloona ma yumaroona

Translation: ਹੇ ਈਮਾਨ ਵਾਲਿਓ! ਤੁਸੀਂ ਆਪਣੇ ਆਪ ਨੂੰ ਤੇ ਆਪਣੇ ਘਰ ਵਾਲਿਆਂ ਨੂੰ ਉਸ ਅੱਗ ਤੋਂ ਬਚਾਓ ਜਿਸ ਦਾ ਬਾਲਣ (ਕੁਫ਼ਰ ਕਰਨ ਵਾਲੇ) ਮਨੁੱਖ ਤੇ (ਪੂਜੇ ਗਏ) ਪੱਥਰ ਹਨ। ਇਸ (ਨਰਕ ਉੱਤੇ) ਅਤਿ ਖਰਵੇ ਸੁਭਾ ਵਾਲੇ ਤੇ ਕਠੋਰ-ਚਿੱਤ ਫ਼ਰਿਸ਼ਤੇ (ਨਿਯੁਕਤ) ਹਨ। ਅੱਲਾਹ ਉਹਨਾਂ ਨੂੰ ਜਿਹੜਾ ਹੁਕਮ ਦੇਵੇ ਉਹ ਉਸ ਦੀ ਨਾ-ਫ਼ਰਮਾਨੀ ਨਹੀਂ ਕਰਦੇ। ਅਤੇ ਜੋ ਉਹਨਾਂ ਨੂੰ ਹੁਕਮ ਦਿੱਤਾ ਜਾਂਦਾ ਹੈ ਉਹ ਉਸੇ ਦੀ ਪਾਲਣਾ ਕਰਦੇ ਹਨ।

66:7

يَـٰٓأَيُّهَا ٱلَّذِينَ كَفَرُواْ لَا تَعۡتَذِرُواْ ٱلۡيَوۡمَۖ إِنَّمَا تُجۡزَوۡنَ مَا كُنتُمۡ تَعۡمَلُونَ ﴿7﴾

Transliteration: Ya ayyuha allatheena kafaroo la taAAtathiroo alyawma innama tujzawna ma kuntum taAAmaloona

Translation: ਹੇ ਕਾਫ਼ਿਰੋ! ਅੱਜ ਤੁਸੀਂ ਕੋਈ ਬਹਾਨਾ ਨਾ ਘੜ੍ਹੋ। ਬੇਸ਼ੱਕ ਅੱਜ ਤੁਹਾਨੂੰ ਉਸ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।[1]

66:8

يَـٰٓأَيُّهَا ٱلَّذِينَ ءَامَنُواْ تُوبُوٓاْ إِلَى ٱللَّهِ تَوۡبَةٗ نَّصُوحًا عَسَىٰ رَبُّكُمۡ أَن يُكَفِّرَ عَنكُمۡ سَيِّـَٔاتِكُمۡ وَيُدۡخِلَكُمۡ جَنَّـٰتٖ تَجۡرِي مِن تَحۡتِهَا ٱلۡأَنۡهَٰرُ يَوۡمَ لَا يُخۡزِي ٱللَّهُ ٱلنَّبِيَّ وَٱلَّذِينَ ءَامَنُواْ مَعَهُۥۖ نُورُهُمۡ يَسۡعَىٰ بَيۡنَ أَيۡدِيهِمۡ وَبِأَيۡمَٰنِهِمۡ يَقُولُونَ رَبَّنَآ أَتۡمِمۡ لَنَا نُورَنَا وَٱغۡفِرۡ لَنَآۖ إِنَّكَ عَلَىٰ كُلِّ شَيۡءٖ قَدِيرٞ ﴿8﴾

Transliteration: Ya ayyuha allatheena amanoo tooboo ila Allahi tawbatan nasoohan AAasa rabbukum an yukaffira AAankum sayyiatikum wayudkhilakum jannatin tajree min tahtiha alanharu yawma la yukhzee Allahu alnnabiyya waallatheena amanoo maAAahu nooruhum yasAAa bayna aydeehim wabiaymanihim yaqooloona rabbana atmim lana noorana waighfir lana innaka AAala kulli shayin qadeerun

Translation: ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਹਜ਼ੂਰੀ ਵਿਚ ਖ਼ਾਲਿਸ (ਸੱਚੇ ਮਨੋ) ਤੌਬਾ ਕਰੋ, ਆਸ ਹੈ ਕਿ ਤੁਹਾਡਾ ਰੱਬ ਤੁਹਾਥੋਂ ਤੁਹਾਡੀਆਂ ਬੁਰਾਈਆਂ ਦੂਰ ਕਰ ਦੇਵੇ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇ ਜਿਸ ਦੇ ਹੇਠ ਨਹਿਰਾਂ ਵਗਦੀਆਂ ਹਨ । [2] ਉਸ (ਕਿਆਮਤ) ਦਿਹਾੜੇ ਅੱਲਾਹ ਨਬੀ ਨੂੰ ਅਤੇ ਉਸ ਦੇ ਨਾਲ ਈਮਾਨ ਲਿਆਉਣ ਵਾਲਿਆਂ ਨੂੰ ਜ਼ਲੀਲ ਨਹੀਂ ਕਰੇਗਾ। ਉਹਨਾਂ ਦਾ ਨੂਰ ਉਹਨਾਂ ਦੇ ਅੱਗੇ-ਅੱਗੇ ਤੇ ਸੱਜੇ ਪਾਸੇ ਨੱਸ ਰਿਹਾ ਹੋਵੇਗਾ। ਉਹ ਆਖਣਗੇ ਕਿ ਹੇ ਸਾਡੇ ਰੱਬਾ! ਤੂੰ ਸਾਡੇ ਨੂਰ ਨੂੰ ਸਾਡੇ ਲਈ ਸੰਪੂਰਨ ਕਰਦੇ ਅਤੇ ਸਾਡੀ ਬਖ਼ਸ਼ਿਸ਼ ਕਰ, ਬੇਸ਼ੱਕ ਤੂੰ ਹਰ ਚੀਜ਼ ਦੀ ਸਮਰਥਾ ਰੱਖਦਾ ਹੈ।

66:9

يَـٰٓأَيُّهَا ٱلنَّبِيُّ جَٰهِدِ ٱلۡكُفَّارَ وَٱلۡمُنَٰفِقِينَ وَٱغۡلُظۡ عَلَيۡهِمۡۚ وَمَأۡوَىٰهُمۡ جَهَنَّمُۖ وَبِئۡسَ ٱلۡمَصِيرُ ﴿9﴾

Transliteration: Ya ayyuha alnnabiyyu jahidi alkuffara waalmunafiqeena waoghluth AAalayhim wamawahum jahannamu wabisa almaseeru

Translation: (ਹੇ ਨਬੀ!) ਕਾਫ਼ਿਰਾਂ ਤੇ ਮੁਨਾਫ਼ਿਕਾਂ ਨਾਲ ਜਿਹਾਦ (ਸੰਘਰਸ਼) ਕਰੋ ਅਤੇ ਉਹਨਾਂ ਉੱਤੇ ਕਰੜਾਈ ਕਰੋ। ਉਹਨਾਂ ਦਾ ਟਿਕਾਣਾ ਨਰਕ ਹੈ ਜਿਹੜਾ ਕਿ ਬਹੁਤ ਹੀ ਭੈੜਾ ਟਿਕਾਣਾ ਹੈ।

66:10

ضَرَبَ ٱللَّهُ مَثَلٗا لِّلَّذِينَ كَفَرُواْ ٱمۡرَأَتَ نُوحٖ وَٱمۡرَأَتَ لُوطٖۖ كَانَتَا تَحۡتَ عَبۡدَيۡنِ مِنۡ عِبَادِنَا صَٰلِحَيۡنِ فَخَانَتَاهُمَا فَلَمۡ يُغۡنِيَا عَنۡهُمَا مِنَ ٱللَّهِ شَيۡـٔٗا وَقِيلَ ٱدۡخُلَا ٱلنَّارَ مَعَ ٱلدَّـٰخِلِينَ ﴿10﴾

Transliteration: Daraba Allahu mathalan lillatheena kafaroo imraata noohin waimraata lootin kanata tahta AAabdayni min AAibadina salihayni fakhanatahuma falam yughniya AAanhuma mina Allahi shayan waqeela odkhula alnnara maAAa alddakhileena

Translation: ਇਨਕਾਰ ਕਰਨ ਵਾਲਿਆਂ ਲਈ ਅੱਲਾਹ ਨੇ ਨੂਹ ਅਤੇ ਲੂਤ ਦੀਆਂ ਪਤਨੀਆਂ ਦੀ ਉਦਾਹਰਨ ਦਿੱਤੀ ਹੈ। ਉਹ ਦੋਵੇਂ ਸਾਡੇ ਨੇਕ ਬੰਦਿਆਂ ਦੇ ਨਿਕਾਹ ਵਿਚ ਸਨ। ਪਰ ਉਹਨਾਂ ਦੋਵਾਂ ਨੇ ਆਪਣੇ ਪਤੀਆਂ ਨਾਲ ਵਿਸ਼ਵਾਸਘਾਤ ਕੀਤਾ, ਫੇਰ ਉਹ ਦੋਵੇਂ ਰਸੂਲ ਉਹਨਾਂ ਦੋਵਾਂ (ਔਰਤਾਂ) ਨੂੰ (ਅਜ਼ਾਬ ਤੋਂ) ਬਚਾਉਣ ਵਿਚ ਕੁੱਝ ਵੀ ਕੰਮ ਨਾ ਆ ਸਕੇ ਅਤੇ ਉਹਨਾਂ ਨੂੰ ਕਿਹਾ ਗਿਆ ਕਿ ਤੁਸੀਂ ਦੋਵੇਂ ਵੀ ਨਰਕ ਵਿਚ ਦਾਖ਼ਲ ਹੋਣ ਵਾਲਿਆਂ ਵਿਚ ਦਾਖ਼ਲ ਹੋ ਜਾਓ।

66:11

وَضَرَبَ ٱللَّهُ مَثَلٗا لِّلَّذِينَ ءَامَنُواْ ٱمۡرَأَتَ فِرۡعَوۡنَ إِذۡ قَالَتۡ رَبِّ ٱبۡنِ لِي عِندَكَ بَيۡتٗا فِي ٱلۡجَنَّةِ وَنَجِّنِي مِن فِرۡعَوۡنَ وَعَمَلِهِۦ وَنَجِّنِي مِنَ ٱلۡقَوۡمِ ٱلظَّـٰلِمِينَ ﴿11﴾

Transliteration: Wadaraba Allahu mathalan lillatheena amanoo imraata firAAawna ith qalat rabbi ibni lee AAindaka baytan fee aljannati wanajjinee min firAAawna waAAamalihi wanajjinee mina alqawmi alththalimeena

Translation: ਅੱਲਾਹ ਨੇ ਈਮਾਨ ਵਾਲਿਆਂ ਲਈ ਫ਼ਿਰਔਨ ਦੀ ਪਤਨੀ ਦੀ ਉਦਾਹਰਨ ਦਿੱਤੀ ਹੈ,[3] ਜਦੋਂ ਉਸ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬ! ਮੇਰੇ ਲਈ ਆਪਣੇ ਕੋਲ ਜੰਨਤ ਵਿਚ ਇਕ ਘਰ ਬਣਾ ਅਤੇ ਮੈਨੂੰ ਫ਼ਿਰਔਨ ਅਤੇ ਉਸ ਦੇ ਅਮਲਾਂ ਤੋਂ ਬਚਾ ਲੈ ਤੇ ਮੈਨੂੰ ਜ਼ਾਲਮ ਕੌਮ ਤੋਂ ਛੁਟਕਾਰਾ ਦੁਆਦੇ।

66:12

وَمَرۡيَمَ ٱبۡنَتَ عِمۡرَٰنَ ٱلَّتِيٓ أَحۡصَنَتۡ فَرۡجَهَا فَنَفَخۡنَا فِيهِ مِن رُّوحِنَا وَصَدَّقَتۡ بِكَلِمَٰتِ رَبِّهَا وَكُتُبِهِۦ وَكَانَتۡ مِنَ ٱلۡقَٰنِتِينَ ﴿12﴾

Transliteration: Wamaryama ibnata AAimrana allatee ahsanat farjaha fanafakhna feehi min roohina wasaddaqat bikalimati rabbiha wakutubihi wakanat mina alqaniteena

Translation: ਅਤੇ ਉਦਾਹਰਨ ਇਮਰਾਨ ਦੀ ਸਪੁੱਤਰੀ ਮਰੀਅਮ ਦੀ ਵੀ ਹੈ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ, ਫੇਰ ਅਸੀਂ ਉਸ ਦੇ (ਗਲਾਂਵੇ) ਅੰਦਰ ਆਪਣੀ ਰੂਹ ਫੂਂਕ ਦਿੱਤੀ ਅਤੇ ਉਸ ਨੇ ਆਪਣੇ ਰੱਬ ਦੇ ਬੋਲਾਂ ਦੀ ਅਤੇ ਉਸ ਦੀਆਂ ਕਿਤਾਬਾਂ ਦੀ ਪੁਸ਼ਟੀ ਕੀਤੀ ਅਤੇ ਉਹ ਆਗਿਆਕਾਰੀਆਂ ਵਿੱਚੋਂ ਸੀ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download