quranm◉

Surah Al-Qalam transliteration

◉ ਸੂਰਾ · ∞

68:1

نٓۚ وَٱلۡقَلَمِ وَمَا يَسۡطُرُونَ ﴿1﴾

Transliteration: Noon waalqalami wama yasturoona

Translation: ਕਸਮ ਹੈ ਨੂਨ, ਕਲਮ ਦੀ ਅਤੇ ਉਸ ਦੀ ਜੋ ਉਹ (ਫ਼ਰਿਸ਼ਤੇ) ਲਿਖਦੇ ਹਨ।

68:2

مَآ أَنتَ بِنِعۡمَةِ رَبِّكَ بِمَجۡنُونٖ ﴿2﴾

Transliteration: Ma anta biniAAmati rabbika bimajnoonin

Translation: (ਹੇ ਨਬੀ!) ਤੁਸੀਂ ਆਪਣੇ ਰੱਬ ਦੀ ਕ੍ਰਿਪਾ ਨਾਲ ਉੱਕਾ ਹੀ ਸੁਦਾਈ ਨਹੀਂ।

68:3

وَإِنَّ لَكَ لَأَجۡرًا غَيۡرَ مَمۡنُونٖ ﴿3﴾

Transliteration: Wainna laka laajran ghayra mamnoonin

Translation: ਬੇਸ਼ੱਕ ਤੁਹਾਡੇ ਲਈ (ਰੱਬ ਵੱਲੋਂ) ਬਹੁਤ ਵੱਡਾ ਬਦਲਾ ਹੈ।

68:4

وَإِنَّكَ لَعَلَىٰ خُلُقٍ عَظِيمٖ ﴿4﴾

Transliteration: Wainnaka laAAala khuluqin AAatheemin

Translation: ਬੇਸ਼ੱਕ ਤੁਸੀਂ ਸਦਾਚਾਰ ਦੇ ਵੱਡੇ ਉੱਚੇ ਦਰਜੇ ’ਤੇ ਹੋ।

68:5

فَسَتُبۡصِرُ وَيُبۡصِرُونَ ﴿5﴾

Transliteration: Fasatubsiru wayubsiroona

Translation: ਛੇਤੀ ਹੀ ਤੁਸੀਂ ਵੀ ਵੇਖ ਲਵੋਗੇ ਤੇ ਉਹ (ਕਾਫ਼ਿਰ) ਵੀ ਵੇਖ ਲੈਣਗੇ।

68:6

بِأَييِّكُمُ ٱلۡمَفۡتُونُ ﴿6﴾

Transliteration: Biayyikumu almaftoonu

Translation: ਕਿ ਤੁਹਾਡੇ ਵਿੱਚੋਂ ਸੁਦਾਈ ਕੌਣ ਹੈ।

68:7

إِنَّ رَبَّكَ هُوَ أَعۡلَمُ بِمَن ضَلَّ عَن سَبِيلِهِۦ وَهُوَ أَعۡلَمُ بِٱلۡمُهۡتَدِينَ ﴿7﴾

Transliteration: Inna rabbaka huwa aAAlamu biman dalla AAan sabeelihi wahuwa aAAlamu bialmuhtadeena

Translation: ਬੇਸ਼ੱਕ ਤੁਹਾਡਾ ਰੱਬ ਇਸ ਗੱਲ ਨੂੰ ਭਲੀ-ਭਾਂਤ ਜਾਣਦਾਹੈ ਕਿ ਕੌਣ ਉਸ ਦੀ ਰਾਹ ਤੋਂ ਭਟਕਿਆ ਹੋਇਆ ਹੈ ਅਤੇ ਕੌਣ ਸਿੱਧੇ ਰਾਹ ’ਤੇ ਹੈ।

68:8

فَلَا تُطِعِ ٱلۡمُكَذِّبِينَ ﴿8﴾

Transliteration: Fala tutiAAi almukaththibeena

Translation: ਸੋ (ਹੇ ਨਬੀ!) ਤੁਸੀਂ ਝੁਠਲਾਉਣ ਵਾਲਿਆਂ ਦੇ ਪਿੱਛੇ ਨਹੀਂ ਲੱਗਣਾ।

68:9

وَدُّواْ لَوۡ تُدۡهِنُ فَيُدۡهِنُونَ ﴿9﴾

Transliteration: Waddoo law tudhinu fayudhinoona

Translation: ਉਹ (ਕਾਫ਼ਿਰ) ਤਾਂ ਇਹ ਚਾਹੁੰਦੇ ਹਨ ਕਿ (ਕੁੱਝ) ਤੁਸੀਂ ਨਰਮੀ ਵਿਖਾਓ ਤਾਂ ਉਹ ਵੀ ਨਰਮ ਪੈ ਜਾਣ।

68:10

وَلَا تُطِعۡ كُلَّ حَلَّافٖ مَّهِينٍ ﴿10﴾

Transliteration: Wala tutiAA kulla hallafin maheenin

Translation: ਤੁਸੀਂ ਬਹੁਤੀਆਂ ਸਹੁੰਆਂ ਖਾਣ ਵਾਲੇ ਜ਼ਲੀਲ ਵਿਅਕਤੀ ਦੀ ਗੱਲ ਉੱਕਾ ਹੀ ਨਾ ਮੰਨੋ।

68:11

هَمَّازٖ مَّشَّآءِۭ بِنَمِيمٖ ﴿11﴾

Transliteration: Hammazin mashshain binameemin

Translation: ਜਿਹੜਾ ਮਿਹਣੇ ਦੇਣ ਵਾਲਾ ਤੇ ਚੁਗ਼ਲਖ਼ੋਰ ਹੈ।

68:12

مَّنَّاعٖ لِّلۡخَيۡرِ مُعۡتَدٍ أَثِيمٍ ﴿12﴾

Transliteration: MannaAAin lilkhayri muAAtadin atheemin

Translation: ਭਲਾਈ ਦੇ ਕੰਮਾਂ ਤੋਂ ਰੋਕਣ ਵਾਲਾ ਹੈ, ਅਤੇ ਹੱਦਾਂ ਟੱਪਣ ਵਾਲਾ ਅਤੇ ਮਹਾਂ-ਦੁਰਾਚਾਰੀ ਹੈ।

68:13

عُتُلِّۭ بَعۡدَ ذَٰلِكَ زَنِيمٍ ﴿13﴾

Transliteration: AAutullin baAAda thalika zaneemin

Translation: ਓੱਜੜ ਦੇ ਨਾਲ-ਨਾਲ ਹਰਾਮਜ਼ਾਦਾ (ਨੀਚ) ਵੀ ਹੈ।

68:14

أَن كَانَ ذَا مَالٖ وَبَنِينَ ﴿14﴾

Transliteration: An kana tha malin wabaneena

Translation: ਇਹ ਸਭ ਇਸ ਲਈ ਹੈ, ਕਿ ਉਹ ਧੰਨਵਾਨ ਤੇ ਪੁੱਤਰਾਂ ਵਾਲਾ ਹੈ।

68:15

إِذَا تُتۡلَىٰ عَلَيۡهِ ءَايَٰتُنَا قَالَ أَسَٰطِيرُ ٱلۡأَوَّلِينَ ﴿15﴾

Transliteration: Itha tutla AAalayhi ayatuna qala asateeru alawwaleena

Translation: ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਹਿੰਦਾ ਹੈ ਕਿ ਇਹ ਤਾਂ ਬੀਤੇ ਸਮੇਂ ਦੀਆਂ ਕਹਾਣੀਆਂ ਹਨ।

68:16

سَنَسِمُهُۥ عَلَى ٱلۡخُرۡطُومِ ﴿16﴾

Transliteration: Sanasimuhu AAala alkhurtoomi

Translation: ਅਸੀਂ ਛੇਤੀ ਹੀ ਇਸ ਦੀ ਸੁੰਡ (ਭਾਵ ਨੱਕ) ’ਤੇ ਦਾਗ਼ ਲਾਵਾਂਗੇ।

68:17

إِنَّا بَلَوۡنَٰهُمۡ كَمَا بَلَوۡنَآ أَصۡحَٰبَ ٱلۡجَنَّةِ إِذۡ أَقۡسَمُواْ لَيَصۡرِمُنَّهَا مُصۡبِحِينَ ﴿17﴾

Transliteration: Inna balawnahum kama balawna ashaba aljannati ith aqsamoo layasrimunnaha musbiheena

Translation: ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।

68:18

وَلَا يَسۡتَثۡنُونَ ﴿18﴾

Transliteration: Wala yastathnoona

Translation: ਉਹਨਾਂ ਨੇ ਇਨਸ਼ਾਅੱਲਾਹ (ਭਾਵ ਜੇ ਰੱਬ ਨੇ ਚਾਹਿਆ) ਨਹੀਂ ਕਿਹਾ ਸੀ।

68:19

فَطَافَ عَلَيۡهَا طَآئِفٞ مِّن رَّبِّكَ وَهُمۡ نَآئِمُونَ ﴿19﴾

Transliteration: Fatafa AAalayha taifun min rabbika wahum naimoona

Translation: ਤੁਹਾਡੇ ਰੱਬ ਵੱਲੋਂ ਇਕ ਬਿਪਤਾ ਉਸ ਬਾਗ਼ ’ਤੇ ਆ ਪਈ ਜਦ ਕਿ ਹਾਲੇ ਉਹ ਸੁੱਤੇ ਪਏ ਸਨ।

68:20

فَأَصۡبَحَتۡ كَٱلصَّرِيمِ ﴿20﴾

Transliteration: Faasbahat kaalssareemi

Translation: ਅਤੇ ਉਹ ਬਾਗ਼ ਵਾਡੀ ਕੀਤੀ ਹੋਈ ਖੇਤੀ ਵਾਂਗ ਹੋ ਗਿਆ।

68:21

فَتَنَادَوۡاْ مُصۡبِحِينَ ﴿21﴾

Transliteration: Fatanadaw musbiheena

Translation: ਸਵੇਰ ਹੁੰਦੇ ਹੀ ਉਹਨਾਂ ਨੇ ਇਕ ਦੂਜੇ ਨੂੰ ਆਖਿਆ।

68:22

أَنِ ٱغۡدُواْ عَلَىٰ حَرۡثِكُمۡ إِن كُنتُمۡ صَٰرِمِينَ ﴿22﴾

Transliteration: Ani ighdoo AAala harthikum in kuntum sarimeena

Translation: ਕਿ ਜੇ ਤੁਸੀਂ ਫਲ ਤੋੜਣੇ ਹਨ ਤਾਂ ਆਪਣੇ ਬਾਗ਼ਾਂ ਵੱਲ ਸਵੇਰੇ-ਸਵੇਰੇ ਨਿੱਕਲ ਤੁਰੋ।

68:23

فَٱنطَلَقُواْ وَهُمۡ يَتَخَٰفَتُونَ ﴿23﴾

Transliteration: Faintalaqoo wahum yatakhafatoona

Translation: ਸੋ ਉਹ ਤੁਰ ਪਏ ਤੇ ਆਪੋ ਵਿਚ ਹੌਲੀ-ਹੌਲੀ ਕਹਿ ਰਹੇ ਸਨ।

68:24

أَن لَّا يَدۡخُلَنَّهَا ٱلۡيَوۡمَ عَلَيۡكُم مِّسۡكِينٞ ﴿24﴾

Transliteration: An la yadkhulannaha alyawma AAalaykum miskeenun

Translation: ਕਿ ਅੱਜ ਤੁਹਾਡੇ ਬਾਗ਼ ਵਿਚ ਕੋਈ ਵੀ ਮੁਥਾਜ ਨਹੀਂ ਵੜਨਾ ਚਾਹੀਦਾ।

68:25

وَغَدَوۡاْ عَلَىٰ حَرۡدٖ قَٰدِرِينَ ﴿25﴾

Transliteration: Waghadaw AAala hardin qadireena

Translation: ਉਹ ਸਵੇਰੇ ਸਵੇਰੇ ਇਹੋ ਸੋਚਦੇ (ਬਾਗ਼ ਵੱਲ) ਤੁਰ ਪਏ ਕਿ ਉਹ ਮੁਥਾਜਾਂ ਨੂੰ ਰੋਕ ਸਕਦੇ ਹਨ।

68:26

فَلَمَّا رَأَوۡهَا قَالُوٓاْ إِنَّا لَضَآلُّونَ ﴿26﴾

Transliteration: Falamma raawha qaloo inna ladalloona

Translation: ਪਰ ਜਦੋਂ ਉਹਨਾਂ ਨੇ ਬਾਗ਼ ਨੂੰ ਵੇਖਿਆ ਤਾਂ ਆਖਿਆ ਕਿ “ਅਸੀਂ ਤਾਂ ਰਾਹ ਹੀ ਭੁੱਲ ਗਏ ਹਾਂ”।

68:27

بَلۡ نَحۡنُ مَحۡرُومُونَ ﴿27﴾

Transliteration: Bal nahnu mahroomoona

Translation: (ਅਤੇ ਕਿਹਾ ਕਿ) ਨਹੀਂ ਅਸੀਂ ਰਾਹ ਨਹੀਂ ਭੁੱਲੇ ਸਗੋਂ ਸਾਡੇ ਤਾਂ ਭਾਗ ਹੀ ਫੁੱਟ ਗਏ।

68:28

قَالَ أَوۡسَطُهُمۡ أَلَمۡ أَقُل لَّكُمۡ لَوۡلَا تُسَبِّحُونَ ﴿28﴾

Transliteration: Qala awsatuhum alam aqul lakum lawla tusabbihoona

Translation: ਉਹਨਾਂ ਵਿੱਚੋਂ ਜਿਹੜਾ ਸਭ ਤੋਂ ਚੰਗਾ ਸੀ ਉਹ ਆਖਣ ਲੱਗਿਆ ਕਿ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਤੁਸੀਂ (ਆਪਣੇ ਪਾਲਣਹਾਰ ਦੀ) ਤਸਬੀਹ ਕਿਉਂ ਨਹੀਂ ਕਰਦੇ ?

68:29

قَالُواْ سُبۡحَٰنَ رَبِّنَآ إِنَّا كُنَّا ظَٰلِمِينَ ﴿29﴾

Transliteration: Qaloo subhana rabbina inna kunna thalimeena

Translation: ਫੇਰ ਉਹ ਆਖਣ ਲੱਗੇ ਕਿ ਪਾਕ ਹੈ ਸਾਡਾ ਰੱਬ ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।

68:30

فَأَقۡبَلَ بَعۡضُهُمۡ عَلَىٰ بَعۡضٖ يَتَلَٰوَمُونَ ﴿30﴾

Transliteration: Faaqbala baAAduhum AAala baAAdin yatalawamoona

Translation: ਫੇਰ ਉਹਨਾਂ ਵਿੱਚੋਂ ਹਰੇਕ ਇਕ ਦੂਜੇ ਨੂੰ ਕੋਸਣ ਲੱਗ ਪਿਆ।

68:31

قَالُواْ يَٰوَيۡلَنَآ إِنَّا كُنَّا طَٰغِينَ ﴿31﴾

Transliteration: Qaloo ya waylana inna kunna tagheena

Translation: ਅਤੇ ਉਹ ਆਖਣ ਲੱਗੇ ਕਿ ਹਾਏ ਅਫ਼ਸੋਸ, ਬੇਸ਼ੱਕ ਅਸੀਂ ਹੀ (ਰੱਬ ਦੇ) ਬਾਗ਼ੀ ਹੋ ਗਏ ਸਾਂ।

68:32

عَسَىٰ رَبُّنَآ أَن يُبۡدِلَنَا خَيۡرٗا مِّنۡهَآ إِنَّآ إِلَىٰ رَبِّنَا رَٰغِبُونَ ﴿32﴾

Transliteration: AAasa rabbuna an yubdilana khayran minha inna ila rabbina raghiboona

Translation: ਹੋ ਸਕਦਾ ਹੈ ਕਿ ਸਾਡਾ ਰੱਬ ਬਦਲੇ ਵਿਚ ਸਾਨੂੰ ਇਸ ਤੋਂ ਵੀ ਵਧੀਆ ਬਾਗ਼ ਦੇ ਦੇਵੇ, ਅਸੀਂ ਆਪਣੇ ਰੱਬ ਨਾਲ ਮੋਹ ਰੱਖਣ ਵਾਲੇ ਹਾਂ।

68:33

كَذَٰلِكَ ٱلۡعَذَابُۖ وَلَعَذَابُ ٱلۡأٓخِرَةِ أَكۡبَرُۚ لَوۡ كَانُواْ يَعۡلَمُونَ ﴿33﴾

Transliteration: Kathalika alAAathabu walaAAathabu alakhirati akbaru law kanoo yaAAlamoona

Translation: ਅਜ਼ਾਬ ਤਾਂ ਇਸ ਤਰ੍ਹਾਂ ਵੀ ਹੁੰਦਾ ਹੈ ਪਰ ਆਖ਼ਿਰਤ ਦਾ ਅਜ਼ਾਬ ਸਭ ਤੋਂ ਵੱਧ ਕਰੜਾ ਹੈ। ਕਾਸ਼! ਇਹਨਾਂ ਨੂੰ ਇਸ ਦਾ ਗਿਆਨ ਹੁੰਦਾ।

68:34

إِنَّ لِلۡمُتَّقِينَ عِندَ رَبِّهِمۡ جَنَّـٰتِ ٱلنَّعِيمِ ﴿34﴾

Transliteration: Inna lilmuttaqeena AAinda rabbihim jannati alnnaAAeemi

Translation: ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਉਹਨਾਂ ਦੇ ਰੱਬ ਕੋਲ ਨਿਅਮਤਾਂ ਭਰੇ ਬਾਗ਼ ਹਨ।

68:35

أَفَنَجۡعَلُ ٱلۡمُسۡلِمِينَ كَٱلۡمُجۡرِمِينَ ﴿35﴾

Transliteration: AfanajAAalu almuslimeena kaalmujrimeena

Translation: ਕੀ ਅਸੀਂ ਮੁਸਲਮਾਨਾਂ (ਭਾਵ ਆਗਿਆਕਾਰੀਆਂ) ਨੂੰ ਅਪਰਾਧੀਆਂ ਦੇ ਬਰਾਬਰ ਕਰ ਦਿਆਂਗੇ।

68:36

مَا لَكُمۡ كَيۡفَ تَحۡكُمُونَ ﴿36﴾

Transliteration: Ma lakum kayfa tahkumoona

Translation: ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੇ ਫ਼ੈਸਲੇ ਕਰਦੇ ਹੋ ?

68:37

أَمۡ لَكُمۡ كِتَٰبٞ فِيهِ تَدۡرُسُونَ ﴿37﴾

Transliteration: Am lakum kitabun feehi tadrusoona

Translation: ਕੀ ਤੁਹਾਡੇ ਕੋਲ ਕੋਈ ਕਿਤਾਬ ਹੈ ਜਿਸ ਵਿੱਚੋਂ ਤੁਸੀਂ ਇਹ ਸਭ ਪੜ੍ਹਦੇ ਹੋ ?

68:38

إِنَّ لَكُمۡ فِيهِ لَمَا تَخَيَّرُونَ ﴿38﴾

Transliteration: Inna lakum feehi lama takhayyaroona

Translation: ਕਿ ਜਿਸ ਵਿਚ ਤੁਹਾਡੇ ਮਨ ਭਾਉਂਦੀਆਂ ਗੱਲਾਂ ਹੋਣ।

68:39

أَمۡ لَكُمۡ أَيۡمَٰنٌ عَلَيۡنَا بَٰلِغَةٌ إِلَىٰ يَوۡمِ ٱلۡقِيَٰمَةِ إِنَّ لَكُمۡ لَمَا تَحۡكُمُونَ ﴿39﴾

Transliteration: Am lakum aymanun AAalayna balighatun ila yawmi alqiyamati inna lakum lama tahkumoona

Translation: ਕੀ ਤੁਸੀਂ ਸਾਥੋਂ ਕਿਆਮਤ ਦਿਹਾੜੇ ਤਕ ਦੀਆਂ ਸੰਹੁਾਂ ਲੈ ਰੱਖੀਆਂ ਹਨ ਕਿ ਤੁਹਾਡੇ ਲਈ ਓਹੀਓ ਹੋਵੇਗਾ ਜਿਸ ਦਾ ਫ਼ੈਸਲਾ ਤੁਸੀਂ ਕਰੋਗੇ ?

68:40

سَلۡهُمۡ أَيُّهُم بِذَٰلِكَ زَعِيمٌ ﴿40﴾

Transliteration: Salhum ayyuhum bithalika zaAAeemun

Translation: ਇਹਨਾਂ ਤੋਂ ਪੁੱਛੋ ਕਿ ਤੁਹਾਡੇ ਵਿੱਚੋਂ ਕੌਣ ਇਸ ਦੀ ਜ਼ਮਾਨਤ ਲੈਂਦਾ ਹੈ?

68:41

أَمۡ لَهُمۡ شُرَكَآءُ فَلۡيَأۡتُواْ بِشُرَكَآئِهِمۡ إِن كَانُواْ صَٰدِقِينَ ﴿41﴾

Transliteration: Am lahum shurakao falyatoo bishurakaihim in kanoo sadiqeena

Translation: ਕੀ (ਇਸ ਦੇ ਜ਼ਾਮਿਨ) ਇਹਨਾਂ ਦੇ ਮਿੱਥੇ ਹੋਏ (ਰੱਬ ਦੇ) ਸ਼ਰੀਕ ਹਨ ? ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸ਼ਰੀਕ ਲਿਆਉਣ ਜੇ ਉਹ ਸੱਚੇ ਹਨ।

68:42

يَوۡمَ يُكۡشَفُ عَن سَاقٖ وَيُدۡعَوۡنَ إِلَى ٱلسُّجُودِ فَلَا يَسۡتَطِيعُونَ ﴿42﴾

Transliteration: Yawma yukshafu AAan saqin wayudAAawna ila alssujoodi fala yastateeAAoona

Translation: ਜਿਸ ਦਿਨ ਪਿੰਨੀ ਖੋਲ੍ਹ ਦਿੱਤੀ ਜਾਵੇਗੀ ਭਾਵ ਔਖਾ ਵੇਲਾ ਆਵੇਗਾ ਅਤੇ ਉਹਨਾਂ ਇਨਕਾਰੀਆਂ ਨੂੰ ਸਿਜਦਾ ਕਰਨ ਲਈ ਬੁਲਾਇਆ ਜਾਵੇਗਾ ਤਾਂ ਉਹ ਸਿਜਦਾ ਨਹੀਂ ਕਰ ਸਕਣਗੇ।[1]

68:43

خَٰشِعَةً أَبۡصَٰرُهُمۡ تَرۡهَقُهُمۡ ذِلَّةٞۖ وَقَدۡ كَانُواْ يُدۡعَوۡنَ إِلَى ٱلسُّجُودِ وَهُمۡ سَٰلِمُونَ ﴿43﴾

Transliteration: KhashiAAatan absaruhum tarhaquhum thillatun waqad kanoo yudAAawna ila alssujoodi wahum salimoona

Translation: ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾਈ ਹੋਵੇਗੀ। ਜਦੋਂ ਸੰਸਾਰ ਵਿਚ ਉਹਨਾਂ ਨੂੰ ਸਿਜਦੇ ਲਈ ਬੁਲਾਇਆ ਜਾਂਦਾ ਸੀ ਉਸ ਵੇਲੇ ਤਾਂ ਉਹ ਭਲੇ ਚੰਗੇ ਸਨ।

68:44

فَذَرۡنِي وَمَن يُكَذِّبُ بِهَٰذَا ٱلۡحَدِيثِۖ سَنَسۡتَدۡرِجُهُم مِّنۡ حَيۡثُ لَا يَعۡلَمُونَ ﴿44﴾

Transliteration: Fatharnee waman yukaththibu bihatha alhadeethi sanastadrijuhum min haythu la yaAAlamoona

Translation: ਸੋ (ਹੇ ਨਬੀ!) ਅੱਜ ਮੈਨੂੰ ਤੇ ਉਸ ਨੂੰ ਜਿਹੜਾ ਹਦੀਸ (ਭਾਵ .ਕੁਰਆਨ) ਨੂੰ ਝੁਠਲਾਉਂਦਾ ਸੀ (ਦੋਵਾਂ ਨੂੰ ਇਕੱਲਾ) ਛੱਡ ਦਿਓ। ਅਸੀਂ ਉਸ ਨੂੰ ਹੌਲੀ-ਹੌਲੀ ਬਰਬਾਦੀ ਵੱਲ ਲੈ ਜਾਵਾਂਗੇ ਕਿ ਉਸ ਨੂੰ ਪਤਾ ਵੀ ਨਹੀਂ ਲੱਗ ਸਕੇਗਾ।

68:45

وَأُمۡلِي لَهُمۡۚ إِنَّ كَيۡدِي مَتِينٌ ﴿45﴾

Transliteration: Waomlee lahum inna kaydee mateenun

Translation: ਮੈਂ ਇਹਨਾਂ ਨੂੰ ਢਿੱਲ ਦੇ ਰਿਹਾ ਹਾਂ, ਬੇਸ਼ੱਕ ਮੇਰੀ ਚਾਲ ਵੱਡੀ ਜ਼ਬਰਦਸਤ ਹੈ।

68:46

أَمۡ تَسۡـَٔلُهُمۡ أَجۡرٗا فَهُم مِّن مَّغۡرَمٖ مُّثۡقَلُونَ ﴿46﴾

Transliteration: Am tasaluhum ajran fahum min maghramin muthqaloona

Translation: (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ ਕਿ ਇਹ ਉਸ ਤਾਵਾਨ (ਚੱਟੀ) ਦੇ ਭਾਰ ਹੇਠ ਦਬੇ ਜਾ ਰਹੇ ਹਨ ?

68:47

أَمۡ عِندَهُمُ ٱلۡغَيۡبُ فَهُمۡ يَكۡتُبُونَ ﴿47﴾

Transliteration: Am AAindahumu alghaybu fahum yaktuboona

Translation: ਕੀ ਇਹਨਾਂ ਕੋਲ ਪਰੋਖ ਦਾ ਗਿਆਨ ਹੈ, ਜਿਸ ਤੋਂ ਇਹ ਲਿਖ ਲਿਆਉਂਦੇ ਹਨ।

68:48

فَٱصۡبِرۡ لِحُكۡمِ رَبِّكَ وَلَا تَكُن كَصَاحِبِ ٱلۡحُوتِ إِذۡ نَادَىٰ وَهُوَ مَكۡظُومٞ ﴿48﴾

Transliteration: Faisbir lihukmi rabbika wala takun kasahibi alhooti ith nada wahuwa makthoomun

Translation: ਸੋ ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਧੀਰਜ ਤੋਂ ਕੰਮ ਲਵੋ ਅਤੇ ਮੱਛੀ ਵਾਲੇ (ਯੂਨੁਸ ਅ:) ਵਾਂਗ ਨਾ ਹੋ ਜਾਣਾ ਕਿ ਜਦੋਂ ਉਸ ਨੇ (ਅੱਲਾਹ ਨੂੰ) ਸੱਦਿਆ ਸੀ ਉਸ ਸਮੇਂ ਉਹ ਗ਼ਮ ਨਾਲ ਭਰਪੂਰ ਸੀ।

68:49

لَّوۡلَآ أَن تَدَٰرَكَهُۥ نِعۡمَةٞ مِّن رَّبِّهِۦ لَنُبِذَ بِٱلۡعَرَآءِ وَهُوَ مَذۡمُومٞ ﴿49﴾

Transliteration: Lawla an tadarakahu niAAmatun min rabbihi lanubitha bialAAarai wahuwa mathmoomun

Translation: ਜੇਕਰ ਉਸ ਦੇ ਰੱਬ ਦੀ ਮਿਹਰ ਉਸ ਨੂੰ ਨਾ ਜੁੜਦੀ ਤਾਂ ਉਹ ਇਕ ਰੜੇ ਮੈਦਾਨ ਵਿਚ ਸੁੱਟ ਦਿੱਤਾ ਜਾਂਦਾ ਜਦ ਕਿ ਉਹ ਹੀਣਾ ਤੇ ਰੁਸਵਾ ਵੀ ਹੁੰਦਾ।

68:50

فَٱجۡتَبَٰهُ رَبُّهُۥ فَجَعَلَهُۥ مِنَ ٱلصَّـٰلِحِينَ ﴿50﴾

Transliteration: Faijtabahu rabbuhu fajaAAalahu mina alssaliheena

Translation: ਅੰਤ ਉਸ ਦੇ ਰੱਬ ਨੇ ਉਸ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ, ਅਤੇ ਉਸ ਨੂੰ ਭਲੇ ਪੁਰਖਾਂ ਵਿਚ ਰਲਾ ਲਿਆ।

68:51

وَإِن يَكَادُ ٱلَّذِينَ كَفَرُواْ لَيُزۡلِقُونَكَ بِأَبۡصَٰرِهِمۡ لَمَّا سَمِعُواْ ٱلذِّكۡرَ وَيَقُولُونَ إِنَّهُۥ لَمَجۡنُونٞ ﴿51﴾

Transliteration: Wain yakadu allatheena kafaroo layuzliqoonaka biabsarihim lamma samiAAoo alththikra wayaqooloona innahu lamajnoonun

Translation: ਜਦੋਂ ਇਹ (ਇਨਕਾਰੀ) ਉਸ ਜ਼ਿਕਰ (ਭਾਵ .ਕੁਰਆਨ) ਸੁਣਦੇ ਹਨ ਤਾਂ ਤੁਹਾਨੂੰ ਆਪਣੀਆਂ (ਭੈੜੀਆਂ) ਨਜ਼ਰਾਂ ਨਾਲ ਇੰਜ ਤੱਕਦੇ ਹਨ ਜਿਵੇਂ ਉਹ ਤੁਹਾਡੇ ਪੈਰ (ਸਿੱਧੀ ਰਾਹ ਤੋਂ) ਉਖਾੜ ਦੇਣਗੇ ਅਤੇ ਆਖਦੇ ਹਨ ਕਿ ਬੇਸ਼ੱਕ ਉਹ (ਮੁਹੰਮਦ) ਤਾਂ ਸੁਦਾਈ ਹੈ।

68:52

وَمَا هُوَ إِلَّا ذِكۡرٞ لِّلۡعَٰلَمِينَ ﴿52﴾

Transliteration: Wama huwa illa thikrun lilAAalameena

Translation: ਜਦ ਕਿ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download