ٱلۡحَآقَّةُ ﴿1﴾ٱلۡحَآقَّةُ
Transliteration: Alhaqqatu
Translation: ਵਾਪਰਨ ਵਾਲੀ, ਹੁਣੇ ਵਾਪਰਨ ਵਾਲੀ ਹੈ।
ٱلۡحَآقَّةُ ﴿1﴾ٱلۡحَآقَّةُ
Transliteration: Alhaqqatu
Translation: ਵਾਪਰਨ ਵਾਲੀ, ਹੁਣੇ ਵਾਪਰਨ ਵਾਲੀ ਹੈ।
مَا ٱلۡحَآقَّةُ ﴿2﴾مَا ٱلۡحَآقَّةُ
Transliteration: Ma alhaqqatu
Translation: ਕੀ ਹੈ, ਉਹ ਵਾਪਰਨ ਵਾਲੀ?
وَمَآ أَدۡرَىٰكَ مَا ٱلۡحَآقَّةُ ﴿3﴾وَمَآ أَدۡرَىٰكَ مَا ٱلۡحَآقَّةُ
Transliteration: Wama adraka ma alhaqqatu
Translation: ਤੁਹਾਨੂੰ ਵਾਪਰਨ ਵਾਲੀ ਦੀ ਖ਼ਬਰ ਕਿਸ ਨੇ ਦਿੱਤੀ ਹੈ ?
كَذَّبَتۡ ثَمُودُ وَعَادُۢ بِٱلۡقَارِعَةِ ﴿4﴾كَذَّبَتۡ ثَمُودُ وَعَادُۢ بِٱلۡقَارِعَةِ
Transliteration: Kaththabat thamoodu waAAadun bialqariAAati
Translation: ‘ਸਮੂਦ’ ਅਤੇ ‘ਆਦ’ ਨੇ ਇਸ ਬਰਬਾਦ ਕਰਨ ਵਾਲੀ ਕਿਆਮਤ ਨੂੰ ਝੁਠਲਾਇਆ।
فَأَمَّا ثَمُودُ فَأُهۡلِكُواْ بِٱلطَّاغِيَةِ ﴿5﴾فَأَمَّا ثَمُودُ فَأُهۡلِكُواْ بِٱلطَّاغِيَةِ
Transliteration: Faamma thamoodu faohlikoo bialttaghiyati
Translation: ਜਿਹੜੇ ‘ਸਮੂਦੀ’ ਸਨ ਉਹ ਇਕ ਵੱਡੀ ਤੇਜ਼ ਡਰਾਉਣ ਵਾਲੀ ਆਵਾਜ਼ ਨਾਲ ਹਲਾਕ ਕਰ ਦਿੱਤੇ ਗਏ।
وَأَمَّا عَادٞ فَأُهۡلِكُواْ بِرِيحٖ صَرۡصَرٍ عَاتِيَةٖ ﴿6﴾وَأَمَّا عَادٞ فَأُهۡلِكُواْ بِرِيحٖ صَرۡصَرٍ عَاتِيَةٖ
Transliteration: Waamma AAadun faohlikoo bireehin sarsarin AAatiyatin
Translation: ਅਤੇ ਜਿਹੜੇ ‘ਆਦੀ’ ਸਨ ਉਹ ਤੇਜ਼ ਸ਼ੂਕਦੀ ਹਨੇਰੀ ਨਾਲ ਬਰਬਾਦ ਹੋ ਗਏ।
سَخَّرَهَا عَلَيۡهِمۡ سَبۡعَ لَيَالٖ وَثَمَٰنِيَةَ أَيَّامٍ حُسُومٗاۖ فَتَرَى ٱلۡقَوۡمَ فِيهَا صَرۡعَىٰ كَأَنَّهُمۡ أَعۡجَازُ نَخۡلٍ خَاوِيَةٖ ﴿7﴾سَخَّرَهَا عَلَيۡهِمۡ سَبۡعَ لَيَالٖ وَثَمَٰنِيَةَ أَيَّامٍ حُسُومٗاۖ فَتَرَى ٱلۡقَوۡمَ فِيهَا صَرۡعَىٰ كَأَنَّهُمۡ أَعۡجَازُ نَخۡلٍ خَاوِيَةٖ
Transliteration: Sakhkharaha AAalayhim sabAAa layalin wathamaniyata ayyamin husooman fatara alqawma feeha sarAAa kaannahum aAAjazu nakhlin khawiyatun
Translation: ਅੱਲਾਹ ਨੇ ਉਹਨਾਂ ’ਤੇ ਲਗਾਤਾਰ ਸੱਤ ਰਾਤਾਂ ਅਤੇ ਅੱਠ ਦਿਨ ਇਸ (ਹਨੇਰੀ) ਨੂੰ ਚਾੜ੍ਹੀਂ ਰੱਖਿਆ, ਜੇ ਤੁਸੀਂ ਉੱਥੇ ਹੁੰਦੇ ਤਾਂ ਤੁਸੀਂ ਉਸ ਕੌਮ ਨੂੰ ਇੰਜ ਬਰਬਾਦ ਪਏ ਵੇਖਦੇ ਜਿਵੇਂ ਉਹ ਖਜੂਰ ਦੇ ਪੋਲੇ ਹੋ ਚੁੱਕੇ ਮੋਛੇ ਹੋਣ।
فَهَلۡ تَرَىٰ لَهُم مِّنۢ بَاقِيَةٖ ﴿8﴾فَهَلۡ تَرَىٰ لَهُم مِّنۢ بَاقِيَةٖ
Transliteration: Fahal tara lahum min baqiyatin
Translation: ਕੀ ਤੁਸੀਂ ਉਹਨਾਂ ਕੌਮਾਂ ਦਾ ਕੁੱਝ ਵੀ ਬਾਕੀ ਬਚਿਆ ਹੋਇਆ ਵੇਖਦੇ ਹੋ?
وَجَآءَ فِرۡعَوۡنُ وَمَن قَبۡلَهُۥ وَٱلۡمُؤۡتَفِكَٰتُ بِٱلۡخَاطِئَةِ ﴿9﴾وَجَآءَ فِرۡعَوۡنُ وَمَن قَبۡلَهُۥ وَٱلۡمُؤۡتَفِكَٰتُ بِٱلۡخَاطِئَةِ
Transliteration: Wajaa firAAawnu waman qablahu waalmutafikatu bialkhatiati
Translation: ਅਤੇ ਫ਼ਿਰਔਨ ਜਿਹੜਾ ਇਹਨਾਂ ਤੋਂ ਪਹਿਲਾਂ ਸੀ ਅਤੇ ਉੱਪਰ ਥੱਲੇ ਕੀਤੀਆਂ ਗਈਆਂ ਬਸਤੀਆਂ ਵਾਲੇ ਵੀ ਪਾਪ ਕਰਦੇ ਸਨ।
فَعَصَوۡاْ رَسُولَ رَبِّهِمۡ فَأَخَذَهُمۡ أَخۡذَةٗ رَّابِيَةً ﴿10﴾فَعَصَوۡاْ رَسُولَ رَبِّهِمۡ فَأَخَذَهُمۡ أَخۡذَةٗ رَّابِيَةً
Transliteration: FaAAasaw rasoola rabbihim faakhathahum akhthatan rabiyatan
Translation: ਉਹਨਾਂ ਨੇ ਆਪਣੇ ਰੱਬ ਦੇ ਰਸੂਲ ਦੀ ਨਾ-ਫ਼ਰਮਾਨੀ ਕੀਤੀ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਕਰੜਾਈ ਨਾਲ ਫੜ ਲਿਆ।
إِنَّا لَمَّا طَغَا ٱلۡمَآءُ حَمَلۡنَٰكُمۡ فِي ٱلۡجَارِيَةِ ﴿11﴾إِنَّا لَمَّا طَغَا ٱلۡمَآءُ حَمَلۡنَٰكُمۡ فِي ٱلۡجَارِيَةِ
Transliteration: Inna lamma tagha almao hamalnakum fee aljariyati
Translation: ਬੇਸ਼ੱਕ ਜਦੋਂ ਪਾਣੀ ਦਾ ਹੜ੍ਹ ਆਇਆ ਤਾਂ ਅਸੀਂ ਤੁਹਾਨੂੰ (ਨੂਹ ਤੇ ਉਸ ਦੇ ਸਾਥੀਆਂ ਨੂੰ) ਚਲਦੀ ਬੇੜੀ ਵਿਚ ਸਵਾਰ ਕਰ ਦਿੱਤਾ।
لِنَجۡعَلَهَا لَكُمۡ تَذۡكِرَةٗ وَتَعِيَهَآ أُذُنٞ وَٰعِيَةٞ ﴿12﴾لِنَجۡعَلَهَا لَكُمۡ تَذۡكِرَةٗ وَتَعِيَهَآ أُذُنٞ وَٰعِيَةٞ
Transliteration: LinajAAalaha lakum tathkiratan wataAAiyaha othunun waAAiyatun
Translation: ਤਾਂ ਜੋ ਅਸੀਂ ਤੁਹਾਡੀ ਇਸ ਘਟਨਾ ਨੂੰ ਸਿੱਖਿਆਦਾਈ ਬਣਾ ਦੇਈਏ, ਤਾਂ ਜੋ ਚੇਤੇ ਰੱਖਣ ਵਾਲੇ ਕੰਨ ਇਸ ਨੂੰ ਯਾਦ ਰੱਖਣ।
فَإِذَا نُفِخَ فِي ٱلصُّورِ نَفۡخَةٞ وَٰحِدَةٞ ﴿13﴾فَإِذَا نُفِخَ فِي ٱلصُّورِ نَفۡخَةٞ وَٰحِدَةٞ
Transliteration: Faitha nufikha fee alssoori nafkhatun wahidatun
Translation: ਫੇਰ ਜਦੋਂ ਸੂਰ (ਨਰਸਿੰਘੇ) ਵਿਚ ਇਕ ਹੀ ਵਾਰ ਫੂਂਕ ਮਾਰੀ ਜਾਵੇਗੀ।
وَحُمِلَتِ ٱلۡأَرۡضُ وَٱلۡجِبَالُ فَدُكَّتَا دَكَّةٗ وَٰحِدَةٗ ﴿14﴾وَحُمِلَتِ ٱلۡأَرۡضُ وَٱلۡجِبَالُ فَدُكَّتَا دَكَّةٗ وَٰحِدَةٗ
Transliteration: Wahumilati alardu waaljibalu fadukkata dakkatan wahidatan
Translation: ਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ ਵਿਚ ਚੂਰ ਚੂਰ ਕਰ ਦਿੱਤੇ ਜਾਣਗੇ।
فَيَوۡمَئِذٖ وَقَعَتِ ٱلۡوَاقِعَةُ ﴿15﴾فَيَوۡمَئِذٖ وَقَعَتِ ٱلۡوَاقِعَةُ
Transliteration: Fayawmaithin waqaAAati alwaqiAAatu
Translation: ਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।
وَٱنشَقَّتِ ٱلسَّمَآءُ فَهِيَ يَوۡمَئِذٖ وَاهِيَةٞ ﴿16﴾وَٱنشَقَّتِ ٱلسَّمَآءُ فَهِيَ يَوۡمَئِذٖ وَاهِيَةٞ
Transliteration: Wainshaqqati alssamao fahiya yawmaithin wahiyatun
Translation: ਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ ਜਾਵੇਗਾ।
وَٱلۡمَلَكُ عَلَىٰٓ أَرۡجَآئِهَاۚ وَيَحۡمِلُ عَرۡشَ رَبِّكَ فَوۡقَهُمۡ يَوۡمَئِذٖ ثَمَٰنِيَةٞ ﴿17﴾وَٱلۡمَلَكُ عَلَىٰٓ أَرۡجَآئِهَاۚ وَيَحۡمِلُ عَرۡشَ رَبِّكَ فَوۡقَهُمۡ يَوۡمَئِذٖ ثَمَٰنِيَةٞ
Transliteration: Waalmalaku AAala arjaiha wayahmilu AAarsha rabbika fawqahum yawmaithin thamaniyatun
Translation: ਅਤੇ ਫ਼ਰਿਸ਼ਤੇ ਉਸ ਦੇ ਕੰਢਿਆਂ ’ਤੇ ਹੋਣਗੇ ਅਤੇ ਉਸ ਦਿਨ ਅੱਠ ਫ਼ਰਿਸ਼ਤੇ ਤੁਹਾਡੇ ਰੱਬ ਦਾ ਅਰਸ਼ ਆਪਣੇ ਉੱਤੇ ਚੁੱਕੀ ਹੋਣਗੇ।
يَوۡمَئِذٖ تُعۡرَضُونَ لَا تَخۡفَىٰ مِنكُمۡ خَافِيَةٞ ﴿18﴾يَوۡمَئِذٖ تُعۡرَضُونَ لَا تَخۡفَىٰ مِنكُمۡ خَافِيَةٞ
Transliteration: Yawmaithin tuAAradoona la takhfa minkum khafiyatun
Translation: ਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ ਤੁਹਾਡਾ ਕੋਈ ਵੀ ਭੇਤ ਲੁਕਿਆ ਨਹੀਂ ਰਹੇਗਾ।
فَأَمَّا مَنۡ أُوتِيَ كِتَٰبَهُۥ بِيَمِينِهِۦ فَيَقُولُ هَآؤُمُ ٱقۡرَءُواْ كِتَٰبِيَهۡ ﴿19﴾فَأَمَّا مَنۡ أُوتِيَ كِتَٰبَهُۥ بِيَمِينِهِۦ فَيَقُولُ هَآؤُمُ ٱقۡرَءُواْ كِتَٰبِيَهۡ
Transliteration: Faamma man ootiya kitabahu biyameenihi fayaqoolu haomu iqraoo kitabiyah
Translation: ਉਸ ਵੇਲੇ ਜਿਸ ਦੀ ਕਰਮ-ਪੱਤਰੀ ਉਸ ਦੇ ਸੱਜੇ ਹੱਥ ਵਿਚ ਦਿੱਤੀ ਜਾਵੇਗੀ, ਉਹ ਆਖੇਗਾ, ਲਓ ਮੇਰੀ ਕਰਮ-ਪੱਤਰੀ ਪੜ੍ਹੋ।
إِنِّي ظَنَنتُ أَنِّي مُلَٰقٍ حِسَابِيَهۡ ﴿20﴾إِنِّي ظَنَنتُ أَنِّي مُلَٰقٍ حِسَابِيَهۡ
Transliteration: Innee thanantu annee mulaqin hisabiyah
Translation: ਬੇਸ਼ੱਕ ਮੈਨੂੰ ਭਰੋਸਾ ਸੀ ਕਿ ਮੈਨੂੰ ਆਪਣੇ ਲੇਖੇ ਜੋਖੇ ਨਾਲ ਮਿਲਣਾ ਹੈ।
فَهُوَ فِي عِيشَةٖ رَّاضِيَةٖ ﴿21﴾فَهُوَ فِي عِيشَةٖ رَّاضِيَةٖ
Transliteration: Fahuwa fee AAeeshatin radiyatin
Translation: ਸੋ ਉਹ ਮਨ ਭਾਉਂਦੀ ਜੀਵਨੀ ਵਿਚ ਹੋਵੇਗਾ।
فِي جَنَّةٍ عَالِيَةٖ ﴿22﴾فِي جَنَّةٍ عَالِيَةٖ
Transliteration: Fee jannatin AAaliyatin
Translation: ਉੱਚੀਆਂ ਜੰਨਤਾਂ ਵਿਚ ਹੋਵੇਗਾ।
قُطُوفُهَا دَانِيَةٞ ﴿23﴾قُطُوفُهَا دَانِيَةٞ
Transliteration: Qutoofuha daniyatun
Translation: ਜਿਸ ਦੇ ਫਲਾਂ ਦੇ ਗੁੱਛੇ ਕੋਲ ਹੀ ਝੁੱਕੇ ਹੋਣਗੇ।
كُلُواْ وَٱشۡرَبُواْ هَنِيٓـَٔۢا بِمَآ أَسۡلَفۡتُمۡ فِي ٱلۡأَيَّامِ ٱلۡخَالِيَةِ ﴿24﴾كُلُواْ وَٱشۡرَبُواْ هَنِيٓـَٔۢا بِمَآ أَسۡلَفۡتُمۡ فِي ٱلۡأَيَّامِ ٱلۡخَالِيَةِ
Transliteration: Kuloo waishraboo haneean bima aslaftum fee alayyami alkhaliyati
Translation: ਆਖਿਆ ਜਾਵੇਗਾ ਕਿ ਮੌਜਾਂ ਨਾਲ ਖਾਓ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ ਬੀਤੇ ਸਮੇਂ ਵਿਚ ਅੱਗੇ ਭੇਜੇ ਸਨ।
وَأَمَّا مَنۡ أُوتِيَ كِتَٰبَهُۥ بِشِمَالِهِۦ فَيَقُولُ يَٰلَيۡتَنِي لَمۡ أُوتَ كِتَٰبِيَهۡ ﴿25﴾وَأَمَّا مَنۡ أُوتِيَ كِتَٰبَهُۥ بِشِمَالِهِۦ فَيَقُولُ يَٰلَيۡتَنِي لَمۡ أُوتَ كِتَٰبِيَهۡ
Transliteration: Waamma man ootiya kitabahu bishimalihi fayaqoolu ya laytanee lam oota kitabiyah
Translation: ਪਰ ਜਿਸ ਦੀ ਕਰਮ-ਪੱਤਰੀ ਉਸ ਦੇ ਖੱਬੇ ਹੱਥ ਵਿਚ ਦਿੱਤੀ ਗਈ ਉਹ ਆਖੇਗਾ, ਕਾਸ਼ ਮੈਨੂੰ ਮੇਰੀ ਕਰਮ-ਪੱਤਰੀ ਨਾ ਦਿੱਤੀ ਜਾਂਦੀ।
وَلَمۡ أَدۡرِ مَا حِسَابِيَهۡ ﴿26﴾وَلَمۡ أَدۡرِ مَا حِسَابِيَهۡ
Transliteration: Walam adri ma hisabiyah
Translation: ਮੈਨੂੰ ਪਤਾ ਹੀ ਨਾ ਹੁੰਦਾ ਕਿ ਮੇਰਾ ਲੇਖਾ-ਜੋਖਾ ਕੀ ਹੈ ?
يَٰلَيۡتَهَا كَانَتِ ٱلۡقَاضِيَةَ ﴿27﴾يَٰلَيۡتَهَا كَانَتِ ٱلۡقَاضِيَةَ
Transliteration: Ya laytaha kanati alqadiyatu
Translation: ਕਾਸ਼! ਉਹੀਓ (ਜਿਹੜੀ ਸੰਸਾਰ ਵਿਚ ਮੌਤ ਆਈ ਸੀ) ਨਿਰਨਾਇਕ ਸਿੱਧ ਹੁੰਦੀ।
مَآ أَغۡنَىٰ عَنِّي مَالِيَهۡۜ ﴿28﴾مَآ أَغۡنَىٰ عَنِّي مَالِيَهۡۜ
Transliteration: Ma aghna AAannee maliyah
Translation: ਮੈਨੂੰ ਮੇਰੇ ਮਾਲ ਨੇ ਕੁੱਝ ਵੀ ਲਾਭ ਨਹੀਂ ਦਿੱਤਾ।
هَلَكَ عَنِّي سُلۡطَٰنِيَهۡ ﴿29﴾هَلَكَ عَنِّي سُلۡطَٰنِيَهۡ
Transliteration: Halaka AAannee sultaniyah
Translation: ਮੇਰੀ ਹੁਕਮਰਾਨੀ ਮੈਥੋਂ ਖੁਸ ਗਈ।
خُذُوهُ فَغُلُّوهُ ﴿30﴾خُذُوهُ فَغُلُّوهُ
Transliteration: Khuthoohu faghulloohu
Translation: ਹੁਕਮ ਹੋਵੇਗਾ ਕਿ ਇਸ ਨੂੰ ਫੜ ਲਵੋ ਅਤੇ ਇਸ ਦੇ ਸੰਗਲ ਪਾ ਦਿਓ।
ثُمَّ ٱلۡجَحِيمَ صَلُّوهُ ﴿31﴾ثُمَّ ٱلۡجَحِيمَ صَلُّوهُ
Transliteration: Thumma aljaheema salloohu
Translation: ਫੇਰ ਇਸ ਨੂੰ ਨਰਕ ਦੀ ਅੱਗ ਵਿਚ ਸੁੱਟ ਦਿਓ।
ثُمَّ فِي سِلۡسِلَةٖ ذَرۡعُهَا سَبۡعُونَ ذِرَاعٗا فَٱسۡلُكُوهُ ﴿32﴾ثُمَّ فِي سِلۡسِلَةٖ ذَرۡعُهَا سَبۡعُونَ ذِرَاعٗا فَٱسۡلُكُوهُ
Transliteration: Thumma fee silsilatin tharAAuha sabAAoona thiraAAan faoslukoohu
Translation: ਫੇਰ ਇਕ ਜ਼ੰਜੀਰ ਵਿਚ, ਜਿਹੜੀ ਸੱਤਰ ਗਜ਼ ਲੰਮੀ ਹੈ, ਇਸ ਨੂੰ ਜਕੜ ਦਿਓ।
إِنَّهُۥ كَانَ لَا يُؤۡمِنُ بِٱللَّهِ ٱلۡعَظِيمِ ﴿33﴾إِنَّهُۥ كَانَ لَا يُؤۡمِنُ بِٱللَّهِ ٱلۡعَظِيمِ
Transliteration: Innahu kana la yuminu biAllahi alAAatheemi
Translation: ਬੇਸ਼ੱਕ ਉਹ ਅੱਲਾਹ ਉੱਤੇ, ਜੋ ਕਿ ਸਰਵੁਚ ਹੈ, ਈਮਾਨ ਨਹੀਂ ਲਿਆਇਆ ਸੀ।
وَلَا يَحُضُّ عَلَىٰ طَعَامِ ٱلۡمِسۡكِينِ ﴿34﴾وَلَا يَحُضُّ عَلَىٰ طَعَامِ ٱلۡمِسۡكِينِ
Transliteration: Wala yahuddu AAala taAAami almiskeeni
Translation: ਅਤੇ ਨਾ ਹੀ ਮੁਥਾਜ ਨੂੰ ਖਾਣਾ ਖਵਾਉਣ ਲਈ ਪ੍ਰੇਰਨਾ ਦਿੰਦਾ ਸੀ।[1]
فَلَيۡسَ لَهُ ٱلۡيَوۡمَ هَٰهُنَا حَمِيمٞ ﴿35﴾فَلَيۡسَ لَهُ ٱلۡيَوۡمَ هَٰهُنَا حَمِيمٞ
Transliteration: Falaysa lahu alyawma hahuna hameemun
Translation: ਸੋ ਅੱਜ ਇੱਥੇ ਕੋਈ ਉਸ ਦਾ ਹਮਦਰਦ ਦੋਸਤ ਨਹੀਂ।
وَلَا طَعَامٌ إِلَّا مِنۡ غِسۡلِينٖ ﴿36﴾وَلَا طَعَامٌ إِلَّا مِنۡ غِسۡلِينٖ
Transliteration: Wala taAAamun illa min ghisleenin
Translation: ਅਤੇ ਨਾ ਹੀ ਜ਼ਖਮਾਂ ਦੇ ਧੋਣ ਤੋਂ ਛੁੱਟ ਕੋਈ ਭੋਜਨ ਹੈ।
لَّا يَأۡكُلُهُۥٓ إِلَّا ٱلۡخَٰطِـُٔونَ ﴿37﴾لَّا يَأۡكُلُهُۥٓ إِلَّا ٱلۡخَٰطِـُٔونَ
Transliteration: La yakuluhu illa alkhatioona
Translation: ਛੁੱਟ ਅਪਰਾਧੀਆਂ ਤੋਂ ਇਸ ਨੂੰ ਕੋਈ ਨਹੀਂ ਖਾਂਦਾ।
فَلَآ أُقۡسِمُ بِمَا تُبۡصِرُونَ ﴿38﴾فَلَآ أُقۡسِمُ بِمَا تُبۡصِرُونَ
Transliteration: Fala oqsimu bima tubsiroona
Translation: ਸੋ ਮੈਂ ਉਹਨਾਂ ਚੀਜ਼ਾਂ ਦੀ ਸਹੁੰ ਖਾਂਦਾ ਹਾਂ ਜੋ ਤੁਸੀਂ ਵੇਖਦੇ ਹੋ।
وَمَا لَا تُبۡصِرُونَ ﴿39﴾وَمَا لَا تُبۡصِرُونَ
Transliteration: Wama la tubsiroona
Translation: ਅਤੇ ਉਹਨਾਂ ਦੀ ਵੀ ਜੋ ਤੁਸੀਂ ਨਹੀਂ ਵੇਖਦੇ।
إِنَّهُۥ لَقَوۡلُ رَسُولٖ كَرِيمٖ ﴿40﴾إِنَّهُۥ لَقَوۡلُ رَسُولٖ كَرِيمٖ
Transliteration: Innahu laqawlu rasoolin kareemin
Translation: ਬੇਸ਼ੱਕ ਇਹ (.ਕੁਰਆਨ) ਇਕ ਸਤਿਕਾਰਯੋਗ ਰਸੂਲ ਦਾ ਕਥਨ ਹੈ।
وَمَا هُوَ بِقَوۡلِ شَاعِرٖۚ قَلِيلٗا مَّا تُؤۡمِنُونَ ﴿41﴾وَمَا هُوَ بِقَوۡلِ شَاعِرٖۚ قَلِيلٗا مَّا تُؤۡمِنُونَ
Transliteration: Wama huwa biqawli shaAAirin qaleelan ma tuminoona
Translation: ਇਹ ਕਿਸੇ ਕਵੀ ਦਾ ਕਥਨ ਨਹੀਂ, ਪਰ ਤੁਸੀਂ ਲੋਕ ਘੱਟ ਹੀ ਈਮਾਨ ਲਿਆਉਂਦੇ ਹੋ।
وَلَا بِقَوۡلِ كَاهِنٖۚ قَلِيلٗا مَّا تَذَكَّرُونَ ﴿42﴾وَلَا بِقَوۡلِ كَاهِنٖۚ قَلِيلٗا مَّا تَذَكَّرُونَ
Transliteration: Wala biqawli kahinin qaleelan ma tathakkaroona
Translation: ਅਤੇ ਨਾ ਹੀ ਕਿਸੇ ਪਾਂਧੇ ਦਾ ਕਥਨ ਹੈ, ਪਰ ਤੁਸੀਂ ਲੋਕ ਘੱਟ ਹੀ ਨਸੀਹਤ ਗ੍ਰਹਿਣ ਕਰਦੇ ਹੋ।
تَنزِيلٞ مِّن رَّبِّ ٱلۡعَٰلَمِينَ ﴿43﴾تَنزِيلٞ مِّن رَّبِّ ٱلۡعَٰلَمِينَ
Transliteration: Tanzeelun min rabbi alAAalameena
Translation: ਇਹ (.ਕੁਰਆਨ) ਤਾਂ ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਉੱਤਾਰਿਆ ਗਿਆ ਹੈ।
وَلَوۡ تَقَوَّلَ عَلَيۡنَا بَعۡضَ ٱلۡأَقَاوِيلِ ﴿44﴾وَلَوۡ تَقَوَّلَ عَلَيۡنَا بَعۡضَ ٱلۡأَقَاوِيلِ
Transliteration: Walaw taqawwala AAalayna baAAda alaqaweeli
Translation: ਜੇਕਰ ਇਹ (ਮੁਹੰਮਦ ਸ:) ਸਾਡੇ ਨਾਂ ਨਾਲ ਕੋਈ ਗੱਲ ਘੜ੍ਹ ਲਿਆਉਂਦਾ।
لَأَخَذۡنَا مِنۡهُ بِٱلۡيَمِينِ ﴿45﴾لَأَخَذۡنَا مِنۡهُ بِٱلۡيَمِينِ
Transliteration: Laakhathna minhu bialyameeni
Translation: ਤਾਂ ਅਸੀਂ ਉਸ ਦਾ ਸੱਜਾ ਹੱਥ ਨੱਪ ਲੈਂਦੇ।
ثُمَّ لَقَطَعۡنَا مِنۡهُ ٱلۡوَتِينَ ﴿46﴾ثُمَّ لَقَطَعۡنَا مِنۡهُ ٱلۡوَتِينَ
Transliteration: Thumma laqataAAna minhu alwateena
Translation: ਫੇਰ ਅਸੀਂ ਉਸਦੀ ਘੰਡੀ ਵੱਢ ਸੁੱਟਦੇ।
فَمَا مِنكُم مِّنۡ أَحَدٍ عَنۡهُ حَٰجِزِينَ ﴿47﴾فَمَا مِنكُم مِّنۡ أَحَدٍ عَنۡهُ حَٰجِزِينَ
Transliteration: Fama minkum min ahadin AAanhu hajizeena
Translation: ਫੇਰ ਤੁਹਾਡੇ ਵਿੱਚੋਂ ਕੋਈ ਵੀ ਸਾਨੂੰ (ਭਾਵ ਅੱਲਾਹ ਨੂੰ) ਇਸ ਕੰਮ ਤੋਂ ਰੋਕਣ ਵਾਲਾ ਨਹੀਂ ਸੀ।
وَإِنَّهُۥ لَتَذۡكِرَةٞ لِّلۡمُتَّقِينَ ﴿48﴾وَإِنَّهُۥ لَتَذۡكِرَةٞ لِّلۡمُتَّقِينَ
Transliteration: Wainnahu latathkiratun lilmuttaqeena
Translation: ਨਿਰਸੰਦੇਹ, ਇਹ .ਕੁਰਆਨ ਮੁੱਤਕੀਆਂ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਇਕ ਨਸੀਹਤ ਹੈ।
وَإِنَّا لَنَعۡلَمُ أَنَّ مِنكُم مُّكَذِّبِينَ ﴿49﴾وَإِنَّا لَنَعۡلَمُ أَنَّ مِنكُم مُّكَذِّبِينَ
Transliteration: Wainna lanaAAlamu anna minkum mukaththibeena
Translation: ਬੇਸ਼ੱਕ ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿੱਚੋਂ ਕੁੱਝ ਲੋਕ ਇਸ ਨੂੰ ਝੁਠਲਾਉਂਦੇ ਹਨ।
وَإِنَّهُۥ لَحَسۡرَةٌ عَلَى ٱلۡكَٰفِرِينَ ﴿50﴾وَإِنَّهُۥ لَحَسۡرَةٌ عَلَى ٱلۡكَٰفِرِينَ
Transliteration: Wainnahu lahasratun AAala alkafireena
Translation: ਅਤੇ ਬੇਸ਼ੱਕ ਉਹ (ਝੁਠਲਾਉਣਾ) ਕਾਫ਼ਿਰਾਂ ਲਈ ਪਛਤਾਵੇ ਦਾ ਕਾਰਨ ਹੈ।[2]
وَإِنَّهُۥ لَحَقُّ ٱلۡيَقِينِ ﴿51﴾وَإِنَّهُۥ لَحَقُّ ٱلۡيَقِينِ
Transliteration: Wainnahu lahaqqu alyaqeeni
Translation: ਨਿਰਸੰਦੇਹ, ਇਹ ਇਕ ਅਟੱਲ ਸੱਚਾਈ ਹੈ।[3]
فَسَبِّحۡ بِٱسۡمِ رَبِّكَ ٱلۡعَظِيمِ ﴿52﴾فَسَبِّحۡ بِٱسۡمِ رَبِّكَ ٱلۡعَظِيمِ
Transliteration: Fasabbih biismi rabbika alAAatheemi
Translation: ਸੋ (ਹੇ ਨਬੀ!) ਤੁਸੀਂ ਆਪਣੇ ਸਰਵੁਚ ਤੇ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download