quranm◉

Surah Al-Ma'arij transliteration

◉ ਸੂਰਾ · ∞

70:1

سَأَلَ سَآئِلُۢ بِعَذَابٖ وَاقِعٖ ﴿1﴾

Transliteration: Saala sailun biAAathabin waqiAAin

Translation: ਇਕ ਮੰਗਣ ਵਾਲੇ ਨੇ ਅਜ਼ਾਬ ਮੰਗਿਆ ਹੈ, ਜਿਹੜਾ ਵਾਪਰਨ ਵਾਲਾ ਹੈ।

70:2

لِّلۡكَٰفِرِينَ لَيۡسَ لَهُۥ دَافِعٞ ﴿2﴾

Transliteration: Lilkafireena laysa lahu dafiAAun

Translation: ਇਹ ਅਜ਼ਾਬ ਕਾਫ਼ਿਰਾਂ ਲਈ ਹੈ, ਕੋਈ ਇਸ ਨੂੰ ਟਾਲਣ ਵਾਲਾ ਨਹੀਂ।

70:3

مِّنَ ٱللَّهِ ذِي ٱلۡمَعَارِجِ ﴿3﴾

Transliteration: Mina Allahi thee almaAAariji

Translation: ਅਤੇ (ਇਹ ਅਜ਼ਾਬ) ਉਸ ਅੱਲਾਹ ਵੱਲੋਂ ਹੈ ਜਿਹੜਾ ਉੱਚੇ ਮਰਤਬਿਆਂ ਵਾਲਾ ਹੈ।

70:4

تَعۡرُجُ ٱلۡمَلَـٰٓئِكَةُ وَٱلرُّوحُ إِلَيۡهِ فِي يَوۡمٖ كَانَ مِقۡدَارُهُۥ خَمۡسِينَ أَلۡفَ سَنَةٖ ﴿4﴾

Transliteration: TaAAruju almalaikatu waalrroohu ilayhi fee yawmin kana miqdaruhu khamseena alfa sanatin

Translation: ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਉਸ ਦੇ ਹਜ਼ੂਰ ਇਕ ਅਜਿਹੇ ਦਿਨ ਚੜ੍ਹ ਕੇ ਜਾਂਦੇ ਹਨ ਜਿਸ ਦੀ ਮਿਣਤੀ ਪੰਜਾਹ ਹਜ਼ਾਰ ਸਾਲ ਹੈ।

70:5

فَٱصۡبِرۡ صَبۡرٗا جَمِيلًا ﴿5﴾

Transliteration: Faisbir sabran jameelan

Translation: ਸੋ (ਹੇ ਨਬੀ!) ਤੁਸੀਂ ਸੋਹਣੇ ਢੰਗ ਨਾਲ ਸਬਰ ਤੋਂ ਕੰਮ ਲਓ।

70:6

إِنَّهُمۡ يَرَوۡنَهُۥ بَعِيدٗا ﴿6﴾

Transliteration: Innahum yarawnahu baAAeedan

Translation: ਬੇਸ਼ੱਕ ਇਹ ਲੋਕ ਉਸ (ਕਿਆਮਤ) ਨੂੰ ਦੂਰ ਵੇਖਦੇ ਹਨ।

70:7

وَنَرَىٰهُ قَرِيبٗا ﴿7﴾

Transliteration: Wanarahu qareeban

Translation: ਜਦ ਕਿ ਅਸੀਂ ਉਸ ਨੂੰ ਨੇੜੇ ਵੇਖਦੇ ਹਾਂ।

70:8

يَوۡمَ تَكُونُ ٱلسَّمَآءُ كَٱلۡمُهۡلِ ﴿8﴾

Transliteration: Yawma takoonu alssamao kaalmuhli

Translation: ਜਿਸ ਦਿਨ ਅਕਾਸ਼ ਪਿਘਲੇ ਹੋਏ ਤਾਂਬੇ ਵਾਂਗ ਹੋ ਜਾਵੇਗਾ।

70:9

وَتَكُونُ ٱلۡجِبَالُ كَٱلۡعِهۡنِ ﴿9﴾

Transliteration: Watakoonu aljibalu kaalAAihni

Translation: ਅਤੇ ਪਹਾੜ ਧੁਣਖੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।

70:10

وَلَا يَسۡـَٔلُ حَمِيمٌ حَمِيمٗا ﴿10﴾

Transliteration: Wala yasalu hameemun hameeman

Translation: ਕੋਈ ਵੀ ਦੋਸਤ ਆਪਣੇ ਜਿਗਰੀ ਦੋਸਤ ਨੂੰ ਨਹੀਂ ਪੁੱਛੇਗਾ।

70:11

يُبَصَّرُونَهُمۡۚ يَوَدُّ ٱلۡمُجۡرِمُ لَوۡ يَفۡتَدِي مِنۡ عَذَابِ يَوۡمِئِذِۭ بِبَنِيهِ ﴿11﴾

Transliteration: Yubassaroonahum yawaddu almujrimu law yaftadee min AAathabi yawmiithin bibaneehi

Translation: ਜਦ ਕਿ ਉਹ (ਦੋਸਤ) ਇਕ ਦੂਜੇ ਨੂੰ ਵਿਖਾ ਵੀ ਦਿੱਤੇ ਜਾਣਗੇ। ਅਪਰਾਧੀ ਚਾਹੇਗਾ ਕਿ ਕਾਸ਼। ਅਜ਼ਾਬ ਤੋਂ ਬਚਣ ਲਈ ਆਪਣੇ ਪੁੱਤਰਾਂ ਨੂੰ ਛੁਡਵਾਈ ਵਜੋਂ ਦੇ ਦੇਵੇ।

70:12

وَصَٰحِبَتِهِۦ وَأَخِيهِ ﴿12﴾

Transliteration: Wasahibatihi waakheehi

Translation: ਆਪਣੀ ਪਤਨੀ ਤੇ ਆਪਣੇ ਭਰਾ ਨੂੰ ਵੀ।

70:13

وَفَصِيلَتِهِ ٱلَّتِي تُـٔۡوِيهِ ﴿13﴾

Transliteration: Wafaseelatihi allatee tuweehi

Translation: ਅਤੇ ਆਪਣੇ ਪਰਿਵਾਰ ਨੂੰ ਵੀ ਜਿਹੜਾ ਉਸ ਨੂੰ ਸ਼ਰਨ ਦਿੰਦਾ ਸੀ।

70:14

وَمَن فِي ٱلۡأَرۡضِ جَمِيعٗا ثُمَّ يُنجِيهِ ﴿14﴾

Transliteration: Waman fee alardi jameeAAan thumma yunjeehi

Translation: ਅਤੇ ਧਰਤੀ ਉੱਤੇ ਜਿੱਨੇ ਵੀ ਵਸਨੀਕ ਹਨ ਉਹਨਾਂ ਸਾਰਿਆਂ ਨੂੰ ਛੁਡਵਾਈ ਵਜੋਂ ਦੇ ਦੇਵੇ ਤਾਂ ਜੋ ਉਸ ਨੂੰ (ਅਜ਼ਾਬ ਤੋਂ) ਮੁਕਤੀ ਮਿਲ ਜਾਵੇ।[1]

70:15

كَلَّآۖ إِنَّهَا لَظَىٰ ﴿15﴾

Transliteration: Kalla innaha latha

Translation: ਕਦੇ ਵੀ ਨਹੀਂ (ਬਚ ਸਕੇਗਾ) ਬੇਸ਼ੱਕ ਉਹ ਤਾਂ ਇਕ ਭੜਕਦੀ ਹੋਈ ਅੱਗ ਹੈ।

70:16

نَزَّاعَةٗ لِّلشَّوَىٰ ﴿16﴾

Transliteration: NazzaAAatan lilshshawa

Translation: ਜਿਹੜੀ ਚਮੜੀਆਂ ਨੂੰ ਉਧੇੜ ਦੇਣ ਵਾਲੀ ਹੈ।

70:17

تَدۡعُواْ مَنۡ أَدۡبَرَ وَتَوَلَّىٰ ﴿17﴾

Transliteration: TadAAoo man adbara watawalla

Translation: ਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ (ਹੱਕ ਤੋਂ) ਪਿੱਠ ਫੇਰੀ ਅਤੇ ਮੂੰਹ ਮੋੜ੍ਹਿਆ, ਹਾਕਾਂ ਮਾਰ-ਮਾਰ ਕੇ ਆਪਣੇ ਵੱਲ ਸੱਦੇਗੀ।

70:18

وَجَمَعَ فَأَوۡعَىٰٓ ﴿18﴾

Transliteration: WajamaAAa faawAAa

Translation: ਅਤੇ ਧਨ ਇਕੱਠਾ ਕੀਤਾ ਅਤੇ ਉਸ ਨੂੰ ਸੈਂਤ-ਸੈਂਤ ਕੇ ਰੱਖਿਆ।

70:19

إِنَّ ٱلۡإِنسَٰنَ خُلِقَ هَلُوعًا ﴿19﴾

Transliteration: Inna alinsana khuliqa halooAAan

Translation: ਬੇਸ਼ੱਕ ਮਨੁੱਖ ਨੂੰ ਬੇ-ਸਬਰਾ (ਥੁੜ-ਦਿਲਾ) ਪੈਦਾ ਕੀਤਾ ਗਿਆ ਹੈ।

70:20

إِذَا مَسَّهُ ٱلشَّرُّ جَزُوعٗا ﴿20﴾

Transliteration: Itha massahu alshsharru jazooAAan

Translation: ਜਦੋਂ ਉਸ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਹ ਘਬਰਾ ਜਾਂਦਾ ਹੈ।

70:21

وَإِذَا مَسَّهُ ٱلۡخَيۡرُ مَنُوعًا ﴿21﴾

Transliteration: Waitha massahu alkhayru manooAAan

Translation: ਜਦੋਂ ਕੋਈ ਭਲਾਈ ਮਿਲਦੀ ਹੈ, ਤਾਂ ਉਹ ਕੰਜੂਸੀ ਕਰਨ ਲੱਗਦਾ ਹੈ।

70:22

إِلَّا ٱلۡمُصَلِّينَ ﴿22﴾

Transliteration: Illa almusalleena

Translation: ਪਰ ਉਹ ਨਮਾਜ਼ੀ।

70:23

ٱلَّذِينَ هُمۡ عَلَىٰ صَلَاتِهِمۡ دَآئِمُونَ ﴿23﴾

Transliteration: Allatheena hum AAala salatihim daimoona

Translation: ਜਿਹੜੇ ਆਪਣੀਆਂ ਨਮਾਜ਼ਾਂ ਉੱਤੇ ਸਦਾ ਕਾਇਮ ਰਹਿੰਦੇ ਹਨ।

70:24

وَٱلَّذِينَ فِيٓ أَمۡوَٰلِهِمۡ حَقّٞ مَّعۡلُومٞ ﴿24﴾

Transliteration: Waallatheena fee amwalihim haqqun maAAloomun

Translation: ਅਤੇ ਜਿਨ੍ਹਾਂ ਦੇ ਮਾਲਾਂ ਵਿਚ (ਦੂਜੇ ਲੋਕਾਂ ਦਾ) ਹੱਕ ਨਿਸ਼ਚਿਤ ਹੈ।

70:25

لِّلسَّآئِلِ وَٱلۡمَحۡرُومِ ﴿25﴾

Transliteration: Lilssaili waalmahroomi

Translation: (ਜਿਵੇਂ) ਮੰਗਣ ਵਾਲੇ ਅਤੇ ਮਹਿਰੂਮਾਂ ਦਾ (ਹਿੱਸਾ ਹੈ)।

70:26

وَٱلَّذِينَ يُصَدِّقُونَ بِيَوۡمِ ٱلدِّينِ ﴿26﴾

Transliteration: Waallatheena yusaddiqoona biyawmi alddeeni

Translation: ਅਤੇ ਜਿਹੜੇ ਲੋਕ ਬਦਲੇ ਵਾਲੇ ਦਿਨ (ਭਾਵ ਕਿਆਮਤ) ਦੀ ਪੁਸ਼ਟੀ ਕਰਦੇ ਹਨ।

70:27

وَٱلَّذِينَ هُم مِّنۡ عَذَابِ رَبِّهِم مُّشۡفِقُونَ ﴿27﴾

Transliteration: Waallatheena hum min AAathabi rabbihim mushfiqoona

Translation: ਅਤੇ ਜਿਹੜੇ ਆਪਣੇ ਰੱਬ ਦੇ ਅਜ਼ਾਬ ਤੋਂ ਡਰਨ ਵਾਲੇ ਹਨ।

70:28

إِنَّ عَذَابَ رَبِّهِمۡ غَيۡرُ مَأۡمُونٖ ﴿28﴾

Transliteration: Inna AAathaba rabbihim ghayru mamoonin

Translation: ਬੇਸ਼ੱਕ ਉਹਨਾਂ ਦੇ ਰੱਬ ਦਾ ਅਜ਼ਾਬ ਕੋਈ ਨਾ ਡਰਨ ਵਾਲੀ ਚੀਜ਼ ਨਹੀਂ।

70:29

وَٱلَّذِينَ هُمۡ لِفُرُوجِهِمۡ حَٰفِظُونَ ﴿29﴾

Transliteration: Waallatheena hum lifuroojihim hafithoona

Translation: ਜਿਹੜੇ ਆਪਣੀਆਂ ਗੁਪਤ-ਇੰਦਰੀਆਂ ਦੀ ਰਾਖੀ ਕਰਨ ਵਾਲੇ ਹਨ।

70:30

إِلَّا عَلَىٰٓ أَزۡوَٰجِهِمۡ أَوۡ مَا مَلَكَتۡ أَيۡمَٰنُهُمۡ فَإِنَّهُمۡ غَيۡرُ مَلُومِينَ ﴿30﴾

Transliteration: Illa AAala azwajihim aw ma malakat aymanuhum fainnahum ghayru maloomeena

Translation: ਛੁੱਟ ਆਪਣੀਆਂ ਪਤਨੀਆਂ ਜਾਂ ਆਪਣੀਆਂ ਗੋਲੀਆਂ ਤੋਂ (ਜੇ ਰਾਖੀ ਨਹੀਂ ਕਰਦੇ) ਤਾਂ ਉਹਨਾਂ ਦਾ ਕੋਈ ਦੋਸ਼ ਨਹੀਂ।

70:31

فَمَنِ ٱبۡتَغَىٰ وَرَآءَ ذَٰلِكَ فَأُوْلَـٰٓئِكَ هُمُ ٱلۡعَادُونَ ﴿31﴾

Transliteration: Famani ibtagha waraa thalika faolaika humu alAAadoona

Translation: ਪਰ ਜਿਹੜਾ ਕੋਈ ਇਹਨਾਂ (ਦੋਵਾਂ) ਤੋਂ ਛੁੱਟ ਹੋਰ (ਔਰਤਾਂ) ਚਾਹਵੇ ਉਹੀਓ ਹੱਦਾਂ ਤੋਂ ਟੱਪਣ ਵਾਲੇ ਹਨ।

70:32

وَٱلَّذِينَ هُمۡ لِأَمَٰنَٰتِهِمۡ وَعَهۡدِهِمۡ رَٰعُونَ ﴿32﴾

Transliteration: Waallatheena hum liamanatihim waAAahdihim raAAoona

Translation: ਅਤੇ ਜਿਹੜੇ ਆਪਣੀ ਅਮਾਨਤਾਂ ਦੀ ਰਾਖੀ ਤੇ ਆਪਣੇ ਵਚਨਾਂ ਦੀ ਪਾਲਣਾ ਕਰਨ ਵਾਲੇ ਹਨ।

70:33

وَٱلَّذِينَ هُم بِشَهَٰدَٰتِهِمۡ قَآئِمُونَ ﴿33﴾

Transliteration: Waallatheena hum bishahadatihim qaimoona

Translation: ਅਤੇ ਜਿਹੜੇ ਆਪਣੀਆਂ ਗਵਾਹੀਆਂ ਉੱਤੇ ਕਾਇਮ ਰਹਿੰਦੇ ਹਨ।

70:34

وَٱلَّذِينَ هُمۡ عَلَىٰ صَلَاتِهِمۡ يُحَافِظُونَ ﴿34﴾

Transliteration: Waallatheena hum AAala salatihim yuhafithoona

Translation: ਅਤੇ ਜਿਹੜੇ ਆਪਣੀਆਂ ਨਮਾਜ਼ਾਂ ਦੀ ਰਾਖੀ ਕਰਦੇ ਹਨ।[2]

70:35

أُوْلَـٰٓئِكَ فِي جَنَّـٰتٖ مُّكۡرَمُونَ ﴿35﴾

Transliteration: Olaika fee jannatin mukramoona

Translation: ਉਹੀਓ ਲੋਕ ਬਾਗ਼ਾਂ (ਭਾਵ ਜੰਨਤਾਂ) ਵਿਚ ਆਦਰ-ਮਾਨ ਵਾਲੇ ਹੋਣਗੇ।

70:36

فَمَالِ ٱلَّذِينَ كَفَرُواْ قِبَلَكَ مُهۡطِعِينَ ﴿36﴾

Transliteration: Famali allatheena kafaroo qibalaka muhtiAAeena

Translation: (ਹੇ ਨਬੀ!) ਕਾਫ਼ਿਰਾਂ ਨੂੰ ਕੀ ਹੋ ਗਿਆ ਹੈ ਕਿ ਉਹ ਤੁਹਾਡੇ ਵੱਲ ਨੱਸੇ ਆ ਰਹੇ ਹਨ।

70:37

عَنِ ٱلۡيَمِينِ وَعَنِ ٱلشِّمَالِ عِزِينَ ﴿37﴾

Transliteration: AAani alyameeni waAAani alshshimali AAizeena

Translation: ਸੱਜਿਓਂ ਵੀ ਅਤੇ ਖੱਬਿਓਂ ਵੀ ਟੋਲੇ ਦੇ ਟੋਲੇ (ਆ ਰਹੇ ਹਨ)।

70:38

أَيَطۡمَعُ كُلُّ ٱمۡرِيٕٖ مِّنۡهُمۡ أَن يُدۡخَلَ جَنَّةَ نَعِيمٖ ﴿38﴾

Transliteration: AyatmaAAu kullu imriin minhum an yudkhala jannata naAAeemin

Translation: ਕੀ ਇਹਨਾਂ ਵਿੱਚੋਂ ਹਰੇਕ ਵਿਅਕਤੀ ਨੂੰ ਇਹ ਲੋਭ ਹੈ ਕਿ ਉਸ ਨੂੰ ਨਿਅਮਤਾਂ ਭਰੀਆਂ ਜੰਨਤਾਂ ਵਿਚ ਦਾਖ਼ਲ ਕੀਤਾ ਜਾਵੇਗਾ।

70:39

كَلَّآۖ إِنَّا خَلَقۡنَٰهُم مِّمَّا يَعۡلَمُونَ ﴿39﴾

Transliteration: Kalla inna khalaqnahum mimma yaAAlamoona

Translation: ਉੱਕਾ ਹੀ ਨਹੀਂ! ਬੇਸ਼ੱਕ ਅਸੀਂ ਉਹਨਾਂ ਨੂੰ ਉਸ ਚੀਜ਼ ਤੋਂ ਸਾਜਿਆ ਹੈ, ਜਿਸ ਨੂੰ ਉਹ ਜਾਣਦੇ ਹਨ।

70:40

فَلَآ أُقۡسِمُ بِرَبِّ ٱلۡمَشَٰرِقِ وَٱلۡمَغَٰرِبِ إِنَّا لَقَٰدِرُونَ ﴿40﴾

Transliteration: Fala oqsimu birabbi almashariqi waalmagharibi inna laqadiroona

Translation: ਸੋ ਮੈਂ ਪੂਰਬਾਂ ਅਤੇ ਪੱਛਮਾਂ ਦੇ ਮਾਲਿਕ ਦੀ ਸਹੁੰ ਖਾਂਦਾ ਹਾਂ ਕਿ ਅਸੀਂ ਹੀ ਸਮਰਥਾ ਰੱਖਦੇ ਹਾਂ।

70:41

عَلَىٰٓ أَن نُّبَدِّلَ خَيۡرٗا مِّنۡهُمۡ وَمَا نَحۡنُ بِمَسۡبُوقِينَ ﴿41﴾

Transliteration: AAala an nubaddila khayran minhum wama nahnu bimasbooqeena

Translation: ਅਸਾਂ ਇਹਨਾਂ ਦੀ ਥਾਂ ਇਹਨਾਂ ਤੋਂ ਵਧੀਆ ਲੋਕਾਂ ਨੂੰ ਲਿਆਈਏ। ਸਾਨੂੰ ਇਸ ਕੰਮ ਤੋਂ ਰੋਕਣ ਵਾਲਾ ਕੋਈ ਨਹੀਂ ਅਤੇ ਨਾ ਹੀ ਸਾਡੇ ਉੱਤੇ ਕੋਈ ਭਾਰੂ ਹੈ।

70:42

فَذَرۡهُمۡ يَخُوضُواْ وَيَلۡعَبُواْ حَتَّىٰ يُلَٰقُواْ يَوۡمَهُمُ ٱلَّذِي يُوعَدُونَ ﴿42﴾

Transliteration: Fatharhum yakhoodoo wayalAAaboo hatta yulaqoo yawmahumu allathee yooAAadoona

Translation: ਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਕਰਨੀ ਛੱਡ ਦਿਓ, ਉਹ ਗੱਲਾਂ ਬਣਾਉਣ ਤੇ ਖੇਡਣ ਵਿਚ ਰੁੱਝੇ ਰਹਿਣ ਇੱਥੋਂ ਤਕ ਕਿ ਉਹ ਆਪਣੇ ਉਸ ਦਿਨ ਨੂੰ ਪੁੱਜ ਜਾਣ ਜਿਸਦਾ ਇਹਨਾਂ ਨਾਲ ਵਾਅਦਾ ਕੀਤਾ ਗਿਆ ਹੈ।

70:43

يَوۡمَ يَخۡرُجُونَ مِنَ ٱلۡأَجۡدَاثِ سِرَاعٗا كَأَنَّهُمۡ إِلَىٰ نُصُبٖ يُوفِضُونَ ﴿43﴾

Transliteration: Yawma yakhrujoona mina alajdathi siraAAan kaannahum ila nusubin yoofidoona

Translation: ਜਿਸ ਦਿਨ ਉਹ ਕਬਰਾਂ ਵਿੱਚੋਂ ਨਿੱਕਲ ਕੇ ਨੱਸੇ ਜਾਣਗੇ, ਜਿਵੇਂ ਉਹ ਆਪਣੇ ਅਸਥਾਨਾਂ ਵੱਲ ਨੱਸ ਰਹੇ ਹੋਣ।

70:44

خَٰشِعَةً أَبۡصَٰرُهُمۡ تَرۡهَقُهُمۡ ذِلَّةٞۚ ذَٰلِكَ ٱلۡيَوۡمُ ٱلَّذِي كَانُواْ يُوعَدُونَ ﴿44﴾

Transliteration: KhashiAAatan absaruhum tarhaquhum thillatun thalika alyawmu allathee kanoo yooAAadoona

Translation: ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾ ਰਹੀ ਹੋਵੇਗੀ, ਇਹੋ ਉਹ ਦਿਨ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download